Home Blog Page 152

Big News; ਅਮਰਜੀਤ ਚਾਵਲਾ ਮਾਮਲੇ ‘ਚ ਪਹਿਲੀ ਵਾਰ ਬੋਲੇ SGPC ਪ੍ਰਧਾਨ, ਜਾਂਚ ਲਈ ਬਣਾਈ ਕਮੇਟੀ, ਚਾਵਲੇ ਦਾ ਅਸਤੀਫ਼ਾ ਪ੍ਰਵਾਨ

0

Amritsar News: ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸਰਾਂ ਵਿਚ ਇੱਕ ਵਿਦੇਸ਼ੀ ਬੀਬੀ ਨਾਲ ਜਬਰ ਜਿਨਾਹ ਵਰਗੇ ਸਿੱਖ ਸੰਸਥਾਵਾਂ ਤੇ ਮਰਿਆਦਾਵਾਂ ਨੂੰ ਢਾਹ ਲਾਹੁਣ ਵਾਲੇ ਵਾਪਰੇ ਘਟਨਾਕ੍ਰਮ ਦੇ ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖੁੱਲ ਕੇ ਸਾਹਮਣੇ ਆਏ ਹਨ। ਹਾਲਾਂਕਿ ਉਨ੍ਹਾਂ ਆਪਣਾ ਪੱਖ 8 ਮਿੰਟ ਦੇ ਕਰੀਬ ਇੱਕ ਵੀਡੀਓ ਜਾਰੀ ਕਰਕੇ ਰੱੱਖਿਆ ਹੈ, ਜਿਸਦੇ ਵਿਚ ਇਸ ਘਟਨਾਕ੍ਰਮ ਤੋਂ ਪਹਿਲਾਂ ਬੀਬੀ ਦੇ ਇੱਥੇ ਰਹਿਣ ਵਾਲੇ ਸਪੱਸ਼ਟ ਤੌਰ ‘ਤੇ ਅਣਜਾਣਤਾ ਜਾਹਰ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਇੱਕ ਚਾਰ ਮੈਂਬਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ ਹੈ, ਜਿਹੜੀ 15 ਦਿਨਾਂ ਵਿਚ ਆਪਣੀ ਰੀਪੋਰਟ ਸੌਂਪੇਗੀ। ਇਸਤੋਂ ਇਲਾਵਾ ਆਪਣੇ ਵਿਰੁਧ ਪਰਚਾ ਦਰਜ਼ ਹੋਣ ਤੋਂ ਬਾਅਦ ਅਸਤੀਫ਼ਾ ਦੇਣ ਵਾਲੇ ਅਮਰਜੀਤ ਸਿੰਘ ਚਾਵਲਾ ਦੇ ਅਸਤੀਫ਼ੇ ਨੂੰ ਪ੍ਰਵਾਰ ਕਰਨ ਅਤੇ ਨਾਲ ਹੀ ਹੈੱਡ ਗ੍ਰੰਥੀ ਮਲਕੀਤ ਸਿੰਘ ਦੀਆਂ ਸੇਵਾਵਾਂ ਸ਼੍ਰੋਮਣੀ ਕਮੇਟੀ ਤੋਂ ਤੁਰੰਤ ਸਮਾਪਤ ਕਰਨ ਦਾ ਵੀ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਟਕਸਾਲੀ ਅਕਾਲੀ ਆਗੂ ਬ੍ਰਹਮਪੁਰਾ ਪ੍ਰਵਾਰ ਸਮੇਤ ਹੋਇਆ ‘ਆਪ’ ਵਿਚ ਸ਼ਾਮਲ

0

ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
‘ਆਪ’ ਮਿਲ ਕੇ ‘ਰੰਗਲਾ ਪੰਜਾਬ’ ਬਣਾਉਣ ਲਈ ਕੰਮ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਮੂਲੀਅਤ ਕਰਵਾਈ।ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਅਤੇ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਸਵਾਗਤ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਹਨਾਂ ਦੇ ਸਾਥੀਆਂ ਦੇ ਆਉਣ ਨਾਲ ਮਾਝੇ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ 👉ਮੁਲਾਜ਼ਮ ਵਰਦੀ ਪਾ ਕੇ ਨਾ ਆਉਣ ਵਾਲੀ ਆਡੀਓ ‘ਤੇ Punjab Police ਦਾ ਅਹਿਮ ਬਿਆਨ ਆਇਆ ਸਾਹਮਣੇ!

ਅਸੀਂ ਸਾਰੇ ਰਲ-ਮਿਲ ਕੇ ਪੰਜਾਬ ਦੇ ਵਿਕਾਸ ਅਤੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਾਂਗੇ।ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਆਪ ‘ਚ ਸ਼ਾਮਲ ਹੋਣ ਵਾਲੀਆਂ ਮੁੱਖ ਸ਼ਖਸੀਅਤਾਂ ਵਿੱਚ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ (ਡਾਇਰੈਕਟਰ), ਜਤਿੰਦਰ ਸਿੰਘ ਕੈਰੋਂ, ਫ਼ਤੇਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।ਇਸ ਸ਼ਮੂਲੀਅਤ ਨਾਲ ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਨਵੇਂ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Guru Kashi University ਵੱਲੋਂ AI ਵਿਸ਼ੇ ‘ਤੇ 12 ਰੋਜ਼ਾ ਰਿਫ੍ਰੈਸ਼ਰ ਕੋਰਸ ਦਾ ਸ਼ਾਨਦਾਰ ਆਗਾਜ਼

0

Bathinda News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਅਤੇ ਵਿਕਾਸ ਕੇਂਦਰ (ਐੱਚ.ਆਰ.ਡੀ.ਸੀ.) , ਫੈਕਲਟੀ ਆਫ਼ ਸਾਇੰਸਜ਼, ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਵੱਲੋਂ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਅਤੇਦੀ ਮਹਾਰਾਜਾ ਸਯਾਜੀਰਾਓ ਯੂਨੀਵਰਸਿਟੀ ਆਫ਼ ਬੜੋਦਾ, ਵਡੋਦਰਾ ਦੇ ਸਹਿਯੋਗ ਨਾਲ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਪ੍ਰਾਯੋਜਿਤ ਉੱਚ ਸਿੱਖਿਆ ਵਿੱਚ ਮਸਨੂਈ ਬੁੱਧੀ ਦੇ ਯੋਗਦਾਨ ਵਿਸ਼ੇ ਤੇ 12 ਰੋਜ਼ਾ ਰਿਫ੍ਰੈਸ਼ਰ ਕੋਰਸ ਦਾ ਆਗਾਜ਼ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਕੀਤਾ। ਜਦ ਕਿ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਏ.ਆਈ. ਸੰਬੰਧੀ ਭਵਿੱਖ ਮੁੱਖੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾਇਰੈਕਟਰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ, ਐੱਮ. ਐੱਮ. ਟੀ.ਟੀ.ਸੀ. ਪ੍ਰੋ. ਆਸ਼ੂਤੋਸ਼ ਬਿਸਵਾਲ, ਪਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ, ਵੱਖ-ਵੱਖ ਵਿਭਾਗਾਂ ਦੇ ਡਾਇਰੈਕਟਰ, ਡੀਨ, ਅਧਿਆਪਕ ਅਤੇ ਲਗਭਗ 60 ਭਾਗੀਦਾਰ ਹਾਜ਼ਰ ਹੋਏ।

ਇਹ ਵੀ ਪੜ੍ਹੋ  Amritsar ‘ਚ ਬਿਨ੍ਹਾਂ ਹਾਈ ਸਕਿਉਰਟੀ ਪਲੇਟ ਵਹੀਕਲਾਂ ‘ਚ ਪੰਪਾਂ ‘ਤੇ ਤੇਲ ਪਾਉਣ ‘ਤੇ ਰੋਕ, ਜਾਣੋਂ ਕਾਰਨ

ਮੁੱਖ ਮਹਿਮਾਨ ਡਾ. ਸਿੰਘ ਨੇ ਉੱਚ ਸਿੱਖਿਆ ਵਿੱਚ ਆਰਟੀਫਿਸ਼ੀਅਲ ਇੰਟੈਂਲੀਜੈਂਸ (ਏ.ਆਈ.) ਦੀ ਤੇਜ਼ੀ ਨਾਲ ਬਦਲ ਰਹੀ ਭੂਮਿਕਾ ਬਾਰੇ ਚਾਨਣਾ ਪਾਇਆ। ਉਹਨਾਂ ਰਿਫ੍ਰੈਸ਼ਰ ਕੋਰਸ ਵਿੱਚ ਧਾਰਨਾਤਮਕ ਸਮਝ, ਵਿਹਾਰਕ ਅਭਿਆਸ ਅਤੇ ਪੇਸ਼ੇਵਰ ਵਿਕਾਸ ਲਈ ਭਾਗੀਦਾਰਾਂ ਲਈ ਉਪਲੱਧ ਹੋਣ ਵਾਲੇ ਮੌਕਿਆਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਖੋਜ ਦੇ ਖੇਤਰ ਵਿੱਚ ਏ.ਆਈ. ਦੀ ਵਰਤੋਂ, ਸਾਹਿਤ ਸਮੀਖਿਆ, ਅਕਾਦਮਿਕ ਲੇਖਨ, ਖੋਜ ਡਿਜ਼ਾਇਨ, ਡਾਟਾ ਵਿਸ਼ਲੇਸ਼ਣ ਅਤੇ ਵਿਚਾਰਾਂ ਦਾਅਦਾਨ-ਪ੍ਰਦਾਨ ਹੋਣਾ ਜ਼ਰੂਰੀ ਹੈ। ਪਰੋਂ. ਵਾਈਸ ਚਾਂਸਲਰ ਡਾ. ਧੀਮਾਨ ਨੇ ਆਪਣੇ ਸੰਬੋਧਨ ਵਿੱਚ ਉੱਚ ਸਿੱਖਿਆ ਸੰਸਥਾਵਾਂ ਵਿੱਚ ਨਵੀਨਤਾ ਅਤੇ ਏ.ਆਈ. ਨੂੰ ਉਤਸ਼ਾਹਿਤ ਕਰਨ ਲਈ ਭਾਗੀਦਾਰਾਂ ਨੂੰ ਜ਼ਿੰਮੇਵਾਰੀ ਅਤੇ ਈਮਾਨਦਾਰੀ ਨਾਲ ਏ.ਆਈ. ਨੂੰ ਅਪਨਾਉਣ ਦੇ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿਸ਼ਵਾਸਤਮਕ ਸਹਿਯੋਗ ਅਤੇ ਨਿਰੰਤਰ ਪੇਸ਼ੇਵਰ ਵਿਕਾਸ ਸੱਭਿਆਚਾਰ ਦੀ ਲੋੜ ਹੈ। ਉਹਨਾਂ ਅਧਿਆਪਕਾਂ ਨੂੰ ਸਿਰਫ਼ ਏ.ਆਈ. ਟੂਲਜ਼ ਦੀ ਵਰਤੋਂ ਤੱਕ ਸੀਮਿਤ ਨਾ ਰਹਿ ਕੇ , ਵਿਚਾਰਸ਼ੀਲ ਵਿਗਿਆਨਕ ਅਤੇ ਨੈਤਿਕ ਸੋਚ ਅਪਨਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਮੁਲਾਜ਼ਮ ਵਰਦੀ ਪਾ ਕੇ ਨਾ ਆਉਣ ਵਾਲੀ ਆਡੀਓ ‘ਤੇ Punjab Police ਦਾ ਅਹਿਮ ਬਿਆਨ ਆਇਆ ਸਾਹਮਣੇ!

ਉਹਨਾਂ ਕਿਹਾ ਕਿ ਏ.ਆਈ. ਅਧਿਆਪਕਾਂ ਦਾ ਬਦਲ ਨਹੀਂ ਸਗੋਂ ਉਹਨਾਂ ਦਾ ਵਿੱਦਿਅਕ ਸ਼ਕਤੀ ਦੇਣ ਦਾ ਮਧਿਅਮ ਹੈ। ਉਹਨਾਂ ਕਿਹਾ ਕਿ ਪੁਰਾਤਨ ਭਾਰਤੀ ਗੁਰੂ ਸ਼ਿਕਸ਼ਾ ਪ੍ਰਣਾਲੀ ਅਤੇ ਏ.ਆਈ. ਵਰਗੀਆਂ ਆਧੁਨਿਕ ਵਿਧਾਵਾਂ ਦਾ ਸੁਮੇਲ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਬੌਧਿਕ ਪੱਖੋਂ ਪਰਿਪੱਕ ਬਣਾਉਦੀਆਂ ਹਨ। ਕੋਰਸ ਦੇ ਕਨਵੀਨਰ ਡਾ. ਕਵਿਤਾ ਬੱਤਰਾ ਅਤੇ ਕੁਆਰਡੀਨੇਟਰ ਡਾ. ਅਮਿਤ ਟੁਟੇਜਾ ਨੇ ਦੱਸਿਆ ਕਿ 12 ਦਿਨ ਚੱਲਣ ਵਾਲੇ ਆਯੋਜਨ ਵਿੱਚ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਅਦਾਰਿਆਂ ਦੇ ਨਾਮਵਰ ਸਿੱਖਿਆ-ਸ਼ਾਸਤਰੀ, ਵਿਸ਼ਾ ਮਾਹਿਰ ਹਾਈਬ੍ਰਿਡ ਮੋਡ ਵਿੱਚ ਆਪਣੇ ਵਿਚਾਰ ਸਾਂਝੇ ਕਰਨਗੇ। 8 ਅਕਤੂਬਰ ਨੂੰ ਕੋਰਸ ਦੇ ਸਮਾਪਨ ਮੌਕੇਦੀ ਮਹਾਰਾਜਾ ਸਯਾਜੀਰਾਓ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਭਾਲਚੰਦਰਾਂ ਐੱਮ.ਭਾਂਗੇ ਸਮਾਪਨ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਇਸ ਮੌਕੇ ਪੰਤਵਤਿਆਂ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਅਤੇ ਯਾਦਸ਼ਤ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਕਾਂਗਰਸ ਵੱਲੋ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ, ਮੰਗਿਆ ਅਸਤੀਫਾ

0

Bathinda News: ਨਸ਼ਿਆਂ ਦੇ ਮਾਮਲੇ ‘ਤੇ ਸਵਾਲ ਪੁੱਛਣ ਕਰਕੇ ਜਾਨ ਗਵਾਉਣ ਵਾਲੇ ਸਵ: ਗੁਲਜਾਰ ਸਿੰਘ ਅਤੇ ਮੋਹਨਜੀਤ ਸਿੰਘ ਨਾਲ ਹੋਈ ਕੁੱਟਮਾਰ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ‘ਤੇ ਕਾਂਗਰਸ ਵੱਲੋਂ ਜਿਲ੍ਹਾ ਪੱਧਰ ਤੇ ਪ੍ਰਦਰਸ਼ਨ ਕੀਤੇ ਗਏ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਗਈ। ਅੱਜ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਅਤੇ ਸ਼ਹਿਰੀ ਵੱਲੋਂ ਸਾਂਝੇ ਤੌਰ ‘ਤੇ ਐਸਐਸਪੀ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰ ਅਤੇ ਅਹੁਦੇਦਾਰ ਸ਼ਾਮਿਲ ਹੋਏ। ਇਸ ਮੌਕੇ ਭਰਵੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਨਸ਼ਿਆਂ ਤੇ ਡਰਾਮੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਆਪ ਵੀ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਤੇ ਪਰਚਾ ਦਰਜ ਕਰਕੇ ਉਸਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੱਢ ਕੇ ਗ੍ਰਿਫਤਾਰ ਕਰਨਾ ਚਾਹੀਦਾ ਹੈ ਕਿਉਂਕਿ ਉਸਦੀ ਰੈਲੀ ਵਿੱਚ ਨਸ਼ਿਆਂ ਦੇ ਮਾਮਲੇ ਤੇ ਸਵਾਲ ਪੁੱਛਣ ਕਰਕੇ ਗੁਲਜਾਰ ਸਿੰਘ ਨੂੰ ਆਵਦੀ ਜਾਨ ਗਵਾਉਣੀ ਪਈ ਤੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਨੂੰ ਨਸ਼ਿਆਂ ਤੇ ਸਵਾਲ ਕਰਨ ਵਾਲੇ ਮੋਹਣਜੀਤ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਹੋਈ।

ਇਹ ਵੀ ਪੜ੍ਹੋ  Amritsar ‘ਚ ਬਿਨ੍ਹਾਂ ਹਾਈ ਸਕਿਉਰਟੀ ਪਲੇਟ ਵਹੀਕਲਾਂ ‘ਚ ਪੰਪਾਂ ‘ਤੇ ਤੇਲ ਪਾਉਣ ‘ਤੇ ਰੋਕ, ਜਾਣੋਂ ਕਾਰਨ

ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਬਠਿੰਡਾ ਵਿੱਚ ਵਾਪਰ ਰਹੀਆਂ ਵੱਡੀਆਂ ਘਟਨਾਵਾਂ ‘ਤੇ ਚਿੰਤਾ ਜਾਹਰ ਕਰਦੇ ਹੋਏ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਨੱਥ ਪਾਉਣ ਦੀ ਸਲਾਹ ਦਿੱਤੀ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹੱਥ ਮਜਬੂਤ ਕਰਨ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾ ਸਕੇ ਕਿਉਂਕਿ ਸਰਕਾਰ ਨੇ 40 ਦਿਨਾਂ ਵਿੱਚ ਨਸ਼ਿਆਂ ਦਾ ਖਾਤਮਾ ਕਰਨ ,ਅਮਨ ਕਾਨੂੰਨ ਦੀ ਸਥਿਤੀ ਕੰਟਰੋਲ ਕਰਨ ਵਰਗੀਆਂ ਗਰੰਟੀਆਂ ਦੇਕੇ ਸਰਕਾਰ ਬਣਾਈ ਪਰ ਅੱਜ ਕਿਸੇ ਗਰੰਟੀ ਤੇ ਕੋਈ ਕੰਮ ਨਹੀਂ ਹੋਇਆ। ਇਸ ਮੌਕੇ ਸਾਬਕਾ ਮੇਅਰ ਅਸ਼ੋਕ ਕੁਮਾਰ, ਡਾਇਰੈਕਟਰ ਮਾਰਕਫੈਡ ਟਹਿਲ ਸਿੰਘ ਸੰਧੂ, ਅੰਮ੍ਰਿਤ ਗਿੱਲ, ਮੀਤ ਪ੍ਰਧਾਨ ਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਦਰਸ਼ਨ ਸਿੰਘ ਸੰਧੂ ,ਲਖਵਿੰਦਰ ਸਿੰਘ ਲੱਖਾ, ਕਿਰਨਜੀਤ ਸਿੰਘ ਗਹਿਰੀ, ਨਥੂਰਾਮ, ਬਲਜਿੰਦਰ ਠੇਕੇਦਾਰ ,ਹਰਪਾਲ ਬਾਜਵਾ ,ਸੁਰਜੀਤ ਮੋਖਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਸੁਨੀਲ ਕੁਮਾਰ, ਬਲਜੀਤ ਸਿੰਘ, ਆਸ਼ੀਸ਼ ਕਪੂਰ, ਜਗਰਾਜ ਸਿੰਘ, ਭੁਪਿੰਦਰ ਸ਼ਰਮਾ, ਕਰਤਾਰ ਸਿੰਘ, ਗੌਰਵ ਕਟਾਰੀਆ ,ਸੁਖਦੇਵ ਸਿੰਘ ਸੁੱਖਾ ਸਾਬਕਾ ਐਮਸੀ, ਜਗਦੀਸ਼ ਖੁਰਾਣਾ, ਅਰੁਣ ਵਧਾਵਣ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁਲਾਜ਼ਮ ਵਰਦੀ ਪਾ ਕੇ ਨਾ ਆਉਣ ਵਾਲੀ ਆਡੀਓ ‘ਤੇ Punjab Police ਦਾ ਅਹਿਮ ਬਿਆਨ ਆਇਆ ਸਾਹਮਣੇ!

0

Chandigarh News: Punjab Police India; ਮੰਗਲਵਾਰ ਸਵੇਰ ਤੋਂ ਹੀ ਸ਼ੋਸ਼ਲ ਮੀਡੀਆ ‘ਤੇ ਅੰਮ੍ਰਿਤਸਰ ਇਲਾਕੇ ਵਿਚ ਪੁਲਿਸ ਮੁਲਾਜਮਾਂ ਨੂੰ ਵਰਦੀ ਪਾ ਕੇ ਨਾ ਆਉਣ ਬਾਰੇ ਕੀਤੀ ਤਾਕੀਦ ਵਾਈਰਲ ਹੋ ਰਹੀ ਹੈ। ਸੂਬੇ ਦੀਆਂ ਮੁੱਖ ਵਿਰੋਧੀ ਧਿਰਾਂ ਦੇ ਪ੍ਰਮੁੱਖ ਆਗੂਆਂ ਵੱਲੋਂ ਵੀ ਇਸਨੂੰ ਆਪਣੇ ਸ਼ੋਸ਼ਲ ਮੀਡੀਆ ਹੈਂਡਲ ‘ਤੇ ਵੀ ਪਾਇਆ ਗਿਆ। ਇਸ ਮੁੱਦੇ ‘ਤੇ ਉਨ੍ਹਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ। ਮਾਮਲਾ ਭਖਦਾ ਦੇਖ ਹੁਣ ਪੰਜਾਬ ਪੁਲਿਸ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਇੰਡੀਆ ਨੇ ਆਪਣੇ ਅਧਿਕਾਰਤ ਸ਼ੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਪਾ ਕੇ ਇਸ ਆਡੀਓ ਬਾਰੇ ਸਪੱਸ਼ਟ ਕੀਤਾ ਹੈ।

ਇਹ ਵੀ ਪੜ੍ਹੋ 👉Amritsar ‘ਚ ਬਿਨ੍ਹਾਂ ਹਾਈ ਸਕਿਉਰਟੀ ਪਲੇਟ ਵਹੀਕਲਾਂ ‘ਚ ਪੰਪਾਂ ‘ਤੇ ਤੇਲ ਪਾਉਣ ‘ਤੇ ਰੋਕ, ਜਾਣੋਂ ਕਾਰਨ

ਜਿਸਦੇ ਵਿਚ ਸਾਫ਼ ਕੀਤਾ ਗਿਆ ਕਿ ਪੁਲਿਸ ਹੈੱਡਕੁਆਰਟਰ ਜਾਂ ਇਸ ਦੇ ਅਧੀਨ ਆਉਂਦੇ ਪੁਲਿਸ ਦੇ ਕਿਸੇ ਵੀ ਦਫ਼ਤਰ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਅਜਿਹੀ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ ਹੈ ਜਿਸ ਵਿੱਚ ਪੁਲਿਸ ਮੁਲਾਜਮਾਂ ਨੂੰ ਡਿਊਟੀ ‘ਤੇ ਜਾਣ ਜਾਂ ਵਾਪਸ ਆਉਣ ਵੇਲੇ ਵਰਦੀ ਨਾ ਪਾਉਣ, ਡਿਊਟੀ ’ਤੇ ਆਉਣ-ਜਾਣ ਸਮੇਂ ਸਿਵਲ ਕੱਪੜੇ ਪਹਿਨਣ। ਜਿਸਦੇ ਚੱਲਦੇ ਸੋਸ਼ਲ ਮੀਡੀਆ ‘ਤੇ ਫੈਲ ਰਹੇ ਅਜਿਹੇ ਸੰਦੇਸ਼ ਝੂਠੇ ਹਨ ਅਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ। ਅਧਿਕਾਰੀਆਂ ਨੇ ਨਾਗਰਿਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਹੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਾਧਨਾਂ ‘ਤੇ ਹੀ ਭਰੋਸਾ ਕਰਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; ਗਮਾਡਾ ਦਫ਼ਤਰ ‘ਤੇ ED ਦੀ Raid….

0

Mohali News : ਪਿਛਲੇ ਕੁੱਝ ਸਮੇਂ ਤੋਂ ਪੰਜਾਬ ਵਿਚ ਕਾਫ਼ੀ ਗਤੀਸ਼ੀਲ ਹੋਈ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਮੰਗਲਵਾਰ ਨੂੰ ਮੋਹਾਲੀ ਸਥਿਤ ਗਮਾਡਾ ਦਫ਼ਤਰ ‘ਤੇ ਛਾਪਾ ਮਾਰਿਆ ਹੈ। ਦਫ਼ਤਰ ਪੁੱਜਦੇ ਹੀ ਈਡੀ ਦੀਆਂ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦਸਿਆ ਜਾ ਰਿਹਾ ਕਿ ਜਲੰਧਰ, ਚੰਡੀਗੜ੍ਹ ਅਤੇ ਦਿੱਲੀ ਤੋਂ ਈਡੀ ਦੀਆਂ ਟੀਮਾਂ ਤਿੰਨ ਗੱਡੀਆਂ ਵਿੱਚ ਇੱਥੇ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਇੱਥੇ ਪੁੱਜੇ ਹਨ। ਸੁਰੱਖਿਆ ਬਲਾਂ ਵੱਲੋਂ ਦਫ਼ਤਰ ਨੂੰ ਬੰਦ ਕਰ ਦਿੱਤਾ ਹੈ ਤੇ ਇੱਥੇ ਨਾਂ ਹੀ ਕਿਸੇ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਤੇ ਨਾਂ ਹੀ ਬਾਹਰ ।

ਇਹ ਵੀ ਪੜ੍ਹੋ 👉Amritsar ‘ਚ ਬਿਨ੍ਹਾਂ ਹਾਈ ਸਕਿਉਰਟੀ ਪਲੇਟ ਵਹੀਕਲਾਂ ‘ਚ ਪੰਪਾਂ ‘ਤੇ ਤੇਲ ਪਾਉਣ ‘ਤੇ ਰੋਕ, ਜਾਣੋਂ ਕਾਰਨ

ਜਿਕਰਯੋਗ ਹੈ ਕਿ ਕਥਿਤ ਚੇਂਜ ਆਫ ਲੈਂਡ ਯੂਜ਼ (CLU) ਘੁਟਾਲੇ ਵਿਚ ਈਡੀ ਵੱਲੋਂ ਪਿਛਲੇ ਕੁੱਝ ਮਹੀਨਿਆਂ ਤੋਂ ਗਮਾਡਾ ਦੇ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ਵਿਚ ਪੁਛਗਿਛ ਲਈ ਕੁੱਝ ਅਧਿਕਾਰੀਆਂ ਨੂੰ ਵੀ ਸੱਦਿਆ ਜਾ ਚੁੱਕਿਆ। ਇਸੇ ਤਰ੍ਹਾਂ ਲੰਘੀ 7 ਮਈ ਨੂੰ ਈਡੀ ਨੇ ਖਰੜ ਵਿੱਚ ਵੈਸਟਰਨ ਟਾਵਰਜ਼ ਸੋਸਾਇਟੀ ਦੇ ਇੱਕ ਫਲੈਟ ‘ਤੇ ਛਾਪਾ ਮਾਰਿਆ ਸੀ ਅਤੇ ਇਸ ਛਾਪੇਮਾਰੀ ਦੌਰਾਨ ਨੌਵੀਂ ਮੰਜ਼ਿਲ ਤੋਂ ਨਗਦੀ ਨਾਲ ਭਰੇ ਦੋ ਬੈਗ ਸੁੱਟੇ ਗਏ ਸਨ। ਜਿਸ ਦੀਆਂ ਕਾਫ਼ੀ ਵੀਡੀਓ ਸ਼ੋਸਲ ਮੀਡੀਆ ‘ਤੇ ਵਾਈਰਲ ਹੋਈਆਂ ਸਨ। ਈਡੀ ਵੱਲੋਂ ਇਹ ਕਾਰਵਾਈ ਸਨਟੇਕ ਸਿਟੀ ਪ੍ਰੋਜੈਕਟ ਅਤੇ ਸੀਐਲਯੂ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਘੁਟਾਲੇ ਦੇ ਸਬੰਧ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਲਗਭਗ 12 ਥਾਵਾਂ ‘ਤੇ ਕੀਤੀ ਗਈ ਕਾਰਵਾਈ ਦਾ ਹਿੱਸਾ ਦੱਸੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar ‘ਚ ਬਿਨ੍ਹਾਂ ਹਾਈ ਸਕਿਉਰਟੀ ਪਲੇਟ ਵਹੀਕਲਾਂ ‘ਚ ਪੰਪਾਂ ‘ਤੇ ਤੇਲ ਪਾਉਣ ‘ਤੇ ਰੋਕ, ਜਾਣੋਂ ਕਾਰਨ

0

Amritsar News : Amritsar Commissionerate Police; ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਇਲਾਕੇ ਵਿੱਚ ਬਿਨਾਂ High Security Registration Plate (HSRP) ਪੰਪਾਂ ‘ਤੇ ਤੇਲ ਪਾਉਣ ਉੱਪਰ ਰੋਕ ਲਗਾ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਵਧ ਰਹੀਆਂ ਵਾਰਦਾਤਾਂ ਨੂੰ ਧਿਆਨ ਵਿਚ ਰੱਖਦਿਆਂ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੀਐਨਐਸ ਦੀ ਧਾਰਾ 163 ਦੇ ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਹਰ ਤਰ੍ਹਾਂ ਦੇ ਵਹੀਕਲਾਂ ਉੱਪਰ ਲਾਗੂ ਕੀਤੇ ਗਏ ਹਨ ਪ੍ਰੰਤੂ ਐਬੂਲੈਂਸਾਂ ਤੇ ਟੈਂਪਰੇਰੀ ਨੰਬਰ ਲੱਗੇ ਨਵੇਂ ਵਹੀਕਲਾਂ ਨੂੰ ਛੋਟ ਦਿੱਤੀ ਗਈ ਹੈ। ਇਸਤੋਂ ਇਲਾਵਾ ਖੁੱਲੇ ਵਿਚ ਤੇਲ ਪਾਉਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਇਹ ਫੈਸਲਾ ਵਾਹਨਾਂ ਦੀ ਸਹੀ ਪਛਾਣ ਯਕੀਨੀ ਬਣਾਉਣ, ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤਾ ਗਿਆ ਹੈ। ਇਸਦੀ ਜਾਣਕਾਰੀ ਕਮਿਸ਼ਨਰੇਟ ਪੁਲਿਸ ਵੱਲੋਂ ਆਪਣੇ ਸੋਸਲ ਮੀਡੀਆ ਰਾਹੀਂ ਲੋਕਾਂ ਨੂੰ ਦਿੱਤੀ ਹੈ। ਜਿਸਦੇ ਵਿਚ ਸਪੱਸ਼ਟ ਤੌਰ ‘ਤੇ ਦਸਿਆ ਗਿਆ ਹੈ ਕਿ ਅੰਮ੍ਰਿਤਸਰ ਵਿੱਚ ਜਿਨ੍ਹਾਂ ਵਾਹਨਾਂ ਕੋਲ ਵੈਧ ਅੱਗੇ ਅਤੇ ਪਿੱਛੇ ਹਾਈ ਸਿਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ (HSRP) ਨਹੀਂ ਹਨ, ਉਨ੍ਹਾਂ ਨੂੰ ਪੈਟਰੋਲ, ਡੀਜ਼ਲ ਜਾਂ CNG ਦੀ ਸਪਲਾਈ ਨਹੀਂ ਕੀਤੀ ਜਾਵੇਗੀ। ਜੇਕਰ ਨੰਬਰ ਪਲੇਟ ਹਟਾਈ ਗਈ ਹੈ, ਟੁੱਟੀ ਹੋਈ ਹੈ, ਮੋੜੀ ਗਈ ਹੈ, ਢੱਕੀ ਹੋਈ ਹੈ, ਜਾਂ ਬਦਲੀ ਗਈ ਹੈ ਤਾਂ ਵੀ ਤੇਲ ਉਪਲਬਧ ਨਹੀਂ ਹੋਵੇਗਾ।

