Home Blog Page 1646

ਬਠਿੰਡਾ ਦੇ ਇੱਕ ਹੋਟਲ ਵਿੱਚ ਰੁਕੇ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌ.ਤ

0

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ
ਬਠਿੰਡਾ, 28 ਮਈ : ਸ਼ਹਿਰ ਦੇ ਸਥਾਨਕ ਨਾਮਦੇਵ ਰੋਡ ’ਤੇ ਸਥਿਤ ਹੋਟਲ ਫ਼ਰਾਈਡੇ ਵਿਚ ਰੁਕੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋਣ ਦੀ ਸੂਚਨਾ ਆਈ ਹੈ। ਘਟਨਾ ਦਾ ਪਤਾ ਲੱਗਦੇ ਹੀ ਸਿਵਲ ਲਾਈਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਨੁਜ ਕੁਮਾਰ (30 ) ਪੁੱਤਰ ਅਸ਼ੋਕ ਕੁਮਾਰ ਵਾਸੀ ਅਬੋਹਰ ਦੇ ਤੌਰ ’ਤੇ ਹੋਈ ਹੈ। ਹੋਟਲ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਉਕਤ ਨੌਜਵਾਨ ਬੀਤੀ ਸ਼ਾਮ ਹੋਟਲ ਦੇ ਵਿੱਚ ਰੁਕਣ ਲਈ ਆਇਆ ਸੀ ਅਤੇ ਉਨ੍ਹਾਂ ਵੱਲੋਂ ਪੂਰੇ ਦਸਤਾਵੇਜ਼ ਲੈਣ ਤੋਂ ਬਾਅਦ ਕਮਰਾ ਦਿੱਤਾ ਸੀ।

ਮਾਨਸਾ ’ਚ ਬਿਨ੍ਹਾਂ ਪ੍ਰਚਾਰ ਕੀਤੇ ਵਾਪਸ ਹੋਈ ਕੇਂਦਰੀ ਮੰਤਰੀ

ਮੰਗਲਵਰ ਸਵੇਰੇ ਜਦੋਂ ਕਾਫੀ ਦੇਰ ਤੱਕ ਉਸ ਨੇ ਕਮਰੇ ਦਰਵਾਜਾ ਨਾ ਖੋਲਿਆ ਤਾਂ ਸਿਵਲ ਲਾਈਨ ਪੁਲੀਸ ਨੂੰ ਸੂਚਨਾ ਦਿੱਤੀ ਗਈ। ਪੁਲੀਸ ਦੀ ਹਾਜ਼ਰੀ ਵਿੱਚ ਦਰਵਾਜ਼ਾ ਤੋੜਿਆ ਤਾਂ ਨੌਜਵਾਨ ਬੈੱਡ ’ਤੇ ਮ੍ਰਿਤਕ ਪਾਇਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ ਅਤੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲੀਸ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

 

ਮਾਨਸਾ ’ਚ ਬਿਨ੍ਹਾਂ ਪ੍ਰਚਾਰ ਕੀਤੇ ਵਾਪਸ ਹੋਈ ਕੇਂਦਰੀ ਮੰਤਰੀ

0

ਭਾਜਪਾ ਉਮੀਦਵਾਰ ਦਾ ਦਾਅਵਾ ਪ੍ਰਸ਼ਾਸਨ ਨੇ ਪੈਦਾ ਕੀਤੀਆਂ ਰੁਕਾਵਟਾਂ
ਪ੍ਰਸ਼ਾਸਨ ਦਾ ਦਾਅਵਾ: ਮੰਨਜੂਰੀ ਦੇਣ ਦੇ ਨਾਲ-ਨਾਲ ਸਾਰੇ ਇੰਤਜਾਮ ਕੀਤੇ ਸਨ ਪੂਰੇ
ਮਾਨਸਾ, 28 ਮਈ: ਕੇਂਦਰੀ ਮੰਤਰੀ ਸਮਿਰਤੀ ਇਰਾਨੀ ਨੂੰ ਅੱਜ ਇੱਥੇ ਭਾਜਪਾ ਉਮੀਦਵਾਰ ਦੇ ਹੱਕ ਵਿਚ ਰੱਖੀ ਚੋਣ ਰੈਲੀ ਵਿਚ ਬਿਨ੍ਹਾਂ ਸੰਬੋਧਨ ਕੀਤੇ ਹੀ ਵਾਪਸ ਮੁੜਣਾ ਪਿਆ ਹੈ। ਇਸ ਰੈਲੀ ਦੀਆਂ ਤਿਆਰੀਆਂ ਦੇ ਲਈ ਪਿਛਲੇ ਕਈ ਦਿਨਾਂ ਤੋਂ ਹੀ ਭਾਜਪਾ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪ੍ਰੰਤੂ ਕੇਂਦਰੀ ਮੰਤਰੀ ਦੇ ਵਾਪਸ ਮੁੜ ਜਾਣ ਕਾਰਨ ਵਰਕਰਾਂ ਵਿਚ ਨਿਰਾਸਾ ਦੇਖਣ ਨੂੂੰ ਮਿਲੀ। ਉਧਰ ਪਾਰਟੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਸ਼੍ਰੀਮਤੀ ਇਰਾਨੀ ਦੀ ਵਾਪਸੀ ਦਾ ਤੋੜਾ ਜ਼ਿਲ੍ਹਾ ਪ੍ਰਸ਼ਾਸਨ ਸਿਰ ਝਾੜਿਆ ਗਿਆ ਹੈ। ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਮਲੂਕਾ ਨੇ ਦਾਅਵਾ ਕੀਤਾ ਕਿ ‘‘ ਪ੍ਰਸ਼ਾਸਨ ਵੱਲੋਂ ਸਰਕਾਰ ਦੀ ਸ਼ਹਿ ’ਤੇ ਰੁਕਾਵਟਾਂ ਖੜੀਆਂ ਕੀਤੀਆਂ ਗਈਆਂ ਕਿ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਨਾ ਹੋ ਸਕੇ।’’ ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਅਪਣਾ ਪੱਖ ਰੱਖਦਿਆਂ ਦਾਅਵਾ ਕੀਤਾ ਹੈ ਕਿ ਕੇਂਦਰੀ ਮੰਤਰੀ ਦੇ ਹੈਲੀਕਾਪਟਰ ਦੇ ਉਤਰਨ ਨੂੂੰ ਨਾ ਸਿਫਰ ਮੰਨਜੂਰੀ ਦਿੱਤੀ ਗਈ ਸੀ, ਬਲਕਿ ਉਸ ਜਗ੍ਹਾਂ ਸਵੇਰ ਤੋਂ ਹੀ ਪੁਲਿਸ ਵੀ ਤੈਨਾਤ ਕੀਤੀ ਹੋਈ ਸੀ ਪ੍ਰੰਤੂ ਹੈਲੀਕਾਪਟਰ ਲੈਂਡ ਕਿਉਂ ਨਹੀਂ ਹੋਇਆ, ਇਸਦੇ ਬਾਰੇ ਮਾਣਯੋਗ ਮੰਤਰੀ ਸਾਹਿਬਾ ਹੀ ਦੱਸ ਸਕਦੇ ਹਨ।

