Tuesday, May 5, 2026
Home Blog Page 154

Punjab ਦੇ ਮੁੱਖ ਮੰਤਰੀ Bhagwant Mann ਨੂੰ ਫ਼ੋਰਟਿਸ ਹਸਪਤਾਲ ਵਿਚੋਂ ਮਿਲੀ ਛੁੱਟੀ

0

Mohali News: Punjab CM Bhagwant Mann; ਪਿਛਲੇ ਕੁੱਝ ਦਿਨਾਂ ਤੋਂ ਅਪਣੀ ਨਾਸਾਜ਼ ਸਿਹਤ ਕਾਰਨ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਚ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀਰਵਾਰ ਸਵੇਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਸਵੇਰੇ ਕਰੀਬ ਸਾਢੇ ਸੱਤ ਵਜੇਂ ਹਸਪਤਾਲ ਤੋਂ ਆਪਣੇ ਸਰਕਾਰੀ ਨਿਵਾਸ ਦੇ ਲਈ ਨਿਕਲੇ।

ਇਹ ਵੀ ਪੜ੍ਹੋ ਅਦਾਲਤ ਦਾ ਨਾਇਬ ਕੋਰਟ 8 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ

ਜਿਕਰਯੋਗ ਹੈ ਕਿ ਐਤਵਾਰ ਨੂੰ ਸੰਗਰੂਰ ਵਿਚ ਮਹਾਂਸਿਵਰਾਤਰੀ ਦੇ ਇੱਕ ਸਮਾਗਮ ਵਿਚ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੇ ਨਾਲ ਸ਼ਾਮਲ ਹੋਣ ਗਏ ਮੁੱਖ ਮੰਤਰੀ ਸ: ਮਾਨ ਦੀ ਸਿਹਤ ਅਚਾਨਕ ਖਰਾਬ ਹੋ ਗਈ ਸੀ, ਜਿਸਤੋਂ ਬਾਅਦ ਉਹ ਤੁਰੰਤ ਆਪਣੇ ਸਰਕਾਰੀ ਹੈਲੀਕਾਪਟਰ ਦੇ ਰਾਹੀਂ ਮੋਹਾਲੀ ਪੁੱਜੇ ਸਨ, ਜਿਥੇ ਉਨ੍ਹਾਂ ਨੂੰ ਫ਼ੋਰਟਿਸ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ Punjab Govt ਵੱਲੋਂ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਜਾਣੋਂ ਮਾਮਲਾ

ਹਾਲਾਂਕਿ 16 ਫ਼ਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਮੋਗਾ ਵਿਖੇ ਨਸ਼ਿਆਂ ਸਬੰਧੀ ਬਣੀਆਂ ਕਮੇਟੀਆਂ ਦੀ ਰੱਖੀ ਰੈਲੀ ਵਿਚ ਉਹ ਸਿੱਧਾ ਹਸਪਤਾਲ ਤੋਂ ਸ਼ਾਮਲ ਹੋਣ ਲਈ ਪੁੱਜੇ ਸਨ ਤੇ ਰੈਲੀ ਖ਼ਤਮ ਹੁੰਦੇ ਹੀ ਮੁੜ ਹਸਪਤਾਲ ਵਿਚ ਆ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤੀਰਥ ਯਾਤਰਾ ਕਰਕੇ ਸ਼ੁਰਧਾਲੂਆਂ ਦਾ ਹੋ ਰਿਹਾ ਹੈ ਸੁਪਨਾ ਸਾਕਾਰ: ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ

0

👉ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਅਤੇ ਆਮ ਲੋਕਾਂ ਲਈ ਇੱਕ ਬਹੁਤ ਹੀ ਵਧੀਆ ਅਤੇ ਲਾਭਕਾਰੀ ਉਪਰਾਲਾ: ਮੇਅਰ ਨਗਰ ਨਿਗਮ
Bathinda News:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸ੍ਰੀ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਰਾਮਪੁਰਾ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।ਇਸ ਦੌਰਾਨ ਸ੍ਰੀ ਮਾਈਸਰਖਾਨਾ ਨੇ ਕਿਹਾ ਕਿ ਅਕਸਰ ਬਜ਼ੁਰਗ ਆਪਣੀ ਆਰਥਿਕ ਹਾਲਤ ਜਾਂ ਸਿਹਤ ਕਾਰਨ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਇਸ ਯੋਜਨਾ ਨਾਲ ਉਨ੍ਹਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  ਅਦਾਲਤ ਦਾ ਨਾਇਬ ਕੋਰਟ 8 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ

ਇਸ ਨਾਲ ਲੋਕਾਂ ਦੀ ਆਸਥਾ ਮਜ਼ਬੂਤ ਹੋ ਰਹੀ ਹੈ ਅਤੇ ਸਮਾਜ ਵਿੱਚ ਸਕਾਰਾਤਮਕ ਮਾਹੌਲ ਬਣ ਰਿਹਾ ਹੈ।ਮੇਅਰ ਨਗਰ ਨਿਗਮ ਬਠਿੰਡਾ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਬੀੜ ਬਹਿਮਣ ਤੋਂ ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਅਤੇ ਆਮ ਲੋਕਾਂ ਲਈ ਇੱਕ ਬਹੁਤ ਹੀ ਵਧੀਆ ਅਤੇ ਲਾਭਕਾਰੀ ਉਪਰਾਲਾ ਹੈ। ਇਸ ਯੋਜਨਾ ਤਹਿਤ ਬਜ਼ੁਰਗ, ਔਰਤਾਂ ਅਤੇ ਹੋਰ ਸ਼ਰਧਾਲੂਆਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਦੌਰਾਨ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਲਾਭਕਾਰੀ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਜਾਣੋਂ ਮਾਮਲਾ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਗਈਆਂ ਸ਼ਾਨਦਾਰ ਵਿਵਸਥਾਵਾਂ ਕਾਰਨ ਉਹ ਨਿਸ਼ਚਿੰਤ ਹੋ ਕੇ ਯਾਤਰਾ ਕਰ ਰਹੇ ਹਨ। ਸਮੂਹ ਸ਼ਰਧਾਲੂਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੂਬ ਤਾਰੀਫ ਵੀ ਕੀਤੀ।ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਭੱਟੀ ਰੋਡ, ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਅਬਲੂ, ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਥਰੋੜ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ ਰੁੱਘੂ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਦਾਲਤ ਦਾ ਨਾਇਬ ਕੋਰਟ 8 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ

0

Kapurthala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ।

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸ ਨੂੰ ਵਾਰ-ਵਾਰ ਪਰੇਸ਼ਾਨ ਕਰਦਾ ਸੀ ਅਤੇ ਉਸ ਨੇ ਕੇਸ ਖਾਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਜ਼ਾਹਰ ਕਰਨ ‘ਤੇ, ਦੋਸ਼ੀ 8,000 ਰੁਪਏ ਰਿਸ਼ਵਤ ਲੈਣਾ ਮੰਨ ਗਿਆ। ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ ਸੀ।

ਇਹ ਵੀ ਪੜ੍ਹੋ  Punjab Govt ਵੱਲੋਂ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਜਾਣੋਂ ਮਾਮਲਾ

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਾਇਬ ਕੋਰਟ ਰਾਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ, ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਪੁਲਿਸ ਤੇ ਕਿਸਾਨਾਂ ਵਿਚਕਾਰ ਤਿੱਖੀਆਂ ਝੜਪਾਂ,ਸੁੱਟੇ ਅੱਥਰੂ ਗੈਸ ਦੇ ਗੋਲੇ,ਕਈ ਕਿਸਾਨ ਜ਼ਖਮੀ, ਜਿਉਂਦ ਵਿਖੇ ਧਰਨਾ

Bathinda News: ਦੋ ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਘਿਰਾਓ ਦੇ ਸੱਦੇ ਤਹਿਤ ਅੱਗੇ ਵੱਲ ਵਧਣ ਦਾ ਯਤਨ ਕਰਦੇ ਕਿਸਾਨਾਂ ਅਤੇ ਉਸ ਨੂੰ ਰੋਕਣ ਵਿੱਚ ਲੱਗੀ ਪੁਲਿਸ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ। ਬਠਿੰਡਾ ਜਿਲ੍ਹੇ ਦੇ ਪਿੰਡ ਜਿਉਂਦ ਵਿਖੇ ਜਿੱਥੇ ਪੱਥਰਬਾਜੀ ਹੋਈ, ਉਥੇ ਪੁਲਿਸ ਦੇ ਵੱਲੋਂ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ ਗਏ, ਜਿਸਦੇ ਨਾਲ ਇੱਕ ਕਿਸਾਨ ਦਾ ਹੱਥ ਫਰੈਕਚਰ ਹੋ ਗਿਆ। ਇਸ ਤੋਂ ਇਲਾਵਾ ਪੁਲਿਸ ਦੇ ਹਮਲੇ ਦੌਰਾਨ ਇੱਕ ਹੋਰ ਕਿਸਾਨ ਦੇ ਵੀ ਸੱਟਾਂ ਲੱਗੀਆਂ ਅਤੇ ਦਰਜਨ ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਟਕਰਾਅ ਕਾਫੀ ਵਧ ਗਿਆ ਪਰੰਤੂ ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕਿਸਾਨ ਆਗੂ ਸ਼ਗਨਦੀਪ ਸਿੰਘ ਅਤੇ ਬਲਦੇਵ ਸਿੰਘ ਦੀ ਜਮਾਨਤ ਅਰਜ਼ੀ ਮੰਨਜੂਰ ਕਰ ਲੈਣ ਤੋਂ ਬਾਅਦ ਇਹ ਸੰਘਰਸ਼ ਕੁੱਛ ਮੱਠਾ ਪਿਆ। ਇੰਨਾਂ ਕਿਸਾਨ ਆਗੂਆਂ ਦੇ ਅੱਜ ਦੇਰ ਸ਼ਾਮ ਜਾਂ ਭਲਕੇ ਬਠਿੰਡਾ ਜੇਲ ਵਿੱਚੋਂ ਬਾਹਰ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਪੁਲਿਸ ਵੱਲੋਂ ਹਿਰਾਸਤ ਵਿੱਚ ਲੲਏ ਗਏ ਕਿਸਾਨਾਂ ਨੂੰ ਰਿਹਾਅ ਕਰਾਉਣ ਦੇ ਲਈ ਜਥੇਬੰਦੀ ਵੱਲੋਂ ਪਿੰਡ ਜਿਉਂਦ ਵਿਖੇ ਹੀ ਧਰਨਾ ਸ਼ੁਰੂ ਕਰ ਦਿੱਤਾ ਗਿਆ। ਦੁਪਹਿਰ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋਇਆ।

ਇਹ ਵੀ ਪੜ੍ਹੋ  2 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਗੋ+ਲੀਆਂ ਮਾਰ ਕੇ ਕ+ਤ+ਲ

