Home Blog Page 1675

ਕਾਂਗਰਸੀ ਉਮੀਦਵਾਰ ਨੇ ਵਕੀਲਾਂ ਨਾਲ ਮੀਟਿੰਗ ਕਰਕੇ ਮੰਗਿਆ ਸਾਥ

0

ਬਠਿੰਡਾ, 4 ਮਈ: ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਮਾਲਵੇ ਦੇ ਵਕੀਲਾਂ ਦੀ ਸਭ ਤੋਂ ਵੱਡੀ ਸੰਸਥਾ ਵਜੋਂ ਜਾਣੀ ਜਾਂਦੀ ਬਠਿੰਡਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਸਥਾਨਕ ਜ਼ਿਲਾ ਕਚਿਹਰੀਆਂ ਵਿਚ ਮੀਟਿੰਗ ਕੀਤੀ ਗਈ। ਇਸ ਦੌਰਾਨ ਵਕੀਲਾਂ ਕੋਲੋਂ ਸਾਥ ਮੰਗਦਿਆਂ ਸ: ਸਿੱਧੂ ਨੇ ਕਿਹਾ ਕਿ ਵਕੀਲ ਭਾਈਚਾਰੇ ਨੂੰ ਸਭ ਤੋਂ ਵੱਧ ਪੜਿਆ ਲਿਖਿਆ ਤੇ ਕਾਨੂੰਨ ਜਾਣਨ ਵਾਲਾ ਵਰਗ ਮੰਨਿਆ ਜਾਂਦਾ ਹੈ ਤੇ ਤਵੱਕੋ ਕੀਤੀ ਜਾਂਦੀ ਹੈ ਕਿ ਦੇਸ਼ ਨੂੰ ਚਲਾਉਣ ਵਿਚ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ।

ਜੀਤਮਹਿੰਦਰ ਸਿੰਘ ਸਿੱਧੂ ਨੂੰ ਮੋੜ ਹਲਕੇ ਦੇ ਪਿੰਡਾਂ ’ਚ ਕੀਤਾ ਚੋਣ ਪ੍ਰਚਾਰ, ਬਠਿੰਡਾ ਦੇ ਵਕੀਲਾਂ ਨਾਲ ਕੀਤੀ ਮੀਟਿੰਗ

ਜੀਤਮਹਿੰਦਰ ਨੇ ਕਿਹਾ ਕਿ ਜਦ ਵੀ ਕਿਸੇ ’ਤੇ ਕਾਨੂੰਨੀ ਬਿਪਤਾ ਪੈਂਦੀ ਹੈ ਤਾਂ ਵਿਅਕਤੀ ਵਕੀਲਾਂ ਕੋਲ ਆਉਂਦਾ ਹੈ, ਕਿਉਂਕਿ ਉਸਨੂੰ ਉਮੀਦ ਹੁੰਦੀ ਹੈ ਕਿ ਇਹ ਹੀ ਇੱਕ ਅਜਿਹਾ ਵਰਗ ਹੈ ਜੋ ਉਸਨੂੰ ਇਨਸਾਫ਼ ਦਿਵਾ ਸਕਦਾ ਹੈ। ਅੱਜ ਮੁੜ ਜਰੂਰਤ ਹੈ ਕਿ ਵਕੀਲ ਭਾਈਚਾਰਾ ਇਕਜੁਟ ਹੋ ਕੇ ਦੇਸ਼ ਨੂੰ ਬਚਾਉਣ ਲਈ ਹੰਭਲਾ ਮਾਰੇ। ਉਨ੍ਹਾਂ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਡਟ ਕੇ ਖੜਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ। ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਰਾਜਨ ਗਰਗ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਤੇ ਬਾਰ ਐੋਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਮਾਨ ਸਹਿਤ ਸਮੂਹ ਅਹੁੱਦੇਦਾਰ ਤੇ ਵਕੀਲ ਸਾਹਿਬਾਨ ਮੌਜੂਦ ਰਹੇ।

 

