Home Blog Page 1644

ਸੁਖਬੀਰ ਬਾਦਲ ਨੇ ਮੁੜ ਭਾਈ ਅੰਮ੍ਰਿਤਪਾਲ ਸਿੰਘ ’ਤੇ ਕੀਤੇ ਤਿੱਖੇ ਹਮਲੇ, ਵਲਟੋਹੇ ਨੂੰ ਦਸਿਆ ਅਸਲੀ ਪੰਥਕ

0

ਖਡੂਰ ਸਾਹਿਬ, 29 ਮਈ: ਲੋਕ ਸਭਾ ਹਲਕਾ ਖਡੂਰ ਸਾਹਿਬ ‘ਚ ਚੋਣ ਪ੍ਰਚਾਰ ਕਰ ਰਹੇ ਸੁਖਬੀਰ ਬਾਦਲ ਨੇ ਭਾਜਪਾ ਤੇ ਅੰਮ੍ਰਿਤਪਾਲ ਸਿੰਘ ‘ਤੇ ਤਿੱਖੇ ਹਮਲੇ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੁਝ ਤਾਕਤਾਂ ਪੰਥ ਤੇ ਪੰਥਕ ਸੰਗਠਨਾਂ ਨੂੰ ਕਮਜ਼ੋਰ ਕਰ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਅਜਿਹਾ ਨਹੀਂ ਹੋਣ ਦੇਵੇਗਾ। ਇਥੇ ਪਾਰਟੀ ਦੇ ਉਮੀਦਵਾਰ ਜਥੇਦਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਦੀ ਸ਼ਨਾਖ਼ਤ ਕਰਨ ਜੋ ਆਪਣੇ ਆਪ ਨੂੰ ਪੰਥਕ ਦੱਸ ਰਹੇ ਹਨ ਜਦੋਂ ਕਿ ਉਹ ਪੰਥ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਹਮਾਇਤ ਕੀਤੀ ਜਾਵੇ ਜੋ ਪੰਥ ਵਾਸਤੇ ਕੁਰਬਾਨੀਆਂ ਵੀ ਦਿੱਤੀਆਂ ਹਨ।

ਪੈਸੇ ਲੈ ਕੇ ਦੂਜੇ ਨੂੰ ‘ਕੱਚੀ’ ਨੌਕਰੀ ਦਿਵਾਉਂਦੇ ਮੁਲਾਜਮ ਨੇ ਅਪਣੀ ‘ਪੱਕੀ’ ਨੌਕਰੀ ਤੋਂ ਵੀ ਹੱਥ ਧੋਤੇ

ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕੇਂਦਰ ਸਰਕਾਰ ਤੇ ਕਾਂਗਰਸ ਪਾਰਟੀ ਨੂੰ ਵੀ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ’ਤੇ ਆਰ ਐਸ ਐਸ ਦਾ ਕਬਜ਼ਾ ਕਰਵਾਇਆ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਕੀਤੇ ਵਾਅਦੇ ਤੋਂ ਮੁਕਰ ਗਈ।ਕਾਂਗਰਸ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਇਹ ਗੱਲ ਨਹੀਂ ਭੁੱਲ ਸਕਦੀ ਕਿ 1 ਜੂਨ 1984 ਨੂੰ ਇੰਦਰਾ ਗਾਂਧੀ ਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਨੂੰ ਪਛਾਨਣ ਦੀ ਲੋੜ ਹੈ। ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਪਹਿਲਾਂ ਜੀਨਾਂ ਪਾਉਂਦਾ ਰਿਹਾ ਤੇ ਵਾਲ ਕਟਵਾਉਂਦਾ ਰਿਹੈ। ਅਚਾਨਕ ਉਸ ਅੰਦਰ ਸਿੱਖੀ ਕਿਵੇਂ ਜਾਗ ਗਈ।

 

 

ਰਾਹੁਲ ਗਾਂਧੀ ਨੇ ਲੁਧਿਆਣਾ ’ਚ ਵਿਸ਼ਾਲ ਰੈਲੀ ਦੌਰਾਨ ਕਿਸਾਨਾਂ ਦੀ ਕਰਜ਼ਾ ਮੁਆਫੀ ਤੇ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਕੀਤਾ ਐਲਾਨ