ਭਗਵੰਤ ਮਾਨ ਦਾ ਵੱਡਾ ਐਲਾਨ:ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ

ਦਸਣਾ ਬਣਦਾ ਹੈ ਕਿ ਭਾਜਪਾ ਵੱਲੋਂ ਬਾਦਲਾਂ ਦੇ ਗੜ੍ਹ ’ਚ ਕੁੱਝ ਵੱਡਾ ਕਰਨ ਦੇ ਇਰਾਦੇ ਨਾਲ ਇਸ ਚੋਣ ਨੂੰ ਜੰਗ ਦੀ ਤਰ੍ਹਾਂ ਲਿਆ ਜਾ ਰਿਹਾ ਹੈ ਤੇ ਦੋ ਦਿਨ ਪਹਿਲਾਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਬਠਿੰਡਾ ਦੇ ਵਿਚ ਪਰਮਪਾਲ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਕੇ ਗਏ ਹਨ। ਗੌਰਤਲਬ ਹੈ ਕਿ ਪੰਜਾਬ ਦੇ ਵਿਚ ਪਹਿਲੀ ਵਾਰ ਬਿਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਲੜ ਰਹੀ ਭਾਰਤੀ ਜਨਤਾ ਪਾਰਟੀ ਵੱਲੋਂ ਅਪਣੇ ਪੈਰ ਜਮਾਉਣ ਦੇ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹਿਤ ਅਮਿਤ ਸ਼ਾਹ ਅਤੇ ਹੋਰਨਾਂ ਕੇਂਦਰੀ ਮੰਤਰੀਆਂ ਤੇ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਪੰਜਾਬ ਵਿਚ ਲਗਾਤਾਰ ਆਮਦ ਜਾਰੀ ਹੈ।

ਭਗਵੰਤ ਮਾਨ ਦਾ ਵੱਡਾ ਐਲਾਨ:ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ

0

ਮਾਨ ਨੇ ਆਪਣੇ ਗ੍ਰਹਿ ਵਿਧਾਨ ਸਭਾ ਹਲਕਾ ਧੂਰੀ ਵਿੱਚ ’ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ
ਸੰਗਰੂਰ, 28 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ‘‘ਜਲਦੀ ਹੀ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਬਜਾਏ 1100 ਰੁਪਏ ਪ੍ਰਤੀ ਮਹੀਨਾ ਮਿਲਣਗੇ। ’’ ਸ: ਮਾਨ ਅੱਜ ‘ਆਪ’ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਆਪਣੇ (ਮਾਨ) ਹਲਕੇ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਜਲੀ ਸਬਸਿਡੀ ਤੋਂ 6000-7000 ਕਰੋੜ ਰੁਪਏ ਬਚਾਏਗੀ। ਇਸ ਪੈਸੇ ਨਾਲ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਸਿਰਫ 5500 ਕਰੋੜ ਦੀ ਲੋੜ ਹੈ, ਪਰੰਤੂ ਅਸੀਂ ਜ਼ਿਆਦਾ ਬੱਚਤ ਕਰ ਰਹੇ ਹਾਂ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਹੋਰ ਸਹੂਲਤਾਂ ਮਿਲ ਸਕੇ। ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 1100 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਰਾਘਵ ਚੱਢਾ ਨੇ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ, ਸਾਹਨੇਵਾਲ ’ਚ ਕੀਤਾ ਰੋਡ ਸ਼ੋਅ

ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਨਹੀਂ ਥੱਕਣਗੇ ਜਦੋਂ ਤੱਕ ਪੰਜਾਬ ਵਿੱਚੋਂ ਅਕਾਲੀ, ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਨਹੀਂ ਕਰ ਦਿੰਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਾਡੀਆਂ ਤਿੰਨ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹਰ ਨੌਕਰੀ ਯੋਗਤਾ ਦੇ ਆਧਾਰ ’ਤੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਦੇ ਇੱਕ ਪਿੰਡ ਕਰੰਡੀ ਦੇ 40 ਲੋਕਾਂ ਨੂੰ ‘ਆਪ’ਸਰਕਾਰ ਵਿੱਚ ਸਰਕਾਰੀ ਨੌਕਰੀਆਂ ਮਿਲੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਘਰ-ਘਰ ਬਿਜਲੀ ਮੁਫ਼ਤ ਹੈ। ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਲਈ ਦਿਨ ਵੇਲੇ ਲੋੜੀਂਦੀ ਬਿਜਲੀ ਵੀ ਮਿਲ ਰਹੀ ਹੈ।

ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਕੀਤੀ ਅਪੀਲ, ਕਿਹਾ- ਸਾਨੂੰ ਸਾਰੀਆਂ 13 ਦੀਆਂ 13 ਸੀਟਾਂ ਦਿਓ, ਫੇਰ ਲੋਕ ਸਭਾ ’ਚ ਗੂੰਜੇਗਾ ਪੰਜਾਬ

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੀਆ ਹੈ ਜਿਸ ਦਾ ਨਾਂ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਰੱਖਿਆ ਹੈ। ਮਾਨ ਨੇ ਕਿਹਾ ਕਿ ਹਰੇ ਕਾਰਡ, ਨੀਲੇ ਕਾਰਡ, ਲਾਲ ਕਾਰਡ ਅਤੇ ਪੀਲੇ ਕਾਰਡ ਨਾਲ ਗਰੀਬੀ ਦੂਰ ਨਹੀਂ ਕੀਤੀ ਜਾ ਸਕਦੀ, ਬਲਕਿ ਸਿੱਖਿਆ ਰਾਹੀਂ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮਿਨੈਂਸ ਵਿੱਚ ਬਦਲ ਰਹੇ ਹਨ ਜਿੱਥੇ ਗਰੀਬਾਂ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲੇਗੀ। ਇਸੇ ਤਰ੍ਹਾਂ ਅਸੀਂ ਆਮ ਆਦਮੀ ਕਲੀਨਿਕ ਵੀ ਖੋਲ੍ਹ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰ ਰਹੇ ਹਾਂ। ਮਾਨ ਨੇ ਕਿਹਾ ਕਿ ਉਹ ਤਾਨਾਸ਼ਾਹੀ, ਭਾਜਪਾ ਅਤੇ ਕੇਂਦਰ ਦੇ ਖਿਲਾਫ਼ ਇਕੱਲੇ ਲੜ ਰਹੇ ਹਨ। ਉਹ ਆਪਣੇ ਸੂਬੇ ਅਤੇ ਲੋਕਾਂ ਦੇ ਹੱਕਾਂ ਲਈ ਪੰਜਾਬ ਦੇ ਰਾਜਪਾਲ ਅਤੇ ਹਰ ਵਿਰੋਧੀ ਨਾਲ ਲੜ ਰਹੇ ਹਨ।

ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ 13 ਹੋਰ ਹੱਥ ਅਤੇ ਆਵਾਜ਼ਾਂ ਦੇ ਕੇ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕ ਕ੍ਰਾਂਤੀਕਾਰੀ ਹਨ ਅਤੇ ਮਾਨ ਨੂੰ ਉਨ੍ਹਾਂ ’ਤੇ ਪੂਰਾ ਭਰੋਸਾ ਹੈ। ਮਾਨ ਨੇ ਕਿਹਾ ਕਿ ਸੰਗਰੂਰ ਖ਼ਾਸ ਕਰਕੇ ਧੂਰੀ ਉਨ੍ਹਾਂ ਲਈ ਖ਼ਾਸ ਹੈ। ਉਨ੍ਹਾਂ ਕਿਹਾ ਕਿ 2014 ਅਤੇ 2019 ਵਿੱਚ ਸੰਗਰੂਰ ਦੇ ਲੋਕਾਂ ਨੇ ਉਨ੍ਹਾਂ ਨੂੰ ਸੰਸਦ ਵਿੱਚ ਭੇਜਿਆ ਸੀ। 2022 ਵਿੱਚ ਧੂਰੀ ਦੇ ਲੋਕਾਂ ਨੇ ਮੈਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ। ਉਨ੍ਹਾਂ ਕਿਹਾ ਕਿ ਉਹ ਧੂਰੀ ਅਤੇ ਇੱਥੋਂ ਦੇ ਲੋਕਾਂ ਦੇ ਨੁਮਾਇੰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਗ੍ਰਹਿ ਹਲਕੇ ਦੇ ਵਿਕਾਸ ਲਈ ਹਮੇਸ਼ਾ ਪਹਿਲ ਦੇਣਗੇ। ਮਾਨ ਨੇ ਕਿਹਾ ਕਿ ਉਹ ਸੰਗਰੂਰ ਦੇ ਲੋਕਾਂ ’ਤੇ ਭਰੋਸਾ ਕਰਦੇ ਹਨ, ਉਹ ਕ੍ਰਾਂਤੀਕਾਰੀ ਲੋਕ ਹਨ, ਉਹ ਇੱਕ ਵਾਰ ਫਿਰ ਇਤਿਹਾਸ ਰਚਣਗੇ ਅਤੇ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਸੰਸਦ ’ਚ ਭੇਜਣਗੇ।

ਰਾਠੌੜ ਭਾਈਚਾਰੇ ਵੱਲੋਂ ਜਥੇਦਾਰ ਖੁੱਡੀਆਂ ਨੂੰ ਸਮਰਥਨ ਦੇਣ ਦਾ ਐਲਾਨ

ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਦੋਂ ਉਹ ਰੋਜ਼ਾਨਾ 30 ਦੇ ਕਰੀਬ ਪਿੰਡਾਂ ਵਿੱਚ ਜਾਂਦੇ ਹਨ ਤਾਂ ਲੋਕ ਮਾਨ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਖ਼ੁਦ ਹੀ ਬੋਲ ਕੇ ਦੱਸਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਆਪਣਾ ਪੁੱਤ ਅਤੇ ਭਰਾ ਸਮਝ ਕੇ ਵੋਟ ਪਾਉਣ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੇ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਅਵਾਜ਼ ਸੰਸਦ ਵਿਚ ਬੁਲੰਦ ਕਰਾਂਗਾ।

 

ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਬਣਾਵਾਂਗੇ ਕਾਨੂੰਨ: ਸੁਖਬੀਰ ਬਾਦਲ

