Home Blog Page 1657

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਰੋਹਟਾ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

0

ਪਟਿਆਲਾ, 22 ਮਈ: ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਮੈਡਮ ਮਾਨੀ ਅਰੋੜਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਹਟਾ ਜ਼ਿਲ੍ਹਾ ਪਟਿਆਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ

ਇਸ ਮੌਕੇ ਕੀ ਨੋਟ ਸਪੀਕਰ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ। ਸੈਮੀਨਾਰ ਦੌਰਾਨ ਗੁਰਦੀਪ ਕੌਰ ਲੈਕਚਰਾਰ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਐਲਵੀ ਨਰੇਸ਼ ਕੁਮਾਰ, ਸਮਾਜ ਸੇਵੀ ਹਰਬੰਸ ਬਾਂਸਲ ਬਰੇਟਾ, ਜਨਕ ਰਾਜ, ਗੁਰਪ੍ਰੀਤ ਪ੍ਰੀਤ, ਸਮੂੰਹ ਅਧਿਆਪਕ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

 

ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਮੁਕਤਸਰ ’ਚ ਕਿਸਾਨ ਸਿਖਲਾਈ ਕੈਂਪ ਆਯੋਜਿਤ

0

ਸ੍ਰੀ ਮੁਕਤਸਰ ਸਾਹਿਬ, 22 ਮਈ: ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਪ ਦਾ ਉਦਘਾਟਨ ਅਤੇ ਕੈਪ ਦੀ ਪ੍ਰਧਾਨਗੀ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਦਿਲਬਾਗ ਸਿੰਘ ਨੇ ਕੀਤੀ ਅਤੇ ਉਨਾਂ ਵੱਲੋ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਨੁਮਾਇਸ਼ਾ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਦੀ ਨਵੀਨਤਮ ਟੈਕਨੋਲਜੀ ਨੂੰ ਅਪਣਾ ਕੇ ਵੱਧ ਤੋ ਵੱਧ ਮੁਨਾਫਾ ਲੈ ਸਕਦੇ ਹਨ। ਉਨਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਵੱਧ ਤੋ ਵੱਧ ਪੈਦਾਵਾਰ ਲੈਣ ਲਈ ਖੇਤੀਬਾੜੀ ਅਤੇ ਕਿਸਾਂਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋ ਸਿਫਾਰਸ਼ ਕੀਤੇ ਬੀਜ, ਖਾਦ ਅਤੇ ਕੀੜੇਮਾਰ ਜਹਿਰਾ ਦੀ ਵਰਤੋ ਕਰਨ ’ਤੇ ਜੋਰ ਦਿੱਤਾ।

Big News: ਚੋਣ ਕਮਿਸ਼ਨ ਨੇ ਬਦਲੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਹੇਠ ਵੱਧ ਤੋ ਰਕਬਾ ਲਿਆਦਾ ਜਾਵੇ। ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਕਿਸਾਨੀ ਹਿੱਤ ਵਿੱਚ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਮੱਕੀ ਹੇਠ ਵੱਧ ਤੋ ਵੱਧ ਰਕਬਾ ਲਿਆਉਣ ਦਾ ਵੀ ਸੱਦ ਦਿੱਤਾ। ਇਸ ਮੌਕੇ ਕਰਿਸ਼ੀ ਵਿਗਿਆਨ ਕੇਦਰ, ਸ੍ਰੀ ਮੁਕਤਸਰ ਸਾਹਿਬ ਦੇ ਖੇਤੀ ਮਾਹਿਰਾਂ ਵੱਲੋ ਡਾ. ਕਰਮਜੀਤ ਸ਼ਰਮਾ, ਐਸ਼ੋਸ਼ੀਏਟ ਡਾਇਰੈਕਟਰ ਟੇੇ੍ਰਨਿੰਗ ਵੱਲੋ ਕਰਿਸ਼ੀ ਵਿਗਿਆਨ ਕੇਦਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨ ਹਿੱਤ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

