Home Blog Page 1661

ਮਨਪ੍ਰੀਤ ਬਾਦਲ ਸਪਸ਼ਟ ਕਰੇ ਕਿ ਉਹ ਭਾਜਪਾ ਦੇ ਵਿੱਚ ਜਾਂ ਅਕਾਲੀ ਦਲ ਦੇ ਨਾਲ: ਜੀਤ ਮਹਿੰਦਰ ਸਿੱਧੂ

0

ਲਗਾਇਆ ਦੋਸ਼, ਸਾਬਕਾ ਵਿੱਤ ਮੰਤਰੀ ਦੀ ਹਰ ਵਾਰ ਪਾਰਟੀ ਦੀ ਪਿੱਠ ਚ ਛੁਰਾ ਮਾਰਨ ਦੀ ਰਹੀ ਹੈ ਫਿਤਰਤ
ਬਠਿੰਡਾ, 16 ਮਈ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਗਤੀਵਿਧੀਆਂ ’ਤੇ ਸਵਾਲ ਚੁੱਕਦਿਆਂ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਉਹਨਾਂ ਨੂੰ ਪੁੱਛਿਆ ਹੈ ਕਿ ‘‘ਉਹ ਸਪੱਸ਼ਟ ਕਰਨ ਕਿ ਮੌਜੂਦਾ ਸਮੇਂ ਉਹ ਭਾਜਪਾ ਦੇ ਨਾਲ ਹਨ ਜਾਂ ਫਿਰ ਆਪਣੀ ਪ੍ਰਵਾਰਕ ਪਾਰਟੀ ਅਕਾਲੀ ਦਲ ਦੀ ਮਦਦ ਕਰ ਰਹੇ ਹਨ। ’’ ਅੱਜ ਇੱਥੇ ਜਾਰੀ ਇੱਕ ਬਿਆਨ ਦੇ ਵਿੱਚ ਕਾਂਗਰਸੀ ਉਮੀਦਵਾਰ ਨੇ ਪਿਛਲੇ ਕੁਝ ਦਿਨਾਂ ਤੋਂ ਮੀਡੀਆ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਸਾਬਕਾ ਵਿੱਤ ਮੰਤਰੀ ਦੀਆਂ ਸਿਆਸੀ ਗਤੀਵਿਧੀਆਂ ਬਾਰੇ ਪ੍ਰਕਾਸ਼ਤ ਹੋ ਰਹੀਆਂ ਰਿਪੋਰਟਾਂ ’ਤੇ ਟਿੱਪਣੀ ਕਰਦਿਆਂ ਇਸ ਮਾਮਲੇ ਵਿੱਚ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ‘‘ ਸ: ਬਾਦਲ ਦੀ ਹਮੇਸ਼ਾ ਆਪਣੀ ਪਾਰਟੀ ਦੀ ਪਿੱਠ ਦੇ ਵਿੱਚ ਛੁਰਾ ਮਾਰਨ ਦੀ ਫ਼ਿਤਰਤ ਰਹੀ ਹੈ।’’ ਸ: ਸਿੱਧੂ ਨੇ ਕਿਹਾ ਕਿ ਇਸੇ ਫਿਤਰਤ ਦੇ ਚੱਲਦੇ ਹੀ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਜਦ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਮਨਪ੍ਰੀਤ ਸਿੰਘ ਬਾਦਲ ਦੀ ਭਰਜਾਈ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਚੋਣ ਲੜ ਰਹੇ ਸਨ, ਤਦ ਵੀ ਤਤਕਾਲੀ ਵਿੱਤ ਮੰਤਰੀ ਉੱਪਰ ਕਾਂਗਰਸੀ ਉਮੀਦਵਾਰ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਦੀ ਇਮਦਾਦ ਦੇ ਦੋਸ਼ ਲੱਗੇ ਸਨ ਜਿਸ ਦੇ ਚਲਦੇ ਕਾਂਗਰਸ ਨੂੰ ਬਠਿੰਡਾ ਦੇ ਵਿੱਚ ਸਿਆਸੀ ਤੌਰ ’ਤੇ ਨੁਕਸਾਨ ਸਹਿਣਾ ਪਿਆ ਸੀ।

‘ਆਪ’ ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ: ਵੜਿੰਗ

ਕਾਂਗਰਸੀ ਉਮੀਦਵਾਰ ਨੇ ਸਾਬਕਾ ਵਿੱਤ ਮੰਤਰੀ ’ਤੇ ਕਟਾਖਸ਼ ਕਸਦਿਆਂ ਕਿਹਾ ਕਿ ‘‘ਸਿਆਸੀ ਤੌਰ ’ਤੇ ਬਿਲਕੁਲ ਖਤਮ ਹੋ ਚੁੱਕੇ ਮਨਪ੍ਰੀਤ ਸਿੰਘ ਬਾਦਲ ਨੂੰ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਨੇ ਨਾ ਸਿਰਫ ਪਾਰਟੀ ਵਿੱਚ ਜਗਾ ਦਿੱਤੀ, ਬਲਕਿ ਉਹਨਾਂ ਨੂੰ ਵਿਧਾਨ ਸਭਾ ਚੋਣ ਲੜਾ ਕੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੇ ਸਖਤ ਵਿਰੋਧ ਦੇ ਬਾਵਜੂਦ ਪੰਜਾਬ ਦਾ ਖਜ਼ਾਨਾ ਮੰਤਰੀ ਵੀ ਬਣਾਇਆ ਪ੍ਰੰਤੂ ਉਹਨਾਂ ਆਪਣਾ ਵਿਸ਼ਵਾਸ਼ ਘਾਤੀ ’ਮਨ’ ਨਹੀਂ ਬਦਲਿਆ ਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ।’’ਜੀਤ ਮਹਿੰਦਰ ਸਿੰਘ ਸਿੱਧੂ ਨੇ ਬਾਦਲ ਪਰਿਵਾਰ ਨੂੰ ਲੰਮੇ ਹੱਥੀ ਲੈਂਦਿਆ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ’ਚ ਹਰਸਿਮਰਤ ਬਾਦਲ ਦੀ ਕੀਤੀ ਮਦਦ ਦੇ ਬਦਲੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੀ ਬਜਾਏ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਤੋਂ ਜਿਤਾਉਣ ਦੀ ਕੋਸ਼ਿਸ਼ ਕੀਤੀ। ਜਿਸਦੇ ਚੱਲਦੇ ਜਨਤਕ ਤੌਰ ’ਤੇ ਇਹ ਦੋਸ਼ ਲਗਾਉਂਦਿਆਂ ਤਤਕਾਲੀ ਅਕਾਲੀ ਉਮੀਦਵਾਰ ਸਰੂਪ ਚੰਦ ਸਿੰਗਲਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਗਏ ਸਨ। ਸ: ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਸਾਲ 2022 ਦੇ ਵਿੱਚ ਬਾਦਲ ਪਰਿਵਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬਠਿੰਡਾ ਦੇ ਲੋਕਾਂ ਨੇ ਮਨਪ੍ਰੀਤ ਬਾਦਲ ਦੀ ਜਮਾਨਤ ਜਬਤ ਕਰਵਾ ਦਿੱਤੀ ਸੀ, ਇਸੇ ਤਰ੍ਹਾਂ ਹੁਣ ਵੀ ਬਠਿੰਡੇ ਦੇ ਲੋਕ ਬਾਦਲ ਪਰਿਵਾਰ ਦੀ ਆਪਸੀ ਮਿਲੀਭੁਗਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ 2024 ਦੇ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਦੇ ਕੇ ਜਿੱਤ ਦਿਵਾਉਣਗੇ।