ਜੀਤਮਹਿੰਦਰ ਸਿੰਘ ਸਿੱਧੂ ਨੂੰ ਮੋੜ ਹਲਕੇ ਦੇ ਪਿੰਡਾਂ ’ਚ ਕੀਤਾ ਚੋਣ ਪ੍ਰਚਾਰ

0

ਬਠਿੰਡਾ, 4 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਅੱਜ ਮੋੜ ਵਿਧਾਨ ਸਭਾ ਹਲਕੇ ਦੇ ਮੋੜ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਵੱਡੇ ਇਕੱਠ ਕਰਕੇ ਇੰਨਾਂ ਪਿੰਡਾਂ ਵਿਚੋਂ ਜਿੱਤ ਦਿਵਾਉਣ ਦਾ ਭਰੋਸਾ ਦਿਵਾਇਆ। ਦਸਣਾ ਬਣਦਾ ਕਿ ਮੋੜ ਹਲਕੇ ਦੇ ਮੋੜ ਬਲਾਕ ਨਾਲ ਸਬੰਧਤ ਪਿੰਡ ਕਦੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਨਾਲ ਜੁੜੇ ਰਹੇ ਹਨ, ਜਿੱਥੋਂ ਕਈ ਵਾਰ ਜਿੱਤ ਕੇ ਜੀਤਮਹਿੰਦਰ ਸਿੰਘ ਸਿੱਧੂ ਵਿਧਾਇਕ ਬਣੇ ਹਨ। ਇੰਨ੍ਹਾਂ ਪਿੰਡਾਂ ‘ਚ ਚੋਣ ਪ੍ਰਚਾਰ ਕਰਦਿਆਂ ਸ: ਸਿੱਧੂ ਨੇ ਲੋਕਾਂ ਨਾਲ ਅਪਣੀਆਂ ਪੁਰਾਣੀਆਂ ਯਾਦਾਂ ਸਾਝਾਂ ਕੀਤੀਆਂ ਤੇ ਭਰੋਸਾ ਦਿਵਾਇਆ ਕਿ ਅੱਜ ਵੀ ਉਨ੍ਹਾਂ ਦਾ ਦਿਲ ਅਪਣੇ ਲੋਕਾਂ ਲਈ ਧੜਕਦਾ ਹੈ।

ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌ+ਤ

ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰਾਂ ’ਤੇ ਹਮਲੇ ਕਰਦਿਆਂ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਦੀ ਹਿਮਾਇਤ ਕਰਨ ਵਾਲੇ ਅਕਾਲੀ ਅਤੇ ਇੰਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਭਾਜਪਾਈਆਂ ਨੂੰ ਹੁਣ ਸ਼ਰਮ ਆਉਣੀ ਚਾਹੀਦੀ ਹੈ ਕਿ ਉਹ ਕਿਸ ਮੂੰਹ ਦੇ ਨਾਲ ਕਿਸਾਨਾਂ ਦੀਆਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਸਰਕਾਰ ਦੇ ਖੇਤੀਬਾੜੀ ਮੰਤਰੀ ਤੇ ਬਠਿੰਡਾ ਤੋਂ ਉਮੀਦਵਾਰ ’ਤੇ ਕਿਸਾਨਾਂ ਦੇ ਨਾਂ ’ਤੇ ਮਗਰਮੱਛ ਵਾਲੇ ਹੰਝੂ ਵਹਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਬਾਅਦ ਕੁਦਰਤੀ ਆਫ਼ਤਾਂ ਦੇ ਨਾਲ ਕਈ ਵਾਰ ਫ਼ਸਲ ਤਬਾਹ ਹੋ ਚੁੱਕੀ ਹੈ ਤੇ ਮੰਤਰੀ ਦੇ ਮਹਿਕਮੇ ਦੀ ਲਾਪਰਵਾਹੀ ਕਾਰਨ ਹਲਕੇ ਦੇ ਹਜ਼ਾਰਾਂ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਪਸ਼ੂਆਂ ਦਾ ਨੁਕਸਾਨ ਹੋ ਚੁੱਕਿਆ ਹੈ ਪ੍ਰੰਤੂ ਬੱਕਰੀਆਂ ਤੇ ਮੁਰਗਿਆਂ ਦੇ ਮੁਆਵਜ਼ਾ ਦੇਣ ਦੇ ਝੂਠੇ ਵਾਅਦੇ ਕਰਨ ਵਾਲੀ ਆਪ ਸਰਕਾਰ ਦੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭੋਰਾ ਵੀ ਭਰਪਾਈ ਨਹੀਂ ਕੀਤੀ, ਜਿਸ ਕਾਰਨ ਅੱਜ ਕਿਸਾਨ ਥਾਂ ਥਾਂ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ।

ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌ+ਤ

0

ਪਟਿਆਲਾ, 4 ਮਈ:  ਪੰਜਾਬ ਦੇ ਪਿੰਡਾਂ ‘ਚ ਚੋਣ ਪ੍ਰਚਾਰ ਕਰਨ ਆ ਰਹੇ ਭਾਜਪਾ ਲੋਕ ਸਭਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਇਸ ਵਿਚਾਲੇ ਇਕ ਖਬਰ ਪਟਿਆਲੇ ਤੋਂ ਸਾਹਮਣੇ ਆਈ ਹੈ ਜਿੱਥੇ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਪਿੰਡ ਸਹਿਰਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਸੀ। ਜਿਥੇ ਕਿਸਾਨਾਂ ਨੇ ਮੌਕੇ ਤੇ ਪਹੁੰਚ ਕੇ ਭਾਜਪਾ ਉਮੀਦਵਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਹੋਈ ਧੱਕਾ ਮੁੱਕੀ ਵਿੱਚ ਇੱਕ ਕਿਸਾਨ ਦੀ ਸਿਹਤ ਵਿਗੜ ਜਾਂਦੀ ਹੈ ਤੇ ਉਹ ਹੇਠਾਂ ਡਿੱਗ ਜਾਂਦਾ ਹੈ।

ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਜਦੋਂ ਕਿਸਾਨਾਂ ਵੱਲੋਂ ਉਸ ਵਿਅਕਤੀ ਨੂੰ ਹਸਪਤਾਲ ਲੈ ਕੇ ਜਾਇਆ ਜਾਂਦਾ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ। ਮ੍ਰਿਤਕ ਕਿਸਾਨ ਦੀ ਪਹਿਚਾਨ ਪਿੰਡ ਆਕੜੀ ਦੇ ਰਹਿਣ ਵਾਲੇ ਸੁਰਿੰਦਰਪਾਲ ਵਜੋਂ ਹੋਈ ਹੈ। ਕਿਸਾਨਾਂ ਵੱਲੋਂ ਹੁਣ ਲਗਾਤਾਰ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਤੇ ਭਾਜਪਾ ਵਰਕਰਾਂ ਵੱਲੋਂ ਕੀਤੇ ਸ਼ਾਹੀ ਕਾਰਨ ਉਸ ਕਿਸਾਨ ਦੀ ਜਾਨ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਕਿਸਾਨ ਦੀ ਹੋਈ ਮੌਤ ਤੇ ਬੀਜੇਪੀ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਕੀ ਜਵਾਬ ਦਿੰਦੇ ਨੇ ਤੇ ਦੂਸਰੇ ਪਾਸੇ ਕਿਸਾਨ ਲੀਡਰਾਂ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ

ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

0

ਚੰਡੀਗੜ੍ਹ, 4 ਮਈ: ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ, ਅਕਾਲੀ ਦਲ ਤੋਂ ਬਾਅਦ ਬਸਪਾ ਨੇ 13 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਕਾਂਗਰਸ ਨੇ ਭਾਜਪਾ ਵੱਲੋਂ ਕੁਝ ਉਮੀਦਵਾਰਾਂ ਦਾ ਐਲਾਨ ਹੋਚਾ ਬਾਕੀ ਹੈ।