Sunil jakhar ਨੇ ਪੰਜਾਬ ‘ਚ ਵੋਟਾਂ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਇਸ ਦੌਰਾਨ ਡਾ. ਗੁਰਮੇਲ ਸਿੰਘ, ਡਾ. ਵਿਵੇਕ ਕੁਮਾਰ, ਡਾ. ਵਿਵੇਕ ਸ਼ਰਮਾਂ, ਡਾ. ਸੁਖਜਿੰਦਰ ਸਿੰਘ, ਡਾ. ਮਨਜੀਤ ਕੌਰ, ਮਨਪ੍ਰੀਤ ਸਿੰਘ ਜੰਗਲਾਤ ਵਿਭਾਗ, ਡਾ. ਨਰਿੰਦਰਪਾਲ ਸਿੰਘ ਏ.ਡੀ.ਓ, ਡਾ. ਕੁਲਦੀਪ ਸਿੰਘ ਸ਼ੇਰਗਿੱਲ , ਅਭੈਜੀਤ ਸਿੰਘ ਧਾਲੀਵਾਲ, ਡਾ. ਪਰਮਿੰਦਰ ਸਿੰਘ ਧੰਜੂ, ਡਾ. ਵਿਜੇ ਸਿੰਘ, ਕਰਨਜੀਤ ਸਿੰਘ ਆਦਿ ਵੱਲੋਂ ਸੰਬੋਧਨ ਕੀਤਾ ਗਿਆ। ਇਸ ਕੈਪ ਦੌਰਾਨ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਤੋਂ ਇਲਾਵਾ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਅਤੇ ਸਹਾਇਕ ਧੰਦਿਆਂ ਅਪਾਉਣ ਵਾਲੇ ਕਿਸਾਨ ਬੀਬੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜੋਬਨਦੀਪ ਸਿੰਘ ਏ.ਡੀ.ਓ., ਡਾ. ਸ਼ਵਿੰਦਰ ਸਿੰਘ, ਡਾ. ਹਰਮਨਜੀਤ ਸਿੰਘ, ਡਾ.ਹਰਮਨਦੀਪ ਸਿੰਘ, ਸਵਰਨਜੀਤ ਸਿੰਘ ਅਤੇ ਕਿਸਾਨ ਆਗੂ ਮੌਜੂਦ ਸਨ।

 

Big News: ਚੋਣ ਕਮਿਸ਼ਨ ਨੇ ਬਦਲੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ

0

ਚੰਡੀਗੜ੍ਹ, 22 ਮਈ: ਚੋਣ ਕਮੀਸ਼ਨ ਨੇ ਚੋਣਾਂ ਦੇ ਇਸ ਮੌਸਮ ਵਿਚ ਵੱਡਾ ਐਕਸ਼ਨ ਲੈਂਦੇ ਹੋਏ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮੀਸ਼ਨਰ ਨੂੰ ਬਦਲ ਦਿੱਤਾ ਹੈ। ਜਲੰਧਰ ਦੇ ਪੁਲਿਸ ਕਮੀਸ਼ਨਰ ਸਵੱਪਨ ਸ਼ਰਮਾ ਅਤੇ ਲੁਧਿਆਣਾ ਦੇ ਪੁਲਿਸ ਕਮੀਸ਼ਨਰ ਕੁਲਦੀਪ ਚਹਿਲ ਹਟਾ ਦਿੱਤੇ ਗਏ ਹਨ। ਦੋਵੇ ਅਧਿਕਾਰੀਆਂ ਨੂੰ ਹੁਣ ਗੈਰ ਚੋਣ ਡਿਉਟੀ ਉੱਤੇ ਭੇਜਿਆ ਜਾਵੇਗਾ।

ਜਾਖੜ ਨੇ ਚੋਣ ਕਮੀਸ਼ਨ ਨੂੰ ਲਿਖਿਆ ਪੱਤਰ

ਚੋਣ ਕਮੀਸ਼ਨ ਨੇ ਹੁਣ ਮੁੱਖ ਸਕੱਤਰ ਕੋਲੋਂ ਦੋਵੇ ਅਹੁਦਿਆਂ ਦੇ ਲਈ ਤਿੰਨ-ਤਿੰਨ ਨਾਂਅ ਦਾ ਪੈਨਲ ਮੰਗਿਆ ਹੈ, ਜਿਸ ਦੇ ਤਹਿਤ ਇਸ ਪੈਨਲ ਵਿਚ ਕਿਸੇ ਇਕ ਨੂੰ ਚੁਣ ਕੇ ਲੁਧਿਆਣਾ ਅਤੇ ਜਲੰਧਰ ਦੇ ਪੁਲਿਸ ਕਮੀਸ਼ਨਰ ਦੀ ਡਿਉਟੀ ਸੌਂਪ ਦਿੱਤੀ ਜਾਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਨਵੇਂ ਨਾਂਅ ਦੀ ਸੂਚੀ ਵੀ ਜਲਦ ਸਾਹਮਣੇ ਆ ਜਾਵੇਗੀ।

Sunil jakhar ਨੇ ਪੰਜਾਬ ‘ਚ ਵੋਟਾਂ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

0

ਚੰਡੀਗੜ੍ਹ, 22 ਮਈ: ਪੰਜਾਬ ਵਿੱਚ ਲਗਾਤਾਰ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਵੀ ਪੰਜਾਬ ਦੇ ਕਈ ਜ਼ਿਲ੍ਹਿਆ ਵਿਚ ਗਰਮੀ ਨੂੰ ਲੈ ਕੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਹੁਣ ਪੰਜਾਬ ‘ਚ ਹੋਣ ਵਾਲੀ 1 ਜੂਨ ਦੀ ਵੋਟਾਂ ਨੂੰ ਲੈ ਕੇ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਮੰਗ ਕੀਤੀ ਹੈ ਕਿ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇ ਤਾਂ ਜੋ ਇਸ ਗਰਮੀ ਵਿੱਚ ਵੀ ਵੋਟਰ ਸ਼ਾਮ ਨੂੰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

