Home Blog Page 1643

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

0

ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ

ਪਿੰਡ ਬੱਦੋਵਾਲ ਕਲਾਂ ਦੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ

ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 30 ਮਈ: ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਕੇਜਰੀਵਾਲ ਨੇ ਮੁੜ ਦਾਖਲ ਕੀਤੀ ਜ਼ਮਾਨਤ ਅਰਜ਼ੀ, ਸੁਣਵਾਈ ਅੱਜ

ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ ਕੀਤਾ ਗਿਆ। ਇਹ ਟਾਈਲਾਂ ਪਾਰਕ ਵਿਚ ਸੁਟਵਾਉਣ ਵਾਲੇ ਨੁਮਾਇੰਦਿਆਂ ਖਿਲਾਫ ਮਾਮਲਾ ਦਰਜ ਕਰਨ ਲਈ ਐਸਐਸਪੀ ਨੂੰ ਲਿਖਿਆ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਓਮ ਪ੍ਰਕਾਸ਼ (ਪ੍ਰਬੰਧਕ-ਕਮ-ਵੀ.ਡੀ.ਓ) ਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖਿਲਾਫ ਚੋਣ ਜ਼ਾਬਤਾ ਲਾਗੂ ਨਾ ਕਰਵਾ ਸਕਣ ਲਈ ਮੁਅੱਤਲ ਕਰਕੇ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿਚ ਸੀਮਿੰਟ ਦੇ ਬੈਂਚ ਵੰਡਣ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਦੁਖਦ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਬੇਵਕਤੀ ਮੌਤ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਾਰਾ ਪ੍ਰਸ਼ਾਸਨੀ ਅਮਲਾ ਅਤੇ ਪੁਲਿਸ ਵਿਭਾਗ ਇਸ ਗੱਲ ‘ਤੇ ਜ਼ੋਰ ਦੇ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਪ੍ਰਕਾਰ ਦੇ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿਚ ਪੰਜਾਬ ਕਾਮਯਾਬ ਵੀ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵੋਟਾਂ ਪੈਣ ਵਿਚ ਕੁਝ ਘੰਟੇ ਬਾਕੀ ਹਨ ਤਾਂ ਸਾਰੀਆਂ ਸਿਆਸੀ ਪਾਰਟੀਆਂ, ਚੋਣਾਂ ਲੜ ਰਹੇ ਉਮੀਦਵਾਰਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਮੱਰਥਕਾਂ ਨੂੰ ਚਾਹੀਦਾ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਅਧੀਨ ਰਹਿਣ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਇਕ ਮਿਸਾਲ ਪੇਸ਼ ਕਰਨ। ਸਿਬਿਨ ਸੀ ਨੇ ਸਾਰੇ ਚੋਣ ਅਧਿਕਾਰੀਆਂ-ਕਰਮਚਾਰੀਆਂ ਤੇ ਸੁਰੱਖਿਆ ਫੋਰਸ ਨੂੰ ਵੀ ਲੋਕ ਸਭਾ ਚੋਣਾਂ-2024 ਦੇ ਅੰਤਿਮ ਪੜਾਅ ‘ਤੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਹੈ।

ਕੇਜਰੀਵਾਲ ਨੇ ਮੁੜ ਦਾਖਲ ਕੀਤੀ ਜ਼ਮਾਨਤ ਅਰਜ਼ੀ, ਸੁਣਵਾਈ ਅੱਜ

ਨਵੀਂ ਦਿੱਲੀ, 30 ਮਈ: ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ‘ਤੇ ਅੱਜ ਦੁਪਹਿਰ 12 ਵਜੇ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾ ਕੇਜਰੀਵਾਲ ਦੀ ਲੀਗਲ ਟੀਮ ਵੱਲੋਂ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਗਈ ਸੀ।

