Home Blog Page 1647

ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

0

ਚੰਡੀਗੜ੍ਹ, 28 ਮਈ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੇ ਫੈਸਲੇ ਨੂੰ ਰੱਦ ਕਰ ਦਿੱਤਾ ਅਤੇ ਰਾਮ ਰਹੀਮ ਸਣੇ 5 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ।

ਰਾਜਾ ਵੜਿੰਗ ਨੇ ਫਿਰੋਜ਼ਪੁਰ ‘ਚ ਘੁਬਾਇਆ ਦੇ ਹੱਕ ਵਿਚ ਕੀਤਾ ਰੋਡ ਸ਼ੋਅ

ਜਾਣਕਾਰੀ ਮੁਤਾਬਕ ਇਹ 22 ਸਾਲ ਪੁਰਾਣਾ ਮਾਮਲਾ ਹੈ, ਜਿਸ ‘ਚ ਸੀਬੀਆਈ ਕੋਰਟ ਨੇ 19 ਸਾਲ ਬਾਅਦ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਹੈ।

 

ਰਾਜਾ ਵੜਿੰਗ ਨੇ ਫਿਰੋਜ਼ਪੁਰ ‘ਚ ਘੁਬਾਇਆ ਦੇ ਹੱਕ ਵਿਚ ਕੀਤਾ ਰੋਡ ਸ਼ੋਅ

ਫਿਰੋਜ਼ਪੁਰ, 28 ਮਈ: ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਡ ਸ਼ੋਅ ਕੀਤਾ। ਇਸ ਮੌਕੇ ਉਹਨਾਂ ਨਾਲ ਹੋਰ ਕਾਂਗਰਸੀ ਵੀ ਹਾਜ਼ਰ ਰਹੇੇ। ਇਹ ਰੋਡ ਸ਼ੋਅ ਕੋਟਕਪੂਰਾ ਬਾਈਪਾਸ ਤੋਂ ਸ਼ੁਰੂ ਹੋ ਕਿ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਬਠਿੰਡਾ ਰੋਡ ਬਾਈਪਾਸ ਵਿਖੇ ਸਮਾਪਤ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਕਿੱਕਲੀਆਂ ਹੁਣ ਕੋਈ ਨਹੀਂ ਸੁਣ ਰਿਹਾ ਅਤੇ ਆਮ ਆਦਮੀ ਪਾਰਟੀ ਤੋਂ ਲੋਕ ਅੱਕ ਚੁੱਕੇ ਹਨ।

ਉੱਤਰ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜੂਨ 1984 ਦੇ ਮੁੱਦੇ ‘ਤੇ ਭਾਜਪਾ ਆਗੂਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਸਬੰਧੀ ਉਹਨਾਂ ਕਿਹਾ ਕਿ ਭਾਜਪਾ ਵਾਲੇ ਮੁੱਦੇ ਛੱਡ ਕੇ ਆਮ ਲੋਕਾਂ ਨੂੰ ਧਰਮ ਜਾਤ ਦੇ ਨਾਮ ‘ਤੇ ਭੜਕਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਜਿਸ ਅੱਗ ਨਾਲ ਭਾਜਪਾ ਖੇਡ ਰਹੀ ਜੇਕਰ ਇਹ ਅੱਗ ਫੈਲ ਗਈ ਤਾਂ ਇਸ ਦੇਸ਼ ਨੂੰ ਬਚਾਉਣ ਵਾਲਾ ਕੋਈ ਨਹੀਂ ਰਹੇਗਾ। ਅੱਜ ਬੇਰੁਜ਼ਗਾਰੀ, ਮਹਿੰਗਾਈ ਅਤੇ ਨਸਿ਼ਆਂ ਦਾ ਮੁੱਖ ਮੁੱਦਾ ਹੈ। ਰਾਜਾ ਵੜਿੰਗ ਨੇ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਤੇ ਚੈਲੰਜ ਕਰਦਿਆ ਕਿਹਾ ਕਿ ਜਿਸ ਚਹੇਤੇ ਲਈ ਅਮਿਤ ਸ਼ਾਹ ਲੁਧਿਆਣਾ ਆਏ ਸੀ, ਉਸਨੂੰ ਹੀ ਚਿੱਤ ਕਰਕੇ ਭੇਜਾਗੇ। ਉਹਨਾਂ ਕਿਹਾ ਕਿ ਪੰਜਾਬ ਵਿਚ ਜਿਸ ਸੀਟ ਤੇ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਏ ਹਨ, ਉਹ ਸੀਟਾਂ ਭਾਜਪਾ ਵੱਡੇ ਫਰਕ ਨਾਲ ਹਾਰੇਗੀ।

ਉੱਤਰ ਭਾਰਤ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਉੱਤਰਾਖੰਡ, 28 ਮਈ: ਅੱਜ ਤੜਕੇ ਸਵੇਰੇ ਉੱਤਰਾਖੰਡ ਦੇ ਪਿੱਥੌਰਾਗੜ੍ਹ ਵਿੱਚ ਹਲਕੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪਿੱਥੌਰਾਗੜ੍ਹ ਚ ਭੁਚਾਲ ਦੀ ਤਿੱਬਰਤਾ ਰਿਕਟਰ ਪੈਮਾਨੇ ਤੇ 3.1 ਮਾਪੀ ਗਈ ਹੈ।

ਦਿੱਲੀ ਤੋਂ ਵਾਰਾਨਸੀ ਜਾ ਰਹੀ Indigo Flight ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਾਣਕਾਰੀ ਮੁਤਾਬਕ ਭੂਚਾਲ ਸਵੇਰੇ 6:43 ਤੇ ਆਇਆ ਹੈ। ਫਿਲਹਾਲ ਇਸ ਭੁਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਵੀ ਖਬਰ ਸਾਹਮਣੇ ਨਹੀਂ ਆਈ ਹੈ।

 

Indigo Flight ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 28 ਮਈ: ਦਿੱਲੀ ਤੋਂ ਵਾਰਾਨਸੀ ਜਾ ਰਹੀ ਇੰਡੀਗੋ ਫਲਾਈਟ (Indigo Flight) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦਈਏ ਕਿ ਇਹ ਫਲਾਈਟ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਮੌਜੂਦ ਸੀ ਤੇ ਸਵੇਰੇ 5:30 ਵਜੇ ਦੇ ਕਰੀਬ ਇਹ ਸੂਚਨਾ ਮਿਲਦੀ ਹੈ ਕਿ ਇੰਡੀਗੋ ਫਲਾਈਟ ਵਿੱਚ ਬੰਬ ਮੌਜੂਦ ਹੈ। ਫਲਾਈਟ ਉਸ ਸਮੇਂ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ।

