Wednesday, May 6, 2026
Home Blog Page 165

Bathinda ਦੇ ਚਰਚਿਤ ਹਲਕੇ ਰਾਮਪੁਰਾ ਫ਼ੂਲ ਦਾ ਸਰਪੰਚ ਅਤੇ ਪੰਚਾਇਤ ਸਕੱਤਰ ਮੁਅੱਤਲ

0

👉ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਆਦੇਸ਼ਾਂ ’ਤੇ ਹੋਈ ਕਾਰਵਾਈ,ਸਾਬਕਾ ਮੰਤਰੀ ਕਾਂਗੜ੍ਹ ਨੇ ਕਾਂਗਰਸੀ ਸਰਪੰਚ ‘ਤੇ ਹੋਈ ਕਾਰਵਾਈ ‘ਤੇ ਚੁੱਕੇ ਸਵਾਲ
Bathinda News: Bathinda ਜ਼ਿਲ੍ਹੇ ਦੇ ਚਰਚਿਤ ਵਿਧਾਨ ਸਭਾ ਹਲਕੇ ਦੇ ਇੱਕ ਪਿੰਡ ਦੇ ਕਾਂਗਰਸੀ ਸਰਪੰਚ ਉੱਪਰ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਪੰਚਾਇਤ ਫੰਡਾਂ ਦੀ ਕਥਿਤ ਹੇਰਾ-ਫੇਰੀ ਦੇ ਮਾਮਲੇ ਵਿੱਚ ਪਿੰਡ ਸਲਾਬਤਪੁਰਾ ਦੇ ਸਰਪੰਚ ਅਮਨਦੀਪ ਸਿੰਘ ਅਤੇ ਪੰਚਾਇਤ ਸਕੱਤਰ ਅਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਨਿਰਦੇਸ਼ਾਂ ’ਤੇ ਹੋਈ ਜਾਂਚ ਤੋਂ ਬਾਅਦ ਹੋਈ ਹੈ।

ਇਹ ਵੀ ਪੜ੍ਹੋ ਬਠਿੰਡਾ ਦੀ ਅਦਾਲਤ ਨੇ ਸੀਆਈਏ ਸਟਾਫ਼ ਦੇ ਬਰਖਾਸਤ ਥਾਣੇਦਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਦੂਜੇ ਪਾਸੇ ਹਲਕੇ ਦੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਕਾਂਗੜ੍ਹ ਨੇ ਹਲਕਾ ਵਿਧਾਇਕ ਉੱਪਰ ਸਿਆਸੀ ਵਿਰੋਧਤਾ ਦੇ ਆਧਾਰ ‘ਤੇ ਇਹ ਕਾਰਵਾਈ ਕਰਨ ਦੇ ਦੋਸ਼ ਲਗਾਏ ਹਨ। ਮਿਲੀ ਸੂਚਨਾਂ ਮੁਤਾਬਕ ਸਰਪੰਚ ਅਮਨਦੀਪ ਸਿੰਘ ਉੱਪਰ ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਬੇਅੰਤ ਸਿੰਘ ਧਾਲੀਵਾਲ ਨੇ ਫੰਡਾਂ ਵਿਚ ਗੜਬੜੀ ਦੀ ਸਿਕਾਇਤ ਦਿੱਤੀ ਸੀ। ਇਸ ਸਿਕਾਇਤ ਦੀ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਭਿਨਵ ਗੋਇਲ ਵੱਲੋਂ ਜਾਂਚ ਕਰਵਾਈ ਗਈ ਸੀ। ਜਾਂਚ ਦੌਰਾਨ ਪਤਾ ਚੱਲਿਆ ਕਿ ਪਿੰਡ ਨੂੰ ਵਿਕਾਸ ਕੰਮਾਂ ਲਈ 15ਵੇਂ ਵਿਤ ਕਮਿਸ਼ਨ ਵੱਲੋਂ ਆਏ ਪੈਸਿਆਂ ਵਿਚੋਂ 8,51,892 ਰੁਪਏ ਕਢਵਾਏ ਗਏ ਸਨ।

ਇਹ ਵੀ ਪੜ੍ਹੋ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਸਦੇ ਵਿਚੋਂ 5,63,443 ਰੁਪਏ ਵੱਖ ਵੱਖ ਫ਼ਰਮਾਂ ਨੂੰ ਅਦਾਇਗੀ ਕੀਤੀ ਗਈ, ਜਦਕਿ ਬਾਕੀ ਬਲਜਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਲੇਬਰ 2,88,449 ਦੇ ਰੂਪ ਵਿਚ ਦਿੱਤੇ ਗਏ। ਪ੍ਰੰਤੂ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਲੇਬਰ ਦੇ ਰੂਪ ਵਿਚ ਦਿੱਤੀ ਰਾਸ਼ੀ ਦੇ ਬਦਲੇ ਕੰਮ ਨਹੀਂ ਕਰਵਾਏ ਗਏ। ਜਿਸਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਦੂਜੇ ਪਾਸੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ ਨੇ ਦੋਸ਼ ਲਗਾਇਆ ਕਿ ਇਹ ਕਾਰਵਾਈ ਨਿਰਾਧਾਰ ਤੇ ਸਿਆਸੀ ਆਧਾਰ ‘ਤੇ ਕੀਤੀ ਗਈ ਹੈ, ਕਿਉਂਕਿ ਸਰਪੰਚ ਅਮਨਦੀਪ ਸਿੰਘ ਉਸਦੇ ਸਮਰਥਕ ਹਨ ਤੇ ਸੱਤਾਧਿਰ ਵੱਲੋਂ ਜਾਣਬੁੱਝ ਕੇ ਫ਼ਸਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਭਗਵੰਤ ਮਾਨ ਵੱਲੋਂ ਵਕੀਲਾਂ ਦੇ ਹੱਕ ‘ਚ ਡਟਣ ਦਾ ਐਲਾਨ

