Home Blog Page 1666

Breaking: ਬਠਿੰਡਾ ਦੇ ਮਿੰਨੀ ਸਕੱਤਰੇਤ ਅਤੇ ਥਾਣੇ ਦੀਆਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਕਾਬੂ

0

ਬਠਿੰਡਾ, 14 ਮਈ: ਲੰਘੀ 27 ਅਪ੍ਰੈਲ ਨੂੰ ਬਠਿੰਡਾ ਦੇ ਮਿੰਨੀ ਸਕੱਤਰੇਤ, ਡਾਕਖਾਨਾ ਅਤੇ ਮਹਿਲਾ ਥਾਣੇ ਦੀਆਂ ਕੰਧਾਂ ‘ਤੇ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਮਾਮਲੇ ਨੂੰ ਹੱਲ ਕਰਦਿਆਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਕਾਉੰਟਰ ਇੰਟੈਲੀਜੈਂਸੀ ਵਿੰਗ ਵੱਲੋਂ ਦੋ ਜਣਿਆਂ ਨੂੰ ਕਾਬੂ ਕਰਨ ਦੀ ਸੂਚਨਾ ਹੈ। ਗਿਰਫਤਾਰ ਕੀਤੇ ਕਥਿਤ ਦੋਸ਼ੀਆਂ ਦੇ ਸਬੰਧ ਸਿੱਖਸ ਫਾਰ ਜਸਟਿਸ (SFJ) ਦੇ ਨਿਊਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ ਪੰਨੂ ਦੇ ਨਾਲ ਹਨ। ਪੁਲਿਸ ਦੀ ਮੁੱਢਲੀ ਪੜਤਾਲ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਬਠਿੰਡਾ ਦੇ ਵਿੱਚ ਇਹ ਨਾਅਰੇ ਲਿਖਣ ਤੋਂ ਬਾਅਦ ਕਥਿਤ ਦੋਸ਼ੀਆਂ ਦੇ ਵੱਲੋਂ ਦਿੱਲੀ ਮੈਟਰੋ ‘ਤੇ ਵੀ ਲੰਘੀ 9.05.24 ਨੂੰ ਝੰਡੇਵਾਲਾ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਅਤੇ ਇਹ ਫੋਟੋਆਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ ਗਈਆਂ ਸਨ।

PM ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

ਡੀਜੀਪੀ ਗੌਰਵ ਯਾਦਵ ਨੇ ਆਪਣੇ ਟਵੀਟ ਰਾਹੀਂ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਅਪ੍ਰੈਲ ਨੂੰ ਬਠਿੰਡਾ ਵਿਖੇ ਇਹ ਘਟਨਾ ਵਾਪਰਨ ਤੋਂ ਬਾਅਦ ਥਾਣਾ ਸਿਵਿਲ ਲਾਈਨ ਵਿਖੇ ਅਣਪਛਾਤੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਐਸਐਸਪੀ ਬਠਿੰਡਾ ਦੀਪਕ ਪਾਰੀਕ ਅਤੇ ਕਾਉਂਟਰ ਇੰਟੈਲੀਜੈਂਸ ਬਠਿੰਡਾ ਦੇ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਕਾਉਂਟਰ ਇੰਟੈਲੀਜੈਂਸ ਬਠਿੰਡਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਦੀਆਂ ਟੀਮਾਂ ਸਾਂਝੇ ਤੌਰ ‘ਤੇ ਓਪਰੇਸ਼ਨ ਚਲਾ ਕੇ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।

ਕੁੜੀ ਨੇ ਯਾਰ ਨਾਲ ਮਿਲਕੇ ਕੀਤਾ ਆਪਣੇ ਹੀ ਬੁਆਏਫ੍ਰੈਂਡ ਦਾ ਕ.ਤਲ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ ‘ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ।ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ ‘ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ।

 

 

