Tuesday, May 5, 2026
Home Blog Page 159

ਪੰਚਾਇਤ ਸੰਮਤੀਆਂ ਲਈ ਰਾਖਵਾਂਕਰਨ ਜਾਰੀ; ਬਠਿੰਡਾ ‘ਚ ਚੇਅਰਮੈਨ ਬਣਨ ਲਈ ਜੋੜ-ਤੋੜ ਸ਼ੁਰੂ

0

Bathinda News: ਪੰਜਾਬ ਸਰਕਾਰ ਨੇ ਲੰਮੀ ਉਡੀਕ ਤੋਂ ਬਾਅਦ ਆਖਰਕਾਰ ਸੂਬੇ ਦੀਆਂ 154 ਪੰਚਾਇਤ ਸੰਮਤੀਆਂ ਦੇ ਚੇਅਰਮੈਨਾਂ ਅਤੇ ਉੱਪ ਚੇਅਰਮੈਨਾਂ ਲਈ ਰਾਖਵੇਂਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸਤੋਂ ਬਾਅਦ ਚੇਅਰਮੈਨੀ ਹਾਸਲ ਕਰਨ ਲਈ ਸਿਆਸੀ ਜੋੜ-ਤੋੜ ਵੀ ਸ਼ੁਰੂ ਹੋ ਗਿਆ ਹੈ। ਬਠਿੰਡਾ ਜ਼ਿਲ੍ਹੇ ’ਚ ਪੈਂਦੀਆਂ ਅੱਠ ਪੰਚਾਇਤ ਸੰਮਤੀਆਂ ਵਿਚੋਂ ਚਾਰ ਵਿਚ ਅਕਾਲੀ ਦਲ ਨੂੰ ਸਪੱਸ਼ਟ ਬਹੁਮਤ ਹੈ ਜਦਕਿ ਬਾਕੀਆਂ ‘ਚ ਰਲਵਾਂ-ਮਿਲਵਾਂ ਹੂੰਗਾਰਾ ਹੈ ਪ੍ਰੰਤੂ ਇੱਥੇ ਵੀ ਅਕਾਲੀ ਦਲ ਟੱਕਰ ਵਿਚ ਹੈ।ਜਦਕਿ ਕਾਂਗਰਸ ਤੇ ਭਾਜਪਾ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਵੀ ਪੜ੍ਹੋ Bathinda ‘ਚ ਐਤਵਾਰ ਨੂੰ ਵਾਪਰੇ ਭਿਆਨਕ ਹਾਦਸੇ ਵਿੱਚ ਪਤਨੀ ਦੀ ਮੌ+ਤ, ਪਤੀ ਤੇ ਭਤੀਜੀ ਗੰਭੀਰ ਜਖਮੀ

ਜੇਕਰ ਰਾਖਵਾਂਕਰਨ ਦੀ ਗੱਲ ਕੀਤੀ ਜਾਵੇ ਤਾਂ ਦੋ ਉੱਪਰ ਐੱਸ ਸੀ (ਪੁਰਸ਼), ਇੱਕ ਉੱਪਰ ਐੱਸ ਸੀ (ਔਰਤ), ਤਿੰਨ ਸੰਮਤੀਆਂ ਵਿਚ ਜਨਰਲ ਵਰਗ ਦੀਆਂ ਔਰਤਾਂ ਅਤੇ 2 ਸੰਮਤੀਆਂ ਦੇ ਚੇਅਰਮੈਨਾਂ ਦੀਆਂ ਕੁਰਸੀਆਂ ਜਨਰਲ ਵਰਗ ਲਈ ਰਾਖਵੀਆਂ ਕੀਤੀਆਂ ਗਈਆਂ ਹਨ। ਇਹ ਦੋਨੋਂ ਸੰਮਤੀਆਂ ਰਾਮਪੁਰਾ ਤੇ ਫ਼ੂਲ ਹਨ। ਇਸੇ ਤਰ੍ਹਾਂ ਐੱਸ ਸੀ (ਪੁਰਸ਼) ਵਰਗ ਲਈ ਮੌੜ ਤੇ ਤਲਵੰਡੀ ਸਾਬੋ, ਐੱਸ ਸੀ (ਔਰਤ) ਲਈ ਨਥਾਣਾ, ਜਨਰਲ ਵਰਗ ਦੀ ਔਰਤ ਲਈ ਬਠਿੰਡਾ, ਸੰਗਤ ਤੇ ਗੋਨਿਆਣਾ ਦੀ ਚੇਅਰਮੈਨੀ ਰੱਖੀ ਗਈ ਹੈ।

ਇਹ ਵੀ ਪੜ੍ਹੋ Bathinda Police ਵੱਲੋਂ ਨਕਲੀ ਪੁਲਿਸ ਵਾਲਾ ਕਾਬੂ, ਵਰਦੀ ਪਾ ਕੇ ਮਾਰ ਰਿਹਾ ਸੀ ਠੱਗੀਆਂ

ਇਸਤੋਂ ਇਲਾਵਾ ਮਾਨਸਾ ਜਿਲ੍ਹੇ ਵਿਚ ਪੈਂਦੀਆਂ ਚਾਰ ਸੰਮਤੀਆਂ ਵਿਚ ਝੁਨੀਰ ਲਈ ਐੱਸ ਸੀ (ਪੁਰਸ਼), ਮਾਨਸਾ ਤੇ ਸਰਦੂਲਗੜ੍ਹ ਵਿਚ ਜਨਰਲ ਵਰਗ (ਮਹਿਲਾ) ਲਈ ਅਤੇ ਬੁਢਲਾਡਾ ਸਮਿਤੀ ਦੀ ਚੇਅਰਮੈਨੀ ਜਨਰਲ ਵਰਗ (ਪੁਰਸ਼) ਲਈ ਰੱਖੀ ਗਈ ਹੈ।ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ ਕਿਹਾ ਕਿ, ਜ਼ਿਲ੍ਹੇ ਵਿਚ ਲੋਕਾਂ ਨੇ ਅਕਾਲੀ ਦਲ ਉੱਪਰ ਭਰੋਸਾ ਜਤਾਇਆ ਹੈ ਤੇ ਵੱਡਾ ਸਮਰਥਨ ਦਿੱਤਾ ਹੈ। ਜਿਸਦੇ ਚੱਲਦੇ ਜਲਦੀ ਹੀ ਲੋਕ ਭਾਵਨਾਵਾਂ ਮੁਤਾਬਕ ਚੇਅਰਮੈਨਾਂ ਤੇ ਉੱਪ ਚੇਅਰਮੈਨਾਂ ਦੇ ਲਈ ਯੋਗ ਵਿਅਕਤੀਆਂ ਨੂੰ ਅਗਵਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਐਤਵਾਰ ਨੂੰ ਵਾਪਰੇ ਭਿਆਨਕ ਹਾਦਸੇ ਵਿੱਚ ਪਤਨੀ ਦੀ ਮੌ+ਤ, ਪਤੀ ਤੇ ਭਤੀਜੀ ਗੰਭੀਰ ਜਖਮੀ

0

Bathinda News: ਬਠਿੰਡਾ ਦੇ ਚੰਡੀਗੜ੍ਹ ਰੋਡ ‘ਤੇ ਐਤਵਾਰ ਨੂੰ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿੱਚ ਇੱਕ ਔਰਤ ਦੀ ਮੌਤ ਹੋਣ ਅਤੇ ਉਸਦੇ ਪਤੀ ਤੇ ਭਤੀਜੀ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਸੂਚਨਾ ਮਿਲੀ ਹੈ। ਇਹ ਹਾਦਸਾ ਭੁੱਚੋ ਖੁਰਦ ਕੋਲ ਵਾਪਰਿਆ, ਜਿੱਥੇ ਇੱਕ ਤੇਜ਼ ਰਫਤਾਰ ਸਕਾਰਪੀਓ ਗੱਡੀ ਮੋਟਰਸਾਈਕਲ ਉੱਪਰ ਚੜ ਗਈ। ਮੋਟਰਸਾਈਕਲ ‘ਤੇ ਦੋ ਔਰਤਾਂ ਸਮੇਤ ਤਿੰਨ ਜਣੇ ਸਵਾਰ ਸਨ। ਇਹਨਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ (31 ਸਾਲ), ਉਸ ਦੀ ਪਤਨੀ ਸ਼ਹਿਨਾਜ਼ ਕੌਰ (28 ਸਾਲ) ਤੇ ਭਤੀਜੀ ਅੰਮ੍ਰਿਤਾ ਕੌਰ (18 ਸਾਲ) ਸਾਰੇ ਵਾਸੀ ਭੁੱਚੋ ਖੁਰਦ ਵਜੋਂ ਹੋਈ ਹੈ। ਜਦਕਿ ਸਕਾਰਪੀਓ ਸਵਾਰ ਤਿੰਨ ਨੌਜਵਾਨਾਂ ਬਾਰੇ ਹਾਲੇ ਕੁਝ ਪਤਾ ਨਹੀਂ ਚੱਲ ਸਕਿਆ।

