Home Blog Page 1672

ਰਾਜਾ ਵੜਿੰਗ ਨੇ ਜਗਰਾਓ ’ਚ ਵਿਸਵਾਸਘਾਤ ਕਰਨ ਵਾਲਿਆਂ ਨੂੰ ਰੱਦ ਕਰਨ ਦੀ ਕੀਤੀ ਅਪੀਲ

0

ਜਗਰਾਓ, 6 ਮਈ: ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਹਲਕਾ ਜਗਰਾਓਂ ਵਿੱਚ ਵੋਟਰਾਂ ਨੂੰ ਸੰਬੋਧਨ ਕਰਦਿਆਂ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਰੱਦ ਕਰਨ ਅਤੇ ਵਫ਼ਾਦਾਰੀ ਅਤੇ ਇਮਾਨਦਾਰੀ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਜਗਰਾਉਂ ਦੇ ਲੋਕਾਂ ਵੱਲੋਂ ਭਰਪੂਰ ਪਿਆਰ ਕਬੂਲ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਾਂਗਰਸ ਦੀਆਂ ਠੋਸ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਸ਼ਗਨ ਸਕੀਮ ਤੋਂ ਬੁਢਾਪਾ ਪੈਨਸ਼ਨਾਂ ਵਿੱਚ ਮਹੱਤਵਪੂਰਨ ਵਾਧਾ ਕੀਤਾ ਗਿਆ।

ਰਾਜਾ ਵੜਿੰਗ ਦੀ ਪਹਿਲਕਦਮੀ ’ਤੇ ਫ਼ਰੀਦਕੋਟ ’ਚ ਕਾਂਗਰਸ ਉਮੀਦਵਾਰ ਨੂੰ ਮਿਲਿਆ ਹੁਲਾਰਾ,ਡਿੰਪਲ ਨੇ ਨਾਲ ਚੱਲਣ ਦਾ ਕੀਤਾ ਐਲਾਨ

ਰਵਨੀਤ ਬਿੱਟੂ ਦੇ ਵਿਸ਼ਵਾਸਘਾਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ, ‘‘ਜਦੋਂ ਲੁਧਿਆਣਾ ਤੋਂ ਕਾਂਗਰਸ ਦੇ ਦਾਅਵੇਦਾਰ ਨੇ ਅਣਸੁਖਾਵੇਂ ਸਮੇਂ ’ਤੇ ਪਾਰਟੀ ਛੱਡ ਦਿੱਤੀ ਸੀ, ਤਾਂ ਮੈਨੂੰ ਰਾਹੁਲ ਗਾਂਧੀ ਜੀ ਨੇ ’ਵਫਾਦਾਰੀ’ ਅਤੇ ’ਗੱਦਰੀ’ ਦੀ ਇਸ ਲੜਾਈ ਵਿੱਚ ਟਰਨਕੋਟ ਦੇ ਵਿਰੁੱਧ ਖੜ੍ਹੇ ਹੋਣ ਲਈ ਕਿਹਾ ਸੀ।’’ ਉਸਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਦੀ ਉਦਾਹਰਣ ਦਿੱਤੀ, ਜੋ ਕਿ ਭਾਰਤੀਆਂ ਦੇ ਅੰਦਰ ਕੁਝ ਗੱਦਾਰਾਂ ਕਾਰਨ ਸਾਲਾਂ ਤੱਕ ਚੱਲੀ ਸੀ। ਉਨ੍ਹਾਂ ਅੱਗੇ ਕਿਹਾ, ‘‘ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕ ਕਾਂਗਰਸ ਨੂੰ ’ਆਪ’ ਦੇ ਵਿਰੁੱਧ ਵੋਟ ਪਾਉਣਗੇ, ਜਿਸ ਨੇ ’ਬਦਲਾਵ’ ਲਿਆਉਣ ਦਾ ਵਾਅਦਾ ਕੀਤਾ ਸੀ ਪਰ ਸਿਰਫ਼ ਖਾਲੀ ਵਾਅਦੇ ਕੀਤੇ ਹਨ।’’ ਇੱਕ ਭਾਵੁਕ ਅਪੀਲ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੋਟਰਾਂ ਨੂੰ ਖੋਖਲੇ ਭਰੋਸੇ ਦੇ ਉਲਟ ਕਾਂਗਰਸ ਨੂੰ ਚੁਣਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਭਾਰਤ ਦੇ ਲੋਕਤੰਤਰੀ ਤਾਣੇ-ਬਾਣੇ ਦਾ ਭਵਿੱਖ ਸੰਤੁਲਨ ਵਿੱਚ ਲਟਕਿਆ ਹੋਇਆ ਹੈ।

