Tuesday, May 5, 2026
Home Blog Page 156

ਕੁਦਰਤ ਦੇ ਰੰਗ; ਵੱਡੇ ਭਰਾ ਦੇ ‘ਵਿਯੋਗ’ ‘ਚ ਛੋਟੇ ਨੇ ਵੀ ਕੁੱਝ ਘੰਟਿਆਂ ਬਾਅਦ ਦਮ ਤੋੜਿਆ

0

Firozpur News: ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿਚ ਸੋਮਵਾਰ ਨੂੰ ਵਾਪਰੀ ਇੱਕ ਅਨੌਖੀ ਘਟਨਾ ਦੀ ਇਲਾਕੇ ਵਿਚ ਚਰਚਾ ਹੈ। ਪਿੰਡ ਕੁਲਗੜ੍ਹੀ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਨੇ ਕੁੱਝ ਹੀ ਘੰਟਿਆਂ ਵਿਚ ਇੱਕ-ਦੂਜੇ ਦੇ ਅੱਗੜ-ਪਿੱਛੜ ਦਮ ਤੋੜ ਦਿੱਤਾ। ਕਿਸਾਨ ਭਰਾਵਾਂ ਦੇ ਪਿਆਰ ਦੀ ਹਰ ਕੋਈ ਗੱਲ ਕਰ ਰਿਹਾ ਹੈ। ਪਹਿਲਾਂ ਵੱਡੇ ਭਰਾ ਰਾਜਵੰਤ ਸਿੰਘ ਸੰਧੂ (71) ਨੂੰ ਸੋਮਵਾਰ ਸਵੇਰੇ ਅਚਾਨਕ ਦਿਲ ਦਾ ਦੌਰਾ ਪਿਆ ਤੇ ਇਸਤੋਂ ਪਹਿਲਾਂ ਉਸਨੂੰ ਹਸਪਤਾਲ ਲਿਜਾਇਆ ਜਾਂਦਾ, ਦਮ ਤੋੜ ਦਿੱਤਾ।

ਇਹ ਵੀ ਪੜ੍ਹੋ Punjab Govt ‘ਚ ਜਲਦੀ ਹੀ ਦੋ Dy CM ਬਣਾਉਣ ਦੀ ਤਿਆਰੀ; ਪੜ੍ਹੋ ਕਿਸ-ਕਿਸ ਦੇ ਨਾਵਾਂ ਦੀ ਚਰਚਾ !

ਪ੍ਰਵਾਰ ਨੇ ਸਮਾਜਿਕ ਤੇ ਧਾਰਮਿਕ ਰੀਤੀ ਰਿਵਾਜ਼ਾਂ ਮੁਤਾਬਕ ਸੋਮਵਾਰ ਨੂੰ ਹੀ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕਰਕੇ ਦੁਪਿਹਰ ਸਮੇਂ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ। ਆਪਣੇ ਵੱਡੇ ਭਰਾ ਦੀ ਅਚਾਨਕ ਹੋਈ ਮੌਤ ਦਾ ਵੱਡਾ ਸਦਮਾ, ਉਸਦੇ ਛੋਟੇ ਭਰਾ ਭਗਵੰਤ ਸਿੰਘ ਸੰਧੂ (69) ਨੂੰ ਵੀ ਲੱਗਿਆ। ਭਰਾ ਨੂੰ ਅੰਤਿਮ ਵਿਦਾਈ ਦੇਣ ਤੋਂ ਬਾਅਦ ਉਹ ਚੁੱਪ-ਚਾਪ ਉਸਦੇ ਕਮਰੇ ਵਿਚ ਚਲਾ ਗਿਆ ਤੇ ਉਸਦੇ ਮੰਜੇ ਉੱਪਰ ਹੀ ਪੈ ਗਿਆ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਇਸ ਦੌਰਾਨ ਜਦ ਰਿਸ਼ਤੇਦਾਰਾਂ ਨੇ ਵਾਪਸੀ ਕਰਨੀ ਸ਼ੁਰੂ ਕੀਤੀ ਤਾਂ ਕੁੱਝ ਭਗਵੰਤ ਸਿੰਘ ਨੂੰ ਵੀ ਮਿਲਣ ਕਮਰੇ ਵਿਚ ਚਲੇ ਗਏ ਪ੍ਰੰਤੂ ਉਥੇ ਦੇਖਿਆ ਤਾਂ ਉਸਦੇ ਸਰੀਰ ਵਿਚੋਂ ਰੂਹ ਉੱਡ ਚੁੱਕੀ ਸੀ। ਜਦ ਡਾਕਟਰਾਂ ਨੂੰ ਚੈੱਕ ਕਰਵਾਇਆ ਤਾਂ ਪਤਾ ਲੱਗਿਆ ਕਿ ਉਸਦੀ ਵੀ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ। ਪ੍ਰਵਾਰ ਦੇ ਵਿਚੋਂ ਅਚਾਨਕ ਦੋ ਵੱਡੇ ਮੈਂਬਰਾਂ ਦੇ ਇਸ ਤਰ੍ਹਾਂ ਚਲੇ ਜਾਣ ਦੇ ਨਾਲ ਜਿੱਥੇ ਸਾਰੇ ਪ੍ਰਵਾਰਕ ਮੈਂਬਰ ਤੇ ਰਿਸ਼ਤੇਦਾਰ ਉਦਾਸ ਹਨ, ਉਥੇ ਪਿੰਡ ਅਤੇ ਆਸਪਾਸ ਦੇ ਇਲਾਕੇ ਵਿਚ ਲੋਕ ਭਰਾਵਾਂ ਦੇ ਪਿਆਰ ਦੀਆਂ ਗੱਲਾਂ ਕਰ ਰਹੇ ਹਨ, ਜਿਹੜੇ ਕੁੱਝ ਹੀ ਘੰਟਿਆਂ ਦੀ ਵਕਫ਼ੇ ‘ਤੇ ਇਸ ਜਹਾਨ ਨੂੰ ਅਲਵਿਦਾ ਕਹਿ ਗਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ

0

👉ਐਡਵੋਕੇਟ ਧਾਮੀ ਨੇ ਸੰਗਤ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਰੱਖਿਆ ਨੀਂਹ ਪੱਥਰ
👉ਧਰਮ ਦੇ ਪ੍ਰਚਾਰ ਪ੍ਰਸਾਰ ਲਈ ਐਡਵੋਕੇਟ ਧਾਮੀ ਨੇ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ ਵਿਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਦੇ ਨਵੀਨੀਕਰਨ ਮਗਰੋਂ ਸੰਗਤ ਅਰਪਣ ਕਰਨ ਸਮੇਂ ਹੋ ਰਹੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਛੱਤੀਸਗੜ੍ਹ ਰਾਹੀਂ ਚਲਾਇਆ ਜਾਂਦਾ ਹੈ। ਇਸ ਦਰਬਾਰ ਦੇ ਨਵੀਨੀਕਰਨ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਸ. ਜਗਜੀਤ ਸਿੰਘ ਖਨੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇੇਟੀ ਵੱਲੋਂ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਚੇਚੇ ਯਤਨ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਸਿੱਖ ਮਿਸ਼ਨ ਛੱਤੀਸਗੜ੍ਹ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਣੋਗ ਨਾਲ ਉਚੇਚੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਹੈ ਕਿ ਬਾਹਰ ਵੱਸਦੇ ਸਿੱਖਾਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਆਪਣੇ ਸਿੱਖੀ ਸਰੂਪ ਨੂੰ ਸੰਭਾਲ ਕੇ ਰੱਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਿੱਖ ਦੀ ਆਪਣੀ ਸੰਸਥਾ ਹੈ, ਜਿਸ ਨੂੰ ਸਾਡੇ ਬਜ਼ਰੁਗਾਂ ਨੇ ਲੰਮੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਆਪਣੀ ਮਾਣ-ਮੱਤੀ ਸੰਸਥਾ ਨਾਲ ਸਹਿਯੋਗ ਕਰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਯਤਨ ਕਰਨੇ ਹਰ ਸਿੱਖ ਦਾ ਫ਼ਰਜ਼ ਹੈ।