ਇਸ ਦੌਰਾਨ ਪਿੰਡ ਜਿਉਂਦ ਦੀ ਸੱਥ ਵਿੱਚ ਲੱਗੇ ਧਰਨੇ ਵਿੱਚ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਾੜਵੀਆਂ ਵਾਂਗ ਹੱਲਾ ਬੋਲ ਦਿੱਤਾ ਜਿਸ ਨਾਲ ਦੋ ਕਿਸਾਨ ਗੰਭੀਰ ਫੱਟੜ ਹੋ ਗਏ, ਮਜਦੂਰਾਂ ਘਰਾਂ ਵਿੱਚ ਵੜ ਕੇ ਕੁੱਟਿਆ ਗਿਆ, ਘਰਾਂ ਦਾ ਸਮਾਨ ਤੋੜ ਦਿੱਤਾ ਅਤੇ ਪਸੂਆਂ ਦਾ ਨੁਕਸਾਨ ਕੀਤਾ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਪੁਲਿਸ ਫੋਰਸ ਵੱਲੋਂ ਕਿਸਾਨਾਂ ਦੇ ਘਰਾਂ ਵਿੱਚ ਅੱਧੀ ਰਾਤ ਤੋਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਜਿਸ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਛੇ ਕਿਸਾਨਾਂ ਅਤੇ ਇੱਕ ਔਰਤ ਗੋਰਾ ਸਿੰਘ ਬੁਰਜ ਮਹਿਮਾਂ, ਭੋਲਾ ਸਿੰਘ ਸਰਜਾ ਮਹਿਮਾ, ਲਛਮਣ ਸਿੰਘ ਰਾਏ ਕੇ ਕਲਾਂ, ਤਾਰਾ ਸਿੰਘ ਪਥਰਾਲਾ,ਚੂਹੜ ਸਿੰਘ ਬਦਿਆਲਾ, ਜਸਵੰਤ ਸਿੰਘ ਘੜੈਲੀ ਅਤੇ ਮੌੜ ਚੜਤ ਸਿੰਘ ਦੇ ਪਿੰਡ ਆਗੂ ਦੇ ਘਰਵਾਲੀ ਮਨਜੀਤ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ। ਅੱਜ ਜਦੋਂ ਧਰਨੇ ਤੇ ਜਾਣ ਲਈ ਕਿਸਾਨ ਬਠਿੰਡਾ ਡੀਸੀ ਦਫਤਰ ਤੋਂ ਲਗਭਗ 40- 50 ਕਿਲੋਮੀਟਰ ਦੂਰ ਪਿੰਡ ਜਿਉਂਦ ਵਿਖੇ ਇਕੱਠੇ ਹੋਏ ਤਾਂ ਪਿੰਡ ਦੀ ਸੱਥ ਵਿੱਚ ਬੈਠੇ ਕਿਸਾਨਾਂ ਤੇ ਹੀ ਪੁਲਿਸ ਵੱਲੋਂ ਲਾਠੀਆਂ, ਅਥਰੂ ਗੈਸ ਦੇ ਗੋਲਿਆਂ ਤੇ ਰੋੜਿਆਂ ਨਾਲ ਹਮਲਾ ਕਰ ਦਿੱਤਾ ਅਤੇ ਮਜ਼ਦੂਰਾਂ ਦੀ ਘਰਾਂ ਵਿੱਚ ਵੜ ਕੇ ਕੁੱਟ ਮਾਰ ਕੀਤੀ ਜਿਸ ਨਾਲ ਪਿੰਡ ਮਾੜੀ ਦੇ ਕਿਸਾਨ ਚਰਨਜੀਤ ਸਿੰਘ ਨੂੰ ਕੁੱਟ ਕੁੱਟ ਕੇ ਉਸਦੀਆਂ ਲੱਤ ਤੋੜ ਦਿੱਤੀ ਤੇ ਸਿਰ ਚ ਸੱਟ ਲੱਗ ਗਈ, ਪਿੰਡ ਜਿਉਂਦ ਦੇ ਕਿਸਾਨ ਪੁਨੀਤ ਸਿੰਘ ਦੇ ਹੱਥ ਤੇ ਪੁਲਿਸ ਵੱਲੋਂ ਸੁੱਟਿਆ ਗੋਲਾ ਵੱਜਿਆ ਜਿਸ ਨਾਲ ਉਸਦਾ ਹੱਥ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਤੇ ਉਸ ਨੂੰ ਡੀਐਮਸੀ ਲੁਧਿਆਣਾ ਵਿਖੇ ਰੈਫਰ ਕੀਤਾ ਗਿਆ