ਰਾਜਾ ਵੜਿੰਗ ਦੀ ਪਹਿਲਕਦਮੀ ’ਤੇ ਫ਼ਰੀਦਕੋਟ ’ਚ ਕਾਂਗਰਸ ਉਮੀਦਵਾਰ ਨੂੰ ਮਿਲਿਆ ਹੁਲਾਰਾ,ਡਿੰਪਲ ਨੇ ਨਾਲ ਚੱਲਣ ਦਾ ਕੀਤਾ ਐਲਾਨ

0

ਫ਼ਰੀਦਕੋਟ, 6 ਮਈ: ਫ਼ਰੀਦਕੋਟ ਵਿਖੇ ਅੱਜ ਇੱਕ ਜ਼ੋਰਦਾਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਮਿੰਦਰ ਸਿੰਘ ਡਿੰਪਲ ਨਾਲ ਮਿਲ ਕੇ ਕਾਂਗਰਸ ਦੀ ਲੋਕ ਸਭਾ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਸਮਰਥਨ ਵਿੱਚ ਰੈਲੀ ਕੀਤੀ ਅਤੇ ਪੰਜਾਬ ਦੇ ਭਖਦੇ ਮਸਲਿਆਂ ਦੇ ਹੱਲ ਲਈ ਪਾਰਟੀ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਜਿਕਰ ਕਰਨਾ ਬਣਦਾ ਹੈ ਕਿ ਡਿੰਪਲ ਟਿਕਟ ਨਾ ਮਿਲਣ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਨਰਾਜ਼ ਚੱਲ ਰਹੇ ਸਨ। ਇਸ ਮੌਕੇ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ,‘‘ਚੋਣ ਦਾ ਮਾਹੌਲ ਕਾਂਗਰਸ ਦੇ ਪੱਖ ਵਿੱਚ ਹੈ, ਇਹ ਇੱਕੋ ਇੱਕ ਪਾਰਟੀ ਹੈ ਜੋ ਸਾਡੇ ਸੂਬੇ ਅਤੇ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰ ਹੈ।’’

ਜੀਤਮਹਿੰਦਰ ਸਿੱਧੂ ਤੇ ਖ਼ੁਸਬਾਜ ਜਟਾਣਾ ਨੇ ਤਲਵੰਡੀ ਸਾਬੋ ’ਚ ਇੱਕਜੁਟ ਹੋ ਕੇ ਚਲਾਈ ਚੋਣ ਮੁਹਿੰਮ

ਉਨ੍ਹਾਂ ਨੇ 92 ਸੀਟਾਂ ਹਾਸਲ ਕਰਨ ਦੇ ਬਾਵਜੂਦ ਕਾਰੋਬਾਰੀਆਂ ਵਿੱਚ ਫੈਲੀ ਅਸੁਰੱਖਿਆ ਅਤੇ ਵਿਕਾਸ ਪਹਿਲਕਦਮੀਆਂ ਦੀ ਅਣਦੇਖੀ ਦਾ ਹਵਾਲਾ ਦਿੰਦੇ ਹੋਏ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਆਮ ਆਦਮੀ ਪਾਰਟੀ ਦੀ ਅਸਫਲਤਾ ਨੂੰ ਉਜਾਗਰ ਕੀਤਾ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਮੀਦਵਾਰਾਂ ਦੀ ਚੋਣ ’ਤੇ ਭਰੋਸਾ ਪ੍ਰਗਟਾਉਂਦਿਆਂ ਸਾਹੋਕੇ ਦੇ ਤਜ਼ਰਬੇ ਅਤੇ ਜ਼ਮੀਨੀ ਪੱਧਰ ’ਤੇ ਜੁੜਨ ਦੀ ਸ਼ਲਾਘਾ ਕਰਦਿਆਂ ਔਰਤਾਂ ਦੀ ਨੁਮਾਇੰਦਗੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸ. ਪਰਮਿੰਦਰ ਸਿੰਘ ਡਿੰਪਲ ਦੀ ਪਾਰਟੀ ਦੇ ਸਿਧਾਂਤਾਂ ਪ੍ਰਤੀ ਅਡੋਲ ਸਮਰਪਣ ਲਈ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ 2027 ਵਿੱਚ ਫਰੀਦਕੋਟ ਤੋਂ ਵਿਧਾਇਕ ਦੀ ਟਿਕਟ ਦੇਣ ਦਾ ਵਾਅਦਾ ਕੀਤਾ।

