Tuesday, May 5, 2026
Home Blog Page 150

ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

0

👉ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਕਾਰਨ ਗਰੀਬ ਪਰਿਵਾਰਾਂ ਦੇ ਕਈ ਬੱਚਿਆਂ ਨੇ ਪਾਸ ਕੀਤੀ ਪ੍ਰੀਖਿਆ: ਹਰਜੋਤ ਸਿੰਘ ਬੈਂਸ
Chandigarh News:ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ।ਬੈਂਸ ਨੇ ਕਿਹਾ,“ਇਹ ਪ੍ਰਾਪਤੀ ਸਾਡੇ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਆਪਣੇ ਸਾਰੇ ਸਮਰਪਿਤ ਅਧਿਆਪਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਹਾਲ ਹੀ ਵਿੱਚ ਆਏ ਜੇ.ਈ.ਈ. ਮੇਨਜ਼ ਫੇਜ਼ 1 ਦੇ ਨਤੀਜਿਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਸਵੀਰ ਪੇਸ਼ ਕੀਤੀ ਹੈ , ਜਿਸ ਵਿੱਚ 305 ਵਿਦਿਆਰਥੀਆਂ ਨੇ ਪ੍ਰਤੀਯੋਗੀ ਇੰਜੀਨੀਅਰਿੰਗ ਪ੍ਰੀਖਿਆ ਪਾਸ ਕੀਤੀ ਹੈ। ਇਹ ਪ੍ਰਾਪਤੀ ਪਿਛਲੇ ਸਾਲ ਦੇ 187 ਸਫ਼ਲ ਉਮੀਦਵਾਰਾਂ ਨਾਲੋਂ 63 ਫੀਸਦ ਦਾ ਸ਼ਾਨਦਾਰ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਹੀ ਇੰਨਾ ਵੱਡਾ ਮੀਲ ਪੱਥਰ ਸਥਾਪਤ ਕਰਨਾ ਸਾਡੀ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਦੀ ਪਰਿਵਰਤਨਸ਼ੀਲ ਸ਼ਕਤੀ ਦਾ ਪ੍ਰਤੱਖ ਪ੍ਰਮਾਣ ਹੈ। ਅਸੀਂ ਆਪਣੀ ਤਰੱਕੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹਾਂ,।’’

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਭਵਿੱਸ਼ਯਾ, ਜੋ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਅੰਮ੍ਰਿਤਸਰ , 12ਵੀਂ ਜਮਾਤ ਨਾਨ-ਮੈਡੀਕਲ ਦਾ ਵਿਦਿਆਰਥੀ ਹੈ, ਨੇ 98.182 ਫੀਸਦੀ ਅੰਕ ਪ੍ਰਾਪਤ ਕੀਤੇ, ਭਾਵੇਂ ਕਿ ਉਹ ਸਿਰਫ਼ 1.5 ਲੱਖ ਦੀ ਸਾਲਾਨਾ ਆਮਦਨ ਵਾਲੇ ਗਰੀਬ ਪਰਿਵਾਰ ਤੋਂ ਆਉਂਦਾ ਹੈ। ਉਸਦੇ ਪਿਤਾ ਮੋਬਾਈਲ ਮੁਰੰਮਤ ਦੀ ਦੁਕਾਨ ਚਲਾਉਂਦੇ ਹਨ ਅਤੇ ਉਸਦੀ ਮਾਂ ਕੱਪੜੇ ਸਿਉਂਦੀ ਹੈ । ਮੰਤਰੀ ਨੇ ਦੱਸਿਆ ਕਿ ਵਿੱਤੀ ਰੁਕਾਵਟਾਂ ਦੇ ਬਾਵਜੂਦ, ਇੰਜੀਨੀਅਰਿੰਗ ਕਰਨ ਅਤੇ ਆਪਣੇ ਪਰਿਵਾਰ ਦੇ ਵਿੱਤੀ ਪੱਧਰ ਨੂੰ ਉੱਚਾ ਚੁੱਕਣ ਦਾ ਉਸਦਾ ਇਰਾਦਾ ਅਡੋਲ ਤੇ ਅਡਿੱਗ ਰਿਹਾ। ਸਕੂਲ ਦੇ ਪੂਰਨ ਸਮਰਥਨ ਅਤੇ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦਿਲਖੁਸ਼ ਝਾਅ ਨੇ ਜੇਈਈ ਮੇਨਜ਼ ਵਿੱਚ 95.091 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇੱਕ ਮਜ਼ਦੂਰ ਪਿਤਾ ਅਤੇ ਘਰੇਲੂ ਮਾਂ ਅਤੇ ਸਿਰਫ਼ 1.2 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਇਸ ਮਿਹਨਤੀ ਵਿਦਿਆਰਥੀ ਨੇ ਸਵੈ-ਅਧਿਐਨ ਅਤੇ ਪੇਸ ਕਲਾਸਾਂ ਰਾਹੀਂ ਇਹ ਸਫ਼ਲਤਾ ਹਾਸਲ ਕੀਤੀ।ਸਿੱਖਿਆ ਮੰਤਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀ 12ਵੀਂ ਜਮਾਤ ਦੀ ਸਾਇੰਸ ਦੀ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਇੱਕ ਸਾਧਾਰਨ ਪਰਿਵਾਰ ਤੋਂ ਆਉਂਦੀ ਹੈ। ਉਸਦੇ ਪਿਤਾ ਅਕਾਊਂਟੈਂਟ ਹਨ ਅਤੇ ਉਸਦੀ ਮਾਂ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਹੈ। ਲਗਭਗ 3.5 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਦੇ ਬਾਵਜੂਦ ਉਸਨੇ ਪੂਰੇ ਅਨੁਸ਼ਾਸਨ ਅਤੇ ਲਗਨ ਨਾਲ ਤਿਆਰੀ ਕੀਤੀ, ਪੇਸ ਕਲਾਸਾਂ, ਨਿਯਮਤ ਮੌਕ ਟੈਸਟਾਂ ਅਤੇ ਮਜ਼ਬੂਤ ਅਕਾਦਮਿਕ ਮਾਰਗਦਰਸ਼ਨ ਤੋਂ ਲਾਭ ਲਿਆ। ਉਸਦੇ ਯਤਨਾਂ ਦੇ ਨਤੀਜੇ ਵਜੋਂ ਜੇਈਈ ਮੇਨਜ਼ ਵਿੱਚ ਸ਼ਾਨਦਾਰ 96.44 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਭਾਵੇਂ ਨਾਲ ਹੀ ਉਹ ਨੀਟ ਦੀ ਤਿਆਰੀ ਵੀ ਕਰ ਰਹੀ ਸੀ ।”ਇੱਕ ਹੋਰ ਸਫਲਤਾ ਦੀ ਕਹਾਣੀ ਦੱਸਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਛਾਜਲੀ ਸੰਗਰੂਰ ਦੀ 12ਵੀਂ ਜਮਾਤ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਹਰਮਨਦੀਪ ਸ਼ਰਮਾ ਇੱਕ ਅਜਿਹੇ ਪਰਿਵਾਰ ਤੋਂ ਆਉਂਦੀ ਹੈ ਜਿੱਥੇ ਪਿਤਾ ਅਕਾਊਂਟੈਂਟ ਹੈ ਅਤੇ ਉਸਦੀ ਮਾਂ ਘਰੇਲੂ ਔਰਤ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ ਲਗਭਗ 2.5 ਲੱਖ ਹੈ।

ਇਹ ਵੀ ਪੜ੍ਹੋ  ਪਹਿਲੀ ਵਾਰ ਬਰਨਾਲਾ ‘ਚ ਰੁਕੀ ਵੰਦੇ ਭਾਰਤ ਟਰੇਨ; MP Meet Hayar ਨੇ ਕੀਤਾ ਸਵਾਗਤ

ਇੰਜੀਨੀਅਰਿੰਗ ਕਰਨ ਦੀ ਇੱਛਾ ਰੱਖਣ ਵਾਲੀ ਇਸ ਹੋਣਹਾਰ ਵਿਦਿਆਰਥਣ ਨੇ ਬਿਨਾਂ ਕਿਸੇ ਪ੍ਰਾਈਵੇਟ ਟਿਊਸ਼ਨ ਦੇ ਸਕੂਲ ਸਹਾਇਤਾ ਦੁਆਰਾ ਸਾਰੀ ਤਿਆਰੀ ਕੀਤੀ, ਅਧਿਆਪਕ ਮਾਰਗਦਰਸ਼ਨ ਅਤੇ ਪੇਸ ਲਰਨਿੰਗ ਤੋਂ ਪੂਰਾ ਲਾਭ ਲਿਆ । ਉਸਦੀ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਜੇਈਈ ਮੇਨ ਵਿੱਚ ਸ਼ਾਨਦਾਰ 98.75 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”ਸਿੱਖਿਆ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਪਲਕ ਕੌਰ ਇੱਕ ਸਾਧਾਰਨ ਪਿਛੋਕੜ ਵਾਲੀ ਲੜਕੀ ਹੈ ਅਤੇ ਆਪਣੇ ਪਿਤਾ ਨੂੰ ਗੁਆਉਣ ਤੋਂ ਬਾਅਦ ਉਸਨੂੰ ਕਈ ਨਿੱਜੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਸਦੀ ਪਰਵਰਿਸ਼ ਉਸਦੀ ਮਾਂ, ਜੋ ਇੱਕ ਘਰੇਲੂ ਔਰਤ ਹੈ ਵੱਲੋਂ ਕੀਤੀ ਜਾ ਰਹੀ ਹੈ। ਇਸ ਪਰਿਵਾਰ ਦੀ ਸਾਲਾਨਾ ਆਮਦਨ 1,00,000 ਤੋਂ ਵੀ ਘੱਟ ਹੈ। ਵਿੱਤੀ ਤੰਗੀ ਅਤੇ ਹੋਰ ਮੁਸ਼ਕਲਾਂ ਦੇ ਬਾਵਜੂਦ, ਉਹ ਆਪਣੀ ਸਿੱਖਿਆ ’ਤੇ ਕੇਂਦ੍ਰਿਤ ਰਹੀ। ਉਸਦੀ ਲਗਨ ਦੇ ਨਤੀਜੇ ਵਜੋਂ ਜੇਈਈ ਮੇਨ ਵਿੱਚ 90.11 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”ਉਨ੍ਹਾਂ ਅੱਗੇ ਕਿਹਾ ਕਿ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਕਾਜਲ, ਜੋ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾਂ ਕਿਹਾ ਕਿ ਕਾਜਲ ਦੇ ਪਰਿਵਾਰ ਦੀ ਸਲਾਨਾ ਆਮਦਨ ਲਗਭਗ 80,000 ਹੈ, ਫਿਰ ਵੀ ਇਨ੍ਹਾਂ ਵਿੱਤੀ ਤੰਗੀਆਂ ਦੇ ਬਾਜਜੂਦ, ਸਿੱਖਿਆ ਵੱਲ ਉਸਦਾ ਜਨੂੰਨ ਕਦੇ ਨਹੀਂ ਡੋਲਿਆ। ਉਹ ਆਈਆਈਟੀ ਮਦਰਾਸ ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ। ਉਸਨੇ ਚੰਗੀ ਤਿਆਰੀ ਅਤੇ ਆਪਣੇ ਜਨੂੰਨ ਨਾਲ ਜੇਈਈ ਮੇਨਜ਼ 2026 ਵਿੱਚ 92.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਪਰਦੀਪ ਵੀ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਵਾਟਰ ਕੂਲਰ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾ ਕਿਹਾ ਕਿ ਪਰਦੀਪ ਦੇ ਪਰਿਵਾਰ ਦੀ ਸਲਾਨਾ ਆਮਦਨ ਤਕਰੀਬਨ 1,20,000 ਹੈ, ਜਿਸ ਕਰਕੇ ਉਸ ਨੂੰ ਹਮੇਸ਼ਾ ਵਿੱਤੀ ਚੁਣੌਤੀਆਂ ਵਿੱਚੋਂ ਦੀ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਪਰਦੀਪ ਦੀ ਇੱਛਾ ਇੱਕ ਚੰਗੀ ਨੌਕਰੀ ਲੈਣ ਦੀ ਹੈ ਤਾਂ ਜੋ ਉਸਦੇ ਪਿਤਾ ਨੂੰ ਅੱਗੇ ਫੈਕਟਰੀ ਦੇ ਮੁਸ਼ਕਲ ਹਾਲਤਾਂ ਵਿੱਚ ਕੰਮ ਨਾ ਕਰਨਾ ਪਵੇ।