PM ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

ਵਾਰਾਣਸੀ, 14 ਮਈ (ਸੁਖਜਿੰਦਰ ਮਾਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਸੀਟ ਤੇ ਉਹਨਾਂ ਨੇ 2014 ਵਿੱਚ ਪਹਿਲੀ ਵਾਰ ਜਿੱਤ ਪ੍ਰਾਪਤ ਕੀਤੀ ਸੀ ਤੇ ਦੂਸਰੀ ਵਾਰ ਵੀ ਉਹ ਇਸੀ ਸੀਟ ਤੋਂ 2019 ਵਿੱਚ ਜਿੱਤੇ ਸਨ। ਨਾਮਜ਼ਦਗੀ ਦਾਖਲ ਕਰਨ ਮੌਕੇ ਪੀਐਮ ਮੋਦੀ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਵੀ ਨਾਲ ਮੌਜੂਦ ਸਨ।

ਪੀ.ਐਮ ਮੋਦੀ ਨੇ ਆਪਣੇ ਸ਼ੋਸ਼ਲ ਮੀਡੀਆ ਐਕਸ ‘ਤੇ ਲਿਖਿਆ ਕਿ “ਕਾਸ਼ੀ ਦੇ ਮੇਰੇ ਪਰਿਵਾਰਕ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ! ਮੈਂ ਵਾਰਾਣਸੀ ਤੋਂ ਲਗਾਤਾਰ ਤੀਜੀ ਵਾਰ ਨਾਮਜ਼ਦਗੀ ਭਰਨ ਲਈ ਬਹੁਤ ਉਤਸ਼ਾਹਿਤ ਹਾਂ। ਪਿਛਲੇ 10 ਸਾਲਾਂ ਵਿੱਚ ਮੈਨੂੰ ਤੁਹਾਡੇ ਸਾਰਿਆਂ ਤੋਂ ਮਿਲੇ ਸ਼ਾਨਦਾਰ ਪਿਆਰ ਅਤੇ ਆਸ਼ੀਰਵਾਦ ਨੇ ਮੈਨੂੰ ਸੇਵਾ ਦੀ ਭਾਵਨਾ ਅਤੇ ਪੂਰੀ ਦ੍ਰਿੜਤਾ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਹੈ। ਤੁਹਾਡੇ ਪੂਰਨ ਸਹਿਯੋਗ ਅਤੇ ਭਾਗੀਦਾਰੀ ਨਾਲ ਮੈਂ ਆਪਣੇ ਤੀਜੇ ਕਾਰਜਕਾਲ ਵਿੱਚ ਵੀ ਨਵੀਂ ਊਰਜਾ ਨਾਲ ਇੱਥੋਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਕੰਮ ਕਰਦਾ ਰਹਾਂਗਾ।” ਵਾਰਾਣਸੀ ਲੋਕ ਸਭਾ ਹਲਕੇ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮੋਦੀ ਨੇ ਮੰਗਲਵਾਰ ਸਵੇਰੇ ਗੰਗਾ ਨਦੀ ਦੇ ਕਿਨਾਰੇ ਸਥਿਤ ਦਸ਼ਾਸ਼ਵਮੇਧ ਘਾਟ ‘ਤੇ ਪੂਜਾ ਕੀਤੀ ਅਤੇ ਕਾਲ ਭੈਰਵ ਮੰਦਰ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਵੈਦਿਕ ਭਜਨਾਂ ਦੇ ਜਾਪ ਦੇ ਵਿਚਕਾਰ ਘਾਟ ‘ਤੇ ਆਰਤੀ ਵੀ ਕੀਤੀ।

