Home Blog Page 1676

Ex MLA ਪਿਰਮਲ ਸਿੰਘ ਦੀ ਕਾਂਗਰਸ ‘ਚ ਮੁੜ ਹੋਈ ਬਹਾਲੀ

0

ਭਦੌੜ, 4 ਮਈ: ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਕਾਂਗਰਸ ਪਾਰਟੀ ਵੱਲੋਂ ਪੁਰਾਣੇ ਆਗੂਆਂ ਨੂੰ ਮੁੜ ਆਪਣੇ ਨਾਲ ਜੋੜਣ ਦੇ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਮੁੜ ਕਾਂਗਰਸ ਵਿੱਚ ਬਹਾਲ ਕਰ ਦਿੱਤਾ ਹੈ। ਬੀਤੇ ਕੱਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਪਿਰਮਲ ਸਿੰਘ ਨੂੰ ਬਹਾਲੀ ਦੀ ਚਿੱਠੀ ਦਿੰਦਿਆਂ ਮੁੜ ਕਾਂਗਰਸ ਵਿੱਚ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ।

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ

ਦੱਸਣਾ ਬਣਦਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਨਾਲ ਕਾਂਗਰਸ ਵਿੱਚ ਪਾਰਟੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਬਕਾ ਵਿਧਾਇਕ ਪਿਰਮਲ ਸਿੰਘ ਨੂੰ ਸਾਲ 2022 ਦੀ ਸੰਗਰੂਰ ਜਿਮਨੀ ਉਪ ਚੋਣ ਦੌਰਾਨ ਕਾਂਗਰਸ ਵਿੱਚੋਂ ਮੁਅਤਲ ਕਰ ਦਿੱਤਾ ਸੀ। ਵੱਡੀ ਗੱਲ ਇਹ ਵੀ ਸੀ ਕਿ ਭਦੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤੇ ਪਿਰਮਲ ਸਿੰਘ ਕੁਝ ਵਿਧਾਇਕ ਸਾਥੀਆਂ ਦੇ ਨਾਲ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ ਪ੍ਰੰਤੂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਕਾਂਗਰਸ ਨੇ ਟਿਕਟ ਨਹੀਂ ਦਿੱਤੀ ਸੀ ਅਤੇ ਉਹਨਾਂ ਦੀ ਥਾਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਹਲਕੇ ਤੋਂ ਚੋਣ ਲੜੇ ਸਨ।

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ

0

ਸੂਬਾ ਪ੍ਰਧਾਨ ਨੇ ਲੁਧਿਆਣਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।
ਲੁਧਿਆਣਾ, 3 ਮਈ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਵਿੱਚ ਪਾਰਟੀ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਕਦਮ ਚੁੱਕਦਿਆਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸਮਰਪਿਤ ਵਰਕਰਾਂ ਨਾਲ ਰਣਨੀਤਕ ਮੀਟਿੰਗਾਂ ਕੀਤੀਆਂ।

ਭਗਵੰਤ ਮਾਨ ਨੇ ਪਟਿਆਲਾ ਵਿੱਚ ਡਾ. ਬਲਬੀਰ ਦੇ ਹੱਕ ’ਚ ਕੀਤਾ ਰੋਡ ਸ਼ੋਅ, ਕਿਹਾ-ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਮੀਟਿੰਗਾਂ ਦੀ ਲੜੀ ਵਿੱਚ ਉਨ੍ਹਾਂ ਸ਼ਹਿਰੀ, ਪੂਰਬੀ, ਕੇਂਦਰੀ ਅਤੇ ਉੱਤਰੀ ਲੁਧਿਆਣਾ ਦੇ ਖੇਤਰਾਂ ਦਾ ਦੌਰਾ ਕਰਦੇ ਹੋਏ ਸੰਜੇ ਤਲਵਾੜ, ਸੁਰਿੰਦਰ ਡਾਵਰ ਅਤੇ ਰਾਕੇਸ਼ ਪਾਂਡੇ ਸਮੇਤ ਲੁਧਿਆਣਾ ਦੇ ਪ੍ਰਮੁੱਖ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੀਟਿੰਗਾਂ ਕਰਕੇ ਲੁਧਿਆਣੇ ਦੀ ਵਿਭਿੰਨ ਆਬਾਦੀ ਦੀਆਂ ਇੱਛਾਵਾਂ ਅਤੇ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਵਿਚਾਰ ਚਰਚਾ ਕੀਤੀ। ਉਨ੍ਹਾਂ ਮੀਟਿੰਗਾਂ ਦੇ ਸੈਸ਼ਨਾਂ ‘ਚ ਖੁੱਲ੍ਹੇ ਵਿਚਾਰਾਂ ਨੂੰ ਤਰਜੀਹ ਦਿੰਦੇ ਹੋਏ, ਜ਼ਮੀਨੀ ਪੱਧਰ ‘ਤੇ ਲੁਧਿਆਣੇ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਮੁੱਖ ਰੱਖਦੇ ਹੋਏ ਪਾਰਟੀ ਏਜੰਡੇ ਨੂੰ ਤਿਆਰ ਕਰਨ ਦੀ ਗੱਲ ਕੀਤੀ।ਪਾਰਟੀ ਦੇ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, “ਅਸੀਂ ਗਦਾਰੀ ਵਿਰੁੱਧ ‘ਵਫਾਦਾਰੀ’ ਦੀ ਲੜਾਈ ਲੜ ਰਹੇ ਹਾਂ।

ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਇਸ ਲੜਾਈ ਵਿਚ ਜ਼ਮੀਨੀ ਪੱਧਰ ’ਤੇ ਹਰ ਕਾਂਗਰਸੀ ਸਿਪਾਹੀ ਦੀ ਅਹਿਮ ਭੂਮਿਕਾ ਹੈ। ਤੁਸੀਂ ਆਪਣੀ ਜ਼ਿੰਦਗੀ ਲੁਧਿਆਣਾ ਦੇ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤੀ ਹੈ ਅਤੇ ਮੈਨੂੰ ਯਕੀਨ ਹੈ ਕਿ ਅਸੀਂ ਇਕੱਠੇ ਹੋ ਕੇ ਇਹ ਲੜਾਈ ਲੜਾਂਗੇ ਅਤੇ ਜਿੱਤਾਂਗੇ।”ਉਨ੍ਹਾਂ ਕਿਹਾ, “ਮੈਨੂੰ ਬਹੁਤ ਮਾਣ ਹੈ ਕਿ ਅਸੀਂ ਪੰਜਾਬ ਵਿੱਚ 234 ਬਲਾਕ ਕਾਂਗਰਸ ਕਮੇਟੀਆਂ, 2145 ਮੰਡਲ ਪ੍ਰਧਾਨਾਂ, 24570 ਮੰਡਲ ਕਮੇਟੀ ਮੈਂਬਰਾਂ, ਅਤੇ 117 ਹਲਕਾ ਕੋਆਰਡੀਨੇਟਰਾਂ ਨਾਲ ਜ਼ਮੀਨੀ ਪੱਧਰ ’ਤੇ ਸ਼ਮੂਲੀਅਤ ਨੂੰ ਮੁੜ ਸੁਰਜੀਤ ਕੀਤਾ ਹੈ। ਲੁਧਿਆਣਾ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।

 

ਭਗਵੰਤ ਮਾਨ ਨੇ ਪਟਿਆਲਾ ਵਿੱਚ ਡਾ. ਬਲਬੀਰ ਦੇ ਹੱਕ ’ਚ ਕੀਤਾ ਰੋਡ ਸ਼ੋਅ, ਕਿਹਾ-ਪੰਜਾਬ ਬਣੇਗਾ ਹੀਰੋ, ਇਸ ਵਾਰ 13-0

0

ਪਟਿਆਲਾ, 3 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਪਹੁੰਚ ਕੇ ’ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ’ਚ ਤ੍ਰਿਪੁਰੀ ’ਚ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਭਗਵੰਤ ਮਾਨ ਨੇ ਲੋਕਾਂ ਦੀ ਜ਼ੋਰਦਾਰ ਤਾੜੀਆਂ ਦੇ ਵਿੱਚ ਨਾਅਰਾ ਲਾਇਆ ਅਤੇ ਕਿਹਾ, ’ਪੰਜਾਬ ਬਣੇਗਾ ਹੀਰੋ, ਇਸ ਵਾਰ 13-0’’। ਪਟਿਆਲਾ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਧੰਨਵਾਦੀ ਹਨ, ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ।

ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹੁਣ 2024 ਵਿੱਚ ਉਹ 43,000 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿੱਚ ਖੜੇ ਹਨ, 90% ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇ ਰਹੀ ਹੈ।ਭਗਵੰਤ ਮਾਨ ਨੇ ਰਵਾਇਤੀ ਪਾਰਟੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਸ਼ਾਸਨ ’ਚ ਸਰਕਾਰੀ ਜਾਇਦਾਦਾਂ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵੇਚਦੇ ਸਨ। ’ਆਪ’ ਸਰਕਾਰ ਪਹਿਲੀ ਸਰਕਾਰ ਹੈ ਜੋ ਲੋਕਾਂ ਲਈ ਜਾਇਦਾਦਾਂ ਖ਼ਰੀਦ ਰਹੀ ਹੈ।

