Home Blog Page 153

ਨਿਆਂਇਕ ਜਾਂਚ ‘ਚ ਬੁਰੇ ਫ਼ਸੇ Bathinda CIA Staff ਦੇ ਮੁਲਾਜ਼ਮ; ਨਰਿੰਦਰਦੀਪ ਦੀ ਮੌ.ਤ ਦੇ ਮਾਮਲੇ ‘ਚ ਜੱਜ ਨੇ ਖੜ੍ਹੇ ਕੀਤੇ ਗੰਭੀਰ ਸਵਾਲ

0

Bathinda News: ਪਿਛਲੇ ਸਾਲ 23 ਮਈ 2025 ਨੂੰ ਸ਼ੱਕੀ ਹਾਲਾਤਾਂ ‘ਚ ਮ੍ਰਿਤਕ ਪਾਏ ਗਏ ਆਈਲੈਟਸ ਅਧਿਆਪਕ ਨਰਿੰਦਰਦੀਪ ਸਿੰਘ ਦੀ ਮੌਤ ਦੇ ਮਾਮਲੇ ਵਿਚ ਹੋਈ ਨਿਆਂਇਕ ਜਾਂਚ ਵਿਚ Bathinda CIA Staff ਦੇ ਚਾਰ ਮੁਲਾਜਮ ਫ਼ਸ ਗਏ ਹਨ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਡੂੰਘਾਈ ਨਾਲ ਕੀਤੀ ਪੜਤਾਲ ਵਿਚ ਇੰਨ੍ਹਾਂ ਮੁਲਾਜਮਾਂ ‘ਤੇ ਗੰਭੀਰ ਸਵਾਲ ਖੜੇ ਕੀਤੇ ਗਏ ਹਨ। ਰਿਪੋਰਟ ਵਿੱਚ ਇਹ ਸਿੱਟਾ ਕੱਢਿਆ ਗਿਆ ਹੈ ਕਿ ਪੁਲਿਸ ਅਧਿਕਾਰੀਆਂ ਨੇ ਨਰਿੰਦਰਦੀਪ ਸਿੰਘ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਲਿਆ ਅਤੇ ਤਸ਼ੱਦਦ ਕੀਤਾ। ਰਿਪੋਰਟ ਵਿੱਚ ਸਿਰ ਅਤੇ ਗੁਪਤ ਅੰਗ ਸਮੇਤ ਸੰਵੇਦਨਸ਼ੀਲ ਅੰਗਾਂ ਨੂੰ ਬਿਜਲੀ ਦੇ ਝਟਕੇ ਦੇਣ ਦਾ ਵੀ ਜ਼ਿਕਰ ਹੈ। ਨਿਆਂਇਕ ਰੀਪੋਰਟ ਮੁਤਾਬਕ ਨਰਿੰਦਰਦੀਪ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਅਤੇ ਗਵਾਹਾਂ ਦੇ ਬਿਆਨ ਦਰਸਾਉਂਦੇ ਹਨ ਕਿ ਮੌਤ ਤੋਂ ਪਹਿਲਾਂ ਉਸਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏ ਸਨ।

ਇਹ ਵੀ ਪੜ੍ਹੋ  Bathinda ‘ਚ ਨੂੰਹ ਦੇ ਕਥਿਤ ਨਜਾਇਜ਼ ਸਬੰਧਾਂ ਤੋਂ ਦੁਖੀ ਸਹੁਰੇ ਨੇ ਕੀਤੀ ਆਤਮਹੱਤਿਆ;ਪਤੀ ਨੂੰ ਲੋਕਾਂ ਨੇ ਬਚਾਇਆ

ਜਦਕਿ ਪੁਲਿਸ ਨੇ ਇਸ ਮਾਮਲੇ ਨੂੰ ਇੱਕ ਹਾਦਸਾ ਕਰਾਰ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸਤੋਂ ਇਲਾਵਾ ਬਾਅਦ ਵਿਚ ਤਿਆਰ ਹੋਈ ਮੈਡੀਕਲ ਰੀਪੋਰਟ ਵਿਚ ਨਸ਼ੇ ਦਾ ਵੀ ਜਿਕਰ ਕੀਤਾ ਗਿਆ ਸੀ। ਉਕਤ ਨੌਜਵਾਨ ਦੀ ਮੌਤ ਦਾ ਪਰਦਾਫ਼ਾਸ ਉਸਦੇ ਇੱਕ ਦੋਸਤ ਗਗਨਦੀਪ ਸਿੰਘ ਨੇ 24 ਮਈ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਕੀਤਾ ਸੀ, ਜਿਸਦੇ ਵਿਚ ਉਸਨੇ ਖੁਲਾਸਾ ਕੀਤਾ ਸੀ ਕਿ ਪੁਲਿਸ ਨੇ ਦੋਨਾਂ ਨੂੰ ਫ਼ਿਰੋਜਪੁਰ ਤੋਂ ਵਾਪਸ ਆਉਣ ਸਮੇਂ ਡੱਬਵਾਲੀ ਪੁਲ ‘ਤੇ ਹਿਰਾਸਤ ਵਿਚ ਲਿਆ ਸੀ। ਜਿਸਤੋਂ ਬਾਅਦ ਸੀਆਈਏ-2 ਵਿਚ ਲਿਜਾ ਕੇ ਭਾਰੀ ਤਸਦੱਦ ਕੀਤਾ ਗਿਆ। ਇਸ ਨੌਜਵਾਨ ਦੀ ਮੌਤ ਨੂੰ ਲੈ ਕੇ ਲੰਮਾ ਸੰਘਰਸ਼ ਵੀ ਚੱਲਿਆ ਸੀ ਪ੍ਰੰਤੂ ਕੋਈ ਸਿੱਟਾ ਨਹੀਂ ਨਿਕਲ ਸਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਘਰੇਲੂ ਕਲੇਸ਼ ਦੇ ਚੱਲਦੇ ਪਿਉ ਵੱਲੋਂ ਆਤਮਹੱਤਿਆ, ਪੁੱਤ ਨੂੰ ਲੋਕਾਂ ਨੇ ਬਚਾਇਆ

0

Bathinda News: ਬਠਿੰਡਾ ਜਿਲ੍ਹੇ ਦੇ ਪਿੰਡ ਸਿਵੀਆ ਦੇ ਵਿੱਚ ਇੱਕ ਬਜ਼ੁਰਗ ਵਿਅਕਤੀ ਵੱਲੋਂ ਆਪਣੇ ਪਰਿਵਾਰਕ ਝਗੜੇ ਦੇ ਚੱਲਦੇ ਜ਼ਹਿਰੀਲੀ ਸਪਰੇਅ ਪੀ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਉਸਦੇ ਪੁੱਤ ਨੂੰ ਲੋਕਾਂ ਨੇ ਬਚਾਅ ਲਿਆ, ਜੋਕਿ ਰੇਲਵੇ ਲਾਈਨ ਉੱਪਰ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨਾਜ਼ਰ ਸਿੰਘ (65 ਸਾਲ) ਦੇ ਦੋ ਪੁੱਤਰ ਹਨ, ਅੰਗਰੇਜ਼ ਸਿੰਘ ਅਤੇ ਬੂਟਾ ਸਿੰਘ। ਅੰਗਰੇਜ਼ ਸਿੰਘ ਵਿਆਹਿਆ ਹੋਇਆ ਸੀ ਪ੍ਰੰਤੂ ਚਾਰ ਸਾਲ ਪਹਿਲਾਂ ਉਸਨੈ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਦੌਰਾਨ ਉਸਦੀ ਪਤਨੀ ਨੂੰ ਛੋਟੇ ਭਰਾ ਬੂਟਾ ਸਿੰਘ ਦੇ ਲੜ ਲਗਾ ਦਿੱਤਾ ਪ੍ਰੰਤੂ ਇਸਤੋਂ ਬਾਅਦ ਘਰੇਲੂ ਵਿਵਾਦ ਹੋਰ ਵਧ ਗਿਆ। ਬੂਟਾ ਸਿੰਘ ਵੱਲੋਂ ਮਰਨ ਦੇ ਇਰਾਦੇ ਨਾਲ ਰੇਲਵੇ ਲਾਈਨ ‘ਤੇ ਖੜ ਕੇ ਬਣਾਈ ਵੀਡੀਓ ਵਿਚ ਦਾਅਵਾ ਕੀਤਾ ਕਿ ਉਸਦੀ ਪਤਨੀ ਦੇ ਇੱਕ ਵਕੀਲ ਨਾਲ ਕਥਿਤ ਪ੍ਰੇਮ ਸਬੰਧ ਸਨ ਤੇ ਉਹ ਦੋ ਮਹੀਨੇ ਪਹਿਲਾਂ ਉਸਦੇ ਨਾਲ ਘਰੋਂ ਚਲੀ ਗਈ।

ਇਹ ਵੀ ਪੜ੍ਹੋ  ਇੱਕ ਹੋਰ ਬਦਮਾਸ਼ ਪੁਲਿਸ ਮੁਕਾਬਲੇ ‘ਚ ਹਲਾਕ; ਸਾਥੀ ਜਖ਼ਮੀ, ਥਾਣੇਦਾਰ ‘ਤੇ ਚਲਾਈ ਸੀ ਗੋ.ਲੀ

ਇਸ ਮਾਮਲੇ ਵਿਚ ਪਿੰਡ ਦਾ ਸਰਪੰਚ ਵੀ ਗਲਤ ਹੋਣ ਦੇ ਬਾਵਜੂਦ ਉਸਦੀ ਪਤਨੀ ਦੀ ਸ਼ਰੇਆਮ ਮੱਦਦ ਕਰ ਰਿਹਾ ਸੀ। ਇਹ ਵੀਡੀਓ ਵਾਈਰਲ ਹੁੰਦੇ ਹੀ ਉਸਨੂੰ ਜਾਣਨ ਵਾਲੇ ਲੋਕਾਂ ਨੇ ਰੇਲਵੇ ਲਾਈਨ ‘ਤੇ ਪੁੱਜ ਕੇ ਬਚਾਅ ਲਿਆ ਪ੍ਰੰਤੂ ਜਦ ਉਸਨੂੰ ਲੈ ਕੇ ਘਰ ਪੁੱਜੇ ਤਾਂ ਪਤਾ ਲੱਗਿਆ ਕਿ ਉਸਦੇ ਪਿਤਾ ਨਾਜ਼ਰ ਸਿੰਘ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਵਸਤੂ ਖਾ ਕੇ ਆਤਮਹੱਤਿਆ ਕਰ ਲਈ। ਇਲਾਕੇ ਦੀ ਪੁਲਿਸ ਨੇ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੀ ਮੱਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਇੱਕ ਹੋਰ ਬਦਮਾਸ਼ ਪੁਲਿਸ ਮੁਕਾਬਲੇ ‘ਚ ਹਲਾਕ; ਸਾਥੀ ਜਖ਼ਮੀ, ਥਾਣੇਦਾਰ ‘ਤੇ ਚਲਾਈ ਸੀ ਗੋ.ਲੀ

