Home Blog Page 1642

ਡਾ. ਮਨਮੋਹਨ ਸਿੰਘ ਦੇ ਪੱਤਰ ਰਾਹੀਂ ਪੰਜਾਬ ਦੀਆਂ ਸਮੱਸਿਆਵਾਂ ’ਤੇ ਕਾਂਗਰਸ ਦਾ ਹਮਲਾ

0

ਦੇਵਿੰਦਰ ਯਾਦਵ ਅਤੇ ਪਵਨ ਖੇੜਾ ਨੇ ਕੇਂਦਰ ਸਰਕਾਰ ਨੂੰ ਘੇਰਿਆ
ਚੰਡੀਗੜ੍ਹ, 30 ਮਈ: ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਵਿੱਚ 1933 ਦੇ ਪੰਜਾਬ ਇੰਚਾਰਜ ਸ਼੍ਰੀ ਦੇਵਿੰਦਰ ਯਾਦਵ ਅਤੇ 1933 ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਚੇਅਰਮੈਨ ਸ਼੍ਰੀ ਪਵਨ ਖੇੜਾ ਨੇ ਪੂਰਵ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਇੱਕ ਪੱਤਰ ਨੂੰ ਪੜ੍ਹ ਕੇ ਸੁਣਾਇਆ। ਇਸ ਪੱਤਰ ਰਾਹੀਂ ਡਾ. ਮਨਮੋਹਨ ਸਿੰਘ ਨੇ ਪੰਜਾਬ ਅਤੇ ਪੰਜਾਬੀਅਤ ਦੇ ਮਸਲਿਆਂ ’ਤੇ ਚਿੰਤਾ ਪ੍ਰਗਟ ਕੀਤੀ।ਸ਼੍ਰੀ ਪਵਨ ਖੇੜਾ ਨੇ ਕਿਹਾ, ‘‘ਡਾ. ਮਨਮੋਹਨ ਸਿੰਘ ਨੇ ਆਪਣੇ ਪੱਤਰ ਰਾਹੀਂ ਪੰਜਾਬ ਦੇ ਲੋਕਾਂ ਨੂੰ ਏਕਤਾ ਲਈ ਵੋਟ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਦੇਸ਼ ਸਫਲਤਾ ਨਾਲ ਅੱਗੇ ਵੱਧ ਸਕੇ।

ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਸ਼ਾਨਦਾਰ ਸਮਾਪਤੀ ਸਮਾਗਮਾਂ ਨਾਲ ਗਤੀਸ਼ੀਲ ਚੋਣ ਮੁਹਿੰਮ ਦੀ ਸਮਾਪਤੀ ਕੀਤੀ

ਪੰਜਾਬੀ ਆਪਣੀ ਬਹਾਦਰੀ ਅਤੇ ਦੇਸ਼ ਭਗਤੀ ਲਈ ਜਾਣੇ ਜਾਂਦੇ ਹਨ, ਪਰ ਪਿਛਲੇ 10 ਸਾਲਾਂ ਵਿੱਚ ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।’’ ਦੇਵਿੰਦਰ ਯਾਦਵ ਨੇ ਡਾ. ਮਨਮੋਹਨ ਸਿੰਘ ਦੇ ਪੱਤਰ ਨੂੰ ਪੜ੍ਹਦੇ ਹੋਏ ਕਿਹਾ, ‘‘ਡਾ. ਮਨਮੋਹਨ ਸਿੰਘ ਨੇ ਪਿਛਲੇ 10 ਸਾਲਾਂ ਵਿੱਚ ਪੰਜਾਬ ਅਤੇ ਪੰਜਾਬੀਅਤ ਨੂੰ ਦਬਾਉਣ ਦੀ ਕੋਸ਼ਿਸ਼ਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਅੱਜ ਦੇਸ਼ ਵਿੱਚ ਕਿਸਾਨ ਦੀ ਔਸਤ ਕਮਾਈ ਸਿਰਫ 27 ਰੁਪਏ ਹੈ, ਜਦਕਿ ਸਰਕਾਰ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ।’’ਡਾ. ਮਨਮੋਹਨ ਸਿੰਘ ਨੇ ਆਪਣੇ ਪੱਤਰ ਵਿੱਚ ਕਿਸਾਨਾਂ ਦੀ ਕਰਜ਼ ਮਾਫੀ ਬਾਰੇ ਵੀ ਚਰਚਾ ਕੀਤੀ ਹੈ। ‘‘ਯੂਪੀਏ ਸਰਕਾਰ ਦੇ ਸਮੇਂ 72 ਹਜ਼ਾਰ ਕਰੋੜ ਰੁਪਏ ਦਾ ਕਰਜ਼ ਮਾਫ ਕੀਤਾ ਗਿਆ ਸੀ ਅਤੇ MSP ਬਾਰੇ ਕੰਮ ਕੀਤਾ ਗਿਆ ਸੀ।