ਪੰਜਾਬ ਦੇ ਵਿੱਚ ਚੋਣ ਪ੍ਰਚਾਰ ਨੂੰ ਸਿਖਰਾਂ ‘ਤੇ ਪਹੁੰਚਾਉਣਗੇ ਕੇਂਦਰੀ ਆਗੂ

ਬੰਬ ਦੀ ਖਬਰ ਮਿਲਦੇ ਹੀ ਜਹਾਜ਼ ਵਿੱਚ ਸਵਾਰੀ ਯਾਤਰੀਆਂ ਨੂੰ ਐਮਰਜੈਂਸੀ ਐਗਜਿਟ ਰਾਹੀਂ ਬਾਹਰ ਕੱਢਿਆ ਗਿਆ ਹੈ। ਫਿਲਹਾਲ ਜਹਾਜ਼ ਨੂੰ ਇੱਕ ਸੁਨਸਾਨ ਖੇਤਰ ਵਿੱਚ ਲਿਜਾਇਆ ਗਿਆ ਹੈ ਤੇ ਸੁਰੱਖਿਆ ਏਜੰਸੀਆਂ ਤੇ ਕਰਮਚਾਰੀਆਂ ਵੱਲੋਂ ਇਸ ਦੀ ਤਲਾਸ਼ੀ ਲਈ ਜਾ ਰਹੀ ਹੈ।

ਪੰਜਾਬ ਦੇ ਵਿੱਚ ਚੋਣ ਪ੍ਰਚਾਰ ਨੂੰ ਸਿਖਰਾਂ ‘ਤੇ ਪਹੁੰਚਾਉਣਗੇ ਕੇਂਦਰੀ ਆਗੂ

0

ਚੰਡੀਗੜ੍ਹ, 28 ਮਈ: ਪੰਜਾਬ ਦੇ ਵਿੱਚ ਤਿੰਨ ਦਿਨਾਂ ਦੇ ਬਾਅਦ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਲਈ ਹਰ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਚੋਣ ਪ੍ਰਚਾਰ 30 ਮਈ ਨੂੰ ਬੰਦ ਹੋ ਜਾਵੇਗਾ। ਇਨਾਂ ਤਿੰਨ ਦਿਨਾਂ ਦਾ ਸਿਆਸੀ ਲਾਹਾ ਲੈਣ ਦੇ ਲਈ ਪੰਜਾਬ ਤੋਂ ਇਲਾਵਾ ਕੇਂਦਰੀ ਆਗੂ ਵੀ ਵੱਡੀ ਗਿਣਤੀ ਵਿੱਚ ਚੋਣ ਪ੍ਰਚਾਰ ਲਈ ਪੰਜਾਬ ਪੁੱਜ ਰਹੇ ਹਨ। ਮੰਗਲਵਾਰ ਨੂੰ ਤਿੰਨ ਕੇਂਦਰੀ ਮੰਤਰੀਆਂ ਤੋਂ ਇਲਾਵਾ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਰੁਜਨ ਖੜਗੇ ਵੀ ਆ ਰਹੇ ਹਨ।ਉਹ ਅੰਮ੍ਰਿਤਸਰ ਅਤੇ ਫਰੀਦਕੋਟ ਦੇ ਕੋਟਕਪੂਰਾ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ 

ਇਸਤੋਂ ਪਹਿਲਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਆ ਚੁੱਕੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਰਾਹੁਲ ਗਾਂਧੀ ਭਲਕੇ ਲੁਧਿਆਣਾ ਦੇ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਵੱਡੀ ਚੋਣ ਰੈਲੀ ਕਰਨਗੇ। ਉਧਰ ਕੇਂਦਰ ਸਰਕਾਰ ਦੇ ਤਿੰਨ ਮੰਤਰੀ ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ ਅਤੇ ਸਮਿਰਤੀ ਇਰਾਨੀ ਵੀ ਪੁੱਜ ਰਹੇ ਹਨ।ਰਾਜਨਾਥ ਸਿੰਘ ਖਰੜ ਦੇ ਵਿੱਚ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸੁਭਾਸ਼ ਸ਼ਰਮਾ ਦੇ ਵਿੱਚ ਚੋਣ ਰੈਲੀ ਕਰਨਗੇ। ਜਦੋਂ ਕਿ ਵਿਤ ਮੰਤਰੀ ਨਿਰਮਲਾ ਸੀਤਾਰਮਨ ਲੁਧਿਆਣਾ ਦੇ ਵਿੱਚ ਰਵਨੀਤ ਬਿੱਟੂ ਦੇ ਹੱਕ ਵਿੱਚ ਚੋਣ ਮੁਹਿੰਮ ਭਖਾਉਣਗੇ।

Big News: ਰਾਮੂਵਾਲੀਆ ਵੱਲੋਂ ਲੁਧਿਆਣਾ ‘ਚ ਰਾਜਾ ਵੜਿੰਗ ਦੀ ਹਿਮਾਇਤ ਦਾ ਐਲਾਨ

ਸਮਿਰਤੀ ਇਰਾਨੀ ਚੰਡੀਗੜ੍ਹ ਤੋਂ ਸੰਜੇ ਟੰਡਨ ਤੋਂ ਇਲਾਵਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਹੱਕ ਵਿੱਚ ਮਾਨਸਾ ਚੋਣ ਰੈਲੀ ਅਤੇ ਬਠਿੰਡਾ ਸ਼ਹਿਰ ਵਿੱਚ ਰੋਡ ਸ਼ੋਅ ਕੱਢਣਗੇ।ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵਿੱਚ ਡੇਰਾ ਲਗਾਈ ਬੈਠੇ ਹੋਏ ਹਨ। ਉਹਨਾਂ ਵੱਲੋਂ ਅੱਜ ਲੁਧਿਆਣਾ, ਪਠਾਨਕੋਟ ਤੇ ਜੀਰਕਪੁਰ ਦੇ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾਵੇਗਾ।

‘ਲੋਕ ਸਭਾ ਚੋਣਾਂ: ਸਹੀ ਹਿਸਾਬ-ਕਿਤਾਬ ਨਾਂ ਦੇਣ ’ਤੇ ਹਰਸਿਮਰਤ, ਜੀਤਮਹਿੰਦਰ ਤੇ ਖੁੱਡੀਆ ਨੂੰ ਨੋਟਿਸ ਜਾਰੀ

ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਧੂੰਆਂਧਾਰ ਪ੍ਰਚਾਰ ਜਾਰੀ ਹੈ। ਉਹਨਾਂ ਵੱਲੋਂ ਅੱਜ ਪਟਿਆਲਾ ਅਤੇ ਆਪਣੇ ਜੱਦੀ ਹਲਕੇ ਸੰਗਰੂਰ ਦੇ ਵਿੱਚ ਚੋਣ ਮੁਹਿੰਮ ਹੋਰ ਤੇਜ਼ ਕੀਤੀ ਜਾਊਗੀ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਦੇ ਹੱਕ ਦੇ ਵਿੱਚ ਬਠਿੰਡਾ ਲੋਕ ਸਭਾ ਹਲਕੇ ਵਿੱਚ ਕਈ ਚੋਣ ਰੈਲੀਆਂ ਕਰਨ ਤੋਂ ਇਲਾਵਾ ਸ਼ਾਮ ਨੂੰ ਬਠਿੰਡਾ ਸ਼ਹਿਰ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ।

 

ਰਾਠੌੜ ਭਾਈਚਾਰੇ ਵੱਲੋਂ ਜਥੇਦਾਰ ਖੁੱਡੀਆਂ ਨੂੰ ਸਮਰਥਨ ਦੇਣ ਦਾ ਐਲਾਨ

0

ਗੁਰਮੀਤ ਸਿੰਘ ਰਾਠੌੜ ਦੀ ਅਗਵਾਈ ਹੇਠ ਭਾਈਚਾਰੇ ਦੇ ਦਰਜਨਾਂ ਮੈਂਬਰ ਹੋਏ ਆਪ ਵਿੱਚ ਸ਼ਾਮਿਲ 

ਬਠਿੰਡਾ, 27 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਰਾਠੌੜ ਭਾਈਚਾਰੇ ਵੱਲੋਂ ਉਹਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਦੇਰ ਸ਼ਾਮ ਸਥਾਨਕ ਸ਼ਹਿਰ ਵਿੱਚ ਹੋਏ ਇੱਕ ਸਮਾਗਮ ਦੌਰਾਨ ਰਾਠੌੜ ਭਾਈਚਾਰੇ ਦੇ ਉੱਘੇ ਆਗੂ ਗੁਰਮੀਤ ਸਿੰਘ ਰਾਠੌੜ ਦੀ ਅਗਵਾਈ ਹੇਠ ਭਾਈਚਾਰੇ ਦੇ ਦਰਜਨਾਂ ਮੈਂਬਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ 

ਇਸ ਦੌਰਾਨ ਗੁਰਮੀਤ ਸਿੰਘ ਰਾਠੌੜ ਅਤੇ ਹੋਰਨਾਂ ਨੇ ਐਲਾਨ ਕੀਤਾ ਕਿ ਉਹ ਜਥੇਦਾਰ ਖੁੱਡੀਆਂ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣਗੇ।ਇਸ ਮੌਕੇ ਆਪ ਉਮੀਦਵਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਰਾਠੌੜ ਭਾਈਚਾਰੇ ਨੂੰ ਭਰੋਸਾ ਦਵਾਉਂਦਿਆਂ ਕਿਹਾ ਕਿ ਉਹਨਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ ਅਤੇ ਹਮੇਸ਼ਾ ਉਹ ਉਹਨਾਂ ਦੇ ਨਾਲ ਡਟ ਕੇ ਖੜੇ ਰਹਿਣਗੇ।

Big News: ਰਾਮੂਵਾਲੀਆ ਵੱਲੋਂ ਲੁਧਿਆਣਾ ‘ਚ ਰਾਜਾ ਵੜਿੰਗ ਦੀ ਹਿਮਾਇਤ ਦਾ ਐਲਾਨ

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਰਾਠੌੜ ਭਾਈਚਾਰੇ ਵੱਲੋਂ ਹਿਮਾਇਤ ‘ਤੇ ਆ ਜਾਣ ਕਾਰਨ ਹੁਣ ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਦਾ ਐਲਾਨ ਹੋਣਾ ਬਾਕੀ ਹੈ। ਉਹਨਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਲੋਕ ਆਮ ਆਦਮੀ ਪਾਰਟੀ ਨੂੰ ਪਹਿਲਾਂ ਦੀ ਤਰ੍ਹਾਂ ਭਰਵਾਂ ਸਮਰਥਨ ਦੇਣਗੇ। ਇਸ ਮੌਕੇ ਯੂਥ ਆਗੂ ਤੇ ਕੌਂਸਲਰ ਸੁਖਦੀਪ ਸਿੰਘ ਢਿੱਲੋ ਸਹਿਤ ਵੱਡੀ ਗਿਣਤੀ ਦੇ ਵਿੱਚ ਸਥਾਨਕ ਆਪ ਆਗੂ ਤੇ ਵਲੰਟੀਅਰ ਮੌਜੂਦ ਰਹੇ।

 

ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ 

0

ਬਠਿੰਡਾ, 27 ਮਈ (ਸੁਖਜਿੰਦਰ ਮਾਨ): ਆਮ ਆਦਮੀ ਪਾਰਟੀ ਨੇ ਅਮਿਤ ਸ਼ਾਹ ਦੇ ਪੰਜਾਬ ਸਰਕਾਰ ਨੂੰ ਡੇਗਣ ਬਾਰੇ ਦਿੱਤੇ ਬਿਆਨ ਉਪਰ ਸਖ਼ਤ ਜਵਾਬੀ ਹਮਲਾ ਕੀਤਾ ਹੈ। ‘ਆਪ’ ਨੇ ਕਿਹਾ ਕਿ ਅਮਿਤ ਸ਼ਾਹ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਧਮਕੀ ਦਿੱਤੀ ਅਤੇ ਪੰਜਾਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਹੈ। ਪੰਜਾਬ ਦੇ ਲੋਕ ਕਿਸੇ ਦੀਆਂ ਧਮਕੀਆਂ ਨੂੰ ਨਹੀਂ ਮੰਨਦੇ ਅਤੇ ਨਾ ਹੀ ਡਰਦੇ ਹਨ। ਸ਼ਾਇਦ ਭਾਜਪਾ ਅਤੇ ਇਸ ਦੇ ਆਗੂ ਕਿਸਾਨਾਂ ਦੇ ਰੋਸ ਨੂੰ ਭੁੱਲ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਬਠਿੰਡਾ ‘ਚ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਗੰਭੀਰ ਮੁੱਦੇ ‘ਤੇ ਆਪਣੀ ਗੱਲ ਰੱਖੀ। ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਪੁੱਛਿਆ ਕਿ ਤੁਹਾਡੇ ਕੋਲ ਕਿੰਨਾ ਪੈਸਾ ਹੈ, ਜੋ ਤੁਸੀਂ ਪੰਜਾਬ ਦੇ ਲੋਕਾਂ ਦੀ ਬੋਲੀ ਲਗਾ ਰਹੇ ਹੋ? ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦਣਾ ਚਾਹੁੰਦੇ ਹੋ? ਕੀ ਤੁਸੀਂ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਈਡੀ ਅਤੇ ਸੀਬੀਆਈ ਤੋਂ ਡਰਾਉਗੇ? ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਇਹ ਬਹਾਦਰ ਲੋਕ ਹਨ। ਤੁਸੀਂ ਉਨ੍ਹਾਂ ਨੂੰ ਖਰੀਦ ਕੇ ਡਰਾ ਨਹੀਂ ਸਕਦੇ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪ ਵਿਧਾਇਕਾਂ ਦੇ ਘਰ ਦਾ ਕੀਤਾ ਘਿਰਾਓ

ਕੇਜਰੀਵਾਲ ਨੇ ਕਿਹਾ ਕਿ ਅਸਲ ‘ਚ ਉਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣਾ ਅਤੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਬੰਦ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਮੁਫ਼ਤ ਬਿਜਲੀ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਦਿਵਾਓ, ਨਹੀਂ ਤਾਂ ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰ ਦੇਣਗੇ | ਜੇਕਰ ਸੰਸਦ ਵਿੱਚ ਜ਼ਿਆਦਾ ਸੰਸਦ ਮੈਂਬਰ ਹੋਣਗੇ ਤਾਂ ਅਸੀਂ ਕੇਂਦਰ ਸਰਕਾਰ ਨਾਲ ਲੜ ਸਕਾਂਗੇ ਅਤੇ ਮੁਫ਼ਤ ਬਿਜਲੀ ਅਤੇ ਹੋਰ ਸਹੂਲਤਾਂ ਜਾਰੀ ਰੱਖਾਂਗੇ।ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ। ਉਨ੍ਹਾਂ ਨੇ ਸੜਕਾਂ ‘ਤੇ ਮੇਖ਼ਾਂ ਲਾ ਦਿੱਤਿਆਂ। ਫਿਰ ਕਿਸਾਨਾਂ ਨੇ ਡੇਢ ਸਾਲ ਤੱਕ ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕੀਤਾ। ਜਿਸ ‘ਚ ਕਰੀਬ 750 ਕਿਸਾਨ ਸ਼ਹੀਦ ਹੋ ਗਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਤੋਂ ਸਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਪੰਜਾਬ ਦੇ ਲੋਕ ਨਫ਼ਰਤ ਕਰਦੇ ਹਨ।ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਪਰੇਸ਼ਾਨ ਕਰ ਰਹੀ ਹੈ। ਕੇਂਦਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਦਾ ਫੰਡ ਰੋਕ ਰੱਖਿਆ ਹੈ। ਉਹ ਪੈਸਾ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਬਣਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਵਰਤਣਾ ਸੀ। ਉਹ ਪੰਜਾਬ ਹੈਲਥ ਮਿਸ਼ਨ ਦੇ ਪੈਸੇ ਰੋਕ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਵਿਕਾਸ ਹੋਵੇ।

Big News: ਰਾਮੂਵਾਲੀਆ ਵੱਲੋਂ ਲੁਧਿਆਣਾ ‘ਚ ਰਾਜਾ ਵੜਿੰਗ ਦੀ ਹਿਮਾਇਤ ਦਾ ਐਲਾਨ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਅਮਿਤ ਸ਼ਾਹ ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਲਈ ਵੋਟਾਂ ਮੰਗਣ ਆਏ ਸਨ, ਜਿੱਥੇ ਉਨ੍ਹਾਂ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ ਸੀ। ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਭਾਜਪਾ ਦੀ ਸ਼ੈਲੀ ਹੈ, ਇਹ ਤਾਨਾਸ਼ਾਹੀ ਹਨ, ਇਹ ਪਹਿਲਾਂ ਵੀ ਅਜਿਹਾ ਕਰ ਚੁੱਕੇ ਹਨ, ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਇਨ੍ਹਾਂ ਦੀ ਗੁੰਡਾਗਰਦੀ ਸਭ ਨੇ ਦੇਖੀ, ਖ਼ੁਸ਼ਕਿਸਮਤੀ ਨਾਲ ਉੱਥੇ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ ਅਤੇ ਫਿਰ ਸੁਪਰੀਮ ਕੋਰਟ ਨੇ ਦਖ਼ਲ ਦੇ ਕੇ ‘ਆਪ’ ਦੇ ਮੇਅਰ ਨੂੰ ਜੇਤੂ ਐਲਾਨ ਦਿੱਤਾ। ਮਾਨ ਨੇ ਕਿਹਾ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਪੰਜਾਬ ਦੇ ਲੋਕਾਂ ਨੂੰ ਧਮਕਾਉਣ ਵਾਲੇ ਅਮਿਤ ਸ਼ਾਹ ਕੌਣ ਹੁੰਦੇ ਹਨ? ਹੋ ਸਕਦਾ ਹੈ ਕਿ ਭਾਜਪਾ ਅਤੇ ਇਸ ਦੇ ਆਗੂ ਕਿਸਾਨ ਅੰਦੋਲਨ ਨੂੰ ਭੁੱਲ ਗਏ, ਜਦੋਂ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਪਈ ਸੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ ਸੀ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ ਦੀ ਸਰਕਾਰ ਨੂੰ ਚੁਣਿਆ ਹੈ, ਉਨ੍ਹਾਂ ਨੇ ਸਾਨੂੰ ਇਤਿਹਾਸਕ ਫ਼ਤਵਾ ਦਿੱਤਾ ਹੈ, ਸਾਡੇ ਕੋਲ 92 ਵਿਧਾਇਕ ਹਨ, ਭਾਜਪਾ ਕੋਲ ਸਿਰਫ਼ 2 ਹਨ, ਉਹ ਕਿਸ ਆਧਾਰ ‘ਤੇ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਲੱਗਦਾ ਹੈ ਕਿ ਭਾਰਤ ਦੀ ਸਿਆਸੀ ਜ਼ਮੀਨ ਇੱਕ ਮੰਡੀ ਹੈ, ਜਿੱਥੇ ਉਹ ਕੋਈ ਵੀ ਚੀਜ਼ ਖਰੀਦ ਸਕਦੇ ਹਨ। ਪਰ ਇਹ ਸੱਚ ਨਹੀਂ ਹੈ।