0

Tarn Taran News: ਬੀਤੇ ਕੱਲ ਥਾਣੇਦਾਰ ਹਰਜੀਤ ਸਿੰਘ ਨੂੰ ਕਥਿਤ ਤੌਰ ‘ਤੇ ਕਤਲ ਕਰਨ ਵਾਲੇ ਦੀਪਕ ਸਿੰਘ ਦੇ ਪੁਲਿਸ ਮੁਕਾਬਲੇ ‘ਚ ਮਾਰੇ ਜਾਣ ਤੋਂ ਬਾਅਦ ਸੋਮਵਾਰ ਨੂੰ ਇੱਕ ਹੋਰ ਮੁਕਾਬਲੇ ਵਿਚ ਪੁਲਿਸ ‘ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਨੂੰ ਪੁਲਿਸ ਨੇ ਢੇਰ ਕਰ ਦਿੱਤਾ ਹੈ। ਤਰਨਤਾਰਨ ਵਿੱਚ ਹੋਏ ਇਸ ਮੁਕਾਬਲੇ ‘ਚ ਮਾਰੇ ਗਏ ਅਪਰਾਧੀ ਦੀ ਪਹਿਚਾਣ ਕਸ਼ਮੀਰ ਸਿੰਘ ਉਰਫ਼ ਪੁੰਗੀ ਵਜੋਂ ਹੋਈ ਹੈ, ਜੋਕਿ ਮੁਰਾਦਪੁਰ ਦਾ ਰਹਿਣ ਵਾਲਾ ਦਸਿਆ ਜਾ ਰਿਹਾ। ਇਹ ਵੀ ਪਤਾ ਚੱਲਿਆ ਹੈ ਕਿ ਇਸ ਮੁਕਾਬਲੇ ਪੁੰਗੀ ਦਾ ਇੱਕ ਸਾਥੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸਦਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ। ਪੁੰਗੀ ਉੱਪਰ ਦੋਸ਼ ਸਨ ਕਿ ਉਸਨੇ ਸਿਟੀ ਪੁਲਿਸ ਸਟੇਸ਼ਨ ਤਰਨਤਾਰਨ ਵਿੱਚ ਤਾਇਨਾਤ ਏਐਸਆਈ ਬਲਦੇਵ ਸਿੰਘ ਦੇ ਉੱਪਰ ਗੋਲੀ ਚਲਾਈ ਸੀ, ਜਿਸਦੇ ਵਿਚ ਉਹ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ  ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਪੁਲਿਸ ਨੇ ਉਸਦੇ ਬਾਰੇ ਪਤਾ ਲੱਗਣ ‘ਤੇ ਜਦ ਉਸਨੂੰ ਫ਼ੜਣ ਗਈ ਸੀ ਤਾਂ ਮੁੜ ਉਸਨੇ ਫ਼ਿਰ ਗੋਲੀ ਚਲਾ ਦਿੱਤੀ, ਜਿਸਦੇ ਵਿਚ ਇੱਕ ਪੁਲਿਸ ਮੁਲਾਜਮ ਹੋਰ ਜਖ਼ਮੀ ਹੋ ਗਿਆ। ਇੰਨ੍ਹਾਂ ਘਟਨਾ ਤੋਂ ਪੁਲਿਸ ਇਸ ਬਦਮਾਸ਼ ਦੇ ਪਿੱਛੇ ਲੱਗੀ ਹੋਈ ਸੀ ਤੇ ਅੱਜ ਪਤਾ ਲੱਗਣ ‘ਤੇ AGTF ​​ਅਤੇ ਤਰਨਤਾਰਨ CIA ਸਟਾਫ ਵੱਲੋਂ ਉਸਨੂੰ ਘੇਰ ਕੇ ਕਾਬੂ ਕਰਨ ਦਾ ਯਤਨ ਕੀਤਾ ਪ੍ਰੰਤੂ ਗੋਲੀ ਲੱਗਣ ਕਾਰਨ ਕਸ਼ਮੀਰ ਪੁੰਗੀ ਅਤੇ ਉਸਦਾ ਸਾਥੀ ਗੁਰਸੇਵਕ ਸਿੰਘ ਜਖ਼ਮੀ ਹੋ ਗਏ, ਜਿੱਥੇ ਡਾਕਟਰਾਂ ਨੇ ਪੁੰਗੀ ਨੂੰ ਮ੍ਰਿਤਕ ਐਲਾਨ ਦਿੱਤਾ। ਡੀਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਰਾਦਪੁਰ ਦੇ ਰਹਿਣ ਵਾਲੇ ਕਸ਼ਮੀਰ ਸਿੰਘ ਉਰਫ਼ ਪੁੰਗੀ ਨੇ ਪੁਲਿਸ ਪਾਰਟੀ ‘ਤੇ ਦੋ ਵਾਰ ਗੋਲੀ ਚਲਾਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Gurmeet Singh Khudiyan ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

0

👉‘ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ ਅਪਣਾਓ: ਗੁਰਮੀਤ ਸਿੰਘ ਖੁੱਡੀਆਂ
Gurdaspur News: ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ‘ਪਰਾਲੀ ਇੱਕ ਸਾਧਨ ਹੈ, ਕੂੜਾ-ਕਰਕਟ ਨਹੀਂ।’ਇਸ ਨਿਵੇਕਲੀ ਪੇਸ਼ਕਦਮੀ ਨਾਲ ਸੂਬੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਪ੍ਰਬੰਧਨ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਮੰਤਰੀ ਨੇ ਇਹ ਸੰਦੇਸ਼ ਦਿੱਤਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਇਸਨੂੰ ਇੱਕ ਕੀਮਤੀ ਸਾਧਨ ਵਜੋਂ ਵਰਤਿਆ ਜਾਣਾ ਸਮੇਂ ਦੀ ਪੁਰਜ਼ੋਰ ਮੰਗ ਹੈ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਨੂੰ ਦਿੱਤੇ ਜਾ ਰਹੇ ਹੁਲਾਰੇ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ ਕਿਸਾਨਾਂ ਨੂੰ 50 ਫ਼ੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ, ਐਫ.ਪੀ.ਓਜ਼ , ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਉਨ੍ਹਾਂ ਅੱਗੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਕਾਰਜ ਯੋਜਨਾ ਤਹਿਤ ਚਲਾਈ ਗਈ ਇਸ ਪਹਿਲਕਦਮੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲੇ ਸਾਹਮਣੇ ਆਏ ਸਨ ਜਦਕਿ 2025 ਵਿੱਚ ਇਹ ਘਟ ਕੇ 5,114 ਰਹਿ ਗਏ। ਇਸ ਤੋਂ ਸਾਫ਼ ਜ਼ਾਹਰ ਹੈ ਇਨ੍ਹਾਂ ਵਿੱਚ 90 ਫੀਸਦੀ ਦੀ ਕਮੀ ਆਈ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਣ ਸਵੱਛ ਹੋਇਆ ਹੈ ਸਗੋਂ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਵੀ ਮਿਲੀ ਹੈ।ਕਿਸਾਨਾਂ ਨੂੰ ਝੋਨਾ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਉਹ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦੀ ਰਾਖੀ ਲਈ ਸੀ.ਆਰ.ਐਮ. ਮਸ਼ੀਨਾਂ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ ।

ਇਹ ਵੀ ਪੜ੍ਹੋ  ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਉਨ੍ਹਾਂ ਕਿਹਾ, ‘‘ਝੋਨੇ ਦੀ ਪਰਾਲੀ ਕੂੜਾ-ਕਰਕਟ ਨਹੀਂ, ਸਗੋਂ ਇੱਕ ਸਾਧਨ ਹੈ। ਸਾਨੂੰ ਇਸਨੂੰ ਸਾੜਨਾ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਸੀ.ਆਰ.ਐਮ. ਮਸ਼ੀਨਾਂ ਦੀ ਸੁਚੱਜੀ ਵਰਤੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੇ ਢੰਗ ਨਾਲ ਸੰਭਾਲ ਕਰਨ ਅਤੇ ਆਮਦਨ ਵਧਾਉਣ ਵਿੱਚ ਮਦਦ ਕਰੇਗੀ।’’ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ, ਹਵਾ ਪ੍ਰਦੂਸ਼ਿਤ ਹੈ ਅਤੇ ਸਿਹਤ ਲਈ ,ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਗੰਭੀਰ ਖਤਰੇ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮਸ਼ੀਨਰੀ, ਜਾਗਰੂਕਤਾ ਅਤੇ ਤਕਨੀਕੀ ਮਾਰਗਦਰਸ਼ਨ ਨਾਲ ਸਹਾਇਤਾ ਕਰਨ ਲਈ ਵਚਨਬੱਧ ਹੈ।ਖੇਤੀਬਾੜੀ ਮੰਤਰੀ ਨੇ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਕਿਸਾਨਾਂ, ਅਧਿਕਾਰੀਆਂ ਅਤੇ ਪਿੰਡਾਂ ਦੇ ਭਾਈਵਾਲਾਂ ਨੂੰ ਸਮੂਹਿਕ ਯਤਨਾਂ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਸਾਫ਼ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਇੱਕ ਸਾਂਝੀ ਜ਼ਿੰਮੇਵਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

0

👉ਬੀਤੇ ਹਫ਼ਤੇ ਦੀ ਮੁਹਿੰਮ  ਦੌਰਾਨ 91 ਵਾਹਨਾਂ ਤੋਂ 3.25 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ, ਬਾਕੀ ਮਾਮਲਿਆਂ ਦੀ ਪੜਤਾਲ ਜਾਰੀ: ਹਰਪਾਲ ਸਿੰਘ ਚੀਮਾ
Chandigarh News: ਟੈਕਸ ਚੋਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬੇ ਭਰ ਵਿੱਚ ਕੀਤੀ ਗਈ ਇਸ ਵਿਆਪਕ ਛਾਪੇਮਾਰੀ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਵਿਅਸਤ ਉਦਯੋਗਿਕ ਮਾਰਗਾਂ ‘ਤੇ ਬਾਜ਼ ਨਜ਼ਰ ਰੱਖੀ ਗਈ, ਜੋ ਮਾਲੀਏ ਦੇ ਨੁਕਸਾਨ ਪ੍ਰਤੀ ਸਖ਼ਤ ਅਤੇ ਜ਼ੀਰੋ-ਟੋਲਰੈਂਸ ਪਹੁੰਚ ਦਾ ਸੰਕੇਤ ਦਿੰਦੀ ਹੈ।” ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਇੱਥੇ ਹੀ ਨਹੀਂ ਰੁਕ ਰਹੀ ਅਤੇ ਇਹ ਤਾਜ਼ਾ ਕਾਰਵਾਈ ਪਿਛਲੇ ਹਫ਼ਤੇ ਦੀ ਉਸ ਵੱਡੀ ਮੁਹਿੰਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ ਜਿਸ ਵਿੱਚ ਜੀ.ਐਸ.ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲੇ 170 ਵਪਾਰਕ ਵਾਹਨਾਂ ਨੂੰ ਰੋਕਿਆ ਗਿਆ ਸੀ।

ਇਹ ਵੀ ਪੜ੍ਹੋ 👉ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਪਿਛਲੀ ਮੁਹਿੰਮ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਵਿਭਾਗ ਪਹਿਲਾਂ ਹੀ ਚੋਰੀ ਫੜਨ ਤੋਂ ਲੈ ਕੇ ਕਾਰਵਾਈ ਕਰਨ ਤੱਕ ਤੇਜ਼ੀ ਨਾਲ ਅੱਗੇ ਵਧਿਆ ਹੈ। ਇਨ੍ਹਾਂ ਵਿੱਚੋਂ 91 ਵਾਹਨਾਂ ਦੀ ਬਾਰੀਕੀ ਨਾਲ ਪੜਤਾਲ ਮੁਕੰਮਲ ਹੋਣ ਦੇ ਨਾਲ, ਸਰਕਾਰੀ ਖਜ਼ਾਨੇ ਨੇ 3.25 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਸਫਲਤਾਪੂਰਵਕ ਵਸੂਲ ਲਿਆ ਹੈ। ਬਾਕੀ ਮਾਮਲੇ ਫਿਲਹਾਲ ਬਾਰੀਕੀ ਨਾਲ ਵਿਚਾਰੇ ਜਾ ਰਹੇ ਹਨ ਅਤੇ ਕਾਨੂੰਨੀ ਤੌਰ ‘ਤੇ ਤਰਕਪੂਰਨ ਸਿੱਟੇ ਵੱਲ ਤੇਜ਼ੀ ਨਾਲ ਵੱਧ ਰਹੇ ਹਨ।”ਵਿੱਤ ਮੰਤਰੀ ਚੀਮਾ ਨੇ ਕਿਹਾ, “3.25 ਕਰੋੜ ਰੁਪਏ ਦੀ ਇਹ ਤੇਜ਼ ਵਸੂਲੀ ਇਸ ਗੱਲ ਦਾ ਪੁਖ਼ਤਾ ਸਬੂਤ ਹੈ ਕਿ ਸਾਡੀਆਂ ਇਨਫੋਰਸਮੈਂਟ ਟੀਮਾਂ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀਆਂ ਹਨ ਅਤੇ ਆਪਣੀਆਂ ਮੁਹਿੰਮਾਂ ਨੂੰ ਠੋਸ ਕਾਰਵਾਈਆਂ ਨਾਲ ਨੇਪਰੇ ਚਾੜ੍ਹ ਰਹੀਆਂ ਹਨ।”