ਸ: ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰ ਤੋਂ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਯਤਨ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਿਚ ਨਾਕਾਮ ਰਹੀ ਹੈ ਤੇ ਉਸਦਾ ਹਰ ਔਰਤ ਪ੍ਰਤੀ 27-27 ਹਜ਼ਾਰ ਰੁਪਏ ਦਾ ਬਕਾਇਆ ਖੜ੍ਹਾ ਹੈ। ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਇਸ ਦੌਰਾਨ ਕਿਹਾ ਕਿ ਖਡੂਰ ਸਾਹਿਬ ਵਿਚ ਲੜਾਈ ਦਿੱਲੀ ਨਾਲ ਜੁੜੀਆਂ ਤਾਕਤਾਂ ਤੇ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਵਾਲੀਆਂ ਤਾਕਤਾਂ ਦੇ ਵਿਚਕਾਰ ਹੈ। ਉਹਨਾਂ ਕਿਹਾ ਕਿ ਦਿੱਲੀ ਦੀਆਂ ਤਾਕਤਾਂ ਬੰਦੀ ਸਿੰਘਾਂ ਨੂੰ ਬੰਦੀ ਹੀ ਬਣਾ ਕੇ ਰੱਖਣਾ ਚਾਹੁੰਦੀਆਂ ਹਨ ਜਦੋਂ ਕਿ ਅਕਾਲੀ ਦਲ ਉਹਨਾਂ ਦੀ ਰਿਹਾਈ ਵਾਸਤੇ ਲੜਾਈ ਲੜ ਰਿਹਾ ਹੈ ਤੇ ਉਹਨਾਂ ਦੇ ਰਿਹਾਅ ਹੋਣ ਤੱਕ ਲੜਾਈ ਲੜਦਾ ਰਹੇਗਾ। ਇਸ ਦੌਰਾ ਜ਼ੀਰਾ ਵਿਖੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਨੂੰ ਕਰਾਰਾ ਸਬਕ ਸਿਖਾਇਆ ਜਾਵੇ ਅਤੇ ਕਿਹਾ ਕਿ ਸਮੂਹ ਪੰਜਾਬੀਆਂ ਨਾਲ ਧੋਖਾ ਕਰਨ ਵਾਲੇ ਇਕ ਵੀ ਸੀਟ ਦੇ ਹੱਕਦਾਰ ਨਹੀਂ ਹਨ।

 

ਸਾਵਧਾਨ: ਚੋਣਾਂ ਮੌਕੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪੂਰਨ ਪਾਬੰਦੀ

0

ਚੰਡੀਗੜ੍ਹ, 29 ਮਈ: ਆਗਾਮੀ 1 ਜੂਨ ਨੂੰ ਪੰਜਾਬ ਦੇ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਦੌਰਾਨ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਦਿਆ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧ ਵਿਚ ਇੱਥੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਪੈਸੇ ਲੈ ਕੇ ਦੂਜੇ ਨੂੰ ‘ਕੱਚੀ’ ਨੌਕਰੀ ਦਿਵਾਉਂਦੇ ਮੁਲਾਜਮ ਨੇ ਅਪਣੀ ‘ਪੱਕੀ’ ਨੌਕਰੀ ਤੋਂ ਵੀ ਹੱਥ ਧੋਤੇ

ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ।

 

ਪੈਸੇ ਲੈ ਕੇ ਦੂਜੇ ਨੂੰ ‘ਕੱਚੀ’ ਨੌਕਰੀ ਦਿਵਾਉਂਦੇ ਮੁਲਾਜਮ ਨੇ ਅਪਣੀ ‘ਪੱਕੀ’ ਨੌਕਰੀ ਤੋਂ ਵੀ ਹੱਥ ਧੋਤੇ

0

ਵਿਜੀਲੈਂਸ ਨੇ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ
ਲੁਧਿਆਣਾ, 29 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਕੋਲ ਇੰਨ੍ਹਾਂ ਵਿਰੁਧ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਸ਼ਿਕਾਇਤ ਕਰਵਾਈ ਗਈ ਸੀ, ਜਿਸਦੇ ਵਿਚ ਉਸਨੇ ਦਸਿਆ ਸੀ ਕਿ ਈਐਸਆਈਸੀ ਹਸਪਤਾਲ ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ ’ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ।

ਬਠਿੰਡਾ ’ਚ ਨਜਾਇਜ਼ ਸਬੰਧਾਂ ਦੇ ਸ਼ੱਕ ’ਚ ਪਤੀ ਨੇ ਪਤਨੀ ਨੂੰ ਕੁ+ਹਾੜੀ ਨਾਲ ਵੱ+ਢਿਆ

ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ ’ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਭੇਜਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਉਸਨੂੰ ਸਮਰਾਲਾ ਚੌਂਕ ਲੁਧਿਆਣਾ ਵਿਖੇ ਮਿਲਣ ਲਈ ਬੁਲਾਇਆ, ਜਿਸ ਨੇ ਉਸਨੂੰ ਦੱਸਿਆ ਕਿ ਉਕਤ ਸੁਖਬੀਰ ਸਿੰਘ ਨੇ ਹਸਪਤਾਲ ਵਿੱਚ ਨੌਕਰੀ ਦਿਵਾਉਣ ਲਈ 1,10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਨੇ ਵੀ ਉਸ ਨੂੰ ਕੰਮ ਕਰਵਾਉਣ ਲਈ 100000 ਰੁਪਏ ਦਾ ਪ੍ਰਬੰਧ ਕਰਨ ਦੀ ਗੱਲ ਵੀ ਆਖੀ।

ਪੋਲਿੰਗ ਬੂਥਾਂ ਦੇ 100 ਮੀਟਰ ਘੇਰੇ ਅੰਦਰ ਲਾਊਂਡ ਸਪੀਕਰ ਤੋਂ ਇਲਾਵਾ ਸੰਚਾਰ ਸਾਧਨ ਵਰਤਣ ਦੀ ਸਖਤ ਮਨਾਹੀ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਸੁਖਬੀਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਨੰਬਰ 23 ਮਿਤੀ 29.05.2024 ਨੂੰ ਦਰਜ ਕੀਤਾ ਗਿਆ ਹੈ।

 

