Home Blog Page 1669

ਹਰਿਆਣਾ ‘ਚ ਭਾਜਪਾ ਸਰਕਾਰ ਖ਼ਤਰੇ ਵਿਚ, 3 ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ

0

ਚੰਡੀਗੜ੍ਹ, 8 ਮਈ: ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਭਾਜਪਾ ਸਰਕਾਰ ਖ਼ਤਰੇ ਵਿੱਚ ਆ ਗਈ ਹੈ। ਆਜ਼ਾਦ ਵਿਧਾਇਕਾਂ ਦੇ ਸਿਰ ‘ਤੇ ਸਰਕਾਰ ਚਲਾ ਰਹੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਗੇ ਸੰਵਿਧਾਨ ਸੰਕਟ ਖੜਾ ਹੋ ਗਿਆ ਹੈ, ਕਿਉਂਕਿ 3 ਆਜ਼ਾਦ ਵਿਧਾਇਕਾਂ ਨੇ ਭਾਜਪਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ।

Big News: ਪੰਜਾਬ ਸਰਕਾਰ ਵੱਲੋਂ IAS ਪਰਮਪਾਲ ਕੌਰ ਮਲੂਕਾ ਦਾ ਅਸਤੀਫ਼ਾ ਨਾਮੰਜ਼ੂਰ

ਉਧਰ ਵਿਰੋਧੀ ਧਿਰ ਕਾਂਗਰਸ ਨੇ ਸੈਣੀ ਸਰਕਾਰ ਉੱਪਰ ਘੱਟ ਗਿਣਤੀ ਵਿੱਚ ਹੋਣ ਦਾ ਦੋਸ਼ ਲਗਾਉਂਦਿਆਂ ਤੁਰੰਤ ਅਸਤੀਫਾ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ 88 ਮੈਂਬਰੀ ਹਰਿਆਣਾ ਵਿਧਾਨ ਸਭਾ ਦੇ ਵਿੱਚ ਭਾਜਪਾ ਦੇ ਆਪਣੇ 40 ਵਿਧਾਇਕ ਹਨ ਅਤੇ ਆਜਾਦ ਅਤੇ ਦੂਜੀਆਂ ਪਾਰਟੀਆਂ ਦੇ ਸਮਰਥਨ ਨਾਲ ਇਹ ਸਰਕਾਰ ਚਲਾਈ ਜਾ ਰਹੀ ਹੈ।

ਲੁਧਿਆਣਾ ‘ਚ ‘ਭਾਜਪਾ-ਆਪ-ਅਕਾਲੀ ਮਹਾਗਠਜੋੜ’ ਖਿਲਾਫ ਲੜ ਰਹੀ ਹੈ ਕਾਂਗਰਸ: ਵੜਿੰਗ

ਹਾਲੇ ਦੋ ਮਹੀਨੇ ਪਹਿਲਾਂ ਹੀ ਭਾਜਪਾ ਨੇ ਪਿਛਲੇ ਸਾਢੇ ਨੌ ਸਾਲਾਂ ਤੋਂ ਸਰਕਾਰ ਚਲਾ ਰਹੇ ਮਨੋਹਰ ਲਾਲ ਖੱਟਰ ਨੂੰ ਬਦਲ ਕੇ ਨਾਇਬ ਸਿੰਘ ਸੈਣੀ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਸੀ। ਭਾਜਪਾ ਤੋਂ ਸਮਰਥਨ ਵਾਪਸ ਲੈਣ ਵਾਲੇ ਵਿਧਾਇਕਾਂ ਵਿੱਚ ਸੋਮਬੀਰ ਸਾਂਗਵਾਨ ਚਰਖ਼ੀ ਦਾਦਰੀ, ਰਣਦੀਪ ਗੋਲਨ ਪੰਡੋਰੀ ਅਤੇ ਧਰਮਪਾਲ ਗੋੰਦਰ ਨੀਲੋਂ ਖੇੜੀ ਸ਼ਾਮਲ ਹਨ।

 

ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ਦੀ ਅਪੀਲ

0

ਬਠਿੰਡੇ ਵਿੱਚ ਵਿਸ਼ਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੋਡ ਸ਼ੋਅ

ਬਠਿੰਡਾ, 7 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ ਰੋਡ ਸ਼ੋਅ ਕਰਦਿਆਂ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ। ਮਾਨ ਨੇ ਹਰਸਿਮਰਤ ਕੌਰ ਬਾਦਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ ਹੈ, ਇਸ ਵਾਰ ਉਸ ਨੂੰ ਵੀ ਕੱਢ ਦਿਓ। ਹਰਸਿਮਰਤ ਕੌਰ ਬਾਦਲ ‘ਤੇ ਚੁਟਕੀ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਹਾਰਨ ਦੀ ਵਾਰੀ ਹੈ, ਉਨ੍ਹਾਂ ਦਾ ਬਾਕੀ ਪਰਿਵਾਰ ਪਹਿਲਾਂ ਹੀ ਹਾਰ ਦਾ ਸਵਾਦ ਚੱਖ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਤਿੰਨ ਕਿਸਾਨ ਵਿਰੋਧੀ ਬਿੱਲਾਂ ਦਾ ਸਮਰਥਨ ਕੀਤਾ ਪਰ ਹੁਣ ਚੋਣਾਂ ਦੇ ਸਮੇਂ ਲੋਕਾਂ ਵਿਚਕਾਰ ਜਾ ਕੇ ਉਹ ਝੂਠੇ ਹੰਝੂ ਵਹਾ ਰਹੇ ਹਨ, ਉਨ੍ਹਾਂ ਦੀ ਮਗਰਮੱਛ ਦੇ ਹੰਝੂ ਵਹਾਉਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਹੈ।