ਇਹ ਵੀ ਪੜ੍ਹੋ 👉ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਉਨ੍ਹਾ ਅੱਗੇ ਕਿਹਾ ਕਿ ਵਿਭਾਗ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ ਕਿ ਸਾਮਾਨ ਦੀ ਢੋਆ-ਢੁਆਈ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਹੋਵੇ।ਤਾਜ਼ਾ ਕਾਰਵਾਈ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਨਵੇਂ ਜ਼ਬਤ ਕੀਤੇ ਗਏ 152 ਵਾਹਨਾਂ ਦੇ ਕਾਫਲੇ ਵਿੱਚ ਮੁੱਖ ਤੌਰ ‘ਤੇ ਲੋਹੇ ਦਾ ਸਕਰੈਪ ਅਤੇ ਤਿਆਰ ਸਟੀਲ ਦਾ ਸਾਮਾਨ ਢੋਇਆ ਜਾ ਰਿਹਾ ਸੀ। ਟੈਕਸ ਅਧਿਕਾਰੀ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਨੂੰ ਫੜਨ ਲਈ ਇਨਵੌਇਸ, ਈ-ਵੇਅ ਬਿੱਲ ਅਤੇ ਟਰਾਂਜ਼ਿਟ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਜਿੱਥੇ ਕਿਤੇ ਵੀ ਬੇਨਿਯਮੀਆਂ ਜਾਂ ਜਾਣਬੁੱਝ ਕੇ ਕੀਤੀਆਂ ਉਲੰਘਣਾਵਾਂ ਸਾਹਮਣੇ ਆਉਣਗੀਆਂ, ਉੱਥੇ ਦੋਸ਼ੀਆਂ ‘ਤੇ ਬਿਨਾਂ ਕਿਸੇ ਦੇਰੀ ਦੇ ਬਣਦੇ ਟੈਕਸ ਅਤੇ ਭਾਰੀ ਜੁਰਮਾਨੇ ਲਗਾਏ ਜਾਣਗੇ।”ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਭਰ ਦੇ ਹੋਰ ਉੱਚ-ਜੋਖਮ ਵਾਲੇ ਰਸਤਿਆਂ ਦੇ ਨਾਲ-ਨਾਲ ਮੰਡੀ ਗੋਬਿੰਦਗੜ੍ਹ ਅਤੇ ਖੰਨਾ ‘ਤੇ ਧਿਆਨ ਕੇਂਦਰਿਤ ਕਰਕੇ, ਸਰਕਾਰ ਦਾ ਉਦੇਸ਼ ਮਾਲੀਏ ਦੇ ਨੁਕਸਾਨ ਨੂੰ ਮੁੱਢੋਂ ਰੋਕਣਾ ਹੈ।”

ਇਹ ਵੀ ਪੜ੍ਹੋ 👉ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ਼ ਇੱਕ ਵਾਰ ਦੀ ਕਾਰਵਾਈ ਨਹੀਂ ਹੈ; ਸਗੋਂ ਇਹ ਇੱਕ ਨਿਰੰਤਰ ਅਤੇ ਲਗਾਤਾਰ ਚੱਲਣ ਵਾਲੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਅੰਤਿਮ ਟੀਚਾ ਸਵੈ-ਇੱਛਤ ਪਾਲਣਾ ਨੂੰ ਉਤਸ਼ਾਹਿਤ ਕਰਨਾ, ਇਮਾਨਦਾਰ ਟੈਕਸਦਾਤਾਵਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਨਿਯਮਾਂ ਅਨੁਸਾਰ ਚੱਲਣ ਵਾਲੇ ਕਾਰੋਬਾਰਾਂ ਲਈ ਸਹੀ ਮਾਅਨਿਆਂ ਵਿੱਚ ਇੱਕ ਸਮਾਨ ਮਾਹੌਲ ਯਕੀਨੀ ਬਣਾਉਣਾ ਹੈ।ਸਰਕਾਰ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੁਹਰਾਇਆ ਕਿ ਸੂਬੇ ਦੇ ਬਣਦੇ ਹੱਕ ਦਾ ਇੱਕ-ਇੱਕ ਰੁਪਇਆ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਅਹਿਮ ਹੈ। ਉਨ੍ਹਾਂ ਸਪੱਸ਼ਟ ਸੰਦੇਸ਼ ਦਿੰਦਿਆਂ ਕਿਹਾ, “ਕਾਨੂੰਨ ਦੀਆਂ ਨਜ਼ਰਾਂ ਤੋਂ ਬਚ ਨਿਕਲਣ ਦੀ ਕੋਸ਼ਿਸ਼ ਕਰਨ ਵਾਲੇ ਹਰ ਵਿਅਕਤੀ ਨੂੰ ਕਾਬੂ ਕੀਤਾ ਜਾਵੇਗਾ ਅਤੇ ਉਸ ਖਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਹਾਕੀ ਵਿੱਚ ਪੰਜਾਬ ਦੀ ਵਧਦੀ ਭੂਮਿਕਾ ਦਾ ਪ੍ਰਮਾਣ ਹੈ ਸੱਦਾ
👉ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਕਰੇਗਾ ਮੇਜ਼ਬਾਨੀ; ਅੰਤਰਰਾਸ਼ਟਰੀ ਹਾਕੀ ਦੇ ਗੜ੍ਹ ਵਿੱਚ ਸ਼ਾਨਦਾਰ ਮੌਕਾ ਸਾਬਤ ਹੋਵੇਗਾ
👉ਕੌਮਾਂਤਰੀ ਖੇਡ ਸਮਾਗਮਾਂ ਦੇ ਪ੍ਰਬੰਧਾਂ ਦਾ ਤਜਰਬਾ ਹਾਸਲ ਕਰੇਗਾ ਪੰਜਾਬ ਸਰਕਾਰ ਦਾ ਵਫ਼ਦ

Chandigarh News: ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ ‘ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ (ਏ.ਐਚ.ਐਫ. ) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੂੰ ਏਸ਼ੀਆਈ ਖੇਡਾਂ ਆਈਚੀ-ਨਾਗੋਆ-2026 ਵਿੱਚ ਮਹਿਲਾ ਅਤੇ ਪੁਰਸ਼ ਹਾਕੀ ਮੁਕਾਬਲਿਆਂ ਦੇ ਸੈਮੀਫਾਈਨਲ ਅਤੇ ਫਾਈਨਲ ਮੈਚ ਦੇਖਣ ਲਈ ਜਾਪਾਨ ਆਉਣ ਦਾ ਸੱਦਾ ਦਿੱਤਾ ਹੈ। ਇਹ ਸੱਦਾ ਅਜਿਹੇ ਮਹੱਤਵਪੂਰਨ ਸਮੇਂ ਆਇਆ ਹੈ ਜਦੋਂ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੀ ਵਾਰ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ 👉ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਏਸ਼ੀਅਨ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਫੂਮੀਓ ਓਗੁਰਾ ਵੱਲੋਂ ਦਿੱਤਾ ਗਿਆ ਇਹ ਸੱਦਾ 30 ਸਤੰਬਰ ਅਤੇ 1 ਅਕਤੂਬਰ ਨੂੰ ਹੋਣ ਵਾਲੇ ਮਹਿਲਾ ਅਤੇ ਪੁਰਸ਼ ਹਾਕੀ ਦੇ ਸੈਮੀਫਾਈਨਲ, ਅਤੇ ਉਸ ਤੋਂ ਬਾਅਦ 2 ਅਤੇ 3 ਅਕਤੂਬਰ ਨੂੰ ਹੋਣ ਵਾਲੇ ਫਾਈਨਲ ਮੈਚਾਂ ਲਈ ਹੈ। ਏ.ਐਚ.ਐਫ. ਨੇ ਵਿਸ਼ੇਸ਼ ਤੌਰ ‘ਤੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਵਫ਼ਦ ਦੀ ਮੌਜੂਦਗੀ ਨਾਲ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਆਯੋਜਨ ਅਤੇ ਸੰਚਾਲਨ ਦਾ ਸਿੱਧਾ ਤਜਰਬਾ ਮਿਲੇਗਾ।ਇਹ ਤਜਰਬਾ ਖਾਸ ਮਹੱਤਵ ਰੱਖਦਾ ਹੈ ਕਿਉਂਕਿ ਪੰਜਾਬ 27 ਅਕਤੂਬਰ ਤੋਂ 5 ਨਵੰਬਰ ਤੱਕ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਏਸ਼ੀਆ ਦੀਆਂ ਪ੍ਰਮੁੱਖ ਹਾਕੀ ਟੀਮਾਂ ਦਾ ਸਵਾਗਤ ਕਰਨ ਲਈ ਤਿਆਰ ਹੈ। ਇਸ ਟੂਰਨਾਮੈਂਟ ਦੀ ਮੇਜ਼ਬਾਨੀ ਜਲੰਧਰ ਅਤੇ ਮੋਹਾਲੀ ਵੱਲੋਂ ਸਾਂਝੇ ਰੂਪ ਵਿੱਚ ਕੀਤੀ ਜਾਵੇਗੀ, ਜਿਸ ਵਿੱਚ ਜਲੰਧਰ ਉਦਘਾਟਨੀ ਸਮਾਰੋਹ ਅਤੇ ਲੀਗ-ਗ੍ਰੇਡ ਮੈਚਾਂ ਦੀ ਮੇਜ਼ਬਾਨੀ ਕਰੇਗਾ, ਜਦਕਿ ਮੋਹਾਲੀ ਸੈਮੀਫਾਈਨਲ ਅਤੇ ਫਾਈਨਲ ਦੀ ਮੇਜ਼ਬਾਨੀ ਕਰੇਗਾ।

ਇਹ ਵੀ ਪੜ੍ਹੋ 👉ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਪੰਜਾਬ ਵੱਲੋਂ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦਾ ਪਹਿਲਾ ਮੌਕਾ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਟੂਰਨਾਮੈਂਟ ਨੂੰ ਉਸ ਧਰਤੀ ‘ਤੇ ਹਾਕੀ ਲਈ ਸ਼ਾਨਦਾਰ ਮੌਕਾ ਦੱਸਿਆ ਹੈ, ਜਿਸ ਨੇ ਭਾਰਤੀ ਹਾਕੀ ਦੇ ਨਾਇਕਾਂ ਦੀਆਂ ਕਈ ਪੀੜ੍ਹੀਆਂ ਤਿਆਰ ਕੀਤੀਆਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਵਫ਼ਦ ਨੂੰ ਇਹ ਸੱਦਾ ਅਜਿਹੇ ਸਮੇਂ ‘ਚ ਮਿਲਿਆ ਹੈ, ਜਦੋਂ ਪੰਜਾਬ ਅੰਤਰਰਾਸ਼ਟਰੀ ਹਾਕੀ ਦੀ ਵਾਪਸੀ ਅਤੇ ਦੇਸ਼ ਦੇ ਪ੍ਰਮੁੱਖ ਹਾਕੀ ਕੇਂਦਰ ਵਜੋਂ ਆਪਣੀ ਪਛਾਣ ਨੂੰ ਮਜ਼ਬੂਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ। ਆਉਣ ਵਾਲੇ ਇਸ ਟੂਰਨਾਮੈਂਟ ਵਿੱਚ ਭਾਰਤ, ਜਾਪਾਨ, ਦੱਖਣੀ ਕੋਰੀਆ, ਮਲੇਸ਼ੀਆ, ਚੀਨ ਤੇ ਹੋਰ ਮੁਲਕ ਪੰਜਾਬ ਵਿੱਚ ਮੁਕਾਬਲਾ ਕਰਨਗੇ।

ਇਹ ਵੀ ਪੜ੍ਹੋ 👉5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਏ.ਐਚ.ਐਫ. ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਵਫ਼ਦ ਦੁਆਰਾ ਆਈਚੀ-ਨਾਗੋਆ ਵਿੱਚ ਹਾਸਲ ਕੀਤਾ ਗਿਆ ਤਜਰਬਾ ਜਲੰਧਰ ਅਤੇ ਮੋਹਾਲੀ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਅਤੇ ਭਵਿੱਖ ਵਿੱਚ ਪੰਜਾਬ ਵਿੱਚ ਅਜਿਹੇ ਵੱਡੇ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਲਈ ਵਰਤਿਆ ਜਾ ਸਕਦਾ ਹੈ।ਇਹ ਸੱਦਾ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਪੰਜਾਬ ਦੀਆਂ ਤਿਆਰੀਆਂ ਨੂੰ ਦਿੱਤੀ ਜਾ ਰਹੀ ਅਹਿਮੀਅਤ ਨੂੰ ਵੀ ਦਰਸਾਉਂਦਾ ਹੈ, ਕਿਉਂਕਿ ਸੂਬਾ ਹਾਕੀ ਸੱਭਿਆਚਾਰ ਨੂੰ ਵੱਡੇ ਮਹਾਂਦੀਪ ਵਾਲੇ ਖੇਡ ਸਮਾਗਮ ਦੀ ਮੇਜ਼ਬਾਨੀ ਲਈ ਲੋੜੀਂਦੇ ਬੁਨਿਆਦੀ ਢਾਂਚੇ, ਪ੍ਰਬੰਧਨ ਅਤੇ ਅੰਤਰਰਾਸ਼ਟਰੀ ਮਿਆਰਾਂ ਨਾਲ ਜੋੜਨਾ ਚਾਹੁੰਦਾ ਹੈ।ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਫ਼ਦ ਅਤੇ ਇਸ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਯਾਤਰਾ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

