Home Blog Page 1665

ਵੱਡੀ ਖ਼ਬਰ: ਚੋਣ ਕਮਿਸ਼ਨ ਨੇ ਖਰਾਬ ਫ਼ਸਲਾਂ ਦਾ 15 ਕਰੋੜ ਦਾ ਮੁਆਵਜ਼ਾ ਵੰਡਣ ਦੀ ਦਿੱਤੀ ਮੰਨਜ਼ੂਰੀ

0

ਬਠਿੰਡਾ,15 ਮਈ: ਪਿਛਲੇ ਸਮਿਆਂ ਦੌਰਾਨ ਪੰਜਾਬ ਅਤੇ ਖਾਸ ਕਰ ਬਠਿੰਡਾ ਪੱਟੀ ਦੇ ਵਿੱਚ ਗੜਿਆਂ ਅਤੇ ਹੋਰ ਕੁਦਰਤੀ ਆਫਤਾਂ ਦੇ ਕਾਰਨ ਤਬਾਹ ਹੋਈਆਂ ਫਸਲਾਂ ਦੇ ਮੁਆਵਜੇ ਨੂੰ ਵੰਡਣ ਦੀ ਚੋਣ ਕਮਿਸ਼ਨ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਖਾਸ ਕਰ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਲਈ ਵੱਡੀ ਰਾਹਤ ਲੈ ਕੇ ਆਈ ਹੈ।ਇਹ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਆਪ ਉਮੀਦਵਾਰ ਨੂੰ ਘੇਰਿਆ ਜਾ ਰਿਹਾ ਸੀ। ਹਾਲਾਂਕਿ ਖੇਤੀਬਾੜੀ ਮੰਤਰੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦਾ ਪਾਈ-ਪਾਈ ਮੁਆਵਜਾ ਦੇਣ ਲਈ ਵਚਨਬੱਧ ਹੈ ਪ੍ਰੰਤੂ ਚੋਣ ਜਾਬਤਾ ਲੱਗਣ ਕਾਰਨ ਇਹ ਕੇਸ ਫਸਿਆ ਹੋਇਆ ਹੈ। ਖੇਤੀਬਾੜੀ ਮੰਤਰੀ ਸ: ਖੁੱਡੀਆਂ ਨੇ ਦੱਸਿਆ ਕਿ ਕੁਦਰਤੀ ਆਫਤਾਂ ਨਾਲ ਖਰਾਬ ਹੋਈ ਕਣਕ ਦੀ ਫਸਲ ਦਾ ਮੁਆਵਜਾ ਦੇਣ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਸਨ ਜਿਸ ਦੇ ਚਲਦੇ ਇਹਨਾਂ ਯਤਨਾਂ ਨੂੰ ਹੁਣ ਬੂਰ ਪਿਆ ਹੈ। ਉਹਨਾਂ ਚੋਣ ਕਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੈਸਲੇ ਦੇ ਨਾਲ ਇਕੱਲੇ ਬਠਿੰਡਾ ਜ਼ਿਲ੍ਹੇ ਵਿਚ ਹੀ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦੇ 15 ਕਰੋੜ ਮੁਆਵਜ਼ਾ ਵੰਡਣ ਦਾ ਰਾਹ ਪੱਧਰਾ ਹੋ ਗਿਆ ਹੈ।

Ex CM ਦਾ ਭਰਾ ਕਾਂਗਰਸ ਵਿਚ ਹੋਇਆ ਸ਼ਾਮਲ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸਾ ਹਿੱਕ ਡਾਹ ਕੇ ਪੰਜਾਬ ਦੇ ਕਿਸਾਨਾਂ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੁਆਵਜ਼ੇ ਦੇ ਮਾਮਲੇ ਵਿਚ ਜਾਣ ਬੁੱਝ ਕੇ ਗੁੰਮਰਾਹ ਕੀਤਾ ਜਾ ਰਿਹਾ ਸੀ। ਰਵਾਇਤੀ ਪਾਰਟੀਆਂ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਵੀ ਨਹੀਂ ਹੋਈ ਜਦੋਂ ਕਿ ਹੁਣ ਸੱਚਾਈ ਕਿਸਾਨਾਂ ਦੇ ਸਾਹਮਣੇ ਆ ਚੁੱਕੀ ਹੈ ਕਿਉਂਕਿ ਸਾਰੀ ਕਾਗਜ ਕਾਰਵਾਈ ਪਹਿਲਾਂ ਹੀ ਪੂਰੀ ਹੋ ਚੁੱਕੀ ਸੀ, ਪਰ ਚੋਣ ਜਾਬਤਾ ਲੱਗਣ ਕਾਰਨ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਵੰਡ ਸਕੀ ਸੀ। ਉਨ੍ਹਾਂ ਕਿਹਾ ਕਿ ਇਹ ਮਸਲਾ ਉਨ੍ਹਾਂ ਵੱਲੋਂ ਨਿੱਜੀ ਦਿਲਚਸਪੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਠਾਇਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਮਾਮਲੇ ਨੂੰ ਗੰਭੀਰਤਾ ਨਾਂ ਲੈਂਦਿਆਂ ਇਸ ਸਬੰਧ ਵਿੱਚ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੰਡਣ ਦੀ ਮੰਨਜੂਰੀ ਦੇਣ ਦੀ ਬੇਨਤੀ ਕੀਤੀ ਸੀ। ਜਿਸਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ 15 ਕਰੋੜ ਰੁਪਏ ਦਾ ਮੁਆਵਜ਼ਾ ਕਿਸਾਨਾਂ ਨੂੰ ਵੰਡਣ ਦੀ ਮੰਨਜ਼ੂਰੀ ਦੇ ਦਿੱਤੀ ਹੈ ਅਤੇ ਜਲਦੀ ਹੀ ਇਹ ਮੁਆਵਜ਼ਾ ਕਿਸਾਨਾਂ ਤਕ ਪਹੁੰਚ ਜਾਵੇਗਾ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤ ਵਿਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ਾ ਵੰਡਣ ਦੀ ਮੰਨਜ਼ਰੀ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੀਆਂ ਰਿਵਾਇਤੀ ਪਾਰਟੀਆਂ ਦੇ ਮੂੰਹ ’ਤੇ ਚਪੇੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ੍ਹ ਕਰਨ ਲਈ ਵੀ ਪੰਜਾਬੁ ਸਰਕਾਰ ਵਚਨਬੱਧ ਹੈ।