ਦੁਖਦ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਬੇਵਕਤੀ ਮੌਤ

ਕਿਸਾਨ ਲਈ ਸਵਾਮੀਨਾਥਨ ਰਿਪੋਰਟ ਅਤੇ MSP ਦਾ ਕਾਨੂੰਨ ਬਣਾਉਣ ਦੀ ਗੱਲ ਹੋਈ ਹੈ, ਨਾਲ ਹੀ 7S“ ਤੋਂ ਕਿਸਾਨ ਨੂੰ ਮੁਕਤ ਕਰਨ ਦੀ ਗੱਲ ਕਹੀ ਗਈ ਹੈ।’’ ਪਵਨ ਖੇੜਾ ਨੇ ਵੀ ਮੀਡੀਆ ਨਾਲ ਗੱਲ ਕਰਦਿਆਂ ਕਿਹਾ, ‘‘ਸਾਡੀ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਅਸੀਂ ਉਹਨਾਂ ਦੇ ਹਰ ਸੰਘਰਸ਼ ਵਿੱਚ ਉਹਨਾਂ ਦਾ ਸਾਥ ਦੇਵਾਂਗੇ। ਵਰਤਮਾਨ ਸਰਕਾਰ ਨੇ ਕਿਸਾਨਾਂ ਨੂੰ ਸਿਰਫ਼ ਵਾਅਦੇ ਕੀਤੇ, ਪਰ ਉਹਨਾਂ ’ਤੇ ਅਮਲ ਨਹੀਂ ਕੀਤਾ। ਸਾਨੂੰ ਏਕਤਾਅ ’ਚ ਹੋ ਕੇ ਅਜਿਹੀ ਸਰਕਾਰ ਦੀ ਚੋਣ ਕਰਨੀ ਚਾਹੀਦੀ ਹੈ ਜੋ ਵਾਸਤਵ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰੇ।’’

 

ਵਿਆਹ ਨਾ ਹੋਣ ‘ਤੇ ਲੜਕੇ ਨੇ ਕੁੜੀ ਉਤਾਰਿਆ ਮੌ.ਤ ਦੇ ਘਾਟ

ਹੁਸ਼ਿਆਰਪੁਰ, 30 ਮਈ: ਟਾਂਡਾਂ ਦੇ ਮਾਨਗੜ੍ਹ ਪਿੰਡ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾਂ ਸਾਹਮਣੇ ਆਈ ਹੈ। ਦੱਸ ਦਈਏ ਕਿ ਇਥੇ ਇਕ 18 ਸਾਲਾਂ ਕੁੜੀ ਦਾ ਇਕ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਜਾਂਦਾਂ ਹੈ। ਕੁੜੀ ਦੀ ਪਹਿਚਾਣ ਗੁਰਲੀਨ ਕੌਰ ਵੱਜੋਂ ਹੋਈ ਹੈ। ਇਹ ਕਤਲ ਇਕ ਰੰਜਿਸ਼ ਤਹਿਤ ਕੀਤਾ ਗਿਆ ਹੈ। ਦੱਸ ਦਈਏ ਕਿ ਜਿਸ ਮੁੰਡੇ ਵੱਲੋਂ ਕੁੜੀ ਦਾ ਕਤਲ ਕੀਤਾ ਹੈ, ਉਸ ਦਾ ਵਿਆਹ ਕੁਝ ਦਿਨ ਪਹਿਲਾ ਗੁਰਲੀਨ ਕੌਰ ਨਾਲ ਤੈਅ ਹੋਇਆ ਸੀ। ਪਰ ਗੁਰਲੀਨ ਦੇ ਮਾਪਿਆਂ ਵੱਲੋਂ ਇਸ ਰਿਸ਼ਤੇ ਤੋਂ ਕੋਰੀ ਨਾਂਹ ਕਰ ਦਿੱਤੀ ਗਈ ਸੀ।

ਅਕਾਲੀ ਦਲ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਠੇਕੇ ਮੁਲਾਜ਼ਮਾਂ ਨੂੰ ਰੈਗਲੂਰ ਕਰਨ ਦਾ ਭਰੋਸਾ