0

ਰਾਮਾ ਮੰਡੀ, 28 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਨਸ਼ਾ ਤਸਕਰਾਂ ਤੇ ਗੈਂਗਸਰਾਂ ਨੂੰ ਫਾਂਸੀ ਦੇਣ ਲਈ ਕਾਨੂੰਨ ਬਣਾ ਕੇ ਇਹਨਾਂ ਮਸਲਿਆਂ ਨੂੰ ਹਮੇਸ਼ਾ ਲਈ ਖ਼ਤਮ ਕਰਾਂਗੇ। ਅਕਾਲੀ ਦਲ ਦੇ ਪ੍ਰਧਾਨ ਨੇ ਹਰਸਿਮਰਤ ਕੌਰ ਬਾਦਲ ਦੇ ਨਾਲ ਰਲ ਕੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਤੁਹਾਨੂੰ ਗਰੰਟੀ ਦਿੰਦਾ ਹਾਂ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਕੋਈ ਵੀ ਨਸ਼ਾ ਤਸਕਰ ਤੇ ਗੈਂਗਸਟਰ ਨਹੀਂ ਰਹਿਣਗੇ। ਉਹਨਾਂ ਕਿਹਾ ਕਿ ਅਸੀਂ ਨਾ ਸਿਰਫ ਇਹਨਾਂ ਘਿਨੌਣਾ ਅਪਰਾਧਾਂ ਲਈ ਫਾਂਸੀ ਦੀ ਸਜ਼ਾ ਦੀ ਸ਼ੁਰੂਆਤ ਕਰਾਂਗੇ ਬਲਕਿ ਅਜਿਹੇ ਸਾਰੇ ਅਪਰਾਧੀਆਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕਰਾਂਗੇ। ਉਹਨਾਂ ਕਿਹਾ ਕਿ ਇਹਨਾਂ ਦੇ ਕੇਸਾਂ ਦੀ ਤੇਜ਼ ਰਫਤਾਰ ਸੁਣਵਾਈ ਵਾਸਤੇ ਫਾਸਟ ਟਰੈਕ ਕੋਰਟਾਂ ਸਥਾਪਿਤ ਕੀਤੀਆਂ ਜਾਣਗੀਆਂ।

ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਕੀਤੀ ਅਪੀਲ, ਕਿਹਾ- ਸਾਨੂੰ ਸਾਰੀਆਂ 13 ਦੀਆਂ 13 ਸੀਟਾਂ ਦਿਓ, ਫੇਰ ਲੋਕ ਸਭਾ ’ਚ ਗੂੰਜੇਗਾ ਪੰਜਾਬ

ਉਹਨਾਂ ਐਲਾਨ ਕੀਤਾ ਕਿ ਜਿਹੜੇ ਆਪ ਵਿਧਾਇਕਾਂ ਤੇ ਅਹੁਦੇਦਾਰਾਂ ਨੇ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕੀਤੀ ਤੇ ਉਹਨਾਂ ਤੋਂ ਮਹੀਨੇ ਲਏ ਹਨ, ਉਹ ਵੀ ਬਖਸ਼ੇ ਨਹੀਂ ਜਾਣਗੇ।ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਸਰਕਾਰੀ ਨੌਕਰੀਆਂ ਬਾਹਰਲਿਆਂ ਨੂੰ ਦੇਣ ਦੇ ਰੁਝਾਨ ਨੂੰ ਬੰਦ ਕਰੇਗੀ। ਉਹਨਾਂ ਕਿਹਾ ਕਿ ਅਸੀਂ ਪ੍ਰਾਈਵੇਟ ਅਦਾਰਿਆਂ ਲਈ ਵੀ ਇਹ ਲਾਜ਼ਮੀ ਕਰਾਂਗੇ ਕਿ ਉਹ ਆਪਣੇ ਅਦਾਰਿਆਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣ। ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਚੋਣ ਕਈ ਮਾਮਲਿਆਂ ਵਿਚ ਵਿਸ਼ੇਸ਼ ਹੈ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਿੱਖ ਸੰਗਤ ਸਪਸ਼ਟ ਸੰਦੇਸ਼ ਦੇਵੇ ਕਿ ਅਸੀਂ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ। ਉਹਨਾਂ ਕਿਹਾ ਕਿਸਾਨੂੰ ਇਕਜੁੱਟ ਹੋ ਕੇ ਆਰ ਐਸ ਐਸ ਨੂੰ ਸਾਡੇ ਧਾਰਮਿਕ ਅਦਾਰਿਆਂ ਵਿਚੋਂ ਕੱਢਣਾ ਪਵੇਗਾ।

ਭਾਜਪਾ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

ਉਹਨਾਂ ਨੇ ਦੱਸਿਆ ਕਿ ਕਿਵੇਂ ਆਰ ਐਸ ਐਸ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਤਖਤ ਸ੍ਰੀ ਪਟਨਾ ਸਾਹਿਬ ’ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ 1 ਜੂਨ ਨੂੰ ਵੋਟਾਂ ਪਾਉਣ ਵੇਲੇ 1 ਜੂਨ 1984 ਦਾ ਦਿਨ ਯਾਦ ਰੱਖਣ ਜਦੋਂ ਇੰਦਰਾ ਗਾਂਧੀ ਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਸੀ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਨੂੰ ਆਖਿਆ ਕਿ ਉਹ ਸੂਬੇ ਦੇ ਦਰਿਆਈ ਪਾਣੀਆਂ, ਚੰਡੀਗੜ੍ਹ ਦੇ ਰੁਤਬੇ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਦੇ ਮਾਮਲੇ ’ਤੇ ਆਪਣੇ ਸਟੈਂਡ ਸਪਸ਼ਟ ਕਰਨ। ਉਹਨਾਂ ਭਾਜਪਾ ਨੂੰ ਆਖਿਆਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਆਪਣਾ ਸਟੈਂਡ ਬਦਲ ਲੈਣ ਬਾਰੇ ਜਵਾਬ ਦੇਵੇ ਕਿਉਂਕਿ 2019 ਵਿਚ ਇਹਨਾਂ ਦੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਕੀਤਾ ਸੀ।ਇਸ ਮੌਕੇ ਸੀਨੀਅਰ ਆਗੂ ਹਰਗੋਬਿੰਦ ਕੌਰ, ਰਵੀਪ੍ਰੀਤ ਸਿੰਘ ਸਿੱਧੂ, ਮੋਹਣ ਸਿੰਘ ਬੰਗੀ ਤੇ ਮੋਹਿਤ ਗੁਪਤਾ ਵੀ ਹਾਜ਼ਰ ਸਨ।