ਜੀਤਮਹਿੰਦਰ ਸਿੱਧੂ ਤੇ ਖ਼ੁਸਬਾਜ ਜਟਾਣਾ ਨੇ ਤਲਵੰਡੀ ਸਾਬੋ ’ਚ ਇੱਕਜੁਟ ਹੋ ਕੇ ਚਲਾਈ ਚੋਣ ਮੁਹਿੰਮ

0

ਤਲਵੰਡੀ ਸਾਬੋ ਹਲਕੇ ਵਿਚੋਂ 25 ਹਜ਼ਾਰ ਲੀਡ ਦਿਵਾਉਣ ਦਾ ਦਿਵਾਇਆ ਭਰੋਸਾ

ਬਠਿੰਡਾ, 6 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ਼ ਖ਼ੁਸਬਾਜ ਸਿੰਘ ਜਟਾਣਾ ਵੱਲੋਂ ਤਲਵੰਡੀ ਸਾਬੋ ਵਿਚ ਅੱਜ ਇੱਕਜੁਟ ਹੋ ਕੇ ਚੋਣ ਮੁਹਿੰਮ ਚਲਾਈ। ਦੋਨਾਂ ਆਗੂਆਂ ਵੱਲੋਂ ਪੂਰੇ ਹਲਕੇ ਨੂੰ ਚਾਰ ਜੋਨਾਂ ਵਿਚ ਵੰਡ ਕੇ ਕੀਤੀਆਂ ਮੀਟਿੰਗਾਂ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਗਈਆਂ। ਇਸ ਦੌਰਾਨ ਵੱਖ ਵੱਖ ਮੰਚਾਂ ਤੋਂ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸ: ਜਟਾਣਾ ਨੇ ਪਾਰਟੀ ਉਮੀਦਵਾਰ ਨੂੰ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਹਲਕੇ ਵਿਚੋਂ 25 ਹਜ਼ਾਰ ਵੋਟਾਂ ਦੇ ਅੰਤਰ ਨਾਲ ਉਹ ਲੀਡ ਦਿਵਾ ਕੇ ਭੇਜਣਗੇ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਵੀ ਇਕਜੁਟ ਹੋਣ ਦਾ ਸੁਨੇਹਾ ਦਿੰਦਿਆਂ ਸਪੱਸਟ ਕੀਤਾ ਕਿ ਜੇਕਰ ਕੋਈ ਆਪ ਜਾਂ ਅਕਾਲੀ ਦਲ ਨੂੰ ਵੋਟ ਪਾਏਗਾ ਤਾਂ ਉਹ ਭਾਜਪਾ ਨੂੰ ਜਾਏਗੀ, ਕਿਉਂਕਿ ਇਹ ਪਾਰਟੀਆਂ ਅੰਦਰਖ਼ਾਤੇ ਇੱਕਮਿਕ ਹਨ।

ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ 

ਜਟਾਣਾ ਨੇ ਦੋਸ਼ ਲਗਾਇਆ ਕਿ ਭਾਜਪਾ ਕਿਸਾਨਾਂ, ਮਜਦੂਰਾਂ ਤੇ ਨੌਜਵਾਨਾਂ ਨੂੰ ਕੁਚਲਣ ਵਾਲੀ ਪਾਰਟੀ ਹੈ, ਜਿਸਨੂੰ ਪੰਜਾਬੀ ਕਦੇ ਵੀ ਪਸੰਦ ਨਹੀਂ ਕਰਨਗੇ। ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਕੱਲੀ ਬਠਿੰਡਾ ਵਿਚ ਹੀ ਨਹੀਂ, ਪੂਰੇ ਦੇਸ਼ ਵਿਚ ਕਾਂਗਰਸ ਦੇਹੱਕ ਵਿਚ ਹਵਾ ਚੱਲ ਰਹੀ ਹੈ ਤੇ ਭਾਜਪਾ ਇੰਨ੍ਹਾਂ ਘਬਰਾ ਗਈ ਹੈ ਕਿ ਹੁਣ ਧਰਮ ਤੇ ਜਾਤੀ ਦੇ ਨਾਂ ’ਤੇ ਵੋਟਾਂ ਮੰਗਣ ਲੱਗੀ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਵਾਰ ਉਸਤੇ ਭਰੋਸਾ ਕਰੋਂ ਤੇ ਤੁਹਾਨੂੰ ਮਹਿਸੂਸ ਹੋਵੇਗਾ ਕਿ ਇੱਕ ਮੈਂਬਰ ਪਾਰਲੀਮੈਂਟ ਅਪਣੇ ਹਲਕੇ ਲਈ ਕੀ ਕੰਮ ਕਰ ਸਕਦਾ ਹੈ। ਇਸ ਮੌਕੇ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ ਸਿੰਘ ਸਿੱਧੂ ਨੇ ਵੀ ਸੰਬੋਧਨ ਕਰਦਿਆਂ ਤਲਵੰਡੀ ਸਾਬੋ ਹਲਕੇ ਦੇ ਲੋਕਾਂ ਨਾਲ ਅਪਣੇ ਪ੍ਰਵਾਰ ਦੇ ਪੁਰਾਣੇ ਮੋਹ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਥੋਂ ਇੱਕਪਾਸੜ ਵੋਟਾਂ ਦੀ ਹਨੇਰੀ ਚੱਲੇਗੀ।

ਲੋਕ ਸਭਾ ਚੋਣਾਂ: ਪੰਜਾਬ ਦੇ ਵਿੱਚ ਅੱਜ ਤੋਂ ਨਾਮਜਦਗੀਆਂ ਦਾ ਕੰਮ ਸ਼ੁਰੂ

0
ਚੰਡੀਗੜ੍ਹ, 7 ਮਈ:  ਆਗਾਮੀ 1 ਜੂਨ ਨੂੰ ਪੰਜਾਬ ਦੇ ਵਿੱਚ ਆਖਰੀ ਗੇੜ ਦੇ ਤਹਿਤ ਲੋਕ ਸਭਾ ਚੋਣਾਂ ਲਈ ਪੈਣ ਜਾ ਰਹੀਆਂ ਵੋਟਾਂ ਵਾਸਤੇ ਅੱਜ ਤੋਂ ਨਾਮਜਦਗੀ ਦਾ ਕੰਮ ਸ਼ੁਰੂ ਹੋ ਗਿਆ ਹੈ। ਨਾਮਜਦਗੀਆਂ ਦਾ ਇਹ ਕੰਮ 14 ਮਈ ਤੱਕ ਚੱਲੇਗਾ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਚੋਣ ਅਧਿਕਾਰੀਆਂ ਮੁਤਾਬਕ ਨਾਮਜ਼ਦਗੀਆਂ ਦਫਤਰੀ ਕੰਮ-ਕਾਜ ਵਾਲੇ ਦਿਨਾਂ ਚ ਹੀ ਲਈਆਂ ਜਾਣਗੀਆਂ ਜਦਕਿ ਨਾਮਜ਼ਦਗੀਆਂ ਛੁੱਟੀ ਵਾਲੇ ਦਿਨਾਂ (11 ਤੇ 12 ਮਈ) ਨੂੰ ਨਹੀਂ ਲਈਆਂ ਜਾਣਗੀਆਂ।
ਉਧਰ ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।  ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

0
ਚੰਡੀਗੜ੍ਹ, 6 ਮਈ: ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ।
ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ। ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ  ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।