ਮੰਦਰ ਦੇ ਪੁਜਾਰੀਆਂ ਨੇ ਨੌਜਵਾਨ ਦਾ ਕ+ਤਲ ਕਰ ਹਵਨ ਕੁੰਡ ਹੇਠਾਂ ਦੱਬੀ ਲਾਸ਼

ਬਹੁਜਨ ਸਮਾਜ ਪਾਰਟੀ ਵਲੋਂ ਪਹਿਲਾਂ ਐਲਾਨੇ ਗਏ 12 ਉਮੀਦਵਾਰਾਂ ਵਿਚ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ, ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਸ਼ਾਮਲ ਹਨ।

ਮੰਦਰ ਦੇ ਪੁਜਾਰੀਆਂ ਨੇ ਨੌਜਵਾਨ ਦਾ ਕ+ਤਲ ਕਰ ਹਵਨ ਕੁੰਡ ਹੇਠਾਂ ਦੱਬੀ ਲਾਸ਼

0

ਸੰਗਰੂਰ, 4 ਮਈ: ਸੰਗਰੂਰ ਵਿਚ ਇਕ ਮੰਦਿਰ ਦੇ ਪੁਜਾਰੀਆਂ ਵੱਲੋਂ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ
ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬੰਗਲਾਮੁਖੀ ਮੰਦਰ ਦੇ 2 ਪੁਜਾਰੀਆਂ ਨੇ ਇਕ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਨ ਕੁੰਡ ਦੇ ਹੇਠਾਂ ਦੱਬ ਦਿੱਤੀ ਸੀ। ਮ੍ਰਿਤਕ ਦੀ ਪਹਿਚਾਣ ਸੁਦੀਪ ਕੁਮਾਰ ਵਜੋਂ ਹੋਈ ਹੈ। ਇਹ ਘਟਨਾ ਬਾਹਰ ਆਉਣ ‘ਤੇ ਲੋਕਾਂ ਵਿਚ ਕਾਫੀ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਹਲਾਂਕਿ ਪੁਲਿਸ ਨੇ ਕਤਲ ਕਰਨ ਵਾਲੇ ਪੁਜਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਤਲ ‘ਤੇ ਹੋਰ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਪਿਛਲੇ ਦੋ ਦਿਨਾਂ ਤੋਂ ਘਰ ਨਹੀਂ ਪਰਤਿਆ ਸੀ।

ਮਸ਼ਹੂਰ ਯੂਟਿਊਬਰ ਐਲਵੀਸ਼ ਯਾਦਵ ‘ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਕੇਸ ਦਰਜ

ਜਦੋਂ ਮੰਦਰ ‘ਚ ਜਾ ਕੇ ਪੁੱਛਿਆ ਤਾਂ ਮੰਦਰ ਦੇ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਉਹ 2 ਦਿਨਾਂ ਤੋਂ ਮੰਦਰ ‘ਚ ਨਹੀਂ ਆਏ ਸਨ, ਪਰ ਜਦੋਂ ਪੁਲਿਸ ਨੇ ਮੰਦਿਰ ਦੇ ਪੰਡਿਤ ਪਰਮਾਨੰਦ ਤੋਂ ਪੁੱਛਗਿੱਛ ਕੀਤੀ ਤਾਂ ਪੁਲਿਸ ਨੂੰ ਉਸ ‘ਤੇ ਸ਼ੱਕ ਹੋਇਆ ਤਾਂ ਪੁਲਿਸ ਉਸ ਨੂੰ ਥਾਣੇ ਲੈ ਗਈ ਤਾਂ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਗੱਲ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ ਸੀ। ਪੁਲਿਸ ਨੇ ਹੁਣ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਸ਼ਹੂਰ ਯੂਟਿਊਬਰ ਐਲਵੀਸ਼ ਯਾਦਵ ‘ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਕੇਸ ਦਰਜ