ਇਹ ਵੀ ਪੜ੍ਹੋ 👉ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ

ਵੈਧ ਰਜਿਸਟ੍ਰੇਸ਼ਨ ਨੰਬਰਾਂ ਜਾਂ ਵੈਧ ਅਸਥਾਈ ਰਜਿਸਟ੍ਰੇਸ਼ਨ ਨੰਬਰਾਂ ਵਾਲੇ ਨਵੇਂ ਵਾਹਨ ਇਸ ਪਾਬੰਦੀ ਤੋਂ ਛੋਟ ਪ੍ਰਾਪਤ ਕਰਦੇ ਹਨ। ਐਂਬੂਲੈਂਸਾਂ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਵਾਹਨ ਵੀ ਛੋਟ ਪ੍ਰਾਪਤ ਕਰਦੇ ਹਨ। ਇਸਦੇ ਨਾਲ ਹੀ ਸਾਰੇ ਪੈਟਰੋਲ ਪੰਪ ਅਤੇ CNG ਸਟੇਸ਼ਨ ਆਪਰੇਟਰਾਂ ਨੂੰ ਪ੍ਰਵੇਸ਼ ਦੁਆਰ ਅਤੇ ਬਾਲਣ ਖੇਤਰ ਦੇ ਨੇੜੇ ਘੱਟੋ-ਘੱਟ 3 ਫੁੱਟ ਗੁਣਾ 3 ਫੁੱਟ ਦਾ ਨੋਟਿਸ ਬੋਰਡ ਲਗਾਉਣਾ ਚਾਹੀਦਾ ਹੈ। ਸਾਈਨੇਜ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਹੋਣਾ ਚਾਹੀਦਾ ਹੈ ਕਿ ਵੈਧ ਨੰਬਰ ਪਲੇਟਾਂ ਤੋਂ ਬਿਨਾਂ ਵਾਹਨਾਂ ਨੂੰ ਬਾਲਣ ਦੀ ਸਪਲਾਈ ਨਹੀਂ ਕੀਤੀ ਜਾਵੇਗੀ।ਪੈਟਰੋਲ ਪੰਪ ਅਤੇ CNG ਸਟੇਸ਼ਨ ਆਪਰੇਟਰਾਂ ਨੂੰ ਆਪਣੇ CCTV ਅਤੇ ANPR ਕੈਮਰੇ ਹਰ ਸਮੇਂ ਚਾਲੂ ਰੱਖਣੇ ਚਾਹੀਦੇ ਹਨ।

ਇਹ ਵੀ ਪੜ੍ਹੋ 👉ਨਿਆਂਇਕ ਜਾਂਚ ‘ਚ ਬੁਰੇ ਫ਼ਸੇ Bathinda CIA Staff ਦੇ ਮੁਲਾਜ਼ਮ; ਨਰਿੰਦਰਦੀਪ ਦੀ ਮੌ.ਤ ਦੇ ਮਾਮਲੇ ‘ਚ ਜੱਜ ਨੇ ਖੜ੍ਹੇ ਕੀਤੇ ਗੰਭੀਰ ਸਵਾਲ

ਆਉਣ ਵਾਲੇ ਅਤੇ ਜਾਣ ਵਾਲੇ ਵਾਹਨਾਂ ਦੀਆਂ ਅਗਲੀਆਂ ਅਤੇ ਪਿਛਲੀਆਂ ਨੰਬਰ ਪਲੇਟਾਂ ਕੈਮਰਿਆਂ ‘ਤੇ ਸਪੱਸ਼ਟ ਤੌਰ ‘ਤੇ ਰਿਕਾਰਡ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਪੈਟਰੋਲ ਪੰਪ ਆਪਰੇਟਰਾਂ ਨੂੰ ਘੱਟੋ-ਘੱਟ 30 ਦਿਨਾਂ ਲਈ ਕੈਮਰੇ ਦੀ ਰਿਕਾਰਡਿੰਗ ਸੁਰੱਖਿਅਤ ਰੱਖਣੀ ਚਾਹੀਦੀ ਹੈ। ਜੇਕਰ ਪੁਲਿਸ ਨੂੰ ਇਸਦੀ ਲੋੜ ਹੋਵੇ ਤਾਂ ਇਹ ਫੁਟੇਜ ਪ੍ਰਦਾਨ ਕਰਨਾ ਲਾਜ਼ਮੀ ਹੋਵੇਗਾ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮੋਟਰ ਵਾਹਨ ਐਕਟ ਦੀਆਂ ਲਾਗੂ ਧਾਰਾਵਾਂ ਤਹਿਤ ਹੁਕਮ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਕਾਂ, ਡਰਾਈਵਰਾਂ, ਪੈਟਰੋਲ ਪੰਪ ਆਪਰੇਟਰਾਂ ਜਾਂ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉*ਉਹ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦੇਣਗੇ ਅਤੇ ਨਿੱਜੀ ਸਕੂਲਾਂ ਨੂੰ ਉਤਸ਼ਾਹਿਤ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉*ਜੇ ਭਾਜਪਾ ਸੱਤਾ ‘ਚ ਆਉਂਦੀ ਹੈ ਤਾਂ ਉਹ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉*ਭਾਜਪਾ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨੂੰ ਵੀ ਪੰਜਾਬ ਤੋਂ ਅਲੱਗ ਕਰਨਾ ਚਾਹੁੰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉*ਆਪਣੀਆਂ ਰੈਲੀਆਂ ਵਿੱਚ ਦਿਹਾੜੀਦਾਰ ਮਜ਼ਦੂਰਾਂ ਨੂੰ ਲਿਆਉਣ ਵਾਲਾ ਅਕਾਲੀ ਦਲ ਇਸ ਵਾਰ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉*ਪੰਜਾਬ ‘ਈਮਾਨਦਾਰ ਰਾਜਨੀਤੀ’ ਦੇ ਨਾਲ ਖੜ੍ਹਾ ਹੈ; ਇਸ ਵਾਰ ਵੀ ਵਿਰੋਧੀਆਂ ਦਾ ਸਫ਼ਾਇਆ ਤੈਅ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਨਾਲਾ ਹਲਕੇ ਦੇ ਪਿੰਡ ਸੈਂਸਰਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਨੂੰ ਕੀਤਾ ਸੰਬੋਧਨ

Ajnala News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੇਤਾਵਨੀ ਦਿੱਤੀ ਕਿ ਰਵਾਇਤੀ ਵਿਰੋਧੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਪੰਜਾਬ ਦੀਆਂ ਭਲਾਈ ਸਕੀਮਾਂ, ਸਰਕਾਰੀ ਸੰਸਥਾਵਾਂ ਅਤੇ ਪਾਣੀ ਦੇ ਅਧਿਕਾਰ ਖ਼ਤਰੇ ਵਿੱਚ ਪੈ ਜਾਣਗੇ ਕਿਉਂਕਿ ਉਨ੍ਹਾਂ ਦੀਆਂ ਤਰਜੀਹਾਂ ਪਹਿਲਾਂ ਹੀ ਲੋਕਾਂ ਸਾਹਮਣੇ ਨੰਗੀਆਂ ਹੋ ਚੁੱਕੀਆਂ ਹਨ। ਅਜਨਾਲਾ ਹਲਕੇ ਦੇ ਪਿੰਡ ਸੈਂਸਰਾ ਵਿਖੇ ਵਿਸ਼ਾਲ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਵੇਗੀ, ਜਦਕਿ ਨਿੱਜੀ ਅਦਾਰਿਆਂ ਨੂੰ ਉਤਸ਼ਾਹਿਤ ਕਰਨ ਲਈ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਕਮਜ਼ੋਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਮੁੱਖ ਮੰਤਰੀ ਨੇ ਇਸ਼ਾਰਾ ਕੀਤਾ ਕਿ ਭਾਜਪਾ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦੇਵੇਗੀ ਅਤੇ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਨੂੰ ਵੀ ਪੰਜਾਬ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕਰੇਗੀ, ਜਦਕਿ ਅਕਾਲੀ ਦਲ ਆਪਣੀਆਂ ਰੈਲੀਆਂ ਵਿੱਚ ਦਿਹਾੜੀਦਾਰ ਮਜ਼ਦੂਰਾਂ ਨੂੰ ਲਿਆਉਣ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਆਪਣੀ ਸਰਕਾਰ ਦੇ ਰਿਕਾਰਡ ਨਾਲ ਇਸ ਦੀ ਤੁਲਨਾ ਕਰਦਿਆਂ ਉਨ੍ਹਾਂ ਨੇ 90 ਫੀਸਦੀ ਘਰਾਂ ਲਈ ਜ਼ੀਰੋ ਬਿਜਲੀ ਬਿੱਲ, ਗੋਇੰਦਵਾਲ ਸਾਹਿਬ ਨਿੱਜੀ ਥਰਮਲ ਪਾਵਰ ਪਲਾਂਟ ਦੀ ਖ਼ਰੀਦ, ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰਨ, 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਸਰਕਾਰੀ ਸਕੂਲਾਂ ਵਿੱਚ ਵੱਡੇ ਸੁਧਾਰਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮਕਸਦ ਹਰ ਪਰਿਵਾਰ ਨੂੰ ਸਹੂਲਤਾਂ ਪਹੁੰਚਾਉਣਾ ਅਤੇ ਖ਼ੁਸ਼ਹਾਲ ‘ਰੰਗਲਾ ਪੰਜਾਬ’ ਬਣਾਉਣਾ ਹੈ।

ਇਹ ਵੀ ਪੜ੍ਹੋ 👉ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਐਕਸ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਅਜਨਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਸੈਂਸਰਾ ਵਿਖੇ ‘ਲੋਕ ਮਿਲਣੀ’ ਦੌਰਾਨ ਮਾਝੇ ਦੇ ਮਿਹਨਤੀ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਵਿਚਾਰ-ਵਟਾਂਦਰਾ ਕੀਤਾ। ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਾਨੂੰ ਬੇਸ਼ੁਮਾਰ ਪਿਆਰ ਅਤੇ ਸਤਿਕਾਰ ਦੇਣ ਲਈ ਮੈਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਪਿੰਡ ਦੀਆਂ ਤਿੰਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 20-20 ਲੱਖ ਰੁਪਏ ਦੇ ਹਿਸਾਬ ਨਾਲ 60 ਲੱਖ ਰੁਪਏ ਦੇ ਚੈੱਕ ਸੌਂਪੇ ਗਏ। ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕਰ ਦਿੱਤੇ ਹਨ, ਗੋਇੰਦਵਾਲ ਸਾਹਿਬ ਵਿਖੇ ਨਿੱਜੀ ਥਰਮਲ ਪਾਵਰ ਪਲਾਂਟ ਖਰੀਦਿਆ ਹੈ ਅਤੇ ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ।”

ਇਹ ਵੀ ਪੜ੍ਹੋ 👉ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ

ਪੋਸਟ ਦੇ ਅੰਤ ਵਿੱਚ ਉਨ੍ਹਾਂ ਲਿਖਿਆ, “ਪੂਰੇ ਪੰਜਾਬ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਸਰਕਾਰੀ ਸਕੂਲਾਂ ਦਾ ਸੁਧਾਰ ਕਰ ਕੇ ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ‘ਤੇ ਲਿਆਂਦਾ ਗਿਆ ਹੈ। ਲੋਕਾਂ ਨੂੰ ਲੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਦਾ ਹਾਲ ਅੱਜ ਸਭ ਦੇ ਸਾਹਮਣੇ ਹੈ। ਸਾਡੀ ਸਰਕਾਰ ਦਾ ਇੱਕੋ-ਇੱਕ ਉਦੇਸ਼ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣਾ ਅਤੇ ਇੱਕ ਵਾਰ ਫਿਰ ‘ਰੰਗਲਾ ਪੰਜਾਬ’ ਸਿਰਜਣਾ ਹੈ। ਇਨਕਲਾਬ ਜ਼ਿੰਦਾਬਾਦ।”ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “15 ਸਤੰਬਰ ਨੂੰ ਛੇ ਰਾਜਾਂ—ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੇ ਕਿਸ਼ਾਊ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਇੱਕ ਸਮਝੌਤੇ ‘ਤੇ ਦਸਤਖਤ ਕੀਤੇ, ਪਰ ਪੰਜਾਬ ਨੂੰ ਇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਦਿੱਲੀ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਹੋਰ ਰਾਜਾਂ ਵਿਚਕਾਰ ਸਮਝੌਤੇ ਹੋ ਰਹੇ ਹਨ, ਪਰ ਪੰਜਾਬ ਨੂੰ ਸੱਦਾ ਤੱਕ ਨਹੀਂ ਦਿੱਤਾ ਜਾਂਦਾ। ਜਦੋਂ ਸਵਾਲ ਇਸ ਖੇਤਰ ਦੇ ਪਾਣੀ ਦੇ ਸਰੋਤਾਂ ਦਾ ਹੈ ਤਾਂ ਪੰਜਾਬ ਨਾਲ ਬੇਗਾਨਿਆਂ ਵਾਂਗ ਸਲੂਕ ਕਿਉਂ ਕੀਤਾ ਜਾ ਰਹਾ ਹੈ?”

ਇਹ ਵੀ ਪੜ੍ਹੋ 👉Gurmeet Singh Khudiyan ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਕਿਹਾ, “ਭਾਜਪਾ ਪੰਜਾਬ ਨੂੰ ਚਰਚਾ ਤੋਂ ਬਾਹਰ ਰੱਖ ਕੇ ਪਾਣੀਆਂ ਦੀ ਵੰਡ ਦਾ ਫੈਸਲਾ ਕਰਨਾ ਚਾਹੁੰਦੀ ਹੈ। ਪੰਜਾਬ ਦੇ ਲੋਕ ਇਸ ਮਤਰੇਏ ਵਿਵਹਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਸਾਡੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ ਹੈ, ਸਾਡੇ ਜਵਾਨਾਂ ਨੇ ਸਰਹੱਦਾਂ ਦੀ ਰਾਖੀ ਕੀਤੀ ਹੈ ਅਤੇ ਸਾਡੇ ਲੋਕਾਂ ਨੇ ਭਾਰਤ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਹੈ। ਜਦੋਂ ਪੰਜਾਬ ਦੇ ਹਿੱਤਾਂ ਨਾਲ ਜੁੜੇ ਫੈਸਲੇ ਉਸ ਤੋਂ ਬਿਨਾਂ ਲਏ ਜਾ ਰਹੇ ਹੋਣ ਤਾਂ ਪੰਜਾਬ ਤੋਂ ਚੁੱਪ ਰਹਿਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।”ਉਨ੍ਹਾਂ ਕਿਹਾ, “ਸਾਡੀ ਸਰਕਾਰ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਦ੍ਰਿੜਤਾ ਨਾਲ ਚੁੱਕੇਗੀ ਅਤੇ ਸੂਬੇ ਦੇ ਹੱਕਾਂ ਅਤੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਪੰਜਾਬ ਪ੍ਰਤੀ ਸਾਡਾ ਚੁੱਕਿਆ ਹਰ ਕਦਮ ਸਾਨੂੰ ਲੋਕਾਂ ਦੀ ਬਿਹਤਰ ਸੇਵਾ ਕਰਨ ਲਈ ਵੱਡਾ ਹੌਸਲਾ ਦਿੰਦਾ ਹੈ।”

ਇਹ ਵੀ ਪੜ੍ਹੋ 👉ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਲੋਕਾਂ ਦੁਆਰਾ ਦਿਖਾਏ ਜਾ ਰਹੇ ਪਿਆਰ ਅਤੇ ਸਤਿਕਾਰ ਦਾ ਆਦਰ ਕਰਦਾ ਹਾਂ। ਗਰਮੀ ਦੇ ਬਾਵਜੂਦ ਲੋਕ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਆਏ ਹਨ ਅਤੇ ਸਾਡੇ ਨਾਲ ਖੜ੍ਹੇ ਹਨ। ਮੈਂ ਮਾਝੇ ਦੇ ਲੋਕਾਂ, ਖ਼ਾਸ ਕਰਕੇ ਮਾਵਾਂ-ਭੈਣਾਂ ਦਾ ਵਿਸ਼ੇਸ਼ ਸਵਾਗਤ ਕਰਦਾ ਹਾਂ, ਜੋ ਆਪਣੀਆਂ ਰੋਜ਼ਾਨਾ ਦੀਆਂ ਜ਼ਿੰਮੇਵਾਰੀਆਂ ਛੱਡ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਈਆਂ। ਮਾਝੇ ਨੇ ਪੰਜਾਬ ਦੇ ਰਾਜਨੀਤਿਕ ਅਤੇ ਸਮਾਜਿਕ ਜੀਵਨ ਵਿੱਚ ਹਮੇਸ਼ਾ ਫੈਸਲਾਕੁਨ ਭੂਮਿਕਾ ਨਿਭਾਈ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਝੇ ਵਿੱਚ ਆਉਣਾ ਹਮੇਸ਼ਾ ਖ਼ੁਸ਼ੀ ਦੀ ਗੱਲ ਹੁੰਦੀ ਹੈ ਕਿਉਂਕਿ ਇਸ ਖੇਤਰ ਦੇ ਲੋਕਾਂ ਵਿੱਚ ਸਰਕਾਰਾਂ ਬਣਾਉਣ ਅਤੇ ਢਾਹੁਣ ਦੀ ਤਾਕਤ ਹੈ। ਸਾਡੀ ਸਰਕਾਰ ਦੀਆਂ ਨੀਤੀਆਂ ਦਾ ਅਸਰ ਹੁਣ ਪੂਰੇ ਪੰਜਾਬ ਵਿੱਚ ਦਿਖਾਈ ਦੇ ਰਿਹਾ ਹੈ।”ਸਰਕਾਰ ਦੇ ਕੰਮਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ, ਜਿਸ ਨਾਲ ਪੂਰੇ ਪੰਜਾਬ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਅਸੀਂ ਪਾਣੀ ਦੇ ਖੇਤਰ ਵਿੱਚ ਵੀ ਵਿਆਪਕ ਕੰਮ ਕੀਤਾ ਹੈ ਅਤੇ ਉਪਲਬਧ ਪਾਣੀ ਦੇ ਸਰੋਤਾਂ ਦੀ ਵਰਤੋਂ ਵਿੱਚ ਕਾਫ਼ੀ ਵਾਧਾ ਕੀਤਾ ਹੈ।”

