Home Blog Page 16

Punjab ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌ+ਤ,15 ਜ਼ਖਮੀ

0

Fazilka News:ਅੱਜ ਸਵੇਰੇ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਪਿੰਡ ਜੰਗੇਵਾਲਾ ਕੋਲ ਵਾਪਰੇ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਜਦਕਿ 15 ਗੰਭੀਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਆਪਣੇ ਇੱਕ ਮ੍ਰਿਤਕ ਮੈਂਬਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਡੇਰਾ ਬਿਆਸ ਜਾ ਰਿਹਾ ਸੀ ਜਿਵੇਂ ਹੀ ਇਹਨਾਂ ਦੀ ਪਿਕਅਪ ਗੱਡੀ ਪਿੰਡ ਜੰਗੇਵਾਲਾ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੇ ਜ਼ਬਰਦਸਤ ਸੀ ਕਿ ਪਿਕਅਪ ਦੇ ਟੂਲ ਬਾਕਸ ਤੇ ਬੈਠੇ ਪੰਜ ਲੋਕ ਟਰੇਲਰ ਦੀ ਵਿੰਡ ਸ਼ੀਲਡ ਟੁੱਟਣ ਕਾਰਨ ਉਸ ਦੇ ਅੰਦਰ ਜਾ ਡਿੱਗੇ ਜਿਸ ਕਾਰਨ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦ ਕਿ ਪਿਕਅਪ ਦੇ ਵਿੱਚ ਸਵਾਰ ਮੈਂਬਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਗੰਭੀਰ ਜ਼ਖਮੀਆਂ ਵਿੱਚ ਇੱਕ 13 ਸਾਲ ਦੀ ਬੱਚੀ ਵੀ ਸ਼ਾਮਿਲ ਹੈ। ਜਖਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  High Court ਨੇ ਜੋਬਰਪ੍ਰੀਤ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਜਾਣੋਂ ਮਾਮਲਾ

ਪਿਕਅਪ ਵਿੱਚ 25 ਤੋਂ 30 ਲੋਕ ਸਵਾਰ ਸਨ।ਘਟਨਾ ਦੀ ਸੂਚਨਾ ਮਿਲਦੇ ਹੀ ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਪੁਲਿਸ ਟੀਮ ਨਾਲ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟ ਕਰਨ ਲਈ ਫਿਰੋਜਪੁਰ ਭੇਜ ਦਿੱਤਾ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਧਰ ਜਿਵੇਂ ਹੀ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੂੰ ਹਾਦਸੇ ਦਾ ਪਤਾ ਲੱਗਿਆ ਤਾਂ ਉਹ ਜ਼ਖਮੀਆਂ ਦਾ ਹਾਲ ਚਾਲ ਪੁੱਛਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਪਹੁੰਚ ਗਏ ।ਉਹਨਾਂ ਨੇ ਕਿਹਾ ਕਿ ਸਾਰੇ ਜਖਮੀਆਂ ਦਾ ਇਲਾਜ ਮੁਕਤ ਕੀਤਾ ਜਾਵੇਗਾ ਅਤੇ ਉਹਨਾਂ ਦੇ ਇਲਾਜ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: ਕੇਜਰੀਵਾਲ

👉ਦਿੱਲੀ ਵਿੱਚ “ਆਪ” ਸਰਕਾਰ ਮਨਮਾਨੇ ਢੰਗ ਨਾਲ ਵਧਾਈ ਗਈ ਫੀਸ ਵਾਪਸ ਕਰਵਾ ਚੁੱਕੀ ਹੈ, ਹੁਣ ਅਜਿਹਾ ਹੀ ਪੰਜਾਬ ਵਿੱਚ ਵੀ ਹੋਣ ਜਾ ਰਿਹਾ – ਕੇਜਰੀਵਾਲ
New Delhi News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ‘ਤੇ ਨਕੇਲ ਕੱਸਣ ਦੇ ਸੀਐਮ ਭਗਵੰਤ ਸਿੰਘ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਕੂਲਾਂ ਵਿੱਚ 5 ਫੀਸਦੀ ਤੋਂ ਵੱਧ ਵਧਾਈ ਗਈ ਫੀਸ ਨੂੰ ਵਾਪਸ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਦੋਂ “ਆਪ” ਦੀ ਸਰਕਾਰ ਸੀ, ਉਦੋਂ ਉੱਥੇ ਵੀ ਪ੍ਰਾਈਵੇਟ ਸਕੂਲਾਂ ਵਿੱਚ ਮਨਮਾਨੇ ਢੰਗ ਨਾਲ ਵਧਾਈ ਗਈ ਫੀਸ ਵਾਪਸ ਕਰਵਾਈ ਗਈ ਸੀ। ਅਜਿਹਾ ਹੀ ਹੁਣ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਇੱਕ ਪਾਸੇ ਅਸੀਂ ਸਰਕਾਰੀ ਸਕੂਲ ਵਧੀਆ ਕਰ ਰਹੇ ਹਾਂ ਤਾਂ ਦੂਜੇ ਪਾਸੇ ਨਿੱਜੀ ਸਕੂਲਾਂ ਦੇ ਬੱਚਿਆਂ ਨੂੰ ਫੀਸਾਂ ਦੀ ਮਾਰ ਤੋਂ ਬਚਾ ਰਹੇ ਹਾਂ। ਇਸੇ ਤਰ੍ਹਾਂ ਪੂਰੇ ਦੇਸ਼ ਵਿੱਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਲਗਾਮ ਲੱਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ 👉CM Bhagwant Mann ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਸ਼ੁੱਕਰਵਾਰ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਵੀਡੀਓ ਜਾਰੀ ਕਰਕੇ ਕਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਬਹੁਤ ਵਧੀਆ ਫੈਸਲਾ ਲਿਆ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਇੱਕ ਕਾਨੂੰਨ ਲਿਆਂਦਾ ਜਾਵੇਗਾ। ਇਸ ਦੇ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਇੱਕ ਸਾਲ ਵਿੱਚ ਪੰਜ ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਲਾਇਬ੍ਰੇਰੀ ਫੀਸ, ਡਿਵੈਲਪਮੈਂਟ ਫੀਸ ਅਤੇ ਹੋਰ ਸਾਰੇ ਤਰ੍ਹਾਂ ਦੀਆਂ ਫੀਸਾਂ ਨੂੰ ਮਿਲਾ ਕੇ ਵੀ ਕੋਈ ਸਕੂਲ ਇੱਕ ਸਾਲ ਵਿੱਚ ਪੰਜ ਫੀਸਦੀ ਤੋਂ ਵੱਧ ਦਾ ਵਾਧਾ ਨਹੀਂ ਕਰ ਸਕਦਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਜਿਨ੍ਹਾਂ ਸਕੂਲਾਂ ਨੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਉਹ ਵਾਧੂ ਫੀਸ ਰਿਫੰਡ (ਵਾਪਸ) ਕਰਨੀ ਪਵੇਗੀ। ਉਦਾਹਰਨ ਲਈ, ਜੇਕਰ ਪਿਛਲੇ ਤਿੰਨ ਸਾਲਾਂ ਵਿੱਚ ਕਿਸੇ ਸਕੂਲ ਨੇ 50 ਫੀਸਦੀ ਫੀਸ ਵਧਾਈ ਹੈ, ਤਾਂ ਉਸਨੂੰ 35 ਫੀਸਦੀ ਫੀਸ ਰਿਫੰਡ ਕਰਨੀ ਪਵੇਗੀ।