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਦੌਰਾਨ ਹਰਜੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ, ਸਰਬਜੀਤ ਸਿੰਘ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਘਰੇ ਵੜ ਕੇ ਕੁੱਟਿਆ ਗਿਆ ਤੇ ਗਿਰਫ਼ਤਾਰ ਕੀਤਾ, ਘਰ ਬੈਠੇ ਮਜ਼ਦੂਰ ਜਗਸੀਰ ਸਿੰਘ ਨੂੰ ਕੁੱਟਿਆ, ਮਲਕੀਤ ਕੌਰ ਦੇ ਘਰ ਵਿੱਚ ਪੁਲਿਸ ਵੱਲੋਂ ਪੱਥਰ ਮਾਰੇ, ਘਰ ਚ ਖੜੀ ਕਾਰ ਦਾ ਅਥਰੂ ਗੈਸ ਦੇ ਗੋਲੇ ਨਾਲ ਸੀਸਾ ਟੁੱਟਿਆ, ਅੱਥਰੂ ਗੈਸ ਨਾਲ ਮਜ਼ਦੂਰਾਂ ਦੀਆਂ ਬੱਕਰੀਆਂ ਬੇਹੋਸ਼ ਹੋ ਗਈਆਂ । ਇਸ ਸਬੰਧੀ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਜੋ ਧਰਨੇ ਲੱਗਣ ਤੋਂ ਬਿਨਾਂ ਹੀ ਮਸਲੇ ਹੱਲ ਕਰਨ ਦਾ ਵਾਅਦਾ ਕਰਕੇ ਪੰਜਾਬ ਦੀ ਰਾਜ ਗੱਦੀ ਤੇ ਆਈ ਸੀ, ਨੇ ਅੱਜ ਪਿੰਡ ਵਿੱਚ ਬੈਠੇ ਕਿਸਾਨਾਂ ਤੇ ਹੀ ਭਾਰੀ ਜਬਰ ਕਰਨ ਦਾ ਇਤਿਹਾਸ ਰਚ ਦਿੱਤਾ । ਉਹਨਾਂ ਕਿਹਾ ਕਿ ਸਰਕਾਰ ਨੂੰ ਭਰਮ ਹੈ ਕਿ ਲਾਠੀਆਂ ਗੋਲੀਆਂ ਅਤੇ ਜੇਲਾਂ ਚ ਸੁੱਟ ਕੇ ਸੱਚ ਦੀ ਆਵਾਜ਼ ਨੂੰ ਦਬਾਇਆ ਜਾ ਸਕਦਾ ਹੈ ਪਰ ਇਹ ਕਦੇ ਨਹੀਂ ਦੱਬਦੀ ਤੇ ਅੱਜ ਜੇਲ ਚ ਬੰਦ ਕਿਸਾਨ ਆਗੂਆਂ ਨੂੰ ਜਮਾਨਤ ਮਿਲਣ ਤੇ ਸੰਘਰਸ਼ ਦੀ ਵੱਡੀ ਜਿੱਤ ਹੈ। ਉਹਨਾਂ ਕਿਹਾ ਕਿ ਇਹਨਾਂ ਆਗੂਆਂ ਦੀ ਰਿਹਾਈ ਲਈ ਜ਼ਿਲਾ ਪ੍ਰਸ਼ਾਸਨ ਜੂਨ 2025 ਤੋਂ ਵਾਅਦੇ ਕਰ ਰਿਹਾ ਹੈ ਕਿ ਕਿਸਾਨ ਦੋ- ਚਾਰ ਦਿਨਾਂ ਜਾਂ ਹਫਤੇ ਅੰਦਰ ਰਿਹਾਅ ਕਰ ਦਿੱਤੇ ਜਾਣਗੇ ਪਰ ਅੱਜ ਅੱਠ ਮਹੀਨਿਆਂ ਦੇ ਵਕਫੇ ਦੌਰਾਨ ਕੀਤੇ ਜਾ ਰਹੇ ਵੱਖ ਵੱਖ ਸਮਿਆਂ ਚ ਵਾਅਦਿਆਂ ਤਹਿਤ ਕਿਸਾਨ ਤਾਂ ਰਿਹਾਅ ਕੀ ਕਰਨੇ ਸੀ ਕਿਸਾਨਾਂ ਤੇ ਹੀ ਪਹਿਲਾਂ 6 ਫਰਵਰੀ ਤੇ ਅੱਜ ਫੇਰ ਜਬਰ ਢਾਇਆ ਅਤੇ ਕਿਸਾਨਾਂ ਤੇ ਹੀ ਹੋਰ ਪਰਚੇ ਦਰਜ ਕਰ ਲਏ ਗਏ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ

ਉਹਨਾਂ ਮੰਗ ਕੀਤੀ ਕਿ ਕਿਸੇ ਨਿਰਪੱਖ ਏਜੰਸੀ ਤੋਂ ਪੜਤਾਲ ਕਰਵਾ ਕੇ ਸ਼ਾਂਤਮਈ ਪਿੰਡ ਵਿੱਚ ਬੈਠੇ ਕਿਸਾਨਾਂ ਤੇ ਹਮਲਾ ਕਰਨ ਵਾਲੇ ਜਿੰਮੇਵਾਰ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ, ਜਖਮੀਆਂ ਦਾ ਇਲਾਜ ਮਾਹਰ ਡਾਕਟਰਾਂ ਤੋਂ ਸਰਕਾਰੀ ਖਰਚੇ ਤੇ ਕਰਵਾਇਆ ਜਾਵੇ, ਸਾਰੇ ਜਖਮੀਆਂ ਨੂੰ ਢੁਕਮਾ ਮੁਆਵਜਾ ਦਿੱਤਾ ਜਾਵੇ, ਇਸ ਅੰਦੋਲਨ ਦੌਰਾਨ ਪਾਏ ਸਾਰੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ, ਕਿਸਾਨ ਆਗੂ ਬਲਦੇਵ ਸਿੰਘ ਚੌਕੇ ਤੇ ਸਗਨਦੀਪ ਸਿੰਘ ਜਿਉਂਦ ਤੇ ਦਰਜ ਕੀਤੀ ਇਰਾਦਾ ਕਤਲ ਦੀ ਧਾਰਾ ਤੋੜੀ ਜਾਵੇ। ਅੱਜ ਬਠਿੰਡਾ ਜਿਲਾ ਦੇ ਬੁਲਾਰਿਆਂ ਤੋਂ ਇਲਾਵਾ ਜਿਲ੍ਹਾ ਮੁਕਤਸਰ ਸਾਹਿਬ ਦੇ ਜ਼ਿਲਾ ਆਗੂ ਗੁਰਪਾਸ ਸਿੰਘ ਸਿੰਘੇਵਾਲਾ ਅਤੇ ਜਿਲਾ ਮੋਗਾ ਦੇ ਆਗੂ ਬੂਟਾ ਸਿੰਘ ਭਾਗੀ ਕੇ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