ਇਹ ਵੀ ਪੜ੍ਹੋ Bathinda Police ਵੱਲੋਂ ਨਕਲੀ ਪੁਲਿਸ ਵਾਲਾ ਕਾਬੂ, ਵਰਦੀ ਪਾ ਕੇ ਮਾਰ ਰਿਹਾ ਸੀ ਠੱਗੀਆਂ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਘਟਨਾ ਮੌਕੇ ਸਕਾਰਪੀਓ ਵਿੱਚ ਸਵਾਰ ਦੋ ਨੌਜਵਾਨ ਮੌਕੇ ਤੋਂ ਭੱਜਣ ਵਿੱਚ ਸਫਲ ਰਹੇ ਜਦ ਕਿ ਇੱਕ ਨੂੰ ਲੋਕਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਖਮੀਆਂ ਨੂੰ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਤੇ ਆਮ ਲੋਕਾਂ ਵੱਲੋਂ ਤੁਰੰਤ ਆਦੇਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਸਮੇਂ ਬਾਅਦ ਸ਼ਹਿਨਾਜ ਕੌਰ ਦੀ ਮੌਤ ਹੋ ਗਈ ਅਤੇ ਅੰਮ੍ਰਿਤ ਕੌਰ ਤੇ ਗੁਰਪ੍ਰੀਤ ਸਿੰਘ ਦੀ ਵੀ ਹਾਲਤ ਗੰਭੀਰ ਬਣੀ ਹੋਈ ਹੈ।ਇਸ ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਕੈਂਟ ਦੇ ਮੁਖੀ ਦਲਜੀਤ ਸਿੰਘ ਨੇ ਦਸਿਆ ਕਿ ਇੱਕ ਜਣੇ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ ਤੇ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ ਨਕਲੀ ਪੁਲਿਸ ਵਾਲਾ ਕਾਬੂ, ਵਰਦੀ ਪਾ ਕੇ ਮਾਰ ਰਿਹਾ ਸੀ ਠੱਗੀਆਂ

0

Bathinda News: Bathinda Police  ਨੇ ਐਤਵਾਰ ਨੂੰ ਇੱਕ ਨਕਲੀ ਪੁਲਿਸ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ, ਜੋ ਵਰਦੀ ਪਾ ਕੇ ਲੋਕਾਂ ਤੋਂ ਪੈਸੇ ਵਸੂਲ ਰਿਹਾ ਸੀ। ਗ੍ਰਿਫਤਾਰ ਕੀਤੇ ਨੌਜਵਾਨ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਪੰਨੀਵਾਲਾ ਮੋਹਰੀ ਕਾ ਜ਼ਿਲ੍ਹਾ ਸਿਰਸਾ ਹਰਿਆਣਾ ਦੇ ਤੌਰ ‘ਤੇ ਹੋਈ ਹੈ। ਹਾਲਾਂਕਿ ਇਸ ਨੌਜਵਾਨ ਵਿਰੁਧ ਹੋਰ ਵੀ ਠੱਗੀਆਂ ਦੀਆਂ ਸਿਕਾਇਤਾਂ ਸਾਹਮਣੇ ਆਈਆਂ ਹਨ ਪ੍ਰੰਤੂ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਸਨੂੰ ਸ਼ਹਿਰ ਦੀ ਇੱਕ ਸਮਾਜ ਸੇਵਾ ਸੰਸਥਾ ਨਾਲ ਠੱਗੀ ਮਾਰਨ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ  Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਥਾਣਾ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਸੰਧੂ ਨੇ ਪੰਜਾਬੀ ਖ਼ਬਰਸਾਰ ਵੈਬਸਾਈਟ ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਇਸਦੀ ਪੁਸ਼ਟੀ ਕੀਤੀ। ਉਨ੍ਹਾਂ ਦਸਿਆ ਕਿ ਮੁਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨੌਜਵਾਨ ਅਕਸਰ ਪੁਲਿਸ ਦੀ ਵਰਦੀ ਪਾ ਕੇ ਘੁੰਮਦਾ ਸੀ ਤੇ ਬਠਿੰਡਾ ਤੋਂ ਲੈ ਕੇ ਡੱਬਵਾਲੀ ਤੱਕ ਮਾਰ ਕਰਦਾ ਸੀ। ਇਸਦੇ ਵੱਲੋਂ ਵੱਖ ਵੱਖ ਮਾਮਲਿਆਂ ਵਿਚ ਲੋਕਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲੇ ਜਾਂਦੇ ਸਨ ਤੇ ਤਾਜ਼ਾ ਮਾਮਲੇ ਵਿਚ ਇਹ ਸਮਾਜ ਸੇਵੀ ਸੰਸਥਾ ਨਾਲ ਠੱਗੀ ਮਾਰ ਰਿਹਾ ਸੀ ਪ੍ਰੰਤੂ ਉਨ੍ਹਾਂ ਨੂੰ ਸ਼ੱਕ ਪੈਣ ‘ਤੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ, ਜਿਸਤੋਂ ਬਾਅਦ ਇਸਨੁੰ ਕਾਬੂ ਕਰ ਲਿਆ ਗਿਆ। ਫ਼ਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਮੇਅਰ ਦਾ ਇਤਿਹਾਸਕ ਤੋਹਫ਼ਾ: ਲਾਈਨੋਂ ਪਾਰ ਖੇਤਰ ਦੇ ਮੇਅਰ ਵਾਰਡ ਵਿੱਚ ਕਮਿਊਨਿਟੀ ਹਾਲ ਅਤੇ ਸ਼ਾਨਦਾਰ ਮੰਦਰ ਦਾ ਰੱਖਿਆ ਨੀਂਹ ਪੱਥਰ

0

👉1,000 ਗਜ਼ ਜਗ੍ਹਾ ‘ਤੇ ਕਰੀਬ 98 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਕਮਿਊਨਿਟੀ ਹਾਲ, ਮਹਿਤਾ ਪਰਿਵਾਰ ਨੇ ਕੀਤਾ ਸ਼ਾਨਦਾਰ ਮੰਦਰ ਦਾ ਸ਼ੁਭ ਆਰੰਭ