‘ਆਪ’ ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ: ਵੜਿੰਗ

0

ਲੋਕਾਂ ਨੂੰ ਅਣਜਾਣੇ ਵਿੱਚ ਭਾਜਪਾ ਦੀ ਮਦਦ ਕਰਨ ਵਿਰੁੱਧ ਚੇਤਾਵਨੀ ਦਿੱਤੀ

ਲੁਧਿਆਣਾ, 16 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਤੋਂ ਸੁਚੇਤ ਕਰਦਿਆਂ ਕਿਹਾ ਹੈ ਕਿ ਅਜਿਹਾ ਨਾ ਹੋਵੇ ਕਿ ਉਹ ਅਣਜਾਣੇ ਵਿੱਚ ਭਾਜਪਾ ਦੀ ਮਦਦ ਕਰ ਦੇਣ, ਜਿਸਨੂੰ ਉਹ ਹਰਾਉਣਾ ਚਾਹੁੰਦੇ ਹਨ। ਗਿੱਲ ਵਿਧਾਨ ਸਭਾ ਹਲਕੇ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ‘ਆਪ’ ਜਾਂ ਅਕਾਲੀਆਂ ਨੂੰ ਦਿੱਤੀ ਗਈ ਹਰ ਵੋਟ ਅਸਿੱਧੇ ਤੌਰ ’ਤੇ ਭਾਜਪਾ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਦੋਵਾਂ ਵਿੱਚੋਂ ਕੋਈ ਵੀ ਪਾਰਟੀ ਭਾਜਪਾ ਨੂੰ ਹਰਾਉਣ ਦੀ ਸਥਿਤੀ ਵਿੱਚ ਨਹੀਂ ਹੈ, ਇਸ ਲਈ ਉਹ ਸਿਰਫ਼ ਭਾਜਪਾ ਵਿਰੋਧੀ ਵੋਟਾਂ ਦੀ ਹੀ ਵਾਢੀ ਕਰਨਗੇ। ਉਨ੍ਹਾਂ ਨੇ ਇੱਕ ਚੋਣ ਰੈਲੀ ਵਿੱਚ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਭਾਜਪਾ ਨੂੰ ਹਰਾਉਣਾ ਚਾਹੁੰਦੇ ਹੋ, ਤਾਂ ਤੁਹਾਡੇ ਕੋਲ ਇੱਕੋ ਇੱਕ ਵਿਕਲਪ ਹੈ ਕਿ ਤੁਸੀਂ ਕਾਂਗਰਸ ਨੂੰ ਵੋਟ ਕਰੋ।”

ਸਿਵਲ ਹਸਪਤਾਲ ਦੇ ਬਲੱਡ ਬੈਂਕ ਚ ਪੌਦੇ ਲਗਾ ਕੇ ਵਾਤਾਵਰਣ ਬਚਾਉਣ ਦਾ ਦਿੱਤਾ ਸੰਦੇਸ਼

ਸੂਬਾ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਅਤੇ ਅਕਾਲੀ ਉਮੀਦਵਾਰਾਂ ਤੋਂ ਪੁੱਛਣ ਕਿ ਉਨ੍ਹਾਂ ਦਾ ਏਜੰਡਾ ਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਪੰਜਾਬ ‘ਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਵਾਅਦੇ ਤੋਂ ਮੁਕਰਨ ਬਾਰੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੇਲੰਗਾਨਾ ਅਤੇ ਕਰਨਾਟਕ ਦੀਆਂ ਕਾਂਗਰਸ ਸਰਕਾਰਾਂ ਨੇ ਸੱਤਾ ਵਿੱਚ ਆਉਣ ਦੇ ਇੱਕ ਮਹੀਨੇ ਦੇ ਅੰਦਰ-ਅੰਦਰ ਹਰ ਔਰਤ ਨੂੰ 2000 ਰੁਪਏ ਦੇਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ‘ਆਪ’ ਪਿਛਲੇ ਢਾਈ ਸਾਲਾਂ ਤੋਂ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੈ ਅਤੇ ਇਸ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਵਾਂਗ ‘ਆਪ’ ਵੀ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਵਿੱਚ ਵਿਸ਼ਵਾਸ ਰੱਖਦੀ ਹੈ। ਵੜਿੰਗ ਨੇ ਕਿਹਾ ਕਿ ਅਕਾਲੀ ਦਲ ਕੋਲ ਇੱਕ ਵੀ ਸੀਟ ਜਿੱਤਣ ਦੀ ਸੰਭਾਵਨਾ ਨਹੀਂ ਹੈ। ਉਹ 13 ਵਿੱਚੋਂ ਜ਼ਿਆਦਾਤਰ ਲੋਕ ਸਭਾ ਹਲਕਿਆਂ ਵਿੱਚ ਆਪਣੀ ਜਮਾਂਬੰਦੀ ਵੀ ਨਹੀਂ ਬਚਾ ਸਕੇਗਾ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਪਾਰਟੀਆਂ ‘ਤੇ ਆਪਣੀ ਕੀਮਤੀ ਵੋਟ ਬਰਬਾਦ ਨਾ ਕਰਨ ਅਤੇ ਅਸਿੱਧੇ ਤੌਰ ‘ਤੇ ਭਾਜਪਾ ਦੀ ਮਦਦ ਨਾ ਕਰਨ, ਜੋ ਕਿ ਉਹ ਕਦੇ ਵੀ ਨਹੀਂ ਕਰਨਾ ਚਾਹੁਣਗੇ।

ਪਰਮਪਾਲ ਮਲੂਕਾ ਦੇ ਹੱਕ ਵਿਚ ਚੋਣ ਪ੍ਰਚਾਰ ’ਚ ਡਟੇ ਚੇਅਰਮੈਨ ਗੁਰਪ੍ਰੀਤ ਮਲੂਕਾ, ਕਿਹਾ ਭਾਜਪਾ ਦੇ ਹੱਕ ‘ਚ ਆਉਣਗੇ ਨਤੀਜੇ