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ

ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਹਫ਼ਤੇ ਇੰਤਜ਼ਾਰ ਕਰਨਾ ਚਾਹੀਦਾ ਹੈ, ਅਸਲ ਵਿਚ ਉਨ੍ਹਾਂ ਦਾ ਰੋਣ ਦਾ ਕੋਈ ਹੋਰ ਕਾਰਨ ਹੋਵੇਗਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਲੁਟੇਰਿਆਂ ਵਿਰੁੱਧ ਇੱਕਜੁੱਟ ਹੋ ਕੇ ਇਸ ਵਾਰ ‘ਆਪ’ ਨੂੰ 13-0 ਨਾਲ ਜਿਤਾਓ। ਉਨ੍ਹਾਂ ਕਿਹਾ ਕਿ ਉਹ 13 ਗੁਣਾ ਵੱਧ ਤਾਕਤ ਨਾਲ ਪੰਜਾਬ ਨੂੰ ਮੁੜ ਤੋਂ ‘ਸੋਨੇ ਦੀ ਚਿੜੀ’ ਬਣਾ ਦੇਣਗੇ।ਭਗਵੰਤ ਮਾਨ ਨੇ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੈਂ 43,000 ਸਰਕਾਰੀ ਨੌਕਰੀਆਂ ਦਿੱਤੀਆਂ, ਬਿਜਲੀ ਮੁਫ਼ਤ ਕੀਤੀ। ਉਨ੍ਹਾਂ ਨੇ ਆਪਣੇ ਫ਼ਾਇਦੇ ਲਈ ਬਠਿੰਡਾ ਥਰਮਲ ਪਲਾਂਟ ਬੰਦ ਕਰ ਦਿੱਤਾ, ਪਰ ਮੈਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਲਈ ਜੀਵੀਕੇ ਥਰਮਲ ਪਲਾਂਟ ਖ਼ਰੀਦ ਲਿਆ।

ਸਿਰਫ ਪੰਜਾਬ ਹੀ ਨਹੀਂ, ਪੂਰੇ ਦੇਸ਼ ਦੇ ਮੁੱਦਿਆਂ ਨੂੰ ਸੰਸਦ ’ਚ ਉਠਾਵਾਂਗਾ: ਖੁੱਡੀਆਂ

ਉਨ੍ਹਾਂ ਕਿਹਾ ਕਿ ਉਹ ਇਮਾਨਦਾਰ ਆਗੂ ਹਨ। ਉਹ ਦੋ ਸਾਲ ਤੋਂ ਵੱਧ ਸਮੇਂ ਤੋਂ ਮੁੱਖ ਮੰਤਰੀ ਹਨ,ਪਰੰਤੂ ਉਨ੍ਹਾਂ ਨੇ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਕੀਤਾ, ਕਿਉਂਕਿ ਸਾਨੂੰ ਪੈਸੇ ਦੀ ਲੋੜ ਨਹੀਂ ਹੈ। ਸਾਨੂੰ ਸਿਰਫ਼ ਜਨਤਾ ਦੇ ਪਿਆਰ ਅਤੇ ਸਮਰਥਨ ਦੀ ਲੋੜ ਹੈ। ਲੋਕ ਹੀ ਸਾਡੀ ਅਸਲ ਪੂੰਜੀ ਹਨ, ਪੈਸਾ ਅਤੇ ਜਾਇਦਾਦ ਨਹੀਂ।ਰੋਡ ਸ਼ੋਅ ਦੇ ਅੰਤ ‘ਚ ‘ਆਪ’ ਦੇ ਬਠਿੰਡਾ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਰੋਡ ਸ਼ੋਅ ‘ਚ ਵੱਡੀ ਗਿਣਤੀ ‘ਚ ਸ਼ਿਰਕਤ ਕਰਨ ‘ਤੇ ਬਠਿੰਡਾ ਵਾਸੀਆਂ ਅਤੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੱਖੀ ਅਤੇ ਲੋਕ ਪੱਖੀ ਕੰਮਾਂ ਅਤੇ ਫ਼ੈਸਲਿਆਂ ਨੂੰ ਪ੍ਰਵਾਨ ਕਰਨ ਅਤੇ ਭਗਵੰਤ ਮਾਨ ਨੂੰ ਹੋਰ ਵੀ ਮਜ਼ਬੂਤ ਕਰਨ।

 

