Home Blog Page 1663

ਚੱਲਦੀ ਰੇਲ ਗੱਡੀ ਵਿੱਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

0

ਲੁਧਿਆਣਾ, 15 ਮਈ: ਲੁਧਿਆਣਾ ਤੋਂ ਲਖਨਊ ਜਾ ਰਹੀ ਰੇਲ ਗੱਡੀ ਵਿੱਚ ਇੱਕ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦੀ ਘਟਨਾ ਸਾਹਮਣੇ ਆਈ ਹੈ । ਘਟਨਾ ਮੁਤਾਬਕ ਰੇਲ ਗੱਡੀ ਸਮਰਾਲਾ ਰੇਲਵੇ ਸਟੇਸ਼ਨ ਤੇ ਪਹੁੰਚਣ ਤੋਂ ਪਹਿਲਾਂ ਪਿੰਡ ਲਲਕਾਲਾ ਕੋਲ ਹੀ ਔਰਤ ਦੇ ਦਰਦ ਸ਼ੁਰੂ ਹੋ ਜਾਂਦਾ ਹੈ ਅਤੇ ਰੇਲ ਗੱਡੀ ਵਿੱਚ ਮੌਜੂਦ ਔਰਤਾਂ ਵੱਲੋਂ ਉਸ ਔਰਤ ਨੂੰ ਸੰਭਾਲਿਆ ਜਾਂਦਾ ਹੈ ।

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਦੱਸਿਆ ਜਾ ਰਿਹਾ ਹੈ ਕਿ ਉਸ ਔਰਤ ਦਾ ਪਤੀ ਵੀ ਉਸਦੇ ਨਾਲ ਉਸ ਸਮੇਂ ਰੇਲ ਗੱਡੀ ‘ਚ ਮੌਜੂਦ ਸੀ। ਜਦੋਂ ਤੱਕ ਰੇਲ ਗੱਡੀ ਸਮਰਾਲਾ ਰੇਲਵੇ ਸਟੇਸ਼ਨ ਤੇ ਪਹੁੰਚਦੀ ਹੈ ਤੱਦ ਤੱਕ ਔਰਤ ਨੇ ਬੱਚੇ ਨੂੰ ਜਨਮ ਦੇ ਦਿੱਤਾ ਸੀ। ਮੌਕੇ ਤੇ ਰੇਲਵੇ ਸਟੇਸ਼ਨ ਤੇ ਐਬੂਲੈਂਸ ਬੁਲਾਈ ਜਾਂਦੀ ਹੈ ਤੇ ਜਿੱਥੇ ਡਾਕਟਰਾਂ ਵੱਲੋਂ ਬੱਚੇ ਅਤੇ ਔਰਤ ਦਾ ਚੈਕਅਪ ਕੀਤਾ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਜੱਚਾ ਬੱਚਾ ਦੋਵੇਂ ਠੀਕ ਹਨ।

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

0

17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਕਿਸਾਨ ਜਥੇਬੰਦੀਆਂ ‘ਆਪ’ ਪਾਰਟੀ ਜਾਂ CM ਮਾਨ ਨੂੰ ਸਵਾਲ ਕਿਉਂ ਨਹੀਂ ਪੁੱਛਦੀਆਂ : ਜਾਖੜ

ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਕਿਸਾਨ ਜਥੇਬੰਦੀਆਂ ‘ਆਪ’ ਪਾਰਟੀ ਜਾਂ CM ਮਾਨ ਨੂੰ ਸਵਾਲ ਕਿਉਂ ਨਹੀਂ ਪੁੱਛਦੀਆਂ : ਜਾਖੜ

0

ਚੰਡੀਗੜ੍ਹ, 15 ਮਈ : ਕਿਸਾਨ ਜਥੇਬੰਦੀਆਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਹਰ ਮੁੱਦੇ ‘ਤੇ ਰਾਜਨੀਤੀ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨੂੰ ਵੱਖ-ਵੱਖ ਥਾਵਾਂ ‘ਤੇ ਧਰਨੇ ਲਾ ਕੇ ਆਪਣੇ ਸਵਾਲਾਂ ਦੇ ਜਵਾਬ ਨਹੀਂ ਮਿਲਣਗੇ, ਜਵਾਬ ਸੰਸਦ ‘ਚ ਹੀ ਮਿਲਣਗੇ, ਇਸ ਲਈ ਕਿਸਾਨ ਜਥੇਬੰਦੀਆਂ ਨੂੰ ਚੋਣਾਂ ਲੜਨੀਆਂ ਚਾਹੀਦੀਆਂ ਹਨ ਅਤੇ ਸੰਸਦ ‘ਚ ਦਲੀਲਾਂ ਨਾਲ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਇਹ ਗੱਲ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਹੀ।

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਖੁੱਲ੍ਹ ਕੇ ਆਮ ਆਦਮੀ ਪਾਰਟੀ ਜਾਂ ਕਾਂਗਰਸ ਦੀ ਹਮਾਇਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਤੋਂ ਗਾਰੰਟੀ ਲੈਣੀ ਚਾਹੀਦੀ ਹੈ ਕਿ ਉਹ ਉਨ੍ਹਾਂ ਦੇ ਮੁੱਦੇ ਸੰਸਦ ਵਿੱਚ ਉਠਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਕਿਸਾਨ ਜਥੇਬੰਦੀਆਂ ਅੱਜ ਕਿਸਾਨਾਂ ਦੀ ਨਹੀਂ ਸਗੋਂ ਆਪਣੀ ਹਉਮੈ ਦੀ ਲੜਾਈ ਲੜ ਰਹੀਆਂ ਹਨ, ਜਿਸ ਦਾ ਨਤੀਜਾ ਪੰਜਾਬ ਦੇ ਛੋਟੇ ਕਿਸਾਨਾਂ, ਪੰਜਾਬ ਦੇ ਵਪਾਰੀਆਂ ਅਤੇ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਛੋਟੇ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ‘ਤੇ ਕਿਸਾਨ ਜਥੇਬੰਦੀਆਂ ਚੁੱਪ ਕਿਉਂ ਹਨ? ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਕਿਸਾਨ ਮੋਰਚਾ ਭਾਜਪਾ ਪੰਜਾਬ ਦੇ ਪ੍ਰਧਾਨ ਸਰਦਾਰ ਦਰਸ਼ਨ ਸਿੰਘ ਨੇਨੇਵਾਲ, ਪੰਜਾਬ ਭਾਜਪਾ ਕਨਵੀਨਰ ਰੰਜਨ ਕਾਮਰਾ ਅਤੇ ਪੰਜਾਬ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਹਾਜ਼ਰ ਸਨ।

