Home Blog Page 1654

ਭਾਜਪਾ ਭਾਈਚਾਰਕ ਸਾਂਝ ਤੋੜਨ ਦੀ ਕਰਦੀ ਹੈ ਸਿਆਸਤ,ਕਾਗਰਸ ਕਰਦੀ ਜੋੜਨ ਦੀ ਗੱਲ : ਰਾਣਾ ਕੇਪੀ ਸਿੰਘ

0

ਬਠਿੰਡਾ, 24 ਮਈ:ਲੋਕ ਸਭਾ ਚੋਣਾਂ ਲਈ ਕਾਂਗਰਸ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਰਾਣਾ ਕੇਪੀ ਸਿੰਘ ਸਾਬਕਾ ਸਪੀਕਰ ਵਿਧਾਨ ਸਭਾ ਨੇ ਭਾਜਪਾ ਅਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਗੰਭੀਰ ਇਲਜ਼ਾਮ ਲਗਾਏ ਹਨ। ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਬਠਿੰਡਾ ਪਹੁੰਚੇ ਸ਼੍ਰੀ ਕੇ.ਪੀ ਨੇ ਸ਼ਹਿਰ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਤੇ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਮੋਦੀ ਸਰਕਾਰ ਨੇ 10 ਸਾਲ ਜੁਮਲਿਆਂ ਦੀ ਸਰਕਾਰ ਚਲਾਈ, ਜਦੋਂ ਕਿ ਕਿਸਾਨਾਂ ਦੀ ਆਮਦਨ ਦੱੁਗਣੀ ਕਰਨ, ਐਮਐਸਪੀ ਦੀ ਗਰੰਟੀ ਦੇਣ, ਦੇਸ਼ ਦੇ ਫੌਜੀਆਂ ਦਾ ਸਨਮਾਨ ਵਧਾਉਣ, ਨੌਕਰੀਆਂ ਦੇਣ, ਮਹਿੰਗਾਈ ਨੂੰ ਨੱਥ ਪਾਉਣ, ਕਾਲਾ ਧਨ ਵਾਪਸ ਲਿਆਉਣ ਸਬੰਧੀ ਕੋਈ ਕੰਮ ਨਹੀਂ ਕੀਤਾ, ਜਿਸ ਕਰਕੇ ਅੱਜ ਦੇਸ਼ ਦੇ ਕਿਸਾਨਾਂ ਵਪਾਰੀਆਂ ਮਜ਼ਦੂਰਾਂ ਮੁਲਾਜ਼ਮਾਂ ਕੋਲ ਭਾਜਪਾ ਨੂੰ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 27 ਨੂੰ ਆਪ ਦੇ ਵਿਧਾਇਕਾਂ ਦੇ ਘਰਾਂ ਦਾ ਕਰਨਗੀਆਂ ਘਿਰਾਓ

ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਆਪਸੀ ਭਾਈਚਾਰਕ ਸਾਂਝ ਤੋੜਨ ਦੀ ਗੱਲ ਕਰਦੀ ਹੈ ਜਦੋਂ ਕਿ ਕਾਂਗਰਸ ਹਮੇਸ਼ਾ ਰਿਸ਼ਤਿਆਂ ਨੂੰ ਮਜਬੂਤ ਕਰਨ ਦੀ ਗੱਲ ਕਰਦੀ ਹੈ, ਜਿਸ ਕਰਕੇ ਅੱਜ ਲੜਾਈ ਮੋਦੀ ਵਰਸਿਸ ਰਾਹੁਲ ਗਾਂਧੀ ਹੈ। ਉਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਮੇਡੀਅਨ ਤੌਰ ’ਤੇ ਕੰਮ ਕਰ ਰਹੇ ਹਨ ਜਦੋਂ ਕਿ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਕਿਸੇ ਵੀ ਵਾਅਦੇ ਤੇ ਕੋਈ ਕੰਮ ਨਹੀਂ ਕੀਤਾ, ਵੀਵੀਆਈਪੀ ਕਲਚਰ ਬਰਕਰਾਰ ਹੈ ਬੇਰੁਜ਼ਗਾਰੀ ਵਧ ਰਹੀ ਹੈ, ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਨਸ਼ਾ ਬੇਅਦਬੀ ਦੀਆਂ ਘਟਨਾਵਾਂ ਤੇ ਕੋਈ ਕੰਮ ਨਹੀਂ ਹੋਇਆ, ਮਹਿਲਾਵਾਂ ਨੂੰ ਦੇਣ ਦਾ ਵਾਅਦਾ ਹਵਾ ਵਿੱਚ ਹੋ ਗਿਆ, ਜਿਸ ਕਰਕੇ ਅੱਜ ਲੋੜ ਹੈ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ। ਇਸ ਮੌਕੇ ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਐਮਐਸਪੀ ਦੀ ਗਰੰਟੀ ਵੀ ਹੋਵੇਗੀ, ਕਿਸਾਨਾਂ ਦਾ ਕਰਜ਼ਾ ਵੀ ਮਾਫ ਹੋਵੇਗਾ, ਬੇਰੁਜ਼ਗਾਰਾਂ ਨੂੰ ਨੌਕਰੀ ਵੀ ਮਿਲੇਗੀ, ਪੰਜਾਬ ਤਰੱਕੀ ਦੀਆਂ ਰਾਹਾਂ ਤੇ ਵੀ ਚੱਲੇਗੇ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਨ ਗਰਗ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਡਾਇਰੈਟਕਰ ਟਹਿਲ ਸਿੰਘ ਸੰਧੁ, ਪ੍ਰੀਤ ਮੋਹਨ ਸ਼ਰਮਾ, ਬਲਜੀਤ ਸਿੰਘ ਮੀਤ ਪ੍ਰਧਾਨ ਯੂਥ ਕਾਂਗਰਸ, ਜਗਰਾਜ ਸਿੰਘ, ਸੁਨੀਲ ਕੁਮਾਰ, ਅਸ਼ੀਸ਼ ਕਪੂਰ, ਦਾਰਾ ਸਿੰਘ ,ਵਿਜੇ ਕੁਮਾਰ, ਸੰਦੀਪ ਵਰਮਾ ਆਦਿ ਹਾਜ਼ਰ ਸਨ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 27 ਨੂੰ ਆਪ ਦੇ ਵਿਧਾਇਕਾਂ ਦੇ ਘਰਾਂ ਦਾ ਕਰਨਗੀਆਂ ਘਿਰਾਓ