ਬਠਿੰਡਾ ’ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਖੁੱਲਿਆ ਚੋਣ ਦਫ਼ਤਰ

ਅਸੀਂ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ । ਹੁਣ ਇਹ ਪਾਵਰ ਪਲਾਂਟ ਪੰਜਾਬ ਦੇ ਘਰਾਂ ਅਤੇ ਖੇਤਾਂ ਨੂੰ ਮੁਫ਼ਤ ਬਿਜਲੀ ਦੇਣ ਵਿੱਚ ਯੋਗਦਾਨ ਪਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਤਾਨਾਸ਼ਾਹੀ, ਭਾਜਪਾ ਅਤੇ ਕੇਂਦਰ ਦੇ ਖਿਲਾਫ ਲੜ ਰਹੇ ਹਨ। ਭਗਵੰਤ ਮਾਨ ਨੇ ਭਾਜਪਾ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰ ਮੈਨੂੰ ਪੁੱਛਦੇ ਹਨ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ’ਚ ਕਿਵੇਂ ਰੋਕਿਆ। ਮੈਂ ਕਹਿੰਦਾ ਹਾਂ ਕਮਲ ਚਿੱਕੜ ਵਿੱਚ ਖਿੜਦਾ ਹੈ, ’ਝਾੜੂ’ ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ। ਭਗਵੰਤ ਮਾਨ ਨੇ ਲੋਕਾਂ ਨੂੰ ਡਾ. ਬਲਬੀਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕੀਤਾ।

 

ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

0

ਅਕਾਲੀ ਦਲ ਨੂੰ ਵੱਡਾ ਝਟਕਾ: ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਹੋਏ ਆਪ ਵਿਚ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਸਾਥੀਆਂ ਦਾ ਕੀਤਾ ਸਵਾਗਤ
ਅੰਮ੍ਰਿਤਸਰ, 3 ਮਈ: ਸ਼੍ਰੋਮਣੀ ਅਕਾਲੀ ਦਲ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕਰਕੇ ਉਨ੍ਹਾਂ ਦਾ ’ਆਪ’ ਪਰਿਵਾਰ ’ਚ ਸਵਾਗਤ ਕੀਤਾ।

ਬਠਿੰਡਾ ’ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਖੁੱਲਿਆ ਚੋਣ ਦਫ਼ਤਰ

ਅੰਮ੍ਰਿਤਸਰ ਵਿਚ ਚੰਗੀ ਪਕੜ ਰੱਖਣ ਵਾਲੇ ਤਲਬੀਰ ਗਿੱਲ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ’ਤੇ ਚੋਣ ਵੀ ਲੜ ਚੁੱਕੇ ਹਨ। ਤਲਬੀਰ ਗਿੱਲ ਦੇ ਨਾਲ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਬ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਰੁਸਤਮ ਸਿੰਘ ਸੰਧੂ ਅਤੇ ਜਸਬੀਰ ਸਿੰਘ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਹੁਣ ਲਗਭਗ ਸਫਾਇਆ ਹੋ ਚੁੱਕਾ ਹੈ।

 

ਬਠਿੰਡਾ ’ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਖੁੱਲਿਆ ਚੋਣ ਦਫ਼ਤਰ

0

ਲੋਕ ਸਭਾ ਹਲਕੇ ਦਾ ਇੰਚਾਰਜ ਬਣਨ ਪਿੱਛੋਂ ਭਾਜਪਾ ਦੇ ਸੂਬਾ ਆਗੂ ਦਿਆਲ ਸੋਢੀ ਨੇ ਸੰਭਾਲੀ ਚੋਣ ਕਮਾਨ
ਬਠਿੰਡਾ, 3 ਮਈ: ਬਠਿੰਡਾ ਲੋਕ ਸਭਾ ਹਲਕੇ ਦੇ ਚੋਣ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਜਰਨਲ ਸਕੱਤਰ ਦਿਆਲ ਸੋਢੀ ਨੇ ਚੋਣਾਂ ਦੀ ਕਮਾਨ ਸਾਂਭ ਲਈ ਹੈ। ਉਹਨਾਂ ਨੇ ਬੀਤੇ ਦਿਨੀਂ ਚੋਣ ਮੈਨੇਜਮੈਂਟ ਕਮੇਟੀ ਦੀ ਬੈਠਕ ਕਰ ਕੇ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਲਿਸਟ ਤਿਆਰ ਕੀਤੀ। ਜਿਸ ਵਿਚ ਅੱਜ ਸਵੇਰੇ 10 ਵਜੇ ਬਠਿੰਡਾ ਲੋਕਸਭਾ ਤੋਂ ਭਾਜਪਾ ਦੀ ਉਮੀਦਵਾਰ ਬੀਬਾ ਪਰਮਪਾਲ ਕੌਰ ਮਲੂਕਾ ਦਾ ਗੋਨਿਆਨਾ ਰੋਡ ’ਤੇ ਇੰਪਰੂਵਮੈਂਟ ਟਰੱਸਟ ਦਫ਼ਤਰ ਦੇ ਸਾਹਮਣੇ ਚੋਣ ਦਫਤਰ ਖੋਲਿਆ ਗਿਆ ਅਤੇ 12.00 ਵਜੇ ਭੁੱਚੋ ਮੰਡੀ ਵਿਖੇ ਵਿਧਾਨ ਸਭਾ ਭੁੱਚੋ ਮੰਡੀ ਵਿਖੇ ਬੀਜੇਪੀ ਦਾ ਚੋਣ ਦਫ਼ਤਰ ਖੋਲਿਆ ਗਿਆ।