ਬਠਿੰਡਾ ਲੋਕ ਸਭਾ ਹਲਕੇ ਲਈ 20 ਨਾਮਜ਼ਦਗੀਆਂ ਪਾਈਆਂ ਗਈਆਂ ਯੋਗ : ਜ਼ਿਲ੍ਹਾ ਚੋਣ ਅਫ਼ਸਰ

10 ਸਾਲਾਂ ‘ਚ ਕਿਸਾਨਾਂ ਦੀ ਆਮਦਨ ਦੁੱਗਣੀ
ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਹੈ। ਸਾਲ 2014 ਵਿੱਚ 32211 ਕਰੋੜ ਰੁਪਏ ਕਣਕ ਅਤੇ ਝੋਨੇ ਦੀ ਘੱਟੋ-ਘੱਟ ਸਮਰਥਨ ਮੁੱਲ ਤੋਂ ਖਰੀਦ ਲਈ ਅਦਾ ਕੀਤੇ ਗਏ ਸਨ, ਜਦੋਂ ਕਿ ਸਾਲ 2024 ਵਿੱਚ ਸਰਕਾਰ ਨੇ 70385 ਕਰੋੜ ਰੁਪਏ ਅਦਾ ਕੀਤੇ ਸਨ। ਝੋਨੇ ਦੀ ਫਸਲ ਦੀ ਖਰੀਦ ਅਜੇ ਬਾਕੀ ਹੈ। ਸਾਲ 2013-14 ਵਿੱਚ ਖੇਤੀ ਬਜਟ 21900 ਕਰੋੜ ਰੁਪਏ ਸੀ, ਜੋ ਇਸ ਵਿੱਤੀ ਸਾਲ ਵਿੱਚ 1.25 ਲੱਖ ਕਰੋੜ ਰੁਪਏ ਹੈ। ਫਰਕ ਨਜ਼ਰ ਆਉਂਦਾ ਹੈ ਪਰ ਦੇਖਣ ਲਈ ਨੀਅਤ ਸਾਫ਼ ਹੋਣੀ ਚਾਹੀਦੀ ਹੈ।

ਬਠਿੰਡਾ ਲੋਕ ਸਭਾ ਹਲਕੇ ਲਈ 20 ਨਾਮਜ਼ਦਗੀਆਂ ਪਾਈਆਂ ਗਈਆਂ ਯੋਗ : ਜ਼ਿਲ੍ਹਾ ਚੋਣ ਅਫ਼ਸਰ

14 ਲੱਖ ਕਿਸਾਨ ਸਨਮਾਨ ਨਿਧੀ ਤੋਂ ਕਿਉਂ ਵਾਂਝੇ ਰਹੇ?
ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਕਰੀਬ 23 ਲੱਖ ਕਿਸਾਨਾਂ ਦੇ ਕਿਸਾਨ ਸਨਮਾਨ ਨਿਧੀ ਕਾਰਡ ਬਣਾਏ ਸਨ। ਆਮ ਆਦਮੀ ਪਾਰਟੀ ਦੇ ਰਾਜ ਵਿੱਚ ਸਿਰਫ਼ ਸਾਢੇ ਅੱਠ ਲੱਖ ਕਿਸਾਨਾਂ ਕੋਲ ਹੀ ਕਾਰਡ ਹਨ ਅਤੇ 14 ਲੱਖ ਕਿਸਾਨ ਇਸ ਸਕੀਮ ਦੇ ਲਾਭ ਤੋਂ ਵਾਂਝੇ ਹਨ। ਅਜਿਹਾ ਇਸ ਲਈ ਹੋਇਆ ਕਿਉਂਕਿ ਸਰਕਾਰ ਕਿਸਾਨਾਂ ਦੀ ਕੇਵਾਈਸੀ ਕਰਵਾਉਣ ਵਿੱਚ ਅਸਫਲ ਰਹੀ। ਇਸ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਹਰ ਸਾਲ 900 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਸਰਕਾਰ ਦੱਸੇ ਕਿ ਕਿਸਾਨਾਂ ਦੀ ਕੇਵਾਈਸੀ ਕਿਉਂ ਕੀਤੀ ਗਈ। ਸਰਕਾਰ ‘ਆਪਕੇ ਦੁਆਰ ਤੇ ਹੈਲਪਲਾਈਨ ਤੇ ਕਦੋ ਕੰਮ ਕਰੇਗੀ।

ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਦਾ ਕੋਈ ਵਿਰੋਧ ਕਿਉਂ ਨਹੀਂ?
ਪੁਰਾਣੀਆਂ ਖਬਰਾਂ ਦੀ ਕਟਿੰਗ ਦਿਖਾਉਂਦੇ ਹੋਏ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਨੇ ਖੁਦ ਕਿਹਾ ਹੈ ਕਿ ਕਿਸਾਨ ਧਰਨੇ ਸਿਰਫ ਪੈਸੇ ਇਕੱਠੇ ਕਰਨ ਲਈ ਕਰਦੇ ਹਨ। ਮਾਨ ਪਿਛਲੇ ਸਾਲ ਹੜ੍ਹ ਪੀੜਤਾਂ ਦੇ ਹੋਏ ਨੁਕਸਾਨ ਦੇ ਬਦਲੇ ਆਪਣੇ ਚੋਣ ਵਾਅਦੇ ਅਨੁਸਾਰ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਉਂ ਨਹੀਂ ਦਿੰਦੇ? ਜਦੋਂ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਲਈ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਭੇਜੀ ਗਈ 180 ਕਰੋੜ ਰੁਪਏ ਦੀ ਰਾਸ਼ੀ ਦਾ ਭਾਜਪਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ ਕਣਕ ‘ਤੇ 125 ਰੁਪਏ ਦਾ ਬੋਨਸ ਮਿਲਦਾ ਹੈ, ਪਰ ਪੰਜਾਬ ਵਿੱਚ ਅਜਿਹਾ ਕੁਝ ਨਹੀਂ। ਕਿਸਾਨ ਜਥੇਬੰਦੀਆਂ ਇਸ ‘ਤੇ ਕਦੇ ਵੀ ਮੋਰਚਾ ਨਹੀਂ ਖੋਲ੍ਹਦੀਆਂ।

ਅਕਾਲੀ ਦਲ ਨੇ ਸੀਨੀਅਰ ਆਗੂ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ ਵਿੱਚ ਧਰਨੇ ਦਾ ਫੈਸਲਾ ਕਿਸ ਦੇ ਦਬਾਅ ਹੇਠ ਬਦਲਿਆ ਗਿਆ?
ਚੰਡੀਗੜ੍ਹ ‘ਚ ਧਰਨਾ ਦੇਣ ਦਾ ਐਲਾਨ ਕਰਨ ਤੋਂ ਬਾਅਦ ਕਿਸਾਨ ਜਥੇਬੰਦੀ ਦਿੱਲੀ ਵੱਲ ਕਿਉਂ ਵਧੀ, ਕਿਸ ਦਾ ਦਬਾਅ ਸੀ, ਉਹ ਕਿਸ ਗੱਲ ‘ਤੇ ਰਾਜ਼ੀ ਹੋਏ ਅਤੇ ਉਨ੍ਹਾਂ ਨੇ ਕਿਸ ਦੀ ਗੱਲ ਸੁਣੀ? ਕਿਸਾਨ ਜਥੇਬੰਦੀਆਂ ਦੀ ਇਸ ਧੜੇਬੰਦੀ ਵਿੱਚ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ, ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ ਜੇਕਰ ਕਿਸਾਨ ਜਥੇਬੰਦੀਆਂ ਨੇ ਆਪਣਾ ਸਥਾਨ ਨਾ ਬਦਲਿਆ ਹੁੰਦਾ। ਕਿਸਾਨ ਜਥੇਬੰਦੀਆਂ ਦੀ ਧੜੇਬੰਦੀ ਕਾਰਨ ਲੋਕਾਂ ਦਾ ਕਿਸਾਨ ਅੰਦੋਲਨ ਤੋਂ ਭਰੋਸਾ ਘਟਿਆ ਹੈ।