Bathinda News : ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਲਾਈਨੋਂ ਪਾਰ ਖੇਤਰ ਨੂੰ ਇੱਕ ਇਤਿਹਾਸਕ ਤੋਹਫ਼ਾ ਪੇਸ਼ ਕਰਕੇ ਵਿਕਾਸ ਦਾ ਇੱਕ ਨਵਾਂ ਯੁੱਗ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਲਾਈਨੋਂ ਪਾਰ ਖੇਤਰ ਵਿੱਚ ਸਥਿਤ ਆਪਣੇ ਮੇਅਰ ਵਾਰਡ ਨੰਬਰ 48 ਵਿੱਚ ਲਗਭਗ 98 ਲੱਖ ਰੁਪਏ ਦੀ ਲਾਗਤ ਨਾਲ 1,000 ਗਜ਼ ਜਗ੍ਹਾ ‘ਤੇ ਬਣਾਏ ਜਾਣ ਵਾਲੇ ਇੱਕ ਅਤਿ-ਆਧੁਨਿਕ ਕਮਿਊਨਿਟੀ ਹਾਲ ਦਾ ਰਸਮੀ ਤੌਰ ‘ਤੇ ਨੀਂਹ ਪੱਥਰ ਰੱਖਿਆ। ਮਹਿਤਾ ਪਰਿਵਾਰ ਨੇ ਰਸਮੀ ਪੂਜਾ ਕਰਕੇ ਸ਼ਾਨਦਾਰ ਮੰਦਰ ਦੇ ਨਿਰਮਾਣ ਦਾ ਉਦਘਾਟਨ ਵੀ ਕੀਤਾ।ਇਸ ਮੌਕੇ ਮੇਅਰ ਸ੍ਰੀ ਮਹਿਤਾ ਦੇ ਪਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ, ਉਨ੍ਹਾਂ ਦੇ ਮਾਤਾਸ਼੍ਰੀ ਸ੍ਰੀਮਤੀ ਬਬੀਤਾ ਮਹਿਤਾ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ, ਸਾਰੇ ਕੌਂਸਲਰ ਸਾਹਿਬਾਨ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਸਾਰੀ ਟੀਮ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸਾਰੇ ਨਿਵਾਸੀਆਂ ਨੂੰ ਮਹਾਂਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਖੁਸ਼ਕਿਸਮਤੀ ਦੀ ਗੱਲ ਹੈ ਕਿ ਵਾਰਡ ਨੰ. 48 ਵਿੱਚ ਭਗਵਾਨ ਸ਼ਿਵ ਦੇ ਪਾਵਨ ਪਰਵ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਮੰਦਰ ਦੀ ਉਸਾਰੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ  Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਉਨ੍ਹਾਂ ਦੱਸਿਆ ਕਿ ਜਦੋਂ ਉਹ 12 ਮਹੀਨੇ ਪਹਿਲਾਂ ਪਹਿਲੀ ਵਾਰ ਇਸ ਖੇਤਰ ਆਏ, ਤਾਂ ਸਮਾਜਿਕ ਸਮਾਗਮਾਂ ਲਈ ਨਾ ਤਾਂ ਕੋਈ ਮੰਦਰ ਸੀ ਅਤੇ ਨਾ ਹੀ ਕੋਈ ਕਮਿਊਨਿਟੀ ਹਾਲ। ਲਾਈਨੋਂ ਪਾਰ ਖੇਤਰ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਗਿਆ ਸੀ।ਉਨ੍ਹਾਂ ਕਿਹਾ, “ਅੱਜ, ਲਾਈਨੋਂ ਪਾਰ ਖੇਤਰ ਵਿਕਾਸ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਗਿਆ ਹੈ। ਚੰਗੀਆਂ ਸੜਕਾਂ ਦਾ ਨਿਰਮਾਣ, ਪਾਰਕਾਂ ਦਾ ਵਿਕਾਸ ਅਤੇ ਹੁਣ ਕਮਿਊਨਿਟੀ ਹਾਲ ਅਤੇ ਮੰਦਰ ਦੀ ਉਸਾਰੀ ਵਾਰਡ ਦੇ ਨਿਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵੱਲ ਠੋਸ ਕਦਮ ਹਨ।”ਮੇਅਰ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਉਹ ਇਸ ਇਲਾਕੇ ਵਿੱਚ ਇੱਕ ਅਜਨਬੀ ਵਾਂਗ ਆਏ ਸਨ, ਪਰ ਅੱਜ ਵਾਰਡ ਨੰਬਰ 48 ਦਾ ਹਰ ਪਰਿਵਾਰ ਉਨ੍ਹਾਂ ਨੂੰ ਆਪਣਾ ਮੈਂਬਰ ਸਮਝਦਾ ਹੈ। ਉਨ੍ਹਾਂ ਨੇ ਵਸਨੀਕਾਂ ਤੋਂ ਮਿਲੇ ਅਥਾਹ ਪਿਆਰ ਅਤੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਭਰੋਸਾ ਦਿੱਤਾ ਕਿ ਵਿਕਾਸ ਦੀ ਗਤੀ ਇਸੇ ਰਫ਼ਤਾਰ ਨਾਲ ਜਾਰੀ ਰਹੇਗੀ।ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਸ੍ਰੀ ਅਮਰਜੀਤ ਮਹਿਤਾ ਨੇ ਵਾਰਡ ਨੰਬਰ 48, ਬਠਿੰਡਾ, ਪੰਜਾਬ, ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਾਰੇ ਭਾਰਤੀਆਂ ਨੂੰ ਮਹਾਂਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ  Bathinda Police ਦੀ ਵੱਡੀ ਕਾਮਯਾਬੀ; ਸਾਢੇ 6 ਕਿਲੋਂ ਅਫ਼ੀਮ ਸਮੇਤ ਦੋ ਤਸਕਰ ਦਬੋਚੇ

ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਦੀ ਯੋਗ ਅਗਵਾਈ ਹੇਠ ਬਠਿੰਡਾ ਵਿਕਾਸ ਦੀ ਇੱਕ ਨਵੀਂ ਤਸਵੀਰ ਪੇਸ਼ ਕਰ ਰਿਹਾ ਹੈ। ਇਹ ਇਲਾਕਾ, ਜਿਸਨੂੰ ਕਦੇ ਪਛੜੇਪਣ ਦਾ ਪ੍ਰਤੀਕ ਮੰਨਿਆ ਜਾਂਦਾ ਸੀ, ਹੁਣ ਵਿਕਸਤ ਖੇਤਰਾਂ ਵਿੱਚੋਂ ਇੱਕ ਬਣ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੰਦਰ ਦੇ ਨਿਰਮਾਣ ਲਈ ਗੰਗਾ, ਚਨਾਬ, ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੇ ਨਾਲ-ਨਾਲ ਸ਼੍ਰੀ ਸਾਲਾਸਰ ਬਾਲਾਜੀ ਕੁੰਡ ਅਤੇ ਸ਼੍ਰੀ ਖਾਟੂ ਸ਼ਿਆਮਜੀ ਕੁੰਡ ਤੋਂ ਪਵਿੱਤਰ ਪਾਣੀ ਅਤੇ ਪਵਿੱਤਰ ਮਿੱਟੀ ਲਿਆਂਦੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ, ਮੰਦਰ ਅਤੇ ਕਮਿਊਨਿਟੀ ਹਾਲ ਦੀ ਉਸਾਰੀ ਤੇਜ਼ ਰਫ਼ਤਾਰ ਨਾਲ ਅੱਗੇ ਵਧੇਗੀ, ਜਿਸ ਨਾਲ ਇਲਾਕੇ ਦੇ ਵਸਨੀਕਾਂ ਲਈ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਲਈ ਢੁਕਵੀਂ ਜਗ੍ਹਾ ਮਿਲੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਬਠਿੰਡਾ ਸਮੇਤ ਪੰਜਾਬ ਨੂੰ ਰੰਗਲਾ ਪੰਜਾਬ ਵਿੱਚ ਬਦਲਣ ਲਈ ਮਹੱਤਵਪੂਰਨ ਕਦਮ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਜ਼ਨ ਪੰਜਾਬ ਅਤੇ ਬਠਿੰਡਾ ਦੇ ਹਰ ਖੇਤਰ ਵਿੱਚੋਂ ਪਛੜੇਪਣ ਨੂੰ ਖਤਮ ਕਰਨਾ ਅਤੇ ਇੱਕ ਵਿਕਸਤ ਤੇ ਆਦਰਸ਼ ਪੰਜਾਬ ਅਤੇ ਬਠਿੰਡਾ ਬਣਾਉਣਾ ਹੈ, ਜਿਸ ਲਈ ਉਹ ਬਠਿੰਡਾ ਨੂੰ ਬੇਮਿਸਾਲ ਤੋਹਫ਼ੇ ਦੇ ਰਹੇ ਹਨ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

