Tuesday, May 5, 2026
Home Blog Page 157

ਵਿਜੀਲੈਂਸ ਵੱਲੋਂ ਦਰਜ਼ ਕੇਸ ‘ਚ AAP ਦੀ ਮਹਿਲਾ ਆਗੂ ਦੀ ਜਮਾਨਤ ਅਰਜ਼ੀ ਅਦਾਲਤ ਵੱਲੋਂ ਰੱਦ

0

Bathinda News: Bathinda ਦੀ ਵਿਜੀਲੈਂਸ ਬਿਊਰੋ ਵੱਲੋ ਲੰਘੀ 5 ਫ਼ਰਵਰੀ ਨੂੰ ਪਿੰਡ ਕਾਲਝਰਾਣੀ ਦੀ ਮੌਜੂਦਾ ਮਹਿਲਾ ਸਰਪੰਚ ਅਤੇ ਆਪ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਸਤਵੀਰ ਕੌਰ ਵਿਰੁਧ ਭ੍ਰਿਸ਼ਟਾਚਾਰ ਦੇ ਦਰਜ਼ ਮਾਮਲੇ ਵਿਚ ਬਠਿੰਡਾ ਦੀ ਸੈਸ਼ਨ ਕੋਰਟ ਨੇ ਅਗਾਉਂ ਜਮਾਨਤ ਦੀ ਲਗਾਈ ਅਰਜ਼ੀ ਰੱਦ ਕਰ ਦਿੱਤੀ ਹੈ। ਪਰਚਾ ਦਰਜ਼ ਹੋਣ ਤੋਂ ਬਾਅਦ ਰੂਪੋਸ਼ ਚੱਲ ਰਹੀ ਇਸ ਮਹਿਲਾ ਸਰਪੰਚ ਵੱਲੋਂ ਪਿਛਲੇ ਦਿਨੀਂ ਇਹ ਜਮਾਨਤ ਦੀ ਅਰਜ਼ੀ ਲਗਾਈ ਗਈ ਸੀ, ਜਿਸਦੇ ਉੱਪਰ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਅਜ ਇਹ ਫੈਸਲਾ ਸੁਣਾਇਆ ਹੈ।

ਇਹ ਵੀ ਪੜ੍ਹੋ ਭੁੱਚੋਂ ਹਾਦਸਾ; ਗਰੀਬ ਪ੍ਰਵਾਰ ਦੇ ਹੱਕ ‘ਚ ਆਇਆ ਸਾਰਾ ਪਿੰਡ, ਕੌਮੀ ਮਾਰਗ ‘ਤੇ ਲਗਾਇਆ ਧਰਨਾ

ਉਧਰ, ਜਮਾਨਤ ਅਰਜ਼ੀ ਰੱਦ ਹੋਣ ਅਤੇ ਉੱਪਰੋਂ ਹਰੀ ਝੰਡੀ ਮਿਲਣ ਤੋਂ ਬਾਅਦ ਵਿਜੀਲੈਂਸ ਬਿਉਰ ਇਸ ਮਹਿਲਾ ਆਗੂ ਦੀ ਗ੍ਰਿਫਤਾਈ ਲਈ ਪੱਬਾਂ ਭਾਰ ਹੋ ਗਈ ਹੈ। ਜਿਕਰਯੋਗ ਹੈ ਕਿ ਵਿਜੀਲੈਂਸ ਕੋਲ ਜਤਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਸਿਕਾਇਤ ਦਿੱਤੀ ਸੀ,ਜਿਸਦੀ ਜਾਂਚ ਤੋਂ ਬਾਅਦ ਸਤਵੀਰ ਕੌਰ ਵਿਰੁਧ ਪੀਸੀ ਐਕਟ 1988 ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਸੀ। ਮੁਦਈ ਜਤਿੰਦਰ ਸਿੰਘ ਮੁਤਾਬਕ ਉਸਦੇ ਵੱਲੋਂ ਨੌਕਰੀ ਲੱਗਣ ਦੇ ਲਈ ਮਹਿਲਾ ਆਗੂ ਸਤਵੀਰ ਕੌਰ ਨਾਲ ਸੰਪਰਕ ਕੀਤਾ ਗਿਆ ਸੀ, ਜਿਸਨੇ 24 ਜੁਲਾਈ 2023 ਨੂੰ ਪੰਜਾਬ ਸਾਬਕਾ ਫ਼ੌਜੀ ਨਿਗਮ ਦੇ ਰਾਹੀਂ ਆਉਟ ਸੋਰਸਿੰਗ ਸਕੀਮ ਦੇ ਵਿਚ ਪੰਜਾਬ ਰਾਜ ਵਣ ਵਿਕਾਸ ਨਿਗਮ ‘ਚ ਬਤੌਰ ਡਰਾਈਵਰ ਭਰਤੀ ਕਰਵਾ ਦਿੱਤਾ ਸੀ।

ਇਹ ਵੀ ਪੜ੍ਹੋ ਲੁਧਿਆਣਾ ‘ਚ ਫਰਜ਼ੀ ਸਕੂਲ ਦਾ ਪਰਦਾਫ਼ਾਸ; ਮਾਨਤਾ ਵਾਪਸ ਲੈਣ ਤੇ ਪਰਚਾ ਦਰਜ ਕਰਨ ਦੀ ਕਾਰਵਾਈ ਆਰੰਭੀ

ਪ੍ਰੰਤੂ ਇਸਦੇ ਬਦਲੇ ਜੰਗਲਾਤ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਅਤੇ ਮਹਿਲਾ ਆਗੂ ਸਤਵੀਰ ਕੌਰ ਵੱਲੋਂ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਤੇ ਬਾਅਦ ਵਿਚ 8500 ਰੁਪਏ ਪ੍ਰਤੀ ਮਹੀਨਾ ‘ਤੇ ਗੱਲ ਸੈਟਲ ਹੋਈ। ਪ੍ਰੰਤੂ ਬਾਅਦ ਵਿਚ ਜਦ ਉਸਦੇ ਵੱਲੋਂ ਇਹ ਪੈਸੇ ਦੇਣ ਤੋਂ ਇੰਨਕਾਰ ਕਰ ਦਿੱਤਾ ਗਿਆ ਤਾਂ ਉਸਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ। ਪਰ ਇਸ ਦੌਰਾਨ ਤਨਖਾਹ ਵਿਚੋਂ ਰਿਸ਼ਵਤ ਦੇ ਪੈਸੇ ਮੰਗਣ ਦੀਆਂ ਆਡੀਓ ਅਤੇ ਵੀਡੀਓ ਜਤਿੰਦਰ ਸਿੰਘ ਵੱਲੋਂ ਸਬੂਤ ਵਜੋਂ ਬਣਾ ਲਈਆਂ ਗਈਆਂ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਭੁੱਚੋਂ ਹਾਦਸਾ; ਗਰੀਬ ਪ੍ਰਵਾਰ ਦੇ ਹੱਕ ‘ਚ ਆਇਆ ਸਾਰਾ ਪਿੰਡ, ਕੌਮੀ ਮਾਰਗ ‘ਤੇ ਲਗਾਇਆ ਧਰਨਾ

0

Bathinda News: ਬੀਤੇ ਕੱਲ ਬਠਿੰਡਾ-ਰਾਮਪੁਰਾ ਰੋਡ ‘ਤੇ ਪਿੰਡ ਭੁੱਚੋਂ ਦੇ ਨਜਦੀਕ ਵਾਪਰੇ ਦਰਦਨਾਕ ਹਾਦਸੇ ਵਿਚ ਮਾਰੇ ਗਏ ਪਿੰਡ ਭੁੱਚੋਂ ਖੁਰਦ ਦੇ ਪ੍ਰਵਾਰ ਨੂੰ ਇਨਸਾਫ਼ ਦਿਵਾਉਣ ਦੇ ਲਈ ਸਾਰਾ ਪਿੰਡ ਇਸ ਗਰੀਬ ਦੇ ਹੱਕ ਵਿਚ ਆ ਗਿਆ ਹੈ। ਪਿੰਡ ਵਾਲਿਆਂ ਵੱਲੋਂ ਜਿੱਥੇ ਮਿਲ ਕੇ ਇਸ ਪ੍ਰਵਾਰ ਦੇ ਹਸਪਤਾਲ ਵਿਚ ਦਾਖ਼ਲ ਮੈਂਬਰਾਂ ਦਾ ਇਲਾਜ਼ ਕਰਵਾਇਆ ਜਾ ਰਿਹਾ, ਉਥੇ ਇਨਸਾਫ਼ ਦੇ ਲਈ ਸੋਮਵਾਰ ਸ਼ਾਮ 5 ਵਜੇਂ ਤੋਂ ਕੌਮੀ ਮਾਰਗ ‘ਤੇ ਧਰਨਾ ਵੀ ਸ਼ੁਰੂ ਕਰ ਦਿੱਤਾ ਹੈ, ਜਿਹੜਾ ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਵੀ ਜਾਰੀ ਸੀ। ਇਸ ਧਰਨੇ ਕਾਰਨ ਬਠਿੰਡਾ-ਚੰਡੀਗੜ੍ਹ ਮਾਰਗ ‘ਤੇ ਕਈ ਕਿਲੋਮੀਟਰ ਲੰਮਾ ਜਾਮ ਲੱਗਿਆ ਹੋਇਆ ਹੈ।

ਇਹ ਵੀ ਪੜ੍ਹੋ Big News; ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਸੰਗੀਤ ਕੰਪਨੀ ਦੇ ਪ੍ਰਬੰਧਕਾਂ ਵਿਰੁਧ ਪਰਚਾ ਦਰਜ਼