ਦੁਖਦ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਬੇਵਕਤੀ ਮੌਤ

ਜਿਥੇ ਉਨ੍ਹਾਂ ਨੇ ਅੰਤਰਿਮ ਜ਼ਮਾਨਤ ਵਿਚ 7 ਦਿਨਾਂ ਦੇ ਵਾਧੇ ਦੀ ਮੰਗ ਕੀਤੀ ਸੀ। ਲੀਗਲ ਟੀਮ ਦਾ ਕਹਿਣਾ ਸੀ ਕਿ ਕੇਜਰੀਵਾਲ ਦਾ ਟੀ-ਸੀਟੀ ਸਕੈਨ ਅਤੇ ਮੈਡੀਕਲ ਟੈਸਟ ਕਰਵਾਉਣੇ ਹਨ ਜਿਸ ਲਈ ਉਨ੍ਹਾਂ ਨੇ 7 ਦਿਨਾਂ ਦੇ ਲਈ ਜ਼ਮਾਨਤ ਵਿਚ ਵਾਧੇ ਦੀ ਮੰਗ ਕੀਤੀ ਸੀ। ਪਰ ਸੁਪਰੀਮ ਕੋਰਟ ਨੇ ਸਾਫ ਤੋਰ ਤੇ ਇਸ ਜ਼ਮਾਨਤ ਦੇ ਵਾਧੇ ਨੂੰ ਲੈ ਕੇ ਕੋਰੀ ਨਾਂਹ ਕਰ ਦਿੱਤੀ ਸੀ।

ਦੁਖਦ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਬੇਵਕਤੀ ਮੌਤ

0

ਮਲੋਟ, 30 ਮਈ: ਅੱਜ ਸਵੇਰੇ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਦੀ ਬੇਵਕਤੀ ਮੌਤ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ। ਮ੍ਰਿਤਕ ਇੰਸਪੈਕਟਰ ਗੁਰਦੀਪ ਸਿੰਘ ਨੂੰ ਕੁਝ ਦਿਨ ਪਹਿਲਾਂ ਬਰੇਨ ਹੈਮਰਜ ਕਾਰਨ ਸਮੱਸਿਆ ਆਈ ਸੀ। ਹਾਲਾਂਕਿ ਇਲਾਜ ਵੀ ਕਰਾਇਆ ਗਿਆ ਪਰੰਤੂ ਸਵੇਰੇ ਉਹਨਾਂ ਦੀ ਮੌਤ ਹੋਣ ਹੋ ਗਈ।

ਭਾਜਪਾ ਉਮੀਦਵਾਰ ਨੇ ਡੇਰਾ ਮੁੱਖੀ ਨੂੰ ਕਿਹਾ ਧੰਨਵਾਦ, ਵੀਡੀਓ ਵਾਇਰਲ

ਪੁਲਿਸ ਮਹਿਕਮੇ ਦੇ ਵਿੱਚ ਕਾਫੀ ਸ਼ਰੀਫ ਅਤੇ ਇਮਾਨਦਾਰ ਮੰਨੇ ਜਾਂਦੇ ਇੰਸਪੈਕਟਰ ਗੁਰਦੀਪ ਸਿੰਘ ਬਠਿੰਡਾ ਦੇ ਰਹਿਣ ਵਾਲੇ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਉਨਾਂ ਮਾਲਵਾ ਪੱਟੀ ਦੇ ਵੱਖ-ਵੱਖ ਥਾਣਿਆਂ ਦੇ ਵਿੱਚ ਬਤੌਰ ਥਾਣਾ ਮੁਖੀ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਸਨ। ਮੌਜੂਦਾ ਸਮੇਂ ਉਹ ਮਲੋਟ ਸਿਟੀ ਥਾਣੇ ਦੇ ਮੁਖੀ ਸਨ ਅਤੇ ਕੁਝ ਦਿਨ ਪਹਿਲਾਂ ਉਹਨਾਂ ਨੂੰ ਬ੍ਰੇਨ ਦੀ ਪ੍ਰੋਬਲਮ ਕਾਰਨ ਹਸਪਤਾਲ ਵਿੱਚ ਦਾਖਲ ਕਰਾਉਣਾ ਪਿਆ ਸੀ। ਜਿੱਥੇ ਉਹਨਾਂ ਦਾ ਲਗਾਤਾਰ ਟਰੀਟਮੈਂਟ ਚੱਲਿਆ ਪਰੰਤੂ ਉਹ ਜਿੰਦਗੀ ਦੀ ਲੜਾਈ ਹਾਰ ਗਏ।