ਕੁੜੀ ਨੇ ਯਾਰ ਨਾਲ ਮਿਲਕੇ ਕੀਤਾ ਆਪਣੇ ਹੀ ਬੁਆਏਫ੍ਰੈਂਡ ਦਾ ਕ.ਤਲ

ਖਰੜ, 14 ਮਈ: ਖਰੜ ਵਿਚ ਇਕ ਬੇਹਦ ਹੀ ਮੰਦਭਾਗੀ ਖ਼ਬਰ ਵਾਪਰੀ ਹੈ। ਜਿਥੇ ਇਕ ਲਿਵਈਨ ਰਿਲੇਸ਼ਨਸ਼ਿਪ ‘ਚ ਰਹਿੰਦੀ ਕੁੜੀ ਨੇ ਆਪਣੇ ਹੀ ਬੁਆਏਫ੍ਰੈਂਡ ਦਾ ਕਤਲ ਕਰ ਦਿੱਤਾ ਹੈ। ਮੁਲਜ਼ਮ ਕੁੜੀ ਨੇ ਆਪਣੇ ਇਕ ਦੋਸਤ ਨਾਲ ਮਿਲ ਕੇ ਖਰੜ ਵਿਚ ਕੈਫੇ ਚਲਾਉਣ ਵਾਲੇ ਬੁਆਏਫ੍ਰੈਂਡ ਦਾ ਕਤਲ ਕਰ ਦਿੱਤਾ ਹੈ। ਮੁੱਢਲੀ ਜਾਣਕਾਰੀ ਮੁਤਾਬਕ ਕੁੜੀ ਤੇ ਉਸਦਾ ਬੁਆਏਫ੍ਰੈਂਡ ਆਪਣੇ ਇਕ ਹੋਰ ਦੋਸਤ ਨਾਲ ਘਰ ਵਿਚ ਹੀ ਪਾਰਟੀ ਕਰ ਰਹੇ ਹੁੰਦੇ ਹਨ। ਪਾਰਟੀ ਦੌਰਾਨ ਕੁੜੀ ਨੂੰ ਲੈ ਕੇ ਦੋਹਾਂ ਮੁੰਡਿਆ ਵਿਚ ਬਹਿਸ ਸ਼ੁਰੂ ਹੋ ਜਾਂਦੀ ਹੈ ਤੇ ਮੁੰਡੇ ਵੱਲੋਂ ਕੈਫੇ ਚਲਾਉਣ ਵਾਲੇ ਵਿਅਕਤੀ ਤੇ ਹਮਲਾ ਕੀਤਾ ਜਾਂਦਾਂ ਹੈ।

ਸਾਬਕਾ ਮੰਤਰੀ ਮੁੜ ਕਾਂਗਰਸ ‘ਚ ਸ਼ਾਮਲ

ਦੱਸਿਆ ਜਾ ਰਿਹਾ ਹੈ ਕਿ ਜਦੋਂ ਹੱਮਲਾ ਕੀਤਾ ਗਿਆ ਤਾਂ ਉਸ ਸਮੇਂ ਤਿੰਨੋ ਸ਼ਰਾਬ ਦਾ ਸੇਵਨ ਕਰ ਰਹੇ ਸੀ। ਨਸ਼ੇ ਦੀ ਹਾਲਾਤ ਵਿਚ ਜਦੋ ਕੁੜੀ ਦੇ ਬੁਆਏਫ੍ਰੈਂਡ ਦੇ ਸਿਰ ‘ਤੇ ਵਾਰ ਕੀਤਾ ਗਿਆ ਤਾਂ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਕਤਲਕਾਂਡ ਵਿਚ ਕੁੜੀ ਤੇ ਉਸਦਾ ਦੋਸਤ ਦੋਹੇ ਸ਼ਾਮਲ ਸੀ। ਫਿਲਹਾਲ ਪੁਲਿਸ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਇਸ ਮਾਮਲੇ ਦੀ ਡੁਗਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਸਾਬਕਾ ਮੰਤਰੀ ਮੁੜ ਕਾਂਗਰਸ ‘ਚ ਸ਼ਾਮਲ

ਨਵੀਂ ਦਿੱਲੀ, 14 ਮਈ: ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਲਗਾਤਾਰ ਜਾਰੀ ਹੈ। ਹੁਣ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਮੌਜੂਦਗੀ ਵਿੱਚ ਉਨਾਂ ਨੇ ਕਾਂਗਰਸ ਦਾ ਪੱਲਾ ਫੜਿਆ ਹੈ। ਦੱਸ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਗਮੋਹਨ ਸਿੰਘ ਕਾਂਗੜ ਕਾਂਗਰਸ ਤੋਂ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸੀ। 2022 ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਖਰੜ ਹਲਕੇ ਤੋਂ ਜਗਮੋਹਨ ਸਿੰਘ ਕੰਗ ਦੀ ਟਿਕਟ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਇਲਜ਼ਾਮ ਲਗਾਇਆ ਸੀ ਕਿ ਉਹਨਾਂ ਦੀ ਟਿਕਟ ਰੱਦ ਕਰਵਾਉਣ ਪਿੱਛੇ ਚੰਨੀ ਦਾ ਸਭ ਤੋਂ ਵੱਡਾ ਹੱਥ ਹੈ ‌।