ਪ੍ਰਵਾਰ ਤੇ ਪਿੰਡ ਵਾਲਿਆਂ ਨੂੰ ਸ਼ਾਂਤ ਕਰਨ ਦੇ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪੁੱਜੇ ਹੋਏ ਸਨ। ਦਸਣਾ ਬਣਦਾ ਹੈ ਕਿ ਬੀਤੇ ਕੱਲ ਗੁਰਪ੍ਰੀਤ ਸਿੰਘ ਆਪਣੀ ਪਤਨੀ ਸ਼ਹਿਨਾਜ਼ ਕੌਰ ਤੇ ਭਤੀਜੀ ਅੰਮ੍ਰਿਤਾ ਕੌਰ ਦੇ ਨਾਲ ਪਿੰਡ ਬੀੜ ਤਲਾਬ ਵਿਖੇ ਇੱਕ ਭੋਗ ਸਮਾਗਮ ਵਿਚ ਸਮੂਲੀਅਤ ਕਰਕੇ ਵਾਪਸ ਮੋਟਰਸਾਈਕਲ ‘ਤੇ ਰਾਹੀਂ ਆਪਣੇ ਪਿੰਡ ਭੁੱਚੋਂ ਖੁਰਦ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦ ਉਹ ਪਿੰਡ ਨੂੰ ਮੁੜਣ ਲਈ ਕੱਟ ‘ਤੇ ਖੜਾ ਹੋਇਆ ਸੀ ਤਾਂ ਚੰਡੀਗੜ੍ਹ ਦੀ ਤਰਫ਼ੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਤੇਜ ਰਫਤਾਰ ਸਕਾਰਪੀਓ ਕਾਰ ਨੇ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ ਤੇ ਪਿੰਡ ਦੇ ਲੋਕਾਂ ਵੱਲੋਂ ਤਿੰਨਾਂ ਨੂੰ ਆਦੇਸ਼ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਸ਼ਹਿਨਾਜ਼ ਕੌਰ ਦੀ ਥੋੜੇ ਸਮੇਂ ਬਾਅਦ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ CBI ਵੱਲੋਂ ਗ੍ਰਿਫਤਾਰ DIG ਭੁੱਲਰ ਨੂੰ ਵੱਡਾ ਝਟਕਾ; ਹਾਈਕੋਰਟ ਨੇ ਸੁਣਾਇਆ ਇਹ ਫੈਸਲਾ…

ਦਸਿਆ ਜਾ ਰਿਹਾ ਕਿ ਗੁਰਪ੍ਰੀਤ ਸਿੰਘ ਤੇ ਅੰਮ੍ਰਿਤਾ ਕੌਰ ਦੀ ਹਾਲਾਤ ਨਾਜ਼ੁਕ ਸੀ ਪ੍ਰੰਤੂ ਉਸਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਇਸ ਦੌਰਾਨ ਬੇਸ਼ੱਕ ਪੁਲਿਸ ਵੱਲੋਂ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਪ੍ਰੰਤੂ ਸਿਆਸੀ ਦਬਾਅ ਹੇਠ ਬਚਾਉਣ ਦੀਆਂ ਚਰਚਾਵਾਂ ਅਤੇ ਇਸ ਗਰੀਬ ਦੇ 4 ਸਾਲ ਦੇ ਬੱਚੇ ਅਤੇ ਬਜ਼ੁਰਗ ਮਾਪਿਆਂ ਦੇ ਭਵਿੱਖ ਨੂੰ ਦੇਖਦਿਆਂ ਵਿੱਤੀ ਮੱਦਦ ਦੇ ਲਈ ਇਹ ਧਰਨਾ ਲਗਾਇਆ ਗਿਆ ਹੈ। ਗੁਰਪ੍ਰੀਤ ਸਿੰਘ ਦੇ ਤਾਏ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਦਸਿਆ ਕਿ,‘‘ ਗੁਰਪ੍ਰੀਤ ਦੇ ਪ੍ਰਵਾਰ ਵਿਚ ਹੁਣ ਕੋਈ ਕਮਾਓ ਨਹੀਂ ਰਿਹਾ ਹੈ, ਜਿਸਦੇ ਚੱਲਦੇ ਸਰਕਾਰ ਇਸ ਬੱਚੇ ਦੇ ਨਾਂ 50 ਲੱਖ ਰੁਪਏ ਦੀ ਐਫ਼.ਡੀ ਕਰਵਾਏ। ” ਫ਼ਿਲਹਾਲ ਗੱਲਬਾਤ ਦਾ ਦੌਰ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨਾਲ ਹਿਤਾਂ ਦੇ ਟਕਰਾਅ ‘ਤੇ ਕੀਤਾ ਸਵਾਲ

0

👉ਪੁੱਛਿਆ: ਪੰਜਾਬ ਦੇ ਪਾਣੀਆਂ ਤੇ ਸਥਿਤੀ ਸਪਸ਼ਟ ਕਰੇ ਪੰਜਾਬ ਭਾਜਪਾ
Chandigarh News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪੰਜਾਬ ਨਾਲ “ਹਿਤਾਂ ਦੇ ਟਕਰਾਅ” ਦੇ ਮਾਮਲੇ ਵਿੱਚ ਸਵਾਲ ਕੀਤਾ ਹੈ ਅਤੇ ਭਾਰਤੀ ਜਨਤਾ ਪਾਰਟੀ ਦੀ ਸੂਬਾ ਅਗਵਾਈ ਨੂੰ ਪਾਣੀਆਂ ਦੇ ਮਸਲੇ ਤੇ ਆਪਣੀ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ।
ਅੱਜ ਇੱਥੇ ਕਾਂਗਰਸ ਭਵਨ ਵਿਖੇ ਪਾਰਟੀ ਵੱਲੋਂ ਜਿਲਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ, ਵਿਧਾਇਕਾਂ/ਚੋਣ ਲੜ ਚੁੱਕੇ ਉਮੀਦਵਾਰਾਂ ਸਮੇਤ ਵੱਖ-ਵੱਖ ਅਹੁਦੇਦਾਰਾਂ ਨਾਲ ਲੜੀਵਾਰ ਮੀਟਿੰਗਾਂ ਕਰਕੇ ਭਵਿੱਖ ਦੇ ਪ੍ਰੋਗਰਾਮਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ।ਇਨ੍ਹਾਂ ਮੀਟਿੰਗਾਂ ਦੀ ਅਗਵਾਈ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕੀਤੀ ਅਤੇ ਕਈ ਸੀਨੀਅਰ ਆਗੂ ਹਾਜ਼ਰ ਰਹੇ।ਮੀਟਿੰਗਾਂ ਤੋਂ ਹੱਟ ਕੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਕਿਹਾ ਕਿ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਪੰਜਾਬ ਤੋਂ ਪਾਣੀ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ   CBI ਵੱਲੋਂ ਗ੍ਰਿਫਤਾਰ DIG ਭੁੱਲਰ ਨੂੰ ਵੱਡਾ ਝਟਕਾ; ਹਾਈਕੋਰਟ ਨੇ ਸੁਣਾਇਆ ਇਹ ਫੈਸਲਾ…

ਇਹ ਦੋਹਰੀ ਚਾਲ ਚੱਲਣ ਸਮਾਨ ਹੈ, ਕਿਉਂਕਿ ਸੈਣੀ ਇੱਕੋ ਸਮੇਂ ਵਿੱਚ ਨਾ ਤਾਂ ਪੰਜਾਬ ਵਿੱਚ ਭਾਜਪਾ ਲਈ ਮੁਹਿੰਮ ਚਲਾ ਸਕਦੇ ਹਨ ਅਤੇ ਨਾ ਹੀ ਪੰਜਾਬ ਦੇ ਪਾਣੀਆਂ ‘ਤੇ ਨਜਾਇਜ਼ ਦਾਅਵਾ ਕਰ ਸਕਦੇ ਹਨ।ਇਸ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੱਖ-ਵੱਖ ਜਾਤੀਆਂ ਅਤੇ ਧਰਮਾਂ ਨੂੰ ਸ਼ਾਮਿਲ ਕਰਨ ਲਈ ਦੋ ਡਿਪਟੀ ਮੁੱਖ ਮੰਤਰੀ ਨਿਯੁਕਤ ਕਰਨ ਸਬੰਧੀ ਖ਼ਬਰਾਂ ‘ਤੇ ਟਿੱਪਣੀ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਹੁਦੇ ਯੋਗਤਾ ਦੇ ਆਧਾਰ ‘ਤੇ ਮਿਲਣੇ ਚਾਹੀਦੇ ਹਨ, ਨਾ ਕਿ ਸਿਰਫ਼ ਜਾਤੀ ਜਾਂ ਧਰਮ ਦੇ ਆਧਾਰ ‘ਤੇ ਅਜਿਹਾ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਡਿਪਟੀ ਮੁੱਖ ਮੰਤਰੀ ਦਾ ਕੋਈ ਅਹੁਦਾ ਨਹੀਂ ਹੁੰਦਾ ਹੈ ਅਤੇ ਉਹ ਸਿਰਫ ਕਿਸੇ ਹੋਰ ਮੰਤਰੀ ਦੀ ਤਰ੍ਹਾਂ ਹੀ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਇਹ ਅਸਲੀਅਤ ਵਿੱਚ ਕੋਈ ਤਾਕਤ ਦਿੱਤੇ ਬਗੈਰ ਆਪ ਦੀ ਚੋਣਾਂ ਦੇ ਸਾਲ ਵਿੱਚ ਵੱਖ-ਵੱਖ ਸਮੁਦਾਇਆਂ ਅਤੇ ਜਾਤੀਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਹੇਠ ਸਿਰਫ ਇੱਕ ਨਾਟਕਬਾਜੀ ਹੈ।

ਇਹ ਵੀ ਪੜ੍ਹੋ  Big News; ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਸੰਗੀਤ ਕੰਪਨੀ ਦੇ ਪ੍ਰਬੰਧਕਾਂ ਵਿਰੁਧ ਪਰਚਾ ਦਰਜ਼

ਉਹਨਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਭ ਜਾਤੀਆਂ ਅਤੇ ਸਮੁਦਾਇਆਂ ਨੂੰ ਅਸਲ ਅਧਿਕਾਰ ਮਿਲਣਾ ਚਾਹੀਦੇ ਹਨ, ਨਾ ਕਿ ਸਿਰਫ ਦਿਖਾਵਾ ਹੋਣਾ ਚਾਹੀਦਾ ਹੈ, ਜੋ ਆਪ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਜਦਕਿ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ, ਵੜਿੰਗ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਹੁਣ ‘ਯੁੱਧ ਝਾੜੂ ਵਿਰੁੱਧ’ ਬਣ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੋਂ ਨਸ਼ੇ ਮੁੱਕ ਗਏ ਹੁੰਦੇ, ਤਾਂ ਸਰਕਾਰ ਨੂੰ ਇਸ਼ਤਿਹਾਰਾਂ ‘ਤੇ ਪੈਸਾ ਖਰਚਣ ਦੀ ਲੋੜ ਨਾ ਪੈਂਦੀ ਅਤੇ ਲੋਕ ਆਪ ਹੀ ਕਹਿੰਦੇ, ਲੇਕਿਨ ਅਜਿਹਾ ਨਹੀਂ ਹੈ।ਇਸੇ ਤਰ੍ਹਾਂ, ਅਮਿਤ ਸ਼ਾਹ ਵੱਲੋਂ ਰਾਹੁਲ ਗਾਂਧੀ ‘ਤੇ ਅਮਰੀਕਾ ਨਾਲ ਟਰੇਡ ਡੀਲ ਬਾਰੇ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ਾਂ ‘ਤੇ, ਵੜਿੰਗ ਨੇ ਕਿਹਾ ਕਿ ਸ਼ਾਹ ਨੇ ਕਦੋਂ ਰਾਹੁਲ ਗਾਂਧੀ ਵੱਲੋਂ ਕਹੀ ਸੱਚਾਈ ਮੰਨੀ ਹੈ? ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਇਸ ਵਾਰ ਵੀ ਰਾਹੁਲ ਗਾਂਧੀ ਸਹੀ ਸਾਬਤ ਹੋਣਗੇ, ਜਦੋਂ ਅਮਰੀਕਾ ਤੋਂ ਆਉਣ ਵਾਲੀਆਂ ਆਯਾਤਾਂ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਪਹੁੰਚੇਗਾ।ਆਪ ਵੱਲੋਂ ਭਾਜਪਾ ‘ਤੇ ਉਸਦੇ ਵਿਧਾਇਕਾਂ ਨੂੰ ਤੋੜਨ ਦੇ ਦੋਸ਼ਾਂ ਬਾਰੇ, ਵੜਿੰਗ ਨੇ ਕਿਹਾ ਕਿ ਇਹ ਦੋਵਾਂ ਪਾਰਟੀਆਂ ਦਾ ਮਾਮਲਾ ਹੈ, ਪਰ ਆਪ ਪਹਿਲਾਂ ਵੀ ਬਿਨ੍ਹਾਂ ਠੋਸ ਸਬੂਤਾਂ ਤੋਂ ਅਜਿਹੇ ਦਾਅਵੇ ਕਰਦੀ ਆਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ” ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

0

👉ਅਸੀਂ ਪੰਜਾਬ ‘ਤੇ ਚਿੱਟੇ ਦਾ ਕਲੰਕ ਲਾਹੁਣ ਦਾ ਵਾਅਦਾ ਕੀਤਾ ਸੀ, ਜੋ ਅਸੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਪੂਰਾ ਕਰ ਰਹੇ ਹਾਂ-ਭਗਵੰਤ ਸਿੰਘ ਮਾਨ
👉’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ‘ਚ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਚ ਨਸ਼ਾ ਤਸਕਰਾਂ ਨੂੰ ਦਿਖਾਈ ਤਾਕਤ
Moga News: Moga Rally; ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ ‘ਆਪ’ ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।’ਆਪ’ ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ ‘ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ ‘ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇ ਪਿਛਲੀਆਂ ਸਰਕਾਰ ਸੱਤਾ ਵਿੱਚ ਆਉਣਗੀਆਂ ਤਾਂ ਪੰਜਾਬ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਕੋਈ ਬਚਾ ਨਹੀਂ ਸਕਦਾ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਆਪ ਦੀ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ‘ਤੇ ‘ਚਿੱਟੇ’ ਦੇ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਰਣਨੀਤੀ ਇਸ ਮੁਹਿਮ ਦੇ ਸਖ਼ਤੀ ਨਾਲ ਲਾਗੂ ਰਾਹੀਂ ਨਸ਼ਾ ਮੁਕਤ ਪੰਜਾਬ ਸਿਰਜਣ ਵੱਲ ਸੇਧਿਤ ਹੈ, ਜਿਸ ਤਹਿਤ ਹਰ ਪਿੰਡ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਸਿਰਜਣਾ ਸ਼ਾਮਲ ਹੈ।ਆਪ ਦੇ ਦੋਵੇਂ ਸੀਨੀਅਰ ਆਗੂਆਂ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਪੰਜਾਬ ਦੇ ਸ਼ਾਸਨ ਵਿੱਚ ਇੱਕ ਨਿਰਣਾਇਕ ਪੜਾਅ ਐਲਾਨਦਿਆਂ ਇਸਨੂੰ ਕਾਨੂੰਨ ਲਾਗੂ ਕਰਨ ਵਾਲਾ ਮਿਸ਼ਨ ਅਤੇ ਸੂਬੇ ਭਰ ਵਿੱਚ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਸੇਧਿਤ ਇੱਕ ਵਿਆਪਕ ਯਤਨ ਕਰਾਰ ਦਿੱਤਾ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ 1 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ  ਲੁਧਿਆਣਾ ‘ਚ ਫਰਜ਼ੀ ਸਕੂਲ ਦਾ ਪਰਦਾਫ਼ਾਸ; ਮਾਨਤਾ ਵਾਪਸ ਲੈਣ ਤੇ ਪਰਚਾ ਦਰਜ ਕਰਨ ਦੀ ਕਾਰਵਾਈ ਆਰੰਭੀ

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇੱਕ ਸਾਲ ਪਹਿਲਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ ਤਾਂ ਲੋਕਾਂ ‘ਚ ਇਸ ਪ੍ਰਤੀ ਕੋਈ ਬਹੁਤਾ ਉਤਸ਼ਾਹ ਨਹੀਂ ਸੀ ਕਿਉਂ ਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨੂੰ ਵੱਡੇ-ਵੱਡੇ ਦਾਅਵੇ ਕਰਦੇ ਅਤੇ ਜ਼ਮੀਨੀ ਪੱਧਰ ‘ਤੇ ਕੁਝ ਨਾ ਕਰਦੇ ਦੇਖਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸੇ ਕਰਕੇ ਜਦੋਂ ਅਸੀਂ ਨਸ਼ਿਆਂ ਵਿਰੁੱਧ ਇਹ ਜੰਗ ਸ਼ੁਰੂ ਕੀਤੀ ਤਾਂ ਉਸ ਵੇਲੇ ਲੋਕਾਂ ਵਿੱਚ ਕਿਤੇ ਨਾ ਕਿਤੇ ਸਹਿਮ ਤੇ ਝਿਜਕ ਦਾ ਮਾਹੌਲ ਸੀ ਅਤੇ ਕੋਈ ਵੀ ਨਸ਼ਾ ਤਸਕਰਾਂ ਅਤੇ ਨਸ਼ਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਅੱਗੇ ਆਉਣ ਲਈ ਤਿਆਰ ਨਹੀਂ ਸੀ ਕਿਉਂ ਕਿ ਉਨ੍ਹਾਂ ਨੂੰ ਡਰ ਸੀ ਕਿ ਜੇ ਉਹ ਅਜਿਹਾ ਕਰਨਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਡਰਾਇਆ-ਧਮਕਾਇਆ ਅਤੇ ਤੰਗ-ਪਰੇਸ਼ਾਨ ਕੀਤਾ ਜਾਵੇਗਾ।ਪਿਛਲੇ ਸਾਲ ਕੀਤੀ ਗਈ ਕਾਰਵਾਈ ‘ਤੇ ਚਾਨਣਾ ਪਾਉਂਦਿਆਂ ‘ਆਪ’ ਸੁਪਰੀਮੋ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ, ਜਿਸ ਤਰ੍ਹਾਂ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਜ਼ਬਤ ਕੀਤੇ, ਜਿਸ ਵਿੱਚ 2,000 ਕਿਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਵੇਚਣ ਵਾਲਿਆਂ ਦੇ ਸ਼ਾਨਦਾਰ ਬੰਗਲਿਆਂ ‘ਤੇ ਬੁਲਡੋਜ਼ਰ ਚਲਾਉਣਾ, ਨਸ਼ਿਆਂ ਦੇ ਵੱਡੇ ਤਸਕਰਾਂ, ਜਿਨ੍ਹਾਂ ਦਾ ਨਾਮ ਲੈਣ ਤੋਂ ਵੀ ਲੋਕ ਡਰਦੇ ਤੇ ਕੰਬਦੇ ਸਨ, ਨੂੰ ਜੇਲ੍ਹਾਂ ‘ਚ ਡੱਕਣਾ ਸ਼ਾਮਲ ਹੈ, ਤਾਂ ਹੌਲੀ ਹੌਲੀ ਲੋਕਾਂ ਨੂੰ ਵਿਸ਼ਵਾਸ ਹੋਣ ਲੱਗਾ ਕਿ ਇਹ ‘ਆਪ’ ਦੀ ਸਰਕਾਰ, ਇਹ ਭਗਵੰਤ ਮਾਨ ਦੀ ਸਰਕਾਰ ਹੈ, ਜੋ ਕਿਸੇ ਤੋਂ ਨਹੀਂ ਡਰਦੀ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਅਜਿਹੀ ਜ਼ੋਰਦਾਰ ਮੁਹਿੰਮ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ‘ਯੁੱਧ’ ਵਿੱਚ ਹਿੱਸਾ ਲੈਣ ਲਈ ਅੱਜ ਦਾ ਵਿਸ਼ਾਲ ਇਕੱਠ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਜਨਤਾ ਦਾ ਵਿਸ਼ਵਾਸ ਵਧ ਰਿਹਾ ਹੈ ਅਤੇ ਲੋਕਾਂ ਦੇ ਦਿਲਾਂ ਤੋਂ ਡਰ ਉੱਠ ਰਿਹਾ ਹੈ, ਜਿਸ ਦੇ ਚਲਦਿਆਂ ਲੋਕ ਅੱਗੇ ਆ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ ਵਿੱਚ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੋ ਰਿਹਾ ਹੈ।ਇਸ ਮੁਹਿੰਮ ਤਹਿਤ ਸਿਰਜੇ ਜਾ ਰਹੇ ਢਾਂਚੇ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਤਹਿਤ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀਜ਼.) ਬਣਾਈਆਂ ਜਾ ਰਹੀਆਂ ਹਨ ਅਤੇ ਹਰੇਕ ਵਾਰਡ ਅਤੇ ਪਿੰਡ ਦੇ ਸਤਿਕਾਰਯੋਗ ਅਤੇ ਪ੍ਰਭਾਵਸ਼ਾਲੀ ਲੋਕਾਂ ਜਿਵੇਂ ਕਿ ਸੇਵਾਮੁਕਤ ਅਧਿਆਪਕ, ਸੇਵਾਮੁਕਤ ਫੌਜੀ ਅਧਿਕਾਰੀ, ਨੌਜਵਾਨ, ਸਰਪੰਚ ਅਤੇ ਹੋਰਾਂ ਨੂੰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੀਆਂ ਮੁੱਖ ਤੌਰ ‘ਤੇ ਦੋ ਜ਼ਿੰਮੇਵਾਰੀਆਂ ਹਨ, ਜਿਸ ਵਿੱਚ ਪਹਿਲੀ ਜ਼ਿੰਮੇਵਾਰੀ ਸਰਕਾਰ ਨੂੰ ਉਨ੍ਹਾਂ ਲੋਕਾਂ ਬਾਰੇ ਸੂਚਿਤ ਕਰਨਾ ਜੋ ਪਿੰਡ ਜਾਂ ਵਾਰਡ ਵਿੱਚ ਨਸ਼ੇ ਵੇਚ ਰਹੇ ਹਨ ਅਤੇ ਅਜਿਹੇ ਲੋਕਾਂ ਬਾਰੇ ਜਿਨ੍ਹਾਂ ਤੋਂ ਉਹ ਅੱਗਿਓਂ ਇਹ ਨਸ਼ਾ ਖਰੀਦਦੇ ਹਨ।ਸੁਰੱਖਿਆ ਸਬੰਧੀ ਸ਼ੰਕਿਆਂ ਬਾਰੇ ਗੱਲ ਕਰਦਿਆਂ ‘ਆਪ’ ਮੁਖੀ ਨੇ ਅੱਗੇ ਕਿਹਾ ਕਿ ਬਹੁਤੇ ਲੋਕ ਅਜੇ ਵੀ ਇਹ ਸੋਚਦੇ ਹਨ ਕਿ ਜੇ ਉਹ ਜਾਣਕਾਰੀ ਦੇਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਰ ਦਿੱਤਾ ਜਾਵੇਗਾ ਜਾਂ ਪਰੇਸ਼ਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Bathinda Police ਨੇ ਇੱਕ ਨੌਜਵਾਨ ਨੂੰ 1 ਕਿੱਲੋ 507 ਗਰਾਮ ਹੈਰੋਇਨ ਸਮੇਤ ਦਬੋਚਿਆ

ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇੱਕ ਐਪ ਬਣਾਇਆ ਹੈ ਅਤੇ ਇਹ ਐਪ ਹਰ ਪਿੰਡ ਰੱਖਿਆ ਕਮੇਟੀ ਮੈਂਬਰ ਦੇ ਫੋਨ ‘ਚ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੈਂਬਰ ਇਸ ਇਸ ਐਪ ਰਾਹੀਂ ਜਾਣਕਾਰੀ ਦੇ ਸਕਦਾ ਹੈ, ਜਿਸਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਇਹ ਪਤਾ ਨਹੀਂ ਚੱਲੇਗਾ ਕਿ ਤੁਸੀਂ ਕੋਈ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਬਹੁਤੀਆਂ ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਜਾਣਕਾਰੀ ਸਾਂਝੀ ਕਰ ਰਹੀਆਂ ਹਨ, ਜੋ ਪੂਰੀ ਤਰ੍ਹਾਂ ਸੁਰੱਖਿਅਤ ਹਨ।ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਇਹ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਪਿੰਡ ਰੱਖਿਆ ਕਮੇਟੀ ਦੇ ਜ਼ਿਆਦਾਤਰ ਮੈਂਬਰਾਂ ਨੇ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਉਹ ਇਸ ਯੁੱਧ ਵਿੱਚ ਪੂਰੀ ਤਰ੍ਹਾਂ ਸਰਕਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੂਰਾ ਪੰਜਾਬ ਇੱਕਜੁੱਟ ਹੋ ਰਿਹਾ ਹੈ, ਲੋਕਾਂ ਦੇ ਮਨਾਂ ਵਿੱਚੋਂ ਡਰ ਨਿਕਲ ਰਿਹਾ ਹੈ ਅਤੇ ਪਿੰਡਾਂ ਦੇ ਲੋਕ ਨਸ਼ਾ ਵੇਚਣ ਵਾਲਿਆਂ ਨੂੰ ਮੂਹਰੇ ਭਜਾ ਰਹੇ ਹਨ।ਇਸ ਮੁਹਿੰਮ ਤਹਿਤ ਸਰਕਾਰ ਦੇ ਦੋ ਮੁੱਖ ਕੰਮਾਂ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਹਿਲਾ ਕੰਮ ਨਸ਼ੇ ਵੇਚਣ ਵਾਲਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ ਤਾਂ ਜੋ ਪੁਲਿਸ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਸਕੇ ਅਤੇ ਦੂਜਾ ਕੰਮ ਇਹ ਯਕੀਨੀ ਬਣਾਉਣਾ ਹੈ ਕਿ ਪਿੰਡ ਵਿੱਚ ਜਿਹੜੇ ਲੋਕ ਨਸ਼ੇ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਕੇਂਦਰ ਵਿੱਚ ਲਿਜਾਇਆ ਜਾਵੇ ਤਾਂ ਜੋ ਉਹ ਨਸ਼ੇ ਦੀ ਦਲਦਲ ‘ਚੋਂ ਬਾਹਰ ਨਿਕਲ ਸਕਣ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿੰਡ ਰੱਖਿਆ ਕਮੇਟੀਆਂ ਕੋਲ ਹੁਣ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦੀ ਜ਼ਿੰਮੇਵਾਰੀ ਹੈ। ਇਸ ਲਈ ਜੋ ਵੀ ਕਦਮ ਚੁੱਕਣ ਦੀ ਲੋੜ ਹੈ, ਉਹ ਚੁੱਕਣ ਅਤੇ ਸਾਨੂੰ ਦੱਸਿਆ ਜਾਵੇ ਕਿ ਤੁਹਾਨੂੰ ਇਸ ਕਾਰਜ ਲਈ ਕਿਸ ਚੀਜ਼ ਦੀ ਲੋੜ ਹੈ, ਸਾਡੇ ਵੱਲੋਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਤੁਹਾਨੂੰ ਜਿਸ ਵੀ ਸਰੋਤ ਅਤੇ ਮਦਦ ਦੀ ਲੋੜ ਹੈ, ਉਹ ਦਿੱਤੀ ਜਾਵੇਗੀ। ਇਸ ਲਈ ਹੁਣ ਆਪਣੇ ਆਲੇ-ਦੁਆਲੇ ਦੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਦੀ ਜ਼ਿੰਮੇਵਾਰੀ ਹੁਣ ਤੁਹਾਡੀ ਹੈ ਅਤੇ ਪੂਰੀ ਪੁਲਿਸ ਤੁਹਾਡੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਮੁੱਖ ਮੰਤਰੀ ਸਮੇਤ ਪੂਰਾ ਪ੍ਰਸ਼ਾਸਨ ਤੁਹਾਡੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਐਪ ਰਾਹੀਂ ਤੁਹਾਡੇ ਦੁਆਰਾ ਦਿੱਤੀ ਸਾਰੀ ਜਾਣਕਾਰੀ ਸਿੱਧੀ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਦੀ ਹੈ, ਜਿਸ ‘ਤੇ ਤੁਰੰਤ ਕਾਰਵਾਈ ਹੁੰਦੀ ਹੈ।ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਜੇਕਰ ਸਥਾਨਕ ਪੱਧਰ ‘ਤੇ ਕੋਈ ਵੀ ਪੁਲਿਸ ਅਧਿਕਾਰੀ ਚੰਗਾ ਕੰਮ ਕਰਦਾ ਹੈ ਤਾਂ ਉਸਨੂੰ ਇਨਾਮ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਵੀ ਪੁਲਿਸ ਅਧਿਕਾਰੀ ਨਸ਼ਾ ਵੇਚਣ ਵਾਲਿਆਂ ਨਾਲ ਮਿਲੀਭੁਗਤ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਸਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਨ੍ਹਾਂ ਕਮੇਟੀਆਂ ਦੇ ਵੱਧ ਤੋਂ ਵੱਧ ਵਿਸਥਾਰ ਦੀ ਅਪੀਲ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ “ਹੌਲੀ-ਹੌਲੀ, ਪਿੰਡ ਰੱਖਿਆ ਕਮੇਟੀ ਦਸ ਮੈਂਬਰਾਂ ਤੱਕ ਸੀਮਤ ਨਾ ਰਹੇ ਕੇ ਇਸ ਅਧੀਨ ਪੂਰੇ ਪਿੰਡ ਨੂੰ ਸ਼ਾਮਲ ਕੀਤਾ ਜਾਵੇ। ਜੇਕਰ ਪੂਰਾ ਪਿੰਡ ਇੱਕਜੁੱਟ ਹੋ ਜਾਵੇਗਾ ਤਾਂ ਕੋਈ ਵੀ ਨਸ਼ੇ ਵੇਚਣ ਦੀ ਹਿੰਮਤ ਨਹੀਂ ਕਰੇਗਾ।

ਇਹ ਵੀ ਪੜ੍ਹੋ  Bathinda Police ਦੀ ਵੱਡੀ ਕਾਮਯਾਬੀ; ਸਾਢੇ 6 ਕਿਲੋਂ ਅਫ਼ੀਮ ਸਮੇਤ ਦੋ ਤਸਕਰ ਦਬੋਚੇ