CM ਕੇਜਰੀਵਾਲ ਨੂੰ ਧਮਕੀ ਭਰੇ ਸੰਦੇਸ਼ ਲਿਖਣ ਵਾਲਾ ਪੁਲਿਸ ਅੜੀਕੇ

ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ 01.06.2024 ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ ਦੇ ਆਖਰੀ ਪੜਾਅ ਦੇ ਨਾਲ ਪੰਜਾਬ ਨੂੰ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨਾਲ ਵੋਟਰਾਂ ਲਈ ਇਹ ਬੇਹੱਦ ਚੁਣੌਤੀਪੂਰਨ ਹੋਵੇਗਾ। ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ, ਮੈਂ ਪੰਜਾਬ ਭਾਜਪਾ ਦੀ ਤਰਫ਼ੋਂ ਬੇਨਤੀ ਕਰਦਾ ਹਾਂ ਕਿ ਵੋਟਿੰਗ ਸਮੇਂ ਵਿਚ 2 ਘੰਟੇ ਦਾ ਵਾਧਾ ਕੀਤਾ ਜਾਵੇ ਜਿਸ ਵਿਚ ਇਕ ਘੰਟਾ ਸਵੇਰੇ ਤੇ ਇਕ ਘੰਟਾ ਸ਼ਾਮ ਦਾ ਸ਼ਾਮਲ ਹੈ।

 

CM ਕੇਜਰੀਵਾਲ ਨੂੰ ਧਮਕੀ ਭਰੇ ਸੰਦੇਸ਼ ਲਿਖਣ ਵਾਲਾ ਪੁਲਿਸ ਅੜਿੱਕੇ

ਨਵੀਂ ਦਿੱਲੀ, 22 ਮਈ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਭਰੇ ਸੰਦੇਸ਼ ਲਿਖਣ ਵਾਲੇ ਮੁਲਜ਼ਮ ਨੂੰ ਦਿੱਲੀ ਪੁਲਿਸ ਨੇ ਅੱਜ ਗ੍ਰੇਟਰ ਨੋਇਡਾ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅੰਕਿਤ ਗੋਇਲ ਵਜੋਂ ਹੋਈ ਹੈ ਜੋ ਇਕ ਵੱਡੇ ਬੈਂਕ ਵਿਚ ਕੰਮ ਕਰਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਮਾਨਸਿਕ ਹਾਲਾਤ ਠੀਕ ਨਹੀਂ ਹੈ ਪਰ ਬਾਕੀ ਇਲਾਜ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ

ਦੱਸ ਦੇਈਏ ਕਿ 19 ਮਈ ਨੂੰ ਪਟੇਲ ਨਗਰ ਅਤੇ ਰਾਜੀਵ ਚੌਕ ਮੈਟਰੋ ਸਟੇਸ਼ਨਾਂ ‘ਤੇ ਕੇਜਰੀਵਾਲ ਖਿਲਾਫ ਅੰਗਰੇਜ਼ੀ ‘ਚ ਧਮਕੀ ਭਰਿਆ ਸੰਦੇਸ਼ ਲਿਖਿਆ ਗਿਆ ਸੀ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ‘ਤੇ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਅਤੇ ਪੀ.ਐੱਮ.ਓ. ‘ਤੇ ਦੋਸ਼ ਲਗਾਏ ਸਨ। ਪੁਲਿਸ ਮੁਤਾਬਕ ਮੁਲਜ਼ਮ ਬੁਲੰਦ ਸ਼ਹਿਰ ਦਾ ਰਹਿਣ ਵਾਲਾ ਹੈ।

 

ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ

0

ਚੰਡੀਗੜ੍ਹ, 22 ਮਈ: ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟੀਸ ਸੰਦੀਪ ਮੋਦਗਿਲ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਜਿਲਾ ਤੇ ਸੈਸ਼ਨ ਜੱਜ ਦੇ ਫੈਸਲੇ ਖਿਲਾਫ਼ ਪਟੀਸ਼ਨ ਸਵੀਕਾਰ ਕਰਦੇ ਹੋਏ ਸਬੰਧਤ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਵਿਚ ਹਰਜਿੰਦਰ ਸਿੰਘ ਉਰਫ ਜਿੰਦਾ ਨੇ ਗੁਰਦਾਸ ਮਾਨ ਦੇ ਖਿਲਾਫ ਦਾਇਰ ਪਟੀਸ਼ਨ ਵਿਚ ਕਿਹਾ ਕਿ ਨਕੋਦਰ ਵਿਖੇ ਲਾਡੀ ਸ਼ਾਹ ਨੂੰ ਸ਼੍ਰੀ  ਗੁਰੂ ਅਮਰਦਾਸ ਜੀ ਦਾ ਵੰਸਜ਼ ਦੱਸਿਆ ਸੀ। ਲਾਡੀ ਸ਼ਾਹ ਦੀ ਤੁਲਨਾ ਗੁਰੂ ਜੀ ਨਾਲ ਕਰਨ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ  ਪਹੁੰਚੀ ।