Big News: ਪੰਜਾਬ ਸਰਕਾਰ ਵੱਲੋਂ IAS ਪਰਮਪਾਲ ਕੌਰ ਮਲੂਕਾ ਦਾ ਅਸਤੀਫ਼ਾ ਨਾਮੰਜ਼ੂਰ

0
ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਆਦੇਸ਼ 
ਚੰਡੀਗੜ੍ਹ, 7 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਰਿਟਾਇਰਡ ਆਈਏਐਸ ਪਰਮਪਾਲ ਕੌਰ ਮਲੂਕਾ ਦਾ ਅਸਤੀਫਾ ਪੰਜਾਬ ਸਰਕਾਰ ਨੇ ਨਾ ਮਨਜ਼ੂਰ ਕਰ ਦਿੱਤਾ ਹੈ। ਮੀਡੀਆ ਵਿੱਚ ਸਾਹਮਣੇ ਆ ਰਹੀਆਂ ਰਿਪੋਰਟਾਂ ਦੇ ਮੁਤਾਬਕ ਪਰਮਪਾਲ ਕੌਰ ਨੂੰ ਪੰਜਾਬ ਸਰਕਾਰ ਨੇ ਨੋਟਿਸ ਜਾਰੀ ਕਰਦਿਆਂ ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ।
ਅਜਿਹਾ ਨਾ ਕਰਨ ‘ਤੇ ਉਹਨਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਪਰਮਪਾਲ ਕੌਰ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੇ ਧੜੱਲੇਦਾਰ ਆਗੂ ਮੰਨੇ ਜਾਂਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਜਿਸ ਨੂੰ ਭਾਜਪਾ ਨੇ ਆਈਏਐਸ ਦੀ ਨੌਕਰੀ ਤੋਂ ਅਸਤੀਫ਼ਾ ਦਿਵਾ ਕੇ ਬਾਦਲਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਟਿਕਟ ਦਿੱਤੀ ਹੈ।
ਹਾਲਾਂਕਿ ਜਿਸ ਦਿਨ ਪਰਮਪਾਲ ਕੌਰ ਨੇ ਦਿੱਲੀ ਭਾਜਪਾ ਹੈਡ ਕੁਆਰਟਰ ਵਿਖੇ ਪਾਰਟੀ ਜੁਆਇਨ ਕੀਤੀ ਸੀ, ਉਸ ਦਿਨ ਉਹਨਾਂ ਦਾਅਵਾ ਕੀਤਾ ਸੀ ਕਿ ਕੇਂਦਰ ਦੀ ਸਰਕਾਰ ਵੱਲੋਂ ਉਹਨਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ ਪ੍ਰੰਤੂ ਹੁਣ ਪੰਜਾਬ ਸਰਕਾਰ ਦੇ ਇਸ ਨਵੇਂ ਹੁਕਮਾਂ ਤੋਂ ਬਾਅਦ ਭਾਜਪਾ ਉਮੀਦਵਾਰ ਲਈ ਵੱਡੀ ਪਰੇਸ਼ਾਨੀ ਖੜੀ ਹੋ ਸਕਦੀ ਹੈ ।

CM ਦੀ ਫੇਰੀ ਮੌਕੇ ਸੈਂਕੜੇ ਕਿਸਾਨ ਥਾਣਿਆਂ ਵਿੱਚ ਡੱਕੇ !

0

ਦੇਰ ਸ਼ਾਮ ਮੀਟਿੰਗ ਕਰਨ ਤੋਂ ਬਾਅਦ ਕੀਤੇ ਰਿਹਾਅ
ਬਠਿੰਡਾ, 7 ਮਈ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਅੱਜ ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਥਾਣਿਆਂ ਵਿੱਚ ਨਜ਼ਰਬੰਦ ਕਰਨ ਦੀ ਸੂਚਨਾ ਹੈ, ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਕਿਸੇ ਵੀ ਕਿਸਾਨ ਨੂੰ ਹਿਰਾਸਤ ਵਿੱਚ ਲੈਣ ਤੋਂ ਸਪਸ਼ਟ ਇੰਨਕਾਰ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਵਫਦ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਬਠਿੰਡਾ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਗਿਆ ਸੀ। ਇਸ ਦੌਰਾਨ ਕਿਸਾਨਾਂ ਵੱਲੋਂ ਮੁੱਖ ਮੰਤਰੀ ਨੂੰ ਸਵਾਲ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸਦੇ ਚਲਦੇ ਇਹਤਿਆਤ ਦੇ ਤੌਰ ‘ਤੇ ਪੁਲਿਸ ਵੱਲੋਂ ਇਹਨਾਂ ਕਿਸਾਨਾਂ ਨੂੰ ਕੁਝ ਥਾਣਿਆਂ ਦੇ ਵਿੱਚ ਰੱਖਿਆ ਗਿਆ।

ਲੁਧਿਆਣਾ ‘ਚ ‘ਭਾਜਪਾ-ਆਪ-ਅਕਾਲੀ ਮਹਾਗਠਜੋੜ’ ਖਿਲਾਫ ਲੜ ਰਹੀ ਹੈ ਕਾਂਗਰਸ: ਵੜਿੰਗ

ਇਸ ਦੌਰਾਨ ਕਿਸਾਨਾਂ ਦੇ ਇਕ ਪੰਜ ਮੈਂਬਰੀ ਵਫਦ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਗਈ, ਜਿਸਤੋਂ ਬਾਅਦ ਹੀ ਇੰਨਾ ਕਿਸਾਨਾਂ ਨੂੰ ਘਰ ਤੋਰਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਦੋਹਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਥੇਬੰਦੀ ਵੱਲੋਂ ਕਿਸਾਨੀ ਮਸਲਿਆਂ ਲਈ ਇੱਕ ਮੰਗ ਪੱਤਰ ਦੇਣ ਦੇ ਨਾਲ ਨਾਲ ਕੁਝ ਸਵਾਲ ਕਰਨੇ ਸਨ ਪਰੰਤੂ ਇਸਤੋਂ ਪਹਿਲਾਂ ਹੀ ਉਨਾਂ ਦੀ ਜਥੇਬੰਦੀ ਦੇ 100 ਦੇ ਕਰੀਬ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਜਿਨ੍ਹਾਂ ਵਿੱਚ ਸੀਨੀਅਰ ਆਗੂ ਰੇਸ਼ਮ ਸਿੰਘ ਯਾਤਰੀ, ਗੁਰਦੀਪ ਸਿੰਘ ਮਹਿਮਾ ਸਰਜਾ, ਕਲਵੰਤ ਸਿੰਘ ਨੇਹੀਆਂ ਵਾਲਾ, ਰਣਜੀਤ ਸਿੰਘ ਜੀਦਾ,ਲਖਵਿੰਦਰ ਸਿੰਘ ਲੱਖੀ ਜੰਗਲ, ਅੰਗਰੇਜ ਸਿੰਘ ਲੱਖੀ ਜੰਗਲ, ਸਰਜੀਤ ਸਿੰਘ ਨੇਹੀਆਂ,ਜਰਨੈਲ ਸਿੰਘ ਨੇਹੀਆਂ ਵਾਲਾ, ਗੁਰਪਾਲ ਸਿੰਘ ਲਾਲ ਸਿੰਘ ਵਾਲੇ ਕੋਠੇ ਸਮੇਤ ਰਣਜੀਤ ਕੌਰ ਜੀਦਾ, ਕੁਲਵਿੰਦਰ ਕੌਰ ਸੰਗਤ, ਪਰਮਿੰਦਰ ਕੌਰ ਨੇਹੀਆਂ ਵਾਲਾ ਆਦਿ ਸ਼ਾਮਿਲ ਹਨ।