0

👉ਨੰਗਲ ਨੂੰ ਬਿਹਤਰੀਨ ਆਧੁਨਿਕ ਸਹੂਲਤਾਂ ਵਾਲਾ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ : ਹਰਜੋਤ ਬੈਂਸ
Rupnagar News : ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲੇ ਅਤਿ-ਆਧੁਨਿਕ ਆਡੀਟੋਰੀਅਮ ਦੀ ਉਸਾਰੀ ’ਭੂਮੀ ਪੂਜਨ’ ਕਰਾ ਕੇ ਸ਼ੁਰੂ ਕਰਵਾਈ।ਇਸ ਦੇ ਨਾਲ ਹੀ, ਸ. ਬੈਂਸ ਨੇ ਇਸ ਸਕੂਲ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਅਕਾਦਮਿਕ ਬਲਾਕ ਦੀ ਉਸਾਰੀ ਦੀ ਸ਼ੁਰੂਆਤ ਵੀ ਕੀਤੀ। ਇਸ ਬਲਾਕ ਵਿੱਚ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰੇ ਬਣਾਏ ਜਾਣਗੇ।

ਇਹ ਵੀ ਪੜ੍ਹੋ 👉ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ ਵਿੱਚ ਹੁਣ ਤੱਕ ਕਿਸੇ ਅਜਿਹੇ ਆਧੁਨਿਕ ਆਡੀਟੋਰੀਅਮ ਦੀ ਘਾਟ ਸੀ ਜਿੱਥੇ ਸਥਾਨਕ ਲੋਕ, ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਆਪਣੇ ਸਮਾਗਮ ਜਾਂ ਹੋਰ ਪ੍ਰੋਗਰਾਮ ਕਰ ਸਕਣ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਬਣਨ ਵਾਲਾ ਇਹ ਅਤਿ-ਆਧੁਨਿਕ ਆਡੀਟੋਰੀਅਮ ਨਾ ਸਿਰਫ਼ ਸਕੂਲ ਲਈ ਇੱਕ ਵੱਡਾ ਤੋਹਫ਼ਾ ਹੋਵੇਗਾ, ਸਗੋਂ ਨੰਗਲ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਵੀ ਪੂਰਾ ਕਰੇਗਾ।ਸ. ਬੈਂਸ ਨੇ ਕਿਹਾ, ‘‘500 ਸੀਟਾਂ ਵਾਲਾ ਇਹ ਆਡੀਟੋਰੀਅਮ, ਜਿੱਥੇ ਕਈ ਤਰ੍ਹਾਂ ਦੇ ਸੱਭਿਆਚਾਰਕ ਸਮਾਗਮ, ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਸਕਣਗੇ।

ਇਹ ਵੀ ਪੜ੍ਹੋ 👉Dr Baljit Kaur ਦਾ ਭਰੋਸਾ; 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਇਸ ਤੋਂ ਇਲਾਵਾ ਆਡੀਟੋਰੀਅਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਬਹੁਤ ਵੱਡਾ ਮੰਚ ਪ੍ਰਦਾਨ ਕਰੇਗਾ।’’ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨਵਾਂ ਬਲਾਕ ਆਧੁਨਿਕ ਸਿੱਖਿਆ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰਿਆਂ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਸਿੱਖਿਆ (ਪ੍ਰੈਕਟੀਕਲ ਲਰਨਿੰਗ) ਵਾਸਤੇ ਬਿਹਤਰ ਮਾਹੌਲ ਸਿਰਜਿਆ ਜਾਵੇਗਾ।

ਇਹ ਵੀ ਪੜ੍ਹੋ 👉5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ’ਸਕੂਲ ਆਫ਼ ਐਮੀਨੈਂਸ’ ਇਸੇ ਸੋਚ ਦਾ ਹਿੱਸਾ ਹਨ, ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਲੈਬਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਹਾਲ ਹੀ ਦੌਰਾਨ ਨੰਗਲ ਦੇ ਵਿਕਾਸ ਲਈ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ, ‘‘ਨੰਗਲ ਨੂੰ ਆਧੁਨਿਕ ਸਹੂਲਤਾਂ ਵਾਲਾ ਬਿਹਤਰੀਨ ਅਤੇ ਹੋਰ ਸੁੰਦਰ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ ਹੈ।’’

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chief Secretary KAP Sinha ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

0

👉ਜਨਗਣਨਾ ਲਈ ਵਿਆਪਕ ਰੂਪ-ਰੇਖਾ ’ਤੇ ਚਰਚਾ; ਮੁੱਖ ਸਕੱਤਰ ਨੇ ਸਾਂਝੀ ਜ਼ਿੰਮੇਵਾਰੀ, ਸਹੀ ਕਵਰੇਜ ਅਤੇ ਸਮੇਂ ਸਿਰ ਅਮਲ ’ਤੇ ਦਿੱਤਾ ਜ਼ੋਰ
Chandigarh News:ਜਨਗਣਨਾ -2027 ਦੇ ਦੂਜੇ ਪੜਾਅ ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀ.ਸੀ.ਓਜ਼) ਲਈ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ।ਇਸ ਕਾਨਫਰੰਸ ਵਿੱਚ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ, ਜਿਨ੍ਹਾਂ ਵਿੱਚ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮਾਂ ਦੇ ਕਮਿਸ਼ਨਰ ਸ਼ਾਮਲ ਸਨ, ਨੇ ਹਿੱਸਾ ਲਿਆ।
ਮੀਟਿੰਗ ਦੇ ਸ਼ੁਰੂ ਵਿੱਚ, ਪੰਜਾਬ ਦੇ ਜਨਗਣਨਾ ਕਾਰਜਾਂ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਮੁੱਖ ਸਕੱਤਰ, ਐਸ.ਐਲ.ਸੀ.ਸੀ.ਸੀ. ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਦਾ ਸਵਾਗਤ ਕੀਤਾ।ਇਸ ਕਾਨਫਰੰਸ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਦੇ ਮੁੱਖ ਪਹਿਲੂਆਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਆਬਾਦੀ ਦੀ ਗਣਨਾ ਲਈ ਤਿਆਰੀ, ਗਣਨਾ ਬਲਾਕ (ਈ.ਬੀ.) ਦੀ ਅੰਤਿਮ ਰੂਪ-ਰੇਖਾ, ਮਨੁੱਖੀ ਸਰੋਤਾਂ ਦੀ ਯੋਜਨਾਬੰਦੀ, ਸਿਖਲਾਈ ਅਤੇ ਤਾਇਨਾਤੀ, ਪੀ.ਈ. ਪ੍ਰਸ਼ਨਾਵਲੀ, ਡਿਜੀਟਲ ਸਾਧਨ, ਸਵੈ-ਗਿਣਤੀ, ਮੀਡੀਆ ਅਤੇ ਪ੍ਰਚਾਰ, ਖੇਤਰੀ ਪੱਧਰ ’ਤੇ ਤਿਆਰੀ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਸ਼ਾਮਲ ਸਨ।ਜਨਗਣਨਾ ਨੂੰ ਨਿਰਧਾਰਤ ਸਮੇਂ ਦੇ ਅੰਦਰ ਸੁਚਾਰੂ, ਸਮੇਂ ਸਿਰ ਅਤੇ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਅਤੇ ਤਕਨੀਕੀ ਪਹਿਲੂਆਂ ’ਤੇ ਵਿਸਥਾਰਤ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ  ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਮੁੱਖ ਸਕੱਤਰ ਨੇ ਜਨਗਣਨਾ ਨੂੰ ਇੱਕ ਕੌਮੀ ਅਭਿਆਸ ਵਜੋਂ ਦਰਸਾਉਂਦਿਆਂ ਕਿਹਾ ਕਿ ਜਨਗਣਨਾ ਦੇਸ਼ ਦੁਆਰਾ ਕੀਤੇ ਗਏ ਸਭ ਤੋਂ ਮਹੱਤਵਪੂਰਨ ਕੌਮੀ ਅਭਿਆਸਾਂ ਵਿੱਚੋਂ ਇੱਕ ਹੈ ਅਤੇ ਸ਼ਾਸਨ, ਯੋਜਨਾਬੰਦੀ, ਨੀਤੀ ਨਿਰਮਾਣ ਅਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਵਿੱਚ ਵਰਤੀ ਜਾਣ ਵਾਲੀ ਜਨਸੰਖਿਆਕ ਅਤੇ ਸਮਾਜਿਕ-ਆਰਥਿਕ ਜਾਣਕਾਰੀ ਦਾ ਇੱਕ ਅਹਿਮ ਆਧਾਰ ਹੈ।ਉਨ੍ਹਾਂ ਅੱਗੇ ਕਿਹਾ ਕਿ ਜਨਗਣਨਾ ਦੀ ਸਫ਼ਲਤਾ ਲਈ ਨਾ ਸਿਰਫ਼ ਸੁਚੱਜੀ ਪ੍ਰਸ਼ਾਸਕੀ ਤਿਆਰੀ ਦੀ ਲੋੜ ਹੁੰਦੀ ਹੈ, ਸਗੋਂ ਹਰ ਪੱਧਰ ’ਤੇ ਵਚਨਬੱਧਤਾ, ਤਾਲਮੇਲ ਅਤੇ ਜ਼ਿੰਮੇਵਾਰੀ ਦੀ ਮਜ਼ਬੂਤ ਭਾਵਨਾ ਦੀ ਵੀ ਲੋੜ ਹੁੰਦੀ ਹੈ। ਉਨ੍ਹਾਂ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਇਸ ਅਭਿਆਸ ਨੂੰ ਸਭ ਤੋਂ ਵੱਧ ਤਰਜੀਹ ਦੇਣ ਅਤੇ ਪੂਰੀ ਸਮਰਪਣ ਅਤੇ ਜਵਾਬਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਕਿਹਾ।ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਜਨਗਣਨਾ ਪ੍ਰਕਿਰਿਆ ਦੇ ਹਰ ਪੜਾਅ ਨੂੰ ਧਿਆਨ ਨਾਲ ਯੋਜਨਾਬੱਧ, ਨੇੜਿਓਂ ਨਿਗਰਾਨੀ ਅਤੇ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮਾਂ ਅਤੇ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਜਨਗਣਨਾ ਅਭਿਆਸ ਦੀ ਦਰੁਸਤਗੀ, ਗੁਣਵੱਤਾ ਅਤੇ ਭਰੋਸੇਯੋਗਤਾ ਨੂੰ ਬਣਾਈ ਰੱਖਿਆ ਜਾ ਸਕੇ।ਉਨ੍ਹਾਂ ਨੇ ਪੀ.ਸੀ.ਓਜ਼ ਨੂੰ ਸਮੁੱਚੀ ਫੀਲਡ ਮਸ਼ੀਨਰੀ ਦੀ ਪ੍ਰਭਾਵੀ ਅਗਵਾਈ ਕਰਨ ਦਾ ਸੱਦਾ ਦਿੱਤਾ, ਤਾਂ ਜਨਗਣਨਾ ਦੇ ਸਾਰੇ ਕਰਮਚਾਰੀਆਂ ਨੂੰ ਢੁਕਵੀਂ ਸਿਖਲਾਈ ਦਿੱਤੀ ਜਾਵੇ, ਉਨ੍ਹਾਂ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾਵੇ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੀਲਡ ਕਾਰਜਾਂ ਨੂੰ ਸ਼ੁਰੂ ਕਰਨਾ ਯਕੀਨੀ ਬਣਾਇਆ ਜਾ ਸਕੇ।ਦੇਸ਼ ਲਈ ’ਜਨਗਣਨਾ 2027’ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਇਸ ਪ੍ਰਕਿਰਿਆ ਨੂੰ ਸਫਲਤਾਪੂਰਵਕ ਅਤੇ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪੰਜਾਬ ਦੀ ਅਹਿਮ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ  ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਉਨ੍ਹਾਂ ਨੇ ਸਾਰੇ ਪੀ.ਸੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਜਨਗਣਨਾ ਦੀਆਂ ਤਿਆਰੀਆਂ ਅਤੇ ਅਮਲ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਇਹ ਕਾਰਜ ਪੂਰੀ ਲਗਨ, ਸ਼ੁੱਧਤਾ, ਸੰਪੂਰਨਤਾ ਅਤੇ ਜ਼ਿੰਮੇਵਾਰੀ ਦੇ ਉੱਚਤਮ ਮਿਆਰਾਂ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ।ਰਾਜ ਨੋਡਲ ਅਧਿਕਾਰੀ ਨੇ ਭਾਗ ਲੈਣ ਵਾਲਿਆਂ ਨੂੰ ਦੂਜੇ ਪੜਾਅ ਲਈ ਪ੍ਰਸ਼ਾਸਨਿਕ ਅਤੇ ਤਾਲਮੇਲ ਢਾਂਚੇ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਪੜਾਅ ’ਤੇ ਜਨਗਣਨਾ ਦੇ ਦਿਸ਼ਾ-ਨਿਰਦੇਸ਼ਾਂ, ਨਿਰਧਾਰਤ ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਪੀ.ਸੀ.ਓਜ਼ ਨੂੰ ਸੰਬੋਧਨ ਕਰਦਿਆਂ ਸਟੇਟ ਨੋਡਲ ਅਫ਼ਸਰ ਨੇ ਕਿਹਾ ਕਿ ਤਿਆਰੀ ਦੇ ਪੜਾਅ ਤੋਂ ਹੀ ਨਿਰੰਤਰ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ, ਜਿਸ ਵਿੱਚ ਗਣਨਾ ਬਲਾਕਾਂ ਅਤੇ ਮਨੁੱਖੀ ਸਰੋਤਾਂ ਨੂੰ ਅੰਤਿਮ ਰੂਪ ਦੇਣਾ, ਸਿਖਲਾਈ, ਫੀਲਡ ਕਰਮਚਾਰੀਆਂ ਦੀ ਤਾਇਨਾਤੀ ਅਤੇ ਫੀਲਡ ਕਾਰਜ ਸ਼ਾਮਲ ਹਨ।ਪੀ.ਸੀ.ਓਜ਼ ਨੂੰ ਜ਼ਿਲ੍ਹਾ ਅਤੇ ਚਾਰਜ ਪੱਧਰ ’ਤੇ ਪ੍ਰਭਾਵੀ ਸਮੀਖਿਆ ਅਤੇ ਨਿਗਰਾਨੀ ਪ੍ਰਣਾਲੀ ਸਥਾਪਤ ਕਰਨ ਦੀ ਸਲਾਹ ਦਿੱਤੀ ਗਈ, ਜਿਸ ਵਿੱਚ ਨਿਰੰਤਰ ਨਿਗਰਾਨੀ ਅਤੇ ਕਾਰਜਸ਼ੀਲ ਮੁੱਦਿਆਂ ਦੇ ਸਮੇਂ ਸਿਰ ਨਿਪਟਾਰੇ ’ਤੇ ਧਿਆਨ ਦੇਣ ਲਈ ਕਿਹਾ ਗਿਆ। ਅੰਤਰ-ਵਿਭਾਗੀ ਤਾਲਮੇਲ ਅਤੇ ਤਿਆਰੀਆਂ ਦੇ ਨਿਯਮਤ ਮੁਲਾਂਕਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਤਾਂ ਜੋ ਫੀਲਡ ਕਾਰਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸੇ ਵੀ ਕਮੀ ਬਾਰੇ ਜਾਣ ਕੇ ਇਸ ਨੂੰ ਦੂਰ ਕੀਤਾ ਜਾ ਸਕੇ।ਸਟੇਟ ਨੋਡਲ ਅਫਸਰ ਨੇ ਅੱਗੇ ਕਿਹਾ ਕਿ ਜਨਗਣਨਾ ਮਸ਼ੀਨਰੀ ਦੇ ਹਰ ਪੱਧਰ ਨੂੰ ਆਪਣੀਆਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਬਾਰੇ ਪੂਰੀ ਸਪੱਸ਼ਟਤਾ ਹੋਣੀ ਚਾਹੀਦੀ ਹੈ ਅਤੇ ਸਾਰੀਆਂ ਗਤੀਵਿਧੀਆਂ ਨੂੰ ਪ੍ਰਵਾਨਿਤ ਜਨਗਣਨਾ ਪ੍ਰਕਿਰਿਆਵਾਂ ਪੂਰੀ ਸਖ਼ਤਰੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ।ਪੀ.ਸੀ.ਓ. ਨੂੰ ਤਾਕੀਦ ਕੀਤੀ ਗਈ ਕਿ ਉਹ ਤਿਆਰੀ ਦੇ ਸ਼ੁਰੂਆਤੀ ਪੜਾਅ ਤੋਂ ਫੀਲਡ ਕਾਰਜਾਂ ਦੇ ਮੁਕੰਮਲ ਹੋਣ ਤੱਕ ਨੇੜਿਓਂ ਨਜ਼ਰਸਾਨੀ ਬਰਕਰਾਰ ਰੱਖਣ ਅਤੇ ਜਿੱਥੇ ਵੀ ਲੋੜ ਹੋਵੇ ਪੂਰੇ ਤਾਲਮੇਲ ਨਾਲ ਸਮੇਂ ਸਿਰ ਸੁਧਾਰਾਤਮਕ ਕਾਰਵਾਈ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ  Dr Baljit Kaur ਦਾ ਭਰੋਸਾ; 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

