Home Blog Page 1671

ਕਾਂਗਰਸ ਪਾਰਟੀ ਨੇ ਹਰੀਸ਼ ਚੋਧਰੀ ਨੂੰ ਪੰਜਾਬ ‘ਚ ਸੌਂਪੀ ਅਹਿਮ ਜ਼ਿੰਮੇਵਾਰੀ

0

ਚੰਡੀਗੜ੍ਹ: ਲੋਕ ਸਭਾ ਚੋਣਾ ਤੋਂ ਪਹਿਲਾ ਕਾਂਗਰਸ ਪਾਰਟੀ ਨੇ ਹਰੀਸ਼ ਚੋਧਰੀ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਦਰਅਸਲ ਹਰੀਸ਼ ਚੌਧਰੀ ਨੂੰ ਕਾਂਗਰਸ ਪਾਰਟੀ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵਿਸ਼ੇਸ਼ ਨਿਗਰਾਨ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸੋਮਵਾਰ ਨੂੰ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ, ਉਨ੍ਹਾਂ ਵੱਲੋਂ ਲਿਖਿਆ ਗਿਆ ਪੱਤਰ ਹਰੀਸ਼ ਚੌਧਰੀ ਨੇ ਆਪਣੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕੀਤਾ ਹੈ। ਪੱਤਰ ‘ਚ ਵੇਣੂਗੋਪਾਲ ਨੇ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ ‘ਚ ਵਿਸ਼ੇਸ਼ ਨਿਗਰਾਨ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ।

PM ਮੋਦੀ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਈ ਵੋਟ

ਨਵੀਂ ਦਿੱਲੀ, 7 ਮਈ: ਲੋਕ ਸਭਾ ਚੋਣਾ ਦੇ ਅੱਜ ਤੀਜੇ ਗੇੜ ਲਈ 11 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ਲਈ ਵੋਟਾਂ ਪੈਣਗੀਆਂ।ਤੀਜੇ ਗੇੜ ਵਿਚ 1300 ਤੋਂ ਵੱਧ ਉਮੀਦਵਾਰ ਚੋਣ ਮੈਦਾਨ ‘ਚ ਹਨ। ਇਨ੍ਹਾਂ ਉਮੀਦਵਾਰਾਂ ਵਿਚ 120 ਮਹਿਲਾਵਾਂ ਵੀ ਸ਼ਾਮਲ ਹਨ। ਅੱਜ ਤੀਜੇ ਗੇੜ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਤੋਂ ਇਲਾਵਾ ਹੋਰ ਕਈ ਵੱਡੇ ਦਿੱਗਜਾ ਨੇ ਸਵੇਰੇ-ਸਵੇਰੇ ਵੋਟਾਂ ਪਾਇਆ ਹਨ।

ਲੋਕ ਸਭਾ ਚੋਣਾ ਦੇ ਅੱਜ ਤੀਜੇ ਗੇੜ ਲਈ 11 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ਲਈ ਵੋਟਿੰਗ ਸ਼ੁਰੂ

ਨਵੀਂ ਦਿੱਲੀ, 7 ਮਈ: ਲੋਕ ਸਭਾ ਚੋਣਾ ਦੇ ਅੱਜ ਤੀਜੇ ਗੇੜ ਲਈ 11 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ਲਈ ਵੋਟਾਂ ਪੈਣਗੀਆਂ।ਤੀਜੇ ਗੇੜ ਵਿਚ 1300 ਤੋਂ ਵੱਧ ਉਮੀਦਵਾਰ ਚੋਣ ਮੈਦਾਨ ‘ਚ ਹਨ। ਇਨ੍ਹਾਂ ਉਮੀਦਵਾਰਾਂ ਵਿਚ 120 ਮਹਿਲਾਵਾਂ ਵੀ ਸ਼ਾਮਲ ਹਨ। ਅੱਜ ਤੀਜੇ ਗੇੜ ਵਿਚ ਗੁਹਰਾਤ ਦੀਆਂ 25 ਸੀਟਾਂ, ਮਹਾਰਾਸ਼ਟਰ ਦੀਆਂ 11, ਯੂਪੀ ਦੀਆਂ 10, ਕਰਨਾਟਕ ਦੀਆਂ ਬਾਕਿ ਬੱਚਦੀਆਂ 14 ਸੀਟਾਂ, ਛਤੀਸਗੜ੍ਹ 7, ਬਿਹਾਰ 5, ਅਸਾਮ ਤੇ ਪੱਛਮੀ ਬੰਗਾਲ 4-4 ਅਤੇ ਗੋਆ ਦੀਆਂ 2 ਸੀਟਾਂ ‘ਤੇ ਵੋਟਾਂ ਪੈਣਗੀਆਂ।ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਤੇ ਨਗਰ ਹਵੇਲੀ ਅਤੇ ਦਮਨ ਤੇ ਦਿਊ ਦੀਆਂ 2 ਸੀਟਾਂ ਅਤੇ ਬੇਤੁਲ ਸਣੇ ਮੱਧ ਪ੍ਰਦੇਸ਼ ਦੀਆਂ 9 ਸੀਟਾਂ ਲਈ ਅੱਜ ਵੋਟਿੰਗ ਹੋਵੇਗੀ।