ਨਵੀਂ ਦਿੱਲੀ,4 ਮਈ: ਮਸ਼ਹੂਰ ਯੂਟਿਊਬਰ ਐਲਵੀਸ਼ ਯਾਦਵ ਦੀਆਂ ਵਧੀਆਂ ਮੁਸ਼ਕਲਾਂ ਲਗਾਤਾਰ ਵੱਧ ਦੀਆਂ ਨਜ਼ਰ ਆ ਰਹੀਆ ਹਨ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਯੂਟਿਊਬਰ ਐਲਵੀਸ਼ ਯਾਦਵ ਖਿਲਾਫ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਕੇਸ ਦਰਜ ਕੀਤਾ ਹੈ, ਜੋ ਸੱਪ ਦੇ ਜ਼ਹਿਰ ਦੀ ਵਿਕਰੀ ਅਤੇ ਖਰੀਦ ਵਿੱਚ ਸ਼ਾਮਲ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਹਦਾਇਤਾਂ ‘ਤੇ ਲਖਨਊ ਸਥਿਤ ਜ਼ੋਨਲ ਦਫ਼ਤਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਐਲਵਿਸ਼ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾਵੇਗਾ।

ISI ਨੂੰ ਗੁਪਤਾ ਸੂਚਨਾਵਾਂ ਦੇਣ ਵਾਲਾ ਨੌਜਵਾਨ ਪੁਲਿਸ ਵੱਲੋਂ ਕਾਬੂ

ਦੱਸ ਦਈਏ ਕਿ ਭਾਜਪਾ ਸੰਸਦ ਮੇਨਕਾ ਗਾਂਧੀ ਦੀ ਸੰਸਥਾ ਪੀਪਲ ਫਾਰ ਐਨੀਮਲਜ਼ ਦੇ ਅਧਿਕਾਰੀ ਗੌਰਵ ਗੁਪਤਾ ਦੀ ਸ਼ਿਕਾਇਤ ‘ਤੇ ਨੋਇਡਾ ਦੇ ਸੈਕਟਰ 49 ਥਾਣੇ ‘ਚ ਪਿਛਲੇ ਸਾਲ 2 ਨਵੰਬਰ ਨੂੰ ਅਲਵਿਸ਼ ਯਾਦਵ ਸਮੇਤ 6 ਲੋਕਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜੰਗਲੀ ਜੀਵ ਸੁਰੱਖਿਆ ਐਕਟ ਪੁਲਿਸ ਨੇ ਜਥੇਬੰਦੀ ਦੀ ਮਦਦ ਨਾਲ ਇਸ ਮਾਮਲੇ ਵਿੱਚ ਚਾਰ ਸੱਪੇਰੋ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਇਲਵਿਸ਼ ਨੇ ਆਪਣੇ ‘ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਪਰ ਪੁਲਿਸ ਜਾਂਚ ‘ਚ ਉਸ ਦੀ ਸ਼ਮੂਲੀਅਤ ਦੀ ਪੁਸ਼ਟੀ ਹੋਣ ਤੋਂ ਬਾਅਦ ਉਸ ਨੂੰ ਵੀ 17 ਮਾਰਚ ਨੂੰ ਨੋਇਡਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ ਕੁਝ ਦਿਨਾਂ ਬਾਅਦ ਉਸ ਨੂੰ ਜ਼ਮਾਨਤ ਮਿਲ ਗਈ।

