Home Blog Page 1658

ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਲੋਕਾਂ ਨੂੰ ਜਿਤਾਉਣ ਦੀ ਕੀਤੀ ਅਪੀਲ

0

ਹਰਸਿਮਰਤ ਕੌਰ ਬਾਦਲ ਨੇ 3 ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ – ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ, 21 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬਠਿੰਡਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਪਿੰਡ ਨਰੂਆਣਾ ਵਿਖੇ ਰੱਖੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੂੰ ਹਰਾ ਕੇ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਅਪੀਲ ਕੀਤੀ। ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਰਾਮ ਉਦਾਸੀ ਦੀ ਕਵਿਤਾ ‘ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!’ ਦਾ ਗਾਇਨ ਕਰਦਿਆਂ ਕਿਹਾ ਕਿ ਅਸੀਂ ਸੰਤ ਰਾਮ ਉਦਾਸੀ, ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਮੰਨਣ ਵਾਲੇ ਲੋਕ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅਸੀਂ ਸਭ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ ’ਚ ਆਗੂਆਂ ਦੀ ਥਾਂ ’ਤੇ ਸ਼ਹੀਦ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਫ਼ੋਟੋਆਂ ਲਗਾਉਣ ਦਾ ਕੰਮ ਕੀਤਾ, ਕਿਉਂਕਿ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦੀ ਦਿਵਾਈ ਅਤੇ ਡਾ. ਅੰਬੇਡਕਰ ਜੀ ਨੇ ਸੰਵਿਧਾਨ ਲਿਖ ਕੇ ਦੇਸ਼ ਦੀ ਆਜ਼ਾਦੀ ਨੂੰ ਬਚਾਇਆ। ਉਨ੍ਹਾਂ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਬਾਰੇ ਵੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਅਸੀਂ ਰਾਸ਼ਨ ਨਹੀਂ ਘਟਾਇਆ, ਇਹ ਲੋਕ 3 ਮਹੀਨੇ ਬਾਅਦ 15 ਕਿੱਲੋ ਰਾਸ਼ਨ ਦਿੰਦੇ ਸਨ, ਜਦੋਂ ਕਿ ਹੁਣ ਅਸੀਂ ਹਰ ਮਹੀਨੇ 5 ਕਿੱਲੋ ਰਾਸ਼ਨ ਦੇ ਰਹੇ ਹਾਂ।

ਬਾਦਲਾਂ ਦੇ ਗੜ ’ਚ ਭਗਵੰਤ ਮਾਨ ਨੇ ਮੁੜ ਪਾਈ ਕਿੱਕਲੀ

ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਕਿਸੇ ਨੇ ਇਹ ਵੀ ਅਫ਼ਵਾਹ ਫੈਲਾਈ ਹੈ ਕਿ ਸਰਕਾਰ ਵੱਲੋਂ ਸਿਰਫ਼ ਆਟਾ ਹੀ ਦਿੱਤਾ ਜਾਵੇਗਾ। ਅਜਿਹਾ ਨਹੀਂ ਹੈ। ਇਹ ਬਿਲਕੁਲ ਗ਼ਲਤ ਖ਼ਬਰ ਹੈ। ਲੋਕਾਂ ਕੋਲ ਦੋਵੇਂ ਵਿਕਲਪ ਹਨ। ਤੁਸੀਂ ਆਟਾ ਜਾਂ ਕਣਕ ਵਿਚੋਂ ਕੁੱਝ ਵੀ ਲੈ ਸਕਦੇ ਹੋ। ਉਨ੍ਹਾਂ ਕਿਹਾ ਅਸੀਂ ਲੋਕਾਂ ਨੂੰ ਮੰਡੀਆਂ ਵਿੱਚ ਆਈ ਲਾਲ ਰੰਗ ਦੀ ਇਕ ਨੰਬਰ ਅਤੇ ਬਿਲਕੁਲ ਤਾਜ਼ਾ ਕਣਕ ਦੇ ਰਹੇ ਹਾਂ।ਭਾਸ਼ਣ ਦੌਰਾਨ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਵਾਰ ਬਠਿੰਡਾ ਤੋਂ ਵੀ ਬਾਦਲ ਪਰਿਵਾਰ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੰਬੀ ਤੋਂ ਬਾਅਦ ਹੁਣ ਬਠਿੰਡਾ ’ਚ ਵੀ ਬਾਦਲ ਪਰਿਵਾਰ ਦੀ ਆਖ਼ਰੀ ਕਿੱਲ ’ਆਪ’ ਉਮੀਦਵਾਰ ਗੁਰਮੀਤ ਖੁੱਡੀਆਂ ਪੁੱਟਣਗੇ।ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਅੰਗਰੇਜ਼ਾਂ ਅਤੇ ਮੁਗ਼ਲਾਂ ਵਾਂਗ ਲੁੱਟਿਆ। ਭਗਵੰਤ ਮਾਨ ਨੇ ਸੁਖਪਾਲ ਖਹਿਰਾ ਅਤੇ ਕਾਂਗਰਸ ’ਤੇ ਵੀ ਹਮਲਾ ਬੋਲਿਆ।

ਭਾਜਪਾ ਨਾਲ ਸਬੰਧਤ ਰਹੇ ਦੋ ਵਾਰ ਦੇ ਸਾਬਕਾ ਵਿਧਾਇਕ ਹੋਏ ‘ਆਪ’ ਵਿਚ ਸ਼ਾਮਲ

ਉਨ੍ਹਾਂ ਕਿਹਾ ਕਿ ਖਹਿਰਾ ਪੰਜਾਬੀ ਬਹੁਤ ਬੋਲਦੇ ਹਨ, ਪਰ ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਉਹ ਪੰਜਾਬੀ ਭਾਸ਼ਾ ਦਾ ਇਮਤਿਹਾਨ ਪਾਸ ਨਹੀਂ ਕਰ ਸਕਦੇ। ਉਨ੍ਹਾਂ ਕਾਂਗਰਸ ਪਾਰਟੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਆਪਸੀ ਦੋਸਤੀ ਕੱਛੂ ਅਤੇ ਚੂਹੇ ਵਰਗੀ ਹੈ। ਹਰ ਕੋਈ ਇੱਕ ਦੂਜੇ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।ਇਸ ਦੌਰਾਨ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਉਹ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਜ਼ਰੂਰ ਸਬਕ ਸਿਖਾਉਣ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਤਿੰਨ ਵਾਰ ਸੰਸਦ ਰਹਿ ਚੁੱਕੇ ਹਨ। ਇਸ ਦੇ ਬਾਵਜੂਦ ਉਹ ਕਦੇ ਵੀ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਨਹੀਂ ਹੋਏ। ਬੀਬੀ ਬਾਦਲ ਚੋਣਾਂ ਦੌਰਾਨ ਹੀ ਵੋਟਾਂ ਮੰਗਣ ਆਉਂਦੇ ਹਨ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਇਸ ਲਈ ਉਨ੍ਹਾਂ ਨੂੰ ਇਸ ਵਾਰ ਸਬਕ ਸਿਖਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ ਤੌਰ ‘ਤੇ ਪੁੱਜੇ ਹੋਏ ਸਨ।