0

👉12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ
👉ਭਗਵੰਤ ਸਿੰਘ ਮਾਨ ਸਰਕਾਰ ਦੇ ਵਿਜ਼ਨ ਹੇਠ ਪੇਂਡੂ ਖੇਡਾਂ ਨੂੰ ਮਿਲਿਆ ਨਵਾਂ ਜੀਵਨ : ਸਟੇਟ ਮੀਡੀਆ ਹੈੱਡ ਬਲਤੇਜ ਪੰਨੂ
Kila Raipur (Ludhiana) News: ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ।ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ। ਜਿਸ ਵਿੱਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪ੍ਰਿੰਟ, ਟੰਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਅ ਅਤੇ ਕਈ ਹੋਰ ਪੇਂਡੂ ਐਥਲੈਟਿਕ ਖੇਡਾਂ ਸ਼ਾਮਲ ਸਨ।

ਇਹ ਵੀ ਪੜ੍ਹੋ  Punjab Govt ਵੱਲੋਂ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਜਾਣੋਂ ਮਾਮਲਾ

ਖੇਡ ਮੈਦਾਨ ਪਰਿਵਾਰਾਂ, ਕਿਸਾਨਾਂ, ਨੌਜਵਾਨਾਂ ਸਮੂਹਾਂ, ਰਾਜ ਅਤੇ ਇਸ ਤੋਂ ਬਾਹਰ ਦੇ ਦਰਸ਼ਕਾਂ ਦੇ ਨਾਲ ਖਚਾਖਚ ਭਰਿਆ ਹੋਇਆ ਸੀ ਜਿਸ ਨਾਲ ਏਕਤਾ, ਉਤਸ਼ਾਹ ਅਤੇ ਭਾਈਚਾਰਕ ਭਾਵਨਾ ਦਾ ਇੱਕ ਵੱਖਰਾ ਹੀ ਮਾਹੌਲ ਪੈਦਾ ਹੋਇਆ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਤਸ਼ਾਹੀ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਦੀ ਪੁਨਰ ਸੁਰਜੀਤੀ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਸਾਬਤ ਹੋਈ ਹੈ। ਇਹ ਪ੍ਰਾਪਤੀ ਪੰਜਾਬ ਜਾਨਵਰਾਂ ‘ਤੇ ਜ਼ੁਲਮ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025 ਵਿੱਚ ਦਰਜ ਸੋਚ-ਸਮਝ ਕੇ ਕੀਤੇ ਗਏ ਵਿਧਾਨਕ ਸੁਧਾਰਾਂ ਅਤੇ ਜਾਨਵਰਾਂ ਦੀ ਭਲਾਈ ਅਤੇ ਸੁਰੱਖਿਆ ਦੁਆਰਾ ਸੰਭਵ ਹੋਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਰਵਾਇਤੀ ਖੇਡ ਦੀ ਵਾਪਸੀ ਨਾ ਸਿਰਫ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਦੀ ਹੈ ਬਲਕਿ ਨੌਜਵਾਨ ਪੀੜ੍ਹੀ ਵਿੱਚ ਰਵਾਇਤੀ ਪੇਂਡੂ ਖੇਡਾਂ ਲਈ ਨਵਾਂ ਉਤਸ਼ਾਹ ਵੀ ਜਗਾਉਂਦੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਖੇਡਾਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਵਾਪਸ ਖਿੱਚਣਗੀਆ ਅਤੇ ਉਨ੍ਹਾਂ ਨੂੰ ਨਸ਼ਿਆਂ ਅਤੇ ਬਹੁਤ ਜ਼ਿਆਦਾ ਮੋਬਾਈਲ ਦੀ ਵਰਤੋਂ ਤੋਂ ਦੂਰ ਕਰਨਗੀਆਂ।ਉਨ੍ਹਾਂ ਨੇ ਇਨ੍ਹਾਂ ਖੇਡਾਂ ਨਾਲ ਲੋਕਾਂ ਦੇ ਡੂੰਘੇ ਭਾਵਨਾਤਮਕ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਖੇਡਾਂ ਪੰਜਾਬ ਦੇ ਸੱਭਿਆਚਾਰ, ਵਿਰਾਸਤ ਨੂੰ ਜ਼ਿੰਦਾ ਅਤੇ ਬਰਕਰਾਰ ਰੱਖਣ ਵਿੱਚ ਸਹਾਇਤਾ ਕਰਦੀਆ ਹਨ।