Ex CM ਦਾ ਭਰਾ ਕਾਂਗਰਸ ਵਿਚ ਹੋਇਆ ਸ਼ਾਮਲ

0

ਚੰਡੀਗੜ੍ਹ, 14 ਮਈ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾਕਟਰ ਮਨੋਹਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਡਾਕਟਰ ਮਨੋਹਰ ਸਿੰਘ ਨੇ ਅੱਜ ਚਰਨਜੀਤ ਸਿੰਘ ਚੰਨੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਜੈ ਇੰਦਰ ਸਿੰਗਲਾ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਪੱਲਾ ਫੜਿਆ ਹੈ। ਇਸ ਤੋਂ ਪਹਿਲਾਂ ਵੀ ਡਾਕਟਰ ਮਨੋਹਰ ਸਿੰਘ ਸਿਆਸਤ ਵਿੱਚ ਆਪਣਾ ਹੱਥ ਅਜਮਾ ਚੁੱਕੇ ਹਨ।

ਚੰਡੀਗੜ੍ਹ ਉਮੀਦਵਾਰ ਨੂੰ ਲੈ ਕੇ ਅਕਾਲੀ ਦਲ ਵੱਡਾ ਐਲਾਨ

ਉਹਨਾਂ ਨੇ 2022 ਦੀ ਵਿਧਾਨ ਸਭਾ ਚੋਣਾਂ ‘ਚ ਬੱਸੀ ਪਠਾਣਾ ਤੋਂ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ ਦੇ‌ ਮੁਕਾਬਲੇ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜੀ ਸੀ। ਗੁਰਪ੍ਰੀਤ ਜੀਪੀ ਜੋ ਕਿ ਹੁਣ ਆਮ ਆਦਮੀ ਪਾਰਟੀ ਦੇ ਸ੍ਰੀ ਫਤਿਹਗੜ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਹਨ, ਨੇ ਚਰਨਜੀਤ ਸਿੰਘ ਚੰਨੀ ਵਿਰੁੱਧ ਵੀ ਆਪਣੇ ਭਰਾ ਦੀ ਮੱਦਦ ਕਰਨ ਦੇ ਦੋਸ਼ ਲਗਾਏ ਸਨ। ਹੁਣ ਜੀਪੀ ਵੱਲੋਂ ਕਾਂਗਰਸ ਛੱਡਣ ਤੋਂ ਬਾਅਦ ਮਨੋਹਰ ਸਿੰਘ ਕਾਂਗਰਸ ਦੀ ਪਿੱਚ ‘ਤੇ ਖੇਡਦੇ ਨਜ਼ਰ ਆਉਣਗੇ।

 

ਚੰਡੀਗੜ੍ਹ ਉਮੀਦਵਾਰ ਨੂੰ ਲੈ ਕੇ ਅਕਾਲੀ ਦਲ ਵੱਡਾ ਐਲਾਨ

0

ਚੰਡੀਗੜ੍ਹ, 14 ਮਈ: ਲੋਕ ਸਭਾ ਚੋਣਾ ਵਿਚਾਲੇ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ। ਐਤਕੀ ਅਕਾਲੀ ਦਲ ਚੰਡੀਗੜ੍ਹ ਤੋਂ ਆਪਣਾ ਕੋਈ ਵੀ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾ ਅਕਾਲੀ ਦਲ ਨੇ ਹਰਦੀਪ ਬੁਟਰੇਲਾ ਨੂੰ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਐਲਾਨੀਆ ਸੀ। ਪਰ ਐਲਾਨ ਤੋਂ ਕੁਝ ਦਿਨਾਂ ਅੰਦਰ ਹੀ ਹਰਦੀਪ ਬੁਟਰੇਲਾ ‘ਆਪ’ ਪਾਰਟੀ ਵਿਚ ਸ਼ਾਮਲ ਹੋ ਗਏ ਸੀ।

ਕੁੜੀ ਨੇ ਯਾਰ ਨਾਲ ਮਿਲਕੇ ਕੀਤਾ ਆਪਣੇ ਹੀ ਬੁਆਏਫ੍ਰੈਂਡ ਦਾ ਕ.ਤਲ

ਬੁਟਰੇਲਾ ਨੇ ਅਕਾਲੀ ਦਲ ਤੇ ਦੋਸ਼ ਲਗਾਇਆ ਸੀ ਕਿ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਤਾਂ ਜਾਰੀ ਕਰ ਦਿੱਤੀ ਪਰ ਉਹਨਾਂ ਕੋਲ ਇਨ੍ਹੇ ਸਾਧਨ ਨਹੀਂ ਹਨ ਕਿ ਉਹ ਲੋਕ ਸਭਾ ਚੋਣ ਪ੍ਰਚਾਰ ਕਰ ਸਕਣ। ਤੁਹਾਨੂੰ ਦੱਸ ਦਈਏ ਕਿ ਪਿਛਲੇ ਦੋ ਦਹਾਕੀਆ ਤੋਂ ਅਕਾਲੀ ਦਲ ਤੇ ਬੀਜੇਪੀ ਦਾ ਗੱਠਜੋੜ ਚੱਲਦਾ ਆ ਰਿਹਾ ਸੀ। ਪਰ ਕਿਸਾਨਾਂ ਵੱਲੋਂ ਲਗਾਏ ਗਏ ਕਾਲੇ ਖੇਤੀ ਕਾਨੂੰਨਾਂ ਦੇ ਧਰਨੇ ਦੌਰਾਨ ਇਹ ਗੱਠਜੋੜ ਟੁੱਟ ਗਿਆ ਸੀ।