ਲੁਧਿਆਣਾ ਦਿਹਾਤੀ ਪੁਲਿਸ ਨੇ 19 ਚੋਰਾਂ/ਨਸ਼ਾ ਸਮੱਗਲਰਾਂ ਨੂੰ ਕੀਤਾ ਕਾਬੂ

ਅੱਜ ਕਈ ਕੇਂਦਰੀ ਮੰਤਰੀਆਂ ਦੀ ਕੀਸਮਤ ਪੋਲਿੰਗ ਮਸ਼ੀਨ ਵਿਚ ਕੈਦ ਹੋਵੇਗੀ। ਜਿਨ੍ਹਾਂ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (ਗਾਂਧੀਨਗਰ), ਜਿਓਤਿਰਾਦਿੱਤਿਆ ਸਿੰਧੀਆ (ਗੁਨਾ),ਮਨਸੂਖ ਮਾਂਡਵੀਆ (ਪੋਰਬੰਦਰ), ਪਰਸ਼ੋਤਮ ਰੂਪਾਲਾ (ਰਾਜਕੋਟ), ਪ੍ਰਹਿਲਾਦ ਜੋਸ਼ੀ (ਧਾਰਵਾੜ), ਐੱਸ.ਪੀ.ਸਿੰਘ ਬਘੇਲ (ਆਗਰਾ) ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਗਈ ਕਿ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਿਸਮਤ ਅੱਜ ਈ.ਵੀ ਐਮ ਮਸ਼ੀਨਾਂ ਵਿਚ ਬੰਦ ਹੋਵੇਗੀ। ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਅਤੇ ਦੂਜੇ ਪੜਾਅ ‘ਚ 26 ਅਪ੍ਰੈਲ ਨੂੰ 88 ਸੀਟਾਂ ‘ਤੇ ਵੋਟਿੰਗ ਹੋਈ ਸੀ। ਜੇਕਰ ਤੀਜੇ ਪੜਾਅ ਦੀਆਂ 93 ਸੀਟਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਅੱਜ ਸ਼ਾਮ 283 ਸੀਟਾਂ ‘ਤੇ ਵੋਟਿੰਗ ਪੂਰੀ ਹੋ ਜਾਵੇਗੀ। ਨਤੀਜੇ 4 ਜੂਨ ਨੂੰ ਆਉਣਗੇ।

ਲੁਧਿਆਣਾ ਦਿਹਾਤੀ ਪੁਲਿਸ ਨੇ 19 ਚੋਰਾਂ/ਨਸ਼ਾ ਸਮੱਗਲਰਾਂ ਨੂੰ ਕੀਤਾ ਕਾਬੂ

0

ਲੁਧਿਆਣਾ: ਲੋਕ ਸਭਾ ਚੋਣਾ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵੱਲੋਂ ਲਗਾਤਾਰ ਜ਼ਿਲ੍ਹੇ ਭਰ ਵਿਚ ਕਈ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਹੁਣ ਇਨ੍ਹਾਂ ਸਰਚ ਆਪ੍ਰੇਸ਼ਨ ਦੇ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਚੋਰੀਆਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਏ 2 ਪਿਸਤੌਲ, 452 ਗ੍ਰਾਮ ਹੈਰੋਇਨ, 1 ਚੋਰੀ ਦਾ ਮੋਟਰਸਾਈਕਲ, 22 ਮੋਬਾਈਲ ਸੈੱਟ, 8 ਘੜੀਆਂ ਅਤੇ 1 ਕੁਇੰਟਲ ਲੋਹੇ ਦੀ ਪੱਟੀ ਸਮੇਤ ਕੁੱਲ 19 ਚੋਰ/ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਚੋਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋਨਾਂ ਦੋਸ਼ੀਆਂ ਵਿਰੁੱਧ ਸਖ਼ਤ ਰੁਖ ਅਪਣਾਉਂਦੇ ਹੋਏ ਜ਼ਿਲ੍ਹਾ ਖੰਨਾ ਪੁਲਿਸ, ਲੁਧਿਆਣਾ ਦਿਹਾਤੀ ਪੁਲਿਸ, ਐਸ.ਬੀ.ਐਸ.ਨਗਰ ਪੁਲਿਸ ਨੇ 19 ਚੋਰਾਂ/ਨਸ਼ਾ ਸਮੱਗਲਰਾਂ ਖਿਲਾਫ਼ ਸੱਖਤ ਕਾਰਵਾਈ ਕੀਤੀ ਹੈ।

ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

0

ਝੁਨੀਰ (ਮਾਨਸਾ), 6 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਰਸਿਮਰਤ ਬਾਦਲ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ, ਮਨਪ੍ਰੀਤ ਬਾਦਲ ਅਤੇ ਹੋਰ ਵਿਰੋਧੀ ਆਗੂਆਂ ਨੂੰ ਆਪਣੀ ਸਰਕਾਰ ਦੌਰਾਨ ਪੰਜਾਬ ਨੂੰ ਲੁੱਟਣ ਅਤੇ ਪੰਜਾਬ ਵਿਰੋਧੀ ਫ਼ੈਸਲੇ ਲੈਣ ਲਈ ਆੜੇ ਹੱਥੀਂ ਲਿਆ। ਭਗਵੰਤ ਮਾਨ ਹਲਕਾ ਸਰਦੂਲਗੜ੍ਹ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਦਹਾਕਿਆਂ ਤੋਂ ਪੰਜਾਬੀਆਂ ’ਤੇ ਹੋ ਰਹੇ ਅੱਤਿਆਚਾਰਾਂ ਲਈ ਬਾਦਲ ਪਰਿਵਾਰ ਦੀ ਆਲੋਚਨਾ ਕੀਤੀ।ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਇੱਥੇ ਪ੍ਰਕਾਸ਼ ਸਿੰਘ ਬਾਦਲ ਵਰਗੇ ਦਿੱਗਜਾਂ ਨੂੰ ਹਰਾਇਆ ਹੈ, ਹੁਣ ਸਮਾਂ ਆ ਗਿਆ ਹੈ ਕਿ ਹਰਸਿਮਰਤ ਬਾਦਲ ਨੂੰ ਵੀ ਪਾਰਲੀਮੈਂਟ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ।