ਇਹ ਵੀ ਪੜ੍ਹੋ 👉ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੀ ਭਾਰਤ ਦੇ ਇਤਿਹਾਸ ਵਿੱਚ ਕਦੇ ਅਜਿਹਾ ਹੋਇਆ ਹੈ ਕਿ ਕਿਸੇ ਪ੍ਰਾਈਵੇਟ ਸਕੂਲ ਨੂੰ ਪੈਸੇ ਰਿਫੰਡ ਕਰਨੇ ਪਏ ਹੋਣ ਅਤੇ ਉਹ ਸਿੱਧੇ ਬੈਂਕ ਖਾਤੇ ਵਿੱਚ ਵਾਪਸ ਆਏ ਹੋਣ? ਪਹਿਲਾਂ ਦਿੱਲੀ ਵਿੱਚ ਅਜਿਹਾ ਹੋਇਆ ਸੀ, ਜਦੋਂ ਉੱਥੇ ਸਾਡੀ ਸਰਕਾਰ ਬਣੀ ਸੀ ਅਤੇ ਅਸੀਂ ਬੱਚਿਆਂ ਦੇ ਪੈਸੇ ਰਿਫੰਡ ਕਰਵਾਏ ਸਨ। ਹੁਣ ਇਹੀ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਹਰ ਮਾਪਿਆਂ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਤੋਂ ਚੰਗੀ ਸਿੱਖਿਆ ਮਿਲੇ। ਇੱਕ ਪਾਸੇ ਪੰਜਾਬ ਵਿੱਚ ਅਸੀਂ ਸਰਕਾਰੀ ਸਕੂਲ ਬਹੁਤ ਵਧੀਆ ਕਰ ਰਹੇ ਹਾਂ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਕੇਰਲ ਨੂੰ ਵੀ ਪਿੱਛੇ ਛੱਡ ਕੇ ਪੂਰੇ ਦੇਸ਼ ਵਿੱਚ ਨੰਬਰ ਵਨ ਬਣ ਗਿਆ ਹੈ।

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੇ ਪਾਸੇ ਜੋ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਂਦੇ ਹਨ, ਉਨ੍ਹਾਂ ‘ਤੇ ਫੀਸਾਂ ਦੀ ਮਾਰ ਪੈਂਦੀ ਹੈ। ਸਾਰੇ ਪ੍ਰਾਈਵੇਟ ਸਕੂਲ ਖਰਾਬ ਨਹੀਂ ਹਨ, ਪਰ ਕੁਝ ਸਕੂਲ ਬੇਹਿਸਾਬ ਫੀਸਾਂ ਵਧਾ ਦਿੰਦੇ ਹਨ, ਜਿਸ ਨਾਲ ਮਾਪਿਆਂ ‘ਤੇ ਬਹੁਤ ਵੱਡਾ ਬੋਝ ਪੈਂਦਾ ਹੈ। ਮਾਪਿਆਂ ਅਤੇ ਬੱਚਿਆਂ ਨੂੰ ਰਾਹਤ ਦਿਵਾਉਣ ਲਈ ਇਹ ਇੱਕ ਬਹੁਤ ਵੱਡਾ ਕਦਮ ਹੈ। ਪੂਰੇ ਦੇਸ਼ ਦੇ ਅੰਦਰ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਲਗਾਮ ਲੱਗਣੀ ਚਾਹੀਦੀ ਹੈ। ਪੰਜਾਬ ਨੇ ਜੋ ਕੀਤਾ ਹੈ, ਉਹ ਪੂਰੇ ਦੇਸ਼ ਨੂੰ ਕਰਨਾ ਚਾਹੀਦਾ ਹੈ ਅਤੇ ਇਸਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

योग हमारी सनातन संस्कृति का अनमोल उपहार है : नायब सिंह सैनी

0

👉मुख्यमंत्री ने श्री कृष्ण आयुष विश्वविद्यालय के प्रांगण में विश्व पर्यावरण दिवस पर किया पौधा रोपण
Haryana News: हरियाणा के मुख्यमंत्री नायब सिंह सैनी ने कहा कि योग हमारी सनातन संस्कृति का वह अनमोल उपहार है, जो हमारे ऋषियों-मुनियों ने पूरी मानवता के कल्याण के लिए दिया है। भारत की हजारों वर्षों पुरानी योग परंपरा आज पूरी दुनिया के लिए प्रेरणा का स्रोत बन चुकी है। एक समय था जब योग केवल आश्रमों और गुरुकुलों तक सीमित माना जाता था, लेकिन आज विश्व के लगभग हर देश में योग किया जा रहा है। यह भारत की सांस्कृतिक शक्ति का प्रमाण है।मुख्यमंत्री नायब सिंह सैनी शुक्रवार को श्री कृष्ण आयुष विश्वविद्यालय में आयोजित नवनिर्मित सभागार का लोकार्पण और महिला छात्रावास के शिलान्यास समारोह में बोल रहे थे। मुख्यमंत्री नायब सिंह सैनी ने सबसे पहले श्री कृष्ण आयुष विश्वविद्यालय के प्रांगण में विश्व पर्यावरण दिवस पर पौधा रोपण किया। इसके साथ ही सभी गणमान्य नागरिकों, अधिकारियों व आम नागरिकों ने भी लगभग 101 पौधे रोपित किए। इसके उपरांत मुख्यमंत्री नायब सिंह सैनी ने 9 करोड़ रुपए की लागत से निर्मित विश्वविद्यालय के परीक्षा केंद्र कम मल्टीपर्पज हॉल का उद्घाटन किया और करीब 8 करोड़ रुपए की लागत से बनने वाले बहुमंजिला महिला छात्रावास का शिलान्यास किया।मुख्यमंत्री ने आयुष युनिवर्सिटी के विद्यार्थियों के स्टाइफंड को जल्द बढ़ाने का आश्वासन दिया।

इसे भी पढ़ें 👉मुख्यमंत्री ने विश्व पर्यावरण दिवस पर नागरिकों से एक पेड़ अवश्य लगाने की करी अपील

मुख्यमंत्री नायब सिंह सैनी ने श्रीकृष्ण आयुष विश्वविद्यालय के गीत को लॉच किया, विश्वविद्यालय की रिसर्च जनरल, पीएचडी शोध कार्य से संबंधित शोध गंगा पोर्टल सहित दो पुस्तकों का विमोचन किया।मुख्यमंत्री नायब सिंह सैनी ने आयुष विश्वविद्यालय के कार्यक्रम के उपरांत अखंड गीता पीठ साश्वत सेवाश्रम ट्रस्ट में महामंडलेश्वर डा. स्वामी शाश्वत नंद गिरी महाराज द्वारा आयोजित संपूर्ण सुंदर कांड पारायण एवं प्रवचन समारोह में हिस्सा लिया।मुख्यमंत्री नायब सिंह सैनी ने कहा कि कुरुक्षेत्र भारत की आध्यात्मिक चेतना का केंद्र है। यह वह भूमि है, जहां भगवान श्रीकृष्ण जी ने अर्जुन के माध्यम से मानव मात्र को कर्म, ज्ञान और योग का अमर संदेश दिया था। उन्होंने गीता में योग के बारे में कहा है कि योग: कर्मसु कौशल अर्थात् योग से कर्मों में कुशलता आती है। इसलिए योग की चर्चा जब कुरुक्षेत्र की धरती पर होती है, तो इसका महत्व और भी बढ़ जाता है। उन्होंने कहा कि इस बार अंतर्राष्ट्रीय योग दिवस का थीम स्वस्थ वृद्धावस्था के लिए योग रखा गया है। यह थीम आज के समय की सबसे बड़ी जरूरत है, क्योंकि हमारे यहां वृद्धों की संख्या निरंतर बढ़ रही है और प्रदेश में सरकार ने नशा मुक्त योग युक्त थीम को शामिल किया है।