ਜਿਸ ਤੋਂ ਬਾਅਦ ਉਕਤ ਲੜਕੇ ਵੱਲੋਂ ਇਸ ਗੱਲ ਦੀ ਰੰਜਿਸ਼ ਆਪਣੇ ਦਿਲ ਵਿਚ ਰੱਖ ਲਈ ਗਈ ਸੀ ‘ਤੇ ਜਦੋ ਕੁੜੀ ਆਪਣੇ ਕੰਪਿਊਟਰ ਕਲਾਸ ਲੱਗਾ ਕੇ ਦੜਦੀਵਾਲਾ ਪਿੰਡ ਤੋਂ ਵਾਪਿਸ ਆ ਰਹੀ ਸੀ ਤਾਂ ਲੜਕੇ ਨੇ ਬੱਸ ਤੋਂ ਉਤਰੀ ਗੁਰਲੀਨ ਕੌਰ ਦਾ ਕਿਰਚਾ ਮਾਰ ਕੇ ਕਤਲ ਕਰ ਦਿੱਤਾ ‘ਤੇ ਉਸ ਸਮੇਂ ਉਥੋਂ ਫਰਾਰ ਹੋ ਗਿਆ। ਪਰ ਪੁਲਿਸ ਨੇ ਥੋੜ੍ਹੀ ਦੇਰ ‘ਚ ਹੀ ਲੜਕੇ ਨੂੰ ਗ੍ਰਿਫਤਾਰ ਕਰ ਲਿਆ। ਲੜਕੇ ਦੀ ਪਚਾਣ ਪਲਵਿੰਦਰ ਸਿੰਘ ਵੱਜੋ ਹੋਈ ਹੈ ਤੇ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਅਕਾਲੀ ਦਲ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਠੇਕੇ ਮੁਲਾਜ਼ਮਾਂ ਨੂੰ ਰੈਗਲੂਰ ਕਰਨ ਦਾ ਭਰੋਸਾ

ਚੰਡੀਗੜ੍ਹ, 30 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਅਤੇ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਰੈਗੂਲਰ ਕੀਤੇ ਜਾਣਗੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਤੇ ਮੁਲਾਜ਼ਮਾਂ ਦੇ ਸਾਰੇ ਬਕਾਏ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਤੁਰੰਤ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਨਵਾਂ ਤਨਖਾਹ ਕਮਿਸ਼ਨ ਬਣਾਵਾਂਗੇ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿਚ ਵਾਧਾ ਕਰਾਂਗੇ।

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਸਰਕਾਰਾਂ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ 2016 ਵਿਚ ਕਾਂਗਰਸ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਸਥਾਪਲਾ ਕੀਤੀ ਪਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਗਠਿਤ ਕੀਤੇ ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਕੀਤਾ ਵਾਧਾ ਵਾਪਸ ਲੈ ਲਿਆ। ਉਹਨਾਂ ਕਿਹਾ ਕਿ ਤਨਖਾਹਾਂ ਵੱਧਣ ਮਗਰੋਂ ਮੁਲਾਜ਼ਮਾਂ ਦੇ ਬਕਾਏ ਵੀ ਪੈਂਡਿੰਗ ਪਏ ਹਨ।ਪੁਰਾਣੀ ਪੈਨਸ਼ਨ ਸਕੀਮ (ਓ ਪੀ ਐਸ) ਦੀ ਗੱਲ ਕਰਦਿਆਂ ਸ: ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ 18 ਨਵੰਬਰ 2022 ਨੂੰ ਓ ਪੀ ਐਸ ਸਕੀਮ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਡਰਾਮਾ ਕੀਤਾ ਤੇ ਮੁਲਾਜ਼ਮਾਂ ਨੂੰ ਧੋਖਾ ਦਿੱਤਾ।ਉਹਨਾਂ ਕਿਹਾ ਕਿ ਇਹ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਹੋਈ।