ਬਟਾਲਾ ਹਲਕੇ ਵਿੱਚ ਕਾਂਗਰਸ ਨੂੰ ਮਿਲਿਆ ਭਾਰੀ ਸਮਰਥਨ

ਉਨ੍ਹਾਂ ਕਿਹਾ ਕਿ ਉਹ ਉਸੀ ਮੋਦੀ ਸਰਕਾਰ ਦੀ ਕੈਬਨਿਟ ਦਾ ਹਿੱਸਾ ਸਨ, ਜਿਸ ਨੇ ਕਿਸਾਨ ਵਿਰੋਧੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਸੀ, ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰੇ ਬਾਦਲ ਪਰਿਵਾਰ ਨੇ ਇਨ੍ਹਾਂ ਬਿੱਲਾਂ ਦਾ ਬਚਾਅ ਕੀਤਾ, ਬਾਅਦ ਵਿੱਚ ਜਦੋਂ ਉਨ੍ਹਾਂ ਨੇ ਕਿਸਾਨ ਅੰਦੋਲਨ ਦਾ ਜ਼ੋਰ ਦੇਖਿਆ ਤਾਂ ਯੂ-ਟਰਨ ਲੈ ਲਿਆ। ਪਰ ਇਨ੍ਹਾਂ ਚੋਣਾਂ ਤੋਂ ਪਹਿਲਾਂ ਇਹ ਅਕਾਲੀ ਆਗੂ ਦਿੱਲੀ ਜਾ ਕੇ ਭਾਜਪਾ ਤੋਂ ਗੱਠਜੋੜ ਦੀ ਭੀਖ ਮੰਗ ਰਹੇ ਸਨ।ਉਨ੍ਹਾਂ ਕਿਹਾ ਕਿ ਇਹ ਇਲਾਕਾ ਵੰਸ਼ਵਾਦੀ ਸਿਆਸਤਦਾਨਾਂ ਦਾ ਗੜ੍ਹ ਹੁੰਦਾ ਸੀ ਪਰ ਹੁਣ ਸਮਾਂ ਬਦਲ ਗਿਆ ਹੈ। ਤੁਸੀਂ ਸਾਰਿਆਂ ਨੂੰ ਹਰਾ ਕੇ ਆਮ ਲੋਕਾਂ ਨੂੰ ਚੁਣਿਆ। ਹੁਣ ਮੈਂ ਅੱਜ ਉਨ੍ਹਾਂ ਲੋਕਾਂ ਨਾਲ ਮੰਚ ਸਾਂਝਾ ਕਰ ਰਿਹਾ ਹਾਂ ਜਿਨ੍ਹਾਂ ਨੂੰ ਤੁਸੀਂ ਚੁਣਿਆ ਹੈ ਅਤੇ ਉਹ ਤੁਹਾਡੇ ਵਰਗੇ ਆਮ ਲੋਕ ਹਨ। ਭਗਵੰਤ ਮਾਨ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਲੋਕ ਆਪਣੇ ਆਗੂਆਂ ਨੂੰ ਪੰਜਾਬ ਦੇ ਪਿੰਡਾਂ ‘ਚ ਵੀ ਨਹੀਂ ਜਾਣ ਦੇ ਰਹੇ। ਉਨ੍ਹਾਂ ਕਿਹਾ ਕਿ ਇਹੀ ਇਨਸਾਫ਼ ਹੈ ਕਿਉਂਕਿ ਕਿਸਾਨਾਂ ਦੇ ਧਰਨੇ ਦੌਰਾਨ ਦਿੱਲੀ ਦੇ ਹਾਕਮਾਂ ਨੇ ਸਾਡੇ ਕਿਸਾਨਾਂ ਨੂੰ ਦਿੱਲੀ ਨਹੀਂ ਆਉਣ ਦਿੱਤਾ।

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਵੱਲੋਂ ਨਵੀਆਂ ਨਿਯੁਕਤੀਆਂ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਸੋਚਦੇ ਹਨ ਕਿ ਉਹ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਸਕਦੇ ਹਨ, ਪਰ ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਹੀ ਨਹੀਂ, ਇੱਕ ਵਿਚਾਰ ਹਨ, ਇੱਕ ਸੋਚ ਹਨ, ਇਸ ਲਈ ਉਹ (ਭਾਜਪਾ) ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਰੋਕ ਨਹੀਂ ਸਕਣਗੇ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਧਰਮ, ਨਫ਼ਰਤ ਜਾਂ ਵੰਡ ਦੀ ਰਾਜਨੀਤੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਾਜਪਾ 400 ਸੀਟਾਂ ਭੁੱਲ ਜਾਵੇ, ਉਨ੍ਹਾਂ ਦਾ ਜਹਾਜ਼ ਡੁੱਬ ਰਿਹਾ ਹੈ।ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ‘ਪਰਿਵਾਰ ਬਚਾਓ ਯਾਤਰਾ’ ਕੱਢ ਰਹੇ ਹਨ, ਪਰ ਉਹ ਗਰਮੀ ‘ਚ ਬਾਹਰ ਵੀ ਨਹੀਂ ਜਾ ਸਕਦੇ, ਉਨ੍ਹਾਂ ਨੇ ਆਪਣੀ ਜੀਪ ‘ਤੇ ਛੱਤ ਪਾ ਲਈ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਜਲ ਮਾਰਗ (ਕੱਸੀ, ਖਾਲ ਅਤੇ ਰਜਵਾਹੇ) ਮੁੜ ਖੁੱਲ੍ਹ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਕਿਸੇ ਗੱਲ ਦੀ ਚਿੰਤਾ ਨਾ ਕਰੋ, ਸਾਡੀ ਸਰਕਾਰ ਤੁਹਾਡੇ ਲਈ ਕੰਮ ਕਰਦੀ ਰਹੇਗੀ, ਸਿਰਫ਼ 13 ਸੰਸਦ ਮੈਂਬਰ ਦੇ ਕੇ ਸਾਨੂੰ ਹੋਰ ਮਜ਼ਬੂਤ ਕਰੋ।