ਧਾਰਮਿਕ ਯਾਤਰਾ ‘ਤੇ ਨਿਕਲੀ ਬੱਸ ਹਾਦਸੇ ਦਾ ਸ਼ਿਕਾਰ

ਪਟੀਸ਼ਨਰ ਅਨੁਸਾਰ ਇਹ ਜੱਗ ਜਾਹਿਰ ਹੈ ਕਿ ਲਾਡੀ ਸ਼ਾਹ ਬਿਨਾਂ ਕੱਪੜਿਆ ਤੋਂ ਰਹਿੰਦੇ ਸਨ ਅਤੇ ਸਭ ਦੇ ਸਾਹਮਣੇ ਤੰਬਾਕੂ,  ਸਿਗਰਟ ਪੀਂਦੇ ਸਨ। ਜਦਕਿ ਸਿੱਖ ਧਰਮ ਵਿਚ ਅਜਿਹਾ ਨਹੀਂ ਹੈ।  ਗੁਰਦਾਸ ਮਾਨ ਨੇ ਅਜਿਹੇ ਵਿਅਕਤੀ ਦੀ  ਤੁਲਨਾ ਗੁਰੂ ਸਾਹਿਬ ਨਾਲ ਕਰਕੇ ਸਿੱਖ ਧਰਮ ਅਤੇ ਗੁਰੂ ਜੀ ਦਾ ਨਿਰਾਦਰ ਕੀਤਾ ਹੈ। ਗੁਰਦਾਸ ਮਾਨ ਨੇ ਲਾਡੀ ਸ਼ਾਹ ਦੀ ਪ੍ਰਸ਼ੰਸ਼ਾਂ ਕਰਦੇ ਹੋਏ ਆਨੰਦ ਸਾਹਿਬ ਦੇ ਪਾਠ ਦਾ ਸਲੋਕ ਵੀ ਪੜਿਆ। ਉਨਾਂ ਕਿਹਾ ਕਿ ਗੁਰਦਾਸ ਮਾਨ ਨੇ ਇਹ ਸਭ ਆਪਣੇ ਸੋਸ਼ਲ ਮੀਡੀਆ ਅਕਾਉਂਟ ਉਤੇ ਸ਼ੇਅਰ ਕੀਤਾ ਸੀ ਪਰ ਵਿਰੋਧ ਹੋਣ ਬਾਅਦ ਉਨਾਂ ਇਸ ਘਟਨਾਂ ਤੇ ਪਸਚਾਤਾਪ ਵੀ ਕੀਤਾ।

ਧਾਰਮਿਕ ਯਾਤਰਾ ‘ਤੇ ਨਿਕਲੀ ਬੱਸ ਹਾਦਸੇ ਦਾ ਸ਼ਿਕਾਰ

0

ਲੁਧਿਆਣਾ, 22 ਮਈ: ਧਾਰਮਿਕ ਯਾਤਰਾ ਉਤੇ ਨਿਕਲੀ ਟੂਰਿਸਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦੱਸ ਦਈਏ ਕਿ ਸਮਰਾਲਾ ਦੇ ਨੇੜਲੇ ਪਿੰਡ ਰੋਹਲਿਆਂ ਦੇ ਕੋਲ ਇਕ ਟੂਰਿਸਟ ਬੱਸ ਸੜਕ ਦੇ ਵਿਚਾਲੇ ਖੜੇ ਟਰਾਲੇ ਨਾਲ ਟਕਰਾ ਗਈ, ਜਿਸ ਕਾਰਨ ਦਰਜਨਾਂ ਯਾਤਰੀ ਜ਼ਖ਼ਮੀ ਹੋ ਗਏ ਅਤੇ ਦੋ ਯਾਤਰੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆ ਵਿਚ ਦੋ ਔਰਤਾਂ ਹੀ ਸ਼ਮਾਲ ਹਨ। ਜਾਣਕਾਰੀ ਮੁਤਾਬਕ ਇਹ ਬੱਸ ਹਰਿਦੁਆਰ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਹੀ ਸੀ ਤੇ ਸਮਰਾਲਾ ਦੇ ਨੇੜਲੇ ਪਿੰਡ ਰੋਹਲੀਆਂ ਦੇ ਕੋਲ ਸਵੇਰੇ 5.30 ਵਜੇ ਸੜਕ ਉਤੇ ਖੜੇ ਟਰਾਲੇ ਦੇ ਪਿਛਲੇ ਪਾਸੇ ਨਾਲ ਇਸ ਬੱਸ ਦੀ ਟੱਕਰ ਹੋ ਜਾਂਦੀ ਹੈ।