ਮੁਹੱਲਾ ਵਾਸੀਆਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਦਿੱਤਾ

0

ਬਠਿੰਡਾ, 6 ਮਈ: ਗੁਰੂ ਤੇਗ ਬਹਾਦਰ ਨਗਰ ਵਾਰਡ ਨੰ-8 ਦੀ ਗਲੀ ਨੰਬਰ 3 ਦੇ ਪਾਰਕ ਨੰਬਰ 39 ਦੇ ਇੱਕ ਹਿੱਸੇ (490 ਗਜ) ਤੋਂ ਨਾਜਾਇਜ਼ ਕਬਜ਼ਾ ਹਟਾਉਣ ਬਾਰੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮਹੱਲਾ ਨਿਵਾਸੀਆਂ ਦੀ ਕਮੇਟੀ ਨੇ ਮੰਗ ਪੱਤਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਗਰਿਕ ਚੇਤਨਾ ਮੰਚ ਅਤੇ ਪਾਰਕ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ ਨੇ ਦੱਸਿਆ ਕਿ ਪਾਰਕ ਦੇ ਇਕ ਹਿੱਸੇ (490 ਗਜ) ਬਾਰੇ ਕੁੱਝ ਰਸੂਖਵਾਨ ਲੋਕਾਂ ਨੇ ਝੂਠ ਬੋਲ ਕੇ ਜਿਲ੍ਹਾ ਅਦਾਲਤ ਵਿੱਚ ਮੁਕੱਦਮਾ ਦਰ ਮੁਕਦਮਾ ਪਾਇਆ ਜਾਂਦਾ ਹੈ ਤਾਂ ਕਿ ਕਮੇਟੀ ਇਸ ਪਾਰਕ ਨੂੰ ਵਿਕਸਿਤ ਨਾ ਕਰ ਸਕੇ, ਜਦੋਂ ਕਿ ਨਗਰਿਕ ਚੇਤਨਾ ਮੰਚ ਨੇ 1999 ਤੋਂ ਲਗਾਤਾਰ ਜੱਦੋਜਹਿਦ ਕਰਕੇ ਹਾਈ ਕੋਰਟ ਤੇ ਸੁਪਰੀਮ ਕੋਰਟ ਤੋਂ ਕੇਸ ਜਿੱਤਿਆ ਅਤੇ ਨਗਰ ਨਿਗਮ ਦੀ ਟੀ ਪੀ ਸਕੀਮ ਤਿੱਨ ਪਾਰਟ ਦੋ ਵਿੱਚ ਇਸ ਪਾਰਕ ਨੂੰ ਬਣਾਉਣ ਦਾ ਫੈਸਲਾ ਹੋਇਆ।

ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਕੀਤੀ ਜਾਵੇਗੀ ਪਾਲਣਾ:ਡਿਪਟੀ ਕਮਿਸ਼ਨਰ

ਇਸ ਸਬੰਧੀ ਤਿਆਰ ਕੀਤੇ ਨਕਸ਼ੇ 4“P ਵਿਚ ਇਸ ਜਗ੍ਹਾ ਨੂੰ ਪਾਰਕ ਦਿਖਾਇਆ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਨਗਰ ਨਿਗਮ ਦੇ ਕੁੱਝ ਅਧਿਕਾਰੀ ਹੀ ਪਾਰਕ ਤੋਂ ਇਹ ਨਜਾਇਜ਼ ਕਬਜ਼ੇ ਹਟਾਉਣ ਵਿੱਚ ਅੜਿੱਕਾ ਬਣ ਰਹੇ ਹਨ। ਚੇਤਨਾ ਮੰਚ ਨੇ ਮੰਗ ਕੀਤੀ ਹੈ ਕਿ ਨਾਜਾਇਜ਼ ਕੀਤੀ ਉਸਾਰੀ ਨੂੰ ਤੁਰੰਤ ਹਟਾਇਆ ਜਾਵੇ ਤੇ ਪਾਰਕ ਦੇ ਪੂਰਨ ਵਿਕਾਸ ਹਿਤ 490 ਗਜ਼ ਜਗਾ ਦਾ ਨਗਰ ਨਿਗਮ ਵਲੋਂ ਕਬਜ਼ਾ ਲਿਆ ਜਾਵੇ।

ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਕੀਤੀ ਜਾਵੇਗੀ ਪਾਲਣਾ:ਡਿਪਟੀ ਕਮਿਸ਼ਨਰ