ਮੁੜ ਵਸੇਬੇ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਬਾਰੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ “ਹਰ ਪਿੰਡ ਵਿੱਚ ਖੇਡ ਮੈਦਾਨ ਬਣਾ ਰਹੇ ਹਨ। ਤੁਸੀਂ ਉੱਥੇ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਖੇਡ ਸਕਦੇ ਹੋ, ਜਿਸ ਲਈ ਸਾਰਾ ਖੇਡ ਸਾਜ਼ੋ-ਸਮਾਨ ਪ੍ਰਦਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਬੱਚੇ ਨਸ਼ੇ ਤੋਂ ਬਾਹਰ ਆ ਜਾਂਦੇ ਹਨ ਉਹ ਮੁੜ ਇਸ ਦਲਦਲ ਵਿੱਚ ਨਾ ਜਾਣ। ਇਸ ਲਈ ਉਨ੍ਹਾਂ ਨੂੰ ਖੇਡਾਂ ਵੱਲ ਲਿਜਾਣ ਅਤੇ ਰੋਜ਼ਗਾਰ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 60,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਸ਼ ਦੇ 60,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਹੋਰ ਰੁਜ਼ਗਾਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਨਸ਼ਿਆਂ ‘ਚੋਂ ਬਾਹਰ ਕੱਢ ਕੇ ਅਤੇ ਖੇਡਾਂ ਵੱਲ ਸੇਧਿਤ ਕਰਕੇ ਸਮਜਾ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਤੁਸੀਂ ਹਰ ਪਿੰਡ ਦੇ ਹਰ ਪਰਿਵਾਰ ਕੋਲ ਪਹੁੰਚ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪੰਜਾਬ ਨੂੰ ਨਸ਼ਿਆਂ ਵਿੱਚ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਧੱਕਿਆ। ਜਦੋਂ ਇਹ ਸਰਕਾਰਾਂ ਸੱਤਾ ਵਿੱਚ ਸਨ, ਤਾਂ ਪੰਜਾਬ ਦਾ ਹਰ ਪਰਿਵਾਰ ਨਸ਼ਿਆਂ ਵਿੱਚ ਡੁੱਬ ਰਿਹਾ ਸੀ। ਉਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਹਰ ਪਰਿਵਾਰ ਅਤੇ ਪੰਜਾਬ ਦੇ ਭਵਿੱਖ ਨੂੰ ਬਰਬਾਦ ਕਰ ਦਿੱਤਾ। ਤੁਹਾਨੂੰ ਹਰ ਘਰ ਵਿੱਚ ਜਾ ਕੇ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਗਲਤੀ ਨਾਲ ਵੀ ਇਨ੍ਹਾਂ ਪਾਰਟੀਆਂ ਨੂੰ ਵੋਟ ਨਾ ਪਾਇਓ, ਨਹੀਂ ਤਾਂ ਪੰਜਾਬ ਫਿਰ ਨਸ਼ਿਆਂ ਵਿੱਚ ਡੁੱਬ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ, ਇੱਕ ਪਾਰਟੀ ਆਈ ਹੈ ਜੋ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਅਤੇ ਜੇਲ੍ਹ ਭੇਜ ਰਹੀ ਹੈ, ਉਨ੍ਹਾਂ ਦੇ ਘਰ ਅਤੇ ਬੰਗਲੇ ਢਾਹ ਰਹੀ ਹੈ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਬੈਂਕ ਖਾਤੇ ਫ੍ਰੀਜ਼ ਕਰ ਰਹੀ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ, “ਸੂਬੇ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ। ਪਰਮਾਤਮਾ ਦੀ ਕਿਰਪਾ ਨਾਲ, ਅਜਿਹੀ ਸਰਕਾਰ ਆਈ ਹੈ। ਕਿਸੇ ਵੀ ਹਾਲਤ ਵਿੱਚ ਤੁਹਾਨੂੰ ਦੂਜੀਆਂ ਪਾਰਟੀਆਂ ਨੂੰ ਵੋਟ ਨਹੀਂ ਪਾਉਣੀ ਚਾਹੀਦੀ। ਇਹ ਵਿਲੇਜ ਡਿਫੈਂਸ ਕਮੇਟੀਆਂ ਦੀ ਜ਼ਿੰਮੇਵਾਰੀ ਹੈ। ਸਾਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਬਹੁਤ ਜਲਦ ਸਾਡਾ ਪੰਜਾਬ ਰੰਗਲਾ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ ਬਣ ਜਾਵੇਗਾ।”
ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੇ ‘ਚਿੱਟਾ’ ਨੌਜਵਾਨਾਂ ਦੀਆਂ ਰਗਾਂ ਵਿੱਚ ਭਰ ਦਿੱਤਾ ਹੈ, ਜਿਸ ਕਾਰਨ ਸੂਬੇ ਅਤੇ ਲੋਕਾਂ ਦੀ ਜ਼ਿੰਦਗੀ ਵਿੱਚੋਂ ਰੰਗ ਗਾਇਬ ਹੋ ਗਏ ਹਨ। ਉਨ੍ਹਾਂ ਕਿਹਾ, “ਜਿਨ੍ਹਾਂ ਲੋਕਾਂ ਨੇ ਸੱਤਾ ਵਿੱਚ ਰਹਿੰਦੇ ਹੋਏ ਨਸ਼ਿਆਂ ਨੂੰ ਸਰਪ੍ਰਸਤੀ ਦਿੱਤੀ ਸੀ, ਉਹ ਆਪਣੀਆਂ ਸਰਕਾਰੀ ਗੱਡੀਆਂ ਰਾਹੀਂ ਸੂਬੇ ਵਿੱਚ ਨਸ਼ਿਆਂ ਦੀ ਡਿਲਵਰੀ ਕਰਦੇ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੀ ਖੋਜ ਉਪਰੰਤ, ਸੂਬਾ ਸਰਕਾਰ ਨੇ ਇੱਕ ਬਹੁ-ਪੱਖੀ ਰਣਨੀਤੀ ਅਪਣਾਈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ ਸਪਲਾਈ ਚੇਨਾਂ ਤੋੜ ਦਿੱਤੀਆਂ ਹਨ, ਪੀੜਤਾਂ ਲਈ ਮੁੜਵਸੇਬਾ ਯਕੀਨੀ ਬਣਾਇਆ ਹੈ, ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹ-ਢੇਰੀ ਕਰ ਦਿੱਤਾ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ।”