ਦੁਖਦ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਬੇਵਕਤੀ ਮੌਤ

ਉਹਨਾਂ ਇਹ ਵੀ ਐਲਾਨ ਕੀਤਾ ਕਿਅਕਾਲੀ ਦਲ ਦੀ ਸਰਕਾਰ ਬਣਨ ’ਤੇ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ 35 ਹਜ਼ਾਰ ਤੋਂ ਵੱਧ ਮੁਲਾਜ਼ਮ ਠੇਕੇ ’ਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ, ਅਸੀਂ ਸੱਤਾ ਵਿਚ ਆਉਂਦਿਆਂ ਉਹਨਾਂ ਦੀਆਂ ਸੇਵਾਵਾਂ ਰੈਗੂਲਰ ਕਰਾਂਗੇ। ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਜਿਹੜੀਆਂ ਮਹਿੰਗਾਈ ਭੱਤੇ (ਡੀ ਏ) ਦੀਆਂ ਤਿੰਨ ਕਿਸ਼ਤਾਂ ਪੈਡਿੰਗ ਹਨ ਤੇ ਹਰ ਮੁਲਾਜ਼ਮ ਦਾ ਇਸ ਵਾਸਤੇ ਹਰ ਮਹੀਨੇ 5 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਉਹ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਿੱਤੀਆਂ ਜਾਣਗੀਆਂ।

 

‘ਯੂਥ ਚਲਿਆ ਬੂਥ’ ਦੇ ਸੁਨੇਹੇ ਨਾਲ ਜਾਗਰੂਕਤਾ ਵਾਕਥਾਨ ਦਾ ਆਯੋਜਨ

0

ਬਠਿੰਡਾ 30 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਖ਼ਰਚਾ ਅਤੇ ਪੁਲਿਸ ਅਬਜ਼ਰਵਰਾਂ ਵਲੋਂ ਆਮ ਜਨਤਾ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਸਬੰਧੀ ‘ਯੂਥ ਚੱਲਿਆ ਬੂਥ’ ਬੈਨਰ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੱਢੀ ਗਈ ਵਾਕਥਾਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੋਟਰ ਜਾਗਰੂਕਤਾ ਰੈਲੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਡੀਸੀ ਤੋਂ ਐਸਐਸਪੀ ਰੈਸੀਡੈਂਸ ਹੁੰਦੀ ਹੋਈ ਸਿਵਲ ਲਾਇਨ ਵਿਖੇ ਸਮਾਪਤ ਹੋਈ।

ਮੁੱਖ ਚੋਣ ਅਧਿਕਾਰੀ ਵੱਲੋਂ ਡੀ.ਸੀਜ਼ ਅਤੇ ਐਸਐਸਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

ਇਸ ਮੌਕੇ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ ਤੇ ਸਾਰੇ ਪ੍ਰਬੰਧ ਕੀਤੇ ਗਏ ਹਨ ਤੇ ਪਹਿਲੀ ਵਾਰ ਵੋਟ ਕਰਨ ਵਾਲੇ ਨੌਜਵਾਨ, ਬਜ਼ੁਰਗ ਅਤੇ ਸਾਰੇ ਵੋਟਰ ਵੱਧ ਚੜ ਕੇ ਮਤਦਾਨ ਵਿੱਚ ਹਿੱਸਾ ਲੈਣ।ਰੈਲੀ ਦੇ ਸਮਾਪਤੀ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਲਤੀਫ ਅਹਿਮਦ ਨੇ ਰੈਲੀ ’ਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਖੁਦ ਤੇ ਆਪਣੇ ਦੋਸਤ, ਮਿੱਤਰਾਂ, ਰਿਸ਼ਤੇਦਾਰਾਂ ਨੂੰ ਵੀ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਉਤਸ਼ਾਹਿਤ ਕਰਨ ਤਾਂ ਜੋ ਇਸ ਵਾਰ 70 ਪਾਰ ਮਿਥੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਜ਼ਿਲ੍ਹਾ ਟੀਮ ਸਵੀਪ ਦੇ ਸਹਾਇਕ ਨੋਡਲ ਅਫਸਰ ਸੁਰੇਸ਼ ਕੁਮਾਰ ਗੌੜ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਤੇ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਆਦਿ ਹਾਜ਼ਰ ਸਨ।

 

ਮੁੱਖ ਚੋਣ ਅਧਿਕਾਰੀ ਵੱਲੋਂ ਡੀ.ਸੀਜ਼ ਅਤੇ ਐਸਐਸਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

0

ਚੰਡੀਗੜ੍ਹ, 30 ਮਈ (ਅਸ਼ੀਸ਼ ਮਿੱਤਲ):ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ।

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ।

ਪੰਜਾਬ ਦੇ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ।ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

 

 

ਪੀਸੀਏ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਗੁਰਮੀਤ ਖੁੱਡੀਆ ਦੇ ਹੱਕ ’ਚ ਸ਼ਹਿਰ ਦੇ ਪੱਤਵੰਤੇ ਸੱਜਣਾਂ ਦਾ ਕੀਤਾ ਵੱਡਾ ਇਕੱਠ