ਸੁਖਬੀਰ ਦੀ ਮੋਦੀ ਨੂੰ ਅਪੀਲ: ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਕਰੋ ਮੁਕਤ

ਸਾਡੇ ਵਿਧਾਇਕਾਂ ਨੇ 50-60 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਆਪਣੀਆਂ ਸੀਟਾਂ ਜਿੱਤੀਆਂ ਹਨ, ਸਾਨੂੰ ਪੰਜਾਬ ਦੇ ਲੋਕਾਂ ਦਾ ਸਮਰਥਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਸੰਗਠਨ ਹੈ। ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ, ਉਹ ਇੱਕ ਵਿਚਾਰ ਹਨ ਅਤੇ ‘ਆਪ’ ਦਾ ਹਰ ਸਿਪਾਹੀ ਇਸ ਵਿਚਾਰਧਾਰਾ ‘ਤੇ ਚੱਲਦਾ ਹੈ।ਮਾਨ ਨੇ ਕਿਹਾ ਕਿ ਭਾਜਪਾ ਨੇ ਸ਼ਿਵ ਸੈਨਾ ਅਤੇ ਐੱਨਸੀਪੀ ਨੂੰ ਤੋੜਿਆ, ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ, ਅਰਵਿੰਦ ਕੇਜਰੀਵਾਲ, ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ, ਫਿਰ ਉਹ ਕਹਿੰਦੇ ਹਨ ਕਿ ਹੁਣ ਚੋਣਾਂ ਕਰਵਾਓ। ਇਹ ਤਾਨਾਸ਼ਾਹੀ ਹੈ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ‘ਆਪ’ ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ, ਪਰ ਅਸਲ ‘ਚ ਉਨ੍ਹਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀ ਚਿੰਤਾ ਹੋਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਮੋਦੀ ਇਹ ਚੋਣ ਨਹੀਂ ਜਿੱਤ ਰਹੇ, ਚੋਣਾਂ ਦੇ ਛੇ ਪੜਾਵਾਂ ਅਤੇ ਨਰਿੰਦਰ ਮੋਦੀ ਦੇ ਬਿਆਨਾਂ ਅਤੇ ਸੁਰਾਂ ਤੋਂ ਇਹ ਸਪੱਸ਼ਟ ਹੈ। ਮਾਨ ਨੇ ਕਿਹਾ ਕਿ ‘ਆਪ’ ਦੇ ਰਾਜ ਸਭਾ ਵਿੱਚ ਸੱਤ ਸੰਸਦ ਮੈਂਬਰ ਹਨ ਅਤੇ ਜਲਦੀ ਹੀ ਲੋਕ ਸਭਾ ਵਿੱਚ ਪੰਜਾਬ ਤੋਂ 13 ਸੰਸਦ ਮੈਂਬਰ ਹੋਣਗੇ। ਮਾਨ ਨੇ ਨਰਿੰਦਰ ਮੋਦੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਹਿੰਦੀ ਭਾਸ਼ਾ ‘ਚ 6 ਲੱਖ ਸ਼ਬਦ ਹਨ, ਪਰ ਮੋਦੀ ਸਿਰਫ਼ 10 ਸ਼ਬਦ ਜਾਣਦੇ ਹਨ-ਹਿੰਦੁਸਤਾਨ-ਪਾਕਿਸਤਾਨ, ਮੰਦਰ-ਮਸਜਿਦ, ਮੰਗਲਸੂਤਰ-ਮੁਸਲਿਮ, ਕਬਰਿਸਤਾਨ-ਸਮਸ਼ਾਨਘਾਟ ਅਤੇ ਗਾਂ-ਮੱਝ। ਉਹ ਕਦੇ ਵੀ ਆਮ ਲੋਕਾਂ ਦੇ ਅਸਲ ਮੁੱਦਿਆਂ ਦੀ ਗੱਲ ਨਹੀਂ ਕਰਦੇ, ਉਨ੍ਹਾਂ ਕੋਲ ਆਪਣੇ 10 ਸਾਲ ਪ੍ਰਧਾਨ ਮੰਤਰੀ ਵਜੋਂ ਦਿਖਾਉਣ ਲਈ ਕੋਈ ਸਕੂਲ ਜਾਂ ਹਸਪਤਾਲ ਨਹੀਂ ਹੈ।

‘ਲੋਕ ਸਭਾ ਚੋਣਾਂ: ਸਹੀ ਹਿਸਾਬ-ਕਿਤਾਬ ਨਾਂ ਦੇਣ ’ਤੇ ਹਰਸਿਮਰਤ, ਜੀਤਮਹਿੰਦਰ ਤੇ ਖੁੱਡੀਆ ਨੂੰ ਨੋਟਿਸ ਜਾਰੀ

ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ ਪਰ ‘ਆਪ’ ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ। ਮੈਂ 43,000 ਸਰਕਾਰੀ ਨੌਕਰੀਆਂ ਦਿੱਤੀਆਂ, ਅਸੀਂ ਪੰਜਾਬ ਦਾ ਬੁਨਿਆਦੀ ਢਾਂਚਾ, ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਬਣਾ ਰਹੇ ਹਾਂ। ਮਾਨ ਨੇ ਕਿਹਾ ਕਿ ਨਫਰਤ ਦੀ ਰਾਜਨੀਤੀ ਸਾਡੇ ਦੇਸ਼ ਅਤੇ ਸਾਡੇ ਆਪਸੀ ਭਾਈਚਾਰੇ ਲਈ ਖ਼ਤਰਾ ਹੈ। ਮਾਨ ਨੇ ਕਿਹਾ ਕਿ ਭਾਜਪਾ ਆਪਣੇ ਅੰਤ ਦੇ ਨੇੜੇ ਹੋਣ ਕਰਕੇ ਅਜਿਹਾ ਵਤੀਰਾ ਅਪਣਾ ਰਹੀ ਹੈ। ਮਾਨ ਨੇ ਕਿਹਾ ਕਿ ‘ਅਤ’ ਅਤੇ ‘ਅੰਤ’ ਇਕ ਦੂਜੇ ਦੇ ਬਹੁਤ ਨੇੜੇ ਹਨ ਅਤੇ ਭਾਜਪਾ ਇਨ੍ਹਾਂ ਦੋਨਾਂ ਦੇ ਕੋਲ ਹੈ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪ ਵਿਧਾਇਕਾਂ ਦੇ ਘਰ ਦਾ ਕੀਤਾ ਘਿਰਾਓ