ਲਾੜੀ ਨੂੰ ਵਿਆਹੁਣ ਆ ਰਿਹਾ ਲਾੜਾ ਚੜ੍ਹਿਆ ਅੱਗ ਦੀ ਭੇਂਟ

ਝਾਂਸੀ, 14 ਮਈ: ਵਿਆਹ ਵਾਲੇ ਘਰ ‘ਚ ਖੁਸ਼ੀਆਂ ਵਾਲਾ ਦਿਨ ਅਚਾਨਕ ਮਾਤਮ ‘ਚ ਉਸ ਸਮੇਂ ਬਦਲ ਜਾਂਦਾ ਜਦੋਂ ਲਾੜੀ ਨੂੰ ਵਿਆਹੁਣ ਆ ਰਿਹਾ ਲਾੜਾ ਵਿਆਹ ਵਿੱਚ ਪਹੁੰਚਦਾ ਹੀ ਨਹੀਂ। ਲਾੜਾ ਜਿਸ ਦਾ ਨਾਂ ਆਕਾਸ਼ ਦੱਸਿਆ ਜਾ ਰਿਹਾ ਹੈ ਉਹ ਗੱਡੀ ਚ ਸਵਾਰ ਹੋ ਕੇ ਲਾੜੀ ਨੂੰ ਵਿਆਹੁਣ ਆ ਰਿਹਾ ਸੀ ਪਰ ਝਾਂਸੀ ਹਾਈਵੇ ਤੇ ਬਾੜ ਪਿੰਡ ਕੋਲ ਲਾੜੇ ਦੀ ਗੱਡੀ ਦਾ ਐਕਸੀਡੈਂਟ ਹੋ ਜਾਂਦਾ ਹੈ। ਦਰਅਸਲ ਪਿੱਛੇ ਆ ਰਿਹਾ ਟਰੱਕ ਗੱਡੀ ਦੇ ਪਿਛਲੇ ਪਾਸੇ ਨਾਲ ਟਕਰਾ ਜਾਂਦਾਂ ਹੈ ਤੇ ਟਕਰਾਉਂਦੇ ਹੀ ਇਹ ਟਰੱਕ ਗੱਡੀ ਦੇ ਉੱਪਰ ਚੜ ਜਾਂਦਾ ਹੈ ਤੇ ਦੇਖਦੇ ਹੀ ਦੇਖਦੇ ਗੱਡੀ ਤੇ ਟਰੱਕ ਵਿੱਚ ਅੱਗ ਲੱਗ ਜਾਂਦੀ ਹੈ।

ਵੀਡੀਓ ਵਿਵਾਦ: ਚੰਨੀ ਦੇ ਹੱਕ ਵਿੱਚ ਖੁੱਲ ਕੇ ਆਈ ਜੰਗੀਰ ਕੌਰ

ਇਸ ਅੱਗ ਵਿੱਚ ਲਾੜਾ ਉਸ ਦਾ ਭਰਾ ਭਤੀਜਾ ਤੇ ਡਰਾਈਵਰ ਜਿੰਦਾ ਅੱਗ ਵਿੱਚ ਸੜ ਜਾਂਦੇ ਹਨ। ਹਾਲਾਂਕਿ ਲੋਕਾਂ ਨੇ ਗੱਡੀ ਦੇ ਸ਼ੀਸ਼ੇ ਤੋੜ ਕੇ ਦੋ ਬੰਦਿਆਂ ਨੂੰ ਬਚਾ ਲਿਆ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜਿਹਰੇ ਇਲਾਜ ਹਨ। ਉਥੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਅੱਗ ਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਇਨ੍ਹੀ ਭਿਆਨਕ ਸੀ ਕਿ ਕਿਸੀ ਦੇ ਵੀ ਕਾਬੂ ਵਿੱਚ ਨਹੀਂ ਆਈ। ਹਾਲਾਂਕਿ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਆਉਂਦੀ ਤਦ ਤੱਕ ਇਹ ਹਾਦਸਾ ਵਾਪਰ ਗਿਆ ਸੀ। ਇੱਕ ਸਮੇਂ ਤੇ ਦੋ ਘਰਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਗਈਆਂ ਹਨ। ਹੁਣ ਬੈਂਡ ਬਾਜੇ ਦੀ ਥਾਂ ਘਰ ਵਿੱਚ ਮਾਤਮ ਪਸਰਿਆ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

0
ਚੰਡੀਗੜ੍ਹ, 14 ਮਈ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ਵਿਚ ਪੈਣ ਵਾਲੀਆਂ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 4 ਮਈ ਤੱਕ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਸੀ। ਅੱਜ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਹੈ। ਇਸ ਵਿਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।  ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ।
ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ।
ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ:
ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 16 ਲੱਖ 5 ਹਜ਼ਾਰ 204 ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 48 ਹਜ਼ਾਰ 855 ਮਰਦ ਵੋਟਰ, 7 ਲੱਖ 56 ਹਜ਼ਾਰ 283 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ 16 ਲੱਖ 11 ਹਜ਼ਾਰ 263 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 45 ਹਜ਼ਾਰ 434 ਮਰਦ ਵੋਟਰ, 7 ਲੱਖ 65 ਹਜ਼ਾਰ 766 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। ਖਡੂਰ ਸਾਹਿਬ ਵਿੱਚ 16 ਲੱਖ 67 ਹਜ਼ਾਰ 797 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 76 ਹਜ਼ਾਰ 281 ਮਰਦ ਵੋਟਰ, 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 54 ਹਜ਼ਾਰ 3 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 59 ਹਜ਼ਾਰ 687 ਮਰਦ ਵੋਟਰ, 7 ਲੱਖ 94 ਹਜ਼ਾਰ 272 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ।
ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 16 ਲੱਖ 1,826 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 840 ਮਰਦ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਹਨ ਅਤੇ 44 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 32 ਹਜ਼ਾਰ 211 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 4 ਹਜ਼ਾਰ 50 ਮਰਦ ਵੋਟਰ, 8 ਲੱਖ 28 ਹਜ਼ਾਰ 97 ਮਹਿਲਾ ਵੋਟਰ ਅਤੇ 64 ਟਰਾਂਸਜੈਂਡਰ ਵੋਟਰ ਹਨ। ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ਵਿੱਚ 15 ਲੱਖ 52 ਹਜ਼ਾਰ 567 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 339 ਮਰਦ ਵੋਟਰ, 7 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ।
ਉੱਧਰ ਫਰੀਦਕੋਟ ਵਿੱਚ 15 ਲੱਖ 94 ਹਜ਼ਾਰ 33 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 42 ਹਜ਼ਾਰ 184 ਮਰਦ ਵੋਟਰ, 7 ਲੱਖ 51 ਹਜ਼ਾਰ 768 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਵਿੱਚ 16 ਲੱਖ 70 ਹਜ਼ਾਰ 8 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 80 ਹਜ਼ਾਰ 617 ਮਰਦ ਵੋਟਰ, 7 ਲੱਖ 89 ਹਜ਼ਾਰ 343 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਵਿੱਚ 16 ਲੱਖ 51 ਹਜ਼ਾਰ 188 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 70 ਹਜ਼ਾਰ 14 ਮਰਦ ਵੋਟਰ, 7 ਲੱਖ 81 ਹਜ਼ਾਰ 140 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ਵਿੱਚ 15 ਲੱਖ 56 ਹਜ਼ਾਰ 601 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 24 ਹਜ਼ਾਰ 1 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਮਰਦ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।
ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ
ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ ਵਿਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ਵਿਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਕੀਤੀ ਸਮਾਪਤ