 

ਬਾਦਲਾਂ ਦੇ ਗੜ ’ਚ ਭਗਵੰਤ ਮਾਨ ਨੇ ਮੁੜ ਪਾਈ ਕਿੱਕਲੀ

0

ਕਿਹਾ, ‘ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਦੀ’
ਗੁਰਮੀਤ ਸਿੰਘ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ
ਬਠਿੰਡਾ, 21 ਮਈ (ਸੁਖਜਿੰਦਰ ਮਾਨ): ਬਾਦਲਾਂ ਦਾ ਗੜ ਕਹੇ ਜਾਂਦੇ ਬਠਿੰਡਾ ਲੋਕ ਸਭਾ ਹਲਕੇ ਦੇ ਵਿੱਚ ਅੱਜ ਮੁੜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿੱਕਲੀ ਪਾਈ ਹੈ। ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੇ ਹੱਕ ਵਿਚ ਪਿੰਡ ਨਰੂਆਣਾ ਵਿਖੇ ਇੱਕ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਭਗਵੰਤ ਮਾਨ ਨੇ ਬਾਦਲ ਪਰਿਵਾਰ ਤੇ ਸਿਆਸੀ ਰਗੜੇ ਲਗਾਉਂਦਿਆਂ ਕਿਹਾ ਕਿ ‘‘ਕਿੱਕਲੀ ਕਲੀਅਰ ਦੀ, ਬੁਰੀ ਹਾਲਤ ਸੁਖਬੀਰ ਦੀ! ਸਮਝ ਕੁਝ ਆਵੇ ਨਾ, ਵੋਟ ਕੋਈ ਥਿਆਵੇ ਨਾ! ਮੱਖੀ ਉੱਡੇ ਨਾ ਪਿੰਡੇਂ ਤੋਂ, ਸੀਟ ਫ਼ਸ ਗਈ ਬਠਿੰਡੇ ਤੋਂ। ’’ ਇਸ ਮੌਕੇ ਭਗਵੰਤ ਮਾਨ ਨੇ ਜਿੱਥੇ ਆਪਣੀ ਸਰਕਾਰ ਵੱਲੋਂ ਪਿਛਲੇ ਸਭਾ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵਿਖਿਆਨ ਕੀਤਾ, ਉਥੇ ਨਾਲ ਹੀ ਆਪਣੇ ਪੁਰਾਣੇ ਲਹਿਜੇ ਦੇ ਵਿੱਚ ਕਾਂਗਰਸ ਤੇ ਖਾਸ ਤੌਰ ’ਤੇ ਬਾਦਲ ਪਰਿਵਾਰ ਉੱਪਰ ਜੰਮ ਕੇ ਸਿਆਸੀ ਨਿਸ਼ਾਨੇ ਲਗਾਏ।

ਭਾਜਪਾ ਨਾਲ ਸਬੰਧਤ ਰਹੇ ਦੋ ਵਾਰ ਦੇ ਸਾਬਕਾ ਵਿਧਾਇਕ ਹੋਏ ‘ਆਪ’ ਵਿਚ ਸ਼ਾਮਲ

ਕਾਂਗਰਸ ਪਾਰਟੀ ਦੀ ਮੌਜੂਦਾ ਹਾਲਾਤ ’ਤੇ ਵਿਅੰਗ ਕਸਦਿਆ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦਾ ਹਮੇਸ਼ਾ ਇਤਿਹਾਸ ਰਿਹਾ ਹੈ ਕਿ ਕਾਂਗਰਸੀ ਹੀ ਕਾਂਗਰਸੀ ਨੂੰ ਮਾਂਜਦੇ ਹਨ ਅਤੇ ਇਸ ਵਾਰ ਵੀ ਇੱਕ ਦੂਜੇ ਦੇ ਨਾਲ ਲੜਕੇ ਸਿਆਸੀ ਤੌਰ ’ਤੇ ਮਰ ਜਾਣਗੇ। ਗੁਰਮੀਤ ਸਿੰਘ ਖੁੱਡੀਆਂ ਦੀ ਤਾਰੀਫ਼ ਕਰਦਿਆਂ ਉਹਨਾਂ ਕਿਹਾ ਕਿ ਸਾਲ 2022 ਦੇ ਵਿੱਚ ਵੀ ਇਸ ਨਿਮਾਣੇ ਜਿਹੇ ਬੰਦੇ ਨੇ ਬਾਦਲਾਂ ਦਾ ਕਿਲਾ ਢਾਹਿਆ ਸੀ ਤੇ ਹੁਣ ਛੋਟੀ ਜਿਹੀ ਕਲੀ ਰਹਿ ਗਈ ਹੈ ਜਿਸਨੂੰ ਇਸ ਵਾਰ ਢਾਹ ਦਿੱਤਾ ਜਾਵੇਗਾ। ਇਸ ਦੌਰਾਨ ਭਗਵੰਤ ਮਾਨ ਵੱਲੋਂ ਅਪਣੇ ਅੰਦਾਜ਼ ਵਿਚ ਬਾਦਲ ਪ੍ਰਵਾਰ ’ਤੇ ਸ਼ਾਇਰਾਨਾ ਹਮਲਾ ਕਰਦਿਆਂ ਕਿੱਕਲੀ ਸੁਣਾਈ, ਜਨ ਸਭਾ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਨੇ ਕਿੱਕਲੀ ਨੂੰ ਦੂਜੀ ਵਾਰ ਸੁਣਾਉਣ ਦੀ ਮੰਗ ਕੀਤੀ। ਜਿਸ’ਤੇ ਮਾਨ ਨੇ ਕਿਕਲੀ ਦਾ ਦੂਜਾ ਭਾਗ ਸੁਣਾਉਂਦਿਆਂ ਕਿਹਾ

ਕਿਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ
ਸਮਝ ਕੁਝ ਆਵੇ ਨਾ
ਵੋਟ ਕੋਈ ਥਿਆਵੇ ਨਾ
ਮੱਖੀ ਉੱਡੇ ਨਾ ਪਿੰਡੇ ਤੋਂ
ਸੀਟ ਫਸ ਗਈ ਬਠਿੰਡੇ ਤੋਂ
ਕਿਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ
ਕੰਮ ਕੀਤੇ ਭਗਵੰਤ ਨੇ
ਸਾਡੀ ਪਾਰਟੀ ਦਾ ਅੰਤ ਨੇ
ਭ੍ਰਿਸ਼ਟਾਚਾਰੀਆਂ ਨੂੰ ਕੋਈ ਢਿੱਲ ਨੀ
ਬਿਜਲੀ ਦਾ ਕੋਈ ਬਿੱਲ ਨੀ
ਕੱਸੀਆਂ ‘ਚ ਪਾਣੀ ਐ
ਨੌਕਰੀਆਂ ਦੇਣ ਵਾਲੀ ਲੰਮੀ ਕਹਾਣੀ ਐ
ਲੋਕ ਉਦੋਂ ਸਾਨੂੰ ਚਾਹੁੰਦੇ ਸੀ
ਜਿੰਨਾ ਚਿਰ ਵੱਡੇ ਬਾਦਲ ਸਾਹਿਬ ਜਿਉਂਦੇ ਸੀ
ਉਹ ਤੋਂ ਬਾਅਦ ਨਾ ਸਮਝੀ ਨਾ ਸੋਚੀ ਐ
ਅਕਾਲੀ ਦਲ ਦੀ ਫੱਟੀ ਫਿਰ ਸਾਲੇ-ਜੀਜੇ ਨੇ ਪੋਚੀ ਐ
ਮੇਰਾ ਸੁੱਕੀ ਜਾਵੇ ਖ਼ੂਨ ਵੇ
ਨਾਲੇ ਉੱਡੀ ਜਾਏ ਸਕੂਨ ਵੇ
ਜਿਉਂ-ਜਿਉਂ ਨੇੜੇ ਆਈ ਜਾਵੇ ਵੋਟਾਂ ਵਾਲੀ 1 ਜੂਨ ਵੇ
ਅਸੀਂ ਬੜੀ ਮੌਜ ਲੁੱਟੀ ਐ
ਘੁੱਗੀ ਛਿੱਤਰ ਨਾਲ ਕੁੱਟੀ ਐ
ਹੁਣ ਜੜ੍ਹ ਸਾਡੀ ਮਾਨ ਨੇ ਪੁੱਟੀ ਐ
ਲੈ ਰਾਜਨੀਤੀ ਵਿੱਚੋਂ ਐਤਕੀਂ ਬਾਦਲ ਪਰਿਵਾਰ ਦੀ ਛੁੱਟੀ ਆ

ਸ: ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਅੰਗਰੇਜ਼ਾਂ ਅਤੇ ਮੁਗ਼ਲਾਂ ਵਾਂਗ ਲੁੱਟਿਆ। ਅੰਗਰੇਜ਼ ਅਤੇ ਮੁਗ਼ਲ ਦੇਸ਼ ਨੂੰ ਲੁੱਟਣ ਲਈ ਆਏ ਸਨ, ਇਸ ਲਈ ਅਸੀਂ ਇਸ ਗੱਲ ਤੋਂ ਘੱਟ ਦੁਖੀ ਹਾਂ, ਪਰ ਬਾਦਲ ਪਰਿਵਾਰ ਨੇ ਸੇਵਾ ਅਤੇ ਧਰਮ ਦੇ ਨਾਂ ’ਤੇ ਪੰਜਾਬ ਨੂੰ ਲੁੱਟਿਆ, ਇਸ ਲਈ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਮਾਨ ਨੇ ਕਿਹਾ ਕਿ ਇਸ ਚੋਣ ਵਿੱਚ ਬਾਦਲ ਪਰਿਵਾਰ ਦੀ ਸਿਆਸਤ ਖ਼ਤਮ ਹੋਣ ਜਾ ਰਹੀ ਹੈ। ਹੁਣ ਉਹ ਇਤਿਹਾਸ ਦੇ ਪੰਨਿਆਂ ਵਿੱਚ ਮਿਲਣਗੇ।

ਭਾਜਪਾ ਨਾਲ ਸਬੰਧਤ ਰਹੇ ਦੋ ਵਾਰ ਦੇ ਸਾਬਕਾ ਵਿਧਾਇਕ ਹੋਏ ‘ਆਪ’ ਵਿਚ ਸ਼ਾਮਲ

ਫ਼ਿਰੋਜਪੁਰ, 21 ਮਈ: ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਮੰਗਲਵਾਰ ਨੂੰ ’ਆਪ’ ’ਚ ਸ਼ਾਮਲ ਹੋ ਗਏ ਹਨ। ਬਠਿੰਡਾ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਉਨ੍ਹਾਂ ਹਿਕਾ Ç ਕ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਖ਼ਤਮ ਹੋ ਗਿਆ ਹੈ ਤੇ ਹੁਣ ਨਫਰਤ ਦੀ ਰਾਜਨੀਤੀ ਕਰਨ ਵਾਲੀ ਭਾਜਪਾ ਲਈ ਵੀ ਪੰਜਾਬ ਵਿੱਚ ਕੋਈ ਵੀ ਮੌਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਹਰ ਪੰਜਾਬ ਪੱਖੀ ਆਵਾਜ਼ ਦਾ ਆਪ’ਵਿੱਚ ਸਵਾਗਤ ਹੈ।ਦਸਣਾ ਬਣਦਾ ਹੈ ਕਿ 2 ਵਾਰ (2002 ਅਤੇ 2007 ਵਿਚ) ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ 2021 ਵਿਚ ਕਿਸਾਨ ਅੰਦੋਲਨ ਦੌਰਾਨ ਭਾਜਪਾ ਛੱਡ ਗਏ ਸਨ।

ਰਾਜਾ ਵੜਿੰਗ ਨੇ ਲੁਧਿਆਣਾ ‘ਚ ਬੀਜੇਪੀ ਤੇ ‘ਆਪ’ ਨੂੰ ਨਿਸ਼ਾਨਾ ‘ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ

ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਭਾਜਪਾ ਦੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਹੁਤ ਨਿਰਾਸ਼ ਕੀਤਾ ਹੈ। ‘ਆਪ’ਵਿੱਚ ਸ਼ਾਮਲ ਹੋਣ ਮਗਰੋਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਖੇਤੀ ਸੈਕਟਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ, ਕਿਸਾਨਾਂ ਨੂੰ ਦਿਨ ਦੇ ਸਮੇਂ ਨਹਿਰੀ ਪਾਣੀ ਅਤੇ ਲੋੜੀਂਦੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਵੱਲ ਵੀ ਪਹਿਲੀ ਵਾਰ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

ਰਾਜਾ ਵੜਿੰਗ ਨੇ ਲੁਧਿਆਣਾ ‘ਚ ਬੀਜੇਪੀ ਤੇ ‘ਆਪ’ ਨੂੰ ਨਿਸ਼ਾਨਾ ‘ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ

0

ਕਾਂਗਰਸ ਤੋਂ ਇਲਾਵਾ ਕੋਈ ਵੀ ਪਾਰਟੀ ਅਸਲ ਮੁੱਦਿਆਂ ‘ਤੇ ਗੱਲ ਨਹੀਂ ਕਰ ਰਹੀ: ਵੜਿੰਗ

‘ਆਪ’ ਨੇ ਆਪਣੇ ਝੂਠੇ ਦਾਅਵਿਆਂ ਦੀ ਮਸ਼ਹੂਰੀ ‘ਤੇ 900 ਕਰੋੜ ਰੁਪਏ ਖਰਚ ਕੀਤੇ: ਰਾਜਾ ਵੜਿੰਗ

ਲੁਧਿਆਣਾ, 21 ਮਈ, 2024: ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਦੇ ਦਾਖਾ ਅਤੇ ਆਤਮ ਨਗਰ ਵਿਧਾਨ ਸਭਾ ਹਲਕਿਆਂ ਵਿੱਚ ਵੱਡੇ ਪੱਧਰ ‘ਤੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ ਦੇ ਨਾਲ ਵੜਿੰਗ ਨੇ ਪੰਜਾਬ ਦੇ ਅਸਲ ਮੁੱਦਿਆਂ ‘ਤੇ ਚਾਨਣਾ ਪਾਇਆ ਅਤੇ ਭਾਜਪਾ ਅਤੇ ‘ਆਪ’ ਦੀ ਪ੍ਰਸ਼ਾਸਨਿਕ ਅਸਫਲਤਾਵਾਂ ਅਤੇ ਗੁੰਮਰਾਹਕੁੰਨ ਵਾਅਦਿਆਂ ਦੀ ਤਿੱਖੀ ਆਲੋਚਨਾ ਕੀਤੀ। ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਦੇ ਸਭ ਤੋਂ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਕਾਂਗਰਸ ਪਾਰਟੀ ਦੇ ਸਮਰਪਣ ਵੱਲ ਇਸ਼ਾਰਾ ਕੀਤਾ, ਜੋ ਕਿ ਇਸ ਨੂੰ ਭਾਜਪਾ ਦੀ ਧਾਰਮਿਕ ਰਾਜਨੀਤੀ ਅਤੇ ‘ਆਪ’ ਦੇ ਖਾਲੀ ਵਾਅਦਿਆਂ ਤੋਂ ਵੱਖਰਾ ਹੈ। ਰਾਜਾ ਵੜਿੰਗ ਨੇ ਕਿਹਾ, “ਕਾਂਗਰਸ ਤੋਂ ਇਲਾਵਾ ਕੋਈ ਵੀ ਪਾਰਟੀ ਪੰਜਾਬ ਦੇ ਅਸਲ ਮੁੱਦਿਆਂ ਵੱਲ ਧਿਆਨ ਨਹੀਂ ਦੇ ਰਹੀ ਹੈ। ਭਾਜਪਾ ਧਾਰਮਿਕ ਰਾਜਨੀਤੀ ਵਿੱਚ ਲੱਗੀ ਹੋਈ ਹੈ, ਜਦੋਂਕਿ ‘ਆਪ’ ਆਪਣੇ ਗੁੰਮਰਾਹਕੁੰਨ ਦਾਅਵਿਆਂ ਨੂੰ ਅੱਗੇ ਵਧਾਉਣ ਵਿੱਚ ਲੱਗੀ ਹੋਈ ਹੈ। ਭਗਵੰਤ ਮਾਨ ਨੂੰ ਲੱਗਦਾ ਹੈ ਕਿ ਇੱਕ ਝੂਠ ਨੂੰ ਸੌ ਵਾਰੀ ਦੁਹਰਾਉਣ ਨਾਲ ਲੋਕ ਵਿਸ਼ਵਾਸ ਕਰਨਗੇ।”

ਛੇਵੀਂ ਬਾਰ ਬਦਲੀ ਜਗਬੀਰ ਬਰਾੜ ਨੇ ਪਾਰਟੀ, ਹੁਣ ਕੀਤੀ ਭਾਜਪਾ ਸ਼ਮੂਲੀਅਤ

ਇਸ ਦੌਰਾਨ ਉਨ੍ਹਾਂ ‘ਆਪ’ ਵੱਲੋਂ ਇਸ਼ਤਿਹਾਰਾਂ ’ਤੇ 900 ਕਰੋੜ ਰੁਪਏ ਦੇ ਵੱਡੇ ਖਰਚੇ ਦਾ ਜ਼ਿਕਰ ਕੀਤਾ ਅਤੇ ‘ਆਪ’ ਦੇ ਸ਼ਾਸਨ ਦੌਰਾਨ ਵਿੱਤੀ ਸਾਲ 2021-22 ਵਿੱਚ ਪੰਜਾਬ ਸਿਰ ਕਰਜ਼ਾ 2.82 ਲੱਖ ਕਰੋੜ ਰੁਪਏ ਤੋਂ ਵਧ ਕੇ ਵਿੱਤੀ ਸਾਲ 2023-24 ਵਿੱਚ 3.43 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਉਧਾਰ ਲਏ ਫੰਡਾਂ ਦੀ ਵਰਤੋਂ ਕਰਨ ਵਿੱਚ ਅਸਫਲ ਰਹਿਣ ਅਤੇ ਤਿੰਨ ਮਹੀਨਿਆਂ ਵਿੱਚ ਨਸ਼ਾਖੋਰੀ ਨੂੰ ਖਤਮ ਕਰਨ ਦੇ ਅਧੂਰੇ ਵਾਅਦੇ ਕਰਨ ਲਈ ‘ਆਪ’ ਦੀ ਆਲੋਚਨਾ ਕੀਤੀ। ਵੜਿੰਗ ਨੇ ਕਿਹਾ, ‘ਆਪ’ ਦਾ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ ਪੂਰਾ ਨਹੀਂ ਹੋਇਆ ਹੈ। ਸਗੋਂ ਆਪ ਦੇ ਦਾਅਵਿਆਂ ਦੇ ਉਲਟ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਹੋਰ ਵੀ ਵਿਗੜ ਗਈ ਹੈ।” ਰਾਜਾ ਵੜਿੰਗ ਨੇ ਬਿਨਾਂ ਕਿਸੇ ਸਬੂਤ ਦੇ 40,000 ਨੌਕਰੀਆਂ ਦਾ ਵਾਅਦਾ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ ਅਤੇ ਸਿੱਧੂ ਮੂਸੇਵਾਲਾ ਦੇ ਦੁਖਦਾਈ ਕਤਲ ਦੁਆਰਾ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵੱਲ ਇਸ਼ਾਰਾ ਕੀਤਾ। ਉਨ੍ਹਾਂ ਨੇ ਐਮਐਸਪੀ ਮੁੱਦੇ ‘ਤੇ ਨਵੀਂ ਦਿੱਲੀ ਵਿੱਚ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ‘ਆਪ’ ਦੀ ਵੀ ਆਲੋਚਨਾ ਕੀਤੀ ਅਤੇ ਇਸ ਦੀ ਤੁਲਨਾ ਕਿਸਾਨਾਂ ਲਈ ਕਾਂਗਰਸ ਦੇ ਮਜ਼ਬੂਤ ​​ਸਮਰਥਨ ਨਾਲ ਕੀਤੀ।

ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਚੁੱਕਿਆ ਝਾੜੂ

ਵੜਿੰਗ ਨੇ ਕਿਹਾ, “ਕਾਂਗਰਸ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ, ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬਾਰਡਰ ‘ਤੇ ਉਨ੍ਹਾਂ ਦੇ ਨਾਲ ਰਹੀ ਹੈ। ‘ਆਪ’ ਦੇ ਬੇਅਸਰ ਸ਼ਾਸਨ ਅਤੇ ਫੁੱਟ ਪਾਊ ਰਾਜਨੀਤੀ ਕਾਰਨ ਪੰਜਾਬੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।” ਇਸੇ ਲੜੀ ਤਹਿਤ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਲਈ ਮਹੱਤਵਪੂਰਨ ਰਾਹਤ ਦਾ ਵਾਅਦਾ ਕੀਤਾ ਗਿਆ ਹੈ। ਰਾਜਾ ਵੜਿੰਗ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ, ਖੇਤੀ ਉਪਕਰਣਾਂ ਨੂੰ ਜੀਐਸਟੀ ਮੁਕਤ ਬਣਾਉਣ ਅਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਯਕੀਨੀ ਬਣਾਉਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਮਹਾਲਕਸ਼ਮੀ ਯੋਜਨਾ ਲਈ ਯੋਜਨਾਵਾਂ ਦਾ ਵੀ ਐਲਾਨ ਕੀਤਾ, ਜੋ ਗਰੀਬ ਔਰਤਾਂ ਨੂੰ ਪ੍ਰਤੀ ਸਾਲ 1 ਲੱਖ ਰੁਪਏ ਪ੍ਰਦਾਨ ਕਰੇਗੀ ਅਤੇ ਨੌਜਵਾਨ ਗ੍ਰੈਜੂਏਟਾਂ ਲਈ ਸਿਖਲਾਈ ਅਤੇ ਭੱਤਿਆਂ ਦੀ ਗਰੰਟੀ ਦੇਣ ਲਈ ਅਪ੍ਰੈਂਟਿਸਸ਼ਿਪ ਅਧਿਕਾਰ ਐਕਟ ਨਾਲ ਬਦਲਿਆ ਜਾਵੇਗਾ। ਭਾਜਪਾ ‘ਤੇ ਤਿੱਖਾ ਹਮਲਾ ਕਰਦੇ ਹੋਏ ਵੜਿੰਗ ਨੇ ਕਾਂਗਰਸ ਅਤੇ ਭਾਜਪਾ ਦੇ ਸ਼ਾਸਨ ਦੌਰਾਨ ਵਿੱਤੀ ਸਥਿਤੀ ਦੀ ਤੁਲਨਾ ਕੀਤੀ। ਉਨ੍ਹਾਂ ਨੇ 2014 ਵਿੱਚ 64 ਲੱਖ ਕਰੋੜ ਰੁਪਏ ਤੋਂ ਵੱਧ ਕੇ 2024 ਵਿੱਚ 400 ਲੱਖ ਕਰੋੜ ਰੁਪਏ ਤੱਕ ਦੇ ਕੌਮੀ ਕਰਜ਼ੇ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧੇ ਦਾ ਹਵਾਲਾ ਦਿੱਤਾ।

ਬਠਿੰਡਾ ਚ ਕਾਂਗਰਸ ਨੂੰ ਵੱਡਾ ਝਟਕਾ, ਕੌਂਸਲਰ ਸਾਹਿਤ ਕਈਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਵੜਿੰਗ ਨੇ ਕਿਹਾ, “2014 ਵਿੱਚ ਯੂਪੀਏ ਸਰਕਾਰ ਵੇਲੇ ਸੋਨੇ ਦੀ ਕੀਮਤ 26,000 ਰੁਪਏ ਸੀ, ਹੁਣ ਇਹ 10 ਗ੍ਰਾਮ ਲਈ 72,885 ਰੁਪਏ ਹੈ। ਡਾਲਰ 69 ਰੁਪਏ ਸੀ, ਹੁਣ 84 ਰੁਪਏ ਹੈ। ਕੱਚਾ ਤੇਲ ਮਹਿੰਗਾ ਹੋਣ ਦੇ ਬਾਵਜੂਦ, ਪੈਟਰੋਲ 62 ਰੁਪਏ ਹੈ। ਹੁਣ ਇਹ 100 ਰੁਪਏ ਪ੍ਰਤੀ ਥੈਲਾ ਸੀ, ਹੁਣ ਇਹ 1,100 ਰੁਪਏ ਹੈ, 80 ਕਰੋੜ ਲੋਕ ਗਰੀਬੀ ਰੇਖਾ ਤੋਂ ਹੇਠਾਂ ਹਨ। ਉਨ੍ਹਾਂ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ, ਨਸ਼ਿਆਂ ਦੀ ਵੱਧ ਰਹੀ ਸਮੱਸਿਆ ਅਤੇ ਆਰਥਿਕ ਮੰਦੀ ਦਾ ਹਵਾਲਾ ਦਿੰਦਿਆਂ ਪੰਜਾਬ ਨੂੰ ਅਰਾਜਕਤਾ ਵੱਲ ਧੱਕਣ ਲਈ ਅਕਾਲੀ ਦਲ ਦੀ ਸਖ਼ਤ ਆਲੋਚਨਾ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਉਸ ‘ਤੇ ਸ਼ੁਰੂ ਵਿੱਚ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ, ਪਰ ਕਿਸਾਨਾਂ ਦੇ ਵੱਡੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੀ ਆਪਣਾ ਸਮਰਥਨ ਵਾਪਸ ਲੈ ਲਿਆ, ਜਿਸ ਕਾਰਨ ਕਈ ਮੌਤਾਂ ਹੋਈਆਂ। ਜਦਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਸਰਵਪੱਖੀ ਤਰੱਕੀ ਲਈ ਆਪਣੀ ਵਚਨਬੱਧਤਾ ‘ਤੇ ਜ਼ੋਰ ਦਿੰਦੀ ਰਹੀ ਹੈ। ਰਾਜਾ ਵੜਿੰਗ ਨੂੰ ਆਪਣੀ ਚੋਣ ਮੁਹਿੰਮ ਦੌਰਾਨ ਪੰਜਾਬ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਹ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਂਦਾ ਹੈ ਅਤੇ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾਉਣ ਦੀ ਸੱਚੀ ਉਤਸੁਕਤਾ ਹੁੰਦੀ ਹੈ। ਲੋਕਾਂ ਨਾਲ ਉਨ੍ਹਾਂ ਦੀ ਗੱਲਬਾਤ ਗਰਮਜੋਸ਼ੀ ਅਤੇ ਸਮਰਥਨ ਨਾਲ ਭਰੀ ਹੋਈ ਹੈ, ਜੋ ਪੰਜਾਬ ਦੇ ਵਸਨੀਕਾਂ ਨਾਲ ਉਨ੍ਹਾਂ ਦੇ ਮਜ਼ਬੂਤ ​​ਰਿਸ਼ਤੇ ਨੂੰ ਦਰਸਾਉਂਦੀ ਹੈ।

ਛੇਵੀਂ ਬਾਰ ਬਦਲੀ ਜਗਬੀਰ ਬਰਾੜ ਨੇ ਪਾਰਟੀ, ਹੁਣ ਕੀਤੀ ਭਾਜਪਾ ਸ਼ਮੂਲੀਅਤ

0

ਚੰਡੀਗੜ੍ਹ, 21 ਮਈ: ਜਲੰਧਰ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਛਾਉਣੀ ਤੋਂ ਸਾਬਕਾ ਵਿਧਾਇਕ ਜਗਬੀਰ  ਬਰਾੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ  ਬਰਾੜ ਆਮ ਆਦਮੀ ਪਾਰਟੀ ਵੱਲੋਂ ਇੱਕ ਪਾਸੇ ਕਰਨ ਤੋਂ ਨਿਰਾਸ਼ ਚੱਲ ਰਹੇ ਸਨ। ਇਸ ਤੋਂ ਪਹਿਲਾਂ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀ। ਜਗਬੀਰ ਸਿੰਘ ਬਰਾੜ ਹੁਣ ਤੱਕ ਚਾਰ ਪਾਰਟੀਆਂ ਬਦਲ ਚੁੱਕੇ ਹਨ।

ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਚੁੱਕਿਆ ਝਾੜੂ

ਜਿਸ ਵਿੱਚ ਉਹ ਅਕਾਲੀ ਦਲ, ਆਪ, ਕਾਂਗਰਸ ਅਤੇ ਪੀਪੀਪੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਬਰਾੜ ਨੂੰ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਸ ਵੇਲੇ ਦੇ ਅਕਾਲੀ ਆਗੂ ਪਰਗਟ ਸਿੰਘ ਨੇ ਜਲੰਧਰ ਛਾਉਣੀ ਸੀਟ ਤੋਂ 6797 ਵੋਟਾਂ ਨਾਲ ਹਰਾਇਆ ਸੀ। ਸਾਲ 2017 ‘ਚ ਪਰਗਟ ਸਿੰਘ ਕਾਂਗਰਸ ਦੀ ਟਿਕਟ ‘ਤੇ ਜਿੱਤੇ ਸਨ। ਜਗਬੀਰ ਬਰਾੜ ਨੇ ਅਕਾਲੀ ਦਲ ਦੀ ਟਿਕਟ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।

ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਚੁੱਕਿਆ ਝਾੜੂ

0

ਬਠਿੰਡਾ, 21 ਮਈ: ਬਠਿੰਡੇ ਚ ਸਿਰ ਧੜ ਦੀ ਬਾਜੀ ਲਗਾ ਕੇ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਲੋਕਾਂ ਵਿਚ ਵੱਡਾ ਆਧਾਰ ਰੱਖਣ ਵਾਲੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ।ਕੋਟਫੱਤਾ ਦੀ ਸ਼ਮੂਲੀਅਤ ਨਾਲ ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਮਡੀਆਂ ਦੀ ਚੋਣ ਮਹਿਮ ਨੂੰ ਵੱਡਾ ਬਲ ਮਿਲਿਆ ਹੈ।

ਬਠਿੰਡਾ ਚ ਕਾਂਗਰਸ ਨੂੰ ਵੱਡਾ ਝਟਕਾ, ਕੌਂਸਲਰ ਸਾਹਿਤ ਕਈਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਕੌਂਸਲਰ ਬੇਅੰਤ ਸਿੰਘ ਰੰਧਾਵਾ ਨੇ ਵੀ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਚੋਣ ਲੜ ਰਹੇ ਹਰਸਿਮਰਤ ਕੌਰ ਬਾਦਲ ਨੇ ਸਾਲ 2019 ਦੀਆਂ ਚੋਣਾਂ ਦੇ ਵਿੱਚ ਮਸਾ ਹੀ 20 ਕੁ ਹਜ਼ਾਰ ਵੋਟਾਂ ਦੇ ਅੰਤਰ ਨਾਲ ਚੋਣ ਜਿੱਤੀ ਸੀ ਪ੍ਰੰਤੂ ਹੁਣ ਇੰਨ੍ਹਾਂ ਪੰਜ ਸਾਲਾਂ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਪਾਰਟੀ ਛੱਡ ਚੁੱਕੇ ਹਨ।

ਲੁਧਿਆਣਾ ’ਚ ’ਆਪ’ ਨੇ ਕਾਂਗਰਸ ਤੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ

ਜਿਨਾਂ ਦੇ ਵਿੱਚ ਸਾਬਕਾ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ, ਜਗਦੀਪ ਸਿੰਘ ਨਕਈ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਪ੍ਰੇਮ ਮਿੱਤਲ ਆਦਿ ਪ੍ਰਮੁੱਖ ਨਾਵਾਂ ਤੋਂ ਇਲਾਵਾ ਅਕਾਲੀ ਦਲ ਦੇ ਇੱਕ ਹੋਰ ਵੱਡੇ ਆਗੂ ਸਿਕੰਦਰ ਸਿੰਘ ਮਲੂਕਾ ਵੀ ਚੁੱਪ ਬੈਠੇ ਹੋਏ ਹਨ ਕਿਉਂਕਿ ਉਹਨਾਂ ਦੀ ਨੂੰਹ ਪਰਮਪਾਲ ਕੌਰ ਮਲੂਕਾ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੇ ਹਨ। ਜਦੋਂ ਕਿ ਜੀਤ ਮਹਿੰਦਰ ਸਿੰਘ ਸਿੱਧੂ ਕਾਂਗਰਸ ਦੀ ਟਿਕਟ ‘ਤੇ ਹਰਸਿਮਰਤ ਨੂੰ ਸਖ਼ਤ ਟੱਕਰ ਦੇ ਰਹੇ ਹਨ।

ਭਗਵੰਤ ਮਾਨ ਨੇ ਫ਼ਰੀਦਕੋਟ ‘ਚ ਮੁੜ ਕਰਮਜੀਤ ਅਨਮੋਲ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਥੇ ਵਿਧਾਨ ਸਭਾ ਬਾਦਲਾਂ ਤੋਂ ਮੁਕਤ ਹੋ ਗਈ ਹੈ ਉਥੇ ਹੁਣ 2024 ਦੀ ਲੋਕ ਸਭਾ ਚੋਣ ਵਿੱਚ ਬਠਿੰਡਾ ਦੇ ਲੋਕ ਹਰਸਿਮਰਤ ਕੌਰ ਬਾਦਲ ਨੂੰ ਹਰਾ ਕੇ ਦੀ ਘਰ ਬਿਠਾ ਦੇਣਗੇ।ਇਸ ਮੌਕੇ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਕੌਂਸਲਰ ਸੁਖਦੀਪ ਸਿੰਘ ਢਿੱਲੋ ਯਾਦ ਵੀ ਹਾਜ਼ਰ ਰਹੇ।

 

 

ਬਠਿੰਡਾ ਚ ਕਾਂਗਰਸ ਨੂੰ ਵੱਡਾ ਝਟਕਾ, ਕੌਂਸਲਰ ਸਾਹਿਤ ਕਈਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ

0

ਬਠਿੰਡਾ,21 ਮਈ: ਕਾਂਗਰਸ ਪਾਰਟੀ ਨੂੰ ਅੱਜ ਬਠਿੰਡਾ ਸ਼ਹਿਰ ਵਿੱਚ ਵੱਡਾ ਝਟਕਾ ਲੱਗਿਆ ਹੈ। ਲਾਈਨੋ ਬਾਹਰ ਇਲਾਕੇ ਦੇ ਵਿੱਚ ਚੰਗਾ ਪ੍ਰਭਾਵ ਰੱਖਣ ਵਾਲੀ ਕੌਂਸਲਰ ਸੰਤੋਸ਼ ਮਹੰਤ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਬਠਿੰਡਾ ਸ਼ਹਿਰੀ ਅਕਾਲੀ ਦਲ ਦੇ ਕੋਆਰਡੀਨੇਟਰ ਇੰਦਰਜੀਤ ਸਿੰਘ ਬਰਾੜ ਅਤੇ ਲਾਈਨੋ ਪਾਰ ਇਲਾਕੇ ਦੇ ਵੱਡੇ ਆਗੂ ਚਮਕੌਰ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਇਹਨਾਂ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ।

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਕੀਤਾ ਗ੍ਰਿਫਤਾਰ

ਸੰਤੋਸ਼ ਮਹੰਤ ਤੇ ਉਸਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੇ ਆਉਣ ਨਾਲ ਬਠਿੰਡਾ ਸ਼ਹਿਰੀ ਹਲਕੇ ਦੇ ਵਿੱਚ ਅਕਾਲੀ ਦਲ ਨੂੰ ਹੋਰ ਮਜਬੂਤੀ ਮਿਲੇਗੀ। ਉਹਨਾਂ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਵਾਇਆ।

ਲੁਧਿਆਣਾ ’ਚ ’ਆਪ’ ਨੇ ਕਾਂਗਰਸ ਤੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ

ਦੱਸਣਾ ਬਣਦਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਬਠਿੰਡਾ ਸ਼ਹਿਰ ਵਿੱਚ ਕਾਂਗਰਸ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਇਸ ਦੇ ਕਈ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਵੀ ਸ਼ਾਮਿਲ ਹੋ ਚੁੱਕੇ ਹਨ ਜਦੋਂ ਕਿ ਹੁਣ ਕਈਆਂ ਨੇ ਸ਼੍ਰੋਮਣੀ ਅਕਾਲੀ ਦਲ ਵੱਲ ਰੁੱਖ ਕੀਤਾ ਹੋਇਆ ਹੈ।

 

ਗਿਣਤੀ ਤੇ ਪੋਸਟਲ ਬੈਲਟ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ

0

ਬਠਿੰਡਾ, 20 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਡਲ ਅਫਸਰ ਐਮਸੀਸੀ ਤੇ ਐਮਸੀਐਮਸੀ ਸ਼੍ਰੀ ਰਾਹੁਲ ਤੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਲਤੀਫ ਅਹਿਮਦ ਦੀ ਯੋਗ ਅਗਵਾਈ ਹੇਠ ਸਹਾਇਕ ਰਿਟਰਨਿੰਗ ਅਫਸਰਾਂ, ਕਾਊਟਿੰਗ ਸੁਪਰਵਾਈਜ਼ਰਾਂ ਅਤੇ ਸਹਾਇਕ ਕਾਊਟਿੰਗ ਸੁਪਰਵਾਈਜ਼ਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤ ਕਰਦਿਆਂ ਕਿਹਾ ਕਿ ਗਿਣਤੀ ਵਾਲੇ ਦਿਨ (4 ਜੂਨ ਨੂੰ) ਚੋਣ ਡਿਊਟੀ ’ਤੇ ਸਮੇਂ-ਸਿਰ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਨੋਡਲ ਅਫਸਰ ਐਮਸੀਸੀ ਤੇ ਐਮਸੀਐਮਸੀ ਸ਼੍ਰੀ ਰਾਹੁਲ ਵਲੋਂ ਸਹਾਇਕ ਰਿਟਰਨਿੰਗ ਅਫਸਰਾਂ, ਕਾਊਟਿੰਗ ਸੁਪਰਵਾਈਜ਼ਰਾਂ ਅਤੇ ਸਹਾਇਕ ਕਾਊਟਿੰਗ ਸੁਪਰਵਾਈਜ਼ਰਾਂ ਨੂੰ ਟੀਮ ਬਣਤਰ, ਕਾਊਟਿੰਗ ਪ੍ਰਕਿਰਿਆ ਤੋਂ ਇਲਾਵਾ ਕਾਊਟਿੰਗ ਆਗਾਊਂ ਪ੍ਰਬੰਧਾਂ ਅਤੇ ਇਸ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦਾ ਕਿਸ ਤਰ੍ਹਾਂ ਹੱਲ ਕਰਨਾ ਹੈ, ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਹਰ ਵਾਰ ਦੀ ਤਰ੍ਹਾਂ ਗੱਦਾਰ ਸਾਬਤ ਹੋਏ: ਵੜਿੰਗ

ਇਸ ਮੌਕੇ ਉਨ੍ਹਾਂ ਚੋਣ ਅਧਿਕਾਰੀਆਂ ਨੂੰ ਈਟੀਬੀਪੀਐਸ (ਭਾਰਤੀ ਸੈਨਾ ਦੀ ਵੋਟਾਂ) ਦੀ ਕਾਊਟਿੰਗ ਕਿਸ ਤਰ੍ਹਾਂ ਕਰਨੀ ਹੈ ਅਤੇ ਉਸ ਨੂੰ ਸਕੈਨ ਕਰਨ ਦੇ ਨਾਲ-ਨਾਲ ਕਿਸ ਤਰ੍ਹਾਂ ਅਪਰੂਵ ਕਰਨਾ ਹੈ, ਬਾਰੇ ਬਾਰੀਕੀ ਨਾਲ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣਾ ਈਮੇਲ ਐਡਰੈਸ ਤੇ ਮੋਬਾਇਲ ਨੰਬਰ ਦੀ ਜਾਣਕਾਰੀ ਸਹੀ ਮੁਹੱਈਆਂ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਇਸ ਤੋਂ ਪਹਿਲਾਂ ਕਾਊਟਿੰਗ ਵੋਟਾਂ ਨਾਲ ਸਬੰਧਤ ਕੰਟਰੋਲ ਯੂਨਿਟ (ਸੀਯੂ) ਤੇ ਵੀਵੀਪੈਟ ਪੇਪਰ ਦੀ ਗਿਣਤੀ ਸਬੰਧੀ ਸਥਾਨਕ ਏਮਜ਼ ਦੇ ਆਡੀਟੋਰੀਅਲ ’ਚ ਨੋਡਲ ਅਫਸਰ ਐਮਸੀਸੀ ਤੇ ਐਮਸੀਐਮਸੀ ਸ਼੍ਰੀ ਰਾਹੁਲ ਅਤੇ ਸਹਾਇਕ ਨੋਡਲ ਅਫਸਰ ਸ ਗੁਰਦੀਪ ਸਿੰਘ ਮਾਨ ਵਲੋਂ ਕਾਊਟਿੰਗ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚੋਣ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਕੀਤਾ ਗ੍ਰਿਫਤਾਰ

0
ਚੰਡੀਗੜ੍ਹ, 20 ਮਈ, 2024 (ਅਸ਼ੀਸ਼ ਮਿੱਤਲ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ।
ਲੁਧਿਆਣਾ ’ਚ ’ਆਪ’ ਨੇ ਕਾਂਗਰਸ ਤੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ਜਿਸ ਕਰਕੇ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਐਫਆਈਆਰ ਨੰਬਰ 21 ਮਿਤੀ 20.05.24 ਨੂੰ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 12000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਇਲਾਕੇ ਦੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

 ਜਨਮ ਸਰਟੀਫਿਕੇਟ ‘ਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

0

ਲੁਧਿਆਣਾ, 20 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਰਜਿੰਦਰ ਪਾਲ ਸ਼ਰਮਾ ਵਾਸੀ ਫਰੀਦ ਨਗਰ, ਰਾਮਪੁਰਾ ਫੂਲ, ਬਠਿੰਡਾ ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਲੁਧਿਆਣਾ ’ਚ ’ਆਪ’ ਨੇ ਕਾਂਗਰਸ ਤੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਪੁੱਤਰ ਦੇ ਜਨਮ ਸਰਟੀਫਿਕੇਟ ਵਿੱਚ ਪਿਤਾ ਦਾ ਨਾਮ ਅਤੇ ਜਨਮ ਸਥਾਨ ਦੀ ਦਰੁਸਤੀ ਲਈ ਨਗਰ ਨਿਗਮ ਲੁਧਿਆਣਾ ਦੇ ਰਜਿਸਟਰਾਰ, ਜਨਮ ਅਤੇ ਮੌਤ ਦੇ ਦਫ਼ਤਰ ਨੂੰ ਦਰਖਾਸਤ ਦਿੱਤੀ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਨਗਰ ਨਿਗਮ ਦਫ਼ਤਰ ਵਿੱਚ ਤਾਇਨਾਤ ਮੋਹਿਤ ਮਹਾਜਨ ਨਾਮਕ ਕਲਰਕ ਨੇ ਇਹ ਦਰੁਸਤੀ ਕਰਨ ਬਦਲੇ 30000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਲਰਕ ਪਹਿਲਾਂ ਹੀ 9000 ਨਕਦ ਅਤੇ ਗੂਗਲ ਪੇਅ ਰਾਹੀਂ 2500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਕਾਇਆ ਰਿਸ਼ਵਤ ਦੀ ਰਕਮ ਮੰਗ ਕਰ ਰਿਹਾ ਹੈ।

ਹਰਸਿਮਰਤ ਕੌਰ ਬਾਦਲ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਤੱਥ ਸਹੀ ਪਾਏ ਗਏ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ 11500 ਰੁਪਏ ਹਾਸਿਲ ਕੀਤੇ ਗਏ ਸਨ। ਇਸ ਅਨੁਸਾਰ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਦੇ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।