ਬਠਿੰਡਾ ’ਚ ਨਜਾਇਜ਼ ਸਬੰਧਾਂ ਦੇ ਸ਼ੱਕ ’ਚ ਪਤੀ ਨੇ ਪਤਨੀ ਨੂੰ ਕੁ+ਹਾੜੀ ਨਾਲ ਵੱ+ਢਿਆ

0

ਬਠਿੰਡਾ, 29 ਮਈ: ਚਰਿੱਤਰ ’ਤੇ ਸ਼ੱਕ ਕਰਨ ਦੇ ਚਲਦਿਆਂ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਕੁਹਾੜੀ ਨਾਲ ਵੱਢ ਕੇ ਕਤਲ ਕਰ ਦਿੱਤਾ। ਜਿਸਨੂੰ ਗ੍ਰਿਫ਼ਤਾਰ ਕਰਕੇ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਮਜ਼ਦੂਰ ਪ੍ਰਗਟ ਸਿੰਘ ਵਾਸੀ ਗੋਪਾਲ ਨਗਰ ਬਠਿੰਡਾ ਨੂੰ ਆਪਣੀ ਪਤਨੀ ਗਗਨ ਕੌਰ ’ਤੇ ਸ਼ੱਕ ਸੀ ਉਸਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸੰਬੰਧ ਹਨ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੋਵਾਂ ਵਿਚਕਾਰ ਲੜਾਈ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਦੋਵਾਂ ਵਿਚਕਾਰ ਉਕਤ ਗੱਲ ਨੂੰ ਲੈ ਕੇ ਲੜਾਈ ਹੋਈ। ਜਿਸ ਕਾਰਨ ਅੱਜ ਸਵੇਰੇ ਪ੍ਰਗਟ ਸਿੰਘ ਨੇ ਕੁਹਾੜੀ ਨਾਲ ਗਗਨ ਕੌਰ ਨੂੰ ਵੱਢ ਕੇ ਕਤਲ ਕਰ ਦਿੱਤਾ।

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਪਿੰਡ ਝੁੰਬਾ ਵਿਖੇ ਵਿਰੋਧ

ਸਹਾਇਕ ਥਾਣੇਦਾਰ ਵਿਸ਼ਨੂੰ ਦਾਸ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਸਾਹਮਣੇ ਜੋ ਮਾਮਲਾ ਆਇਆ ਹੈ। ਉਸਦੇ ਮੁਤਾਬਕ ਦੋਵਾਂ ਵਿਚਕਾਰ ਕੁਝ ਘਰੇਲੂ ਗੱਲਾਂ ਨੂੰ ਲੈ ਕੇ ਕਲੇਸ਼ ਰਹਿੰਦਾ ਸੀ। ਜਿਸਦੇ ਸਿੱਟੇ ਵਜੋਂ ਪ੍ਰਗਟ ਸਿੰਘ ਨੇ ਗਗਨ ਕੌਰ ਦਾ ਕਤਲ ਕਰ ਦਿੱਤਾ। ਪ੍ਰਗਟ ਸਿੰਘ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ, ਜਿਸਨੂੰ ਥੋੜ੍ਹੀ ਜਿਹੀ ਮਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਮੌਕੇ ’ਤੇ ਪਹੁੰਚ ਸਮਾਜ ਸੇਵੀ ਸਹਾਰਾ ਜਨਸੇਵਾ ਬਠਿੰਡਾ ਦੇ ਵਰਕਰਾਂ ਨੇ ਪੁਲਸ ਦੀ ਨਿਗਰਾਨੀ ਹੇਠ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ।

 

ਰਾਹੁਲ ਗਾਂਧੀ ਨੇ ਲੁਧਿਆਣਾ ’ਚ ਵਿਸ਼ਾਲ ਰੈਲੀ ਦੌਰਾਨ ਕਿਸਾਨਾਂ ਦੀ ਕਰਜ਼ਾ ਮੁਆਫੀ ਤੇ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਕੀਤਾ ਐਲਾਨ

0

ਵੜਿੰਗ ਦੇ ਹੱਕ ਵਿੱਚ ਬੋਲੋ: ਉਹ ਲੋਕਾਂ ਲਈ ਲੰਬੇ ਸਮੇਂ ਦੀ ਜਾਇਦਾਦ ਸਾਬਤ ਹੋਣਗੇ
ਲੁਧਿਆਣਾ, 29 ਮਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਹੈ ਕਿ 4 ਜੂਨ ਨੂੰ ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ਉਹ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦੇਣਗੇ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਆਪਣੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਮਿਲੇਗੀ।ਇੱਥੇ ਕੜਾਕੇ ਦੀ ਗਰਮੀ ਦੇ ਬਾਵਜੂਦ 50 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੀ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ, ਗਾਂਧੀ ਨੇ ਕਾਂਗਰਸ ਉਮੀਦਵਾਰ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਕਾਲਤ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਲਈ ਲੰਬੇ ਸਮੇਂ ਦੀ ਜਾਇਦਾਦ ਬਣਨ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਕੀਮਤ ’ਤੇ ਉਨ੍ਹਾਂ ਦੀ ਜਿੱਤ ਹੋਵੇ।

 