ਇਹ ਵੀ ਪੜ੍ਹੋ  High Court ਨੇ ਪੰਜਾਬ ਦੀ ਨਾਮੀਂ ਯੂਨੀਵਰਸਿਟੀ ਨੂੰ 1.37 ਕਰੋੜ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਸਹੂਲਤ ਲਈ ਹੋਰ ਕਾਰਜ ਵੀ ਕੀਤੇ ਜਾਣਗੇ, ਜਿਸ ਲਈ ਵਿਸ਼ੇਸ਼ ਤੌਰ ’ਤੇ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸੇ ਦੌਰਾਨ ਛੱਤੀਗੜ੍ਹ ਦੇ ਸਮਾਜਸੇਵੀ ਤੇ ਸਿੱਖ ਆਗੂ ਸ. ਬਲਦੇਵ ਸਿੰਘ ਭਾਟੀਆ ਅਤੇ ਛੱਤੀਸਗੜ੍ਹ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਛੱਤੀਸਗੜ੍ਹ ਦੇ ਸਿੱਖ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸ਼ੈਣੀ ਤੇ ਸ. ਅਜੀਤ ਸਿੰਘ, ਛੱਤੀਸਗੜ੍ਹ ਦੇ ਸਿੱਖ ਆਗੂ ਸ. ਜਗਜੀਤ ਸਿੰਘ ਖਨੂਜਾ, ਸ. ਜੀ.ਐਸ. ਬਾਮਰਾ, ਘੱਟਗਿਣਤੀ ਕਮਿਸ਼ਨ ਛੱਤੀਸਗੜ੍ਹ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ, ਸ. ਬਲਦੇਵ ਸਿੰਘ ਭਾਟੀਆ, ਸਾਬਕਾ ਵਿਧਾਇਕ ਸ. ਗੁਰਮੁੱਖ ਸਿੰਘ, ਸ. ਕੁਲਦੀਪ ਸਿੰਘ ਜਨੇਜਾ, ਸ. ਰਵੀ ਰਾਜ ਸਿੰਘ, ਸ. ਬਲਰਾਜ ਸਿੰਘ, ਸ. ਗੁਰਮੇਜ ਸਿੰਘ ਭਾਵਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ:ਵਿਧਾਇਕ ਕੁਲਵੰਤ ਸਿੰਘ ਨੇ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

0

SAS Nagar News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਫੇਜ਼-11 ਦੇ ਵਾਰਡ ਨੰਬਰ 16 ਦੇ ਸਪੋਰਟਸ ਕੰਪਲੈਕਸ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਇਸ ਮੁਹਿੰਮ ਤਹਿਤ ਗੁਰਦੁਆਰਾ ਸਿੰਘ ਸਭਾ ਫੇਜ਼-11 ਤੋਂ ਸ਼ਰਧਾਲੂਆਂ ਦਾ ਇੱਕ ਜੱਥਾ ਤੀਰਥ ਯਾਤਰਾ ਕਰ ਚੁੱਕਾ ਹੈ।ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਯਾਤਰੀ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਵਾਲਮੀਕੀ ਮੰਦਰ, ਰਾਮ ਤੀਰਥ ਅਤੇ ਵਾਘਾ ਬਾਰਡਰ ਆਦਿ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਮੋਹਾਲੀ ਪਰਤਣਗੇ। ਇਸ ਤੋਂ ਬਾਅਦ ਇਹ ਬੱਸ ਦੁਬਾਰਾ ਹੋਰ 40 ਯਾਤਰੀਆਂ ਨੂੰ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਹੋਰਨਾਂ ਸੂਬਿਆਂ ਨਾਲੋਂ ਪਹਿਲਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਲਗਭਗ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਆਗਾਮੀ ਬਜਟ ਸੈਸ਼ਨ ਦੌਰਾਨ ਸ਼ੁਰੂ ਕੀਤੀ ਜਾਵੇਗੀ।ਵਿਧਾਇਕ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ, 600 ਯੂਨਿਟ ਬਿੱਲ ਤੱਕ ਘਰੇਲੂ ਬਿਜਲੀ ਮੁਆਫ ਕੀਤੀ ਗਈ ਹੈ, ਸਕੂਲਾਂ ਵਿੱਚ ਲੋੜੀਂਦਾ ਸਟਾਫ ਭਰਿਆ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਸਿੱਖਣ ਲਈ ਵਿਦੇਸ਼ ਦੌਰਿਆਂ ‘ਤੇ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਦੁਬਾਰਾ ਰੰਗਲਾ ਬਣਾਉਣ ਲਈ ਵੱਡੇ ਪੱਧਰ ‘ਤੇ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਆਉਣ-ਜਾਣ ਲਈ ਮੁਫ਼ਤ ਏ.ਸੀ. ਬੱਸਾਂ, ਰਹਿਣ ਲਈ ਏ.ਸੀ. ਕਮਰੇ, ਤਿੰਨ ਵਾਰ ਖਾਣਾ, ਦੋ ਵਾਰ ਚਾਹ ਅਤੇ ਸਨੈਕਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਹਰ ਬੱਸ ਵਿੱਚ ਇੱਕ ਸਹਾਇਕ ਅਤੇ ਡਾਕਟਰੀ ਟੀਮ ਵੀ ਮੌਜੂਦ ਰਹੇਗੀ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਇਹ ਵੀ ਪੜ੍ਹੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

ਉਨ੍ਹਾਂ ਕਿਹਾ ਕਿ ਇਹ ਯੋਜਨਾ ਸੀਨੀਅਰ ਸਿਟੀਜ਼ਨਾਂ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਸੂਬੇ ਭਰ ਦੇ ਬਜ਼ੁਰਗਾਂ ਵਿੱਚ ਇਸ ਪ੍ਰਤੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਉਪਰਾਲਿਆਂ ਨਾਲ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ।ਇਸ ਮੌਕੇ ਡਾ. ਸਨੀ ਆਹਲੂਵਾਲੀਆ (ਚੇਅਰਮੈਨ ਪੰਜਾਬ ਸੀਵਰੇਜ ਬੋਰਡ), ਸਟੇਟ ਅਵਾਰਡੀ ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਰਣਜੀਤ ਸਿੰਘ ਢਿੱਲੋਂ, ਅਸ਼ੋਕ ਕੁਮਾਰ, ਉਪਕਾਰ ਸਿੰਘ, ਜਗਦੀਸ਼ ਸਿੰਘ ਸਰਾਓ, ਹਰਜੀਤ ਸਿੰਘ, ਹਰਪਾਲ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਸੰਧੂ, ਰਘਵੀਰ ਸਿੰਘ ਮਾਨ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਕੇਸਰ ਸਿੰਘ, ਰਣਜੀਤ ਗਰਚਾ, ਜਸਵੀਰ ਕੌਰ, ਹਰਵਿੰਦਰ ਕੌਰ ਅਤੇ ਬਲਵਿੰਦਰ ਕੌਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