0

👉ਗਰਾਮ ਨਿਆਲਿਆ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਵਾਂਗੇ, ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News: ਕੇਂਦਰ ਵੱਲੋਂ ਖੋਲੇ ਜਾ ਰਹੇ ਗ੍ਰਾਮ ਨਿਆਲਿਆ ਵਿਰੁਧ ਵਕੀਲਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਹੱਕ ‘ਚ ਡਟਦਿਆਂ ਪੰਜਾਬ ਸਰਕਾਰ ਨੇ ਸਪੱਸ਼ਟ ਲਕੀਰ ਖਿੱਚਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਸੂਬੇ ਵਿੱਚ ਇਸ ਮੁੱਦੇ ‘ਤੇ ਫੈਸਲਾਕੁੰਨ ਕਦਮ ਚੁੱਕਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੂੰ ਕੇਂਦਰ ਸਰਕਾਰ ਕੋਲ ਢੁਕਵੇਂ ਪੱਧਰ ‘ਤੇ ਉਠਾਉਣਗੇ। ਮਿਉਂਸਿਪਲ ਭਵਨ ਵਿਖੇ ਪੰਜਾਬ ਦੀਆਂ 65 ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੇ ਸੂਬੇ ਦੇ ਲੋਕਾਂ ਦੀ 20 ਕਿਲੋਮੀਟਰ ਦੇ ਦਾਇਰੇ ਵਿੱਚ ਅਦਾਲਤਾਂ ਤੱਕ ਪਹੁੰਚ ਹੈ, ਜਿਸ ਕਾਰਨ ਇਹ ਸੰਕਲਪ ਪੰਜਾਬ ਵਿੱਚ ਅਮਲੀ ਰੂਪ ਵਿੱਚ ਲਾਗੂ ਨਹੀਂ ਹੈ। ਵਕੀਲ ਪਹਿਲਾਂ ਹੀ ਕੇਂਦਰ ਦੇ ਇਸ ਕਦਮ ਖਿਲਾਫ਼ ਡਟੇ ਹੋਏ ਹਨ ਕਿਉਂਕਿ ਇਸ ਨਾਲ ਸੂਬਾ ਸਰਕਾਰਾਂ ਨੂੰ ਕਾਨੂੰਨੀ ਤੌਰ ‘ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਇਸ ਸੰਕਲਪ ਨੂੰ ਬੰਦ ਕਰਨ ਦੇ ਸਾਰੇ ਤਰੀਕੇ ਲੱਭੇ ਜਾਣਗੇ।”ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਾਰ ਐਸੋਸੀਏਸ਼ਨਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਬਾਰ ਐਸੋਸੀਏਸ਼ਨਾਂ ਨੇ ਦੇਸ਼ ਵਿੱਚ ਕਾਨੂੰਨੀ ਪ੍ਰਣਾਲੀ ਦੇ ਵਿਕਾਸ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਲਈ ਹਮੇਸ਼ਾ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਸਮਾਜ ਦੀ ਬਿਹਤਰੀ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਭਾਰਤ ਇੱਕ ਪ੍ਰਭੂਸੱਤਾ ਸੰਪੰਨ ਸਮਾਜਵਾਦੀ ਗਣਰਾਜ ਹੈ, ਜਿਸ ਵਿੱਚ ਸੰਸਦੀ ਪ੍ਰਣਾਲੀ ਹੈ ਅਤੇ ਇਸ ਨੂੰ ਇਹ ਮਾਣ ਪ੍ਰਾਪਤ ਹੈ ਕਿ ਉਹ ਵਿਸ਼ਵ ਵਿੱਚ ਸਭ ਤੋਂ ਵੱਡੀ ਲੋਕਤੰਤਰੀ ਪ੍ਰਣਾਲੀ ਹੈ। ਨਿਆਂ, ਆਜ਼ਾਦੀ, ​​ਬਰਾਬਰੀ ਅਤੇ ਭਾਈਚਾਰਾ ਚਾਰ ਵਿਸ਼ੇਸ਼ਤਾਵਾਂ ਸਾਡੇ ਸੰਵਿਧਾਨ ਦੁਆਰਾ ਹਰ ਨਾਗਰਿਕ ਲਈ ਸੁਰੱਖਿਅਤ ਹਨ।ਜਨਤਕ ਜੀਵਨ ਅਤੇ ਕਾਨੂੰਨੀ ਪੇਸ਼ੇ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਰਾਜਨੀਤਕ ਨੇਤਾਵਾਂ ਅਤੇ ਵਕੀਲਾਂ ਨੂੰ ਇਕੋ ਤਰ੍ਹਾਂ ਦਾ ਜਨਤਕ ਭਰੋਸਾ ਹਾਸਲ ਹੁੰਦਾ ਹੈ ਅਤੇ ਦੋਵਾਂ ਨੂੰ ਇਸ ਭਰੋਸੇ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਣ ਲਈ ਕੰਮ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ Inderjit Mann ਨੇ ਸੰਭਾਲਿਆ ਮਾਰਕਫ਼ੈਡ ਦੇ ਚੇਅਰਮੈਨ ਦਾ ਅਹੁੱਦਾ; ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਮੰਤਰੀਆਂ, ਵਿਧਾਇਕਾਂ ਤੇ ਚੇਅਰਮੈਨਾਂ ਨੇ ਦਿੱਤੀ ਵਧਾਈ

ਨੈਤਿਕਤਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਸ ਹਾਰੇ ਜਾਂ ਜਿੱਤੇ ਜਾ ਸਕਦੇ ਹਨ ਪਰ ਕਾਨੂੰਨ ਦਾ ਰਾਜ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ, “ਵਕੀਲ ਸੁਰੱਖਿਆ ਐਕਟ ਅਤੇ ਚੈਂਬਰਾਂ ਦੇ ਕਮਰਸ਼ੀਅਲ ਬਿਜਲੀ ਕੁਨੈਕਸ਼ਨਾਂ ਨੂੰ ਘਰੇਲੂ ਕੁਨੈਕਸ਼ਨਾਂ ਵਿੱਚ ਤਬਦੀਲ ਕਰਨ ਸਮੇਤ ਵਕੀਲਾਂ ਦੀ ਹਰ ਮੰਗ ਜਾਇਜ਼ ਹੈ ਅਤੇ ਇਸ ਦੀ ਸਮੀਖਿਆ ਕੀਤੀ ਜਾਵੇਗੀ। ਮੈਂ ਖੁਦ ਲੋਕਾਂ ਦਾ ਵਕੀਲ ਹਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”ਮੀਟਿੰਗ ਦੇ ਸਥਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਮਿਉਂਸਿਪਲ ਭਵਨ ਨੂੰ ‘ਨਿਯੁਕਤੀ ਭਵਨ’ ਵਜੋਂ ਜਾਣਿਆ ਜਾਂਦਾ ਹੈ, ਕਿਉਂਕਿ ਇੱਥੇ ਕੁੱਲ 63,000 ਨੌਕਰੀਆਂ ਵਿੱਚੋਂ ਲਗਪਗ 50,000 ਨਿਯੁਕਤੀ ਪੱਤਰ ਸੌਂਪੇ ਗਏ ਹਨ।”ਇਸ ਤੋਂ ਪਹਿਲਾਂ ਐਡਵੋਕੇਟ ਜਨਰਲ ਪੰਜਾਬ ਮਨਿੰਦਰਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਸਮਾਗਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੇਗਾ ਪਰਿਯੋਜਨਾਵਾਂ ਦੀ ਪ੍ਰਗਤੀ ਦੀ ਸਖਤ ਨਿਗਰਾਨੀ ਕਰ ਸਮੇਂਬੱਧ ਪੂਰਾ ਕਰਨ ਕੰਮ – ਮੁੱਖ ਮੰਤਰੀ