ਬਟਾਲਾ ਹਲਕੇ ਵਿੱਚ ਕਾਂਗਰਸ ਨੂੰ ਮਿਲਿਆ ਭਾਰੀ ਸਮਰਥਨ

ਬਟਾਲਾ, 7 ਮਈ: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਬਟਾਲਾ ਹਲਕੇ ਦੇ ਵਿੱਚ ਵੱਡੀਆਂ ਜਨਸਭਾਵਾਂ ਕੀਤੀਆਂ ਗਈਆਂ, ਜਿੱਥੇ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਹਲਕਾ ਬਟਾਲਾ ਵਿਖੇ ਅਮਨਦੀਪ ਜੈਂਤੀਪੁਰ ਦੀ ਅਗਵਾਈ ਵਿੱਚ ਆਯੋਜਿਤ ਕੀਤੀ ਵਿਸ਼ਾਲ ਜਨਸਭਾ ਚ ਹਾਜ਼ਰੀ ਭਰਦੇ ਹੋਏ ਸਨ: ਰੰਧਾਵਾ ਨੇ ਬਟਾਲਾ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਲੋਕਸਭਾ ਅਤੇ ਹਲਕਾ ਬਟਾਲਾ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪੂਰੀ ਰਫ਼ਤਾਰ ਨਾਲ ਅੱਗੇ ਵਧਾਉਣ ਲਈ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਕੀਤੀ।

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਵੱਲੋਂ ਨਵੀਆਂ ਨਿਯੁਕਤੀਆਂ

ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਪਟਕਥਾ ਹਮੇਸ਼ਾ ਕਾਂਗਰਸ ਪਾਰਟੀ ਨੇ ਹੀ ਲਿਖੀ ਹੈ ਜਦੋਂ ਕਿ ਦੂਜੀ ਪਾਰਟੀਆਂ ਸਿਰਫ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਸੱਤਾ ਦਾ ਆਨੰਦ ਮਾਨਾ ਜਾਣਦੀਆਂ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਬਟਾਲਾ ਦੀ ਜਨਤਾ ਕਾਂਗਰਸ ਦੇ ਪੱਖ ਚ ਭਰਵਾ ਹੁੰਗਾਰਾ ਭਰਦੇ ਹੋਏ ਲੋਕਸਭਾ ਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਏਗੀ। ਇਸ ਮੌਕੇ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ, ਅਮਨਦੀਪ ਜੈਂਤੀਪੁਰ,ਹਲਕਾ ਬਟਾਲਾ ਤੋ ਕਾਂਗਰਸ ਦੇ ਅਹੁਦੇਦਾਰ ਸਾਹਿਬਾਨ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਵੱਲੋਂ ਨਵੀਆਂ ਨਿਯੁਕਤੀਆਂ

0

ਚੰਡੀਗੜ੍ਹ, 7 ਮਈ: ਸੂਬੇ ਦੇ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਦੇ ਲਈ ਨਵੇਂ ਅਹੁਦੇਦਾਰਾਂ ਦੀਆਂ ਜੁਗਤੀਆਂ ਕੀਤੀਆਂ ਗਈਆਂ ਹਨ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਜਾਰੀ ਇਸ ਲਿਸਟ ਦੇ ਵਿੱਚ ਹਲਕਾ ਇੰਚਾਰਜ ਕਨਵੀਨਰ ਤੋਂ ਇਲਾਵਾ ਕਲਸਟਰ ਇਨਚਾਰਜ ਅਤੇ ਸਟੇਟ ਇਲੈਕਸ਼ਨ ਆਫਿਸ ਇਨਚਾਰਜ ਦਾ ਐਲਾਨ ਕੀਤਾ ਗਿਆ ਹੈ।

ਬਠਿੰਡਾ ਪੱਟੀ ’ਚ ਭਾਜਪਾ ਨੂੰ ਵੱਡਾ ਝਟਕਾ ਲੱਗਣ ਦੀ ਤਿਆਰੀ, ਦੋ ਵੱਡੇ ਆਗੂ ਛੱਡ ਸਕਦੇ ਹਨ ਸਾਥ!