इसे भी पढ़ें 👉हरियाणा के किसानों को बड़ी राहत, सूरजमुखी की खेती करने वाले किसानों के लिए 60 दिनों के लिए दोबारा खुलेगा पोर्टल

उन्होंने कहा कि प्रधानमंत्री नरेन्द्र मोदी ने संयुक्त राष्ट्र की महासभा में अपने पहले ही उद्बोधन में अंतर्राष्ट्रीय योग दिवस मनाने की पुरजोर पैरवी की थी। उन्हीं के भगीरथ प्रयासों से वर्ष 2014 में संयुक्त राष्ट्र महासभा द्वारा एक ऐतिहासिक प्रस्ताव पारित कर 21 जून को अंतर्राष्ट्रीय योग दिवस घोषित किया गया। उस समय 177 देशों ने इस प्रस्ताव का समर्थन किया था और आज 200 से भी अधिक देशों में योग दिवस आयोजित होता है। इस प्रकार, एक बार फिर योग लोगों की जीवन शैली का हिस्सा बन गया है।मुख्यमंत्री नायब सिंह सैनी ने कहा कि प्रधानमंत्री ने योग दिवस पर जन-जन को योग करने के लिए प्रेरित करते हुए कहा है जब हम योग को जीना शुरू करते हैं, तो योग दिवस हमारे स्वास्थ्य, आनंद और शांति के मंगल उत्सव का माध्यम बन जाता है। उन्होंने कहा कि अंतर्राष्ट्रीय योग दिवस पर जब पूरी दुनिया योग करती है, तो वह केवल व्यायाम नहीं कर रही होती, बल्कि भारत की वसुधैव कुटुंबकम की भावना को जी रही होती है। आज ज्ञान और भक्ति की पावन धरा से हम उसी वैश्विक चेतना को आगे बढ़ा रहे हैं। उन्होंने कहा कि योग स्वस्थ, खुशहाल एवं शांतिपूर्ण तरीके से जीवन जीने का एक संपूर्ण विज्ञान है। यह जीवन जीने की कला है, इसीलिए कहा गया है कि हर रोज करें योग, जीवन भर रहें निरोग। मुख्यमंत्री नायब सिंह सैनी ने कहा कि सरकार ने वेदों, उपनिषदों और गीता की भूमि हरियाणा में नई पीढ़ी को योग प्रशिक्षण व योग साधना के लिए प्रेरित करने का बीड़ा उठाया है। सरकार ने पहली से 10वीं कक्षा तक योग शिक्षा को अनिवार्य विषय के रूप में शामिल किया है। प्रदेश के स्कूलों, कॉलेजों और विश्वविद्यालयों में भी योग सिखाया जा रहा है। प्रदेश में योग क्लब भी स्थापित किए गए हैं। योग को बढ़ावा देने के लिए हरियाणा योग आयोग का गठन किया गया है। उन्होंने कहा कि योग एवं आयुर्वेद को बढ़ावा देने के लिए कुरुक्षेत्र में श्रीकृष्णा आयुष विश्वविद्यालय की स्थापना की गई है। इस वित्त वर्ष के बजट में इस विश्वविद्यालय के भवन निर्माण के लिए 135 करोड़ रुपये की राशि का प्रावधान किया गया है।

इसे भी पढ़ें 👉हरियाणा के किसानों को बड़ी राहत, सूरजमुखी की खेती करने वाले किसानों के लिए 60 दिनों के लिए दोबारा खुलेगा पोर्टल

मुख्यमंत्री नायब सिंह सैनी ने कहा कि सरकार ने राज्य के 6500 गांवों में व्यायाम शालाएं खोलने के लिए प्रतिबद्ध हैं। इनमें से 883 का निर्माण पूर्ण हो चुका है और 859 आयुष योग सहायकों की नियुक्ति की जा चुकी है। प्रदेश के 397 आयुष औषधायलों तथा 109 उप-स्वास्थ्य केन्द्रों को आयुष्मान आरोग्य मंदिर में अपग्रेड किया गया है। इनमें 156 योग इंस्ट्रक्टर की नियुक्ति की गई है। उन्होंने कहा कि पंचकूला में राष्ट्रीय आयुर्वेद, योग एवं प्राकृतिक चिकित्सा संस्थान और जिला झज्जर के गांव देवरखाना में पोस्ट ग्रेजुएट योग एवं प्राकृतिक चिकित्सा एवं रिसर्च संस्थान की स्थापना की गई है। उन्होंने इस वित्त वर्ष के बजट में सभी औद्योगिक इकाइयों में कर्मचारियों के लिए प्रति दिन योग ब्रेक शुरू करने का प्रावधान किया है। उन्होंने कहा कि इसी प्रकार वरिष्ठ नागरिकों को बेहतर जीवन प्रदान करने के लिए आयुष्मान आरोग्य मंदिरों में उनके लिए साप्ताहिक स्वास्थ्य अभियान आयोजित करने का प्रावधान भी किया है।मुख्यमंत्री नायब सिंह सैनी ने नागरिकों को संकल्प दिलवाया कि योग को अपनी दिनचर्या का अभिन्न हिस्सा बनाएंगे तथा स्वस्थ हरियाणा, समृद्ध हरियाणा और विकसित भारत के निर्माण में सक्रिय योगदान देंगे। इसके साथ ही एक पेड़ मां के नाम अभियान के तहत पौधा रोपित करेंगे और उसका पालन-पोषण भी करेंगे।इस मौके पर आयुष विभाग के महानिदेशक संजीव वर्मा ने भी संबोधित किया।श्रीकृष्ण आयुष विश्वविद्यालय कुरुक्षेत्र के कुलगुरु प्रो. करतार सिंह धीमान ने विश्वविद्यालय की विस्तार से जानकारी दी। इस मौके पर उपायुक्त विश्राम कुमार मीणा, पुलिस अधीक्षक चंद्र मोहन, चेयरमैन धर्मवीर मिर्जापुर, उप चेयरमैन धूमन सिंह किरमच, चेयरमैन सुभाष कलसाना, चेयरमैन गुरनाम सिंह सैनी, सहित अन्य गणमान्य व्यक्ति मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

CM Bhagwant Mann ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

0

👉ਐਮ.ਐਮ.ਐਸ.ਵਾਈ. ਤਹਿਤ 3.79 ਲੱਖ ਮਰੀਜ਼ਾਂ ਨੇ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਹਾਸਲ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਜਨਾ ਤਹਿਤ ਹੁਣ ਤੱਕ ਪੰਜਾਬ ਭਰ ਦੇ 23.01 ਲੱਖ ਪਰਿਵਾਰ ਨੂੰ 47.27 ਲੱਖ ਸਿਹਤ ਕਾਰਡ ਜਾਰੀ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ।ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ।