ਪੇਂਟ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸਵਾਹ

ਜੇਕਰ ਜਗਮੋਹਨ ਸਿੰਘ ਕੰਗ ਦੇ ਸਿਆਸੀ ਸਫ਼ਰ ਤੇ ਨਜ਼ਰ ਮਾਰੀਏ ਤਾਂ ਉਹ 1976 ਵਿੱਚ ਯੂਥ ਕਾਂਗਰਸ ਦੇ ਆਰਟ ਐਂਡ ਕਲਚਰ ਸੈਲ ਦੇ ਪ੍ਰਧਾਨ ਰਹੇ। ਇਸ ਤੋਂ ਇਲਾਵਾ ਉਹ ਪਹਿਲੀ ਬਾਰ 1992 ਵਿੱਚ ਮੋਰਿੰਡਾ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਸੀ। 2002 ਵਿੱਚ ਉਹ ਮੋਰਿੰਡਾ ਅਤੇ 2012 ਵਿੱਚ ਉਹ ਖਰੜ ਵਿਧਾਨ ਸਭਾ ਹਲਕੇ ਤੋਂ ਮੁੜ ਤੋਂ ਵਿਧਾਇਕ ਬਣੇ। 2002 ਵਿੱਚ ਉਹ ਪੰਜਾਬ ਦੀ ਮੌਜੂਦਾ ਸਰਕਾਰ ਵਿੱਚ ਮੰਤਰੀ ਵੀ ਰਹੇ ਸੀ ਹਾਲਾਂਕਿ ਉਹਨਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਆਪ ਉਮੀਦਵਾਰ ਕੰਵਰ ਸੰਧੂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਪੇਂਟ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸਵਾਹ

0

ਲੁਧਿਆਣਾ, 14 ਮਈ: ਬੀਤੀ ਰਾਤ ਲੁਧਿਆਣਾ ਦੇ ਇੱਕ ਪੇਂਟ ਦੀ ਦੁਕਾਨ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਕਿ ਅੱਗ ਇੰਨੀ ਭਿਆਨਕ ਲੱਗੀ ਸੀ ਕਿ ਇਸ ਦੀਆਂ ਲਪਟਾਂ ਆਸਮਾਨ ਨੂੰ ਛੂ ਰਹੀਆਂ ਸਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਪਰ ਅੱਗ ਲੱਗਣ ਨਾਲ ਭਾਰੀ ਨੁਕਸਾਨ ਵੀ ਹੋਇਆ ਹੈ। ਲਗਭਗ ਦੁਕਾਨ ਦੇ ਅੰਦਰ ਪਿਆ ਸਮਾਨ ਜਲ ਕੇ ਸਵਾਹ ਹੋ ਗਿਆ ਹੈ। ਇਹ ਨੁਕਸਾਨ ਲੱਖਾਂ ਵਿੱਚ ਦੱਸਿਆ ਜਾ ਰਿਹਾ ਹੈ।

ਕੈਂਸਰ ਨਾਲ Ex Dy CM ਦੀ ਹੋਈ ਮੌਤ

ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਗ ਕਿੰਨੀ ਭਿਆਨਕ ਹੋਵੇਗੀ ਕਿ ਅੱਗ ਨੂੰ ਬੁਝਾਉਣ ਲਈ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਮੌਜੂਦ ਸੀ। ਅੱਗ ਲੱਗਣ ਨਾਲ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਅਫਰਾ-ਤਫਰੀ ਦਾ ਮਾਹੌਲ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾ ਅਤੇ ਹੋਏ ਨੁਕਸਾਨ ਦਾ ਪਤਾ ਲਗਾਇਆ ਜਾ ਰਿਹਾ ਹੈ।