ਇਹ ਵੀ ਪੜ੍ਹੋ 👉ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਉਨ੍ਹਾਂ ਕਿਹਾ, “ਜਦੋਂ ਮੈਂ ਸਹੁੰ ਚੁੱਕੀ ਸੀ ਤਾਂ ਸਿੰਜਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਚਾਰ ਸਾਲਾਂ ਵਿੱਚ ਸਾਡੀ ਸਰਕਾਰ ਨੇ ਇਸ ਵਰਤੋਂ ਨੂੰ ਲਗਪਗ 88 ਫੀਸਦੀ ਤੱਕ ਪਹੁੰਚਾ ਦਿੱਤਾ ਹੈ। ਇਹ ਪਹਿਲਾਂ ਨਾਲੋਂ ਚਾਰ ਗੁਣਾ ਵੱਧ ਹੈ।”ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਪੂਰੇ ਪੰਜਾਬ ਵਿੱਚ ਲਗਪਗ 14,000 ਕਿਲੋਮੀਟਰ ਪਾਣੀ ਦੀਆਂ ਪਾਈਪਲਾਈਨਾਂ ਵਿਛਾਈਆਂ ਹਨ। ਇਸ ਕੰਮ ਦਾ ਘੇਰਾ ਪੰਜਾਬ ਤੋਂ ਕੈਨੇਡਾ ਦੇ ਵੈਨਕੂਵਰ ਵਿਚਕਾਰਲੀ ਦੂਰੀ ਦੇ ਬਰਾਬਰ ਹੈ। ਇਹ ਲੋਕ-ਪੱਖੀ ਕੰਮ ਹਨ। ਅਸੀਂ ਕੁਝ ਸ਼ਕਤੀਸ਼ਾਲੀ ਪਰਿਵਾਰਾਂ ਲਈ ਕੰਮ ਨਹੀਂ ਕਰ ਰਹੇ। ਅਸੀਂ ਹਰ ਪਿੰਡ, ਹਰ ਕਿਸਾਨ ਅਤੇ ਹਰ ਘਰ ਲਈ ਕੰਮ ਕਰ ਰਹੇ ਹਾਂ।”ਬਾਦਲ ਪਰਿਵਾਰ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦਾ ਸਿਆਸੀ ਪਤਨ ਦੇਖਿਆ ਹੈ। ਪਿਛਲੀਆਂ ਸਰਕਾਰਾਂ ਪੰਜਾਬ ਦੇ ਵਿਆਪਕ ਹਿੱਤਾਂ ਲਈ ਕੰਮ ਕਰਨ ਵਿੱਚ ਅਸਫ਼ਲ ਰਹੀਆਂ ਅਤੇ ਸਿਆਸੀ ਤਾਕਤ ਦੀ ਵਰਤੋਂ ਨਿੱਜੀ ਅਤੇ ਪਰਿਵਾਰਕ ਹਿੱਤਾਂ ਲਈ ਕੀਤੀ ਗਈ।”ਉਨ੍ਹਾਂ ਕਿਹਾ, “ਲਗਪਗ ਹਰ ਵਪਾਰ ਵਿੱਚ ਉਨ੍ਹਾਂ ਦਾ ਹਿੱਸਾ ਸੀ, ਪਰ ਪੰਜਾਬ ਵਿੱਚ ਮੇਰਾ ਸਿਰਫ਼ ਇੱਕ ਹੀ ਹਿੱਸਾ ਹੈ—ਮੇਰੇ ਲੋਕਾਂ ਦੇ ਸੁੱਖ-ਦੁੱਖ ਵਿੱਚ ਹਿੱਸਾ।”ਸਮਰਥਕਾਂ ਵੱਲੋਂ ਭੇਟ ਕੀਤੀ ਫੁੱਲਾਂ ਵਾਲੀ ਪੱਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦਾ ਪਿਆਰ ਅਨਮੋਲ ਹੈ। ਇਸ ਪਿਆਰ ਦੀ ਕੋਈ ਕੀਮਤ ਨਹੀਂ ਹੈ ਅਤੇ ਇਸ ਨੂੰ ਕਿਸੇ ਕਰੰਸੀ ਵਿੱਚ ਨਹੀਂ ਮਾਪਿਆ ਜਾ ਸਕਦਾ। ਇਹ ਅਨਮੋਲ ਹੈ।”

ਇਹ ਵੀ ਪੜ੍ਹੋ 👉ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕਾਂ ਦੁਆਰਾ ਚੁੱਕੇ ਗਏ ਸਵਾਲਾਂ ਦੇ ਜਵਾਬ ਦੇਣ ਵਿੱਚ ਅਸਫ਼ਲ ਰਹੇ, ਉਹ ਹੁਣ ਸਿਆਸੀ ਗਠਜੋੜ ਲੱਭ ਰਹੇ ਹਨ। ਵਿਰੋਧੀ ਪਾਰਟੀਆਂ ਅੰਦਰੂਨੀ ਤੌਰ ‘ਤੇ ਵੰਡੀਆਂ ਹੋਈਆਂ ਹਨ ਅਤੇ ਲੋਕਾਂ ਸਾਹਮਣੇ ਇੱਕ ਸਪੱਸ਼ਟ ਵਿਕਲਪ ਪੇਸ਼ ਕਰਨ ਦੇ ਅਸਮਰੱਥ ਹਨ।”ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਕਾਂਗਰਸ ਵਿੱਚ ਹਰ ਕੋਈ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ, ਪਰ ਪਹਿਲਾਂ ਉਨ੍ਹਾਂ ਨੂੰ ਇਹ ਗਿਣਨਾ ਚਾਹੀਦਾ ਹੈ ਕਿ ਉਨ੍ਹਾਂ ਕੋਲ ਕਿੰਨੀਆਂ ਸੀਟਾਂ ਹਨ।”ਉਨ੍ਹਾਂ ਇਹ ਵੀ ਕਿਹਾ, “ਅਕਾਲੀ ਦਲ ਦਾ ਸਿਆਸੀ ਪ੍ਰੋਗਰਾਮ ਮੁੱਖ ਤੌਰ ‘ਤੇ ਕੁਝ ਲੋਕਾਂ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਪੰਜਾਬ ਦੇ ਲੋਕਾਂ ਨੇ ਦੇਖ ਲਿਆ ਹੈ ਕਿ ਉਨ੍ਹਾਂ ਦੀ ਰਾਜਨੀਤੀ ਉਨ੍ਹਾਂ ਨੂੰ ਕਿੱਥੇ ਲੈ ਗਈ ਹੈ।”’ਮਾਵਾਂ-ਧੀਆਂ ਸਤਿਕਾਰ ਯੋਜਨਾ’ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਔਰਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੀ ਵਰਤੋਂ ਘਰੇਲੂ ਖ਼ਰਚਿਆਂ, ਸਕੂਲ ਫੀਸਾਂ ਅਤੇ ਹੋਰ ਜ਼ਰੂਰੀ ਲੋੜਾਂ ਲਈ ਕੀਤੀ ਜਾ ਰਹੀ ਹੈ। ਸਹਾਇਤਾ ਪ੍ਰਾਪਤ ਕਰਨ ਵਾਲੇ ਇਸ ਦੀ ਵਰਤੋਂ ਆਪਣੇ ਪਰਿਵਾਰਾਂ ਦੀਆਂ ਲੋੜਾਂ ਲਈ ਕਰ ਰਹੇ ਹਨ। ਇਸ ਲਈ, ਭਲਾਈ ਖ਼ਰਚਿਆਂ ਦੀ ਆਲੋਚਨਾ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।”

ਇਹ ਵੀ ਪੜ੍ਹੋ 👉5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਕਦੇ ਵੀ ਜਨਤਕ ਸਰੋਤਾਂ ਦੀ ਵਰਤੋਂ ਅਜਿਹੀ ਪ੍ਰਤੱਖ ਜਨਤਕ ਭਲਾਈ ਲਈ ਨਹੀਂ ਕੀਤੀ। ਸਾਡੀ ਸਰਕਾਰ ਨੇ ਸੱਤਾ ਵਿੱਚ ਬੈਠੇ ਲੋਕਾਂ ਖ਼ਿਲਾਫ਼ ਬੋਲਣ ‘ਤੇ ਝੂਠੀਆਂ ਐਫ.ਆਈ.ਆਰ. ਦਰਜ ਕਰਨ ਦੀ ਪ੍ਰਥਾ ਵੀ ਬੰਦ ਕਰ ਦਿੱਤੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਧਿਰ ਦਾ ਕਹਿਣਾ ਹੈ ਕਿ ਜੇ ਉਹ ਸੱਤਾ ‘ਚ ਵਾਪਸ ਆਉਂਦੇ ਹਨ ਤਾਂ ਉਹ ਇਹ ਸਕੀਮਾਂ ਬੰਦ ਕਰ ਦੇਣਗੇ। ਲੋਕ ਪਹਿਲਾਂ ਹੀ ਜਾਣਦੇ ਹਨ ਕਿ ਉਨ੍ਹਾਂ ਦੀਆਂ ਤਰਜੀਹਾਂ ਕੀ ਸਨ। ਸਾਡੀ ਸਰਕਾਰ ਲੋਕਾਂ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਕੰਮ ਕਰ ਰਹੀ ਹੈ।”ਸਿੱਖਿਆ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ 2022 ਵਿੱਚ ਸਹੁੰ ਚੁੱਕੀ ਸੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ ‘ਤੇ ਸੀ। ਅੱਜ ਸੂਬੇ ਨੇ ਸਕੂਲੀ ਸਿੱਖਿਆ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ।”ਉਨ੍ਹਾਂ ਕਿਹਾ, “ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਵਰਗੀਆਂ ਸੰਸਥਾਵਾਂ ਵਿੱਚ ਹੋਣ ਵਾਲੇ ਅਧਿਆਪਕ-ਸਿਖਲਾਈ ਪ੍ਰੋਗਰਾਮਾਂ ਦਾ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਤਰੀਕਿਆਂ ਤੋਂ ਜਾਣੂ ਕਰਵਾਉਣਾ ਅਤੇ ਪੜ੍ਹਾਈ ਦੇ ਨਤੀਜਿਆਂ ਵਿੱਚ ਸੁਧਾਰ ਕਰਨਾ ਹੈ।”

ਇਹ ਵੀ ਪੜ੍ਹੋ 👉Dr Baljit Kaur ਦਾ ਭਰੋਸਾ; 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ, ਪੜ੍ਹਾਈ ਦਾ ਮਾਹੌਲ ਅਤੇ ਮੌਕੇ ਪ੍ਰਦਾਨ ਕਰਨ ਲਈ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਹੈ। ਸਾਡੇ ਅਧਿਆਪਕਾਂ ਨੂੰ ਵਧੀਆ ਤਰੀਕੇ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਸਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।”ਉਨ੍ਹਾਂ ਕਿਹਾ, “ਪੰਜਾਬ ਦੇ ਹਰ ਬੱਚੇ ਦੀ ਉਨ੍ਹਾਂ ਮੌਕਿਆਂ ਤੱਕ ਪਹੁੰਚ ਹੋਣੀ ਚਾਹੀਦੀ ਹੈ, ਜੋ ਪਹਿਲਾਂ ਸਿਰਫ਼ ਅਮੀਰ ਵਰਗਾਂ ਲਈ ਉਪਲਬਧ ਸਨ। ਸਾਡੀ ਸਰਕਾਰ ਨੇ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨਾ, ਮੁਫ਼ਤ ਬਿਜਲੀ ਦੇਣਾ, ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸਕੂਲਾਂ ਵਿੱਚ ਸੁਧਾਰ ਕਰਨਾ ਅਤੇ ਪਾਣੀ ਤੇ ਪੇਂਡੂ ਵਿਕਾਸ ਵਿੱਚ ਨਿਵੇਸ਼ ਕਰਨਾ ਜਾਰੀ ਰੱਖਿਆ ਹੈ।”’ਮੁੱਖ ਮੰਤਰੀ ਸਿਹਤ ਯੋਜਨਾ’ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੱਖਾਂ ਪਰਿਵਾਰਾਂ ਤੱਕ ਸਿਹਤ ਸੁਰੱਖਿਆ ਦਾ ਵਿਸਥਾਰ ਕੀਤਾ ਗਿਆ ਹੈ। ਇਸ ਸਕੀਮ ਤਹਿਤ ਲਗਪਗ 54 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਮਿਲੇ ਹਨ। ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਪਰਿਵਾਰਾਂ ਨੂੰ ਡਾਕਟਰੀ ਖ਼ਰਚਿਆਂ ਕਰ ਕੇ ਕਰਜ਼ੇ ਹੇਠ ਨਾ ਆਉਣਾ ਪਵੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਸਰਕਾਰ ਦਾ ਅੰਦਾਜ਼ਾ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਮਿਲ ਰਹੇ ਲਾਭਾਂ ਦੇ ਆਧਾਰ ‘ਤੇ ਲਗਾਉਣਾ ਚਾਹੀਦਾ ਹੈ। ਆਖਰਕਾਰ ਲੋਕ ਹੀ ਹਰ ਪਾਰਟੀ ਅਤੇ ਹਰ ਨੇਤਾ ਦੇ ਸਿਆਸੀ ਭਵਿੱਖ ਦਾ ਫੈਸਲਾ ਕਰਨਗੇ।”

ਇਹ ਵੀ ਪੜ੍ਹੋ 👉Amarjit Mehta ਵੱਲੋਂ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਬਿਜਲੀ, ਸਿਹਤ, ਸਿੱਖਿਆ, ਪਾਣੀ, ਬੁਨਿਆਦੀ ਢਾਂਚੇ ਅਤੇ ਭਲਾਈ ‘ਤੇ ਧਿਆਨ ਕੇਂਦਰਿਤ ਕਰ ਕੇ ਆਪਣਾ ਕੰਮ ਪੂਰਾ ਕੀਤਾ ਹੈ। ਸਾਡਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸ਼ਾਸਨ ਦੇ ਲਾਭ ਆਮ ਲੋਕਾਂ ਤੱਕ ਸਿੱਧੇ ਪਹੁੰਚਣ।”ਭਲਾਈ ਸਕੀਮਾਂ ਪ੍ਰਤੀ ਵਿਰੋਧੀ ਧਿਰ ਦੇ ਰਵੱਈਏ ਬਾਰੇ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਗਲਤੀ ਨਾਲ ਕੋਈ ਵਿਰੋਧੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਮਹੀਨਾਵਾਰ ਸਹਾਇਤਾ ਬੰਦ ਕਰ ਦੇਵੇਗੀ।”ਉਨ੍ਹਾਂ ਕਿਹਾ, “ਉਹ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦੇਣਗੇ ਅਤੇ ਨਿੱਜੀ ਸਕੂਲਾਂ ਨੂੰ ਉਤਸ਼ਾਹਿਤ ਕਰਨਗੇ। ਭਾਜਪਾ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨੂੰ ਵੀ ਪੰਜਾਬ ਤੋਂ ਅਲੱਗ ਕਰਨਾ ਚਾਹੁੰਦੀ ਹੈ।”ਅਕਾਲੀ ਦਲ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਆਪਣੀਆਂ ਰੈਲੀਆਂ ਵਿੱਚ ਦਿਹਾੜੀਦਾਰ ਮਜ਼ਦੂਰਾਂ ਨੂੰ ਲਿਆਉਂਦਾ ਹੈ ਪਰ ਇਸ ਵਾਰ ਇਹ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇਗਾ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹਾ ਹੈ। ਪੰਜਾਬ ਦੇ ਲੋਕ ਨਿੱਜੀ ਅਤੇ ਪਰਿਵਾਰਕ ਹਿੱਤਾਂ ਦੀ ਰਾਜਨੀਤੀ ਅਤੇ ਹਰ ਪਿੰਡ, ਹਰ ਕਿਸਾਨ ਤੇ ਹਰ ਘਰ ਲਈ ਕੰਮ ਕਰਨ ਵਾਲੀ ਰਾਜਨੀਤੀ ਵਿਚਕਾਰ ਫਰਕ ਸਮਝ ਚੁੱਕੇ ਹਨ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