ਇਹ ਵੀ ਪੜ੍ਹੋ 👉CM Bhagwant Singh Mann ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਪ੍ਰੋਗਰਾਮ ਦੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰ ਕਵਰ ਹਨ। ਇਨ੍ਹਾਂ ਕਾਰਡ-ਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਸ਼ਹਿਰੀ ਖੇਤਰਾਂ ਵਿੱਚ ਲਗਪਗ 31 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ, ਜਦੋਂ ਕਿ ਪੇਂਡੂ ਖੇਤਰਾਂ ਵਿੱਚ 69 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ।”ਪ੍ਰੋਗਰਾਮ ਦੀ ਪਹੁੰਚ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.01 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਨ੍ਹਾਂ ਕਾਰਡਧਾਰਕਾਂ ਵਿੱਚੋਂ 48.5 ਪ੍ਰਤੀਸ਼ਤ ਪੁਰਸ਼ ਅਤੇ 51.5 ਪ੍ਰਤੀਸ਼ਤ ਔਰਤਾਂ ਹਨ। ਸ਼ਹਿਰੀ ਖੇਤਰਾਂ ਵਿੱਚ ਲਗਪਗ 31 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ, ਜਦੋਂ ਕਿ ਪੇਂਡੂ ਖੇਤਰਾਂ ਵਿੱਚ 69 ਪ੍ਰਤੀਸ਼ਤ ਕਾਰਡ ਜਾਰੀ ਕੀਤੇ ਗਏ ਹਨ।”

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਹੋਰ ਪਹੁੰਚਯੋਗ ਅਤੇ ਉਪਭੋਗਤਾ-ਅਨੁਕੂਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਲੋਕਾਂ ਨੂੰ ਸਿਹਤ ਕਾਰਡ ਡਾਊਨਲੋਡ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਇੱਕ ਸਮਰਪਿਤ ਵਟਸਐਪ-ਅਧਾਰਤ ਸਹੂਲਤ ਅਤੇ ਇੱਕ ਵੈੱਬਸਾਈਟ ਪੇਜ ਬਣਾਇਆ ਜਾ ਰਿਹਾ ਹੈ ਤਾਂ ਜੋ ਲਾਭਪਾਤਰੀ ਆਪਣੇ ਈ-ਕਾਰਡ ਆਸਾਨੀ ਨਾਲ ਡਾਊਨਲੋਡ ਕਰ ਸਕਣ। ਇਸੇ ਤਰ੍ਹਾਂ ਇੱਕ ਨਵੀਂ ਮੋਬਾਈਲ ਐਪ-ਅਧਾਰਤ ਰਜਿਸਟ੍ਰੇਸ਼ਨ ਪ੍ਰਣਾਲੀ ’ਤੇ ਵੀ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ।”ਇਸ ਸਕੀਮ ਤਹਿਤ ਦਿੱਤੇ ਜਾਣ ਵਾਲੇ ਇਲਾਜ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਤੱਕ 3.79 ਲੱਖ ਮਰੀਜ਼ਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ 654 ਕਰੋੜ ਰੁਪਏ ਦਾ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ 835 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 223 ਸਰਕਾਰੀ ਹਸਪਤਾਲ ਅਤੇ 612 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਲਾਭਪਾਤਰੀਆਂ ਨੂੰ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣ।

ਇਹ ਵੀ ਪੜ੍ਹੋ 👉High Court ਨੇ ਜੋਬਰਪ੍ਰੀਤ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਜਾਣੋਂ ਮਾਮਲਾ

ਇਸ ਪਹਿਲਕਦਮੀ ਦੇ ਪੈਮਾਨੇ ਅਤੇ ਮਹੱਤਵ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਪ੍ਰਮੁੱਖ ਸਕੀਮ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਹੱਕਦਾਰ ਹੈ।”ਇਸ ਸਕੀਮ ਨੂੰ ਸੂਬੇ ਵਿੱਚ ਸਿਹਤ ਸੰਭਾਲ ਵਿੱਚ ਨਵਾਂ ਮੀਲ ਪੱਥਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਡਾਕਟਰੀ ਇਲਾਜ ’ਤੇ ਵੱਡੀ ਰਕਮ ਖਰਚ ਕਰਨੀ ਪੈਂਦੀ ਸੀ। ਪਰ ਇਹ ਸਕੀਮ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪਰਿਵਾਰ ਆਰਥਿਕ ਤੰਗੀਆਂ ਕਾਰਨ ਮਿਆਰੀ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ।”ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

0

👉’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ; ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਭਰ ਵਿੱਚ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਵਿਸ਼ੇਸ਼ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਦਾ ਕੰਮ ਜਾਰੀ; ਲਗਪਗ ਦੋ ਲੱਖ ‘ਮਹਿਲਾ ਸਤਿਕਾਰ ਸਖੀਆਂ’ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਜੁਟੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ।

ਇਹ ਵੀ ਪੜ੍ਹੋ ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, “ਫ਼ੰਡ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।”
ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, “ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਬਰਾਬਰੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।”ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਇਸ ਸਕੀਮ ਤਹਿਤ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਪਗ ਦੋ ਲੱਖ ‘ਮਹਿਲਾ ਸਤਿਕਾਰ ਸਖੀਆਂ’ ਨੂੰ ਸੌਂਪੀ ਗਈ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤੇ ਗਏ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਇਹ ਪਹਿਲਕਦਮੀ ਪੰਜਾਬ ਭਰ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

0

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 9 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
👉ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
👉ਯੁੱਧ ਨਸ਼ਿਆਂ ਵਿਰੁੱਧ ਦੇ 461ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਗ੍ਰਿਫ਼ਤਾਰ
Chandigarh News:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 136ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।136ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,212 ਹੋ ਗਈਆਂ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 461ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 476 ਨਸ਼ੀਲੀਆਂ ਗੋਲੀਆਂ ਅਤੇ 5100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 461 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,841 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री ने विश्व पर्यावरण दिवस पर नागरिकों से एक पेड़ अवश्य लगाने की करी अपील