ਬਠਿੰਡਾ, 24 ਮਈ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 27 ਮਈ ਦਿਨ ਸੋਮਵਾਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੀਆਂ । ਉਪਰੋਕਤ ਜਾਣਕਾਰੀ ਯੂਨੀਅਨ ਦੀ ਜ਼ਿਲਾ ਬਠਿੰਡਾ ਦੀ ਪ੍ਰਧਾਨ ਗੁਰਮੀਤ ਕੌਰ ਗੋਨਿਆਣਾ ਨੇ ਦਿੱਤੀ । ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਛੁੱਟੀਆਂ ਬੰਦ ਕਰ ਦਿੱਤੀਆਂ ਗਈਆਂ ਹਨ । ਇਸੇ ਤਰ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਚਿੱਠੀ ਜਾਰੀ ਕੀਤੀ ਗਈ ਹੈ ਕਿ ਇੱਕ ਆਂਗਣਵਾੜੀ ਸੈਂਟਰ ਵਿੱਚ ਦੋ ਵਰਕਰਾਂ ਨਹੀਂ ਬੈਠ ਸਕਣਗੀਆਂ । ਉਹਨਾਂ ਕਿਹਾ ਕਿ ਪੰਜਾਬ ਵਿੱਚ ਲਗਭਗ 27 ਹਜ਼ਾਰ ਆਂਗਣਵਾੜੀ ਵਰਕਰਾਂ ਹਨ ।

ਲੋਕ ਸਭਾ ਚੋਣਾਂ: ਹਰਿਆਣਾ ਦੇ 10 ਲੋਕ ਸਭਾ ਹਲਕਿਆਂ ਤੇ ਕਰਨਾਲ ਉਪ ਚੋਣ ਲਈ 25 ਮਈ ਨੂੰ ਹੋਵੇਗੀ ਵੋਟਿੰਗ

ਪਰ ਸਰਕਾਰੀ ਇਮਾਰਤਾਂ ਸਿਰਫ 8 ਕੁ ਹਜ਼ਾਰ ਹੀ ਹਨ ਤੇ 19 ਹਜ਼ਾਰ ਆਂਗਣਵਾੜੀ ਸੈਂਟਰਾਂ ਦੀਆਂ ਸਰਕਾਰੀ ਇਮਾਰਤਾਂ ਹੀ ਨਹੀਂ ਹਨ । ਹੋਰ ਆਂਗਣਵਾੜੀ ਸੈਂਟਰ ਲਗਾਉਣ ਲਈ ਕਿਧਰੇ ਥਾਂ ਹੀ ਨਹੀਂ ਹੈ । ਪਹਿਲਾਂ ਵਾਲੇ ਸੈਂਟਰ ਵੀ ਕੰਢਮ ਹੋ ਚੁੱਕੀਆਂ ਧਰਮਸ਼ਾਲਾਵਾਂ ਵਿੱਚ ਚੱਲ ਰਹੇ ਹਨ ਤੇ ਇਕ ਆਂਗਣਵਾੜੀ ਸੈਂਟਰ ਵਿੱਚ ਕਈ ਵਰਕਰਾਂ ਤੇ ਹੈਲਪਰਾਂ ਬੈਠਦੀਆਂ ਹਨ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਛੁੱਟੀਆਂ ਬੰਦ ਕਰਨ ਵਾਲਾ ਤੇ ਆਂਗਣਵਾੜੀ ਸੈਂਟਰਾਂ ਵਿੱਚ ਹੋਰ ਵਰਕਰਾਂ ਨੂੰ ਨਾ ਬਿਠਾਏ ਜਾਣ ਵਾਲਾ ਆਪਣਾ ਫੈਸਲਾ ਵਾਪਸ ਲਵੇ । ਜਿੰਨਾ ਚਿਰ ਇਹ ਚਿੱਠੀਆਂ ਵਾਪਸ ਨਹੀਂ ਲਈਆਂ ਜਾਂਦੀਆਂ ਜਥੇਬੰਦੀ ਵੱਲੋਂ ਇਸ ਦੇ ਖਿਲਾਫ ਸੰਘਰਸ਼ ਕੀਤਾ ਜਾਵੇਗਾ ।

ਲੋਕ ਸਭਾ ਚੋਣਾਂ: ਹਰਿਆਣਾ ਦੇ 10 ਲੋਕ ਸਭਾ ਹਲਕਿਆਂ ਤੇ ਕਰਨਾਲ ਉਪ ਚੋਣ ਲਈ 25 ਮਈ ਨੂੰ ਹੋਵੇਗੀ ਵੋਟਿੰਗ

0

ਹਰਿਆਣਾ ਦੇ 2 ਕਰੋੜ ਤੋਂ ਵੱਧ ਵੋਟਰ ਕਰਣਗੇ ਉਮੀਦਵਾਰਾਂ ਦੇ ਕਿਸਮਤ ਦਾ ਫੈਸਲਾ
ਸੂਬੇ ਵਿਚ ਬਣਾਏ ਗਏ ਹਨ 20,031 ਚੋਣ ਕੇਂਦਰ, 176 ਚੋਣ ਆਦਰਸ਼ ਚੋਣ ਕੇਂਦਰ ਸਥਾਪਿਤ
ਚੰਡੀਗੜ੍ਹ, 24 ਮਈ: ਹਰਿਆਣਾ ਵਿਚ 10 ਲੋਕ ਸਭਾ ਅਤੇ ਕਰਨਾਲ ਵਿਧਾਨਸਭਾ ਸੀਟ ਲਈ ਭਲਕੇ 25 ਮਈ ਨੂੰ ਵੋਟਿੰਗ ਹੋਵੇਗੀ। ਇਹ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਹੋੇਵੇਗੀ ਅਤੇ ਹਰਿਆਣਾ ਦੇ 2 ਕਰੋੜ 76 ਹਜਾਰ 768 ਰਜਿਸਟਰਡ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਣਗੇ। ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਵੋਟਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਅੱਜ ਘਰਾਂ ਤੋਂ ਬਾਹਰ ਨਿਕਲ ਕੇ ਆਪਣੇ ਚੋਣ ਕੇਂਦਰ ’ਤੇ ਜਰੂਰ ਜਾਣ ਅਤੇ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਕੇ ਵਿਸ਼ਵ ਦੇ ਸੱਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਭਾਰਤ ਦੇ ਸੱਭ ਤੋਂ ਵੱਡੇ ਪਰਵ ਵਿਚ ਆਪਣੀ ਭਾਗੀਦਾਰੀ ਯਕੀਨੀ ਕਰਨ। ਸ੍ਰੀ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਕੁੱਲ 20,031 ਚੋਣ ਕੇਂਦਰ ਬਣਾਏ ਗਏ ਹਨ। ਉਨ੍ਹਾਂ ਵਿਚ 19,817 ਸਥਾਈ ਅਤੇ 219 ਅਸਥਾਈ ਚੋਣ ਕੇਂਦਰ ਸਥਾਪਿਤ ਹਨ। ਸ਼ਹਿਰੀ ਖੇਤਰਾਂ ਵਿਚ 5,471 ਅਤੇ ਗ੍ਰਾਮੀਣ ਖੇਤਰਾਂ ਵਿਚ 14,342 ਚੋਣ ਕੇਂਦਰ ਬਣਾਏ ਗਏ ਹਨ।

ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ

ਉਨ੍ਹਾਂ ਨੇ ਦਸਿਆ ਕਿ 176 ਆਦਰਸ਼ ਚੋਣ ਕੇਂਦਰ ਸਥਾਪਿਤ ਕੀਤੇ ਗਏ ਹਨ। 99 ਚੋਣ ਕੇਂਦਰ ਅਜਿਹੇ ਹਨ ਜੋ ਪੂਰੀ ਤਰ੍ਹਾ ਨਾਲ ਮਹਿਲਾ ਕਰਮਚਾਰੀਆਂ ਵੱਲੋਂ ਸੰਚਾਲਿਤ ਕੀਤੇ ਜਾਣਗੇ। ਇਸ ਤੋਂ ਇਲਾਵਾ, 96 ਚੋਣ ਕੇਂਦਰ ਯੂਥ ਕਰਮਚਾਰੀ ਅਤੇ 71 ਚੋਣ ਕੇਂਦਰ ਦਿਵਆਂਗ ਕਰਮਚਾਰੀ ਡਿਊਟੀ ’ਤੇ ਰਹਿਣਗੇ। ਸਾਰੇ ਚੋਣ ਕੇਂਦਰਾਂ ਵਿਚ ਸਾਰੀ ਮੁੱਢਲੀ ਸਹੂਲਤਾਂ ਸਮੇਤ ਹੀਟ ਵੇਵ ਦੇ ਮੱਦੇਨਜਰ ਹੋਰ ਜਰੂਰੀ ਇੰਤਜਾਮ ਕੀਤੇ ਗਏ ਹਨ।ਉਨ੍ਹਾਂ ਨੇ ਦਸਿਆ ਕਿ ਰਿਟਰਨਿੰਗ ਅਧਿਕਾਰੀਆਂ ਤੋਂ ਇਲਾਵਾ ਲਗਭਗ 96 ਹਜਾਰ ਤੋਂ ਵੱਧ ਅਧਿਕਾਰੀ ਤੇ ਕਰਮਚਾਰੀ (ਸੁਰੱਖਿਆ ਫੋਰਸਾਂ ਨੂੰ ਛੱਡ ਕੇ) ਚੋਣ ਕੇਂਦਰਾਂ ਵਿਚ ਡਿਊਟੀ ’ਤੇ ਰਹਿਣਗੇ। ਇਸ ਤੋਂ ਇਲਾਵਾ ਫਲਾਇੰਗ ਦਸਤਾ, ਆਬਜਰਵਰ ਦੇ ਨਾਲ ਮਾਈਕਰੋ ਆਬਜਰਵਰ ਵੱਖ-ਵੱਖ ਚੋਣ ਕੇਂਦਰਾਂ ’ਤੇ ਮੌਜੂਦ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਕਮਿਸ਼ਨ ਵੱਲੋਂ ਸਾਰੇ ਪੁਖਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਵੋਟਾਂ ਸਮੇਂ ਬੱਚੇ ਅਪਣੇ ਪ੍ਰਵਾਰ ਵਾਲਿਆਂ ਨਾਲ ਸੈਲਫੀ ਲੈ ਕੇ ਅਪਲੋਡ ਕਰਨ ਤੇ ਜਿਲ੍ਹਾ ਪੱਧਰ ’ਤੇ ਕੱਢੇ ਜਾਣ ਵਾਲੇ ਡਰਾਅ ਵਿਚ ਜੇਤੂ ਨੂੰ 10 ਹਜਾਰ ਰੁਪਏ ਦਾ ਨਗਦ ਇਨਾਮ ਮਿਲੇਗਾ।

ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ

0

ਚੰਡੀਗੜ੍ਹ, 24 ਮਈ:ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਕਟਿੰਗ ਚੀਫ਼ ਜਸਟਿਸ, ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਨੇ ਅੱਜ ਭਾਰਤੀ ਕਾਨੂੰਨ ਰਿਪੋਰਟਾਂ (ਆਈ.ਐਲ.ਆਰ) ਪੰਜਾਬ ਅਤੇ ਹਰਿਆਣਾ ਸੀਰੀਜ਼ ਵੱਲੋਂ ਰਿਪੋਰਟ ਕੀਤੇ ਗਏ ਸਾਰੇ ਫ਼ੈਸਲਿਆਂ ਨੂੰ ਭਾਲਣ ਦੀ ਸਹੂਲਤ ਦੇਣ ਲਈ ਈ-ਐਚ.ਸੀ.ਆਰ (ਹਾਈ ਕੋਰਟ ਰਿਪੋਰਟਰ) ਵੈਬਸਾਈਟ www.hcph.gov.in ਦਾ ਉਦਘਾਟਨ ਕੀਤਾ। ਸੁਪਰੀਮ ਕੋਰਟ ਵੱਲੋਂ ਆਨਲਾਈਨ ਹਾਈ ਕੋਰਟ ਰਿਪੋਰਟਰਾਂ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੇ ਇਸ ਡਿਜੀਟਲ ਪਲੇਟਫਾਰਮ ਨੂੰ ਈ-ਐਸ.ਸੀ.ਆਰ. ਦੀ ਤਰਜ਼ ’ਤੇ ਸ਼ੁਰੂ ਕੀਤਾ ਗਿਆ ਹੈ।ਉਦਘਾਟਨੀ ਸਮਾਰੋਹ ਵਿੱਚ ਲਾਇਬ੍ਰੇਰੀ ਆਈ.ਐਲ.ਆਰ ਅਤੇ ਕੈਲੰਡਰ ਕਮੇਟੀ ਦੇ ਚੇਅਰਪਰਸਨ ਮਾਣਯੋਗ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਸਮੇਤ ਕੌਂਸਲ ਆਫ਼ ਲਾਅ ਰਿਪੋਰਟਿੰਗ ਅਤੇ ਲਾਇਬ੍ਰੇਰੀ ਆਈ.ਐਲ.ਆਰ. ਤੇ ਕੈਲੰਡਰ ਕਮੇਟੀ ਦੇ ਮਾਣਯੋਗ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਸਾਹਿਬਾਨ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਸ਼ਮੂਲੀਅਤ ਕੀਤੀ।