ਬਠਿੰਡਾ , 27 ਮਈ:-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਬਲਾਕ ਬਠਿੰਡਾ ਅਤੇ ਬਲਾਕ ਨਥਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਗੋਨੇਆਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਦਾ ਘਿਰਾਓ ਕੀਤਾ ਅਤੇ ਜੋਰਦਾਰ ਨਾਹਰੇਬਾਜੀ ਕੀਤੀ । ਇਸ ਮੌਕੇ ਬੋਲਦਿਆਂ ਯੂਨੀਅਨ ਦੀਆਂ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ । ਇਸੇ ਤਰ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਚਿੱਠੀ ਜਾਰੀ ਕੀਤੀ ਗਈ ਹੈ ਕਿ ਇੱਕ ਆਂਗਣਵਾੜੀ ਸੈਂਟਰ ਵਿੱਚ ਦੋ ਵਰਕਰਾਂ ਨਹੀਂ ਬੈਠ ਸਕਣਗੀਆਂ । ਉਹਨਾਂ ਕਿਹਾ ਕਿ ਪੰਜਾਬ ਵਿੱਚ ਲਗਭਗ 27 ਹਜ਼ਾਰ ਆਂਗਣਵਾੜੀ ਵਰਕਰਾਂ ਹਨ । ਪਰ ਸਰਕਾਰੀ ਇਮਾਰਤਾਂ ਸਿਰਫ 8 ਕੁ ਹਜ਼ਾਰ ਹੀ ਹਨ ਤੇ 19 ਹਜ਼ਾਰ ਆਂਗਣਵਾੜੀ ਸੈਂਟਰਾਂ ਦੀਆਂ ਸਰਕਾਰੀ ਇਮਾਰਤਾਂ ਹੀ ਨਹੀਂ ਹਨ ।

Big News: ਰਾਮੂਵਾਲੀਆ ਵੱਲੋਂ ਲੁਧਿਆਣਾ ‘ਚ ਰਾਜਾ ਵੜਿੰਗ ਦੀ ਹਿਮਾਇਤ ਦਾ ਐਲਾਨ

ਹੋਰ ਆਂਗਣਵਾੜੀ ਸੈਂਟਰ ਲਗਾਉਣ ਲਈ ਕਿਧਰੇ ਥਾਂ ਹੀ ਨਹੀਂ ਹੈ । ਪਹਿਲਾਂ ਵਾਲੇ ਸੈਂਟਰ ਵੀ ਕੰਢਮ ਹੋ ਚੁੱਕੀਆਂ ਧਰਮਸ਼ਾਲਾਵਾਂ ਵਿੱਚ ਚੱਲ ਰਹੇ ਹਨ ਤੇ ਇਕ ਆਂਗਣਵਾੜੀ ਸੈਂਟਰ ਵਿੱਚ ਕਈ ਵਰਕਰਾਂ ਤੇ ਹੈਲਪਰਾਂ ਬੈਠਦੀਆਂ ਹਨ । ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਛੁੱਟੀਆਂ ਬੰਦ ਕਰਨ ਵਾਲਾ ਤੇ ਆਂਗਣਵਾੜੀ ਸੈਂਟਰਾਂ ਵਿੱਚ ਹੋਰ ਵਰਕਰਾਂ ਨੂੰ ਨਾ ਬਿਠਾਏ ਜਾਣ ਵਾਲਾ ਆਪਣਾ ਫੈਸਲਾ ਵਾਪਸ ਲਵੇ । ਇਸ ਸਮੇਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾਕਟਰ ਬਲਜੀਤ ਕੌਰ ਦੇ ਨਾਮ ਵਿਧਾਇਕ ਰਾਹੀਂ ਮੰਗ ਪੱਤਰ ਭੇਜਿਆ ਗਿਆ ।
ਇਸ ਮੌਕੇ ਰੇਖਾ ਰਾਣੀ ਗੋਨੇਆਣਾ ਕਲਾਂ, ਬਲਬੀਰ ਕੌਰ ਭੋਖੜਾ,ਸੁਨੈਨਾ ਗੋਨੇਆਣਾ, ਕੁਲਦੀਪ ਕੌਰ ਕੋਠੇ ਕਰਤਾਰ ਸਿੰਘ , ਵੀਰਪਾਲ ਨਹੀਆਂ ਵਾਲਾ, ਪਰਮਜੀਤ ਕੌਰ ਸਿਵੀਆ, ਮਨਪ੍ਰੀਤ ਕੌਰ ਸਿਵੀਆ, ਵੀਰਪਾਲ ਕੌਰ ਸਿਵੀਆ ਮਨਪ੍ਰੀਤ ਕੌਰ ਜੀਦਾ, ਮਨਮੀਤ ਕੌਰ ਨਥਾਣਾ, ਦਰਸ਼ਨ ਕੌਰ ਨਥਾਣਾ, ਜਸਵਿੰਦਰ ਕੌਰ ਨਥਾਣਾ, ਨਰਿੰਦਰ ਕੌਰ ਨਥਾਣਾ, ਵੀਰਪਾਲ ਕੌਰ ਨਥਾਣਾ ਆਦਿ ਆਗੂ ਮੌਜੂਦ ਸਨ ।