0

👉मुख्यमंत्री नायब सिंह सैनी ने लाडवा विधानसभा के नागरिकों की समस्याओं को सुना
Haryana News: मुख्यमंत्री नायब सिंह सैनी ने कहा कि आज विश्व पर्यावरण दिवस है। मैं आप सबको इसकी भी हार्दिक बधाई देता हूं। इसके साथ ही, मैं सबसे अपील करता हूं कि आप पर्यावरण को बचाने में योगदान दें। आज ही के दिन वर्ष 2024 में प्रधानमंत्री नरेंद्र मोदी ने पर्यावरण संरक्षण के लिए ‘एक पेड़ मां के नाम’ अभियान की शुरुआत की थी। इस अभियान को सफल बनाने के लिए आप एक पेड़ अवश्य लगाएं।मुख्यमंत्री नायब सिंह सैनी ने शुक्रवार को पीडब्ल्यूडी विश्राम गृह लाडवा कुरुक्षेत्र के प्रांगण में विश्व पर्यावरण दिवस पर पौधारोपण किया। मुख्यमंत्री नायब सिंह सैनी का पीडब्ल्यूडी रेस्ट हाउस में पहुंचने पर कार्यकर्ताओं ने पुष्प गुच्छ देकर स्वागत किया। मुख्यमंत्री नायब सिंह सैनी ने लाडवा विधानसभा के नागरिकों की समस्याओं को सुना और मौके पर ही अधिकारियों को समस्याओं का हल करने के निर्देश भी दिए।मुख्यमंत्री नायब सिंह सैनी ने पर्यावरण संरक्षण पर संदेश देते हुए कहा कि प्रकृति के साथ हमारा जुड़ाव केवल एक दिन के औपचारिक आयोजन तक सीमित नहीं रहना चाहिए। पर्यावरण संरक्षण एक सतत प्रक्रिया है, जिसमें हम सभी को अपने दैनिक जीवन में छोटी-छोटी परंतु सार्थक भूमिकाओं का निर्वहन करना होगा। उन्होंने कहा कि जब हम एक पौधा लगाते हैं, तो हम वास्तव में केवल हरियाली नहीं बढ़ा रहे होते, बल्कि आने वाली पीढ़ियों के लिए जीवन की नींव को सुदृढ़ कर रहे होते हैं।

इसे भी पढ़ें मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

मुख्यमंत्री नायब सिंह सैनी ने नागरिकों से जिम्मेदारी का आह्वान किया कि वे वर्ष में कम से कम एक पौधा अवश्य लगाएं और उसके वृक्ष बनने तक उसकी पूर्ण देखभाल सुनिश्चित करें। उन्होंने कहा लगाए गए पौधे जब विशाल वृक्ष का रूप लेते हैं, तभी वे हमें जीवनदायिनी ऑक्सीजन, शीतल छाँव और जैव-विविधता का आधार प्रदान कर पाते हैं। हर दिन हमें पर्यावरण के प्रति सजग रहकर सक्रिय प्रयास करने चाहिए, ताकि एक स्वच्छ और स्वस्थ समाज का निर्माण हो सके।मुख्यमंत्री नायब सिंह सैनी ने कहा कि पर्यावरण संरक्षण के लिए समय की मांग है कि हम प्रतिबंधित प्लास्टिक उत्पादों का उपयोग पूरी तरह बंद करें और पर्यावरण अनुकूल विकल्पों को अपनाएँ। इसके साथ ही उन्होंने नागरिकों से अपील की कि वे स्वयं जागरूक बनें तथा अपने परिवार, मित्रों और आसपास के लोगों को भी सिंगल यूज़ प्लास्टिक एवं पॉलीथीन के दुष्प्रभावों के प्रति जागरूक कर इसके उपयोग को रोकने में सक्रिय योगदान दें। इस मौके पर उपायुक्त विश्राम कुमार मीणा, पुलिस अधीक्षक चंद्र मोहन, एसडीएम अनुभव मेहता, मार्केट कमेटी अध्यक्ष डॉ. गणेश दत्त, नगर पालिका चेयरपर्सन साक्षी खुराना सहित अन्य गणमान्य व्यक्ति मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

हरित क्रांति की तरह बागवानी एवं एग्री-बिजनेस क्रांति का अब नेतृत्व करेगा हरियाणा: मुख्यमंत्री नायब सिंह सैनी

0

👉मुख्यमंत्री ने 2,738 करोड़ रुपये की सतत बागवानी संवर्धन परियोजना का किया शुभारंभ, हरियाणा एग्री बिजनेस एंड कोल्ड चेन सेंटर की रखी आधारशिला
👉हरियाणा में 402 पैक हाउस, 4 लीड पैक हाउस बनेंगे, बागवानी के किसान होंगे मालामाल
Haryana News: हरियाणा के मुख्यमंत्री श्री नायब सिंह सैनी ने कहा कि विकसित भारत-2047 के लक्ष्य की प्राप्ति में किसान, युवा, महिलाएं और आधुनिक तकनीक की महत्वपूर्ण भूमिका होगी। हरियाणा को बागवानी, एग्री-बिजनेस, कोल्ड चेन, खाद्य प्रसंस्करण और कृषि निर्यात के क्षेत्र में देश का अग्रणी राज्य बनाना सरकार की प्राथमिकता है। उन्होंने आह्वान किया कि सभी मिलकर कृषि को अधिक टिकाऊ, आधुनिक और लाभकारी बनाने, जल संरक्षण को जन आंदोलन का स्वरूप देने तथा आने वाली पीढ़ियों के लिए स्वच्छ पर्यावरण सुनिश्चित करने का संकल्प लें।मुख्यमंत्री शुक्रवार को पंचकूला में विश्व पर्यावरण दिवस के अवसर पर 2,738 करोड़ रुपये की लागत से जाईका वित्तपोषित सतत बागवानी संवर्धन परियोजना का शुभारंभ तथा हरियाणा एग्री बिजनेस एंड कोल्ड चेन सेंटर का शिलान्यास के मौके पर आयोजित कार्यक्रम को संबोधित कर रहे थे। उन्होंने कहा कि ये दोनों परियोजनाएं न केवल किसानों की आय बढ़ाने में महत्वपूर्ण भूमिका निभाएंगी, बल्कि हरियाणा की कृषि व्यवस्था को आधुनिक, टिकाऊ एवं लाभकारी बनाने की दिशा में मील का पत्थर साबित होंगी।मुख्यमंत्री श्री नायब सिंह सैनी के साथ इस दौरान प्रदेश के कृषि एवं किसान कल्याण मंत्री श्री श्याम सिंह राणा भी मौजूद थे। दोनों ने इससे पहले प्रधानमंत्री श्री नरेंद्र मोदी द्वारा शुरू किए गए ‘एक पेड़ मां के नाम’ अभियान के तहत पौधारोपण भी किया, साथ ही बागवानी विभाग द्वारा लगाई गई प्रदर्शनी का अवलोकन भी किया। इस दौरान पर्यावरण संरक्षण की शपथ भी दिलाई गई। कार्यक्रम में मुख्य रूप से जीआईसीए के मुख्य प्रतिनिधि श्री टाकेची टकूरो, फर्स्ट सेकेरट्री फूड एंड एग्रीकल्चर श्री टाकेहिको हयासे तथा ब्रिटिश डिप्टी हाईकमीश्नर ऐलबा स्मीरिग्लयो मौजूद थे। तीनों ने अपने संबोधन में हरियाणा सरकार द्वारा किसान हित में उठाये गये कदमों की तारीफ की।