0

ਬਠਿੰਡਾ, 6 ਮਈ: ਕਰੀਬ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਪੰਜਾਬ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਨਾਲੋਂ ਅਲੱਗ ਹੋ ਕੇ ਲੋਕ ਸਭਾ ਚੋਣਾਂ ਲੜ ਰਹੀ ਭਾਰਤੀ ਜਨਤਾ ਪਾਰਟੀ ਨੂੰ ਬਠਿੰਡਾ ਪੱਟੀ ’ਚ ਜਲਦੀ ਹੀ ਵੱਡਾ ਝਟਕਾ ਲੱਗਣ ਦੀਆਂ ਕੰਨਸੋਆਂ ਹਨ। ਸਿਆਸੀ ਮਾਹਰਾਂ ਮੁਤਾਬਕ ਭਾਜਪਾ ਦੇ ਦੋ ਵੱਡੇ ਲੀਡਰਾਂ ਅਪਣੇ ਸਮਰਥਕਾਂ ਸਹਿਤ ਜਲਦੀ ਹੀ ਪਾਰਟੀ ਨੂੰ ਅਲਵਿਦਾ ਕਹਿਣ ਜਾ ਰਹੇ ਹਨ। ਹਾਲਾਂਕਿ ਮੀਡੀਆ ਤੇ ਸੋਸਲ ਮੀਡੀਆ ਉਪਰ ਜਿੰਨ੍ਹਾਂ ਆਗੂਆਂ ਦਾ ਨਾਮ ਚਰਚਾ ਵਿਚ ਚੱਲ ਰਿਹਾ ਹੈ, ਉਨ੍ਹਾਂ ਵੱਲੋਂ ਹਾਲੇ ਤੱਕ ਕੋਈ ਖੰਡਨ ਨਹੀਂ ਕੀਤਾ ਗਿਆ, ਜਿਸਦੇ ਚੱਲਦੇ ਇੰਨ੍ਹਾਂ ਚਰਚਾਵਾਂ ਨੂੰ ਬਲ ਮਿਲ ਰਿਹਾ ਹੈ। ਪਤਾ ਲੱਗਿਆ ਹੈ ਕਿ ਭਾਜਪਾ ਨੂੰ ਝਟਕਾ ਉਸਦੇ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਦਿੱਤਾ ਜਾ ਰਿਹਾ। ਇੰਨ੍ਹਾਂ ਦੋਨਾਂ ਆਗੂਆਂ ਦਾ ਕਿਸੇ ਸਮੇਂ ਅਕਾਲੀ ਦਲ ਨਾਲ ਰਿਸ਼ਤਾ ਰਿਹਾ ਹੈ ਤੇ ਹੁਣ ਉਹ ਬਦਲਦੇ ਹਾਲਾਤਾਂ ਮੁਤਾਬਕ ਮੁੜ ਅਕਾਲੀ ਦਲ ਵਿਚ ਜਾ ਸਕਦੇ ਹਨ। ਜੇਕਰ ਇਨ੍ਹਾਂ ਆਗੂਆਂ ਦੇ ਨੇੜਲਿਆਂ ਦੇ ਦਾਅਵਿਆਂ ’ਤੇ ਯਕੀਨ ਕੀਤਾ ਜਾਵੇ ਤਾਂ ਇਹ ਸਿਆਸੀ ‘ਕਲਾਬਾਜ਼ੀ’ ਲਈ ਸਾਰੀ ਸਕ੍ਰਿਪਿਟ ਲਿਖੀ ਜਾ ਚੁੱਕੀ ਹੈ ਤੇ ਸਿਰਫ਼ ਰਸਮੀ ਐਲਾਨ ਹੀ ਬਾਕੀ ਹੈ।

ਧੋਖਾਧੜੀ ’ਚ ਸਾਥ ਦੇਣ ਵਾਲੇ ਦੋ ਪਟਵਾਰੀ, ਫ਼ਰਦ ਕੇਂਦਰ ਦਾ ਏਐਸਐਮ, ਬੈਂਕ ਅਧਿਕਾਰੀ ਤੇ ਜਾਮਨ ਫ਼ਸੇ ਵਿਜੀਲੈਂਸ ਦੇ ਜਾਲ ’ਚ

ਕਿਹਾ ਜਾ ਰਿਹਾ ਹੈ ਕਿ ਇਹ ਆਗੂ ਵੱਡਾ ਪ੍ਰਭਾਵ ਛੱਡਣ ਲਈ ਅਪਣੇ ਨਾਲ ਦਰਜ਼ਨਾਂ ਸਮਰਥਕਾਂ ਨੂੰ ਵੀ ਲੈ ਕੇ ਜਾ ਰਹੇ ਹਨ। ਜਿਸਦਾ ਨੁਕਸਾਨ ਭਾਜਪਾ ਨੂੰ ਹੋ ਸਕਦਾ ਹੈ। ਵੱਡੀ ਗੱਲ ਇਹ ਵੀ ਸੁਣਨ ਵਿਚ ਆ ਰਹੀ ਹੈ ਕਿ ਪਿਛਲੇ ਇੱਕ-ਦੋ ਦਿਨਾਂ ਤੋਂ ਕੁੱਝ ਆਗੂਆਂ ਦੇ ਭਾਜਪਾ ਛੱਡਣ ਦੀਆਂ ਚਰਚਾਵਾਂ ਦੌਰਾਨ ਭਾਜਪਾ ਦੇ ਟਕਸਾਲੀ ਆਗੂ ਤੇ ਵਰਕਰ ਅੰਦਰੋਂ-ਅੰਦਰੀ ‘ਕੱਛਾਂ’ ਵਜ਼ਾ ਰਹੇ ਹਨ। ਗੌਰਤਲਬ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਣ ਦੌਰਾਨ ਭਾਜਪਾ ਵੱਲੋਂ ਪੰਜਾਬ ਵਿਚ ਅਪਣਾ ਕੁਨਬਾ ਵਧਾਉਣ ਦੇ ਲਈ ਇੱਧਰੋ-ਉਧਰ ਥੋਕ ਵਿਚੋਂ ‘ਲੀਡਰ’ ਇਕੱਠੇ ਕੀਤੇ ਸਨ ਤੇ ਇੰਨ੍ਹਾਂ ਵਿਚੋਂ ਕਈ ਸਾਰੇ ਤਾਂ ਥੋੜੇ ਸਮੇਂ ਬਾਅਦ ਹੀ ਵਾਪਸ ਮੁੜ ਗਏ ਸਨ। ਭਾਜਪਾ ਦੀ ‘ਥੋਕ’ ਵਿਚ ਲੀਡਰ ਇਕੱਠੇ ਕਰਨ ਦੀ ਨੀਤੀ ਦਾ ਨਾ ਸਿਰਫ਼ ਭਾਜਪਾ ਦੇ ਟਕਸਾਲੀਆਂ ਵੱਲੋਂ ਵਿਰੌਧ ਕੀਤਾ ਜਾ ਰਿਹਾ ਸੀ, ਬਲਕਿ ਪੰਜਾਬ ਦੇ ਲੋਕ ਵੀ ਇਸ ਨੀਤੀ ਤੋਂ ਖ਼ੁਸ ਨਹੀਂ ਦਿਖ਼ਾਈ ਦੇ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਅਪਣਿਆਂ ਨੂੰ ਨਰਾਜ਼ ਕਰਕੇ ਲਿਆਂਦੇ ਇਨ੍ਹਾਂ ਲੀਡਰਾਂ ਨੂੰ ਭਾਜਪਾ ਦੀ ਹਾਈਕਮਾਂਡ ਸੰਭਾਲਣ ਵਿਚ ਕਾਮਯਾਬ ਹੁੰਦੀ ਹੈ ਜਾਂ ਉਨ੍ਹਾਂ ਦਾ ‘ਡੱਡੂ-ਛੜੱਪਾ ’ ਜਾਰੀ ਰਹਿੰਦਾ ਹੈ।