0

👉ਸਟੇਟ ਪ੍ਰਗਤੀ ਡੈਸ਼ਬੋਰਡ ਦੀ ਮੀਟਿੰਗ ਵਿੱਚ 75 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀ ਪਰਿਯੋਜਨਾਵਾਂ ਦੀ ਸਮੀਖਿਆ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਸਟੇਟ ਪ੍ਰਗਤੀ ਡੈਸ਼ਬੋਰਡ ਦੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚੱਲ ਰਹੀ ਮੇਗਾ ਪਰਿਯੋਜਨਾਵਾਂ ਦੀ ਪ੍ਰਗਤੀ ਦੀ ਸਖਤ ਨਿਗਰਾਨੀ ਕੀਤੀ ਜਾਵੇ ਅਤੇ ਉਨ੍ਹਾਂ ਦੇ ਲਾਗੂ ਕਰਨ ਵਿੱਚ ਤੇਜੀ ਲਿਆਈ ਜਾਵੇ, ਤਾਂ ਜੋ ਸਾਰੀ ਪਰਿਯੋਜਨਾਵਾਂ ਨਿਰਧਾਰਿਤ ਸਮੇਂਸੀਮਾ ਅੰਦਰ ਪੂਰੀ ਹੋ ਸਕਣ।ਮੁੱਖ ਮੰਤਰੀ ਨੇ ਕਿਹਾ ਕਿ 75 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀ ਸਾਰੀ ਪ੍ਰਮੁੱਖ ਪਰਿਯੋਜਨਾਵਾਂ ਨੂੰ ਸਟੇਟ ਪ੍ਰਗਤੀ ਡੈਸ਼ਬੋਰਡ ‘ਤੇ ਜਰੂਰੀ ਰੂਪ ਨਾਲ ਅਪਲੋਡ ਕੀਤਾ ਜਾਵੇ, ਜਿਸ ਨਾਲ ਵੱਖ-ਵੱਖ ਪੱਧਰ ‘ਤੇ ਉਨ੍ਹਾਂ ਦੀ ਰਿਅਲ ਟਾਇਮ ਮਾਨੀਟਰਿੰਗ ਯਕੀਨੀ ਹੋ ਸਕੇ।

ਇਹ ਵੀ ਪੜ੍ਹੋ  ਭਾਜਪਾ ਪ੍ਰਧਾਨ ਨੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ‘ਤੇ ਘੇਰੀ ਸਰਕਾਰ

ਉਨ੍ਹਾਂ ਨੇ ਸਪਸ਼ਟ ਕੀਤਾ ਕਿ ਗੁਣਵੱਤਾ ਅਤੇ ਨਿਰਮਾਣ ਕੰਮਾਂ ਨੂੰ ਸਮੇਂ ‘ਤੇ ਪੂਰਾ ਕਰਵਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾਵੇ।ਸ੍ਰੀ ਸੈਣੀ ਨੇ ਪਰਿਯੋਜਨਾਵਾਂ ਵਿੱਚ ਦੇਰੀ ‘ਤੇ ਸਖਤ ਐਕਸ਼ਨ ਲੈਂਦੇ ਹੋਏ ਕਿਹਾ ਕਿ ਜਿਨ੍ਹਾਂ ਏਜੰਸੀਆਂ ਨੂੰ ਨਿਰਮਾਣ ਕੰਮ ਅਲਾਟ ਕੀਤੇ ਗਏ ਹਨ ਉਲ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਏਜੰਸੀਆਂ ਦੀ ਵਜ੍ਹਾ ਨਾਲ ਨਿਰਮਾਣ ਕੰਮਾਂ ਵਿੱਚ ਦੇਰੀ ਹੋ ਰਹੀ ਹੈ, ਉਲ੍ਹਾਂ ਦੇ ਵਿਰੁੱਧ ਨਿਰਧਾਰਿਤ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।ਮੀਟਿੰਗ ਵਿੱਚ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਅਤੇ ਸ਼ਹਿਰੀ ਸਥਾਨ ਨਿਗਮ ਵਿਭਾਗ ਨਾਲ ਸਬੰਧਿਤ ਅੱਠ ਮੇਗਾ ਪਰਿਯੋਜਨਾਵਾਂ ਦੀ ਵਿਸਤਾਰ ਸਮੀਖਿਆ ਕੀਤੀ ਗਈ।

ਇਹ ਵੀ ਪੜ੍ਹੋ  ਬਠਿੰਡਾ ਦੀ ਅਦਾਲਤ ਨੇ ਸੀਆਈਏ ਸਟਾਫ਼ ਦੇ ਥਾਣੇਦਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਇੰਨ੍ਹਾ ਪਰਿਯੋਜਨਾਵਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਮ ਜਨਤਾ ਨੂੰ ਇੰਨ੍ਹਾਂ ਦਾ ਲਾਭ ਜਲਦੀ ਮਿਲ ਸਕੇ।ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਵਧੀਕ ਮੁੱਖ ਸਕਤਰ ਮਾਲ ਡਾ. ਸੁਮਿਤਾ ਮਿਸ਼ਰਾ, ਸ੍ਰੀ ਏ ਕੇ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਕਮਿਸ਼ਨਰ ਅਤੇ ਸਕੱਤਰ ਵਿੱਤ ਸ੍ਰੀ ਮੋਹਮਦ ਸ਼ਾਇਨ, ਮੁੱਖ ਪ੍ਰਸਾਸ਼ਕ ਐਚਐਸਵੀਪੀ ਸ੍ਰੀ ਚੰਦਰ ਸ਼ੇਖਰ ਖਰੇ, ਵਿਸ਼ੇਸ਼ ਸਕੱਤਰ (ਮਾਨੀਟਰਿੰਗ ਅਤੇ ਤਾਲਮੇਲ) ਡਾ. ਪ੍ਰਿਯੰਕਾ ਸੋਨੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Faridkot ‘ਚ ਮਾਮੁਲੀ ਤਕਰਾਰ ਦੇ ਚੱਲਦਿਆਂ ਦੋਸਤਾਂ ਵੱਲੋਂ ਹੀ ਦੋਸਤ ਦਾ ਬੇਰਹਿਮੀ ਨਾਲ ਕ+ਤ+ਲ

0

Faridkot News: Faridkot ‘ਚ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿਚ ਮਾਮੁਲੀ ਕਹਾ-ਸੁਣੀ ਨੂੰ ਲੈ ਕੇ ਦੋ ਦੋਸਤਾਂ ਦੇ ਵੱਲੋਂ ਹੀ ਆਪਣੇ ਪੁਰਾਣੇ ਦੋਸਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਹ ਘਟਨਾ ਫ਼ਰੀਦਕੋਟ ਦੇ ਇੱਕ ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਵਿਆਹ ਸਮਾਗਮ ਦੌਰਾਨ ਵਾਪਰੀ। ਮ੍ਰਿਤਕ ਦੀ ਪਹਿਚਾਣ ਦਿਲਪ੍ਰੀਤ ਸਿੰਘ ਵਾਸੀ ਨਿਊ ਕੈਂਟ ਰੋਡ ਫ਼ਰੀਦਕੋਟ ਵਜੋਂ ਹੋਈ ਹੈ। ਇਸ ਕਤਲ ਦੀ ਵਾਰਦਾਤ ਸਮੇਂ ਮ੍ਰਿਤਕ ਦਿਲਪ੍ਰੀਤ ਸਿੰਘ ਆਪਣੇ ਦੋਸਤ ਦੇ ਵਿਆਹ ਆਇਆ ਹੋਇਆ ਸੀ।

ਇਹ ਵੀ ਪੜ੍ਹੋ  ਬਠਿੰਡਾ ਦੀ ਅਦਾਲਤ ਨੇ ਸੀਆਈਏ ਸਟਾਫ਼ ਦੇ ਥਾਣੇਦਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਪੁਲਿਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਦੇ ਪਿਤਾ ਗੁਰਪਿਆਰ ਸਿੰਘ ਦੇ ਬਿਆਨਾਂ ਉੱਪਰ ਮੁਲਜਮਾਂ ਖੁਸਪ੍ਰੀਤ ਸਿੰਘ ਤੇ ਬਲਵਿੰਦਰ ਸਿੰਘ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਦਸਿਆ ਜਾ ਰਿਹਾ ਕਿ ਵਿਆਹ ਤੋਂ ਇਕ ਦਿਨ ਪਹਿਲਾ ਦਿਲਪ੍ਰੀਤ ਸਿੰਘ ਦੀ ਖੁਸ਼ਪ੍ਰੀਤ ਸਿੰਘ ਨਾਂ ਦੇ ਲੜਕੇ ਨਾਲ ਤਕਰਾਰਬਾਜ਼ੀ ਹੋਈ ਸੀ, ਜੋ ਕਿ ਉਸਦਾ ਹੀ ਦੋਸਤ ਸੀ।ਵਿਆਹ ਵਾਲੇ ਦਿਨ ਖੁਸ਼ਪ੍ਰੀਤ ਸਿੰਘ ਅਤੇ ਉਸਦੇ ਇੱਕ ਹੋਰ ਸਾਥੀ ਨੇ ਦਿਲਪ੍ਰੀਤ ਨੂੰ ਪੈਲੇਸ ਤੋਂ ਬਾਹਰ ਲੈ ਗਏ, ਜਿੱਥੇ ਕਿਰਚਾਂ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਦਸਿਆ ਜਾ ਰਿਹਾ ਕਿ ਇਹ ਘਟਨਾ ਪੈਲੇਸ ਦੇ ਬਾਹਰ ਲੱਗੇ ਕੈਮਰਿਆਂ ਵਿਚ ਵੀ ਕੈਦ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਦੀ ਅਦਾਲਤ ਨੇ ਸੀਆਈਏ ਸਟਾਫ਼ ਦੇ ਬਰਖਾਸਤ ਥਾਣੇਦਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

0

Bathinda News: ਕਰੀਬ ਪੰਜ ਸਾਲ ਪਹਿਲਾਂ ਇੱਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿਚ ਬਠਿੰਡਾ ਦੀ ਅਦਾਲਤ ਨੇ ਬੁੱਧਵਾਰ ਨੂੰ ਫ਼ੈਸਲਾ ਸੁਣਾਉਂਦਿਆਂ ਸੀਆਈਏ ਸਟਾਫ਼ ਦੇ ਤਤਕਾਲੀ ਥਾਣੇਦਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਰਾਜੇਸ਼ ਕੁਮਾਰ ਦੀ ਅਦਾਲਤ ਨੇ ਗੁਰਵਿੰਦਰ ਸਿੰਘ ਨਾਂ ਦੇ ਇਸ ਬਰਖਾਸਤ ਥਾਣੇਦਾਰ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਦਸਣਾ ਬਣਦਾ ਹੈ ਕਿ ਥਾਣੇਦਾਰ ਗੁਰਵਿੰਦਰ ਸਿੰਘ ਦੇ ਰਾਤ ਨੂੰ ਪੀੜਤ ਮਹਿਲਾ ਦੇ ਘਰ ਜਬਰੀ ਜਾਣ ਤੇ ਉਸਨੂੰ ਸਰੀਰਿਕ ਸਬੰਧ ਬਣਾਉਣ ਲਈ ਮਜਬੂਰ ਕਰਨ ਦੀ ਮੰਗ ਦੌਰਾਨ ਪੀੜਤ ਔਰਤ ਦੇ ਰਿਸ਼ਤੇਦਾਰਾਂ ਤੇ ਪ੍ਰਵਾਰ ਵਾਲਿਆਂ ਨੇ ਇਸਨੂੰ ਕਾਬੂ ਕਰ ਲਿਆ ਸੀ।

ਇਹ ਵੀ ਪੜ੍ਹੋ  Bathinda ਸ਼ਹਿਰ ਦੇ ਨਜ਼ਦੀਕ ਨੌਜਵਾਨ ਲੜਕੀ ਦਾ ਕ+ਤ+ਲ ਕਰਕੇ ਲਾਸ਼ ਸੂਟਕੇਸ ‘ਚ ਪਾ ਕੇ ਸੁੱਟੀ

ਇਸ ਘਟਨਾ ਦੀ ਵੀਡੀਓ ਵੀ ਕਾਫ਼ੀ ਵਾਈਰਲ ਹੋਈ ਸੀ। ਪੀੜਤ ਔਰਤ ਨੂੰ ਇਨਸਾਫ਼ ਦਿਵਾਉਣ ਵਾਲੇ ਸੀਨੀਅਰ ਵਕੀਲ ਗੁਰਪ੍ਰੀਤ ਸਿੰਘ ਭਸੀਨ ਨੇ ਪੰਜਾਬੀ ਖਬਰਸਾਰ ਵੈਬਸਾਈਟ ਦੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਇਸ ਸਬੰਧ ਵਿਚ ਮਈ 2021 ਦੇ ਵਿਚ ਥਾਣਾ ਨਥਾਣਾ ਦੀ ਪੁਲਿਸ ਵੱਲੋਂ ਇਸਦੇ ਵਿਰੁਧ ਪਰਚਾ ਦਰਜ਼ ਕੀਤਾ ਗਿਆ ਸੀ। ਵੱਡੀ ਗੱਲ ਇਹ ਵੀ ਹੈ ਕਿ ਪੀੜਤ ਔਰਤ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਦੋਸ਼ੀ ਥਾਣੇਦਾਰ ਵੱਲੋਂ ਉਸਦੇ ਨਾਲ ਨਜਾਇਜ਼ ਸਬੰਧ ਬਣਾਉਣ ਦੇ ਲਈ ਹੀ ਕਥਿਤ ਤੌਰ ‘ਤੇ ਪੁੱਤ ਵਿਰੁਧ ਵੀ ਨਸ਼ਾ ਤਸਕਰੀ ਦਾ ਝੂਠਾ ਕੇਸ ਦਰਜ਼ ਕੀਤਾ ਸੀ, ਜਿਸਦੇ ਵਿਚ ਉਸਨੂੰ ਫ਼ਾਈਦਾ ਦਿਵਾਉਣ ਦੇ ਨਾਂ ‘ਤੇ ਦੋ ਵਾਰ ਉਸਦੇ ਨਾਲ ਉਸਦੀ ਮਰਜ਼ੀ ਤੋਂ ਬਿਨ੍ਹਾਂ ਸਬੰਧ ਬਣਾਏ ਵੀ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa Police ਵੱਲੋ 2 ਵਿਅਕਤੀਆਂ ਨੂੰ ਕਾਬੂ ਕਰਕੇ 5 ਪਿਸਟਲ ਅਤੇ ਇੱਕ ਮੋਟਰਸਾਈਕਲ ਬ੍ਰਾਮਦ

0

Mansa News: Mansa Police ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 05 ਪਿਸਟਲ ਸਮੇਤ ਇੱਕ ਮੋਟਰਸਾਈਕਲ ਬਿਨਾਂ ਨੰਬਰੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਬੁੱਧਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਦਸਿਆ ਕਿ ਐੱਸ.ਐੱਸ.ਪੀ. ਭਾਗੀਰਥ ਮੀਨਾ ਦੀ ਨਿਗਰਾਨੀ ਹੇਠ ਕਪਤਾਨ ਪੁਲਿਸ (ਇੰਨਵੈ) ਮਾਨਸਾ,ਉਪ-ਕਪਤਾਨ ਪੁਲਿਸ (ਡੀ) ਮਾਨਸਾ ਅਤੇ ਇੰਚਾਰਜ ਸੀ.ਆਈ.ਏ ਸਟਾਫ ਮਾਨਸਾ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋ ਦੌਰਾਨੇ ਗਸ਼ਤ ਕਬਰਾਂਵਾਲਾ ਰੋਡ ਨੇੜੇ ਸਿਰਸਾ ਰੋਡ ਮਾਨਸਾ ਵਿਖੇ ਇੱਕ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ, ਜਿੰਨ੍ਹਾਂ ਦੀ ਪਹਿਚਾਣ ਰਿਛਵਿੰਦਰ ਸਿੰਘ ਉਰਫ ਇਸਕੀ ਵਾਸੀ ਬੋੜਾਵਾਲ ਅਤੇ ਜਸਨਦੀਪ ਸਿੰਘ ਉਰਫ ਕਾਲੂ ਵਾਸੀ ਵਾਰਡ ਨੰਬਰ 6 ਨੇੜੇ ਪੀਰਖਾਨਾ ਭੀਖੀ ਦੇ ਤੌਰ ‘ਤੇ ਹੋਈ। ਇੰਨ੍ਹਾਂ ਦੇ ਕੋਲੋਂ ਦੋ ਪਿਸਟਲ .32 ਬੋਰ ਦੇਸੀ ਬ੍ਰਾਮਦ ਕੀਤੇ ਗਏ। ਇਸਤੋਂ ਬਾਅਦ ਪੁਛਗਿਛ ਦੌਰਾਨ ਜਸ਼ਨਦੀਪ ਸਿੰਘ ਉਰਫ ਕਾਲੂ ਦੇ ਇੰਕਸ਼ਾਫ ਉੱਪਰ 03 ਹੋਰ ਪਿਸਟਲ (ਦੋ ਪਿਸਟਲ .32 ਬੋਰ ਅਤੇ ਇੱਕ ਪਿਸਟਲ ਦੇਸੀ 315 ਬੋਰ) ਬ੍ਰਾਮਦ ਕੀਤੇ ਗਏ।ਇਸ ਮੁਕੱਦਮਾ ਵਿਚ ਹੁਣ ਤੱਕ ਕੁੱਲ 5 ਪਿਸਟਲ ਬ੍ਰਾਮਦ ਕੀਤੇ ਜਾ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

0
👉13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: ‘Progressive Punjab Investment Summit’ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।”ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ।” ਪੰਜਾਬੀਆਂ ਦੇ ਮੋਹਰੀ ਰਹਿਣ ਦੇ ਗੁਣਾਂ ਅਤੇ ਉੱਦਮੀ ਭਾਵਨਾ ਦੀ ਭਰਵੀਂ ਸ਼ਲਾਘਾ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬੀ ਆਪਣੀ ਹਿੰਮਤ ਅਤੇ ਕਾਬਲੀਅਤ ਨਾਲ ਦੁਨੀਆ ਵਿੱਚ ਕਿਤੇ ਵੀ ਅਚੰਭਾ ਕਰ ਸਕਦੇ ਹਨ।”
ਇਸ ਸੰਮੇਲਨ ਦੇ ਵਿਸ਼ੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ‘ਤੇ ਆਧਾਰਤ ਹੋਵੇਗਾ।” ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿੱਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, “ਸੰਮੇਲਨ ਦੌਰਾਨ ਮੁੱਖ ਸੈਸ਼ਨਾਂ ਵਿੱਚ ਉਦਘਾਟਨ, ਸਮਾਪਤੀ, ਕੰਟਰੀ ਸੈਸ਼ਨ, ਪਲੇਨਰੀ, ਸੈਕਟਰਲ ਸੈਸ਼ਨ ਅਤੇ ਹੋਰ ਸ਼ਾਮਲ ਹੋਣਗੇ।”ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਵੱਡਾ ਮੌਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਦੇਸ਼ ਭਰ ਵਿੱਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਦੇ ਹੋਏ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿੱਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।” ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਸੂਬੇ ਦਾ ਮੁੱਖ ਆਧਾਰ ਖੇਤੀਬਾੜੀ ਖੇਤਰ ਪਹਿਲਾਂ ਹੀ ਚੁਣੌਤੀਆਂ ਨਾਲ ਜੂਝ ਰਿਹਾ ਹੈ ਅਤੇ ਕਮਜ਼ੋਰ ਹੋਈ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਉਦਯੋਗੀਕਰਨ ਹੀ ਇੱਕੋ ਇੱਕ ਹੱਲ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ।” ਉਨ੍ਹਾਂ ਨੇ ਸੰਭਾਵੀ ਉੱਦਮੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਅਜਿਹੀਆਂ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 13 ਤੋਂ 15 ਮਾਰਚ ਨੂੰ ਮੋਹਾਲੀ ਵਿਖੇ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ।”
ਸੂਬਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪ੍ਰੋਜੈਕਟਾਂ ਲਈ ਫੌਰੀ ਅਤੇ ਨਿਰਵਿਘਨ ਢੰਗ ਨਾਲ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨਾ ਯਕੀਨੀ ਬਣਾਉਣ ਲਈ ਸੇਲ ਡੀਡ ਦੀ ਰਜਿਸਟ੍ਰੇਸ਼ਨ ਵਿੱਚ ਗ੍ਰੀਨ ਸਟੈਂਪ ਪੇਪਰ ਪੇਸ਼ ਕੀਤਾ ਗਿਆ ਹੈ।”
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਸ ਕੋਲ ਸਥਾਨਕ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਉਦਯੋਗ ਪੱਖੀ ਮਾਹੌਲ ਦੇ ਨਾਲ-ਨਾਲ ਪੂਰੀ ਤਰ੍ਹਾਂ ਸਮਰੱਥ ਹੁਨਰਮੰਦ ਸਟਾਫ ਉਪਲਬਧ ਹੈ।” ਬਿਜਲੀ ਸੁਰੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਅਹਿਮ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।”ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਨੁਮਾਇੰਦੇ ਨਿਵੇਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਕਰਵਾਏ ਜਾਣ ਵਾਲੇ ਇਸ ਮੈਗਾ ਈਵੈਂਟ ਵਿੱਚ ਸੰਭਾਵੀ ਤੌਰ ‘ਤੇ ਸ਼ਾਮਲ ਹੋਣਗੇ।” ਭਗਵੰਤ ਸਿੰਘ ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਇਸ ਸੰਮੇਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਸੰਮੇਲਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ ‘ਤੇ ਪ੍ਰਦਰਸ਼ਨੀ, ਸੈਮੀਨਾਰ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ ਉਦਯੋਗਿਕ ਖੇਤਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।”ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਮੇਲਨ ਦਾ ਲੋਗੋ ਵੀ ਜਾਰੀ ਕੀਤਾ। ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Sushant City-2 Bathinda ਦੇ ਵਿਦਿਆਰਥੀਆਂ ਨੇ ਧਰਤੀ ਮਾਂ ਲਈ ਕੀਤਾ ਹਰਿਆਲੀ ਦਾ ਵਾਅਦਾ : ਵਾਤਾਵਰਣ ਨੂੰ ਸਮਰਪਿਤ ਰਿਹਾ ‘ਪ੍ਰੌਮਿਸ ਡੇ’

0

Bathinda News:Silver Oaks School Sushant City-2 Bathindaਦੇ ਵਿਦਿਆਰਥੀਆਂ ਨੇ ਧਰਤੀ ਮਾਂ ਲਈ ਹਰਿਆਲੀ ਦਾ ਵਾਅਦਾ ਕੀਤਾ ਹੈ ਅਤੇ ‘ਪ੍ਰੌਮਿਸ ਡੇ’ਨੂੰ ਵਾਤਾਵਰਣ ਦਿਵਸ ਨੂੰ ਸਮਰਪਿਤ ਕੀਤਾ ਗਿਆ। ਸਕੂਲ ਸਟਾਫ ਅਤੇ ਬੱਚਿਆਂ ਨੇ ਨਿੱਜੀ ਵਾਅਦਿਆਂ ਦੀ ਬਜਾਏ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਅਤੇ ਬੂਟੇ ਵੰਡਣ ਦੀ ਮੁਹਿੰਮ ਰਾਹੀਂ ਵਾਤਾਵਰਣ ਸੰਭਾਲ ਦਾ ਸਮੂਹਿਕ ਸੰਕਲਪ ਲਿਆ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਇੱਕ ਸਾਂਝੇ ਮਿਸ਼ਨ ਨਾਲ ਇਕੱਠੇ ਹੋਏ ਅਤੇ ਸਥਾਨਕ ਭਾਈਚਾਰੇ ਨੂੰ ਰੁੱਖ ਲਗਾਉਣ ਦੀ ਲੋੜ ਪ੍ਰਤੀ ਜਾਗਰੂਕ ਕਰਨ ਲਈ ਰੰਗ-ਬਿਰੰਗੇ ਪੋਸਟਰਾਂ, ਵਾਤਾਵਰਣ ਪੱਖੀ ਬੈਨਰਾਂ ਅਤੇ ਬੂਟਿਆਂ ਨੂੰ ਭਾਰੀ ਉਤਸ਼ਾਹ ਨਾਲ ਸੜਕਾਂ ‘ਤੇ ਮਾਰਚ ਕੀਤਾ।

ਇਹ ਵੀ ਪੜ੍ਹੋ  Bathinda ਸ਼ਹਿਰ ਦੇ ਨਜ਼ਦੀਕ ਨੌਜਵਾਨ ਲੜਕੀ ਦਾ ਕ+ਤ+ਲ ਕਰਕੇ ਲਾਸ਼ ਸੂਟਕੇਸ ‘ਚ ਪਾ ਕੇ ਸੁੱਟੀ

ਉਨ੍ਹਾਂ ਨੇ ਨਾਅਰਿਆਂ ਰਾਹੀਂ ਨਿਵਾਸੀਆਂ ਨੂੰ ਯਾਦ ਦਿਵਾਇਆ ਕਿ ਸਭ ਤੋਂ ਮਹੱਤਵਪੂਰਨ ਵਾਅਦਾ ਉਹ ਹੈ ਜੋ ਅਸੀਂ ਆਪਣੀ ਧਰਤੀ ਮਾਂ ਨਾਲ ਕਰਦੇ ਹਾਂ।ਅੱਜ ਦੇ ਦਿਨ ਦਾ ਮੁੱਖ ਆਕਰਸ਼ਣ ਬੂਟੇ ਵੰਡਣ ਦੀ ਮੁਹਿੰਮ ਸੀ। ਕੇਵਲ ਸ਼ਬਦਾਂ ਤੱਕ ਸੀਮਤ ਨਾ ਰਹਿ ਕੇ, ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਸਥਾਨਕ ਕਿਸਮਾਂ ਦੇ 200 ਤੋਂ ਵੱਧ ਬੂਟੇ ਵੰਡੇ ਅਤੇ ਇਸ ਸਾਲ ਘੱਟੋ-ਘੱਟ ਇੱਕ ਰੁੱਖ ਲਗਾਉਣ ਅਤੇ ਪਾਲਣ ਦਾ ਵਚਨ ਲਿਆ।ਸਿਲਵਰ ਓਕਸ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਕਿਹਾ, “‘ਪ੍ਰੌਮਿਸ ਡੇ’ ਸਾਡੇ ਨੌਜਵਾਨਾਂ ਨੂੰ ਇਹ ਯਾਦ ਦਿਵਾਉਣ ਦਾ ਸਭ ਤੋਂ ਵਧੀਆ ਮੌਕਾ ਹੈ ਕਿ ਸਾਡੀ ਸਭ ਤੋਂ ਵੱਡੀ ਵਚਨਬੱਧਤਾ ਉਸ ਵਾਤਾਵਰਣ ਪ੍ਰਤੀ ਹੈ ਜੋ ਸਾਨੂੰ ਜੀਵਨ ਦਿੰਦਾ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ;ਸਿੱਧੂ ਮੂਸੇਵਾਲਾ ਦੇ ਮਾਂ-ਪਿਉ ਮਾਨਸਾ ਦੇ SSP ਦਫ਼ਤਰ ਅੱਗੇ ਧਰਨੇ ‘ਤੇ ਬੈਠੇ

ਬੂਟੇ ਵੰਡ ਕੇ, ਸਾਡੇ ਵਿਦਿਆਰਥੀ ਕੇਵਲ ਪੌਦੇ ਨਹੀਂ ਦੇ ਰਹੇ, ਸਗੋਂ ਇੱਕ ਸਾਫ਼-ਸੁਥਰੇ ਅਤੇ ਸੁਰੱਖਿਅਤ ਭਵਿੱਖ ਦੀ ਜ਼ਿੰਮੇਵਾਰੀ ਸੌਂਪ ਰਹੇ ਹਨ।“ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰ੍ਨਿੰਦਰ ਪਾਲ ਸੇਖੋਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਵਿਦਿਆਰਥੀ ਅਜਿਹੇ ਆਗੂ ਬਣਨ ਜੋ ਸਿਰਫ਼ ਬਦਲਾਅ ਦੀਆਂ ਗੱਲਾਂ ਨਾ ਕਰਨ, ਸਗੋਂ ਉਸ ਨੂੰ ਖੁਦ ਬਦਲਾਅ ਕਰਨ। ਸਿਲਵਰ ਓਕਸ ਸਕੂਲ ਸੰਪੂਰਨ ਸਿੱਖਿਆ ਲਈ ਵਚਨਬੱਧ ਹੈ, ਜਿੱਥੇ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣਕ ਜ਼ਿੰਮੇਵਾਰੀ ਵੀ ਸਿਖਾਈ ਜਾਂਦੀ ਹੈ। ‘ਪ੍ਰੌਮਿਸ ਡੇ ਗ੍ਰੀਨ ਡਰਾਈਵ’ ਵਰਗੀਆਂ ਪਹਿਲਕਦਮੀਆਂ ਰਾਹੀਂ, ਸਕੂਲ ਦਾ ਉਦੇਸ਼ ਅਜਿਹੇ ਜਾਗਰੂਕ ਨਾਗਰਿਕ ਤਿਆਰ ਕਰਨਾ ਹੈ ਜੋ 21ਵੀਂ ਸਦੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੋਣ।“

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਜਪਾ ਪ੍ਰਧਾਨ ਨੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ‘ਤੇ ਘੇਰੀ ਸਰਕਾਰ

0

Bathinda News: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ‘ਤੇ ਸਰਕਾਰ ਨੂੰ ਘੇਰਿਆ ਹੈ। ਬੁੱਧਵਾਰ ਨੂੰ ਬਠਿੰਡਾ ਵਿੱਚ ਦੀਨ ਦਿਆਲ ਓਪਧਿਆਏ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ, ‘‘ਇੱਕ ਮਹੀਨੇ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸਰਕਾਰ ਪਿਛਲੇ ਚਾਰ ਸਾਲਾਂ ਵਿੱਚ ਨਸ਼ੇ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ।” ਇਸ ਮੌਕੇ ਉਨ੍ਹਾਂ ਨਾਲ਼ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਸਮੇਤ ਬਠਿੰਡਾ ਦੀ ਲੀਡਰਸ਼ਿਪ ਮੌਜੂਦ ਰਹੀ। ਸ਼੍ਰੀ ਸ਼ਰਮਾ ਨੇ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਲਈ ਕਈ ਵਾਰ ਮਿਆਦਾਂ ਨਿਰਧਾਰਤ ਕੀਤੀਆਂ ਗਈਆਂ, ਪਰ ਹਕੀਕਤ ਵਿੱਚ ਨਸ਼ਾ ਪਿੰਡਾਂ, ਸ਼ਹਿਰਾਂ ਅਤੇ ਜੇਲ੍ਹਾਂ ਤੱਕ ਫੈਲ ਚੁੱਕਾ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ;ਸਿੱਧੂ ਮੂਸੇਵਾਲਾ ਦੇ ਮਾਂ-ਪਿਉ ਮਾਨਸਾ ਦੇ SSP ਦਫ਼ਤਰ ਅੱਗੇ ਧਰਨੇ ‘ਤੇ ਬੈਠੇ

ਉਨ੍ਹਾਂ ਕਿਹਾ ਕਿ ਰੋਜ਼ਾਨਾ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਹਾਲਾਂਕਿ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਸੂਬੇ ਵਿਚ ਭਾਜਪਾ ਸਰਕਾਰ ਬਣਨ ‘ਤੇ ਨਸ਼ਿਆਂ ਦੇ ਖਾਤਮੇ ਲਈ ਪੁੱਛੇ ਰੋਡਮੈਪ ਬਾਰੇ ਕਿਹਾ ਕਿ ਇਸਦਾ ਖੁਲਾਸਾ ਚੋਣ ਮਨੋਰਥ ਪੱਤਰ ਵਿਚ ਕੀਤਾ ਜਾਵੇਗਾ ਪ੍ਰੰਤੂ ਦੂਜੇ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਵੱਲੋਂ ਕੀਤੇ ਕੰਮ ਹੀ ਇਸਦਾ ਰੋਡਮੇਪ ਹਨ। ਪੰਜਾਬ ਦੇ ਵਿਚ ਡੇਰਾ ਬਿਆਸ ਦੇ ਮੁਖੀ ਦੀਆਂ ਵਧ ਰਹੀ ਸਿਆਸੀ ਸਰਗਰਮੀਆਂ ‘ਤੇ ਉਨ੍ਹਾਂ ਕਿਹਾ ਕਿ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੱਲੋਂ ਨਸ਼ਾ ਵਿਰੋਧੀ ਰੈਲੀ ਦੌਰਾਨ ਸਮੂਹ ਸਿਆਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਸਦਿਆ ਗਿਆ ਸੀ, ਜਿਸਦਾ ਸੱਤਾਧਿਰ ਨੇ ਸਿਆਸੀ ਮਤਬਲ ਕੱਢਣ ਦਾ ਯਤਨ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਪੰਜਾਬ ਦੇ ਵਿਚ ਆਪਣੇ ਬਲਬੂਤੇ ‘ਤੇ ਚੋਣ ਲੜੇਗੀ, ਇਸਦੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਸ਼ਹਿਰ ਦੇ ਨਜ਼ਦੀਕ ਨੌਜਵਾਨ ਲੜਕੀ ਦਾ ਕ+ਤ+ਲ ਕਰਕੇ ਲਾਸ਼ ਸੂਟਕੇਸ ‘ਚ ਪਾ ਕੇ ਸੁੱਟੀ

0

Bathinda News: Bathinda ਸ਼ਹਿਰ ਦੇ ਨਜ਼ਦੀਕ ਪਿੰਡ ਬਹਿਮਣ ਦੀਵਾਨਾ ਦੇ ਕੋਲ ਬੁੱਧਵਾਰ ਨੂੰ ਇੱਕ ਨੌਜਵਾਨ ਕੁੜੀ ਦੀ ਸੂਟਕੇਸ ‘ਚ ਬੰਦ ਕੀਤੀ ਹੋਈ ਲਾਸ਼ ਬਰਾਮਦ ਹੋਈ ਹੈ। ਮੁਢਲੀ ਜਾਂਚ ਮੁਤਾਬਕ ਲੜਕੀ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਕਤਲ ਗਿਆ ਹੈ ਤੇ ਉਸਤੋਂ ਲਾਸ਼ ਨੂੰ ਸਾੜਣ ਦਾ ਵੀ ਯਤਨ ਕੀਤਾ ਜਾਪਦਾ ਹੈ, ਜਿਸਦੇ ਚੱਲਦੇ ਲਾਸ਼ ਖਰਾਬ ਹਾਲਾਤ ਵਿਚ ਦੱਸੀ ਜਾ ਰਹੀ। ਘਟਨਾ ਦਾ ਪਤਾ ਲੱਗਦੇ ਹੀ ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਡੀਐਸਪੀ ਦਿਹਾਤੀ ਹਰਵਿੰਦਰ ਸਿੰਘ ਸਰਾਂ ਸਮੇਤ ਫ਼ੌਰੇਂਸਕ ਟੀਮ ਦੇ ਮੌਕੇ ਉੱਪਰ ਪੁੱਜੇ।

ਇਹ ਵੀ ਪੜ੍ਹੋ  Moga ‘ਚ ਗੁਆਂਢੀ ਨੂੰ ਪਤਨੀ ‘ਤੇ ਬੁਰੀ ਨਜ਼ਰ ਰੱਖਣ ਤੋਂ ਟੋਕਣਾ ਮਹਿੰਗਾ ਪਿਆ; ਘਰ ਆ ਕੇ ਕੀਤਾ ਕ+ਤ+ਲ

ਮੁਢਲੀ ਜਾਂਚ ਮੁਤਾਬਕ ਇਹ ਲਾਸ਼ ਕੁੱਝ ਦਿਨ ਪੁਰਾਣੀ ਜਾਪਦੀ ਹੈ ਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਸੰਭਾਵਨਾ ਵੀ ਮੰਨ ਕੇ ਚੱਲ ਰਹੇ ਹਨ ਕਿ ਔਰਤ ਦਾ ਕਤਲ ਕਿਸੇ ਹੋਰ ਜਗ੍ਹਾਂ ਕੀਤਾ ਗਿਆ ਹੋਵੇ ਤੇ ਮੁੜ ਲਾਸ਼ ਨੂੰ ਇੱਥੇ ਸੁੱਟ ਦਿੱਤਾ ਗਿਆ ਹੋਵੇ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਾਲੇ ਲਾਸ਼ ਦੇ ਕੋਲੋਂ ਕੁੱਝ ਅਜਿਹਾ ਨਹੀਂ ਮਿਲਿਆ, ਜਿਸ ਨਾਲ ਮ੍ਰਿਤਕ ਦੀ ਪਹਿਚਾਣ ਹੋ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896382