ਅਸੀਂ ਸਿਰਫ ਕਿਸਾਨਾਂ ਦੀ ਲੜਾਈ ਲੜਾਂਗੇ,ਨਾ ਕੇ ਕਿਸੇ ਸਿਆਸੀ ਪਾਰਟੀ ਦੇ ਹੱਕ ਚ ਖੜਾਂਗੇ – ਸੁੱਖ ਗਿੱਲ ਮੋਗਾ

ਕਿਸਾਨ ਜਥੇਬੰਦੀਆਂ ਕਿਸਾਨਾਂ ਦਾ ਅਕਸ ਖਰਾਬ ਕਰ ਰਹੀਆਂ ਹਨ-
ਜਾਖੜ ਨੇ ਬਰਨਾਲਾ ਵਿੱਚ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਬਰਨਾਲਾ ਵਿੱਚ ਇਮੀਗ੍ਰੇਸ਼ਨ ਧੋਖਾਧੜੀ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਪਾਰੀਆਂ ਨਾਲ ਟਕਰਾ ਗਈਆਂ ਸਨ। ਕਿਸਾਨ ਜਥੇਬੰਦੀਆਂ ਦਾ ਇਹ ਵਤੀਰਾ ਪ੍ਰਵਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਬੂਹੇ ’ਤੇ ਜਾ ਕੇ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਸੀ, ਪਰਵਾਸ ਨਾਲ ਸਬੰਧਤ ਧੋਖਾਧੜੀ ਨੂੰ ਰੋਕਣਾ ਸਰਕਾਰ ਦਾ ਕੰਮ ਹੈ। ਤੁਸੀਂ ਖੁਦ ਜੱਜ ਨਹੀਂ ਬਣ ਸਕਦੇ।

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ

ਚੰਡੀਗੜ੍ਹ, 15 ਮਈ, 2024 : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ ‘ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ।

ਬਠਿੰਡਾ ਲੋਕ ਸਭਾ ਹਲਕੇ ਲਈ 20 ਨਾਮਜ਼ਦਗੀਆਂ ਪਾਈਆਂ ਗਈਆਂ ਯੋਗ : ਜ਼ਿਲ੍ਹਾ ਚੋਣ ਅਫ਼ਸਰ

ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਬਠਿੰਡਾ ਲੋਕ ਸਭਾ ਹਲਕੇ ਲਈ 20 ਨਾਮਜ਼ਦਗੀਆਂ ਪਾਈਆਂ ਗਈਆਂ ਯੋਗ : ਜ਼ਿਲ੍ਹਾ ਚੋਣ ਅਫ਼ਸਰ

0

17 ਮਈ ਤੱਕ ਵਾਪਸ ਲਈਆਂ ਜਾ ਸਕਣਗੀਆਂ ਨਾਮਜ਼ਦਗੀਆਂ

ਬਠਿੰਡਾ, 15 ਮਈ : ਬੀਤੇ ਕੱਲ ਚੋਣ ਨਾਮਜ਼ਦਗੀਆਂ ਦਾ ਖ਼ਤਮ ਹੋਣ ਤੋਂ ਬਾਅਦ ਅੱਜ ਕਾਗਜ਼ਾਂ ਦੀ ਪੜਤਾਲ ਕੀਤੀ ਗਈ। ਪੜਤਾਲ ਤੋਂ ਬਾਅਦ ਕੁੱਲ 20 ਕਾਗਜ਼ ਸਹੀ ਪਾਏ ਗਏ। ਜਦੋਂ ਕਿ ਕੁੱਲ 40 ਜਣਿਆਂ ਨੇ ਆਪਣੇ ਕਾਗਜ਼ ਦਾਖਲ ਕੀਤੇ ਸਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ ਬਠਿੰਡਾ-11 ਤੋਂ 14 ਮਈ ਤੱਕ ਪ੍ਰਾਪਤ ਹੋਈਆਂ ਕੁੱਲ 40 ਨਾਮਜ਼ਦਗੀਆਂ ਦੀ ਅੱਜ ਪੜਤਾਲ ਕੀਤੀ ਗਈ, ਜਿਨ੍ਹਾਂ ’ਚੋਂ 20 ਨਾਮਜਦਗੀ ਪੱਤਰ ਯੋਗ ਪਾਏ ਗਏ ਤੇ 20 ਉਹ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ ਜੋ ਉਮੀਦਵਾਰਾਂ ਵਲੋਂ ਇੱਕ ਤੋਂ ਜ਼ਿਆਦਾ ਵਾਰ ਭਰੀਆਂ ਗਈਆਂ ਸਨ। ਉਨ੍ਹਾਂ ਦੱਸਿਆਂ ਕਿ ਪੜਤਾਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ, ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤ ਮਹਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਨਿੱਕਾ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਤੋਂ ਪਰਮਪਾਲ ਕੌਰ ਸਿੱਧੂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ।

ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਇਸੇ ਤਰ੍ਹਾਂ ਜਨਸੇਵਾ ਡਰਾਈਵਰ ਪਾਰਟੀ ਤੋਂ ਗੁਰਪ੍ਰੀਤ ਸਿੰਘ, ਅਜਾਦ ਸਮਾਜ ਪਾਰਟੀ (ਕਾਂਸੀ ਰਾਮ) ਤੋਂ ਜਸਵੀਰ ਸਿੰਘ, ਭਾਰਤੀਯ ਜਵਾਨ ਕਿਸਾਨ ਪਾਰਟੀ ਤੋਂ ਨੈਬ ਸਿੰਘ, ਨੈਸ਼ਨੇਲਿਸਟ ਜਸਟਿਸ ਪਾਰਟੀ ਤੋਂ ਪੂਨਮ ਰਾਣੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਤੋਂ ਲਖਵੀਰ ਸਿੰਘ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ। ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਅਜ਼ਾਦ ਉਮੀਦਵਾਰਾਂ ’ਚੋਂ ਅਮਨਦੀਪ ਸਿੰਘ, ਅੰਕੁਸ਼ ਜਿੰਦਲ, ਸੁਖਜੀਤ ਕੌਰ, ਕੁਲਵੰਤ ਸਿੰਘ, ਗੁਰਬਰਨ ਸਿੰਘ, ਗੁਰਮੀਤ ਸਿੰਘ, ਜਗਜੀਵਨ ਬੱਲੀ, ਪਰਵਿੰਦਰ ਸਿੰਘ, ਪਾਲਾ ਰਾਮ ਅਤੇ ਭਗਵੰਤ ਸਿੰਘ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ। ਉਨ੍ਹਾਂ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ।

ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

0

ਸ੍ਰੀ ਮੁਕਤਸਰ ਸਾਹਿਬ, 15 ਮਈ: ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਭਾਰਤੀ ਚੌਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਅਤੇ ਪੁਲਿਸ ਅਬਜ਼ਰਵਰ ਸ੍ਰੀ ਏ ਆਰ ਦਾਮੋਦਰ. ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇੱਥੇ ਪੁੱਜਣ ’ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ।ਇਸ ਮੌਕੇ ਚੋਣ ਕਮਿਸ਼ਨ ਵੱਲੋਂ ਨਾਮਜਦ ਅਬਜ਼ਰਵਰਾਂ ਵੱਲੋਂ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਬੈਠਕ ਕੀਤੀ।