ਭਾਜਪਾ ਉਮੀਦਵਾਰ ਨੇ ਡੇਰਾ ਮੁੱਖੀ ਨੂੰ ਕਿਹਾ ਧੰਨਵਾਦ, ਵੀਡੀਓ ਵਾਇਰਲ

0

ਹਰਿਆਣਾ, 30 ਮਈ: ਭਾਰਤ ਵਿਚ ਇਸ ਸਮੇਂ ਚੋਣਾ ਦਾ ਮੌਸਮ ਚੱਲ ਰਿਹਾ। ਪੰਜਾਬ ਸਮੇਤ ਵੱਖ-ਵੱਖ ਸੁਬਿਆਂ ‘ਚ 1 ਜੂਨ ਆਖਰੀ ਪੜਾਅ ਦੀ ਵਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾ ਛੇਵੇ ਗੇੜ ਦੀ ਵਟਿੰਗ ਵਿਚ ਹਰਿਆਣਾ ਸਮੇਤ ਕਈ ਹੋਰ ਸੁਬਿਆਂ ਵਿਚ ਵੋਟਿੰਹ ਹੋ ਚੁੱਕੀ ਹੈ। ਹੁਣ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਕੁਰੂਕਸ਼ੇਤਰ ਲੋਕਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਨਵੀਨ ਜ਼ਿੰਦਲ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦਾ ਧੰਨਵਾਦ ਕਰਦੇ ਨਜ਼ਰ ਆ ਰਹੇ ਹਨ।

ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ:ਸੰਜੇ ਸਿੰਘ

ਵੀਡੀਓ ਵਿੱਚ, ਨਵੀਨ ਜਿੰਦਲ ਨੇ ਕਿਹਾ- “ਧੰਨ-ਧੰਨ ਸਤਿਗੁਰੂ ਤੁਹਾਡੀ ਇੱਕੋ ਇੱਕ ਉਮੀਦ ਹੈ, ਮੇਰੇ ਸਾਰੇ ਪਿਆਰੇ ਵੀਰਾਂ ਅਤੇ ਭੈਣਾਂ ਨੂੰ ਮੇਰਾ ਰਾਮ-ਰਾਮ। ਮੈਂ ਆਪਣੇ ਸਤਿਕਾਰਯੋਗ ਪਿਤਾ (ਰਾਮ ਰਹੀਮ) ਦਾ ਅਸ਼ੀਰਵਾਦ ਦੇਣ ਲਈ ਬਹੁਤ ਧੰਨਵਾਦੀ ਹਾਂ ਅਤੇ ਮੈਂ ਤੁਹਾਡੇ ਸਾਰੇ ਭੈਣਾਂ ਅਤੇ ਭਰਾਵਾਂ ਦਾ ਵੀ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇੰਨਾ ਪਿਆਰ ਅਤੇ ਆਸ਼ੀਰਵਾਦ ਦਿੱਤਾ। ਸਤਿਗੁਰੂ ਤੇਰਾ ਸ਼ੁਕਰ ਹੈ, ਧਨ ਦੌਲਤ ਸਿਰਫ਼ ਤੇਰੇ ਉੱਤੇ ਹੀ ਨਿਰਭਰ ਹੈ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਦਯੋਗਪਤੀ ਨਵੀਨ ਜ਼ਿੰਦਲ ਵਿਰੋਧੀਆ ਦੇ ਨਿਸ਼ਾਨੇ ‘ਤੇ ਆ ਗਏ ਹਨ। ਦੱਸ ਦਈਏ ਕਿ ਫਿਲਹਾਲ ਡੇਰਾਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ਪੰਜਾਬ ਦੇ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