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਅੰਦਰ ਕੱਢਿਆ ਗਿਆ ਚੇਤਨਾ ਮਾਰਚ

ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੇ ਸਾਰੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਸਬੰਧਤ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਸਮਾਗਮ ਵਿੱਚ ਆਨਲਾਈਨ ਮੌਜੂਦ ਰਹੇ।ਮੌਜੂਦਾ ਸਮੇਂ ਵੈੱਬਸਾਈਟ ‘ਤੇ ਕਾਫ਼ੀ ਤਾਦਾਦ ਵਿੱਚ ਅਦਾਲਤੀ ਫ਼ੈਸਲੇ ਮੌਜੂਦ ਹਨ। ਇਨ੍ਹਾਂ ਵਿੱਚੋਂ 9237 ਅਜਿਹੇ ਅਦਾਲਤੀ ਫ਼ੈਸਲੇ ਹਨ, ਜਿਨ੍ਹਾਂ ਵਿੱਚੋਂ 825 ਫੁੱਲ ਬੈਂਚ ਦੇ ਫ਼ੈਸਲੇ ਹਨ ਅਤੇ 3,870 ਡਿਵੀਜ਼ਨ ਬੈਂਚ ਦੇ ਫ਼ੈਸਲੇ ਹਨ। ਇੱਛੁੱਕ ਵਿਅਕਤੀ ਵੱਖ-ਵੱਖ ਮਾਪਦੰਡਾਂ ਦੀ ਵਰਤੋਂ ਕਰਕੇ ਇਨ੍ਹਾਂ ਫ਼ੈਸਲਿਆਂ ਨੂੰ ਸਰਚ ਕਰਨ ਸਕਦੇ ਹਨ ਅਤੇ ਇਸ ਤਰ੍ਹਾਂ ਇਹ ਵੈਬਸਾਈਟ ਜੱਜ ਸਾਹਿਬਾਨ, ਵਕੀਲਾਂ ਅਤੇ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਹੋਵੇਗੀ। ਦੱਸ ਦੇਈਏ ਕਿ ਲੋਕ ਆਪਣੀਆਂ ਮੁਕਾਮੀ ਭਾਸ਼ਾਵਾਂ ਵਿੱਚ ਵੀ ਇਨ੍ਹਾਂ ਫ਼ੈਸਲਿਆਂ ਨੂੰ ਪੜ੍ਹ ਸਕਣਗੇ, ਜਿਵੇਂ ਕਿ ਪੰਜਾਬ ਨਾਲ ਸਬੰਧਤ ਫ਼ੈਸਲਿਆਂ ਨੂੰ ਪੰਜਾਬੀ ਵਿੱਚ ਅਤੇ ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਨਾਲ ਸਬੰਧਤ ਫ਼ੈਸਲਿਆਂ ਨੂੰ ਹਿੰਦੀ ਵਿੱਚ ਪੜ੍ਹਿਆ ਜਾ ਸਕੇਗਾ।ਇਸ ਸਮੇਂ ਇੱਕ ਸੰਪਾਦਕ ਅਤੇ 16 ਐਡਵੋਕੇਟ-ਰਿਪੋਰਟਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਪਲੇਟਫਾਰਮ ’ਤੇ ਕਾਨੂੰਨੀ ਜਾਣਕਾਰੀ ਦੀ ਸ਼ੁੱਧਤਾ ਅਤੇ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਅੰਦਰ ਕੱਢਿਆ ਗਿਆ ਚੇਤਨਾ ਮਾਰਚ

ਬਠਿੰਡਾ, 24 ਮਈ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਵੱਲੋਂ 5 ਮਈ ਦੀ ਸੂਬਾ ਕੰਨਵੈਨਸ਼ਨ ਦੇ ਫੈਸਲੇ ਦੇ ਤਹਿਤ ਅੱਜ ਬਠਿੰਡਾ ਸ਼ਹਿਰ ਅੰਦਰ ਵੱਖ ਵੱਖ ਬਜ਼ਾਰਾਂ ਵਿੱਚ ਚੇਤਨਾ ਮਾਰਚ ਕੱਢਿਆ ਗਿਆ। ਇਸ ਮੌਕੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਹੀ ਨਹੀਂ ਪੰਜਾਬ ਦੀ ਸਰਕਾਰ ਵੱਲੋਂ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਘੱਟ ਨਹੀਂ ਗੁਜਾਰੀ ਹੈ। ਐਡਹਾਕ ਦੇ ਮੁਲਾਜ਼ਮਾਂ ਨੂੰ ਰੈਗੂਲਰ ਤਨਖਾਹ ਸਕੇਲਾਂ ਤੇ ਲਿਆ ਕੇ ਪੱਕੇ ਤੌਰ ਤੋਂ ਕੱਚੇ ਕੀਤਾ ਗਿਆ ਹੈ। ਇਸੇ ਤਰ੍ਹਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਕਰਕੇ ਉਸ ਦੇ ਅਧਾਰ ਤੇ ਗੁਆਂਢੀ ਰਾਜਾਂ ਵਿੱਚ ਚੋਣ ਪ੍ਰਚਾਰ ਸਮੇਂ ਉਸ ਨੂੰ ਰਾਜਨੀਤਕ ਹਿੱਤਾਂ ਲਈ ਵਰਤਿਆ ਗਿਆ। ਜਦ ਕਿ ਮੁਲਾਜ਼ਮਾਂ ਦਾ ਮਸਲਾ ਉਸੇ ਤਰ੍ਹਾਂ ਅਣਗੌਲਿਆ ਹੀ ਛੱਡ ਦਿੱਤਾ ਗਿਆ।ਪੈਨਸ਼ਨਰਾਂ ਤੇ ਛੇਵੇਂ ਪੇ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ 2.59 ਦਾ ਗੁਣਾਂਕ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਸੇ ਤਰ੍ਹਾਂ 225 ਮਹੀਨਿਆਂ ਦੇ ਡੀ ਏ ਦੇ ਬਕਾਏ ਬਾਰੇ ਕੋਈ ਗੱਲ ਨਹੀਂ ਕੀਤੀ ਗਈ।1-1-2016 ਤੋਂ ਲਾਗੂ ਹੋਏ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੁਲਾਜ਼ਮਾਂ ਦੇ ਕਰੋੜਾਂ ਰੁਪਏ ਤਨਖਾਹ ਬਕਾਇਆ ਬਾਰੇ ਕੋਈ ਗੱਲ ਨਹੀਂ ਕੀਤੀ ਜਾ ਰਹੀ।