ਅਕਾਲੀ ਦਲ ਨੇ ਸੀਨੀਅਰ ਆਗੂ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਲਿਆ ਵਾਪਸ

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜ਼ਪੁਰ ਦਾ ਭਾਗ ਹਨ। ਜ਼ਿਲ੍ਹੇ ਵਿਚ ਕੁੱਲ 694586 ਵੋਟਰ ਹਨ। ਜ਼ਿਲ੍ਹੇ ਵਿਚ 85 ਸਾਲ ਤੋਂ ਵੱਡੀ ਉਮਰ ਦੇ 5385, ਸਰਵਿਸ ਵੋਟਰ 1792 ਅਤੇ 18-19 ਸਾਲ ਉਮਰ ਵਰਗ ਦੇ 19272 ਵੋਟਰ ਹਨ। ਜ਼ਿਲ੍ਹੇ ਵਿਚ 753 ਪੋਲਿੰਗ ਬੂਥ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 40 ਮਾਡਲ ਪੋਲਿੰਗ ਬੂਥ, 9 ਮਹਿਲਾਵਾਂ ਵੱਲੋਂ ਸਥਾਪਿਤ ਬੂਥ, 4-4 ਪੀਡਬਲਯਡੀ ਅਤੇ ਯੂਥ ਬੂਥ ਤੇ 4 ਹੀ ਗਰੀਨ ਬੂਥ ਬਣਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿੱਤੇ ਸ਼ਡਿਊਲ ਅਨੁਸਾਰ ਸਾਰੀਆਂ ਚੋਣ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤ ਮਈ ਚੌਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਨਾਲ ਤਿਆਰ ਹੈ ਅਤੇ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਅਸੀਂ ਸਿਰਫ ਕਿਸਾਨਾਂ ਦੀ ਲੜਾਈ ਲੜਾਂਗੇ,ਨਾ ਕੇ ਕਿਸੇ ਸਿਆਸੀ ਪਾਰਟੀ ਦੇ ਹੱਕ ਚ ਖੜਾਂਗੇ – ਸੁੱਖ ਗਿੱਲ ਮੋਗਾ

ਐਸ.ਐਸ.ਪੀ. ਭਾਗੀਰਥ ਮੀਨਾ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 19 ਅੰਤਰ ਰਾਜੀ ਨਾਕਿਆਂ ਸਮੇਤ ਹਰ ਥਾਂ ਪੁਲਿਸ ਚੌਕਸੀ ਨਾਲ ਕੰਮ ਕਰ ਰਹੀ ਹੈ। ਬੈਠਕ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਡੀ.ਐਸ.ਪੀ. ਸ੍ਰੀ ਸਤਨਾਮ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀ ਹਰਬੰਸ ਸਿੰਘ ਵੀ ਹਾਜ਼ਰ ਸਨ।

ਅਕਾਲੀ ਦਲ ਨੇ ਸੀਨੀਅਰ ਆਗੂ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਲਿਆ ਵਾਪਸ

0

ਅੰਦਰੂਨੀ ਜਾਂਚ ਨੇ ਕੀਤਾ ਖੁਲ੍ਹਾਸਾ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਲਈ ਕੋਈ ਪ੍ਰਚਾਰ ਨਹੀਂ ਕੀਤਾ

ਚੰਡੀਗੜ੍ਹ, 15 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਪਾਰਟੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਤੁਰੰਤ ਵਾਪਸ ਲੈ ਲਿਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਜਨਰਲ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕੇਸ ਦੇ ਸਾਰੇ ਤੱਥਾਂ ਦੀ ਪੜਚੋਲ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਬੀਬੀ ਹਰਜਿੰਦਰ ਕੌਰ ਸਵੇਰ ਦੀ ਸੈਰ ਵੇਲੇ ਭਾਜਪਾ ਦੇ ਉਮੀਦਵਾਰ ਨੂੰ ਮਿਲ ਗਏ ਸੀ। ਸਾਰੇ ਮਾਮਲੇ ਦੀ ਘੋਖ ਤੋਂ ਬਾਅਦ ਇਹ ਵੀ ਸਾਹਮਣੇ ਆਇਆ ਕਿ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਲਈ ਕੋਈ ਪ੍ਰਚਾਰ ਨਹੀਂ ਕੀਤਾ ਤੇ ਨਾ ਹੀ ਭਾਜਪਾ ਦੀ ਕਿਸੇ ਸਟੇਜ ’ਤੇ ਗਏ। ਇਸ ਲਈ ਫੈਸਲਾ ਕੀਤਾ ਗਿਆ ਕਿ ਪਾਰਟੀ ਦੇ ਪਹਿਲਾਂ ਲਏ ਫੈਸਲੇ ਦੀ ਮੁੜ ਸਮੀਖਿਆ ਕੀਤੀ ਜਾਵੇ ਅਤੇ ਬੀਬੀ ਹਰਜਿੰਦਰ ਕੌਰ ਦੀ ਬਰਖ਼ਾਸਤਗੀ ਦਾ ਫੈਸਲਾ ਵਾਪਸ ਲਿਆ ਜਾਵੇ।

ਅਸੀਂ ਸਿਰਫ ਕਿਸਾਨਾਂ ਦੀ ਲੜਾਈ ਲੜਾਂਗੇ,ਨਾ ਕੇ ਕਿਸੇ ਸਿਆਸੀ ਪਾਰਟੀ ਦੇ ਹੱਕ ਚ ਖੜਾਂਗੇ – ਸੁੱਖ ਗਿੱਲ ਮੋਗਾ

ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਦੀ ਕਾਰਵਾਈ ਮਗਰੋਂ ਬੀਬੀ ਹਰਜਿੰਦਰ ਕੌਰ ਵੱਡੀ ਗਿਣਤੀ ਵਿਚ ਲੋਕਾਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਮਿਲੇ ਅਤੇ ਲੋਕਾਂ ਨੇ ਬੀਬੀ ਜੀ ਵੱਲੋਂ ਪਾਰਟੀ ਦੇ ਨਾਲ-ਨਾਲ ਕੌਮ ਦੀ ਕੀਤੀ ਜਾ ਰਹੀ ਸੇਵਾ ਤੋਂ ਜਾਣੂ ਕਰਵਾਇਆ। ਪਾਰਟੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਬੀਬੀ ਜੀ ਨੇ ਕਿਸਾਨ ਮੋਰਚੇ ਦੇ ਨਾਲ-ਨਾਲ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਵਿਚ ਵੀ ਭਾਗ ਲਿਆ ਤੇ ਆਪਣੀ ਸਮਾਜ ਸੇਵਾ, ਧਾਰਮਿਕ ਸੇਵਾ ਤੇ ਸਿਆਸੀ ਗਤੀਵਿਧੀਆਂ ਨਾਲ ਚੰਡੀਗੜ੍ਹ ਵਿਚ ਅਕਾਲੀ ਦਲ ਦਾ ਨਾਂ ਬਣਾਇਆ। ਬੀਬੀ ਜੀ ਨੇ ਵੀ ਇਹ ਸਪਸ਼ਟ ਕੀਤਾ ਕਿ ਉਹ ਅਕਾਲੀ ਸਨ ਅਤੇ ਹਮੇਸ਼ਾ ਰਹਿਣਗੇ ਤੇ ਹਮੇਸ਼ਾ ਅਕਾਲੀ ਸਿਧਾਂਤ ਉਹਨਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।