0

ਮੋਦੀ, ਰਾਹੁਲ ਗਾਂਧੀ, ਨੱਢਾ ਤੇ ਕੇਜਰੀਵਾਲ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ, 30 ਮਈ: ਪੰਜਾਬ ਦੇ ਵਿੱਚ ਆਖ਼ਰੀ ਗੇੜ ਤਹਿਤ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਉੱਪਰ ਰੋਕ ਲੱਗ ਜਾਵੇਗੀ। ਜਦੋਂ ਕਿ ਇੱਕ ਜੂਨ ਨੂੰ ਵੋਟਾਂ ਪੈਣਗੀਆਂ। ਉਧਰ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਦੇਸ਼ ਭਰ ਦੇ ਵੱਡੇ ਮਹਾਂਰਥੀਆਂ ਵੱਲੋਂ ਪੰਜਾਬ ਦੇ ਵਿੱਚ ਆਪੋ ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਮੁਹਿੰਮ ਨੂੰ ਭਖਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮੁੜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ। ਉਹ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਸ੍ਰੀ ਮੋਦੀ ਇਸਤੋਂ ਪਹਿਲਾਂ ਵੀ ਪਟਿਆਲਾ ਤੇ ਗੁਰਦਾਸਪੁਰ ਸਹਿਤ ਕਈ ਹੋਰਨਾਂ ਹਲਕਿਆਂ ਦੇ ਵਿੱਚ ਪ੍ਰਚਾਰ ਕਰ ਚੁੱਕੇ ਹਨ। ਇਸਤੋਂ ਇਲਾਵਾ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਵੀ ਅੱਜ ਮੁੜ ਪੰਜਾਬ ਆ ਰਹੇ ਹਨ। ਉਹ ਸ਼ਹੀਦ ਭਗਤ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾਣਗੇ।

ਸਬ ਇੰਸਪੈਕਟਰ ਦਾ ਕਾਤ.ਲ ਪੁਲਿਸ ਅੜਿੱਕੇ

ਬੀਤੇ ਕੱਲ੍ਹ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ। ਇਸੇ ਤਰ੍ਹਾਂ ਜੇਕਰ ਭਾਜਪਾ ਦੇ ਹੋਰਨਾਂ ਆਗੂਆਂ ਦੀ ਗੱਲ ਕੀਤੀ ਜਾਵੇ ਤਾਂ ਕੌਮੀ ਪ੍ਰਧਾਨ ਜੇਪੀ ਨੱਢਾ ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਵੀ ਅੱਜ ਪ੍ਰਚਾਰ ਕਰਨਗੇ। ਇਸੇ ਤਰ੍ਹਾਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਡੇਰਾ ਲਗਾਈ ਬੈਠੇ ਆਪ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੀ ਅੱਜ ਆਖਰੀ ਦਿਨ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪੂਰੀ ਵਾਹ ਲਗਾਉਣਗੇ। ਉਹ ਕਈ ਥਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਕੇ ਰੋਡ ਸ਼ੋਅ ਕਰਨਗੇ। ਉਧਰ ਸ੍ਰੌਮਣੀ ਅਕਾਲੀ ਦਲ ਵੱਲੋਂ ਆਪਣੀ ਪੂਰੀ ਤਾਕਤ ਬਠਿੰਡਾ ਲੋਕ ਸਭਾ ਹਲਕੇ ‘ਤੇ ਝੋਕੀ ਹੋਈ ਹੈ, ਜਿੱਥੋਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਚੋਣ ਲੜ ਰਹੇ ਹਨ। ਸ: ਬਾਦਲ ਅੱਜ ਬਠਿੰਡਾ ਦੇ ਕਈ ਹਲਕਿਆਂ ਵਿਚ ਚੋਣ ਪ੍ਰਚਾਰ ਕਰਨਗੇ।

ਸਬ ਇੰਸਪੈਕਟਰ ਦਾ ਕਾਤ.ਲ ਪੁਲਿਸ ਅੜਿੱਕੇ

0

ਜਲੰਧਰ, 30 ਮਈ: ਬੀਤੀ ਰਾਤ ਜਲੰਧਰ ਦਿਹਾਤੀ ਪੁਲਿਸ ਅਤੇ AGTF ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਬੀਤੀ ਰਾਤ ਜਲੰਧਰ ਦੇ ਭੋਗਪੁਰ ਇਲਾਕੇ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ ਪੁਲਿਸ ਨੇ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਗੈਂਗਸਟਰ ਰੋਹਿਤ ਰਾਣਾ ਜੰਮੂ ਦਾ ਰਹਿਣ ਵਾਲਾ ਹੈ ਤੇ ਉਹ ਜੰਮੂ ਕਸ਼ਮੀਰ ਦੇ ਸਬ ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ‘ਚ ਲੋੜੀਂਦਾ ਸੀ।

ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ:ਸੰਜੇ ਸਿੰਘ

ਇਸ ਤੋਂ ਇਲਾਵਾ ਉਸ ਤੇ ਕਈ ਹੋਰ ਅਪਰਾਧਿਕ ਮਾਮਲੇ ਦਰਜ ਸੀ। ਦੱਸਿਆ ਇਹ ਵੀ ਜਾ ਰਹਿਆ ਹੈ ਕਿ ਗੈਂਗਸਟਰ ਰੋਹਿਤ ਰਾਣਾ ਨੇ ਗ੍ਰਿਫ਼ਤਾਰ ਕਰਨ ਆਈ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ ਤੇ ਇਸ ਗੋਲੀਬਾਰੀ ਦੌਰਾਨ ਉਸ ਦੇ ਪੈਰ ਵਿਚ ਸੱਟ ਲੱਗ ਗਈ ਸੀ। ਫਿਲਹਾਲ ਪੁਲਿਸ ਵੱਲੋਂ ਗੈਂਗਸਟਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

ਕਿਸਾਨ ਜਥੇਬੰਦੀ ਸਿੱਧੂਪੁਰ ਨੇ ਕੋਟਫੱਤਾ ਦੇ ਐਸਐਚਓ ਵਿਰੁੱਧ ਖੋਲਿਆ ਮੋਰਚਾ

ਕਿਸਾਨ ਆਗੂ ਦੀ ਕੁੱਟ ਮਾਰਦੇ ਵਿਰੁੱਧ ਸੜਕ ‘ਤੇ ਲਗਾਇਆ ਜਾਮ

ਬਠਿੰਡਾ, 29 ਮਈ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਥਾਣਾ ਕੋਟਫੱਤਾ ਦੇ ਐਸਐਚਓ ਵਿਰੁੱਧ ਮੋਰਚਾ ਖੋਲ ਦਿੱਤਾ ਹੈ। ਕਿਸਾਨ ਆਗੂਆਂ ਨੇ ਥਾਣਾ ਮੁਖੀ ਉੱਪਰ ਰੰਜਿਸ਼ਨ ਇੱਕ ਕਿਸਾਨ ਆਗੂ ਦੀ ਭਿਆਨਕ ਕੁੱਟ ਮਾਰ ਦੇ ਦੋਸ਼ ਲਾਏ ਹਨ। ਕਿਸਾਨਾਂ ਨੇ ਐਸ ਐਚ ਓ ਵਿਰੁੱਧ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਆਪ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੇ ਜੱਦੀ ਪਿੰਡ ਦੀ ਮੁੱਖ ਸੜਕ ‘ਤੇ ਸਾਰਾ ਦਿਨ ਜਾਮ ਲਗਾਈ ਰੱਖਿਆ। ਉਧਰ ਮਾਮਲਾ ਦੇ ਵਧਦਾ ਦੇਖ ਪੁਲਿਸ ਨੇ ਹਸਪਤਾਲ ਵਿੱਚ ਦਾਖਲ ਕਿਸਾਨ ਆਗੂ ਦੇ ਬਿਆਨ ਵੀ ਦਰਜ ਕੀਤੇ ਹਨ ਅਤੇ ਪੁਲਿਸ ਦੇ ਡੀਐਸਪੀ ਰੈਂਕ ਦੇ ਅਧਿਕਾਰੀ ਵੱਲੋਂ ਵੀ ਕਿਸਾਨ ਆਗੂਆਂ ਨੂੰ ਮਾਮਲੇ ਦੀ ਜਾਂਚ ਦਾ ਭਰੋਸਾ ਦਿਵਾਇਆ ਹੈ, ਜਿਸਤੋਂ ਬਾਅਦ ਇਹ ਧਰਨਾ ਚੁੱਕ ਦਿੱਤਾ ਗਿਆ।

ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ:ਸੰਜੇ ਸਿੰਘ

ਮਾਮਲੇ ਦੀ ਜਾਣਕਾਰੀ ਦਿੰਦਿਆ ਜਥੇਬੰਦੀ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਦੇ ਵੱਲੋਂ ਪਿੰਡਾਂ ਦੇ ਵਿੱਚ ਆਉਣ ਵਾਲੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ। ਇਸੇ ਕੜੀ ਤਹਿਤ ਜਦ ਪਿਛਲੇ ਦਿਨੀਂ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਪਿੰਡ ਮਾਈਸਰਖਾਨਾ ਵਿਖੇ ਆਏ ਸਨ ਤਾਂ ਜਥੇਬੰਦੀ ਵੱਲੋਂ ਮੋਰਚੇ ਦੇ ਹੁਕਮਾਂ ਤਹਿਤ ਭਾਜਪਾ ਉਮੀਦਵਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰੰਤੂ ਇਸ ਦੌਰਾਨ ਥਾਣਾ ਕੋਟਫੱਤਾ ਦੇ ਐਸ ਐਚ ਓ ਨੇ ਧੱਕੇਸ਼ਾਹੀ ਕਰਦਿਆਂ ਨਾ ਸਿਰਫ ਕਿਸਾਨਾਂ ਨੂੰ ਬੁਰਾ ਭਲਾ ਕਿਹਾ ਬਲਕਿ ਪਿੰਡ ਇਕਾਈ ਦੇ ਪ੍ਰਧਾਨ ਇਕਬਾਲ ਸਿੰਘ ਦੀ ਬੁਰੀ ਤਰ੍ਹਾਂ ਕੁੱਟ ਮਾਰ ਵੀ ਕੀਤੀ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਉਣ ਵਾਲੇ ਅਜਿਹੇ ਪੁਲਿਸ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕਰੇ, ਨਹੀਂ ਜਥੇਬੰਦੀ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ

0

ਚੰਡੀਗੜ੍ਹ, 29 ਮਈ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਅਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ।

ਸੁਖਬੀਰ ਬਾਦਲ ਨੇ ਮੁੜ ਭਾਈ ਅੰਮ੍ਰਿਤਪਾਲ ਸਿੰਘ ’ਤੇ ਕੀਤੇ ਤਿੱਖੇ ਹਮਲੇ, ਵਲਟੋਹੇ ਨੂੰ ਦਸਿਆ ਅਸਲੀ ਪੰਥਕ

ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ ‘ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ। ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।

ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

0
ਅੰਮ੍ਰਿਤਸਰ, 29 ਮਈ: ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਪੁਸਤਕਾਂ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਪੁਸ਼ਕਰ ਸਿੰਘ ਧਾਮੀ ਨਾਲ ਉਤਰਾਖੰਡ ਨਾਲ ਸਬੰਧਤ ਸਿੱਖ ਮਾਮਲਿਆਂ ਬਾਰੇ ਗੱਲਬਾਤ ਕੀਤੀ। ਸ. ਪ੍ਰਤਾਪ ਸਿੰਘ ਨੇ ਗੁਰਦੁਆਰਾ ਗਿਆਨ ਗੋਦੜੀ ਨਾਲ ਸਬੰਧਤ ਮਾਮਲੇ ਦੇ ਨਾਲ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮਾਮਲੇ ਨੂੰ ਵੀ ਉਨ੍ਹਾਂ ਨਾਲ ਵਿਚਾਰਿਆ।
ਇਸ ਦੇ ਨਾਲ ਹੀ ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਟ੍ਰੇਸ਼ਨ ਕਰਨ ਦੇ ਮਾਮਲੇ ’ਤੇ ਵੀ ਇਤਰਾਜ਼ ਦਰਜ਼ ਕਰਵਾਇਆ ਅਤੇ ਇਸ ਲਈ ਵੱਖਰਾ ਪੋਰਟਲ ਬਣਾਉਣ ਲਈ ਕਿਹਾ। ਇਸ ’ਤੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਹਾਂ-ਪੱਖੀ ਹੁੰਗਾਰਾ ਭਰਦਿਆਂ ਕਾਰਵਾਈ ਕਰਨ ਦੀ ਗੱਲ ਆਖੀ। ਇਸੇ ਦੌਰਾਨ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਣਾ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਉਤਰਾਖੰਡ ਦੀ ਉਸ ਧਰਤੀ ਤੋਂ ਆਏ ਹਨ, ਜਿਸ ਨਾਲ ਸਿੱਖ ਗੁਰੂ ਸਾਹਿਬਾਨ ਦਾ ਗਹਿਰਾ ਰਿਸ਼ਤਾ ਹੈ। ਉਨ੍ਹਾਂ ਸਿੱਖ ਮਾਮਲਿਆਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਮਿਲੇ ਸੁਝਾਵਾਂ ’ਤੇ ਵਿਚਾਰ ਕਰਕੇ ਉਹ ਇਨ੍ਹਾਂ ਨੂੰ ਅੱਗੇ ਤੋਰਨਗੇ। ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸਾਬਕਾ ਐਮਪੀ ਸ੍ਰੀ ਸੁਰੇਸ਼ ਚੰਦੇਲ, ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ:ਸੰਜੇ ਸਿੰਘ