0

ਕੈਬਿਨਟ ਮੰਤਰੀ ਅਮਨ ਅਰੋੜਾ ਵੀ ਸਨ ਮੌਜੂਦ, ਸ਼ਹਿਰ ਦੀਆਂ ਨਾਮਵਰ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ
ਬਠਿੰਡਾ, 30 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੀ ਚੌਣ ਮੁਹਿੰਮ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ ਜਦ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਬੀਤੀ ਸ਼ਾਮ ਸ਼ਹਿਰ ਦੇ ਇੱਕ ਹੋਟਲ ਵਿਚ ਪ੍ਰਮੁੱਖ ਸ਼ਹਿਰੀਆਂ ਦਾ ਵੱਡਾ ਇਕੱਠ ਕੀਤਾ। ਇਸ ਦੌਰਾਨ ਹੋਈ ਰੂਬਰੂ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਜਗਰੂਪ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਸਮੂਹ ਚੇਅਰਮੈਨਾਂ ਅਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ।

 

 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਉਕਤ ਮੀਟਿੰਗ ਵਿੱਚ ਬਠਿੰਡਾ ਵਿਧਾਨ ਸਭਾ ਹਲਕੇ ਦੇ ਪ੍ਰਸਿੱਧ ਕਾਰੋਬਾਰੀਆਂ, ਡਾਕਟਰਾਂ, ਵਕੀਲਾਂ ਸਮੇਤ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ‘ਆਪ’ ਆਗੂਆਂ ਵੱਲੋਂ ਬਠਿੰਡਾ ਦੇ ਵਿਕਾਸ ਸਬੰਧੀ ਸੁਝਾਅ ਵੀ ਮੰਗੇ ਗਏ। ਮੀਟਿੰਗ ਵਿੱਚ ਹਾਜ਼ਰ ਪਤਵੰਤਿਆਂ ਨੇ ਕਈ ਅਹਿਮ ਸੁਝਾਅ ਦਿੱਤੇ। ਇਸ ਦੌਰਾਨ ‘ਆਪ’ ਆਗੂਆਂ ਨੇ ਭਰੋਸਾ ਦਿੱਤਾ ਕਿ ਬਠਿੰਡਾ ਦੇ ਵਿਕਾਸ ਲਈ ਪਤਵੰਤਿਆਂ ਵੱਲੋਂ ਦਿੱਤੇ ਸੁਝਾਵਾਂ ’ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਰੂਬਰੂ ਮੀਟਿੰਗ ਵਿੱਚ ਹਾਜ਼ਰ ਸਮੂਹ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੀਟਿੰਗ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਏਗੀ।

 

ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਸ਼ਾਨਦਾਰ ਸਮਾਪਤੀ ਸਮਾਗਮਾਂ ਨਾਲ ਗਤੀਸ਼ੀਲ ਚੋਣ ਮੁਹਿੰਮ ਦੀ ਸਮਾਪਤੀ ਕੀਤੀ

0

ਲੁਧਿਆਣਾ, 30 ਮਈ: ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਚੋਣ ਉਮੀਦਵਾਰ ਰਾਜਾ ਵੜਿੰਗ ਨੇ ਰੋਡ ਸ਼ੋਅ, ਪੈਦਲ ਮਾਰਚ ਅਤੇ ਊਰਜਾਵਾਨ ਬਾਈਕ ਰੈਲੀ ਸਮੇਤ ਕਈ ਸ਼ਾਨਦਾਰ ਪ੍ਰੋਗਰਾਮਾਂ ਨਾਲ ਆਪਣੀ ਜ਼ੋਰਦਾਰ ਚੋਣ ਮੁਹਿੰਮ ਦੀ ਸਮਾਪਤੀ ਕੀਤੀ। ਪੂਰੇ ਦਿਨ ਦੇ ਦੌਰਾਨ ਉਨ੍ਹਾਂ ਨੂੰ ਲੁਧਿਆਣਾ ਦੇ ਲੋਕਾਂ ਦਾ ਭਾਰੀ ਸਮਰਥਨ ਅਤੇ ਪਿਆਰ ਮਿਲਿਆ, ਜਿਸ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤ ਹਮਾਇਤ ਦੇ ਸੰਕੇਤ ਮਿਲਦੇ ਹਨ। ਵੜਿੰਗ ਦੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੀ ਸ਼ੁਰੂਆਤ ਸਵੇਰੇ ਸਬਜ਼ੀ ਮੰਡੀ ਦੇ ਦੌਰੇ ਨਾਲ ਹੋਈ, ਜਿੱਥੇ ਉਹ ਸਬਜ਼ੀ ਅਤੇ ਫਲ ਵਿਕਰੇਤਾਵਾਂ ਨੂੰ ਮਿਲੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਲੁਧਿਆਣਾ ਵਾਸੀਆਂ ਨੂੰ ਇਸ ਅਹਿਮ ਚੋਣ ਵਿੱਚ ਆਪਣਾ ਸਮਰਥਨ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ, ਆਪਣੇ ਵੋਟ ਦੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਦੀ ਪੁਰਜ਼ੋਰ ਅਪੀਲ ਕੀਤੀ।