ਲੁਧਿਆਣਾ ‘ਚ ਵੜਿੰਗ ਹੋਏ ਤਾਕਤਵਰ, ਭਾਜਪਾ ਆਗੂ ਸਤਿੰਦਰਪਾਲ ਸੱਠਾ ਕਾਂਗਰਸ ‘ਚ ਸ਼ਾਮਿਲ

ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਚੋਣਾਂ ਸੰਵਿਧਾਨ ਨੂੰ ਬਚਾਉਣ ਲਈ ਲੜੀਆਂ ਜਾ ਰਹੀਆਂ ਹਨ, ਜਿਸਨੂੰ ਭਾਜਪਾ ਤੋਂ ਖਤਰਾ ਹੈ। ਉਨ੍ਹਾਂ ਕਿਹਾ ਕਿ 70 ਸਾਲਾਂ ਵਿੱਚ ਪਹਿਲੀ ਵਾਰ ਭਾਜਪਾ ਆਗੂ ਖੁੱਲ੍ਹ ਕੇ ਕਹਿ ਰਹੇ ਹਨ ਕਿ ਜੇਕਰ ਉਹ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ।ਗਾਂਧੀ ਨੇ ਮੋਦੀ ’ਤੇ ਧਰਮ, ਖੇਤਰ, ਜਾਤੀ ਅਤੇ ਸੂਬੇ ਦੇ ਨਾਂ ’ਤੇ ਲੋਕਾਂ ਨੂੰ ਵੰਡਣ ਅਤੇ ਉਨ੍ਹਾਂ ਨੂੰ ਇਕ ਦੂਜੇ ਨਾਲ ਲੜਾਉਣ ਦਾ ਦੋਸ਼ ਲਗਾਇਆ। ਸੀਨੀਅਰ ਕਾਂਗਰਸੀ ਆਗੂ ਨੇ ਐਲਾਨ ਕੀਤਾ ਕਿ ਜਿਸ ਤਰ੍ਹਾਂ ਮੋਦੀ ਨੇ ਸਿਰਫ਼ 22 ਅਰਬਪਤੀ ਬਣਾਏ, ਉਸੇ ਤਰ੍ਹਾਂ ਕਾਂਗਰਸ ਪਾਰਟੀ ਕਰੋੜਾਂ ਲੱਖਪਤੀ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਨੌਜਵਾਨਾਂ ਨੂੰ ਨਕਦ ਸਹਾਇਤਾ ਪ੍ਰਦਾਨ ਕਰਨ ਪਿੱਛੇ ਇੱਕ ਆਰਥਿਕ ਵਿਚਾਰ ਹੈ, ਕਿਉਂਕਿ ਇਸ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ।ਉਨ੍ਹਾਂ ਕਿਹਾ ਕਿ ਇੰਡੀਆ ਸਰਕਾਰ ਆਉਂਦੇ ਹੀ ਗਰੀਬ ਪਰਿਵਾਰਾਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਹਰੇਕ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ, ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰਾਂ ਲਈ ’ਪਹਿਲੀ ਨੌਕਰੀ ਪੱਕੀ’ ਸਕੀਮ ਹੋਵੇਗੀ,

 

 

ਭਾਜਪਾ ਉਮੀਦਵਾਰ ਦੇ ਕਾਫਲੇ ਨੇ 2 ਨੌਜਵਾਨਾਂ ਨੂੰ ਕਾਰ ਹੇਠਾਂ ਦਰੜਿਆ, ਮੌਕੇ ‘ਤੇ ਮੌ.ਤ

ਜਿਸ ਤਹਿਤ ਉਨ੍ਹਾਂ ਨੂੰ ਇੱਕ ਸਾਲ ਲਈ ਗਾਰੰਟੀਸ਼ੁਦਾ ਅਪ੍ਰੈਂਟਿਸਸ਼ਿਪ ਅਤੇ ਉਸ ਸਮੇਂ ਲਈ 1 ਲੱਖ ਰੁਪਏ ਦੀ ਯਕੀਨੀ ਆਮਦਨ ਹੋਵੇਗੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਦਿਹਾੜੀ ਮੌਜੂਦਾ 250 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ 400 ਰੁਪਏ ਪ੍ਰਤੀ ਦਿਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ। ਸੀਨੀਅਰ ਕਾਂਗਰਸੀ ਨੇਤਾ ਨੇ ਦੁਹਰਾਇਆ ਕਿ ਇੰਡੀਆ ਦੀ ਸਰਕਾਰ ਅਗਨੀਪਥ ਯੋਜਨਾ ਨੂੰ ਰੱਦ ਕਰੇਗੀ, ਕਿਉਂਕਿ ਇਹ ਸੈਨਿਕਾਂ ਅਤੇ ਹਥਿਆਰਬੰਦ ਬਲਾਂ ’ਤੇ ਹਮਲਾ ਅਤੇ ਅਪਮਾਨ ਹੈ। ਗਾਂਧੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਇਸ ਦੌਰਾਨ ਹਾਜ਼ਰ ਲੋਕਾਂ ਵਿੱਚ ਕੇਸੀ ਵੇਣੂਗੋਪਾਲ, ਦਵਿੰਦਰ ਯਾਦਵ, ਹਰੀਸ਼ ਚੌਧਰੀ, ਰਾਜਾ ਵੜਿੰਗ, ਬਲਕੌਰ ਸਿੰਘ ਸਿੱਧੂ, ਭਾਰਤ ਭੂਸ਼ਨ ਆਸ਼ੂ, ਰਾਕੇਸ਼ ਪਾਂਡੇ, ਜੱਸੀ ਖੰਗੂੜਾ, ਸੁਰਿੰਦਰ ਡਾਵਰ, ਕੁਲਦੀਪ ਵੈਦ, ਸਿਮਰਜੀਤ ਬੈਂਸ, ਬਲਵਿੰਦਰ ਬੈਂਸ, ਸੰਜੇ ਤਲਵਾੜ, ਮੇਜਰ ਸਿੰਘ ਮੁੱਲਾਂਪੁਰ, ਕੈਪਟਨ ਸੰਦੀਪ ਸੰਧੂ ਆਦਿ ਸ਼ਾਮਲ ਸਨ।