0

 👉2018 ਤੋਂ ਹੁਣ ਤੱਕ ਉਸ ਵਿਰੁੱਧ 9 ਮਾਮਲੇ ਦਰਜ, ਜਿਨ੍ਹਾਂ ਵਿੱਚ ਐਨਡੀਪੀਐਸ, ਆਬਕਾਰੀ ਅਤੇ ਬਲਾਤਕਾਰ ਦਾ ਮਾਮਲਾ ਸ਼ਾਮਲ; 4 ਮਾਮਲਿਆਂ ਵਿੱਚ ਹੋ ਚੁੱਕੀ ਹੈ ਸਜ਼ਾ : ਅਮਨ ਅਰੋੜਾ
 👉ਪਿਛਲੀਆਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਰਕਾਰਾਂ ਨੇ ਪੈਸਿਆਂ ਦੇ ਬਦਲੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕੀਤੀ, ਪੰਜਾਬ ਦੀ ਜਵਾਨੀ ਤਬਾਹ ਕੀਤੀ : ਆਪ
 👉ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੁਆਰਾ ਬਣਾਏ ਨਸ਼ਾ ਤਸਕਰਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਗੱਠਜੋੜ ਨੂੰ ਤੋੜਿਆ : ਆਪ
 👉ਵਿਰੋਧੀ ਧਿਰ ਕਿਸ ਦੇ ਨਾਲ ਹੈ? ਨਸ਼ਿਆਂ ਦੀ ਅਲਾਮਤ ਵਿਰੁੱਧ ਇੱਕਜੁੱਟ ਹੋਏ ਪਿੰਡ ਵਾਸੀਆਂ ਨਾਲ ਜਾਂ ਕਥਿਤ ਨਸ਼ਾ ਤਸਕਰ ਨਾਲ? : ਹਰਪਾਲ ਸਿੰਘ ਚੀਮਾ
 👉ਪਿੰਡ ਵਾਸੀਆਂ ਨੇ ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ ਕਰਨ, ਠੀਕਰੀ ਪਹਿਰਾ ਦੇਣ ਅਤੇ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਰਥਨ ਕਰਨ ਲਈ ਸਾਂਝਾ ਮਤਾ ਪਾਸ ਕੀਤਾ : ਰਵਜੋਤ ਸਿੰਘ
 👉ਲਾਸ਼ ‘ਤੇ ਰਾਜਨੀਤੀ ਕਰਨ ਦੀ ਬਜਾਏ, ਵਿਰੋਧੀ ਪਾਰਟੀਆਂ ਨੂੰ ਜ਼ਮੀਨੀ ਹਕੀਕਤ ਨੂੰ ਸਮਝਣ ਅਤੇ ਸੁਣਨ ਦੀ ਲੋੜ ਹੈ : ਹਰਦੀਪ ਸਿੰਘ ਮੁੰਡੀਆਂ
Chandigarh News:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ ਰਵਨੀਤ ਸਿੰਘ ਬਿੱਟੂ, ਪ੍ਰਤਾਪ ਸਿੰਘ ਬਾਜਵਾ ਅਤੇ ਬਿਕਰਮ ਸਿੰਘ ਮਜੀਠੀਆ ਅਜਿਹੇ ਵਿਅਕਤੀ ਦੇ ਬਚਾਅ ਲਈ ਕਿਉਂ ਕਾਹਲੇ ਹਨ, ਜਿਸ ਵਿਰੁੱਧ 2018 ਤੋਂ ਐਨਡੀਪੀਐਸ ਆਬਕਾਰੀ ਅਤੇ ਬਲਾਤਕਾਰ ਵਰਗੇ 9 ਮਾਮਲੇ ਦਰਜ ਹਨ ਅਤੇ 4 ਮਾਮਲਿਆਂ ਵਿੱਚ ਸਜ਼ਾ ਵੀ ਹੋ ਚੁੱਕੀ ਹੈ। ਜਦਕਿ ਨਾਮੋਲ ਦੀ ਜ਼ਮੀਨੀ ਹਕੀਕਤ ‘ਤੇ ਵਿਰੋਧੀ ਧਿਰ ਚੁੱਪ ਹੈ, ਜਿੱਥੇ ਦੋ ਪੰਚਾਇਤਾਂ, ਗੁਰਦੁਆਰਾ ਕਮੇਟੀਆਂ, ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀ ਨਸ਼ਿਆਂ ਦੀ ਵਿਕਰੀ ਵਿਰੁੱਧ ਇੱਕਜੁੱਟ ਹੋ ਚੁੱਕੇ ਹਨ।’ਆਪ’ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਰਕਾਰਾਂ ਨੇ ਪੈਸਿਆਂ ਦੇ ਬਦਲੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ‘ਚ ਧੱਕਿਆ, ਜਦਕਿ ਭਗਵੰਤ ਮਾਨ ਸਰਕਾਰ ਨੇ ਆਪਣੇ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ ਉਸ ਸਿਆਸੀ ਗੱਠਜੋੜ ਨੂੰ ਤੋੜਿਆ ਹੈ ਅਤੇ ਨਸ਼ਾ ਤਸਕਰਾਂ ਦੀ ਸਪਲਾਈ ਲਾਈਨਾਂ ਤੇ ਪੈਸੇ ਦੀ ਆਮਦ ਨੂੰ ਠੱਲ੍ਹ ਪਾਈ ਹੈ। ਪਾਰਟੀ ਨੇ ਕਿਹਾ ਕਿ ਵਿਰੋਧੀ ਧਿਰ ਦਾ ਪ੍ਰਤੀਕਰਮ ਇਸ ਕਾਰਵਾਈ ਤੋਂ ਉਨ੍ਹਾਂ ਦੀ ਤਕਲੀਫ਼ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਲਾਸ਼ ‘ਤੇ ਰਾਜਨੀਤੀ ਕਰਨ ਦੀ ਬਜਾਏ ਨਾਮੋਲ ਆ ਕੇ ਜ਼ਮੀਨੀ ਪੱਧਰ ‘ਤੇ ਆਪਣੇ ਦਾਅਵੇ ਦੁਹਰਾਉਣ।ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਪਿਛਲੇ 10-12 ਦਿਨਾਂ ਵਿੱਚ ਤੁਸੀਂ ਦੇਖਿਆ ਹੋਵੇਗਾ ਅਤੇ ਤੁਹਾਡੇ ਚੈਨਲਾਂ ਨੇ ਵੀ ਦਿਖਾਇਆ ਹੋਵੇਗਾ ਕਿ ਪੰਜਾਬ ਦੇ ਪਿੰਡਾਂ ਵਿੱਚ, ਖਾਸ ਕਰਕੇ ਸਾਡੇ ਜ਼ਿਲ੍ਹੇ ਵਿੱਚ ਕਿਸ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਨਸ਼ਿਆਂ ਨੂੰ ਲੈ ਕੇ ਕਿਸ ਤਰ੍ਹਾਂ ਦਾ ਸਿਆਸੀ ਵਿਵਾਦ ਖੜ੍ਹਾ ਕੀਤਾ ਗਿਆ ਹੈ।”‘ਆਪ’ ਪੰਜਾਬ ਪ੍ਰਧਾਨ ਨੇ ਕਿਹਾ, “ਅਸੀਂ ਇਸ ਗੱਲ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ ਕਿ ਜਦੋਂ ਵੀ ਕਿਸੇ ਵਿਅਕਤੀ ਦੀ ਜਾਨ ਜਾਂਦੀ ਹੈ, ਤਾਂ ਇਹ ਸਿਰਫ਼ ਉਸ ਵਿਅਕਤੀ ਦੇ ਘਰ ਜਾਂ ਪਰਿਵਾਰ ਦਾ ਹੀ ਨੁਕਸਾਨ ਨਹੀਂ ਹੁੰਦਾ, ਸਗੋਂ ਪੂਰੇ ਸਮਾਜ ਦਾ ਨੁਕਸਾਨ ਹੁੰਦਾ ਹੈ। ਪਰ ਜਦੋਂ ਸਿਆਸੀ ਪਾਰਟੀਆਂ ਦੇ ਲੋਕ, ਸਿਆਸੀ ਆਗੂ ਸੱਚ ਨੂੰ ਛਿੱਕੇ ਟੰਗ ਕੇ ਸਿਰਫ਼ ਆਪਣੇ ਸਿਆਸੀ ਹਿੱਤ ਪੂਰੇ ਕਰਨ ਲਈ ਹੇਠਲੇ ਪੱਧਰ ਦੀ ਰਾਜਨੀਤੀ ਕਰਦੇ ਹਨ, ਤਾਂ ਸਮਾਜ ਦਾ ਵੀ ਨੁਕਸਾਨ ਹੁੰਦਾ ਹੈ, ਪੰਜਾਬ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਪੰਜਾਬ ਦਾ ਨਾਂ ਵੀ ਬਦਨਾਮ ਹੁੰਦਾ ਹੈ।