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਵੜਿੰਗ ਨੇ ਕਿਹਾ, ‘‘ਇਹ ਚੋਣ ਸਿਰਫ਼ ਨੁਮਾਇੰਦਿਆਂ ਨੂੰ ਚੁਣਨ ਬਾਰੇ ਨਹੀਂ ਹੈ, ਸਗੋਂ ਸਾਡੇ ਲੋਕਤੰਤਰ ਦੀ ਰੱਖਿਆ ਕਰਨ ਅਤੇ ਸਾਰਿਆਂ ਲਈ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਹੈ। ਮੈਂ ਹਰ ਵੋਟਰ ਨੂੰ ਅੱਗੇ ਆਉਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕਰਦਾ ਹਾਂ।’’ਰਾਜਾ ਵੜਿੰਗ ਦੀ ਚੋਣ ਮੁਹਿੰਮ ਨੂੰ ਮਿਲਿਆ ਭਾਰੀ ਸਮਰਥਨ ਕਾਂਗਰਸ ਉਮੀਦਵਾਰ ਵੱਲੋਂ ਕੀਤੇ ਵਾਅਦਿਆਂ ਵਿੱਚ ਤਬਦੀਲੀ ਲਈ ਭਾਈਚਾਰੇ ਦੀ ਤਤਪਰਤਾ ਅਤੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਜਿਵੇਂ-ਜਿਵੇਂ ਇਹ ਮੁਹਿੰਮ ਸਮਾਪਤ ਹੋ ਰਹੀ ਹੈ, ਲੁਧਿਆਣਾ ਦੇ ਲੋਕ ਉਸ ਉਮੀਦ ਅਤੇ ਦੂਰਅੰਦੇਸ਼ੀ ਤੋਂ ਪ੍ਰੇਰਿਤ ਹੋ ਕੇ, “ਆਪਣਾ ਵੜਿੰਗ”ਦੇ ਹੱਕ ਵਿੱਚ ਵੋਟ ਪਾਉਣ ਲਈ ਤਿਆਰ ਹਨ।

 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

0

ਜਲੰਧਰ, 30 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀਰਵਾਰ ਨੂੰ ਜਲੰਧਰ ਦੇ ਸਭ ਤੋਂ ਵੱਡੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ। ਸੰਸਦ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਵੀ ਆਸ਼ੀਰਵਾਦ ਲਿਆ। ਇਸ ਮੌਕੇ ਰਾਘਵ ਚੱਢਾ ਨੇ ਸੰਤ ਨਿਰੰਜਨ ਦਾਸ ਜੀ ਦੇ ਕੰਮਾਂ ਦੀ ਸ਼ਲਾਘਾ ਕੀਤੀ।ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਹ ਬਹੁਤ ਹੀ ਖ਼ੁਸ਼ਕਿਸਮਤ ਹਨ, ਕਿ ਉਨ੍ਹਾਂ ਨੂੰ ਸੰਤ ਨਿਰੰਜਨ ਦਾਸ ਜੀ ਨਾਲ ਬੈਠਣ ਦਾ ਮੌਕਾ ਮਿਲਿਆ।

ਸੰਗਰੂਰ ’ਚ ਮੀਤ ਹੇਅਰ ਦੇ ਹੱਕ ਵਿਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤਾ ਪ੍ਰਚਾਰ