ਬਾਦਲਾਂ ਦੇ ਗੜ੍ਹ ‘ਚ ਭਗਵੰਤ ਮਾਨ ਨੇ ਝੋਕੀ ਪੂਰੀ ਤਾਕਤ

ਟੱਕਰ ਇਨੀ ਭਿਆਨਕ ਸੀ ਕਿ ਟੂਰਿਸਟ ਬੱਸ ਦੇ ਇਕ ਪਾਸੇ ਦੇ ਪਰਖੱਚੇ ਉੱਡ ਗਏ। ਆਲੇ-ਦੁਆਲੇ ਪਿੰਡਾਂ ਦੇ ਲੋਕਾਂ ਨੇ ਜ਼ਖਮੀ ਯਾਤਰੀਆਂ ਨੂੰ ਬਾਹਰ ਕੱਢਿਆ। ਫਿਲਹਾਲ ਸਮਰਾਲਾ ਪੁਲਿਸ ਨੇ ਮੌਕੇ ‘ਤੇ ਪਹੁੰਚੇ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਯਾਤਰੀਆਂ ਦਾ ਕਹਿਣਾ ਹੈ ਕਿ ਬੱਸ ਦੇਰ ਰਾਤ ਤੋਂ ਚੱਲ ਰਹੀ ਸੀ, ਇਸ ਕਾਰਨ ਡਰਾਈਵਰ ਨੂੰ ਨੀਂਦ ਆ ਗਈ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ ਹੈ।