ਇਹ ਵੀ ਪੜ੍ਹੋ  ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਉਨ੍ਹਾਂ ਕਿਹਾ ਕਿ ਪਰਦੀਪ ਨੇ ਆਪਣੀ ਮਿਹਨਤ ਨਾਲ ਜੇਈਈ ਮੇਨਜ਼ 2026 ਵਿੱਚ 93.11 ਪ੍ਰਤੀਸ਼ਤ ਅੰਕ ਹਾਸਲ ਕੀਤੇ। ਇਸ ਸਫ਼ਲਤਾ ਦਾ ਸਿਹਰਾ ਪੰਜਾਬ ਸਰਕਾਰ ਦੇ ਠੋਸ ਯਤਨਾਂ, ਖਾਸ ਕਰਕੇ ਪੀਏਸੀਈ ਕੋਚਿੰਗ ਪੋਰਟਲ ਵਰਗੀਆਂ ਪਹਿਲਕਦਮੀਆਂ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਪੈਸਾ ਲਏ ਉੱਚ-ਗੁਣਵੱਤਾ ਦੇ ਨਾਲ ਪ੍ਰੀਖਿਆਵਾਂ ਲਈ ਤਿਆਰ ਕਰਦਿਆਂ ਹਨ, ਨੂੰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਕੋਲ ਅਜਿਹੇ ਹੋਰ ਪਤਾ ਨਹੀਂ ਕਿੰਨੇ ਕੁ ਕਿੱਸੇ ਹਨ ਜਿਨ੍ਹਾਂ ਵਿੱਚ ਸਾਧਾਰਨ ਪਿਛੋਕੜ ਨਾਲ ਸਬੰਧਤ ਬੱਚੇ ਆਈਆਈਟੀ ਮਦਰਾਸ, ਆਈਆਈਟੀ ਬੰਬੇ, ਆਈਆਈਟੀ ਦਿੱਲੀ ਅਤੇ ਬਿਟਸ (ਬੀਆਈਟੀਐਸ) ਪਿਲਾਨੀ ‘ਚ ਪੜ੍ਹਨ ਦਾ ਸੁਪਨਾ ਦੇਖ ਰਹੇ ਹਨ।ਸਿੱਖਿਆ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਅਜੇ ਸਿਰਫ਼ ਪ੍ਰੀਖਿਆ ਦੇ ਪਹਿਲੇ ਪੜਾਅ ਦੀ ਗੱਲ ਕਰ ਰਹੇ ਹਨ ਅਤੇ ਜੇਈਈ ਮੇਨਜ਼ ਦੀਆਂ ਅਗਲੀਆਂ ਪ੍ਰੀਖਿਆ ਨਾਲ ਇਹ ਗਿਣਤੀ ਹੋਰ ਵੀ ਵਧ ਜਾਵੇਗੀ। ਉਨ੍ਹਾਂ ਕਿਹਾ ਕਿ ਜੇਈਈ ਮੇਨਜ਼ ਦੀ ਅਗਲੀ ਪ੍ਰੀਖਿਆ ਵੀ ਨੇੜੇ ਆ ਰਹੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਸਾਡੇ ਤਾਜ਼ਾ ਅੰਕੜੇ ਹੋਰ ਵੀ ਪ੍ਰਭਾਵਸ਼ਾਲੀ ਹੋਣਗੇ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਾਪਤੀਆਂ ਦੇ ਪੱਖ ਤੋਂ ਦੇਖੀਏ ਤਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਰਾਬਰ ਹੋਰ ਕਿਸੇ ਵੀ ਸੂਬੇ ਨੇ ਅਜੇ ਤੱਕ ਅਜਿਹਾ ਕਰ ਕੇ ਨਹੀਂ ਦਿਖਾਇਆ। ਉਨ੍ਹਾਂ ਨੇ ਸਾਰੇ 305 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸਨੂੰ ਪੰਜਾਬ ਦੀ ਸਰਕਾਰੀ ਸਕੂਲ ਪ੍ਰਣਾਲੀ ਵਿੱਚ ਇੱਕ ਇਤਿਹਾਸਕ ਪਲ ਕਰਾਰ ਦਿੱਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਜੇਈਈ ਪ੍ਰੀਖਿਆਵਾਂ ਲਈ ਕੁਆਲੀਫਾਈ ਕਰਨ ਵਾਲੀਆਂ ਵਿਦਿਆਰਥਣਾਂ ਦੀ ਗਿਣਤੀ ਵਿੱਚ ਚੋਖ਼ਾ ਵਾਧਾ ਹੈ ਹੈ ਅਤੇ ਇਸ ਵਾਰ 134 ਲੜਕੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਸਟੈਮ (ਐਸਟੀਈਐਮ) ਸਿੱਖਿਆ ਖੇਤਰ ‘ਚ ਵਧ ਰਹੀ ਲਿੰਗ ਸਮਾਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਪੇਸ ਪ੍ਰੋਗਰਾਮ ਅਧੀਨ ਦੋ ਸਾਲਾਂ ਦੀ ਜੇਈਈ ਪ੍ਰੀਖਿਆ ਤਿਆਰੀ, ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਮੁਫ਼ਤ ਰਿਹਾਇਸ਼ੀ ਕੋਚਿੰਗ ਕੈਂਪ, ਨਿਯਮਤ ਮੌਕ ਟੈਸਟ, ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ, ਪੇਸ ਪੋਰਟਲ ਰਾਹੀਂ ਡਿਜੀਟਲ ਸਿਖਲਾਈ ਤੱਕ ਪਹੁੰਚ ਅਤੇ ਅਵੰਤੀ ਫੈਲੋ ਤੇ ਹੋਰ ਪ੍ਰਮੁੱਖ ਕੋਚਿੰਗ ਸੰਸਥਾਵਾਂ ਦੀ ਮਾਹਰ ਫੈਕਲਟੀ ਵੱਲੋਂ ਪ੍ਰਦਾਨ ਕੀਤੀ ਕਰੀਅਰ ਸੇਧ ਆਦਿ ਨੂੰ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

0

👉ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦਾ ਦੇਹਾਂਤ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Fazilka News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ।ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।

ਇਹ ਵੀ ਪੜ੍ਹੋ  ਪਹਿਲੀ ਵਾਰ ਬਰਨਾਲਾ ‘ਚ ਰੁਕੀ ਵੰਦੇ ਭਾਰਤ ਟਰੇਨ; MP Meet Hayar ਨੇ ਕੀਤਾ ਸਵਾਗਤ

ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ ‘ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨੇ ਇੱਕ ਅਜਿਹਾ ਖਲਾਅ ਪੈਦਾ ਕਰ ਦਿੱਤਾ ਹੈ, ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਇਸ ਮਹਾਨ ਸਮਾਜ ਸੇਵਕ ਦੇ ਯੋਗਦਾਨ ਹਮੇਸ਼ਾ ਸਮਾਜ ਸੇਵਾ ਦੇ ਮਾਰਗ ਨੂੰ ਰੌਸ਼ਨ ਕਰਦੇ ਰਹਿਣਗੇ।”

ਇਹ ਵੀ ਪੜ੍ਹੋ  2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

ਪਰਿਵਾਰ ਦੀ ਲੋਕ ਸੇਵਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਮਹਾਨ ਆਤਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ, ਉਨ੍ਹਾਂ ਦਾ ਜਵਾਈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖ਼ਸ਼ਣ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਤ ਸਮੇਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਭਾਜੜ੍ਹਾਂ ਪਾਉਣ ਵਾਲੀ NRI ਮੁਟਿਆਰ ਆਈ ਸਾਹਮਣੇ

