Wednesday, May 6, 2026
Home Blog Page 166

R.B.D.A.V. Public School Bathinda ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

0

Bathinda News: R.B.D.A.V. Public School Bathinda ਵਿਖੇ ਪ੍ਰਿੰਸੀਪਲ ਸ਼੍ਰੀ ਓ.ਪੀ. ਤਿਵਾੜੀ ਦੀ ਅਗਵਾਈ ਹੇਠ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮਾਣਯੋਗ ਜੱਜ ਬਲਜਿੰਦਰ ਕੌਰ ਮਾਨ ਦੇ ਨਿਰਦੇਸ਼ਾਂ ਹੇਠ ਪੀ.ਐਲ.ਵੀ. ਸ਼੍ਰੀਮਤੀ ਸ਼ਸ਼ੀ ਸਿੱਕਾ ਨੇ ਕੰਮ ਵਾਲੀ ਥਾਂ ‘ਤੇ ਔਰਤਾਂ ਨਾਲ ਹੋਣ ਵਾਲੇ ਜਿਨਸੀ ਸ਼ੋਸ਼ਣ, ਲੋਕ ਅਦਾਲਤ, ਬੱਚਿਆਂ ਲਈ ਬਾਲ-ਅਨੁਕੂਲ ਕਾਨੂੰਨੀ ਸੇਵਾਵਾਂ ਅਤੇ ਆਫ਼ਤ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਵਰਗੇ ਵੱਖ-ਵੱਖ ਵਿਸ਼ਿਆਂ ‘ਤੇ ਚਰਚਾ ਕੀਤੀ।

ਇਹ ਵੀ ਪੜ੍ਹੋ ਵੱਡੀ ਖ਼ਬਰ;ਸਿੱਧੂ ਮੂਸੇਵਾਲਾ ਦੇ ਮਾਂ-ਪਿਉ ਮਾਨਸਾ ਦੇ SSP ਦਫ਼ਤਰ ਅੱਗੇ ਧਰਨੇ ‘ਤੇ ਬੈਠੇ

ਉਸਨੇ ਪੂਰਵ-ਸੰਸਥਾਗਤ ਵਿਚੋਲਗੀ, ਬਾਲ ਵਿਆਹ ਵਿਰੁੱਧ ਕਾਨੂੰਨੀ ਸੇਵਾਵਾਂ ਦੀ ਧਾਰਨਾ ਬਾਰੇ ਵੀ ਦੱਸਿਆ, ਅਤੇ ਬਾਲੜੀਆਂ ਲਈ ਹੈਲਪਲਾਈਨ ਨੰਬਰ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਸਾਡੇ ਸਮਾਜ ਵਿੱਚ ਪ੍ਰਚਲਿਤ ਅਜਿਹੀਆਂ ਸਾਰੀਆਂ ਬੁਰਾਈਆਂ ਵਿਰੁੱਧ ਸਹੁੰ ਚੁੱਕਣ ਲਈ ਵੀ ਉਤਸ਼ਾਹਿਤ ਕੀਤਾ। ਸੈਮੀਨਾਰ ਵਿੱਚ ਸਾਰੀਆਂ ਸ਼੍ਰੇਣੀਆਂ ਦੇ ਲਗਭਗ 200 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ।ਪ੍ਰਿੰਸੀਪਲ ਸ਼੍ਰੀ ਓ.ਪੀ. ਤਿਵਾੜੀ ਨੇ ਇਸ ਪ੍ਰੇਰਨਾਦਾਇਕ ਸੈਸ਼ਨ ਲਈ ਸ਼੍ਰੀਮਤੀ ਸ਼ਸ਼ੀ ਸਿੱਕਾ ਪੀ.ਐਲ.ਵੀ. ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਤੋਂ ਵਿਦਿਆਰਥੀਆਂ ਅਤੇ ਉੱਥੇ ਮੌਜੂਦ ਸਟਾਫ ਦੋਵਾਂ ਨੂੰ ਲਾਭ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ;ਸਿੱਧੂ ਮੂਸੇਵਾਲਾ ਦੇ ਮਾਂ-ਪਿਉ ਮਾਨਸਾ ਦੇ SSP ਦਫ਼ਤਰ ਅੱਗੇ ਧਰਨੇ ‘ਤੇ ਬੈਠੇ

0

Mansa News: ਪੰਜਾਬੀ ਦੇ ਨਾਮਵਰ ਗਾਇਕ ਤੇ ਗੀਤਕਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਹੋਏ ਕਤਲ ਤੋਂ ਬਾਅਦ ਅੱਜ ਪਹਿਲੀ ਵਾਰ ਉਸਦੇ ਬਜ਼ੁਰਗ ਮਾਪੇ ਆਪਣੇ ਨਿੱਕੇ ਬੱਚੇ ਦੇ ਨਾਲ ਐਸਐਸਪੀ ਦਫ਼ਤਰ ਮਾਨਸਾ ਅੱਗੇ ਧਰਨੇ ‘ਤੇ ਬੈਠ ਗਏ ਹਨ। ਇਸ ਮੌਕੇ ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਉਸਦੇ ਪ੍ਰਵਾਰ ਨੂੰ ਇਨਸਾਫ਼ ਨਹੀਂ ਦੇ ਰਹੀ, ਜਿਸਦੇ ਕਾਰਨ ਉਨ੍ਹਾਂ ਨੂੰ ਮਜਬੂਰਨ ਇਹ ਫੈਸਲਾ ਲੈਣਾ ਪਿਆ।

ਇਹ ਵੀ ਪੜ੍ਹੋ Moga ‘ਚ ਗੁਆਂਢੀ ਨੂੰ ਪਤਨੀ ‘ਤੇ ਬੁਰੀ ਨਜ਼ਰ ਰੱਖਣ ਤੋਂ ਟੋਕਣਾ ਮਹਿੰਗਾ ਪਿਆ; ਘਰ ਆ ਕੇ ਕੀਤਾ ਕ+ਤ+ਲ