ਸੁਖਬੀਰ ਬਾਦਲ ਦਾ ਦਾਅਵਾ: ਆਪਣੀ ਰਿਹਾਈ ਲਈ ਚੋਣ ਲੜ ਰਿਹਾ ਅੰਮ੍ਰਿਤਪਾਲ ਸਿੰਘ

ਸਰਦਾਰ ਭੂੰਦੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਾਰੇ ਮਾਮਲੇ ਤੋਂ ਜਾਣੂ ਕਰਵਾਇਆ ਗਿਆ ਤੇ ਇਹ ਵੀ ਦੱਸਿਆ ਗਿਆ ਕਿ ਬੀਬੀ ਜੀ ਨੇ ਪੰਥਕ ਕਦਰਾਂ ਕੀਮਤਾਂ ਅਨੁਸਾਰ ਹੀ ਜੀਵਨ ਜੀਵਿਆ ਹੈ। ਬੀਬੀ ਜੀ ਦਾ ਸਮਾਜ ਸੇਵਾ ਵਿਚ ਵੀ ਵੱਡਾ ਰਿਕਾਰਡ ਹੈ ਤੇ ਉਹਨਾਂ ਦਾ ਪੰਥਕ ਕਦਰਾਂ ਕੀਮਤਾਂ ਨੂੰ ਦੁਨੀਆਂ ਭਰ ਵਿਚ ਪ੍ਰਚਾਰਨ ਵਿਚ ਵੀ ਵੱਡਾ ਨਾਂ ਹੈ। ਉਹ ਹਮੇਸ਼ਾ ਨਿਮਰਤਾ ਤੇ ਸਾਦਗੀ ਨਾਲ ਉੱਚਾ ਸੁੱਚਾ ਜੀਵਨ ਬਤੀਤ ਕਰਦੇ ਹਨ। ਉਹਨਾਂ ਕਿਹਾ ਕਿ ਇਸ ਅਨੁਸਾਰ ਹੀ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚ ਮੁੜ ਬਹਾਲ ਕੀਤਾ ਗਿਆ।

ਅਸੀਂ ਸਿਰਫ ਕਿਸਾਨਾਂ ਦੀ ਲੜਾਈ ਲੜਾਂਗੇ,ਨਾ ਕੇ ਕਿਸੇ ਸਿਆਸੀ ਪਾਰਟੀ ਦੇ ਹੱਕ ਚ ਖੜਾਂਗੇ – ਸੁੱਖ ਗਿੱਲ ਮੋਗਾ

0

ਧਰਮਕੋਟ 15 ਮਈ: ਚੋਣਾਂ ਦਾ ਦੰਗਲ ਭਖਿਆ ਹੋਇਆ ਹੈ,ਕੋਈ ਕਿਸੇ ਪਾਰਟੀ ਵਿੱਚ ਜਾ ਰਿਹਾ ਤੇ ਕੋਈ ਅੰਦਰ ਖਾਤੇ ਕੁੰਡੀ ਪਾ ਰਿਹਾ,ਪਰ ਅਸੀਂ ਆਪਣਾ ਸਟੈਂਡ ਸਪੱਛਟ ਕਰਦੇ ਹਾਂ ਕਿ ਅਸੀਂ ਸਿਰਫ ਕਿਸਾਨਾਂ ਦੀ ਲੜਾਈ ਲੜਾਂਗੇ,ਨਾ ਕੇ ਕਿਸੇ ਸਿਆਸੀ ਪਾਰਟੀ ਦੇ ਹੱਕ ਚ ਖੜਾਂਗੇ,ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਤੋਤੇਵਾਲ ਦੇ ਪੰਜਾਬ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਚੋਣਵੇਂ ਪੱਤਰਕਾਂਰਾਂ ਨਾਲ ਗੱਲਬਾਤ ਦੌਰਾਨ ਕੀਤਾ,ਉਹਨਾਂ ਕਿਹਾ ਕੇ ਅਸੀਂ ਸਾਫ ਤੇ ਸਪੱਛਟ ਹਾਂ ਅਸੀਂ ਆਪਣੀ ਜਥੇਬੰਦੀ ਦੇ ਹਰ ਛੋਟੇ ਵੱਡੇ ਆਗੂ ਨੂੰ ਅਪੀਲ ਕੀਤੀ ਹੈ ਕੇ ਵੋਟ ਪਾਉਣਾ ਤੁਹਾਡਾ ਮੁੱਢਲਾ ਅਧਿਕਾਰ ਹੈ ਇਸ ਦੀ ਵਰਤੋਂ ਜਰੂਰ ਕਰੋ ਪਰ ਅਸੀਂ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਨਹੀਂ ਕਰਨੀ।

ਸੁਖਬੀਰ ਬਾਦਲ ਦਾ ਦਾਅਵਾ: ਆਪਣੀ ਰਿਹਾਈ ਲਈ ਚੋਣ ਲੜ ਰਿਹਾ ਅੰਮ੍ਰਿਤਪਾਲ ਸਿੰਘ

ਸਾਡੀ ਜਥੇਬੰਦੀ ਦੇ ਮੈਂਬਰ ਜਾਂ ਆਗੂ ਦਾ ਜਿੱਥੇ ਮੰਨ ਕਰਦਾ ਹੈ ਉਹ ਓਥੇ ਵੋਟ ਪਾਵੇ,ਅਸੀਂ ਆਪਣੇ ਵਰਕਰਾਂ ਨੂੰ ਅਪੀਲ ਕਰਦੇ ਹਾਂ ਕੇ ਜਿਹੜਾ ਕੈਂਡੀਡੇਟ ਤੁਹਾਨੂੰ ਚੰਗਾ ਲਗਦਾ,ਜੋ ਕਿਸਾਨ-ਮਜਦੂਰ ਤੇ ਹਰ ਵਰਗ ਦੀ ਗੱਲ ਕਰਦਾ ਹੈ,ਇਮਾਨਦਾਰ ਤੇ ਸਾਊ ਹੈ,ਉਸ ਨੂੰ ਵੋਟ ਪਾਓ,ਨਾਕੇ ਜੋ ਸਾਡੇ ਕਿਸਾਨਾਂ ਦਾ ਕਾਤਲ ਹੋਵੇ ਜਾਂ ਸਾਡੇ ਆਮ ਲੋਕਾਂ ਕਿਸਾਨਾਂ-ਮਜਦੂਰਾਂ ਜਾਂ ਮੁਲਾਜਮਾਂ ਤੇ ਡਾਂਗਾ ਵਰਾਉਂਦਾ ਹੋਵੇ ਅਤੇ ਆਪਣੀ ਜੰਤਾ ਨਾਲ ਗਦਾਰੀ ਕਰਦਾ ਹੋਵੇ ਉਸ ਨੂੰ ਵੋਟ ਨਾ ਪਾਓ,ਸੁੱਖ ਗਿੱਲ ਮੋਗਾ ਨੇ ਕਿਹਾ ਹੈ ਕੇ ਕਈ ਦੋਗਲੇ ਚਿਹਰੇ ਹਨ ਜੋ ਸ਼ਰੇਆਮ ਸਾਡੀ ਦੁਸ਼ਮਨ ਜਮਾਤ ਨਾਲ ਵੀ ਰਲੇ ਫਿਰਦੇ ਹਨ,ਤੇ ਨਕਾਬ ਚਿਹਰੇ ਤੇ ਕਿਸਾਨੀ ਵਾਲਾ ਚੜਾਇਆ ਹੋਇਆ ਹੈ,ਅਸੀਂ ਆਪ ਸਭ ਨੂੰ ਏਹੋ ਜਿਹੇ ਲੋਕਾਂ ਤੋਂ ਬਚਨ ਦੀ ਅਪੀਲ ਕਰਾਂਗੇ,ਸੁੱਖ ਗਿੱਲ ਮੋਗਾ ਨੇ ਕਿਹਾ ਕੇ ਉਹਨਾਂ ਨਾਲ ਹਰ ਸਿਆਸੀ ਪਾਰਟੀ ਦੇ ਆਗੂਆਂ ਨੇ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਉਹਨਾਂ ਨੇ ਕਿਸੇ ਵੀ ਪਾਰਟੀ ਦੀ ਹਮਾਇਤ ਕਰਨ ਦਾ ਐਲਾਨ ਨਹੀਂ ਕੀਤਾ ਕਿਉਂਕਿ ਕੇ ਉਹ ਕਿਸਾਨਾਂ ਨਾਲ ਗਦਾਰੀ ਨਹੀਂ ਕਰ ਸਕਦੇ ।

ਸੁਖਬੀਰ ਬਾਦਲ ਦਾ ਦਾਅਵਾ: ਆਪਣੀ ਰਿਹਾਈ ਲਈ ਚੋਣ ਲੜ ਰਿਹਾ ਅੰਮ੍ਰਿਤਪਾਲ ਸਿੰਘ

0

ਜੰਡਿਆਲਾ, 15 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਨਿਤਾਰਿਆ ਗਿਆ ਅਤੇ ਉਹਨਾਂ ਨੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਮਝਣ ਕਿ ਜਿਸ ਵਿਅਕਤੀ ਨੇ ਇਕ ਸਾਲ ਪਹਿਲਾਂ ਸਿੱਖੀ ਸਰੂਪ ਧਾਰਿਆ ਹੋਵੇ ਕੀ ਉਹ ਉਹਨਾਂ ਦੀ ਅਗਵਾਈ ਕਰਨ ਦੇ ਸਮਰਥ ਹੈ ਜਾਂ ਫਿਰ 103 ਸਾਲ ਪੁਰਾਣੀ ਪਾਰਟੀ ਜੋ ਆਪਣੇ ਪੁਰਖ਼ਿਆਂ ਦੇ ਕਦਮਾਂ ’ਤੇ ਚਲ ਰਹੀ ਹੈ, ਉਹ ਪਾਰਟੀ ਉਹਨਾਂ ਦੀ ਅਗਵਾਈ ਕਰਨ ਦੇ ਸਮਰਥ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਅਤੇ ਬਾਬਾ ਬਕਾਲਾ ਵਿਖੇ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿਚ ਵਿਸ਼ਾਲ ਮੀਟਿੰਗਾਂ ਕੀਤੀਆਂ, ਨੇ ਕਿਹਾ ਕਿ ਇਕ ਵਿਅਕਤੀ ਜਿਸਨੇ ਇਕ ਸਾਲ ਅੰਮ੍ਰਿਤ ਛਕਿਆ ਹੋਵੇ ਤੇ ਚੋਲਾ ਪਾਉਂਦਾ ਹੋਵੇ, ਉਹ ਪੰਥ ਦਾ ਪ੍ਰਤੀਨਿਧ ਹੈ ਜਾਂ ਫਿਰ 103 ਸਾਲ ਪੁਰਾਣੀ ਪਾਰਟੀ ਜਿਸਦਾ ਪੰਥਕ ਕਦਰਾਂ ਕੀਮਤਾਂ ਦੀ ਰਾਖੀ ਦਾ ਰਿਕਾਰਡ ਹੈ।