ਕੈਂਸਰ ਨਾਲ Ex Dy CM ਦੀ ਹੋਈ ਮੌਤ

ਬਿਹਾਰ, 14 ਮਈ: ਬਿਹਾਰ ਦੇ ਸਾਬਕਾ ਡਿਪਟੀ ਸੀਐਮ ਅਤੇ ਰਾਜਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਬੀਤੀ ਰਾਤ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਸੁਸ਼ੀਲ ਕੁਮਾਰ ਪਿਛਲੇ ਕਾਫੀ ਸਮੇਂ ਤੋਂ ਗਲੇ ਦੇ ਕੈਂਸਰ ਨਾਲ ਲੜ ਰਹੇ ਸਨ ਉਨਾਂ ਦਾ ਦਿੱਲੀ ਦੇ ਏਮਸ ਵਿੱਚ ਇਲਾਜ ਚੱਲ ਰਿਹਾ ਸੀ ਤੇ ਉੱਥੇ ਹੀ ਉਹਨਾਂ ਨੇ ਆਖਰੀ ਸਾਂਹ ਲਏ। ਸੁਸ਼ੀਲ ਕੁਮਾਰ ਮੋਦੀ ਦੇ ਦਿਹਾਂਤ ਦੀ ਖਬਰ ਨਾਲ ਸਾਰੇ ਸਿਆਸੀ ਜਗਤ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।

ਵੀਡੀਓ ਵਿਵਾਦ: ਚੰਨੀ ਦੇ ਹੱਕ ਵਿੱਚ ਖੁੱਲ ਕੇ ਆਈ ਜੰਗੀਰ ਕੌਰ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਿਹਾਰ ਦੇ ਮੌਜੂਦਾ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਲਾਲੂ ਕੁਮਾਰ ਯਾਦਵ ਨੇ ਸੁਸ਼ੀਲ ਮੋਦੀ ਦੇ ਦਿਹਾਂਤ ਤੇ ਦੁੱਖ ਜਤਾਇਆ। ਸੁਸ਼ੀਲ ਕੁਮਾਰ ਮੋਦੀ ਨੇ ਤਿੰਨ ਅਪ੍ਰੈਲ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਉਹ ਕੈਂਸਰ ਵਰਗੀ ਬਿਮਾਰੀ ਤੋਂ ਪੀੜਿਤ ਨੇ ਤੇ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਐਕਸ ਤੇ ਲਿਖਿਆ ਸੀ ਕਿ ਮੈਂ ਪਿਛਲੇ ਛੇ ਮਹੀਨਿਆਂ ਤੋਂ ਕੈਂਸਰ ਨਾਲ ਲੜ ਰਿਹਾ ਹਾਂ ਤੇ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੂੰ ਵੀ ਇਸ ਬਾਰੇ ਜਾਣਕਾਰੀ ਹੋਵੇ ਇਸ ਤੋਂ ਇਲਾਵਾ ਉਹਨਾਂ ਲਿਖਿਆ ਕਿ ਐਤਕੀ ਮਹਿਲ ਲੋਕ ਸਭਾ ਚੋਣਾਂ ਵਿੱਚ ਕੁਛ ਨਹੀਂ ਕਰ ਸਕਾਂਗਾ।

ਵੀਡੀਓ ਵਿਵਾਦ: ਚੰਨੀ ਦੇ ਹੱਕ ਵਿੱਚ ਖੁੱਲ ਕੇ ਆਈ ਜੰਗੀਰ ਕੌਰ

0

ਚੰਡੀਗੜ੍ਹ, 14 ਮਈ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੀਬੀ ਜਗੀਰ ਕੌਰ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦੇ ਮਾਮਲੇ ਵਿੱਚ ਜਿੱਥੇ ਮਹਿਲਾ ਕਮਿਸ਼ਨ ਨੇ ਅੱਜ ਨੋਟਿਸ ਲਿਆ ਸੀ ਜਿਸ ਵਿੱਚੋਂ ਉਹਨਾਂ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਰੀਪੋਰਟ ਮੰਗੀ ਸੀ ਤੇ ਹੁਣ ਦੂਜੇ ਪਾਸੇ ਬੀਬੀ ਜਗੀਰ ਕੌਰ ਨੇ ਪਹਿਲੀ ਵਾਰ ਇਸ ਮਾਮਲੇ ‘ਤੇ ਟਿੱਪਣੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਕਿ “10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਕੇ ਵਾਪਸ ਆ ਰਹੇ ਸੀ ਤਾਂ ਉਸ ਵੇਲੇ ਉਥੇ ਸਾਬਕਾ ਮੁੱਖ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਅਤੇ ਸੀਨੀਅਰ ਕਾਂਗਰਸੀਆਂ ਆਗੂਆਂ ਨਾਲ ਕਾਗਜ਼ ਦਾਖ਼ਲ ਕਰਵਾਉਣ ਲਈ ਜਾ ਰਹੇ ਸਨ।