0

👉ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੱਕ ਪੰਜਾਬ ਆਪਣੀ ਸ਼ਾਨਦਾਰ ਵਿਰਾਸਤ ਦਾ ਸਨਮਾਨ ਕਰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Sangrur News:ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਆਪ’ ਮੁਖੀ ਨੇ ਮਹਾਸ਼ਿਵਰਾਤਰੀ ਨੂੰ ਭਾਰਤ ਦੀ ਪ੍ਰਾਚੀਨ ਅਧਿਆਤਮਿਕ ਪਰੰਪਰਾ ਵਾਲਾ ਤਿਉਹਾਰ ਦੱਸਿਆ ਅਤੇ ਪ੍ਰਾਰਥਨਾ ਕੀਤੀ ਕਿ ਭਗਵਾਨ ਭੋਲੇ ਨਾਥ ਦੀ ਕਿਰਪਾ ਹਮੇਸ਼ਾ ਹਰੇਕ ਨਾਗਰਿਕ ‘ਤੇ ਬਣੀ ਰਹੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਤੱਕ ਪੰਜਾਬ ਆਪਣੀ ਸ਼ਾਨਦਾਰ ਵਿਰਾਸਤ ਨੂੰ ਮਾਣ ਅਤੇ ਸ਼ਰਧਾ ਨਾਲ ਸਤਿਕਾਰ ਦਿੰਦਾ ਰਹਿੰਦਾ ਹੈ।ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ: “ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਮੈਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਧੂਰੀ ਦੇ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਪ੍ਰਾਰਥਨਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਮਹਾਦੇਵ ਦੀ ਬ੍ਰਹਮ ਊਰਜਾ ਮਨ ਨੂੰ ਸ਼ਾਂਤੀ ਅਤੇ ਆਤਮਾ ਨੂੰ ਨਵੀਂ ਤਾਕਤ ਦਿੰਦੀ ਹੈ। ਭਗਵਾਨ ਭੋਲੇ ਨਾਥ ਦਾ ਆਸ਼ੀਰਵਾਦ ਹਮੇਸ਼ਾ ਤੁਹਾਡੇ ਸਾਰਿਆਂ ‘ਤੇ ਬਣਿਆ ਰਹੇ ਅਤੇ ਦੇਸ਼ ਤੇ ਪੰਜਾਬ ਤਰੱਕੀ ਤੇ ਖ਼ੁਸ਼ਹਾਲੀ ਵੱਲ ਵਧਦੇ ਰਹਿਣ।”ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਕਿਹਾ: “ਅੱਜ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਮੈਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ ਧੂਰੀ ਹਲਕੇ ਦੇ ਪਿੰਡ ਰਣੀਕੇ ਸਥਿਤ ਸ਼੍ਰੀ ਰਣਕੇਸ਼ਵਰ ਮੰਦਿਰ ਵਿੱਚ ਭਗਵਾਨ ਸ਼ਿਵ ਦਾ ਆਸ਼ੀਰਵਾਦ ਲਿਆ ਅਤੇ ਮੱਥਾ ਟੇਕਿਆ। ਮੈਂ ਦੇਸ਼ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਅਤੇ ਸਾਰਿਆਂ ਵਿੱਚ ਸਥਾਈ ਭਾਈਚਾਰੇ ਲਈ ਪ੍ਰਾਰਥਨਾ ਕੀਤੀ।

ਇਹ ਵੀ ਪੜ੍ਹੋ  Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਭਗਵਾਨ ਸ਼ਿਵ ਦਾ ਆਸ਼ੀਰਵਾਦ ਹਮੇਸ਼ਾ ਸਾਰਿਆਂ ‘ਤੇ ਬਣਿਆ ਰਹੇ।”ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।” ਉਨ੍ਹਾਂ ਕਿਹਾ, “ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਅਸੀਂ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਲੋਕਾਈ ਦੀ ਭਲਾਈ ਲਈ ਪ੍ਰਾਰਥਨਾ ਕੀਤੀ।” ਉਨ੍ਹਾਂ ਕਿਹਾ, “ਮਹਾਸ਼ਿਵਰਾਤਰੀ ਲੋਕਾਂ ਨੂੰ ਸੱਚ ਦੀ ਭਾਲ ਵੱਲ ਯਤਨ ਕਰਨ ਲਈ ਪ੍ਰੇਰਿਤ ਕਰਦੀ ਹੈ, ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਅੰਤਮ ਚੇਤਨਾ ਵੱਲ ਲੈ ਜਾਂਦੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਤਿਉਹਾਰ ਧਾਰਮਿਕਤਾ, ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ‘ਤੇ ਜ਼ੋਰ ਦਿੰਦਾ ਹੈ।”ਇਸ ਮੌਕੇ ਦੀ ਸੱਭਿਆਚਾਰਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਮਹੱਤਵਪੂਰਨ ਤਿਉਹਾਰ ਹੈ, ਜਿਸ ਨੂੰ ਮਹਾਨ ਭਾਰਤੀ ਸੱਭਿਅਤਾ ਦੇ ਆਧਾਰ ਵਜੋਂ ਜਾਣਿਆ ਜਾਂਦਾ ਹੈ।” ਉਨ੍ਹਾਂ ਨੇ ਅੱਗੇ ਕਿਹਾ, “ਸ੍ਰੀ ਰਣਕੇਸ਼ਵਰ ਮਹਾਦੇਵ ਨੂੰ ਪੰਜਾਬ ਦੇ ਮਾਲਵਾ ਖੇਤਰ ਵਿੱਚ ਇੱਕ ਸਤਿਕਾਰਯੋਗ ਸਿੱਧ ਪੀਠ ਮੰਨਿਆ ਜਾਂਦਾ ਹੈ।” ਅਜਿਹੇ ਸਥਾਨਾਂ ਦੀ ਅਧਿਆਤਮਿਕ ਵਿਰਾਸਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਤਿਹਾਸਕ ਤੌਰ ‘ਤੇ ਸਿੱਧ ਪੀਠਾਂ ਨੂੰ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ, ਜਿੱਥੇ ਡੂੰਘਾਈ ਨਾਲ ਤਪੱਸਿਆ ਅਤੇ ਅਧਿਆਤਮਿਕ ਅਭਿਆਸ ਕੀਤੇ ਜਾਂਦੇ ਸਨ, ਜਿਸ ਨਾਲ ਬ੍ਰਹਮ ਪ੍ਰਗਟ ਹੁੰਦੇ ਸਨ।”ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਪਰੰਪਰਾ ਵਿੱਚ ਅਜਿਹੇ ਸਥਾਨਾਂ ਦਾ ਬਹੁਤ ਮਹੱਤਵ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਸਦੀਆਂ ਦੀ ਭਗਤੀ ਅਤੇ ਤਪੱਸਿਆ ਦੁਆਰਾ ਅਧਿਆਤਮਿਕ ਸ਼ਕਤੀ ਮਿਲਦੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਮੰਦਰ ਰਵਾਇਤੀ ਤੌਰ ‘ਤੇ ਮਹਾਭਾਰਤ ਕਾਲ ਨਾਲ ਜੁੜਿਆ ਹੋਇਆ ਹੈ, ਖਾਸ ਕਰਕੇ ਭਗਵਾਨ ਸ਼ਿਵ ਨੂੰ ਖ਼ੁਸ਼ ਕਰਨ ਲਈ ਅਰਜੁਨ ਦੀ ਤਪੱਸਿਆ ਨਾਲ।” ਉਨ੍ਹਾਂ ਅੱਗੇ ਕਿਹਾ, “ਇਹ ਮੰਨਿਆ ਜਾਂਦਾ ਹੈ ਕਿ ਡੂੰਘੀ ਤਪੱਸਿਆ ਤੋਂ ਬਾਅਦ ਭਗਵਾਨ ਸ਼ਿਵ ਅਰਜੁਨ ਦੇ ਸਾਹਮਣੇ ਪ੍ਰਗਟ ਹੋਏ ਅਤੇ ਉਨ੍ਹਾਂ ਨੂੰ ਬ੍ਰਹਮ ਹਥਿਆਰ ਗਾਂਡੀਵ ਧਨੁਸ਼ ਦਾ ਵਰਦਾਨ ਦਿੱਤਾ।”ਇਸ ਸਥਾਨ ਨੂੰ ਭਾਰਤ ਦੀ ਮਹਾਂਕਾਵਿ ਵਿਰਾਸਤ ਨਾਲ ਜੋੜਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਥਾਨ ਭਾਰਤ ਦੇ ਮਹਾਨ ਮਹਾਂਕਾਵਾਂ ਵਿੱਚੋਂ ਇੱਕ ਨਾਲ ਸਬੰਧਤ ਹੈ, ਜਿਸ ਨਾਲ ਇਸ ਨੂੰ ਡੂੰਘੀ ਮਿਥਿਹਾਸਕ ਅਤੇ ਇਤਿਹਾਸਕ ਪਛਾਣ ਮਿਲਦੀ ਹੈ।” ਉਨ੍ਹਾਂ ਅੱਗੇ ਕਿਹਾ, “ਸ਼੍ਰੀ ਰਣਕੇਸ਼ਵਰ ਮਹਾਦੇਵ ਮਾਲਵਾ ਪੱਟੀ ਵਿੱਚ ਸ਼ਿਵ ਭਗਤੀ ਦੀ ਇਸ ਨਿਰੰਤਰਤਾ ਨੂੰ ਦਰਸਾਉਂਦਾ ਹੈ।”