0

Fazilka News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਕਾਨੂੰਗੋ ਦਾ ਭਰਾ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਉਕਤ ਜੂਨੀਅਰ ਇੰਜੀਨੀਅਰ ਨੂੰ ਉਸਦੇ ਦਫ਼ਤਰ ਵਿੱਚ ਮਿਲਿਆ ਜਿੱਥੇ ਉਸਨੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਮੰਗੀ।

ਇਹ ਵੀ ਪੜ੍ਹੋ  Bathinda ਸ਼ਹਿਰ ‘ਚ ਤੜਕਸਾਰ ਹੋਇਆ ਪੁਲਿਸ ਮੁਕਾਬਲਾ; ਇੱਕ ਜਖ਼ਮੀ, 5 ਬਦਮਾਸ਼ ਕਾਬੂ

ਸ਼ਿਕਾਇਤਕਰਤਾ ਨੇ 5000 ਰੁਪਏ ਰਿਸ਼ਵਤ ਮੰਗਣ ਵਾਲੀ ਉਹ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ। ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਵਾਰ-ਵਾਰ ਬੇਨਤੀ ਕਰਨ ’ਤੇ ਸੌਦਾ 4000 ਰੁਪਏ ਵਿੱਚ ਤੈਅ ਹੋ ਗਿਆ।ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

👉ਸਮਾਗਮ ਦੌਰਾਨ ਨਵੀਨਤਮ ਸਿੱਖਿਆ ਵਿਧੀਆਂ, ਤਕਨੀਕੀ ਏਕੀਕਰਨ ਅਤੇ ਅਧਿਆਪਕਾਂ ਦੀ ਸਿਰਜਣਾਤਮਕਤਾ ਨੂੰ ਕੀਤਾ ਗਿਆ ਪੇਸ਼: ਹਰਜੋਤ ਸਿੰਘ ਬੈਂਸ
Fatehgarh Sahib News:ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ “ਅਧਿਆਪਕ ਮੇਲਾ 2025-26” ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ।ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ  ਕਾਨੂੰਗੋ ਦਾ ਭਰਾ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ ‘ਤੇ ਪੰਜਾਬ ਦੇ ਹਰ ਬੱਚੇ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਸਮਾਗਮ ਦੌਰਾਨ ਦਿਖਾਈ ਗਈ ਊਰਜਾ ਅਤੇ ਰਚਨਾਤਮਕਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਉੱਤਮਤਾ ਦੇ ਇੱਕ ਨਵੇਂ ਯੁੱਗ ਵੱਲ ਵੱਧਣ ਲਈ ਪੂਰੀ ਤਰ੍ਹਾਂ ਤਿਆਰ ਹੈ।”ਮੰਤਰੀ ਨੇ ਕਿਹਾ, “ਅਧਿਆਪਕ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ।” ਸ. ਬੈਂਸ ਨੇ ਕਿਹਾ ਕਿ ਇਸ ਅਧਿਆਪਕ ਮੇਲਾ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਵਿਸ਼ਾ ਅਧਿਆਪਕਾਂ ਨੇ ਦਸ ਵੱਖ-ਵੱਖ ਸ਼੍ਰੇਣੀਆਂ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਤਿ-ਆਧੁਨਿਕ ਸਿਖਲਾਈ ਐਪਸ ਅਤੇ ਆਈਟੀ ਟੂਲ ਵਿਕਸਤ ਕਰਨ ਤੋਂ ਲੈ ਕੇ ਵਨ-ਐਕਟ ਨਾਟਕਾਂ ਨਾਲ ਹਾਜ਼ਰੀਨ ਦਾ ਮਨੋਰੰਜਨ ਕਰਨ ਅਤੇ ਬਿਹਤਰ ਮਾਈਕ੍ਰੋ-ਟੀਚਿੰਗ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਤੱਕ, ਵਿਲੱਖਣ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹੋਰ ਸ਼੍ਰੇਣੀਆਂ ਵਿੱਚ ਮਨੋਰੰਜਕ ਗਤੀਵਿਧੀਆਂ ਜਿਵੇਂ ਕਿ ਪਹੇਲੀਆਂ ਅਤੇ ਕਵਿਜ਼, ਵਿਸ਼ੇਸ਼ ਸਿੱਖਿਆ ਕਿੱਟਾਂ, ਹੱਥ ਲਿਖਤ ਅਤੇ ਕੈਲੀਗ੍ਰਾਫੀ, ਦਸਤੀ ਮਾਡਲ ਅਤੇ ਫਲੈਸ਼ਕਾਰਡ ਅਤੇ ਸਿੱਖਣ ਲਈ ਤਿਆਰ ਕੀਤੇ ਗਏ ਮੈਨੂਅਲ ਅਤੇ ਵੀਡੀਓ ਗੇਮਾਂ, ਵਿਸ਼ੇ ਦੇ ਗਿਆਨ ਨੂੰ ਅਸਲ-ਜੀਵਨ ਵਿੱਚ ਅਪਣਾਉਣਾ ਸ਼ਾਮਲ ਸੀ।

ਇਹ ਵੀ ਪੜ੍ਹੋ  Bathinda ਸ਼ਹਿਰ ‘ਚ ਤੜਕਸਾਰ ਹੋਇਆ ਪੁਲਿਸ ਮੁਕਾਬਲਾ; ਇੱਕ ਜਖ਼ਮੀ, 5 ਬਦਮਾਸ਼ ਕਾਬੂ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬਲਾਕ ਪੱਧਰ ‘ਤੇ 8,000 ਤੋਂ ਵੱਧ ਭਾਗੀਦਾਰ ਸ਼ਾਮਲ ਹੋਏ, ਜਿਸ ਵਿੱਚੋਂ ਹਰੇਕ ਬਲਾਕ ਵਿੱਚੋਂ ਚੋਟੀ ਦੇ ਦੋ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਮੁਕਾਬਲੇ ਲਈ ਚੁਣਿਆ ਗਿਆ। ਫਿਰ ਹਰੇਕ ਸ਼੍ਰੇਣੀ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਨੇ ਫਤਿਹਗੜ੍ਹ ਸਾਹਿਬ ਵਿਖੇ ਹੋਏ ਸੂਬਾ ਪੱਧਰੀ ਫਾਈਨਲ ਵਿੱਚ ਹਿੱਸਾ ਲਿਆ। ਜੇਤੂਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਨਵੀਨਤਾਕਾਰੀ ਯੋਗਦਾਨ ਨੂੰ ਮਾਨਤਾ ਦੇਣ ਦੇ ਨਾਲ-ਨਾਲ ਸਰਟੀਫਿਕੇਟ, ਟਰਾਫੀਆਂ ਅਤੇ ਵਿਸ਼ੇਸ਼ ਸੰਗ੍ਰਹਿ ਨਾਲ ਸਨਮਾਨਿਤ ਕੀਤਾ ਗਿਆ।ਇਸ ਅਧਿਆਪਕ ਮੇਲੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਅਤੇ ਨੇੜਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਇੱਕ ਅਮੀਰ ਭਾਈਚਾਰਕ-ਸਿਖਲਾਈ ਮਾਹੌਲ ਬਣ ਗਿਆ। ਐਸਸੀਈਆਰਟੀ ਦੀ ਡਾਇਰੈਕਟਰ ਕਿਰਨ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੈਗਾ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਅਕ ਉੱਤਮਤਾ ਵਿੱਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਪਾਰਟੀ ਨੇ ਬਠਿੰਡਾ ‘ਚ ਕੱਢੀ” ਜਾਗੋ ਪੰਜਾਬ ਜਾਗੋ, ਯੁੱਧ ਝਾੜੂ ਵਿਰੁੱਧ” ਪੈਦਲ ਯਾਤਰਾ