0

ਰੋਪੜ/ਚਮਕੌਰ ਸਾਹਿਬ, 14 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ ਸਮਾਪਤ ਕੀਤੀ। ਉਹਨਾਂ ਨੇ 1 ਫਰਵਰੀ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਇਹ ਯਾਤਰਾ ਸ਼ੁਰੂ ਕੀਤੀ ਸੀ ਜਿਸ ਦੌਰਾਨ 80 ਹਲਕਿਆਂ ਵਿਚ ਉਹਨਾਂ 3200 ਕਿਲੋਮੀਟਰ ਦਾ ਸਫਰ ਤੈਅ ਕੀਤਾ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮੇਰੇ ਚੰਗੇ ਭਾਗ ਹਨ ਕਿ ਲੋਕਾਂ ਨੇ ਉਹਨਾਂ ਦਾ ਸਾਥ ਦਿੱਤਾ ਤੇ ਆਪਣੀਆਂ ਤਕਲੀਫਾਂ ਤੇ ਸ਼ਿਕਾਇਤਾਂ ਸਾਨੂੰ ਦੱਸੀਆਂ। ਉਹਨਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕੀਤੀ ਕੀਤੀ ਕਿ ਉਹ ਮੈਨੂੰ ਅਤੇ ਮੇਰੀ ਪਾਰਟੀ ਨੂੰ ਤਾਕਤ ਦੇਣ ਤਾਂ ਜੋ ਅਸੀਂ ਗੁਰੂ ਸਾਹਿਬ ਦੇ ਦੱਸੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬੀਆਂ ਦੇ ਹਾਲਾਤ ਸੁਧਾਰਣ ਵਾਸਤੇ ਕੰਮ ਕਰ ਸਕਣ। ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕਰਦਿਆਂ ਚਮਕੌਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕਿਆਂ ਦਾ ਦੌਰਾਨ ਕੀਤਾ ਜਿਸ ਦੌਰਾਨ ਲੋਕਾਂ ਨੇ ਉਹਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਤੇ ਸੜਕਾਂ ’ਤੇ ਹਜ਼ਾਰਾਂ ਲੋਕਾਂ ਨੇ ਨਿਤਰ ਕੇ ਉਹਨਾਂ ਦਾ ਸਵਾਗਤ ਕੀਤਾ ਤੇ ਉਹਨਾਂ ਦੇ ਵਿਚਾਰ ਸੁਣੇ।

ਬਠਿੰਡਾ ਨਿਗਮ ਕਾਰਜਕਾਰੀ ਮੇਅਰ ਨੇ ਖੋਲਿਆ ਕਮਿਸ਼ਨਰ ਵਿਰੁੱਧ ਮੋਰਚਾ

ਉਹਨਾਂ ਕਿਹਾ ਕਿ ਸੂਬੇ ਵਿਚ ਤਬਦੀਲੀ ਦੀ ਹਵਾ ਵੱਗ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਅਤੇ ਇਹਨਾਂ ਦੇ ਅਨੈਤਿਕ ਗਠਜੋੜ ਨੂੰ ਬੇਨਕਾਬ ਕਰਨ ਵਿਚ ਸਫਲ ਹੋਏ ਹਾਂ ਤੇ ਲੋਕ ਇਹ ਮੰਨ ਰਹੇ ਹਨ ਕਿ ਅਸੀਂ ਭਾਜਪਾ ਜਿਸਦੀ ਕੇਂਦਰ ਸਰਕਾਰ ਸਾਡੇ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ, ਨਾਲ ਗਠਜੋੜ ਨਾ ਕਰ ਕੇ ਸਹੀ ਕੀਤਾ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਵਾਸਤੇ ਅਕਾਲੀ ਦਲ ਲਈ ਵੋਟਾਂ ਪਾਉਣੀਆਂ ਜ਼ਰੂਰੀ ਹਨ। ਉਹਨਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਦੌਰਾਨ ਕਾਂਗਰਸ ਤੇ ਆਪ ਦੇ ਰਾਜ ਵਿਚ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ। ਉਹਨਾਂ ਕਿਹਾ ਕਿ ਕਮਜ਼ੋਰ ਵਰਗਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਸਾਰੀਆਂ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਵੇਲੇ ਨਾ ਸਿਰਫ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਬਲਕਿ ਬੁਢਾਪਾ ਪੈਨਸ਼ਨ, ਆਟਾ ਦਾਲ ਤੇ ਸ਼ਗਨ ਵਰਗੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ। ਅਕਾਲੀ ਦਲ ਦੇ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਭਾਜਪਾ ਕੇਂਦਰ ਵਿਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਹਨਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੀਆਂ। ਉਹਨਾਂ ਕਿਹਾ ਕਿ ਭਾਜਪਾ ਦਾ ਕਿਲ੍ਹਾ ਉੱਤਰੀ ਭਾਰਤ ਢਹਿ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਦਾ ਹਰਿਆਣਾ ਵਿਚ ਬਾਈਕਾਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਬਿਹਾਰ ਵਿਚ ਬੁਰੀ ਤਰ੍ਹਾਂ ਹਾਰ ਹੋ ਰਹੀ ਹੈ। ਮਹਾਰਾਸ਼ਟਰ ਵਿਚ ਲੋਕਾਂ ਨੇ ਭਾਜਪਾ ਨੂੰ ਮੁਕੰਮਲ ਤੌਰ ’ਤੇ ਰੱਦ ਕਰ ਦਿੱਤਾ ਹੈ ਕਿਉਂਕਿ ਇਸਨੇ ਸ਼ਿਵ ਸੈਨਾ ਤੇ ਐਨ ਸੀ ਪੀ ਨੂੰ ਤੋੜਿਆ। ਪ੍ਰਧਾਨ ਮੰਤਰੀ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਕੋਈ ਵੀ ਦੇਸ਼ ਦੀ ਏਕਤਾ ਨੂੰ ਭੰਗ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਘੱਟ ਗਿਣਤੀ ਭਾਈਚਾਰਾ ਜੋ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਹੈ, ਦੇ ਵੀ ਉਨੇ ਹੀ ਅਧਿਕਾਰ ਹਨ ਜਿੰਨੇ ਬਹੁ ਗਿਣਤੀ ਦੇ ਹਨ।