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ.ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ;ਇੱਕ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਵਾਲੇ ਦਿਨਾਂ ਵਿੱਚ 4 ਮਈ ਨੂੰ ਮਾਨਸਾ ਵਿਧਾਨ ਸਭਾ, ਬੁਡਲਾਡਾ ਵਿਧਾਨ ਸਭਾ ਅਤੇ ਸਰਦੂਲਗੜ੍ਹ ਵਿਧਾਨਸਭਾ ਵਿਖੇ ਚੋਣ ਦਫਤਰ ਖੋਲੇ ਜਾਣਗੇ। ਇਸੇ ਤਰ੍ਹਾਂ 5 ਮਈ ਨੂੰ ਲੰਬੀ ਵਿਧਾਨਸਭਾ, ਬਠਿੰਡਾ ਦਿਹਾਤੀ ਵਿਧਾਨ ਸਭਾ ਦਾ ਸੰਗਤ ਮੰਡੀ ਵਿਖੇ ਅਤੇ ਤਲਵੰਡੀ ਸਾਬੋ ਵਿਧਾਨ ਸਭਾ ਦਾ ਬੀਜੇਪੀ ਚੋਣ ਦਫਤਰ ਰਾਮਾ ਮੰਡੀ ਵਿਖੇ ਖੋਲਿਆ ਜਾਵੇਗਾ ਅਤੇ ਨਾਲ ਹੀ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਅਤੇ ਪਾਰਟੀ ਹੋਰ ਸੀਨੀਅਰ ਆਗੂ ਵੀ ਚੋਣ ਦਫ਼ਤਰਾਂ ਦੇ ਉਦਘਾਟਨਾਂ ਤੋਂ ਬਾਅਦ ਇਹਨਾਂ ਮੌਕਿਆਂ ਤੇ ਹੋਣ ਵਾਲੀਆਂ ਜਨ ਸਭਾਵਾਂ ਦੇ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਸ ਤੋਂ ਬਾਦ ਮਿਤੀ 5 ਮਈ ਨੂੰ ਹੀ ਸ਼ਾਮ ਨੂੰ ਗੋਨਿਆਨਾ ਮੰਡੀ ਵਿਖੇ ਇਕ ਵੱਡੀ ਜਨ ਸਭਾ ਕੀਤੀ ਜਾਵੇਗੀ ਤਾਂ ਕਿ ਭਾਜਪਾ ਦੇ ਹੱਕ ਵਿੱਚ ਪੂਰੀ ਹਵਾ ਬਣ ਸਕੇ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

ਉਹਨਾਂ ਕਿਹਾ ਕਿ ਸਾਨੂੰ ਪੂਰਾ ਯਕੀਨ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦਸ ਸਾਲਾਂ ਦੇ ਕੀਤੇ ਹੋਏ ਕੰਮਾਂ ਨੂੰ ਦੇਖਦੇ ਹੋਏ ਲੋਕ ਜ਼ਰੂਰ ਭਾਜਪਾ ਦੇ ਹੱਕ ਵਿੱਚ ਵੋਟ ਕਰਕੇ ਬਠਿੰਡਾ ਲੋਕ ਸਭਾ ਤੋਂ ਬੀਬਾ ਪਰਮਪਾਲ ਕੌਰ ਮਲੂਕਾ ਸਿੱਧੂ ਨੂੰ ਰਿਕਾਰਡ ਵੋਟਾਂ ਨਾਲ ਜਿੱਤ ਦਿਵਾਉਣਗੇ। ਅੱਜ ਦੇ ਪ੍ਰੋਗਰਾਮਾਂ ਵਿੱਚ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਸਿੱਧੂ ਤੋਂ ਇਲਾਵਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ, ਜ਼ਿਲ੍ਹਾ ਭਾਜਪਾ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਸਰੂਪ ਚੰਦ ਸਿੰਗਲਾ, ਸਾਬਕਾ ਵਿਧਾਇਕ ਸ੍ਰੀ ਮੰਗਤ ਰਾਏ ਬਾਂਸਲ, ਸ੍ਰ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਤੋਂ ਇਲਾਵਾ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਅਤੇ ਮੰਡਲ ਪ੍ਰਧਾਨ ਹਾਜ਼ਰ ਸਨ।

 

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ.ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ;ਇੱਕ ਗ੍ਰਿਫ਼ਤਾਰ

0

ਅੰਮ੍ਰਿਤਸਰ, 3 ਮਈ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ। ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ।ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ।