Big News: ਰਾਮੂਵਾਲੀਆ ਵੱਲੋਂ ਲੁਧਿਆਣਾ ‘ਚ ਰਾਜਾ ਵੜਿੰਗ ਦੀ ਹਿਮਾਇਤ ਦਾ ਐਲਾਨ

0

ਬਿੱਟੂ ਨੂੰ ਦਿੱਤੀ ਨਸੀਹਤ, ਪੇਕਿਆਂ ਨੂੰ ਨਿੰਦੀਂ ਦਾ ਨਹੀਂ ਹੁੰਦਾ

ਲੁਧਿਆਣਾ, 27 ਮਈ: ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਦੇ ਵਿੱਚ ਚੰਗਾ ਅਸਰ ਰਸੂਖ ਰੱਖਣ ਵਾਲੇ ਬਲਵੰਤ ਸਿੰਘ ਰਾਮੂਵਾਲੀਆ ਦੀ ਅਗਵਾਈ ਹੇਠਲੀ ਲੋਕ ਭਲਾਈ ਪਾਰਟੀ ਨੇ ਬਿਨਾਂ ਸ਼ਰਤ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਖੁਦ ਸਰਦਾਰ ਰਾਮੂਵਾਲੀਆ ਵੱਲੋਂ ਲੁਧਿਆਣਾ ਦੇ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਚ ਕੀਤੀ ਇੱਕ ਪ੍ਰੈਸ ਕਾਨਫਰਸ ਦੌਰਾਨ ਕੀਤਾ। ਇਸ ਦੌਰਾਨ ਉਹਨਾਂ ਦਾ ਦਾਅਵਾ ਕੀਤਾ ਕਿ ਰਾਜਾ ਵੜਿੰਗ ਇੱਕ ਕਾਬਲ ਉਮੀਦਵਾਰ ਹਨ, ਜਿਨਾਂ ਨੇ ਹੁਣ ਤੱਕ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਹਨਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਰਹਿੰਦੇ ਆ ਜੋ ਕੰਮ ਵੜਿੰਗ ਨੇ ਕੀਤਾ ਹੈ, ਉਹ ਹੋਰ ਕੋਈ ਨਹੀਂ ਕਰ ਸਕਦਾ।

ਸੁਖਬੀਰ ਦੀ ਮੋਦੀ ਨੂੰ ਅਪੀਲ: ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਕਰੋ ਮੁਕਤ

ਰਾਮੂਵਾਲੀਆ ਨੇ ਕਿਹਾ ਕਿ ਬੇਸ਼ੱਕ ਪੂਰੇ ਪੰਜਾਬ ਦੇ ਵਿੱਚ ਲੋਕ ਭਲਾਈ ਪਾਰਟੀ ਦੀਆਂ ਸ਼ਾਖਾਵਾਂ ਹਨ ਪ੍ਰੰਤੂ ਲੁਧਿਆਣਾ ਇਲਾਕੇ ਦੇ ਵਿੱਚ ਉਹਨਾਂ ਦੀ ਪਾਰਟੀ ਨੂੰ ਵੱਡਾ ਸਮਰਥਨ ਹਾਸਲ ਹੈ। ਜਿਸਦਾ ਕਾਂਗਰਸੀ ਉਮੀਦਵਾਰ ਨੂੰ ਲਾਹਾ ਹੋਵੇਗਾ। ਸਾਬਕਾ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਚੋਣਾਂ ਤੱਕ ਲਗਾਤਾਰ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਉਨਾਂ ਕਾਂਗਰਸ ਛੱਡ ਕੇ ਗਏ ਰਵਨੀਤ ਸਿੰਘ ਬਿੱਟੂ ਨੂੰ ਸਲਾਹ ਦਿੰਦਿਆਂ ਕਿਹਾ ਕਿ ਕਾਂਗਰਸ ਉਸਦੇ ਪੇਕਿਆਂ ਵਰਗੀ ਹੈ, ਕਿਉਂਕਿ ਇਥੋਂ ਹੀ ਉਹਨਾਂ ਦੇ ਦਾਦਾ, ਪਿਤਾ ਅਤੇ ਉਸਨੇ ਨੇ ਬੁਲੰਦੀਆਂ ਹਾਸਲ ਕੀਤੀਆਂ ਹਨ ਜਿਸਦੇ ਚਲਦੇ ਪੇਕਿਆਂ ਨੂੰ ਨਿੰਦਣਾ ਮਾੜਾ ਹੁੰਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਪੰਜਾਬ ਕਾਂਗਰਸ ਦੇ ਬੁਲਾਰੇ ਅਰਸ਼ਪ੍ਰੀਤ ਖਡਿਆਲ ਸਹਿਤ ਲੋਕ ਭਲਾਈ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਰਹੇ।

ਸੁਖਬੀਰ ਦੀ ਮੋਦੀ ਨੂੰ ਅਪੀਲ: ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਕਰੋ ਮੁਕਤ

0

ਕਿਹਾ, ਅੰਗਰੇਜ਼ਾਂ ਦੀ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਹਿੰਮਤ ਨਹੀਂ ਪਈ ਜੋ ਭਾਜਪਾ ਸਰਕਾਰ ਨੇ ਕੀਤੀ

ਪਟਿਆਲਾ, 27 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਰਾਸ਼ਟਰੀ ਸਵੈਮਸੇਵਕ ਸੰਘ (ਆਰ ਐਸ ਐਸ) ਤੋਂ ਮੁਕਤੀ ਦੁਆਈ ਜਾਵੇ ਤੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਤੋੜ ਸਕੇ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ।ਅਕਾਲੀ ਦਲ ਦੇ ਪ੍ਰਧਾਨ ਜੋ ਐਨ ਕੇ ਸ਼ਰਮਾ ਦੇ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਵਿਚ ਕੀਤੇ ਪੰਜਾਬ ਦੌਰੇ ਦੌਰਾਨ ਗੱਲ ਕੀਤੀ ਸੀ ਕਿ ਕਿਵੇਂ ਉਹਨਾਂ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸੀ ਕਿ ਜੇਕਰ ਆਜ਼ਾਦੀ ਤੋਂ ਬਾਅਦ ਭਾਜਪਾ ਸੱਤਾ ਵਿਚ ਹੁੰਦੀ ਤਾਂ ਉਹ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿਚ ਨਾ ਜਾਣ ਦਿੰਦੇ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸੱਚਾਈ ਹੋਵੇ ਪਰ ਇਹ ਵੀ ਇਕ ਅਸਲੀਅਤ ਹੈ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਧਾਮਾਂ ਖਾਸ ਤੌਰ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਆਰ ਐਸ ਐਸ ਹਵਾਲੇ ਕੀਤੇ ਹੋਏ ਹਨ। ਇਹ ਵੀ ਸੱਚਾਈ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਆਰ ਐਸ ਐਸ ਦਾ ਕਬਜ਼ਾ ਹੋ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ।