0

Ludhiana News: ਬੀਤੀ ਰਾਤ ਤੋਂ ਸ਼ੋਸਲ ਮੀਡੀਆ ‘ਤੇ ਇੱਕ NRI ਔਰਤ ਦੀ ਦਲੇਰੀ ਭਰੀ ਵੀਡੀਓ ਵਾਈਰਲ ਹੋ ਰਹੀ ਹੈ। ਇਸ ਵੀਡੀਓ ਵਿਚ ਸਾਫ਼ ਦਿਖਾਈ ਦੇ ਰਿਹਾ ਕਿ ਲੁੱਟਣ ਦੀ ਨੀਅਤ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਉਸਦੀ ਕਾਰ ‘ਤੇ ਆਂਡੇ ਸੁੱਟੇ ਗਏ ਤਾਂ ਕਿ ਉਹ ਡਰ ਕੇ ਰੋਕ ਲੈਣ ਪ੍ਰੰਤੂ ਇਹ ਔਰਤ ਲੁਟੇਰਿਆਂ ਤੋਂ ਵੀ ਬਹਾਦਰ ਨਿਕਲੀ ਤੇ ਕਾਰ ਨੂੰ ਰੋਕ ਕੇ ਤਲਵਾਰ ਲੈ ਕੇ ਪਿੱਛੇ ਪੈ ਗਈ। ਇਸ ਵੀਡੀਓ ਵਿਚ ਦਿਖਾਈ ਬਹਾਦਰੀ ਦੀ ਹਰ ਕੋਈ ਸਲਾਘਾ ਕਰਦਾ ਨਜ਼ਰ ਆ ਰਿਹਾ। ਹੁਣ ਇਹ ਔਰਤ ਮੀਡੀਆ ਦੇ ਸਾਹਮਣੇ ਆਈ ਹੈ, ਜਿਸਦੇ ਵਿਚ ਉਸਦੇ ਵੱਲੋਂ ਕੀਤੀ ਗੱਲਬਾਤ ਨੂੰ ਹਰ ਕੋਈ ਧਿਆਨ ਨਾਲ ਸੁਣ ਰਿਹਾ। ਲੁਧਿਆਣਾ ਦੇ ਪਿੰਡ ਰਾਜਗੜ੍ਹ-ਦੋਰਾਹਾ ਦੀ ਰਹਿਣ ਵਾਲੀ ਇਹ ਮੁਟਿਆਰ ਹਰਜਿੰਦ ਕੌਰ ਮਾਂਗਟ ਦੇ ਨਾਲ ਸ਼ੋਸ਼ਲ ਮੀਡੀਆ ‘ਤੇ ਵੀ ਪ੍ਰਸਿੱਧ ਹੈ ਤੇ ਆਪਣੇ ਪ੍ਰਵਾਰ ਸਮੇਤ ਮੌਜੂਦਾ ਸਮੇਂ ਆਸਟਰੇਲੀਆ ਰਹਿ ਰਹੀ ਹੈ।

ਇਹ ਵੀ ਪੜ੍ਹੋ  NRI ਔਰਤ ਦੀ ਦਲੇਰੀ ਦੀ ਚਰਚਾ; ਲੁੱਟਣ ਆਏ ਲੁ.ਟੇ.ਰਿ.ਆ ਨੂੰ ਪਾਈਆਂ ਭਾਜੜ੍ਹਾਂ, ਦੇਖੋ ਵੀਡੀਓ

ਹਰਜਿੰਦ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਉਹ ਆਪਣੀ ਮਾਤਾ ਤੇ ਚਾਚੀ ਦੇ ਨਾਲ ਦੇਰ ਸ਼ਾਮ ਨੂੰ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਇਸ ਦੌਰਾਨ ਡੇਹਲੋ ਰੋਡ ‘ਤੇ ਸੜਕ ਸੁੰਨਸਾਨ ਸੀ ਤੇ ਇੱਥੇ ਹੀ ਵਾਕਿਆ ਹੋਇਆ। ਇਸ ਪੂਰੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਹਰਜਿੰਦ ਕੌਰ ਨੇ ਦਸਿਆ ਕਿ ਉਸਨੇ ਦੇਖਿਆ ਕਿ ਕਾਰ ਦੇ ਪਿੱਛੇ-ਪਿੱਛੇ ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਜਣੇ ਆ ਰਹੇ ਸਨ। ਉਸਨੇ ਆਪਣੀ ਕਾਰ ਨੂੰ ਇੱਕ ਪਾਸੇ ਕਰਕੇ ਉਨ੍ਹਾਂ ਨੂੰ ਇੱਕ-ਦੋ ਵਾਰ ਸਾਈਡ ਦੇਣ ਦੀ ਕੋਸ਼ਿਸ ਕੀਤੀ ਪ੍ਰੰਤੂ ਉਹ ਕਾਰ ਦੇ ਪਿੱਛੇ ਲੱਗੇ ਰਹੇ, ਜਿਸਤੋਂ ਉਸਨੂੰ ਕਿਸੇ ਅਣਹੋਣੀ ਵਾਪਰਨ ਦਾ ਖ਼ਦਸਾ ਹੋਣ ਲੱਗਾ ਸੀ। ਜਿਸ ਕਾਰਨ ਉਸਦੀ ਚਾਚੀ ਨੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹੀ ਜਦ ਉਸਨੇ ਕਾਰ ਹੋਲੀ ਕਰ ਲਈ ਤਾਂ ਕਰਾਸ ਕਰਦੇ ਸਮੇਂ ਉਨ੍ਹਾਂ ਅਚਾਨਕ ਕਾਰ ਦੇ ਮੂਹਰਲੇ ਸ਼ੀਸ਼ੇ ਉਪਰ ਆਂਡੇ ਸੁੱਟ ਦਿੱਤੇ।

ਇਹ ਵੀ ਪੜ੍ਹੋ  ਪਹਿਲੀ ਵਾਰ ਬਰਨਾਲਾ ‘ਚ ਰੁਕੀ ਵੰਦੇ ਭਾਰਤ ਟਰੇਨ; MP Meet Hayar ਨੇ ਕੀਤਾ ਸਵਾਗਤ

ਜਿਸਦੇ ਕਾਰਨ ਅੱਗੇ ਤੋਂ ਦਿਖਣਾ ਬੰਦ ਹੋ ਗਿਆ। ਪ੍ਰੰਤੂ ਉਹ ਘਬਰਾਈ ਨਹੀਂ ਤੇ ਆਪਣੀ ਚਾਚੀ ਦੇ ਰੋਕਣ ਦੇ ਬਾਵਜੂਦ ਉਸਨੇ ਕਾਰ ਵਿਚ ਰੱਖੀ ਤਲਵਾਰ ਚੁੱਕੀ ਤੇ ਥੱਲੇ ਉੱਤਰ ਕੇ ਮੋਟਰਸਾਈਕਲ ਸਵਾਰਾਂ ਨੂੰ ਲਲਕਾਰਿਆ ਪ੍ਰੰਤੂ ਉਹ ਥੋੜੇ ਅੱਗੇ ਚਲੇ ਗਏ। ਉਸਦੇ ਵਿਚ ਉਸ ਸਮੇਂ ਲੋਹੜੇ ਦਾ ਹੋਸਲਾ ਆਇਆ ਤੇ ਉਹ ਉਨ੍ਹਾਂ ਦੇ ਮਗਰ ਤਲਵਾਰ ਲੈ ਕੇ ਭੱਜ ਲਈ, ਜਿਸਤੋਂ ਬਾਅਦ ਉਹ ਭੱਜ ਗਏ। ਹਰਜਿੰਦ ਮੁਤਾਬਕ ਉਸਦਾ ਬਚਪਨ ਤੋਂ ਅਜਿਹਾ ਸੁਭਾਅ ਰਿਹਾ, ਉਹ ਨਾਂ ਡਰਦੀ ਹੈ ਤੇ ਨਾਂ ਹੀ ਕਿਸੇ ਨੂੰ ਡਰਾਉਂਦੀ ਹੈ। ਹਰਜਿੰਦ ਕੌਰ ਮੁਤਾਬਕ ਉਸਨੇ ਲੁਟੇਰਿਆਂ ਨੂੰ ਲਲਕਾਰਨ ਸਮੇਂ ਇਹ ਕਿਹਾ ਸੀ ਕਿ ਉਹ ਮਾਈ ਭਾਗੋ ਦੀ ਵਾਰਸ ਹੈ ਤੇ ਭੱਜੇਗੀ ਨਹੀਂ ਤੇ ਤੁਸੀਂ ਆਓ, ਪ੍ਰੰਤੂ ਉਹ ਭੱਜ ਗਏ। ਉਸਨੇ ਇਹ ਵੀ ਦਸਿਆ ਕਿ ਇਸ ਘਟਨਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਜਾ ਚੁੱਕੀ ਹੈ। ਫ਼ਿਲਹਾਲ ਇਸ ਬਹਾਦਰ ਪੰਜਾਬਣ ਮੁਟਿਆਰ ਦੀ ਪੂਰੇ ਪੰਜਾਬੀ ਭਾਈਚਾਰੇ ਵਿਚ ਚਰਚਾ ਹੋ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

DAV College Bathinda ਵੱਲੋਂ ਸੱਤ ਰੋਜ਼ਾ ਐਨਐਸਐਸ ਕੈਂਪ ਦਾ ਆਯੋਜਨ

0

👉ਪੰਜਵਾਂ ਦਿਨ “ਨਸ਼ਿਆਂ ਵਿਰੁੱਧ ਜੰਗ” ਅਤੇ “ਵਾਤਾਵਰਣ ਸੰਭਾਲ” ਵਿਸ਼ੇ ਨੂੰ ਰਿਹਾ ਸਮਰਪਿਤ

Bathinda News: DAV College Bathinda ਵੱਲੋਂ ਸੱਤ ਰੋਜ਼ਾ ਐਨਐਸਐਸ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਪੰਜਵਾਂ ਦਿਨ “ਨਸ਼ਿਆਂ ਵਿਰੁੱਧ ਜੰਗ” ਦੇ ਵਿਸ਼ੇ ਨੂੰ ਸਮਰਪਿਤ ਸੀ। ਥੀਮਾਂ ਦੇ ਕੇਂਦਰ ਵਿੱਚ ਵੱਖ-ਵੱਖ ਮੁਕਾਬਲੇ ਆਯੋਜਿਤ ਕੀਤੇ ਗਏ। ਇਸ ਤੋਂ ਬਾਅਦ, ਪ੍ਰੋ. ਅਮਿਤ ਕੁਮਾਰ ਸਿੰਗਲਾ ਦੀ ਅਗਵਾਈ ਹੇਠ, ਵਲੰਟੀਅਰ ਯੋਗਾ ਅਤੇ ਧਿਆਨ ਵਿੱਚ ਰੁੱਝ ਗਏ, ਧਿਆਨ ਪ੍ਰਕਿਰਿਆ ਦੌਰਾਨ ਵੱਖ-ਵੱਖ ਮੰਤਰ ਸਿੱਖੇ।ਦੂਜੇ ਸੈਸ਼ਨ ਵਿੱਚ, ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਲਖਵੀਰ ਸਿੰਘ ਅਤੇ ਬੀਏ ਦੂਜੇ ਸਾਲ ਦੇ ਵਿਦਿਆਰਥੀ ਰੋਹਿਤ ਸੋਨੀ ਨੇ ਭਜਨ ਗਾਏ, ਸਾਰੇ ਵਿਦਿਆਰਥੀ ਧਾਰਮਿਕ ਸ਼ਰਧਾ ਦੀ ਭਾਵਨਾ ਵਿੱਚ ਰੰਗੇ ਗਏ।