ਬਾਦਲਾਂ ਦੇ ਗੜ੍ਹ ‘ਚ ਭਗਵੰਤ ਮਾਨ ਨੇ ਝੋਕੀ ਪੂਰੀ ਤਾਕਤ

0
ਅੱਜ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਕੱਢਣਗੇ ਰੋਡ ਸ਼ੋਅ
ਕੱਲ ਚੋਣ ਰੈਲੀ ਤੋਂ ਇਲਾਵਾ ਪਿੰਡ ਬਾਦਲ ਵਿਖੇ ਕੀਤਾ ਸੀ ਰੋਡ ਸ਼ੋਅ 
ਬਠਿੰਡਾ, 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲਾਂ ਨੂੰ ਉਹਨਾਂ ਦੇ ਗੜ੍ਹ ‘ਚ ਹਰਾਉਣ ਦੇ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਪਿਛਲੇ ਤਿੰਨ ਦਿਨਾਂ ਤੋਂ ਬਠਿੰਡਾ ਸ਼ਹਿਰ ਦੇ ਵਿੱਚ ਡੇਰਾ ਲਗਾਈ ਬੈਠੇ ਸ: ਮਾਨ ਦੇ ਵੱਲੋਂ ਜਿੱਥੇ ਬੀਤੇ ਕੱਲ ਬਠਿੰਡਾ ਸ਼ਹਿਰ ਦੀ ਹੱਦ ‘ਤੇ ਪੈਂਦੇ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਨਰੂਆਣਾ ਵਿਖੇ ਇੱਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਕੇ ਬਾਦਲ ਪਰਿਵਾਰ ‘ਤੇ ਸਿਆਸੀ ਨਿਸ਼ਾਨੇ ਵਿੰਨੇ ਸਨ, ਉਥੇ ਉਹਨਾਂ ਵੱਲੋਂ ਪਿੰਡ ਬਾਦਲ ਵਿਖੇ ਰੋਡ ਸ਼ੋਅ ਕਰਕੇ ਇੱਕ ਨਵੀਂ ਕਿੱਕਲੀ ਵੀ ਗਾਈ ਗਈ ਸੀ ਜੋ ਸਿਆਸੀ ਹਲਕਿਆਂ ਦੇ ਵਿੱਚ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਇਸ ਦੌਰਾਨ ਮੁੱਖ ਮੰਤਰੀ ਮਾਨ ਦੇ ਵੱਲੋਂ ਅੱਜ ਮੁੜ ਬਠਿੰਡਾ ਲੋਕ ਸਭਾ ਹਲਕੇ ਦੇ ਵਿੱਚ ਆਉਂਦੇ ਪੰਜ ਵਿਧਾਨ ਸਭਾ ਹਲਕਿਆਂ ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਪਾਰਟੀ ਦੇ ਆਗੂਆਂ ਮੁਤਾਬਕ ਬੁਢਲਾਡਾ ਵਿਖੇ ਚੋਣ ਰੈਲੀ ਕੀਤੀ ਜਾਵੇਗੀ। ਇਸੇ ਤਰ੍ਹਾਂ ਬਾਅਦ ਦੁਪਹਿਰ ਮਾਨਸਾ ਤੋਂ ਸ਼ੁਰੂ ਹੋਣ ਵਾਲਾ ਰੋਡ ਸ਼ੋਅ ਮੋੜ ਮੰਡੀ, ਤਲਵੰਡੀ ਸਾਬੋ ਅਤੇ ਭੁੱਚੋ ਮੰਡੀ ਵਿੱਚੋਂ ਗੁਜਰੇਗਾ। ਦੱਸਣਾ ਬਣਦਾ ਹੈ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਅਧੀਨ ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜਿਲੇ ਦਾ ਲੰਬੀ ਵਿਧਾਨ ਸਭਾ ਹਲਕਾ ਦੀ ਆਉਂਦਾ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲੰਬੀ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਹਨ, ਜਿਨਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਿਕਸਤ ਦਿੱਤੀ ਸੀ। ਪਾਰਟੀ ਦੇ ਆਗੂਆਂ ਮੁਤਾਬਕ ਮੁੱਖ ਮੰਤਰੀ ਵੱਲੋਂ ਬਾਦਲਾਂ ਦਾ ਗੜ੍ਹ ਕਹੇ ਜਾਣ ਵਾਲੇ ਬਠਿੰਡਾ ਲੋਕ ਸਭਾ ਹਲਕੇ ਦੇ ਵਿੱਚ ਇਸ ਵਾਰ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ਦੇ ਲਈ ਪੂਰਾ ਤਹੱਈਆ ਕੀਤਾ ਹੋਇਆ ਹੈ। ਜਿਸ ਦੇ ਚਲਦੇ ਉਹਨਾਂ ਵੱਲੋਂ ਆਪਣੀ ਹਰ ਸਿਆਸੀ ਰੈਲੀ ਦੇ ਵਿੱਚ ਇਸਦਾ ਖੁੱਲ ਕੇ ਜ਼ਿਕਰ ਵੀ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਵਿੱਚ ਮੌਜੂਦਾ ਸਮੇਂ ਤਿਕੋਣਾ ਮੁਕਾਬਲਾ ਬਣਦਾ ਦਿਖਾਈ ਦੇ ਰਿਹਾ ਹੈ, ਜਿਸ ਦੇ ਵਿੱਚ ਆਪ ਦੇ ਗੁਰਮੀਤ ਸਿੰਘ ਖੁੱਡੀਆਂ, ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਪਾਰਟੀ ਦੇ ਜੀਤ ਮਹਿੰਦਰ ਸਿੰਘ ਸਿੱਧੂ ਇੱਕ ਦੂਜੇ ਨੂੰ ਕਰੜੀ ਟੱਕਰ ਦਿੰਦੇ ਦਿਖਾਈ ਦੇ ਰਹੇ ਹਨ। ਹਾਲਾਂਕਿ ਪਹਿਲੀ ਵਾਰ ਇਸ ਹਲਕੇ ਤੋਂ ਚੋਣ ਲੜ ਰਹੀ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਵੀ ਤਕੜੀ ਟੱਕਰ ਦੇ ਰਹੇ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਟਿਕਟ ‘ਤੇ ਚੋਣ ਲੜ ਰਹੇ ਲੱਖਾ ਸਿਧਾਣਾ ਵੀ ਲਗਾਤਾਰ ਆਪਣੀ ਮੌਜੂਦਗੀ ਦਿਖਾਈ ਦੇ ਰਹੇ ਹਨ।
ਬੀਤੇ ਕੱਲ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਦੇ ਵਿੱਚ ਵਿਰੋਧੀ ਧਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਤਿੰਨ ਚੋਣ ਰੈਲੀਆਂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਹਰਸਿਮਰਤ ਕੌਰ ਬਾਦਲ ਦੇ ਹੱਕ ਦੇ ਵਿੱਚ ਜਿੱਥੇ ਉਹਨਾਂ ਦੇ ਪਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਡਟੇ ਹੋਏ ਹਨ, ਉੱਥੇ ਉਹਨਾਂ ਦੇ ਭਰਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਲਗਾਤਾਰ ਕਈ ਦਿਨ ਇੱਥੇ ਚੋਣ ਪ੍ਰਚਾਰ ਕਰਕੇ ਗਏ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਭਖਾਈ ਚੋਣ ਮੁਹਿੰਮ