ਇਹ ਵੀ ਪੜ੍ਹੋ  Bathinda Police ਦੀ ਵੱਡੀ ਕਾਮਯਾਬੀ; ਸਾਢੇ 6 ਕਿਲੋਂ ਅਫ਼ੀਮ ਸਮੇਤ ਦੋ ਤਸਕਰ ਦਬੋਚੇ

ਉਨ੍ਹਾਂ ਅੱਗੇ ਕਿਹਾ, “ਇਹ ਪਵਿੱਤਰ ਸਥਾਨ ਇੱਕ ਯਾਦ ਦਿਵਾਉਂਦਾ ਹੈ ਕਿ ਪੰਜਾਬ ਦੀ ਸੱਭਿਆਚਾਰਕ ਪਛਾਣ ਅਧਿਆਤਮਿਕ ਇਤਿਹਾਸ ਦੀਆਂ ਕਈ ਪਰਤਾਂ ਦੁਆਰਾ ਘੜੀ ਗਈ ਹੈ।” ਤਿਉਹਾਰ ਦੀ ਵਿਆਪਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਮਹਾਸ਼ਿਵਰਾਤਰੀ ਸਿਰਫ਼ ਇੱਕ ਧਾਰਮਿਕ ਤਿਉਹਾਰ ਨਹੀਂ ਹੈ, ਸਗੋਂ ਪ੍ਰਾਚੀਨ ਸੱਭਿਅਤਾ ਨਾਲ ਸਬੰਧਤ ਹੈ।”ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤਿਉਹਾਰ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੇ ਬ੍ਰਹਮ ਮਿਲਾਪ ਦੀ ਯਾਦ ਦਿਵਾਉਂਦਾ ਹੈ ਅਤੇ ਅਧਿਆਤਮਿਕ ਜਾਗ੍ਰਿਤੀ ਅਤੇ ਸਵੈ-ਅਨੁਸ਼ਾਸਨ ਦਾ ਪ੍ਰਤੀਕ ਹੈ।” ਉਨ੍ਹਾਂ ਅੱਗੇ ਕਿਹਾ, “ਇੰਨੀ ਇਤਿਹਾਸਕ ਤੌਰ ‘ਤੇ ਮਹੱਤਵਪੂਰਨ ਤਪਸਥਲੀ ‘ਤੇ ਮਹਾਸ਼ਿਵਰਾਤਰੀ ਮਨਾਉਣਾ ਪੁਰਾਣੇ ਰੀਤੀ-ਰਿਵਾਜਾਂ ਅਤੇ ਵਿਸ਼ਵਾਸ ਦੀ ਨਿਰੰਤਰਤਾ ਨੂੰ ਮਜ਼ਬੂਤ ​​ਕਰਦਾ ਹੈ।” ਉਨ੍ਹਾਂ ਕਿਹਾ, “ਸ਼੍ਰੀ ਰਣਕੇਸ਼ਵਰ ਮਹਾਦੇਵ ਵਿਖੇ ਸਾਲਾਨਾ ਜਸ਼ਨ ਇਸ ਨੂੰ ਵਿਸਾਰੇ ਹੋਏ ਸਮਾਰਕ ਦੀ ਬਜਾਏ ਇੱਕ ਜੀਵੰਤ ਵਿਰਾਸਤੀ ਸਥਾਨ ਵਜੋਂ ਸੁਰੱਖਿਅਤ ਰੱਖਣ ਵਿੱਚ ਮਦਦ ਕਰਦੇ ਹਨ।”ਇਸ ਸਥਾਨ ਦੀ ਸੱਭਿਆਚਾਰਕ ਮਹੱਤਤਾ ਉਜਾਗਰ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਵਿੱਤਰ ਸਥਾਨ ਸਦੀਆਂ ਪੁਰਾਣੀਆਂ ਭਗਤੀ ਪ੍ਰਥਾਵਾਂ ਨੂੰ ਦਰਸਾਉਂਦਾ ਹੈ, ਜੋ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਚੱਲੀਆਂ ਆ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਰਸਮਾਂ ਦੀ ਨਿਰੰਤਰਤਾ ਦਰਸਾਉਂਦੀ ਹੈ ਕਿ ਵਿਸ਼ਵਾਸ ਪਰੰਪਰਾਵਾਂ ਸਮੇਂ ਦੇ ਨਾਲ ਕਿਵੇਂ ਅਨੁਕੂਲ ਹੁੰਦੀਆਂ ਹਨ, ਜਦੋਂ ਕਿ ਉਨ੍ਹਾਂ ਦਾ ਮੂਲ ਤੱਤ ਕਾਇਮ ਰਹਿੰਦਾ ਹੈ ਅਤੇ ਇਹ ਖੇਤਰ ਦੀ ਅਦਿੱਖ ਸੱਭਿਆਚਾਰਕ ਵਿਰਾਸਤ ਦਾ ਇੱਕ ਮਹੱਤਵਪੂਰਨ ਹਿੱਸਾ ਹੈ।” ਉਨ੍ਹਾਂ ਅੱਗੇ ਕਿਹਾ, “ਅਜਿਹੇ ਸਮਾਗਮ ਮਾਲਵਾ ਖੇਤਰ ਵਿੱਚ ਖੇਤਰੀ ਪਛਾਣ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ​​ਕਰਦੇ ਹਨ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਇੱਕ ਸਾਂਝੇ ਅਧਿਆਤਮਿਕ ਅਤੇ ਸੱਭਿਆਚਾਰਕ ਝੰਡੇ ਹੇਠ ਇਕੱਠੇ ਕਰਦੇ ਹਨ।”ਵਿਰਾਸਤ ਦੀ ਸੰਭਾਲ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨ ਪੀੜ੍ਹੀਆਂ ਨੂੰ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਲਈ ਸਖ਼ਤ ਮਿਹਨਤ ਕਰ ਰਹੀ ਹੈ।” ਉਨ੍ਹਾਂ ਕਿਹਾ, “ਸੂਬਾ ਸਰਕਾਰ ਪਹਿਲਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਬੇਮਿਸਾਲ ਢੰਗ ਨਾਲ ਮਨਾ ਚੁੱਕੀ ਹੈ।” ਉਨ੍ਹਾਂ ਅੱਗੇ ਕਿਹਾ, “ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਬੇਮਿਸਾਲ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।” ਅੰਤ ਵਿੱਚ ਉਨ੍ਹਾਂ ਕਿਹਾ, “ਸੂਬਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਇਆ ਜਾਵੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੁਖਬੀਰ ਬਾਦਲ ਨੇ ਪੰਜਾਬ ‘ਚ ਭਾਜਪਾ ਨੂੰ ਦਿੱਤਾ ਝਟਕਾ; ਉੱਪ ਪ੍ਰਧਾਨ ਅਰਵਿੰਦ ਖੰਨਾ ਹੋਏ ਅਕਾਲੀ ਦਲ ‘ਚ ਸ਼ਾਮਲ

0

Sangrur News: ਪਿਛਲੇ ਕੁੱਝ ਸਮੇਂ ਤੋਂ ਪੰਜਾਬ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਸਿਆਸੀ ‘ਨਖਰੇ’ ਦਿਖਾ ਰਹੀ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਵੱਡੇ ਆਗੂ ਅਰਵਿੰਦ ਖੰਨਾ ਨੂੰ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਰਹੇ ਅਰਵਿੰਦ ਖੰਨਾ ਨੂੰ ਅਕਾਲੀ ਦਲ ਦੇ ਪਾਲੇ ਵਿਚ ਲਿਆ ਕੇ ਸੁਖਬੀਰ ਬਾਦਲ ਨੇ ਇੱਕ ਤੀਰ ਨਾਲ ਦੋ ਨਿਸ਼ਾਨੇ ਲਗਾ ਦਿੱਤੇ ਹਨ।