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਹਰ ਮਹੀਨੇ ਦੁੱਗਣਾ ਮੁਫਤ ਰਾਸ਼ਨ ਮਿਲਣਾ ਹੈ, ਜਿਸਦਾ ਮਤਲਬ ਹੈ ਕਿ ਦੇਸ਼ ਭਰ ਦੇ ਹਰ ਗਰੀਬ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਮਿਲਣਗੇ। ਇਸੇ ਤਰ੍ਹਾਂ, ਹਰ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰ ਨੂੰ ਪਹਿਲੀ ਨੌਕਰੀ ਦੀ ਗਰੰਟੀ ਦਿੱਤੀ ਜਾਵੇਗੀ ਅਤੇ ਹਰ ਕਿਸਾਨ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਅਤੇ ਐਮ.ਐਸ.ਪੀ ਕਾਨੂੰਨੀ ਤੌਰ ‘ਤੇ ਗਾਰੰਟੀ ਦਿੱਤੀ ਜਾਵੇਗੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਕਾਲੀਆਂ ਜਾਂ ‘ਆਪ’ ਨੂੰ ਵੋਟ ਦੇਣ ਨਾਲ ਆਖਰਕਾਰ ਭਾਜਪਾ ਦੀ ਮਦਦ ਹੋਵੇਗੀ ਅਤੇ ਇਸਦਾ ਮਤਲਬ ਕਿਸਾਨਾਂ ‘ਤੇ ਜ਼ੁਲਮ ਕਰਨ ਵਾਲਿਆਂ ਦਾ ਸਮਰਥਨ ਕਰਨਾ ਹੋਵੇਗਾ, ਜੋ ਅਜੇ ਵੀ ਆਪਣੇ ਹੱਕਾਂ ਲਈ ਲੜ ਰਹੇ ਹਨ ਅਤੇ ਸ਼ੰਭੂ ਬਾਰਡਰ ‘ਤੇ ਡੇਰੇ ਲਾਏ ਹੋਏ ਹਨ।

ਸਿਵਲ ਹਸਪਤਾਲ ਦੇ ਬਲੱਡ ਬੈਂਕ ਚ ਪੌਦੇ ਲਗਾ ਕੇ ਵਾਤਾਵਰਣ ਬਚਾਉਣ ਦਾ ਦਿੱਤਾ ਸੰਦੇਸ਼

0

ਬਠਿੰਡਾ, 16 ਮਈ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੁਆਰਾ ਅੱਜ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿੱਚ ਪੌਦੇ ਲਗਾ ਕੇ ਵਾਤਾਵਰਣ ਬਚਾਉਣ ਦਾ ਸੰਦੇਸ਼ ਦਿੱਤਾ। ਡਾ ਢਿੱਲੋਂ ਨੇ ਦੱਸਿਆ ਕਿ ਮਨੁੱਖ ਨੂੰ ਜਿਉਦਿਆਂ ਰਹਿਣ ਲਈ ਆਕਸੀਜਨ ਦੀ ਜਰੂਰਤ ਹੁੰਦੀ ਹੈ ਅਤੇ ਇਹ ਪੌਦੇ ਆਕਸੀਜਨ ਦਾ ਸਭ ਤੋਂ ਵੱਡਾ ਸਰੋਤ ਹਨ।

ਪਰਮਪਾਲ ਮਲੂਕਾ ਦੇ ਹੱਕ ਵਿਚ ਚੋਣ ਪ੍ਰਚਾਰ ’ਚ ਡਟੇ ਚੇਅਰਮੈਨ ਗੁਰਪ੍ਰੀਤ ਮਲੂਕਾ, ਕਿਹਾ ਭਾਜਪਾ ਦੇ ਹੱਕ ‘ਚ ਆਉਣਗੇ ਨਤੀਜੇ

ਅਜੋਕੇ ਸਮੇਂ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਕਾਰਣ ਮਨੁੱਖ ਨੂੰ ਬਹੁਤ ਸਾਰੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਮੂਹ ਨੂੰ ਅਪੀਲ ਕੀਤੀ ਹੈ ਕਿ ਹਰੇਕ ਮਨੁੱਖ ਵੱਧ ਤੋਂ ਵੱਧ ਰੁੱਖ ਲਗਾਉਣ ਤਾਂ ਜੋ ਵਾਤਾਵਰਣ ਨੂੰ ਬਚਾਇਆ ਜਾ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਸਤੀਸ਼ ਜਿੰਦਲ, ਐਚ.ਐਮ.ਈ.ਐਲ ਸੁਸ਼ੀਲ ਭਾਰਤਵਾਜ, ਬੀ.ਟੀ.ਓ ਬਲੱਡ ਬੈਂਕ ਡਾ ਰੀਤਿਕਾ, ਡੀ.ਐਮ.ਸੀ. ਡਾ ਰਮਨਦੀਪ ਸਿੰਗਲਾ, ਮੈਟਰਨ ਸੁਖਦੇਵ ਕੌਰ, ਐਡਮਿਨ ਸੀਨੂੰ ਗੋਇਲ ਅਤੇ ਗਗਨਦੀਪ ਸਿੰਘ ਭੁੱਲਰ ਬਲਾਕ ਐਕਟੈਂਸਨ ਐਜੂਕੇਟਰ ਹਾਜ਼ਰ ਸਨ ।

ਪਰਮਪਾਲ ਮਲੂਕਾ ਦੇ ਹੱਕ ਵਿਚ ਚੋਣ ਪ੍ਰਚਾਰ ’ਚ ਡਟੇ ਚੇਅਰਮੈਨ ਗੁਰਪ੍ਰੀਤ ਮਲੂਕਾ, ਕਿਹਾ ਭਾਜਪਾ ਦੇ ਹੱਕ ‘ਚ ਆਉਣਗੇ ਨਤੀਜੇ

0

 ਬਠਿੰਡਾ,16 ਮਈ: ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਬੀਬਾ ਪਰਮਪਾਲ ਕੌਰ ਮਲੂਕਾ ਲਈ ਸਾਬਕਾ ਚੇਅਰਮੈਨ ਗੁਰਪ੍ਰੀਤ ਮਲੂਕਾ ਨੇ ਬਠਿੰਡਾ ਦੇਹਾਤੀ ਦੇ ਜੈ ਸਿੰਘ ਵਾਲਾ, ਮਸ਼ਾਣਾ, ਧੰੁਨੀਕੇ, ਫੁੱਲੋ ਮਿੱਠੀ ਤੇ ਨੰਦਗੜ ਸਮੇਤ ਇੱਕ ਦਰਜਨ ਪਿੰਡਾਂ ਚ ਚੋਣ ਪ੍ਰਚਾਰ ਕਰਦਿਆਂ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਚੋਣ ਨਤੀਜ਼ੇ ਭਾਜਪਾ ਦੇ ਹੱਕ ਵਿਚ ਆਉਣਗੇ। ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਮਲੂਕਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ਤੇ ਫਲਾਪ ਸਾਬਿਤ ਹੋਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮ ਸਿਰਫ ਇਸ਼ਤਿਹਾਰਬਾਜੀ ਤੱਕ ਹੀ ਸੀਮਤ ਹਨ। ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਪੰਜਾਬ ਨੂੰ ਭਾਜਪਾ ਸਰਕਾਰ ਦੀ ਲੋੜ ਹੈੇ।

ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ’ਚ ਜਾਗਰੂਕਤਾ ਕੈਂਪ ਆਯੋਜਿਤ

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਚ ਮਿਲਣ ਵਾਲੀ ਕਾਮਯਾਬੀ 2027 ਦਾ ਅਧਾਰ ਬਣੇਗੀ ਅਤੇ ਭਾਜਪਾ ਨੂੰ ਸ਼ਹਿਰੀ ਖੇਤਰ ਦੇ ਨਾਲ ਨਾਲ ਪਿੰਡਾਂ ਚੋਂ ਵੀ ਭਾਰੀ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਅਮਰਨਾਥ , ਗੁਰਦੀਪ ਸਿੰਘ ਰਾਣਾ ਜੈ ਸਿੰਘ ਵਾਲਾ, ਡਾ ਗੁਰਮੇਲ ਸਿੰਘ, ਗਗਨਦੀਪ ਕੋਟਲੀ, ਹਰਮੇਲ ਸਿੰਘ,ਚਮਨ ਲਾਲ, ਲਾਡੀ, ਲੱਖਾ ਸਿੰਘ, ਜੱਗਾ ਸਿੰਘ, ਮੇਵਾ ਸਿੰਘ, ਬੱਬੂ ਸਿੰਘ, ਭੋਲਾ ਸਿੰਘ, ਗੁਰਵਿੰਦਰ ਸਿੰਘ, ਪੱਪੂ ਬਾਬਾ, ਪਰਮਜੀਤ ਸਿੰਘ, ਜਸਕਰਨ ਸਿੰਘ, ਬੁਗਲੀ ਸ਼ਰਮਾਂ, ਪਾਲਾ ਮੈਂਬਰ, ਸੰਦੀਪ ਸਿੰਘ ਬੱਲੂਆਣਾ, ਗੁਰਦੇਵ ਸਿੰਘ, ਰੇਸ਼ਮ ਸਿੰਘ, ਬਲਵੰਤ ਸਿੰਘ, ਮਨੀਸ਼ ਕੁਮਾਰ, ਕੈਪਟਨ ਚਮਕੌਰ ਸਿੰਘ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਭਾਜਪਾ ਆਗੂ ਵੱਡੀ ਗਿਣਤੀ ਚ ਹਾਜ਼ਰ ਸਨ।

ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ’ਚ ਜਾਗਰੂਕਤਾ ਕੈਂਪ ਆਯੋਜਿਤ

0

ਬਠਿੰਡਾ, 16 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਦੇ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਕੈਂਪ ਦੌਰਾਨ ਸਵੀਪ ਟੀਮ ਵਲੋਂ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਹੀ ਹੈ।

ਪੰਜਾਬ ਫੁੱਟਬਾਲ ਲੀਗ ਟੂਰਨਾਮੈਂਟ: ਬਠਿੰਡਾ ਟੀਮ ਨੇ ਸਕਿਲਰ ਫੁੱਟਬਾਲ ਅਕੈਡਮੀ ਜਲੰਧਰ ਨੂੰ 6-0 ਨਾਲ ਹਰਾਇਆ

ਨੋਡਲ ਅਫਸਰ ਤਲਵੰਡੀ ਸਾਬੋ ਚੰਦਰ ਸ਼ੇਖਰ ਵੱਲੋਂ ਆਪਣੀ ਟੀਮ ਤੇ ਪਿੰਡ ਫਤਿਹਗੜ੍ਹ ਨੌਂ ਆਬਾਦ ਦੇ ਬੂਥ ਲੈਵਲ ਅਫ਼ਸਰ ਦੀ ਮਦਦ ਨਾਲ ਪਿੰਡ ਦੀ ਸੱਥ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ ਵੀ ਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਟੀਮ ਮੈਂਬਰ ਗੁਰਦਰਸ਼ਨ ਸਿੰਘ, ਅਮਨਜੋਤ ਕੌਰ, ਗੁਰਪ੍ਰੀਤ ਕੌਰ, ਰਣਜੀਤ ਸਿੰਘ ਅਤੇ ਵਿਸ਼ਵਦੀਪ ਸਿੰਘ ਆਦਿ ਹਾਜ਼ਰ ਰਹੇ।

ਪੰਜਾਬ ਫੁੱਟਬਾਲ ਲੀਗ ਟੂਰਨਾਮੈਂਟ: ਬਠਿੰਡਾ ਟੀਮ ਨੇ ਸਕਿਲਰ ਫੁੱਟਬਾਲ ਅਕੈਡਮੀ ਜਲੰਧਰ ਨੂੰ 6-0 ਨਾਲ ਹਰਾਇਆ

0

ਬਠਿੰਡਾ, 16 ਮਈ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਪੰਜਾਬ ਫੁੱਟਬਾਲ ਲੀਗ ਟੂਰਨਾਮੈਂਟ ਦੀ ਲੜੀ ਦੇ ਮੈਚ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਦੌਰਾਨ ਫੁੱਟਬਾਲ ਪ੍ਰੇਮੀਆਂ ਦਾ ਜਨੂੰਨ ਸਿਖਰ ’ਤੇ ਨਜ਼ਰ ਆ ਰਿਹਾ ਸੀ।ਖੇਡ ਅਤੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਡਾ. ਭੁਪਿੰਦਰ ਪਾਲ ਸਿੰਘ ਨੇ ਫੁੱਟਬਾਲ ਪ੍ਰੇਮੀਆਂ ਦੀ ਉਤਸ਼ਾਹੀ ਹਾਜ਼ਰੀ ਵਿੱਚ ਮੈਚ ਦਾ ਰਸਮੀ ਉਦਘਾਟਨ ਕੀਤਾ।ਮਾਫਾ (ਮੈਡ ਅਬਾਊਟ ਫੁੱਟਬਾਲ ਅਕੈਡਮੀ) ਬਠਿੰਡਾ ਨੇ ਆਪਣੇ ਦਬਦਬੇ ਦਾ ਪ੍ਰਦਰਸ਼ਨ ਕਰਦੇ ਹੋਏ ਸਕਿੱਲਰ ਫੁੱਟਬਾਲ ਅਕੈਡਮੀ ਜਲੰਧਰ ਨੂੰ 6-0 ਦੇ ਸ਼ਾਨਦਾਰ ਸਕੋਰ ਨਾਲ ਹਰਾ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸਿਆਸੀ ਲੀਡਰਾਂ ਲਈ ਆਪਸੀ ਦੁਸ਼ਮਣੀਆਂ ਨਾ ਪਾਉਣ ਲੋਕ- ਕਰਮਜੀਤ ਅਨਮੋਲ