0

ਬਠਿੰਡਾ, 6 ਮਈ : ਲੋਕ ਸਭਾ ਚੋਣਾਂ-2024 ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ। ਇਸ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ, ਵਧੀਕ ਜ਼ਿਲ੍ਹਾ ਚੋਣ ਅਫਸਰ ਲਤੀਫ ਅਹਿਮਦ, ਨੋਡਲ ਅਫ਼ਸਰ ਰਾਹੁਲ ਆਦਿ ਹਾਜ਼ਰ ਸਨ।ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਹਨ। ਇਸ ਤੋਂ ਇਲਾਵਾ ਵੋਟਰਾਂ ਦੀ ਗਿਣਤੀ 16 ਲੱਖ 48 ਹਜ਼ਾਰ 169 ਹੈ। ਇਨ੍ਹਾਂ ਵਿਚ 8 ਲੱਖ 68 ਹਜ਼ਾਰ 635 ਮਰਦ ਵੋਟਰ, 7 ਲੱਖ 79 ਹਜ਼ਾਰ 500 ਔਰਤ ਵੋਟਰ ਹਨ। ਇਸ ਤੋਂ ਇਲਾਵਾ 34 ਟਰਾਂਸਜੈਂਡਰ ਵੋਟਰ ਹਨ।

ਬਠਿੰਡਾ ਭਾਜਪਾ ਦੀ ਚੋਣ ਰੈਲੀ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ

ਇਸ ਵਾਰ 18-19 ਸਾਲ ਵਰਗ ਦੇ 38339 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।ਉਨ੍ਹਾਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਜਾਬਤਾ ਲੱਗਣ ਉਪਰੰਤ 5 ਮਈ 2024 ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 142 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 139 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਸਤੋਂ ਇਲਾਵਾ ਚੋਣ ਜ਼ਾਬਤੇ ਤੋਂ ਲੈ ਕੇ 4 ਮਈ 2024 ਤੱਕ 4 ਕਰੋੜ 33 ਲੱਖ 35 ਹਜ਼ਾਰ 595 ਰੁਪਏ ਦੀਆਂ ਗੈਰ ਕਾਨੂੰਨੀ ਵਸਤਾਂ ਪ੍ਰਾਪਤ ਕੀਤੀਆਂ ਗਈਆਂ ਹਨ। ਜਿਸ ਚ 1 ਕਰੋੜ 12 ਲੱਖ 43 ਹਜ਼ਾਰ 950 ਰੁਪਏ ਕੈਸ਼ ਬਰਾਮਦ ਕੀਤਾ ਗਿਆ ਹੈ।

ਜਲੰਧਰ ‘ਚ ਬੀਜੇਪੀ ਨੂੰ ਵੱਡਾ ਝੱਟਕਾ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਕਰੀਬੀ ‘ਆਪ’ ਪਾਰਟੀ ‘ਚ ਸ਼ਾਮਲ

ਇਸ ਦੌਰਾਨ ਜਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਦੇ ਮੱਦੇਨਜ਼ਰ ਲਾਅ ਐਂਡ ਆਰਡਰ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

ਬਠਿੰਡਾ ਭਾਜਪਾ ਦੀ ਚੋਣ ਰੈਲੀ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ

ਬਠਿੰਡਾ, 6 ਮਈ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਹੇਠ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੀ ਪਿੰਡਾਂ ’ਚ ਆਮਦ ਦੌਰਾਨ ਕੀਤੇ ਜਾ ਰਹੇ ਵਿਰੋਧ ਦੀ ਕੜੀ ਤਹਿਤ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪ੍ਰੋਗਰਾਮਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਹਾਲਾਂਕਿ ਕਿਸਾਨਾਂ ਦੇ ਵਿਰੋਧ ਦੌਰਾਨ ਖੁਦ ਉਮੀਦਵਾਰ ਬੀਬੀ ਮਲੂਕਾ ਨਹੀਂ ਪੁੱਜੇ ਸਨ ਪ੍ਰੰਤੂ ਸਮਾਗਮ ਵਿਚ ਪੁੱਜੇ ਉਨ੍ਹਾਂ ਦੇ ਪਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਸਹਿਤ ਹੋਰਨਾਂ ਆਗੂਆਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ।

ਜਲੰਧਰ ‘ਚ ਬੀਜੇਪੀ ਨੂੰ ਵੱਡਾ ਝੱਟਕਾ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਕਰੀਬੀ ‘ਆਪ’ ਪਾਰਟੀ ‘ਚ ਸ਼ਾਮਲ