0

👉ਫੋਰਟਿਸ ਹਸਪਤਾਲ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਚਿੰਤਾਜਨਕ, ਆ ਰਿਹਾ ਅੱਤਵਾਦ ਦਾ ਕਾਲਾ ਦੌਰ, ਪੰਜਾਬੀਆਂ ਨੂੰ ਜਾਗਣ ਦੀ ਲੋੜ: ਰਾਜਾ ਵੜਿੰਗ
👉ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਵਿੱਚ ਹੋਈ ਫੇਲ ਮੁੱਖ ਮੰਤਰੀ ਦੇਨ ਅਸਤੀਫਾ : ਭੂਪੇਸ਼ ਬਘੇਲ

Bathinda News: ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਫੋਰ ਟਿਸ ਹਸਪਤਾਲ ਅਤੇ ਸਕੂਲਾਂ ਨੂੰ ਬੰਬ ਨਾਲ ਅੜਾਉਣ ਦੀ ਆਈ ਧਮਕੀ ਨਸ਼ਿਆਂ ਨਾਲ ਨੌਜਵਾਨੀ ਦੀ ਬਰਬਾਦੀ ਗੈਂਗਸਟਰਾਂ ਵੱਲੋਂ ਮੰਗੀਆਂ ਜਾ ਰਹੀਆਂ ਫਰੌਤੀਆਂ ਵਪਾਰੀਆਂ ਦੇ ਕੀਤੇ ਜਾ ਰਹੇ ਕਤਲੇਆਮ ਦੇ ਰੋਸ ਵਜੋਂ ਅੱਜ ਕਾਂਗਰਸ ਪਾਰਟੀ ਨੇ ਬਠਿੰਡਾ ਵਿੱਚ ਜਾਗੋ ਪੰਜਾਬ ਜਾਗੋ ਜਾਗੋ ਸਰਕਾਰ ਜਾਗੋ ਜਾਗੋ ਭਾਜਪਾ ਜਾਗੋ ਅਤੇ ਯੁੱਧ ਝਾੜੂ ਵਿਰੁੱਧ ਬੈਨਰ ਹੇਠ ਰੋਸ ਪੈਦਲ ਯਾਤਰਾ ਕੱਢੀ ਗਈ ਜਿਸ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਉਪੇਸ਼ ਬਘੇਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾਵੜਿੰਗ ਸਮੇਤ ਕਾਂਗਰਸ ਦੀ ਪੰਜਾਬ ਲੀਡਰਸ਼ਿਪ ਅਤੇ ਜ਼ਿਲ੍ਾ ਲੀਡਰਸ਼ਿਪ ਸਮੇਤ ਵਰਕਰ ਹਾਜ਼ਰ ਹੋਏ। ਇਸ ਮੌਕੇ ਫਾਇਰ ਬਗੇੜ ਚੌਂਕ ਤੋਂ ਲੈ ਕੇ ਸਦਭਾਵਨਾ ਚੌਂਕ ਤੋਂ ਹੁੰਦੇ ਹੋਏ ਧੋਬੀ ਬਾਜ਼ਾਰ ਦੇ ਅੰਤ ਤੱਕ ਬਾਜ਼ਾਰਾਂ ਵਿੱਚ ਇਹ ਯਾਤਰਾ ਕੱਢੀ ਗਈ ਅਤੇ ਝੰਡਿਆਂ ਨਾਲ ਲਹਿਰਾਉਂਦੇ ਹੋਏ ਜਾਗੋ ਪੰਜਾਬ ਜਾਗੋ ਯੁੱਧ ਝਾੜੂ ਵਿਰੁੱਧ ਮਾਨ ਸਰਕਾਰ ਮੁਰਦਾਬਾਦ ਕਾਂਗਰਸ ਲਿਆਓ ਪੰਜਾਬ ਬਚਾਓ ਦੇ ਨਾਅਰੇ ਗੂੰਜਦੇ ਦਿਖਾਈ ਦਿੱਤੇ। ਬਠਿੰਡਾ ਵਿੱਚ ਜਿਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਜਾਗੋ ਪੰਜਾਬ ਜਾਗੋ ਦੇ ਬੈਨਰ ਹੇਠ ਕੱਢੀ ਗਈ ਯਾਤਰਾ ਦੀ ਅਗਵਾਈ ਭੂਪੇਸ਼ ਬਘੇਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਲੀਡਰਸ਼ਿਪ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਵਿੱਚ ਪੂਰੀ ਤਰਹਾਂ ਫੇਲ ਹੋਈ ਹੈ ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਪਰ ਮੌਜੂਦਾ ਹਾਲਾਤ ਮਾੜੇ ਹਨ ਅਮਨ ਕਾਨੂੰਨ ਦੀ ਸਥਿਤੀ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਸ਼ਰੇਆਮ ਵਪਾਰੀਆਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ ਜਿਸ ਪਾਸੇ ਮੁੱਖ ਮੰਤਰੀ ਦਾ ਕੋਈ ਧਿਆਨ ਨਹੀਂ।

ਇਹ ਵੀ ਪੜ੍ਹੋ  ਕਾਨੂੰਗੋ ਦਾ ਭਰਾ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਫੋਰ ਟਿਸ ਹਸਪਤਾਲ ਜਿੱਥੇ ਮੁੱਖ ਮੰਤਰੀ ਖੁਦ ਦਾਖਲ ਹਨ ਸਮੇਤ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ, ਗੈਂਗਸਟਰਾਂ ਵੱਲੋਂ ਮੰਗੀਆਂ ਜਾ ਰਹੀਆਂ ਫਰੌਤੀਆਂ, ਵਪਾਰੀਆਂ ਦੇ ਕੀਤੇ ਜਾ ਰਹੇ ਕਤਲੇਆਮ, ਨਸ਼ਿਆਂ ਨਾਲ ਮਰ ਰਹੇ ਪੰਜਾਬ ਦੇ ਨੌਜਵਾਨ, ਬੇਰੁਜ਼ਗਾਰੀ ਦਾ ਵਧਣਾ, ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਾ ਮਿਲਣਾ ਅਤੇ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਇਹ ਦਰਸਾਉਂਦਾ ਹੈ ਕਿ ਅੱਤਵਾਦ ਦਾ ਕਾਲਾ ਦੌਰ ਦੁਬਾਰੇ ਵਾਪਸ ਆ ਰਿਹਾ ਹੈ ਇਸ ਕਰਕੇ ਪੰਜਾਬੀਆਂ ਨੂੰ ਜਾਗਣ ਦੀ ਲੋੜ ਹੈ ਤਾਂ ਜੋ ਸੁੱਤੀ ਪਈ ਸਰਕਾਰ ਅਤੇ ਪੁਲਿਸ ਨੂੰ ਜਗਾਇਆ ਜਾ ਸਕੇ। ਉਹਨਾਂ ਕਿਹਾ ਕਿ 1992 ਵਿੱਚ ਜਦੋਂ ਅੱਤਵਾਦ ਦਾ ਕਾਲਾ ਦੌਰ ਸੀ ਉਸ ਸਮੇਂ ਸਵ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਵਿਧਾਇਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਪੰਜਾਬ ਵਿੱਚ ਖੁਸ਼ਹਾਲੀ ਲਿਆਂਦੀ ਜਦੋਂ ਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤ ਸੁਖਬੀਰ ਬਾਦਲ ਭਤੀਜੇ ਮਨਪ੍ਰੀਤ ਬਾਦਲ ਸਮੇਤ ਸਾਰੇ ਪਰਿਵਾਰ ਨੂੰ ਵਿਦੇਸ਼ਾਂ ਵਿੱਚ ਭੇਜ ਦਿੱਤਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕੀਤਾ ਅਤੇ ਝਾੜੂ ਦਾ ਤਾਂ ਉਸ ਸਮੇਂ ਨਾਮੋ ਨਿਸ਼ਾਨ ਵੀ ਨਹੀਂ ਸੀ ਜਿਸ ਕਰਕੇ ਉਦੋਂ ਕਾਂਗਰਸ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਪੰਜਾਬ ਵਿੱਚ ਖੁਸ਼ਹਾਲੀ ਲਿਆਂਦੀ ਤਾਂ ਅੱਜ ਫਿਰ ਅੱਤਵਾਦ ਦੇ ਵਾਪਸ ਆ ਰਹੇ ਕਾਲੇ ਦੌਰ ਨੂੰ ਰੋਕਣ ਤੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਕਾਂਗਰਸ ਦੀ ਲੋੜ ਹੈ ਜਿਸ ਕਰਕੇ ਸ਼ਹਿਰ ਦੇ ਵਪਾਰੀਆਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੂੰ ਮਜਬੂਤ ਬਣਾਉਣ ਉਹਨਾਂ ਦੱਸਿਆ ਕਿ ਇਹ ਪੈਦਲ ਮਾਰਚ ਯਾਤਰਾ ਸਾਰੇ ਸ਼ਹਿਰਾਂ ਵਿੱਚ ਕੱਢੀ ਜਾਵੇਗੀ ਤਾਂ ਜੋ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਤੇ ਸੁੱਤੀ ਪਈ ਸਰਕਾਰ ਅਤੇ ਸੁੱਤੀ ਪਈ ਪੁਲਿਸ ਨੂੰ ਜਗਾਇਆ ਜਾ ਸਕੇ ਤਾਂ ਜੋ ਪੰਜਾਬੀਆਂ ਨੂੰ ਜਗਾ ਕੇ ਕਾਂਗਰਸ ਦੇ ਹੱਥ ਮਜਬੂਤ ਕੀਤੇ ਜਾ ਸਕਣ ।