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ

ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਇਨ੍ਹਾਂ ਕਿਸਾਨਾਂ ਨੂੰ ਬਠਿੰਡਾ ਨਹਿਰ ਅਤੇ ਆਈਟੀ ਚੌਂਕ ਵਿੱਚੋਂ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਪਤਾ ਚੱਲਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰ ਦੇ ਇੱਕ ਹੋਟਲ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ ਹੇਠ 5 ਮੈਂਬਰੀ ਵਫਦ ਸ਼ਾਮਿਲ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀਆਂ ਮੁੱਖ ਮੰਗਾਂ ਦੱਸੀਆਂ। ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਦੂਜੇ ਪਾਸੇ ਬੀਕਯੂ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਲਾਈਵ ਵੀਡੀਓ ਰਾਹੀਂ ਕਿਸਾਨਾਂ ਦੀ ਗਿਰਫਤਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿਹਾ ਜ਼ੇਕਰ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਹੁੰਦੀਆਂ ਤਾਂ ਕਿਸਾਨ ਵਿਰੋਧ ਕਿਉਂ ਕਰਦੇ। ਉਹਨਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਮਸਲੇ ਹੱਲ ਕੀਤੇ ਜਾਣ ਨਹੀਂ ਤਾਂ ਕਿਸਾਨ ਵਿਰੋਧ ਕਰਨਗੇ।

ਲੁਧਿਆਣਾ ‘ਚ ‘ਭਾਜਪਾ-ਆਪ-ਅਕਾਲੀ ਮਹਾਗਠਜੋੜ’ ਖਿਲਾਫ ਲੜ ਰਹੀ ਹੈ ਕਾਂਗਰਸ: ਵੜਿੰਗ

0

ਪਰ ਅਸੀਂ ਫਿਰ ਵੀ ਰਿਕਾਰਡ ਫਰਕ ਨਾਲ ਜਿੱਤਾਂਗੇ

ਲੁਧਿਆਣਾ, 7 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੁਧਿਆਣਾ ਵਿੱਚ ਉਨ੍ਹਾਂ ਨੂੰ ਭਾਜਪਾ, ਆਪ ਅਤੇ ਅਕਾਲੀ ਦਲ ਦਰਮਿਆਨ ਲੁਕਵੇਂ ਮਹਾਂਗਠਜੋੜ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇੱਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਜਦੋਂ ਇਹ ਪੁੱਛਿਆ ਗਿਆ ਕਿ ਮੁੱਖ ਮੁਕਾਬਲਾ ਕਿਸ ਉਮੀਦਵਾਰ ਨਾਲ ਹੈ, ਤਾਂ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਭਾਜਪਾ, ਆਪ ਅਤੇ ਅਕਾਲੀਆਂ ਵਿਚਕਾਰ ਮਹਾਗਠਜੋੜ ਹੈ ਅਤੇ ਉਹ ਇਨ੍ਹਾਂ ਸਾਰਿਆਂ ਨੂੰ ਰਿਕਾਰਡ ਫਰਕ ਨਾਲ ਹਰਾਉਣ ਜਾ ਰਹੇ ਹਨ।

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨਾਲ ਮੁੱਖ ਮੰਤਰੀ ਦੀ ਦੋਸਤੀ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਬਿੱਟੂ ਦੀ ਮਦਦ ਲਈ ‘ਆਪ’ ਨੇ ਲੁਧਿਆਣਾ ਤੋਂ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸੇ ਤਰ੍ਹਾਂ ਭਾਜਪਾ ਅਤੇ ਅਕਾਲੀਆਂ ਵਿੱਚ ਪਹਿਲਾਂ ਹੀ ਅੰਦਰੂਨੀ ਗਠਜੋੜ ਚੱਲ ਰਿਹਾ ਹੈ। ਇਸ ਤਰ੍ਹਾਂ ਭਾਜਪਾ, ‘ਆਪ’ ਅਤੇ ਅਕਾਲੀਆਂ ਦਾ ਮਹਾਗਠਜੋੜ ਸਪੱਸ਼ਟ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਪਾਰਟੀਆਂ ਭਾਜਪਾ ਖ਼ਿਲਾਫ਼ ਕਾਂਗਰਸ ਦੀਆਂ ਵੋਟਾਂ ਨੂੰ ਵੰਡਣ ਲਈ ਇਕੱਠੇ ਹੋ ਗਈਆਂ ਹਨ। ਪਰ ਇਹ ਇਨ੍ਹਾਂ ਦੀ ਵੱਡੀ ਗਲਤੀ ਹੈ ਅਤੇ ਇਸਦਾ ਅਹਿਸਾਸ ਇੰਨ੍ਹਾਂ ਨੂੰ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਣ ‘ਤੇ ਹੋਵੇਗਾ। ਉਨ੍ਹਾਂ ਪੂਰਾ ਭਰੋਸਾ ਪ੍ਰਗਟਾਇਆ ਕਿ 2009 ਦੀ ਤਰ੍ਹਾਂ ਲੁਧਿਆਣਾ ਵਿੱਚ ਵੀ ਕਾਂਗਰਸ ਦੀ ਜਿੱਤ ਹੋਵੇਗੀ।

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 152 ਸ਼ਿਕਾਇਤਾਂ : ਡਿਪਟੀ ਕਮਿਸ਼ਨਰ