👉ਡਾਇਰੈਕਟਰ ਜਨਗਣਨਾ ਸੰਚਾਲਨ ਵੱਲੋਂ ਪੜਾਅ-2 ਦੀ ਤਿਆਰੀ, ਈ.ਬੀ. ਨੂੰ ਅੰਤਿਮ ਰੂਪ ਦੇਣ, ਐਚ.ਆਰ. ਯੋਜਨਾਬੰਦੀ ਅਤੇ ਸਿਖਲਾਈ ਬਾਰੇ:
ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਭਾਗ ਲੈਣ ਵਾਲਿਆਂ ਨੂੰ ਜਨਗਣਨਾ 2027 ਦੇ ਪੜਾਅ-2 ਲਈ ਸਮਾਂ-ਸਾਰਣੀ ਅਤੇ ਮੁੱਖ ਸੰਚਾਲਨ ਲੋੜਾਂ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵੱਖ-ਵੱਖ ਮਾਪਦੰਡਾਂ ’ਤੇ 40 ਪ੍ਰਸ਼ਨਾਂ ਵਾਲੀ ਪੀ.ਈ. ਪ੍ਰਸ਼ਨਾਵਲੀ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

👉ਪੜਾਅ-2 – ਜਨਸੰਖਿਆ ਗਿਣਤੀ ਲਈ ਸਮਾਂ-ਸੀਮਾ –
ਸਵੈ-ਗਣਨਾ : 16 ਨਵੰਬਰ, 2026 ਤੋਂ 30 ਨਵੰਬਰ, 2026
ਪੜਾਅ-2: 1 ਦਸੰਬਰ, 2026 ਤੋਂ 4 ਜਨਵਰੀ, 2027
ਸੋਧ ਲਈ : 5 ਜਨਵਰੀ, 2027 ਤੋਂ 9 ਜਨਵਰੀ, 2027
ਰੈਫ਼ਰੈਂਸ ਮਿਤੀ: 5 ਜਨਵਰੀ, 2027 ਨੂੰ ਦਿਨ ਦੇ 00:00 ਘੰਟੇ (ਅੱਧੀ ਰਾਤ)ਵਜੇ
ਡਾਇਰੈਕਟਰ, ਜਨਗਣਨਾ ਨੇ ਜਨਗਣਨਾ- 2027 ਦੇ ਮੁੱਖ ਤਕਨੀਕੀ ਅਤੇ ਸੰਚਾਲਨ ਪਹਿਲੂਆਂ ’ਤੇ ਇੱਕ ਵਿਸਥਾਰਿਤ ਪੇਸ਼ਕਾਰੀ ਵੀ ਦਿੱਤੀ, ਜਿਸ ਵਿੱਚ ਪੜਾਅ-2 ਦੀ ਸੰਖੇਪ ਜਾਣਕਾਰੀ, ਗਿਣਤੀ ਬਲਾਕ (ਈਬੀ) ਦਾ ਗਠਨ, ਮਨੁੱਖੀ ਸਰੋਤ ਯੋਜਨਾਬੰਦੀ ਅਤੇ ਤਰਕਸੰਗਤੀਕਰਨ, ਸਿਖਲਾਈ ਪ੍ਰਕਿਰਿਆ, ਸਵੈ-ਗਣਨਾ, ਡਿਜੀਟਲ ਸਾਧਨ, ਬਜਟ ਅਤੇ ਮੀਡੀਆ ਤੇ ਪ੍ਰਚਾਰ ਸ਼ਾਮਲ ਸਨ। ਉਨ੍ਹਾਂ ਨੇ ਹਰੇਕ ਕੰਪੋਨੈਂਟ ਲਈ ਤਿਆਰੀ ਸਬੰਧੀ ਲੋੜਾਂ ਅਤੇ ਲਾਗੂ ਕਰਨ ਦੇ ਢਾਂਚੇ ਬਾਰੇ ਵਿਆਪਕ ਦਿਸ਼ਾ-ਨਿਰਦੇਸ਼ ਦਿੱਤੇ, ਜਿਸ ਵਿੱਚ ਤਾਲਮੇਲ ਅਧਾਰਤ ਯੋਜਨਾਬੰਦੀ, ਸਮੇਂ ਸਿਰ ਅਮਲ, ਤਕਨਾਲੋਜੀ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਮਰਦੁਮਸ਼ੁਮਾਰੀ ਨੂੰ ਸਫਲ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਮਜ਼ਬੂਤ ਤਿਆਰੀ ’ਤੇ ਜ਼ੋਰ ਦਿੱਤਾ ਗਿਆ।ਡਾ. ਨਵਜੋਤ ਖੋਸਾ ਨੇ ਕਿਹਾ ਕਿ ਪ੍ਰਭਾਵੀ ਅਗਵਾਈ, ਨੇੜਲੀ ਨਿਗਰਾਨੀ ਅਤੇ ਬਾਰੀਕੀ ਨਾਲ ਕੀਤੀ ਗਈ ਤਿਆਰੀ ਜਨਗਣਨਾ ਦੇ ਪੜਾਅ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਮੁੱਖ ਆਧਾਰ ਹੋਣਗੇ। ਉਨ੍ਹਾਂ ਨੇ ਜਨਗਣਨਾ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ, ਤਾਲਮੇਲ ਭਰਪੂਰ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ-ਪੱਧਰੀ ਮੁੱਖ ਅਧਿਕਾਰੀਆਂ ਵਜੋਂ ਪੀਸੀਓਜ਼ ਦੀ ਵਡਮੁੱਲੀ ਭੂਮਿਕਾ ਉਜਾਗਰ ਕੀਤੀ।ਉਨ੍ਹਾਂ ਨੇ ਸਾਰੀਆਂ ਤਿਆਰੀ-ਸਬੰਧੀ ਗਤੀਵਿਧੀਆਂ, ਖਾਸ ਕਰਕੇ ਗਣਨਾ ਬਲਾਕਾਂ ਨੂੰ ਅੰਤਿਮ ਰੂਪ ਦੇਣ, ਮਨੁੱਖੀ ਸਰੋਤ ਯੋਜਨਾਬੰਦੀ ਅਤੇ ਜਨਗਣਨਾ ਅਮਲੇ ਦੀ ਤਾਇਨਾਤੀ ਸਬੰਧੀ ਅਮਲ ਨੂੰ ਸਮੇਂ ਸਿਰ ਪੂਰਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ।