ਐਸਐਸਡੀ ਗਰਲਜ ਕਾਲਜ ਦੀ ਵਿਦਿਆਰਥਣ ਨੇ ਹੋਸਟਲ ‘ਚ ਕੀਤੀ ਖੁਦਕੁਸ਼ੀ

ਸਰਦਾਰ ਸੁਖਬੀਰ ਸਿੰਘ ਬਾਦਲ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਉਹ ਚੋਣ ਜਿੱਤ ਜਾਂਦੇ ਹਨ ਤਾਂ ਉਹ ਮੁਹਾਲੀ ਹਵਾਈ ਕੌਮਾਂਤਰੀ ਹਵਾਈ ਅੱਡੇ ’ਤੇ ਕਾਰਗੋ ਟਰਮੀਨਲ ਬਣਵਾਉਣਗੇ, ਸਤਲੁਜ ਦਰਿਆ ਦਾ ਰਾਹ ਸਿੱਧਾ ਕਰ ਕੇ ਇਥੇ ਸੈਰ ਸਪਾਟਾ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਨੇ ਸ੍ਰੀ ਹਜ਼ੂਰ ਸਾਹਿਬ ਲਈ ਰੇਲ ਗੱਡੀ ਸ਼ੁਰੂ ਕਰਵਾਈ, ਬੰਦ ਪਿਆ ਐਨ ਐਫ ਐਲ ਪ੍ਰਾਜੈਅ ਮੁੜ ਸ਼ੁਰੂ ਕਰਵਾਇਆ, ਰੋਪੜ ਵਿਚ ਬੰਦ ਪਿਆਰ ਪਾਸਪੋਰਟ ਦਫਤਰ ਮੁੜ ਸ਼ੁਰੂ ਕਰਵਾਇਆ ਤੇ 27 ਰੇਲਵੇ ਪੁੱਲ ਬਣਾਏ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਕ ਸ਼ਰਾਬੀ ਕਦੇ ਵੀ ਸੂਬੇ ਦੀ ਭਲਾਈ ਬਾਰੇ ਨਹੀਂ ਸੋਚ ਸਕਦਾ ਤੇ ਉਹਨਾਂ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਨੇ ਸ਼ਰਾਬੀ ਹਾਲਾਤ ਵਿਚ ਬਠਿੰਡਾ ਵਿਚ ਰੋਡ ਸ਼ੋਅ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਉਦੋਂ ਸੂਬੇ ਦੀ ਬਦਨਾਮੀ ਕਰਵਾਈ ਸੀ ਜਦੋਂ ਫਰੈਂਕਫਰਟ ਵਿਚ ਸ਼ਰਾਬੀ ਹਾਲਤ ਕਾਰਣ ਉਹਨਾਂ ਨੂੰ ਜਹਾਜ਼ ਵਿਚੋਂ ਲਾਹ ਦਿੱਤਾ ਗਿਆ ਸੀ।

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦਾ ਕੰਟਰੋਲ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੱਥਾਂ ਵਿਚ ਹੈ ਕਿਉਂਕਿ ਉਹ ਪੰਜਾਬ ਦੇ ਸ਼ਰਾਬ ਘੁਟਾਲੇ ਵਿਚ ਗ੍ਰਿਫਤਾਰੀ ਤੋਂ ਬਚਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਵੱਡੀ ਯੋਜਨਾ ਹੈ ਕਿ ਉਹ ਜਿਵੇਂ ਮੁੰਬਈ ਵਿਚ ਸ਼ਿਵ ਸੈਨਾ ਤੋੜੀ ਹੈ, ਉਸੇ ਤਰੀਕੇ ਪੰਜਾਬ ਵਿਚ ਆਪ ਪਾਰਟੀ ਨੂੰ ਤੋੜਨਾ ਚਾਹੁੰਦੇ ਹਨ ਤੇ ਭਗਵੰਤ ਮਾਨ ਨੇ ਅਜਿਹਾ ਕਰਨ ਵਾਸਤੇ ਸਹਿਮਤੀ ਦਿੱਤੀ ਹੈ ਤੇ ਉਹ ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲੋਂ ਨਾਅਤਾ ਤੋੜ ਕੇ ਭਾਜਪਾ ਨਾਲ ਰਲ ਕੇ ਸਰਕਾਰ ਬਣਾਉਣਗੇ। ਕਾਂਗਰਸ ਪਾਰਟੀ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਵੋਟਰਾਂ ਨੂੰ ਚੇਤੇ ਕਰਵਾਇਆ ਕਿ ਪੰਜਾਬ ਵਿਚ ਵੋਟਾਂ 1 ਜੂਨ ਨੂੰ ਪੈਣਗੀਆਂ ਜਿਸ ਦਿਨ 1 ਜੂਨ 1984 ਨੂੰ ਇੰਦਰਾ ਗਾਂਧੀ ਨੇ ਤੋਪਾਂ ਤੇ ਟੈਂਕਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਸੀ ਤੇ ਫਿਰ ਇਸ ਮਗਰੋਂ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ ਗਿਆ। ਉਹਨਾਂ ਕਿਹਾ ਕਿ ਜਿਸ ਪਾਰਟੀ ਨੇ ਇਹ ਕਤਲੇਆਮ ਕਰਵਾਇਆ, ਉਸਦੀ ਅਸੀਂ ਕਦੇ ਵੀ ਹਮਾਇਤ ਨਹੀਂ ਕਰ ਸਕਦੇ।

ਬਠਿੰਡਾ ਨਿਗਮ ਦੇ ਕਾਰਜਕਾਰੀ ਮੇਅਰ ਨੇ ਖੋਲਿਆ ਕਮਿਸ਼ਨਰ ਵਿਰੁੱਧ ਮੋਰਚਾ

0

ਬਠਿੰਡਾ, 14 ਮਈ: ਸਥਾਨਕ ਨਗਰ ਨਿਗਮ ਦੇ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ਨੇ ਕਮਿਸ਼ਨਰ ਵਿਰੁੱਧ ਮੋਰਚਾ ਖੋਲਦਿਆਂ ਪੱਖਪਾਤ ਕਰਨ ਦੇ ਦੋਸ਼ ਲਗਾਏ ਹਨ। ਮੰਗਲਵਾਰ ਨੂੰ ਆਪਣੇ ਦਫਤਰ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਾਰਜਕਾਰੀ ਮੇਅਰ ਨੇ ਦਾਅਵਾ ਕੀਤਾ ਕਿ ਕਰੀਬ ਛੇ ਮਹੀਨੇ ਪਹਿਲਾਂ ਤਤਕਾਲੀ ਮੇਅਰ ਰਮਨ ਗੋਇਲ ਨੂੰ ਕੌਂਸਲਰਾਂ ਵੱਲੋਂ ਬੇਭਰੋਸਗੀ ਦਾ ਮਤਾ ਪਾਸ ਕਰਕੇ ਗੱਦੀਓ ਉਤਾਰਨ ਤੋਂ ਬਾਅਦ ਬੇਸ਼ਕ ਨਿਯਮਾਂ ਤਹਿਤ ਉਸ ਨੂੰ ਕਾਰਜਕਾਰੀ ਮੇਅਰ ਐਲਾਨ ਦਿੱਤਾ ਹੈ ਪਰੰਤੂ ਹਾਲੇ ਤੱਕ ਕਾਰਜਕਾਰੀ ਮੇਅਰ ਦੀਆਂ ਸ਼ਕਤੀਆਂ ਵਰਤਣ ਨਹੀਂ ਦਿੱਤੀਆਂ ਜਾ ਰਹੀਆਂ।ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਨਿਗਮ ਦੇ ਐਕਟ ਵਿੱਚ ਸਾਫ ਲਿਖਿਆ ਹੈ ਕਿ ਮੇਅਰ ਨੂੰ ਹਟਾਏ ਜਾਣ ਦੀ ਸੂਰਤ ਵਿੱਚ ਐਕਟਿੰਗ ਪ੍ਰਧਾਨ ਕੋਲ ਸਾਰੀਆਂ ਸ਼ਕਤੀਆਂ ਹੋਣਗੀਆਂ ਤੇ ਮੇਅਰ ਵਾਲੀਆਂ ਸੁਵਿਧਾਵਾਂ ਮਿਲਣਗੀਆਂ।

ਐਸਐਸਡੀ ਗਰਲਜ ਕਾਲਜ ਦੀ ਵਿਦਿਆਰਥਣ ਨੇ ਹੋਸਟਲ ‘ਚ ਕੀਤੀ ਖੁਦਕੁਸ਼ੀ

ਕਾਰਜਕਾਰੀ ਮੇਅਰ ਨੇ ਦਾਅਵਾ ਕੀਤਾ ਕਿ ਉਹ ਕਮਿਸ਼ਨਰ ਨੂੰ ਇਸ ਸਬੰਧੀ ਕਈ ਪੱਤਰ ਵੀ ਲਿਖ ਚੁੱਕੇ ਹਨ ਤੇ ਮੋਬਾਇਲ ਮੈਸੇਜ ਰਾਹੀਂ ਵੀ ਸੂਚਿਤ ਕੀਤਾ ਗਿਆ ਹੈ ਅਤੇ ਮਿਲ ਕੇ ਵੀ ਆਪਣੀਆਂ ਹੱਕੀ ਮੰਗਾਂ ਲਈ ਬੇਨਤੀ ਕੀਤੀ ਗਈ ਹੈ ਪਰ ਕਮਿਸ਼ਨਰ ਵੱਲੋਂ ਜੁਬਾਨੀ ਤੌਰ ‘ਤੇ ਮਨਾ ਕਰ ਦਿੱਤਾ ਗਿਆ ਹੈ ਪਰੰਤੂ ਲਿਖਤੀ ਤੌਰ ਤੇ ਦੇਣ ਤੋਂ ਆਨਾ ਕਾਨੀ ਕਰ ਰਹੇ ਹਨ। ਇਸਤੋਂ ਇਲਾਵਾ ਅਸ਼ੋਕ ਕੁਮਾਰ ਨੇ ਇਹ ਵੀ ਦੋਸ਼ ਲਗਾਏ ਕਿ ਉਹਨਾਂ ਦੇ ਕਲਰਕ ਦੀ ਵੀ ਚੋਣਾਂ ਵਿੱਚ ਡਿਊਟੀ ਲਗਾ ਦਿੱਤੀ ਗਈ ਹੈ ਜਦੋਂ ਕਿ ਨਿਗਮ ਅੰਦਰ 400 ਦੇ ਕਰੀਬ ਹੋਰ ਵੀ ਮੁਲਾਜਮ ਹਨ। ਕਾਰਜਕਾਰੀ ਮੇਅਰ ਨੇ ਇਸਦੇ ਪਿੱਛੇ ਸ਼ੰਕਾ ਜਾਹਿਰ ਕਰਦੇ ਹੋਏ ਕਿਹਾ ਕਿ ਇਹ ਸਾਰਾ ਕੁਝ ਸਰਕਾਰ ਦੀ ਸ਼ਹਿ ‘ਤੇ ਕੀਤਾ ਜਾ ਰਿਹਾ।