 

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕੈਨੇਡਾ ਵਿਖੇ “ਪਹਿਲਾ ਅੰਤਰਰਾਸ਼ਟਰੀ ਵਿਦਿਆਰਥੀ ਮਿਲਣੀ ਸਮਾਰੋਹ”ਆਯੋਜਿਤ

0

ਤਲਵੰਡੀ ਸਾਬੋ, 28 ਮਈ : ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦਾ “ਪਹਿਲਾ ਅੰਤਰ-ਰਾਸ਼ਟਰੀ ਵਿਦਿਆਰਥੀ ਮਿਲਣੀ ਸਮਾਰੋਹ”ਬਰੈਂਪਟਨ, ਕੈਨੇਡਾ ਦੇ ਵਿਸ਼ਵ ਪੰਜਾਬੀ ਭਵਨ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਪੁਰਾਣੇ ਵਿਦਿਆਰਥੀਆਂ ਨੇ ਹੁੰਮ-ਹੁੰਮਾ ਕੇ ਸ਼ਿਰਕਤ ਕੀਤੀ।ਇਸ ਮੌਕੇ ਸਮਾਰੋਹ ਦੀ ਪ੍ਰਧਾਨਗੀ ਕਰਦੇ ਹੋਏ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਸਾਬਕਾ ਵਿਦਿਆਰਥੀਆਂ ਨੂੰ ਧੀਆਂ, ਭੈਣਾਂ ਅਤੇ ਮਾਵਾਂ ਦੇ ਸੰਬੋਧਨ ਨਾਲ ਸਤਿਕਾਰ ਦਿੰਦੇ ਹੋਏ ਸਭਨਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਦੀਆਂ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਵਿਦਿਆਰਥੀਆਂ ਨੂੰ ਆਪਣਾ ਹੁਨਰ ਨਿਖਾਰਨ ਅਤੇ ਪੇਸ਼ੇਵਰ ਸਥਾਪਤੀ ਲਈ ਸਹਿਯੋਗ ਦੀ ਗੱਲ ਕਹੀ।

ਭਾਜਪਾ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

ਪਰੋ. ਵਾਈਸ ਚਾਂਸਲਰ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਨੇ ‘ਵਰਸਿਟੀ ਦੇ ਵਿਜ਼ਨ, ਮਿਸ਼ਨ, ਸੰਚਾਲਨ ਅਤੇ ਪ੍ਰਾਪਤੀਆਂ ਦਾ ਵੇਰਵਾ ਪਾਵਰ ਪੁਆਇੰਟ ਦੀ ਪੇਸ਼ਕਾਰੀ ਨਾਲ ਕੀਤਾ। ਉਨ੍ਹਾਂ ਜੀ.ਕੇ.ਯੂ. ਵਿਖੇ ਉਪਲਬਧ ਡਿਪਲੋਮੇ, ਪ੍ਰੋਗਰਾਮਾਂ ਤੇ ਡਾਕਟਰੇਟ ਤੱਕ ਦੀਆਂ ਡਿਗਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜੀ.ਕੇ.ਯੂ. ਵੱਲੋਂ ਨੈਕ ਏ++ ਰੈਂਕਿੰਗ ਨੂੰ ਹਾਸਿਲ ਕਰਨ ‘ਤੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਇਹ ਸਭ ਦਾ ਸਿਹਰਾ ਯੂਨੀਵਰਸਿਟੀ ਦੇ ਜੀਵੰਤ ਅਤੇ ਸੱਭਿਆਚਾਰਕ ਮਾਹੌਲ, ਅੰਤਰ-ਰਾਸ਼ਟਰੀ ਪੱਧਰ ਦੇ ਅਕਾਦਮਿਕ ਪਾਠਕ੍ਰਮ, ਸਮੇਂ ਤੇ ਉਦਯੋਗਾਂ ਦੀ ਲੋੜ ਅਨੁਸਾਰ ਚੱਲ ਰਹੇ ਪ੍ਰੋਗਰਾਮਾਂ ਨੂੰ ਦਿੱਤਾ।ਪਤਵੰਤਿਆਂ ਦਾ ਸੁਆਗਤ ਡਾ. ਦਲਬੀਰ ਸਿੰਘ ਕਥੂਰੀਆ ਅਤੇ ਮੇਜਰ ਨਾਗਰਾ ਵੱਲੋਂ ਕੀਤਾ ਗਿਆ।

ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

ਇੰਜ. ਮਨਕਰਨ ਧੀਮਾਨ ਸਹਾਇਕ ਪ੍ਰੋਫੈਸਰ ਜੀ.ਕੇ.ਯੂ. ਵੱਲੋਂ ਆਡਿਓ ਵਿਜ਼ੂਅਲ ਦਾ ਪ੍ਰਬੰਧਨ ਕਾਬਿਲ-ਏ-ਤਾਰੀਫ਼ ਰਿਹਾ।ਸਮਾਰੋਹ ਵਿੱਚ ਡਾ. ਰਮੇਸ਼ ਪੀ. ਰੁਧਰਾ ਯੂਨੀਵਰਸਿਟੀ ਆਫ਼ ਗੈਲਫ ਵੱਲੋਂ ਖੇਤੀਬਾੜੀ ਖੋਜ਼ ਖੇਤਰ ਵਿੱਚ ਸਹਿਯੋਗ ਅਤੇ ਨਵੀਆਂ ਸੰਭਾਵਨਾਵਾਂ ਤੇ ਵਿਚਾਰ ਰੱਖੇ ਗਏ। ਇਸ ਮੌਕੇ ਕੈਨੇਡਾ ਦੇ ਨਾਮਵਰ ਉੱਦਮੀ ਅਤੇ ਉਦਯੋਗਪਤੀਆਂ ਤੋਂ ਇਲਾਵਾ ਖੋਜਕਾਰ ਡਾ. ਜਸਕਰਨ ਧੀਮਾਨ, ਮੈਕਗਿਲ ਯੂਨੀਵਰਸਿਟੀ, ਪਰਮਜੀਤ ਸਿੰਘ ਪੁੰਨੀ, ਡਾ. ਸਤਨਾਮ ਸਿੰਘ ਜੱਸਲ ਅਤੇ ਕੈਨੇਡਾ ਦੇ ਬੁੱਧੀਜੀਵੀ ਹਾਜ਼ਰ ਹੋਏ। ਡਾ. ਦਵਿੰਦਰ ਸਿੰਘ ਲੱਧੜ ਵੱਲੋਂ ਅਲੂਮਨੀ ਮੀਟ ਦੇ ਸਫ਼ਲ ਆਯੋਜਨ ਲਈ ਸਭਨਾਂ ਦਾ ਧੰਨਵਾਦ ਕੀਤਾ ਗਿਆ।

 

ਸੀ.ਜੀ.ਐੱਮ ਕਮ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

0

ਸ੍ਰੀ ਮੁਕਤਸਰ ਸਾਹਿਬ, 28 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ.ਜੀ.ਐੱਮ ਕਮ ਸਕੱਤਰ ਡਾ. ਗਗਨਦੀਪ ਕੌਰ ਵੱਲੋ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ।ਇਸ ਮੌਕੇ ਡਾ. ਗਗਨਦੀਪ ਕੌਰ ਵੱਲੋ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਹਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।

ਭਾਜਪਾ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿੰਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਖੇ ਮਿਤੀ 29.07.2024 ਤੋਂ ਮਿਤੀ. 03.08.2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜੇਕਰ ਕਿਸੇ ਧਿਰ ਦਾ ਮਾਨਯੋਗ ਸੁਪਰੀਮ ਕੋਰਟ ਵਿਚ ਕੇਸ ਲੰਬਿਤ ਹੈ ਤਾਂਉਹ ਆਪਣੇ ਝਗੜੇ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਵਿਚ ਕਰਵਾ ਸਕਦਾ ਹੈ।

 

ਰਾਘਵ ਚੱਢਾ ਨੇ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ, ਸਾਹਨੇਵਾਲ ’ਚ ਕੀਤਾ ਰੋਡ ਸ਼ੋਅ

ਫ਼ਤਿਹਗੜ੍ਹ ਸਾਹਿਬ, 28 ਮਈ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਰਾਘਵ ਚੱਢਾ ਨੇ ’ਆਪ’ ਉਮੀਦਵਾਰ ਦੇ ਨਾਲ ਲੁਧਿਆਣਾ ਦੇ ਸਾਹਨੇਵਾਲ, ਪਾਇਲ ਅਤੇ ਖੰਨਾ ਵਿਖੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਸਾਹਨੇਵਾਲ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ।

ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਕੀਤੀ ਅਪੀਲ, ਕਿਹਾ- ਸਾਨੂੰ ਸਾਰੀਆਂ 13 ਦੀਆਂ 13 ਸੀਟਾਂ ਦਿਓ, ਫੇਰ ਲੋਕ ਸਭਾ ’ਚ ਗੂੰਜੇਗਾ ਪੰਜਾਬ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾ ਕੇ ਇਤਿਹਾਸ ਰਚਣਗੇ।ਰਾਘਵ ਚੱਢਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਤੁਸੀਂ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ਜਿੱਤ ਕੇ ਸਾਡੀ ਸਰਕਾਰ ਬਣਾਈ ਸੀ। ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਮੁਫ਼ਤ ਅਤੇ 24 ਘੰਟੇ ਬਿਜਲੀ ਮਿਲਦੀ ਹੈ, ਅੱਜ ਪੰਜਾਬ ਦੇ 83 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਵੱਖ-ਵੱਖ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਰ ਰਹੀ ਹੈ।

ਭਾਜਪਾ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

ਚੰਗੀ ਸਿੱਖਿਆ ਲਈ ਸਕੂਲ ਆਫ਼ ਐਮਿਨੈਂਸ ਬਣਾਏ ਜਾ ਰਹੇ ਹਨ।50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ ਅਤੇ ਹਜ਼ਾਰਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਗਏ।ਰਾਘਵ ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਗੁਰਪ੍ਰੀਤ ਜੀਪੀ ਨੂੰ ਭਾਰੀ ਵੋਟਾਂ ਨਾਲ ਜਿਤਾਓ ਅਤੇ 4 ਜੂਨ ਨੂੰ ਚੋਣਾਂ ਦੇ ਰਿਜ਼ਲਟ ਵਾਲੇ ਦਿਨ ਸਭ ਤੋਂ ਪਹਿਲਾਂ ਖ਼ਬਰ ਇੱਥੋਂ ਆਵੇ ਕਿ ਗੁਰਪ੍ਰੀਤ ਜੀਪੀ ਭਾਰੀ ਵੋਟਾਂ ਨਾਲ ਜਿੱਤ ਦਰਜ ਕਰਵਾ ਚੁੱਕੇ ਹਨ। ਫੇਰ ਤੁਹਾਡੀ ਜ਼ਿੰਮੇਵਾਰੀ ਖ਼ਤਮ ਅਤੇ ਸਾਡੀ ਜ਼ਿੰਮੇਵਾਰੀ ਸ਼ੁਰੂ ਹੋ ਜਾਵੇਗੀ।