ਇਹ ਵੀ ਪੜ੍ਹੋ  Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਇੱਕ ਪਾਸੇ ਜਿੱਥੇ ਉਨ੍ਹਾਂ ਭਾਜਪਾ ਆਗੂਆਂ ਨੂੰ ਸਪੱਸ਼ਟ ਸੁਨੇਹਾ ਦੇਣ ਦੀ ਕੋਸਿਸ ਕੀਤੀ ਹੈ ਕਿ ਅਕਾਲੀ ਦਲ ਹਾਲੇ ਵੀ ਸਿਆਸੀ ਤੌਰ ‘ਤੇ ਉਸਦੇ ਨਾਲੋਂ ਤਕੜਾ ਹੈ, ਦੂਜੇ ਪਾਸੇ ਢੀਂਡਸਿਆਂ ਦੇ ਗੜ੍ਹ ‘ਚ ਅਕਾਲੀ ਦਲ (ਪੁਨਰ ਸੁਰਜੀਤੀ) ਨੂੰ ਵੀ ਇਹ ਦਰਸਾਉਣ ਦਾ ਯਤਨ ਕੀਤਾ ਹੈ ਕਿ ਦੂਜੀਆਂ ਪਾਰਟੀਆਂ ਦੇ ਲੋਕਾਂ ਦੀ ਪਸੰਦ ਹਾਲੇ ਵੀ ਉਨ੍ਹਾਂ ਦੀ ਅਗਵਾਈ ਵਾਲਾ ਅਕਾਲੀ ਦਲ ਹੀ ਹੈ। ਇਸ ਦੋਰਾਨ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਅਕਾਲੀ ਦਲ ਵੱਲੋਂ ਸੰਗਰੂਰ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਜਦਕਿ ਵਿਨਰਜੀਤ ਸਿੰਘ ਗੋਲਡੀ ਨੂੰ ਹੁਣ ਸੁਨਾਮ ਦੀ ਜਿੰਮੇਵਾਰੀ ਦਿੱਤੀ ਹੈ।

ਇਹ ਵੀ ਪੜ੍ਹੋ  ਫ਼ਲਾਈਓਵਰ ‘ਤੇ ਕਣਕ ਨਾਲ ਭਰੀ ਟਰਾਲੀ ਪਲਟੀ; ਕਣਕ ਦੀਆਂ ਬੋਰੀਆਂ ਹੇਠਾਂ ਖੜੀਆਂ ਕਾਰਾਂ ‘ਤੇ ਡਿੱਗੀਆਂ

ਜਿਕਰਯੋਗ ਹੈ ਕਿ ਅਰਵਿੰਦ ਖੰਨਾ ਨੂੰ ਇੱਕ ਪ੍ਰਮੁੱਖ ਉਦਯੋਗਪਤੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਉਮੀਦ ਫਾਊਂਡੇਸ਼ਨ ਰਾਹੀਂ ਕਈ ਸਾਲਾਂ ਤੋਂ ਸੰਗਰੂਰ ਹਲਕੇ ਦੇ ਲੋਕਾਂ ਦੀ ਸੇਵਾ ਕਰਕੇ ਨਾਮਣਾ ਖੱਟਿਆ ਹੈ। ਉਹ ਪਹਿਲੀ ਵਾਰ 2002 ਵਿੱਚ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਜਿੱਤੇ ਕਾਂਗਰਸ ਦੀ ਟਿਕਟ ‘ਤੇ ਜਿੱਤੇ ਸਨ। ਉਹ 2004 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਸਨ, ਪਰ ਸੁਖਦੇਵ ਸਿੰਘ ਢੀਂਡਸਾ ਤੋਂ ਹਾਰ ਗਏ। ਇਸ ਮੌਕੇ ਭਾਜਪ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰਾਂ ਨੇ ਵੀ ਅਕਾਲੀ ਦਲ ਵਿਚ ਸਮੂਲੀਅਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੀ ਪੀ ਐਫ ਕਰਮਚਾਰੀਆਂ ਯੂਨੀਅਨ ਪੁਰਾਣੀ ਪੈਨਸ਼ਨ ਬਹਾਲੀ ਲਈ 19 ਫਰਵਰੀ ਨੂੰ ਜ਼ਿਲ੍ਹਾ ਪੱਧਰ ‘ਤੇ ਦੇਵੇਗੀ ਧਰਨਾ : ਹੀਰੇਵਾਲਾ

0

Mansa News:ਸੀ ਪੀ ਐਫ ਕਰਮਚਾਰੀਆਂ ਯੂਨੀਅਨ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ 19 ਫਰਵਰੀ ਨੂੰ ਜ਼ਿਲ੍ਹਾ ਪੱਧਰ ‘ਤੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਹੋਈ ਮੀਟਿੰਗ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਨਵੀਂ ਪੈਨਸ਼ਨ ਸਕੀਮ ਕਰਮਚਾਰੀਆਂ ਦੇ ਭਵਿੱਖ ਨਾਲ ਜੁੜੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਉਂਦੀ।ਉਨ੍ਹਾਂ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਤੋਂ ਵਾਝੇ ਰੱਖਣਾ  ਇਨਸਾਨ ਵਾਲਾ ਕੰਮ ਨਹੀਂ ਹੈ।

ਇਹ ਵੀ ਪੜ੍ਹੋ Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਯੂਨੀਅਨ ਦੀ ਮੰਗ ਹੈ ਕਿ ਸਰਕਾਰ ਕਰਮਚਾਰੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਜਲਦ ਤੋਂ ਜਲਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਤਾਂ ਜੋ ਮੁਲਾਜ਼ਮ ਰਿਟਾਇਰਮੈਂਟ ਤੋਂ ਬਾਅਦ ਆਰਥਿਕ ਸੁਰੱਖਿਆ ਮਹਿਸੂਸ ਕਰ ਸਕਣ।ਆਗੂਆਂ ਨੇ ਕਿਹਾ ਕਿ 19 ਫਰਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਸ਼ਮੂਲੀਅਤ ਕਰਨਗੇ ਅਤੇ ਆਪਣੀ ਹੱਕ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਜਦੋਂ ਵੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਵਿੱਚ ਆਉਣਗੇ,ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਸਭ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਇਕੱਠੇ ਹੋ ਕੇ ਇਸ ਸੰਘਰਸ਼ ਨੂੰ ਕਾਮਯਾਬ ਬਣਾਇਆ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ, ਗੁਰਲਾਲ ਸਿੰਘ, ਜਸਵਿੰਦਰ ਕੁਮਾਰ, ਹਰਵਿੰਦਰ ਸਿੰਘ, ਜਸਕਰਨ ਸਿੰਘ, ਗੁਰਦਾਸ ਸਿੰਘ, ਹਰਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਰਸਦੀਪ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜੇਠੂਕੇ ਕਿਰਾਇਆ ਘੋਲ ਦੇ ਸ਼ਹੀਦਾਂ ਦੀ ਬਰਸੀ ਮਨਾਈ