ਰਾਘਵ ਚੱਢਾ ਨੇ ਕਿਹਾ ਕਿ ਇਹ ਸਥਾਨ ਸਾਨੂੰ ਸ਼ਾਂਤੀ ਅਤੇ ਅਧਿਆਤਮਿਕਤਾ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਸੰਤ ਨਿਰੰਜਨ ਦਾਸ ਜੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਜੀ ਦੇ ਸਮਾਜਕ ਅਤੇ ਮਾਨਵਤਾ ਪੱਖੀ ਕਾਰਜ ਲੋਕਾਂ ਨੂੰ ਬਿਹਤਰ ਬਣਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਸਮਾਜ ਅਤੇ ਮਨੁੱਖਤਾ ਲਈ ਮਹਾਨ ਕੰਮ ਕੀਤੇ ਹਨ।‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਡੇਰੇ ਨੇ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ।

 

ਸੰਗਰੂਰ ’ਚ ਮੀਤ ਹੇਅਰ ਦੇ ਹੱਕ ਵਿਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੀਤਾ ਪ੍ਰਚਾਰ

0

ਸੰਗਰੂਰ, 30 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਅਤੇ ਮਾਨ ਨੇ ਸੰਗਰੂਰ ’ਚ ’ਆਪ’ ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਮੀਤ ਹੇਅਰ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ’ਚ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਥਾਵਾਂ ’ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ। ਤੁਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਵਾਰ ਵੀ ਸਾਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਇਸ ਲਈ ਇੱਥੋਂ ਤੁਹਾਨੂੰ ਉਮੀਦਵਾਰ ਮੀਤ ਹੇਅਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਉਣਾ ਹੈ।

ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ:ਸੰਜੇ ਸਿੰਘ

ਕੇਜਰੀਵਾਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਤੁਸੀਂ ਪੰਜਾਬ ’ਚ ਇਮਾਨਦਾਰ ਸਰਕਾਰ ਬਣਾਈ ਸੀ, ਜਿਸ ਕਾਰਨ ਹੁਣ ਪੰਜਾਬ ’ਚ ਹਰ ਖੇਤਰ ’ਚ ਕਾਫ਼ੀ ਕੰਮ ਹੋ ਰਿਹਾ ਹੈ। ਪਹਿਲੀ ਵਾਰ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀ ਮਿਲੀ। ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ ’ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਹਿਮ ਕੰਮ ਕੀਤੇ ਜਾਣੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਤੇਜ਼ੀ ਨਾਲ ਤਰੱਕੀ ਅਤੇ ਵਿਕਾਸ ਲਈ ਇਸ ਵਾਰ ਝਾੜੂ ਦਾ ਬਟਨ ਦਬਾਓ ਅਤੇ ਸਾਡੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਓ।ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੈਸੇ ਦੇ ਕੇ ਵੀ ਲੋਕ ਨਹੀਂ ਮਿਲ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਚੋਣਾਂ ਦੇ 6ਵੇਂ ਗੇੜਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਵਾਰ ਕੇਂਦਰ ਵਿੱਚ ਮੋਦੀ ਸਰਕਾਰ ਨਹੀਂ ਆਉਣ ਵਾਲੀ।

ਦੁਖਦ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਬੇਵਕਤੀ ਮੌਤ

ਇੰਡੀਆ ਗੱਠਜੋੜ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਿਹਾ ਹੈ। ਇਸ ਸਰਕਾਰ ਵਿਚ ਪੰਜਾਬ ਅਤੇ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਧ ਯੋਗਦਾਨ ਹੋਵੇਗਾ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਤੁਸੀਂ ਮੈਨੂੰ 2 ਲੱਖ 14 ਹਜ਼ਾਰ ਦੇ ਕਰੀਬ ਵੋਟਾਂ ਨਾਲ ਜਿਤਾਇਆ ਸੀ। ਮੈਨੂੰ ਬਹੁਤ ਖ਼ੁਸ਼ੀ ਹੋਵੇਗੀ ਜਦੋਂ ਤੁਸੀਂ ਉਸ ਰਿਕਾਰਡ ਨੂੰ ਸੁਧਾਰ ਕੇ ਮੀਤ ਹੇਅਰ ਨੂੰ 2.5 ਲੱਖ ਵੋਟਾਂ ਨਾਲ ਜਿਤਾਉਗੇ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਜਿੱਤਣ ਤੋਂ ਬਾਅਦ ਸੰਗਰੂਰ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਾਂਗਾ। ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਸਾਲਾਂ ਵਿੱਚ ਪੰਜਾਬ ਲਈ ਰਿਕਾਰਡ ਕੰਮ ਕੀਤੇ ਹਨ, ਉਸੇ ਤਰ੍ਹਾਂ ਮੈਂ ਪੰਜ ਸਾਲਾਂ ’ਚ ਸੰਗਰੂਰ ਵਿੱਚ ਐਨੇ ਕੰਮ ਕਰਾਂਗਾ ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ।