ਇਹ ਵੀ ਪੜ੍ਹੋ  5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਇਸ ਤੋਂ ਇਲਾਵਾ ਜ਼ਮੀਨੀ ਪੱਧਰ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਅਤੇ ਢੁਕਵੀਂ ਸਿਖਲਾਈ ਪ੍ਰਾਪਤ ਕਰਮਚਾਰੀਆਂ ਦੀ ਪਹਿਲਾਂ ਤੋਂ ਉਪਲਬਧਤਾ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ।ਡਾਇਰੈਕਟਰ ਨੇ ਸਿਖਲਾਈ ਪ੍ਰਕਿਰਿਆ ਦੀ ਮਹੱਤਤਾ ਬਾਰੇ ਦੱਸਿਆ ਜਿਸ ਵਿੱਚ ਫੀਲਡ ਟ੍ਰੇਨਿੰਗ (ਐਫਟੀ) ਨੂੰ ਸਮੇਂ ਸਿਰ ਪੂਰਾ ਕਰਨਾ ਸ਼ਾਮਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਤਾਇਨਾਤੀ ਤੋਂ ਪਹਿਲਾਂ ਸਾਰੇ ਕਰਮਚਾਰੀ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਉਨ੍ਹਾਂ ਆਪਣੀਆਂ ਭੂਮਿਕਾਵਾਂ, ਜ਼ਿੰਮੇਵਾਰੀਆਂ, ਪ੍ਰਕਿਰਿਆਵਾਂ ਅਤੇ ਡਿਜੀਟਲ ਸਾਧਨਾਂ ਬਾਰੇ ਸਪੱਸ਼ਟ ਜਾਣਕਾਰੀ ਹੋਵੇ।ਉਨ੍ਹਾਂ ਨੇ ਹਰ ਪੱਧਰ ’ਤੇ ਮਜ਼ਬੂਤ ਨਿਗਰਾਨੀ ਪ੍ਰਣਾਲੀਆਂ ਅਤੇ ਨਜ਼ਦੀਕੀ ਨਿਗਰਾਨੀ ਦੇ ਪ੍ਰਬੰਧਾਂ ਦੀ ਲੋੜ ’ਤੇ ਜ਼ੋਰ ਦਿੱਤਾ, ਅਤੇ ਨਾਲ ਹੀ ਸੰਚਾਲਨ ਸੰਬੰਧੀ ਮੁੱਦਿਆਂ ਦੀ ਸਮੇਂ ਸਿਰ ਰਿਪੋਰਟਿੰਗ, ਨਿਗਰਾਨੀ ਅਤੇ ਹੱਲ ਲਈ ਡਿਜੀਟਲ ਸਾਧਨਾਂ ਦੀ ਪ੍ਰਭਾਵਸ਼ਾਲੀ ਵਰਤੋਂ ਦੀ ਲੋੜ ਨੂੰ ਵੀ ਉਜਾਗਰ ਕੀਤਾ।ਇਸ ਦੌਰਾਨ ਔਖੀ ਪਹੁੰਚ ਵਾਲੇ, ਮੁਸ਼ਕਲ ਅਤੇ ਸੰਵੇਦਨਸ਼ੀਲ ਖੇਤਰਾਂ ਨੂੰ ਪੂਰੀ ਤਰ੍ਹਾਂ ਕਵਰ ਕਰਨ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਡਾਇਰੈਕਟਰ ਨੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀਸੀਓਜ਼) ਨੂੰ ਅਜਿਹੇ ਖੇਤਰਾਂ ਦੀ ਪਹਿਲਾਂ ਤੋਂ ਪਛਾਣ ਕਰਨ ਅਤੇ ਉਨ੍ਹਾਂ ਦੀ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਤੇ ਸਹੀ ਦਸਤਾਵੇਜ਼ੀਕਰਨ ਲਈ ਢੁਕਵੇਂ ਖੇਤਰੀ ਅਤੇ ਨਿਗਰਾਨੀ ਪ੍ਰਬੰਧ ਕਰਨ ਲਈ ਕਿਹਾ।ਡਾਇਰੈਕਟਰ ਨੇ ਜਨਤਕ ਜਾਗਰੂਕਤਾ ਅਤੇ ’ਸਵੈ-ਗਣਨਾ’ ਦੇ ਪ੍ਰਭਾਵਸ਼ਾਲੀ ਪ੍ਰਚਾਰ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਜਨਗਣਨਾ ਪ੍ਰਕਿਰਿਆ ਬਾਰੇ ਜਾਗਰੂਕ ਕਰਨ, ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ’ਸਵੈ-ਗਣਨਾ’ ਸਹੂਲਤ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਅਤੇ ਖੇਤਰੀ ਪੱਧਰ ’ਤੇ ਤਾਲਮੇਲ ਵਾਲੇ ਯਤਨਾਂ ਦੀ ਮੰਗ ਕੀਤੀ।

ਇਹ ਵੀ ਪੜ੍ਹੋ  Amarjit Mehta ਵੱਲੋਂ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ

ਪੀਸੀਓਜ਼ ਨੂੰ ਜਨਗਣਨਾ ਅਮਲੇ ਨੂੰ ਸਮੇਂ ਸਿਰ ਅੰਤਿਮ ਰੂਪ ਦੇਣ, ਸਿਖਲਾਈ ਪ੍ਰਬੰਧਾਂ, ਖੇਤਰੀ ਤਿਆਰੀ, ਅੰਤਰ-ਵਿਭਾਗੀ ਤਾਲਮੇਲ, ਖੇਤਰੀ ਕਾਰਜਾਂ ਦੀ ਨਿਗਰਾਨੀ, ’ਸਵੈ-ਗਣਨਾ’ ਦੇ ਪ੍ਰਚਾਰ ਅਤੇ ਜ਼ਿਲ੍ਹਾ ਤੇ ਚਾਰਜ ਪੱਧਰ ’ਤੇ ਸੰਚਾਲਨ ਸਬੰਧੀ ਮੁੱਦਿਆਂ ਦੇ ਹੱਲ ਸਬੰਧੀ ਉਨ੍ਹਾਂ ਦੀਆਂ ਮੁੱਖ ਜ਼ਿੰਮੇਵਾਰੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ।ਕਾਨਫਰੰਸ ਦੀ ਸਮਾਪਤੀ ਅਗਲੀ ਰਣਨੀਤੀ ਬਾਰੇ ਵਿਸਤ੍ਰਿਤ ਚਰਚਾ ਨਾਲ ਹੋਈ, ਜਿਸ ਦੌਰਾਨ ਬਿਨਾਂ ਕਿਸੇ ਖੁੰਝੇ ਜਾਂ ਦੁਹਰਾਓ ਦੇ ਪੂਰੀ ਕਵਰੇਜ ਯਕੀਨੀ ਬਣਾਉਣ ਅਤੇ ਪੰਜਾਬ ਵਿੱਚ ਜਨਗਣਨਾ- 2027 ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਾਰੇ ਭਾਈਵਾਲਾਂ ਵੱਲੋਂ ਤਾਲਮੇਲ ਭਰਪੂਰ, ਸਮਾਂ-ਬੱਧ ਅਤੇ ਜਵਾਬਦੇਹ ਕਾਰਵਾਈ ’ਤੇ ਜ਼ੋਰ ਦਿੱਤਾ ਗਿਆ।ਮੁੱਖ ਸਕੱਤਰ ਨੇ ਸਾਰੇ ਸਬੰਧਤ ਵਿਭਾਗਾਂ ਅਤੇ ਖੇਤਰੀ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਦੁਆਰਾ ਸਮੂਹਿਕ ਜ਼ਿੰਮੇਵਾਰੀ, ਨੇੜਲੇ ਤਾਲਮੇਲ ਅਤੇ ਨਿਰੰਤਰ ਨਿਗਰਾਨੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਤਿਆਰੀਆਂ ਦੀ ਨਿੱਜੀ ਤੌਰ ’ਤੇ ਅਗਵਾਈ ਅਤੇ ਨੇੜਿਓਂ ਨਜ਼ਰਸਾਨੀ ਕਰਨ ਅਤੇ ਹਰ ਪੜਾਅ ਨੂੰ ਸਮਰਪਣ, ਜ਼ਿੰਮੇਵਾਰੀ, ਸੁਹਿਰਦਤਾ ਨਾਲ ਨੇਪਰੇ ਚਾੜਨ ਨੂੰ ਯਕੀਨੀ ਬਣਾਉਣ ਲਈ ਕਿਹਾ।ਕਾਨਫਰੰਸ ਨੇ ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਨੂੰ ਸੁਚਾਰੂ, ਸਮੇਂ ਸਿਰ, ਸਹੀ ਅਤੇ ਵਿਆਪਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਭਾਈਵਾਲਾਂ ਦੀ ਸਮੂਹਿਕ ਵਚਨਬੱਧਤਾ ਨੂੰ ਮੁੜ ਦੁਹਰਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amarjit Mehta ਵੱਲੋਂ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ

0

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਵਾਰਡ ਨੰਬਰ 39 ਦੇ ਪਰਸਰਾਮ ਨਗਰ ਅਤੇ ਵਾਰਡ ਨੰਬਰ 49 ਦੀ ਸਿਵੀਆਂ ਰੋਡ ਤੋਂ ਦੋ ਬੱਸਾਂ ਰਵਾਨਾ ਹੋਈਆਂ। ਸ੍ਰੀ ਸਾਲਾਸਰ ਧਾਮ ਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸਾਂ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਮਾਤਾ ਸ੍ਰੀਮਤੀ ਬਬੀਤਾ ਮਹਿਤਾ, ਕੌਂਸਲਰ ਵਾਰਡ ਨੰਬਰ 50 ਸ੍ਰੀ ਸੁਖਦੇਵ ਸਿੰਘ, ਵਾਰਡ ਨੰਬਰ 39 ਦੇ ਕੌਂਸਲਰ ਭੈਣ ਰਾਜ ਰਾਣੀ, ਵਾਰਡ ਨੰਬਰ 49 ਤੋਂ ਸ੍ਵੀ ਪ੍ਰਦੀਪ ਕੁਮਾਰ ਹਾਜ਼ਰ ਸਨ।

ਇਹ ਵੀ ਪੜ੍ਹੋ  5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਇਸ ਮੌਕੇ ਸ੍ਰੀ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਯਾਤਰਾ ਦੇ ਇੱਛੁਕ ਲੋਕਾਂ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ। ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਂਦੀ ਹੈ।ਉਨ੍ਹਾਂ ਦੱਸਿਆ ਕਿ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ, ਸੁਰੱਖਿਆ ਅਤੇ ਸਿਹਤ ਸੰਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਪ੍ਰਬੰਧ ਕੀਤੇ ਗਏ ਹਨ। ਯਾਤਰਾ ਦੌਰਾਨ ਆਵਾਜਾਈ, ਰਿਹਾਇਸ਼, ਭੋਜਨ ਅਤੇ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸ਼ਰਧਾਲੂ ਨਿਸ਼ਚਿੰਤ ਹੋ ਕੇ ਤੀਰਥ ਯਾਤਰਾ ਦਾ ਲਾਭ ਲੈ ਸਕਣ।ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਪੰਜਾਬ ਸਰਕਾਰ ਦਾ ਇਸ ਲੋਕ-ਭਲਾਈ ਸਕੀਮ ਲਈ ਧੰਨਵਾਦ ਵੀ ਕੀਤਾ।ਇਸ ਮੌਕੇ ਸ੍ਰੀ ਕਾਸ਼ੀ ਰਾਮ, ਗੁਰਜੀਤ ਸਿੰਘ, ਸ੍ਰੀ ਹਰਭਗਵਾਨ ਸਿੰਘ, ਸ੍ਰੀਮਤੀ ਸਬੀਨਾ ਬੇਗਮ, ਵਾਰਡ ਬਲਜਿੰਦਰ ਸਿੰਘ, ਵਿੱਕੀ ਨਿੰਮੀਵਾਲ, ਸ੍ਰੀ ਮੁਹਮੰਦ ਬਿਲਾਲ ਤੇ ਸ਼ਰਧਾਲੂ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