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਹੀ ਹੈ ਜਿਸ ਨੇ 2009, 2014 ਅਤੇ 2019 ਵਿੱਚ ਲੁਧਿਆਣਾ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਜਿੱਤ ਦਰਜ ਕੀਤੀ ਹੈ ਅਤੇ ਇਹ 2024 ਵਿੱਚ ਵੀ ਇਹ ਕਾਰਨਾਮਾ ਦੁਹਰਾਏਗੀ। ਇਸ ਦੌਰਾਨ ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਇਸ ਨਾਲ ਕੁਝ ਲੋਕਾਂ ਦੀ ਝੂਠੀ ਹਉਮੈ ਵੀ ਟੁੱਟ ਜਾਵੇਗੀ, ਜੋ ਆਪਣੇ ਆਪ ਨੂੰ ਪਾਰਟੀ ਤੋਂ ਵੱਡਾ ਸਮਝਣ ਲੱਗ ਪਏ ਹਨ। ਵਰਨਣਯੋਗ ਹੈ ਕਿ ਜਿਸ ਦਿਨ ਤੋਂ ਵੜਿੰਗ ਦੀ ਉਮੀਦਵਾਰੀ ਦਾ ਐਲਾਨ ਹੋਇਆ ਹੈ, ਉਸ ਦਿਨ ਤੋਂ ਹੀ ਉਨ੍ਹਾਂ ਨੇ ਲੁਧਿਆਣਾ ਸੰਸਦੀ ਹਲਕੇ ਵਿੱਚ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਜ਼ੋਰਦਾਰ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਹ ਪਾਰਟੀ ਦੇ ਹਰ ਆਗੂ ਅਤੇ ਵਰਕਰ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ, ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ

ਫ਼ਿਰੋਜ਼ਪੁਰ, 7 ਮਈ (ਸੁਖਜਿੰਦਰ ਮਾਨ): ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਨੇ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ ਤੇ ਸਤਿਕਾਰ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਮੈਂ ਵੀ ਤੁਹਾਡੇ ਵਿੱਚੋਂ ਇੱਕ ਹਾਂ। ਮੈਂ ਪਿੰਡ ਵਿਚ ਰਿਹਾ ਹਾਂ ਅਤੇ ਅਜੇ ਵੀ ਪਿੰਡ ਨਾਲ ਜੁੜਿਆ ਹੋਇਆ ਹਾਂ। ਇਸ ਲਈ ਮੈਂ ਤੁਹਾਡੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਮਹਿਲਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਿੰਡ ਦੇ ਲੋਕਾਂ ਬਾਰੇ ਕੀ ਪਤਾ ਹੋਵੇਗਾ?ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਏ.ਸੀ. ਵਿੱਚ ਰਹਿਣ ਵਾਲੇ ਲੋਕ ਹਨ। ਉਹ ਤਾਪਮਾਨ ਪੁੱਛ ਕੇ ਬਾਹਰ ਆਉਂਦੇ ਹਨ। ਜਦੋਂ ਬਾਹਰ ਦਾ ਤਾਪਮਾਨ 30-32ੁ ਹੁੰਦਾ ਹੈ ਤਾਂ ਉਹ ਦੋ ਘੰਟੇ ਲਈ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਮੈਂ ਅੱਜ ਤੱਕ ਉਨ੍ਹਾਂ ਨੂੰ ਸੰਸਦ ਵਿੱਚ ਨਹੀਂ ਦੇਖਿਆ।

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 152 ਸ਼ਿਕਾਇਤਾਂ : ਡਿਪਟੀ ਕਮਿਸ਼ਨਰ

ਅਜਿਹੇ ਲੋਕ ਆਮ ਲੋਕਾਂ ਦੇ ਦੁੱਖ ਦਰਦ ਨੂੰ ਕਿਵੇਂ ਸਮਝਣਗੇ?ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸੱਤਾ ’ਚ ਰਹਿੰਦਿਆਂ ਪੰਜਾਬ ਨੂੰ ਲੁੱਟਿਆ ਅਤੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ। ਬਾਦਲ ਪਰਿਵਾਰ ਨੂੰ ਆੜੇ ਹੱਥੀਂ ਲੈਂਦਿਆਂ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਸਾਰੇ ਲੋਕ ਹੀ ਚੋਣਾਂ ਹਾਰ ਚੁੱਕੇ ਹਨ। ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਬਚੀ ਹੈ। ਇਸ ਚੋਣ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਦੀ ਜ਼ਮਾਨਤ ਜ਼ਬਤ ਹੋਣ ਜਾ ਰਹੀ ਹੈ। ਸ: ਮਾਨ ਨੇ ਫ਼ਿਰੋਜ਼ਪੁਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਬੋਲਦਿਆਂ ਕਿਹਾ ਕਿ ਮੈਂ ਕਿਸਾਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਨਰਮੇ ਦੀ ਖੇਤੀ ਲਈ ਸਾਨੂੰ ਨਹਿਰੀ ਪਾਣੀ ਦੀ ਲੋੜ ਹੈ। ਉਸੇ ਸਮੇਂ ਮੈਂ ਅਧਿਕਾਰੀਆਂ ਨੂੰ ਆਦੇਸ਼ ਦੇ ਦਿੱਤੇ ਅਤੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ 10 ਅਪ੍ਰੈਲ ਤੱਕ ਨਹਿਰੀ ਪਾਣੀ ਮਿਲ ਜਾਵੇ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਸਾਰੇ ਕਿਸਾਨਾਂ ਨੂੰ ਦਿਨ ਵੇਲੇ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ। ਮੈਂ ਬਹੁਤ ਖ਼ੁਸ਼ ਹਾਂ ਕਿ ਮੇਰਾ ਇਹ ਵਾਅਦਾ ਪੂਰਾ ਹੋਇਆ ਹੈ।

ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਹਮੇਸ਼ਾ ਕਹਿੰਦੇ ਸਨ ਕਿ ਖ਼ਜ਼ਾਨਾ ਖ਼ਾਲੀ ਹੈ। ਅਸੀਂ ਅੱਜ ਤੱਕ ਇਹ ਨਹੀਂ ਕਿਹਾ । ਸਾਡਾ ਖ਼ਜ਼ਾਨਾ ਵੀ ਵਧ ਰਿਹਾ ਹੈ ਅਤੇ ਅਸੀਂ ਪਿਛਲੇ ਦੋ ਸਾਲਾਂ ਵਿੱਚ 43000 ਸਰਕਾਰੀ ਨੌਕਰੀਆਂ ਵੀ ਦਿੱਤੀਆਂ ਹਨ। ਅਸੀਂ 829 ਆਮ ਆਦਮੀ ਕਲੀਨਿਕ ਬਣਾਏ ਜਿਨ੍ਹਾਂ ਵਿੱਚ ਦੋ ਕਰੋੜ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ। ਸਕੂਲ ਆੱਫ ਐਮਿਨੈਂਸ ਖੋਲੇ ਜਿਸ ਕਾਰਨ ਅੱਜ ਸਰਕਾਰੀ ਸਕੂਲਾਂ ਦਾ ਨਤੀਜਾ 98 ਫੀਸਦੀ ਰਿਹਾ ਹੈ। ਇਸ ਦੇ ਨਾਲ ਹੀ ਇਸ ਸਾਲ ਕਰੀਬ 2.5 ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਆਪਣੇ ਨਾਂ ਕਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਨ ਸਭਾ ਵਿੱਚ ਆਏ ਸਮੂਹ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਸਰਕਾਰੀ ਅਦਾਰਿਆਂ ਨੂੰ ਬਹੁਤ ਮਜ਼ਬੂਤ ਕੀਤਾ ਹੈ।

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 152 ਸ਼ਿਕਾਇਤਾਂ : ਡਿਪਟੀ ਕਮਿਸ਼ਨਰ

0

ਬਠਿੰਡਾ, 7 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 152 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 151 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 1 ਬਕਾਇਆ ਸ਼ਿਕਾਇਤ ਕਾਰਵਾਈ ਅਧੀਨ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕਰਦਿਆਂ ਦੱਸਿਆ ਕਿ 7 ਮਈ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 72 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ

ਇਸ ਤੋਂ ਇਲਾਵਾ ਈ-ਮੇਲ ਰਾਹੀਂ 47 ਸ਼ਿਕਾਇਤਾਂ, ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 10, ਦਸਤੀ 4, ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 14 ਸ਼ਿਕਾਇਤਾਂ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਵਿੱਚੋਂ ਸਾਰੀਆਂ ਦਾ ਨਿਪਟਾਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਵਟਸਐਪ ’ਤੇ 5 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ’ਚੋ 4 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 1 ਸ਼ਿਕਾਇਤ ਕਾਰਵਾਈ ਅਧੀਨ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।

ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ

0

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਦੇ ਵਿਕਾਸ ਅਤੇ ਕਾਂਗਰਸ ਦੀਆਂ ਕਦਰਾਂ-ਕੀਮਤਾਂ ਦੀ ਵਕਾਲਤ ਕੀਤੀ

ਲੁਧਿਆਣਾ, 7 ਮਈ : ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਦੇ ਦਿਲਾਂ ਦੀ ਆਵਾਜ਼ ਨੂੰ ਦਰਸਾਉਂਦੇ ਹੋਏ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟਾਇਆ ਹੈ। ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਆਪਣੇ ਦਿਲ ਤੇ ਹੱਥ ਰੱਖ ਕੇ ਕਿਹਾ,‘‘ਆਪਣੇ ਦਿਲ ਦੀ ਆਵਾਜ਼ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਜਿੱਤ ’ਤੇ ਪੂਰਾ ਭਰੋਸਾ ਹੈ।’’ ਉਨ੍ਹਾਂ ਕਿਹਾ ਕਿ ਕੰਧ ’ਤੇ ਸਾਫ਼ ਲਿਖਿਆ ਹੋਇਆ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਪਿਆਰ ਅਤੇ ਸਮਰਥਨ ਹੈ। ਉਨ੍ਹਾਂ ਦੇ ਦਿਲ, ਦਿਮਾਗ ਅਤੇ ਆਤਮਾ ਨੂੰ ਜਿੱਤ ਦਾ ਪੂਰਾ ਭਰੋਸਾ ਹੈ। ਉਨ੍ਹਾਂ ਨੇ ਪੱਪੀ ਪਰਾਸ਼ਰ ਨੂੰ ਮੈਦਾਨ ਵਿੱਚ ਉਤਾਰਨ ਲਈ ’ਆਪ’ ਦੀ ਆਲੋਚਨਾ ਕੀਤੀ ਅਤੇ ਪਿਛਲੀਆਂ ਭੂਮਿਕਾਵਾਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਘਾਟ ਅਤੇ ਸੰਸਦੀ ਜ਼ਿੰਮੇਵਾਰੀ ਲਈ ਉਨ੍ਹਾਂ ਦੀ ਯੋਗਤਾ ’ਤੇ ਸਵਾਲ ਉਠਾਏ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਅਤੇ ‘ਆਪ’ ਉਮੀਦਵਾਰਾਂ ਦੀ ਮਿਲੀਭੁਗਤ ਹੈ।