ਇਹ ਵੀ ਪੜ੍ਹੋ Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰ ਹੁਣ ਸੂਬੇ ਵਿੱਚੋਂ ਭੱਜ ਰਹੇ ਹਨ ਕਿਉਂਕਿ ਨਸ਼ਿਆਂ ਵਿਰੁੱਧ ਇੱਕ ਲੋਕ ਲਹਿਰ ਸ਼ੁਰੂ ਹੋ ਗਈ ਹੈ ਅਤੇ ਇਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ, “ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹੀ ਅਹੁਦਾ ਸੰਭਾਲਿਆ ਹੈ ਅਤੇ ਲੋਕਾਂ ਦੇ ਸਮਰਥਨ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।” ਵਿਰੋਧੀ ਧਿਰ ‘ਤੇ ਨਿਸ਼ਾਨਾ ਬਿਨ੍ਹਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਮੈਂ ਸਿਰਫ ਨਿਯਮਤ ਜਾਂਚ ਲਈ ਹੀ ਹਸਪਤਾਲ ਜਾਂਦਾ ਹਾਂ ਪਰ ਉਹ ਮੇਰੇ ਅਤੇ ਮੇਰੀ ਸਿਹਤ ਬਾਰੇ ਝੂਠੀਆਂ ਗੱਲਾਂ ਫੈਲਾਉਂਦੇ ਹਨ ਕਿਉਂਕਿ ਉਹ ਮੇਰੇ ਅਤੇ ਮੇਰੀ ਲੋਕ-ਪੱਖੀ ਪਹੁੰਚ ਤੋਂ ਈਰਖਾ ਕਰਦੇ ਹਨ।”ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਉਣ ਲਈ ਵਿਰੋਧੀ ਧਿਰ ਦੀ ਕੜੀ ਨਿੰਦਿਆਂ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਸੂਬਾ ਸਰਕਾਰ ਨੇ ਇਹ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਿਹਤ ਯੋਜਨਾ ਹੈ। ਇਸ ਯੋਜਨਾ ਤਹਿਤ, ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਇੰਨਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ।”ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਨਤਾ ‘ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ ਨਾਲ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, “ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।” ਉਨ੍ਹਾਂ ਕਿਹਾ, “ਸਾਰੇ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਸੂਬੇ ਦਾ ਹਰ ਨਾਗਰਿਕ ਇਸ ਸਿਹਤ ਕਾਰਡ ਲਈ ਯੋਗ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਜਿਨ੍ਹਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਇਲਾਜ ਲਈ ਆਪਣੀਆਂ ਜੇਬਾਂ ਵਿੱਚੋਂ ਵੱਡੀ ਰਕਮ ਖਰਚ ਕਰਨੀ ਪੈਂਦੀ ਸੀ।
ਗਲਤ ਅਫਵਾਹਾਂ ਤੋਂ ਸੁਚੇਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਕੁਝ ਪੰਜਾਬ ਵਿਰੋਧੀ ਤਾਕਤਾਂ, ਜੋ ਨਹੀਂ ਚਾਹੁੰਦੀਆਂ ਕਿ ਸੂਬੇ ਦੇ ਲੋਕ ਅਜਿਹੀਆਂ ਸਹੂਲਤਾਂ ਦਾ ਲਾਭ ਲੈਣ, ਜਾਣਬੁੱਝ ਕੇ ਇਸ ਅਹਿਮ ਯੋਜਨਾ ਬਾਰੇ ਝੂਠੀਆਂ ਅਫਵਾਹਾਂ ਫੈਲਾ ਰਹੀਆਂ ਹਨ। ਅਜਿਹੀਆਂ ਅਫਵਾਹਾਂ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਤੋਂ ਰੋਕਣ ਲਈ ਫੈਲਾਈਆਂ ਜਾ ਰਹੀਆਂ ਹਨ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਹੈ।” ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਲਈ ਕਿਹਾ, ਜੋ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਲੀਹੋਂ ਉਤਾਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ।
ਪੰਜਾਬ ਦੇ ਅਕਸ ਨੂੰ ਲੱਗੀ ਢਾਹ ‘ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਕਈ ਮਹਾਨ ਖਿਡਾਰੀ, ਜਰਨੈਲ, ਸ਼ਹੀਦ ਅਤੇ ਹੋਰ ਮਹਾਨ ਸਖਸ਼ੀਅਤਾਂ ਨੂੰ ਜਨਮ ਦਿੱਤਾ ਹੈ, ਪਰ ਬਦਕਿਸਮਤੀ ਨਾਲ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਪੰਜਾਬ ਦੇ ਨਾਮ ‘ਤੇ ਦਾਗ ਲਗਾ ਦਿੱਤਾ ਹੈ। ਉਨ੍ਹਾਂ ਕਿਹਾ, “ਜਿਨ੍ਹਾਂ ਨੇ ਇਹ ਪਾਪ ਕਮਾਇਆ ਹੈ, ਉਨ੍ਹਾਂ ਨੂੰ ਲੋਕ ਸਜ਼ਾ ਦੇਣਗੇ।” ਉਨ੍ਹਾਂ ਅੱਗੇ ਕਿਹਾ, “ਉਹ ਆਪਣੀ ਨਾਜਾਇਜ਼ ਕਮਾਈ ਰਾਹੀਂ ਸਜ਼ਾ ਤੋਂ ਬਚ ਸਕਦੇ ਹਨ, ਪਰ ਲੋਕ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦੋਵਾਂ ਨੂੰ ਮਿਲ ਕੇ ਅਤੇ ਠੋਸ ਯਤਨ ਕਰਕੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ ਪਾਸਪੋਰਟ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਘਟ ਗਈ ਹੈ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦੇ ਰਹੀ ਹੈ। ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 63,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਿਸ ਕਾਰਨ ਲੋਕ ਹੁਣ ਵਿਦੇਸ਼ ਜਾਣ ਦੀਆਂ ਯੋਜਨਾਵਾਂ ਨੂੰ ਛੱਡ ਰਹੇ ਹਨ। ਜਿੱਥੇ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ, ਉੱਥੇ ਵਿਰੋਧੀ ਧਿਰ ਨੇ ਹਮੇਸ਼ਾ ਆਪਣੀ ਸੱਤਾ ਦੌਰਾਨ ਸਫਲ ਉੱਦਮਾਂ ਵਿੱਚ ਹਿੱਸਾ ਪਾਉਣ ਦੀ ਮੰਗ ਕੀਤੀ।”
ਵਿਰੋਧੀ ਧਿਰ ‘ਤੇ ਨਿਸ਼ਾਨਾ ਬਿਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਹ ਸ਼ੈਤਾਨ ਹਨ ਜੋ ਨਸ਼ਿਆਂ ਅਤੇ ਅਪਰਾਧੀਆਂ ਨੂੰ ਸਰਪ੍ਰਸਤੀ ਦੇ ਕੇ ਸੂਬੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਹੁਣ ਇਹ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਬਰਬਾਦ ਕਰਨ ਲਈ ਇਕਜੁੱਟ ਹੋ ਗਈਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀਆਂ ਨੂੰ ਵੀ ਇਕਜੁੱਟ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ।” ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪਾਣੀ ਸੂਬੇ ਦੇ ਕੋਨੇ ਕੋਨੇ ਤੱਕ ਪਹੁੰਚ ਰਿਹਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਹਿਰੀ ਪਾਣੀ ਸਿਰਫ਼ ਅਮੀਰ ਲੋਕਾਂ ਦੇ ਖੇਤਾਂ ਵਿੱਚ ਹੀ ਜਾਂਦਾ ਸੀ।”
ਉਨ੍ਹਾਂ ਕਿਹਾ, “ਹੁਣ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ ਹੈ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਜਾਂ ਨਸ਼ਾ ਤਸਕਰਾਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ।” ਉਨ੍ਹਾਂ ਕਿਹਾ, “ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਅਤੇ ਪੰਜਾਬੀਆਂ ਕੋਲ ਹਰ ਜੰਗ ਜਿੱਤਣ ਦਾ ਜਜ਼ਬਾ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਵੀ ਲੋਕਾਂ ਦੇ ਸਹਿਯੋਗ ਨਾਲ ਜਿੱਤੀ ਜਾਵੇਗੀ।”ਇਸ ਮੌਕੇ ਸੀਨੀਅਰ ‘ਆਪ’ ਆਗੂ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ 17,000 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਾਬੂਤ ਵਿੱਚ ਆਖਰੀ ਕਿੱਲ ਵਜੋਂ ਕੰਮ ਕਰੇਗਾ ਅਤੇ ਵਿਲੇਜ ਡਿਫੈਂਸ ਕਮੇਟੀਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਜੰਗ ਵਿੱਚ ਬੇਹੱਦ ਅਹਿਮ ਹਨ।” ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਰਗਰਮ ਸਹਿਯੋਗ ਨਾਲ ਇਸ ਮੁਹਿੰਮ ਨੂੰ ਬਰਕਰਾਰ ਰੱਖ ਕੇ ਅਹਿਮ ਭੂਮਿਕਾ ਨਿਭਾਉਣੀ ਪਵੇਗੀ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਇਤਿਹਾਸਕ ਪਹਿਲਕਦਮੀ ਤਹਿਤ ਲੱਖਾਂ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਸਹੁੰ ਚੁਕਾਈ ਗਈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁਧਿਆਣਾ ‘ਚ ਫਰਜ਼ੀ ਸਕੂਲ ਦਾ ਪਰਦਾਫ਼ਾਸ; ਮਾਨਤਾ ਵਾਪਸ ਲੈਣ ਤੇ ਪਰਚਾ ਦਰਜ ਕਰਨ ਦੀ ਕਾਰਵਾਈ ਆਰੰਭੀ

0

👉ਸਿੱਖਿਆ ਮੰਤਰੀ ਵੱਲੋਂ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਸੌਂਪਣ ਦੇ ਨਿਰਦੇਸ਼
Ludhiana News: ਲੁਧਿਆਣਾ ਦੇ ਵਿਚ ਇੱਕ ਫਰਜ਼ੀ ਸਕੂਲ ਦਾ ਪਰਦਾਫ਼ਾਸ ਹੋਇਆ ਹੈ, ਜਿਸਦੇ ਵੱਲੋਂ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਹੋਇਆ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਦੂਦਾਂ ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ  Bathinda Police ਨੇ ਇੱਕ ਨੌਜਵਾਨ ਨੂੰ 1 ਕਿੱਲੋ 507 ਗਰਾਮ ਹੈਰੋਇਨ ਸਮੇਤ ਦਬੋਚਿਆ

ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ ਦਾ ਕੋਈ ਵਾਜੂਦ ਸਾਹਮਣੇ ਨਹੀਂ ਆਇਆ, ਇਸ ਦੀ ਇਮਾਰਤ ਕਿਰਾਏ ‘ਤੇ ਦਿੱਤੀ ਗਈ ਸੀ ਅਤੇ ਕੋਈ ਕਲਾਸ ਨਹੀਂ ਲਗਾਈ ਜਾ ਰਹੀ ਸੀ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਮੌਜੂਦ ਨਹੀਂ ਸਨ, ਜਿਸ ਕਾਰਨ ਪੀ.ਐਸ.ਈ.ਬੀ. ਨੇ ਉਨ੍ਹਾਂ ਦੇ ਰੋਲ ਨੰਬਰ ਰੱਦ ਕਰ ਦਿੱਤੇ।

ਇਹ ਵੀ ਪੜ੍ਹੋ  Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਉਨ੍ਹਾਂ ਦੱਸਿਆ ਕਿ ਚਾਰ ਹੋਰ ਸਕੂਲ ਜਾਂਚ ਅਧੀਨ ਹਨ ਕਿਉਂਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਤੇ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਵਾਲੀਆਂ ਸੰਸਥਾਵਾਂ ‘ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਸੰਗੀਤ ਕੰਪਨੀ ਦੇ ਪ੍ਰਬੰਧਕਾਂ ਵਿਰੁਧ ਪਰਚਾ ਦਰਜ਼

0

Mansa News: ਪਿਛਲੇ ਦਿਨੀਂ ਐਸਐਸਪੀ ਦਫ਼ਤਰ ਮਾਨਸਾ ਅੱਗੇ ਛੋਟੇ ਸਿੱਧੂ ਸਮੇਤ ਧਰਨਾ ਲਗਾਉਣ ਤੋਂ ਬਾਅਦ ਚਰਚਾ ਵਿਚ ਆਈ ਮਾਨਸਾ ਪੁਲਿਸ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਬਿਆਨਾਂ ਉੱਪਰ ਨਾਮੀ ਸੰਗੀਤ ਕੰਪਨੀ ਦੇ ਪ੍ਰਬੰਧਕਾਂ ਵਿਰੁਧ ਪਰਚਾ ਦਰਜ਼ ਕੀਤਾ ਹੈ। ਥਾਣਾ ਸਦਰ ਦੀ ਪੁਲਿਸ ਵੱਲੋਂ ਦਰਜ਼ ਇਸ ਮੁਕੱਦਮੇ ਵਿਚ ਵਨ ਡਿਜੀਟਲ ਐਂਟਰਟੇਨਮੈਂਟ ਨੈੱਟਵਰਕ ਕੰਪਨੀ ਦੇ ਗੁਰਪ੍ਰੀਤ ਸਿੰਘ ਉਰਫ਼ ਭਸੀਨ ਅਤੇ ਸ਼ਬੀਰ ਮੋਇਨ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ Bathinda Police ਨੇ ਇੱਕ ਨੌਜਵਾਨ ਨੂੰ 1 ਕਿੱਲੋ 507 ਗਰਾਮ ਹੈਰੋਇਨ ਸਮੇਤ ਦਬੋਚਿਆ