0

👉ਅਕਾਲੀ ਮੋਰਚੇ ਕੁਰਬਾਨੀਆਂ ’ਤੇ ਬਣੇ ਸਨ, ਪਰ ਬਾਦਲ ਪਰਿਵਾਰ ਨੇ ਨਿੱਜੀ ਤੇ ਸਿਆਸੀ ਹਿੱਤਾਂ ਲਈ ਪੰਥਕ ਫਰੰਟ ਦੀ ਵਰਤੋਂ ਕੀਤੀ: ਬਲਤੇਜ ਪੰਨੂ
👉ਮਹਿਲਾ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿੱਚ ਮਹੀਨਿਆਂ ਬੱਧੀ ਕਿਉਂ ਰੱਖਿਆ ਗਿਆ? ਬਾਦਲ ਜਵਾਬ ਦੇਣ ਕਿ ਅਮਰਜੀਤ ਚਾਵਲਾ ਨੂੰ ਅਜਿਹੀਆਂ ਤਾਕਤਾਂ ਕਿਵੇਂ ਮਿਲੀਆਂ: ਬਲਤੇਜ ਪੰਨੂ
👉ਵਾਲਟੋਹਾ ਤੇ ਝਿੰਜਰ ਉਸ ਮਹਿਲਾ ਨੂੰ ਸ੍ਰੀ ਅਨੰਦਪੁਰ ਸਾਹਿਬ ਸਰਾਂ ਵਿੱਚ ਕਿਉਂ ਲੈ ਕੇ ਆਏ? ਇਸ ਪਿੱਛੇ ਕੀ ਏਜੰਡਾ ਸੀ: ਬਲਤੇਜ ਪੰਨੂ
👉ਬਲਤੇਜ ਪੰਨੂ ਨੇ ਇਸ ਮਾਮਲੇ ‘ਤੇ ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਦੀ ਚੁੱਪ ‘ਤੇ ਸਵਾਲ ਚੁੱਕੇ, ਕਿਹਾ- ਹਰ ਮੁੱਦੇ ‘ਤੇ ਲਾਈਵ ਹੋਣ ਵਾਲੇ ਹੁਣ ਚੁੱਪ ਕਿਉਂ ਹਨ?
👉ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਪੱਸ਼ਟ ਕਰਨ ਕਿ ਉਨ੍ਹਾਂ ਨੇ ਮਹਿਲਾ ਦੀ ਸ਼ਿਕਾਇਤ ‘ਤੇ ਕੀ ਕਾਰਵਾਈ ਕੀਤੀ, ਉਹ ਚੁੱਪ ਕਿਉਂ ਰਹੇ: ਬਲਤੇਜ ਪੰਨੂ
Chandigarh News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਬਾਦਲ ਪਰਿਵਾਰ ‘ਤੇ ਤਿੱਖੇ ਹਮਲੇ ਕਰਦਿਆਂ ਇਤਿਹਾਸਕ ਅਕਾਲੀ ਦਲ ਨੂੰ ਕੁਰਬਾਨੀਆਂ ‘ਤੇ ਬਣੀ ਪੰਥਕ ਲਹਿਰ ਤੋਂ ਇੱਕ ਪਰਿਵਾਰਕ ਸਿਆਸੀ ਪਾਰਟੀ ਬਣਾਉਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਨੇ ਯੋਜਨਾਬੱਧ ਤਰੀਕੇ ਨਾਲ ਸਿੱਖ ਸੰਸਥਾਵਾਂ ‘ਤੇ ਕਬਜ਼ਾ ਕਰਨ ਅਤੇ ਉਨ੍ਹਾਂ ਦੀ ਵਰਤੋਂ ਨਿੱਜੀ ਤੇ ਸਿਆਸੀ ਹਿੱਤਾਂ ਲਈ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਵਿੱਚ ਮਹੀਨਿਆਂ ਤੱਕ ਠਹਿਰਾਈ ਗਈ ਔਰਤ ਨਾਲ ਜੁੜੇ ਵਿਵਾਦ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਅਜਿਹੀਆਂ ਤਾਕਤਾਂ ਕਿਵੇਂ ਦਿੱਤੀਆਂ ਗਈਆਂ, ਵਿਰਸਾ ਸਿੰਘ ਵਾਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਉਸ ਮਹਿਲਾ ਨੂੰ ਉੱਥੇ ਕਿਉਂ ਲਿਆਂਦਾ ਗਿਆ ਅਤੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਸ ਦੀ ਸ਼ਿਕਾਇਤ ‘ਤੇ ਕੀ ਕਾਰਵਾਈ ਕੀਤੀ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਮੋਰਚਿਆਂ ਦਾ ਇਤਿਹਾਸ ਕੁਰਬਾਨੀਆਂ ਦਾ ਇਤਿਹਾਸ ਸੀ, ਜਿਸ ਵਿੱਚ ਆਮ ਅਕਾਲੀ ਮੋਢਿਆਂ ‘ਤੇ ਸਿਰਫ਼ ਪਰਨਾ ਰੱਖ ਕੇ ਜੇਲ੍ਹਾਂ ਵਿੱਚ ਜਾਂਦੇ ਸਨ ਅਤੇ ਆਪਣੀਆਂ ਕੁਰਬਾਨੀਆਂ ਨਾਲ ‘ਜਥੇਦਾਰ’ ਦਾ ਖਿਤਾਬ ਹਾਸਲ ਕਰਦੇ ਸਨ। ਪੰਨੂ ਨੇ ਕਿਹਾ, “ਉਹ ਸ਼ਬਦ ਕਮਾਇਆ ਗਿਆ ਸੀ, ਇਹ ਅਜਿਹੀ ਚੀਜ਼ ਨਹੀਂ ਸੀ ਜੋ ਕੋਈ ਵੀ ਆਪਣੇ ਨਾਮ ਨਾਲ ਜੋੜ ਲਵੇ।” ਉਨ੍ਹਾਂ ਅੱਗੇ ਕਿਹਾ ਕਿ ਇਹ ਪਰੰਪਰਾ ਹੁਣ ਖ਼ਤਮ ਹੋ ਚੁੱਕੀ ਹੈ ਕਿਉਂਕਿ ਇੱਕ ਖ਼ਾਸ ਪਰਿਵਾਰ ਨੇ ਇਸ ਮੋਰਚੇ ‘ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੀ ਆਪਣੇ ਪੂਰੇ ਸਿਆਸੀ ਜੀਵਨ ਦੌਰਾਨ ਆਪਣੇ ਨਾਂ ਨਾਲ ‘ਜਥੇਦਾਰ’ ਨਹੀਂ ਜੋੜ ਸਕੇ ਕਿਉਂਕਿ ਉਸ ਰੁਤਬੇ ਲਈ ਬਹੁਤ ਵੱਡੇ ਯੋਗਦਾਨ ਦੀ ਲੋੜ ਹੁੰਦੀ ਸੀ।ਆਪ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਬਾਦਲ ਪਰਿਵਾਰ ਹੁਣ ਇਹ ਦਾਅਵਾ ਨਹੀਂ ਕਰ ਸਕਦਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਸੱਚਮੁੱਚ ਇੱਕ ਖੇਤਰੀ ਜਾਂ ਨੁਮਾਇੰਦਾ ਪੰਥਕ ਪਾਰਟੀ ਹੈ। ਬਲਤੇਜ ਪੰਨੂ ਨੇ ਕਿਹਾ, “ਅਕਾਲੀ ਦਲ ਬਾਦਲ ਨਾਂ ਤੋਂ ਹੀ ਸਾਫ਼ ਹੁੰਦਾ ਹੈ ਕਿ ਇਹ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ।” ਉਨ੍ਹਾਂ ਸਵਾਲ ਕੀਤਾ ਕਿ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੇ ਸਿੱਖ ਕੌਮ ਲਈ ਆਖਿਰ ਕੀ ਏਜੰਡਾ ਤੈਅ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਐਸਜੀਪੀਸੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਹਾਲ ਹੀ ਵਿੱਚ ਦਰਜ ਹੋਈ ਐਫਆਈਆਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿੱਚ ਇੱਕ ਔਰਤ ਵੱਲੋਂ ਲਾਏ ਦੋਸ਼ਾਂ ਨੇ ਸਿੱਖ ਸੰਸਥਾਵਾਂ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ  Dr Baljit Kaur ਦਾ ਭਰੋਸਾ; 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਉਨ੍ਹਾਂ ਨੇ ਸਵਾਲ ਕੀਤਾ “ਐਫਆਈਆਰ ਵਿੱਚ ਇੱਕ ਔਰਤ ਦੇ ਇਹ ਦੋਸ਼ ਸ਼ਾਮਲ ਹਨ ਕਿ ਉਸ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿੱਚ ਬੰਧਕ ਬਣਾ ਕੇ ਰੱਖਿਆ ਗਿਆ ਸੀ। ਇੱਕ ਮਹਿਲਾ ਮਹੀਨਿਆਂ ਬੱਧੀ ਐਸਜੀਪੀਸੀ ਦੀ ਸਰਾਂ ਵਿੱਚ ਕਿਵੇਂ ਠਹਿਰ ਸਕਦੀ ਹੈ? ਉਸ ਨੂੰ ਰਿਹਾਇਸ਼, ਗੱਡੀ ਅਤੇ ਹੋਰ ਸਹੂਲਤਾਂ ਕਿਸ ਨੇ ਦਿੱਤੀਆਂ ਅਤੇ ਇਸ ਦਾ ਖ਼ਰਚਾ ਕਿਸ ਨੇ ਚੁੱਕਿਆ?”।ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ ‘ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਭੂਮਿਕਾ ‘ਤੇ ਸਵਾਲ ਚੁੱਕੇ ਅਤੇ ਮੰਗ ਕੀਤੀ ਕਿ ਧਾਮੀ ਸਪੱਸ਼ਟ ਕਰਨ ਕਿ ਜਦੋਂ ਔਰਤ ਸ਼ਿਕਾਇਤ ਲੈ ਕੇ ਉਨ੍ਹਾਂ ਕੋਲ ਪਹੁੰਚੀ ਤਾਂ ਕੀ ਕਾਰਵਾਈ ਕੀਤੀ ਗਈ। ਉਨ੍ਹਾਂ ਪੁੱਛਿਆ, “ਤੁਸੀਂ ਕਹਿੰਦੇ ਹੋ ਕਿ ਪੁਲਿਸ ਦੀ ਕੋਈ ਲੋੜ ਨਹੀਂ ਹੈ ਅਤੇ ਤੁਸੀਂ ਆਪ ਹੀ ਸਭ ਕੁਝ ਸੰਭਾਲ ਲਵੋਗੇ, ਫਿਰ ਤੁਸੀਂ ਹਫ਼ਤਿਆਂ ਅਤੇ ਮਹੀਨਿਆਂ ਤੱਕ ਚੁੱਪ ਕਿਉਂ ਰਹੇ?”ਬਲਤੇਜ ਪੰਨੂ ਨੇ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਸਿਆਸੀ ਅਤੇ ਜਥੇਬੰਦਕ ਸਬੰਧਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਬਹਿਰੀਨ ਤੋਂ ਔਰਤ ਦੀ ਟਿਕਟ ਦਾ ਪ੍ਰਬੰਧ ਕਿਉਂ ਕੀਤਾ, ਵਿਰਸਾ ਸਿੰਘ ਵਾਲਟੋਹਾ ਇਸ ਵਿੱਚ ਕਿਉਂ ਸ਼ਾਮਲ ਸਨ ਅਤੇ ਪ੍ਰੈੱਸ ਕਾਨਫਰੰਸ ਅਸਲ ਵਿੱਚ ਕਿਸ ਮਕਸਦ ਲਈ ਬੁਲਾਈ ਗਈ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਇਹਨਾਂ ਸਵਾਲਾਂ ਦੇ ਜਵਾਬ ਦੇਣੇ ਪੈਣਗੇ।ਬਲਤੇਜ ਪੰਨੂ ਨੇ ਅੱਗੇ ਸਵਾਲ ਕੀਤਾ ਕਿ ਗੰਭੀਰ ਦੋਸ਼ਾਂ ਦੇ ਬਾਵਜੂਦ ਅਮਰਜੀਤ ਸਿੰਘ ਚਾਵਲਾ ਆਪਣੇ ਨਾਂ ਨਾਲ ‘ਭਾਈ’ ਸ਼ਬਦ ਦੀ ਵਰਤੋਂ ਕਿਉਂ ਕਰਦੇ ਰਹੇ, ਜਦਕਿ ਸਿੱਖ ਪਰੰਪਰਾ ਵਿੱਚ ਅਜਿਹੇ ਖਿਤਾਬ ਆਚਰਣ ਅਤੇ ਯੋਗਦਾਨ ਨਾਲ ਕਮਾਏ ਜਾਂਦੇ ਹਨ।ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਗਈ ਕਾਰਵਾਈ ਦਾ ਹਵਾਲਾ ਵੀ ਦਿੱਤਾ, ਜਿਸ ਨੇ 20 ਸਤੰਬਰ ਨੂੰ ਇਸ ਵਿਵਾਦ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਅਤੇ ਐਸਜੀਪੀਸੀ ਮੁਲਾਜ਼ਮ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ਤੋਂ ਛੇਕ ਦਿੱਤਾ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਘਟਨਾ ਕੋਈ ਵੱਖਰੀ ਗੱਲ ਨਹੀਂ ਹੈ, ਸਗੋਂ ਇਹ ਬਾਦਲ ਪਰਿਵਾਰ ਦੇ ਸਿੱਖ ਸੰਸਥਾਵਾਂ ‘ਤੇ ਕਬਜ਼ਾ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੇ ਵੱਡੇ ਰੁਝਾਨ ਦਾ ਹਿੱਸਾ ਹੈ।”2015 ਦੇ ਬੇਅਦਬੀ ਵਿਵਾਦ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ, “ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ ਅਤੇ ਪ੍ਰਸ਼ਾਸਨ ਨੂੰ ਚੁਣੌਤੀ ਦੇਣ ਵਾਲੇ ਪੋਸਟਰ ਮਹੀਨਿਆਂ ਤੱਕ ਲੱਗੇ ਰਹੇ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਜਦੋਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਿੱਖ ਸੰਗਤ ਰੋਸ ਪ੍ਰਦਰਸ਼ਨ ਕਰਨ ਲਈ ਸੜਕਾਂ ‘ਤੇ ਉੱਤਰੀ ਤਾਂ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ, ਹੰਝੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ।”ਉਨ੍ਹਾਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਸਥਿਤੀ ਨੂੰ ਜਿਸ ਤਰ੍ਹਾਂ ਸੰਭਾਲਿਆ ਗਿਆ, ਉਸ ਨਾਲ ਸਿੱਖ ਸੰਗਤ ਦੀ ਆਸਥਾ ਨੂੰ ਠੇਸ ਪਹੁੰਚੀ। ਉਨ੍ਹਾਂ ਕਿਹਾ “ਬੇਅਦਬੀ ਦਾ ਦੋਸ਼ ਸਿੱਖਾਂ ‘ਤੇ ਮੜ੍ਹਨ ਦੀ ਕੋਸ਼ਿਸ਼ ਵਿੱਚ ਦੋ ਸਿੱਖ ਨੌਜਵਾਨਾਂ ‘ਤੇ ਅੰਨ੍ਹਾ ਤਸ਼ੱਦਦ ਕੀਤਾ ਗਿਆ।ਪੰਜਾਬ ਦੇ ਲੋਕ 2015 ਤੋਂ 2017 ਦੇ ਵਿਚਕਾਰ ਜੋ ਕੁਝ ਵਾਪਰਿਆ, ਉਸ ਨੂੰ ਨਹੀਂ ਭੁੱਲੇ ਹਨ,”।ਬਲਤੇਜ ਪੰਨੂ ਨੇ ਕਿਹਾ ਕਿ ਬਾਦਲ ਏਜੰਡੇ ਦਾ ਦੂਜਾ ਹਿੱਸਾ ਸਿੱਖ ਸੰਸਥਾਵਾਂ ‘ਤੇ ਕਬਜ਼ਾ ਕਰਨਾ ਅਤੇ ਫਿਰ ਉਨ੍ਹਾਂ ਸੰਸਥਾਵਾਂ ਦੀ ਵਰਤੋਂ ਸਿਆਸੀ ਤੇ ਨਿੱਜੀ ਲਾਭਾਂ ਲਈ ਕਰਨਾ ਹੈ।