इसे भी पढ़ें मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

उपस्थित किसानों को संबोधित करते हुए मुख्यमंत्री श्री नायब सिंह सैनी ने कहा कि आज का दिन केवल दो परियोजनाओं के शुभारंभ का नहीं, बल्कि हरियाणा के कृषि, पर्यावरण और ग्रामीण अर्थव्यवस्था के लिए एक नई दिशा तय करने का दिन है। उन्होंने विश्वास व्यक्त किया कि हरियाणा एक बार फिर देश को नई राह दिखाएगा और हरित क्रांति की तरह बागवानी एवं एग्री-बिजनेस क्रांति का नेतृत्व भी करेगा।उन्होंने कहा कि हरियाणा ने देश को हरित क्रांति दी थी, लेकिन बदलती जलवायु, गिरते भूजल स्तर, बढ़ती कृषि लागत और छोटी जोत जैसी चुनौतियों को देखते हुए अब कृषि क्षेत्र में नए विकल्प अपनाने की आवश्यकता है। बागवानी, फल, सब्जियां, मसाले, औषधीय पौधे, फूल, मशरूम और मधुमक्खी पालन जैसे क्षेत्रों में किसानों के लिए अपार संभावनाएं मौजूद हैं।मुख्यमंत्री ने बताया कि प्रदेश के कई जिलों में जलभराव एवं सेम की समस्या के समाधान के लिए बायोड्रेनेज तकनीक का उपयोग करते हुए इस वर्ष 1,000 हेक्टेयर जलभराव प्रभावित भूमि पर पौधारोपण किया जाएगा, जिससे भूमि पुनः कृषि योग्य बन सकेगी। इसके साथ ही भूमिगत जल संरक्षण के लिए शिवालिक एवं अरावली क्षेत्रों में 25 नए जल भंडारण बांध बनाए जाएंगे तथा 25 पुराने बांधों का जीर्णोद्धार किया जाएगा।

इसे भी पढ़ें मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

हरियाणा में 402 पैक हाउस, 4 लीड पैक हाउस बनेंगे
मुख्यमंत्री ने कहा कि वर्तमान में फलों और सब्जियों का 20 से 30 प्रतिशत हिस्सा खेत से बाजार तक पहुंचने से पहले ही खराब हो जाता है। इस चुनौती का समाधान सतत बागवानी संवर्धन परियोजना के माध्यम से किया जाएगा। परियोजना के तहत 400 बागवानी क्लस्टर विकसित किए जाएंगे, 500 उत्पादक समूहों को संगठित एवं सशक्त बनाया जाएगा, 402 पैक हाउस, 4 लीड पैक हाउस, 3 फुलफिलमेंट सेंटर तथा 44 रिटेल आउटलेट स्थापित किए जाएंगे। इसके अतिरिक्त 1,000 वर्षा जल संचयन संरचनाओं का निर्माण किया जाएगा तथा 65,000 एकड़ क्षेत्र को सूक्ष्म सिंचाई प्रणाली के अंतर्गत लाया जाएगा।उन्होंने कहा कि यह परियोजना खेत से बाजार तक संपूर्ण मूल्य श्रृंखला को मजबूत करेगी तथा आधुनिक कोल्ड चेन नेटवर्क किसानों को उनकी उपज का बेहतर मूल्य दिलाने में सहायक होगा। परियोजना में आर्टिफिशियल इंटेलिजेंस, वास्तविक समय निगरानी प्रणाली, मिट्टी एवं जल विश्लेषण, डिजिटल कृषि सलाह, इंटरनेट ऑफ प्लांट्स, भू-स्थानिक तकनीक, ई-मार्केटिंग और आधुनिक पैकेजिंग जैसी उन्नत तकनीकों का उपयोग किया जाएगा।मुख्यमंत्री ने बताया कि महाराणा प्रताप बागवानी विश्वविद्यालय, करनाल तथा जापान के कोची विश्वविद्यालय के बीच ज्ञान एवं अनुसंधान के आदान-प्रदान से किसानों को विश्वस्तरीय तकनीकी सहायता उपलब्ध होगी। उन्होंने कहा कि कृषि अब केवल खेती तक सीमित नहीं रही, बल्कि यह एक बड़ा व्यवसाय बन चुकी है, जिसमें ड्रोन, आर्टिफिशियल इंटेलिजेंस, डेटा एनालिटिक्स, स्मार्ट सेंसर, डिजिटल मार्केटिंग और ई-कॉमर्स जैसी तकनीकों की महत्वपूर्ण भूमिका है।

इसे भी पढ़ें प्रदेश में सभी पात्र परिवारों को दी जाएगी आवास सुविधा: मुख्यमंत्री

नौकरी देने वाले बने युवां
उन्होंने युवाओं का आह्वान करते हुए कहा कि वे नौकरी मांगने के बजाय एग्री-बिजनेस, कृषि प्रसंस्करण, खाद्य उद्योग और निर्यात आधारित उद्यमों के माध्यम से रोजगार सृजनकर्ता बनें। मुख्यमंत्री ने कहा कि महिलाओं की भागीदारी बागवानी, मशरूम उत्पादन, मधुमक्खी पालन, प्रसंस्करण, पैकेजिंग और विपणन जैसे क्षेत्रों में आत्मनिर्भर हरियाणा के निर्माण में महत्वपूर्ण होगी।मुख्यमंत्री ने कहा कि हरियाणा एग्री बिजनेस एंड कोल्ड चेन सेंटर किसानों, एफपीओ, उद्यमियों, स्टार्टअप्स और कृषि विशेषज्ञों के लिए विश्वस्तरीय प्रशिक्षण केंद्र के रूप में विकसित किया जाएगा। इससे 3 लाख से अधिक किसानों को प्रत्यक्ष एवं अप्रत्यक्ष लाभ मिलेगा, आपूर्ति श्रृंखला की दक्षता में 75 प्रतिशत से अधिक सुधार होगा तथा कटाई के बाद होने वाले नुकसान में 10 से 15 प्रतिशत तक कमी आएगी। जीएपी, जीएमपी, जीएचपी तथा एचएसीसीपी जैसे अंतरराष्ट्रीय मानकों को अपनाकर कृषि निर्यात को भी नई गति मिलेगी।

जापान और भारत के संबंधों का किया जिक्र
मुख्यमंत्री ने भारत-जापान संबंधों का उल्लेख करते हुए कहा कि दोनों देशों के संबंध सदियों पुराने हैं। हरियाणा में वर्तमान में 394 जापानी उद्योग एवं 600 से अधिक जापानी व्यावसायिक प्रतिष्ठान कार्यरत हैं, जो दोनों देशों की मजबूत मित्रता का प्रमाण हैं। उन्होंने जापान सरकार और जीआईसीए का सहयोग के लिए आभार व्यक्त किया।

इसे भी पढ़ें किलोवाट उपभोक्ताओं के घर बिना बैंक गारंटी लगेगा सोलर सिस्टम, बिजली बिल होगा शून्य : ऊर्जा मंत्री अनिल विज