 

ਪੋਲਿੰਗ ਬੂਥਾਂ ਦੇ 100 ਮੀਟਰ ਘੇਰੇ ਅੰਦਰ ਲਾਊਂਡ ਸਪੀਕਰ ਤੋਂ ਇਲਾਵਾ ਸੰਚਾਰ ਸਾਧਨ ਵਰਤਣ ਦੀ ਸਖਤ ਮਨਾਹੀ

0

ਸ੍ਰੀ ਮੁਕਤਸਰ ਸਾਹਿਬ 29 ਮਈ: ਜਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਜ਼ਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਟਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 1 ਜੂਨ 2024 ਨੂੰ ਜਿਲ੍ਹਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹਨਾਂ ਹੁਕਮਾ ਅਨਸਾਰ ਪੋਲਿੰਗ ਬੂਥਾਂ ਜਾਂ ਜਨਤਕ ਜਾਂ ਨਿੱਜੀ ਜਗਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ।

“ਚੋਣਾਂ ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਫਲਤਾਪੂਵਰਕ ਢੰਗ ਨਾਲ ਚੜਾਇਆ ਜਾਵੇਗਾ ਨੇਪਰੇ”

ਕਿਸੇ ਵੀ ਵਿਅਕਤੀ ਵੱਲੋ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜੀ ਨਹੀਂ ਕੀਤਾ ਜਾਵੇਗੀ।ਕਿਸੇ ਵੀ ਵਿਅਕਤੀ ਵੱਲ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਕੋਰਡਲੈਸ ਫੋਨ, ਵਾਇਰਲੈਸ ਸੈਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਚੋਣ ਅਬਜਰਵਰ, ਪ੍ਰਸ਼ਾਸਨਿਕ/ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੇਲਿੰਗ/ਕਾਊਟਿੰਗ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ ਬੈਨਰ ਨਹੀਂ ਲਗਾਇਆ ਜਾਵੇਗਾ।

ਭਾਜਪਾ ਉਮੀਦਵਾਰ ਦੇ ਕਾਫਲੇ ਨੇ 2 ਨੌਜਵਾਨਾਂ ਨੂੰ ਕਾਰ ਹੇਠਾਂ ਦਰੜਿਆ, ਮੌਕੇ ‘ਤੇ ਮੌ.ਤ

ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ, ਟੈਂਟ ਨਹੀਂ ਲਗਾਏਗਾ।ਕੋਈ ਵੀ ਵਿਅਕਤੀ, ਸਿਵਾਏ ਭਾਰਤ ਚੋਣ ਕਮਿਸ਼ਨ, ਮੁੱਖ ਚੋਣ ਅਫਸਰ, ਪੰਜਾਬ ਜਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਜਾਂ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

“ਚੋਣਾਂ ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਫਲਤਾਪੂਵਰਕ ਢੰਗ ਨਾਲ ਚੜਾਇਆ ਜਾਵੇਗਾ ਨੇਪਰੇ”

0

ਬਠਿੰਡਾ, 29 ਮਈ : ਲੋਕ ਸਭਾ ਚੋਣਾਂ-2024 ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਸਪੈਸ਼ਲ ਖਰਚਾ ਅਬਜ਼ਰਵਰ ਬੀਆਰ ਬਾਲਾਕ੍ਰਿਸ਼, ਸਪੈਸ਼ਲ ਪੁਲਿਸ ਅਬਜ਼ਰਵਰ ਦੀਪਕ ਮਿਸ਼ਰਾ, ਖਰਚਾ ਨਿਗਰਾਨ ਅਖਲੇਸ਼ ਕੁਮਾਰ ਯਾਦਵ, ਮੈਡਮ ਨੰਦਨੀ ਆਰ ਨਾਇਰ, ਜਨਰਲ ਨਿਗਰਾਨ ਡਾ. ਐਸ ਪ੍ਰਭਾਕਰ ਅਤੇ ਪੁਲਿਸ ਨਿਗਰਾਨ ਬੀ. ਸ਼ੰਕਰ ਜੈਸਵਾਲ ਨਾਲ ਸਮੁੱਚੀ ਚੋਣ ਪ੍ਰਕਿਰਿਆਂ ਸਬੰਧੀ ਜਾਣੂ ਕਰਵਾਉਂਦਿਆਂ ਮੀਟਿੰਗ ਦੌਰਾਨ ਸਾਂਝੀ ਕੀਤੀ।