0
ਡੇਰਾ ਬਾਬਾ ਨਾਨਕ ਹਲਕੇ ਕੀਤੀਆਂ ਚੋਣ ਰੈਲੀਆਂ 
ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ 
ਡੇਰਾ ਬਾਬਾ ਨਾਨਕ,22 ਮਈ: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਉਹਨਾਂ ਦੀ ਹਿਮਾਇਤ ‘ਤੇ ਨਿੱਤਰ ਆਏ। ਵਿਸ਼ੇਸ਼ ਤੌਰ ‘ਤੇ ਇਸ ਹਲਕੇ ਦੇ ਵਿੱਚ ਪੁੱਜੇ ਬਲਕੌਰ ਸਿੰਘ ਸਿੱਧੂ ਦੇ ਵੱਲੋਂ ਹਲਕੇ ਦੇ ਚਾਰ ਥਾਵਾਂ ਦੇ ਉੱਪਰ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ, ਜਿੱਥੇ ਹਲਕੇ ਦੇ ਵੋਟਰਾਂ ਨੇ ਉਹਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ।
ਸ਼ਾਹਪੁਰ ਜਾਜਨ, ਧਰਮਕੋਟ ਰੰਧਾਵਾ, ਬਿਸ਼ਨਕੋਟ ਅਤੇ ਵਡਾਲਾ ਬਾਗਰ ਦੇ ਵਿੱਚ ਹੋਈਆਂ ਇਹਨਾਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਲੰਮੇ ਹੱਥੀ ਲੈਂਦਿਆਂ ਦੋਸ਼ ਲਗਾਇਆ ਕਿ ਅੱਜ ਪੰਜਾਬ ਦੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਦਹਾਲ ਹੋਈ ਪਈ ਹੈ।ਸਰਦਾਰ ਸਿੱਧੂ ਨੇ ਕਿਹਾ ਕਿ ਜਦੋਂ ਸੁਖਜਿੰਦਰ ਸਿੰਘ ਰੰਧਾਵਾ ਸੂਬੇ ਦੇ ਗ੍ਰਹਿ ਮੰਤਰੀ ਸਨ ਤਾਂ ਇਹ ਗੈਂਗਸਟਰ ਕੰਨ ਵਿੱਚ ਪਾਇਆ ਨਹੀਂ ਰੜਕਦੇ ਸਨ ਪਰੰਤੂ ਮੌਜੂਦਾ ਸਰਕਾਰ ਉਹਨਾਂ ਦੀ ਪੁਸ਼ਤਪਨਾਹੀ ਕਰਦੀਆਂ ਨਜ਼ਰ ਆ ਰਹੀਆਂ ਹਨ।
ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਉਸਦੇ ਪੁੱਤਰ ਦੇ ਕਤਲ ਮਾਮਲੇ ਵਿੱਚ ਹਾਲੇ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਇਨਸਾਫ ਨਹੀਂ ਦੇ ਪਾਈਆਂ ਜਦੋਂ ਕਿ ਕਾਤਲ ਖੁੱਲੇਆਮ ਜੇਲਾਂ ਦੇ ਵਿੱਚ ਇੰਟਰਵਿਊਆਂ ਕਰ ਰਹੇ ਹਨ। ਉਹਨਾਂ ਹਲਕੇ ਦੀ ਤਰੱਕੀ ਅਤੇ ਪੰਜਾਬ ਦੇ ਚਹੁੰਮੁਖੀ ਵਿਕਾਸ ਦੇ ਲਈ ਕਾਂਗਰਸ ਪਾਰਟੀ ਨੂੰ ਹਮਾਇਤ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਵਿੱਚੋਂ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਧੜੱਲੇਦਾਰ ਉਮੀਦਵਾਰ ਚੋਣ ਜਿੱਤਣੇ ਚਾਹੀਦੇ ਹਨ ਜੋ ਕੇਂਦਰ ਦੇ ਵਿੱਚ ਜਾ ਕੇ ਪ੍ਰਭਾਵਸ਼ਾਲੀ ਤਰੀਕੇ ਦੇ ਨਾਲ ਪੰਜਾਬ ਦਾ ਪੱਖ ਰੱਖ ਸਕਣ।
ਇਸ ਮੌਕੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਲਕੌਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ, ਉਹਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਚੋਣ ਜਿੱਤਣ ਤੋਂ ਬਾਅਦ ਉਹ ਆਪਣੇ ਛੋਟੇ ਭਰਾ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਪੂਰੀ ਵਾਹ ਲਗਾ ਦੇਣਗੇ। ਉਹਨਾਂ ਕਿਹਾ ਕਿ ਇਸ ਕਤਲ ਕਾਂਡ ਦੇ ਵਿੱਚ ਜਿੰਮੇਵਾਰ ਅਸਲੀ ਕਾਤਲਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਵਿਰੋਧੀ ਪਾਰਟੀਆਂ ਭਾਜਪਾ ਅਤੇ ਅਕਾਲੀ ਦਲ ‘ਤੇ ਸਿਆਸੀ ਹਮਲੇ ਕਰਦਿਆਂ ਸਰਦਾਰ ਰੰਧਾਵਾ ਨੇ ਕਿਹਾ ਕਿ ਦੋਨੇ ਪਾਰਟੀਆਂ ਅੱਜ ਵੀ ਇੱਕਜੁੱਟ ਹਨ ਪ੍ਰੰਤੂ ਲੋਕ ਦਿਖਾਵੇ ਦੇ ਤੌਰ ‘ਤੇ ਅਲੱਗ ਅਲੱਗ ਚੋਣ ਲੜਨ ਦਾ ਡਰਾਮਾ ਰਚਿਆ ਜਾ ਰਿਹਾ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਭਾਜਪਾ ਨੂੰ ਮਾਫ਼ ਨਹੀਂ ਕਰਨਗੇ ਜਿਨਾਂ ਨੇ ਤਿੰਨ ਕਾਲੇ ਕਾਨੂੰਨ ਲਿਆ ਕੇ ਪੰਜਾਬ ਦੀ ਕਿਸਾਨੀ ਦਾ ਆਰਥਿਕ ਪੱਖੋਂ ਲੱਕ ਤੋੜ ਦੀ ਕੋਸ਼ਿਸ਼ ਕੀਤੀ ਅਤੇ ਇਹਨਾਂ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੇ ਲਈ 700  ਤੋਂ ਵੱਧ ਕਿਸਾਨਾਂ ਨੂੰ ਆਪਣੀਆਂ ਸ਼ਹੀਦੀਆਂ ਦੇਣੀਆਂ ਪਈਆਂ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੀ ਦਿੱਲੀ ਦੇ ਵਿੱਚ ਇੱਕ ਸਾਲ ਲੰਬਾ ਸੰਘਰਸ਼ ਚੱਲਿਆ ਤੇ ਪੂਰੀ ਕਾਂਗਰਸ ਪਾਰਟੀ ਕਿਸਾਨਾਂ ਦੀ ਪਿੱਠ ‘ਤੇ ਡਟੀ ਰਹੀ ਪ੍ਰੰਤੂ ਹੁਣ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਭਾਜਪਾ ਨਾਲ ਅੰਦਰਖਾਤੇ ਸਾਂਝ ਦਾ ਇੱਥੋਂ ਪਤਾ ਚੱਲਦਾ ਹੈ ਕਿ ਸ਼ਾਂਤਮਈ ਤਰੀਕੇ ਦੇ ਨਾਲ ਸੰਘਰਸ਼ ਕਰਨ ਲਈ ਆਪਣੀ ਰਾਜਧਾਨੀ ਦਿੱਲੀ ਤੱਕ ਵੀ ਜਾਣ ਤੋਂ ਕਿਸਾਨਾਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਨੇ ਰੋਕ ਦਿੱਤਾ। ਇਹੀ ਨਹੀਂ ਪੰਜਾਬ ਦੀਆਂ ਹੱਦਾਂ ਦੇ ਵਿੱਚ ਆ ਕੇ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ ਪਰੰਤੂ ਆਪ ਸਰਕਾਰ ਮੂਕ ਦਰਸ਼ਕ ਬਣ ਕੇ ਬੈਠੀ ਰਹੀ।
ਗੁਰਦਾਸਪੁਰ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਸ: ਰੰਧਾਵਾ ਨੇ ਕਿਹਾ ਕਿ ਇਹ ਚੋਣ ਲੋਕਤੰਤਰ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਹੈ। ਜੇਕਰ ਅਸੀਂ ਇਹ ਮੌਕਾ ਖੁੰਝਾ ਦਿੱਤਾ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਮਾਫ ਨਹੀਂ ਕਰਨਗੀਆਂ।  ਉਨਾ ਵੋਟਰਾਂ ਨੂੰ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਜੋ ਕਿ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਮੁਲਾਜ਼ਮ ਵਰਗ ਦੀ ਹਮੇਸ਼ਾ ਹਿਤੈਸ਼ੀ ਰਹੀ ਹੈ। ਇਸ ਮੌਕੇ ਯੂਥ ਆਗੂ ਉਦੈਵੀਰ ਸਿੰਘ ਰੰਧਾਵਾ ਨੇ ਵੀ ਸਬੋਧਨ ਕਰਦਿਆਂ ਇਸ ਹਲਕੇ ਦੇ ਵਿਕਾਸ ਵਿੱਚ ਆਪਣੇ ਪਿਤਾ ਸੁਖਜਿੰਦਰ ਸਿੰਘ ਰੰਧਾਵਾ ਦੇ ਵੱਲੋਂ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਉਮੀਦ ਜਿਤਾਈ ਕਿ ਪਹਿਲਾਂ ਦੀ ਤਰ੍ਹਾਂ ਹਲਕੇ ਦੇ ਲੋਕ ਉਹਨਾਂ ਦੀ ਡਟ ਕੇ ਮਦਦ ਕਰਨਗੇ।

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਾ ਤਸਕਰੀ ਵਾਲਾ ਗਿਰੋਹ ਕਾਬੂ

0

ਤਰਨਤਾਰਨ, 22 ਮਈ: ਤਰਨਤਾਰਨ ਪੁਲਿਸ ਵੱਲੋਂ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ।

ਮੋਦੀ ਦੀ ਨੌਕਰੀ ਸਿਰਜਣ ਅਤੇ ਭ੍ਰਿਸ਼ਟਾਚਾਰ ਵਿਰੋਧੀ ਯਤਨਾਂ ‘ਤੇ ਕਾਂਗਰਸ ਨੇ ਸਵਾਲ ਚੁੱਕੇ

ਪੁਲਿਸ ਅਧਿਕਾਰੀਆਂ ਮੁਤਾਬਕ ਉਸਦੇ ਪਾਸੋਂ 3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111ਰੌਂਦ ਅਤੇ ₹3 ਲੱਖ ਡਰੱਗ ਮਨੀ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਇਲਾਕੇ ਵਿੱਚ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਹੋਰ ਰਿਕਵਰੀਆਂ ਅਤੇ ਗ੍ਰਿਫਤਾਰੀਆਂ ਲਈ ਅਗਲੇਰੀ ਜਾਂਚ ਜਾਰੀ ਹੈ।