ਇਸ ਤੋਂ ਇਲਾਵਾ ਅੰਡਰ-14 ਬੱਚਿਆਂ ਦੀ ਟੀਮ ਦਾ ਇੱਕ ਮਨਮੋਹਕ ਸ਼ੋਅ ਮੈਚ ਵੀ ਦਰਸ਼ਕਾਂ ਨੇ ਖੂਬ ਪਸੰਦ ਕੀਤਾ ।ਨਾਮਵਰ ਫੁੱਟਬਾਲ ਕੋਚ ਅਜੈਪ੍ਰੀਤ ਸਿੰਘ ਬੈਹਣੀਵਾਲ ਅਤੇ ਆਲਮਜੋਤ ਸਿੰਘ ਬਰਾੜ ਦੀ ਸੁਚੱਜੀ ਦੇਖ-ਰੇਖ ਹੇਠ ਇਹ ਮੈਚ ਸ਼ਾਨਦਾਰ ਤਰੀਕੇ ਨਾਲ ਆਯੋਜਿਤ ਕੀਤਾ ਗਿਆ।ਰਜਿਸਟਰਾਰ ਡਾ: ਗੁਰਿੰਦਰ ਪਾਲ ਸਿੰਘ ਬਰਾੜ ਨੇ ਖੇਡ ਵਿਭਾਗ ਅਤੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾਇਰੈਕਟਰ ਸਰੀਰਕ ਸਿੱਖਿਆ ਡਾ: ਸੁਖਵਿੰਦਰ ਸਿੰਘ, ਡਾਇਰੈਕਟਰ ਲੋਕ ਸੰਪਰਕ ਹਰਜਿੰਦਰ ਸਿੰਘ ਸਿੱਧੂ, ਸਹਾਇਕ ਰਜਿਸਟਰਾਰ ਨੀਰਜ ਕੁਮਾਰ ਅਤੇ ਹੋਰ ਬਹੁਤ ਸਾਰੇ ਉਤਸ਼ਾਹੀ ਹਾਜ਼ਿਰ ਸਨ।ਮਹੀਨਾ ਭਰ ਚੱਲਣ ਵਾਲੇ ਲੀਗ ਟੂਰਨਾਮੈਂਟ ਦੀ ਸ਼ੂਰੁਆਤ 24 ਅਪ੍ਰੈਲ ਨੂੰ ਜੋਸ਼ ਅਤੇ ਉਮੀਦਾਂ ਨਾਲ ਹੋਈ ਸੀ, ਜੋ ਕਿ 29 ਮਈ ਨੂੰ ਸਮਾਪਤ ਹੋਵੇਗਾ।

ਸਿਆਸੀ ਲੀਡਰਾਂ ਲਈ ਆਪਸੀ ਦੁਸ਼ਮਣੀਆਂ ਨਾ ਪਾਉਣ ਲੋਕ- ਕਰਮਜੀਤ ਅਨਮੋਲ

0

ਵਿਧਾਇਕ ਬਲਕਾਰ ਸਿੱਧੂ ਨਾਲ ਕਰਮਜੀਤ ਅਨਮੋਲ ਵੱਲੋਂ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਚੌਥਾ ਦੌਰਾ
ਰਾਮਪੁਰਾ ਫੂਲ, 16 ਮਈ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਲੋਕਾਂ ਪਿੱਛੇ ਲੱਗ ਕੇ ਪਿੰਡਾਂ ਅਤੇ ਮਹੱਲਿਆਂ ਵਿੱਚ ਕਦੇ ਵੀ ਆਪਸੀ ਦੁਸ਼ਮਣੀਆਂ ਨਾ ਪਾਉਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦੋ ਸਾਲਾਂ ਦੌਰਾਨ ਪੰਜਾਬ ਵਿੱਚੋਂ ਸਿਆਸੀ ਖੁੰਧਕਾਂ ਕਾਰਨ ਹੁੰਦੇ ਝੂਠੇ ਪਰਚਿਆਂ ਦਾ ਕਲਚਰ ਖ਼ਤਮ ਕਰ ਦਿੱਤਾ ਹੈ, ਕਿਉਂਕਿ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।ਵੀਰਵਾਰ ਨੂੰ ਕਰਮਜੀਤ ਅਨਮੋਲ ਹਲਕਾ ਵਿਧਾਇਕ ਬਲਕਾਰ ਸਿੱਧੂ ਨਾਲ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਚੌਥੇ ਦੌਰ ਦਾ ਚੋਣ ਪ੍ਰਚਾਰ ਕਰ ਰਹੇ ਸਨ। ਅਨਮੋਲ ਨੇ ਕਿਹਾ ਕਿ ਦੋ ਸਿਆਸੀ ਲੀਡਰਾਂ ਕਾਰਨ ਰਾਮਪੁਰਾ ਫੂਲ ਹਲਕੇ ਦੇ ਲੋਕ ਝੂਠੇ ਪਰਚਿਆਂ ਦੇ ਸਭ ਤੋਂ ਵੱਡੇ ਪੀੜਤ ਰਹੇ ਹਨ, ਪ੍ਰੰਤੂ ਬਲਕਾਰ ਸਿੱਧੂ ਇਸ ਗੱਲੋਂ ਵਧਾਈ ਦੇ ਹੱਕਦਾਰ ਹਨ ਕਿ ਉਨ੍ਹਾਂ ਝੂਠੇ ਪਰਚਿਆਂ ਦੀ ਮਾੜੀ ਰਵਾਇਤ ਖ਼ਤਮ ਕਰਕੇ ਪਿੰਡਾਂ ‘ਚ ਆਪਸੀ ਭਾਈਚਾਰਕ ਸਾਂਝ ਨੂੰ ਵਧਾਵਾ ਦਿੱਤਾ ਹੈ।

ਕੌਮੀ ਪ੍ਰੀ-ਯੋਗ ਓਲੰਪਿਆਡ 2024 ਦੀ ਸ਼ਾਨਦਾਰ ਸ਼ੁਰੂਆਤ

ਅਨਮੋਲ ਨੇ ਇਲਾਕੇ ਵਿੱਚ ਫੂਡ ਪ੍ਰੋਸੈਸਿੰਗ ਇੰਡਸਟਰੀ ਦਾ ਸ਼ਾਨਦਾਰ ਭਵਿੱਖ ਦੱਸਦਿਆਂ ਕਿਹਾ ਕਿ ਜੋ ਕੰਮ ਕਈ ਸਾਲ ਕੇਂਦਰ ‘ਚ ਫੂਡ ਪ੍ਰੋਸੈਸਿੰਗ ਮੰਤਰੀ ਰਹਿੰਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨਹੀਂ ਕਰ ਸਕੇ ਉਹ ਆਪਾਂ ਕਰਕੇ ਦਿਖਾਵਾਂਗੇ ਅਤੇ ਪਿੰਡ-ਪਿੰਡ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਾਂਗੇ। ਇਸ ਨਾਲ ਸਮਾਜ ਦੇ ਹਰੇਕ ਵਰਗ ਦੀ ਆਰਥਿਕ ਖ਼ੁਸ਼ਹਾਲੀ ਹੋਵੇਗੀ। ਅਨਮੋਲ ਨੇ ਭਰੋਸਾ ਦਿੱਤਾ ਕਿ ਉਹ ਮੈਂਬਰ ਪਾਰਲੀਮੈਂਟ ਬਣਨ ਦੀ ਸੂਰਤ ਵਿੱਚ ਉਹ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਕਾਰੋਬਾਰੀਆਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ ਅਤੇ ਹੱਲ ਕਰਾਉਣਗੇ।ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਦੋ ਸਾਲਾਂ ਦੌਰਾਨ ਪਿਛਲੇ 70 ਸਾਲਾਂ ਦੇ ਮੁਕਾਬਲੇ ਜ਼ਿਆਦਾ ਲੋਕ ਪੱਖੀ ਅਤੇ ਵਿਕਾਸ ਕਾਰਜ ਕੀਤੇ ਹਨ।

ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ

ਇਸ ਮੌਕੇ ਹਰਜੀਤ ਹਰਮਨ ਨੇ ਕਿਹਾ ਕਿ ਕਰਮਜੀਤ ਅਨਮੋਲ ਹੀਰਾ ਬੰਦਾ ਹੈ। ਫਰੀਦਕੋਟ ਹਲਕਾ ਕਰਮਜੀਤ ਉਹ ਪਰ ਅੱਖਾਂ ਬੰਦ ਕਰਕੇ ਵਿਸ਼ਵਾਸ ਕਰ ਸਕਦਾ ਹੈ ਇਸ ਗੱਲ ਦੀ ਗਰੰਟੀ ਮੈਂ ਹੀ ਨਹੀਂ ਪੂਰੀ ਫਿਲਮ ਇੰਡਸਟਰੀ ਲੈ ਰਹੀ ਹੈ।ਅਨਮੋਲ ਦੇ ਚੋਣ ਪ੍ਰਚਾਰ ਵਿੱਚ ਉੱਘੇ ਅਦਾਕਾਰ, ਮਲਕੀਤ ਰੌਣੀ ਅਤੇ ਪਿਛੜੇ ਸਮਾਜ ਦੇ ਪੜੇ ਲਿਖੇ ਆਗੂ ਅਤੇ ਨਾਮਵਰ ਗਾਇਕ ਭੋਲਾ ਯਮਲਾ ਪੂਰੇ ਜ਼ੋਰ ਅਤੇ ਜੋਸ਼ ਨਾਲ ਜੁਟੇ ਨਜ਼ਰ ਆਏ। ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਖਾਦੀ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਅਤੇ ਹੋਰ ਆਗੂਆਂ ਨੇ ਵੀ ਅਨਮੋਲ ਦੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।

ਕੌਮੀ ਪ੍ਰੀ-ਯੋਗ ਓਲੰਪਿਆਡ 2024 ਦੀ ਸ਼ਾਨਦਾਰ ਸ਼ੁਰੂਆਤ

0

ਚੰਡੀਗੜ੍ਹ, 16 ਮਈ: ਸੇਂਟ ਸਟੀਫੰਸ ਸਕੂਲ ਚੰਡੀਗੜ੍ਹ ਨੇ ਕਾਊਂਸਿਲ ਫਾਰ ਦ ਇੰਡੀਅਨ ਸਕੂਲ ਸਰਟੀਫਿਕੇਟ ਏਗਜਾਮੀਨਿੇਸ਼ਨ (ਸੀਆਈਐਸਸੀਈ) ਦੇ ਸਹਿਯੋਗ ਨਾਲ ਆਪਣੇ ਪਰਿਸਰ ਵਿਚ ਪ੍ਰਬੰਧਿਤ ਤਿੰਨ ਦਿਨਾਂ ਦੀ ਕੌਮੀ ਪ੍ਰੀ-ਯੋਗ ਓਲੰਪਿਆਡ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਸੀਆਈਐਸਸੀਈ ਦੇ ਮੁੱਖ ਕਾਰਜਕਾਰੀ ਅਤੇ ਸਕੱਤਰ ਡਾ. ਜੋਸੇਫ ਇਮੈਨੂਏਲ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀ ਬੈਰੀ ਫਰਾਂਸਿਸ ਦੀ ਮੌਜੂਦ ਸੀ, ਜਿਨ੍ਹਾਂ ਨੇ ਗਰਮਜੋਸ਼ੀ ਨਾਲ ਸਵਾਗਤ ਭਾਸ਼ਨ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ’ਆਪ’ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ’ਚ ਕੀਤੀ ਵਿਸ਼ਾਲ ਜਨਸਭਾ

ਇਸ ਪ੍ਰੋਗ੍ਰਾਮ ਵਿਚ ਪੂਰੇ ਦੇਸ਼ ਵਿਚ ਕਈ 200 ਪ੍ਰੋਫੈਸਰਾਂ ਨੇ ਹਿੱਸਾ ਲਿਆ । ਕੌਮੀ ਪ੍ਰੀ-ਯੋਗ ਓਲੰਪਿਆਡ 2024 ਯੋਗ ਦੀ ਪੁਰਾਣੀ ਰਿਵਾਇਤ ਨੁੰ ਪ੍ਰੋਤਸਾਹਨ ਦੇਣ ਅਤੇ ਸਮੂਚੀ ਭਲਾਈ ਰਾਹੀਂ ਕੌਮੀ ਏਕਤਾ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿਚ ਸੇਂਟ ਸਟੀਫੰਸ ਸਕੂਲ, ਚੰਡੀਗੜ੍ਹ ਅਤੇ ਸੀਆਈਐਸਸੀਈ ਦੀ ਅਟੁੱਟ ਪ੍ਰਤੀਬੱਧਤਾ ਦਾ ਇਕ ਪ੍ਰਮਾਣ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ ’ਆਪ’ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ’ਚ ਕੀਤੀ ਵਿਸ਼ਾਲ ਜਨਸਭਾ

0

ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ’ਤੇ ਸਾਧਿਆ ਨਿਸ਼ਾਨਾ, ਕਿਹਾ- ਉਨ੍ਹਾਂ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਕਾਂਗਰਸ ਪਾਰਟੀ ਨੇ ਕਰ ਦਿੱਤੀ ਭਰੂਣ ਹੱਤਿਆ
ਗੁਰਦਾਸਪੁਰ, 16 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਇੱਥੇ ਪ੍ਰਤਾਪ ਬਾਜਵਾ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ’ਤੇ ਜਨਤਾ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਦੇ ਹੁਣ ਤੱਕ ਕਿਸੇ ਵੀ ਸੰਸਦ ਮੈਂਬਰ ਨੇ ਇੱਥੋਂ ਦੇ ਲੋਕਾਂ ਲਈ ਕੋਈ ਵੀ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਵੋਟਰਾਂ ਕੋਲ ਆਪਣੀ ਪਿਛਲੀ ਗ਼ਲਤੀ ਨੂੰ ਸੁਧਾਰਨ ਦਾ ਮੌਕਾ ਹੈ। ਸ਼ੈਰੀ ਕਲਸੀ ਤੁਹਾਡੇ ਘਰ ਦਾ ਮੁੰਡਾ ਹੈ। ਉਹ ਇਸ ਇਲਾਕੇ ਦੇ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਉਸ ਨੂੰ ਜਿਤਾਓ, ਐਮਪੀ ਬਣਨ ਤੋਂ ਬਾਅਦ ਤੁਸੀਂਂ ਉਸ ਦੇ ਘਰ ਜਾ ਕੇ ਆਪਣਾ ਕੰਮ ਕਰਵਾ ਸਕਦੇ ਹੋ।

ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ

ਜੇਕਰ ਤੁਸੀ ਦੂਸਰੇ ਉਮੀਦਵਾਰਾਂ ਨੂੰ ਜਿਤਾਉਗੇ ਤਾਂ ਉਹ ਤੁਹਾਨੂੰ ਜਿੱਤਣ ਤੋਂ ਬਾਅਦ ਇੱਥੇ ਨਜ਼ਰ ਵੀ ਨਹੀਂ ਆਉਣਗੇ।ਭਗਵੰਤ ਮਾਨ ਨੇ ਕਾਂਗਰਸੀ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਬਾਜਵਾ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਹੈ ਅਤੇ ਉਹ ਇਸ ਦਾ ਦੋਸ਼ ਸਾਡੇ ’ਤੇ ਲਗਾਉਂਦੇ ਹਨ। ਉਹ (ਬਾਜਵਾ) ਸਾਡੇ ਵਿਧਾਇਕਾਂ ਨੂੰ ਮੋਬਾਈਲ ਮੁਰੰਮਤ ਕਰਨ ਵਾਲੇ ਅਤੇ ਮੈਟੀਰੀਅਲ ਬੋਲਦੇ ਹਨ। ਮਾਨ ਨੇ ਕਿਹਾ ਕਿ ਬਾਜਵਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ’ਚ ਹਨ। ਜਦਕਿ ਉਨ੍ਹਾਂ ਦਾ ਅਸਲੀ ਭਰਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਜਵਾ ਦਾ ਘਰ ਪੰਜਾਬ ਦਾ ਇਕਲੌਤਾ ਘਰ ਹੈ ਜਿਸ ’ਤੇ ਭਾਜਪਾ ਅਤੇ ਕਾਂਗਰਸ ਦੋਵਾਂ ਦੇ ਝੰਡੇ ਹਨ। ਦੋਵਾਂ ਦੇ ਵਿਚਕਾਰ ਸਿਰਫ ਕੁਝ ਪੌੜੀਆਂ ਦੀ ਹੀ ਦੂਰੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਹ (ਸੁਖਬੀਰ ਬਾਦਲ) ਏ.ਸੀ. ਵਿਚ ਰਹਿਣ ਵਾਲੇ ਇਨਸਾਨ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪ੍ਰਤਾਪ ਬਾਜਵਾ ਅਤੇ ਸੁਖਬੀਰ ਬਾਦਲ ਦਾ ਵਤੀਰਾ ਰਾਜੇ-ਰਜਵਾੜੇ ਵਰਗਾ ਹੈ। ਇਹ ਦੋਵੇਂ ਆਮ ਲੋਕਾਂ ਨੂੰ ਕੁਝ ਵੀ ਨਹੀਂ ਸਮਝਦੇ । ਭਗਵੰਤ ਮਾਨ ਨੇ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਹਨ। ਅੱਜ ਤੋਂ ਬਾਅਦ ਸਾਡੀ ਚੋਣ ਮੁਹਿੰਮ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਜਾਤ-ਪਾਤ ਅਤੇ ਧਰਮ ਦੇ ਨਾਂ ’ਤੇ ਵੋਟਾਂ ਨਹੀਂ ਮੰਗ ਰਹੇ, ਅਸੀਂ ਆਪਣੀ ਸਰਕਾਰ ਦੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਾਂ।

ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ

0

ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਕੀਤਾ, ਭਾਜਪਾ ਵਿਰੁੱਧ ਸਾਂਝਾ ਮੋਰਚਾ ਬਣਾਉਣ ਦਾ ਸੱਦਾ ਦਿੱਤਾ

ਲੁਧਿਆਣਾ, 16 ਮਈ, 2024: ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਗਿੱਲ, ਲੁਧਿਆਣਾ ਕੇਂਦਰੀ ਅਤੇ ਆਤਮਾ ਨਗਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨਾਲ ਮੁਲਾਕਾਤ ਕੀਤੀ। ਵੱਖ-ਵੱਖ ਥਾਵਾਂ ‘ਤੇ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਅਹਿਮ ਮੁੱਦਿਆਂ ‘ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਉਨ੍ਹਾਂ ਨੂੰ ਵੋਟ ਪਾਉਣ ਦੀ ਪੁਰਜ਼ੋਰ ਅਪੀਲ ਕੀਤੀ| ਇਸ ਦੌਰਾਨ ਸੰਬੋਧਨ ਕਰਦਿਆਂ, ਰਾਜਾ ਵੜਿੰਗ ਨੇ ਚੋਣਾਂ ਨੂੰ ਪੰਜਾਬ, ਇਸਦੇ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਪੰਜਾਬ ਦੇ ਲੋਕਾਂ ਦੀ ਹੋਂਦ ਅਤੇ ਖੁਸ਼ਹਾਲੀ ਦੀ ਲੜਾਈ ਦੱਸਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੌਜੂਦਾ ਕੇਂਦਰ ਸਰਕਾਰ ਨੂੰ ਨਾ ਹਟਾਇਆ ਗਿਆ, ਤਾਂ ਭਾਜਪਾ ਸੰਵਿਧਾਨ ਵਿੱਚ ਬਦਲਾਅ ਕਰ ਸਕਦੀ ਹੈ ਅਤੇ ਵੋਟ ਪਾਉਣ ਅਤੇ ਲੋਕਤੰਤਰ ਨੂੰ ਕਾਇਮ ਰੱਖਣ ਦਾ ਮੌਕਾ ਵੀ ਖ਼ਤਰੇ ਵਿੱਚ ਪੈ ਸਕਦਾ ਹੈ। ਉਨ੍ਹਾਂ ਨੇ ਇਸ ਸੰਘਰਸ਼ ਵਿੱਚ ਇੰਡੀਆ ਗਠਜੋੜ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ, ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਕਾਂਗਰਸ ਪਾਰਟੀ ਦੇ ਯਤਨਾਂ ਨੂੰ ਉਜਾਗਰ ਕੀਤਾ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਵੜਿੰਗ ਨੇ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ, ਭਾਜਪਾ ‘ਤੇ ਪੰਜਾਬ ਪ੍ਰਤੀ ਦੁਸ਼ਮਣੀ ਦਾ ਦੋਸ਼ ਲਗਾਇਆ, ਜਿਸ ਕਾਰਨ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਵਿੱਚ ਪਛਤਾਵੇ ਦੀ ਘਾਟ ਦੀ ਆਲੋਚਨਾ ਕਰਦਿਆਂ, ਕੇਂਦਰ ਸਰਕਾਰ ’ਤੇ ਪੰਜਾਬ ਦੇ ਕਿਸਾਨਾਂ ਉੱਤੇ ਲਗਾਤਾਰ ਹਮਲੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਆਈਪੀਐਸ ਸਿੱਖ ਅਫਸਰ ਨੂੰ ਅਪਮਾਨਜਨਕ ਢੰਗ ਨਾਲ ਖਾਲਿਸਤਾਨੀ ਕਹਿਣ ਵਰਗੀਆਂ ਘਟਨਾਵਾਂ ਵੱਲ ਵੀ ਧਿਆਨ ਦਿੱਤਾ, ਜੋ ਸਿੱਖ ਕੌਮ ਪ੍ਰਤੀ ਵੱਡੇ ਨਿਰਾਦਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਮੋਦੀ ਸਰਕਾਰ ਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਹੈ।” ਵੜਿੰਗ ਨੇ ਮੀਡੀਆ ਨੂੰ ਕੰਟਰੋਲ ਕਰਨ ਅਤੇ ਹਸਪਤਾਲਾਂ ਵਰਗੇ ਨਾਜ਼ੁਕ ਬੁਨਿਆਦੀ ਢਾਂਚੇ ਦੀ ਬਜਾਏ ਨਵੀਂ ਸੰਸਦ ਭਵਨ ਵਰਗੇ ਗੈਰ-ਜ਼ਰੂਰੀ ਪ੍ਰੋਜੈਕਟਾਂ ਵੱਲ ਸਰੋਤਾਂ ਨੂੰ ਮੋੜਨ ਲਈ ਭਾਜਪਾ ਦੀ ਆਲੋਚਨਾ ਕੀਤੀ। ਉਹਨਾਂ ਨੇ ਨੋਟਬੰਦੀ ਦੇ ਫੈਸਲੇ ਦੀ ਵੀ ਆਲੋਚਨਾ ਕੀਤੀ ਅਤੇ ਦਾਅਵਾ ਕੀਤਾ ਕਿ ਇਹ ਕਾਲੇ ਧਨ ਨੂੰ ਰੋਕਣ ਵਿੱਚ ਅਸਫਲ ਰਿਹਾ ਹੈ। ਉਹਨਾਂ ਭਾਜਪਾ ਦੇ ਸ਼ਾਸਨ ਵਿੱਚ ਰਾਸ਼ਟਰੀ ਕਰਜ਼ੇ ਵਿੱਚ 64,00,000 ਕਰੋੜ ਰੁਪਏ ਤੋਂ 400,00,000 ਕਰੋੜ ਰੁਪਏ ਤੱਕ ਦੇ ਨਾਟਕੀ ਵਾਧੇ ਦਾ ਖੁਲਾਸਾ ਕੀਤਾ। ਇਸ ਸਮੇਂ ਦੌਰਾਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਅਤੇ ਗਰੀਬੀ ਦਰ ਵਿੱਚ ਕਾਫੀ ਵਾਧਾ ਹੋਇਆ ਹੈ। ਜਦਕਿ ਇਸਦੇ ਉਲਟ ਕੁਝ ਉਦਯੋਗਪਤੀਆਂ ਦੀ ਦੌਲਤ ‘ਚ ਵਾਧਾ ਹੋਇਆ ਹੈ ਅਤੇ ਭਾਜਪਾ ਨੇ ਸਪੱਸ਼ਟ ਤੌਰ ‘ਤੇ ਕਿਸਾਨਾਂ ਦੀ ਬਜਾਏ ਉਨ੍ਹਾਂ ਨੂੰ ਤਰਜੀਹ ਦਿੱਤੀ ਹੈ।

ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ

ਇਸੇ ਤਰ੍ਹਾਂ ਵੜਿੰਗ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਸ਼ਾਖੋਰੀ ਦੇ ਖਾਤਮੇ, ਨੌਕਰੀਆਂ ਦੇਣ, ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਸੁਧਾਰਨ ਵਰਗੇ ਵਾਅਦੇ ਪੂਰੇ ਕਰਨ ‘ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਰਕਾਰ ਦੇ ਅਧੀਨ ਗੈਂਗਸਟਰਾਂ ਦੀਆਂ ਗਤੀਵਿਧੀਆਂ ਵਧੀਆਂ ਹਨ ਅਤੇ ‘ਆਪ’ ਸਰਕਾਰ ਨੇ ਪੰਜਾਬ ਸਿਰ ਕਰਜ਼ਾ ਹੋਰ ਵਧਾ ਦਿੱਤਾ ਹੈ। ਉਨ੍ਹਾਂ ਕਾਂਗਰਸ ਵਿਰੁੱਧ ਝੂਠੇ ਦਾਅਵਿਆਂ ਅਤੇ ਨਕਾਰਾਤਮਕ ਪ੍ਰਚਾਰ ‘ਤੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਖਰਚਣ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਵੜਿੰਗ ਨੇ ਭਾਖੜਾ ਨੰਗਲ ਡੈਮ ਦੀ ਉਸਾਰੀ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੀ ਸਥਾਪਨਾ ਸਮੇਤ ਪੰਜਾਬ ਵਿੱਚ ਕਾਂਗਰਸ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਸੂਈ ਤੋਂ ਲੈ ਕੇ ਜਹਾਜ਼ ਤੱਕ ਸੂਬੇ ਨੂੰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਵਾਅਦਿਆਂ ਨੂੰ ਪੂਰਾ ਕਰਨ ਦੇ ਕਾਂਗਰਸ ਦੇ ਇਤਿਹਾਸ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਕਿਸਾਨਾਂ ਦੇ 72,000 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਜ਼ਿਕਰ ਕੀਤਾ, ਜਿਸ ਵਿੱਚੋਂ 4,500 ਕਰੋੜ ਰੁਪਏ ਦਾ ਫਾਇਦਾ ਇਕੱਲੇ ਪੰਜਾਬੀ ਕਿਸਾਨਾਂ ਨੂੰ ਹੋਇਆ। ਉਨ੍ਹਾਂ ਨੇ ਬੁਢਾਪਾ ਪੈਨਸ਼ਨ ਅਤੇ ਸ਼ਗਨ ਸਕੀਮ ਵਿੱਚ ਵਾਧੇ ਦੇ ਨਾਲ-ਨਾਲ ਮਹਿਲਾ ਰਿਜ਼ਰਵੇਸ਼ਨ ਬਿੱਲ ਵਰਗੀਆਂ ਪਹਿਲਕਦਮੀਆਂ ਨਾਲ ਰਾਜਨੀਤੀ ਵਿੱਚ ਔਰਤਾਂ ਦੀ ਪ੍ਰਤੀਨਿਧਤਾ ਲਈ ਪਾਰਟੀ ਦੀ ਵਚਨਬੱਧਤਾ ਨੂੰ ਵੀ ਨੋਟ ਕੀਤਾ।

ਅੱਧੀ ਰਾਤ ਸੋਨੀਪਤ (ਹਰਿਆਣਾ) ‘ਚ ਹੋਇਆ ਜ਼ੋਰਦਾਰ ਧਮਾਕਾ

ਰਾਜਾ ਵੜਿੰਗ ਨੇ ਲੋਕਾਂ ਨੂੰ ਇੱਕ ਨਿਆਂਪੂਰਨ ਦੇਸ਼ ਲਈ ਵੋਟ ਦੇਣ ਅਤੇ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਦੀ ਅਪੀਲ ਕੀਤੀ। ਰਾਜਾ ਵੜਿੰਗ ਨੇ ਕਿਹਾ, “ਕਿਸਾਨ ਕਰਜ਼ਾ ਮੁਆਫ਼ੀ ਅਤੇ ਐਮਐਸਪੀ ਵਰਗੀਆਂ ਮਹੱਤਵਪੂਰਨ ਪਹਿਲਕਦਮੀਆਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਸਾਡਾ ਟਰੈਕ ਰਿਕਾਰਡ ਸਾਨੂੰ ਵੱਖਰਾ ਬਣਾਉਂਦਾ ਹੈ। ਅਸੀਂ ਇਕਲੌਤੀ ਪਾਰਟੀ ਹਾਂ ਜਿਸ ਨੇ ਲੋਕਾਂ ਦੇ ਅਧਿਕਾਰਾਂ ਅਤੇ ਭਲਾਈ ਲਈ ਵਕਾਲਤ ਕੀਤੀ ਹੈ।”