ਇਹ ਵੀ ਪੜ੍ਹੋ NRI ਔਰਤ ਦੀ ਦਲੇਰੀ ਦੀ ਚਰਚਾ; ਲੁੱਟਣ ਆਏ ਲੁ.ਟੇ.ਰਿ.ਆ ਨੂੰ ਪਾਈਆਂ ਭਾਜੜ੍ਹਾਂ, ਦੇਖੋ ਵੀਡੀਓ

ਦੂਜਾ ਸੈਸ਼ਨ ਡਾ. ਨੇਹਾ ਜਿੰਦਲ ਦੁਆਰਾ ਪੇਸ਼ ਕੀਤੇ ਗਏ ਸੂਝਵਾਨ ਵਿਚਾਰ ਨਾਲ ਸਮਾਪਤ ਹੋਇਆ।ਤੀਜੇ ਪੜਾਅ ਵਿੱਚ, “ਵਾਤਾਵਰਣ ਬਚਾਓ” ਅਤੇ “ਨਸ਼ਿਆਂ ਨੂੰ ਨਾਂਹ ਕਹੋ” ਥੀਮ ‘ਤੇ ਇੱਕ ਪੋਸਟਰ ਮੁਕਾਬਲਾ ਕਰਵਾਇਆ ਗਿਆ। “ਸਵੱਛਤਾ ਹੀ ਸੇਵਾ ਹੈ” ਅਤੇ “ਵਿਕਸਤ ਭਾਰਤ” ਥੀਮ ‘ਤੇ ਸਲੋਗਨ ਲਿਖਣ ਮੁਕਾਬਲੇ ਵੀ ਕਰਵਾਏ ਗਏ।ਚੌਥੇ ਪੜਾਅ ਵਿੱਚ, ਬੀਬੀਵਾਲਾ ਰੋਡ ‘ਤੇ “ਜਾਗੋ, ਨਸ਼ਿਆਂ ਤੋਂ ਮੁਕਤ ਹੋਵੋ” ਥੀਮ ‘ਤੇ ਇੱਕ ਰੈਲੀ ਕੱਢੀ ਗਈ, ਵਿਦਿਆਰਥੀਆਂ ਨੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਨਾਅਰੇ ਲਗਾ ਕੇ ਜਾਗਰੂਕਤਾ ਪੈਦਾ ਕੀਤੀ।

ਇਹ ਵੀ ਪੜ੍ਹੋ ਪਹਿਲੀ ਵਾਰ ਬਰਨਾਲਾ ‘ਚ ਰੁਕੀ ਵੰਦੇ ਭਾਰਤ ਟਰੇਨ; MP Meet Hayar ਨੇ ਕੀਤਾ ਸਵਾਗਤ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸੱਤ ਦਿਨਾਂ ਕੈਂਪ ‘ਤੇ ਆਪਣੀ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਅੱਜ ਦੇ ਸਮਾਗਮਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਕੈਂਪ ਦਾ ਥੀਮ ਸਰਕਾਰ ਦੀ ਮੁਹਿੰਮ ਨਾਲ ਮੇਲ ਖਾਂਦਾ ਹੈ ਅਤੇ ਇਹ ਰੈਲੀ ਬਿਨਾਂ ਸ਼ੱਕ ਜਾਗਰੂਕਤਾ ਵਧਾਏਗੀ। ਉਨ੍ਹਾਂ ਨੇ ਕੈਂਪ ਦੇ ਸਫਲ ਆਯੋਜਨ ਲਈ ਐਨਐਸਐਸ ਅਧਿਕਾਰੀਆਂ ਡਾ. ਅਮਰ ਸੰਤੋਸ਼, ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪ੍ਰਭਜੋਤ ਕੌਰ ਅਤੇ ਡਾ. ਨੇਹਾ ਜਿੰਦਲ ਅਤੇ ਪੂਰੀ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਹਿਲੀ ਵਾਰ ਬਰਨਾਲਾ ‘ਚ ਰੁਕੀ ਵੰਦੇ ਭਾਰਤ ਟਰੇਨ; MP Meet Hayar ਨੇ ਕੀਤਾ ਸਵਾਗਤ

0

Barnala News: ਪਿਛਲੇ ਸਾਲ ਦੇ ਅਖ਼ੀਰ ‘ਚ ਸ਼ੁਰੂ ਹੋਈ ਵੰਦੇ ਭਾਰਤ ਟਰੇਨ ਪਹਿਲੀ ਵਾਰ ਬਰਨਾਲਾ ਦੇ ਰੇਲਵੇ ਸਟੇਸ਼ਨ ਊੱਪਰ ਰੁਕੀ। ਇਸ ਮੌਕੇ ਸੰਗਰੂਰ ਤੋਂ ਐਮਪੀ ਅਤੇ ਬਰਨਾਲਾ ਹਲਕੇ ਦੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੇ ਸਮਰਥਕਾਂ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਬਰਨਾਲਾ ਦੇ ਲੋਕਾਂ ਵਿਚ ਖੁਸੀ ਵਾਲਾ ਮਾਹੌਲ ਸੀ ਤੇ ਵੱਡੀ ਗਿਣਤੀ ਵਿਚ ਲੋਕ ਰੇਲਵੇ ਸਟੇਸ਼ਨ ਉੱਪਰ ਪੁੱਜੇ ਹੋਏ ਸਨ।

ਇਹ ਵੀ ਪੜ੍ਹੋ NRI ਔਰਤ ਦੀ ਦਲੇਰੀ ਦੀ ਚਰਚਾ; ਲੁੱਟਣ ਆਏ ਲੁ.ਟੇ.ਰਿ.ਆ ਨੂੰ ਪਾਈਆਂ ਭਾਜੜ੍ਹਾਂ, ਦੇਖੋ ਵੀਡੀਓ

ਦਸਣਾ ਬਣਦਾ ਹੈਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਚੂਅਲ ਤਰੀਕੇ ਨਾਲ ਨਵੀਂ ਦਿੱਲੀ ਅਤੇ ਕੇਂਦਰੀ ਰੇਲ ਰਾਜ਼ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਫ਼ਿਰੋਜਪੁਰ ਤੋਂ ਦਿੱਲੀ ਤੱਕ ਜਾਣ ਵਾਲੀ ਇਸ ਹਾਈ ਸਪੀਡ ਟਰੇਨ ਵਿਚ ਯਾਤਰਾ ਕਰਕੇ ਇਸਦੀ ਸ਼ੁਰੂਆਤ ਕਰਵਾਈ ਸੀ। ਪ੍ਰੰਤੂ ਵੰਦੇ ਭਾਰਤ ਰੇਲ ਸ਼ੁਰੂ ਹੋਣ ਦੇ ਬਾਵਜੂਦ ਬਰਨਾਲਾ ਵਿਖੇ ਇਸਦਾ ਸਟਾਪੇਜ ਨਹੀਂ ਰੱਖਿਆ ਗਿਆ ਸੀ। ਜਿਸਦੇ ਵਿਰੋਧ ਵਿਚ ਮੀਤ ਹੇਅਰ ਨੇ ਅਵਾਜ਼ ਉੱਠਾਈ ਸੀ। ਰਵਨੀਤ ਬਿੱਟੂ ਨੇ ਐਮਪੀ ਦੀ ਮੰਗ ‘ਤੇ ਜਲਦੀ ਹੀ ਬਰਨਾਲਾ ਵਿਖੇ ਵੀ ਵੰਦੇ ਭਾਰਤ ਟਰੇਨ ਦਾ ਸਟਾਪਜ਼ ਬਣਾਉਣ ਦਾ ਭਰੋਸਾ ਦਿੱਤਾ ਸੀ। ਜਿਸਨੂੰ ਹੁਣ ਪੂਰਾ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

NRI ਔਰਤ ਦੀ ਦਲੇਰੀ ਦੀ ਚਰਚਾ; ਲੁੱਟਣ ਆਏ ਲੁ.ਟੇ.ਰਿ.ਆ ਨੂੰ ਪਾਈਆਂ ਭਾਜੜ੍ਹਾਂ, ਦੇਖੋ ਵੀਡੀਓ

0

Ludhiana News: ਬੀਤੀ ਰਾਤ ਤੋਂ ਸ਼ੋਸਲ ਮੀਡੀਆ ‘ਤੇ ਇੱਕ NRI ਔਰਤ ਦੀ ਦਲੇਰੀ ਭਰੀ ਵੀਡੀਓ ਛਾਈ ਹੋਈ ਹੈ। ਹਾਲਾਂਕਿ ਇਹ ਵੀਡੀਓ ਕਦ ਦੀ ਹੈ ਅਤੇ ਇਹ ਔਰਤ ਕੌਣ ਹੈ, ਇਸਦੇ ਬਾਰੇ ਹਾਲੇ ਤੱਕ ਕੁੱਝ ਪਤਾ ਨਹੀਂ ਚੱਲਿਆ ਪ੍ਰੰਤੂ ਇਸ ਵੀਡੀਓ ਮੁਤਾਬਕ ਰਾਤ ਦੇ ਹਨੇਰੇ ‘ਚ ਕਾਰ ‘ਤੇ ਸਵਾਰ ਹੋ ਕੇ ਜਾ ਰਹੀਆਂ ਦੋ ਔਰਤਾਂ ਨੂੰ ਲੁਟੇਰੇ ਲੁੱਟਣ ਪੈ ਜਾਂਦੇ ਹਨ। ਡੇਹਲੋ ਇਲਾਕੇ ਦੀ ਕਿਸੇ ਸੁੰਨ-ਸਾਨ ਸੜਕ ਦੀ ਦੱਸੀ ਜਾ ਰਹੀ ਇਸ ਵੀਡੀਓ ਵਿਚ ਸਾਫ਼ ਦੇਖਿਆ ਜਾ ਸਕਦਾ ਹੈਕਿ ਅਚਾਨਕ ਕਾਰ ਦੇ ਬਰਾਬਰ ਆਏ ਦੋ ਨੌਜਵਾਨ ਮੂਹਰਲੇ ਸ਼ੀਸੇ ਉਪਰ ਅੰਡੇ ਸੁੱਟ ਦਿੱਤੇ ਹਨ।

ਇਹ ਵੀ ਪੜ੍ਹੋ Ludhiana ‘ਚ ਭਿਆਨਕ ਹਾਦਸਾ; ਕਾਰ ਤੇ ਮੋਟਰਸਾਈਕਲ ਸਵਾਰ ਦੀ ਹੋਈ ਮੌ+ਤ, ਇੱਕ ਜਖ਼ਮੀ

ਇਸਤੋਂ ਪਹਿਲਾਂ ਕਿ ਕੁੱਝ ਹੋਰ ਕਾਰਵਾਈ ਕਰਦੇ, ਗੱਡੀ ਚਲਾ ਰਹੀ ਇੱਕ ਨੌਜਵਾਨ ਮਹਿਲਾ ਕਾਰ ਵਿਚੋਂ ਤਲਵਾਰ ਲੈ ਕੇ ਬਾਹਰ ਨਿਕਲਦੀ ਹੈ ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੁਕਣ ਲਈ ਵੰਗਾਰਦੀ ਹੈ। ਹਾਲਾਂਕਿ ਕਾਰ ਦੇ ਵਿਚ ਸਵਾਰ ਦੂਜੀ ਔਰਤ ਉਸਨੂੰ ਰੋਕਣ ਦੀ ਕੋਸਿਸ ਕਰਦੀ ਹੈ ਪ੍ਰੰਤੂ ਉਹ ਬਹਾਦਰੀ ਨਾਲ ਹੱਥ ਵਿਚ ਤਲਵਾਰ ਫ਼ੜ ਕੇ ਲੁਟੇਰਿਆਂ ਮਗਰ ਭੱਜਦੀ ਹੈ। ਇਸ ਵਾਈਰਲ ਵੀਡੀਓ ਸਬੰਧੀ ਪੁੱਛੇ ਜਾਣ ‘ਤੇ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਵੀ ਦਸਿਆ ਕਿ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਵੀਡੀਓ ਕਦ ਅਤੇ ਕਿੱਥੋ ਦੀ ਹੈ। ਫ਼ਿਲਹਾਲ ਇਸਦੇ ਵਿਚ ਸਚਾਈ ਕੀ ਹੈ, ਇਹ ਤਾਂ ਪੁਲਿਸ ਦੀ ਪੜਤਾਲ ਦੌਰਾਨ ਹੀ ਸਾਹਮਣੇ ਆਵੇਗੀ ਪ੍ਰੰਤੂ ਲੋਕਾਂ ਵੱਲੋਂ ਇਸਨੂੰ ਸ਼ੋਸ਼ਲ ਮੀਡੀਆ ‘ਤੇ ਧੜਾਧੜ ਵਾਈਰਲ ਜਰੂਰ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨਾਂ ਦੀ ਆਮਦਣ ਵਧਾਉਣ, ਲਾਗਤ ਘੱਟ ਕਰਨ ਅਤੇ ਉਨ੍ਹਾਂ ਦੇ ਜੋਖਿਮ ਨੂੰ ਘੱਟੋ- ਘੱਟ ਕਰਨ ਲਈ ਬਹੁਆਯਾਮੀ ਰਣਨੀਤੀਆਂ ਅਪਨਾਈ ਹੈ- ਰਾਜਪਾਲ

0

Harayan News: ਹਰਿਆਣਾ ਦੇ ਰਾਜਪਾਲ ਪ੍ਰੇਫੇਸਰ ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਦੀ ਆਮਦਣ ਵਧਾਉਣ, ਲਾਗਤ ਘੱਟ ਕਰਨ ਅਤੇ ਉਨ੍ਹਾਂ ਦੇ ਜੋਖਿਮ ਨੂੰ ਘੱਟੋ- ਘੱਟ ਕਰਨ ਲਈ ਬਹੁਆਯਾਮੀ ਰਣਨੀਤੀਆਂ ਅਪਨਾਈਆਂ ਹਨ। ਅੱਨਦਾਤਾ ਦੇ ਸਨਮਾਨ ਨਾਲ ਸੂਬਾ ਤਰੱਕੀ ਦੇ ਰਸਤੇ ‘ਤੇ ਤੇਜੀ ਨਾਲ ਅੱਗੇ ਵਧਿਆ ਹੈ।ਪ੍ਰੇਫੇਸਰ ਅਸੀਮ ਕੁਮਾਰ ਘੋਸ਼ ਸ਼ੁਕੱਰਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੇ ਸ਼ੁਭਾਰੰਭ ਮੌਕੇ ‘ਤੇ ਆਪਣਾ ਭਾਸ਼ਣ ਦੇ ਰਹੇ ਸਨ।ਉਨ੍ਹਾਂ ਨੇ ਇਸ ਮੌਕੇ ‘ਤੇ ਕਿਹਾ ਕਿ ਹਰਿਆਣਾ ਨੂੰ ਲੰਬੇ ਸਮੇ ਤੋਂ ਖੇਤੀਬਾੜੀ ਪ੍ਰਧਾਨ ਮੰਨਿਆਂ ਜਾਂਦਾ ਰਿਹਾ ਹੈ। ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਅਤੇ ਸਰੋਤਾਂ ਦਾ ਦਖਤਾ ਨਾਲ ਵੰਡ ਯਕੀਨੀ ਕਰਨ ਲਈ ਪ੍ਰੋਧੋਗਿਕੀ ਨੂੰ ਅਪਨਾਇਆ ਗਿਆ ਹੈ। ਮੌਜ਼ੂਦਾ ਰਬੀ ਸੀਜਨ ਦੌਰਾਨ ਮੇਰੀ ਫਸਲ -ਮੇਰਾ ਬਿਯੌਰਾ ਪੋਰਟਲ ਨੂੰ ਇੰਡੀਗ੍ਰੇਟੇਡ ਫਰਟੀਲਾਇਜਰ ਮੈਨੇਜਮੇਂਟ ਸਿਸਟਮ ਨਾਲ ਏਕੀਕ੍ਰਿਤ ਕਰਨ ਨਾਲ ਖਾਦ ਵੰਡ ਦੀ ਪਾਰਦਰਸ਼ਿਤਾ ਵਿੱਚ ਸੁਧਾਰ ਹੋਇਆ ਹੈ। ਗਤ 8 ਅਕਤੂਬਰ, 2025 ਤੋਂ 11 ਫਰਵਰੀ, 2026 ਵਿੱਚਕਾਰ ਯੂਰਿਆ ਦੀ ਖਪਤ 1 ਲੱਖ 28 ਹਜ਼ਾਰ 231 ਮੀਟ੍ਰਿਕ ਟਨ ਅਤੇ ਡੀ.ਏ.ਪੀ. ਦੀ ਖਪਤ 24 ਹਜ਼ਾਰ 168 ਮੀਟ੍ਰਿਕ ਟਨ ਘੱਟ ਹੋਈ ਹੈ। ਇਸ ਨਾਲ ਕੇਂਦਰ ਸਰਕਾਰ ਨੂੰ ਉਰਵਰਕਾਂ ‘ਤੇ ਸਬਸੀਡੀ ਤਹਿਤ 716 ਕਰੋੜ ਰੁਪਏ ਦੀ ਬਚਤ ਹੋਈ।ਰਾਜਪਾਲ ਨੇ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਵਾਧਾ ਦਿੱਤਾ ਜਾ ਰਿਹਾ ਹੈ। ਹੁਣ ਤੱਕ 10 ਹਜ਼ਾਰ 36 ਕਿਸਾਨਾਂ ਦੇ ਕੁਦਰਤੀ ਖੇਤੀ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਇਆ ਹੈ ਅਤੇ ਉਨ੍ਹਾਂ ਵਿੱਚੋਂ 7 ਹਜ਼ਾਰ 580 ਕਿਸਾਨ 18 ਹਜ਼ਾਰ 559 ਏਕੜ ਜਮੀਨ ‘ਤੇ ਕੁਦਰਤੀ ਖੇਤੀ ਕਰ ਰਹੇ ਹਨ। ਇਸ ਦੇ ਇਲਾਵਾ 163 ਪਿੰਡਾਂ ਵਿੱਚ 1 ਲੱਖ 58 ਹਜ਼ਾਰ ਏਕੜ ਲਵਣੀ ਅਤੇ ਜਲਭਰਾਵ ਵਾਲੀ ਭੂਮੀ ਦਾ ਸੁਧਾਰ ਕਰਕੇ ਇਸ ਨੂੰ ਖੇਤੀ ਯੋਗ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ ਸੀਵਰੇਜ ਬੋਰਡ ਦੇ ਮੁਲਾਜਮਾਂ ਵੱਲੋਂ 6 ਮਾਰਚ ਨੂੰ ਚੰਡੀਗੜ੍ਹ ਰੋਸ ਰੈਲੀ ਵਿੱਚ ਵੱਡੀ ਗਿਣਤੀ ਚ ਸ਼ਮੂਲੀਅਤ ਦਾ ਫੈਸਲਾ