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਪਿੰਡ ਝੁੰਬਾ ਵਿਖੇ ਵਿਰੋਧ

ਮੀਟਿੰਗ ਮੌਕੇ ਮੌਜੂਦ ਅਬਜ਼ਰਵਰਾਂ ਨੇ ਲੋਕ ਸਭਾ ਹਲਕੇ ਅੰਦਰ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਹੁਣ ਤੱਕ ਦੀ ਸਮੁੱਚੀ ਚੋਣ ਗਤੀਵਿਧੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਮੀਦ ਜਤਾਈ ਕਿ ਚੋਣ ਕਾਰਜਾਂ ’ਚ ਜੁਟਿਆ ਚੋਣ ਅਮਲਾ ਚੋਣਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਉਣਗੇ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਸਮੁੱਚੇ ਕਾਰਜਾਂ, ਪੋਲਿੰਗ ਵਾਲੇ ਦਿਨ ਕੀਤੇ ਜਾਣ ਵਾਲੇ ਪ੍ਰਬੰਧਾਂ, ਈਵੀਐਮ ਤੇ ਵੀਵੀਪੈਟ ਮਸ਼ੀਨਾਂ, ਪੋਲਿੰਗ ਸਟੇਸ਼ਨਾਂ, ਪੋਲਿੰਗ ਤੇ ਕਾਊਟਿੰਗ ਸਟਾਫ, ਰੈਂਡਮਾਈਜੇਸ਼ਨ, ਸਟਰਾਂਗ ਰੂਮਾਂ, ਹੁਣ ਤੱਕ ਜ਼ਬਤ ਕੀਤੀਆਂ ਗਈਆਂ ਗੈਰ ਕਾਨੂੰਨੀ ਵਸਤਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਤਾਇਨਾਤ ਕੀਤੇ ਮਾਈਕਰੋ ਅਬਜ਼ਰਬਰਾਂ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ED ਵੱਲੋਂ ਪੰਜਾਬ ‘ਚ ਕੀਤੀ ਗਈ ਰੇਡ ‘ਚ 3 ਕਰੋੜ ਬਰਾਮਦ

ਇਸ ਮੌਕੇ ਆਰਓ-ਕਮ-ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ, ਆਰਓ-ਕਮ-ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ, ਐਸਐਸਪੀ ਬਠਿੰਡਾ ਦੀਪਕ ਪਾਰੀਕ ਅਤੇ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਵਲੋਂ ਵੀ ਚੋਣਾਂ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਮੀਟਿੰਗ ਦੌਰਾਨ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਰਾਹੁਲ, ਵਧੀਕ ਜ਼ਿਲ੍ਹਾ ਚੋਣ ਅਫਸਰ ਲਤੀਫ ਅਹਿਮਦ ਅਤੇ ਵੱਖ-ਵੱਖ ਹਲਕਿਆਂ ਨਾਲ ਸਬੰਧਤ ਏਆਰਓਜ਼ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

 

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਦੌੜਾਕ “ਟਿੰਵਕਲ ਚੌਧਰੀ”ਨੇ ਚਾਂਦੀ ਦਾ ਤਗਮਾ ਜਿੱਤਿਆ

0

ਤਲਵੰਡੀ ਸਾਬੋ, 29 ਮਈ : ਖੇਡਾਂ ਦੇ ਖੇਤਰ ਵਿੱਚ ਨਵੇਂ ਦਸਹਿੱਦੇ ਸਥਾਪਿਤ ਕਰ ਰਹੀ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੀ ਦੌੜਾਕ ਟਿਵੰਕਲ ਚੌਧਰੀ ਨੇ ਕਲਿੰਗਾ ਸਟੇਡੀਅਮ ਭੁਵਨੇਸ਼ਵਰ ਉੜੀਸਾ ਵਿਖੇ ਆਯੋਜਿਤ 27ਵੀਂ ਨੈਸ਼ਨਲ ਫੈਡਰੇਸ਼ਨ ਸੀਨੀਅਰ ਐਥਲੈਟਿਕ ਚੈਂਪੀਅਨਸ਼ਿਪ-2024 ਵਿੱਚ ਰਨਰ-ਅੱਪ ਰਹਿ ਕੇ ‘ਵਰਸਿਟੀ ਦੀ ਝੋਲੀ ਵਿੱਚ ਚਾਂਦੀ ਦਾ ਤਗਮਾ ਪਾਇਆ।ਇਸ ਮੌਕੇ ਵਧਾਈ ਸੰਦੇਸ਼ ਵਿੱਚ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਅਧਿਕਾਰੀਆਂ, ਖਿਡਾਰੀਆਂ, ਕੋਚ ਸਾਹਿਬ ਨੂੰ ਵਧਾਈ ਦਿੰਦੇ ਹੋਏ ਆਪਣੇ ਟੀਚੇ ਹੋਰ ਉੱਚੇ ਕਰਨ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਚ ਨਰਿੰਦਰ ਗਿੱਲ, ਸਰਬਜੀਤ ਸਿੰਘ ਦੀ ਦੇਖ-ਰੇਖ ਹੇਠ ਟਿਵੰਕਲ ਨੇ 800 ਮੀਟਰ ਦੀ ਦੌੜ 2:03:94 ਸੈਕਿੰਡ ਵਿੱਚ ਪੂਰੀ ਕੀਤੀ।