ਦੋਨਾਂ ਨੇ ਰੋਂਦੇ ਹੋਏ ਦਸਿਆ ਕਿ,‘‘ ਪਿਛਲੇ 9 ਮਹੀਨਿਆਂ ਤੋਂ ਉਹ ਇਨਸਾਫ਼ ਲਈ ਦਫ਼ਤਰਾਂ ਦੇ ਅੱਗੇ ਚੱਕਰ ਕੱਟ ਰਹੇ ਹਨ ਪ੍ਰੰਤੂ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ।” ਬਲਕੌਰ ਸਿੰਘ ਸਿੱਧੂ ਨੇ ਦਸਿਆ ਕਿ ਆਪਣੇ ਪੁੱਤ ਵੱਲੋਂ ਬਣਾਈਆਂ ਹੋਈਆਂ ਕੰਪਨੀਆਂ ਦਾ ਹਿਸਾਬ-ਕਿਤਾਬ ਲੈਣ ਦੇ ਲਈ 8 ਜੂਨ 2025 ਨੁੰ ਉਨ੍ਹਾਂ ਡੀਜੀਪੀ ਨੂੰ ਸਿਕਾਇਤ ਦਿੱਤੀ ਸੀ, ਜਿੰਨ੍ਹਾਂ ਮਾਨਸਾ ਪੁਲਿਸ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ ਪ੍ਰੰਤੂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨ ਵਿਦਿਆਰਥੀਆਂ ਦੀ ਹੋਈ ਦਰਦਨਾਕ ਮੌ+ਤ

ਬਲਕੌਰ ਸਿੰਘ ਸਿੱਧੂ ਤੇ ਚਰਨ ਕੌਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੁੱਤਰ ਦੀਆਂ ਦੋ ਕੰਪਨੀਆਂ ਬਣੀਆਂ ਹੋਈਆਂ ਸਨ, ਜਿੰਨਾਂ ਦਾ ਹਾਲੇ ਤੱਕ ਇੱਕ ਪੈਸਾ ਦਾ ਹਿਸਾਬ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਪ੍ਰਸਿੱਧ ਗੀਤਕਾਰ ਬੰਟੀ ਬੈਂਸ ਉੱਪਰ ਸਿੱਧੈ ਤੌਰ ‘ਤੇ ਦੋਸ਼ ਲਗਾਏ। ਮਾਪਿਆਂ ਨੇ ਕਿਹਾ ਕਿ ਉਨ੍ਹਾਂ ਪੂਰਾ ਰਿਕਾਰਡ ਪੁਲਿਸ ਨੂੰ ਸੌਂਪ ਦਿੱਤੀ ਪ੍ਰੰਤੂ ਪੁਲਿਸ ਜਾਣਬੁੱਝ ਕੇ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਦੁੱਖੀ ਮਨ ਨਾਲ ਕਿਹਾ ਕਿ ਪਹਿਲਾਂ ਉਸਦੇ ਪੁੱਤ ਨੂੰ ਮਰਵਾਇਆ ਗਿਆ ਤੇ ਹੁਣ ਉਸਨੂੰ ਆਰਥਿਕ ਤੌਰ ‘ਤੇ ਖ਼ਤਮ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga ‘ਚ ਗੁਆਂਢੀ ਨੂੰ ਪਤਨੀ ‘ਤੇ ਬੁਰੀ ਨਜ਼ਰ ਰੱਖਣ ਤੋਂ ਟੋਕਣਾ ਮਹਿੰਗਾ ਪਿਆ; ਘਰ ਆ ਕੇ ਕੀਤਾ ਕ+ਤ+ਲ

0

Moga News: Moga ਦੇ ਥਾਣਾ ਧਰਮਕੋਟ ਦੇ ਅਧੀਨ ਆਉਂਦੇ ਪਿੰਡ ਕੈਲਾ ਦੇ ਵਿਚ ਬੀਤੀ ਦੇਰ ਸ਼ਾਮ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿਚ ਇੱਕ ਗੁਆਂਢੀ ਦੇ ਵੱਲੋਂ ਆਪਣੇ ਗੁਆਂਢੀ ਦੇ ਘਰ ਦਾਖਲ ਹੋ ਕੇ ਉਸਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਮੁਲਜ਼ਮ ਫ਼ਰਾਰ ਹੋਣ ਵਿਚ ਸਫ਼ਲ ਰਿਹਾ। ਇਸ ਸਬੰਧ ਵਿਚ ਥਾਣਾ ਧਰਮਕੋਟ ਦੀ ਪੁਲਿਸ ਨੇ ਗੁਰਮੇਜ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਸਿੱਧੂਆਂ ਕਾ ਅਗਵਾੜ ਦੇ ਬਿਆਨਾਂ ਉੱਪਰ ਮੁਲਜਮ ਇੰਦਰਜੀਤ ਸਿੰਘ ਉਰਫ ਸੋਨੀ ਵਾਸੀ ਕੈਲਾ ਵਿਰੁਧ ਅ/ਧ 103 ਭਾਰਤੀ ਨਿਆਂ ਸੰਘਤਾ 2023 ਅਤੇ 27-54-59 ਅਸਲਾ ਐਕਟ ਤਹਿਤ ਪਰਚਾ ਦਰਜ਼ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਇੱਕ ਹੋਰ ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਹੋਟਲ ‘ਚ ਬੇਰਹਿਮੀ ਨਾਲ ਕ+ਤ+ਲ,

ਸੂਚਨਾ ਮੁਤਾਬਕ ਮ੍ਰਿਤਕ ਭਰਪੂਰ ਸਿੰਘ ਤੇ ਮੁਲਜ਼ਮ ਇੰਦਰਜੀਤ ਸਿੰਘ ਦਾ ਘਰ ਆਹਮੋ-ਸਾਹਮਣੇ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁਲਜ਼ਮ ਦਾ ਮ੍ਰਿਤਕ ਨਾਲ ਪੁਰਾਣਾ ਝਗੜਾ ਸੀ ਪ੍ਰੰਤੁ ਲੋਕਾਂ ਦੇ ਮੁਤਾਬਕ ਮੁਲਜ਼ਮ ਇੰਦਰਜੀਤ ਸਿੰਘ ਮ੍ਰਿਤਕ ਭਰਪੂਰ ਸਿੰਘ ਦੇ ਘਰ ਔਰਤਾਂ ‘ਤੇ ਮਾੜੀ ਨਜ਼ਰ ਰੱਖਦਾ ਸੀ, ਜਿਸਦਾ ਉਹ ਵਿਰੋਧ ਕਰਦਾ ਸੀ। ਇਸ ਗੱਲ ਨੂੰ ਲੈ ਕੇ ਦੋਨਾਂ ਵਿਚਕਾਰ ਤਕਰਾਰ ਚੱਲੀ ਆ ਰਹੀ ਸੀ। ਇਸੇ ਤਕਰਾਰਬਾਜ਼ੀ ਨੂੰ ਲੈ ਕੇ ਮੁਲਜ਼ਮ ਨੇ ਬੀਤੀ ਰਾਤ ਭਰਪੂਰ ਦੇ ਘਰ ਅੰਦਰ ਦਾਖਲ ਹੋ ਕੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਮਾਰ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Inderjit Mann ਨੇ ਸੰਭਾਲਿਆ ਮਾਰਕਫ਼ੈਡ ਦੇ ਚੇਅਰਮੈਨ ਦਾ ਅਹੁੱਦਾ; ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਮੰਤਰੀਆਂ, ਵਿਧਾਇਕਾਂ ਤੇ ਚੇਅਰਮੈਨਾਂ ਨੇ ਦਿੱਤੀ ਵਧਾਈ

Rampura Phul/Chandigarh News: ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ (ਮਾਲਵਾ ਜੋਨ) ਤੇ ਰਾਮਪੁਰਾ ਫ਼ੂਲ ਹਲਕੇ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਨੇ ਮਾਰਕਫ਼ੈਡ ਦੇ ਚੇਅਰਮੈਨ ਪੰਜਾਬ ਵਜੋਂ ਅਹੁੱਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁੱਦਾ ਸੰਭਾਲਣ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਇਲਾਵਾ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਬਲਜੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਵੱਡੀ ਗਿਣਤੀ ਵਿਚ ਵਿਧਾਇਕਾਂ, ਚੇਅਰਮੈਨਾਂ ਤੇ ਪਾਰਟੀ ਆਗੂਆਂ ਨੇ ਪੁੱਜ ਕੇ ਵਧਾਈ ਦਿੱਤੀ।

ਇਹ ਵੀ ਪੜ੍ਹੋ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

ਨਵਨਿਯੁਕਤ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪਾਰਟੀ ਵੱਲੋਂ ਸੌਂਪੀ ਵੱਡੀ ਜਿੰਮੇਵਾਰੀ ਬਦਲੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਪਾਰਟੀ ਦੇ ਸੂਬਾਈ ਇੰਚਾਰਜ਼ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾਂ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ ਹੈ। ਦਸਣਾ ਬਣਦਾ ਹੈ ਕਿ ਪਾਰਟੀ ਨੇ ਇੰਦਰਜੀਤ ਸਿੰਘ ਮਾਨ ਨੂੰ ਤਰੱਕੀ ਦਿੱਤੀ ਹੈ ਕਿਉਂਕਿ ਇਸਤੋਂ ਪਹਿਲਾਂ ਉਹ ਸੂਬੇ ਵਿਚ ਆਪ ਦੀ ਸਰਕਾਰ ਦਾ ਗਠਨ ਹੋਣ ਸਮੇਂ ਖਾਦੀ ਬੋਰਡ ਪੰਜਾਬ ਦੇ ਚੇਅਰਮੈਨ ਲਗਾਏ ਗਏ ਸਨ ਤੇ ਹੁਣ ਉਨ੍ਹਾਂ ਦੇ ਪਾਰਟੀ ਪ੍ਰਤੀ ਲਗਨ ਤੇ ਕੰਮ ਨੁੰ ਦੇਖਦਿਆਂ ਕੈਬਨਿਟ ਰੈਂਕ ਵਾਲੇ ਮਾਰਕਫ਼ੈੱਡ ਵਰਗੇ ਪੰਜਾਬ ਦੇ ਵੱਡੇ ਸਹਿਕਾਰੀ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ ਇੱਕ ਮਹੀਨਾ ਪਹਿਲਾਂ ਜਵੈਲਰਜ ਦੀ ਦੁਕਾਨ ‘ਤੇ ਚੋਰੀ ਕਰਨ ਵਾਲੇ ਕਾਬੂ, 7 ਕਿੱਲੋ ਚਾਂਦੀ ਬਰਾਮਦ

ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਵੀ ਇੰਦਰਜੀਤ ਸਿੰਘ ਮਾਨ ਹਲਕਾ ਫ਼ੂਲ ਤੋਂ ਪ੍ਰਮੁੱਖ ਦਾਅਵੇਦਾਰ ਸਨ ਪ੍ਰੰਤੂ ਪਾਰਟੀ ਵੱਲੋਂ ਬਲਕਾਰ ਸਿੱਧੂ ਨੂੰ ਟਿਕਟ ਦੇਣ ਸਮੇਂ ਉਹਨਾਂ ਵਫ਼ਾਦਾਰ ਸਿਪਾਹੀ ਦੇ ਤੌਰ ‘ਤੇ ਕੰਮ ਕੀਤਾ ਤੇ ਹੁਣ ਪਾਰਟੀ ਵੱਲੋਂ ਚੇਅਰਮੈਨ ਮਾਨ ਨੂੰ ਦਿੱਤੀ ਜਾ ਰਹੀ ਵਿਸ਼ੇਸ ਤਵੱਜੋਂ ਤੋਂ ਸਾਫ਼ ਲੱਗਦਾ ਹੈ ਕਿ ਸਾਲ 2027 ਤੋਂ ਉਹ ਹਲਕਾ ਫੂਲ ਤੋਂ ਪਾਰਟੀ ਦੀ ਨੁਮਾਇੰਦਗੀ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ‘ਚ ਇੱਕ ਹੋਰ ਪ੍ਰੇਮੀ ਵੱਲੋਂ ਪ੍ਰੇਮਿਕਾ ਦਾ ਹੋਟਲ ‘ਚ ਬੇਰਹਿਮੀ ਨਾਲ ਕ+ਤ+ਲ,

0

Abohar News: ਬੀਤੀ ਰਾਤ ਪੰਜਾਬ ਦੇ ਫ਼ਾਜਲਿਕਾ ਜ਼ਿਲ੍ਹੇ ਦੇ ਅਬੋਹਰ ਇਲਾਕੇ ‘ਚ ਇੱਕ ਹੋਟਲ ਦੇ ਵਿਚ ਮਿਲਣ ਲਈ ਗਈ ਪ੍ਰੇਮਿਕਾ ਦਾ ਪ੍ਰੇਮੀ ਵੱਲੋਂ ਹੀ ਬੇਰਿਹਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਨੇ ਖੁਦ ਹੀ ਥਾਣੇ ਵਿਚ ਜਾ ਕੇ ਆਤਮ ਸਮਰਪਣ ਕਰ ਦਿੱਤਾ। ਮ੍ਰਿਤਕ ਲੜਕੀ ਦੀ ਪਹਿਚਾਣ ਆਰਤੀ ਵਜੋਂ ਹੋਈ ਹੈ, ਜੋਕਿ ਇੱਕ ਕਾਲਜ਼ ਦੀ ਵਿਦਿਆਰਥਣ ਸੀ ਤੇ ਅਬੋਹਰ ਵਿਚ ਮਾਪਿਆਂ ਨਾਲ ਰਹਿੰਦੀ ਸੀ।

ਇਹ ਵੀ ਪੜ੍ਹੋ Bathinda ‘ਚ ਪ੍ਰਵਾਸੀ ਮਜਦੂਰਾਂ ਨੇ ਪਿੰਡ ਦੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਿਆ

ਇਸੇ ਤਰ੍ਹਾਂ ਉਸਦੇ ਕਥਿਤ ਪ੍ਰੇਮੀ ਦੀ ਪਹਿਚਾਣ ਸਚਿਨ ਵਜੋਂ ਹੋਈ ਹੈ, ਜੋਕਿ ਅਬੋਹਰ ਵਿਚ ਹੀ ਆਟੋ ਮਕੈਨਿਕ ਸੀ। ਮੁਢਲੀ ਜਾਂਚ ਮੁਤਾਬਕ ਮੁਲਜਮ ਨੂੰ ਆਪਣੀ ਪ੍ਰੇਮਿਕਾ ਦੇ ਕਿਸੇ ਨਾਲ ਹੋਰ ਸਬੰਧ ਹੋਣ ਦਾ ਸ਼ੱਕ ਸੀ, ਜਿਸਦੇ ਚੱਲਦੇ ਉਹ ਪਹਿਲਾਂ ਉਸਨੂੰ ਇੱਕ ਹੋਟਲ ਵਿਚ ਲੈ ਗਿਆ, ਜਿੱਥੇ ਦੋਨਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਆਰਤੀ ਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਤੇ ਲਾਸ਼ ਨੂੰ ਅਰਧ ਨਗਨ ਹਾਲਾਤ ਵਿਚ ਕਮਰੇ ਵਿਚ ਹੀ ਸੁੱਟ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ ਇੱਕ ਮਹੀਨਾ ਪਹਿਲਾਂ ਜਵੈਲਰਜ ਦੀ ਦੁਕਾਨ ‘ਤੇ ਚੋਰੀ ਕਰਨ ਵਾਲੇ ਕਾਬੂ, 7 ਕਿੱਲੋ ਚਾਂਦੀ ਬਰਾਮਦ

ਘਟਨਾ ਦੀ ਪੁਸ਼ਟੀ ਕਰਦਿਆਂ ਐਸਐਸਪੀ ਫ਼ਾਜਲਿਕਾ ਗੁਰਮੀਤ ਸਿੰਘ ਨੇ ਦਸਿਆ ਕਿ ਮੁਲਜ਼ਮ ਸਚਿਨ ਵਿਰੁਧ ਥਾਣਾ ਸਿਟੀ-1 ਅਬੋਹਰ ਵਿਚ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ। ਦਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਤਰਨਤਾਰਨ ਦੇ ਉਸਮਾ ਪਿੰਡ ਦੇ ਇੱਕ ਲਾਅ ਕਾਲਜ਼ ਵਿਚ ਇੱਕ ਵਿਦਿਆਰਥੀ ਨੇ ਆਪਣੀ ਹੀ ਸਹਿਪਾਠਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ ਤੇ ਬਾਅਦ ਵਿਚ ਖੁਦ ਨੂੰ ਵੀ ਗੋਲੀ ਮਾਰ ਲਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਵਿੱਚ ਬਣੇਗੀ ਦੇਸ਼ ਦੀ ਪਹਿਲੀ ਝੂਲਾ ਸੇਫਟੀ ਪੋਲਿਸੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਸੂਰਜਕੁੰਡ ਝੂਲਾ ਹਾਦਸੇ ਨੂੰ ਲੈ ਕੇ ਸਰਕਾਰ ਬੇਹੱਦ ਗੰਭੀਰ – ਮੁੱਖ ਮੰਤਰੀ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਝੂਲਾ ਸੇਫਟੀ ਪੋਲਿਸੀ ਬਨਾਉਣਗੇ। ਇਹ ਦੇਸ਼ ਵਿੱਚ ਆਪਣੀ ਤਰ੍ਹਾ ਦੀ ਪਹਿਲੀ ਨੀਤੀ ਹੋਵੇਗੀ, ਜਿਸ ਦਾ ਉਦੇਸ਼ ਝੂਲਾ ਅਤੇ ਮਨੋਰੰਜਨ ਸਾਧਨਾਂ ਨੂੰ ਪੂਰੀ ਤਰ੍ਹਾ ਸੁਰੱਖਿਅਤ ਬਨਾਉਣਾ ਹੈ। ਇਸ ਪੋਲਿਸੀ ਨਾਲ ਨਾ ਸਿਰਫ ਲੋਕਾਂ ਦੀ ਸੁਰੱਖਿਆ ਯਕੀਨੀ ਹੋਵੇਗੀ।ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਨਿਵਾਸ ‘ਤੇ ਪੱਤਰਕਾਰਾਂ ਨਾਲ ਰੁਬਰੂ ਹੋ ਰਹੇ ਸਨ। ਇਸ ਦੌਰਾਨ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਮੌਜੂਦ ਰਹੇ।ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਸੂਰਜਕੁੰਡ ਵਰਗੀ ਝੂਲਾ ਟੁੱਟਣ ਦੀ ਘਟਨਾਵਾਂ ਨਾ ਹੋਣ, ਇਸ ਦੇ ਲਈ ਸਰਕਾਰ ਠੋਸ ਅਤੇ ਪ੍ਰਭਾਵੀ ਕਦਮ ਚੁੱਕੇਗੀ।

ਇਹ ਵੀ ਪੜ੍ਹੋ  Bathinda ’ਚ ਆਵਾਰਾ ਕੁੱਤਿਆਂ ਦੇ ਹਮਲੇ ਵਿੱਚ ਨਾਬਾਲਿਗ ਲੜਕੀ ਜ਼ਖ਼ਮੀ

ਉਨ੍ਹਾਂ ਨੇ ਸੂਰਜਕੁੰਡ ਵਿੱਚ ਹੋਏ ਹਾਦਸੇ ਨੂੰ ਮੰਦਭਾਗੀ ਦੱਸਦੇ ਹੋਏ ਕਿਹਾ ਕਿ ਇਸ ਹਾਦਸੇ ਨੂੰ ਸਰਕਾਰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਇਸ ਮਾਮਲੇ ਵਿੱਚ ਦੋ ਲੋਕਾਂ ਦੀ ਗਿਰਫਤਾਰੀ ਕੀਤੀ ਜਾ ਚੁੱਕੀ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਦਸੇ ਵਿੱਚ ਜਖਮੀ ਹੋਏ ਸਾਰੇ ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਉਨ੍ਹਾਂ ਦੇ ਇਲਾਜ ਦਾ ਪੂਰਾ ਖਰਚ ਹਰਿਆਣਾ ਸਰਕਾਰ ਭੁਗਤਾਨ ਕਰੇਗੀ। ਇਸ ਦੇ ਨਾਲ ਹੀ ਗੰਭੀਰ ਰੂਪ ਨਾਲ ਜਖਮੀ ਹੋਏ ਹਰੇਕ ਵਿਅਕਤੀ ਨੂੰ 1 ਲੱਖ ਰੁਪਏ ਦੀ ਆਰਥਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਇੰਸਪੈਕਟਰ ਜਗਦੀਸ਼ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਪੁਲਿਸ ਕਰਮਚਾਰੀ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਆਰਥਕ ਮਦਦ ਵੀ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਪ੍ਰਵਾਸੀ ਮਜਦੂਰਾਂ ਨੇ ਪਿੰਡ ਦੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਿਆ

0

Bathinda News: Bathinda (ਬਠਿੰਡਾ) ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿੱਖੇ ਵਾਪਰੀ ਇੱਕ ਦਰਦਨਾਕ ਘਟਨਾ ਦੇ ਵਿਚ ਮਾਮੂਲੀ ਕਹਾ-ਸੁਣੀ ਨੂੰ ਲੈ ਕੇ ਹੋਏ ਵਿਵਾਦ ਵਿਚ ਤਿੰਨ ਪ੍ਰਵਾਸੀ ਮਜ਼ਦੂਰਾਂ ਵੱਲੋਂ ਪਿੰਡ ਦੇ ਹੀ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਜਸਪਾਲ ਸਿੰਘ (40) ਵਾਸੀ ਕੋਟਸ਼ਮੀਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨ ਵਿਦਿਆਰਥੀਆਂ ਦੀ ਹੋਈ ਦਰਦਨਾਕ ਮੌ+ਤ

ਇਸ ਸਬੰਧ ਵਿਚ ਪੁਲਿਸ ਨੇ ਮ੍ਰਿਤਕ ਦੇ ਪਿਤਾ ਹਰਚੇਤ ਸਿੰਘ ਦੇ ਬਿਆਨਾਂ ਉਪਰ ਪਵਨ ਕੁਮਾਰ, ਉਮ ਪ੍ਰਕਾਸ਼ ਅਤੇ ਸੁਮਿਤ ਕੁਮਾਰ ਵਿਰੁਧ ਕਤਲ ਦਾ ਪਰਚਾ ਦਰਜ਼ ਕਰ ਲਿਆ ਹੈ। ਮ੍ਰਿਤਕ ਦੇ ਪਿਤਾ ਮੁਤਾਬਕ ਇਹ ਘਟਨਾ ਬੀਤੀ ਸ਼ਾਮ ਦੀ ਹੈ ਜਦ ਆਪਣੇ ਘਰ ਦੇ ਬਾਹਰ ਖੜੇ ਜਸਪਾਲ ਸਿੰਘ ਨੇ ਉੱਚੀ-ਉਚੀ ਗਾਲਾਂ ਕੱਢ ਰਹੇ ਇੰਨ੍ਹਾਂ ਮਜਦੂਰਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਨ੍ਹਾਂ ਚੁੱਪ ਕਰਨ ਦੀ ਬਜਾਏ ਗੁੱਸੇ ਵਿੱਚ ਆ ਕੇ ਉਸਦੀ ਹੀ ਕੁੱਟਮਾਰ ਸ਼ੁਰੂ ਕਰ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨ ਵਿਦਿਆਰਥੀਆਂ ਦੀ ਹੋਈ ਦਰਦਨਾਕ ਮੌ+ਤ

0

Jalandhar News: ਮੰਗਲਵਾਰ ਨੂੰ ਜਲੰਧਰ ‘ਚ ਵਾਪਰੇ ਇੱਕ ਭਿਆਨਕ ਦਰਦਨਾਕ ਸੜਕ ਹਾਦਸੇ ਦੇ ਵਿਚ ਤਿੰਨ ਨੌਜਵਾਨ ਵਿਦਿਆਰਥੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਗੁਰਾਇਆ ਨੇੜੇ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਵਾਪਰਿਆਂ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਤੋੜ ਕੇ ਦੂਜੇ ਪਾਸੇ ਜਾ ਰਹੇ ਪਿਕਅੱਪ ਟਰੱਕ ਵਿਚ ਜਾ ਵੱਜੀ।

ਇਹ ਵੀ ਪੜ੍ਹੋ Punjab Police ਦੇ DSP ਦੇ ਮੁੜ ਹੋਏ ਤਬਾਦਲੇ; ਹੁਣ ਸੰਭਾਲਣਗੇ ਖੁਫ਼ੀਆ ਵਿੰਗ, ਦੇਖੋ ਲਿਸਟ

ਇਸ ਹਾਦਸੇ ਵਿਚ ਕਾਰ ‘ਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿੰਨ੍ਹਾਂ ਦੀ ਪਹਿਚਾਣ ਸਾਹਿਲ ਮੁਹੰਮਦ (23) ਪੁੱਤਰ ਕਸ਼ਮੀਰ ਮੁਹੰਮਦ, ਦਲਜੀਤ ਭੱਟੀ (20) ਪੁੱਤਰ ਅਵਤਾਰ ਚੰਦ ਅਤੇ ਅਵਤਾਰ ਮਹਿਮੀ (17) ਪੁੱਤਰ ਦੇਸਰਾਜ ਮਹਿਮੀ ਸਾਰੇ ਵਾਸੀ ਪਿੰਡ ਮੁਠੱਡਾ ਕਲਾਂ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋManprit Badal ਤੇ IAS Shergill ਸਮੇਤ BDA ਦੇ ਸੁਪਰਡੈਂਟ ਨੂੰ ਹਾਈਕੋਰਟ ਵਿਚੋਂ ਮਿਲੀ ਪੱਕੀ ਜਮਾਨਤ 

ਜਦੋਂਕਿ ਹਾਦਸੇ ਵਿਚ ਪਿੱਕ ਅੱਪੀ ਗੱਡੀ ਦੇ ਡਰਾਈਵਰ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ ਰਾਹਗੀਰਾਂ ਦੀ ਮੱਦਦ ਨਾਲ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਾਰ ਤੋਂ ਬਾਹਰ ਕੱਢ ਕੇ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ।ਦਸਿਆ ਜਾ ਰਿਹਾ ਕਿ ਇਹ ਸਾਰੇ ਨੌਜਵਾਨ ਕਾਰ ‘ਤੇ ਸਵਾਰ ਹੋ ਕੇ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਧੀਆ ਪੰਚਾਇਤਾਂ ਨੁੰ ਪ੍ਰੋਤਸਾਹਨ ਵਿੱਚ ਦਿੱਤੀ ਜਾਣ ਵਾਲੀ ਗ੍ਰਾਂਟ ਰਕਮ ਦੁਗਣੀ ਕਰਨ ਦਾ ਐਲਾਨ – ਮੁੱਖ ਮੰਤਰੀ

0

👉ਐਸਸੀ ਐਸਟੀ ਦੇ ਵਿਰੁੱਧ ਉਤਪੀੜਨ ਕਿਸੇ ਵੀ ਪੱਧਰ ‘ਤੇ ਨਹੀਂ ਕੀਤਾ ਜਾਵੇਗਾ ਸਹਿਨ – ਨਾਇਬ ਸਿੰਘ ਸੈਣੀ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਨੁਸੂਚਿਤ ਜਾਤੀ ਦੇ ਭਲਾਈ ਲਈ ਕੰਮ ਕਰਨ ਵਾਲੀ ਵਧੀਆ ਪੰਚਾਇਤਾਂ ਨੂੰ ਪ੍ਰੋਤਸਾਹਨ ਸਵਰੂਪ ਵਿੱਚ ਦਿੱਤੀ ਜਾਣ ਵਾਲੀ ਗ੍ਰਾਂਟ ਰਕਮ 50 ਹਜਾਰ ਰੁਪਏ ਤੋਂ ਵਧਾ ਕੇ ਇੱਕ ਲੱਖ ਰੁਪਏ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਹਰ ਥਾਨੇ ਵਿੱਚ ਇਨਵੇਸਟੀਗੇਸ਼ਨ ਵਿੰਗ ਦੀ ਸਥਾਪਨਾ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਜਾਂਚ ਕੰਮ ਪ੍ਰਭਾਵਿਤ ਨਾ ਹੋ ਸਕੇ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਅਨੁਸੂਚਿਤ ਜਾਤੀ ਅਤਿਆਚਾਰ ਐਕਟ, 1989 ਅਤੇ ਨਾਗਰਿਕ ਅਧਿਕਾਰ ਸਰੰਖਣ ਐਕਟ 1955 ਦੇ ਪ੍ਰਾਵਧਾਨਾਂ ਦੇ ਲਾਗੂ ਕਰਨ ਦੀ ਸਮੀਖਿਆ ਤਹਿਤ ਰਾਜ ਪੱਧਰੀ ਵਿਜੀਲੈਂਸ ਅਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਵੀ ਮੌਜੂਦ ਰਹੇ।ਮੁੱਖ ਮੰਤਰੀ ਨੇ ਕਿਹਾ ਕਿ ਵਧੀਆ ਪੰਚਾਇਤਾ ਵਿੱਚ ਐਸਸੀ ਦੇ ਵਿਰੁੱਧ ਅਤਿਆਚਾਰ ਨਾ ਹੋਵੇ, ਐਸਸੀ ਕੰਪੋਨੇਂਟ ਦਾ ਪੂਰਾ ਪੈਸਾ ਖਰਚ ਕੀਤਾ ਜਾ ਰਿਹਾ ਹੋਵੇ, ਪਿੰਡ ਵਿੱਚ ਨਸ਼ੇ ਵਿਰੁੱਧ ਮੁਹਿੰਮ ਚਲਾਈ ਜਾਵੇ, ਪਰਾਲੀ ਨਾ ਜਲਾਈ ਜਾਵੇ, ਪੇਯਜਲ ਸਮਸਿਆ ਦਾ ਹੱਲ ਆਦਿ ਸ਼ਾਮਿਲ ਕੀਤੇ ਗਏ ਹਨ। ਇਸ ਦੇ ਲਈ ਰਾਜ, ਜਿਲ੍ਹਾ ਅਤੇ ਸਬ-ਡਿਵੀਜਨਲ ਪੱਧਰ ‘ਤੇ ਪੰਚਾਇਤ ਪ੍ਰੋਤਸਾਹਨ ਦਾ ਵੀ ਪ੍ਰਾਵਧਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਇੱਕ ਮਹੀਨਾ ਪਹਿਲਾਂ ਜਵੈਲਰਜ ਦੀ ਦੁਕਾਨ ‘ਤੇ ਚੋਰੀ ਕਰਨ ਵਾਲੇ ਕਾਬੂ, 7 ਕਿੱਲੋ ਚਾਂਦੀ ਬਰਾਮਦ

ਮੁੱਖ ਮੰਤਰੀ ਨੇ ਕਿਹਾ ਕਿ ਐਸਸੀ, ਐਸਟੀ ਮਾਮਲਿਆਂ ਵਿੱਚ 60 ਦਿਨਾਂ ਦੇ ਸਮੇਂ ਵਿੱਚ ਕੋਰਟ ਵਿੱਚ ਚਾਰਜਸ਼ੀਟ ਪੇਸ਼ ਕੀਤੀ ਜਾਵੇ ਤਾਂ ਜੋ ਅਜਿਹੇ ਮਾਮਲਿਆਂ ਦਾ ਜਲਦੀ ਨਿਪਟਾਰਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਲਾਗੂ ਤਿੰਨ ਨਵੇਂ ਅਪਰਾਧਿਕ ਐਕਟਾਂ ਦੇ ਤਹਿਤ ਵੀ 60 ਦਿਨਾਂ ਵਿੱਚ ਚਾਰਜਸ਼ੀਲ ਪੇਸ਼ ਕੀਤੇ ਜਾਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਇੰਨ੍ਹਾਂ ਮਾਮਲਿਆਂ ਵਿੱਚ ਵੀ ਵੱਖ ਤੋਂ ਜਾਂਚ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਵਿੱਚ ਸਾਲ 2021 ਤੋਂ ਅਨੁਸੂਚਿਤ ਜਾਤੀ ਤੋਂ ਇਲਾਵਾ ਮਹਿਲਾਵਾਂ ਦੇ ਵਿਰੁੱਧ ਅਪਰਾਧ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਇਸ ਤੋਂ ਇਲਵਾ, ਲੁੱਟ-ਕਸੁੱਟ, ਸੰਪਤੀ ਦੇ ਵਿਰੁੱਧ ਅਤੇ ਧਮਕੀ ਦੇਣ ਦੇ ਮਾਮਲਿਆਂ ਵਿੱਚ ਵੀ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਐਸਸੀ ਜਾਤੀ ਦੇ ਵਿਰੁੱਧ ਅਤਿਆਚਾਰ ਉਤਪੀੜਨ ਕਿਸੇ ਵੀ ਪੱਧਰ ‘ਤੇ ਸਹਿਨ ਨਹੀਂ ਕੀਤੀ ਜਾਵੇਗੀ। ਅਜਿਹੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਜੇਕਰ ਕੋਈ ਝੂਠੀ ਸ਼ਿਕਾਇਤ ਦਰਜ ਕਰਵਾਉਂਦਾ ਹੈ ਕਿ ਤਾਂ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਆਪਸੀ ਸਮਝੌਤੇ ਵਾਲੇ ਮਾਮਲਿਆਂ ਵਿੱਚ ਇਹ ਵੀ ਜਾਂਚ ਕੀਤੀ ਜਾਵੇ ਕਿ ਇਹ ਕਿਸੇ ਦਬਾਅ ਜਾਂ ਲੋਭ-ਲਾਲਚ ਵਿੱਚ ਤਾਂ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਹਰਿਆਣਾ ਬਣਿਆ ਖੇਡਾਂ ਦਾ ਹੱਬ; ਮਿੱਟੀ ਫਸਲ ਹੀ ਨਹੀਂ, ਮੈਦਾਨ ਵਿੱਚ ਚੈਂਪੀਅਨ ਵੀ ਕਰ ਰਿਹਾ ਪੈਦਾ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਜਿਲ੍ਹਾ ਅਤੇ ਸਬ-ਡਿਵੀਜਨਲ ਪੱਧਰ ‘ਤੇ ਆਯੋਜਿਤ ਕੀਤੇ ੧ਾਣ ਵਾਲੇ ਮੀਟਿੰਗਾਂ ਵਿੱਚ ਪ੍ਰਬੁੱਧ ਨਾਗਰਿਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਇਸ ਤੋਂ ਇਲਾਵਾ ਹਰ ਜਿਲ੍ਹਾ ਵਿੱਚ ਡਿਪਟੀ ਕਮਿਸ਼ਨਰ ਇੱਕ ਸਾਲ ਦੇ ਅੰਦਰ ਜਿਲ੍ਹਾ ਵਿਜੀਲੈਂਸ ਨਿਗਰਾਨੀ ਦੀ ਚਾਰ ਮੀਟਿੰਗਾਂ ਆਯੋਜਿਤ ਕਰ ਐਸਸੀ ਐਕਟ ਦੀ ਜਰੂਰ ਸਮੀਖਿਆ ਕਰਨ। ਉਨ੍ਹਾਂ ਨੇ ਕਿਹਾ ਕਿ ਸਾਲ 2025-26 ਦੌਰਾਨ 796 ਅਤਿਆਚਾਰ ਤੋਂ ਪੀੜਤਾਂ ਨੁੰ ਰਾਹਤ ਅਤੇ ਪੁਨਰਵਾਸ ਲਈ 8.84 ਕਰੋੜ ਰੁਪਏ ਦੀ ਰਕਮ ਆਰਥਕ ਸਹਾਇਤਾ ਮਹੁਇਆ ਕਰਵਾਈ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਸਮਰਸਤਾ ਇੰਟਰ ਕਾਸਟ ਵਿਆਹ ਸ਼ਗਨ ਯੋਜਨਾ ਤਹਿਤ ਚਾਲੂ ਵਿੱਤ ਸਾਲ ਦੌਰਾਨ 1265 ਲਾਭਕਾਰਾਂ ਨੂੰ 31.62 ਕਰੋੜ ਰੁਪਏ ਦੀ ਆਰਥਕ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜਿਸ ਵਿੱਚ 807 ਮਹਿਲਾਵਾਂ ਅਤੇ 458 ਪੁਰਸ਼ ਸ਼ਾਮਿਲ ਹਨ। ਇਹ ਸਮਾਜਿਕ ਸਮਰਸਤਾ ਦੇ ਪ੍ਰਤੀ ਵੱਡਾ ਸ਼ਲਾਘਾਯੋਗ ਕਦਮ ਹੈ। ਇਸ ਤੋਂ ਇਲਾਵਾ ਅਤਿਆਚਾਰ ਨਿਵਾਰਣ ਅਤੇ ਸਕੂਲ ਅਤੇ ਕਾਲਜਾਂ ਵਿੱਚ ਭਾਸ਼ਨ, ਲੇਖਨ ਮੁਕਾਬਲਿਆਂ ਦੇ ਨਾਲ ਡਿਬੇਟ ਅਤੇ ਸੇਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਜੀ ਅਨੁਪਮਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਡੀਜੀਪੀ ਅਜੈ ਸਿੰਘਲ ਸਮੇਤ ਕਈ ਸਰਕਾਰੀ ਤੇ ਗੈਰ-ਮੈਂਬਰ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

0

👉’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੇਣ ਦੀ ਵਿਵਸਥਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ। ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਲੋਕ ਭਲਾਈ ਵਾਲੀ ਇਸ ਪ੍ਰਮੁੱਖ ਸਕੀਮ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਪੰਜਾਬ ਦੇ ਹਰੇਕ ਨਾਗਰਿਕ ਖਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਕੈਸ਼ਲੈੱਸ ਇਲਾਜ ਕਰਵਾਉਣ ਤੱਕ ਸਿੱਧੀ ਪਹੁੰਚ ਹੋ ਸਕੇ।”ਇਸ ਪਹਿਲਕਦਮੀ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਦੇ ਤਹਿਤ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦਾ ਹੱਕਦਾਰ ਹੈ।”ਇਸ ਨੂੰ ਇਤਿਹਾਸਕ ਪ੍ਰਾਪਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਵਿਆਪਕ ਪੱਧਰ ’ਤੇ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ। ਇਹ ਸਕੀਮ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾਏਗੀ ਅਤੇ ਨਾਲ ਹੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਏਗੀ।”ਇਸ ਸਕੀਮ ਤਹਿਤ ਰਜਿਸਟਰ ਹੋਣ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।ਸਾਰੇ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਹੋਰ ਨਾਗਰਿਕ ਸਿਹਤ ਕਾਰਡ ਲਈ ਯੋਗ ਹਨ ਅਤੇ ਇਹ ਸਿਹਤ ਕਾਰਡ ਸੁਵਿਧਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਜਾਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਕਰਕੇ ਆਨਲਾਈਨ ਰਜਿਸਟ੍ਰੇਸ਼ਨ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  Punjab Police ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਸਮੇਤ ਇੱਕ ਕਾਬੂ

“ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਪੰਜਾਬ ਦੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਹੈ ਅਤੇ ਲੋਕ ਇਸ ਸਕੀਮ ਦਾ ਲਾਭ ਲੈਣ ਲਈ ਵੱਡੀ ਗਿਣਤੀ ਵਿੱਚ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨੇ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ, ਜਿਨ੍ਹਾਂ ਨੂੰ ਪਹਿਲਾਂ ਬਿਮਾਰੀ ਦੇ ਇਲਾਜ ਦਾ ਭਾਰੀ ਖ਼ਰਚਾ ਆਪਣੀਆਂ ਜੇਬਾਂ ਵਿੱਚੋਂ ਅਦਾ ਕਰਨਾ ਪੈਂਦਾ ਸੀ।
ਮੁੱਖ ਮੰਤਰੀ ਨੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ, ਜੋ ਨਹੀਂ ਚਾਹੁੰਦੀਆਂ ਕਿ ਸੂਬੇ ਦੇ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਦਾ ਲਾਭ ਮਿਲੇ, ਜਾਣ-ਬੁੱਝ ਕੇ ਇਸ ਪ੍ਰਮੁੱਖ ਯੋਜਨਾ ਬਾਰੇ ਝੂਠ ਫੈਲਾ ਰਹੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀਆਂ ਵੱਲੋਂ ਯੋਜਨਾ ਨੂੰ ਲੈ ਕੇ ਕੀਤੀ ਜਾ ਰਹੀ ਬੇਹੂਦਾ ਬਿਆਨਬਾਜ਼ੀ ਲੋਕਾਂ ਨੂੰ ਇਸ ਯੋਜਨਾ ਪ੍ਰਤੀ ਸਿਰਫ਼ ਨਿਰਾਸ਼ ਕਰਨ ਦੇ ਇਰਾਦੇ ਨਾਲ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ।ਹਸਪਤਾਲਾਂ ਨੂੰ ਪੈਨਲ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੂਬਾ ਸਰਕਾਰ ਨੇ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ ਅਤੇ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਲਗਭਗ 2,600 ਬਿਮਾਰੀਆਂ ਅਤੇ ਇਲਾਜ ਸੇਵਾਵਾਂ ਲਈ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ।ਭੁਗਤਾਨ ਵਿਧੀ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹਸਪਤਾਲਾਂ ਨੂੰ ਆਪਸੀ ਸਹਿਮਤੀ ਨਾਲ ਤੈਅ ਦਰਾਂ ਅਨੁਸਾਰ ਭੁਗਤਾਨ ਕਰੇਗੀ, ਫਿਰ ਚਾਹੇ ਇਹ ਹਸਪਤਾਲ ਕਿਸੇ ਬਿਮਾਰੀ ਜਾਂ ਇਲਾਜ ਸੇਵਾ ਲਈ ਬਾਹਰਲੇ ਵਿਅਕਤੀਆਂ ਤੋਂ ਜ਼ਿਆਦਾ ਰਕਮ ਹੀ ਕਿਉਂ ਨਾ ਵਸੂਲ ਰਹੇ ਹੋਣ।ਹਸਪਤਾਲਾਂ ਦੀ ਜਵਾਬਦੇਹੀ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਸੂਚੀਬੱਧ ਸਾਰੇ ਹਸਪਤਾਲ ਸਰਕਾਰ ਦੁਆਰਾ ਨਿਰਧਾਰਤ ਦਰਾਂ ‘ਤੇ ਇਲਾਜ ਦੇਣ ਲਈ ਪਾਬੰਦ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਨੂੰ ਕੈਸ਼ਲੈੱਸ ਇਲਾਜ ਮਿਲੇ।

ਇਹ ਵੀ ਪੜ੍ਹੋ  ਇੱਕ ਮਹੀਨਾ ਪਹਿਲਾਂ ਜਵੈਲਰਜ ਦੀ ਦੁਕਾਨ ‘ਤੇ ਚੋਰੀ ਕਰਨ ਵਾਲੇ ਕਾਬੂ, 7 ਕਿੱਲੋ ਚਾਂਦੀ ਬਰਾਮਦ

ਯੋਜਨਾ ਬਾਰੇ ਕਿਸੇ ਵੀ ਤਰ੍ਹਾਂ ਦੀ ਗਲਤ ਜਾਣਕਾਰੀ ਨੂੰ ਸਿੱਧੇ ਤੌਰ ‘ਤੇ ਰੱਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲਾਂ ਨੂੰ ਸਰਕਾਰ ਦੁਆਰਾ ਸਿੱਧਾ ਭੁਗਤਾਨ ਕੀਤਾ ਜਾਵੇਗਾ ਅਤੇ ਲਾਭਪਾਤਰੀਆਂ ਤੋਂ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ। ਉਨ੍ਹਾਂ ਨੇ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਇਸ ਯੋਜਨਾ ਸਬੰਧੀ ਗੁੰਮਰਾਕੁੰਨ ਅਤੇ ਗਲਤ ਤਸਵੀਰ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।ਯੋਜਨਾ ਦੇ ਲਾਭ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਲਾਭਪਾਤਰੀਆਂ ਲਈ ਇਲਾਜ ਸੇਵਾਵਾਂ ਕੈਸ਼ਲੈੱਸ ਹਨ ਅਤੇ ਹਸਪਤਾਲਾਂ ਦੁਆਰਾ ਮਰੀਜ਼ਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਜੋ ਬੇਬੁਨਿਆਦ ਅਫ਼ਵਾਹਾਂ ਫੈਲਾ ਕੇ ਜਨਤਕ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ‘ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੈਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵੱਲ ਧਿਆਨ ਨਾ ਦੇਣ।ਯੋਜਨਾ ਤਹਿਤ ਇਲਾਜ ਸੇਵਾਵਾਂ ਬਾਰੇ ਵੇਰਵੇ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਠੋਸ ਵਿਧੀ ਉਲੀਕੀ ਹੈ ਜਿਸ ਤਹਿਤ ਹਸਪਤਾਲ ਵਿੱਚ ਦਾਖਲੇ ਤੋਂ ਲੈ ਕੇ ਜਾਂਚ ਜਾਂ ਟੈਸਟ, ਇਲਾਜ ਅਤੇ ਹਸਪਤਾਲ ਤੋਂ ਛੁੱਟੀ ਤੱਕ ਦੀ ਸਾਰੀ ਇਲਾਜ ਪ੍ਰਕਿਰਿਆ ਕੈਸ਼ਲੈੱਸ ਰਹੇਗੀ।ਉਲੰਘਣਾ ਸਬੰਧੀ ਸਪੱਸ਼ਟ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਇਸ ਯੋਜਨਾ ਤਹਿਤ ਕਿਸੇ ਮਰੀਜ਼ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਤੁਰੰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਜਿਹੇ ਗਲਤ ਕੰਮਾਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਹਸਪਤਾਲ ਵਿਰੁੱਧ ਸਖ਼ਤ, ਦੰਡਕਾਰੀ ਅਤੇ ਮਿਸਾਲੀ ਕਾਰਵਾਈ ਕਰੇਗੀ।ਅਖੀਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ, ਜਿਸ ਨੂੰ ਦੁਨੀਆਂ ਭਰ ਵਿੱਚ ਸਲਾਹਿਆ ਜਾ ਰਿਹਾ ਹੈ, ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896387