Bathinda News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਬਠਿੰਡਾ ਵੱਲੋਂ ਜੇਠੂਕੇ ਕਿਰਾਇਆ ਘੋਲ ਦੇ ਸ਼ਹੀਦ ਗੁਰਮੀਤ ਸਿੰਘ ਅਤੇ ਦੇਸ਼ ਪਾਲ ਸਿੰਘ, ਜਮੀਨ ਬਚਾਓ ਘੋਲ ਦੇ ਸ਼ਹੀਦ ਸੁਰਮੁਖ ਸਿੰਘ ਅਤੇ ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਰਿਪਨ ਸਿੰਘ ਅਤੇ ਧਰਮ ਸਿੰਘ ਦੀ ਬਰਸੀ ਜੇਠੂਕੇ ਸ਼ਹੀਦੀ ਪਾਰਕ ਵਿਖੇ ਮਨਾਈ ਗਈ। ਸਟੇਜ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ  “ਸ਼ਹੀਦੋ ਤੁਹਾਡੀ ਸੋਚ ਤੇ, ਪਹਿਰਾ ਦਿਆਂਗੇ ਠੋਕ ਕੇ”, “ਅਮਰ ਸ਼ਹੀਦ ਦਾ ਪੈਗਾਮ, ਜਾਰੀ ਰੱਖਣਾ ਹੈ ਸੰਗਰਾਮ” ਦੇ ਨਾਅਰਿਆਂ ਨਾਲ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦਾਂ ਦੇ ਪਾਰਕ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਵੱਲੋਂ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ। ਅੱਜ ਦੀ ਇਕੱਠ ਨੂੰ ਸੰਬੋਧਨ ਕਰਦਿਆਂ ਝੰਡਾ ਸਿੰਘ ਨੇ ਕਿਹਾ ਕਿ ਸੰਨ 2000 ਵਿੱਚ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਆਵਾਜਾਈ ਦੇ ਖੇਤਰ ਵਿੱਚ ਨਿੱਜੀਕਰਨ ਦੇ ਰਾਹ ਨੂੰ ਲਾਗੂ ਕਰਨ ਲਈ ਜੇਠੂਕੇ ਵਿਖੇ ਕਿਰਾਇਆ ਘੋਲ ਦੌਰਾਨ ਲੋਕਾਂ ਤੇ ਜਬਰ ਕੀਤਾ ਤੇ ਸਿੱਧੀਆਂ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਤੇ ਅਨੇਕਾਂ ਫੱਟੜ ਹੋ ਗਏ। ਉਹਨਾਂ ਨੇ ਉਸ ਤੋਂ ਬਾਅਦ ਕਾਂਗਰਸ ਸਰਕਾਰ ਨੇ ਧੱਕੇ ਨਾਲ ਜਮੀਨਾਂ  ਖੋਹਣ ਦਾ ਹੱਲਾ ਵਿੱਢਿਆ ਅਤੇ  ਬਰਨਾਲਾ ਨੇੜੇ ਤਿੰਨ ਪਿੰਡਾਂ ਦੀ ਜ਼ਮੀਨ ਖੋਹਣ ਲਈ  ਕਿਸਾਨਾਂ ਤੇ ਲਾਠੀ ਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਛੱਡੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ, ਕਿਸਾਨਾਂ ਨੂੰ ਜੇਲਾਂ ਵਿੱਚ ਸੁੱਟਿਆ ਜਿਸ ਦੌਰਾਨ ਸੁਰਮੁਖ ਸਿੰਘ ਜੇਠੂ ਕੇ ਸ਼ਹੀਦ ਹੋ ਗਿਆ।

ਇਹ ਵੀ ਪੜ੍ਹੋ Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਫਿਰ 2020 ਵਿੱਚ ਕੇਂਦਰ ਦੀ ਭਾਜਪਾ ਸਰਕਾਰ ਨੇ ਫਸਲਾਂ ਤੇ ਕਾਰਪੋਰੇਟਾਂ ਦਾ ਕਬਜ਼ਾ ਕਰਵਾਉਣ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਜਿਸ ਦੌਰਾਨ ਕਿਸਾਨਾਂ ਨੇ ਇੱਕ ਸਾਲ ਤੋਂ ਵੱਧ ਸੜਕਾਂ ਤੇ ਸ਼ਾਂਤਮਈ ਸੰਘਰਸ਼ ਕੀਤਾ ਇਸ ਦੌਰਾਨ ਦੋ ਕਿਸਾਨ ਸ਼ਹੀਦ ਹੋ ਗਏ ਤੇ ਹੁਣ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਹ ਨੀਤੀਆਂ ਨਿਜੀਕਰਨ ਦੀਆਂ ਨੀਤੀਆਂ ਲਾਗੂ ਕਰਨ ਲਈ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ। ਦੋ ਕਿਸਾਨ ਆਗੂਆਂ ਨੂੰ ਦਸ ਮਹੀਨੇ ਤੋਂ ਬਠਿੰਡਾ ਜੇਲ ਚ ਬੰਦ ਕੀਤਾ ਹੋਇਆ ਹੈ ਅਤੇ ਉਹਨਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ 6 ਫਰਵਰੀ ਨੂੰ ਲਾਠੀ ਚਾਰਜ ਕੀਤਾ, ਅਥਰੂ ਗੈਸ ਦੇ ਗੋਲੇ ਛੱਡ ਕੇ ਜਬਰ ਢਾਹਿਆ।ਕਿਸਾਨਾਂ ਖਿਲਾਫ ਅਨੇਕਾਂ ਝੂਠੇ ਪੁਲਿਸ ਪਰਚੇ ਦਰਜ ਕੀਤੇ ਹਨ ਤਾਂ ਜੋ ਉਹਨਾਂ ਨੂੰ ਜੇਲਾਂ ਅਦਾਲਤਾਂ ਚ ਉਲਝਾਇਆ ਜਾ ਸਕੇ।  ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਜਿੱਥੇ ਇਹ ਨੀਤੀਆਂ ਨਾਲ ਕਿਸਾਨਾਂ ਦੀਆਂ ਜਮੀਨਾਂ ਤੇ ਫਸਲਾਂ ਤੇ ਕਬਜ਼ਾ ਹੋਣਾ ਹੈ ਉਥੇ ਇਸ ਨਾਲ ਮਜ਼ਦੂਰਾਂ ਦੇ ਰੁਜਗਾਰ ਦਾ ਵੀ ਉਜਾੜਾ ਹੋਣਾ ਹੈ ਉਹਨਾਂ ਕਿਹਾ ਕਿ ਇਹ ਲੜਾਈ ਕਿਸਾਨਾਂ ਮਜ਼ਦੂਰਾਂ ਦੀ ਸਾਂਝੀ ਬਣਦੀ ਹੈ ਤੇ  ਇਕੱਠਿਆਂ ਹੋ ਕੇ ਸਾਂਝੇ ਸੰਘਰਸ਼ਾਂ ਰਾਹੀਂ ਹੀ ਇਹ ਨੀਤੀਆਂ ਨੂੰ ਵਾਪਸ ਮੁੜਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ ਫ਼ਲਾਈਓਵਰ ‘ਤੇ ਕਣਕ ਨਾਲ ਭਰੀ ਟਰਾਲੀ ਪਲਟੀ; ਕਣਕ ਦੀਆਂ ਬੋਰੀਆਂ ਹੇਠਾਂ ਖੜੀਆਂ ਕਾਰਾਂ ‘ਤੇ ਡਿੱਗੀਆਂ

ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਲਾਗੂ ਹੋਣ ਨਾਲ  ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ੇ ਦੀ ਪੰਡ ਭਾਰੀ ਹੋ ਰਹੀ ਹੈ, ਪਰ ਉਸ ਨਾਲ ਸਭ ਤੋਂ ਵੱਧ ਨੁਕਸਾਨ ਔਰਤਾਂ ਦਾ ਹੁੰਦਾ ਹੈ। ਉਹਨਾਂ ਸਮੂਹ ਔਰਤਾਂ ਨੂੰ ਅਪੀਲ ਕੀਤੀ ਕਿ ਇਸ ਚੱਲ ਰਹੇ ਸੰਘਰਸ਼ ਵਿੱਚ ਔਰਤਾਂ ਵੱਧ ਤੋਂ ਵੱਧ ਯੋਗਦਾਨ ਪਾਉਣ। ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਹਰ ਵਰਗ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਇਸ ਲਈ ਰਾਜ ਪ੍ਰਬੰਧ ਜਿੰਮੇਵਾਰ ਹੈ ਉਹਨਾਂ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਰਾਜ ਪ੍ਰਬੰਧ ਖਿਲਾਫ ਇਕੱਠਿਆ ਹੋ ਕੇ ਸੰਘਰਸ਼ ਕਰਨ। ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਜੇਲ ਚ ਬੰਦ ਕਿਸਾਨ ਆਗੂ ਬਲਦੇਵ ਸਿੰਘ ਤੇ ਸਗਨਦੀਪ ਸਿੰਘ ਦੀ ਰਿਹਾਈ ਲਈ 18 ਫਰਵਰੀ ਨੂੰ ਬਠਿੰਡਾ ਡੀਸੀ ਦਫਤਰ ਅੱਗੇ ਜਿਲ੍ਹਾ ਪੱਧਰੀ ਧਰਨਾ ਲਾਇਆ ਜਾਵੇਗਾ ਉਹਨਾਂ ਸਮੂਹ ਨੂੰ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਧਰਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।  ਇਸ ਮੌਕੇ  ਚੇਤਨਾ ਕਲਾ ਕੇਂਦਰ ਬਰਨਾਲਾ ਹਰਵਿੰਦਰ ਦਵਾਨਾ ਦੀ ਟੀਮ ਵੱਲੋਂ ਨਾਟਕ “ਕਾਲਖ ਹਨੇਰੇ” ਖੇਡਿਆ ਗਿਆ ਅਤੇ “ਛੱਲਾ” ਕੋਰੀਓਗ੍ਰਾਫੀ ਕੀਤੀ ਗਈ।  ਗੀਤਕਾਰ ਹਰਬੰਸ ਸਿੰਘ ਘਣੀਆਂ, ਰਾਮ ਸਿੰਘ ਹਠੂਰ ਅਤੇ ਬਲਵੀਰ ਸਿੰਘ ਨੇ ਲੋਕ ਪੱਖੀ ਗੀਤ ਪੇਸ਼ ਕੀਤੇ।ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾ ਵੀ ਸਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਗੋ+ਲੀ+ਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