ਇਹ ਵੀ ਪੜ੍ਹੋ ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਅਸੀਂ ਅੱਜ ਇਹੀ ਦੇਖ ਰਹੇ ਹਾਂ।”ਨਾਮੋਲ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਤੁਸੀਂ ਦੇਖਿਆ ਹੋਵੇਗਾ ਕਿ ਕੱਲ੍ਹ ਸੰਗਰੂਰ ਜ਼ਿਲ੍ਹੇ ਵਿੱਚ ਹੀ ਨਾਮੋਲ ਪਿੰਡ ਦੇ ਇੱਕ ਨੌਜਵਾਨ ਜੱਗਾ ਸਿੰਘ ਨੇ ਡੀਸੀ ਦਫ਼ਤਰ ਦੇ ਬਾਹਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਬਾਅਦ ਵਿੱਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਕੱਲ੍ਹ ਸ਼ਾਮ ਤੋਂ ਲੈ ਕੇ ਅੱਜ ਤੱਕ ਜਿਸ ਤਰ੍ਹਾਂ ਦੀ ਗੰਦੀ ਰਾਜਨੀਤੀ ਹੋ ਰਹੀ ਹੈ, ਉਸ ਨੂੰ ਦੇਖੋ। ਇਹ ਇਸ ਗੱਲ ਦੀ ਤਾਜ਼ਾ ਮਿਸਾਲ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਕਿਸ ਤਰ੍ਹਾਂ ਘਟਨਾ ਦੀ ਵਰਤੋਂ ਕੀਤੀ ਜਾ ਰਹੀ ਹੈ।”ਅਮਨ ਅਰੋੜਾ ਨੇ ਕਿਹਾ, “ਨਾਮੋਲ ਪਿੰਡ ਮੇਰੇ ਹਲਕੇ ਸੁਨਾਮ ਵਿੱਚ ਹੈ ਅਤੇ ਸੁਨਾਮ ਦੇ ਨੇੜੇ ਹੀ ਸਥਿਤ ਹੈ। ਪਿੰਡ ਇੱਕ ਹੈ, ਪਰ ਇੱਥੇ ਦੋ ਪੰਚਾਇਤਾਂ ਹਨ। ਦੋਵੇਂ ਪੰਚਾਇਤਾਂ, ਪੂਰਾ ਪਿੰਡ, ਸਾਰੀਆਂ ਗੁਰਦੁਆਰਾ ਕਮੇਟੀਆਂ ਅਤੇ ਸਾਰੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ ਅਤੇ ਫੈਸਲਾ ਕੀਤਾ ਕਿ ਪਿੰਡ ਵਿੱਚ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ। ਸਾਰਿਆਂ ਨੇ ਫੈਸਲਾ ਕੀਤਾ ਕਿ ਸਾਨੂੰ ਇਕੱਠੇ ਹੋ ਕੇ ਹਿੰਮਤ ਦਿਖਾਉਣੀ ਪਵੇਗੀ ਅਤੇ ਇਸ ਮੁੱਦੇ ‘ਤੇ ਮਿਲ ਕੇ ਕੰਮ ਕਰਨਾ ਪਵੇਗਾ।”ਉਨ੍ਹਾਂ ਕਿਹਾ, “ਦੋਵਾਂ ਪੰਚਾਇਤਾਂ ਨੇ ਸਾਂਝੇ ਤੌਰ ‘ਤੇ ਮਤਾ ਪਾਸ ਕੀਤਾ ਕਿ ਉਹ ਪਿੰਡ ਵਿੱਚ ਨਸ਼ਾ ਨਹੀਂ ਵੇਚਣ ਦੇਣਗੇ। ਇਹ ਪੂਰੇ ਪਿੰਡ, ਪੰਚਾਇਤਾਂ, ਗੁਰਦੁਆਰਾ ਕਮੇਟੀਆਂ ਅਤੇ ਕਿਸਾਨ ਜਥੇਬੰਦੀਆਂ ਦਾ ਸਾਂਝਾ ਫੈਸਲਾ ਸੀ।”7 ਸਤੰਬਰ ਦੀਆਂ ਘਟਨਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ, “7 ਤਰੀਕ ਨੂੰ ਪੰਚਾਇਤ ਮੈਂਬਰ ਅਤੇ ਸਰਪੰਚ ਇਕੱਠੇ ਬੈਠੇ ਸਨ। ਜਿਵੇਂ ਕਿ ਮੈਨੂੰ ਦੱਸਿਆ ਗਿਆ ਹੈ, ਜੱਗਾ ਸਿੰਘ ਉੱਥੇ ਆਇਆ ਅਤੇ ਕਿਹਾ, ‘ਮੇਰੀ ਤਲਾਸ਼ੀ ਲਵੋ।’ ਉਨ੍ਹਾਂ ਨੇ ਉਸ ਨੂੰ ਕਿਹਾ, ‘ਭਰਾਵਾ, ਤੂੰ ਜਾਹ, ਤੇਰੀ ਤਲਾਸ਼ੀ ਲੈਣ ਦੀ ਲੋੜ ਨਹੀਂ, ਪੂਰਾ ਪਿੰਡ ਪਹਿਲਾਂ ਹੀ ਜਾਣਦਾ ਹੈ।’ ਥੋੜ੍ਹੀ ਦੂਰ ਜਾਣ ਤੋਂ ਬਾਅਦ ਉਸ ਨੇ ਉਨ੍ਹਾਂ ਦੀਆਂ ਮਾਵਾਂ-ਭੈਣਾਂ ਬਾਰੇ ਬਹੁਤ ਹੀ ਮਾੜੀ ਸ਼ਬਦਾਵਲੀ ਵਰਤ ਕੇ ਗਾਲ੍ਹਾਂ ਕੱਢੀਆਂ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ।”ਉਨ੍ਹਾਂ ਕਿਹਾ, “ਇਸ ਤੋਂ ਬਾਅਦ ਚੀਮਾ ਥਾਣੇ ਵਿੱਚ ਜੱਗਾ ਸਿੰਘ ਵੱਲੋਂ ਅਤੇ ਪੰਚਾਇਤ ਵੱਲੋਂ ਦੋਵਾਂ ਧਿਰਾਂ ਦੁਆਰਾ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ। ਇਸ ਮਾਮਲੇ ਦੀ ਫਿਲਹਾਲ ਜਾਂਚ ਚੱਲ ਰਹੀ ਹੈ।”12 ਸਤੰਬਰ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਦੱਸਿਆ, “12 ਤਰੀਕ ਨੂੰ ਉਹ ਇੱਕ ਬੋਤਲ ਫੜ ਕੇ ਆਇਆ ਅਤੇ ਧਮਕੀ ਦਿੱਤੀ ਕਿ ਜੇਕਰ ਸਰਪੰਚ ਅਤੇ ਪੰਚਾਇਤ ਵਿਰੁੱਧ ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਖੁਦਕੁਸ਼ੀ ਕਰ ਲਵੇਗਾ ਅਤੇ ਇਸ ਦੇ ਜ਼ਿੰਮੇਵਾਰ ਉਹ ਹੋਣਗੇ। ਇਸ ਤਰ੍ਹਾਂ ਕਿਸੇ ‘ਤੇ ਦਬਾਅ ਬਣਾਉਣਾ ਆਪਣੇ ਆਪ ‘ਚ ਦਬਾਅ ਪਾਉਣ ਦਾ ਇੱਕ ਤਰੀਕਾ ਹੈ।”ਉਨ੍ਹਾਂ ਕਿਹਾ, “ਸਰਪੰਚ ਇੱਕ ਚੁਣਿਆ ਹੋਇਆ ਨੁਮਾਇੰਦਾ ਹੁੰਦਾ ਹੈ। ਕਿਸੇ ਚੁਣੇ ਹੋਏ ਨੁਮਾਇੰਦੇ ‘ਤੇ ਇਹ ਕਹਿ ਕੇ ਦਬਾਅ ਪਾਉਣਾ ਕਿ ਤੁਸੀਂ ਖੁਦਕੁਸ਼ੀ ਕਰ ਲਵੋਗੇ ਅਤੇ ਉਨ੍ਹਾਂ ਦਾ ਨਾਂ ਲਿਆ ਜਾਵੇਗਾ, ਮੇਰੇ ਖਿਆਲ ਵਿੱਚ ਜਾਇਜ਼ ਨਹੀਂ ਹੈ।”ਡੀ.ਸੀ. ਦਫ਼ਤਰ ਦੇ ਬਾਹਰ ਹੋਈ ਘਟਨਾ ਬਾਰੇ ਅਮਨ ਅਰੋੜਾ ਨੇ ਕਿਹਾ, “ਇਸ ਤੋਂ ਬਾਅਦ ਕੱਲ੍ਹ ਦੀ ਘਟਨਾ ਵਾਪਰੀ ਜਦੋਂ ਉਸ ਨੇ ਡੀਸੀ ਦਫ਼ਤਰ ਦੇ ਬਾਹਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਉਸ ਦੇ ਨਾਲ ਨਹੀਂ ਸੀ। ਡੀਸੀ ਦਫ਼ਤਰ ਦੇ ਬਾਹਰ ਮੌਕੇ ‘ਤੇ ਪੁਲਿਸ ਮੁਲਾਜ਼ਮ ਮੌਜੂਦ ਸਨ। ਪੁਲਿਸ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਲੈ ਗਈ। ਫਿਰ ਉਸ ਨੂੰ ਸਿਵਲ ਹਸਪਤਾਲ ਤੋਂ, ਸ਼ਾਇਦ ਐਤਵਾਰ ਹੋਣ ਕਰਕੇ ਸਾਰੇ ਡਾਕਟਰ ਅਤੇ ਸੁਵਿਧਾਵਾਂ ਉਪਲਬਧ ਨਾ ਹੋਣ ਕਾਰਨ, ਨਿੱਜੀ ਉਮੀਦ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਉੱਥੇ ਉਸ ਦੀ ਹਾਲਤ ਸਥਿਰ ਕੀਤੀ ਗਈ ਅਤੇ ਇਲਾਜ ਕੀਤਾ ਗਿਆ। ਜਦੋਂ ਉਹ ਖਤਰੇ ਤੋਂ ਬਾਹਰ ਹੋ ਗਿਆ ਤਾਂ ਉਸ ਨੂੰ ਰਾਜਿੰਦਰਾ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ।”ਅਮਨ ਅਰੋੜਾ ਨੇ ਇਸ ਘਟਨਾ ਦੇ ਆਲੇ-ਦੁਆਲੇ ਬਣਾਏ ਜਾ ਰਹੇ ਸਿਆਸੀ ਬਿਰਤਾਂਤ ‘ਤੇ ਸਵਾਲ ਚੁੱਕੇ। “ਹੁਣ ਕੱਲ੍ਹ ਤੋਂ ਚੱਲ ਰਹੀ ਰਾਜਨੀਤੀ ਨੂੰ ਦੇਖੋ। ਜੱਗਾ ਸਿੰਘ ਵਿਰੁੱਧ ਨੌਂ ਮਾਮਲੇ ਦਰਜ ਹਨ। ਨੌਂ ਮਾਮਲੇ। ਇਹ ਮਾਮਲੇ ਕੀ ਹਨ? ਨਸ਼ਿਆਂ ਨਾਲ ਸਬੰਧਤ ਮਾਮਲੇ। ਅਤੇ ਇਹ ਅੱਜ ਦਰਜ ਕੀਤੇ ਗਏ ਮਾਮਲੇ ਨਹੀਂ ਹਨ। ਇਹ 2018 ਦੇ ਹਨ। 6 ਅਪ੍ਰੈਲ 2018, 2019-20, 2017-18, ਫਿਰ 2020, 2021 ਅਤੇ ਇਸੇ ਸਾਲ ਜਨਵਰੀ ਵਿੱਚ ਵੀ ਇੱਕ ਮਾਮਲਾ ਦਰਜ ਹੋਇਆ ਸੀ।”ਉਨ੍ਹਾਂ ਕਿਹਾ, “ਇਹ ਨੌਂ ਮਾਮਲੇ ਕੀ ਹਨ? ਇਹਨਾਂ ਨੌਂ ਮਾਮਲਿਆਂ ਵਿੱਚੋਂ ਚਾਰ ਮਾਮਲਿਆਂ ਵਿੱਚ ਸਜ਼ਾ ਹੋ ਚੁੱਕੀ ਹੈ। ਇਹਨਾਂ ਵਿੱਚ ਨਸ਼ੇ ਅਤੇ ਸ਼ਰਾਬ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਇਸ ਵਿਅਕਤੀ ਵਿਰੁੱਧ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ।”ਅਮਨ ਅਰੋੜਾ ਨੇ ਸਿਆਸੀ ਆਗੂਆਂ ਵੱਲੋਂ ਜਾਰੀ ਕੀਤੇ ਜਾ ਰਹੇ ਸੋਸ਼ਲ ਮੀਡੀਆ ਬਿਆਨਾਂ ‘ਤੇ ਸਵਾਲ ਚੁੱਕੇ। “ਅਤੇ ਹੁਣ ਕੱਲ੍ਹ ਸ਼ਾਮ ਤੋਂ ਆ ਰਹੇ ਟਵੀਟਾਂ ਨੂੰ ਦੇਖੋ। ਸਿਆਸੀ ਆਗੂਆਂ ਦੇ ਟਵੀਟ ਆ ਰਹੇ ਹਨ। ਮੈਂ ਅੱਜ ਤੁਹਾਡੇ ਸਾਹਮਣੇ ਸਿਰਫ਼ ਇਸ ਲਈ ਆਇਆ ਹਾਂ ਕਿਉਂਕਿ ਮੈਂ ਦਿਖਾਉਣਾ ਚਾਹੁੰਦਾ ਹਾਂ ਕਿ ਇਹ ਸਿਆਸੀ ਪਾਰਟੀਆਂ ਅਤੇ ਇਹਨਾਂ ਦੇ ਆਗੂ ਕਿਸ ਹੱਦ ਤੱਕ ਹੇਠਲੇ ਪੱਧਰ ਦੀ ਰਾਜਨੀਤੀ ‘ਤੇ ਉੱਤਰ ਆਏ ਹਨ।”ਉਨ੍ਹਾਂ ਕਿਹਾ, “ਸ਼ੁਰੂ ਵਿੱਚ ਸਾਡੇ ਸਥਾਨਕ ਸਿਆਸੀ ਆਗੂਆਂ ਨੇ ਬਿਆਨ ਦਿੱਤੇ। ਉਨ੍ਹਾਂ ਨੇ ਆਪਣੇ ਆਗੂਆਂ ਨੂੰ ਸੂਬਾ ਅਤੇ ਰਾਸ਼ਟਰੀ ਪੱਧਰ ਦੇ ਆਗੂਆਂ ਸਮੇਤ ਸੂਚਿਤ ਕੀਤਾ। ਫਿਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਥਿਤ ਨਸ਼ਾ ਤਸਕਰ ਦੇ ਹੱਕ ਵਿੱਚ ਅਤੇ ਪੰਚਾਇਤ ਦੇ ਖਿਲਾਫ ਟਵੀਟ ਆਇਆ। ਤਰੁਣ ਚੁੱਘ ਨੇ ਟਵੀਟ ਕੀਤਾ ਕਿ ਕਥਿਤ ਨਸ਼ਾ ਤਸਕਰ ਨਸ਼ਿਆਂ ਖਿਲਾਫ ਆਵਾਜ਼ ਉਠਾ ਰਹਾ ਸੀ।”‘ਆਪ’ ਪੰਜਾਬ ਪ੍ਰਧਾਨ ਨੇ ਕਿਹਾ, “ਸਚਿਨ ਪਾਇਲਟ ਨੇ ਟਵੀਟ ਕੀਤਾ ਕਿ ਜੱਗਾ ਸਿੰਘ ਨਸ਼ਿਆਂ ਖਿਲਾਫ ਆਵਾਜ਼ ਉਠਾ ਰਿਹਾ ਸੀ ਅਤੇ ਪੰਜਾਬ ਪੁਲਿਸ ਕੁੱਝ ਨਹੀਂ ਕਰ ਰਹੀ ਸੀ। ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ ਅਤੇ ਵਿਜੇ ਇੰਦਰ ਸਿੰਗਲਾ ਸਾਰਿਆਂ ਨੇ ਕਿਹਾ ਕਿ ਜੱਗਾ ਸਿੰਘ ਨਸ਼ੇ ਰੋਕਣ ਦਾ ਕੰਮ ਕਰ ਰਿਹਾ ਸੀ ਜਦਕਿ ਪੰਚਾਇਤ ਅਤੇ ਪੁਲਿਸ ਨਸ਼ਾ ਤਸਕਰੀ ਨੂੰ ਹੁਲਾਰਾ ਦੇ ਰਹੀ ਸੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਵੀ ਇਹੀ ਦਲੀਲ ਦਿੱਤੀ। ਆਮ ਤੌਰ ‘ਤੇ ਜਦੋਂ ਬਿਕਰਮ ਮਜੀਠੀਆ ਨਸ਼ਿਆਂ ਬਾਰੇ ਗੱਲ ਕਰਦਾ ਹੈ ਤਾਂ ਚੰਗਾ ਨਹੀਂ ਲੱਗਦਾ, ਪਰ ਉਹ ਅਜਿਹਾ ਕਰਦਾ ਹੈ।ਅਮਨ ਅਰੋੜਾ ਨੇ ਕਿਹਾ, “ਤੁਹਾਡੇ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਹਨ। ਉਹ ਕੀ ਕਹਿ ਰਹੇ ਹਨ? ਉਹ ਕਹਿੰਦੇ ਹਨ ਕਿ ਜੱਗਾ ਸਿੰਘ, ਜਿਸ ਨੂੰ ਪਿੰਡ ‘ਚ ‘ਜੱਗਾ ਬਲੈਕੀਆ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਨਸ਼ਾ ਵੇਚਦਾ ਹੈ ਅਤੇ ਉਹ ਪਿੰਡ ਦੇ ਨਾਲ ਖੜ੍ਹੇ ਹਨ।”ਅਮਨ ਅਰੋੜਾ ਨੇ ਵਿਰੋਧੀ ਆਗੂਆਂ ਨੂੰ ਜ਼ਿੰਮੇਵਾਰੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਮੇਰੀ ਇਹਨਾਂ ਆਗੂਆਂ ਅਤੇ ਇਹਨਾਂ ਪਾਰਟੀਆਂ ਨੂੰ ਸਿਰਫ਼ ਇਹ ਬੇਨਤੀ ਹੈ ਕਿ ਸਿਰਫ਼ ਆਪਣੇ ਸਿਆਸੀ ਹਿੱਤ ਪੂਰੇ ਕਰਨ ਲਈ ਇੰਨੀ ਹੇਠਲੇ ਪੱਧਰ ਦੀ ਰਾਜਨੀਤੀ ‘ਤੇ ਨਾ ਉੱਤਰੋ ਕਿ ਜਿਸ ਅੱਗ ‘ਤੇ ਤੁਸੀਂ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹੋ, ਉਹ ਪੰਜਾਬ ਨੂੰ ਹੀ ਅੱਗ ਲਗਾ ਦੇਵੇ।”ਅਮਨ ਅਰੋੜਾ ਨੇ ਕਿਹਾ, “ਇਹਨਾਂ ਸਾਰੀਆਂ ਪਾਰਟੀਆਂ ਅਤੇ ਇਹਨਾਂ ਸਾਰੇ ਆਗੂਆਂ ਲਈ ਬਹੁਤ ਹੀ ਸ਼ਰਮਨਾਕ ਹੈ ਕਿ ਜ਼ਮੀਨੀ ਹਕੀਕਤ ਦਾ ਪਤਾ ਲਗਾਏ ਬਿਨਾਂ, ਉਹ ਪੰਜਾਬ ਸਰਕਾਰ ਅਤੇ ਸਾਨੂੰ ਬਦਨਾਮ ਕਰਨ ਲਈ ਸਿਰਫ਼ ਟਵੀਟ ਕਰ ਰਹੇ ਹਨ, ਜਦਕਿ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ।”