पर्यावरण दिवस को लेकर दिया विशेष संदेश
मुख्यमंत्री श्री नायब सिंह सैनी ने कहा कि पर्यावरण संरक्षण की दिशा में सरकार विशेष काम कर रही है। मोरनी में गत दिनों प्राकृतिक खेती के लिए भी किसानों और एक कंपनी के बीच एमओयू हुआ है। उन्होंने कि जिस कंपनी के साथ एमओयू हुआ है, उन्होंने 4 हजार एकड़ कृषि भूमि पर अदरक, मिर्च इत्यादि की खेती करवाने की बात कहीं है, ताकि किसानों की आमदन बढ़ सके। उन्होंने मिडल ईस्ट के देशों में बनी स्थिति का जिक्र करते हुए प्रधानमंत्री श्री नरेंद्र मोदी के किए आहृवान का जिक्र करते हुए कहा कि हरियाणा सरकार भी इस दिशा में काम कर रही है, ताकि ईंधन की बचत हो सके। बकायदा इसके लिए इलेक्ट्रिक बसे खरीदी गई है। स्वच्छ सार्वजनिक परिवहन को बढ़ावा देने के लिए वर्ष 2026 में 780 अतिरिक्त इलेक्ट्रिक बसें बेड़े में शामिल की जाएंगी।उन्होंने राज्य सरकार द्वारा पर्यावरण संरक्षण के लिए किए जा रहे प्रयासों की जानकारी देते हुए बताया कि एनसीआर क्षेत्र में वायु प्रदूषण नियंत्रण के लिए 1,349 औद्योगिक इकाइयों में से 1,308 इकाइयों में ओसीईएमएस स्थापित किए जा चुके हैं। प्रदेश में वायु गुणवत्ता की निगरानी के लिए 23 नए सीएएक्यूएमएस भी स्थापित किए जा रहे हैं। यमुना नदी के संरक्षण के लिए 133 एमएलडी क्षमता के 6 सीवेज ट्रीटमेंट प्लांट निर्माणाधीन हैं, जबकि 7 एसटीपी के उन्नयन और 11 नए एसटीपी के निर्माण की योजना पर भी कार्य किया जा रहा है। इसके अतिरिक्त औद्योगिक अपशिष्ट प्रबंधन के लिए 147.5 एमएलडी क्षमता के 8 नए कॉमन एफ्लुएंट ट्रीटमेंट प्लांट स्थापित किए जाएंगे। उन्होंने सभी नागरिकों से कम से कम एक पौधा लगाने का आह्वान किया। उन्होंने कहा कि धरती मां के प्रति सम्मान और पर्यावरण संरक्षण की भावना को जन-आंदोलन का रूप देना समय की आवश्यकता है।

इसे भी पढ़ें खेल राज्य मंत्री ने हरियाणा के 23 उत्कृष्ट खिलाड़ियों को सीनियर व जूनियर प्रशिक्षकों के नियुक्ति पत्र सौंपे

प्रधानमंत्री नरेंद्र मोदी के नेतृत्व में किसानों की आय बढ़ाने के हो रहे प्रयास: मंत्री श्याम सिंह राणा

हरियाणा के कृषि एवं किसान कल्याण मंत्री श्री श्याम सिंह राणा ने अपने संबोधन में कहा कि विश्व पर्यावरण दिवस के अवसर पर प्रधानमंत्री श्री नरेंद्र मोदी द्वारा शुरू किए गए ‘एक पेड़ मां के नाम’ अभियान से पूरे देश में पर्यावरण संरक्षण के प्रति नया उत्साह पैदा हुआ है। गांवों, स्कूलों और विभिन्न संस्थाओं में बड़े स्तर पर वृक्षारोपण किया जा रहा है, जो पर्यावरण संरक्षण की दिशा में एक महत्वपूर्ण कदम है। मंत्री श्री राणा ने कहा कि भारत के पास बागवानी और कृषि क्षेत्र में अपार संभावनाएं हैं। उन्होंने कहा कि देश की आजादी के बाद विभिन्न सरकारों ने शासन किया, लेकिन किसानों की आय बढ़ाने और कृषि को अधिक लाभकारी बनाने की दिशा में प्रधानमंत्री श्री नरेंद्र मोदी के नेतृत्व में निरंतर प्रयासों के परिणामस्वरूप आज देश कृषि उत्पादन के क्षेत्र में नई ऊंचाइयों को छू रहा है।इस दौरान गृह सचिव श्री सुधीर राजपाल, अतिरिक्त मुख्य सचिव श्री विजयेंद्र कुमार, हरियाणा राज्य प्रदूषण नियंत्रण बोर्ड के अध्यक्ष श्री विनय प्रताप सिंह, बागवानी विभाग के विभागाध्यक्ष श्री अर्जुन सैनी, मेयर श्री श्याम लाल बंसल, पूर्व विधानसभा अध्यक्ष श्री ज्ञानचंद गुप्ता, सहित अन्य गणमान्य व्यक्ति मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

हरियाणा के किसानों को बड़ी राहत, सूरजमुखी की खेती करने वाले किसानों के लिए 60 दिनों के लिए दोबारा खुलेगा पोर्टल

0

👉मुख्यमंत्री नायब सिंह सैनी ने पर्यावरण दिवस पर दी बड़ी सौगातें
Haryana News: हरियाणा के मुख्यमंत्री श्री नायब सिंह सैनी ने प्रदेश के किसानों को बड़ी राहत देते हुए घोषणा की है कि सूरजमुखी खरीद के लिए पोर्टल अगले 60 दिनों के लिए पुनः खोला जाएगा। मुख्यमंत्री आज पंचकूला में जाईका वित्तपोषित सतत बागवानी संवर्धन परियोजना का शुभारंभ तथा पर्यावरण दिवस पर आयोजित कार्यक्रम में शिरकत कर रहे थे।मुख्यमंत्री श्री नायब सिंह सैनी ने अपने संबोधन में कहा कि कुछ किसान विभिन्न कारणों से सूरजमुखी बिक्री के लिए समय पर पंजीकरण नहीं करा सके थे। राज्य सरकार ऐसे किसानों के हितों की रक्षा के लिए प्रतिबद्ध है और यह सुनिश्चित करेगी कि कोई भी पात्र किसान अपनी उपज बेचने के अवसर से वंचित न रहे। उन्होंने अधिकारियों को निर्देश दिए कि पोर्टल को अगले 60 दिनों के लिए पुनः खोला जाए ताकि किसान अपना पंजीकरण करवा सकें।उन्होंने अन्य महत्वपूर्ण घोषणाएं करते हुए कहा कि राज्य सरकार पर्यावरण संरक्षण, जैव विविधता संवर्धन तथा इको-टूरिज्म को बढ़ावा देने के लिए कई महत्वाकांक्षी परियोजनाएं लागू कर रही है। उन्होंने घोषणा की कि पिपली चिड़ियाघर का 70 करोड़ रुपये तथा भिवानी चिड़ियाघर का 25 करोड़ रुपये की लागत से व्यापक नवीनीकरण किया जाएगा।

इसे भी पढ़ें मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

मुख्यमंत्री ने कहा कि सरस्वती संरक्षण वन में 55 करोड़ रुपये की लागत से पक्षी विहार का निर्माण किया जाएगा, जिससे 100 से अधिक स्थानीय एवं प्रवासी पक्षी प्रजातियों को लाभ मिलेगा। उन्होंने कहा कि कलेसर राष्ट्रीय उद्यान में इको-टूरिज्म एवं वन्यजीव पर्यटन को बढ़ावा देने के लिए 10 करोड़ रुपये की लागत से मूलभूत सुविधाओं का विकास किया जाएगा।उन्होंने कहा कि स्थानीय एवं प्रवासी पक्षियों के संरक्षण और पक्षी पर्यटन को बढ़ावा देने के उद्देश्य से सुल्तानपुर राष्ट्रीय उद्यान, भिंडावास पक्षी अभयारण्य तथा कोटला झील को शामिल करते हुए एक विशेष पक्षी दर्शन पर्यटन सर्किट विकसित किया जाएगा।मुख्यमंत्री श्री नायब सिंह सैनी ने कहा कि इस वर्ष वन विभाग द्वारा कुल 1.50 करोड़ पौधों का रोपण किया जाएगा, जिनमें से 50 लाख पौधे निःशुल्क वितरित किए जाएंगे। इसके साथ ही विभाग की सभी नर्सरियों में पौधे उगाने के लिए उपयोग किए जा रहे प्लास्टिक बैगों को बायोडिग्रेडेबल बैगों से बदला जाएगा।उन्होंने कहा कि पौधागिरी अभियान के तहत इस वर्ष स्कूली बच्चों को 20 लाख पौधे वितरित किए जाएंगे ताकि पर्यावरण संरक्षण को जनभागीदारी का अभियान बनाया जा सके।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