ISI ਨੂੰ ਗੁਪਤਾ ਸੂਚਨਾਵਾਂ ਦੇਣ ਵਾਲਾ ਨੌਜਵਾਨ ਪੁਲਿਸ ਵੱਲੋਂ ਕਾਬੂ

ਹੁਸ਼ਿਆਪੁਰ, 4 ਮਈ: ਜਾਸੂਸੀ ਦੇ ਇੰਲਜ਼ਾਮਾ ‘ਚ ਹੁਸ਼ਿਆਪੁਰ ਪੁਲਿਸ ਨੇ ਇਕ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸ਼ਖਸ ‘ਤੇ ਭਾਰਤ ਵਿਚ ਪਾਕਿਸਤਾਨ ਲਈ ਜਾਸੂਸੀ ਕਰਨ ਦਾ ਇੰਲਜ਼ਾਮ ਲੱਗਿਆ ਹੈ। ਹੁਸ਼ਿਆਰਪੁਰ ਦੇ ਵਿਜੈ ਨਗਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸ਼ਖਸ ਜਿਸ ਦੀ ਪਹਿਚਾਣ ਹਰਪਰੀਤ ਸਿੰਘ ਵੱਜੋਂ ਹੋਈ ਹੈ। ਇਹ ਸ਼ਖਸ ਪਾਕਿਸਤਾਨੀ ਏਜੰਸੀ ISI ਨੂੰ ਭਾਰਤੀ ਫੋਜ ਦੀਆਂ ਗੁਪਤ ਜਾਣਕਾਰੀ ਸਾਂਝਾਂ ਕਰਦਾ ਸੀ। ਮੁਲਜ਼ਮ ਕੋਲੋ ਫੜੇ ਗਏ ਫੋਨ ਵਿਚ ਕੁਝ ਤਸਵੀਰਾਂ ਮਿਲੀਆ ਹਨ ਜੋ ਪਾਕਿਸਤਾਨ ਵਿਚ ਭੇਜਿਆ ਗਈਆ ਹਨ।

ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਦੋਸ਼ੀ ਗ੍ਰਿਫਤਾਰ, ਫੋਟੋਆ ਜਨਤਕ

ਮੂਲ ਰੂਪ ਤੋਂ ਤਰਨਤਾਰਨ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ 2 ਵਾਰ ਵਿਜ਼ਿਟਰ ਵੀਜ਼ਾ ‘ਤੇ ਪਾਕਿਸਤਾਨ ਜਾ ਚੁੱਕਿਆ ਹੈ। ਪੁਲਿਸ ਨੇ ਮੁਲਜ਼ਮ ਤੋਂ ਇਕ ਬੈਗ ਬਰਾਮਦ ਕੀਤਾ ਹੈ ਜਿਸ ਵਿਚ ਪੁਲਿਸ ਨੇ ਭਾਰਤੀ ਕਰੰਸੀ, ਆਧਾਰ ਕਾਰਡ, ਸਿਮ ਕਾਰਡ ਅਤੇ ਮੋਬਾਇਲ ਫੋਨ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਹੁਣ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਸ਼ਖਸ ਦਾ ਪਾਕਿਸਤਾਨੀ ਏਜੰਸੀ ਨਾਲ ਹੋਰ ਕੀ-ਕੀ ਸਪੰਰਕ ਹੋਇਆ ਹੈ।

ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਕਥਿਤ ਦੋਸ਼ੀ ਗ੍ਰਿਫਤਾਰ, ਫੋਟੋਆ ਜਨਤਕ

ਕੈਨੇਡਾ, 4 ਮਈ: ਕੈਨੇਡੀਅਨ ਪੁਲਿਸ ਨੇ ਬੀਤੀ ਰਾਤ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ 3 ਦੋਸ਼ੀ ਭਾਰਤੀ ਹਨ। ਇਨ੍ਹਾਂ ਤਿੰਨਾਂ ਆਰੋਪੀਆਂ ਦੀ ਪਹਿਚਾਣ ਕਰਨ ਬਰਾੜ, ਕਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਵੱਜੋ ਹੋਈ ਹੈ, ਜੋ ਟੈਂਪਰੇਰੀ ਵੀਜ਼ੇ ‘ਤੇ ਕੈਨੇਡਾ ਗਏ ਸਨ। ਪੁਲਿਸ ਦਾ ਮੰਨਣਾ ਹੈ ਕਿ ਭਾਰਤ ਨੇ ਉਨ੍ਹਾਂ ਨੂੰ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਕੈਨੇਡੀਅਨ ਪੁਲਿਸ ਨੇ ਇਨ੍ਹਾਂ ਆਰੋਪੀਆਂ ਦੀ ਫੋਟੋਆਂ ਜਨਤੱਕ ਕਰਦੇ ਹੋਏ ਇਨ੍ਹਾਂ ਖ਼ਿਲਾਫ਼ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਬਾਕੀ ਦੇ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਪਟਿਆਲਾ ‘ਚ ਨਵਜੋਤ ਸਿੰਘ ਸਿੱਧੂ ਸਮਰਥਕ ਮੁੜ ਹੋਏ ਇਕੱਠੇ 