 

ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਕੀਤੀ ਅਪੀਲ, ਕਿਹਾ- ਸਾਨੂੰ ਸਾਰੀਆਂ 13 ਦੀਆਂ 13 ਸੀਟਾਂ ਦਿਓ, ਫੇਰ ਲੋਕ ਸਭਾ ’ਚ ਗੂੰਜੇਗਾ ਪੰਜਾਬ

0

ਲੁਧਿਆਣਾ, 28 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਲੁਧਿਆਣਾ ਵਿੱਚ ਇੱਕ ਵਪਾਰੀ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਲੁਧਿਆਣਾ ਤੋਂ ‘ਆਪ’ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਜਿਤਾਉਣ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ‘ਆਪ’ ਉਮੀਦਵਾਰ ਤੁਹਾਡੇ ਸਾਰੇ ਮੁੱਦੇ ਜ਼ੋਰਦਾਰ ਤਰੀਕੇ ਨਾਲ ਪਾਰਲੀਮੈਂਟ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ।ਟਾਊਨ ਹਾਲ ਮੀਟਿੰਗ ਵਿੱਚ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਮੈਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿੱਚ ਵਪਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਸਨ। ਅਸੀਂ ਹਰ ਸ਼ਹਿਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ 3 ਘੰਟੇ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ।

ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ 

ਇਸ ਤੋਂ ਬਾਅਦ ਭਗਵੰਤ ਮਾਨ ਨੇ ਹੁਸ਼ਿਆਰਪੁਰ, ਦਸੂਹਾ, ਦੀਨਾਨਗਰ, ਪਟਿਆਲਾ, ਮੋਗਾ ਅਤੇ ਪਠਾਨਕੋਟ ਜਾ ਕੇ ਕਾਰੋਬਾਰੀਆਂ ਨਾਲ ਮਿਲਣੀ ਕੀਤੀ। ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ’ਚ 56 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਵਿਦੇਸ਼ੀ ਕੰਪਨੀਆਂ ਵੀ ਹੁਣ ਇੱਥੇ ਉਦਯੋਗਿਕ ਜ਼ਮੀਨ ਖਰੀਦ ਰਹੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਪਿਛਲੀ ਵਾਰ ਮੈਂ ਤੁਹਾਡੀਆਂ ਸਮੱਸਿਆਵਾਂ ਸੁਣਨ ਆਇਆ ਸੀ, ਪਰ ਇਸ ਵਾਰ ਤੁਹਾਡਾ ਸਮਰਥਨ ਮੰਗਣ ਆਇਆ ਹਾਂ। ਤੁਸੀਂ ਲੋਕਾਂ ਨੇ ਦੋ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦਿੱਤਾ ਸੀ। ਇਹ ਲੋਕ ਸਭਾ ਚੋਣਾਂ ਹਨ। ਇਸ ਵਾਰ ਸਾਨੂੰ ਕੇਂਦਰ ਵਿੱਚ ਮਜ਼ਬੂਤ ਕਰੋ। ਸਾਰੀਆਂ 13 ਸੀਟਾਂ ਜਿੱਤਾ ਦਿਓ ਫਿਰ ਲੋਕ ਸਭਾ ਵਿੱਚ ਸਿਰਫ਼ ਪੰਜਾਬ ਹੀ ਗੂੰਜੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਜਦੋਂ ਕਿਸਾਨ ਅੰਦੋਲਨ ਲਈ ਦਿੱਲੀ ਵੱਲ ਵਧੇ ਸਨ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ ਸੀ। ਉਨ੍ਹਾਂ ਨੂੰ ਬਾਰਡਰ ’ਤੇ ਰੋਕ ਲਿਆ।

ਭਾਜਪਾ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

ਮੋਦੀ ਸਰਕਾਰ ਨੇ ਸੜਕਾਂ ’ਤੇ ਮੇਖ਼ਾਂ ਲਗਵਾ ਦਿੱਤੀਆਂ। ਵੱਡੇ ਬੁਲਡੋਜ਼ਰ ਤੈਨਾਤ ਕਰ ਦਿੱਤੇ ਗਏ। ਅੰਦੋਲਨ ਵਿੱਚ 750 ਕਿਸਾਨ ਮਾਰੇ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਕਿਸਾਨ ਪੰਜਾਬ ਤੋਂ ਸਨ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਲੋਕਾਂ ਨੇ ਦੇਸ਼ ਵਿੱਚ ਤਾਨਾਸ਼ਾਹੀ ਪੈਦਾ ਕਰ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੀ ਹਉਮੈ ਐਨੀ ਵੱਧ ਗਈ ਹੈ ਕਿ ਭਗਵਾਨ ਜਗਨਨਾਥ ਜਿਨ੍ਹਾਂ ਨੂੰ ਪੂਰੀ ਦੁਨੀਆ ਦਾ ਨਾਥ ਕਿਹਾ ਜਾਂਦਾ ਹੈ, ਨੂੰ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਭਗਵਾਨ ਜਗਨਨਾਥ ਮੋਦੀ ਜੀ ਦੇ ਭਗਤ ਹਨ। ਭਾਜਪਾ ਵਾਲੇ ਐਨੇ ਹੰਕਾਰੀ ਹੋ ਗਏ ਹਨ ਕਿ ਉਹ ਮੋਦੀ ਜੀ ਨੂੰ ਰੱਬ ਤੋਂ ਉੱਪਰ ਸਮਝਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦਾ ਵਿਕਾਸ ਨਹੀਂ ਹੋਣ ਦੇਣਾ ਚਾਹੁੰਦੀ। ਕੇਜਰੀਵਾਲ ਨੇ ਅਮਿਤ ਸ਼ਾਹ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ’ਚ ’ਆਪ’ ਸਰਕਾਰ ਨੂੰ ਡੇਗ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ।