ਸਿਰਫ ਪੰਜਾਬ ਹੀ ਨਹੀਂ, ਪੂਰੇ ਦੇਸ਼ ਦੇ ਮੁੱਦਿਆਂ ਨੂੰ ਸੰਸਦ ’ਚ ਉਠਾਵਾਂਗਾ: ਖੁੱਡੀਆਂ

ਜਿਸਨੂੰ ਲੈ ਕੇ ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ, ‘‘ਆਪ ਨੇ ਰਵਨੀਤ ਬਿੱਟੂ ਨੂੰ ਪੱਪੀ ਪਰਾਸ਼ਰ ਦੇ ਰੂਪ ’ਚ ਪੱਪੀ ਦਿੱਤੀ ਹੈ’’। ਦਾਖਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵੋਟਰਾਂ ਦਾ ਭਰਵਾਂ ਸਹਿਯੋਗ ਮਿਲਿਆ, ਜਿਸ ਨਾਲ ਉਨ੍ਹਾਂ ਦੇ ਲੋਕ ਹਿੱਤਾਂ ਦੀ ਸੇਵਾ ਕਰਨ ਦਾ ਇਰਾਦਾ ਹੋਰ ਵੀ ਮਜ਼ਬੂਤ ਹੋਇਆ।ਪੰਜਾਬ ਦੇ ਸਿਆਸੀ ਦ੍ਰਿਸ਼ ਨੂੰ ਬਿਆਨ ਕਰਦੇ ਹੋਏ ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਵਿਰੋਧੀਆਂ ਦੀ ਹਾਰ ਹੋ ਰਹੀ ਹੈ ਅਤੇ ਨਾ ਤਾਂ ਰਵਨੀਤ ਸਿੰਘ ਬਿੱਟੂ ਅਤੇ ਨਾ ਹੀ ਹਰਸਿਮਰਤ ਕੌਰ ਬਾਦਲ ਆਪਣੀਆਂ ਲੋਕ ਸਭਾ ਸੀਟਾਂ ਜਿੱਤ ਸਕਣਗੇ। ਕਾਂਗਰਸ ਦੀ ਸ਼ਮੂਲੀਅਤ ਵਾਲੀ ਸਿਆਸਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਦੇ ਅਹਿਮ ਯੋਗਦਾਨ ਨੂੰ ਕੌਮੀ ਮੰਚ ’ਤੇ ਪੇਸ਼ ਕਰਨ ਵਿੱਚ ਕਾਂਗਰਸ ਨੇ ਅਹਿਮ ਭੂਮਿਕਾ ਨਿਭਾਈ ਹੈ।

ਸਿਰਫ ਪੰਜਾਬ ਹੀ ਨਹੀਂ, ਪੂਰੇ ਦੇਸ਼ ਦੇ ਮੁੱਦਿਆਂ ਨੂੰ ਸੰਸਦ ’ਚ ਉਠਾਵਾਂਗਾ: ਖੁੱਡੀਆਂ

0

ਬਠਿੰਡਾ, 7 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਨਾ ਆਪਣੀ ਰਾਜਧਾਨੀ ਅਤੇ ਨਾ ਹੀ ਹਾਈਕੋਰਟ। ਕੇਂਦਰ ਨੇ ਸਾਡਾ ਦਿਹਾਤੀ ਵਿਕਾਸ ਫੰਡ (ਆਰਡੀਐਫ) ਦਾ 5700 ਕਰੋੜ ਰੁਪਿਆ ਰੋਕ ਰੱਖਿਆ ਹੈ ਅਤੇ ਨੈਸ਼ਨਲ ਹੈਲਥ ਮਿਸ਼ਨ ਦਾ ਪੈਸਾ ਇਸ ਤੋਂ ਵੱਖਰਾ ਹੈ। ਉਨ੍ਹਾਂ ਆਖਿਆ ਕਿ ਜੇਕਰ ਅਸੀਂ ਪੰਜਾਬ ਦੀ ਲੜਾਈ ਪੂਰੇ ਧੜੱਲੇ ਨਾਲ ਲੜੀਏ, ਤਾਂ ਹੀ ਇਨਸਾਫ਼ ਮਿਲ ਸਕਦਾ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਖੁੱਡੀਆਂ ਨੇ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਵਿੱਚ ਜਾਣ ਦਾ ਮੌਕਾ ਮਿਲਦਾ ਹੈ ਤਾਂ ਉਹ ਸਿਰਫ ਆਪਣੇ ਹਲਕੇ ਬਠਿੰਡਾ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਨਾਲ ਸਬੰਧਿਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਸੰਸਦ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ 15 ਸਾਲ ਸੰਸਦ ਵਿੱਚ ਰਹਿ ਕੇ ਆਏ ਹਨ ਅਤੇ ਉਹ ਫ਼ੂਡ ਪ੍ਰੋਸੈਸਿੰਗ ਮਨਿਸਟਰ ਵੀ ਰਹੇ।