ਇਹ ਵੀ ਪੜ੍ਹੋ  High Court ਨੇ ਪੰਜਾਬ ਦੀ ਨਾਮੀਂ ਯੂਨੀਵਰਸਿਟੀ ਨੂੰ 1.37 ਕਰੋੜ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ

ਉਹਨਾਂ ਦਾ ਵਾਅਦਾ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਇੱਕ ਮਹੀਨੇ ਵਿੱਚ ਗੈਂਗਸਟਰਾਂ ਦਾ ਖਾਤਮਾ ਕਰਕੇ ਦਿਖਾਵਾਂਗੇ ਅਤੇ ਅਮਨ ਸ਼ਾਂਤੀ ਭਾਈਚਾਰਕ ਸਾਂਝ ਮੁੜ ਮਜਬੂਤ ਬਣਾਵਾਂਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਰੈਲੀਆਂ ਕਰ ਰਹੀ ਹੈ, ਗਵਰਨਰ ਯਾਤਰਾ ਕਰ ਰਹੇ ਹਨ, ਪਰ ਲੋਕ ਨਸ਼ਿਆਂ ਨਾਲ ਮਰ ਰਹੇ ਹਨ, ਜਿਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਸਿਰਫ ਇਸ਼ਤਿਹਾਰਬਾਜ਼ੀ ਅਤੇ ਸੂਬੇ ਦੇ ਪੈਸੇ ਦੀ ਦੁਰਵਰਤੋਂ ਕਰਕੇ ਸਰਕਾਰ ਚਲਾਈ ਜਾ ਰਹੀ ਹੈ ।ਇਸ ਮੌਕੇ ਉਹਨਾਂ ਆਪ ਦੀ ਮੋਗਾ ਰੈਲੀ ਵਿੱਚ ਡੀਜੀਪੀ ਅਤੇ ਚੀਫ ਸੈਕਟਰੀ ਦੇ ਭਾਸ਼ਣ ਨੂੰ ਤੰਜ ਕਸਦਿਆਂ ਕਿਹਾ ਕਿ ਇਹ ਡਰਾਮੇਬਾਜੀ ਸਿਰਫ ਆਪਣੇ ਸ਼ਕਤੀ ਪ੍ਰਦਰਸ਼ਨ ਨੂੰ ਸਰਕਾਰੀ ਪ੍ਰੋਗਰਾਮ ਬਣਾਉਣ ਲਈ ਕੀਤੀ ਗਈ ਜਿਸ ਲਈ ਡੀਜੀਪੀ ਅਤੇ ਚੀਫ ਸੈਕਟਰੀ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਅਫਸਰ ਹਨ ਨਾ ਕਿ ਕਿਸੇ ਸਰਕਾਰ ਦੇ ਨੁਮਾਇਦੇ ਹਨ। ਇਸ ਮੌਕੇ ਇੰਚਾਰਜ ਰਵਿੰਦਰ ਡਾਲਵੀਆ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਲੋਕ ਸਭਾ ਮੈਂਬਰ ਅਮਰ ਸਿੰਘ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਜਗਦੇਵ ਸਿੰਘ ਕਮਾਲੂ, ਰੁਪਿੰਦਰ ਕੌਰ ਰੂਬੀ, ਜੀਵਨ ਜੋਤ ਕੌਰ ਭੱਟੀ, ਮਨਜੀਤ ਸਿੰਘ ਝਲ ਬੂਟੀ, ਖੁਸ਼ਬਾਜ ਸਿੰਘ ਜਟਾਣਾ, ਰਾਜਨ ਗਰਗ, ਕੇਕੇ ਅਗਰਵਾਲ, ਅਸ਼ੋਕ ਕੁਮਾਰ,ਅਨਿਲ ਭੋਲਾ, ਟਿੰਕੂ ਗਰੋਵਰ , ਟਹਿਲ ਸਿੰਘ ਸੰਧੂ, ਅਰੁਣ ਵਧਾਵਣ ,ਪਵਨ ਮਾਨੀ, ਕਿਰਨਜੀਤ ਸਿੰਘ ਗਹਿਰੀ, ਬਲਜਿੰਦਰ ਸਿੰਘ ਠੇਕੇਦਾਰ, ਹਰਵਿੰਦਰ ਸਿੰਘ ਲੱਡੂ, ਜਿਲਾ ਪ੍ਰਧਾਨ ਪ੍ਰੀਤਮ ਸਿੰਘ ਕੋਟ ਭਾਈ ਸਾਬਕਾ ਵਿਧਾਇਕ ਭੁੱਚੋ ਮੰਡੀ ਨਰਿੰਦਰ ਸਿੰਘ ਭਲੇਰੀਆ ਅਵਤਾਰ ਸਿੰਘ ਗੋਨੇਆਨਾ ,ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਦਰਸਨ ਜੀਦਾ,ਮਾਧਵ ਸ਼ਰਮਾ ਕਮਲਜੀਤ ਸਿੰਘ ਭੰਗੂ, ਬਲਜੀਤ ਸਿੰਘ, ਸੁਰਜੀਤ ਸਿੰਘ ਮੋਖਾ, ਸੁਰਿੰਦਰਜੀਤ ਸਿੰਘ ਸਾਹਨੀ, ਬਲਵੰਤ ਰਾਏ ਨਾਥ, ਅੰਮ੍ਰਿਤਾ ਗਿੱਲ ਸਮੇਤ ਸਾਰੇ ਕੌਂਸਲਰ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਨੂੰਗੋ ਦਾ ਭਰਾ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