 

ਭਾਜਪਾ ਤੇ ਆਪ ਵਰਕਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ

0

ਪਠਾਨਕੋਟ, 28 ਮਈ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪਠਾਨਕੋਟ ਵਿਖੇ ਰੋਡ ਸ਼ੋਅ ਕੀਤਾ ਗਿਆ। ਇਸ ਰੋਡ ਸ਼ੋਅ ਤੋਂ ਪਹਿਲਾਂ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਪਸ ਵਿੱਚ ਉਲਝਦੇ ਨਜ਼ਰ ਆਏ। ਦੱਸਿਆ ਜਾ ਰਿਹਾ ਹੈ ਕਿ ਇਹ ਝੜਪ ਪੋਸਟਰਾਂ ਨੂੰ ਲੈ ਕੇ ਹੋਈ ਹੈ। ਜਿਸ ਸਮੇਂ ਪਾਰਟੀ ਵਰਕਰਾਂ ਵਿਚਾਲੇ ਇਹ ਝੜਪ ਚੱਲ ਰਹੀ ਸੀ ਤਾਂ ਪਠਾਨਕੋਟ ਤੋਂ ਬੀਜੇਪੀ ਵਿਧਾਇਕ ਅਸ਼ਵਨੀ ਸ਼ਰਮਾ ਮੌਕੇ ਤੇ ਪੁੱਜੇ ਤੇ ਉਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਰਕਾਰੀ ਇਮਾਰਤ ਉੱਤੇ ਤਾਇਨਾਤ ਆਮ ਆਦਮੀ ਪਾਰਟੀ ਦੀ ਚੋਣ ਸਮਗਰੀ ਨੂੰ ਹਟਾਇਆ ਜਾਵੇ, ਕਿਉਂਕਿ ਇਹ ਚੋਣ ਜਾਬਤੇ ਦੀ ਉਲੰਘਣਾ ਹੈ।

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਿਚ ਵਾਧੇ ਤੋਂ ਕੋਰੀ ਨਾਂਹ

ਦੋਵਾਂ ਪਾਰਟੀਆਂ ਦੇ ਵਰਕਰਾਂ ਵੱਲੋਂ ਇੱਕ ਦੂਜੇ ਉੱਤੇ ਧੱਕਾ ਮੁੱਕੀ ਦੇ ਗੰਭੀਰ ਦੋਸ਼ ਲਾਏ ਗਏ ਹਨ। ਉੱਥੇ ਹੀ ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਪਠਾਨਕੋਟ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਵਰਕਰਾਂ ਨੂੰ ਸ਼ਾਂਤ ਕੀਤਾ। ਪੁਲਿਸ ਨੇ ਭਾਜਪਾ ਨੂੰ ਭਰੋਸਾ ਦਿੱਤਾ ਹੈ ਕਿ ਦੋ ਘੰਟਿਆਂ ਵਿੱਚ ਹੀ ਸਰਕਾਰੀ ਇਮਾਰਤਾਂ ਤੋਂ ਬੋਰਡ ਹਟਾ ਦਿੱਤੇ ਜਾਣਗੇ।

 

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਿਚ ਵਾਧੇ ਤੋਂ ਕੋਰੀ ਨਾਂਹ

ਨਵੀਂ ਦਿੱਲੀ, 28 ਮਈ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਨਾਲ ਜੁੜੀ ਹੋਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨ ਅਰਵਿੰਦ ਕੇਜਰੀਵਾਲ ਦੀ ਲੀਗਲ ਟੀਮ ਵੱਲੋਂ ਅੰਤਰਿਮ ਜ਼ਮਾਨਤ ਵਿਚ ਵਾਧਾ ਕਰਨ ਲਈ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਗਈ ਸੀ। ਲੀਗਲ ਟੀਮ ਵੱਲੋਂ ਕੇਜਰੀਵਾਲ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ T-CT SCAN ਅਤੇ ਕੁਝ ਮੈਡੀਕਲ ਟੈਸਟ ਕਰਵਾਉਣ ਲਈ ਅੰਤਰਿਮ ਜ਼ਮਾਨਤ ਵਿਚ 7 ਦਿਨਾਂ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਪਰ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਸੌਦਾ ਸਾਧ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੱਡੀ ਰਾਹਤ

ਇਹ ਮਾਮਲਾ ਸੁਪਰੀਮ ਕੋਰਟ ਦੇ ਜੱਜ ਜੇਕੇ ਮਹੇਸ਼ਵਰੀ ਦੀ ਬੈਂਚ ਸਾਹਮਣੇ ਰੱਖਿਆ ਗਿਆ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਅਸੀਂ ਇਸ ਸਬੰਧੀ ਕੋਈ ਹੁਕਮ ਨਹੀਂ ਦੇ ਸਕਦੇ। ਤੁਹਾਨੂੰ ਇਸ ਮਾਮਲੇ ਸਬੰਧੀ ਚੀਫ਼ ਜਸਟਿਸ ਕੋਲ ਜਾਣਾ ਚਾਹੀਦਾ ਹੈ। ਇਸ ਮਾਮਲੇ ਵਿਚ ਸਿਰਫ਼ ਚੀਫ਼ ਜਸਟਿਸ ਹੀ ਫ਼ੈਸਲਾ ਲੈਣਗੇ। ਦੱਸ ਦਈਏ ਇਸ ਸਮੇਂ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਮੌਜੂਦ ਹਨ। ਇਸ ਸਮੇਂ ਉਹ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ। 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ ਤੇ ਉਨ੍ਹਾਂ ਨੂੰ ਕੋਰਟ ਨੇ 2 ਜੂਨ ਨੂੰ ਮੁੜ ਤੋਂ ਸਰੇਂਡਰ ਕਰਨ ਦੇ ਆਦੇਸ਼ ਕੀਤੇ ਗਏ ਸੀ।