ਧੋਖਾਧੜੀ ’ਚ ਸਾਥ ਦੇਣ ਵਾਲੇ ਦੋ ਪਟਵਾਰੀ, ਫ਼ਰਦ ਕੇਂਦਰ ਦਾ ਏਐਸਐਮ, ਬੈਂਕ ਅਧਿਕਾਰੀ ਤੇ ਜਾਮਨ ਫ਼ਸੇ ਵਿਜੀਲੈਂਸ ਦੇ ਜਾਲ ’ਚ

ਫ਼ਿਰੋਜਪੁਰ, 6 ਮਈ: ਪੰਜਾਬ ਵਿਜੀਲੈਂਸ ਬਿਉਰੋ ਨੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਬਦਲ ਕਰਕੇ ਜਾਅਲੀ ਜਮਾਂਬੰਦੀਆਂ ਦੇ ਅਧਾਰ ਉਪਰ ਐਚ.ਡੀ.ਐਫ.ਸੀ ਬੈਂਕ ਤੋਂ 40 ਲੱਖ ਰੁਪਏ ਦਾ ਖੇਤੀਬਾੜੀ ਹੱਦ ਕਰਜ਼ਾ ਲੈਣ ਦੇ ਮਾਮਲੇ ਵਿਚ ਦੋ ਪਟਵਾਰੀਆਂ, ਇੱਕ ਸਹਾਇਕ ਪਟਵਾਰੀ, ਇੱਕ ਏਐਸਐਮ, ਇੱਕ ਬੈਂਕ ਅਧਿਕਾਰੀ ਸਹਿਤ ਸੱਤ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਉਨ੍ਹਾਂ ਮੁਲਜ਼ਮਾਂ ਵਿੱਚੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਫ਼ਿਰੋਜਪੁਰ ਰੈਂਜ ਨੂੰ ਇੱਕ ਸ਼ਿਕਾਇਤ ਨੰਬਰ 89/19 ਮਿਲੀ ਸੀ, ਜਿਸਦੀ ਪੜਤਾਲ ਤੋਂ ਪਾਇਆ ਗਿਆ ਕਿ ਨਵਦੀਪ ਸਿੰਘ, ਵਿਨੋਦ ਕੁਮਾਰ ਮਾਲ ਪਟਵਾਰੀ, ਜੋਗਿੰਦਰ ਸਿੰਘ ਉਰਫ ਬਿੱਟੂ ਅਤੇ ਪਰਮਿੰਦਰ ਸਿੰਘ ਏ.ਐਸ.ਐਮ. ਨੇ ਆਪਸ ਵਿੱਚ ਸਾਜ-ਬਾਜ ਹੋ ਕੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਜਾਅਲੀ ਇੰਦਰਾਜ ਕਰਕੇ ਫਰਜੀ ਜਮਾਂਬੰਦੀਆਂ ਤਿਆਰ ਕੀਤੀਆਂ ਜਿਸ ਦੇ ਅਧਾਰ ਉੱਤੇ ਸਾਲ 2016 ਵਿੱਚ ਨਵਦੀਪ ਸਿੰਘ ਦੇ ਨਾਮ ਉਪਰ ਐਚ.ਡੀ.ਐਫ.ਸੀ. ਬੈਂਕ ਦੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ 40 ਲੱਖ ਰੁਪਏ ਦੇ ਕਰਜ਼ੇ ਦੀ ਲਿਮਟ ਹਾਸਲ ਕਰ ਲਈ। ਪ੍ਰੰਤੂ ਇਸ ਘਪਲੇਬਾਜੀ ਸਬੰਧੀ ਪਤਾ ਲੱਗਣ ’ਤੇ ਕਥਿਤ ਦੋਸ਼ੀਆਂ ਨੇ 40 ਲੱਖ ਰੁਪਏ ਦੀ ਰਾਸ਼ੀ ਸਾਲ 2019 ਵਿੱਚ ਬੈਂਕ ਨੂੰ ਜਮਾ ਕਰਵਾ ਦਿੱਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਮੀਟਿੰਗ

ਹਾਲਾਂਕਿ ਇਸੇ ਤਰਾਂ ਇੱਕ ਹੋਰ ਜੁਰਮ ਕਰਦਿਆਂ ਨਵਦੀਪ ਸਿੰਘ ਪਿੰਡ ਕੋਹਰ ਸਿੰਘ ਵਾਲਾ ਨੇ ਕੇਨਰਾ ਬੈਂਕ ਫਰੀਦਕੋਟ ਤੋਂ ਕਰਜ਼ਾ ਲੈਣ ਲਈ ਸਾਲ 2016 ਵਿੱਚ ਬੈਂਕ ਨੂੰ ਦਰਖਾਸਤ ਦਿੱਤੀ ਪਰ ਇਸ ਕਰਜ਼ੇ ਮੌਕੇ ਐਚ.ਡੀ.ਐਫ.ਸੀ. ਬੈਂਕ ਗੁਰੂਹਰਸਹਾਏ ਦੇ ਪਾਸ ਆੜ-ਰਹਿਣ ਦਿਖਾਏ ਹੋਏ ਜਮੀਨ ਦੇ ਖਸਰਾ ਨੰਬਰਾਂ ਦੇ ਆਧਾਰ ਦੇ ਕੇਸ ਅਪਲਾਈ ਕੀਤਾ ਪ੍ਰੰਤੂ ਸੁਰਿੰਦਰ ਕੁਮਾਰ ਕੇਨਰਾ ਬੈਂਕ ਫਰੀਦਕੋਟ ਵੱਲੋਂ ਇਸ ਕਰਜਾ ਮੰਨਜੂਰ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਮੁਲਜ਼ਮ ਜੋਗਿੰਦਰ ਸਿੰਘ ਉਰਫ ਬਿੱਟੂ ਵੱਲੋਂ ਆਪਣੇ ਨਾਮ ਉਪਰ 122 ਕਨਾਲ 13 ਮਰਲੇ ਦੀ ਜਾਅਲੀ ਜਮਾਂਬੰਦੀ ਤਿਆਰ ਕਰਕੇ ਐਕਸਿਸ ਬੈਂਕ ਜਲਾਲਾਬਾਦ ਜਿਲ੍ਹਾ ਫਾਜਿਲਕਾ ਤੋਂ 32 ਲੱਖ ਰੁਪਏ ਦੀ ਲੋਨ ਲਿਮਟ ਹਾਸਲ ਕਰਨ ਲਈ ਕੇਸ ਲਗਾਇਆ ਸੀ ਪਰ ਬੈਂਕ ਵੱਲੋ ਫਿਜੀਕਲ ਵੈਰੀਫਿਕੇਸ਼ਨ ਮੌਕੇ ਜਾਅਲੀ ਜਮਾਂਬੰਦੀਆਂ ਬਾਰੇ ਪਤਾ ਲੱਗਣ ਪਰ ਇਹ ਹੱਦ ਕਰਜ਼ਾ ਪਾਸ ਨਹੀਂ ਕੀਤਾ ਗਿਆ। ਉਪਰੰਤ ਵਿਨੋਦ ਕੁਮਾਰ ਪਟਵਾਰੀ ਦੀ ਬਦਲੀ ਹੋਣ ਉੱਤੇ ਅਮਰਜੀਤ ਸਿੰਘ ਪਟਵਾਰੀ ਨੇ ਉਕਤ ਚਾਰੋਂ ਵਿਅਕਤੀਆਂ ਵਿਨੋਦ ਕੁਮਾਰ ਪਟਵਾਰੀ, ਜੋਗਿੰਦਰ ਸਿੰਘ ਪ੍ਰਾਈਵੇਟ ਸਹਾਇਕ ਪਟਵਾਰੀ, ਪਰਮਿੰਦਰ ਸਿੰਘ ਏ.ਐਸ.ਐਮ. ਵੱਲੋਂ ਤਿਆਰ ਕੀਤੀਆਂ ਜਾਅਲੀ ਜਮਾਂਬੰਦੀਆਂ ਤੇ ਦਸਤਾਵੇਜਾਂ ਦਾ ਪਤਾ ਲੱਗਣ ਉਪਰੰਤ ਵੀ ਕਿਸੇ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕਰਵਾਉਣ ਦੀ ਬਜਾਏ ਉਨ੍ਹਾਂ ਜਾਅਲੀ ਜਮਾਂਬੰਦੀਆਂ ਦੇ ਇੰਦਰਾਜਾਂ ਦੀ ਦਰੁਸਤਗੀ ਸਬੰਧੀ ਰਪਟ ਫਰਦ-ਬਦਰ ਤਿਆਰ ਕਰਕੇ ਹਲਕਾ ਕਾਨੂੰਨਗੋ ਅਤੇ ਤਹਿਸੀਲਦਾਰ ਗੁਰੂਹਰਸਹਾਏ ਪਾਸੋਂ ਮੰਨਜੂਰ ਕਰਵਾਈਆਂ।