ਅਕਾਲੀ ਸਰਕਾਰ ਦੌਰਾਨ ਗ੍ਰੇਟਰ ਮੁਹਾਲੀ ਇਲਾਕੇ ਦਾ ਕਰਵਾਇਆ ਵਿਕਾਸ: ਸੁਖਬੀਰ ਬਾਦਲ

ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ।ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਐਫ.ਆਈ.ਆਰ. ਨੰਬਰ 26 ਮਿਤੀ 02.05.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

0

ਸ੍ਰੀ ਮੁਕਤਸਰ ਸਾਹਿਬ, 03 ਮਈ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ ਭਾਗੀਰਥ ਮੀਨਾ ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਨੇ ਇੱਥੇ ਈ.ਵੀ.ਐਮ. ਮਸ਼ੀਨਾਂ ਅਤੇ ਵੀ.ਵੀ.ਪੈਟ. ਮਸ਼ੀਨਾਂ ਦੇ ਬਣਾਏ ਗਏ ਸਟਰੋਂਗ ਰੂਮ ਦਾ ਵੀ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਰੈਂਡੇਮਾਈਜੇਸ਼ਨ ਤੋਂ ਬਾਅਦ ਮਸ਼ੀਨਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਕੋਲ ਭੇਜ ਦਿੱਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟਰੋਂਗ ਰੂਮ ਅਤੇ ਗਿਣਤੀ ਕੇਂਦਰਾਂ ਤੇ ਬਹੁਪਰਤੀ ਸੁਰੱਖਿਆ ਹੋਵੇਗੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਇਸ ਦੀ ਨਿਗਰਾਨੀ ਕੀਤੀ ਜਾਵੇਗੀ।

ਅਕਾਲੀ ਸਰਕਾਰ ਦੌਰਾਨ ਗ੍ਰੇਟਰ ਮੁਹਾਲੀ ਇਲਾਕੇ ਦਾ ਕਰਵਾਇਆ ਵਿਕਾਸ: ਸੁਖਬੀਰ ਬਾਦਲ

ਇਸ ਤੋਂ ਬਿਨਾਂ ਉਹਨਾਂ ਨੇ ਦੂਸਰੇ ਵਿਧਾਨ ਸਭਾ ਹਲਕਿਆਂ, ਲੰਬੀ, ਗਿੱਦੜਬਾਹਾ ਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਟਰਾਂਗ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਸੰਜੀਵ ਕੁਮਾਰ, ਪਵਨਜੀਤ ਡੀ.ਐਸ.ਪੀ. ਮਲੋਟ ਵੀ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਮਲੋਟ ਵਿਖੇ ਹੋਵੇਗੀ ਜਦ ਕਿ ਲੰਬੀ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਬਠਿੰਡਾ ਦਾ ਭਾਗ ਹੈ, ਦੀ ਗਿਣਤੀ ਬਠਿੰਡਾ ਵਿਖੇ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਫਰੀਦਕੋਟ ਦਾ ਭਾਗ ਹੈ, ਦੀ ਗਿਣਤੀ ਫਰੀਦਕੋਟ ਵਿਖੇ ਹੋਵੇਗੀ।

 

ਅਕਾਲੀ ਸਰਕਾਰ ਦੌਰਾਨ ਗ੍ਰੇਟਰ ਮੁਹਾਲੀ ਇਲਾਕੇ ਦਾ ਕਰਵਾਇਆ ਵਿਕਾਸ: ਸੁਖਬੀਰ ਬਾਦਲ

ਅਕਾਲੀ ਦਲ ਨੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ
ਖਰੜ/ਮੁਹਾਲੀ, 3 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ ਅਤੇ ਇਸ ਤੋਂ ਇਲਾਵਾ ਵਿਸ਼ਵ ਪੱਧਰੀ ਸਿੱਖਿਆ ਤੇ ਖੋਜ ਸਹੂਲਤਾਂ ਦੀ ਸਿਰਜਣਾ ਕੀਤੀ ਤੇ ਸੂਚਨਾ ਤਕਨਾਲੋਜੀ ਸੈਕਟਰ ਦੀ ਕ੍ਰਾਂਤੀ ਲਿਆਂਦੀ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ ਪੰਜਾਬ ਬਚਾਓ ਯਾਤਰਾ ਦੌਰਾਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟਾਂ ਪਾਉਣ ਤਾਂ ਜੋ ਗ੍ਰੇਟਰ ਮੁਹਾਲੀ ਇਲਾਕੇ ਦਾ ਹੋਰ ਵਿਕਾਸ ਕਰਕੇ ਇਸਨੂੰ ਮੈਟਰੋ ਸ਼ਹਿਰ ਬਣਾਇਆ ਜਾ ਸਕੇ ਜਿਸ ਨਾਲ ਇਥੇ ਰੋਜ਼ਗਾਰ ਵਧੇਗਾ ਤੇ ਸੂਬੇ ਲਈ ਮਾਲੀਆ ਪੈਦਾ ਹੋਵੇਗਾ।

ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ,ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ

ਸੁਖਬੀਰ ਸਿੰਘ ਬਾਦਲ, ਜਿਹਨਾਂ ਦੇ ਨਾਲ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਸਨ, ਨੇ ਦੋਹਾਂ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਦੋਵਾਂ ਹਲਕਿਆਂ ਵਿਚ ਯਾਤਰਾ ਨੂੰ ਨੌਜਵਾਨਾਂ ਨੇ ਭਰਵਾਂ ਹੁੰਗਾਰਾ ਦਿੱਤਾ ਤੇ ਫੁੱਲ ਪੱਤੀਆਂ ਦੀ ਵਰਖਾ ਕੀਤੀ।ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਸਥਾਪਿਤ ਕੀਤਾ ਜਿਸ ਸਦਕਾ ਸ਼ਹਿਰ ਦਾ ਤੇਜ਼ ਰਫਤਾਰ ਵਿਕਾਸ ਹੋਇਆ ਤੇ ਵਪਾਰ ਵਧਿਆ ਤੇ ਸ਼ਹਿਰ ਦੁਨੀਆਂ ਨਾਲ ਜੁੜਿਆ। ਉਹਨਾਂ ਕਿਹਾ ਕਿ ਹਵਾਈ ਅੱਡੇ ਕਾਰਣ ਹੀ ਸ਼ਹਿਰ ਵਿਚ ਆਈ ਟੀ ਸੈਕਟਰ ਸਥਾਪਿਤ ਹੋਇਆ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਖੁਦ ਉਦਯੋਗਾਂ ਦੇ ਮੁਖੀਆਂ ਨੂੰ ਰਾਜ਼ੀ ਕਰ ਕੇ ਮੁਹਾਲੀ ਵਿਚ ਇੰਡੀਅਨ ਸਕੂਲ ਆਫ ਬਿਜ਼ਨਸ ਸਥਾਪਿਤ ਕਰਵਾਇਆ।

ਆਪ ਉਮੀਦਵਾਰ ਖੁੱਡੀਆ ਨੇ ਅਪਣੇ ਜੱਦੀ ਹਲਕੇ ਲੰਬੀ ਦਾ ਕੀਤਾ ਦੌਰਾ, ਲੋਕਾਂ ਨੇ ਦਿੱਤਾ ਵੋਟ-ਸਪੋਟ ਦਾ ਭਰੋਸਾ

ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਆਇਸਰ ਤੇ ਇੰਸਟੀਚਿਊਟ ਆਫ ਨੈਨੋ ਸਾਇੰਸ ਐਂਡ ਟੈਕਨਾਲੋਜੀ ਮੁਹਾਲੀ ਵਿਚ ਸਥਾਪਿਤ ਕਰਵਾਏ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਬੰਗਲੌਰ ਤੇ ਹੈਦਰਾਬਾਦ ਵਿਚ ਆਈ ਟੀ ਕੰਪਨੀਆਂ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਮੁਹਾਲੀ ਵਿਚ ਨਿਵੇਸ਼ ਲਈ ਰਾਜ਼ੀ ਕੀਤਾ।ਇਸ ਮੌਕੇ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ।ਖਰੜ ਤੇ ਮੁਹਾਲੀ ਵਿਚ ਯਾਤਰਾ ਦੌਰਾਨ ਹਲਕਾ ਇੰਚਾਰਜ ਤੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਤੇ ਪਰਵਿੰਦਰ ਸਿੰਘ ਸੋਹਾਣਾ, ਕਮਲਜੀਤ ਸਿੰਘ ਰੂਬੀ, ਹਰਜੀਤ ਸਿੰਘ ਭੁੱਲਰ, ਅਜੈਪਾਲ ਸਿੰਘ ਮਿੱਡੂਖੇੜਾ, ਅਤੇ ਪਰਮਜੀਤ ਸਿੰਘ ਕਾਹਲੋਂ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

 

ਆਪ ਉਮੀਦਵਾਰ ਖੁੱਡੀਆ ਨੇ ਅਪਣੇ ਜੱਦੀ ਹਲਕੇ ਲੰਬੀ ਦਾ ਕੀਤਾ ਦੌਰਾ, ਲੋਕਾਂ ਨੇ ਦਿੱਤਾ ਵੋਟ-ਸਪੋਟ ਦਾ ਭਰੋਸਾ