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਨੌਜਵਾਨਾਂ ਨੂੰ ਇਨ੍ਹਾਂ ਪਰੰਪਰਾਵਾਂ ਨਾਲ ਦੁਬਾਰਾ ਜੋੜੀਏ ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਰੀਲ ਸੱਭਿਆਚਾਰ ਅਤੇ ਡਿਜੀਟਲ ਭਟਕਣਾ ਨੇ ਉਨ੍ਹਾਂ ਨੂੰ ਅਸਲੀ ਪੰਜਾਬੀ ਜੜ੍ਹਾਂ ਤੋਂ ਦੂਰ ਕਰ ਦਿੱਤਾ ਹੈ।ਇਸ ਤੋਂ ਪਹਿਲਾਂ ਦਿਨ ਵਿੱਚ ਪੰਜਾਬ ਸਰਕਾਰ ਦੇ ਸਟੇਟ ਮੀਡੀਆ ਹੈੱਡ ਸ੍ਰੀ ਬਲਤੇਜ ਪੰਨੂ ਨੇ ਪ੍ਰਬੰਧਕਾਂ ਅਤੇ ਦਰਸ਼ਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦੀ ਸ਼ਲਾਘਾ ਕੀਤੀ ਜਿਸ ਨਾਲ ਇਹਨਾਂ ਖੇਡਾਂ ਨੂੰ ਇੱਕ ਸ਼ਾਨਦਾਰ ਸਫਲਤਾ ਵਿੱਚ ਬਦਲਿਆ ਗਿਆ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਕਿਵੇਂ ਬੈਲ ਗੱਡੀਆਂ ਦੀਆਂ ਦੌੜਾਂ ਦੀ ਮੁੜ ਸ਼ੁਰੂਆਤ ਨੇ ਪੰਜਾਬ ਭਰ ਵਿੱਚ ਇੱਕ ਤਾਜ਼ਾ ਖੇਡ ਭਾਵਨਾ ਭਰੀ ਹੈ ਜਿਸ ਨਾਲ ਪੇਂਡੂ ਜੋਸ਼ ਅਤੇ ਸੱਭਿਆਚਾਰਕ ਪਛਾਣ ਦੇ ਪ੍ਰਤੀਕ ਵਜੋਂ ਪੇਂਡੂ ਓਲੰਪਿਕ ਕਿਲਾ ਰਾਏਪੁਰ ਦੀ ਸ਼ਾਨ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਜ਼ਨ ਦੇ ਤਹਿਤ, ਅਸੀਂ ਪਿਛਲੀਆਂ ਚੁਣੌਤੀਆਂ ਨੂੰ ਪਾਰ ਕਰਕੇ ਇਸ ਸ਼ਾਨਦਾਰ ਖੇਡਾਂ ਨੂੰ ਸਹੀ ਸੁਰੱਖਿਆ ਪ੍ਰਬੰਧਾਂ ਨਾਲ ਵਾਪਸ ਲਿਆਂਦਾ ਹੈ ਅਤੇ ਅੱਜ ਲੋਕਾਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖ ਕੇ ਪਤਾ ਲੱਗਦਾ ਹੈ ਕਿ ਇਹ ਕੋਸ਼ਿਸ਼ ਦੇ ਸ਼ਲਾਘਾਯੋਗ ਹੈ।”ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਐਸ.ਡੀ.ਐਮ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ, ਐਸ.ਡੀ.ਐਮ ਉਪਿੰਦਰਜੀਤ ਕੌਰ ਬਰਾੜ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਅਤੇ ਹੋਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਵੱਲੋਂ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਜਾਣੋਂ ਮਾਮਲਾ

0

👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਵਿੱਚ ਕੀਤਾ ਅਚਨਚੇਤ ਨਿਰੀਖਣ; ਕਿਹਾ, ਅਣਗਹਿਲੀ ਖ਼ਿਲਾਫ਼ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ
Ludhiana News: ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ।ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ।

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰਨ ਦਾ ਪ੍ਰਤੱਖ ਪ੍ਰਮਾਣ ਹੈ। ਲਾਪਰਵਾਹੀ ਜਾਂ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਵਾਲੀ ਪਹੁੰਚ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਭਗਵੰਤ ਸਿੰਘ ਮਾਨ ਸਰਕਾਰ ਲਈ ਪ੍ਰਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਹਰ ਪੱਧਰ ’ਤੇ ਜਵਾਬਦੇਹੀ ਲਾਜ਼ਮੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।ਇਨ੍ਹਾਂ ਕੁਤਾਹੀਆਂ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਛੋਟੀ ਤੋਂ ਛੋਟੀ ਲਾਪਰਵਾਹੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਕਲਾਸਰੂਮਾਂ ਵਿੱਚ ਸਿਰਜਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਇਹ ਵੀ ਪੜ੍ਹੋ  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ:ਵਿਧਾਇਕ ਕੁਲਵੰਤ ਸਿੰਘ ਨੇ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵਿਦਿਅਕ ਮਿਆਰਾਂ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਦੇ ਮੁਲਾਂਕਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਜਾ ਰਿਹਾ ਹੈ। ਇਹ ਅਚਨਚੇਤ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ ‘ਤੇ ਆਪਣੇ ਦੌਰੇ ਦੀ ਇੱਕ ਕਲਿੱਪ ਸਾਂਝੀ ਕਰਦਿਆਂ ਕਿਹਾ: “ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਦੌਰਾ ਕੀਤਾ ਅਤੇ ਵਿਦਿਅਕ ਮਿਆਰਾਂ ਅਤੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਸਾਡੇ ਲਈ ਸਾਡੇ ਬੱਚਿਆਂ ਦੀ ਸਿੱਖਿਆ ਤੋਂ ਵੱਧ ਮਹੱਤਵਪੂਰਨ ਕੁਝ ਨਹੀਂ ਹੈ। ਜੇਕਰ ਕੋਈ ਵੀ ਅਧਿਆਪਕ ਡਿਊਟੀ ਵਿੱਚ ਕੁਤਾਹੀ ਜਾਂ ਅਣਗਹਿਲੀ ਵਰਤਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਇਸ ਪ੍ਰਾਇਮਰੀ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਵਿਦਿਆਰਥੀਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਾਦਲ ਪ੍ਰਵਾਰ ‘ਤੇ ਵੱਡਾ ਹਮਲਾ