ਰਾਜਾ ਵੜਿੰਗ ਨੇ ਜਗਰਾਓ ’ਚ ਵਿਸਵਾਸਘਾਤ ਕਰਨ ਵਾਲਿਆਂ ਨੂੰ ਰੱਦ ਕਰਨ ਦੀ ਕੀਤੀ ਅਪੀਲ

ਇਸ ਤੋਂ ਇਲਾਵਾ ਕੁਲਵਿੰਦਰ ਸਿੰਘ ਰਿਲੇਸ਼ਨਸਿਪ ਮੈਨੇਜਰ ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਗੁਰੂਹਰਸਹਾਏ ਨੇ ਜਾਅਲੀ ਜਮਾਂਬੰਦੀਆਂ ਵਾਲੀ ਜਮੀਨ ਦੀ ਫਿਜੀਕਲ ਤਸਦੀਕ ਕਰਕੇ ਖੇਤੀਬਾੜੀ ਹੱਦ ਕਰਜ਼ਾ ਲਿਮਿਟ ਹਾਸਲ ਕਰਨ ਵਿੱਚ ਮੁਲਜ਼ਮਾਂ ਦੀ ਮੱਦਦ ਕੀਤੀ। ਇਸੇ ਤਰਾਂ ਜਾਮਨ (ਗਾਰੰਟਰ) ਦਵਿੰਦਰ ਸਿੰਘ ਪਿੰਡ ਕੋਹਰ ਸਿੰਘ ਵਾਲਾ ਨੇ ਨਵਦੀਪ ਸਿੰਘ ਦੀ ਬੈਂਕ ਦੇ ਦਸਤਾਵੇਜਾਂ ਉਪਰ ਝੂਠੀ ਗਰੰਟੀ/ਗਵਾਹੀ ਪਾਈ। ਬੁਲਾਰੇ ਨੇ ਕਿਹਾ ਕਿ ਪੜਤਾਲ ਤੋਂ ਬਾਅਦ ਇਸ ਕੇਸ ਵਿੱਚ ਨਵਦੀਪ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜਿਲ੍ਹਾ ਫਿਰੋਜਪੁਰ, ਵਿਨੋਦ ਕੁਮਾਰ ਤੇ ਅਮਰਜੀਤ ਸਿੰਘ, ਦੋਵੇਂ ਮਾਲ ਪਟਵਾਰੀ, ਹਲਕਾ ਬਹਾਦਰ ਕੇ, ਤਹਿਸੀਲ ਗੁਰੂਹਰਸਹਾਏ ਜਿਲ੍ਹਾ ਫਿਰੋਜਪੁਰ, ਜੋਗਿੰਦਰ ਸਿੰਘ ਉਰਫ ਬਿੱਟੂ, ਸਹਾਇਕ ਮਾਲ ਪਟਵਾਰੀ, ਪਰਮਿੰਦਰ ਸਿੰਘ, ਏ.ਐਸ.ਐਮ. ਫਰਦ ਕੇਂਦਰ ਗੁਰੂਹਰਸਹਾਏ, ਕੁਲਵਿੰਦਰ ਸਿੰਘ ਰਿਲੇਸ਼ਨਸਿਪ ਮੈਨੇਜਰ, ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਗੁਰੂਹਰਸਹਾਏ, ਜਾਮਨ ਦਵਿੰਦਰ ਸਿੰਘ ਪੁੱਤਰ ਪਿੰਡ ਕੋਹਰ ਸਿੰਘ ਵਾਲਾ ਜਿਲ੍ਹਾ ਫਿਰੋਜਪੁਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13 (1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 465, 466, 467, 471, 120-ਬੀ ਬਿਓਰੋ ਦੇ ਥਾਣਾ ਫਿਰੋਜਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਇਸਤੋਂ ਇਲਾਵਾ ਇੰਨਾਂ ਮੁਲਜ਼ਮਾਂ ਵਿੱਚੋਂ ਜੋਗਿੰਦਰ ਸਿੰਘ ਉਰਫ ਬਿੱਟੂ, ਅਮਰਜੀਤ ਸਿੰਘ ਮਾਲ ਪਟਵਾਰੀ ਅਤੇ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਮੀਟਿੰਗ

0

ਬਠਿੰਡਾ, 6 ਮਈ: ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸਾਂਝੇ ਕਰਦਿਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਕੋਲੋਂ ਚੋਣ ਪ੍ਰਕਿਰਿਆ ਸਬੰਧੀ ਲੋੜੀਂਦੇ ਸੁਝਾਅ ਵੀ ਲਏ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਸਿਰਫ ਦਫਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਛੁੱਟੀ ਵਾਲੇ ਦਿਨਾਂ (11 ਤੇ 12 ਮਈ) ’ਚ ਕੋਈ ਨਾਮਜ਼ਦਗੀ ਨਹੀਂ ਲਈ ਜਾਵੇਗੀ।

ਰਾਜਾ ਵੜਿੰਗ ਨੇ ਜਗਰਾਓ ’ਚ ਵਿਸਵਾਸਘਾਤ ਕਰਨ ਵਾਲਿਆਂ ਨੂੰ ਰੱਦ ਕਰਨ ਦੀ ਕੀਤੀ ਅਪੀਲ

ਉਨ੍ਹਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਉਮੀਦਵਾਰ ਸਮੇਤ 4 ਵਿਅਕਤੀ ਹੀ ਕੋਰਟ ਰੂਮ ਚ ਦਾਖਲ ਹੋ ਸਕਦੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 100 ਮੀਟਰ ਦੇ ਘੇਰੇ ਅੰਦਰ ਤਿੰਨ ਤੋਂ ਵੱਧ ਵਾਹਨ ਦਾਖਲ ਨਹੀਂ ਹੋ ਸਕਦੇ।ਇਸ ਮੌਕ/ ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇੱਕ ਉਮੀਦਵਾਰ 95 ਲੱਖ ਰੁਪਏ ਹੀ ਖਰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਟਰਾਂਗ ਰੂਮ, ਪੋਸਟਲ ਬੈਲਟ, ਸ਼ਿਕਾਇਤ ਸੈੱਲ, ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਟਾਰ ਕੰਪੇਨ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।