ਸੁਖਬੀਰ ਬਾਦਲ ਦਾ ਦਾਅਵਾ: ਆਪਣੀ ਰਿਹਾਈ ਲਈ ਚੋਣ ਲੜ ਰਿਹਾ ਅੰਮ੍ਰਿਤਪਾਲ ਸਿੰਘ

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਕੀ ਅੰਮ੍ਰਿਤਪਾਲ ਨੂੰ ਕੇਂਦਰੀ ਏਜੰਸੀਆਂ ਨੇ ਤਾਂ ਖੜ੍ਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਲੋਕ ਆਪ ਵੇਖਣ ਕਿ ਪਹਿਲਾਂ ਇਕ ਵਿਅਕਤੀ ਤਿਆਰ ਕੀਤਾ ਗਿਆ, ਫਿਰ ਉਸਦੀ ਪੇਸ਼ਕਾਰੀ ਕੀਤੀ ਗਈ, ਫਿਰ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਫਿਰ ਸੁਰੱਖਿਅਤ ਹਿਰਾਸਤ ਵਿਚ ਰੱਖਿਆ ਗਿਆ ਤੇ ਹੁਣ ਅਕਾਲੀ ਦਲ ਦੀ ਲੋਕਪ੍ਰਿਅਤਾ ਦਾ ਟਾਕਰਾ ਕਰਨ ਵਾਸਤੇ ਪਾਰਲੀਮਾਨੀ ਚੋਣਾਂ ਵਿਚ ਖੜ੍ਹਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ’ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖਿਲਾਫ ਲੜਾਈ ਲੜਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਅੰਮ੍ਰਿਤਪਾਲ ਦੇ ਐਨ ਐਸ ਏ ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੋਣ ਦੇ ਬਾਵਜੂਦ ਉਸਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਹਰ ਸਹੂਲਤ ਦਿੱਤੀ ਗਈ। ਇਕ ਕਦਮ ਹੋਰ ਅੱਗੇ ਵੱਧਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਸਵਾਲ ਕੀਤਾ ਕਿ ਅੰਮ੍ਰਿਤਪਾਲ ਸਿੰਘ ਕੌਮ ਦੀ ਅਗਵਾਈ ਕਰਨ ਬਾਰੇ ਕਿਵੇਂ ਸੋਚ ਸਕਦਾ ਹੈ ਜਦੋਂ ਉਹ ਇਕ ਸਾਲ ਤੱਕ ਵੀ ਜੇਲ੍ਹ ਵਿਚ ਨਹੀਂ ਰਹਿ ਸਕਿਆ। ਉਹਨਾਂ ਕਿਹਾ ਕਿ ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ 16 ਸਾਲ ਤੱਕ ਜੇਲ੍ਹ ਵਿਚ ਰਹੇ ਤਾਂ ਅਸੀਂ ਉਸ ਵੇਲੇ ਉਹਨਾਂ ਨੂੰ ਛੁਡਵਾਉਣ ਲਈ ਇਕ ਵੀ ਧਰਨਾ ਨਹੀਂ ਦਿੱਤਾ ਸੀ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਆਗੂਆਂ ਨੇ ਆਪ ਗ੍ਰਿਫਤਾਰੀਆਂ ਦਿੱਤੀਆਂ ਤੇ ਕਦੇ ਵੀ ਆਪਣਾ ਸਰੂਪ ਨਹੀਂ ਬਦਲਿਆ ਤੇ ਛੁਪ ਕੇ ਨਹੀਂ ਰਹੇ ਜਦੋਂ ਕਿ ਅੰਮ੍ਰਿਤਪਾਲ ਸਿੰਘ ਨੇ ਫੜੇ ਜਾਣ ਦੇ ਡਰੋਂ ਲੁਕਦਾ ਰਿਹਾ। ਸਰਦਾਰ ਬਾਦਲ ਨੇ ਸਪਸ਼ਟ ਕੀਤਾ ਕਿ ਅੰਮ੍ਰਿਤਪਾਲ ਸਿਰਫ ਆਪਣੇ ਆਪ ਨੂੰ ਛੁਡਵਾਉਣ ਲਈ ਚੋਣ ਲੜ ਰਿਹਾ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਲੜ ਰਿਹਾ ਹੈ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੇ ਸਾਰੇ ਪਰਿਵਾਰ ਅਕਾਲੀ ਦਲ ਦੇ ਨਾਲ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਵੋਟਰਾਂ ਨੂੰ ਅਪੀਲ ਕੀਤੀਕਿ ਉਹ ਚੇਤੇ ਰੱਖਣ ਕਿ ਵੋਟਾਂ ਵਾਲਾ ਦਿਨ 1 ਜੂਨ ਹੈ ਜਿਸ ਦਿਨ 1984 ਵਿਚ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਸੀ। ਉਹਨਾਂ ਕਿਹਾ ਕਿ ਸਿੱਖ ਇਹ ਵੀ ਚੇਤੇ ਰੱਖਣ ਕਿ ਕਿਵੇਂ 1984 ਵਿਚ ਉਹਨਾਂ ਦੇ ਭਰਾਵਾਂ ਦਾ ਕਤਲੇਆਮ ਕੀਤਾ ਗਿਆ ਤੇ ਕਾਂਗਰਸ ਦੀ ਸ਼ਹਿ ’ਤੇ ਇਹ ਸਭ ਕੁਝ ਹੋਇਆ। ਭਾਜਪਾ ਦੀ ਗੱਲਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਚੋਣਾਂ ਹਾਰ ਰਹੀ ਹੈ। ਉਹਨਾਂ ਕਿਹਾ ਕਿ 400 ਸੀਟਾਂ ਤਾਂ ਭੁੱਲ ਹੀ ਜਾਓ, ਇਹ ਤਾਂ 200 ਸੀਟਾਂ ਵੀ ਨਹੀਂ ਜਿੱਤੇਗੀ। ਉਹਨਾਂ ਨੇ ਭਾਜਪਾ ਵੱਲੋ਼ ਵੰਡ ਪਾਊ ਮੁਹਿੰਮ ਚਲਾਉਣ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਘੱਟ ਗਿਣਤੀਆਂ ਨੂੰ ਵੀ ਸਮਾਜ ਦੇ ਬਹੁ ਗਿਣਤੀ ਲੋਕਾਂ ਦੇ ਬਰਾਬਰ ਹੀ ਅਧਿਕਾਰ ਹਾਸਲ ਹਨ।

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ

ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਕਿਵੇਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ, ਨੇ ਉਸ ਵੱਲੋਂ ਚੋਣਾਂ ਲੜਨ ਦੇ ਫੈਸਲੇ ਖਿਲਾਫ ਬਗਾਵਤ ਕੀਤੀ ਹੈ। ਵੁਹਨਾਂ ਕਿਹਾ ਕਿ 10 ਵਿਚੋਂ 7 ਬੰਦੀ ਵੱਖਰੀ ਬੈਰਕ ਵਿਚ ਹਨ ਤੇ ਹੁਣ ਰੋਟੀ ਵੀ ਵੱਖੋ-ਵੱਖ ਖਾ ਰਹੇ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਨੇ 7.5 ਸਾਲ ਐਨ ਐਸ ਏ ਅਧੀਨ ਕੱਢੇ ਜਿਸ ਵਿਚੋਂ ਤਿੰਨ ਸਾਲ ਉਹਨਾਂ ਦੀਆਂ ਲੱਤਾਂ ਨੂੰ ਸੰਗਲਾਂ ਨਾਲ ਬੰਨ ਕੇ ਰੱਖਿਆ ਗਿਆ। ਉਹਨਾਂ ਨੇ ਇਹ ਵੀ ਦੱਸਿਆ ਕਿ ਉਹਨਾਂ ਦੇ ਪਰਿਵਾਰ ਨੂੰ ਸਾਢੇ ਨੌ ਮਹੀਨਿਆਂ ਤੱਕ ਉਹਨਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਬਾਅਦ ਵਿਚ ਸਰਦਾਰ ਬਾਦਲ ਨੇ ਅੰਮ੍ਰਿਤਪਸਰ ਤੋਂ ਪਾਰਟੀ ਉਮੀਦਵਾਰ ਸ੍ਰੀ ਅਨਿਲ ਜੋਸ਼ੀ ਦੇ ਹੱਕ ਵਿਚ ਅਟਾਰੀ, ਅੰਮ੍ਰਿਤਸਰ ਪੱਛਮੀ ਤੇ ਅੰਮ੍ਰਿਤਸਰ ਦੱਖਣੀ ਵਿਚ ਵਿਸ਼ਾਲ ਰੈਲੀਆਂ ਕੀਤੀਆਂ। ਇਸ ਦੌਰਾਨ ਬਲਜੀਤ ਸਿੰਘ ਜਲਾਲਉਸਮਾ, ਸਤਿੰਦਰਜੀਤ ਸਿੰਘ ਛੱਜਲਵੱਡੀ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਪਹਿਵਾਨ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਨੇ ਵੀ ਇਕੱਤਰਤਾ ਨੂੰ ਸੰਬੋਧਨ ਕੀਤਾ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ

0

ਯਾਦਗਾਰ ਲਈ ਕਾਂਗਰਸ ਦੇ ਸਮਰਥਨ ਦਾ ਵਾਅਦਾ ਕੀਤਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਿਹਤਰ ਦੇਖਭਾਲ ਕਰਨ ਦਾ ਸੱਦਾ ਦਿੱਤਾ

ਵੜਿੰਗ ਨੇ ਨੌਜਵਾਨਾਂ ਨੂੰ ਦੇਸ਼ ਹਿੱਤ ਵਿੱਚ ਸ਼ਹੀਦ ਥਾਪਰ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਣ ਲਈ ਕਿਹਾ