0

👉ਸ਼੍ਰੋਮਣੀ ਕਮੇਟੀ ‘ਚ ਭ੍ਰਿਸ਼ਟਾਚਾਰ ਤੇ ਧਾਂਦਲੀਆਂ ਲਈ ਸੁਖਬੀਰ ਬਾਦਲ ਨੂੰ ਠਹਿਰਾਇਆ ਜ਼ਿੰਮੇਵਾਰ
Jalandhar News: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪਹਿਲਾਂ ਹੀ ਕੋਟ-ਕਚਹਿਰੀਆਂ ਤੇ ਜਾਂਚ ਏਜੰਸੀਆਂ ਦਾ ਸਾਹਮਣਾ ਕਰ ਰਹੀ ਸ਼੍ਰੋਮਣੀ ਕਮੇਟੀ ਦੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਦਲ ਪਰਿਵਾਰ ਉੱਪਰ ਵੱਡਾ ਹਮਲਾ ਬੋਲਿਆ ਹੈ। ਉਹਨਾਂ ਸ਼੍ਰੋਮਣੀ ਕਮੇਟੀ ਦੇ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਹੋਰਾਂ ਧਾਂਦਲੀਆਂ ਦੇ ਲਈ ਸੁਖਬੀਰ ਸਿੰਘ ਬਾਦਲ ਨੂੰ ਜਿੰਮੇਵਾਰ ਠਹਿਰਾਉਂਦਿਆਂ ਪੰਥਕ ਧਿਰਾਂ ਨੂੰ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਹੈ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਰਘਬੀਰ ਸਿੰਘ ਨੇ ਇਸ ਮੁੱਦੇ ਨੂੰ ਲੈ ਕੇ ਅੱਜ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਅਤੇ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਨਾਂ ਦੇ ਪ੍ਰਧਾਨ ਹਨ, ਅਸਲੀ ਪਾਵਰ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿੱਚ ਹੈ।

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਹਨਾਂ ਭਰਿਸ਼ਟਾਚਾਰ ਦੀ ਗੱਲ ਕਰਦਿਆਂ ਦੋਸ਼ ਲਗਾਏ ਕਿ ਉਹਨਾਂ ਦੇ ਨਾਲ ਹੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਪਦਵੀ ਤੋਂ ਹਟਾਏ ਗਏ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਮੁਕਤਸਰ ਤੋਂ ਵਾਪਸ ਅੰਮ੍ਰਿਤਸਰ ਲਿਆਉਣ ਦੇ ਲਈ ਕਥਿਤ ਤੌਰ ‘ਤੇ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ। ਗਿਆਨੀ ਰਘਬੀਰ ਸਿੰਘ ਇੱਥੇ ਹੀ ਨਹੀਂ ਰੁਕੇ, ਬਲਕਿ ਉਹਨਾਂ ਦਾਅਵਾ ਕੀਤਾ ਕਿ 328 ਪਾਵਨ ਸਰੂਪਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਜਾਣਕਾਰੀ ਹੈ । ਉਹਨਾਂ ਇਹ ਵੀ ਦੋਸ਼ ਲਗਾਇਆ ਕਿ ਸ਼੍ਰੀ ਦਰਬਾਰ ਸਾਹਿਬ ਵਿਖੇ ਸਿੱਖ ਸੰਗਤਾਂ ਵੱਲੋਂ ਰਖਵਾਏ ਜਾਣ ਵਾਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਲਈ ਵੀ ਭੇਟਾ ਦੇ ਰੂਪ ਵਿੱਚ ਪੰਜ-ਪੰਜ ਲੱਖ ਰੁਪਏ ਦੀ ਰਿਸ਼ਵਤ ਲਈ ਗਈ ਹੈ। ਉਹਨਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੀਆਂ ਬਹੁ-ਕੀਮਤੀ ਜਮੀਨ ਜਾਇਦਾਦਾਂ ਨੂੰ ਵੇਚ ਕੇ ਪੈਸਾ ਨਿੱਜੀ ਜੇਬਾਂ ਦੇ ਵਿੱਚ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ

ਜਿਕਰਯੋਗ ਹੈ ਕਿ ਹਾਲ ਹੀ ਵਿੱਚ ਮੋਹਾਲੀ ਦੇ ਗੁਰਦੁਆਰਾ ਸਾਹਿਬ ਅੰਬ ਨਾਲ ਸਬੰਧਤ ਕੀਮਤੀ ਜ਼ਮੀਨ ਵੇਚਣ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ।ਇਸ ਤੋਂ ਇਲਾਵਾ, ਬਾਦਲ ਪਰਿਵਾਰ ‘ਤੇ ਸਿੱਧਾ ਨਿਸ਼ਾਨਾ ਸਾਧਦੇ ਹੋਏ, ਉਨ੍ਹਾਂ ਕਿਹਾ ਕਿ ਪੂਰੀ ਸੰਸਥਾ ਇੱਕ ਪਰਿਵਾਰ ਦੁਆਰਾ ਨਿਯੰਤਰਿਤ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਥ ਦੀਆਂ ਮਹਾਨ ਪਰੰਪਰਾਵਾਂ ਅਤੇ ਜਥੇਦਾਰਾਂ ਦੇ ਅਹੁਦਿਆਂ ਦੀ ਵਰਤੋਂ ਨਿੱਜੀ ਰਾਜਨੀਤਿਕ ਹਿੱਤਾਂ ਨੂੰ ਅੱਗੇ ਵਧਾਉਣ ਅਤੇ ਦੋਸ਼ੀਆਂ ਨੂੰ ਮਾਫੀ ਦਿਵਾਉਣ ਲਈ ਕੀਤੀ ਗਈ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।ਰਘੁਬੀਰ ਸਿੰਘ ਨੇ ਸਪੱਸ਼ਟ ਤੌਰ ‘ਤੇ ਦੋਸ਼ ਲਗਾਇਆ ਕਿ ਸ਼੍ਰੋਮਣੀ ਕਮੇਟੀ ਦੇ ਅੰਦਰ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਦਾ ਹੱਥ ਹੈ। ਉਨ੍ਹਾਂ ਇਸ ਪੂਰੇ ਮਾਮਲੇ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