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੌਰਤਲਬ ਹੈ ਕਿ ਨਗਰ ਨਿਗਮ ਦੀ ਮੇਅਰ ਸ਼੍ਰੀਮਤੀ ਰਮਨ ਗੋਇਲ ਨੂੰ ਹਟਾਉਣ ਦਾ ਮਾਮਲਾ ਵੀ ਹਾਈ ਕੋਰਟ ਪੁੱਜਿਆ ਹੋਇਆ ਹੈ। ਉਧਰ ਜਦ ਇਹਨਾਂ ਦੋਸ਼ਾਂ ਸਬੰਧੀ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਹਨਾਂ ਸਪਸ਼ਟ ਕਰਦਿਆਂ ਕਿਹਾ ਕਿ ਨਿਯਮਾਂ ਮੁਤਾਬਕ ਮੇਅਰ ਦੇ ਨਾਂ ਹੋਣ ਕਾਰਨ ਸ਼ਕਤੀਆਂ ਕਾਰਜਕਾਰੀ ਮੇਅਰ ਦੇ ਤੌਰ ‘ਤੇ ਸੀਨੀਅਰ ਡਿਪਟੀ ਮੇਅਰ ਕੋਲ ਚਲੀਆਂ ਜਾਂਦੀਆਂ ਹਨ ਪ੍ਰੰਤੂ ਕਾਰਜਕਾਰੀ ਮੇਅਰ ਸਾਹਿਬ ਮੇਅਰ ਵਾਲੀਆਂ ਸਹੂਲਤਾਂ, ਜਿਸਦੇ ਵਿੱਚ ਗੱਡੀ, ਗੰਨਮੈਨ ਅਤੇ ਦਫਤਰ ਆਦਿ ਦੀ ਮੰਗ ਕਰ ਰਹੇ ਹਨ ਜੋ ਕਿ ਨਿਯਮਾਂ ਮੁਤਾਬਿਕ ਉਹਨਾਂ ਨੂੰ ਨਹੀਂ ਦਿੱਤੀਆਂ ਜਾ ਸਕਦੀਆਂ।

ਐਸਐਸਡੀ ਗਰਲਜ ਕਾਲਜ ਦੀ ਵਿਦਿਆਰਥਣ ਨੇ ਹੋਸਟਲ ‘ਚ ਕੀਤੀ ਖੁਦਕੁਸ਼ੀ

0

ਬਠਿੰਡਾ, 14 ਮਈ: ਸਥਾਨਕ ਸ਼ਹਿਰ ਦੇ ਅਮਰੀਕ ਸਿੰਘ ਰੋਡ ‘ਤੇ ਸਥਿਤ ਐਸਐਸਡੀ ਗਰਲਜ ਕਾਲਜ ਵਿੱਚ ਬੀਏ ਭਾਗ ਦੂਜਾ ਦੀ ਵਿਦਿਆਰਥਣ ਵੱਲੋਂ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਰਾਤ ਦੀ ਦੱਸੀ ਜਾ ਰਹੀ ਹੈ ਤੇ ਸਵੇਰ ਵੇਲੇ ਪਤਾ ਲੱਗਣ ‘ਤੇ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਰਕਰਾਂ ਵੱਲੋਂ ਉਕਤ ਸਟੂਡੈਂਟ ਦੀ ਲਾਸ਼ ਨੂੰ ਮੈਨੇਜਮੈਂਟ ਅਤੇ ਪੁਲਿਸ ਦੀ ਹਾਜ਼ਰੀ ਵਿੱਚ ਥੱਲੇ ਉਤਾਰ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਪਹੁੰਚਾਇਆ। ਮਿਰਤਕ ਵਿਦਿਆਰਥਣ ਦੀ ਸ਼ਨਾਖਤ ਤਲਵੀਨ ਕੌਰ ਪੁੱਤਰੀ ਰੂਪ ਸਿੰਘ ਵਜੋਂ ਹੋਈ ਹੈ। ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।

ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਡਿਪਟੀ ਕਮਿਸ਼ਨਰ

ਸਥਾਨਕ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ । ਕਾਲਜ਼ ਮੈਨੇਜਮੈਂਟ ਨੇ ਦੱਸਿਆ ਕਿ ਸੋਮਵਾਰ ਦੀ ਰਾਤ ਨੂੰ ਉਕਤ ਵਿਦਿਆਰਥਣ ਵੱਲੋਂ ਲੜਕੀਆਂ ਨਾਲ ਬੈਠ ਕੇ ਕੰਟੀਨ ਵਿੱਚ ਖਾਣਾ ਵੀ ਖਾਧਾ ਸੀ ਪਰ ਮੰਗਲਵਾਰ ਸਵੇਰ ਕਮਰੇ ਦਾ ਦਰਵਾਜਾ ਬੰਦ ਹੋਣ ਕਾਰਨ ਵਿਦਿਆਰਥਣਾਂ ਵੱਲੋਂ ਨੋਕ ਬੂਹਾ ਖੜਕਾਇਆ ਗਿਆ ਪਰੰਤੂ ਨਾ ਖੋਲਣ ‘ਤੇ ਹੋਸਟਲ ਵਾਰਡਨ ਨੂੰ ਦਸਿਆ ਗਿਆ। ਮ੍ਰਿਤਕ ਵਿਦਿਆਰਥਣ ਦਾ ਪਿਤਾ ਪੁਲਿਸ ਕਰਮਚਾਰੀ ਦਸਿਆ ਜਾ ਰਿਹਾ।

ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਡਿਪਟੀ ਕਮਿਸ਼ਨਰ

0

ਜਨਰਲ, ਖਰਚਾ ਤੇ ਪੁਲਿਸ ਨਿਗਰਾਨਾਂ ਨੂੰ ਸਮੁੱਚੀ ਚੋਣ ਪ੍ਰਕਿਰਿਆਂ ਬਾਰੇ ਕਰਵਾਇਆ ਜਾਣ

ਬਠਿੰਡਾ, 14 ਮਈ : ਲੋਕ ਸਭਾ ਚੋਣਾਂ-2024 ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਬਠਿੰਡਾ ਲੋਕ ਸਭਾ ਹਲਕੇ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ, ਖਰਚਾ ਤੇ ਪੁਲਿਸ ਨਿਗਰਾਨਾਂ ਨੂੰ ਹੁਣ ਤੱਕ ਦੀ ਸਮੁੱਚੀ ਚੋਣ ਪ੍ਰਕਿਰਿਆਂ ਬਾਰੇ ਜਾਣੂ ਕਰਵਾਉਣ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।ਇਸ ਮੌਕੇ ਮੌਜੂਦ ਜਨਰਲ ਨਿਗਰਾਨ ਡਾ. ਐਸ ਪ੍ਰਭਾਕਰ (ਆਈਏਐਸ), ਪੁਲਿਸ ਨਿਗਰਾਨ ਬੀ. ਸ਼ੰਕਰ ਜੈਸਵਾਲ (ਆਈਪੀਐਸ), ਖਰਚਾ ਨਿਗਰਾਨ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਨੇ ਲੋਕ ਸਭਾ ਹਲਕੇ ਅੰਦਰ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਹੁਣ ਤੱਕ ਦੀ ਸਮੁੱਚੀ ਚੋਣ ਗਤੀਵਿਧੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਮੀਦ ਜਤਾਈ ਕਿ ਚੋਣ ਕਾਰਜਾਂ ’ਚ ਜੁਟੇ ਅਧਿਕਾਰੀ ਚੋਣਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਭਵਿੱਖ ਵਿੱਚ ਵੀ ਆਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਉਣਗੇ।

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਹੁਣ ਤੱਕ ਦੀ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਸਬੰਧੀ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦਿਆਂ ਵਿਸ਼ਵਾਸ਼ ਦਿਵਾਇਆ ਕਿ ਚੋਣਾਂ ਨੂੰ ਸਫਲਤਾਪੂਵਰਕ ਢੰਗ ਨਾਲ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਲੋਕ ਸਭਾ ਚੋਣਾਂ ਦੇ ਸਬੰਧੀ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਕਾਰਜਾਂ, ਅਗਾਊਂ ਤਿਆਰੀਆਂ, ਰੈਂਡਮਾਈਜੇਸ਼ਨ, ਸਟਰਾਂਗ ਰੂਮਾਂ, ਈਵੀਐਮ ਤੇ ਵੀਵੀਪੈਟ ਮਸ਼ੀਨਾਂ, ਪੋਲਿੰਗ ਸਟੇਸ਼ਨਾਂ, ਪੋਲਿੰਗ ਤੇ ਕਾਊਟਿੰਗ ਸਟਾਫ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਹਨ। ਇਸ ਤੋਂ ਇਲਾਵਾ ਵੋਟਰਾਂ ਦੀ ਗਿਣਤੀ 1659129 ਹੈ। ਇਨ੍ਹਾਂ ਵਿਚ 877720 ਮਰਦ ਵੋਟਰ, 781375 ਔਰਤ ਵੋਟਰ ਹਨ, ਜਦਕਿ 34 ਟਰਾਂਸਜੈਂਡਰ ਵੋਟਰ ਹਨ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤਲਵਾਰਬਾਜ਼ ਰਾਜੀਵ ਬੋਰੋ ਦੀ ਏਸ਼ੀਅਨ ਚੈਂਪੀਅਨਸ਼ਿਪ ਲਈ ਹੋਈ ਚੋਣ

ਇਸ ਵਾਰ 18-19 ਸਾਲ ਵਰਗ ਦੇ 39306 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।ਇਸੇ ਮੌਕੇ ਐਸਐਸਪੀ ਬਠਿੰਡਾ ਦੀਪਕ ਪਾਰੀਕ, ਐਸਐਸਪੀ ਮਾਨਸਾ ਡਾ. ਨਾਨਕ ਸਿੰਘ, ਐਸਐਸਪੀ ਸ਼੍ਰੀ ਮੁਕਤਸਰ ਸਾਹਿਬ ਭਾਗੀਰਥ ਮੀਨਾ ਨੇ ਪੁਲਿਸ ਪ੍ਰਸ਼ਾਸਨ ਵਲੋਂ ਕਾਨੂੰਨ ਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਇਲਾਵਾ ਸਟੇਟ ਤੇ ਇੰਟਰ ਸਟੇਟ ਨਾਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਨੋਡਲ ਅਫਸਰ ਐਮਸੀਸੀ ਤੇ ਐਮਸੀਐਮਸੀ ਸ਼੍ਰੀ ਰਾਹੁਲ ਨੇ ਹੁਣ ਤੱਕ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾ ਮੌਜੂਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਆਰਓ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ, ਆਰਓ-ਕਮ-ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਲਤੀਫ ਅਹਿਮਦ, ਵੱਖ-ਵੱਖ ਹਲਕਿਆਂ ਨਾਲ ਸਬੰਧਤ ਏਆਰਓਜ਼, ਖਰਚਾ ਟੀਮਾਂ ਦੇ ਅਧਿਕਾਰੀਆਂ ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਿਰਧਾਰਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰਾਂ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

ਚੰਡੀਗੜ੍ਹ, 14 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਸ਼ਹਿਰ ਦੇ ਵਾਸੀ ਅਨੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ ‘ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੇ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤਲਵਾਰਬਾਜ਼ ਰਾਜੀਵ ਬੋਰੋ ਦੀ ਏਸ਼ੀਅਨ ਚੈਂਪੀਅਨਸ਼ਿਪ ਲਈ ਹੋਈ ਚੋਣ

ਉਕਤ ਮੁਲਜ਼ਮ ਏਐਸਆਈ ਉਸ ​​ਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸਦਾ ਸਮਾਨ ਪਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ.ਐਸ.ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸਦਾ ਸਮਾਨ ਚੁਕਾਉਣ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ਵਿੱਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਹੈ।

ਕਾਂਗਰਸ ਵਿਧਾਇਕ ਸੁਖਵਿੰਦਰ ਕੋਟਲੀ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਤੋਂ ਜਵਾਬਦੇਹੀ ਮੰਗੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।