ਬਠਿੰਡਾ ’ਚ ਗਉਭਗਤਾਂ ਨੇ ਚੱਕਾ ਜਾਮ ਕਰਕੇ ਪ੍ਰਸਾਸ਼ਨ ਦੇ ਫੂਕੇ ਪੁਤਲੇ, ਦੇਰ ਰਾਤ ਜਾਗਿਆ ਪ੍ਰਸਾਸ਼ਨ

ਨਵ ਨਿਯੁਕਤ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਇੱਕ ਅੜਬ ਵਤੀਰਾ ਵਰਤਦੇ ਹੋਏ ਕੇਂਦਰ ਦੇ ਸਕੇਲਾਂ ਨਾਲ ਨੂੜਿਆ ਜਾ ਰਿਹਾ ਹੈ। ਮੁਲਾਜ਼ਮਾਂ ਦਾ 200 ਰੁਪਏ ਜਜੀਆ ਟੈਕਸ ਕੱਟਣਾ ਅਜੇ ਤੱਕ ਬੰਦ ਨਹੀਂ ਕੀਤਾ ਗਿਆ।ਇਸ ਸਬੰਧੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।ਪਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲਿਖਤੀ ਰੂਪ ਵਿੱਚ ਮੀਟਿੰਗਾਂ ਦਾ ਸੱਦਾ ਦੇ ਕੇ ਵੀ ਮੀਟਿੰਗਾਂ ਨਹੀਂ ਕੀਤੀਆਂ ਗਈਆਂ।ਜਿਸ ਕਾਰਨ ਮੁਲਾਜ਼ਮ/ਪੈਨਸ਼ਨਰ ਮੰਗਾਂ ਦਾ ਹੱਲ ਨਹੀਂ ਹੋ ਸਕਿਆ।ਇਸ ਚੇਤਨਾ ਮਾਰਚ ਨੂੰ ਗਗਨਦੀਪ ਸਿੰਘ ਭੁੱਲਰ ਸੂਬਾ ਕਨਵੀਨਰ, ਮਨਜੀਤ ਸਿੰਘ ਧੰਜਲ, ਦਰਸ਼ਨ ਸਿੰਘ ਮੌੜ,ਬਲਰਾਜ ਸਿੰਘ ਮੌੜ, ਜਤਿੰਦਰ ਕ੍ਰਿਸ਼ਨ,ਲਛਮਣ ਸਿੰਘ ਮਲੂਕਾ, ਸੁਰਜੀਤ ਸਿੰਘ ਖਿੱਪਲ, ਜਸਵਿੰਦਰ ਸਿੰਘ,ਉਮੈਦ ਸਿੰਘ,ਜੋਨੀ ਸਿੰਗਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵੱਲੋਂ ਸਾਥੀ ਜਗਸੀਰ ਸਹੋਤਾ, ਜਮਹੂਰੀ ਅਧਿਕਾਰ ਸਭਾ ਵੱਲੋਂ ਸਾਥੀ ਪ੍ਰਿਤਪਾਲ ਸਿੰਘ ਸੀਨੀਅਰ ਸਿਟੀਜਨ ਵੱਲੋਂ ਸਾਥੀ ਗੁਰਦਰਸ਼ਨ ਸਿੰਘ ਹਾਜ਼ਰ ਸਨ।

ਬਠਿੰਡਾ ’ਚ ਗਉਭਗਤਾਂ ਨੇ ਚੱਕਾ ਜਾਮ ਕਰਕੇ ਪ੍ਰਸਾਸ਼ਨ ਦੇ ਫੂਕੇ ਪੁਤਲੇ, ਦੇਰ ਰਾਤ ਜਾਗਿਆ ਪ੍ਰਸਾਸ਼ਨ

0

ਬਠਿੰਡਾ, 24 ਮਈ: ਪਿੰਡ ਹਰਰਾਏਪੁਰ ਵਿੱਚ ਬਣੀ ਸਰਕਾਰੀ ਗਊਸ਼ਾਲਾ ਵਿੱਚ ਗਊਆਂ ਦੀ ਹੋ ਰਹੀ ਦੁਰਦਸ਼ਾ ਅਤੇ ਪ੍ਰਸ਼ਾਸਨ ਵੱਲੋਂ ਗਊਆਂ ਲਈ ਪੂਰੇ ਹਰੇ ਚਾਰੇ ਦੀ ਮੰਗ ਨੂੰ ਲੈ ਕੇ ਰੋਹ ਵਿੱਚ ਹਰਰਾਏਪੁਰ ਗਊਸ਼ਾਲਾ ਸੁਧਾਰ ਕਮੇਟੀ ਨਾਲ ਸਬੰਧਤ ਗਊ ਭਗਤ ਸ਼ਾਮ 6 ਵਜੇ ਫਾਇਰ ਬ੍ਰਿਗੇਡ ਚੌਕ ਵਿੱਚ ਇਕੱਠੇ ਹੋਏ ਅਤੇ ਹਰਰਾਏਪੁਰ ਗਊਸ਼ਾਲਾ ਦੀ ਹਾਲਤ ਨੂੰ ਵੱਡੀ ਸਕਰੀਨ ’ਤੇ ਵਿਖਾਉਂਦੇ ਹੋਏ ਉਨ੍ਹਾਂ ਗਰਮ ਸੜਕਾਂ ’ਤੇ ਬੈਠ ਕੇ ਚੱਕਾ ਜਾਮ ਕੀਤਾ ਅਤੇ ਗਾਵਾਂ ਨੂੰ ਪੂਰੀ ਖੁਰਾਕ ਨਾ ਮਿਲਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਜਿਵੇਂ ਹੀ ਸ਼ਹਿਰ ਵਾਸੀਆਂ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਵੱਡੀ ਗਿਣਤੀ ਵਿੱਚ ਗਊ ਭਗਤ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਦੇ ਨਾਲ ਹੀ ਵਪਾਰ ਮੰਡਲ ਅਤੇ ਗਊ ਭਗਤਾਂ ਨੇ 24 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਮਸਲਾ ਹੱਲ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਅਤੇ ਵੋਟਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ।

ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ

ਜਿਸ ਬਾਅਦ ਰਾਤ ਨੂੰ ਧਰਨੇ ਲਈ ਖਾਣੇ ਦਾ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ। ਜਿਕਰਯੋਗ ਹੈ ਕਿ ਪੂਰੇ ਪੰਜਾਬ ਵਿੱਚ ਪਹਿਲੀ ਵਾਰ 6 ਪੁਤਲੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਪਸ਼ੂ ਪਾਲਣ ਵਿਭਾਗ, ਪੰਜਾਬ ਸਰਕਾਰ, ਨਿਗਮ ਕਮਿਸ਼ਨਰ ਅਤੇ ਡੀ.ਡੀ.ਪੀ.ਓ. ਦੇ ਅਰਥੀਆਂ ਬਣਾਈਆਂ ਗਈਆਂ। ਦੇਰ ਰਾਤ 8.30 ਵਜੇ ਏਡੀਸੀ ਜਰਨਲ ਲਤੀਫ਼ ਅਹਿਮਦ ਮੌਕੇ ’ਤੇ ਪੁੱਜੇ।ਉਨ੍ਹਾਂ ਗਊ ਭਗਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਨਾਲ ਤਾਲਮੇਲ ਕਰਕੇ ਸ਼ਨੀਵਾਰ ਤੋਂ ਹਰਰਾਏਪੁਰ ਗਊਸ਼ਾਲਾ ਵਿੱਚ ਪ੍ਰਸ਼ਾਸਨ ਖੁਦ ਜ਼ਿੰਮੇਵਾਰੀ ਨਿਭਾਏਗਾ ਅਤੇ ਗਾਵਾਂ ਦੀ ਦੇਖਭਾਲ ਕਰੇਗਾ। ਸਰਕਾਰੀ ਕਰਮਚਾਰੀ ਉਨ੍ਹਾਂ ਦੇ ਪੂਰੇ ਪੋਸ਼ਣ ਦਾ ਪ੍ਰਬੰਧ ਕਰਨਗੇ। ਪ੍ਰਸ਼ਾਸਨ ਵੱਲੋਂ ਠੇਕੇਦਾਰ ਜਗਰਾਜ ਸਿੰਘ ਦਾ ਠੇਕਾ ਰੱਦ ਕਰਨ ਲਈ ਤੀਜਾ ਨੋਟਿਸ ਜਾਰੀ ਕਰ ਦਿਤਾ ਗਿਆ ਹੈ।ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਗਊ ਭਗਤਾਂ ਨੇ ਰਾਤ 9 ਵਜੇ ਉਕਤ ਪੁਤਲੇ ਸਾੜ ਕੇ ਧਰਨਾ ਸਮਾਪਤ ਕੀਤਾ।

ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ

0

ਲੁਧਿਆਣਾ, 24 ਮਈ : ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਪੰਜਾਬੀਆਂ ਨੂੰ ਧਾਰਮਿਕ ਜਾਂ ਫਿਰਕੂ ਅਪੀਲਾਂ ਦੀ ਬਜਾਏ ਵਿਕਾਸ ਨੂੰ ਪਹਿਲ ਦੇਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ’ਆਪ’ ਅਤੇ ਭਾਜਪਾ ਦੋਵੇਂ ਹੀ ਲੋਕਾਂ ਦੀ ਸੇਵਾ ਕਰਨ ’ਚ ਅਸਫਲ ਰਹੀਆਂ ਹਨ। ਇਸ ਮੌਕੇ ਦਾਖਾ ਅਤੇ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਵੜਿੰਗ ਨੇ ਸ਼ਹਿਰ ਲਈ ਠੋਸ ਤਰੱਕੀ ਲਈ ਆਪਣੇ ਸਮਰਪਣ ਨੂੰ ਦੁਹਰਾਇਆ।ਵੜਿੰਗ ਨੇ ਐਲਾਨ ਕੀਤਾ, “ਪੰਜਾਬੀ ਆਪ ਅਤੇ ਭਾਜਪਾ ਦੀ ਫੁੱਟ ਪਾਊ ਬਿਆਨਬਾਜ਼ੀ ਅਤੇ ਖਾਲੀ ਵਾਅਦਿਆਂ ਦੇ ਉਲਟ ਠੋਸ ਮੁੱਦੇ ਚੁਣਨਗੇ। ਲੁਧਿਆਣਾ ਦੇ ਵੋਟਰ ਅਜਿਹੇ ਨੁਮਾਇੰਦੇ ਦੇ ਹੱਕਦਾਰ ਹਨ, ਜੋ ਸੱਚੇ ਦਿਲੋਂ ਆਪਣੇ ਹਿੱਤਾਂ ਦੀ ਵਕਾਲਤ ਕਰੇ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਵੇ। ਪੰਜਾਬੀਆਂ ਦੇ ਹਿੱਤਾਂ ਲਈ ਪ੍ਰਧਾਨ ਮੰਤਰੀ ਮੋਦੀ ਦੀ ਅਣਦੇਖੀ ਸਾਫ ਹੈ। ਉਨ੍ਹਾਂ ਨੇ ਭਾਜਪਾ ’ਤੇ ਸਿਰਫ ਕੁਝ ਚੋਣਵੇਂ ਲੋਕਾਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਗਾਇਆ ਅਤੇ ਚੋਣਵੇਂ ਵਿਅਕਤੀਆਂ ਲਈ 16 ਲੱਖ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਸਮੇਤ ਹਵਾਈ ਅੱਡਿਆਂ, ਬੰਦਰਗਾਹਾਂ, ਰੇਲਵੇ, ਖਾਣਾਂ ਅਤੇ ਬਿਜਲੀ ਵਿਭਾਗਾਂ ਵਰਗੀਆਂ ਮਹੱਤਵਪੂਰਨ ਜਨਤਕ ਜਾਇਦਾਦਾਂ ਦੇ ਨਿੱਜੀਕਰਨ ਵਰਗੀਆਂ ਉਦਾਹਰਣਾਂ ਦਾ ਹਵਾਲਾ ਦਿੱਤਾ। ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ, ‘‘ਭਾਜਪਾ ਨੇ ਲਗਾਤਾਰ ਕੁਝ ਚੋਣਵੇਂ ਲੋਕਾਂ ਦਾ ਪੱਖ ਪੂਰਿਆ ਹੈ ਅਤੇ ਜਨਤਾ ਦੇ ਭਰੋਸੇ ਨੂੰ ਧੋਖਾ ਦਿੱਤਾ ਹੈ। ਇਸਦੇ ਉਲਟ, ਕਾਂਗਰਸ ਨੇ ਲਗਾਤਾਰ ਰਾਸ਼ਟਰੀ ਵਿਕਾਸ ਨੂੰ ਤਰਜੀਹ ਦਿੱਤੀ ਹੈ।

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਜਿਲ੍ਹਾ ਜੇਲ੍ਹ ਮੁਕਤਸਰ ਦਾ ਕੀਤਾ ਦੌਰਾ