ਲੁਧਿਆਣਾ, 15 ਮਈ, 2024: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਵਿਖੇ ਸ਼ਹੀਦ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਿੱਚ ਬੋਲਦਿਆਂ ਵੜਿੰਗ ਨੇ ਸੁਖਦੇਵ ਥਾਪਰ ਦੀ ਅਮੁੱਲ ਕੁਰਬਾਨੀ ‘ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੂੰ ਦੇਸ਼ ਦੇ ਨੌਜਵਾਨਾਂ ਲਈ “ਪ੍ਰੇਰਨਾ ਦਾ ਪ੍ਰਤੀਕ” ਦੱਸਿਆ। ਉਨ੍ਹਾਂ ਕਿਹਾ, ”ਇਹ ਨੌਜਵਾਨਾਂ ਲਈ ਸੰਦੇਸ਼ ਹੈ ਕਿ ਉਹ ਇਨ੍ਹਾਂ ਸ਼ਹੀਦਾਂ ਅਤੇ ਸਾਡੀ ਆਜ਼ਾਦੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਾ ਭੁੱਲਣ।” ਵੜਿੰਗ ਨੇ ਇਸ ਗੱਲ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਕਿ ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਦੁੱਖ ਭਰੇ ਵਿਸ਼ੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੂੰ ਉਨ੍ਹਾਂ ਦੇ ਬਿਜਲੀ ਦੇ ਬਿੱਲ ਦਾ ਖਰਚਾ ਚੁੱਕਣਾ ਪੈ ਰਿਹਾ ਹੈ, ਸਗੋਂ ਇਹ ਜ਼ਿੰਮੇਵਾਰੀ ਸਰਕਾਰ ਨੂੰ ਚੁੱਕਣੀ ਚਾਹੀਦੀ ਹੈ।

ਭਾਈ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਾਦਗੀ ਪੱਤਰ ਮੰਨਜ਼ੂਰ

ਆਪਣੇ ਦੌਰੇ ਦੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਵੜਿੰਗ ਨੇ ਕਿਹਾ, “ਇਹ ਸਥਾਨ ਅਜੇ ਵੀ ਮਜ਼ਬੂਤ ​​​​ਇੱਛਾ ਵਾਲੇ ਬਹਾਦਰ ਕ੍ਰਾਂਤੀਕਾਰੀਆਂ ਦੀ ਅਥਾਹ ਊਰਜਾ ਨਾਲ ਭਰਿਆ ਹੋਇਆ ਹੈ ਜੋ ਇੱਥੇ ਮੌਜੂਦ ਸਨ, ਮੈਂ ਆਪਣੇ ਆਪ ਨੂੰ ਪੰਜਾਬੀਆਂ ਦੀ ਭਲਾਈ ਲਈ ਸਮਰਪਿਤ ਕਰਨ ਲਈ ਬਹੁਤ ਪ੍ਰੇਰਿਤ ਮਹਿਸੂਸ ਕਰਦਾ ਹਾਂ।” ਉਨ੍ਹਾਂ ਵਾਅਦਾ ਕੀਤਾ ਕਿ ਅਗਲੀ ਕਾਂਗਰਸ ਸਰਕਾਰ ਦੌਰਾਨ ਪਾਰਟੀ, ਟਰੱਸਟ ਦੇ ਪ੍ਰਬੰਧਕਾਂ ਵੱਲੋਂ ਪ੍ਰਗਟਾਈ ਗਈ ਲੋੜ ਅਨੁਸਾਰ ਯਾਦਗਾਰ ਦਾ ਸਮਰਥਨ ਕਰੇਗੀ। ਵੜਿੰਗ ਨੇ ਭਾਰਤ ਦੇ ਨੌਜਵਾਨਾਂ ਨੂੰ ਲੋਕ ਭਲਾਈ ਲਈ ਕੁਰਬਾਨੀਆਂ ਦੇਣ ਲਈ ਹਮੇਸ਼ਾ ਤਿਆਰ ਰਹਿਣ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸੁਖਦੇਵ ਥਾਪਰ ਵਰਗੇ ਮਹਾਨ ਸ਼ਹੀਦਾਂ ਨੂੰ ਸਦਾ ਲਈ ਯਾਦ ਰੱਖਿਆ ਜਾਵੇਗਾ। ਜਦਕਿ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲੇ ਦੀ ਤਾਜ਼ਾ ਘਟਨਾ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ‘ਆਪ’ ਮੁੱਖ ਮੰਤਰੀ ਦੇ ਪੀਏ ਦੀਆਂ ਕਾਰਵਾਈਆਂ ਦੀ ਨਿੰਦਾ ਕੀਤੀ। ਵੜਿੰਗ ਨੇ ਕਿਹਾ, “ਅਜਿਹਾ ਵਿਵਹਾਰ ਅਸਵੀਕਾਰਨਯੋਗ ਹੈ। ਔਰਤਾਂ ਸਨਮਾਨ ਦੀਆਂ ਹੱਕਦਾਰ ਹਨ ਅਤੇ ਜ਼ਿੰਮੇਵਾਰ ਵਿਅਕਤੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਨਤੀਜੇ ਭੁਗਤਣੇ ਚਾਹੀਦੇ ਹਨ।”

ਸਾਬਕਾ ਕਾਂਗਰਸੀ ਪ੍ਰਧਾਨ ਬੀਜੇਪੀ ‘ਚ ਹੋਵੇਗਾ ਸ਼ਾਮਲ

ਇਸੇ ਤਰ੍ਹਾਂ ਸ਼ਹੀਦ ਸੁਖਦੇਵ ਥਾਪਰ ਨੂੰ ਅਧਿਕਾਰਤ ਤੌਰ ‘ਤੇ ‘ਸ਼ਹੀਦ’ ਦਾ ਖਿਤਾਬ ਦਿੱਤੇ ਜਾਣ ਦੇ ਮੁੱਦੇ ‘ਤੇ ਵੜਿੰਗ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਮਾਮਲਾ ਹੈ। ਉਨ੍ਹਾਂ ਨੇ ਚੋਣਾਂ ਦੌਰਾਨ ਇਸ ਮੁੱਦੇ ਨੂੰ ਸੰਸਦ ਵਿੱਚ ਉਠਾਉਣ ਲਈ ਵਚਨਬੱਧਤਾ ਪ੍ਰਗਟਾਈ। ਇਸ ਤੋਂ ਇਲਾਵਾ, ਵੜਿੰਗ ਨੇ ਆਪਣੀ ਚੋਣ ਮੁਹਿੰਮ ਦੌਰਾਨ ਦਾਖਾ, ਉੱਤਰੀ ਲੁਧਿਆਣਾ ਅਤੇ ਦੱਖਣੀ ਲੁਧਿਆਣਾ ਵਿਧਾਨ ਸਭਾ ਹਲਕਿਆਂ ਵਿਚ ਕਈ ਥਾਵਾਂ ਦਾ ਦੌਰਾ ਕੀਤਾ ਅਤੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀ ਜ਼ੋਰਦਾਰ ਵਕਾਲਤ ਕੀਤੀ, ਖਾਸ ਤੌਰ ‘ਤੇ ‘ਨਿਆਏ’ (ਲੋਕਾਂ ਲਈ ਇਨਸਾਫ) ਦੇ ਪੰਜ ਮੁੱਖ ਨੁਕਤਿਆਂ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਯਤਨਾਂ ਨੂੰ ਲੁਧਿਆਣਾ ਵਾਸੀਆਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ ਤੇ ਉਨ੍ਹਾਂ ਨੂੰ ਮੰਡਿਆਣੀ ਵਿੱਚ ਲੱਡੂਆਂ ਨਾਲ ਵੀ ਤੋਲਿਆ ਗਿਆ।