0

👉ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ
Chandigarh News: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ।ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ।ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀਦਵਾਰਾਂ ਵਿੱਚੋਂ ਏਐਫਸੀਏਟੀ ‘ਚ ਪਹਿਲਾ ਅਤੇ ਐਨਡੀਏ ਪ੍ਰੀਖਿਆ ਵਿੱਚ 18ਵਾਂ ਸਥਾਨ ਪ੍ਰਾਪਤ ਕਰਨਾ, ਸਾਡੀਆਂ ਧੀਆਂ ਵਿੱਚ ਸਫ਼ਲਤਾ ਹਾਸਲ ਕਰਨ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਸਫ਼ਲਤਾ ਦੀ ਕਹਾਣੀ ਇੱਥੇ ਹੀ ਖਤਮ ਨਹੀਂ ਹੁੰਦੀ। ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੇ 377 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਕੇ ਇੱਕ ਮਾਰਗਦਰਸ਼ਕ ਪਹਿਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਸਰਕਾਰ ਲੜਕੀਆਂ ਲਈ ਸਮਰਪਿਤ ਡਿਫੈਂਸ ਪ੍ਰੈਪਰੇਟਰੀ ਇੰਸਟੀਚਿਊਟ ਚਲਾ ਰਹੀ ਹੈ।ਇਸ ਮਹੱਤਵਪੂਰਨ ਪ੍ਰਾਪਤੀ ਲਈ ਦੋਵੇਂ ਮਹਿਲਾ ਕੈਡਿਟਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਮੈਂ ਇਥੇ ਇਹ ਆਖਣਾ ਚਾਹਾਂਗਾ ਕਿ ਇਹ ਸਾਰੇ ਪੰਜਾਬ ਲਈ ਵੱਡੇ ਮਾਣ ਅਤੇ ਖੁਸ਼ੀ ਦਾ ਦਿਨ ਹੈ। ਸਾਡੀਆਂ ਧੀਆਂ ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਆਪਣੀ ਅਣਥੱਕ ਮਿਹਨਤ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।”ਸ੍ਰੀ ਅਮਨ ਅਰੋੜਾ ਨੇ ਕਿਹਾ,“ਪੰਜਾਬੀਆਂ ਨੇ ਹਮੇਸ਼ਾ ਅੱਗੇ ਹੋ ਕੇ ਅਗਵਾਈ ਕੀਤੀ ਹੈ; ਪਹਿਲਾਂ ਆਜ਼ਾਦੀ ਦਾ ਸੰਘਰਸ਼ ਜਿੱਤਣ ਵਿੱਚ ਅਤੇ ਫਿਰ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਾਈ ਭਾਗੋ ਏ.ਐਫ.ਪੀ.ਆਈ. ਇਸੇ ਭਾਵਨਾ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾ ਰਹੀ ਹੈ।

ਇਹ ਵੀ ਪੜ੍ਹੋ FM Harpal Sigh Chema ਵੱਲੋਂ PSTC ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਸਾਡੀਆਂ ਧੀਆਂ ਨੇ ਇੱਕ ਵਾਰ ਫਿਰ ਪੰਜਾਬ ਦਾ ਮਾਣ ਵਧਾਇਆ ਹੈ। ਮੈਂ ਦੋਵਾਂ ਕੈਡਿਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਪੰਜਾਬ ਦੀ ਹਰ ਧੀ ਨੂੰ ਵਧਾਈ ਦਿੰਦਾ ਹਾਂ।’’ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨਾਮ ਦੀ ਇੱਕ ਹੋਰ ਸੰਸਥਾ ਦਾ ਉਦਘਾਟਨ ਕੀਤਾ ਜਾਵੇਗਾ ਤਾਂ ਜੋ ਹੋਰ ਨੌਜਵਾਨਾਂ ਆਰਮਡ ਫੋਰਸਿਜ਼ ਵਿੱਚ ਅਫਸਰਾਂ ਵਜੋਂ ਕਮਿਸ਼ਨ ਪ੍ਰਾਪਤ ਕਰ ਸਕਣ।ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ ਦੇ ਚੀਮਾ ਮੰਡੀ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਜਲਦੀ ਰੱਖਿਆ ਜਾਵੇਗਾ। ਇਸ ਸੰਸਥਾ ਦੇ 18 ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ। 14 ਸੀ-ਪਾਈਟ ਕੇਂਦਰਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਲਈ ਵੀ ਕੰਮ ਚੱਲ ਰਿਹਾ ਹੈ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਦੋ ਨਵੇਂ ਸੀ-ਪਾਈਟ ਕੇਂਦਰ ਹੋਰ ਖੋਲ੍ਹੇ ਜਾਣਗੇ।ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਨਤੀਜੇ ਰਾਜ ਦੇ ਲੜਕੀਆਂ ਅਤੇ ਮੁੰਡਿਆਂ ਲਈ ਰੱਖਿਆ ਸਿਖਲਾਈ ਵਿੱਚ ਕੇਂਦ੍ਰਿਤ ਪਹੁੰਚ ਦੀ ਪ੍ਰਤੱਖ ਤਸਵੀਰ ਪੇਸ਼ ਕਰਦੇ ਹਨ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਬੰਦਿਸ਼ਾਂ ਨੂੰ ਉਲੰਘਦਿਆਂ ਇੱਕ ਨਵੀਂ ਲੀਹ ਪਾ ਦਿੱਤੀ ਹੈ, ਜੋ ਛੋਟੇ ਕਸਬਿਆਂ ਅਤੇ ਪਿੰਡਾਂ ਦੀ ਹਰੇਕ ਧੀ ਲਈ ਪ੍ਰੇਰਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਏਐਫਪੀਆਈ ਅਤੇ ਸੀ-ਪਾਈਟ ਕੇਂਦਰਾਂ ਦਾ ਵਿਸਥਾਰ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਉੱਚ ਪੱਧਰ ’ਤੇ ਮੁਕਾਬਲਾ ਕਰਨ ਲਈ ਢਾਂਚਾਗਤ ਕੋਚਿੰਗ, ਸਰੀਰਕ ਸਿਖਲਾਈ ਅਤੇ ਸ਼ਖਸੀਅਤ ਵਿਕਾਸ ਮਿਲੇ।ਇਸ ਪ੍ਰਾਪਤੀ ਉੱਤੇ ਮਾਣ ਪ੍ਰਗਟ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਔਰਤਾਂ ਲਈ ਸੀਮਤ ਅਸਾਮੀਆਂ ਦੇ ਬਾਵਜੂਦ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਵੱਡੇ ਮਾਅਰਕੇ ਵਾਲੀ ਗੱਲ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਰਾਜ ਸਰਕਾਰ ਦੇ ਪੰਜਾਬ ਦੀਆਂ ਧੀਆਂ ਨੂੰ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਬਣਾਉਣ ਦੇ ਮਿਸ਼ਨ ਨੂੰ ਵੱਡਾ ਹੁਲਾਰਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।