0

Jalandhar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ – ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ। ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ।

ਇਹ ਵੀ ਪੜ੍ਹੋ  High Court ਨੇ ਪੰਜਾਬ ਦੀ ਨਾਮੀਂ ਯੂਨੀਵਰਸਿਟੀ ਨੂੰ 1.37 ਕਰੋੜ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ

ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਕੀਤੀ ਗਈ।ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ ‘ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ । ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ ‘ਤੇ 1,00,000 ਰੁਪਏ ਦੀ ਰਿਸ਼ਵਤ ਮੰਗੀ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000 ਰੁਪਏ ਰਿਸ਼ਵਤ ਮੌਕੇ ‘ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ।

ਇਹ ਵੀ ਪੜ੍ਹੋ  Bathinda ਸ਼ਹਿਰ ‘ਚ ਤੜਕਸਾਰ ਹੋਇਆ ਪੁਲਿਸ ਮੁਕਾਬਲਾ; ਇੱਕ ਜਖ਼ਮੀ, 5 ਬਦਮਾਸ਼ ਕਾਬੂ

ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ ‘ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

High Court ਨੇ ਪੰਜਾਬ ਦੀ ਨਾਮੀਂ ਯੂਨੀਵਰਸਿਟੀ ਨੂੰ 1.37 ਕਰੋੜ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ

0

Chandigarh News: High Court ; ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇੱਕ ਵੱਡਾ ਫੈਸਲਾ ਸੁਣਾਉਂਦਿਆਂ ਪੰਜਾਬ ਦੀ ਇੱਕ ਨਾਮੀ ਯੂਨੀਵਰਸਿਟੀ ਨੂੰ ਆਪਣੀ ਸਾਬਕਾ ਵਿਦਿਆਰਥਣ ਨੂੰ 1 ਕਰੋੜ 37 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਮਾਣਯੋਗ ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਵਿਕਾਸ ਸੂਰੀ ਨੇ ਸੰਦੀਪ ਕੌਰ ਨਾਂ ਦੀ ਇੱਕ ਵਿਦਿਆਰਥਣ ਦੀ ਅਪੀਲ ਉੱਪਰ ਹੋਈ ਸੁਣਵਾਈ ਤੋਂ ਬਾਅਦ ਦਿੱਤਾ ਹੈ, ਜੋਕਿ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਬੀਐਸਸੀ ਦੇ ਅੰਤਿਮ ਸਾਲ ਦੀ ਵਿਦਿਆਰਥਣ ਸੀ।

ਇਹ ਵੀ ਪੜ੍ਹੋ Bathinda ਸ਼ਹਿਰ ‘ਚ ਤੜਕਸਾਰ ਹੋਇਆ ਪੁਲਿਸ ਮੁਕਾਬਲਾ; ਇੱਕ ਜਖ਼ਮੀ, 5 ਬਦਮਾਸ਼ ਕਾਬੂ

ਘਟਨਾ ਸਮੇਂ ਸਾਲ 2013 ਵਿੱਚ ਸੰਦੀਪ ਕੌਰ ਯੂਨੀਵਰਸਿਟੀ ਦੇ ਕੈਂਪਸ ਵਿੱਚ ਇੱਕ ਬਾਥਰੂਮ ਦੀ ਕੰਧ ਡਿੱਗਣ ਦੇ ਨਜ਼ਦੀਕ ਬੈਠੀ ਹੋਈ ਸੀ ਕਿ ਅਚਾਨਕ ਇਹ ਕੰਧ ਡਿੱਗ ਪਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ ਤੇ ਪਹਿਲਾਂ ਉਸਨੂੰ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਵਿਚ ਭੇਜਿਆ ਗਿਆ। ਇਸਤੋਂ ਬਾਅਦ ਉਸਦਾ ਪੰਚਕੂਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਵੀ ਇਲਾਜ਼ ਚੱਲਿਆ ਪ੍ਰੰਤੂ ਉਹ ਇਸ ਹਾਦਸੇ ਵਿਚ ਉਸਦੀ ਰੀੜ ਦੀ ਹੱਡੀ ਫਰੈਕਚਰ ਹੋ ਗਈ ਸੀ ਤੇ ਉਹ 100 ਪ੍ਰਤੀਸ਼ਤ ਸਥਾਈ ਤੌਰ ‘ਤੇ ਅਪਾਹਜ ਹੋ ਗਈ।

ਇਹ ਵੀ ਪੜ੍ਹੋ Punjab Govt ‘ਚ ਜਲਦੀ ਹੀ ਦੋ Dy CM ਬਣਾਉਣ ਦੀ ਤਿਆਰੀ; ਪੜ੍ਹੋ ਕਿਸ-ਕਿਸ ਦੇ ਨਾਵਾਂ ਦੀ ਚਰਚਾ !

ਹਾਈਕੋਰਟ ਦੀ ਸੁਣਵਾਈ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਪਹਿਲ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥਣ ਦੇ ਇਲਾਜ਼ ਦਾ ਪੂਰਾ ਖਰਚਾ ਚੁੱਕਣ ਦਾ ਵਾਅਦਾ ਕੀਤਾ ਸੀ, ਪਰੰਤੂ ਬਾਅਦ ਵਿੱਚ ਸਿਰਫ਼ 2.25 ਲੱਖ ਰੁਪਏ ਹੀ ਦੇ ਕੇ ਕੰਮ ਨਿਬੇੜ ਦਿੱਤਾ। ਜਿਸਦੇ ਕਾਰਨ ਸੰਦੀਪ ਕੌਰ ‘ਤੇ ਉਸਦੇ ਪ੍ਰਵਾਰ ਨੂੰ ਮਜਬੂਰਨ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ। ਆਪਣੇ ਫੈਸਲੇ ਵਿਚ ਮਾਣਯੋਗ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ, ‘‘ਸਿੱਖਿਆ ਦਾ ਅਧਿਕਾਰ ਸਿਰਫ਼ ਪੜ੍ਹਾਈ ਤੱਕ ਸੀਮਤ ਨਹੀਂ ਹੈ;ਬਲਕਿ ਸੰਵਿਧਾਨ ਦੇ ਅਨੁਛੇਦ 21 ਦੇ ਤਹਿਤ ਸੁਰੱਖਿਅਤ ਵਾਤਾਵਰਣ ਵਿੱਚ ਸਿੱਖਿਆ ਪ੍ਰਾਪਤ ਕਰਨਾ ਵੀ ਇੱਕ ਮੌਲਿਕ ਅਧਿਕਾਰ ਹੈ।” ਅਦਾਲਤ ਮੁਤਾਬਕ ਜੇਕਰ ਕੈਂਪਸ ਵਿੱਚ ਰੱਖ-ਰਖਾਅ ਦੀ ਘਾਟ ਕਾਰਨ ਕੋਈ ਹਾਦਸਾ ਵਾਪਰਦਾ ਹੈ, ਤਾਂ ਇਸ ਜ਼ਿੰਮੇਵਾਰ ਵੀ ਸਬੰਧਤ ਕੈਂਪਸ ਪ੍ਰਬੰਧਕਾਂ ਦੀ ਹੀ ਬਣਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਸ਼ਹਿਰ ‘ਚ ਤੜਕਸਾਰ ਹੋਇਆ ਪੁਲਿਸ ਮੁਕਾਬਲਾ; ਇੱਕ ਜਖ਼ਮੀ, 5 ਬਦਮਾਸ਼ ਕਾਬੂ

0

Bathinda News: Police encounter in Bathinda city; Bathinda ਸ਼ਹਿਰ ‘ਚ ਤੜਕਸਾਰ ਪੁਲਿਸ ਦਾ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ ਹੈ। ਜਿਸਦੇ ਵਿਚ ਇੱਕ ਬਦਮਾਸ਼ ਜਖ਼ਮੀ ਹੋ ਗਿਆ ਜਦਕਿ ਉਸਦੇ ਸਮੇਤ 5 ਜਣਿਆਂ ਨੂੰ ਮੌਕੇ ਤੋਂ ਕਾਬੂ ਕੀਤਾ ਗਿਆ। ਘਟਨਾ ਦੇ ਵੇਰਵੇ ਦਿੰਦਿਆਂ ਐਸਪੀ ਸਿਟੀ ਨਰਿੰਦਰ ਸਿੰਘ ਨੇ ਮੀਡੀਆ ਨੂੰ ਦਸਿਆ ਕਿ, ”ਪਿਛਲੇ ਕੁੱਝ ਸਮੇਂ ਤੋਂ ਰੇਲਵੇ ਰੋਡ ‘ਤੇ ਰਾਤ ਸਮੇਂ ਰਾਹਗੀਰਾਂ ਨੂੰ ਹਥਿਆਰਾਂ ਦੀ ਨੌਕ ‘ਤੇ ਲੁੱਟਣ ਅਤੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਏ ਸਨ।ਜਿਸਤੋਂ ਬਾਅਦ ਕੋਤਵਾਲੀ ਪੁਲਿਸ ਵੱਲੋਂ ਰੇਲਵੇ ਰੋਡ ‘ਤੇ ਪਰਲਜ਼ ਕੰਪਨੀ ਦੇ ਅਧੂਰੇ ਪਏ ਮਾਲ ਦੀ ਇਮਾਰਤ ਵਿਚ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ Punjab Govt ‘ਚ ਜਲਦੀ ਹੀ ਦੋ Dy CM ਬਣਾਉਣ ਦੀ ਤਿਆਰੀ; ਪੜ੍ਹੋ ਕਿਸ-ਕਿਸ ਦੇ ਨਾਵਾਂ ਦੀ ਚਰਚਾ !

ਇਸ ਛਾਪੇਮਾਰੀ ਦੌਰਾਨ ਇੱਥੇ ਕੁੱਝ ਨੌਜਵਾਨ ਮਿਲੇ, ਜਿੰਨ੍ਹਾਂ ਵਿਚੋਂ ਇੱਕ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ ਤੇ ਜਵਾਬੀ ਕਾਰਵਾਈ ਵਿਚ ਲੱਤ ‘ਤੇ ਗੋਲੀ ਲੱਗਣ ਕਾਰਨ ਇੱਕ ਜਣਾ ਜਖ਼ਮੀ ਹੋ ਗਿਆ। ” ਪੁਲਿਸ ਅਧਿਕਾਰੀਆਂ ਮੁਤਾਬਕ ਜਖ਼ਮੀ ਹੋਏ ਨੌਜਵਾਨ ਦੀ ਪਹਿਚਾਣ ਨੀਰਜ਼ ਉਰਫ਼ ਕਾਲੂ ਦੇ ਤੌਰ ‘ਤੇ ਹੋਈ ਹੈ, ਜਿਸਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਦ ਕਿ ਇਸ ਇਮਾਰਤ ਵਿਚੋਂ ਚਾਰ ਹੋਰ ਬਦਮਾਸ਼ਾਂ ਨੂੰ ਕਾਬੂ ਕੀਤਾ ਗਿਆ, ਜਿੰਨ੍ਹਾਂ ਵਿਚ ਇੱਕ ਨੀਰਜ਼ ਦਾ ਭਰਾ ਘੋਟਾ, ਕਰਨ, ਰਾਹੁਲ, ਵਿਕਰਮਜੀਤ ਸ਼ਾਮਲ ਹਨ। ਐਸਪੀ ਮੁਤਾਬਕ ਨੀਰਜ਼ ਉਰਫ਼ ਕਾਲੂ ਤੇ ਉਸਦੇ ਭਰਾ ਘੋਟੇ ਵਿਰੁਧ ਵੱਖ ਵੱਖ ਥਾਣਿਆਂ ਵਿਚ 7-7 ਪਰਚੇ ਦਰਜ਼ ਹਨ। ਜਦਕਿ ਕਰਨ ਤੇ ਵਿਕਰਮ ਵਿਰੁਧ ਵੀ ਪਹਿਲਾਂ 2-2 ਪਰਚੇ ਦਰਜ਼ ਹਨ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ ਦਰਜ਼ ਕੇਸ ‘ਚ AAP ਦੀ ਮਹਿਲਾ ਆਗੂ ਦੀ ਜਮਾਨਤ ਅਰਜ਼ੀ ਅਦਾਲਤ ਵੱਲੋਂ ਰੱਦ

ਤਾਜ਼ਾ ਮਾਮਲੇ ਵਿਚ ਵੀ ਕੋਤਵਾਲੀ ਪੁਲਿਸ ਵੱਲੋਂ ਇੰਨ੍ਹਾਂ ਪੰਜਾਂ ਖਿਲਾਫ਼ ਮੁਕੱਦਮਾ ਨੰਬਰ 33 ਅਧੀਨ ਧਾਰਾ 310(2) ਬੀਐਨਐਸ ਅਤੇ ਆਰਮਜ਼ ਐਕਟ ਤੋਂ ਇਲਾਵਾ ਐਨਡੀਪੀਐਸ ਐਕਟ ਤਹਿਤ ਦਰਜ਼ ਕੀਤਾ ਗਿਆ। ਉਨ੍ਹਾਂ ਦਸਿਆ ਕਿ ਮੁਢਲੀ ਜਾਂਚ ਪਤਾ ਲੱਗਿਆ ਹੈ ਕਿ ਇਹ ਰਾਤ-ਬਰਾਤੇ ਰੇਲਵੇ ਸਟੇਸ਼ਨ ‘ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਂਦੇ ਸਨ ਤੇ ਮੁੜ ਇਸੇ ਖੰਡਰ ਬਣੀ ਇਮਾਰਤ ਵਿਚ ਲੁਕ ਜਾਂਦੇ ਸਨ। ਇਸਤੋਂ ਇਲਾਵਾ ਇੱਥੇ ਹੀ ਨਸ਼ੇ ਦਾ ਕੰਮ ਕਰਦੇ ਸਨ। ਹਾਲਾਂਕਿ ਇਸ ਇਲਾਕੇ ਵਿਚ ਕੁੱਝ ਨੌਜਵਾਨਾਂ ਵੱਲੋਂ ਨਸ਼ਾ ਵੇਚਣ ਦੀ ਵਾਈਰਲ ਹੋ ਰਹੀ ਵੀਡੀਓ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਲੱਗ ਮਾਮਲਾ ਸੀ, ਜਿਸਦੇ ਵਿਚ 7 ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਮੌਕੇ ਕੋਤਵਾਲੀ ਥਾਣੇ ਦੇ ਮੁਖੀ ਇੰਸਪੈਕਟਰ ਪਰਵਿੰਦਰ ਸਿੰਘ ਤੇ ਪੀਸੀਆਰ ਇੰਚਾਰਜ਼ ਸੰਜੀਵ ਕੁਮਾਰ ਆਦਿ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ‘ਚ ਜਲਦੀ ਹੀ ਦੋ Dy CM ਬਣਾਉਣ ਦੀ ਤਿਆਰੀ; ਪੜ੍ਹੋ ਕਿਸ-ਕਿਸ ਦੇ ਨਾਵਾਂ ਦੀ ਚਰਚਾ !