0

ਹੁਸ਼ਿਆਰਪੁਰ, 29 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਤੋਂ ’ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਸੰਜੇ ਸਿੰਘ ਨੇ ਇੱਥੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਭਾਸ਼ਣ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਪੰਜਾਬ ਦੇ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ ਕਿ ਉਹ 4 ਜੂਨ ਨੂੰ ਪੰਜਾਬ ’ਚ ’ਆਪ’ ਦੀ ਸਰਕਾਰ ਨੂੰ ਡੇਗ ਦੇਣਗੇ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦੇਣਗੇ। ਸੰਜੇ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਪਹਿਲਾਂ ਪੰਜਾਬ ਦਾ ਇਤਿਹਾਸ ਪੜ੍ਹ ਲੈਣ। ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ?

ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤੁਸੀਂ ਸਾਡਾ ਸਾਥ ਦਿਓ!

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਦੁੱਖ ਪਹੁੰਚਾਇਆ ਹੈ। 750 ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ਚੋਣ ਵਿੱਚ ਤੁਸੀਂ ਲੋਕ ਭਾਜਪਾ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾਓ ਤਾਂ ਜੋ ਉਹ ਪੰਜਾਬ ਨਾਲ ਖਿਲਵਾੜ ਕਰਨ ਦਾ ਮਤਲਬ ਸਮਝ ਸਕਣ। ਭਾਜਪਾ ’ਤੇ ਚੁਟਕੀ ਲੈਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਬਾਈਕ ਚੋਰ ਅਤੇ ਸੋਨਾ ਚੋਰ ਬਾਰੇ ਸੁਣਿਆ ਹੈ, ਪਰ ਭਾਜਪਾ ਇਕ ਵੱਖਰੀ ਕਿਸਮ ਦਾ ਚੋਰਾਂ ਦਾ ਗਿਰੋਹ ਹੈ, ਉਹ ਪਾਰਟੀ ਚੋਰ ਹੈ। ਉਸਨੇ ਉਧਵ ਠਾਕਰੇ ਤੋਂ ਤੀਰ ਕਮਾਨ ਚੋਰੀ ਕੀਤੇ ਅਤੇ ਸ਼ਰਦ ਪਵਾਰ ਤੋਂ ਘੜੀ ਚੋਰੀ ਕੀਤੀ। ਹੁਣ ਉਹ ਆਮ ਆਦਮੀ ਪਾਰਟੀ ਤੋਂ ‘ਝਾੜੂ’ ਚੋਰੀ ਕਰਨਾ ਚਾਹੁੰਦੇ ਹਨ। ਪਰ ਇਹ ’ਝਾੜੂ’ ਇਸ ਵਾਰ ਉਨ੍ਹਾਂ ਦਾ ਭੂਤ ਉਤਾਰ ਦੇਵੇਗਾ।