ਇਹ ਵੀ ਪੜ੍ਹੋ  Gurmeet Singh Khudiyan ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਬਿਆਨ ਜਾਰੀ ਕਰਨ ਵਾਲੇ ਆਗੂਆਂ ਨੂੰ ਚੁਣੌਤੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਮੈਂ ਇਹਨਾਂ ਸਾਰੇ ਆਗੂਆਂ ਨੂੰ, ਜਿਨ੍ਹਾਂ ਦੇ ਮੈਂ ਨਾਂ ਲਏ ਹਨ, ਬੇਨਤੀ ਕਰਦਾ ਹਾਂ ਕਿ ਜੇਕਰ ਤੁਸੀਂ ਆਪਣੇ ਟਵੀਟਾਂ ‘ਤੇ ਕਾਇਮ ਹੋ, ਤਾਂ ਨਾਮੋਲ ਪਿੰਡ ਆਓ ਅਤੇ ਲੋਕਾਂ ਦੇ ਸਾਹਮਣੇ ਉਹੀ ਗੱਲ ਕਹੋ। ਆ ਕੇ ਕਹੋ ਕਿ ਜੱਗਾ ਸਿੰਘ ਨਸ਼ਿਆਂ ਦੀ ਵਿਕਰੀ ਰੋਕ ਰਿਹਾ ਹੈ ਅਤੇ ਪਿੰਡ ਤੇ ਪੰਚਾਇਤ ਇਸ ਨੂੰ ਬੜਾਵਾ ਦੇ ਰਹੇ ਹਨ। ਜੇ ਹਿੰਮਤ ਹੈ ਤਾਂ ਆ ਕੇ ਇਹ ਕਹੋ।”ਉਨ੍ਹਾਂ ਕਿਹਾ, “ਪਿੰਡ ਵਾਸੀ ਅਜਿਹੇ ਬਿਰਤਾਂਤ ਨੂੰ ਸਖ਼ਤੀ ਨਾਲ ਰੱਦ ਕਰਨਗੇ। ਇਸ ਲਈ ਮੈਂ ਉਨ੍ਹਾਂ ਨੂੰ ਜ਼ਿੰਮੇਵਾਰਾਨਾ ਰਾਜਨੀਤੀ ਕਰਨ ਦੀ ਬੇਨਤੀ ਕਰਦਾ ਹਾਂ। ਇਹ ਹੇਠਲੇ ਪੱਧਰ ਦੀ ਰਾਜਨੀਤੀ ਸ਼ਰਮਨਾਕ ਅਤੇ ਨਿੰਦਣਯੋਗ ਹੈ।”ਅਮਨ ਅਰੋੜਾ ਨੇ ਕਿਹਾ ਕਿ ਸਿਆਸੀ ਆਗੂਆਂ ਨੂੰ ਜਾਂ ਤਾਂ ਆਪਣੇ ਦਾਅਵਿਆਂ ਨੂੰ ਸਾਬਤ ਕਰਨਾ ਚਾਹੀਦਾ ਹੈ ਜਾਂ ਇਹ ਮੰਨਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਉਨ੍ਹਾਂ ਕਿਹਾ, “ਮੈਂ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਇਸ ਪਹੁੰਚ ਦੀ ਨਿਖੇਧੀ ਕਰਦਾ ਹਾਂ। ਜਾਂ ਤਾਂ ਇਹ ਲੋਕ ਸਾਬਤ ਕਰਨ ਕਿ ਉਨ੍ਹਾਂ ਦੇ ਟਵੀਟ ਸਹੀ ਹਨ, ਜਾਂ ਉਹ ਆਪਣੀ ਗਲਤੀ ਮੰਨਣ ਅਤੇ ਜਿਸ ਤਰ੍ਹਾਂ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਉਸ ਲਈ ਪੰਜਾਬ ਤੋਂ ਮਾਫੀ ਮੰਗਣ।”ਸਰਕਾਰ ਦੀ ਨਸ਼ਾ ਵਿਰੋਧੀ ਵਿਆਪਕ ਰਣਨੀਤੀ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ, “ਹੁਣ ਪਿੰਡਾਂ ਦੀ ਸਥਿਤੀ ਦੇਖੋ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਸੀਂ ਹਰ ਪਿੰਡ ਅਤੇ ਹਰ ਵਾਰਡ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਬਣਾਵਾਂਗੇ। ਅਸੀਂ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਅਸੀਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਪਰ ਸਾਡੀਆਂ ਕੋਸ਼ਿਸ਼ਾਂ ਵਿੱਚ ਕਿੱਥੇ ਕਮੀ ਹੈ? ਕਿਸ ਸਿਆਸੀ ਪਾਰਟੀ ਦੀ ਸਰਕਾਰ ਨੇ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ? ਕਿਸ ਸਿਆਸੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ? ਕਿਸ ਸਿਆਸੀ ਪਾਰਟੀ ਨੇ ਜਾਗਰੂਕਤਾ ਮੁਹਿੰਮਾਂ ਚਲਾਈਆਂ?” ਉਨ੍ਹਾਂ ਨੇ ਸਵਾਲ ਕੀਤਾ।ਅਮਨ ਅਰੋੜਾ ਨੇ ਕਿਹਾ, “ਜਿਹੜੇ ਨਸ਼ਾ ਵੇਚਦੇ ਸਨ, ਉਹ ਅੱਜ ਸਾਡੇ ‘ਤੇ ਸਵਾਲ ਚੁੱਕ ਰਹੇ ਹਨ। ਸਰਕਾਰ ਨੇ ਫੈਸਲਾ ਕੀਤਾ ਕਿ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਜਾਣਗੀਆਂ ਕਿਉਂਕਿ ਜੇਕਰ ਪਿੰਡ ਵਿੱਚ ਕੋਈ ਸਭ ਤੋਂ ਵੱਡੀ ਜ਼ਿੰਮੇਵਾਰੀ ਨਾਲ ਕੰਮ ਕਰ ਸਕਦਾ ਹੈ ਤਾਂ ਉਹ ਪੰਚਾਇਤ ਹੈ। ਪੰਚਾਇਤ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਸਰਕਾਰ ਹੈ।”ਵੀਡੀਸੀ ਦੇ ਢਾਂਚੇ ਦੀ ਵਿਆਖਿਆ ਕਰਦਿਆਂ ਉਨ੍ਹਾਂ ਕਿਹਾ, “ਸਰਪੰਚ ਵੀਡੀਸੀ ਦਾ ਚੇਅਰਮੈਨ ਹੋਵੇਗਾ। ਉਹ ਸਰਪੰਚ ਅਕਾਲੀ ਦਲ, ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ, ਖੱਬੇਪੱਖੀ ਪਾਰਟੀਆਂ ਨਾਲ ਸਬੰਧਤ ਹੋ ਸਕਦਾ ਹੈ ਜਾਂ ਆਜ਼ਾਦ ਹੋ ਸਕਦਾ ਹੈ। ਸਿਆਸੀ ਸਬੰਧਾਂ ਦੇ ਆਧਾਰ ‘ਤੇ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ।”ਅਮਨ ਅਰੋੜਾ ਨੇ ਕਿਹਾ ਕਿ ਚੁਣੌਤੀ ਦੇ ਆਕਾਰ ਨੂੰ ਦੇਖਦਿਆਂ ਸਿਆਸੀ ਆਗੂਆਂ ਨੂੰ ਪਿੰਡਾਂ ਦੇ ਨੁਮਾਇੰਦਿਆਂ ‘ਤੇ ਪਾਈਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮਝਣ ਦੀ ਲੋੜ ਹੈ।ਉਨ੍ਹਾਂ ਅੱਗੇ ਕਿਹਾ “ਹੁਣ ਸਥਿਤੀ ਦੇਖੋ। 13,500 ਪਿੰਡ ਹਨ। ਜਿੱਥੇ ਵੀ ਅਜਿਹੀ ਸਥਿਤੀ ਪੈਦਾ ਹੁੰਦੀ ਹੈ, ਇੱਕ ਪਾਸੇ ਕੋਈ ਕਥਿਤ ਤੌਰ ‘ਤੇ ਨਸ਼ਾ ਵੇਚਣ ਵਿੱਚ ਸ਼ਾਮਲ ਹੁੰਦਾ ਹੈ ਅਤੇ ਦੂਜੇ ਪਾਸੇ ਪੰਚਾਇਤ ਹੁੰਦੀ ਹੈ। ਸਿਆਸੀ ਆਗੂ ਤੁਰੰਤ ਟਵੀਟ ਕਰਨਾ ਸ਼ੁਰੂ ਕਰ ਦਿੰਦੇ ਹਨ। ਸਰਪੰਚ ਅਤੇ ਪੰਚਾਇਤ ਨੂੰ ਕੀ ਕਰਨਾ ਚਾਹੀਦਾ ਹੈ? ਕੀ ਉਨ੍ਹਾਂ ਨੂੰ ਪੁਲਿਸ ਨੂੰ ਨਸ਼ਾ ਵੇਚਣ ਦੀ ਜਾਣਕਾਰੀ ਦੇਣੀ ਚਾਹੀਦੀ ਹੈ ਜਾਂ ਨਹੀਂ? ਕੀ ਕਾਰਵਾਈ ਕਰਨੀ ਚਾਹੀਦੀ ਹੈ ਜਾਂ ਨਹੀਂ? ਮੈਂ ਇਹਨਾਂ ਲੋਕਾਂ ਨੂੰ ਇਹ ਸਵਾਲ ਪੁੱਛਣਾ ਚਾਹੁੰਦਾ ਹਾਂ,”।

ਇਹ ਵੀ ਪੜ੍ਹੋ  Chief Secretary KAP Sinha ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਉਨ੍ਹਾਂ ਕਿਹਾ “ਸਰਕਾਰ ਨੇ ਉਨ੍ਹਾਂ ਨੂੰ ਵੀਡੀਸੀ ਦਾ ਚੇਅਰਮੈਨ ਬਣਾਇਆ ਹੈ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ। ਅਸੀਂ ਉਨ੍ਹਾਂ ਨੂੰ ਕਹਿੰਦੇ ਹਾਂ: ਤੁਹਾਨੂੰ ਪਿੰਡ ਵਿੱਚ ਠੀਕਰੀ ਪਹਿਰੇ ਲਗਾਉਣੇ ਪੈਣਗੇ। ਅਮਨ ਅਰੋੜਾ ਨੇ ਕਿਹਾ ਕਿ ਤੁਹਾਨੂੰ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਪਵੇਗੀ। ਜੇਕਰ ਕੋਈ ਨਸ਼ਾ ਵੇਚ ਰਿਹਾ ਹੈ ਜਾਂ ਵੇਚਣ ਵਿੱਚ ਮਦਦ ਕਰ ਰਿਹਾ ਹੈ, ਤਾਂ ਤੁਹਾਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣੀ ਪਵੇਗੀ,”।ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਚੁਣੇ ਹੋਏ ਪਿੰਡ ਦੇ ਨੁਮਾਇੰਦਿਆਂ ਨੂੰ ਨਸ਼ਾ ਵੇਚਣ ਵਾਲਿਆਂ ਦੇ ਦਬਾਅ ਹੇਠ ਲਿਆ ਸਕਦੀ ਹੈ। ਅਮਨ ਅਰੋੜਾ ਨੇ ਕਿਹਾ “ਜਦੋਂ ਸਰਪੰਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹਨ, ਤਾਂ ਨਸ਼ਾ ਵੇਚਣ ਵਿੱਚ ਸ਼ਾਮਲ ਲੋਕ ਕੁਦਰਤੀ ਤੌਰ ‘ਤੇ ਉਨ੍ਹਾਂ ਦੇ ਦੁਸ਼ਮਣ ਬਣ ਜਾਣਗੇ। ਫਿਰ ਕੋਈ ਕੁਝ ਨਿਗਲ ਲੈਂਦਾ ਹੈ ਜਾਂ ਕੁਝ ਕਰਦਾ ਹੈ, ਵੀਡੀਓ ਬਣਾਉਂਦਾ ਹੈ ਅਤੇ ਕੁਝ ਸਿਆਸੀ ਆਗੂ ਤੁਰੰਤ ਉਸ ਵੀਡੀਓ ਨੂੰ ਟਵਿੱਟਰ ‘ਤੇ ਪਾ ਦਿੰਦੇ ਹਨ। ਅਚਾਨਕ, ਪੂਰੇ ਦੇਸ਼ ਨੂੰ ਦੱਸਿਆ ਜਾਂਦਾ ਹੈ ਕਿ ਪੰਜਾਬ ਵਿੱਚ ਸਰਕਾਰ ਆਪ ਨਸ਼ਾ ਵੇਚ ਰਹੀ ਹੈ। ਇਹ ਹਾਸੋਹੀਣਾ ਹੈ। ਹਾਸੋਹੀਣਾ। ਇਹਨਾਂ ਨੇਤਾਵਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ,”।ਅਮਨ ਅਰੋੜਾ ਨੇ ਕਿਹਾ ਕਿ ਸਰਕਾਰ, ਆਮ ਆਦਮੀ ਪਾਰਟੀ ਅਤੇ ਪੁਲਿਸ ਆਪਣੇ ਮਕਸਦ ਪ੍ਰਤੀ ਸਪੱਸ਼ਟ ਹਨ। ਅਮਨ ਅਰੋੜਾ ਨੇ ਕਿਹਾ, “ਅੱਜ ਬਹੁਤ ਹੀ ਸਪੱਸ਼ਟ ਸ਼ਬਦਾਂ ਵਿੱਚ, ਸਰਕਾਰ ਵੱਲੋਂ, ਆਮ ਆਦਮੀ ਪਾਰਟੀ ਵੱਲੋਂ ਅਤੇ ਸਰਕਾਰ ਦੇ ਇੱਕ ਹਿੱਸੇ ਵਜੋਂ, ਮੈਂ ਕਹਿਣਾ ਚਾਹੁੰਦਾ ਹਾਂ ਕਿ ਸਾਡੀ ਨੀਅਤ ਬਿਲਕੁਲ ਸਾਫ਼ ਹੈ। ਅਸੀਂ ਚਾਹੁੰਦੇ ਹਾਂ ਕਿ ਸਾਰੇ ਇਕੱਠੇ ਹੋਣ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ।”ਅਮਨ ਅਰੋੜਾ ਨੇ ਕਿਹਾ “ਪਰ ਅਜਿਹੀ ਹੇਠਲੇ ਪੱਧਰ ਦੀ ਰਾਜਨੀਤੀ ਦਾ ਕੀ ਮਤਲਬ ਹੈ? ਮੈਂ ਇਹ ਨਹੀਂ ਕਹਿ ਰਿਹਾ ਕਿ ਹਰ ਕੋਈ ਇਸ ਤਰ੍ਹਾਂ ਸੋਚੇਗਾ, ਪਰ ਮੰਨ ਲਓ ਕੋਈ ਸੋਚਣ ਲੱਗ ਪਵੇ ਕਿ ਮੇਰੇ ‘ਤੇ ਕੇਸ ਦਰਜ ਹਨ, ਪੁਲਿਸ ਮੇਰੇ ‘ਤੇ ਦਬਾਅ ਪਾ ਰਹੀ ਹੈ, ਸਰਪੰਚ ਮੇਰੇ ‘ਤੇ ਦਬਾਅ ਪਾ ਰਿਹਾ ਹੈ। ਜੇਕਰ ਮੈਂ ਕੁਝ ਨਿਗਲ ਲਵਾਂ ਅਤੇ ਫਿਰ ਸਾਰੇ ਅਕਾਲੀ, ਕਾਂਗਰਸ ਅਤੇ ਭਾਜਪਾ ਦੀ ਲੀਡਰਸ਼ਿਪ ਮੇਰੇ ਪਿੱਛੇ ਆ ਜਾਵੇ, ਤਾਂ ਮੈਂ ਹੀਰੋ ਬਣ ਜਾਵਾਂਗਾ ਅਤੇ ਵਾਹ-ਵਾਹੀ ਖੱਟਾਂਗਾ। ਫਿਰ ਅਸੀਂ ਕੀ ਕਰੀਏ? ਸਰਕਾਰ ਕਿਵੇਂ ਚੱਲੇਗੀ? ਅਸੀਂ ਨਸ਼ੇ ਕਿਵੇਂ ਖਤਮ ਕਰਾਂਗੇ?”।ਅਮਨ ਅਰੋੜਾ ਨੇ ਇੱਕ ਵਾਰ ਫਿਰ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੀ ਰਾਜਨੀਤੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ “ਮੇਰੀ ਸਾਰਿਆਂ ਨੂੰ ਅਪੀਲ ਅਤੇ ਬੇਨਤੀ ਹੈ ਕਿ ਇਸ ਹੇਠਲੇ ਪੱਧਰ ਦੀ ਰਾਜਨੀਤੀ ਤੋਂ ਗੁਰੇਜ਼ ਕੀਤਾ ਜਾਵੇ। ਅਤੇ ਜੇਕਰ ਤੁਸੀਂ ਜੋ ਕਿਹਾ ਹੈ ਉਸ ਬਾਰੇ ਸੱਚੇ ਹੋ, ਤਾਂ ਟਵੀਟ ਕਰਨ ਵਾਲੇ ਸਾਰੇ ਲੋਕਾਂ ਨੂੰ ਨਾਮੋਲ ਪਿੰਡ ਆਉਣਾ ਚਾਹੀਦਾ ਹੈ ਅਤੇ ਉੱਥੇ ਵੀ ਉਹੀ ਗੱਲ ਕਹਿਣੀ ਚਾਹੀਦੀ ਹੈ। ਆਓ ਅਤੇ ਲੋਕਾਂ ਦੇ ਸਾਹਮਣੇ ਕਹੋ। ਫਿਰ ਤੁਸੀਂ ਦੇਖੋਗੇ ਕਿ ਲੋਕ ਤੁਹਾਨੂੰ ਕੀ ਜਵਾਬ ਦਿੰਦੇ ਹਨ। ਉਹ ਇੱਕ ਬਿਲਕੁਲ ਵੱਖਰਾ ਨਜ਼ਾਰਾ ਹੋਵੇਗਾ,”।ਅਮਨ ਅਰੋੜਾ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਇੱਕ ਸਾਂਝੀ ਜ਼ਿੰਮੇਵਾਰੀ ਹੈ। ਸਾਨੂੰ ਨਸ਼ਿਆਂ ਦੀ ਅਲਾਮਤ ਨਾਲ ਲੜਨ ਲਈ ਪਿੰਡਾਂ, ਪੰਚਾਇਤਾਂ, ਪੁਲਿਸ ਅਤੇ ਸਮਾਜ ਦੇ ਇਰਾਦੇ ਨੂੰ ਸਿਆਸੀ ਲਾਹੇ ਕਾਰਨ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ। ਪੰਜਾਬ ਨੂੰ ਜ਼ਿੰਮੇਵਾਰ ਰਾਜਨੀਤੀ ਅਤੇ ਸਾਂਝੀ ਕਾਰਵਾਈ ਦੀ ਲੋੜ ਹੈ, ਨਾ ਕਿ ਸੰਵੇਦਨਸ਼ੀਲ ਘਟਨਾਵਾਂ ਦੇ ਸਿਆਸੀ ਸ਼ੋਸ਼ਣ ਦੀ।”

ਇਹ ਵੀ ਪੜ੍ਹੋ  Dr Baljit Kaur ਦਾ ਭਰੋਸਾ; 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਕਿਸੇ ਤ੍ਰਾਸਦੀ ਨੂੰ ਸਿਆਸੀ ਤਮਾਸ਼ੇ ਵਿੱਚ ਬਦਲਣ ਤੋਂ ਪਹਿਲਾਂ, ਵਿਰੋਧੀ ਆਗੂਆਂ ਵਿੱਚ ਨਾਮੋਲ ਪਿੰਡ ਦੀ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਨ ਦੀ ਹਿੰਮਤ ਹੋਣੀ ਚਾਹੀਦੀ ਹੈ।ਜਿਸ ਵਿਅਕਤੀ ਦਾ ਉਹ ਬਚਾਅ ਕਰ ਰਹੇ ਹਨ, ਉਸ ‘ਤੇ ਪਿੰਡ ਵਾਸੀਆਂ ਵੱਲੋਂ ਹੀ ਨਸ਼ਾ ਤਸਕਰ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜਿਸ ਵਿਰੁੱਧ ਚੀਮਾ ਅਤੇ ਪਟਿਆਲਾ ਦੇ ਥਾਣਿਆਂ ਵਿੱਚ ਲਗਭਗ 9 ਐਫਆਈਆਰ ਦਰਜ ਹੋਣ ਦੀ ਖ਼ਬਰ ਹੈ। ਪੂਰਾ ਪਿੰਡ ਨਸ਼ਿਆਂ ਖਿਲਾਫ ਇੱਕਜੁੱਟ ਹੈ ਅਤੇ ਨਾਮੋਲ ਨੂੰ ਨਸ਼ਾ ਮੁਕਤ ਬਣਾਉਣ ਦੀ ਲੜਾਈ ‘ਚ ਇਕੱਠੇ ਖੜ੍ਹਾ ਹੈ। ਇਸ ਲਈ ਵਿਰੋਧੀ ਧਿਰ ਦੇ ਨੇਤਾਵਾਂ ਲਈ ਸਵਾਲ ਸਾਦਾ ਹੈ: ਤੁਸੀਂ ਕਿਸ ਦੇ ਨਾਲ ਹੋ? ਨਸ਼ਿਆਂ ਦੀ ਸਮੱਸਿਆ ਵਿਰੁੱਧ ਇੱਕਜੁੱਟ ਹੋ ਕੇ ਖੜ੍ਹੇ ਪਿੰਡ ਵਾਸੀਆਂ ਨਾਲ? ਜਾਂ ਇੱਕ ਕਥਿਤ ਨਸ਼ਾ ਤਸਕਰ ਨਾਲ?”ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ, “ਰਾਜਨੀਤੀ ਨੂੰ ਲਾਂਭੇ ਰੱਖ ਕੇ ਨਾਮੋਲ ਪਿੰਡ ਦੇ ਮਾਮਲੇ ਨੂੰ ਤੱਥਾਂ ਰਾਹੀਂ ਸਮਝਣ ਦੀ ਲੋੜ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ ਕਰਨ ਦਾ ਸਾਂਝਾ ਮਤਾ ਪਹਿਲਾਂ ਹੀ ਪਾਸ ਕਰ ਚੁੱਕੇ ਹਨ, ਠੀਕਰੀ ਪਹਿਰਾ ਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਮਾਨ ਸਰਕਾਰ ਦੀ ਮੁਹਿੰਮ ਦਾ ਸਮਰਥਨ ਕਰ ਰਹੇ ਹਨ। ਦੂਜੇ ਪਾਸੇ, ਜਿਸ ਵਿਅਕਤੀ ਦੇ ਸਮਰਥਨ ਵਿੱਚ ਵਿਰੋਧੀ ਧਿਰ ਵੱਲੋਂ ਬਿਆਨ ਅਤੇ ਵੀਡੀਓਜ਼ ਜਾਰੀ ਕੀਤੀਆਂ ਜਾ ਰਹੀਆਂ ਹਨ, ਉਸ ਵਿਰੁੱਧ ਦਰਜ ਕੇਸਾਂ ਦੇ ਤੱਥਾਂ ਨੂੰ ਪੇਸ਼ ਕਰਨਾ ਵੀ ਜ਼ਰੂਰੀ ਹੈ। ਇਹ ਇਸ ਲਈ ਹੈ ਕਿਉਂਕਿ ਇਸ ਵਿਅਕਤੀ ਵਿਰੁੱਧ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਲਗਭਗ ਇੱਕ ਡਜ਼ਨ ਐਫਆਈਆਰ ਦਰਜ ਹੋਣ ਦੀ ਖ਼ਬਰ ਹੈ। ਸਵਾਲ ਇਹ ਹੈ: ਕੀ ਪੂਰੇ ਪਿੰਡ ਦੀ ਇੱਕਜੁੱਟ ਆਵਾਜ਼ ਸੁਣੀ ਜਾਵੇਗੀ, ਜਾਂ ਕਹਾਣੀ ਦੇ ਸਿਰਫ਼ ਇੱਕ ਪਾਸੇ ‘ਤੇ ਧਿਆਨ ਕੇਂਦਰਿਤ ਕਰਕੇ ਰਾਜਨੀਤੀ ਕੀਤੀ ਜਾਵੇਗੀ? ਨਾਮੋਲ ਵਾਸੀਆਂ ਦੀ ਪ੍ਰੈਸ ਕਾਨਫਰੰਸ ਦੀ ਵੀਡੀਓ ਵੀ ਉਪਲਬਧ ਹੈ। ਪਹਿਲਾਂ ਜ਼ਮੀਨੀ ਹਕੀਕਤ ਸੁਣੋ, ਫਿਰ ਆਪਣੇ ਵਿਚਾਰ ਪੇਸ਼ ਕਰੋ।”ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ, “ਲਾਸ਼ ‘ਤੇ ਰਾਜਨੀਤੀ ਕਰਨ ਦੀ ਬਜਾਏ ਵਿਰੋਧੀ ਪਾਰਟੀਆਂ ਨੂੰ ਜ਼ਮੀਨੀ ਹਕੀਕਤ ਨੂੰ ਸਮਝਣ ਅਤੇ ਸੁਣਨ ਦੀ ਲੋੜ ਹੈ। ਨਾਮੋਲ ਪਿੰਡ ਦੇ ਵਾਸੀਆਂ ਦਾ ਦਾਅਵਾ ਹੈ ਕਿ ਜਿਸ ਵਿਅਕਤੀ ਨੂੰ ਵਿਰੋਧੀ ਧਿਰ ‘ਵਿਸਲਬਲੋਅਰ’ ਵਜੋਂ ਪੇਸ਼ ਕਰ ਰਹੀ ਹੈ, ਉਸ ਵਿਰੁੱਧ ਕਈ ਐਫਆਈਆਰ ਦਰਜ ਹਨ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਉਸ ਦਾ ਨਾਂ ਸ਼ਾਮਲ ਹੈ। ਇਸ ਲਈ ਇਹਨਾਂ ਵਿਰੋਧੀ ਪਾਰਟੀਆਂ ਨੂੰ ਸਿੱਧਾ ਸਵਾਲ ਹੈ: ਤੁਸੀਂ ਕਿਸ ਦੇ ਨਾਲ ਖੜ੍ਹੇ ਹੋ — ਇੱਕ ਨਸ਼ਾ ਤਸਕਰ ਅਤੇ ਨਸ਼ੇੜੀ ਦੇ ਦਾਅਵਿਆਂ ਨਾਲ, ਜਾਂ ਨਾਮੋਲ ਦੇ ਪੂਰੇ ਪਿੰਡ ਨਾਲ, ਜੋ ਨਸ਼ਿਆਂ ਵਿਰੁੱਧ ਇੱਕਜੁੱਟ ਹੋਇਆ ਹੈ? ਪਿੰਡ ਵਾਸੀਆਂ ਅਨੁਸਾਰ, ਉਨ੍ਹਾਂ ਨੇ ਇੱਕ ਸਾਂਝਾ ਮਤਾ ਪਾਸ ਕੀਤਾ, ਠੀਕਰੀ ਪਹਿਰਾ ਲਗਾਇਆ, ਅਤੇ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਦੀਆਂ ਆਪਣੀਆਂ ਕੋਸ਼ਿਸ਼ਾਂ ਵਿੱਚ ਸਰਕਾਰ ਨਾਲ ਖੜ੍ਹੇ ਹੋਣ ਦਾ ਫੈਸਲਾ ਕੀਤਾ। ਸਿਆਸੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਜ਼ਮੀਨੀ ਹਕੀਕਤ ਅਤੇ ਪਿੰਡ ਵਾਸੀਆਂ ਦਾ ਪੱਖ ਵੀ ਸੁਣਿਆ ਜਾਣਾ ਚਾਹੀਦਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ

0

👉ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਸਿਆਸੀ ਤੌਰ ‘ਤੇ ਉਕਸਾਇਆ ਗਿਆ ਸੀ, ਪੁਲਿਸ ਇਸ ਪਹਿਲੂ ਦੀ ਵੀ ਕਰ ਰਹੀ ਹੈ ਜਾਂਚ
👉ਵਿਅਕਤੀ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਰਾਜਿੰਦਰ ਹਸਪਤਾਲ, ਪਟਿਆਲਾ ਵਿਖੇ ਡਾਕਟਰੀ ਨਿਗਰਾਨੀ ਹੇਠ ਹੈ
👉ਪਤਨੀ ਦੀ ਸ਼ਿਕਾਇਤ ‘ਤੇ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ; ਡੂੰਘਾਈ ਨਾਲ ਅਤੇ ਨਿਰਪੱਖ ਜਾਂਚ ਜਾਰੀ ਹੈ: ਐਸ.ਐਸ.ਪੀ. ਡਾ. ਰਵਜੋਤ ਗਰੇਵਾਲ
Sangrur News: ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਸਬੰਧੀ ਤੱਥ ਸਪੱਸ਼ਟ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.), ਸੰਗਰੂਰ, ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਆਦਤਨ ਅਪਰਾਧੀ ਹੈ ਜਿਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਮੌਜੂਦਾ ਸਮੇਂ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਉਸ ਵਿਰੁੱਧ ਨੌਂ ਅਪਰਾਧਿਕ ਮਾਮਲੇ ਦਰਜ ਹਨ।ਉਕਤ ਵਿਅਕਤੀ, ਜਿਸ ਦੀ ਪਛਾਣ ਜੱਗਾ ਸਿੰਘ ਉਰਫ਼ ਜੋਗਾ ਉਰਫ਼ ਜਗਸੀਰ ਸਿੰਘ ਨਿਵਾਸੀ ਪਿੰਡ ਨਮੋਲ, ਥਾਣਾ ਚੀਮਾ, ਸੰਗਰੂਰ ਵਜੋਂ ਹੋਈ ਹੈ, ਨੇ ਐਤਵਾਰ ਸ਼ਾਮ ਲਗਭਗ 5:30 ਵਜੇ ਡੀ.ਸੀ. ਦਫ਼ਤਰ, ਸੰਗਰੂਰ ਦੇ ਬਾਹਰ ਕਥਿਤ ਤੌਰ ‘ਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਫੌਰਨ ਸਿਵਲ ਹਸਪਤਾਲ, ਸੰਗਰੂਰ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰਾਜਿੰਦਰ ਹਸਪਤਾਲ, ਪਟਿਆਲਾ ਰੈਫ਼ਰ ਕਰ ਦਿੱਤਾ ਗਿਆ।ਉਸ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਹ ਡਾਕਟਰੀ ਨਿਗਰਾਨੀ ਹੇਠ ਹੈ।

ਇਹ ਵੀ ਪੜ੍ਹੋ  ਇੱਕ ਹੋਰ ਬਦਮਾਸ਼ ਪੁਲਿਸ ਮੁਕਾਬਲੇ ‘ਚ ਹਲਾਕ; ਸਾਥੀ ਜਖ਼ਮੀ, ਥਾਣੇਦਾਰ ‘ਤੇ ਚਲਾਈ ਸੀ ਗੋ.ਲੀ

ਉਸ ਦੇ ਅਪਰਾਧਿਕ ਰਿਕਾਰਡ ਦੇ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਜੱਗਾ ਸਿੰਘ ਨੌਂ ਅਪਰਾਧਿਕ ਐਫ.ਆਈ.ਆਰ. ਵਿੱਚ ਸ਼ਾਮਲ ਆਦਤਨ ਅਪਰਾਧੀ ਹੈ। ਐਸ.ਐਸ.ਪੀ. ਸੰਗਰੂਰ ਨੇ ਦੱਸਿਆ, “ਚਾਰ ਮਾਮਲਿਆਂ ਵਿੱਚ ਉਸ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਅਤੇ ਸਜ਼ਾ ਸੁਣਾਈ ਜਾ ਚੁੱਕੀ ਹੈ, ਜਿਸ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਮਾਮਲਾ ਅਤੇ ਐਕਸਾਈਜ਼ ਐਕਟ ਤਹਿਤ ਤਿੰਨ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ ਐਕਸਾਈਜ਼ ਐਕਟ ਤਹਿਤ ਚਾਰ ਹੋਰ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ। ਜੱਗਾ ਸਿੰਘ ‘ਤੇ ਥਾਣਾ ਠੁੱਲੀਵਾਲ ਵਿਖੇ ਬਲਾਤਕਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ, ਜਿਸ ਵਿੱਚੋਂ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ।”ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਐਸ.ਐਸ.ਪੀ. ਨੇ ਕਿਹਾ, “ਪੁਲਿਸ ਨੇ ਹਰ ਘਟਨਾਕ੍ਰਮ ਦਾ ਕਾਨੂੰਨੀ ਨੋਟਿਸ ਲਿਆ ਹੈ। ਜੱਗਾ ਸਿੰਘ ਵੱਲੋਂ 12 ਸਤੰਬਰ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਇੱਕ ਵੀਡੀਓ, ਜਿਸ ਵਿੱਚ ਉਸ ਨੇ ਪਰਿਵਾਰਕ ਵਿਵਾਦ ਨੂੰ ਲੈ ਕੇ ਖ਼ੁਦ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਸੀ, ਤੋਂ ਬਾਅਦ ਥਾਣਾ ਚੀਮਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 226 ਤਹਿਤ ਡੇਲੀ ਡਾਇਰੀ ਰਿਪੋਰਟ (ਡੀਡੀਆਰ) ਦਰਜ ਕੀਤੀ ਗਈ ਹੈ।ਇਸ ਤੋਂ ਇਲਾਵਾ, ਉਸ ਦੀ ਪਤਨੀ ਮਨਪ੍ਰੀਤ ਕੌਰ ਦੀ ਸ਼ਿਕਾਇਤ ਅਤੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਦੇ ਆਧਾਰ ‘ਤੇ, ਜਿਸ ਵਿੱਚ ਕਥਿਤ ਕੁੱਟਮਾਰ ਅਤੇ ਤੋੜ-ਫੋੜ ਦਾ ਦੋਸ਼ ਲਗਾਇਆ ਗਿਆ ਸੀ

ਇਹ ਵੀ ਪੜ੍ਹੋ  5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਸੰਗਰੂਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੜਤਾਲ ਕੀਤੀ ਅਤੇ ਤੁਰੰਤ ਥਾਣਾ ਚੀਮਾ ਵਿਖੇ ਸੁਖਬੀਰ ਸਿੰਘ ਉਰਫ਼ ਸੁੱਖੀ, ਸਬਰ ਮਿਸਤਰੀ, ਅਮਨ ਸਿੰਘ, ਮੁਕਾਰਤੀ ਸਿੰਘ ਅਤੇ ਹੋਰਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 115(2), 126(2), 324(4), 331(6), 190 ਅਤੇ 191(3) ਤਹਿਤ ਮਿਤੀ 20-09-2026 ਨੂੰ ਐਫ.ਆਈ.ਆਰ. ਨੰ. 125 ਦਰਜ ਕੀਤੀ।ਐਸ.ਐਸ.ਪੀ. ਨੇ ਕਿਹਾ, “ਪੰਚਾਇਤ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ, ਜੱਗਾ ਸਿੰਘ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਸਿਆਸੀ ਤੌਰ ‘ਤੇ ਉਕਸਾਇਆ ਗਿਆ ਸੀ ਅਤੇ ਪੁਲਿਸ ਇਸ ਪਹਿਲੂ ਦੀ ਵੀ ਜਾਂਚ ਕਰ ਰਹੀ ਹੈ। ਪਿੰਡ ਵਾਸੀਆਂ ਅਤੇ ਪੰਚਾਇਤ ਦੇ ਮੈਂਬਰਾਂ ਨੇ ਦੱਸਿਆ ਹੈ ਕਿ ਪੁਲਿਸ ਅਤੇ ਸਥਾਨਕ ਪੰਚਾਇਤ ‘ਤੇ ਦਬਾਅ ਪਾਉਣ ਲਈ ਜੱਗਾ ਸਿੰਘ ਨੂੰ ਇੱਕ ਸਿਆਸੀ ਸਾਜ਼ਿਸ਼ ਦੇ ਹਿੱਸੇ ਵਜੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਲਈ ਉਕਸਾਇਆ ਗਿਆ ਸੀ। ਸਥਾਨਕ ਪੰਚਾਇਤ ਨੇ ਉਸ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਵੀ ਲਗਾਇਆ ਹੈ।”ਜਨਤਾ ਨੂੰ ਨਿਰਪੱਖ, ਪਾਰਦਰਸ਼ੀ ਅਤੇ ਤੁਰੰਤ ਜਾਂਚ ਦਾ ਭਰੋਸਾ ਦਿਵਾਉਂਦਿਆਂ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਕਿਹਾ, “ਸੰਗਰੂਰ ਪੁਲਿਸ ਕਾਨੂੰਨ ਦੇ ਸ਼ਾਸਨ ਨੂੰ ਬਣਾਏ ਰੱਖਣ ਅਤੇ ਤੱਥਾਂ ਦੇ ਆਧਾਰ ‘ਤੇ ਸਖ਼ਤੀ ਨਾਲ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।