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਜੋਖਿਮਾਂ ਤੋਂ ਬਚਾਉਣ ਲਈ ਖਰੀਫ਼-2016 ਤੋਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ 9 ਹਜ਼ਾਰ 243 ਕਰੋੜ ਰੁਪਏ ਦੇ ਕਲੇਮ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 21 ਕਿਸਤਾਂ ਵਿੱਚੋਂ 7 ਹਜ਼ਾਰ 235 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕੀਤੇ ਗਏ ਹਨ। ਵਾਤਾਵਰਨ ਨਾਲ ਜੁੜੀ ਚਿੰਤਾਵਾਂ ਨੂੰ ਦੂਰ ਕਰਨ ਲਈ ਫਸਲ ਅਵਸ਼ੇਸ਼ ਪ੍ਰਬੰਧਨ ਲਈ 9 ਹਜ਼ਾਰ 885 ਮਸ਼ੀਨਾਂ ਸਬਸਿਡੀ ‘ਤੇ ਦਿੱਤੀ ਗਈਆਂ ਹਨ। ਇਹ ਖੁਸ਼ੀ ਦੀ ਗੱਲ ਹੈ ਕਿ 5 ਲੱਖ 54 ਹਜ਼ਾਰ ਕਿਸਾਨਾਂ ਨੂੰ ਦਿੱਤੇ ਗਏ 461 ਕਰੋੜ 75 ਲੱਖ ਰੁਪਏ ਦੇ ਪ੍ਰੋਤਸਾਹਨ ਨਾਲ ਸਾਲ 2025 ਦੌਰਾਨ ਫਸਲ ਅਵਸ਼ੇਸ਼ ਜਲਾਉਣ ਦੀ ਘੱਟਨਾਵਾਂ ਵਿੱਚ 52.9 ਫੀਸਦੀ ਦਾ ਘਾਟਾ ਹੋਇਆ ਹੈ।ਪ੍ਰੋਫੇਸਰ ਘੋਸ਼ ਨੇ ਕਿਹਾ ਕਿ ਗੱਨਾ ਪਿਰਾਈ ਸੀਜਨ 2025-26 ਲਈ 415 ਰੁਪਏ ਪ੍ਰਤੀ ਕਿਵੰਟਲ ਦਾ ਰਾਜ ਸੁਝਾਵਿਤ ਮੁੱਲ ਤੈਅ ਕੀਤਾ ਗਿਆ ਹੈ। ਸਰਕਾਰੀ ਖੇਤਰ ਵਿੱਚ ਰੇਵਾੜੀ ਅਤੇ ਕੁਰੂਕਸ਼ੇਤਰ ਵਿੱਚ ਨਵੀਂ ਤੇਲ ਮਿਲਾਂ ਲਗਾਉਣ ਦੀ ਦਿਸ਼ਾ ਵਿੱਚ ਵੀ ਕਦਮ ਚੁੱਕੇ ਗਏ ਹਨ ਅਤੇ ਜਾਟੂਸਾਣਾ ਵਿੱਚ ਇੱਕ ਮਾਡਰਨ ਮਿਲ ਦਾ ਉਦਘਾਟਨ ਮਾਣਯੋਗ ਕੇਂਦਰੀ ਸਹਿਕਾਰਤਾ ਮੰਤਰੀ ਵੱਲੋਂ 24 ਦਸੰਬਰ, 2025 ਨੂੰ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਡੇਅਰੀ ਕਿਸਾਨਾਂ ਦੀ ਮਦਦ ਲਈ, ਮੁੱਖ ਮੰਤਰੀ ਦੁੱਧ ਉਤਪਾਦਨ ਪ੍ਰੋਤਸਾਹਨ ਯੋਜਨਾ ਤਹਿਤ ਸਬਸਿਡੀ ਦਿੱਤੀ ਜਾ ਰਹੀ ਹੈ। ਅੰਤੋਦਿਆ ਪਰਿਵਾਰਾਂ ਲਈ 10 ਰੁਪਏ ਪ੍ਰਤੀ ਲੀਟਰ ਦਾ ਵਿਸ਼ੇਸ਼ ਪ੍ਰੋਤਸਾਹਨ ਵੀ ਦਿੱਤਾ ਜਾਂਦਾ ਹੈ। ਕਰਜੇ ਦਾ ਸਮੇ ਸਿਰ ਭੁਗਤਾਨ ਕਰਨ ਵਾਲੇ ਕਿਸਾਨਾਂ ਨੂੰ ਬਿਨਾ ਬਿਆਜ ਦੇ ਕਰਜਾ ਉਪਲਬਧ ਕਰਵਾਇਆ ਜਾ ਰਿਹਾ ਹੈ। ਭਾਵਾਂਤਰ ਭਰਪਾਈ ਯੋਜਨਾ ਤਹਿਤ 157.16 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਹਾਲ ਹੀ ਵਿੱਚ ਮਧੁਮੱਖੀ ਪਾਲਕਾਂ ਨੂੰ ਬਾਜਾਰ ਦੇ ਉਤਾਰ-ਚੜਾਓ ਦੇ ਜੋਖਿਮ ਤੋਂ ਬਚਾਉਣ ਲਈ ਸ਼ਹਿਦ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਰਾਜਪਾਲ ਨੇ ਕਿਹਾ ਕਿ ਹਰਿਆਣਾ ਨੇ ਵਾਤਾਵਰਨ ਸਰੰਖਣ ਅਤੇ ਟਿਕਾਓ ਖੇਤੀਬਾੜੀ ਦੀ ਦਿਸ਼ਾ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਸਾਲ 2021 ਵਿੱਚ ਜਿੱਥੇ ਫਸਲ ਅਵਸ਼ੇਸ਼ ਜਲਾਉਣ ਦੀ 6 ਹਜ਼ਾਰ 987 ਘੱਟਨਾਵਾਂ ਦਰਜ ਕੀਤੀ ਗਈ, ਉੱਥੇ ਹੀ ਸੀਜਨ-2025 ਵਿੱਚ ਇਹ ਗਿਣਤੀ ਘੱਟ ਕੇ ਸਿਰਫ 662 ਰਹਿ ਗਈ ਹੈ। ਫਸਲ ਅਵਸ਼ੇਸ਼ ਪ੍ਰਬੰਧਨ ਲਈ ਚਾਲੂ ਵਿਤੀ ਸਾਲ ਵਿੱਚ ਪ੍ਰੋਤਸਾਹਨ ਤਹਿਤ ਧਾਨ ਦੀ ਥਾਂ ਦੂਜੀ ਵੈਕਲਪਿਕ ਫਸਲਾਂ ਬੋਣ ‘ਤੇ ਮਿਲਣ ਵਾਲੀ ਪ੍ਰੋਤਸਾਹਨ ਰਕਮ ਵੀ 7 ਹਜ਼ਾਰ ਰੁਪਏ ਤੋਂ ਵਧਾ ਕੇ 8 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਧਾਨ ਦੀ ਸਿੱਧੀ ਬਿਜਾਈ ਲਈ ਪ੍ਰੋਤਸਾਹਨ ਰਕਮ 4 ਹਜ਼ਾਰ ਰੁਪਏ ਤੋਂ ਵਧਾ ਕੇ 4500 ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈ।ਰਾਜਪਾਲ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਐਲਾਨੇ ਐਕਸ਼ਨ ਪਲਾਨ ਤਹਿਤ ਯਮੁਨਾ ਨਦੀ ਦੇ ਜਲ ਦੀ ਗੁਣਵੱਤਾ ਨੂੰ ਸੁਧਾਰਨ ਲਈ ਪ੍ਰਤੀਬੱਧ ਹੈ। ਯਮੁਨਾ ਨਦੀ ਦਿੱਲੀ ਪਹੁੰਚਣ ਤੋਂ ਪਹਿਲਾਂ ਹਰਿਆਣਾ ਤੋਂ 180 ਕਿਲ੍ਹੋਮੀਟਰ ਤੱਕ ਅਤੇ ਦਿੱਲੀ ਤੋਂ ਨਿਕਲਣ ਤੋਂ ਬਾਅਦ ਫਿਰ 70 ਕਿਲੋਮੀਟਰ ਤੱਕ ਬਹਿੰਦੀ ਹੈ। ਯਮੁਨਾ ਦੇ ਜਲ ਨੂੰ ਪ੍ਰਦੂਸ਼ਣ ਰਹਿਤ ਕਰਨ ਦੀ ਇੱਕ ਵਿਸਥਾਰ ਕਾਰਜ ਯੋਜਨਾ ਤਹਿਤ ਮਾਰਚ 2028 ਤੱਕ 146 ਐਮ.ਐਲ.ਡੀ. ਸਮਰਥਾ ਵਾਲੇ 8 ਕਾਮਨ ਏਫਲੁਏਂਟ ਟ੍ਰੀਟਮੇਂਟ ਪਲਾਂਟ ਅਤੇ 622 ਐਮ.ਐਲ.ਡੀ. ਸਮਰਥਾ ਵਾਲੇ 13 ਸੀਵੇਜ ਟ੍ਰੀਟਮੇਂਟ ਪਲਾਂਟ ਬਨਾਉਣ ਦਾ ਪ੍ਰਸਤਾਵ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸੀਵਰੇਜ ਬੋਰਡ ਦੇ ਮੁਲਾਜਮਾਂ ਵੱਲੋਂ 6 ਮਾਰਚ ਨੂੰ ਚੰਡੀਗੜ੍ਹ ਰੋਸ ਰੈਲੀ ਵਿੱਚ ਵੱਡੀ ਗਿਣਤੀ ਚ ਸ਼ਮੂਲੀਅਤ ਦਾ ਫੈਸਲਾ

0

👉ਤਨਖਾਹਾਂ ਨਾ ਮਿਲਣ ਕਾਰਨ ਕਾਰਜ ਸਾਧਕ ਅਫਸਰ ਨਗਰ ਕੌਂਸਲ ਭੁੱਚੋ ਮੰਡੀ ਦੇ ਖਿਲਾਫ ਕੀਤੀ ਰੋਸ ਰੈਲੀ
Bathinda News:ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਭੁੱਚੋ ਮੰਡੀ ਦੇ ਖਿਲਾਫ ਬਰਾਂਚ ਪ੍ਰਧਾਨ ਦਰਸ਼ਨ ਸ਼ਰਮਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਸਫਾਈ ਸੇਵਕ ਯੂਨੀਅਨ ਨੇ ਵੀ ਆਪਣੀ ਭਰਮੀ ਸ਼ਮੂਲੀਅਤ ਕੀਤੀ ਰੋਸ ਰੈਲੀ ਕਰਨ ਉਪਰੰਤ ਕਾਰਜ ਸਾਧਕ ਅਫਸਰ ਅਤੇ ਪ੍ਰਧਾਨ ਨਗਰ ਕੌਂਸਲ ਭੁੱਚੋ ਦੇ ਖਿਲਾਫ ਸ਼ਹਿਰ ਰੋਸ ਮਾਰਚ ਕੀਤਾ ਗਿਆ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਆਗੂਆਂ ਜਿਲ੍ਹਾ ਪ੍ਰਧਾਨ ਬਲਰਾਜ ਮੌੜ, ਪ ਸ ਸ ਫ ਆਗੂ ਕਿਸ਼ੋਰ ਚੰਦ ਗਾਜ ,ਸੁਖਚੈਨ ਸਿੰਘ ਜਥੇਬੰਦੀ ਆਗੂ ਪਰਮਜੀਤ ਸ਼ਰਮਾ, ਅਮਨਦੀਪ ਸਿੰਘ,ਗੁਰਜੰਟ ਸਿੰਘ ਮਾਨ,ਸਫਾਈ ਸੇਵਕ ਯੂਨੀਅਨ ਦੇ ਆਗੂ ਪੱਪੂ ਰਾਮ,ਅਮਨਦੀਪ ਬਠਿੰਡਾ, ਜਰਨਲ ਸਕੱਤਰ ਹਰਪ੍ਰੀਤ ਸਿੰਘ,ਹਰਮੇਲਜੋਤ ਸਿੰਘ,ਗੁਰਪਾਲ ਸਿੰਘ ਤੇ ਕੁਲਦੀਪ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਕੰਟਰੈਕਟ ਦੇ ਫੀਲਡ ਕਰਮਚਾਰੀਆਂ ਦੀਆਂ ਨੌ ਤੋਂ 10 ਮਹੀਨਿਆਂ ਦੀਆਂ ਪੈਂਡਿੰਗ ਪਈਆਂ ਤਨਖਾਹਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ

ਇਹ ਵੀ ਪੜ੍ਹੋ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਤਿੰਨ ਸਾਲਾਂ ਦਾ ਕਰਮਚਾਰੀਆਂ ਦਾ ਈਪੀਐਫ ਵੀ ਜਮਾ ਨਹੀਂ ਕਰਵਾਇਆ ਜਾ ਰਿਹਾ ਅਤੇ ਹੋਰ ਮੰਗਾਂ ਦਾ ਹੱਲ ਨਾ ਹੋਣ ਕਰਕੇ ਅੱਜ ਮੁਲਾਜ਼ਮਾਂ ਨੂੰ ਨਗਰ ਕੌਂਸਲ ਦੇ ਦਫਤਰ ਅੱਗੇ ਆਪਣਾ ਰੋਸ ਪ੍ਰਗਟ ਕਰਨਾ ਪਿਆ ਜਦ ਕਿ ਜਥੇਬੰਦੀ ਨੂੰ ਪਿਛਲੇ ਸਮੇਂ ਦੌਰਾਨ ਹੋਈਆਂ ਮੀਟਿੰਗਾਂ ਵਿੱਚ ਯਕੀਨ ਦਵਾਇਆ ਗਿਆ ਸੀ ਕਿ ਨਗਰ ਕੌਂਸਲ ਦੀਆਂ ਦੁਕਾਨਾਂ ਵੇਚ ਕੇ ਕਰਮਚਾਰੀਆਂ ਦੀਆਂ ਸਾਰੀਆਂ ਤਨਖਾਹਾਂ ਦੇ ਦਿੱਤੀਆਂ ਜਾਣਗੀਆਂ ਪਰ ਇਸ ਦੇ ਉਲਟ ਦੁਕਾਨਾਂ ਦੀ ਨਿਲਾਮੀ ਤੋਂ ਪ੍ਰਾਪਤ ਰਾਸ਼ੀ ਨੂੰ ਕਿਸੇ ਹੋਰ ਮਨਸੂਬਿਆਂ ਵਾਸਤੇ ਵਰਤਿਆ ਜਾ ਰਿਹਾ ਹੈ ਜਥੇਬੰਦੀ ਨੇ ਇਹ ਵੀ ਪਤਾ ਲੱਗਾ ਹੈ ਕਿ ਇਹ ਉਚ ਅਧਿਕਾਰੀ ਆਪਣੇ ਚਹੇਤੇ ਕਰਮਚਾਰੀਆਂ ਨੂੰ ਪੰਜ ਸੱਤ ਮਹੀਨਿਆਂ ਦੀਆਂ ਤਨਖਾਹਾਂ ਦੇ ਰਹੇ ਹਨ ਅਤੇ ਸਫਾਈ ਸੇਵਕਾਂ ਤੇ ਫੀਲਡ ਮੁਲਾਜ਼ਮਾਂ ਨਾਲ ਭਾਰੀ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ। ਤਨਖਾਹਾਂ ਨਾ ਮਿਲਣ ਕਰ ਮੁਲਾਜ਼ਮਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਬੜਾ ਮੁਸ਼ਕਲ ਹੋ ਰਿਹਾ ਹੈ।

ਇਹ ਵੀ ਪੜ੍ਹੋ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਈਪੀਐਫ ਦੇ ਹੋਰ ਮਸਲੇ ਹੱਲ ਨਾ ਕੀਤੇ ਗਏ ਤਾਂ ਜਥੇਬੰਦੀ ਇਸ ਸੰਘਰਸ਼ ਦੀ ਲਗਾਤਾਰਤਾ ਵਿੱਚ 23 ਫਰਵਰੀ ਤੋਂ ਲਗਾਤਾਰ ਨਗਰ ਕੌਂਸਲ ਭੁੱਚੋ ਮੰਡੀ ਦੇ ਦਫਤਰ ਅੱਗੇ ਸੰਕੇਤਕ ਧਰਨੇ ਦੇ ਕੇ ਰੋਸ ਪ੍ਰਗਟ ਕਰਨਗੇ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇ ਸੁਬਾਈ ਆਗੂ ਬਲਰਾਜ ਮੌੜ , ਕਿਸ਼ੋਰ ਚੰਦ ਗਾਜ,ਸੁਖਚੈਨ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਪਹਿਲਾਂ ਹੀ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਵਧੀਕ ਮੁੱਖ ਸਕੱਤਰ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਸਥਾਨਕ ਸਰਕਾਰਾਂ ਵਿਭਾਗ ਦੇ ਦਫਤਰ ਸੈਕਟਰ 35 ਏ ਚੰਡੀਗੜ੍ਹ ਵਿਖੇ ਨਗਰ ਕੌਂਸਲ ਦੇ ਮੁਲਾਜ਼ਮਾਂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ 6 ਮਾਰਚ ਨੂੰ ਪੰਜਾਬ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਬਠਿੰਡਾ ਜ਼ਿਲ੍ਹਾ ਅਤੇ ਮੰਡੀਆਂ ਦੇ ਫੀਲਡ ਕਰਮਚਾਰੀ ਵੱਡੀ ਗਿਣਤੀ ਵਿੱਚ ਭਾਗ ਲੈਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

0

Chandigarh News: ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal ਚੇਅਰਮੈਨ JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ।ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ JSW ਗਰੁੱਪ ਪੰਜਾਬ ਵਿੱਚ ਆਪਣੇ ਵੱਖ-ਵੱਖ ਕਾਰੋਬਾਰੀ ਖੇਤਰਾਂ ਵਿੱਚ ਹੋਰ ਨਿਵੇਸ਼ ਦੇ ਮੌਕਿਆਂ ਦੀ ਜਾਂਚ ਕਰੇਗਾ। ਇਸ ਪ੍ਰਸਤਾਵਿਤ ਨਿਵੇਸ਼ ਨਾਲ ਰਾਜ ਦੀ ਉਤਪਾਦਨ ਸਮਰੱਥਾ ਮਜ਼ਬੂਤ ਹੋਵੇਗੀ, ਇਸਪਾਤ ਮੁੱਲ ਸ਼੍ਰਿੰਖਲਾ ਹੋਰ ਗਹਿਰੀ ਹੋਵੇਗੀ ਅਤੇ ਖੇਤਰ ਵਿੱਚ ਸਿੱਧੇ ਅਤੇ ਅਪਰੋਖ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।

ਇਹ ਵੀ ਪੜ੍ਹੋ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

ਜਿੰਦਲ ਨੇ 13 ਮਾਰਚ ਨੂੰ Plaksha University ਵਿੱਚ ਹੋਣ ਵਾਲੇ ਇਨਵੈਸਟ ਪੰਜਾਬ ਸਮਿੱਟ ਦੇ ਉਦਘਾਟਨੀ ਸੈਸ਼ਨ ਵਿੱਚ ਆਪਣੀ ਹਾਜ਼ਰੀ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਉਦਯੋਗ-ਅਨੁਕੂਲ ਮਾਹੌਲ ਅਤੇ ਸਰਗਰਮ ਉਦਯੋਗਿਕ ਪਹੁੰਚ ਦੀ ਸਰਾਹਨਾ ਕੀਤੀ।ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਉੱਤਰੀ ਬਾਜ਼ਾਰਾਂ ਨਾਲ ਸ਼ਾਨਦਾਰ ਕੁਨੈਕਟਿਵਿਟੀ, ਮਜ਼ਬੂਤ ਐਮਐਸਐਮਈ ਪ੍ਰਣਾਲੀ, ਕੁਸ਼ਲ ਮਨੁੱਖੀ ਸਰੋਤ ਅਤੇ ਇਸਪਾਤ, ਆਟੋ ਕੰਪੋਨੈਂਟਸ, ਟੈਕਸਟਾਈਲ, ਖੇਡ ਸਮਾਨ, ਫੂਡ ਪ੍ਰੋਸੈਸਿੰਗ ਅਤੇ ਲਾਈਟ ਇੰਜੀਨੀਅਰਿੰਗ ਵਰਗੇ ਖੇਤਰਾਂ ਵਿੱਚ ਵਿਕਸਿਤ ਉਦਯੋਗਿਕ ਕਲੱਸਟਰਾਂ ਨਾਲ ਸਜਿਆ ਹੋਇਆ ਹੈ। ਉਨ੍ਹਾਂ ਨੇ “ਈਜ਼ ਆਫ ਡੂਇੰਗ ਬਿਜ਼ਨਸ” ਸੁਧਾਰਾਂ ਵਿੱਚ ਪੰਜਾਬ ਨੂੰ ਲਗਾਤਾਰ “ਟਾਪ ਅਚੀਵਰ” ਦਾ ਦਰਜਾ ਮਿਲਣ ਅਤੇ ਸਮੇਂ-ਬੱਧ ਮਨਜ਼ੂਰੀਆਂ ਲਈ ਇਕਲ-ਖਿੜਕੀ ਪ੍ਰਣਾਲੀ ਦੀ ਵੀ ਚਰਚਾ ਕੀਤੀ।

ਇਹ ਵੀ ਪੜ੍ਹੋ Ludhiana ‘ਚ ਭਿਆਨਕ ਹਾਦਸਾ; ਕਾਰ ਤੇ ਮੋਟਰਸਾਈਕਲ ਸਵਾਰ ਦੀ ਹੋਈ ਮੌ+ਤ, ਇੱਕ ਜਖ਼ਮੀ

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ, ਮਜ਼ਬੂਤ ਅਤੇ ਭਵਿੱਖ-ਕੇਂਦ੍ਰਿਤ ਉਦਯੋਗਿਕ ਨੀਤੀ ਨੂੰ ਅੰਤਿਮ ਰੂਪ ਦੇਣ ਦੇ ਅਗਲੇ ਪੜਾਅ ਵਿੱਚ ਹੈ। ਇਹ ਨੀਤੀ ਪ੍ਰਤੀਯੋਗੀ ਵਿੱਤੀ ਪ੍ਰੋਤਸਾਹਨ, ਪਲਗ-ਐਂਡ-ਪਲੇ ਉਦਯੋਗਿਕ ਢਾਂਚਾ, ਖੇਤਰ-ਵਿਸ਼ੇਸ਼ ਪਾਰਕ, ਤੇਜ਼ ਮਨਜ਼ੂਰੀਆਂ, ਲਾਜਿਸਟਿਕ ਕੁਸ਼ਲਤਾ ਅਤੇ ਡਿਫੈਂਸ ਮੈਨੂਫੈਕਚਰਿੰਗ, ਇਲੈਕਟ੍ਰਿਕ ਮੋਬਿਲਿਟੀ, ਅਡਵਾਂਸਡ ਮੈਟੀਰੀਅਲ, ਨਵੀਨੀਕਰਣਯੋਗ ਊਰਜਾ ਅਤੇ ਹਾਈ-ਐਂਡ ਇੰਜੀਨੀਅਰਿੰਗ ਵਰਗੇ ਉਭਰਦੇ ਖੇਤਰਾਂ ਲਈ ਮਜ਼ਬੂਤ ਨੀਤੀ ਸਮਰਥਨ ਪ੍ਰਦਾਨ ਕਰੇਗੀ। ਮੁੱਲ-ਵੱਧਤ ਉਤਪਾਦਨ, ਨਿਰਯਾਤ ਵਾਧੇ ਅਤੇ ਪੰਜਾਬ ਦੇ ਯੁਵਕਾਂ ਲਈ ਵੱਡੇ ਪੱਧਰ ’ਤੇ ਰੋਜ਼ਗਾਰ ਸਿਰਜਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਜਿੰਦਲ ਨੇ ਪੰਜਾਬ ਸਰਕਾਰ ਦੀ ਸਰਗਰਮ ਅਤੇ ਉਦਯੋਗ-ਮਿੱਤਰ ਨੀਤੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਮੰਤਰੀ ਸੰਜੀਵ ਅਰੋੜਾ ਦੇ ਰਾਜ ਵਿੱਚ ਨਵੇਂ ਨਿਵੇਸ਼ ਆਕਰਸ਼ਿਤ ਕਰਨ ਲਈ ਕੀਤੇ ਜਾ ਰਹੇ ਅਥਕ ਯਤਨਾਂ ਦੀ ਭਰਪੂਰ ਸਰਾਹਨਾ ਕੀਤੀ।