ਇਹ ਵੀ ਪੜ੍ਹੋ  5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਪੰਜਾਬ ਵਿਧਾਨ ਸਭਾ ਵਿੱਚ ਕਿਸੇ ਦੇ ਭੋਗ ‘ਤੇ ਲੰਗਰ ਲਈ ਐਸਜੀਪੀਸੀ ਦੇ ਸਰੋਤਾਂ ਦੀ ਵਰਤੋਂ ਬਾਰੇ ਦਿੱਤੇ ਗਏ ਬਿਆਨਾਂ ਦਾ ਹਵਾਲਾ ਦਿੰਦਿਆਂ ਪੰਨੂ ਨੇ ਕਿਹਾ, “ਧਾਰਮਿਕ ਸੰਸਥਾਵਾਂ ਤੋਂ ਵੀ ਬਾਦਲ ਪਰਿਵਾਰ ਦੇ ਹਿੱਤਾਂ ਦੀ ਸੇਵਾ ਕਰਵਾਈ ਗਈ। ਗੰਭੀਰ ਵਿਵਾਦਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਬਾਦਲ ਲੀਡਰਸ਼ਿਪ ਵੱਲੋਂ ਵਾਰ-ਵਾਰ ਅਹਿਮਿਅਤ ਕਿਉਂ ਦਿੱਤੀ ਗਈ?”ਬਟਾਲਾ ਦੇ ਗੁਰਦੁਆਰਾ ਕੰਧ ਸਾਹਿਬ ਵਿਖੇ ਹਾਲ ਹੀ ਵਿੱਚ ਹੋਏ ਇੱਕ ਸਮਾਗਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਵਿਰੋਧ ਦੇ ਬਾਵਜੂਦ ਸੁੱਚਾ ਸਿੰਘ ਲੰਗਾਹ ਨੂੰ ਸਟੇਜ ਦਿੱਤੀ ਗਈ। ਉਨ੍ਹਾਂ ਇਸ ਦੀ ਤੁਲਨਾ ਦੂਜਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨਾਲ ਕੀਤੀ ਅਤੇ ਪੁੱਛਿਆ ਕਿ ਅਜਿਹੇ ਫ਼ੈਸਲਿਆਂ ਨਾਲ ਸਿੱਖ ਸੰਸਥਾਵਾਂ ਦੀ ਕਾਰਜਪ੍ਰਣਾਲੀ ਬਾਰੇ ਕੀ ਸੁਨੇਹਾ ਜਾਂਦਾ ਹੈ।ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਸਵਾਲ ਇਹ ਹੈ ਕਿ ਅਮਰਜੀਤ ਸਿੰਘ ਚਾਵਲਾ ਵਰਗੇ ਵਿਅਕਤੀਆਂ ਨੂੰ ਉਨ੍ਹਾਂ ਸੰਸਥਾਵਾਂ ਵਿੱਚ ਇੰਨੀਆਂ ਵਿਆਪਕ ਤਾਕਤਾਂ ਕਿਉਂ ਦਿੱਤੀਆਂ ਗਈਆਂ ਜੋ ਸਿੱਖ ਕੌਮ ਦੀ ਸੇਵਾ ਲਈ ਬਣੀਆਂ ਸਨ। ਉਨ੍ਹਾਂ ਪੁੱਛਿਆ “ਦੋ ਪੱਕੇ ਕਮਰੇ ਕਿਵੇਂ ਦਿੱਤੇ ਜਾ ਸਕਦੇ ਹਨ? ਇੱਕ ਔਰਤ ਨੂੰ ਉੱਥੇ ਮਹੀਨਿਆਂ ਤੱਕ ਕਿਵੇਂ ਰੱਖਿਆ ਜਾ ਸਕਦਾ ਹੈ? ਗੱਡੀ ਅਤੇ ਸੇਵਾਦਾਰ ਕਿਵੇਂ ਮੁਹੱਈਆ ਕਰਵਾਏ ਗਏ? ਇਸ ਸਭ ਦਾ ਭੁਗਤਾਨ ਕਿਸ ਨੇ ਕੀਤਾ?”।ਬਲਤੇਜ ਪੰਨੂ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਾਰ-ਵਾਰ ਸਿਆਸੀ ਸਟੈਂਡ ਲੈਣ ‘ਤੇ ਸਿੱਧਾ ਸਵਾਲ ਚੁੱਕਦਿਆਂ ਕਿਹਾ ਕਿ ਧਾਮੀ ਨੇ ਆਪਣੇ ਆਪ ਨੂੰ “ਸੁਖਬੀਰ ਸਿੰਘ ਬਾਦਲ ਦਾ ਸਿਪਾਹੀ” ਦੱਸਿਆ ਸੀ। ਉਨ੍ਹਾਂ ਕਿਹਾ” ਉਨ੍ਹਾਂ ਨੂੰ ਹੁਣ ਸਿੱਖ ਕੌਮ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਬਾਦਲ ਪਰਿਵਾਰ ਦੇ ਸਿਪਾਹੀ ਵਜੋਂ ਕੰਮ ਕਰ ਰਹੇ ਹਨ ਜਾਂ ਗੁਰੂ ਸਾਹਿਬ ਦੇ ਸੇਵਕ ਵਜੋਂ,”।ਬਲਤੇਜ ਪੰਨੂ ਨੇ ਮੰਗ ਕੀਤੀ ਕਿ ਐਸਜੀਪੀਸੀ ਗੁਰਦੁਆਰਿਆਂ ਅਤੇ ਸਰਾਵਾਂ ਦੇ ਬਾਹਰ ਉਨ੍ਹਾਂ ਵਿਅਕਤੀਆਂ ਦੇ ਬੋਰਡ ਅਤੇ ਤਸਵੀਰਾਂ ਲਗਾਵੇ ਜਿਨ੍ਹਾਂ ਨੂੰ ਹੁਣ ਸਿੱਖ ਪੰਥ ਤੋਂ ਛੇਕ ਦਿੱਤਾ ਗਿਆ ਹੈ ਤਾਂ ਜੋ ਸੰਗਤ ਸੁਚੇਤ ਰਹਿ ਸਕੇ। ਉਨ੍ਹਾਂ ਅੱਗੇ ਕਿਹਾ, “ਕੌਮ ਨੂੰ ਇਹ ਜਾਣਨ ਦਾ ਹੱਕ ਹੈ ਕਿ ਪੰਥ ਵਿੱਚੋਂ ਛੇਕੇ ਗਏ ਲੋਕਾਂ ਖ਼ਿਲਾਫ਼ ਇਹ ਕਾਰਵਾਈ ਕਿਉਂ ਕੀਤੀ ਗਈ ਹੈ।”ਬਾਦਲ ਪਰਿਵਾਰ ਦੇ ਆਗੂਆਂ ਦੀ ਚੁੱਪ ‘ਤੇ ਸਵਾਲ ਚੁੱਕਦਿਆਂ ਪੰਨੂ ਨੇ ਪੁੱਛਿਆ ਕਿ ਹਰਸਿਮਰਤ ਕੌਰ ਬਾਦਲ ਨੇ ਔਰਤ ਨਾਲ ਜੁੜੇ ਦੋਸ਼ਾਂ ‘ਤੇ ਇੱਕ ਸ਼ਬਦ ਵੀ ਕਿਉਂ ਨਹੀਂ ਬੋਲਿਆ, ਅਤੇ ਬਿਕਰਮ ਮਜੀਠੀਆ ਅਤੇ ਹੋਰ ਆਗੂ ਜੋ ਅਕਸਰ ਹਰ ਮੁੱਦੇ ‘ਤੇ ਲਾਈਵ ਹੁੰਦੇ ਹਨ, ਉਹ ਹੁਣ ਚੁੱਪ ਕਿਉਂ ਹਨ? “ਸੁਖਬੀਰ ਬਾਦਲ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਅਮਰਜੀਤ ਚਾਵਲਾ ਨੂੰ ਅਜਿਹੀਆਂ ਤਾਕਤਾਂ ਕਿਸ ਨੇ ਦਿੱਤੀਆਂ, ਇਹ ਤਾਕਤਾਂ ਕਿਉਂ ਦਿੱਤੀਆਂ ਗਈਆਂ ਅਤੇ ਐਸਜੀਪੀਸੀ ਦੇ ਅਧੀਨ ਆਉਂਦੀਆਂ ਸੰਸਥਾਵਾਂ ਨੂੰ ਅਜਿਹੀ ਸਥਿਤੀ ‘ਚ ਪਹੁੰਚਣ ਦੀ ਇਜਾਜ਼ਤ ਕਿਵੇਂ ਦਿੱਤੀ ਗਈ। ਬਾਦਲ ਪਰਿਵਾਰ ਆਪਣੇ ਸਰਕਾਰ ਦੇ ਸਾਲਾਂ ਦੌਰਾਨ ਪੰਜਾਬ ਦਾ ਪਹਿਲਾਂ ਹੀ ਬਹੁਤ ਨੁਕਸਾਨ ਕਰ ਚੁੱਕਾ ਹੈ ਅਤੇ ਉਸ ਸਮੇਂ ਦੌਰਾਨ ਉੱਭਰੀਆਂ ਨਸ਼ਿਆਂ ਅਤੇ ਗੈਂਗਸਟਰਾਂ ਦੀਆਂ ਸਮੱਸਿਆਵਾਂ ਨੇ ਸੂਬੇ ਨੂੰ ਡੂੰਘੀ ਸੱਟ ਮਾਰੀ ਹੈ।”ਬਲਤੇਜ ਪੰਨੂ ਨੇ ਕਿਹਾ, “ਭਗਵੰਤ ਮਾਨ ਸਰਕਾਰ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੰਮ ਕਰ ਰਹੀ ਹੈ, ਪਰ ਬਾਦਲ ਧੜੇ ਵੱਲੋਂ ਸਿੱਖ ਸੰਸਥਾਵਾਂ ਨੂੰ ਪਹੁੰਚਾਇਆ ਜਾ ਰਿਹਾ ਨੁਕਸਾਨ ਇੱਕ ਹੋਰ ਗੰਭੀਰ ਚੁਣੌਤੀ ਬਣ ਗਿਆ ਹੈ।”ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਦੁਨੀਆ ਭਰ ਦੇ ਸਿੱਖ ਬੁੱਧੀਜੀਵੀਆਂ ਅਤੇ ਸਮੁੱਚੀ ਸਿੱਖ ਸੰਗਤ ਨੂੰ ਆਵਾਜ਼ ਉਠਾਉਣ ਦੀ ਅਪੀਲ ਕੀਤੀ। “ਜੇਕਰ ਸਿੱਖ ਬੁੱਧੀਜੀਵੀ ਅਤੇ ਪੰਜਾਬੀ ਚੁੱਪ ਰਹੇ ਤਾਂ ਬਾਦਲ ਪਰਿਵਾਰ ਅਤੇ ਉਨ੍ਹਾਂ ਦਾ ‘ਜੁੰਡਲੀ’ ਸਿੱਖ ਸੰਸਥਾਵਾਂ ਅਤੇ ਪੰਜਾਬ ਦਾ ਹੋਰ ਨੁਕਸਾਨ ਕਰੇਗੀ। ਬਲਤੇਜ ਪੰਨੂ ਨੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਹੋਰ ਨੁਕਸਾਨ ਹੋਣ ਤੋਂ ਪਹਿਲਾਂ ਆਵਾਜ਼ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਹੁਣ ਸਮਾਂ ਆ ਗਿਆ ਹੈ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਵੱਲੋਂ ਸਿੱਖ ਸੰਸਥਾਵਾਂ ‘ਤੇ ਬਿਠਾਏ ਗਏ ਲੋਕਾਂ ਨੂੰ ਪੰਜਾਬ ਦੀ ਰਾਜਨੀਤੀ ਅਤੇ ਇਹਨਾਂ ਸੰਸਥਾਵਾਂ ਤੋਂ ਬਾਹਰ ਕੀਤਾ ਜਾਵੇ,”।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।