2 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਗੋ+ਲੀਆਂ ਮਾਰ ਕੇ ਕ+ਤ+ਲ

0

Sangrur News:ਸੰਗਰੂਰ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਬੱਬੂ ਵਜੋਂ ਹੋਈ ਹੈ, ਜੋ ਕਿ ਪਿੰਡ ਲਹਿਲ ਕਲਾਂ ਦਾ ਰਹਿਣ ਵਾਲਾ ਸੀ। ਦਸਿਆ ਜਾ ਰਿਹਾ ਕਿ ਬੱਬੂ ਨੇ ਦੋ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ। ਸੂਚਨਾ ਮੁਤਾਬਕ ਬੀਤੀ ਰਾਤ ਦੋ ਹਮਲਾਵਰ ਉਸਦੇ ਘਰ ਦੀ ਕੰਧ ਟੱਪ ਕੇ ਅੰਦਰ ਆਏ ਤੇ ਗੁਰਪ੍ਰੀਤ ਉੱਪਰ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ  PSPCL ਦਾ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਦੇ ਮੈਂਬਰਾਂ ਅਨੁਸਾਰ ਗੁਰਪ੍ਰੀਤ ਸਿੰਘ ਦਾ ਕਿਸੇ ਨਾਲ ਕੋਈ ਵੀ ਲੜਾਈ ਝਗੜਾ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

PSPCL ਦਾ ਲਾਈਨਮੈਨ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

0

Hoshiarpur News:ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਅਟੋਵਾਲ,ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਤਨੁਲੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਕਾਰ ਐਕਸੀਡੈਂਟ ਵਿੱਚ ਹੋਈ ਨੌਜਵਾਨ ਦੀ ਮੌ+ਤ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਨੇ ਮੀਟਰ ਤੋਂ ਆਪਣੇ ਘਰ ਤੱਕ ਆਉਂਦੀ ਬਿਜਲੀ ਦੀ ਤਾਰ ਦਾ ਰੂਟ ਬਦਲਾਉਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਮੁਲਜ਼ਮ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ ਮਿਲਿਆ, ਜਿਸਨੇ ਮੀਟਰ ਤੋਂ ਉਸਦੇ ਘਰ ਤੱਕ ਆਉਂਦੀਆਂ ਬਿਜਲੀ ਦੀਆਂ ਤਾਰਾਂ ਦਾ ਰਸਤਾ ਬਦਲਣ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਲਾਈਨਮੈਨ ਬਲਵੀਰ ਸਿੰਘ (ਫੌਜੀ) ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਹ ਵੀ ਪੜ੍ਹੋ  ਨਗਰ ਨਿਗਮ ਚੋਣਾਂ; ਹਾਈਕੋਰਟ ਵੱਲੋਂ 18 ਮਾਰਚ ਤੱਕ ਰੋਕ ਜਾਰੀ

ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਵਿੱਚ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ

Bathinda News:ਪੁਲਿਸ ਨੇ ਭਾਰਤ ਦੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਵੱਲ ਵਧ ਰਹੇ ਕਿਸਾਨਾਂ ਨੂੰ ਰਾਸਤੇ ਵਿੱਚ ਰੋਕ ਦਿੱਤਾ ਹੈ। ਇਹ ਕਿਸਾਨ ਬਠਿੰਡਾ ਵਿੱਚ ਡੀਸੀ ਦਫਤਰ ਦੇ ਬਾਹਰ ਧਰਨਾ ਦੇਣ ਜਾ ਰਹੇ ਸਨ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਦਬਾਉਣ ਲਈ ਬਠਿੰਡਾ ਚੰਡੀਗੜ੍ਹ ਹਾਈਵੇ ਤੇ ਧਰਨਾ ਦਿੱਤਾ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਪਹੁੰਚੀ। ਪਿੰਡ ਜਿਉਂਦ ਵਿਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ।

ਇਹ ਵੀ ਪੜ੍ਹੋ  ਕਾਰ ਐਕਸੀਡੈਂਟ ਵਿੱਚ ਹੋਈ ਨੌਜਵਾਨ ਦੀ ਮੌ+ਤ

ਪੁਲਿਸ ਨੇ ਅਥਰੂ ਗੈਸ ਦੇ ਗੋਲੇ ਛੱਡੇ ਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਹਾਈਵੇ ਜਾਮ ਹੋ ਗਿਆ ਪੁਲਿਸ ਨੇ ਬਠਿੰਡਾ ਤੋਂ ਚੰਡੀਗੜ੍ਹ ਜਾਣ ਵਾਲੀ ਆਵਾਜਾਈ ਨੂੰ ਪਿੰਡਾਂ ਰਾਹੀਂ ਰਵਾਨਾ ਕੀਤਾ। ਕਿਸਾਨਾਂ ਦੀ ਮੰਗ ਹੈ ਕਿ ਉਹਨਾਂ ਦੇ ਦੋ ਕੈਦ ਸਾਥੀ ਸ਼ਗਨਦੀਪ ਸਿੰਘ ਤੇ ਬਲਦੇਵ ਸਿੰਘ ਜੋ ਕਿ ਕਾਫੀ ਮਹੀਨਿਆਂ ਤੋਂ ਜੇਲ ਵਿੱਚ ਹਨ ।ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895917