ਦਸਵੀਂ ਦੇ ਨਤੀਜ਼ੇ:ਕਲਸੀ ਪਹਿਲੇ,ਸਾਹਿਬਜੀਤ ਤੇ ਇਸ਼ੀਕਾ ਦੂਜੇ ਅਤੇ ਨਵਿਆ ਰਹੀ ਤੀਜ਼ੇ ਸਥਾਨ ’ਤੇ

ਆਹਮੋ-ਸਾਹਮਣੇ ਹੋਣ `ਤੇ ਸਾਰੇ ਆਗੂਆਂ ਨੇ ਬੜੇ ਹੀ ਅਦਬ ਤੇ ਸਤਿਕਾਰ ਸਹਿਤ ਫਤਿਹੇ ਬੁਲਾਈ। ਸ; ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹੇ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ।ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿੱਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਸੀ।ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਤਾ ਵਿੱਚ ਹੀ ਵੇਖਦੀ ਹਾਂ। ਪਰ ਦੁੱਖ ਦੀ ਗੱਲ ਹੈ ਕਿ ਸ਼ੋਸ਼ਲ ਮੀਡੀਆ ਤੇ ਕਈ ਚੈਨਲਾਂ `ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ ਜਿਸ ਵਿੱਚੋਂ ਚੰਨੀ ਵੱਲੋਂ ਮੇਰੇ ਪ੍ਰਤੀ ਬਹੁਤ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਅਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵੱਧ ਤੂਲ ਦਿੱਤਾ ।

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਅਸਲ ਵਿੱਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ,ਮੇਰੇ ਪਰਿਵਾਰ ਲਈ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਅਤੇ ਕਸ਼ਟਦਾਇਕ ਹੈ। ਦੱਸਣਾ ਬਣਦਾ ਹੈ ਕਿ ਵਾਈਰਲ ਹੋਈ ਰਹੀ ਇਸ ਵੀਡੀਓ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਸਮੇਂ ਉਨਾਂ ਦੀ ਠੋਡੀ ਨੂੰ ਹੱਥ ਲਗਾ ਕੇ ਮਜ਼ਾਕ ਕਰਦੇ ਨਜ਼ਰ ਆ ਰਹੇ ਸੀ।

 

ਦਸਵੀਂ ਦੇ ਨਤੀਜ਼ੇ:ਕਲਸੀ ਪਹਿਲੇ,ਸਾਹਿਬਜੀਤ ਤੇ ਇਸ਼ੀਕਾ ਦੂਜੇ ਅਤੇ ਨਵਿਆ ਰਹੀ ਤੀਜ਼ੇ ਸਥਾਨ ’ਤੇ

0

ਬਠਿੰਡਾ, 13 ਮਈ: ਸੀਬੀਐਸਈ ਵੱਲੋਂ ਸੋਮਵਾਰ ਨੂੰ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਸਥਾਨਕ ਸ਼ਹਿਰ ਦੇ ਨਾਮਵਾਰ ਸਕੂਲ ਸੈਂਟ ਜੈਵੀਅਰ ਦੇ ਵਿਦਿਆਰਥੀਆਂ ਨੇ ਪਹਿਲਾਂ ਦੀ ਤਰ੍ਹਾਂ ਚੰਗੇ ਅੰਕ ਹਾਸਲ ਕੀਤੇ ਹਨ। ਜਾਰੀ ਨਤੀਜਿਆਂ ਮੁਤਾਬਕ ਦਸਵੀਂ ਕਲਾਸ ਦੇ ਪ੍ਰਭਨੂਰ ਸਿੰਘ ਕਲਸੀ ਨੇ 98.60 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।