ਅਧਿਕਾਰੀਆਂ ਨੇ ਪਰਚਾ ਦਰਜ਼ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ, ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ ਤੇ ਉਸਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਗੀਤਕਾਰ ਬੰਟੀ ਬੈਂਸ ਦਾ ਨਾਮ ਵੀ ਸਾਹਮਣੇ ਆਇਆ ਸੀ ਪ੍ਰੰਤੂ ਉਸਨੇ ਸਿੱਧੂ ਦੀ ਮਾਤਾ ਦੀ ਇੱਕ ਰਿਕਾਡਿੰਗ ਜਨਤਕ ਕਰਕੇ ਖੁਦ ਨੂੰ ਬੇਕਸੂਰ ਦਸਿਆ ਸੀ। ਦਸਣਾ ਬਣਦਾ ਹੈ ਕਿ 11 ਫਰਵਰੀ ਨੂੰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਮਾਂ ਚਰਨ ਕੌਰ ਛੋਟੇ ਸਿੱਧੂ ਸਮੇਤ ਧਰਨੇ ‘ਤੇ ਬੈਠ ਗਏ ਸਨ, ਜਿੱਥੈ ਡੀਆਈਜੀ ਹਰਜੀਤ ਸਿੰਘ ਨੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ ਸੀ। ਦਸਣਾ ਬਣਦਾ ਹੈ ਕਿ ਪਰਿਵਾਰ ਨੇ ਦੋਸ਼ ਲਗਉਂਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦੀਆਂ ਕੰਪਨੀਆਂ ਵਿਚ ਹੋਣ ਵਾਲੀ ਕਰੋੜਾਂ ਦੀ ਕਮਾਈ ਤੋਂ ਉਨ੍ਹਾਂ ਨੂੰ ਪਾਸੇ ਰੱਖਿਆ ਜਾ ਰਿਹਾ ਤੇ ਨਾਂ ਹੀ ਕੋਈ ਹਿਸਾਬ-ਕਿਤਾਬ ਦਿੱਤਾ ਜਾ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਨੇ ਇੱਕ ਨੌਜਵਾਨ ਨੂੰ 1 ਕਿੱਲੋ 507 ਗਰਾਮ ਹੈਰੋਇਨ ਸਮੇਤ ਦਬੋਚਿਆ

0

Bathinda News: Bathinda Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿੱਚੋਂ 1 ਕਿੱਲੋ 507 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਸੋਮਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸਐਸਪੀ ਡਾ ਜਯੋਤੀ ਯਾਦਵ ਨੇ ਦਸਿਆ ਕਿ ਏਐਸਆਈ ਰਘਵੀਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਭੱਟੀ ਰੋਡ ਨੇੜੇ ਬਰਨਾਲਾ ਬਾਈਪਾਸ ਸਲਿੱਪ ਰੋਡ ਮੌਜੂਦ ਸੀ। ਇਸ ਦੌਰਾਨ ਇੱਕ ਨੌਜਵਾਨ ਰਾਜਾ ਵਾਸੀ ਹਰਦੇਵ ਨਗਰ ਬਠਿੰਡਾ ਨੂੰ ਸ਼ੱਕ ਦੀ ਬਿਨਾਹ ‘ਤੇ ਰੋਕ ਕੇ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ CBI ਵੱਲੋਂ ਗ੍ਰਿਫਤਾਰ DIG ਭੁੱਲਰ ਨੂੰ ਵੱਡਾ ਝਟਕਾ; ਹਾਈਕੋਰਟ ਨੇ ਸੁਣਾਇਆ ਇਹ ਫੈਸਲਾ…

ਜਿਸਦੇ ਕੋਲੋਂ ਇਹ ਹੈਰੋਇਨ ਦੀ ਖੇਪ ਬਰਾਮਦ ਹੋਈ। ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਬਿਹਾਰ ਦਾ ਜੰਮਪਲ ਹੈ ਪਰ ਹੁਣ ਕਰੀਬ 10/15 ਸਾਲ ਤੋਂ ਬਠਿੰਡਾ ਵਿਖੇ ਰਹਿ ਰਿਹਾ ਹੈ ਅਤੇ ਹਰਦੇਵ ਨਗਰ ਬਠਿੰਡਾ ਵਿੱਚ ਆਪਣਾ ਘਰ ਬਣਾਇਆ ਹੋਇਆ। ਹਾਲਾਂਕਿ ਇਸਦੇ ਵਿਰੁਧ ਪਹਿਲਾਂ ਕੋਈ ਮੁਕੱਦਮਾ ਦਰਜ਼ ਨਹੀਂ ਹੈ। ਪ੍ਰੰਤੂ ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਕਿ ਮੁਲਜ਼ਮ ਇਹ ਹੈਰੋਇਨ ਕਿੱਥੋ ਲੈ ਕੇ ਆਇਆ ਸੀ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਜਿਸਦੇ ਚੱਲਦੇ ਉਸਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਮੌਕੇ ਐਸਪੀ ਸਿਟੀ ਨਰਿੰਦਰ ਸਿੰਘ, ਡੀ.ਐੱਸ.ਪੀ (ਸਿਟੀ-2) ਬਠਿੰਡਾ ਸਰਵਜੀਤ ਸਿੰਘ,ਇੰਸਪੈਕਟਰ ਰਵਿੰਦਰ ਸਿੰਘ ਸੰਧੂ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ 7 ਰੋਜ਼ਾ ਰਾਸ਼ਟਰੀ ਸੇਵਾ ਯੋਜਨਾ ਦੇ ਕੈਂਪਾਂ ਦੀ ਲੜੀ ਦਾ ਆਗਾਜ਼

0

Talwandi Sabo News: Guru Kashi University ਦੇ ਐਨ.ਐਸ.ਐਸ. ਵਿਭਾਗ ਵੱਲੋਂ ਸੱਤ ਰੋਜ਼ਾ ਕੈਂਪਾਂ ਦੀ ਲੜੀ ਦਾ ਆਗਾਜ਼ ਮੁੱਖ ਮਹਿਮਾਨ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਕੀਤਾ। ਆਗਾਜ਼ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਸਿੰਘ ਨੇ ਦੱਸਿਆ ਕਿ ਕੈਂਪਾਂ ਵਿੱਚ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫਾਈ ਪ੍ਰਤੀ ਜਾਗਰੂਕਤਾ, ਰੁਜ਼ਗਾਰ ਸੰਬੰਧੀ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ, ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ, ਜੈਵਿਕ ਖੇਤੀ, ਖੇਤੀ ਸਹਾਇਕ ਧੰਦੇ ਜਿਵੇਂ ਮੱਛੀ ਪਾਲਣ, ਮਧੂਮੱਖੀ ਪਾਲਣ, ਮਸ਼ਰੂਮ ਦੀ ਪੈਦਾਵਾਰ ਸੰਬੰਧੀ ਜਾਣਕਾਰੀ ਮਾਹਿਰਾਂ ਵੱਲੋਂ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਵਾਤਾਵਰਣ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਹੈ।ਕੈਂਪ ਦੇ ਦੂਜੇ ਦਿਨ ਪ੍ਰਬੰਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ, ਇੰਜੀ. ਸੁਖਵਿੰਦਰ ਸਿੰਘ ਤੇ ਪਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਫੁੱਲਾਂ ਦੇ ਪੌਦੇ ਲਗਾਏ।

ਇਹ ਵੀ ਪੜ੍ਹੋ CBI ਵੱਲੋਂ ਗ੍ਰਿਫਤਾਰ DIG ਭੁੱਲਰ ਨੂੰ ਵੱਡਾ ਝਟਕਾ; ਹਾਈਕੋਰਟ ਨੇ ਸੁਣਾਇਆ ਇਹ ਫੈਸਲਾ…

ਇਸ ਮੌਕੇ ਪ੍ਰਬੰਧਕੀ ਨਿਰਦੇਸ਼ਕ ਨੇ ਵਰਸਿਟੀ ਵਿੱਚ ਵੱਖ-ਵੱਖ ਕਿਸਮ ਦੇ ਫੁੱਲਾਂ ਅਤੇ ਛਾਂ ਦਾਰ ਪੌਦੇ ਲਗਾਉਣ ਲਈ ਕਿਹਾ ਤਾਂਕਿ ਵਰਸਿਟੀ ਦਾ ਆਲਾ-ਦੁਆਲਾ ਖੁਸ਼ਬੂਦਾਰ ਅਤੇ ਮਨਮੋਹਕ ਬਣ ਸਕੇ। ਡਾ. ਧੀਮਾਨ ਨੇ ਵਾਤਾਵਰਨ ਨੂੰ ਹਰਿਆ- ਭਰਿਆ ਬਣਾਈ ਰੱਖਣ ਲਈ ਹਰ ਵਿਦਿਆਰਥੀ ਨੂੰ ਘੱਟੋ-ਘੱਟ ਪੰਜ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਧਰਤੀ ਦਾ ਵੱਧ ਰਿਹਾ ਤਾਪਮਾਨ ਸਮੂਹ ਲੋਕਾਈ ਲਈ ਖਤਰੇ ਦੀ ਘੰਟੀ ਹੈ। ਇਸ ਲਈ ਵਣ ਮਹਾਉਤਸਵ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਜ਼ਿਲ੍ਹਾ ਅਫ਼ਸਰ ਮਾਨਸਾ ਸਰਬਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਡਾਇਰੈਕਟਰ ਵਿਦਿਆਰਥੀ ਭਲਾਈ ਸਿੱਧੂ ਨੇ ਦੱਸਿਆ ਕਿ ਕੈਂਪਾਂ ਦੀ ਲੜੀ ਦੌਰਾਨ ਵਰਸਿਟੀ ਵੱਲੋਂ ਗੋਦ ਲਏ ਗਏ ਪਿੰਡਾਂ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ ਜਾਏਗੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਪਿੰਡ ਬਹਿਣੀਵਾਲ ਵਿੱਚ ਲਗਾਏ ਕੈਂਪ ਦਾ ਜ਼ਿਕਰ ਕਰਦੇ ਦੱਸਿਆ ਕਿ ਕੈਂਪ ਵਿੱਚ ਇੰਜੀ. ਜਗਦੀਸ਼ ਗਰੋਵਰ ਵੱਲੋਂ ਐਨ.ਐਸ.ਐਸ. ਵਲੰਟੀਅਰਾਂ ਨੂੰ ਹੁਨਰ ਵਿਕਾਸ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯੂਨੀਵਰਸਿਟੀ ਵੱਲੋਂ ਵੰਡੇ ਜਾ ਰਹੇ ਉੱਕਤ ਤੇ ਨਵੇਂ ਸੁਧਰੇ ਬੀਜਾਂ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ ਰਣਜੀਤ ਸਿੰਘ ਸੰਧੂ ਮੁੜ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੇ ਅਹੁੱਦੇ ਲਈ ਮੈਦਾਨ ‘ਚ ਨਿੱਤਰੇ