0

Moga News: Moga Police ਨੇ ਐਤਵਾਰ ਤੜਕਸਾਰ ਇੱਕ ਵੱਡੀ ਕਾਰਵਾਈ ਕਰਦਿਆਂ ਲੰਘੀ 10 ਫ਼ਰਵਰੀ ਨੂੰ ਮੋਗਾ ਦੇ ਜੀਰਾ ਰੋਡ ਉੱਪਰ ਪ੍ਰਵਾਸੀ ਮਜਦੂਰਾਂ ‘ਤੇ ਫ਼ਾਈਰਿੰਗ ਕਰਨ ਵਾਲੇ ਬਦਮਾਸ਼ਾਂ ਨੂੰ ਸੰਖੇਪ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਇਸ ਮੁਕਾਬਲੇ ਦੌਰਾਨ ਇਹ ਬਦਮਾਸ਼ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਅਜੈ ਗਾਂਧੀ ਨੇ ਮੀਡੀਆ ਨੁੰ ਦਸਿਆ ਕਿ ਇਹ ਅਪ੍ਰੇਸ਼ਨ ਮੋਗਾ ਦੀ ਸਦਰ ਪੁਲਿਸ, ਸੀਆਈਏ ਸਟਾਫ਼ ਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਕੀਤਾ ਗਿਆ। ਉਨ੍ਹਾਂ ਦਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਅੱਜ ਡਰੋਲੀ ਸਾਇਡ ਤੋ ਪੁਲ ਸੁਆ ਵਾਲੀ ਪਟੜੀ ਘੱਲ ਕਲਾ ‘ਤੇ ਨਾਕੇਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ ਫ਼ਲਾਈਓਵਰ ‘ਤੇ ਕਣਕ ਨਾਲ ਭਰੀ ਟਰਾਲੀ ਪਲਟੀ; ਕਣਕ ਦੀਆਂ ਬੋਰੀਆਂ ਹੇਠਾਂ ਖੜੀਆਂ ਕਾਰਾਂ ‘ਤੇ ਡਿੱਗੀਆਂ

ਇਸ ਦੌਰਾਨ ਜਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਮੋਟਰਸਾਇਲ ‘ਤੇ ਸਵਾਰ ਹੋ ਕੇ ਆ ਰਹੇ ਦੋਨਾਂ ਸ਼ੱਕੀ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇੰਨ੍ਹਾਂ ਪੁਲਿਸ ਪਾਰਟੀ ‘ਤੇ ਪਿਸਤੌਲਾਂ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿਚ ਜੋਬਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਦੀ ਖੱਬੀ ਲੱਤ ‘ਤੇ ਗੋਲੀ ਲੱਗੀ, ਜਿਸਤੋਂ ਬਾਅਦ ਉਸਨੂੰ ਜਖਮੀ ਹਾਲਾਤ ਵਿਚ ਕਾਬੂ ਕੀਤਾ ਅਤੇ ਉਸਦਾ ਸਾਥੀ ਅਕਾਸ਼ਦੀਪ ਸਿੰਘ ਨੇ ਮੌਕਾ ਤੋ ਭੱਜਣ ਦੀ ਕੋਸ਼ਿਸ਼ ਕਰਦਿਆਂ ਸੁਏ ਦੀ ਪਟੜੀ ਤੋ ਛਾਲ ਮਾਰ ਦਿੱਤੀ, ਜਿਸਦੇ ਕਾਰਨ ਉਸਦੀ ਲੱਤ ਟੁੱਟ ਗਈ। ਦੋਨਾਂ ਬਾਅਦ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਿਸ ਪਾਰਟੀਆਂ ਨੇ ਮੁਲਜਮਾਂ ਦੇ ਕੋਲੋਂ ਦੋ ਪਿਸਟਲ ਦੇਸੀ .30 ਬੋਰ ਅਤੇ ਇੱਕ ਮੋਟਰਸਾਇਲ ਹੌਂਡਾ ਬਰਾਮਦ ਕੀਤੇ।ਇਸ ਸਬੰਧ ਵਿਚ ਦੋਨਾਂ ਮੁਲਜਮਾਂ ਦੇ ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ ਹੈ ਤੇ ਜੌਬਨਪ੍ਰੀਤ ਸਿੰਘ ਵਿਰੁਧ 10 ਫ਼ਰਵਰੀ ਤੋਂ ਇਲਾਵਾ ਪਹਿਲਾਂ ਵੀ ਇੱਕ ਪਰਚਾ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫ਼ਲਾਈਓਵਰ ‘ਤੇ ਕਣਕ ਨਾਲ ਭਰੀ ਟਰਾਲੀ ਪਲਟੀ; ਕਣਕ ਦੀਆਂ ਬੋਰੀਆਂ ਹੇਠਾਂ ਖੜੀਆਂ ਕਾਰਾਂ ‘ਤੇ ਡਿੱਗੀਆਂ

0

Ludhiana News: Ludhiana (ਲੁਧਿਆਣਾ) ਦੇ ਜਗਰਾਓ ਪੁਲ ‘ਤੇ ਖੜੀ ਇੱਕ ਕਣਕ ਨਾਲ ਭਰੀ ਟਰਾਲੀ ਦੇ ਪਲਟਣ ਦੀ ਖ਼ਬਰ ਹੈ। ਟਰਾਲੀ ਵਿਚੋਂ ਕਣਕ ਦੀਆਂ ਭਰੀਆਂ ਬੋਰੀਆਂ ਹੇਠਾਂ ਖੜੀਆਂ ਕਾਰਾਂ ‘ਤੇ ਡਿੱਗ ਪਈਆਂ। ਇੱਕ ਕਾਰ ਵਿਚ ਤਾਂ ਸਵਾਰੀਆਂ ਵੀ ਬੈਠੀਆਂ ਸਨ ਪਰ ਖੁਸਕਿਸਮਤੀ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਇਹ ਵੀ ਪੜ੍ਹੋ AAP MLA ਨੂੰ ਮੁੜ ਗੁਰਪਤਵੰਤ ਪੰਨੂ ਵੱਲੋਂ ਮਿਲੀ ਜਾਨੋਂ-ਮਾਰਨ ਦੀ ਧਮਕੀ, ਵਧਾਈ ਸੁਰੱਖਿਆ

ਪ੍ਰੰਤੂ ਕਾਰਾਂ ਦਾ ਭਾਰੀ ਨੁਕਸਾਨ ਹੋ ਗਿਆ। ਲੋਕਾਂ ਮੁਤਾਬਕ ਅਚਾਨਕ ਹੀ ਪੁਲ ਦੇ ਉੱਪਰੋਂ ਇਹ ਬੋਰੀਆਂ ਠਾਹ-ਠਾਹ ਕਰਦੀਆਂ ਹੇਠਾਂ ਡਿੱਗਣ ਲੱਗ ਪਈਆਂ। ਜਿਸਦੇ ਕਾਰਨ ਇੱਥੇ ਗੁਜ਼ਰਨ ਵਾਲੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੋ ਗਿਆ। ਫ਼ਿਲਹਾਲ ਘਟਨਾ ਦੇ ਵਿਚ ਕਿਸੇ ਦੇ ਸੱਟ-ਫੇਟ ਲੱਗਣ ਤੋਂ ਬਚਾਅ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896132