ਸਿਲਵਰ ਓਕਸ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਇਸੇ ਤਰ੍ਹਾਂ ਸਾਹਿਬਜੀਤ ਸਿੰਘ ਦੰਦੀਵਾਲ ਤੇ ਇਸ਼ੀਕਾ ਗਰਗ ਨੇ ਸਾਂਝੇ ਤੌਰ ’ਤੇ 98.40 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਵਿਆ ਮੰਗਲਾ ਨੇ 98.20 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚੋਂ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਫ਼ਾਦਰ ਸਿਡਲਾਏ ਫ਼ਰਾਟਡ, ਕੋਆਰਡੀਨੇਟਰ ਅਰਚਨਾ ਰਾਜਪੂਤ ਤੇ ਸੁਪਰਵਾਈਜ਼ਰ ਮੈਡਮ ਨੂਪੁਰ ਸਹਿਤ ਅਧਿਆਪਕਾਂ ਨੇ ਇੰਨ੍ਹਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

 

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

0

ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਭਗਵੰਤ ਮਾਨ ਸਮੇਤ ਦਿੱਲੀ ਅਤੇ ਪੰਜਾਬ ਦੇ 40 ਮੰਤਰੀ ਅਤੇ ਵਿਧਾਇਕ ਕਰਨਗੇ ਜ਼ੋਰਦਾਰ ਪ੍ਰਚਾਰ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਪੰਜਾਬ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ ਅਤੇ ਸੰਜੇ ਸਿੰਘ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।ਇਸ ਦੇ ਨਾਲ ਹੀ ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੰਤਰੀ ਗੋਪਾਲ ਰਾਏ, ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।

ਮੁੱਖ ਮੰਤਰੀ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਵਿਚੋਂ ਪੰਕਜ ਗੁਪਤਾ, ਐਨਡੀ ਗੁਪਤਾ, ਰਾਘਵ ਚੱਢਾ, ਸਤਿੰਦਰ ਜੈਨ, ਕੈਲਾਸ਼ ਗਹਿਲੋਤ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੋੜੇਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਪ੍ਰਿੰਸੀਪਲ ਬੁੱਧਰਾਮ, ਬਲਜਿੰਦਰ ਕੌਰ, ਸੰਜੀਵ ਝਾ, ਜਸਵੀਰ ਸਿੰਘ ਰਾਜਾ ਗਿੱਲ, ਤਰੁਨਪ੍ਰੀਤ ਸਿੰਘ ਸੌਂਧ, ਮਨਜਿੰਦਰ ਸਿੰਘ ਲਾਲਪੁਰਾ, ਮਨਜੀਤ ਬਿਲਾਸਪੁਰ, ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਪੰਡੋਰੀ, ਇੰਦਰਜੀਤ, ਸਿੰਘ ਭੋਲਾ ਗਰੇਵਾਲ, ਨਰਿੰਦਰਪਾਲ ਸਿੰਘ ਸਵਾਨਾ, ਜਗਦੀਪ ਸਿੰਘ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਂਸ, ਦਿਨੇਸ਼ ਚੱਢਾ, ਡਾ.ਰਵਜੋਤ ਸਿੰਘ ਦੇ ਨਾਂ ਸ਼ਾਮਲ ਹਨ।

 

 

 

 

ਮੁੱਖ ਮੰਤਰੀ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ

ਨਵਾਂਸ਼ਹਿਰ, 13 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵਾਂਸ਼ਹਿਰ ’ਚ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਸੀਐਮ ਭਗਵੰਤ ਮਾਨ ਨੇ ’ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ,ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ’ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਨਵਾਂਸ਼ਹਿਰ ’ਚ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਵੋਟਰਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ।ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤੁਹਾਡੇ ਵਾਂਗ ਹਾਂ ਅਤੇ ਹਮੇਸ਼ਾ ਤੁਹਾਡੇ ਨਾਲ ਹਾਂ।

