Home Blog Page 1651

ਜਮਹੂਰੀ ਅਧਿਕਾਰ ਸਭਾ ਨੇ ਲੋਕ ਸਭਾ ਉਮੀਦਵਾਰਾਂ ਤੋਂ ਪੁੱਛੇ ਸਵਾਲ

0

ਬਠਿੰਡਾ, 26 ਮਈ: ਜਮਹੂਰੀ ਅਧਿਕਾਰ ਸਭਾ ਵੱਲੋਂ ਐਤਵਾਰ ਨੂੰ ਲੋਕ ਸਭਾ ਚੋਣਾਂ ਲੜ ਚੁੱਕੀਆਂ ਪਾਰਟੀਆਂ ਕੋਲੋਂ ਸਵਾਲ ਪੁੱਛੇ ਹਨ, ਇਸ ਸਬੰਧ ਵਿਚ ਸਵਾਲਨਾਮਾ ਅੱਜ ਬਠਿੰਡਾ ਵਿਖੇ ਰਿਲੀਜ਼ ਕੀਤਾ ਗਿਆ। ਇਸ ਤੋਂ ਪਹਿਲਾਂ ਜਿਲ੍ਹਾ ਕਾਰਜਕਾਰਨੀ ਇਕਾਈ ਬਠਿੰਡਾ ਦੀ ਇੱਕ ਭਰਵੀਂ ਮੀਟਿੰਗ ਵਿੱਚ ਸਾਰੇ ਮੈਂਬਰਾਂ ਤੇ ਅਹੁਦੇਦਾਰਾਂ ਵੱਲੋਂ ਇਸ ’ਤੇ ਖੁੱਲਾ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਨੂੰ ਲੋਕਾਂ ਵਿੱਚ ਲੈ ਕੇ ਜਾਣ ਅਤੇ ਸਵਾਲ ਖੜੇ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ,ਸਕੱਤਰ ਸੁਦੀਪ ਸਿੰਘ ਅਤੇ ਪ੍ਰੈਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਕੋਲੋਂ ਜਵਾਬ ਮੰਗਣਾ ਲੋਕਾਂ ਦਾ ਜਮਹੂਰੀ ਤੇ ਸੰਵਿਧਾਨਿਕ ਹੱਕ ਹੈ। ਉਹਨਾਂ ਕਿਹਾ ਕਿ ਸੰਵਿਧਾਨ ਦੇ ਨੀਤੀ ਨਿਰਦੇਸ਼ਾਂ ਮੁਤਾਬਿਕ ਸਰਕਾਰ ਨੇ ਸਮਾਜ ਅੰਦਰ ਨਾਮ ਬਰਾਬਰੀ ਘਟਾਉਣ ਵਾਲੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ। ਪਰ ਸਾਰੇ ਰੰਗ ਦੀਆਂ ਸਰਕਾਰਾਂ ਦੇ ਕਾਰਜਕਾਲ ਸਮੇਂ ਖਾਸ ਕਰਕੇ 1991 ਦੀਆਂ ਨਵੀਆਂ ਆਰਥਿਕ ਨੀਤੀਆਂ ਨਾਲ ਇਹ ਨਾਬਰਾਬਰੀ ਹੋਰ ਵਧੀ ਹੈ। ਸੰਵਿਧਾਨਿਕ ਸੰਸਥਾਵਾਂ ਤੇ ਯੂਨੀਵਰਸਿਟੀਆਂ ਦਾ ਫਿਰਕੂਕਰਨ ਕਰ ਦਿੱਤਾ ਗਿਆ ਹੈ,ਕਿਰਤੀਆਂ ਦੀ ਹੱਕ ਖੋਹਣ ਦੇ ਕਿਰਤ ਕੋਡ ਲਾਗੂ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ ’ਆਪ’ ਉਮੀਦਵਾਰ ਲਾਲਜੀਤ ਭੁੱਲਰ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

ਮਨਰੇਗਾ ਦਾ ਬਜਟ ਘਟਾਇਆ ਗਿਆ ਹੈ। ਕਿਸਾਨ ਅੰਦੋਲਨ ਕਾਰਨ ਭਾਵੇਂ ਖੇਤੀ ਸੈਕਟਰ ਵਿੱਚ ਲਆਂਦੇ ਤਿੰਨ ਕਾਲੇ ਕਾਨੂੰਨ ਵਾਪਸ ਲੈਣੇ ਪਏ ਸਨ ਪਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਬਾਕੀ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਸਿਹਤ,ਵਿਦਿਆ,ਜਨ ਸਿਹਤ ਤੇ ਪਬਲਿਕ ਅਦਾਰਿਆਂ ਦਾ ਨਿਜੀਕਰਨ ਕਰਕੇ ਸਿਹਤ,ਸਿਖਿਆ ਅਤੇ ਪੱਕਾ ਰੁਜ਼ਗਾਰ ਖੋਹਿਆ ਗਿਆ ਹੈ। 15 ਕਰੋੜ ਨੌਕਰੀਆਂ ਦੇ ਝੂਠੇ ਵਾਅਦੇ ਕੀਤੇ ਗਏ,ਪੱਤਰਕਾਰਾਂ,ਬੁੱਧੀਜੀਵੀਆਂ ਤੇ ਕਾਲੇ ਕਾਨੂੰਨ ਮੜਕੇ ਉਹਨਾਂ ਨੂੰ ਸਾਲਾਂਬਧੀ ਬਿਨਾਂ ਮੁਕਦਮਾ ਚਲਾਏ ਜੇਹਲਾਂ ਵਿੱਚ ਸੁੱਟਿਆ ਗਿਆ। ਸਭਾ ਨੇ ਲੋਕਾਂ ਦੇ ਬੁਨਿਆਦੀ ਮਸਲਿਆਂ ਨਾਲ ਸਰੋਕਾਰ ਰੱਖਣ ਵਾਲੇ ਬੁੱਧੀਜੀਵੀਆਂ,ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਭਾ ਦੇ ਸਵਾਲਨਾਮੇ ਨੂੰ ਸਾਹਮਣੇ ਰੱਖਦੇ ਹੋਏ ਪਾਰਲੀਮੈਂਟਰੀ ਚੋਣਾਂ ਦੌਰਾਨ ਇਹਨਾਂ ਪਾਰਟੀਆਂ ਦੀ ਕਾਰਗੁਜ਼ਾਰੀ ਸਬੰਧੀ ਕੀਤੇ ਵਾਅਦਿਆਂ ਬਾਰੇ ਵੋਟਾਂ ਲਈ ਆ ਰਹੇ ਉਮੀਦਵਾਰਾਂ ਤੋਂ ਜਵਾਬਦੇਹੀ ਮੰਗਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ ’ਆਪ’ ਉਮੀਦਵਾਰ ਲਾਲਜੀਤ ਭੁੱਲਰ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

0

ਜੰਡਿਆਲਾ ਗੁਰੂ, ਬਾਬਾ ਬਕਾਲਾ ਅਤੇ ਤਰਨ ਤਾਰਨ ’ਚ ਕੀਤਾ ਵੱਡਾ ਰੋਡ ਸ਼ੋਅ
ਤਰਨਤਾਰਨ, 26 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲਾਲਜੀਤ ਭੁੱਲਰ ਦੇ ਨਾਲ ਜੰਡਿਆਲਾ ਗੁਰੂ, ਬਾਬਾ ਬਕਾਲਾ ਅਤੇ ਤਰਨ ਤਾਰਨ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਬਾਦਲ ਪਰਿਵਾਰ ਅਤੇ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਵਾਰ ਊਠ ਪਹਾੜ ਦੇ ਹੇਠਾਂ ਆਇਆ ਹੈ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਆਪਣੇ ਚੋਣ ਪੋਸਟਰਾਂ ’ਤੇ ’ਤੁਹਾਡੀ ਆਪਣੀ ਉਮੀਦਵਾਰ’ ਲਿਖਿਆ ਕਰਦੀ ਸੀ ਪਰ ਇਸ ਵਾਰ ਆਮ ਆਦਮੀ ਪਾਰਟੀ ਦੇ ਡਰ ਕਾਰਨ ਉਨ੍ਹਾਂ ਨੇ ’ਉਮੀਦਵਾਰ’ ਦੀ ਥਾਂ ’ਨਿਮਾਣੀ ਸੇਵਾਦਾਰ’ ਲਿਖਿਆ ਹੈ। ਮਾਨ ਨੇ ਵਿਰੋਧੀ ਪਾਰਟੀਆਂ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਮਿਲ ਕੇ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਿਆ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲ ਬਣਾਏ। ਇਨ੍ਹਾਂ ਲੋਕਾਂ ਨੂੰ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਸੀ, ਇਨ੍ਹਾਂ ਨੇ ਆਪਣੇ ਪਰਿਵਾਰਾਂ ਨੂੰ ਹੀ ਅੱਗੇ ਤੋਰਿਆ।

WORK FROM HOME ਸੁਣਿਆ ਸੀ ਪਰ WORK FROM JAIL ਪਹਿਲੀ ਵਾਰ ਸੁਣਿਆ ਹੈ: ਰਾਜਨਾਥ ਸਿੰਘ

ਉਨ੍ਹਾਂ ਕਿਹਾ ਕਿ ਮੈਂ ਆਪਣੀ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਿਹਾ ਹਾਂ। ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਪੈਸਾ ਕਮਾਉਣ ਦਾ ਰਾਹ ਛੱਡ ਦਿੱਤਾ ਹੈ। ਮੈਂ ਬੱਸਾਂ, ਕਾਰੋਬਾਰ, ਢਾਬੇ ਅਤੇ ਹੋਟਲਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦਾ। ਮੈਂ ਸਿਰਫ਼ ਤਿੰਨ ਕਰੋੜ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣਾ ਚਾਹੁੰਦਾ ਹਾਂ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਤੁਸੀਂ ਮੈਨੂੰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹੁਤ ਪਿਆਰ ਤੇ ਸਤਿਕਾਰ ਦਿੱਤਾ ਹੈ। ਇਸ ਪਿਆਰ ਅਤੇ ਸਤਿਕਾਰ ਦਾ ਮੁੱਲ ਮੈਂ ਸੰਸਦ ਮੈਂਬਰ ਬਣ ਕੇ ਕੇਂਦਰ ਸਰਕਾਰ ਤੋਂ ਇਲਾਕੇ ਦੇ ਵਿਕਾਸ ਲਈ ਫ਼ੰਡ ਲਿਆ ਕੇ ਉਤਾਰਾਂਗਾ। ਭੁੱਲਰ ਨੇ ਕਿਹਾ ਕਿ ਤੁਸੀਂ 2022 ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਤਵਾ ਦਿੱਤਾ ਹੈ, ਇਸ ਵਾਰ ਆਪਣੇ ਭਰਾ ਨੂੰ ਜਿੱਤਾ ਕੇ ਸੰਸਦ ’ਚ ਭੇਜੋ, ਤੁਹਾਡਾ ਭਰਾ ਹਮੇਸ਼ਾ ਤੁਹਾਡੀ ਸੇਵਾ ਲਈ ਹਾਜ਼ਰ ਰਹੇਗਾ।

WORK FROM HOME ਸੁਣਿਆ ਸੀ ਪਰ WORK FROM JAIL ਪਹਿਲੀ ਵਾਰ ਸੁਣਿਆ ਹੈ: ਰਾਜਨਾਥ ਸਿੰਘ

ਫਤਹਿਗੜ੍ਹ ਸਾਹਿਬ, 26 ਮਈ: ਪੰਜਾਬ ‘ਚ 1 ਜੂਨ ਨੂੰ ਹੋਣ ਵਾਲੀ ਲੋਕ ਸਭਾ ਚੋਣਾ ਨੂੰ ਦੇਖਦੇ ਹੋਏ ਹੁਣ ਕਈ ਵੱਡੇ ਸਿਆਸੀ ਲੀਡਰਾ ਦਾ ਪੰਜਾਬ ਵੱਲ ਰੁੱਖ ਹੋ ਗਿਆ ਹੈ। ਵੱਖ-ਵੱਖ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਮੰਗਦੇ ਨਜ਼ਰ ਆ ਰਹੇ ਹਨ। ਅੱਜ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਗੇਜਾ ਰਾਮ ਵਾਲਮੀਕਿ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਕਨਵਿੰਨਰ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀ ਲਿਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਕਨਵਿੰਨਰ ਅਰਵਿੰਦ ਕੇਜਰੀਵਾਲ ਨੂੰ ਲੰਬੇ ਹੱਥੀ ਲੈਂਦੇ ਹੋਏ ਕਿਹਾ ਕਿ ਅਜਿਹਾ ਮੁੱਖ ਮੰਤਰੀ ਜਿਸ ਤੇ ਸ਼ਰਾਬ ਘੋਟਾਲੇ ਵਰਗੇ ਵੱਡੇ ਦੋਸ਼ ਲੱਗੇ ਹੋਣ ਉਸ ਨੂੰ ਆਪਣੇ ਪੱਦ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਸੁਖਬੀਰ ਬਾਦਲ ਦਾ ਦੁਹਰਾ ਮਾਪਦੰਡ: ਜੀਜੇ ਨੂੰ ਪਾਰਟੀ ਚੋਂ ਕੱਢਿਆ ਪਰ ਮਲੂਕਾ ਤੇ ਢੀਂਡਸਿਆਂ ਬਾਰੇ ਧਾਰੀ ਚੁੱਪ

ਇਸ ਤੋਂ ਇਲਾਵਾ ਰਾਜਨਾਥ ਸਿੰਘ ਨੇ ਤੰਜ ਕੱਸ ਦੇ ਹੋਏ ਕਿਹਾ ਕਿ ਮੈਂ WORK FROM HOME ਸੁਣਿਆ ਸੀ ਪਰ WORK FROM JAIL ਪਹਿਲੀ ਵਾਰ ਸੁਣਿਆ ਹੈ। ਲੋਕ ਸਭਾ ਚੋਣਾ ਦਾ ਸੀਜ਼ਨ ਚੱਲ ਰਿਹਾ ਹੈ ਤੇ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਆਪਣੇ ਵਿਰੋਧੀਆਂ ਖਿਲਾਫ ਲੱਗਾਤਾਰ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਹਨ। ਹੁਣ ਇਕ ਵਾਰ ਫਿਰ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕੇਜਰੀਵਾਲ ‘ਤੇ ਤਿੱਖਾ ਸ਼ਬਦੀ ਹੱਮਲਾ ਬੋਲਿਆ ਹੈ। ਦੇਖਣਾ ਹੋਵੇਗਾ ਕਿ ਕੇਜਰੀਵਾਲ ਵੱਲੋਂ ਕੇਂਦਰੀ ਮੰਤਰੀ ਵੱਲੋਂ ਕੱਸੇ ਗਏ ਤੰਜ ਦਾ ਕਿਸ ਤਰੀਕੇ ਨਾਲ ਜਵਾਬ ਦਿੱਤਾ ਜਾਵੇਗਾ।

ਸੁਖਬੀਰ ਬਾਦਲ ਦਾ ਦੁਹਰਾ ਮਾਪਦੰਡ: ਜੀਜੇ ਨੂੰ ਪਾਰਟੀ ਚੋਂ ਕੱਢਿਆ ਪਰ ਮਲੂਕਾ ਤੇ ਢੀਂਡਸਿਆਂ ਬਾਰੇ ਧਾਰੀ ਚੁੱਪ

0

ਚੰਡੀਗੜ੍ਹ, 26 ਮਈ: ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਇਸ ਦੁਨੀਆਂ ਵਿੱਚ ਨਾ ਰਹਿਣ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਸਾਥ ਛੱਡਣ ਤੋਂ ਬਾਅਦ ਹੁਣ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਜੂਝ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੀ ਸ਼ਾਮ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਿਰੁੱਧ ਕੀਤੀ ਸਖਤ ਕਾਰਵਾਈ ਸੂਬੇ ਦੇ ਸਿਆਸੀ ਹਲਕਿਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਰਦਾਰ ਕੈਰੋ ਵਿਰੁੱਧ ਸ੍ਰੀ ਖੰਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸਦੇ ਵਿੱਚ ਉਹਨਾਂ ਕੈਰੋ ਉੱਪਰ ਪਾਰਟੀ ਚੋਣ ਮੈਦਾਨ ਤੋਂ ਦੂਰ ਰਹਿਣ ਦੇ ਦੋਸ਼ ਲਗਾਏ ਗਏ ਸਨ। ਆਦੇਸ਼ ਪ੍ਰਤਾਪ ਸਿੰਘ ਕੈਰੋ ਨਾ ਸਿਰਫ ਚਾਰ ਵਾਰ ਦੇ ਵਿਧਾਇਕ ਅਤੇ ਤਿੰਨ ਵਾਰ ਦੇ ਕੈਬਨਿਟ ਮੰਤਰੀ ਹਨ ਬਲਕਿ ਉਹ ਪੰਜਾਬ ਦੇ ਉਸ ਮਹਾਨ ਮੁੱਖ ਮੰਤਰੀ ਮਰਹੂਮ ਪ੍ਰਤਾਪ ਸਿੰਘ ਕੈਰੋਂ ਦੇ ਪੋਤਰੇ ਵੀ ਹਨ, ਜਿਨਾਂ ਦਾ ਨਾਮ ਅੱਜ ਵੀ ਪੰਜਾਬ ਦੇ ਵਿੱਚ ਸਤਿਕਾਰ ਨਾਲ ਲਿਆ ਜਾਂਦਾ ਹੈ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਿਸ਼ਤੇ ਵਿੱਚ ਜੀਜਾ ਵੀ ਲੱਗਦੇ ਹਨ। ਆਪਣੇ ਹੀ ਜੀਜੇ ਵਿਰੁੱਧ ਏਡੀ ਵੱਡੀ ਕਾਰਵਾਈ ਆਮ ਲੋਕਾਂ ਦੀ ਵੀ ਸਮਝ ਤੋਂ ਬਾਹਰ ਜਾਪ ਰਹੀ ਹੈ।

ਦਿੱਲੀ ‘ਚ ਅੱਗ ਦਾ ਕਹਿਰ, 6 ਨਵਜੰਮੇ ਬੱਚੇ ਅੱਗ ਦੀ ਲਪੇਟ ‘ਚ

ਹਾਲਾਂਕਿ ਸੁਖਬੀਰ ਸਿੰਘ ਬਾਦਲ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋ ਵਿਚਕਾਰ ਪਹਿਲਾਂ ਹੀ ਸਾਰਾ ਕੁਝ ਸਹੀ ਨਾ ਹੋਣ ਦੀਆਂ ਚਰਚਾਵਾਂ ਚਲਦੀਆਂ ਰਹਿੰਦੀਆਂ ਸਨ ਪਰੰਤੂ ਜਿੰਨਾ ਚਿਰ ਪ੍ਰਕਾਸ਼ ਸਿੰਘ ਬਾਦਲ ਜਿਉਂਦੇ ਰਹੇ ਸਭ ਕੁਝ ਠੀਕ ਚਲਦਾ ਰਿਹਾ। ਪੰਜਾਬ ਦੇ ਵਿੱਚ ਅੱਜ ਵੀ ਸਤਿਕਾਰਤ ਪ੍ਰਤਾਪ ਸਿੰਘ ਕੈਰੋਂ ਦੇ ਪੋਤਰੇ ਨੂੰ ਇਸ ਤਰ੍ਹਾਂ ਪਾਰਟੀ ਵਿੱਚੋਂ ਕੱਢਣਾ ਸਿਆਸੀ ਮਾਹਰਾਂ ਦੇ ਹਜਮ ਨਹੀਂ ਹੋ ਰਿਹਾ, ਕਿਉਂਕਿ ਜੇਕਰ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਨਾ ਕਰਨ ਦਾ ਹੀ ਮਾਪਦੰਡ ਸਰਦਾਰ ਕੈਰੋ ਨੂੰ ਪਾਰਟੀ ਵਿੱਚੋਂ ਕੱਢਣ ਲਈ ਰੱਖਿਆ ਗਿਆ ਹੈ ਤਾਂ ਪੰਜਾਬ ਦੇ ਸਿਆਸੀ ਮਾਹਰ ਇਸ ਗੱਲ ਨੂੰ ਲੈ ਕੇ ਹੈਰਾਨ ਹਨ ਕਿ ਸੁਖਬੀਰ ਸਿੰਘ ਬਾਦਲ ਸੰਗਰੂਰ ਲੋਕ ਸਭਾ ਹਲਕੇ ਤੋਂ ਢੀਂਡਸਿਆਂ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸਿਕੰਦਰ ਸਿੰਘ ਮਲੂਕਾ ਦੇ ਬਾਰੇ ਫ਼ਿਰ ਕਿਉਂ ਚੁੱਪ ਹਨ ? ਜਿਹੜੇ ਨਾ ਸਿਰਫ ਪਾਰਟੀ ਉਮੀਦਵਾਰਾਂ ਦੀ ਚੋਣ ਮੁਹਿੰਮ ਤੋਂ ਕੋਹਾਂ ਦੂਰ ਹਨ ਬਲਕਿ ਉਹਨਾਂ ਵੱਲੋਂ ਗਾਹੇ ਬਗਾਹੇ ਸਿੱਧਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵੀ ਉਂਗਲਾਂ ਉਠਾਈਆਂ ਗਈਆਂ ਹਨ। ਗੱਲ ਇੱਥੇ ਹੀ ਖਤਮ ਨਹੀਂ ਹੁੰਦੀ ਬਲਕਿ ਸਿਕੰਦਰ ਸਿੰਘ ਮਲੂਕਾ ਦੀ ਤਾਂ ਨੂੰਹ ਵੀ ਭਾਰਤੀ ਜਨਤਾ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੀ ਹੈ। ਇਸ ਤੋਂ ਇਲਾਵਾ ਸਰਦਾਰ ਮਲੂਕਾ ਵੱਲੋਂ ਪਾਰਟੀ ਦੇ ਸਟੈਂਡ ਦੇ ਉਲਟ ਲਗਾਤਾਰ ਕਈ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਰੀਫਾਂ ਕਰਕੇ ਅਕਾਲੀ ਦਲ ਨੂੰ ਕਸੂਤੀ ਸਥਿਤੀ ਵਿੱਚ ਲਗਾਤਾਰ ਫਸਾਇਆ ਜਾ ਰਿਹਾ ਹੈ। ਪ੍ਰੰਤੂ ਸਰਦਾਰ ਮਲੂਕਾ ਦੀ ਇਹਨਾਂ ਗਤੀਵਿਧੀਆਂ ਨੂੰ ਬਾਦਲ ਪਰਿਵਾਰ ਅੱਖਾਂ ਮੀਚ ਕੇ ਦੇਖ ਰਿਹਾ ਹੈ।

ਦਿੱਲੀ ‘ਚ ਅੱਗ ਦਾ ਕਹਿਰ, 6 ਨਵਜੰਮੇ ਬੱਚੇ ਅੱਗ ਦੀ ਲਪੇਟ ‘ਚ

ਨਵੀਂ ਦਿੱਲੀ, 26 ਮਈ: ਦਿੱਲੀ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 6 ਨਵਜੰਮੇ ਬੱਚੇ ਜਿਨ੍ਹਾਂ ਨੂੰ ਹਲੇ ਦੁਨੀਆਂ ਦੇਖਣੀ ਵੀ ਨਸੀਬ ਨਹੀਂ ਹੋਈ ਸੀ ਉਹ ਅੱਗ ‘ਚ ਜ਼ਿੰਦਾ ਸੜ ਗਏ। ਪੂਰੀ ਖਬਰ ਮੁਤਾਬਕ ਦਿੱਲੀ ਦੇ ਵਿਵੇਕ ਵਿਹਾਰ ਬਲਾਕ 20 ਵਿੱਚ ਬੀਤੀ ਰਾਤ ਬੇਬੀ ਕੇਅਰ ਸੈਂਟਰ ਵਿੱਚ ਭਿਆਨਕ ਅੱਗ ਲੱਗ ਗਈ ਸੀ ਜਿੱਥੇ ਮੌਜੂਦ 6 ਨਵਜੰਮੇ ਬੱਚੇ ਅੱਗ ਦੀ ਚਪੇਟ ਵਿੱਚ ਆ ਗਏ ਸੀ ਤੇ 11 ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ ਗਿਆ ਹੈ।

ਵੱਡੇ ਸਿਆਸੀ ਆਗੂ ਅੱਜ ਪੰਜਾਬ ਦੇ ਵਿੱਚ ਭਖਾਉਣਗੇ ਚੋਣ ਮੁਹਿੰਮ

ਅੱਗ ਇੰਨੀ ਭਿਆਨਕ ਸੀ ਕਿ ਮੌਕੇ ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੱਗ ਤੇ ਕਾਬੂ ਪਾਉਣ ਵਿੱਚ ਕਾਫੀ ਮਸ਼ੱਕਤ ਦਾ ਸਾਹਮਣਾ ਕਰਨਾ ਪਿਆ। ਇਸ ਪੂਰੀ ਘਟਨਾ ਨੇ ਦਿੱਲੀ ਵਾਲਿਆਂ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਰਾਹਤ ਕਾਰਜ ਲਗਾਤਾਰ ਜਾਰੀ ਹੈ।

ਵੱਡੇ ਸਿਆਸੀ ਆਗੂ ਅੱਜ ਪੰਜਾਬ ਦੇ ਵਿੱਚ ਭਖਾਉਣਗੇ ਚੋਣ ਮੁਹਿੰਮ

0

ਚੰਡੀਗੜ੍ਹ, 26 ਮਈ: ਆਗਾਮੀ 1 ਜੂਨ ਨੂੰ ਪੰਜਾਬ ਦੇ ਵਿੱਚ ਆਖਰੀ ਗੇੜ ਤਹਿਤ ਹੋਣ ਜਾ ਰਹੀਆਂ ਚੋਣਾਂ ਦੇ ਲਈ ਆਪੋ ਆਪਣੇ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਦੇ ਲਈ ਅੱਜ ਕੌਮੀ ਆਗੂਆਂ ਵੱਲੋਂ ਪੰਜਾਬ ਦੇ ਵਿੱਚ ਚੋਣ ਅਖਾੜਾ ਭਖਾਇਆ ਜਾਏਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਜਿੱਥੇ ਲੁਧਿਆਣਾ ਦੇ ਵਿੱਚ ਦਲ ਬਦਲੀ ਕਰਕੇ ਚੋਣ ਲੜ ਰਹੇ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ ਉੱਥੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਵਿੱਚ ਪਾਰਟੀ ਉਮੀਦਵਾਰਾਂ ਗੇਜਾ ਰਾਮ ਵਾਲਮੀਕੀ ਅਤੇ ਪਰਮਪਾਲ ਕੌਰ ਮਲੂਕਾ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸੇ ਤਰ੍ਹਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਵੱਲੋਂ ਰਾਜਪੁਰਾ ਤੇ ਪਟਿਆਲਾ ਦੇ ਵਿੱਚ ਪਰਨੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ। ਦੂਜੇ ਪਾਸੇ ਪ੍ਰਿਅੰਕਾ ਗਾਂਧੀ ਦੇ ਵੱਲੋਂ ਚੰਡੀਗੜ੍ਹ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਵਿੱਚ ਕਰਮਵਾਰ ਮਨੀਸ਼ ਤਿਵਾੜੀ, ਡਾ ਅਮਰ ਸਿੰਘ ਅਤੇ ਡਾ ਧਰਮਵੀਰ ਗਾਂਧੀ ਦੇ ਹੱਕ ਵਿੱਚ ਚੋਣ ਮੁਹਿੰਮ ਚਲਾਈ ਜਾਵੇਗੀ।

ਬਠਿੰਡਾ ਵਿਚ ਅੱਜ ‘ਗੱਜਣਗੇ’ ਵੱਡੇ ਦਿੱਗਜ਼ , ਕੇਜ਼ਰੀਵਾਲ ਤੇ ਭਗਵੰਤ ਮਾਨ ਖੁੱਡੀਆ ਤੇ ਰਾਜਨਾਥ ਸਿੰਘ ਕਰਨਗੇ ਪਰਮਪਾਲ ਦੇ ਹੱਕ ’ਚ ਪ੍ਰਚਾਰ

ਜਦੋਂ ਕਿ ਬੀਤੇ ਕੱਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿੱਚ ਰਾਹੁਲ ਗਾਂਧੀ ਵੱਲੋਂ ਪਾਰਟੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਸੀ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਚੋਣ ਪ੍ਰਚਾਰ ਦੇ ਲਈ ਪੰਜਾਬ ਪੁੱਜ ਗਏ ਹਨ। ਉਹਨਾਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਅਤੇ ਬਠਿੰਡਾ ਦੇ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤੇ ਜਾਣਗੇ। ਉਧਰ ਪਹਿਲੀ ਵਾਰ ਆਪਣੇ ਦਮ ਤੇ ਚੋਣ ਰਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮੁੜ ਗੁਰਦਾਸਪੁਰ ਦੇ ਵਿੱਚ ਪਾਰਟੀ ਉਮੀਦਵਾਰ ਡਾਕਟਰ ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਚੋਣ ਮੁਹਿੰਮ ਚਲਾਈ ਜਾਵੇਗੀ।।

ਬਠਿੰਡਾ ਵਿਚ ਅੱਜ ‘ਗੱਜਣਗੇ’ ਵੱਡੇ ਦਿੱਗਜ਼ , ਕੇਜ਼ਰੀਵਾਲ ਖੁੱਡੀਆ ਤੇ ਰਾਜਨਾਥ ਸਿੰਘ ਕਰਨਗੇ ਪਰਮਪਾਲ ਦੇ ਹੱਕ ’ਚ ਪ੍ਰਚਾਰ

0

ਬਠਿੰਡਾ, 26 ਮਈ: ਸੂਬੇ ਦੀ ਸਭ ਤੋਂ ਚਰਚਿਤ ਸਿਆਸੀ ਸੀਟ ’ਤੇ ਗਰਮੀ ਦਾ ਪ੍ਰਕੋਪ ਵਧਣ ਦੇ ਨਾਲ-ਨਾਲ ਸਿਆਸੀ ਤਾਪਮਾਨ ਵੀ ਵਧਦਾ ਦਿਖ਼ਾਈ ਦੇ ਰਿਹਾ। ਚੋਣਾਂ ਵਿਚ ਕਰੀਬ ਪੰਜ ਦਿਨ ਬਾਕੀ ਹੈ ਤੇ ਇਸ ਦੌਰਾਨ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਅਪਣੇ ਉਮੀਦਵਾਰਾਂ ਦੇ ਹੱਕ ਵਿਚ ਆਖ਼ਰੀ ਹੰਭਲੇ ਮਾਰੇ ਜਾਣੇ ਹਨ। ਵਕਾਰ ਦਾ ਸਵਾਲ ਬਣਾਈ ਬੈਠੇ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸਤੋਂ ਪਹਿਲਾਂ ਕਈ ਵਾਰ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਚੁੱਕੇ ਹਨ, ਉਥੇ ਅੱਜ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਬਠਿੰਡਾ ਪੁੱਜ ਰਹੇ ਹਨ। ਸ਼ਹਿਰ ਦੇ ਪਰਸਰਾਮ ਨਗਰ ਚੌਕ ਵਿਚ ਸ੍ਰੀ ਕੇਜਰੀਵਾਲ ਵੱਲੋਂ ਜਥੇਦਾਰ ਖੁੱਡੀਆ ਦੇ ਹੱਕ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਇਲਾਵਾ ਵੱਡਾ ਰੋਡ ਸੋਅ ਵੀ ਕੱਢਿਆ ਜਾਵੇਗਾ। ਦਸਣਾ ਬਣਦਾ ਹੈ ਕਿ ਲਾਈਨੋਪਾਰ ਇਲਾਕੇ ਵਿਚ ਸਥਿਤ ਪਰਸਰਾਮ ਨਗਰ ਵਿਚ ਅੱਧੋਂ ਤੋਂ ਵੱਧ ਵੋਟ ਹੈ ।

ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ

ਇਸ ਇਲਾਕੇ ਨੂੰ ਆਪ ਵਿਧਾਇਕ ਜਗਰੂਪ ਸਿੰਘ ਗਿੱਲ ਦਾ ਗੜ੍ਹ ਵੀ ਮੰਨਿਆ ਜਾਂਦਾ ਹੈ। ਦੂਜੇ ਪਾਸੇ ਪਹਿਲੀ ਵਾਰ ਚੋਣ ਮੈਦਾਨ ਵਿਚ ਨਿੱਤਰੀ ਭਾਜਪਾ ਵੱਲੋਂ ਬੇਸ਼ੱਕ ਹੁਣ ਤੱਕ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਤੋ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਚੋਣ ਮੁਹਿੰਮ ਭਖਾ ਚੁੱਕੇ ਹਨ ਪ੍ਰੰਤੂ ਅੱਜ ਹੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪੁੱਜ ਰਹੇ ਹਨ। ਉਨ੍ਹਾਂ ਵੱਲੋਂ ਪਾਰਟੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਹੱਕ ਵਿਚ ਸਥਾਨਕ ਪੁੱਡਾ ਗਰਾਉਂਡ ਦੇ ਵਿਚ ਇੱਕ ਵਿਸਾਲ ਰੈਲੀ ਕੀਤੀ ਜਾਣੀ ਹੈ। ਉਧਰ ਕਾਂਗਰਸ ਪਾਰਟੀ ਵੱਲੋਂ ਹਾਲੇ ਤੱਕ ਕਿਸੇ ਵੱਡੇ ਆਗੂ ਦੇ ਆਉਣ ਦੀ ਕੰਨਸੋਅ ਨਹੀਂ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਈ ਉਨ੍ਹਾਂ ਦੇ ਪਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਸਟਾਰ ਪ੍ਰਚਾਰਕ ਬਣੇ ਹੋਏ ਹਨ।

 

ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ

0

ਕਿਹਾ ਕਿ ਵੰਡ ਪਾਊ ਰਾਜਨੀਤੀ ਨੂੰ ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਮਿਲੇਗੀ

ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਨੇ ਸਾਕਾ ਨੀਲਾ ਤਾਰਾ ਦਾ ਸਵਾਗਤ ਕਰਦਿਆਂ ਇਸ ਲਈ ਇੰਦਰਾ ਗਾਂਧੀ ਦਾ ਧੰਨਵਾਦ ਕੀਤਾ ਸੀ: ਸੁਖਬੀਰ ਸਿੰਘ ਬਾਦਲ

ਗੁਰਦਾਸਪੁਰ, 25 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਸਭ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਨਾਲ ਲੈ ਕੇ ਚੱਲਣ ਲਈ ਵਚਨਬੱਧ ਹੈ ਜਦੋਂ ਕਿ ਉਹਨਾਂ ਨੇ ਆਮ ਆਦਮੀ ਪਾਰਟੀ (ਆਪ), ਕਾਂਗਰਸ ਗਠਜੋੜ ਤੇ ਭਾਜਪਾ ’ਤੇ ਜਾਤੀ ਅਤੇ ਫਿਰਕੂ ਲੀਹਾਂ ’ਤੇ ਲੋਕਾਂ ਦਾ ਧਰੁਵੀਕਰਨ ਕਰਨ ਦੇ ਯਤਨ ਕਰਨ ਦਾ ਦੋਸ਼ ਲਗਾਇਆ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪਾਰਟੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਦੀਨਾ ਨਗਰ, ਭੋਆ, ਸੁਜਾਨਪੁਰ ਤੇ ਪਠਾਨਕੋਟ ਵਿਚ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਚੋਣਾਂ ਵਿਚ ਲਾਹਾ ਲੈਣ ਲਈ ਇਕ ਭਾਈਚਾਰੇ ਨੂੰ ਦੂਜੇ ਨਾਲ ਲੜਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਆਬਾਦੀ ਦਾ ਇਕ ਫੀਸਦੀ ਲੋਕਾਂ ਨੂੰ ਵੀ ਸੰਵਿਧਾਨ ਮੁਤਾਬਕ ਉਨੇ ਹੀ ਅਧਿਕਾਰ ਹਾਸਲ ਹਨ ਜਿਹਨਾਂ ਕਿ 99 ਫੀਸਦੀ ਆਬਾਦੀ ਵਾਲੇ ਲੋਕਾਂ ਨੂੰ ਹਨ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਦੀ ਚੋਣਾਂ ਵਿਚ ਵੰਡ ਪਾਊ ਰਾਜਨੀਤੀ ਨੂੰ ਵਿਆਪਕ ਤੌਰ ’ਤੇ ਰੱਦ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਹਰਿਆਣਾ ਤੇ ਦਿੱਲੀ ਵਿਚ ਵੇਖਿਆ ਕਿ ਵੰਡ ਪਾਊ ਰਾਜਨੀਤੀ ਖਿਲਾਫ ਲੋਕ ਉਭਰ ਰਹੇ ਹਨ।

Big News: ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਿਆ

ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਨੇ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਉਣ ਦਾ ਮਨ ਬਣਾ ਲਿਆ ਹੈ ਕਿਉਂਕਿ ਸਿਰਫ ਇਹੀ ਖੇਤਰੀ ਤਾਕਤ ਹੈ ਜੋ ਪੰਜਾਬ ਨੂੰ ਪਹਿਲਾਂ ਰੱਖਦੀ ਹੈ ਤੇ ਕਦੇ ਵੀ ਦਰਿਆਈ ਪਾਣੀ ਤੇ ਚੰਡੀਗੜ੍ਹ ਸਮੇਤ ਅਹਿਮ ਮੁੱਦਿਆਂ ’ਤੇ ਕਦੇ ਸਮਝੌਤਾ ਨਹੀਂ ਕਰੇਗਾ। ਸਰਦਾਰ ਬਾਦਲ ਨੇ ਪੰਥ ਦੀਆਂ ਧਾਰਮਿਕ ਸੰਸਥਾਵਾਂ ਨੂੰ ਬਚਾਉਣ ਵਾਸਤੇ ਵੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਆਰ ਐਸ ਐਸ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧ ’ਤੇ ਕਬਜ਼ਾ ਕਰ ਲਿਆ ਹੈ। ਹੁਣ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਕਿ ਤੁਸੀਂ ਅਜਿਹੀਆਂ ਪਾਰਟੀਆਂ ਨੂੰ ਰੱਦ ਕਰੋ ਜੋ ਸਾਡੀਆਂ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਕੇ ਕਮਜ਼ੋਰ ਕਰ ਰਹੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕਤੀ ਕਿ ਜਦੋਂ 1 ਜੂਨ ਨੂੰ ਉਹ ਪੋਲਿੰਗ ਬੂਥਾਂ ’ਤੇ ਜਾਣਗੇ ਤਾਂ ਉਹ 1 ਜੂਨ 1984 ਨੂੰ ਜ਼ਰੂਰ ਚੇਤੇ ਰੱਖਣ ਕਿਉਂਕਿ ਇਹ ਉਹੀ ਤਾਰੀਕ ਹੈ ਜਿਸ ਦਿਨ ਇੰਦਰਾਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕੀਤਾ ਤੇ ਫਿਰ ਇਸ ਮਗਰੋਂ ਕਾਂਗਰਸ ਦੀ ਸ਼ਹਿ ’ਤੇ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਹਜ਼ਾਰਾਂ ਮਾਸੂਮ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਕਾਂਗਰਸ ਦੇ ਸਿੱਖਾਂ ਤੇ ਮਨੁੱਖਤਾ ਖਿਲਾਫ ਜ਼ੁਲਮਾਂ ਨੂੰ ਭੁਲਾ ਨਹੀਂ ਸਕਦੀ।

ਭਗਵੰਤ ਮਾਨ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੀਤਾ ਚੋਣ ਪ੍ਰਚਾਰ

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸੱਤ ਸਾਲਾਂ ਵਿਚ ਇਸ ਹਲਕੇ ਵਿਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਿਆ ਹੈ। ਉਹਨਾਂ ਕਿਹਾ ਕਿ ਇਥੇ ਬਹੁਤ ਸਾਰੇ ਪੁੱਲ ਬਣਨ ਵਾਲੇ ਹਨ ਪਰ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਉਹਨਾਂ ਨੇ ਇਸ ਹਲਕੇ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀ ਥੀਨ ਡੈਮ ਯੋਜਨਾ ਬਣਾਈ ਸੀ ਪਰ ਉਸਨੂੰ ਠੰਢੇ ਬਸਤੇ ਵਿਚ ਪਾ ਦਿੱਤਾ ਗਿਆ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਸਿਰਫ ਇਲਾਕੇ ਵਿਚ ਗੈਰ ਕਾਨੂੰਨੀ ਮਾਇਨਿੰਗ ਕਰਨ ਵਿਚ ਦਿਲਚਸਪੀ ਹੈ ਤੇ ਅਜਿਹਾ ਕਰਦਿਆਂ ਉਸਨੇ ਕੌਮੀ ਸੁਰੱਖਿਆ ਨਾਲ ਵੀ ਸਮਝੌਤਾ ਕੀਤਾ ਤੇ ਫੌਜ ਦਾ ਬੁਨਿਆਦੀ ਢਾਂਚਾ ਵੀ ਖ਼ਤਰੇ ਵਿਚ ਪਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਨੇ ਸਾਕਾ ਨੀਲਾ ਤਾਰਾ ਦਾ ਸਵਾਗਤ ਕਰਦਿਆਂ ਇੰਦਰਾ ਗਾਂਧੀਦਾ ਇਸ ਅਪਰੇਸ਼ਨ ਲਈ ਧੰਨਵਾਦ ਕੀਤਾ ਸੀ। ਉਸ ਵੇਲੇ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਸਨ। ਉਹਨਾਂ ਨੇ ਕਾਂਗਰਸ ’ਤੇ ਇਸਾਈ ਭਾਈਚਾਰੇ ਦੀਆਂ ਧੀਆਂ ਦਾ ਚਰਿੱਤਰ ਹਨਨ ਕਰਨ ਦਾ ਵੀ ਦੋਸ਼ ਲਗਾਇਆ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਇਸ ਹੰਕਾਰੀ ਆਗੂ ਨੂੰ ਸਬਕ ਸਿਖਾਇਆ ਜਾਵੇ ਤੇ ਕੁਦਰਤ ਨੇ ਹੀ 1 ਜੂਨ ਦਾ ਦਿਨ ਵੋਟਾਂ ਵਾਸਤੇ ਤੈਅ ਕੀਤਾ ਹੈ ਜਿਸ ਦਿਨ ਉਸਦੇ ਪਰਿਵਾਰ ਦੇ ਗੁਨਾਹ ਲੋਕਾਂ ਨੂੰ ਚੇਤੇ ਆ ਗਏ ਹਨ। ਇਸ ਮੌਕੇ ਵੱਖ-ਵੱਖ ਮੀਟਿੰਗਾਂ ਵਿਚ ਕਮਲਜੀਤ ਚਾਵਲਾ, ਰਵੀ ਮੋਹਨ, ਤੇ ਸੁਰਿੰਦਰ ਸਿੰਘ ਮਿੰਟੂ ਵੀ ਹਾਜ਼ਰ ਸਨ।

Big News: ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਿਆ

0

ਚੰਡੀਗੜ੍ਹ, 25 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਵਿਚੋਂ ਕੱਢ ਦਿੱਤਾ। ਇਸ ਫ਼ੈਸਲੇ ਬਾਰੇ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਐਲਾਨ ਕੀਤਾ ਹੈ।

ਭਗਵੰਤ ਮਾਨ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੀਤਾ ਚੋਣ ਪ੍ਰਚਾਰ

ਪਤਾ ਲੱਗਿਆ ਹੈ ਕਿ ਸ: ਕੈਰੋਂ ਦੇ ਵਿਰੁੱਧ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਸ਼ਿਕਾਇਤ ਕੀਤੀ ਸੀ, ਜਿਸਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਸ: ਕੈਰੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਹਿਨੋਈ ਵੀ ਹਨ। ਉਹ ਪੰਜਾਬ ਦੇ ਧੜੱਲੇਦਾਰ ਮੁੱਖ ਮੰਤਰੀ ਰਹੇ ਪ੍ਰਤਾਪ ਸਿੰਘ ਕੈਰੋਂ ਦੇ ਪੋਤਰੇ ਹਨ। ਆਦੇਸ਼ ਪ੍ਰਤਾਪ ਕੈਰੋ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਇੱਕ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।

ਭਗਵੰਤ ਮਾਨ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੀਤਾ ਚੋਣ ਪ੍ਰਚਾਰ

0

ਅੰਮ੍ਰਿਤਸਰ, 25 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ‘ਆਪ’ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ’ਚ ਚੋਣ ਪ੍ਰਚਾਰ ਕਰਦਿਆਂ ਵਿਸ਼ਾਲ ਰੋਡ ਸ਼ੋਅ ਕੀਤਾ। ਕੜਕਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮਾਨ ਦੇ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਰਾਜਾਸਾਂਸੀ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਤਿਆਰ ਹੋ ਜਾਓ, ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਤਿਆਰ ਹੋ ਜਾਓ। ਵੋਟ ਦਾ ਅਧਿਕਾਰ ਸਾਡੇ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਡੇ ਲਈ ਕਮਾਇਆ ਸੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਧਾਨ ਸਭਾ ਹਲਕੇ ਅਜਨਾਲਾ ਵਿੱਚ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਜੋਂ ਕੁਲਦੀਪ ਧਾਲੀਵਾਲ ਨੇ 10,000 ਏਕੜ ਨਾਜਾਇਜ਼ ਕਬਜ਼ਿਆਂ ਨੂੰ ਪ੍ਰਭਾਵਸ਼ਾਲੀ ਲੋਕਾਂ ਤੋਂ ਛੁਡਵਾਇਆ ਹੈ। ਉਹ ਪੰਜਾਬ ਦੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿੱਚੋਂ ਇੱਕ ਹਨ।

ਸਿਕੰਦਰ ਮਲੂਕਾ ਨੇ ਕੀਤੀ ਮੋਦੀ ਦੀ ਤਾਰੀਫ਼, ਕਿਹਾ ਸਿੱਖਾਂ ਦੇ ਸਭ ਤੋਂ ਵੱਧ ਕੰਮ ਪ੍ਰਧਾਨ ਮੰਤਰੀ ਨੇ ਕੀਤੇ

ਉਹ ਪੰਜਾਬ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਨ।ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਵੀ ਬਾਦਲਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲਿਆ ਅਤੇ ਆਪਣੀ ਮਸ਼ਹੂਰ ਕਿੱਕਲੀ 2.0 ਸੁਣਾਈ। ਮਜੀਠਾ ਵਿੱਚ ਉਨ੍ਹਾਂ ਲੋਕਾਂ ਨੂੰ ਬਦਲਾਅ ਲਈ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਰੱਖਤ ਵੀ ਆਪਣੇ ਪੁਰਾਣੇ ਪੱਤੇ ਝਾੜਦਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅੰਮ੍ਰਿਤਸਰ ਦੇ ਲੋਕ ਵੀ ਬਦਲਾਅ ਲਿਆਉਣ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ’ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਪਹਿਲਾਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਟਿਕਟ ਦਿੱਤੀ ਸੀ।

ਟਰੈਫਿਕ ਮੁਲਾਜਮ ਨੂੰ ਗੱਡੀ ਰੋਕਣੀ ਮਹਿੰਗੀ ਪਈ, ਗੱਡੀ ਚਾਲਕ ਪੁਲਿਸ ਵਾਲੇ ਨੂੰ ਬੋਨਟ ’ਤੇ ਬਿਠਾ ਕੇ ਲੈ ਭੱਜਿਆ

ਅਜਨਾਲਾ ਦੇ ਲੋਕਾਂ ਨੇ ਉਨ੍ਹਾਂ ਦਾ ਦਿਲੋਂ ਸਾਥ ਦੇ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ। ਉੱਥੇ, ਮੈਨੂੰ ਵੱਖ-ਵੱਖ ਮਹੱਤਵਪੂਰਨ ਵਿਭਾਗਾਂ ਦੇ ਨਾਲ ਕੈਬਨਿਟ ਮੰਤਰੀ ਵਜੋਂ ਜ਼ਿੰਮੇਵਾਰੀਆਂ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਅਜਨਾਲਾ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਅਤੇ ਇੱਥੋਂ ਦੇ ਲੋਕਾਂ ਦੀ ਸੰਸਦ ਵਿੱਚ ਪ੍ਰਤੀਨਿਧਤਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਵੇਗੀ।