Home Blog Page 1660

ਸ਼ੰਭੂ ਤੋਂ ਕਿਸਾਨਾਂ ਦਾ ਵੱਡਾ ਐਲਾਨ, ਚੁੱਕਿਆ ਜਾਵੇਗਾ ਧਰਨਾਂ

0

ਚੰਡੀਗੜ੍ਹ, 20 ਮਈ: ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ। ਕਿਸਾਨਾਂ ਨੇ ਸ਼ੰਭੂ ਬੈਰੀਅਰ ਦੇ ਨਾਲ ਨਾਲ ਰੈਲਵੇ ਟਰੈਕ ‘ਤੇ ਵੀ ਧਰਨਾ ਲਗਾ ਦਿੱਤਾ ਸੀ। ਅੱਜ ਐਸ.ਕੇ.ਐਮ ਗੈਰ-ਸਿਆਸੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਉਹਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ‘ਤੇ ਲਗਾਇਆ ਗਿਆ ਧਰਨਾ ਅੱਜ ਹੀ ਚੁੱਕ ਲਿਆ ਜਾਵੇਗਾ। ਇਸ ਸਬੰਧੀ ਕਿਸਾਨ ਆਗੂ ਸੁਰਜੀਤ ਫੂਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੰਸ ਰਾਜ ਹੰਸ ਅਤੇ ਰਵਨੀਤ ਬਿੱਟੂ ਸਮੇਤ ਭਾਜਪਾ ਆਗੂਆਂ ਨੇ ਕਿਸਾਨ ਜਥੇਬੰਦੀਆਂ ਨੂੰ ਧਮਕੀ ਦਿੱਤੀ ਸੀ ਤੇ ਕਿਸਾਨ ਆਗੂਆਂ ਦੇ ਚਰਿੱਤਰ ਨੂੰ ਢਾਹ ਲਾਉਣ ਲਈ ਕਿਹਾ ਜਾ ਰਿਹਾ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ੰਭੂ ਦੀ ਸੜਕ ‘ਤੇ ਧਾਰਨਾ ਜਾਰੀ ਰੱਖਣਗੇ।

Big News: ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਹੁਣ ਇਸ ਤਰੀਕ ਨੂੰ ਹੋਣਗੀਆਂ ਛੁੱਟੀਆਂ

ਕਿਸਾਨ ਆਗੂਆਂ ਨੇ ਕਿਹਾ ਕਿ 22 ਮਈ ਨੂੰ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਚਾਰੋਂ ਅੰਦੋਲਨਕਾਰੀ ਕਿਸਾਨ ਵੱਡੀ ਗਿਣਤੀ ‘ਚ ਇਕੱਠੇ ਹੋਣਗੇ ਅਤੇ ਇਹ ਐਲਾਨ ਕੀਤਾ ਜਾਵੇਗਾ ਕਿ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਿਵੇਂ ਕਰਨਾ ਹੈ। ਜ਼ਿਕਰਯੋਗ ਹੈ ਐਮਐਸਪੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕੁਝ ਕਿਸਾਨ ਜਥੇਬੰਦੀਆਂ ਨੇ ਕਿਸਾਨ ਮਜ਼ਦੂਰ ਮੋਰਚੇ ਦਾ ਗਠਨ ਕੀਤਾ ਸੀ ਅਤੇ ਦਿੱਲੀ ਵੱਲ ਵਧੇ ਸਨ। ਪਰ ਹਰਿਆਣਾ ਸਰਕਾਰ ਨੇ ਉਹਨਾਂ ਨੂੰ ਹਰਿਆਣਾ ਚ ਐਂਟਰ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਸੀ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਹੁਣ ਵੀ ਡਟੇ ਹੋਏ ਹਨ। ਦੇਖਣਾ ਹੋਵੇਗਾ ਆਉਣ ਵਾਲੇ ਸਮੇਂ ਚ ਕਿਸਾਨ ਅੰਦੋਲਨ ਕੀ ਮੋੜ ਲੈਂਦਾ ਹੈ।

Big News: ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਹੁਣ ਇਸ ਤਰੀਕ ਨੂੰ ਹੋਣਗੀਆਂ ਛੁੱਟੀਆਂ

0

ਚੰਡੀਗੜ੍ਹ, 20 ਮਈ: ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਗਰਮੀ ਨੂੰ ਲੈ ਕੇ ਜੋ ਰੈਡ ਐਲਰਟ ਜਾਰੀ ਕੀਤਾ ਗਿਆ ਸੀ ਉਸ ਨੂੰ ਦੇਖਦੇ ਹੋਏ ਹੁਣ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ਼ਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਦੇ ਹੋਏ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ ਦਾ ਐਲਾਨ ਕੀਤਾ ਸੀ।

ਹੈਲੀਕਾਪਟਰ ਹਾਦਸੇ ਵਿੱਚ ਈਰਾਨ ਦੇ ਰਾਸ਼ਟਰਪਤੀ ਦੀ ਹੋਈ ਮੌਤ

ਮੌਸਮ ਵਿਭਾਗ ਨੇ ਪੰਜਾਬ ਦੇ ਫਾਜ਼ਿਲਕਾ,ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਇਸ ਸਾਲ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਦੱਸ ਦਈਏ ਕਿ ਪੰਜਾਬ ਵਿੱਚ 21 ਮਈ 1978 ਨੂੰ ਅੰਮ੍ਰਿਤਸਰ ਵਿੱਚ 47.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ ਤੇ ਐਤਕੀ ਇਹ ਰਿਕਾਰਡ ਟੁੱਟਣ ਦੀ ਪੂਰੀ ਉਮੀਦ ਹੈ। ਬੀਤੇ ਦਿਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ ਤਾਪਮਾਨ 46.3 ਡਿਗਰੀ ਪਠਾਨਕੋਟ ਵਿੱਚ 45.5 ਡਿਗਰੀ ਪਟਿਆਲਾ ਵਿੱਚ 45 ਅਤੇ ਲੁਧਿਆਣਾ ਵਿੱਚ 44.2 ਡਿਗਰੀ ਦਰਜ ਕੀਤਾ ਗਿਆ ਸੀ।

ਹੈਲੀਕਾਪਟਰ ਹਾਦਸੇ ਵਿੱਚ ਈਰਾਨ ਦੇ ਰਾਸ਼ਟਰਪਤੀ ਦੀ ਹੋਈ ਮੌਤ

ਵਿਦੇਸ਼ ਮੰਤਰੀ ਗਵਰਨਰ ਸਹਿਤ ਨੌ ਹੋਰ ਜਣਿਆਂ ਦੀ ਵੀ ਗਈ ਜਾਨ

ਤਹਿਰਾਨ, 20 ਮਈ: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਇਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਹੈ। ਇਸ ਹਾਦਸੇ ਦੇ ਵਿੱਚ ਇਰਾਨ ਦੇ ਵਿਦੇਸ਼ ਮੰਤਰੀ ਅਤੇ ਇੱਕ ਸੂਬੇ ਦੇ ਗਵਰਨਰ ਤੋਂ ਇਲਾਵਾ ਨੌ ਹੋਰ ਜਣੇ ਵੀ ਸਵਾਰ ਸਨ, ਜਿਨਾਂ ਸਾਰਿਆਂ ਦੇ ਮਾਰੇ ਜਾਣ ਬਾਰੇ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਈਰਾਨ ਦੇ ਪੂਰਬੀ ਇਲਾਕੇ ਵਿੱਚ ਵਾਪਰਿਆ ਹੈ, ਜਿੱਥੇ ਕਿ ਈਰਾਨ ਦੇ ਰਾਸ਼ਟਰਪਤੀ ਅਜਰਬਾਈਜਾਨ ਵਿੱਚੋਂ ਵਾਪਸ ਆ ਰਹੇ ਸਨ।

ਭਗਵੰਤ ਮਾਨ ਨੇ ਫ਼ਰੀਦਕੋਟ ‘ਚ ਮੁੜ ਕਰਮਜੀਤ ਅਨਮੋਲ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਖਬਰਾਂ ਦੇ ਮੁਤਾਬਕ ਇਸ ਹੈਲੀਕਾਪਟਰ ਵਿੱਚ ਰਾਸ਼ਟਰਪਤੀ ਦੇ ਨਾਲ ਇਰਾਨ ਦੇ ਵਿਦੇਸ਼ ਮੰਤਰੀ ਹੁਸੈਨ ਆਮੀਰ ਅਬਦੁੱਲਾਯਾਨ ਤੇ ਪੂਰਬੀ ਅਜ਼ਰਬਾਈਜਾਨ ਦੇ ਗਵਰਨਰ ਮਲਿਕ ਰਹਿਮਤੀ ਵੀ ਮੌਜੂਦ ਸਨ। ਬੀਤੇ ਕੱਲ ਐਤਵਾਰ ਤੋਂ ਲਾਪਤਾ ਹੋਏ ਇਸ ਹੈਲੀਕਾਪਟਰ ਦੀ ਤਲਾਸ਼ ਲਈ ਮੁਹਿੰਮ ਜੰਗੀ ਪੱਧਰ’ਤੇ ਜਾਰੀ ਸੀ। ਪਰ ਮੌਸਮ ਦੀ ਸਥਿਤੀ ਨੇ ਹਵਾਈ ਖੋਜ ਨੂੰ ਮੁਸ਼ਕਿਲ ਬਣਾਇਆ ਹੋਇਆ ਸੀ।

ਭਗਵੰਤ ਮਾਨ ਨੇ ਫ਼ਰੀਦਕੋਟ ‘ਚ ਮੁੜ ਕਰਮਜੀਤ ਅਨਮੋਲ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

0

ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

ਫ਼ਰੀਦਕੋਟ, 20 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਮਸ਼ਹੂਰ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੈਤੋ ਅਤੇ ਮੋਗਾ ਵਿੱਚ ਕਰਮਜੀਤ ਅਨਮੋਲ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਫ਼ਰੀਦਕੋਟ ਦੇ ਲੋਕਾਂ ਨੂੰ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਵਿੱਚ ਆਏ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਤੁਹਾਡਾ ਪਿਆਰ ਤੇ ਸਹਿਯੋਗ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਦੂਜੀਆਂ ਪਾਰਟੀਆਂ ‘ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ ਕਿ ਮੇਰੇ ‘ਤੇ ਹਰ ਰੋਜ਼ ਪਿਆਰ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਂਦੀ ਹੈ, ਜਦਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨਾਲ ਹੱਥ ਮਿਲਾਉਣ ਤੋਂ ਬਾਅਦ ਲੋਕ ਆਪਣੀ ਉਂਗਲਾਂ ਗਿਣਦੇ ਹਨ ਕਿ ਸਭ ਕੁਝ ਸੁਰੱਖਿਅਤ ਹੈ ਜਾਂ ਨਹੀਂ।ਕਰਮਜੀਤ ਅਨਮੋਲ ਨਾਲ ਆਪਣੇ ਰਿਸ਼ਤੇ ‘ਤੇ ਮਾਨ ਨੇ ਕਿਹਾ ਕਿ ਕਰਮਜੀਤ ਮੇਰਾ ਛੋਟਾ ਭਰਾ ਅਤੇ ਬਚਪਨ ਦਾ ਦੋਸਤ ਹੈ। ਅਸੀਂ ਦੋਵੇਂ ਇਕੱਠੇ ਪੜ੍ਹਦੇ ਸੀ। ਮਿਲ ਕੇ ਕਲਾਕਾਰੀ ਵਿੱਚ ਅੱਗੇ ਵਧੇ। ਉਨ੍ਹਾਂ ਕਿਹਾ ਕਿ ਕਰਮਜੀਤ ਜੋ ਕਿ ਬਹੁਤ ਹੀ ਗ਼ਰੀਬ ਪਰਿਵਾਰ ਵਿੱਚੋਂ ਹੈ, ਆਪਣੀ ਮਿਹਨਤ ਅਤੇ ਲਗਨ ਸਦਕਾ ਇੱਥੇ ਪੁੱਜਿਆ ਹੈ।

ਵੱਧਦੀ ਗਰਮੀ ਨੇ ਲੋਕਾਂ ਦੀ ਕਰਾਈ ਹਾਇ-ਤੋਬਾ, ਰੈਡ ਅਲਰਟ ਜਾਰੀ

ਉਸ ਨੂੰ ਜਿਤਾਓ, ਉਹ ਤੁਹਾਡੇ ਦੁੱਖ-ਦਰਦ ਨੂੰ ਸਮਝੇਗਾ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਏਗਾ।ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਵੋਟਾਂ ਨਹੀਂ ਮੰਗਦੇ। ਅਸੀਂ ਆਪਣੀ ਸਰਕਾਰ ਦੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਾਂ। ਅਸੀਂ ਪਿਛਲੇ ਦੋ ਸਾਲਾਂ ਵਿੱਚ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। 830 ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਕੂਲ ਆਫ਼ ਐਮਿਨੈਂਸ ਬਣਾਏ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਲੋੜੀਂਦੀ ਬਿਜਲੀ ਦਿੱਤੀ ਗਈ ਅਤੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਗਈ। ਇਸ ਵਾਰ ਕਿਸਾਨਾਂ ਨੂੰ ਜਨਰੇਟਰਾਂ ਲਈ ਡੀਜ਼ਲ ਖਰੀਦਣ ਦੀ ਲੋੜ ਨਹੀਂ ਪਵੇਗੀ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰੋਡ ਸ਼ੋਅ ‘ਚ ਆਏ ਹਜ਼ਾਰਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਹੀ ਕਰਾਂਗਾ ਫ਼ਰੀਦਕੋਟ ਦੇ ਵਿਕਾਸ ਲਈ ਕੰਮ ਕਰਾਂਗਾ। ਮੈਂ ਇਸ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਉਠਾਵਾਂਗਾ ਅਤੇ ਉਨ੍ਹਾਂ ਦਾ ਹੱਲ ਕਰਾਂਗਾ।

ਵੱਧਦੀ ਗਰਮੀ ਨੇ ਲੋਕਾਂ ਦੀ ਕਰਾਈ ਹਾਇ-ਤੋਬਾ, ਰੈਡ ਅਲਰਟ ਜਾਰੀ

0

ਚੰਡੀਗੜ੍ਹ, 20 ਮਈ: ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਦੀ ਹਾਇ-ਤੋਬਾ ਬਾਅਦ ਕਰਾ ਰੱਖੀ ਹੈ। ਦਿਨ ਚੜਦਿਆਂ ਹੀ ਲੋਕਾਂ ਨੂੰ ਤਿੱਖੀ ਧੁੱਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਜੇਕਰ ਗੱਲ ਕਰੀਏ ਮੌਸਮ ਵਿਭਾਗ ਦੀ ਤਾਂ ਪੰਜਾਬ ਦੇ ਨਾਲ ਨਾਲ ਉੱਤਰੀ ਭਾਰਤ ਦੇ ਕਈ ਰਾਜਾ ਵਿੱਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਰੈਡ ਅਲਰਟ ਜਾਰੀ ਕੀਤਾ ਹੈ। ਉਥੇ ਹੀ ਦੂਜੇ ਪਾਸੇ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਤਿਆਰੀ ਕਰ ਲਈ ਹੈ। ਦੱਸ ਦਈਏ ਕਿ ਪੰਜਾਬ ‘ਚ 21 ਮਈ 1978 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 47.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ ਤੇ ਐਤਕੀ ਇਹ ਰਿਕਾਰਡ ਟੁੱਟਣ ਦੀ ਪੂਰੀ ਉਮੀਦ ਹੈ।

ਪੰਜਾਬ ਫੇਰੀ ਦੌਰਾਨ PM ਮੋਦੀ ਦਾ ਕਿਸਾਨ ਕਰਨਗੇ ਵਿਰੋਧ ! ਰਣਨੀਤੀ ਲਈ ਸੱਦੀ ਮੀਟਿੰਗ

ਬੀਤੇ ਦਿਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ ਤਾਪਮਾਨ 46.3 ਡਿਗਰੀ, ਪਠਾਨਕੋਟ ਵਿੱਚ 45.5 ਡਿਗਰੀ, ਪਟਿਆਲਾ ਵਿੱਚ 45 ਅਤੇ ਲੁਧਿਆਣਾ ਵਿੱਚ 44.2 ਡਿਗਰੀ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਸੀ। ਹੁਣ ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰੇ 12 ਵਜੇ ਤੱਕ ਹੀ ਲੱਗਣਗੇ। ਇਸ ਤੋਂ ਇਲਾਵਾ ਇੱਕ ਜੂਨ ਤੋਂ ਲੈ ਕੇ 30 ਜੂਨ ਤੱਕ ਸਰਕਾਰ ਨੇ ਪਹਿਲਾ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ।

ਪੰਜਾਬ ਫੇਰੀ ਦੌਰਾਨ PM ਮੋਦੀ ਦਾ ਕਿਸਾਨ ਕਰਨਗੇ ਵਿਰੋਧ ! ਰਣਨੀਤੀ ਲਈ ਸੱਦੀ ਮੀਟਿੰਗ

0

ਚੰਡੀਗੜ੍ਹ, 20 ਮਈ: ਜਿੱਥੇ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ ਉਥੇ ਹੀ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੀ ਹਰਕਤ ‘ਚ ਆ ਗਈਆਂ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਅਤੇ 24 ਮਈ ਨੂੰ ਗੁਰਦਾਸਪੁਰ ਤੇ ਜਲੰਧਰ ਵਿੱਚ ਚੋਣ ਪ੍ਰਚਾਰ ਕਰਨਗੇ। ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨ ਲਈ ਰਣਨੀਤੀ ਉਲੀਕਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਭਲਕੇ ਜਗਰਾਉਂ ਵਿਖੇ ਹੋ ਰਹੇ ਕਿਸਾਨ ਮਹਾ ਪੰਚਾਇਤ ਦੌਰਾਨ ਵੀ ਇਸ ਮਾਮਲੇ ਤੇ ਕਿਸਾਨ ਜਥੇਬੰਦੀਆਂ ਕੋਈ ਵੱਡਾ ਫੈਸਲਾ ਲੈ ਸਕਦੀਆਂ ਹਨ ਜਿਸ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦਾ ਖੁਫੀਆ ਤੰਤਰ ਵੀ ਹਰਕਤ ਵਿੱਚ ਆ ਗਿਆ ਹੈ। ਦੱਸਣਾ ਬਣਦਾ ਹੈ ਕਿ ਪਹਿਲਾਂ ਵੀ ਸੰਯੁਕਤ ਕਿਸਾਨ ਮੋਰਚੇ ਨੇ ਪਹਿਲਾ ਹੀ ਐਲਾਨ ਕੀਤਾ ਹੋਇਆ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀਆਂ ਚੋਣ ਰੈਲੀਆਂ ਦਾ ਵੱਡੇ ਪੱਧਰ ‘ਤੇ ਵਿਰੋਧ ਕਰਨਗੀਆਂ।

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਦੀ ਵੋਟਿੰਗ ਅੱਜ

ਉਂਝ ਕਿਸਾਨਾਂ ਵੱਲੋਂ ਪਹਿਲਾਂ ਹੀ ਭਾਜਪਾ ਉਮੀਦਵਾਰ ਦੀਆਂ ਰੈਲੀਆਂ ਦਾ ਬਾਈਕਾਟ ਕੀਤਾ ਹੋਇਆ ਹੈ। ਪਿੰਡਾਂ ਵਿੱਚ ਆ ਰਹੇ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਨੂੰ ਵੱਡੇ ਪੱਧਰ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਜੇਕਰ ਗੱਲ ਕਰੀ ਜਾਵੇ ਪੰਜਾਬ ਪੁਲਿਸ ਦੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਰੈਲੀਆਂ ਉਨ੍ਹਾਂ ਲਈ ਇੱਕ ਵੱਖਰਾ ਟਾਸਕ ਬਣ ਗਿਆ ਹੈ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਦੇ ਰਸਤੇ ਤੋਂ ਵਾਪਸ ਮੁੜੇ ਸਨ ਕਿਉਂਕਿ ਕਿਸਾਨਾਂ ਵੱਲੋਂ ਉੱਥੇ ਧਰਨਾ ਲਾਇਆ ਗਿਆ ਸੀ। ਹੁਣ ਦੇਖਣਾ ਬਣਦਾ ਕਿ ਇਸ ਵਾਰ ਵੀ ਕਿਸਾਨਾਂ ਵੱਲੋਂ ਪੀਐਮ ਮੋਦੀ ਦੀ ਆਮਦ ਮੌਕੇ ਕਿਸ ਤਰ੍ਹਾਂ ਵਿਰੋਧ ਜਤਾਇਆ ਜਾਂਦਾ ਹੈ ।

ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਦੀ ਵੋਟਿੰਗ ਅੱਜ

ਨਵੀਂ ਦਿੱਲੀ, 20 ਮਈ: ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਅੱਜ 6 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 49 ਸੀਟਾਂ ਤੇ ਵੋਟਿੰਗ ਹੋਣ ਜਾ ਰਹੀ ਹੈ। ਹੁਣ ਤੱਕ 543 ਲੋਕ ਸਭਾ ਸੀਟਾਂ ਦੇ ਚੌਥੇ ਗੇੜ ‘ਚ 380 ਸੀਟਾਂ ਤੇ ਵੋਟਿੰਗ ਹੋ ਚੁੱਕੀ ਹੈ ਤੇ ਅੱਜ ਕੁੱਲ 429 ਸੀਟਾਂ ਤੇ ਵੋਟਿੰਗ ਪੂਰੀ ਹੋ ਜਾਵੇਗੀ, ਬਾਕੀ ਦੋ ਪੜਾਵਾਂ ਵਿੱਚ 114 ਸੀਟਾਂ ਤੇ ਵੋਟਿੰਗ ਹੋਵੇਗੀ। ਵੋਟਿੰਗ ਦੌਰਾਨ ਵੋਟਰ 6 ਸੂਬਿਆਂ-ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਮਹਾਰਾਸ਼ਟਰ, ਓਡੀਸ਼ਾ, ਝਾਰਖੰਡ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਤੇ ਲੱਦਾਖ ਦੇ ਕੁੱਲ 49 ਸੀਟਾਂ ’ਤੇ ਵੋਟਾਂ ਪੈਣਗੀਆਂ। ਜਿਨ੍ਹਾਂ ਸੀਟਾਂ ’ਤੇ ਵੋਟਿੰਗ ਹੋ ਰਹੀ ਹੈ, ਉਨ੍ਹਾਂ ’ਚ ਉੱਤਰ ਪ੍ਰਦੇਸ਼ ਦੀਆਂ 14, ਮਹਾਰਾਸ਼ਟਰ ਦੀਆਂ 13, ਪੱਛਮੀ ਬੰਗਾਲ ਦੀਆਂ 7 ਅਤੇ ਬਿਹਾਰ ਤੇ ਓਡਿਸ਼ਾ ਦੀਆਂ 5-5 ਸੀਟਾਂ ਸ਼ਾਮਲ ਹਨ।

ਸੋਸ਼ਲ ਮੀਡੀਆ ‘ਤੇ ਪ੍ਰਗਟ ਹੋਏ ਮਨਪ੍ਰੀਤ ਬਾਦਲ, ਸਮਰਥਕਾਂ ਨੂੰ ਭਾਜਪਾ ਦੇ ਹੱਕ ਵਿੱਚ ਭੁਗਤਣ ਦੀ ਕੀਤੀ ਅਪੀਲ

ਇਸ ਤੋਂ ਇਲਾਵਾ ਇਸੇ ਪੜਾਅ ’ਚ ਝਾਰਖੰਡ ਦੀਆਂ 3 ਤੇ ਜੰਮੂ-ਕਸ਼ਮੀਰ ਤੇ ਲੱਦਾਖ ਦੀ 1-1 ਸੀਟ ’ਤੇ ਵੀ ਵੋਟਿੰਗ ਹੋਣੀ ਹੈ। ਚੋਣ ਕਮਿਸ਼ਨ ਮੁਤਾਬਕ ਪੰਜਵੇਂ ਪੜਾਅ ਦੀਆਂ ਚੋਣਾਂ ਵਿੱਚ 695 ਉਮੀਦਵਾਰ ਮੈਦਾਨ ਵਿੱਚ ਹਨ। ਇਹਨਾਂ ਵਿੱਚੋਂ 613 ਪੁਰਸ਼ ਅਤੇ 82 ਮਹਿਲਾ ਉਮੀਦਵਾਰ ਹਨ। ਪਜਵੀ ਪੜਾਅ ਦੀ ਵੋਟਿੰਗ ਵਿੱਚ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ, ਪੀਯੂਸ਼ ਗੋਇਲ ਸਮੇਤ 9 ਕੇਂਦਰੀ ਮੰਤਰੀ ਚੋਣ ਮੈਦਾਨ ਵਿੱਚ ਹਨ। ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਰਾਏਬਰੇਲੀ ਤੋਂ ਚੋਣ ਲੜ ਰਹੇ ਹਨ। ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ ਤੇ ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਸੋਸ਼ਲ ਮੀਡੀਆ ‘ਤੇ ਪ੍ਰਗਟ ਹੋਏ ਮਨਪ੍ਰੀਤ ਬਾਦਲ, ਸਮਰਥਕਾਂ ਨੂੰ ਭਾਜਪਾ ਦੇ ਹੱਕ ਵਿੱਚ ਭੁਗਤਣ ਦੀ ਕੀਤੀ ਅਪੀਲ

0

ਬਠਿੰਡਾ, 19 ਮਈ: ਪਿਛਲੇ ਲੰਬੇ ਸਮੇਂ ਤੋਂ ‘ਦਿਲ’ ਦੀ ਬਿਮਾਰੀ ਤੋਂ ਪੀੜਤ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਹੁਣ ਸੋਸ਼ਲ ਮੀਡੀਆ ‘ਤੇ ਐਕਟਿਵ ਹੋਏ ਹਨ। ਉਹਨਾਂ ਆਪਣੇ ਸਮਰਥਕਾਂ ਨੂੰ ਭਾਜਪਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਪਣੇ ਪੁਰਾਣੇ ਲਹਿਜੇ, ਜਿਸ ਦੇ ਵਿੱਚ ਉਹ ਕਦੇ ਰਾਹੁਲ ਗਾਂਧੀ ਤਰੀਫ਼ ਕਰਦੇ ਰਹੇ ਸਨ, ਹੁਣ ਉਸ ਤੋਂ ਵੀ ਦੁੱਗਣੀ ਪ੍ਰਸੰਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੀਤੀ ਹੈ। ਕਰੀਬ ਸਵਾ ਚਾਰ ਮਿੰਟ ਦੀ ਇਸ ਵੀਡੀਓ ਵਿੱਚ ਉਨ੍ਹਾਂ ਕੁਝ ਸਿਆਸੀ ਲੀਡਰਾਂ ਦੇ ਨਾਲ ਨਾਲ ਪੱਤਰਕਾਰਾਂ ‘ਤੇ ਵੀ ਤੰਜ ਕਸੇ ਹਨ, ਜਿਨਾਂ ਵੱਲੋਂ ਚੋਣਾਂ ਦੇ ਇਸ ਮੌਸਮ ਵਿੱਚ ਸਾਬਕਾ ਵਿੱਤ ਮੰਤਰੀ ਦੁਆਰਾ ਧਾਰੀ ਰਹੱਸਮਈ ਚੁੱਪੀ ‘ਤੇ ਸਵਾਲ ਚੁੱਕੇ ਸਨ।

ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ

ਗੌਰਤਲਬ ਹੈ ਕਿ ਵੋਟਾਂ ਦੇ ਚੱਲ ਰਹੇ ਇਸ ਮਹਾਂ ਯੁੱਧ ਦੇ ਵਿੱਚ ਉਨ੍ਹਾਂ ਵੱਲੋਂ ਧਾਰੀ ਚੁੱਪ ‘ਤੇ ਵੱਖੋ ਵੱਖ ਪ੍ਰਤੀਕਰਮ ਆ ਰਹੇ ਸਨ। ਇਸ ਤੋਂ ਇਲਾਵਾ ਮਨਪ੍ਰੀਤ ਦੀ ਇਸ ਚੁੱਪੀ ‘ਤੇ ਖੁਦ ਉਨ੍ਹਾਂ ਦੀ ਪਾਰਟੀ ਦੇ ਹੀ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਵੀ ਇੱਕ ਪੱਤਰ ਲਿਖਿਆ ਗਿਆ ਸੀ ਜੋ ਕਿ ਲਗਭਗ ਸਾਰੇ ਅਖਬਾਰਾਂ ਦੀਆਂ ਸੁਰਖੀਆਂ ਦਾ ਸ਼ਿੰਗਾਰ ਬਣਿਆ ਸੀ। ਇਸੇ ਤਰ੍ਹਾਂ ਮਨਪ੍ਰੀਤ ਬਾਦਲ ਦੇ ਹਿਮਾਇਤੀਆਂ ਦੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਵੱਧ ਰਹੀਆਂ ਨਜ਼ਦੀਕੀਆਂ ਦੇ ਚੱਲਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਵੀ ਇੱਕ ਸਖਤ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੇ ਵਿੱਚ ਉਹਨਾਂ ਸਪਸ਼ਟ ਤੌਰ ‘ਤੇ ਸਾਬਕਾ ਵਿੱਤ ਮੰਤਰੀ ਨੂੰ ਪੁੱਛਿਆ ਸੀ ਕਿ ਉਹ ਭਾਜਪਾ ਦੇ ਵਿੱਚ ਹਨ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ?

ਬਠਿੰਡਾ ‘ਚ ਆਪ ਨੂੰ ਮਿਲਿਆ ਹੁਲਾਰਾ, ਸਾਬਕਾ ਯੂਥ ਕਾਂਗਰਸ ਪ੍ਰਧਾਨ ਨੇ ਚੁੱਕਿਆ ਝਾੜੂ

ਹਾਲਾਂਕਿ ਮਨਪ੍ਰੀਤ ਬਾਦਲ ਨੇ ਨਾ ਹੀ ਸਰੂਪ ਸਿੰਗਲਾ ਅਤੇ ਨਾ ਹੀ ਜੀਤ ਮਹਿੰਦਰ ਦੇ ਬਿਆਨ ਉਪਰ ਕੋਈ ਪ੍ਰਤੀਕਰਮ ਦਿੱਤਾ ਹੈ। ਪ੍ਰੰਤੂ ਅੱਜ ਸ਼ਾਮ ਜਾਰੀ ਇੱਕ ਵੀਡੀਓ ਦੇ ਵਿੱਚ ਮਨਪ੍ਰੀਤ ਬਾਦਲ ਨੇ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਦੀ ਜੋੜੀ ਵੀ ਰੱਜ ਕੇ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਜੇਕਰ ਮੇਰੇ ਵਤਨ ਨੂੰ ਕੋਈ ਇੱਜਤ ਦਿਵਾ ਸਕਦਾ ਹੈ ਤਾਂ ਉਹ ਹੈ ਭਾਜਪਾ ਤੇ ਮੋਦੀ-ਅਮਿਤ ਸਾਹ ਦੀ ਜੋੜੀ, ਜਿਨ੍ਹਾਂ ਦੇ 10 ਸਾਲਾਂ ਦੇ ਕਾਰਜ ਕਾਲ ਦੌਰਾਨ ਭਾਰਤ ਦੇਸ਼ ਨੇ ਬਹੁਤ ਤਰੱਕੀ ਕੀਤੀ। ਉਹਨਾਂ ਸ਼ਾਇਰੋ-ਸ਼ਾਇਰੀ ਅੰਦਾਜ਼ ਵਿੱਚ ਕਿਹਾ ਕਿ ਇਹ ਕਮਲ ਦਾ ਫੁੱਲ ਤਾਂ ਹੁਣ ਖਿੜ ਕੇ ਰਹੇਗਾ। ਉਹਨਾਂ ਇਹ ਵੀ ਦਾਅਵਾ ਕੀਤਾ ਕਿ ਜੇਕਰ ਪੰਜਾਬ ਨੂੰ ਕੋਈ ਸਿਆਸੀ ਜਮਾਤ ਮੌਜੂਦਾ ਹਾਲਾਤਾਂ ਵਿੱਚੋਂ ਕੱਢ ਸਕਦੀ ਹੈ ਤਾਂ ਉਹ ਸਿਰਫ ਭਾਜਪਾ ਹੀ ਹੈ । ਮਨਪ੍ਰੀਤ ਨੇ ਆਪਣੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦੀ ਬਿਮਾਰੀ ਠੀਕ ਹੋਣ ਉਡੀਕ ਨਾ ਕਰਨ ਤੇ ਉਹ ਭਾਜਪਾ ਲਈ ਡੱਟ ਜਾਣ।

ਜਾਖੜ ਦਾ ਦਾਅਵਾ: ਕੇਂਦਰ ਦੇ ਫੰਡਾਂ ਨਾਲ ਪੰਜਾਬ ‘ਚ ਹੋਏ ਵਿਕਾਸ ਕੰਮ

ਦੱਸਣਾ ਬਣਦਾ ਹੈ ਕਿ ਇਸ ਚੁੱਪੀ ਦੇ ਕਾਰਨ ਮਨਪ੍ਰੀਤ ਸਿੰਘ ਬਾਦਲ ਦੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਣ ਦੀਆਂ ਚਰਚਾਵਾਂ ਦਾ ਦੌਰ ਵੀ ਗਰਮ ਰਿਹਾ ਤੇ ਇਸ ਦੌਰਾਨ ਕੁੱਝ ਨਜ਼ਦੀਕੀਆਂ ਦੇ ਤੱਕੜੀ ਵਿੱਚ ਤੁਲ ਜਾਣ ਕਾਰਨ ਇੰਨ੍ਹਾਂ ਅਫਵਾਹਾਂ ਨੂੰ ਹੋਰ ਬਲ ਮਿਲਿਆ ਸੀ। ਖੈਰ ਹੁਣ ਮਨਪ੍ਰੀਤ ਦੇ ਹੁਕਮਾਂ ਤੋਂ ਬਾਅਦ ਇਹਨਾਂ ਨੂੰ ਚਾਹੁਣ ਵਾਲੇ ਕਿੰਨੇ ਕੁ ਆਗੂ ਖੁੱਲ ਕੇ ਕਮਲ ਦਾ ਫੁੱਲ ਖਿੜਾਉਂਦੇ ਹਨ, ਇਹ ਤਾਂ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੂ ਪਰੰਤੂ ਉਹਨਾਂ ਦੇ ਇਸ ਬਿਆਨ ਤੋਂ ਬਾਅਦ ਇਧਰ ਉਧਰ ਜਾਣ ਦੀਆਂ ਅਫਵਾਹਾਂ ‘ਤੇ ਇੱਕ ਵਾਰ ਰੋਕ ਜਰੂਰ ਲੱਗ ਗਈ ਹੈ।

 

ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ

ਲੋਕਾਂ ਨੂੰ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਤੇ ਆਪ ਨੇ ਕੀ ਕੀਤਾ, ਉਸਦੀ ਤੁਲਨਾ ਜ਼ਰੂਰ ਕਰੋ

ਸ੍ਰੀ ਮੁਕਤਸਰ ਸਾਹਿਬ,/ਫਰੀਦਕੋਟ/ਬਠਿੰਡਾ, 19 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਆਧਾਰਿਤ ਪਾਰਟੀਆਂ ਨੂੰ ਰੱਦ ਕਰਨ ਜੋ ਲੋਕਾਂ ਨੂੰ ਜਾਤੀਵਾਦੀ ਤੇ ਫਿਰਕੂ ਲੀਹਾਂ ’ਤੇ ਵੰਡਣਾ ਚਾਹੁੰਦੀਆਂ ਹਨ ਤੇ ਉਹਨਾਂ ਨੇ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਉਹਨਾਂ ਦੇ ਹੱਕਾਂ ਵਾਸਤੇ ਸੰਘਰਸ਼ ਕਰ ਰਹੀ ਹੈ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ ਤੇ ਕੋਟਕਪੁਰਾ ਵਿਚ ਫਰੀਦਕੋਟ ਹਲਕੇ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਦੇ ਹੱਕ ਵਿਚ ਭਰਵੀਂਆਂ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਪੰਜਾਬ ਚੁਰਸਤੇ ’ਤੇ ਹੈ। ਇਕ ਪਾਸੇ ਦਿੱਲੀ ਆਧਾਰਿਤ ਪਾਰਟੀਆਂ ਹਨ ਜਿਹਨਾਂ ਨੇ ਹਮੇਸ਼ਾ ਸੂਬੇ ਦੀ ਲੁੱਟ ਕੀਤੀ ਅਤੇ ਪੰਜਾਬੀਆਂ ਨੂੰ ਉਹਨਾਂ ਦੇ ਵਾਜਬ ਹੱਕ ਦੇਣ ਤੋਂ ਨਾਂਹ ਕੀਤੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਐਮ ਐਸ ਪੀ ਨੂੰ ਕਾਨੂੰਨ ਗਰੰਟੀ ਦਾ ਰੂਪ ਦੇਣ, ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕਰਨ ਤੇ ਇਸਦੀ ਧਾਰਮਿਕ ਖੁਦਮੁਖ਼ਤਿਆਰੀ ਦੀ ਰਾਖੀ ਕਰਨ ਦੀ ਵਕਾਲਤ ਕੀਤੀ ਹੈ।

ਬਠਿੰਡਾ ‘ਚ ਆਪ ਨੂੰ ਮਿਲਿਆ ਹੁਲਾਰਾ, ਸਾਬਕਾ ਯੂਥ ਕਾਂਗਰਸ ਪ੍ਰਧਾਨ ਨੇ ਚੁੱਕਿਆ ਝਾੜੂ

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਸਰਕਾਰ ਨੇ ਜੋ ਕੀਤਾ, ਉਸਦੀ ਤੁਲਨਾ ਕਾਂਗਰਸ ਤੇ ਆਪ ਨਾਲ ਕਰੋ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਨੇ ਤੁਹਾਡੇ ਨਾਲ ਧੋਖਾ ਕੀਤਾ ਹੈ। ਉਹਨਾਂ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ, ਨਸ਼ੇ ਖ਼ਤਮ ਕਰਨ, 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਅਤੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਰਗੇ ਵਾਅਦੇ ਪੂਰੇ ਨਹੀਂ ਕੀਤੇ।ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਨੇ ਕਿਸਾਨ ਪੱਖੀ ਤੇ ਗਰੀਬ ਪੱਖੀ ਕਦਮ ਚੁੱਕੇ ਹਾਲਾਂਕਿ ਇਹਨਾਂ ਦਾ ਵਾਅਦਾ ਵੀ ਨਹੀਂ ਕੀਤਾ ਸੀ। ਅਸੀਂ ਕਿਸਾਨਾਂ ਲਈ ਮੁਫਤ ਬਿਜਲੀ ਦੀ ਸ਼ੁਰੂਆਤ ਕੀਤੀ। ਅਸੀਂ ਆਟਾ ਦਾਲ, ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ।

ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਚੈਕਿੰਗ

ਆਪ ਸਰਕਾਰ ਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿੱਤਾਂ ਖਿਲਾਫ ਕੰਮ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੇ ਹੁਣ ਤੱਕ ਪੰਜਾਬ ਵਿਚ ਇਕ ਵੀ ਪ੍ਰਾਜੈਕਟ ਨਹੀਂ ਲਿਆਂਦਾ। ਉਹਨਾਂ ਕਿਹਾ ਕਿ ਬਜਾਏ ਪੰਜਾਬ ਵਿਚ ਨਿਵੇਸ਼ ਕਰਵਾਉਣ ਦੇ ਇਹ ਪੰਜਾਬ ਤੋਂ ਉਦਯੋਗ ਦੂਜੇ ਰਾਜਾਂ ਵਿਚ ਜਾਣ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਥਰਮਲ ਪਲਾਂਟ ਲਗਵਾ ਕੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਇਥੇ ਏਮਜ਼ ਵਰਗੀਆਂ ਵਿਸ਼ਵ ਪੱਧਰੀ ਸਹੂਲਤਾਂ ਲਿਆਂਦੀਆਂ ਤੇ ਸੜਕਾਂ ਨੂੰ ਚਹੁੰ ਤੇ ਛੇ ਮਾਰਗੀ ਕੀਤਾ ਤੇ ਹਵਾਈ ਅੱਡੇ ਸਥਾਪਿਤ ਕੀਤੇ।ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ 1984 ਦਾ ਦਿਨ ਯਾਦ ਰੱਖਣ ਜਿਸ ਦਿਨ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਨੇ ਤੋਪਾਂ ਤੇ ਟੈਂਕਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਤੇ ਇਸੇ ਦਿਨ ਇਸ ਸਾਲ ਵੋਟਾਂ ਪੈਣਗੀਆਂ ਹਨ। ਉਹਨਾਂ ਕਿਹਾ ਕਿ ਇਸ ਹਮਲੇ ਪਿਛੋਂ ਸਿੱਖਾਂ ਦਾ ਦੇਸ਼ ਭਰ ਵਿਚ ਕਤਲੇਆਮ ਕਰਵਾਇਆ ਗਿਆ।

ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਦਾਰ ਹਰਜਿੰਦਰ ਸਿੰਘ ਹਿੰਦਾ ਦੀ ਹਮਾਇਤ ਕਰਨ ਜਿਹਨਾਂ ਨੂੰ ਰਾਮਪੁਰਾ ਫੂਲ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਸੀਨੀਅਰ ਆਗੂ ਹਰਿੰਦਰ ਸਿੰਘ ਹਿੰਦਾ,ਸਰਦਾਰ ਬਲਕਾਰ ਸਿੰਘ ਬਰਾੜ, ਹਰਦੀਪ ਸਿੰਘ ਡਿੰਪੀ ਢਿੱਲੋਂ, ਸੂਬਾ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਮੋਹਿਤ ਗੁਪਤਾ, ਯਾਦਵਿੰਦਰ ਸਿੰਘ ਯਾਦੀ ਅਤੇ ਗੁਰਚੇਤ ਸਿੰਘ ਬਰਗਾੜੀ ਨੇ ਵੀ ਇਕੱਠਾਂ ਨੂੰ ਸੰਬੋਧਨ ਕੀਤਾ।

ਬਠਿੰਡਾ ‘ਚ ਆਪ ਨੂੰ ਮਿਲਿਆ ਹੁਲਾਰਾ, ਸਾਬਕਾ ਯੂਥ ਕਾਂਗਰਸ ਪ੍ਰਧਾਨ ਨੇ ਚੁੱਕਿਆ ਝਾੜੂ

ਬਠਿੰਡਾ, 19 ਮਈ: ਬਠਿੰਡਾ ਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਆਪਣੇ ਸਾਥੀਆਂ ਦੇ ਨਾਲ ਪਾਰਟੀ ਵਿੱਚ ਸ਼ਾਮਿਲ ਹੋ ਗਏ। ਬਠਿੰਡਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਸਥਾਨਕ ਦੁਸ਼ਹਿਰਾ ਗਰਾਊਂਡ ਵਿਖੇ ਰੱਖੀ ਇੱਕ ਵੱਡੀ ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਆਸ਼ੂ ਠਾਕਰ ਨੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

 

ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਫੜ੍ਹਿਆ ‘ਆਪ’ ਪਾਰਟੀ ਦਾ ਪਲ੍ਹਾਂ

ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਬਠਿੰਡਾ ਲੋਕ ਸਭਾ ਹਲਕੇ ਤੋਂ ਆਪ ਉਮੀਦਵਾਰ ਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਸ਼ੂ ਠਾਕਰ ਤੇ ਉਹਨਾਂ ਦੇ ਸਾਥੀਆਂ ਦਾ ਪਾਰਟੀ ਦੇ ਚਿੰਨ੍ਹ ਵਾਲਾ ਸਿਰੋਪਾ ਪਾ ਕੇ ਸਵਾਗਤ ਕੀਤਾ। ਜਥੇਦਾਰ ਖੁੱਡੀਆਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਇਹਨਾਂ ਨੌਜਵਾਨ ਆਗੂਆ ਨੂੰ ਭਰੋਸਾ ਦਵਾਇਆ ਕਿ ਉਹਨਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ।

ਆਪ ਨੇ ‘ਭਾਜਪਾ’ ਦਫ਼ਤਰ ਵੱਲ ਕੀਤਾ ਕੂਚ, ਪੁਲਿਸ ਨੇ ਲਗਾਈਆਂ ਰੋਕਾਂ

ਇਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜਿਸਦੇ ਵਿੱਚ ਝੂਠੇ ਪਰਚਿਆਂ ਤੇ ਨਜਾਇਜ਼ ਕਬਜ਼ਿਆਂ ਤੋਂ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ ਉਹਨਾਂ ਕਿਹਾ ਕਿ ਉਹ ਵਿਕਾਸ ਦੇ ਨਾਂ ਤੇ ਵੋਟਾਂ ਮੰਗ ਰਹੇ ਹਨ ਜਦੋਂ ਕਿ ਦੂਜੀਆਂ ਪਾਰਟੀਆਂ ਝੂਠੇ ਦਾਅਵੇ ਤੇ ਦੂਸ਼ਣਬਾਜ਼ੀ ਦਾ ਸਹਾਰਾ ਲੈ ਰਹੀਆਂ ਹਨ।

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਇਸ ਮੌਕੇ ਕੌਂਸਲਰ ਸੁਖਦੀਪ ਢਿੱਲੋਂ., ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਹਰਪਾਲ ਢਿੱਲੋਂ ਐਮ.ਸੀ., ਸੁਰਿੰਦਰ ਬਿੱਟੂ ਪ੍ਰਧਾਨ, ਰਜਿੰਦਰ ਸਿੱਧੂ ਐਮ.ਸੀ., ਰੁਪਿੰਦਰ ਕੌਰ ਇਸਤਰੀ ਜ਼ਿਲ੍ਹਾ ਪ੍ਰਧਾਨ ਆਦਿ ਹਾਜ਼ਰ ਸਨ।