ਹਰਸਿਮਰਤ ਦਾ ਇਸ ਵਾਰ ਸੰਸਦ ਦੀਆਂ ਪੌੜੀਆਂ ਚੜ੍ਹਨਾ ਮੁਸ਼ਕਿਲ: ਗੁਰਮੀਤ ਸਿੰਘ ਖੁੱਡੀਆਂ

ਅਸੀਂ ਤੁਹਾਡੀਆਂ ਵੋਟਾਂ ਦੀ ਕਦਰ ਕਰਦੇ ਹਾਂ, ਪਰ ਜੇ ਤੁਸੀਂ ’ਰਾਜਵਾੜੇ’ ਸਿਆਸਤਦਾਨਾਂ ਨੂੰ ਵੋਟ ਦਿੰਦੇ ਹੋ ਤਾਂ ਤੁਹਾਡੀਆਂ ਵੋਟਾਂ ਬਰਬਾਦ ਹੋ ਜਾਂਦੀਆਂ ਹਨ। ਕਿਉਂਕਿ ਉਹ ਵੋਟਾਂ ਲੈਣ ਤੋਂ ਬਾਅਦ ਲੋਕਾਂ ਕੋਲ ਨਹੀਂ ਆਉਂਦੇ, ਉਹ ਆਪਣੇ ਮਹਿਲਾਂ ਵਿੱਚ ਰਹਿੰਦੇ ਹਨ ਅਤੇ ਤੁਹਾਡੇ ਟੈਕਸ ਦੇ ਪੈਸੇ ਦੀ ਕੀਮਤ ’ਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰਦੇ ਹਨ।ਭਗਵੰਤ ਮਾਨ ਨੇ ਵੋਟਰਾਂ ਨੂੰ ਕਿਹਾ ਕਿ ਉਹ ਆਪਣੀ ਵੋਟ ’ਝਾੜੂ’ ਨੂੰ ਦੇਣ, ਅਰਵਿੰਦ ਕੇਜਰੀਵਾਲ ਨੂੰ ਦੇਣ ਜੋ ਸਾਡੇ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੇ ਹਨ। ਮਲਵਿੰਦਰ ਕੰਗ ਨੂੰ ਵੋਟ ਦਿਓ ਜੋ ਸੰਸਦ ’ਚ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਆਵਾਜ਼ ਬਣਨਗੇ।

ਭਾਜਪਾ ਦੇ ਸੀਨੀਅਰ ਆਗੂ ਅਤੇ ਉਘੇ ਸਮਾਜ ਸੇਵੀ ਸਵਰਨ ਸਲਾਰੀਆ ‘ਆਪ’ ਪਾਰਟੀ ‘ਚ ਸ਼ਾਮਲ

ਰੋਡ ਸ਼ੋਅ ਦੌਰਾਨ ਫੁੱਲਾਂ ਦੀ ਵਰਖਾ ਕਰਦੇ ਹੋਏ ਭਗਵੰਤ ਮਾਨ ਦੀ ਅੱਖ ’ਤੇ ਸੱਟ ਲੱਗ ਗਈ ਤਾਂ ਭਗਵੰਤ ਮਾਨ ਨੇ ਕਿਹਾ ਕਿ ਉਹ ਧਨ ਹਨ। ਉਨ੍ਹਾਂ ਕਿਹਾ ਕਿ ਦੂਜਿਆਂ ਪਾਰਟੀਆਂ ਦੇ ਜ਼ਿਆਦਾਤਰ ਸਿਆਸਤਦਾਨਾਂ ਨੂੰ ਚੱਪਲਾਂ ਮਿਲਦੀਆਂ ਹਨ,ਪਰੰਤੂ ਉਹ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਤੇ ਫੁੱਲਾਂ ਦੀ ਵਰਖਾ ਹੁੰਦੀ ਹੈ। ਇਸ ਮੌਕੇ ’ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਨਵਾਂਸ਼ਹਿਰ ਦੇ ਲੋਕਾਂ ਵੱਲੋਂ ਦਿੱਤੇ ਭਰਵੇਂ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੀਐਮ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੂੰ ਇਹ ਸੀਟ ਜਿਤਾ ਕੇ ਦੇਣਗੇ। ਕੰਗ ਨੇ ਕਿਹਾ ਕਿ ਅਨੰਦਪੁਰ ਸਾਹਿਬ ਦੇ ਲੋਕਾਂ ਦੀਆਂ ਵੋਟਾਂ ’ਆਪ’ ਨੂੰ ਮਿਲਣਾ ਪੰਜਾਬ ਦੀ ’ਆਪ’ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ’ਤੇ ਮੋਹਰ ਹੋਵੇਗੀ।