ਜਿਕਰਯੋਗ ਹੈ ਕਿ ਪਰਮਪਾਲ ਕੌਰ ਮਲੂਕਾ ਵੱਲੋਂ ਸੋਮਵਾਰ ਨੂੰ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿੱਚ ਪ੍ਰੋਗਰਾਮ ਰੱਖੇ ਹੋਏ ਸਨ। ਇਸ ਦੌਰਾਨ ਕਿਸਾਨਾਂ ਵੱਲੋਂ ਪਿੰਡ ਮਹਿਮਾ ਸਰਜਾ, ਬਰਕੰਦੀ, ਅਕਲੀਆ ਕਲਾਂ ਵਿਖੇ ਜਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਸਿੱਧੂਪੁਰ, ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਦੀਪ ਸਿੰਘ ਮਹਿਮਾ ਸਰਜਾ, ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਸੇਵਕ ਸਿੰਘ, ਅੰਗਰੇਜ਼ ਸਿੰਘ ਲੱਖੀ ਜੰਗਲ, ਸਤਨਾਮ ਸਿੰਘ ਮਹਿਮਾ ਸਰਜਾ, ਜਨਕ ਸਿੰਘ ਮਹਿਮਾ ਸਰਜਾ ਅਤੇ ਕਾਲਾ ਸਿੰਘ ਨੇ ਦੋਸ਼ ਲਗਾਇਆ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ।

ਜਲੰਧਰ ‘ਚ ਬੀਜੇਪੀ ਨੂੰ ਵੱਡਾ ਝੱਟਕਾ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਕਰੀਬੀ ‘ਆਪ’ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 6 ਮਈ: ਆਮ ਆਦਮੀ ਪਾਰਟੀ ਪੰਜਾਬ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਹੁਣ ਜਲੰਧਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਦੱਸ ਦਈਏ ਕਿ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਕਰੀਬੀ ਤੇ ਪੱਛਮੀ ਹਲਕੇ ਤੋਂ ਭਾਜਪਾ ਆਗੂ ਪ੍ਰਦੀਪ ਖੁੱਲਰ ਅੱਜ ‘ਆਪ’ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

Big News: ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਉਮੀਦਵਾਰ ਨੇ ਕੀਤਾ ਚੋਣ ਲੜਣ ਤੋਂ ਇੰਨਕਾਰ

ਉਹਨਾਂ ਵੱਲੋਂ ਅੱਜ ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਪ੍ਰਦੀਪ ਖੁਲਰ ਆਪਣੇ ਪੰਜ ਸਮਰਥਕ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਸੀਟ ਨੂੰ ਦੇਖਦੇ ਹੋਏ ਇਹ ਭਾਰਤੀ ਜਨਤਾ ਪਾਰਟੀ ਲਈ ਵੱਡਾ ਝਟਕਾ ਦੱਸਿਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੀ ਸੋਸ਼ਲ ਮੀਡੀਆ ਐਕਸ ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ।

Big News: ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਉਮੀਦਵਾਰ ਨੇ ਕੀਤਾ ਚੋਣ ਲੜਣ ਤੋਂ ਇੰਨਕਾਰ

0

ਚੰਡੀਗੜ੍ਹ, 6 ਮਈ: ਪਿਛਲੇ ਦਿਨੀਂ ਜਲੰਧਰ ਤੋਂ ਪਾਰਟੀ ਦੇ ਸੰਭਾਵੀਂ ਉਮੀਦਵਾਰ ਦੇ ਪਾਰਟੀ ਛੱਡਣ ਅਤੇ ਮਾਲਵਾ ਪੱਟੀ ਦੇ ਧੜੱਲੇਦਾਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਘਰ ਬੈਠ ਜਾਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਵੱਲੋਂ ਪੂਰੀ ਧੂਮਧਾਮ ਨਾਲ ਭਾਜਪਾ ਦੇ ਮੁਕਾਬਲੇ ਪਹਿਲੀ ਵਾਰ ਚੰਡੀਗੜ੍ਹ ਤੋਂ ਖੜੇ ਕੀਤੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।ਇਸਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਬੁਟਰੇਲਾ ਦੇ ਇਸ ਫੈਸਲੇ ਨਾਲ ਪਾਰਟੀ ਨੂੰ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।