 

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਏਸ਼ੀਆ ਕੱਪ-2024 ਲਈ ਚੋਣ

0

ਤਲਵੰਡੀ ਸਾਬੋ, 30 ਮਈ : ਭਾਰਤੀ ਖੇਡ ਅਥਾਰਿਟੀ ਸੋਨੀਪਤ ਵੱਲੋਂ ਸੁਵੋਨ ਕੋਰੀਆ ਵਿਖੇ 2 ਜੂਨ ਤੋਂ 9 ਜੂਨ ਤੱਕ ਹੋਣ ਵਾਲੇ ਤੀਰਅੰਦਾਜ਼ੀ ਏਸ਼ੀਆ ਕੱਪ- 2024 ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਰਾਹੁਲ ਦੀ ਚੋਣ ਰਿਕਰਵ ਟੀਮ ਲਈ ਕੀਤੀ ਗਈ ਹੈ।ਇਸ ਚੋਣ ‘ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਤੀਰਅੰਦਾਜ਼ੀ ਦੀ ਖੇਡ ਨੂੰ ਹਰਮਨ ਪਿਆਰਾ ਬਣਾਉਣ ਲਈ ‘ਵਰਸਿਟੀ ਵੱਲੋਂ ਲੰਮੇ ਸਮੇਂ ਤੋਂ ਯਤਨ ਜਾਰੀ ਹਨ। ਕੋਚ ਸਾਹਿਬਾਨ ਦੀ ਉੱਤਮ ਕੋਚਿੰਗ, ਖਿਡਾਰੀਆਂ ਦੀ ਮਿਹਨਤ ਅਤੇ ਅਭਿਆਸ ਕਾਰਨ ਇਹ ਮਾਣਮੱਤੀ ਪ੍ਰਾਪਤੀ ਹੋਈ ਹੈ। ਉਨ੍ਹਾਂ ਰਾਹੁਲ ਨੂੰ ਉਸਦੀ ਪ੍ਰਾਪਤੀ ‘ਤੇ ਵਧਾਈ ਦਿੱਤੀ।

ਭਾਜਪਾ ਉਮੀਦਵਾਰ ਨੇ ਡੇਰਾ ਮੁੱਖੀ ਨੂੰ ਕਿਹਾ ਧੰਨਵਾਦ, ਵੀਡੀਓ ਵਾਇਰਲ

ਆਪਣੇ ਵਧਾਈ ਸੰਦੇਸ਼ ਵਿੱਚ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਖਿਡਾਰੀ, ਡਾਇਰੈਕਟਰ ਖੇਡਾਂ, ਕੋਚ ਸਾਹਿਬਾਨ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਉਜੱਵਲ ਭਵਿੱਖ ਲਈ ਸ਼ੁੱਭ-ਕਾਮਨਾਵਾਂ ਭੇਂਟ ਕੀਤੀਆਂ। ਨਿਰਦੇਸ਼ਕ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਚੋਣ ਮੁਕਾਬਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਅੰਦਾਜ਼ੀ ਏਸ਼ੀਆ ਕੱਪ 2024 ਦੀ ਰਿਕਰਵ ਟੀਮ (ਲੜਕਿਆਂ) ਵਿੱਚ ਰਾਹੁਲ ਤੋਂ ਇਲਾਵਾ ਗੋਲਡੀ ਮਿਸ਼ਰਾ, ਰਾਹੁਲ ਕੁਮਾਰ ਨਾਗਰਵਾਲ ਅਤੇ ਅਮਿਤ ਦੀ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਏਸ਼ੀਆ ਕੱਪ ਦਾ ਪ੍ਰਦਰਸ਼ਨ ਖਿਡਾਰੀਆਂ ਨੂੰ ਵਿਸ਼ਵ ਰੈਂਕਿੰਗ ਵਿੱਚ ਸੁਧਾਰ ਕਰਨ ਦਾ ਮੌਕਾ ਦੇਵੇਗਾ। ਉਨ੍ਹਾਂ ਤੀਰਅੰਦਾਜ਼ੀ ਕੋਚ ਵਿਪਨ ਕੰਬੋਜ਼ ਨੂੰ ਵਧਾਈ ਦਿੱਤੀ ਤੇ ਵਰਸਿਟੀ ਪ੍ਰਬੰਧਕਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ।