Home Blog Page 1653

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

0

ਸ੍ਰੀ ਮੁਕਤਸਰ ਸਾਹਿਬ, 25 ਮਈ :ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ।

ਨਵੀਂ ਤਕਨੀਕ: ਹੁਣ ਤੁਸੀਂ ਘਰ ਬੈਠੇ ਹੀ ਜਾਣ ਸਕਂੋਗੇ ਕਿ ਤੁਹਾਡੇ ਪੋਲਿੰਗ ਬੂਥਾਂ ’ਤੇ ਕਿੰਨੀ ਲੰਬੀ ਹੈ ਕਤਾਰ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

 

ਨਵੀਂ ਤਕਨੀਕ: ਹੁਣ ਤੁਸੀਂ ਘਰ ਬੈਠੇ ਹੀ ਜਾਣ ਸਕੋਂਗੇ ਕਿ ਤੁਹਾਡੇ ਪੋਲਿੰਗ ਬੂਥਾਂ ’ਤੇ ਕਿੰਨੀ ਲੰਬੀ ਹੈ ਕਤਾਰ

0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ
ਚੰਡੀਗੜ੍ਹ, 25 ਮਈ: ਦੇਸ-ਦੁਨੀਆ ’ਚ ਵਧ ਰਹੀ ਤਕਨੀਕ ਕ੍ਰਾਂਤੀ ਦਾ ਫ਼ਾਈਦਾ ਹੁਣ ਆਮ ਚੋਣਾਂ ਵਿਚ ਵੀ ਚੁੱਕਿਆ ਜਾ ਰਿਹਾ। ਇਸੇ ਤਕਨੀਕ ਕ੍ਰਾਂਤੀ ਦੀ ਬਦੌਲਤ ਚੋਣ ਕਮਿਸ਼ਨ ਨੇ ਇਕ ਨਵਾਂ ਸਿਸਟਮ ਤਿਆਰ ਕੀਤਾ ਹੈ, ਜਿਸਦੇ ਨਾਲ ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਘਰ ਬੈਠੇ ਹੀ ਜਾਣ ਸਕਣਗੇ ਕਿ ਉਨ੍ਹਾਂ ਦੇ ਪੋਲਿੰਗ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਨਿੱਚਵਰਾਰ ਨੂੰ ਇਸ ਨਵੇਂ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਕੀਤੀ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ।

ਗੁਰਦਾਸਪੁਰ ਵਿੱਚ ਗਰਜੇ ਮਾਨ: ਸੋਨੇ ਦੇ ਚਮਚ ਲੈ ਕੇ ਪੈਦਾ ਹੋਣ ਵਾਲੇ ਕਦੇ ਆਮ ਲੋਕਾਂ ਦੇ ਦੁੱਖ-ਤਕਲੀਫ਼ਾਂ ਨਹੀਂ ਸਮਝ ਸਕਦੇ

ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।

ਗੋਲ ਗੱਪੇ ਖਾਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਚੱਲੀਆਂ ਗੋ+ਲੀਆਂ

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

 

ਗੁਰਦਾਸਪੁਰ ਵਿੱਚ ਗਰਜੇ ਮਾਨ: ਸੋਨੇ ਦੇ ਚਮਚ ਲੈ ਕੇ ਪੈਦਾ ਹੋਣ ਵਾਲੇ ਕਦੇ ਆਮ ਲੋਕਾਂ ਦੇ ਦੁੱਖ-ਤਕਲੀਫ਼ਾਂ ਨਹੀਂ ਸਮਝ ਸਕਦੇ

0

ਗੁਰਦਾਸਪੁਰ ਬਦਲਾਅ ਲਈ ਤਿਆਰ-ਬਰ-ਤਿਆਰ, ਗੁਰਦਾਸਪੁਰੀਏ ਆਪ ਨੂੰ ਜਿਤਾਉਣ ਲਈ ਪੱਬਾਂ ਭਾਰ: ਸ਼ੈਰੀ ਕਲਸੀ
ਗੁਰਦਾਸਪੁਰ, 25 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ‘ਆਪ’ਦੇ ਗੁਰਦਾਸਪੁਰ ਤੋਂ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਲੋਕ ਸਭਾ ਹਲਕੇ ਦੇ ਵੱਖ-ਵੱਖ ਥਾਵਾਂ ਤੇ ਰੋਡ ਸ਼ੋ ਕੀਤਾ ਅਤੇ ਡੇਰਾ ਬਾਬਾ ਨਾਨਕ, ਫ਼ਤਿਹਗੜ੍ਹ ਚੂੜੀਆਂ, ਬਟਾਲਾ ਦੇ ਕਲਾਨੌਰ, ਬਾਬਾ ਲਾਲ ਚੌਂਕ ਅਤੇ ਗਾਂਧੀ ਚੌਂਕ ’ਚ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕੀਤਾ। ਡੇਰਾ ਬਾਬਾ ਨਾਨਕ ਰੋਡ ਸ਼ੋਅ ਦੌਰਾਨ ਮਾਨ ਨੇ ਕਲਾਨੌਰ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਲਾਨੌਰ ਇੱਕ ਇਤਿਹਾਸਕ ਨਗਰ ਹੈ, ਇੱਥੇ ਅਕਬਰ ਦੀ ਤਾਜਪੋਸ਼ੀ ਹੋਈ ਸੀ। ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ’ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਭ੍ਰਿਸ਼ਟ ਨੇਤਾਵਾਂ ਖ਼ਿਲਾਫ਼ ਸਾਰੇ ਕਾਗ਼ਜ਼ਾਤ ਅਤੇ ਫਾਈਲਾਂ ਇਕੱਠੀਆਂ ਕਰ ਰਹੇ ਹਨ।

ਗੋਲ ਗੱਪੇ ਖਾਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਚੱਲੀਆਂ ਗੋ+ਲੀਆਂ

ਉਨ੍ਹਾਂ ਕਿਹਾ ਕਿ ਜਦੋਂ ਇਹ ਲੋਕ ਮੈਦਾਨ ਤੋਂ ਬਾਹਰ ਹੋਣਗੇ ਤਾਂ ਉਹ ਇਹ ਯਕੀਨੀ ਬਣਾਉਣਗੇ ਕਿ ਉਹ ਹਮੇਸ਼ਾ ਲਈ ਸਿਆਸਤ ਤੋਂ ਬਾਹਰ ਹੋ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਦਾ ਹੱਕ ਲੁੱਟਿਆ ਹੈ। ਉਨ੍ਹਾਂ ਨੇ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ’ਤੇ ਨਿਸ਼ਾਨਾ ਸਾਧਿਆ, ਜੋ ਗੁਰਦਾਸਪੁਰ ਸੀਟ ਜਿੱਤਣ ਤੋਂ ਬਾਅਦ ਕਦੇ ਵੀ ਲੋਕਾਂ ਵਿਚ ਨਹੀਂ ਆਏ ਅਤੇ ਹਲਕੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ। ਮਾਨ ਨੇ ਕਿਹਾ ਕਿ ਚਾਂਦੀ ਦੇ ਚਮਚੇ ਮੂੰਹ ਵਿੱਚ ਲੈ ਕੇ ਪੈਦਾ ਹੋਣ ਵਾਲੇ ਵਿਅਕਤੀ ਕਦੇ ਵੀ ਆਮ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝ ਸਕਦੇ। ਮਾਨ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਇਸੇ ਲਈ ਉਨ੍ਹਾਂ ਕਿਸਾਨਾਂ ਨੂੰ ਦਿਨ ਦੇ ਸਮੇਂ ਸਿੰਚਾਈ ਲਈ 11 ਘੰਟੇ ਨਿਰਵਿਘਨ ਬਿਜਲੀ ਮਿਲਣ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਰ ਕੋਨੇ, ਇੱਥੋਂ ਤੱਕ ਕਿ ਟੇਲਾਂ ਤੱਕ ਨਹਿਰੀ ਪਾਣੀ ਨੂੰ ਯਕੀਨੀ ਬਣਾ ਰਹੇ ਹਨ।

ਦੇਸ਼ ਵਿਚ ਚੋਣਾਂ ਦੇ ਛੇਵੇਂ ਗੇੜ ਲਈ 58 ਸੀਟਾਂ ਵਾਸਤੇ ਵੋਟਾਂ ਸ਼ੁਰੂ

ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਅਤੇ ਬੁਨਿਆਦੀ ਢਾਂਚਾ ਉਹੀ ਹੈ, ਪਾਣੀ ਦੀ ਉਪਲਬਧਤਾ ਵੀ ਉਹੀ ਹੈ, ਫਿਰ ਉਹ ਇਸ ਨੂੰ ਕਿਵੇਂ ਸੰਭਵ ਬਣਾ ਸਕੇ ਅਤੇ ਪਿਛਲੀਆਂ ਸਰਕਾਰਾਂ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਫ਼ਰਕ ਸਾਫ਼ ਇਰਾਦਿਆਂ ਅਤੇ ਸਥਿਤੀ ਦੀ ਸਮਝ ਦਾ ਹੈ। ਮਾਨ ਨੇ ਸੁਖਬੀਰ ਬਾਦਲ ’ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਖ਼ਤਮ ਹੋ ਗਿਆ ਹੈ। ਮਾਨ ਨੇ ਕਿਹਾ ਕਿ ਭ੍ਰਿਸ਼ਟ ਆਗੂਆਂ ਕਾਰਨ ਹਲਕਾ ਫ਼ਤਿਹਗੜ੍ਹ ਚੂੜੀਆਂ ਪਿੱਛੇ ਰਹਿ ਗਿਆ ਹੈ। ਇਸ ਵੱਲ ਧਿਆਨ ਦੇਣ ਲਈ ਇਮਾਨਦਾਰ ਨੁਮਾਇੰਦਿਆਂ ਦੀ ਲੋੜ ਹੈ। ਬਟਾਲਾ ਵਿੱਚ ਸੰਬੋਧਨ ਕਰਦਿਆਂ ਮਾਨ ਨੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਗੁਰਦਾਸਪੁਰ ਦੀ ਆਪ ਦੀ ਟੀਮ ਅਤੇ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤੁਹਾਡੀ ਮਿਹਨਤ ਮਿੱਠੇ ਫਲ ਦੇਵੇਗੀ। ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ, ’ਆਪ’ ਵਰਕਰਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਅਤੇ ਸੀਐਮ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਲੋਕ ਬਦਲਾਅ ਲਈ ਤਿਆਰ ਹਨ।

 

ਗੋਲ ਗੱਪੇ ਖਾਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਚੱਲੀਆਂ ਗੋ+ਲੀਆਂ

ਕਾਨਪੁਰ, 25 ਮਈ: ਯੂਪੀ ਦੇ ਕਾਨਪੁਰ ਤੋਂ ਇੱਕ ਬੇਹਦ ਹੀ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇੱਥੇ ਇੱਕ ਨੌਜਵਾਨ ਦਾ ਗੋਲ ਗੱਪੇ ਖਾਣ ਨੂੰ ਲੈ ਕੇ ਦੂਜੇ ਧਿਰ ਨਾਲ ਝਗੜਾ ਹੋ ਜਾਂਦਾ ਹੈ। ਇਹ ਝਗੜਾ ਇਸ ਕਦਰ ਅੱਗੇ ਵੱਧ ਜਾਂਦਾ ਹੈ ਕੀ ਦੋਹਾਂ ਧਿਰਾਂ ਵਿਚਾਲੇ ਫਾਇਰ ਤੱਕ ਕੱਢੇ ਜਾਂਦੇ ਹਨ। ਪੂਰੀ ਖਬਰ ਮੁਤਾਬਕ ਇੱਕ ਨੌਜਵਾਨ ਗੋਲ ਗੱਪੇ ਖਾਣ ਲਈ ਆਉਂਦਾ ਹੈ ਜਿੱਥੇ ਪਹਿਲਾਂ ਹੀ ਉੱਥੇ ਕੁਝ ਨੌਜਵਾਨ ਮੌਜੂਦ ਹੁੰਦੇ ਹਨ। ਅਚਾਨਕ ਦੋਹਾਂ ਧਿਰਾਂ ਵਿਚਾਲੇ ਗੋਲ ਗੱਪੇ ਖਾਣ ਨੂੰ ਲੈ ਕੇ ਬਹਿਸ ਸ਼ੁਰੂ ਹੋ ਜਾਂਦੀ ਹੈ। ਹੌਲੀ ਹੌਲੀ ਇਹ ਬਹਿਸ ਖ਼ੂਨੀ ਰੂਪ ਧਾਰਨ ਕਰ ਲੈਂਦੀ ਹੈ ਤੇ ਦੋਵੇਂ ਧਿਰਾਂ ਦੇ 30 ਤੋਂ 40 ਬੰਦੇ ਇਕੱਠੇ ਹੋ ਜਾਂਦੇ ਹਨ ਤੇ ਚੌਂਕ ਵਿੱਚ ਖੜ ਕੇ ਫਾਇਰਿੰਗ ਕਰਦੇ ਹਨ।

ਦੇਸ਼ ਵਿਚ ਚੋਣਾਂ ਦੇ ਛੇਵੇਂ ਗੇੜ ਲਈ 58 ਸੀਟਾਂ ਵਾਸਤੇ ਵੋਟਾਂ ਸ਼ੁਰੂ

ਇਸ ਝਗੜੇ ਵਿੱਚ ਸਭ ਤੋਂ ਹੈਰਾਨੀ ਵਾਲੀ ਗੱਲ ਨਿਕਲ ਕੇ ਇਹ ਸਾਹਮਣੇ ਆਉਂਦੀ ਹੈ ਕਿ ਝਗੜੇ ਵਿੱਚ ਬੰਬ ਦੀ ਵੀ ਵਰਤੋਂ ਕੀਤੀ ਗਈ ਹੈ। ਇਹ ਬੰਬ ਘਰ ਵਿੱਚ ਬਣਾਇਆ ਗਿਆ ਕੱਚ ਦਾ ਚੂਰਾ ਅਤੇ ਵਿੱਚ ਗਿੱਲਾ ਬਾਰੂਦ ਭਰ ਕੇ ਇੱਕ ਦੂਜੇ ਤੇ ਸੁੱਟਿਆ ਗਿਆ ਹੈ। ਇਸ ਬੰਬਾਰੀ ਕਰਕੇ ਨੇੜਲੇ ਲੋਕਾਂ ਦੇ ਘਰਾਂ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ। ਇਸ ਝਗੜੇ ਵਿੱਚ ਲਗਭਗ 20 ਦੇ ਕਰੀਬ ਲੋਕ ਜ਼ਖਮੀ ਹੋਏ ਹਨ ਜਿਨਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ 50 ਦੇ ਕਰੀਬ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੇਸ਼ ਵਿਚ ਚੋਣਾਂ ਦੇ ਛੇਵੇਂ ਗੇੜ ਲਈ 58 ਸੀਟਾਂ ਵਾਸਤੇ ਵੋਟਾਂ ਸ਼ੁਰੂ

ਨਵੀਂ ਦਿੱਲੀ, 25 ਮਈ: ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਅੱਜ 6 ਰਾਜਾਂ ਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 58 ਸੀਟਾਂ ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਦਿੱਲੀ ਦੀਆਂ 7 ਹਰਿਆਣਾ ਦੀਆਂ 10 ਉੱਤਰ ਪ੍ਰਦੇਸ਼ ਦੀਆਂ 14 ਬਿਹਾਰ ਤੇ ਪੱਛਮ ਬੰਗਾਲ ਦੀਆਂ 8-8 ਉੜੀਸਾ ਦੀਆਂ 6 ਝਾਰਖੰਡ ਦੀਆਂ 4 ਤੇ ਜੰਮੂ ਕਸ਼ਮੀਰ (ਅਨੰਤਨਾਗ-ਰਜੋਰੀ) ਦੀ 1 ਸੀਟ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਭੋਜਪੁਰੀ ਅਦਾਕਾਰ ਮਨੋਜ ਤਿਵਾਰੀ, ਦਿਨੇਸ਼ ਲਾਲ ਯਾਦਵ ਨਿਰਹੂਆ, ਸਾਬਕਾ ਸੀਐਮ ਮਹਿਬੂਬਾ ਮੁਫਤੀ ਅਤੇ ਮਨੋਹਰ ਲਾਲ ਖੱਟੜ ਸਮੇਤ ਕਈ ਨੇਤਾਵਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।

ਮੋਦੀ ਤੋਂ ਬਾਅਦ ਗਾਂਧੀ ਪਰਿਵਾਰ ਦੀ ਪੰਜਾਬ ਵਿੱਚ ਐਂਟਰੀ

ਛੇਵੇਂ ਪੜਾਅ ‘ਚ 889 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ। ਜਿਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ ਹਰਿਆਣਾ ਤੋਂ 223 ਤੇ ਜੰਮੂ ਕਸ਼ਮੀਰ ‘ਚ ਸਭ ਤੋਂ ਘੱਟ 20 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ। ਛੇਵੇਂ ਗੇੜ ਦੀ ਵੋਟਿੰਗ ਵਿੱਚ 11.13 ਕਰੋੜ ਤੋਂ ਵੱਧ ਵੋਟਰ ਹਨ, ਜਿਨ੍ਹਾਂ ਵਿੱਚ 5.84 ਕਰੋੜ ਪੁਰਸ਼ ਤੇ 5.29 ਕਰੋੜ ਮਹਿਲਾ ਤੇ 5120 ਕਿੰਨਰ ਸ਼ਾਮਿਲ ਹਨ। ਚੋਣ ਕਮਿਸ਼ਨ ਨੇ 1.4 ਲੱਖ ਪੋਲਿੰਗ ਸੂਬਾ ਤੇ ਕਰੀਬ 11.4 ਲੱਖ ਪੋਲਿੰਗ ਅਧਿਕਾਰੀ ਤੈਨਾਤ ਕੀਤੇ ਹਨ।

ਮੋਦੀ ਤੋਂ ਬਾਅਦ ਗਾਂਧੀ ਪਰਿਵਾਰ ਦੀ ਪੰਜਾਬ ਵਿੱਚ ਐਂਟਰੀ

0

ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਚੋਣ ਪ੍ਰਚਾਰ, ਭਲਕੇ ਪ੍ਰਿਅੰਕਾ ਗਾਂਧੀ ਪੁੱਜੇਗੀ ਪੰਜਾਬ

ਚੰਡੀਗੜ੍ਹ, 25 ਮਈ: ਆਖਰੀ ਗੇੜ ਤਹਿਤ ਪੰਜਾਬ ‘ਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਹੁਣ ਦੇਸ਼ ਦੇ ਵੱਡੇ ਆਗੂਆਂ ਦਾ ਰੁੱਖ ਇਧਰ ਹੋ ਗਿਆ ਹੈ। ਬੀਤੇ ਕੱਲ ਅਤੇ ਪਰਸੋਂ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਪੰਜਾਬ ਦੇ ਵੱਖ-ਵੱਖ ਤਿੰਨ ਥਾਵਾਂ ‘ਤੇ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣਵੇਂ ਪਕਾ ਕੇ ਗਏ ਹਨ, ਉਥੇ ਅੱਜ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜ ਰਹੇ ਹਨ। ਜਿੱਥੇ ਉਹ ਪਾਰਟੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਭਲਕੇ ਪ੍ਰਿਅੰਕਾ ਗਾਂਧੀ ਵੀ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਕਾਂਗਰਸ ਪਾਰਟੀ ਦੇ ਉੱਚ ਆਗੂਆਂ ਮੁਤਾਬਿਕ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀਆਂ ਲਗਭਗ 5 ਰੈਲੀਆਂ ਤੈਅ ਹੋ ਚੁਕੀਆਂ ਹਨ। ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿੱਚ ਚੋਣ ਪ੍ਰਚਾਰ ਕਰਨ ਤੋਂ ਇਲਾਵਾ ਮੁੜ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ‘ਚ ਡਾ ਧਰਮਵੀਰ ਗਾਂਧੀ ਅਤੇ ਲੁਧਿਆਣਾ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ 26 ਮਈ ਨੂੰ ਪ੍ਰਿਅੰਕਾ ਗਾਂਧੀ ਵੱਲੋਂ ਫ਼ਤਿਹਗੜ੍ਹ ਸਾਹਿਬ ਅਤੇ ਜਲੰਧਰ ‘ਚ ‘ਰੈਲੀਆਂ ਕਰਨ ਬਾਰੇ ਜਾਣਕਾਰੀ ਮਿਲੀ ਹੈ।

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ

ਚਰਚਾ ਮੁਤਾਬਕ ਕਾਂਗਰਸ ਦੇ ਕੌਮੀ ਪ੍ਰਧਾਨ ਮਲਕਿਰੁਜਨ ਖੜਗੇ ਤੋਂ ਇਲਾਵਾ ਇੰਡੀਆ ਗਠਜੋੜ ਦੇ ਹੋਰ ਕਈ ਵੱਡੇ ਆਗੂ, ਜਿਹਨਾਂ ਦੇ ਵਿੱਚ ਉੱਤਰ ਪ੍ਰਦੇਸ਼ ਤੋਂ ਅਖਲੇਸ਼ ਯਾਦਵ, ਬਿਹਾਰ ਤੋਂ ਤੇਜਸਵੀ ਯਾਦਵ ਸਹਿਤ ਰਾਜਸਥਾਨ ਅਤੇ ਹਰਿਆਣਾ ਦੇ ਕਾਂਗਰਸੀ ਆਗੂ ਵੀ ਅੱਜ ਉਥੇ ਹੋ ਰਹੀਆਂ ਚੋਣਾਂ ਤੋਂ ਬਾਅਦ ਵਿਹਲੇ ਹੋ ਕੇ ਪੰਜਾਬ ਦੇ ਵਿੱਚ ਡੇਰਾ ਲਾ ਸਕਦੇ ਹਨ। ਸਚਿਨ ਪਾਇਲਟ ਪੰਜਾਬ ਵਿੱਚ ਪਹਿਲਾਂ ਹੀ ਚੋਭ ਪ੍ਰਚਾਰ ‘ਚ ਸਰਗਰਮ ਹਨ। ਅੱਜ ਉਹ ਬਲਾਚੌਰ ਅਤੇ ਰੂਪਨਗਰ ਹਲਕੇ ‘ਚ ਵਿਜੇ ਇੰਦਰ ਸਿੰਗਲਾ ਦੇ ਹੱਕ ‘ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਉਧਰ ਪ੍ਰਧਾਨ ਮੋਦੀ ਦੀ ਫੇਰੀ ਤੋਂ ਇਲਾਵਾ ਭਾਜਪਾ ਦੇ ਵੱਡੇ ਆਗੂ ਵੀ ਪੰਜਾਬ ਵੱਲ ਰੁੱਖ ਕਰ ਰਹੇ ਹਨ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਭਲਕੇ ਬਠਿੰਡਾ ਦੇ ਵਿੱਚ ਪਾਰਟੀ ਉਮੀਦਵਾਰ ਪਰਮਪਾਲ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜ ਰਹੇ ਹਨ। ਇਸੇ ਤਰ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅੱਜ ਫਿਰੋਜਪੁਰ ਹਲਕੇ ਅਧੀਨ ਆਉਂਦੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੋਣ ਪ੍ਰਚਾਰ ਕਰਨਗੇ ਜਦੋਂ ਕਿ ਇੱਕ ਹੋਰ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੀ ਪੰਜਾਬ ਦੇ ਵਿੱਚ ਡਟੇ ਹੋਏ ਹਨ। ਬੀਤੇ ਕੱਲ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵੀ ਆਪਣੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜੀ ਦੇ ਹੱਕ ਵਿੱਚ ਨਵਾਂ ਸ਼ਹਿਰ ਵਿਖੇ ਇੱਕ ਭਰਮੀ ਚੋਣ ਰੈਲੀ ਨੂੰ ਸੰਬੋਧਨ ਕਰਕੇ ਗਏ ਹਨ।

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ

0
ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਜ਼ਿਲ੍ਹਿਆਂ ਦੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ/ਸੀਨੀਅਰ ਪੁਲਿਸ ਕਪਤਾਨਾਂ ਨਾਲ ਕੀਤੀ ਮੀਟਿੰਗ
ਵੋਟਰਾਂ ਦੀ ਗਿਣਤੀ ਵਧਾਉਣ ਅਤੇ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਸਰਹੱਦਾਂ ‘ਤੇ ਸਖ਼ਤ ਨਿਗਰਾਨੀ ਰੱਖਣ ‘ਤੇ ਦਿੱਤਾ ਜ਼ੋਰ
ਲੁਧਿਆਣਾ/ ਚੰਡੀਗੜ੍ਹ, 24 ਮਈ-: ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ। ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ ‘ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।
ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਸ਼ਾਮਲ ਹਨ।  ਇਸ ਤੋਂ ਇਲਾਵਾ ਟੀਮ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ

0
ਮੁਲਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 1,52,79,000 ਰੁਪਏ ਦਾ ਖੋਰਾ  
ਚੰਡੀਗੜ੍ਹ, 24 ਮਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਅੱਜ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੇ ਨਿੱਜੀ ਮੁਫਾਦਾਂ ਦੀ ਖਾਤਰ ਰਾਜ ਸਰਕਾਰ ਦੇ ਖਜਾਨੇ ਨੂੰ ਸਿੱਧਾ 1,52,79,000 ਰੁਪਏ ਦਾ ਖ਼ੋਰਾ ਲਾਇਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੀ.ਐਸ.ਆਈ.ਈ.ਸੀ. ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13(1)(ਏ) ਸਮੇਤ 13(2) ਤਹਿਤ ਬਿਓਰਿਆਂ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੀ.ਐਸ.ਆਈ.ਈ.ਸੀ. ਦੇ ਤੱਤਕਾਲੀ ਸੀ.ਜੀ.ਐਮ. ਸੁਰਿੰਦਰਪਾਲ ਸਿੰਘ, ਜੀ.ਐਮ. ਜਸਵਿੰਦਰ ਸਿੰਘ ਰੰਧਾਵਾ ਅਤੇ ਪੀਐਸਆਈਈਸੀ  ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਪ੍ਰਾਈਵੇਟ ਵਿਅਕਤੀਆਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਮਿਲੀਭੁਗਤ ਕਰਕੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਧਾਂਦਲੀ ਕੀਤੀ ਸੀ। ਇਸ ਨਾਲ ਉਨ੍ਹਾਂ ਨੇ ਆਪਣੇ ਨਿੱਜੀ ਲਾਹੇ ਲਈ ਰਾਜ ਸਰਕਾਰ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਅਤੇ ਉਸਦਾ ਪੁੱਤਰ ਦਮਨਪ੍ਰੀਤ ਸਿੰਘ, ਜੋ ਉਦਯੋਗਿਕ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਾ ਕਾਰੋਬਾਰ ਕਰਦੇ ਹਨ, ਨੇ ਸੀਜੀਐਮ ਸੁਰਿੰਦਰਪਾਲ ਸਿੰਘ ਅਤੇ ਜੀਐਮ ਜੇਐਸ ਰੰਧਾਵਾ ਨਾਲ ਮਿਲ ਕੇ ਫੇਜ਼ 8-ਬੀ, ਇੰਡਸਟ੍ਰੀਅਲ ਏਰੀਆ, ਐਸ.ਏ.ਐਸ. ਨਗਰ ਵਿਖੇ ਪੀਐਸਆਈਈਸੀ ਦੇ 1389 ਵਰਗ ਗਜ਼ ਦੇ ਪਲਾਟ ਨੰਬਰ ਈ-261, ਨੂੰ ਮੈਸਰਜ਼ ਸੁਖਮਨੀ ਇੰਟਰਪ੍ਰਾਈਜ਼ਜ਼ ਦੇ ਨਾਮ ’ਤੇ ਅਲਾਟ ਕਰਨ ਵਿੱਚ ਧਾਂਦਲੀ ਕੀਤੀ। ਉਨ੍ਹਾਂ ਨੇ ਦਮਨਪ੍ਰੀਤ ਸਿੰਘ ਦੇ ਨਾਂ ’ਤੇ ਚੰਡੀਗੜ੍ਹ ਸਥਿਤ ਫਰਜ਼ੀ ਪਤੇ ਦੀ ਵਰਤੋਂ ਕਰਕੇ ਮਹਿਜ਼ 1265 ਪ੍ਰਤੀ ਵਰਗ ਗਜ਼. ਕੀਮਤ ਤੇ ਮਿਤੀ  13.07.2004 ਨੂੰ ਉਕਤ ਪਲਾਟ ਹਾਸਲ ਕੀਤਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਪੀ.ਐਸ.ਆਈ.ਈ.ਸੀ. ਦੇ ਨਿਯਮਾਂ ਅਤੇ ਅਲਾਟਮੈਂਟ ਪੱਤਰ ਦੇ ਅਨੁਸਾਰ, ਜੇਕਰ ਅਲਾਟਮੈਂਟ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਅਲਾਟੀ (ਖ੍ਰੀਦਣ ਵਾਲੇ) ਦੁਆਰਾ ਕੁੱਲ ਰਕਮ ਦਾ 30 ਫੀਸਦੀ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਪਲਾਟ ਦੀ ਅਲਾਟਮੈਂਟ ਰੱਦ ਕਰ ਦਿੱਤੀ ਜਾਣੀ ਚਾਹੀਦੀ ਸੀ ਪਰ, ਅਜਿਹਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਅਵਤਾਰ ਸਿੰਘ ਨੇ ਸ਼ੁਰੂਆਤੀ 10 ਫੀਸਦ ਬਿਆਨੇ ਦੀ ਰਕਮ ਜਮ੍ਹਾਂ ਕਰਨ ਤੋਂ ਬਾਅਦ ਪੀਐਸਆਈਈਸੀ ਨੂੰ ਹੋਰ ਕੋਈ ਰਕਮ ਜਮ੍ਹਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਇਸ ਪਲਾਟ ਦੀ ਅਲਾਟਮੈਂਟ ਦੀਆਂ ਤਰੀਕਾਂ ਨੂੰ ਵਾਰ-ਵਾਰ ਬਦਲਿਆ ਗਿਆ।
ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਅਵਤਾਰ ਸਿੰਘ ਨੇ ਜੀਐਮ ਜੇ.ਐਸ. ਰੰਧਾਵਾ ਅਤੇ ਸੀਜੀਐਮ ਸੁਰਿੰਦਰਪਾਲ ਸਿੰਘ ਦੀ ਮਿਲੀਭੁਗਤ ਨਾਲ ਇਹ ਪਲਾਟ 2016 ਵਿੱਚ ਅਸਲ ਖ਼ਰੀਦ ਰੇਟ 1265 ਪ੍ਰਤੀ ਵਰਗ ਗਜ਼ ’ਤੇ ਅੱਗੇ ਵੇਚ ਦਿੱਤਾ ਸੀ ਜਦਕਿ 2013 ਵਿੱਚ ਇਸਦੀ ਕੀਮਤ 11,000 ਪ੍ਰਤੀ ਵਰਗ ਗਜ਼ ਸੀ। ਕੇਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪੀਐਸਆਈਈਸੀ ਅਧਿਕਾਰੀਆਂ/ਕਰਮਚਾਰੀਆਂ ਅਤੇ ਇੱਕ ਪ੍ਰਾਪਰਟੀ ਡੀਲਰ ਅਵਤਾਰ ਸਿੰਘ ਨੇ ਸਰਕਾਰੀ ਖਜ਼ਾਨੇ ਨੂੰ ਸਿੱਧੇ ਤੌਰ ’ਤੇ 1,52,79,000 ਰੁਪਏ ਦਾ ਨੁਕਸਾਨ ਪਹੁੰਚਾਇਆ। ਇਸ ਤੋਂ ਇਲਾਵਾ ਅਵਤਾਰ ਸਿੰਘ, ਜੀ.ਐਮ. ਜੇ.ਐਸ. ਰੰਧਾਵਾ ਅਤੇ ਸੀ.ਜੀ.ਐਮ. ਸੁਰਿੰਦਰਪਾਲ ਸਿੰਘ ਨੇ 2016 ਵਿੱਚ ਉਕਤ ਪਲਾਟ ਦੀ ਫ਼ਰੋਖ਼ਤ ਅਤੇ ਰੱਦੋਬਦਲ ਕਰਕੇ ਕਰੋੜਾਂ ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

0
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 24 ਮਈ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ।
ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ।  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸੇਂਟ ਜ਼ੇਵੀਅਰਜ਼ ਸਕੂਲ ਨੇ ਪਹਿਲੀਆਂ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

0

ਬਠਿੰਡਾ, 24 ਮਈ: ਪਿਛਲੇ ਦਿਨੀਂ ਸੀ.ਬੀ.ਐੱਸ.ਈ.ਬੋਰਡ ਵੱਲੋਂ ਦਸਵੀਂ ਅਤੇ ਬਾਰਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸਥਾਨਕ ਸੇਂਟ ਜ਼ੇਵੀਅਰਜ਼ ਸਕੂਲ ਦੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੂੰ ਸਨਮਾਨਿਤ ਕਰਨ ਲਈ ਅੱਜ ਇੱਕ ਵਿਸੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਮੈਨੇਜਮੈਂਟ ਵੱਲੋਂ ਇੰਨ੍ਹਾਂ ਹੌਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਬੁਲਾਰੇ ਨੇ ਦਸਿਆ ਕਿ ਦਸਵੀਂ ਜਮਾਤ ਦੇ ਕੁੱਲ 297 ਵਿਦਿਆਰਥੀਆਂ ਨੇ ਪਰੀਖਿਆ ਦਿੱਤੀ ਸੀ ਜਿਸ ਵਿੱਚੋਂ ਸਕੂਲ ਟਾਪਰ ਪਹਿਲਾ ਸਥਾਨ ਪ੍ਰਭਨੂਰ ਸਿੰਘ ਕਲਸੀ,ਦੂਜਾ ਸਥਾਨ ਸਾਹਿਬਜੀਤ ਸਿੰਘ ਦੰਦੀਵਾਲ ,ਇਸ਼ੀਕਾ, ਤੀਜਾ ਸਥਾਨ ’ਤੇ ਨੱਵਿਆ ਮੰਗਲਾ ਰਹੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ’ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਭੁਲੱਥ ’ਚ ਜਨਸਭਾ ਨੂੰ ਕੀਤਾ ਸੰਬੋਧਨ

ਬਾਰ੍ਹਵੀਂ ਜਮਾਤ ਦੇ ਕੁੱਲ 294 ਵਿਦਿਆਰਥੀਆਂ ਨੇ ਪਰੀਖਿਆ ਦਿੱਤੀ ਜਿਸ ਵਿੱਚੋਂ ਸਾਇੰਸ ਵਿਸ਼ੇ ਦਾ ਵਿਦਿਆਰਥੀ ਪਰਵ ਬਾਂਸਲ, ਅਦਿੱਤਿਆ ਗੋਇਲ,ਸਵਰ ਕਾਮਰਸ ਵਿਸ਼ੇ ਵਿੱਚੋਂ ਵਿੱਚੋਂ ਭੱਵਯਾ ਜਿੰਦਲ,ਦੀਪਿਕਾ ਬਾਂਸਲ ਅਤੇ ਨਵਕਰਨ ਸਿੰਘ ਅਤੇ ਆਰਟਸ ਵਿਸ਼ੇ ਸੁਖਨੂਰ ਕੌਰ,ਅਮਾਨਤ ਬਰਾੜ,ਯਤਿਸ਼ ਚਾਵਲਾ ਸਕੂਲ ਟਾਪਰ ਰਹੇ। ਸਕੂਲ ਦੇ 95% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਸਕੂਲ ਟਾਪਰਾਂ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।ਇਸ ਮੌਕੇ ਡਾ.ਸਾਬੀਆ ਹਾਂਡਾ ਔਪਥੈਮੋਲਾਜੀ ਅਸਿਸਟੈਂਟ ਪ੍ਰੋਫ਼ੈਸਰ ਏਮਜ਼ ਨੇ ਮੁੱਖ-ਮਹਿਮਾਨ ਵਜੋੱ ਸ਼ਿਰਕਤ ਕੀਤੀ ।ਸਕੂਲ ਪ੍ਰਿੰਸੀਪਲ ਫ਼ਾਦਰ ਸਿਡਲਾਏ ਫ਼ਰਟਾਡੋ,ਪੈਰਿਸ਼ ਪ੍ਰੀਸਟ ਫ਼ਾਦਰ ਆਈਵੋ ਡਾਇਸ , ਅਸਿਸਟੈਂਟ ਪੈਰਿਸ਼ ਪ੍ਰੀਸਟ ਫ਼ਾਦਰ ਵੈਨੀਟੋ ਸਕੂਲ ਕੋਆਡੀਨੇਟਰ ਮੈਡਮ ਅਰਚਨਾ ਰਾਜਪੂਤ,ਸਕੂਲ ਸੁਪਰਵਾਈਜ਼ਰ ਮੈਡਮ ਨੂਪੁਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।