0

Punjab News: Punjab Govt ਦੇ ਵਿਚ ਜਲਦੀ ਹੀ ਦੋ ਨਵੇਂ ਉੱਪ ਮੁੱਖ ਬਣਾਏ ਜਾਣ ਦੀਆਂ ਤਿਆਰੀਆਂ ਹਨ। ਇਸਦੇ ਲਈ ਸਿਆਸੀ ਹਲਕਿਆਂ ਵਿਚ ਚਰਚਾਵਾਂ ਜੋਰਾਂ ‘ਤੇ ਚੱਲ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਵੱਲੋਂ ਪੰਜਾਬ ਦੇ ਵਿਚ ਇੱਕ ਦਲਿਤ ਆਗੂ ਨੂੰ ਉੱਪ ਮੁੱਖ ਮੰਤਰੀ ਬਣਾਏ ਜਾਣ ਦਾ ਵਾਅਦਾ ਕੀਤਾ ਸੀ। ਹੁਣ ਚੋਣਾਂ ਵਿਚ ਘੱਟ ਸਮਾਂ ਰਹਿ ਜਾਣ ਕਾਰਨ ਇਹ ਵਾਅਦਾ ਪੂਰਾ ਕਰਨ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਕਿਸੇ ਹਿੰਦੂ ਆਗੂ ਨੂੰ ਵੀ ਇਹ ਅਹੁੱਦਾ ਦੇਣ ਬਾਰੇ ਕਿਹਾ ਜਾ ਰਿਹਾ।

ਇਹ ਵੀ ਪੜ੍ਹੋ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ” ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਹਾਲਾਂਕਿ ਕਿਸ-ਕਿਸ ਨੂੰ ਇਹ ਅਹੁੱਦਾ ਦਿੱਤਾ ਜਾਣਾ ਹੈ, ਇਸਦੇ ਬਾਰੇ ਕੋਈ ਅਧਿਕਾਰਤ ਗੱਲ ਸਾਹਮਣੇ ਨਹੀਂ ਆਈ ਪ੍ਰੰਤੂ ਰਾਜਨੀਤਿਕ ਗਲਿਆਰਿਆਂ ਤੇ ਚੰਡੀਗੜ੍ਹ ਦੇ ਸਕੱਤਰੇਤ ਵਿਚ ਜਿੰਨ੍ਹਾਂ ਨਾਵਾਂ ਦੀ ਚਰਚਾ ਚੱਲ ਰਹੀ ਹੈ, ਉਸਦੇ ਵਿਚ ਦੋ ਹਿੰਦੂ ਮੰਤਰੀਆਂ ਤੇ ਦੋ ਦਲਿਤ ਮੰਤਰੀਆਂ ਦੇ ਨਾਮ ਲਏ ਜਾ ਰਹੇ ਹਨ ਦਲਿਤ ਆਗੂਆਂ ਵਿਚੋਂ ਜਿੱਥੇ ਸਭ ਤੋਂ ਪ੍ਰਬਲ ਦਾਅਵੇਦਾਰ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਨਿਆ ਜਾ ਰਿਹਾ, ਉਥੇ ਹੁਣ ਇਸਦੇ ਵਿੱਚ ਇੱਕ ਮਹਿਲਾ ਦਲਿਤ ਮੰਤਰੀ ਬਲਜੀਤ ਕੌਰ ਦਾ ਨਾਮ ਵੀ ਜੁੜ ਗਿਆ ਹੈ। ਮਲੋਟ ਹਲਕੇ ਤੋਂ ਵਿਧਾਇਕ ਤੇ ਫ਼ਰੀਦਕੋਟ ਤੋਂ ਸਾਬਕਾ ਲੋਕ ਸਭਾ ਮੈਂਬਰ ਪ੍ਰੋ ਸਾਧੂ ਸਿੰਘ ਦੀ ਪੁੱਤਰੀ ਬਲਜੀਤ ਕੌਰ ਪੇਸ਼ੇ ਵਜੋਂ ਅੱਖਾਂ ਦੇ ਡਾਕਟਰ ਸਨ ਪ੍ਰੰਤੂ ਪਾਰਟੀ ਵੱਲੋਂ 2022 ਵਿਚ ਉਨ੍ਹਾਂ ਨੂੰ ਟਿਕਟ ਦਿੱਤੀ ਗਈ ਤੇ ਬਾਅਦ ਵਿਚ ਮੰਤਰੀ ਦੇ ਅਹੁੱਦੇ ਨਾਲ ਨਿਵਾਜ਼ਿਆਂ ਗਿਆ।

ਇਹ ਵੀ ਪੜ੍ਹੋ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨਾਲ ਹਿਤਾਂ ਦੇ ਟਕਰਾਅ ‘ਤੇ ਕੀਤਾ ਸਵਾਲ

ਜਦਕਿ ਹਰਪਾਲ ਸਿੰਘ ਚੀਮਾ ਪਾਰਟੀ ਦੇ ਫ਼ਾਉਂਡਰ ਮੈਂਬਰਾਂ ਵਿਚੋਂ ਇੱਕ ਹਨ ਤੇ ਦਿੱਲੀ ਦੀ ਟੀਮ ਦੇ ਕਾਫ਼ੀ ਨੇੜੇ ਮੰਨੇ ਜਾਂਦੇ ਹਨ। ਇਸੇ ਤਰ੍ਹਾਂ ਹਿੰਦੂ ਆਗੂਆਂ ਦੀ ਗੱਲ ਕੀਤੀ ਜਾਵੇ ਤਾਂ ਬੇਸ਼ੱਕ ਪਹਿਲਾਂ ਅਮਨ ਅਰੋੜਾ ਦਾ ਨਾਮ ਪੂਰੀ ਚਰਚਾ ਵਿਚ ਸੀ ਪ੍ਰੰਤੂ ਉਨ੍ਹਾਂ ਨੂੰ ਪੰਜਾਬ ਆਪ ਦਾ ਪ੍ਰਧਾਨ ਬਣਾਏ ਜਾਣ ਅਤੇ ਹੁਣ ਲੁਧਿਆਣਾ ਉੱਪ ਚੋਣ ਜਿੱਤਣ ਤੋਂ ਬਾਅਦ ਪ੍ਰਭਾਵਸ਼ਾਲੀ ਵਿਭਾਗਾਂ ਦੇ ਮੰਤਰੀ ਬਣੇ ਸੰਜੀਵ ਅਰੋੜਾ ਦਾ ਨਾਮ ਅੱਗੇ ਦਸਿਆ ਜਾ ਰਿਹਾ। ਸ਼੍ਰੀ ਅਰੋੜਾ ਵੀ ਦਿੱਲੀ ਟੀਮ ਦੀ ਪਸੰਦ ਦੱਸੇ ਜਾ ਰਹੇ ਹਨ। ਬਹਰਹਾਲ, ਆਮ ਆਦਮੀ ਪਾਰਟੀ ਦੀ ਹਾਈਕਮਾਂਡ ਕਦ ਇਸ ਸਬੰਧੀ ਫੈਸਲਾ ਲੈਂਦੀ ਹੈ, ਇਹ ਤਾਂ ਭਵਿੱਖ ਦੇ ਗਰਭ ਵਿਚ ਹੈ ਪ੍ਰੰਤੂ ਜਲਦੀ ਹੀ ਪੰਜਾਬ ਨੁੰ ਦੋ ਉੱਪ ਮੁੱਖ ਮੰਤਰੀ ਮਿਲਣ ਦੀਆਂ ਚਰਚਾਵਾਂ ਦਾ ਬਜ਼ਾਰ ਪੂਰੀ ਤਰ੍ਹਾਂ ਗਰਮ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1896005