0

ਲੰਬੀ,3 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੰਸਦੀ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕੇ ਲੰਬੀ ਵਿੱਚ ਚੋਣ ਪ੍ਰਚਾਰ ਕੀਤਾ। ਇਸ ਹਲਕੇ ਦੇ ਲੋਕਾਂ ਨੇ ਵੱਡਾ ਉਤਸ਼ਾਹ ਦਿਖ਼ਾਉਂਦਿਆਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਸ੍ਰੀ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡਾਂ ਪੰਜਾਵਾ, ਸਿੱਖ ਵਾਲਾ, ਕੱਖਾਂ ਵਾਲੀ, ਭੀਟੀ ਵਾਲਾ, ਕੰਦੂ ਖੇੜਾ, ਭੁੱਲਰ ਵਾਲਾ, ਹਾਕੂ ਵਾਲਾ, ਫੱਤਾ ਕੇਰਾ, ਮਿੱਡੂ ਖੇੜਾ, ਘੁਮਿਆਰਾ, ਲੁਹਾਰਾ, ਵੜਿੰਗ ਖੇੜਾ, ਪਿੰਡ ਕਿੱਲਿਆਂ ਵਾਲੀ ਤੇ ਮੰਡੀ ਕਿੱਲਿਆਂ ਵਾਲੀ ਵਿੱਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਵੱਲੋਂ ਉਮੜਿਆ ਉਤਸ਼ਾਹ ਅਤੇ ਪਿਆਰ ਮਿਲ ਰਿਹਾ ਹੈ, ਉਸ ਨੂੰ ਵੇਖ ਕੇ ਯਕੀਨ ਹੋ ਗਿਆ ਹੈ ਕਿ ਲੰਬੀ ਵਾਲੇ ਦੂਜੀ ਵਾਰ ਪੱਕਾ ਨਿਤਾਰਾ ਕਰਕੇ ਇਤਿਹਾਸ ਸਿਰਜ ਦੇਣਗੇ।

ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ,ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ

ਸ੍ਰੀ ਖੁੱਡੀਆਂ ਨੇ ਕਿਹਾ ਕਿ ਉਹ ਇਸ ਹਲਕੇ ਦੇ ਲੋਕਾਂ ਦੇ ਪਰਿਵਾਰਕ ਮੈਂਬਰ ਹਨ ਅਤੇ ਇੱਥੋਂ ਦੇ ਵਸਨੀਕਾਂ ਨੂੰ ਖੁੱਡੀਆਂ ਪਰਿਵਾਰ ਦੀ ਨੇਕ-ਨੀਅਤੀ ਕਿਸੇ ਤੋਂ ਛੁਪੀ ਹੋਈ ਨਹੀਂ। ਉਨ੍ਹਾਂ ਕਿਹਾ ਕਿ ਇਸ ਵਾਰ ਫਿਰ ਹਲਕੇ ਵਿਚਲੇ ਧਨਾਢ ਪਰਿਵਾਰ ਦੀ ਇਸ ਨਿਮਾਣੇ ਗਰੀਬ ਨਾਲ ਟੱਕਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਪਹਿਲਾਂ ਪਿਆਰ ਨਾਲ ਝੋਲ਼ੀਆਂ ਭਰਕੇ ਨਿਵਾਜਿਆ ਸੀ, ਉਸੇ ਤਰ੍ਹਾਂ ਇਸ ਵਾਰ ਫਿਰ ਕਿ੍ਰਪਾ ਕਰ ਦਿਓ। ਚੋਣ ਪ੍ਰਚਾਰ ਦੌਰਾਨ ਹਲਕਾ ਲੰਬੀ ਦੇ ਲੋਕਾਂ ਵੱਲੋਂ ਸ੍ਰੀ ਖੁੱਡੀਆਂ ਨੂੰ ਕਈ ਜਗਾ ਲੱਡੂਆਂ ਨਾਲ ਤੋਲਿਆ ਗਿਆ। ਜ਼ਿਕਰਯੋਗ ਹੈ ਕਿ ਸ੍ਰੀ ਖੁੱਡੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਲੰਬੀ ਹਲਕੇ ਤੋਂ ਚੋਣ ਲੜੇ ਸਨ। ਉਨ੍ਹਾਂ ਇਥੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਕਸ਼ਤ ਦੇ ਕੇ, ਇਤਿਹਾਸਕ ਜਿੱਤ ਹਾਸਿਲ ਕੀਤੀ ਸੀ।

 

ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ,ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ

0

ਮਾਨਸਾ, 3 ਮਈ: ਮਾਨਸਾ ਦੇ ਬੱਸ ਸਟੈਂਡ ਚੌਂਕ ਵਿੱਚ ਵਾਇਸ ਆਫ਼ ਮਾਨਸਾ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਾਨਸਾ ਸ਼ਹਿਰ ਦੀ ਸੀਵਰੇਜ਼ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਲਗਾਇਆ ਗਿਆ ਧਰਨਾ ਅੱਜ ਤੀਜ਼ੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਜਸਵੰਤ ਸਿੰਘ ਜਵਾਹਰਕੇ ਅਕਾਲੀ ਦਲ ਅੰਮ੍ਰਿਤਸਰ, ਨਾਮਧਾਰੀ ਆਗੂ ਬਲਜੀਤ ਸਿੰਘ ਸੂਬਾ, ਕਾ ਰਾਜ ਕੁਮਾਰ, ਮਨਜੀਤ ਸਿੰਘ ਮੀਹਾਂ, ਉਘੇ ਵਪਾਰੀ ਅਤੇ ਸਮਾਜ ਸੇਵੀ ਮਿੱਠੂ ਰਾਮ ਅਰੌੜਾ ਨੇ ਲੋਕਾਂ ਦੇ ਮਸਲੇ ਲਈ ਸਰਕਾਰਾਂ ਦੇ ਅਵੇਸਲੇਪਨ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸ਼ਹਿਰ ਦੇ ਲੋਕ ਸੀਵਰੇਜ਼ ਸਿਸਟਮ ਨੂੰ ਸੰਭਾਲਣ ਵਾਲੀ ਨਿੱਜੀ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸਤੋਂ ਇਲਾਵਾ ਸ਼ਹਿਰੀਆਂ ਦੇ ਇੱਕ ਵਫਦ ਜਿਸ ਵਿਚ ਵਾਇਸ ਆਫ ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸ਼ਿੰਘ ਕਾਕਾ , ਸੀਨੀਅਰ ਆਗੂ ਜਤਿੰਦਰ ਆਗਰਾ, ਡਾ ਲਖਵਿੰਦਰ ਸਿੰਘ ਮੂਸਾ ਅਤੇ ਸੋਸ਼ਲਿਸਟ ਪਾਰਟੀ ਆਗੂ ਹਰਿੰਦਰ ਸਿੰਘ ਮਾਨਸ਼ਾਹੀਆ, ਸੀਨੀਅਰ ਸੀਟੀਜਨ ਬਿਕਰ ਸਿੰਘ ਮਘਾਣੀਆ ਸ਼ਾਮਿਲ ਸਨ

ਸਕੂਲਾਂ ਤੇ ਕਾਲਜਾਂ ਦੇ ਮੈਦਾਨਾਂ ’ਚ ਕੀਤੀਆਂ ਜਾ ਸਕਦੀਆਂ ਚੋਣ ਰੈਲੀਆਂ: ਮੁੱਖ ਚੋਣ ਅਧਿਕਾਰੀ

, ਵੱਲੋ ਸਹਾਇਕ ਡਿਪਟੀ ਕਮਿਸ਼ਨਰ (ਅਰਬਨ ) ਡਾ ਨਿਮਰਲ ਦੇ ਸੱਦੇ ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ ਜੋ ਕਿ ਬਿਨ੍ਹਾ ਕਿਸੇ ਠੋਸ ਹੱਲ ਦੀ ਅਣਹੋਂਦ ਵਿਚ ਬੇਸਿੱਟਾ ਹੀ ਖਤਮ ਹੋ ਗਈ। ਧਰਨੇ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਬਲਰਾਜ ਮਾਨ, ਬਲਰਾਜ ਨੰਗਲ, ਸੰਜੀਵ ਕੁਮਾਰ, ਇੰਜ ਨਰਿੰਦਰ ਕੁਮਾਰ, ਹਰਜੀਵਨ ਸਿੰਘ, ਜਗਸੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਮੱਸਿਆ ਦੇ ਹੱਲ ਤਕ ਉਹ ਆਪਣੇ ਸਾਥੀਆਂ ਨਾਲ ਇਹ ਸੰਘਰਸ਼ ਵਿੱਚ ਡਟੇ ਰਹਿਣਗੇ। ਕਾਮਰੇਡ ਹਰਭਗਵਾਨ ਸਮਾਊਂ ਅਤੇ ਕਾ.ਸਿਵਚਰਨ ਦਾਸ ਸੂਚਨ ਨੇ ਵੀ ਪਾਰਟੀ ਸਫਾ ਤੋਂ ਉੱਪਰ ਉੱਠ ਕੇ ਆਮ ਲੋਕਾਂ ਨਾਲ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ । ਸਨਤਾਨ ਸਭਾ ਦੇ ਵਿਨੋਦ ਭੰਮਾਂ , ਸਰਜਰੀ ਦੇ ਮਾਹਰ ਡਾ ਸ਼ੇਰ ਜੰਗ ਸਿੰਘ ਸਿੱਧੂ , ਪਾਲਾ ਰਾਮ ਪਰੋਚਾ ਸਾਬਕਾ ਐਮ ਸੀ , ਸਿਹਤ ਵਿਭਾਗ ਕਰਮਚਾਰੀ ਯੂਨੀਅਨ ਆਗੂ ਕੇਵਲ ਸਿੰਘ, ਸ਼ਾਮ ਲਾਲ ਗੋਇਲ, ਨਰਿੰਦਰ ਸਿੰਘਲ ਨੇ ਲੋਕਾਂ ਨੂੰ ਇਸ ਧਰਨੇ ਵਿਚ ਸਮੂਲੀਅਤ ਦੀ ਅਪੀਲ ਕੀਤੀ।