‘ਲੋਕ ਸਭਾ ਚੋਣਾਂ: ਸਹੀ ਹਿਸਾਬ-ਕਿਤਾਬ ਨਾਂ ਦੇਣ ’ਤੇ ਹਰਸਿਮਰਤ, ਜੀਤਮਹਿੰਦਰ ਤੇ ਖੁੱਡੀਆ ਨੂੰ ਨੋਟਿਸ ਜਾਰੀ

ਉਹਨਾਂ ਕਿਹਾ ਕਿ ਧਿਆਨ ਸਿੰਘ ਮੰਡ, ਜਸਬੀਰ ਸਿੰਘ ਰੋਡੇ ਅਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਲੋਕ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ’ਤੇ ਲੱਗੇ ਹੋਏ ਹਨ ਤੇ ਇਹ ਕੇਂਦਰ ਦੀਆਂ ਏਜੰਸੀਆਂ ਲਈ ਕੰਮ ਕਰ ਰਹੇ ਹਨ।ਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਵਿਚ ਆਈ ਨੈਤਿਕ ਗਿਰਾਵਟ ਦੀ ਗੱਲ ਕਰਦਿਆਂ ਕਿਹਾ ਕਿ ਆਪ ਦੇ ਮੰਤਰੀ ਬਲਕਾਰ ਸਿੰਘ ਦੀ ਵਾਇਰਲ ਅਸ਼ਲੀਲ ਵੀਡੀਓ ਨੇ ਪੰਜਾਬ ਦੀ ਰਾਜਨੀਤੀ ਵਿਚ ਗਿਰਾਵਟ ਦਾ ਇਕ ਨਵਾਂ ਅਧਿਆਏ ਜੋੜਿਆ ਹੈ। ਉਹਨਾਂ ਕਿਹਾ ਕਿ ਭਾਵੇਂ ਪਿਛਲੇ ਕਈ ਮਹੀਨਿਆਂ ਤੋਂ ਇਹ ਮੁੱਦਾ ਜਨਤਕ ਬਣਿਆ ਹੋਇਆ ਹੈ ਪਰ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਹੀ ਨਹੀਂ ਕਰਵਾਈ। ਉਹਨਾਂ ਕਿਹਾ ਕਿ ਹੁਣ ਮੰਤਰੀ ਦੀ ਅਸ਼ਲੀਲ ਵੀਡੀਓ ਜਨਤਕ ਹੈ। ਉਹਨਾਂ ਕਿਹਾ ਕਿ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਜਨਤਕ ਹੋਈ ਸੀ ਤੇ ਉਸ ਵੇਲੇ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਸੀ ਜਿਸ ਰਾਹੀਂ ਸ਼ਿਕਾਇਤਾਂ ਨੂੰ ਡਰਾ ਧਮਕਾ ਕੇ ਸ਼ਿਕਾਇਤ ਵਾਪਸ ਕਰਵਾਈ ਗਈ। ਸਰਦਾ ਬਾਦਲ ਪਟਿਆਲਾ ਹਲਕੇ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ ਜਿਸਨੇ ਇਕੱਠ ਦੇ ਲਿਹਾਜ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ ਨਾਲੋਂ ਜ਼ਿਆਦਾ ਰਿਕਾਰਡ ਤੋੜ ਇਕੱਠ ਨਾਲ ਨਵਾਂ ਰਿਕਾਰਡ ਬਣਾਇਆ ਹੈ।

ਚੀਮਾ ਨੇ ਅਮਿਤ ਸ਼ਾਹ ਦੇ ਬਿਆਨ ’ਤੇ ਕੀਤਾ ਪਲਟਵਾਰ, ਕਿਹਾ ਸ਼ਾਹ ਨੂੰ ਭ੍ਰਿਸ਼ਟਾਚਾਰ ’ਤੇ ਬੋਲਣ ਦਾ ਕੋਈ ਅਧਿਕਾਰ ਨਹੀਂ

ਉਹਨਾਂ ਕਿਹਾ ਕਿ ਅਕਾਲੀ ਦਲ ਘੱਗਰ ਦੇ ਬੰਨ ਕੇ ਹੜ੍ਹਾਂ ਤੋਂ ਹਮੇਸ਼ਾ ਲਈ ਮੁਕਤੀ ਦੁਆਉਦ ਵਾਸਤੇ ਵਚਨਬੱਧ ਹੈ। ਉਹਨਾਂ ਨੇ ਜਨਤਕ ਜੀਵਨ ਖਾਸ ਤੌਰ ’ਤੇ ਮੁਹਾਲੀ ਤੇ ਜ਼ੀਰਕਪੁਰ ਦੇ ਵਿਕਾਸ ਵਿਚ ਐਨ ਕੇ ਸ਼ਰਮਾ ਦੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਕਿਸਾਨਾਂ ਨੂੰ ਪਟਿਆਲਾ ਰਿੰਗ ਰੋਡ ਲਈ 764 ਕਰੋੜ ਰੁਪਏ ਦੀ ਲਾਗਤ ਨਾਲ ਐਕਵਾਇਰ ਹੋਈ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ। ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਦੇ ਕਿਰਦਾਰ ਤੇ ਕਾਰਗੁਜ਼ਾਰੀ ਦੀ ਤੁਲਨਾ ਕਰਨ। ਉਹਨਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਤੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪੋ ਆਪਣੀਆਂ ਪਾਰਟੀਆਂ ਬਦਲ ਲਈਆਂ ਤੇ ਆਪਣੀ ਮਾਂ ਪਾਰਟੀ ਨਾਲ ਧੋਖਾ ਕੀਤਾ ਹੈ ਜਿਹਨਾਂ ’ਤੇ ਹੁਣ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਜਦੋਂ ਕਿ ਐਨ ਕੇ ਸ਼ਰਮਾ ਲਗਾਤਾਰ 30 ਸਾਲਾਂ ਤੋਂ ਸਮਾਜ ਦੀ ਬੇਹਤਰੀ ਵਾਸਤੇ ਕੰਮ ਕਰਦੇ ਆ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਬਜਾਜ, ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ, ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰਾ, ਜ਼ਿਲ੍ਹਾ ਪ੍ਰਧਾਨ ਤੇ ਸ਼਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਕ੍ਰਿਸ਼ਨਪਾਲ ਸ਼ਰਮਾ, ਅਸ਼ਵਨੀ ਸ਼ਰਮਾ ਸੰਭਾਲਕੀ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।