ਜ਼ਿਕਰਯੋਗ ਹੇ ਕਿ ਬੀਤੇ ਸਾਲ 18 ਜੂਨ, 2023 ਦੀ ਸ਼ਾਮ ਨੂੰ ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਤੋਂ ਨਿਕਲਦੇ ਸਮੇਂ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ 18 ਸਤੰਬਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਨੂੰ ਭਾਰਤ ਨੇ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਮਾਮਲੇ ‘ਤੇ ਸਖ਼ਤ ਰੁੱਖ ਅਪਣਾਉਂਦੇ ਹੋਏ ਟਰੂਡੋ ਸਰਕਾਰ ਨੇ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਸੀ ਤੇ ਭਾਰਤ ਨੇ ਵੀ ਵੱਡੀ ਕਾਰਵਾਈ ਕਰਦਿਆਂ ਉਥੋਂ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ ਤੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵੀ ਹਟਾ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ‘ਚ ਕੂਟਨੀਤਕ ਪੱਧਰ ‘ਤੇ ਗੱਲਬਾਤ ਹੋਈ ਅਤੇ ਕੁਝ ਮਹੀਨਿਆਂ ਬਾਅਦ ਵੀਜ਼ਾ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਸੀ।

 

 

ਪਟਿਆਲਾ ‘ਚ ਨਵਜੋਤ ਸਿੰਘ ਸਿੱਧੂ ਸਮਰਥਕ ਮੁੜ ਹੋਏ ਇਕੱਠੇ 

0

ਪਟਿਆਲਾ, 4 ਮਈ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵੱਲੋਂ ਬੀਤੇ ਕੱਲ ਮੁੜ ਮੀਟਿੰਗ ਕੀਤੇ ਜਾਣ ਦੀ ਸੂਚਨਾ ਹੈ। ਪਟਿਆਲਾ ਸਥਿਤ ਸਿੱਧੂ ਦੇ ਘਰ ਵਿਖੇ ਦੁਪਹਿਰ ਦੇ ਖਾਣੇ ‘ਤੇ ਇਕੱਤਰ ਹੋਏ ਕਰੀਬ ਇੱਕ ਦਰਜਨ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਇਸ ਮੌਕੇ ਅਗਾਮੀ ਰਣਨੀਤੀ ਸਬੰਧੀ ਚਰਚਾ ਕਰਨ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।ਪਾਰਟੀ ਆਗੂਆਂ ਮੁਤਾਬਕ ਮੀਟਿੰਗ ਦੇ ਵਿੱਚ ਇੱਕ ਜੁੱਟ ਰਹਿਣ ਦਾ ਸੱਦਾ ਦਿੰਦਿਆਂ ਇਸ ਗੱਲ ਦਾ ਵੀ ਅਹਿਦ ਲਿਆ ਗਿਆ ਕਿ ਬਿਨਾਂ ਕਾਂਗਰਸ ਦੀ ਕੌਮੀ ਲੀਡਰਸ਼ਿਪ ਵੱਲੋਂ ਥਾਪੜਾ ਦਿੱਤੇ ਸਿੱਧੂ ਧੜਾ ਲੋਕ ਸਭਾ ਚੋਣਾਂ ਦੇ ਦੌਰਾਨ ਕਿਸੇ ਵੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਨਹੀਂ ਨਿਕਲੇਗਾ।

ਸੁਰਿੰਦਰਪਾਲ ਸਿਬੀਆਂ ਬਣੇ ਸੰਗਰੂਰ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ

ਇਸ ਤੋਂ ਇਲਾਵਾ ਇਹ ਵੀ ਫੈਸਲਾ ਲਏ ਜਾਣ ਦੀ ਸੂਚਨਾ ਹੈ ਕਿ ਪਿਛਲੇ ਸਮੇਂ ਦੌਰਾਨ ਸਿੱਧੂ ਧੜੇ ਦੇ ਪਾਰਟੀ ਵਿਚੋਂ ਕੱਢੇ ਅਤੇ ਮੁਅੱਤਲ ਕੀਤੇ ਗਏ ਆਗੂਆਂ ਦੀ ਪਾਰਟੀ ਵਿੱਚ ਬਹਾਲੀ ਵੀ ਪੰਜਾਬ ਲੀਡਰਸ਼ਿਪ ਦੇ ਹੱਥੋਂ ਨਹੀਂ ਕਰਵਾਈ ਜਾਵੇਗੀ। ਦੱਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਅੱਧਾ ਦਰਜਨ ਦੇ ਕਰੀਬ ਸਿੱਧੂ ਧੜੇ ਦੇ ਆਗੂ ਪਾਰਟੀ ਵਿੱਚੋਂ ਮੁਅੱਤਲ ਚੱਲ ਰਹੇ ਹਨ ਜਿਨਾਂ ਦੇ ਵਿੱਚੋਂ ਸੁਰਜੀਤ ਸਿੰਘ ਧੀਮਾਨ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਹਰਵਿੰਦਰ ਸਿੰਘ ਲਾਡੀ, ਸ਼ੈਰੀ ਰਿਆੜ ਅਤੇ ਸ੍ਰੀ ਅਟਵਾਲ ਆਦਿ ਆਗੂ ਸ਼ਾਮਲ ਹਨ। ਹਾਲਾਂਕਿ ਸੰਪਰਕ ਕਰਨ ‘ਤੇ ਇਸ ਧੜੇ ਦੇ ਕੁਝ ਆਗੂਆਂ ਨੇ ਦਾਅਵਾ ਕੀਤਾ ਕਿ ਉਹ ਸਿਰਫ ਬੀਬੀ ਨਵਜੋਤ ਕੌਰ ਦੀ ਸਿਹਤ ਦਾ ਹਾਲ ਚਾਲ ਜਾਨਣ ਲਈ ਗਏ ਹੋਏ ਸਨ ਤੇ ਇਸ ਮੌਕੇ ਕੋਈ ਸਿਆਸੀ ਗੱਲਬਾਤ ਨਹੀਂ ਹੋਈ।

ਸੁਰਿੰਦਰਪਾਲ ਸਿਬੀਆਂ ਬਣੇ ਸੰਗਰੂਰ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ

0

ਸੰਗਰੂਰ, 4 ਮਈ: ਪੰਜਾਬ ਕਾਂਗਰਸ ਨੇ ਪਾਰਟੀ ਦੇ ਸੀਨੀਅਰ ਨੇਤਾ ਸੁਰਿੰਦਰ ਪਾਲ ਸਿੰਘ ਸਿਬੀਆਂ ਨੂੰ ਸੰਗਰੂਰ ਜ਼ਿਲ੍ਹੇ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਬੀਤੇ ਕੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਤੋਂ ਬਾਅਦ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਜਾਰੀ ਪੱਤਰ ਦੇ ਤਹਿਤ ਸ਼੍ਰੀ ਸਿਬੀਆਂ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ।

Ex MLA ਪਿਰਮਲ ਸਿੰਘ ਦੀ ਕਾਂਗਰਸ ‘ਚ ਮੁੜ ਹੋਈ ਬਹਾਲੀ

ਗੌਰਤਲਬ ਹੈ ਦੋ ਦਿਨ ਪਹਿਲਾਂ ਸੰਗਰੂਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇਣ ਤੋਂ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਜਿਸ ਦੇ ਚਲਦੇ ਹੁਣ ਇਹ ਜਿੰਮੇਵਾਰੀ ਸਿਬੀਆਂ ਨੂੰ ਦਿੱਤੀ ਗਈ ਹੈ।