“ਮੇਰੇ ਯਾਰ ਨੂੰ ਮੰਦਾ ਨਾ ਬੋਲੀ, ਮੇਰੀ ਭਾਵੇ ਜਿੰਦ ਕੱਡ ਲੈ”: ਹੰਸ ਰਾਜ ਹੰਸ

ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਉਹ ਪੰਜਾਬ ’ਚ ਫ਼ੂਡ ਪ੍ਰੋਸੈਸਿੰਗ ਦੇ ਕੋਈ ਪਲਾਂਟ ਜਾਂ ਪਾਰਕ ਬਣਾਉਂਦੇ, ਪਰ ਅਫਸੋਸ ਨਾਲ ਕਹਿਣਾ ਪੈਂਦਾ ਹੈ ਕਿ ਉਨ੍ਹਾਂ ਕੋਲ ਬੈਠ ਕੇ ਖੇਤੀ ਨਾਲ ਸਬੰਧਿਤ ਵੱਡੇ ਤੇ ਵਿਵਾਦਤ ਕਾਨੂੰਨ ਪਾਸ ਕਰਵਾਏ। ਸ੍ਰੀ ਖੁੱਡੀਆਂ ਨੇ ਤਨਜ਼ ਕਸਦਿਆਂ ਸਵਾਲ ਉਠਾਇਆ ਕਿ ਜੋ ਤਰੱਕੀ ਦੀਆਂ ਗੱਲਾਂ ਕਰਦੇ ਹਨ, ਉਨ੍ਹਾਂ ਨੇ ਬਠਿੰਡਾ ਦਾ ਥਰਮਲ ਪਲਾਂਟ ਬੰਦ ਕੀਤਾ। ਉਨ੍ਹਾਂ ਅਹਿਮ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਦੀ ਇੱਛਾ ਹੈ ਕਿ ਇਸ ਥਰਮਲ ਪਲਾਂਟ ਨੂੰ ਗੁਰੂ ਅਮਰਦਾਸ ਜੀ ਦੇ ਨਾਂਅ ’ਤੇ ਮੁੜ ਚਾਲੂ ਕਰਕੇ ਸੋਲਰ ਸਿਸਟਮ ਰਾਹੀਂ ਬਿਜਲੀ ਦੀ ਪੈਦਾਵਾਰ ਸ਼ੁਰੂ ਕੀਤੀ ਜਾਵੇ। ਔਰਤਾਂ ਨੂੰ ਇਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਬਾਰੇ ਉਨ੍ਹਾਂ ਦੱਸਿਆ ਕਿ ਸਰਕਾਰ ਜਲਦੀ ਹੀ ਇਸ ਗਾਰੰਟੀ ਨੂੰ ਵੀ ਪੂਰੀ ਕਰੇਗੀ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ ਹੈ। ਇਸ ਮੌਕੇ ਸ੍ਰੀ ਖੁੱਡੀਆਂ ਦੇ ਨਾਲ ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਹਾਲ ’ਚ ਹੀ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋਏ ਚੁਸਪਿੰਦਰ ਸਿੰਘ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਤੇ ‘ਆਪ’ ਦੇ ਬੁਲਾਰੇ ਨੀਲ ਗਰਗ, ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਅਨਿਲ ਠਾਕੁਰ ਆਦਿ ਹਾਜ਼ਰ ਸਨ।

“ਮੇਰੇ ਯਾਰ ਨੂੰ ਮੰਦਾ ਨਾ ਬੋਲੀ, ਮੇਰੀ ਭਾਵੇ ਜਿੰਦ ਕੱਡ ਲੈ”: ਹੰਸ ਰਾਜ ਹੰਸ

0

ਫ਼ਰੀਦਕੋਟ, 7 ਮਈ: ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਬੀਜੇਪੀ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਇੱਕ ਵਾਰ ਫਿਰ ਤੋਂ ਹਲਕਾ ਗਿਦੜਬਾਹਾਂ ਵਿੱਚ ਕਿਸਾਨਾਂ ਵਲੋਂ ਵਿਰੋਧ ਦੇਖਣ ਨੂੰ ਮਿਲਿਆ। ਪਿੰਡ ਹਰੀਕੇ ਕਲਾ ਵਿੱਚ ਕਿਸਾਨਾਂ ਵੱਲੋਂ ਮੁੜ ਤੋਂ ਹੰਸ ਰਾਜ ਹੰਸ ਨੂੰ ਘੇਰ ਕੇ ਤਿੱਖੇ ਸਵਾਲ ਕੀਤੇ। ਪਰ ਕਿਸਾਨਾਂ ਵੱਲੋਂ ਕੀਤੇ ਤਿੱਖੇ ਸਵਾਲਾਂ ਵਿਚਾਲੇ ਹੰਸ ਰਾਜ ਹੰਸ ਆਪਣੀ ਜੀਤ ਦਾ ਦਾਵਾ ਠੋਕਦੇ ਨਜ਼ਰ ਆਏ। ਇਨ੍ਹਾਂ ਹੀ ਨਹੀਂ ਗੀਤ ਦੀਆਂ ਕੁਝ ਲਾਈਨਾਂ ਰਾਹੀਂ ਹੰਸ ਰਾਜ ਹੰਸ ਨੇ ਕਿਹਾ ਕਿ, “ਮੇਰੇ ਯਾਰ ਨੂੰ ਮੰਦਾ ਨਾ ਬੋਲੀ ਮੇਰੀ ਭਾਵੇ ਜਿੰਦ ਕਡ ਲੈ”।

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

ਦਰਅਸਲ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹੰਸ ਰਾਜ ਹੰਸ ਨੇ ਉਦੋਂ ਕੀਤਾ ਜਦੋਂ ਕਿਸਾਨ ਜਥੇਬੰਦੀਆਂ ਦੁਆਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਤਿੱਖੇ ਸਵਾਲ ਕੀਤੇ ਜਾ ਰਹੇ ਸਨ। ਕਿਸਾਨਾਂ ਵਲੋਂ ਬੀਜੇਪੀ ਦੇ ਬਾਈਕਾਟ ਮਗਰੋ ਹੁਣ ਲਗਾਤਾਰ ਬੀਜੇਪੀ ਆਗੂਆਂ ਦਾ ਵਿਰੋਧ ਜਾਰੀ ਹੈ। ਪਰ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਕਿਸਾਨਾਂ ਵਲੋਂ ਭਾਰੀ ਵਿਰੋਧ ਤੋਂ ਬਾਅਦ ਹੰਸ ਰਾਜ ਰਾਜ ਹੰਸ ਨੂੰ ਲੋਕ ਸਭਾਂ ਚੋਣਾਂ ‘ਚ ਜਿੱਤ ਦਾ ਸਹਿਰਾ ਬਣਿਆ ਜਾਵੇਗਾ ਜਾਂ ਹਾਰ ਦਾ ਸਾਹਮਣਾ ਕਰਨਾ ਪਵੇਗਾ।