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਪਿੰਡ ਝੁੰਬਾ ਵਿਖੇ ਵਿਰੋਧ

ਉਨ੍ਹਾਂ ਦੱਸਿਆ ਕਿ ਉਹ ਦਿੱਲੀ ਦੀ ਖਿਡਾਰਨ ਚੰਦਾ ਤੋਂ 2:02:62 ਸੈਕਿੰਡ ਸਮੇਂ ਤੋਂ ਮਾਮੂਲੀ ਫਰਕ ਨਾਲ ਪਿਛੜ ਗਈ। ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਖਿਡਾਰਨ ਅਮਨਦੀਪ ਕੌਰ ਨੇ 2:07:66 ਸੈਕਿੰਡ ਵਿੱਚ ਦੌੜ ਪੂਰੀ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਡਾ. ਸ਼ਰਮਾ ਨੇ ਜੀ.ਕੇ.ਯੂ. ਦੇ ਐਥਲੀਟਾਂ ਵੱਲੋਂ ਰਾਸ਼ਟਰੀ ਪੱਧਰ ਤੇ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਦੀ ਗੱਲ ਕਰਦਿਆਂ ਦੱਸਿਆ ਕਿ ਵਰਸਿਟੀ ਨੇ ਇਲਾਕੇ ਦੇ ਖਿਡਾਰੀਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਐਥਲੈਟਿਕ ਅਕਾਦਮੀ ਵੀ ਸ਼ੁਰੂ ਕੀਤੀ ਹੈ, ਜਿਸ ਵਿੱਚ ਅਭਿਆਸ ਅਤੇ ਉੱਤਮ ਕੋਚਿੰਗ ਸਦਕਾ ਖਿਡਾਰੀਆਂ ਦੇ ਖੇਡ ਪੱਧਰ ਵਿੱਚ ਕਾਫੀ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ।

 

ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤੁਸੀਂ ਸਾਡਾ ਸਾਥ ਦਿਓ!

0

ਸ੍ਰੀ ਅਨੰਦਪੁਰ ਸਾਹਿਬ, 29 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਮੋਰਿੰਡਾ ਵਿਖੇ ਇਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕੀਤਾ ਅਤੇ ਲੋਕਾਂ ਨੂੰ ’ਆਪ’ ਉਮੀਦਵਾਰ ਮਾਲਵਿੰਦਰ ਕੰਗ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਪਵਿੱਤਰ ਅਤੇ ਇਤਿਹਾਸਕ ਹੈ। ਇਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਅਸਥਾਨ ਹੈ, ਜਿਨ੍ਹਾਂ ਨੇ ਸਾਨੂੰ ਹਮੇਸ਼ਾ ਜ਼ੁਲਮ ਦੇ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਮਾਨ ਨੇ ਕਿਹਾ ਕਿ ਅੱਜ ਅਸੀਂ ਤਾਨਾਸ਼ਾਹੀ ਵਿਰੁੱਧ ਲੜ ਰਹੇ ਹਾਂ ਅਤੇ ਸਾਨੂੰ ਤੁਹਾਡੇ ਸਮਰਥਨ ਦੀ ਲੋੜ ਹੈ। ਇਸ ਲੜਾਈ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦਿਓ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਪਾਰਲੀਮੈਂਟ ਵਿੱਚ ਆਪਣਾ ਨੁਮਾਇੰਦਾ ਵਜੋਂ ਚੁਣੋ।

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਪਿੰਡ ਝੁੰਬਾ ਵਿਖੇ ਵਿਰੋਧ

ਮਾਨ ਨੇ ਕਿਹਾ ਕਿ ਉਹ 20-25 ਦਿਨਾਂ ਵਿੱਚ 100 ਤੋਂ ਵੱਧ ਰੈਲੀਆਂ ਕਰ ਚੁੱਕੇ ਹਨ ਅਤੇ ਉਹ ਉਦੋਂ ਤੱਕ ਨਹੀਂ ਥੱਕਣਗੇ ਜਦੋਂ ਤੱਕ ਉਹ ਪੰਜਾਬ ਵਿੱਚੋਂ ਅਕਾਲੀ, ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਨਹੀਂ ਕਰ ਦਿੰਦੇ। ਉਨ੍ਹਾਂ ਕਿਹਾ, ਮੈਂ ਆਪਣੇ ਜਾਂ ਆਪਣੇ ਪਰਿਵਾਰ ਲਈ ਵੋਟ ਨਹੀਂ ਮੰਗ ਰਿਹਾ, ਮੈਂ ਤੁਹਾਡੇ, ਤੁਹਾਡੇ ਬੱਚਿਆਂ ਅਤੇ ਉਨ੍ਹਾਂ ਦੇ ਭਵਿੱਖ ਲਈ ਵੋਟ ਮੰਗ ਰਿਹਾ ਹਾਂ। ਲੋਕਾਂ ਦੀ ਮੰਗ ’ਤੇ ਮਾਨ ਨੇ ਆਪਣੀ ਮਸ਼ਹੂਰ ਕਿੱਕਲੀ-2 ਵੀ ਸੁਣਾਈ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਜੀਜੇ ਨੂੰ ਪਾਰਟੀ ’ਚੋਂ ਕੱਢ ਦਿੱਤਾ, ਹੁਣ ਖਬਰ ਆ ਰਹੀ ਹੈ ਕਿ ਬਿਕਰਮ ਮਜੀਠੀਆ ਆਪਣੇ ਜੀਜੇ ਨੂੰ ਕੱਢਣ ਲਈ ਤਿਆਰ ਹਨ। ਕਾਂਗਰਸ ’ਤੇ ਤੰਜ ਕਸਦਿਆਂ ਮਾਨ ਨੇ ਕਿਹਾ ਕਿ ਤਿੰਨ ਸੰਸਦੀ ਚੋਣਾਂ ’ਚ ਇਹ ਉਨ੍ਹਾਂ ਦਾ ਤੀਜਾ ਉਮੀਦਵਾਰ ਹੈ। ਪਹਿਲਾਂ ਰਵਨੀਤ ਬਿੱਟੂ, ਫਿਰ ਮਨੀਸ਼ ਤਿਵਾੜੀ ਹੁਣ ਵਿਜੈ ਇੰਦਰ ਸਿੰਗਲਾ। ਉਨ੍ਹਾਂ ਕਿਹਾ ਕਿ ਕਾਂਗਰਸ ਸ੍ਰੀ ਆਨੰਦਪੁਰ ਸਾਹਿਬ ਦੇ ਵੋਟਰਾਂ ਦਾ ਸਤਿਕਾਰ ਨਹੀਂ ਕਰਦੀ ਅਤੇ ਇਹ ਸਮਝਦੀ ਹੈ ਕਿ ਉਹ ਕਿਸੇ ਨੂੰ ਵੀ ਇੱਥੇ ਭੇਜ ਸਕਦੀ ਹੈ।

ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ

ਪੰਜਾਬ ਦੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਦਿਆਂ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ 1 ਨਵੰਬਰ ਨੂੰ ਲੁਧਿਆਣਾ ਵਿਖੇ ਬਹਿਸ ਕਰਵਾਈ, ਪਰ ਕੋਈ ਵਿਰੋਧੀ ਨੇਤਾ ਨਹੀਂ ਆਇਆ। ਮਾਨ ਨੇ ਭਾਜਪਾ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰਾਂ ਨੇ ਮੈਨੂੰ ਪੁੱਛਿਆ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ’ਚ ਕਿਵੇਂ ਰੋਕਿਆ। ਮੈਂ ਕਿਹਾ ਕਮਲ ਚਿੱਕੜ ਵਿੱਚ ਖਿੜਦਾ ਹੈ, ’ਝਾੜੂ’ ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ । ਮਾਨ ਨੇ ਕਿਹਾ ਕਿ ਇੱਕ ਸੰਸਦ ਮੈਂਬਰ ਨੂੰ ਇੱਕ ਸਾਲ ਵਿੱਚ ਵਿਕਾਸ ਲਈ 5 ਕਰੋੜ ਰੁਪਏ ਮਿਲਦੇ ਹਨ, ‘ਆਪ’ ਦੇ 20 ਸੰਸਦ ਮੈਂਬਰ ਹਰ ਸਾਲ 100 ਕਰੋੜ ਰੁਪਏ ਪੰਜਾਬ ਵਿੱਚ ਲਿਆਉਣਗੇ। ਮਾਨ ਨੇ ਕਿਹਾ ਕਿ ਸਰਵੇਖਣ ਦਿਖਾ ਰਹੇ ਹਨ ਕਿ ’ਆਪ’ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਜਿੱਤ ਰਹੀ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੰਗ ਨੂੰ ਰਿਕਾਰਡ ਵੋਟਾਂ ਦੇ ਫ਼ਰਕ ਨਾਲ ਜਿਤਾਉਣ।

 

ਜਸਵੰਤ ਸਿੰਘ ਗੱਜਣ ਮਾਜਰਾ ਨੂੰ ਸੁਪਰੀਮ ਕੋਰਟ ਦੀ ਕੋਰੀ ਨਾਂਹ

ਨਵੀਂ ਦਿੱਲੀ, 29 ਮਈ: ਅਮਰਗੜ੍ਹ ਤੋਂ ਆਮ ਅਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਲਹਾਲ ਕਿਸੇ ਕਿਸਮ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਦੱਸ ਦਈਏ ਕਿ ਗੱਜਣ ਮਾਜਰਾ ਵੱਲੋਂ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਅੰਤਰਿਮ ਰਿਹਾਈ ਦੀ ਮੰਗ ਕੀਤੀ ਗਈ ਸੀ। ਪਰ ਫਿਲਹਾਲ ਸੁਪਰੀਮ ਕੋਰਟ ਨੇ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਪਿੰਡ ਝੁੰਬਾ ਵਿਖੇ ਵਿਰੋਧ

ਜਸਟਿਸ ਸੰਜੇ ਕਰੋਲ ਅਤੇ ਜਸਟਿਸ ਅਰਵਿੰਦ ਕੁਮਾਰ ਦੀ ਛੁੱਟੀ ਵਾਲੇ ਬੈਂਚ ਨੇ ਸਾਬਕਾ ਪੱਖ ਦੇ ਹੁਕਮ (ਦੂਜੇ ਪੱਖ ਨੂੰ ਸੁਣੇ ਬਿਨਾਂ ਹੁਕਮ) ਰਾਹੀਂ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਜਸਵੰਤ ਸਿੰਘ ਗੱਜਣ ਮਾਜਰਾ ਮਾਲੇਰਕੋਟਲਾ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਸ ‘ਤੇ ਆਪਣੀ ਕੰਪਨੀ ਨੂੰ ਦਿੱਤੇ ਗਏ ਕਰਜ਼ੇ ਦੀ ਦੁਰਵਰਤੋਂ ਕਰਕੇ ਬੈਂਕਾਂ ਨੂੰ 40 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।