ਇਹ ਵੀ ਪੜ੍ਹੋ Bsc Nursing ਦੀ ਵਿਦਿਆਰਥਣ ਨੇ ਕਾਲਜ਼ ਸਟਾਫ਼ ਤੋਂ ਦੁਖੀ ਹੋ ਕੇ ਹੋਸਟਲ ‘ਚ ਕੀਤੀ ਆ.ਤਮ+ਹੱ.ਤਿਆ

ਉਨ੍ਹਾਂ ਨੇ ਡਿਫੈਂਸ ਮੈਨੂਫੈਕਚਰਿੰਗ, ਆਟੋਮੋਬਾਈਲ ਖੇਤਰ ਅਤੇ ਨਵੀਨੀਕਰਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਰੁਚੀ ਜਤਾਈ।ਮੰਤਰੀ ਸੰਜੀਵ ਅਰੋੜਾ ਨੇ ਸਰਕਾਰ ਦੀ ਉਦਯੋਗਾਂ ਪ੍ਰਤੀ ਵਚਨਬੱਧਤਾ ਦੁਹਰਾਉਂਦੇ ਹੋਏ ਪ੍ਰਸਤਾਵਿਤ JSW ਪ੍ਰੋਜੈਕਟਾਂ ਲਈ ਪੂਰਾ ਸਹਿਯੋਗ, ਮਾਰਗਦਰਸ਼ਨ ਅਤੇ ਤੁਰੰਤ ਮਨਜ਼ੂਰੀਆਂ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਉਦਯੋਗਾਂ ਦੀ ਸਥਾਪਨਾ ਅਤੇ ਵਿਸਥਾਰ ਲਈ ਭਰੋਸੇਯੋਗ ਬਿਜਲੀ ਸਪਲਾਈ, ਸੁਧਰੇ ਹੋਏ ਲਾਜਿਸਟਿਕ ਢਾਂਚੇ ਅਤੇ ਸੰਵੇਦਨਸ਼ੀਲ ਪ੍ਰਸ਼ਾਸਨਿਕ ਪ੍ਰਣਾਲੀ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ।ਇਹ ਮੀਟਿੰਗ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਤੋਂ ਪਹਿਲਾਂ ਸਮਾਵੇਸ਼ੀ ਵਿਕਾਸ, ਉਦਯੋਗਿਕ ਵਿਭਿੰਨਤਾ ਅਤੇ ਰੋਜ਼ਗਾਰ ਸਿਰਜਣ ਦੇ ਵਿਜ਼ਨ ਅਨੁਸਾਰ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਅਤੇ ਪ੍ਰਤੀਯੋਗੀ ਨਿਵੇਸ਼ ਗੰਤੀਵਿਆਂ ਵਿੱਚ ਸ਼ਾਮਲ ਕਰਨ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

0

👉ਭਗਵੰਤ ਮਾਨ ਸਰਕਾਰ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਿਸ਼ਨ ‘ਤੇ:ਹਰਜੋਤ ਸਿੰਘ ਬੈਂਸ
Amritsar News: ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੈਂ ਪਠਾਨਕੋਟ ਤੋਂ ਫਾਜ਼ਿਲਕਾ, ਫਿਰੋਜ਼ਪੁਰ ਤੋਂ ਮੋਹਾਲੀ ਤੱਕ ਕੋਈ ਜ਼ਿਲ੍ਹਾ ਨਹੀਂ ਛੱਡਿਆ ਹੈ, ਜੋ ਕਿ ਸੂਬੇ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਮੇਰੇ ਜਨੂੰਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਕਰੀਬਨ 20,000 ਸਕੂਲ ਹਨ, ਜਿਨ੍ਹਾਂ ਦੇ ਜ਼ਮੀਨੀ ਪੱਧਰ ‘ਤੇ ਨਿਰੀਖਣ ਲਈ ਮੈਂ ਇੱਕ ਮਿਸ਼ਨ ‘ਤੇ ਹਾਂ।

ਇਹ ਵੀ ਪੜ੍ਹੋ  ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 8 IAS ਅਤੇ 88 PCS ਅਫ਼ਸਰਾਂ ਦੇ ਤਬਾਦਲੇ

ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਵਿੱਚ ਸਿੱਖਿਆ ਅਤੇ ਪ੍ਰਬੰਧਨ ਦੇ ਮਿਆਰਾਂ ਦੀ ਸਮੀਖਿਆ ਕੀਤੀ ਅਤੇ ‘ਸਮਰੱਥ’ ਪ੍ਰੋਗਰਾਮ, ਜੋ ਪ੍ਰਾਇਮਰੀ ਕਲਾਸਾਂ ਵਿੱਚ ਪੜ੍ਹਾਈ-ਲਿਖਾਈ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇੱਕ ਪ੍ਰਮੁੱਖ ਪਹਿਲਕਦਮੀ ਹੈ, ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ। ਸ. ਬੈਂਸ ਨੇ ਆਪਣੇ ਅਹੁਦਾ ਸੰਭਾਲਣ ਸਮੇਂ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦੇ ਹਾਲਾਤਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਪ੍ਰਾਇਮਰੀ ਪੱਧਰ ‘ਤੇ ਵੱਡੀ ਗਿਣਤੀ ਬੱਚੇ ਪੜ੍ਹਨ ਜਾਂ ਲਿਖਣ ਵਿੱਚ ਅਸਮਰੱਥ ਸਨ। ਸਿੱਖਣ ਦੇ ਪਾੜੇ ਨੂੰ ਪੂਰਨ ਵਿੱਚ ਇਸ ਪਹਿਲਕਦਮੀ ਦੇ ਉਸਾਰੂ ਪ੍ਰਭਾਵ ਨੂੰ ਉਜਾਗਰ ਕਰਦਿਆਂ ਉਹ ਜਦੋਂ ਅਜਿਹੇ ਬੱਚਿਆਂ, ਜੋ ਅੱਖਰਾਂ ਦੀ ਪਛਾਣ ਕਰਨ ‘ਚ ਜੱਦੋ-ਜਹਿਦ ਤੋਂ ਲੈ ਕੇ ਹੁਣ ਸ਼ਬਦਾਂ ਅਤੇ ਵਾਕਾਂ ਨੂੰ ਭਰੋਸੇ ਨਾਲ ਪੜ੍ਹਨ ਤੱਕ ਤਰੱਕੀ ਕਰ ਚੁੱਕੇ ਹਨ, ਨਾਲ ਗੱਲਬਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਸੰਤੁਸ਼ਟੀ ਹੁੰਦੀ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਰੱਥ’ ਪ੍ਰੋਗਰਾਮ ਰਾਹੀਂ ਅਸੀਂ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਕੰਮ ਕੀਤਾ। ਉਨ੍ਹਾ ਕਿਹਾ ਕਿ ਬੱਚਿਆਂ ਨੂੰ ਚੰਗੀ ਤਰ੍ਹਾਂ ਪੜ੍ਹਾਉਣ ਵਾਲੇ ਅਧਿਆਪਕ ਸ਼ਾਨਦਾਰ ਨਤੀਜੇ ਦੇ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਨਾਕਾਮ ਰਹਿਣ ਵਾਲੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਮੋਹਾਲੀ ਤੋਂ 5ਵੀਂ ਬੱਸ ਰਵਾਨਾ

ਸੁਰੱਖਿਤ ਅਤੇ ਅਨੁਕੂਲ ਸਿੱਖਿਆ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਵਾਲੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ।ਇਹ ਆਖਦਿਆਂ ਕਿ ਗਲਤ ਚੀਜ਼ਾਂ ਬਹੁਤ ਜਲਦੀ ਵਾਇਰਲ ਹੋ ਜਾਂਦੀਆਂ ਹਨ, ਸ. ਬੈਂਸ ਨੇ ਜਨਤਾ ਅਤੇ ਮੀਡੀਆ ਨੂੰ ਮਿਹਨਤੀ ਅਤੇ ਕੁਸ਼ਲ ਅਧਿਆਪਕਾਂ ਦੇ ਚੰਗੇ ਕੰਮਾਂ ਨੂੰ ਵੀ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਝੀਤਾ ਕਲਾਂ ਵਰਗੇ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਵੱਧ ਤੋਂ ਵੱਧ ਦਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਇਸ ਸਕੂਲ ਦੇ ਕੈਂਪਸ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਸ਼ਾਨਦਾਰ ਨਤੀਜੇ ਦੇ ਰਿਹਾ ਹੈ ਅਤੇ ਇਥੋਂ ਦੇ ਇੱਕ ਵਿਦਿਆਰਥੀ ਨੇ ਜੇਈਈ ਵੀ ਪਾਸ ਕੀਤਾ ਹੈ।ਵਿਦਿਆਰਥੀਆਂ ਦੀ ਹਾਲੀਆ ਪ੍ਰੀਖਿਆ ਕਾਰਗੁਜ਼ਾਰੀ ਅਤੇ ਸਕੂਲ ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਕਾਰਜਾਂ ਦੀ ਸ਼ਲਾਘਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਭਗਵੰਤ ਮਾਨ ਸਰਕਾਰ ਦੀ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਦੀ ਰਫ਼ਤਾਰ ਨੂੰ ਕਾਇਮ ਰੱਖਣ ਲਈ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1895679