ਐਨ.ਐਸ.ਐਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਦੱਸਿਆ ਕਿ ਵਰਿਸਟੀ ਦੇ ਐਨ.ਐਸ.ਐਸ ਵਿਭਾਗ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਪ੍ਰਿਅੰਕਾ, ਇੰਜੀ. ਬੂਟਾ ਸਿੰਘ, ਇੰਜੀ. ਜਸਵਿੰਦਰ ਸਿੰਘ, ਡਾ. ਸਰਿਤਾ, ਡਾ. ਗੁਲਾਮ ਸਰਵਰ ਦੀ ਦੇਖ-ਰੇਖ ਹੇਠ 11 ਫਰਵਰੀ ਤੋਂ 15 ਫਰਵਰੀ ਤੱਕ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਸੱਤ ਰੋਜਾ ਦਾ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਵਲੰਟੀਅਰਾਂ ਤੇ ਪਿੰਡ ਵਾਸੀਆਂ ਨੂੰ ਸਮਾਜਿਕ ਸੇਵਾ ਦੇ ਪ੍ਰੋਜੈਕਟ ਨਾਲ ਜੋੜਿਆ ਜਾਏਗਾ। ਇਸ ਤੋਂ ਇਲਾਵਾ ਲੋਕਾਂ ਵਿੱਚ ਸਿਹਤ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਮਾਹਿਰਾਂ ਦੇ ਲੈਕਚਰ ਵੀ ਕਰਵਾਏ ਜਾਣਗੇ। ਕੈਂਪ ਵਿੱਚ ਅੰਧ-ਵਿਸ਼ਵਾਸ ਆਦਿ ਨੂੰ ਖਤਮ ਕਰਨ ਲਈ ਜਸਵੀਰ ਸਿੰਘ ਵੱਲੋਂ ਸਾਇੰਸ ਆਧਾਰਿਤ ਟ੍ਰਿਕਸ ਵੀ ਪੇਸ਼ ਕੀਤੀਆਂ ਗਈਆਂ। ਇਹਨਾਂ ਕੈਪਾਂ ਵਿਚ 13 ਫੈਕਲਟੀਆਂ ਦੇ ਲਗਭਗ 700 ਵਲੰਟੀਅਰ ਸਮਾਜ ਸੇਵਾ ਦੇ ਕੰਮਾਂ ਵਿੱਚ ਯੋਗਦਾਨ ਪਾਉਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਣਜੀਤ ਸਿੰਘ ਸੰਧੂ ਮੁੜ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੇ ਅਹੁੱਦੇ ਲਈ ਮੈਦਾਨ ‘ਚ ਨਿੱਤਰੇ

0

Bathinda News:ਪਿਛਲੇ ਕਈ ਸਾਲਾਂ ਤੋਂ ਪੰਜਾਬ ਯੂਥ ਕਾਂਗਰਸ ਵਿਚ ਸਰਗਰਮ ਹੋ ਕੇ ਚੱਲ ਰਹੇ ਯੂਥ ਆਗੂ ਰਣਜੀਤ ਸਿੰਘ ਸੰਧੂ ਮੁੜ ਜਨਰਲ ਸਕੱਤਰ ਦੇ ਅਹੁੱਦੇ ਲਈ ਮੈਦਾਨ ਵਿਚ ਨਿੱਤਰੇ ਹੋਏ ਹਨ। ਪੰਜਾਬ ‘ਚ ਯੂਥ ਕਾਂਗਰਸ ਦੇ ਵੱਖ ਵੱਖ ਅਹੁੱਦਿਆਂ ਲਈ 2 ਫ਼ਰਵਰੀ ਤੋਂ ਵੋਟਿੰਗ ਸ਼ੁਰੂ ਹੈ ਤੇ ਇਹ 2 ਮਾਰਚ ਤੱਕ ਚੱਲਣੀ ਹੈ। ਲੰਮਾਂ ਸਮਾਂ ਬਠਿੰਡਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਦੇ ਨਜ਼ਦੀਕੀ ਮੰਨੇ ਜਾਂਦੇ ਰਣਜੀਤ ਸਿੰਘ ਨੂੰ ਕਾਂਗਰਸ ਦੇ ਵੱਖ ਵੱਖ ਧੜਿਆਂ ਦੀ ਹਿਮਾਇਤ ਪ੍ਰਾਪਤ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ  CBI ਵੱਲੋਂ ਗ੍ਰਿਫਤਾਰ DIG ਭੁੱਲਰ ਨੂੰ ਵੱਡਾ ਝਟਕਾ; ਹਾਈਕੋਰਟ ਨੇ ਸੁਣਾਇਆ ਇਹ ਫੈਸਲਾ…

ਇਸਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੜਾ ਵੀ ਉਨ੍ਹਾਂ ਦੀ ਜਿੱਤ ਲਈ ਪੂਰੀ ਮਿਹਨਤ ਕਰ ਰਿਹਾ। ਦਸਣਾ ਬਣਦਾ ਹੈ ਕਿ ਰਣਜੀਤ ਸਿੰਘ ਸੰਧੂ ਇਸਤੋਂ ਪਹਿਲਾਂ ਵੀ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੱਲੇ ਆ ਰਹੇ ਹਨ ਤੇ ਉਨ੍ਹਾਂ ਉਸ ਸਮੇਂ ਹੋਈਆਂ ਚੋਣਾਂ ਦੇ ਵਿਚ ਭਾਰੀ ਸਮਰਥਨ ਹਾਸਲ ਕੀਤਾ ਸੀ। ਗੱਲਬਾਤ ਕਰਦਿਆਂ ਯੂਥ ਆਗੂ ਰਣਜੀਤ ਸਿੰਘ ਸੰਧੂ ਨੇ ਕਿਹਾ ਕਿ, ਬਠਿੰਡਾ ਜ਼ਿਲ੍ਹੇ ਤੇ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਉਨ੍ਹਾਂ ਨੂੰ ਕਾਂਗਰਸ ਤੇ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦਾ ਪਿਆਰ ਮਿਲ ਰਿਹਾ ਤੇ ਉਹ ਸ਼੍ਰੀ ਰਾਹੁਲ ਗਾਂਧੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਲਈ ਪੂਰੀ ਮਿਹਨਤ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CBI ਵੱਲੋਂ ਗ੍ਰਿਫਤਾਰ DIG ਭੁੱਲਰ ਨੂੰ ਵੱਡਾ ਝਟਕਾ; ਹਾਈਕੋਰਟ ਨੇ ਸੁਣਾਇਆ ਇਹ ਫੈਸਲਾ…

0

Chandigarh News: ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਤੇ ਰੋਪੜ ਪੁਲਿਸ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚੋਂ ਵੱਡਾ ਝਟਕਾ ਲੱਗਿਆ ਹੈ। ਕੇਂਦਰੀ ਜਾਂਚ ਏਜੰਸੀ (CBI) ਨੇ DIG ਹਰਚਰਨ ਸਿੰਘ ਭੁੱਲਰ ਨੂੰ ਲੰਘੇ ਸਾਲ ਦੀ 16 ਅਕਤੂਬਰ 2025 ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦੇ ਉੱਪਰ ਆਪਣੇ ਇੱਕ ਦਲਾਲ ਦੇ ਰਾਹੀਂ ਗੋਬਿੰਦਗੜ੍ਹ ਦੇ ਇੱਕ ਸਕਰੇਪ ਵਪਾਰੀ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਹੁਣ ਜੇਲ੍ਹ ‘ਚ ਬੰਦ ਡੀਆਈਜੀ ਭੁੱਲਰ ਨੇ ਆਪਣੀ ਜਮਾਨਤ ਅਰਜ਼ੀ ਹਾਈਕੋਰਟ ਵਿਚ ਲਗਾਈ ਹੋਈ ਸੀ, ਜਿਸਦੇ ਉਪਰ ਪਿੱਛਲੇ ਦਿਨਾਂ ਦੌਰਾਨ ਸੁਣਵਾਈ ਹੁੰਦੀ ਰਹੀ ਤੇ ਅੱਜ ਅਦਾਲਤ ਨੇ ਇਸ ਅਰਜ਼ੀ ਨੂੰ ਖਾਰਜ਼ ਕਰ ਦਿੱਤਾ।

ਇਹ ਵੀ ਪੜ੍ਹੋ  ਚਰਚਾਵਾਂ ਦਾ ਦੌਰ ਖ਼ਤਮ; ਭਗਵੰਤ ਮਾਨ ਹੋ ਰਹੇ ਹਨ ਮੋਗਾ ਰੈਲੀ ‘ਚ ਸ਼ਾਮਲ

ਸੀਬੀਆਈ ਨੇ ਮੁਅੱਤਲ ਪੁਲਿਸ ਅਧਿਕਾਰੀ ਦੀ ਅਰਜ਼ੀ ਦਾ ਇਸ ਆਧਾਰ ‘ਤੇ ਵਿਰੋਧ ਕੀਤਾ ਸੀ ਕਿ ਉਹ ਜਮਾਨਤ ‘ਤੇ ਆਉਣ ਤੋਂ ਬਾਅਦ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਜਿਕਰਯੋਗ ਹੈ ਕਿ ਇਸ ਪੁਲਿਸ ਅਧਿਕਾਰੀ ਦੇ ਘਰ ਦੀ ਤਲਾਸ਼ੀ ਦੇ ਦੌਰਾਨ ਸੀਬੀਆਈ ਹੱਥ ਡੇਢ ਕਿਲੋਂ ਸੋਨੇ ਦੇ ਗਹਿਣੇ, ਮਹਿੰਗੀਆਂ ਗੱਡੀਆਂ, ਕਰੋੜਾਂ ਦਾ ਕੈਸ਼, ਕੀਮਤੀ ਘੜੀਆਂ ਸਮੇਤ ਕਈ ਥਾਵਾਂ ‘ਤੇ ਜਾਇਦਾਦ ਹੋਣ ਦੇ ਤੱਥ ਸਾਹਮਣੇ ਆਏ ਸਨ। ਗ੍ਰਿਫਤਾਰੀ ਤੋਂ ਬਾਅਦ ਡੀਆਈਜੀ ਭੁੱਲਰ ਨੂੰ ਪੰਜਾਬ ਸਰਕਾਰ ਨੇ ਮੁਅੱਤਲ ਕਰ ਦਿੱਤਾ ਸੀ ਤੇ ਮੌਜੂਦਾ ਸਮੇਂ ਉਹ ਜੇਲ੍ਹ ਵਿਚ ਬੰਦ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896026