ਸਾਡਾ ਚੋਣ ਮਨੋਰਥ ਪੱਤਰ ਅਸਲ ਤਰੱਕੀ ਦੀਆਂ ਲੋੜਾਂ ਅਤੇ ਸਾਰੇ ਨਾਗਰਿਕਾਂ ਦੀਆਂ ਵਿਭਿੰਨ ਜਰੂਰਤ ਦਾ ਹੱਲ ਕਰਨ ਲਈ ਸਮਰਪਿਤ ਹੈ।’’ਇਸ ਲੜੀ ਹੇਠ, ਲੁਧਿਆਣਾ ਲਈ ਰਾਜਾ ਵੜਿੰਗ ਦਾ ਦ੍ਰਿਸ਼ਟੀਕੋਣ ਵਿਕਾਸ ਲਈ ਇੱਕ ਵਿਆਪਕ ਪਹੁੰਚ ’ਤੇ ਅਧਾਰਤ ਹੈ, ਜਿਸ ਵਿੱਚ ਬੁਨਿਆਦੀ ਢਾਂਚੇ ਦੇ ਪੁਨਰ-ਨਿਰਮਾਣ, ਵਾਤਾਵਰਣ ਦੀ ਸਥਿਰਤਾ ਅਤੇ ਉਦਯੋਗਿਕ ਵਿਸਥਾਰ ’ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਤਰਜੀਹਾਂ ਵਿੱਚ ਰਿੰਗ ਰੋਡ ਪ੍ਰੋਜੈਕਟ ਨੂੰ ਪੂਰਾ ਕਰਨਾ, ਸਵਦੇਸ਼ੀ ਪ੍ਰਜਾਤੀਆਂ ਦੇ ਨਾਲ ਵਿਆਪਕ ਰੁੱਖ ਲਗਾਉਣਾ ਅਤੇ ਸਥਾਨਕ ਉਦਯੋਗਾਂ ਨੂੰ ਲੋੜੀਂਦੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ। ਉਨ੍ਹਾਂ ਨੇ ਇਲੈਕਟ੍ਰਿਕ ਅਤੇ ਸੀਐਨਜੀ ਆਟੋ ਲਈ ਸਬਸਿਡੀਆਂ, ਇਲੈਕਟ੍ਰਿਕ ਵਾਹਨ ਚਾਰਜਿੰਗ ਬੁਨਿਆਦੀ ਢਾਂਚੇ ਦੀ ਸਥਾਪਨਾ ਅਤੇ ਇਮਾਰਤਾਂ ਵਿੱਚ ਸੂਰਜੀ ਊਰਜਾ ਨੂੰ ਅਪਣਾਉਣ ਨੂੰ ਉਤਸ਼ਾਹਿਤ ਕਰਨ ਦਾ ਪ੍ਰਸਤਾਵ ਦਿੱਤਾ। ਇਸ ਤੋਂ ਇਲਾਵਾ, ਵੜਿੰਗ ਦਾ ਉਦੇਸ਼ ਬੁੱਢਾ ਦਰਿਆ ਨੂੰ ਸੁੰਦਰ ਬਣਾਉਣਾ, ਉਦਯੋਗਿਕ ਕਲੱਸਟਰਾਂ ਨੂੰ ਉਤਸ਼ਾਹਿਤ ਕਰਨਾ ਅਤੇ ਹਲਵਾਰਾ ਹਵਾਈ ਅੱਡੇ ਨਾਲ ਸੰਪਰਕ ਨੂੰ ਬਿਹਤਰ ਬਣਾਉਣਾ ਹੈ।

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਭਰ ਦੇ ਕਿਸਾਨ ਨਾਖੁਸ਼: ਮਾਇਆਵਤੀ

ਇਸੇ ਤਰ੍ਹਾਂ, ਸਮਾਜ ਭਲਾਈ ਦੇ ਕਦਮਾਂ ਵਿੱਚ ਕਿਸਾਨਾਂ ਲਈ ਸਹਾਇਤਾ, ਜਨਤਕ ਆਵਾਜਾਈ ਵਿੱਚ ਵਾਧਾ ਅਤੇ ਵਿਆਪਕ ਸੀਸੀਟੀਵੀ ਨਿਗਰਾਨੀ ਸ਼ਾਮਲ ਹਨ। ਵੜਿੰਗ ਦਾ ਮੈਨੀਫੈਸਟੋ ਅਸਲ ਤਰੱਕੀ ਅਤੇ ਸਾਰੇ ਹਿੱਸੇਦਾਰਾਂ ਦੀਆਂ ਵਿਭਿੰਨ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਟੁੱਟ ਵਚਨਬੱਧਤਾ ’ਤੇ ਜ਼ੋਰ ਦਿੰਦਾ ਹੈ। ਇਸ ਦੌਰਾਨ, ਵੜਿੰਗ ਨੇ ’ਆਪ’ ਦੇ 900 ਕਰੋੜ ਰੁਪਏ ਦੇ ਬਹੁਤ ਜ਼ਿਆਦਾ ਇਸ਼ਤਿਹਾਰਬਾਜ਼ੀ ਖਰਚੇ ਅਤੇ ਇਨ੍ਹਾਂ ਦੇ ਸ਼ਾਸਨ ਅਧੀਨ ਪੰਜਾਬ ਦੇ ਕਰਜ਼ੇ ਵਿੱਚ ਵਿੱਤੀ ਸਾਲ 2021-22 ਦੇ 2.82 ਲੱਖ ਕਰੋੜ ਰੁਪਏ ਤੋਂ 2023-24 ਵਿੱਚ 3.43 ਲੱਖ ਕਰੋੜ ਰੁਪਏ ਤੱਕ ਦੇ ਵਾਧੇ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਨੇ ਵਿਕਾਸ ਦੇ ਮਹੱਤਵਪੂਰਨ ਨਤੀਜਿਆਂ ਤੋਂ ਬਿਨਾਂ ਉਧਾਰ ਲਏ ਫੰਡਾਂ ਨੂੰ ਬਰਬਾਦ ਕਰਨ ਅਤੇ ਤਿੰਨ ਮਹੀਨਿਆਂ ਵਿੱਚ ਨਸ਼ਾਖੋਰੀ ਨੂੰ ਖਤਮ ਕਰਨ ਵਰਗੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਲਈ ’ਆਪ’ ਦੀ ਵੀ ਆਲੋਚਨਾ ਕੀਤੀ। ਰਾਜਾ ਵੜਿੰਗ ਨੇ 40,000 ਨੌਕਰੀਆਂ ਪੈਦਾ ਕਰਨ ਵਰਗੇ ਬੇਬੁਨਿਆਦ ਦਾਅਵਿਆਂ ਨਾਲ ਜਨਤਾ ਨੂੰ ਗੁੰਮਰਾਹ ਕਰਨ ਲਈ ’ਆਪ’ ਸਰਕਾਰ ਦੀ ਨਿੰਦਾ ਕੀਤੀ ਅਤੇ ਸਿੱਧੂ ਮੂਸੇਵਾਲਾ ਦੇ ਦੁਖਦਾਈ ਕਤਲ ਦੀ ਉਦਾਹਰਨ ਵਜੋਂ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਉਜਾਗਰ ਕੀਤਾ।

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਜਿਲ੍ਹਾ ਜੇਲ੍ਹ ਮੁਕਤਸਰ ਦਾ ਕੀਤਾ ਦੌਰਾ

0

ਸ੍ਰੀ ਮੁਕਤਸਰ ਸਾਹਿਬ, 24 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ’ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਲਈ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋ ਅੱਜ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਹਨਾ ਨਾਲ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਅਤੇ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨ ਉਪਰੰਤ ਇਸ ਦੀ ਸੂਚਨਾਂ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਪ੍ਰਾਪਤ ਕੀਤੀ ਜਾ ਰਹੀ ਹੈ।

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਭਰ ਦੇ ਕਿਸਾਨ ਨਾਖੁਸ਼: ਮਾਇਆਵਤੀ

ਜਿਲ੍ਹਾ ਸ਼ੈਸ਼ਨ ਜੱਜ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੇਲ੍ਹ ਵਿਚ ਜੋ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਇਸ ਮੌਕੇ ਉਹਨਾਂ ਜੇਲ੍ਹ ਵਿੱਚ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਸਾਫ ਸਫਾਈ ਦਾ ਜਾਇਜਾ ਵੀ ਲਿਆ। ਆਪਣੇ ਦੌਰੇ ਦੌਰਾਨ ਉਹਨਾਂ ਕੈਦੀਆ ਅਤੇ ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਭਰ ਦੇ ਕਿਸਾਨ ਨਾਖੁਸ਼: ਮਾਇਆਵਤੀ

0

ਨਵਾਂ ਸ਼ਹਿਰ, 24 ਮਈ: ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਦੇ ਪਾਰਟੀ ਦੇ ਸਟੇਟ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਪੱਖ ਵਿਚ ਚੋਣ ਪ੍ਰਚਾਰ ਕਰਨ ਲਈ ਨਵਾਂ ਸ਼ਹਿਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ  PM ਮੋਦੀ ਨੂੰ ਹੱਥੀ ਲਿਆ ਹੈ। ਇਸ ਦੌਰਾਨ ਮਾਇਆਵਤੀ ਨੇ ਕਿਹਾ ਕਿ ਕਾਂਗਰਸ ਵਾਂਗ ਭਾਜਪਾ ਨੇ ਵੀ ਸਰਕਾਰੀ ਏਜੰਸੀਆਂ ਦਾ ਸਿਆਸੀਕਰਨ ਕਰ ਦਿੱਤਾ ਹੈ। ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਭਰ ਦੇ ਕਿਸਾਨ ਨਾਖੁਸ਼ ਹਨ।

ਹੰਸ ਰਾਜ ਹੰਸ ਨੇ ਕਿਸਾਨਾਂ ਤੋਂ ਮੰਗੀ ਮੁਆਫੀ

ਮੋਦੀ ਸਰਕਾਰ ਦੇ ਵਿਵਾਦਿਤ ਖੇਤੀ ਕਾਨੂੰਨਾਂ ਕਾਰਨ ਪੰਜਾਬ, ਹਰਿਆਣਾ, ਯੂਪੀ ਸਮੇਤ ਕਈ ਹੋਰ ਸੂਬਿਆਂ ਦੇ ਕਿਸਾਨ ਕਈ ਮਹੀਨੇ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਰਹੇ। ਅਜੇ ਵੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਮਾਇਆਵਤੀ ਨੇ ਕਿਹਾ ਕਿ ਨਾ ਤਾਂ ਰਾਜ ਅਤੇ ਨਾ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਧਿਆਨ ਰੱਖਿਆ ਹੈ। ਲੋਕਾਂ ਨੂੰ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਗਾਰੰਟੀਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਚੋਣ ਨਤੀਜਿਆਂ ਮਗਰੋਂ ਇਹ ਗਾਰੰਟੀਆਂ ਜੁਮਲੇ ਸਾਬਿਤ ਹੁੰਦੀਆਂ ਹਨ।

ਹੰਸ ਰਾਜ ਹੰਸ ਨੇ ਕਿਸਾਨਾਂ ਤੋਂ ਮੰਗੀ ਮੁਆਫੀ

0

ਫਰੀਦਕੋਟ, 24 ਮਈ: ਫਰੀਦਕੋਟ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੰਸ ਰਾਜ ਹੰਸ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਾਵੂਕ ਹੁੰਦੇ ਨਜ਼ਰ ਆਏ ਹਨ। ਦੱਸ ਦਈਏ ਕਿ ਹੰਸ ਰਾਜ ਹੰਸ ਮੋਗਾ ਦੇ ਪਿੰਡ ਦੌਲਤਪੁਰਾਂ ਨੀਵਾਂ ‘ਚ ਸੰਬੋਧਨ ਦੌਰਾਨ ਕਿਸਾਨਾਂ ਤੋਂ ਮੁਆਫੀ ਮੰਗਦੇ ਨਜ਼ਰ ਆਏ ਹਨ। ਕਿਸਾਨਾਂ ਵੱਲੋਂ ਲਗਾਤਾਰ ਹੋ ਰਹੇ ਵਿਰੋਧ ਤੋਂ ਹੰਸ ਰਾਜ ਹੰਦ ਦੁੱਖੀ ਚੱਲ ਰਹੇ ਹਨ।

ਪੰਜਾਬ ‘ਚ ਅੱਜ PM ਮੋਦੀ ਤੇ ਮਾਇਆਵਤੀ ਕਰਨਗੇ ਚੋਣ ਪ੍ਰਚਾਰ

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਹ 1 ਜੂਨ ਤੱਕ ਜਿਉਂਦੇ ਰਹੇ ਤਾਂ ਉਹ ਜ਼ਰੂਰ ਲੋਕਾਂ ਨੂੰ ਮਿਲਣਗੇ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਜੇਕਰ ਮੈਨੂੰ ਕੁਝ ਹੋ ਗਿਆ ਤਾਂ ਮੇਰੀ ਸੋਣ ਨੂੰ ਜਿਉਂਦਾ ਜ਼ਰੂਰ ਰੱਖਣਾ। ਤੁਹਾਨੂੰ ਦੱਸ ਦਈਏ ਕਿ ਹੰਸ ਰਾਜ ਹੰਸ ਨੂੰ ਲਗਾਤਾਰ ਕਿਸਾਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈ ਕੇ ਪਹਿਲਾ ਵੀ ਵਿਵਾਦਤ ਬਿਆਨ ਦਿੱਤਾ ਜਾ ਚੁੱਕਾ ਹੈ।