Wednesday, May 6, 2026
Home Blog Page 168

ਕਮਲ ਭਾਬੀ ਕ+ਤ+ਲ ਕਾਂ+ਡ; ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਭਗੌੜਾ ਕਰਾਰ

0

Bathinda News: Kamal Bhabhi murder case; ਸੋਸ਼ਲ ਮੀਡੀਆ ਇੰਫਲੂਐਂਸਰ ਕਮਲ ਭਾਬੀ ਉਰਫ਼ ਕੰਚਨ ਤਿਵਾੜੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਬਣਾਏ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਹੁਣ ਅਦਾਲਤ ਨੇ ਭਗੌੜਾ (ਪ੍ਰੋਕਲੇਮਡ ਆਫੈਂਡਰ) ਕਰਾਰ ਦੇ ਦਿੱਤਾ ਹੈ। ਇਸ ਸਬੰਧ ਵਿਚ ਪੁਲਿਸ ਵੱਲੋਂ ਮਹਿਰੋਂ ਨੂੰ ਭਗੋੜਾ ਐਲਾਨਣ ਦੇ ਲਈ ਪਿਛਲੇ ਦਿਨੀਂ ਅਦਾਲਤ ਵਿਚ ਅਰਜ਼ੀ ਦਿੱਤੀ ਸੀ, ਜਿਸਤੋਂ ਬਾਅਦ ਇਹ ਫੈਸਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ AAP MLA ਦੇ ਲੱਗੀ ਗੰਭੀਰ ਸੱਟ, ਲੱਗੇ 24 ਟੰਕੇ

DSP City ਸਰਵਜੀਤ ਸਿੰਘ ਨੇ ਮਹਿਰੋਂ ਨੂੰ ਸੀਜੀਐਮ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਦੀ ਪੁਸ਼ਟੀ ਕਰਦਿਆਂ ਦਸਿਅ ਕਿ, ‘‘ ਹੁਣ ਉਸਨੂੰ ਵਾਪਸ ਦੇਸ ਲਿਆਉਣ ਲਈ ਇੰਟਰਪੋਲ ਰਾਹੀਂ ਉਸਦੇ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਵਿੱਚ ਸਹੂਲਤ ਮਿਲੇਗੀ ਅਤੇ ਜਲਦੀ ਹੀ ਕੇਂਦਰੀ ਏਜੰਸੀਆਂ ਦੇ ਨਾਲ ਤਾਲਮੇਲ ਕਰਕੇ ਉਸਨੂੰ ਵਾਪਸ ਲਿਆਂਦਾ ਜਾਵੇਗਾ। ”

ਇਹ ਵੀ ਪੜ੍ਹੋ Bathinda ਦੇ ਨਾਮੀਂ Doctor ਨੇ ਸਾਥੀ ਨਾਲ ਮਿਲਕੇ ਜਿੱਤੀ ਸਟੇਟ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ

ਜਿਕਰਯੋਗ ਹੈ ਕਿ ਲੰਘੀ 9-10 ਜੂਨ 2025 ਦੀ ਰਾਤ ਨੂੰ ਅਸ਼ਲੀਲਤਾ ਫ਼ਲਾਉਣ ਦੇ ਦੋਸ਼ ਲਗਾ ਕੇ ਕਤਲ ਕੀਤੀ ਗਈ ਕਮਲ ਭਾਬੀ ਕਤਲ ਮਾਮਲੇ ਵਿਚ ਥਾਣਾ ਕੈਂਟ ਦੀ ਪੁਲਿਸ ਵੱਲੋਂ ਦਰਜ਼ ਮੁਕੱਦਮੇ ਵਿਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮੁੱਖ ਮਾਸਟਰਮਾਈਡ ਬਣਾਇਆ ਗਿਆ। ਜਦਕਿ ਇਸ ਮਾਮਲੇ ਵਿਚ ਤਿੰਨ ਹੋਰ ਦੋਸ਼ੀਆਂ ਨਿਮਰਜੀਤ ਸਿੰਘ, ਜਸਪ੍ਰੀਤ ਸਿੰਘ ਤੇ ਰਣਜੀਤ ਸਿੰਘ ਨੂੰ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਕਤਲ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਿਆ ਸੀ। ਰਣਜੀਤ ਸਿੰਘ ਉਪਰ ਉਸਨੂੰ ਕਤਲ ਤੋਂ ਬਾਅਦ ਏਅਰਪੋਰਟ ‘ਤੇ ਛੱਡਣ ਦੇ ਇਲਜਾਮ ਹਨ, ਨੂੰ 6 ਫਰਵਰੀ ਵਾਲੇ ਦਿਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਮਲ ਭਾਬੀ ਦੀ ਲਾਸ਼ ਭੁੱਚੋ ਰੋਡ ‘ਤੇ ਸਥਿਤ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ ਵਿਚੋਂ ਉਸਦੀ ਹੀ ਕਾਰ ’ਚੋਂ ਬਰਾਮਦ ਹੋਈ ਸੀ, ਜਿਸਨੂੰ ਇੱਕ ਸ਼ੂਟਿੰਗ ਦਾ ਬਹਾਨਾ ਲਗਾ ਕੇ ਮੁਲਜਮਾਂ ਦੇ ਵੱਲੋਂ ਲੁਧਿਆਣਾ ਤੋਂ ਇੱਥੇ ਬੁਲਾਇਆ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP MLA ਦੇ ਲੱਗੀ ਗੰਭੀਰ ਸੱਟ, ਲੱਗੇ 24 ਟੰਕੇ

0

Ludhiana News: ਆਮ ਆਦਮੀ ਪਾਰਟੀ ਦੇ ਲੁਧਿਆਣਾ (ਦੱਖਣੀ) ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੇ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਹੈ। ਵਿਧਾਇਕ ਛੀਨਾ ਨੂੰ ਹਸਪਤਾਲ ਦੇ ਵਿਚ ਲਿਜਾਇਆ ਗਿਆ, ਜਿੱਥੇ ਉਸਦੇ ਸਿਰ ਉੱਪਰ 24 ਟੰਕੇ ਲੱਗੇ ਦੱਸੇ ਜਾ ਰਹੇ ਹਨ। ਪ੍ਰਵਾਰ ਮੁਤਾਬਕ ਹੁਣ ਹਾਲਾਤ ਸਥਿਰ ਹੈ। ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਵਿਧਾਇਕ ਛੀਨਾ ਬੀਤੇ ਕੱਲ ਬਾਥਰੂਮ ਵਿਚ ਨਹਾਉਣ ਲਈ ਗਏ ਸਨ,

ਇਹ ਵੀ ਪੜ੍ਹੋ ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜਿੱਥੇ ਪੈਰ ਫ਼ਿਸਲਣ ਕਾਰਨ ਟੂਟੀਆਂ ਵਿਚ ਮੱਥਾ ਜਾ ਵੱਜਿਆ ਤੇ ਖੂਨ ਨਾਲ ਲੱਥ ਪੱਥ ਹੋ ਗਈ, ਜਿਸਤੋਂ ਤੁਰੰਤ ਬਾਅਦ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ਼ ਕਰਵਾਇਆ ਗਿਆ। ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਆਪਣੀ ਨੂੰਹ ਵਿਰੁਧ ਪਰਚਾ ਦਰਜ ਕਰਵਾਉਣ ਕਾਰਨ ਚਰਚਾ ਵਿਚ ਆਈ ਸੀ, ਜਿਸਨੇ ਵਿਦੇਸ ਜਾ ਕੇ ਉਸਦੇ ਪੁੱਤਰ ਨਾਲ ਰਹਿਣ ਤੋਂ ਇੰਨਕਾਰ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰੂਗ੍ਰਾਮ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ‘ਤੇ ਸਰਕਾਰ ਦਾ ਵਿਸ਼ੇਸ਼ ਫੋਕਸ-ਮੁੱਖ ਮੰਤਰੀ

0

👉ਮੁੱਖ ਮੰਤਰੀ ਨੇ ਅਧਿਕਾਰਿਆਂ ਨੂੰ ਜਨਸੇਵਾ ਵਿੱਚ ਪ੍ਰਾਥਮਿਕਤਾ ਅਤੇ ਸੰਵੇਦਨਸ਼ੀਲਤਾ ਬਰਤਣ ਦੇ ਦਿੱਤੇ ਨਿਰਦੇਸ਼
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਜਨ ਭਲਾਈ ਨਾਲ ਜੁੜੇ ਕੰਮਾਂ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦਿੰਦੇ ਹੋਏ ਪੂਰੀ ਸੰਵੇਦਨਸ਼ੀਲਤਾ ਅਤੇ ਜਿੰਮੇਦਾਰੀ ਨਾਲ ਕੰਮ ਕਰਨ ਅਤੇ ਕਿਸੇ ਵੀ ਪੱਧਰ ‘ਤੇ ਲਾਪਰਵਾਈ ਨਹੀਂ ਬਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ਦੇ ਸੰਪੂਰਨ ਵਿਕਾਸ ਅਤੇ ਆਮਜਨ ਦੀ ਸਮੱਸਿਆਵਾਂ ਦੇ ਹੱਲ ਨੂੰ ਲੈਅ ਕੇ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਜ਼ਿਲ੍ਹੇ ਨਾਲ ਜੁੜੀ ਹਰੇਕ ਸਮੱਸਿਆ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਜਲਦ ਅਤੇ ਪ੍ਰਭਾਵੀ ਹੱਲ ਯਕੀਨੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

ਸਰਕਾਰ ਲਗਾਤਾਰ ਜਨਸਮੱਸਿਆਵਾਂ ਦੀ ਸਮੀਖਿਆ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਸਮੇ ਸਿਰ ਰਾਹਤ ਮਿਲ ਸਕੇ ਅਤੇ ਵਿਕਾਸ ਕੰਮਾਂ ਵਿੱਚ ਗਤੀ ਬਣੀ ਰਵੇ।ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਵਿਧਾਇਕ ਸ੍ਰੀ ਤੇਜਪਾਲ ਤੰਵਰ ਵੀ ਮੌਜ਼ੂਦ ਰਹੇ। ਮੀਟਿੰਗ ਵਿੱਚ ਕੁੱਲ੍ਹ 17 ਸਮੱਸਿਆਵਾਂ ਰੱਖੀ ਗਈ ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਨੇ 12 ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ, ਜਦੋਂ ਕਿ ਮਾਮਲਿਆਂ ਨੂੰ ਆਗਾਮੀ ਮੀਟਿੰਗ ਤੱਕ ਪੈਂਡਿੰਗ ਰੱਖਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਉਨ੍ਹਾਂ ਨੇ ਸਬੰਧਿਤ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਪੈਂਡਿੰਗ ਮਾਮਲਿਆਂ ਦੀ ਸਟੇਟਸ ਰਿਪੋਰਟ ਅਗਲੀ ਮੀਟਿੰਗ ਵਿੱਚ ਪੇਸ਼ ਕਰਨ।ਇਸ ਮੌਕੇ ‘ਤੇ ਗੁਰੂਗ੍ਰਾਮ ਦੀ ਮੇਅਰ ਰਾਜਰਾਣੀ ਮੱਲਹੋਤਰਾ, ਪ੍ਰਧਾਨ ਸਲਾਹਕਾਰ ( ਸ਼ਹਿਰੀ ਵਿਕਾਸ ) ਡੀ.ਐਸ.ਡੇਸੀ. ਜੀਐਮਡੀਏ ਦੇ ਸੀਈਓ ਪੀ.ਸੀ.ਮੀਣਾ, ਡੀਸੀ ਅਜੈ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਅਤੇ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਨਿਦੇਸ਼ਕ ਵਿਵੇਕ ਕਾਲਿਆ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਬਣਿਆ ਖੇਡਾਂ ਦਾ ਹੱਬ; ਮਿੱਟੀ ਫਸਲ ਹੀ ਨਹੀਂ, ਮੈਦਾਨ ਵਿੱਚ ਚੈਂਪੀਅਨ ਵੀ ਕਰ ਰਿਹਾ ਪੈਦਾ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਮੁੱਖ ਮੰਤਰੀ ਨੇ ਵੱਖ-ਵੱਖ ਮੁਕਾਬਲਿਆਂ ਦੇ 417 ਖਿਡਾਰੀਆਂ ਨੂੰ 24 ਕਰੋੜ ਰੁਪਏ ਦੀ ਪੁਰਸਕਾਰ ਰਕਮ ਕੀਤੀ ਪ੍ਰਦਾਨ
Haryana News: ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਖੇਡਾਂ ਦਾ ਪਾਵਰ ਹਾਊਸ ਬਣ ਚੁੱਕਾ ਹੈ, ਜਿਸ ਦੀ ਮਿੱਟੀ ਫਸਲ ਹੀ ਨਈਂ ਉਂਗਾਉਂਦੀ ਸਗੋ ਮੈਦਾਨ ਵਿੱਚ ਚੈਂਪੀਅਨ ਵੀ ਪੈਦਾ ਕਰਦੀ ਹੈ। ਹੁਣ ਹਰਿਆਣਾ ਸਿਰਫ ਕਿਸਾਨਾਂ ਅਤੇ ਜਵਾਨਾਂ ਦੀ ਭੁਮੀ ਹੀ ਨਹੀਂ, ਸਗੋ ਖੇਡਾਂ ਦੀ ਧਰਤੀ ਵਜੋ ਪੂਰੇ ਦੇਸ਼ ਵਿੱਚ ਆਪਣੀ ਪਹਿਚਾਣ ਬਣਾ ਚੁੱਕਾ ਹੈ। ਅੱਜ ਕੌਮੀ ਖੇਡਾਂ ਤੋਂ ਲੈ ਕੇ ਓਲੰਪਿਕ ਤੱਕ ਹਰਿਆਣਾ ਦੀ ਗੂੰਜ ਸੁਣਾਈ ਦਿੰਦੀ ਹੈ। ਸਰਕਾਰ ਦਾ ਉਦੇਸ਼ ਹੈ ਸੂਬੇ ਦਾ ਕੋਈ ਵੀ ਪ੍ਰਤਿਭਾਸ਼ਾਲੀ ਖਿਡਾਰੀ ਸਰੋਤਾਂ ਦੇ ਅਭਾਵ ਵਿੱਚ ਪਿੱਛੇ ਨਾ ਰਹੇ।ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਗੁਰੂਗ੍ਰਾਮ ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਮੁੱਖ ਮੰਤਰੀ ਕੱਪ ਦਾ ਉਦਘਾਟਨ ਅਤੇ 38ਵੇਂ ਕੌਮੀ ਖੇਡਾਂ ਦੇ ਮੈਡਲ ਜੇਤੂਆਂ ਨੂੰ ਪੁਰਸਕਾਰ ਵੰਡਣ ਦੇ ਬਾਅਦ ਮੌਜੂਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਹਨ। ਉਨ੍ਹਾਂ ਨੇ ਕੌਮੀ ਖੇਡਾਂ ਦੇ 417 ਮੈਡਲ ਜੇਤੂ ਅਤੇ ਪ੍ਰਤੀਭਾਗੀ ਖਿਡਾਰੀਆਂ ਨੂੰ ਲਗਭਗ 24 ਕਰੋੜ ਰੁਪਏ ਦੀ ਰਕਮ ਪੁਰਸਕਾਰ ਸਵਰੂਪ ਪ੍ਰਦਾਨ ਕੀਤੀ। ਉਨ੍ਹਾਂ ਨੇ ਹਾਕੀ ਖਿਡਾਰੀ ਪਦਮਸ਼੍ਰੀ ਸਵਿਤਾ ਪੁਨਿਆ ਨੂੰ ਵੀ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ  ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਨੇ ਕਿਹਾ ਕਿ ਇਹ ਆਯੋਜਨ ਹਰਿਆਣਾ ਦੀ ਖੇਡ ਪ੍ਰਤਿਭਾ, ਅਨੁਸਾਸ਼ਨ, ਮਿਹਨਤ ਅਤੇ ਸੰਕਲਪ ਦਾ ਉਤਸਵ ਹੈ ਅਤੇ ਅੱਜ ਗੁਰੂਗ੍ਰਾਮ ਦੀ ਇਹ ਪਵਿੱਤਰ ਧਰਤੀ ਦੋ ਖੇਡ ਉਤਸਵਾਂ ਦੇ ਰੰਗ ਵਿੱਚ ਰੰਗੀ ਹੈ। ਹਰਿਆਣਾ ਦੀ ਮਿੱਟੀ ਸਿਰਫ ਫਸਲ ਹੀ ਨਹੀਂ ਸਗੋ ਚੈਂਪੀਅਨ ਵੀ ਪੈਦਾ ਕਰਦੀ ਹੈ। ਇਸ ਭੂਮੀ ‘ਤੇ ਪਸੀਨਾ ਵਹਾ ਕੇ ਖੇਡਾਂ ਵਿੱਚ ਇਤਿਹਾਸ ਰਚਿਆ ਜਾਂਦਾ ਹੈ। ਪ੍ਰੋਗਰਾਮ ਵਿੱਚ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਤੋਂ ਵਿਧਾਇਕ ਬਿਮਲਾ ਚੌਧਰੀ, ਖੇਡ ਵਿਭਾਗ ਦੇ ਪ੍ਰਧਾਨ ਸਕੱਤਰ ਵਿਜੈ ਸਿੰਘ ਦਹੀਆ ਅਤੇ ਖੇਡ ਵਿਭਾਗ ਦੇ ਨਿਦੇਸ਼ਕ ਪਾਰਥ ਗੁਪਤਾ ਮੌਜੂਦ ਸਨ। ਮੁੱਖ ਮੰਤਰੀ ਸ੍ਰੀ ਨਾਹਿਬ ਸਿੰਘ ਸੈਣੀ ਨੇ ਕਿਹਾ ਕਿ ਖੇਡ ਮੰਚ ਸਾਡੇ ਨੌਜੁਆਨਾਂ ਦੇ ਸਪਨਿਆਂ ਨੁੰ ਪੰਖ ਦਿੰਦੇ ਹਨ ਅਤੇ ਖਿਡਾਰੀ ਰਾਸ਼ਟਰ ਦੇ ਮਾਣ ਨੂੰ ਨਵੀਂ ਉਚਾਈਆਂ ‘ਤੇ ਲੈ ਜਾਣ ਦਾ ਸੰਕਲਪ ਲੈਂਦੇ ਹਨ। ਸੂਬੇ ਦੇ ਖਿਡਾਰੀਆਂ ਨੇ ਉਤਰਾਖੰਡ ਵਿੱਚ ਆਯੋਜਿਤ 38ਵੇਂ ਰਾਸ਼ਟਰੀ ਖੇਡਾਂ ਵਿੱਚ ਵਿਲੱਖਣ ਪ੍ਰਦਰਸ਼ਨ ਕਰਦੇ ਹੋਏ ਪੂਰੇ ਦੇਸ਼ ਵਿੱਚ ਆਪਣੀ ਪਹਿਚਾਣ ਬਣਾਈ ਹੈ। ਸੂਬੇ ਦੇ 689 ਖਿਡਾਰੀਆਂ ਨੇ 33 ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੇ ਦਮਖਮ, ਸਮਰਪਣ ਅਤੇ ਪ੍ਰਤਿਭਾ ਦਾ ਪਰਿਚੈ ਦਿੰਦੇ ਹੋਏ 153 ਮੈਡਲ ਜਿੱਤ ਕੇ ਇਹ ਸਾਬਤ ਕਰ ਦਿੱਤਾ ਕਿ ਹਰਿਆਣਾ ਅੱਜ ਖੇਡਾਂ ਦਾ ਪਾਵਰ ਹਾਊਸ ਬਣ ਚੁੱਕਾ ਹੈ। ਇੰਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਨੇ ਆਪਣੀ ਸਾਲਾਂ ਦੀ ਮਿਹਨਤ, ਤਿਆਗ ਤੇ ਸੰਘਰਸ਼ ਨਾਲ 48 ਗੋਲਡ, 47 ਸਿਲਵਰ ਅਤੇ 58 ਬ੍ਰਾਂਜ ਮੈਡਲ ਪ੍ਰਾਪਤ ਕੀਤੇ ਹਨ।

ਇਹ ਵੀ ਪੜ੍ਹੋ  ਨੌਕਰੀ ਕਰ ਰਹੇ ਅਧਿਆਪਕਾਂ ਉੱਪਰ ‘ਟੈੱਟ’ ਦੀ ਸ਼ਰਤ ਲਗਾਉਣ ‘ਤੇ ਵਧਿਆ ਰੋਸ਼; 10 ਨੂੰ ਬਠਿੰਡਾ ‘ਚ ਹੋਵੇਗਾ ਭਾਰੀ ਇਕੱਠ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਖਿਡਾਰੀ ਸੂਬੇ ਲਈ ਪੇ੍ਰਰਣਾਸਰੋਤ ਹਨ। ਸਰਕਾਰ ਵੱਲੋਂ ਕੌਮੀ ਖੇਡਾਂ ਦੇ ਗੋਲਡ ਮੇਡਲ ਜੇਤੂ ਨੂੰ 7 ਲੱਖ ਰੁਪਏ, ਸਿਲਵਰ ਮੈਡਲ ਜੇਤੂ ਨੂੰ 5 ਲੱਖ ਰੁਪਏ ਅਤੇ ਬ੍ਰਾਂਜ ਮੈਡਲ ਜੇਤੂ ਨੂੰ 3 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਜਾ ਰਹੀ ਹੈ। ਨਾਲ ਹੀ ਪ੍ਰਤੀਭਾਗੀਆਂ ਨੁੰ ਵੀ 51-51 ਹਜਾਰ ਰੁਪਏ ਦੀ ਰਕਮ ਵੀ ਪ੍ਰੋਤਸਾਹਨ ਸਵਰੂਪ ਪ੍ਰਦਾਨ ਕੀਤੀ ਗਈ ਹੈ। ਮੁੱਖ ਮੰਤਰੀ ਕੱਪ ਦੇ ਪ੍ਰਤੀਭਾਗੀਆਂ ਨੂੰ ਪ੍ਰੋਤਸਾਹਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਿੰਨ ਦਿਨਾਂ ਦੇ ਮੁੱਖ ਮੰਤਰੀ ਕੱਪ ਦੀ 6 ਖੇਡ ਮੁਕਾਬਲਿਆਂ ਵਿੱਚ 3600 ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਕੱਪ ਵਿੱਚ ਗੋਲਡ ਮੈਡਲ ਜੇਤੂ ਨੂੰ 1 ਲੱਖ ਰੁਪਏ, ਸਿਲਵਰ ਮੈਡਲ ਜੇਤੂ ਨੂੰ 70 ਹਜਾਰ ਰੁਪਹੇ ਅਤੇ ਬ੍ਰਾਂਜ ਮੈਡਲ ਜੇਤੂ ਨੂੰ 50 ਹਜਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਰਿਆਣਾ ਵਿੱਚ ਖਿਡਾਰੀਆਂ ਦੀ ਭਲਾਈ ਤੇ ਪ੍ਰੋਤਸਾਹਨ ਲਈ ਪਿਛਲੇ 11 ਸਾਲਾਂ ਵਿੱਚ 989 ਕਰੋੜ ਰੁਪਏ ਖਰਚ ਕੀਤੇ ਹਨ। ਖੇਡ ਵਿਭਾਗ ਦਾ ਬਜਟ ਵੀ ਵਧਾ ਕੇ ਦੁਗਣਾ ਤੋਂ ਵੱਧ ਕਰ ਦਿੱਤਾ ਹੈ। ਇਸ ਮੌਕੇ ‘ਤੇ ਡੀਸੀ ਅਜੈ ਕੁਮਾਰ, ਹਰਿਆਣਾ ਖੇਡ ਯੂਨੀਵਰਸਿਟੀ ਰਾਈ ਦੇ ਵਾਇਸ ਚਾਂਸਲਰ ਅਸ਼ੋਕ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਮਾਣਯੋਗ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

7 ਮਹੀਨਿਆਂ ਬਾਅਦ ਅੰਮ੍ਰਿਤਸਰ ਪੁੱਜੇ ਬਿਕਰਮ ਸਿੰਘ ਮਜੀਠਿਆ ਦਾ ਥਾਂ-ਥਾਂ ਭਰਵਾਂ ਸਵਾਗਤ

0

👉ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਵੀ ਹੋਏ ਨਤਮਸਤਕ
Amritsar News: ਕਰੀਬ ਸਾਢੇ 7 ਮਹੀਨੇ ਪਹਿਲਾਂ 25 ਜੂਨ 2025 ਨੂੰ ਗ੍ਰਿਫਤਾਰ ਕੀਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦਾ ਅੱਜ ਪਹਿਲੀ ਵਾਰ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪੁੱਜਣ ਉੱਪਰ ਭਰਵਾਂ ਸਵਾਗਤ ਕੀਤਾ ਗਿਆ। ਇਸਤੋਂ ਪਹਿਲਾਂ ਸਵੇਰ ਸਮੇਂ ਆਪਣੇ ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਸ: ਮਜੀਠਿਆ ਦਾ ਸਵਾਗਤ ਕਰਨ ਲਈ ਅਕਾਲੀ ਵਰਕਰਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨ ਆਗੂ ਦਲਜੀਤ ਸਿੰਘ ਗੁਰੂ ਭੁੱਚੋਂ ਹਲਕੇ ਦਾ ਇੰਚਾਰਜ਼ ਨਿਯੁਕਤ

ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਤੇ ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸਮੇਤ ਵੱਡੇ ਆਗੂਆਂ ਨਾਲ ਚੱਲੇ ਇਸ ਕਾਫ਼ਲੇ ਦਾ ਮਾਜ਼ਰੀ, ਰੋਪੜ, ਬਲਾਚੌਰ, ਖਟਕੜ ਕਲਾਂ, ਫ਼ਗਵਾੜਾ, ਜਲੰਧਰ, ਕਰਤਾਰਪੁਰ , ਢਿੱਲਵਾਂ, ਜੰਡਿਆਲਾ ਗੁਰੂ,ਬਿਆਸ, ਰਾਈਆ ਤੇ ਤਰਨਤਾਰਨ ਵਿਖੇ ਅਕਾਲੀ ਜਥਿਆਂ ਵੱਲੋਂ ਫੁੱਲਾਂ ਦੀ ਵਰਖਾ ਤੇ ਸਿਰੋਪਾਓ ਭੇਂਟ ਕਰਕੇ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ ਨੌਕਰੀ ਕਰ ਰਹੇ ਅਧਿਆਪਕਾਂ ਉੱਪਰ ‘ਟੈੱਟ’ ਦੀ ਸ਼ਰਤ ਲਗਾਉਣ ‘ਤੇ ਵਧਿਆ ਰੋਸ਼; 10 ਨੂੰ ਬਠਿੰਡਾ ‘ਚ ਹੋਵੇਗਾ ਭਾਰੀ ਇਕੱਠ

ਆਪਣੇ ਸੰਬੋਧਨ ਵਿਚ ਬਿਕਰਮ ਸਿੰਘ ਮਜੀਠਿਆ ਨੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਪ੍ਰਵਾਰ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਚਾਈ ‘ਤੇ ਹਮੇਸ਼ਾ ਡਟੇ ਰਹਿਣਗੇ, ਬੇਸ਼ੱਕ ਸਰਕਾਰ ਇਸਦੇ ਬਦਲੇ ਕਿੰਨੇ ਵੀ ਪਰਚੇ ਦਰਜ਼ ਕਰਕੇ ਉਸਨੂੰ ਜੇਲ੍ਹਾਂ ਵਿਚ ਡੱਕ ਦੇਵੇ ਪ੍ਰੰਤੂ ਉਹ ਧੱਕੇ ਵਿਰੁਧ ਅਵਾਜ਼ ਚੁੱਕਦੇ ਰਹਿਣਗੇ। ਇਸਤੋਂ ਪਹਿਲਾਂ ਉਨ੍ਹਾਂ ਵੱਲੋਂ ਕਾਫ਼ਲਾ ਰੋਕ ਕੇ ਖਟਕਲ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋ ਕੇ ਸ਼ਰਧਾਂਜਲੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਗੈਂਗਸਟਰਾਂ ਤੇ ਵਾਰ’; ‘ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਹੋਈਆਂ ਗ੍ਰਿਫ਼ਤਾਰੀਆਂ

0

👉12000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 2760 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ  
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ

ਇਹ ਵੀ ਪੜ੍ਹੋ  ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਆਪ੍ਰੇਸ਼ਨ ਪ੍ਰਹਾਰ-2 ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 1895 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1250 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 40 ਭਗੌੜੇ ਅਪਰਾਧੀ ਅਤੇ 298 ਇਹਤਿਆਤਨ ਹਿਰਾਸਤ ਵਿੱਚ ਲਏ ਵਿਅਕਤੀ, ਸ਼ਾਮਲ ਹਨ। ਇਸ ਤੋਂ ਇਲਾਵਾ 666 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 345ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 26.4 ਕਿਲੋਗ੍ਰਾਮ ਹੈਰੋਇਨ, 772 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 345 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,331 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

Chandigarh News: ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ।ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ ‘ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ।

ਇਹ ਵੀ ਪੜ੍ਹੋ ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੀਟਿੰਗ ਵਿੱਚ ਲਏ ਗਏ ਕੁਝ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਮੀਟਿੰਗ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।”ਖੇਡ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਤੋਂ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਤਾਲਮੇਲ ਨਾਲ ਪੰਜਾਬ ਕ੍ਰਿਕਟ ਲੀਗ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ ‘ਬੈਂਡ-ਵਾਜ਼ਾ ਔਰ ਪ੍ਰਤਾਪ ਸਿੰਘ ਬਾਜਵਾ’; AAP ਨੇ ਬਾਜਵਾ ਦੇ ਘਰ ਅੱਗ ਬੈਂਡ ਵਾਜ਼ਿਆਂ ਨਾਲ ਕੀਤਾ ਪ੍ਰਦਰਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੇ ਵਿਸ਼ਵ ਕ੍ਰਿਕਟ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਮਰਾਨ ਖਾਨ ਅਤੇ ਅਰਜੁਨ ਰਾਣਾਤੁੰਗਾ ਵਰਗੇ ਕ੍ਰਿਕਟਰਾਂ ਨੇ ਅਜਿਹੀਆਂ ਪਹਿਲਕਦਮੀਆਂ ਰਾਹੀਂ ਵਿਸ਼ਵ ਕ੍ਰਿਕਟ ਨੂੰ ਕਈ ਪ੍ਰਸਿੱਧ ਖਿਡਾਰੀ ਦਿੱਤੇ ਅਤੇ ਇਹ ਲੀਗ ਪੰਜਾਬ ਨੂੰ ਕ੍ਰਿਕਟ ਪ੍ਰਤਿਭਾ ਦੀ ਨਰਸਰੀ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗੀ।”ਪ੍ਰਸਤਾਵਿਤ ਲੀਗ ਢਾਂਚੇ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ ਦੀ ਤਰਜ਼ ‘ਤੇ ਕਰਵਾਈ ਜਾਵੇਗੀ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਝਾ, ਦੋਆਬਾ ਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ ‘ਤੇ ਟੀਮਾਂ ਬਣਾਈਆਂ ਜਾਣਗੀਆਂ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕਟ ਟੂਰਨਾਮੈਂਟਾਂ ਲਈ ਕ੍ਰਿਕਟਰਾਂ ਦਾ ਪ੍ਰਤਿਭਾਸ਼ਾਲੀ ਪੂਲ ਪੈਦਾ ਕਰਨ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ Bathinda ‘ਚ ਬਿਨ੍ਹਾਂ ਮੰਨਜੂਰੀ ਪੀ.ਜੀ ਚਲਾਉਣ ਵਾਲਿਆਂ ਵਿਰੁਧ Police ਦੀ ਸਖ਼ਤੀ, ਪਰਚੇ ਦਰਜ਼

ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਭਰ ਵਿੱਚ ਹੋਰਨਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਲੀਗ ਟੂਰਨਾਮੈਂਟ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਚੰਗੀ ਤਰ੍ਹਾਂ ਸਿਖ਼ਲਾਈ ਪ੍ਰਾਪਤ ਅਤੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਲਈ ਠੋਸ ਮੁਹਿੰਮ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ।ਪੰਜਾਬ ਦੀ ਅਮੀਰ ਖੇਡ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡ ਪ੍ਰਤਿਭਾ ਦਾ ਭੰਡਾਰ ਹੈ ਅਤੇ ਸਰਕਾਰ ਇਸ ਨੂੰ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਖੇਡ ਪ੍ਰਤਿਭਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਹਿੱਸਾ ਲੈ ਕੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਣ ਖ਼ਾਤਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਹੀ ਦਿਸ਼ਾ ਪ੍ਰਦਾਨ ਕਰਦਿਆਂ ਸਾਡੇ ਨੌਜਵਾਨਾਂ ਨੂੰ ਬੁਲੰਦੀਆਂ ਛੂਹਣ ਅਤੇ ਆਪਣੀ ਸ਼ਖ਼ਸੀਅਤ ਨਿਖ਼ਾਰਨ ਦੇ ਬੇਮਿਸਾਲ ਮੌਕੇ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ੍ਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

19ਵੇਂ ਵਿਰਾਸਤੀ ਮੇਲੇ ਦੀ ਤਿਆਰੀ ਸਬੰਧੀ ਹੋਈ ਮੀਟਿੰਗ, ਸੁਖਮਨੀ ਸਾਹਿਬ ਦੇ ਪਾਠ ਕਰਕੇ ਕਰੀ ਆਰੰਭਤਾ

Bathinda News: ਪੰਜਾਬ ਦੀ ਉੱਘੀ ਸੰਸਥਾ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਰਜਿ. ਬਠਿੰਡਾ ਵੱਲੋਂ ਆਯੋਜਿਤ ਕੀਤੇ ਜਾ ਰਹੇ 19ਵੇਂ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ। 13 ਤੋਂ 15 ਮਾਰਚ 2026 ਤੱਕ ਵਿਰਾਸਤੀ ਪਿੰਡ ਜੈਪਾਲ ਗੜ ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿਖੇ ਚੱਲਣ ਵਾਲੇ ਮੇਲੇ ਸਬੰਧੀ 12 ਮਾਰਚ ਦੀ ਸ਼ਾਮ ਨੂੰ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਤੋਂ ਵਿਰਾਸਤੀ ਜਾਗੋ ਪਿੰਡ ਜੈਪਾਲ ਗੜ੍ਹ ਤੱਕ ਕੱਢੀ ਜਾਵੇਗੀ। ਇਸ ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਫ਼ਾਊਂਡੇਸ਼ਨ ਦੇ ਅਹੁੱਦੇਦਾਰਾਂ ਦੀ ਪਲੇਠੀ ਮੀਟਿੰਗ ਹੋਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੇ ਭੋਗ ਪਾਏ ਗਏ।

ਇਹ ਵੀ ਪੜ੍ਹੋ ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸੰਸਥਾ ਦੇ ਬਾਨੀ ਭਾਈ ਹਰਵਿੰਦਰ ਸਿੰਘ ਖਾਲਸਾ, ਮੇਲਾ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਮਾਨ ਅਤੇ ਪ੍ਰਧਾਨ ਗੁਰ ਅਵਤਾਰ ਸਿੰਘ ਗੋਗੀ ਨੇ ਦਸਿਆ ਕਿ ਇਸ ਵਾਰ ਜ਼ਿਲਾ ਪ੍ਰਸ਼ਾਸਨ ਵੱਲੋਂ ਮੇਲੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਦੋ ਵੱਡੇ ਪੰਜਾਬੀ ਲੋਕ ਗਾਇਕ ਕਨਵਰ ਗਰੇਵਾਲ ਅਤੇ ਰਣਜੀਤ ਬਾਵਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪੰਜਾਬੀ ਗਾਇਕ ਆਪਣੇ ਫਨ ਦਾ ਮੁਜਾਹਰਾ ਕਰਨਗੇ। ਵਿਰਾਸਤੀ ਪਿੰਡ ਵਿੱਚ ਨਾਟਕ, ਘੋਲ ਖੇਡਾਂ ,ਗਿੱਧਾ ਭੰਗੜਾ ਅਤੇ ਪੰਜਾਬੀ ਸੱਭਿਆਚਾਰ ਦੀਆਂ ਵਨਗੀਆਂ ਪੇਸ਼ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਭੰਗੂ, ਡੀਸੀ ਸ਼ਰਮਾ, ਜਗਜੀਤ ਧਨੌਲਾ ,ਬਲਦੇਵ ਸਿੰਘ ਚਹਿਲ, ਨਿਰਮਲ ਸਿੰਘ ਜੰਗੀ ਰਾਣਾ, ਨਰਿੰਦਰ ਪਾਲ ਸਿੰਘ ਵਕੀਲ ,ਸੁਦਰਸ਼ਨ ਸ਼ਰਮਾ, ਗੁਰਤੇਜ ਸਿੰਘ ਫੂਸ ਮੰਡੀ, ਗੁਰਮੀਤ ਸਿੰਘ ਸਿੱਧੂ, ਬਹਾਦਰ ਸਿੰਘ ਪਥਰਾਲਾ, ਰਾਕੇਸ਼ ਕਾਕਾ, ਵਿਨੋਦ ਬੋਦੀ, ਜਸਪ੍ਰੀਤ ਬਰਾੜ, ਪ੍ਰਿੰਸੀਪਲ ਅਵਤਾਰ ਸਿੰਘ, ਸਲੀਮ ਮੁਹੰਮਦ, ਰੁਪਿੰਦਰ ਗੋਦਾਰਾ, ਮੋਹਨ ਸਿੰਘ ਬੀਬੀ ਵਾਲਾ, ਸੁਖਜਿੰਦਰ ਘੁਮਾਣ, ਸੁਖਪਾਲ ਸਿੱਧੂ, ਹਰਮੰਦਰ ਸਿੰਘ ਮਾਸਟਰ, ਸੰਦੀਪ ਸਿੰਘ , ਬਲਦੇਵ ਸਿੰਘ ਮਲੋਟ ,ਰਾਜ ਕੁਮਾਰ ਸ਼ਰਮਾ, ਮਦਨ ਲਾਲ, ਜਗਜੀਤ ਸਿੰਘ ਮਠਾੜੂ, ਗੁਰਜੀਤ ਸਿੰਘ,ਜਸਪਾਲ ਸਿੰਘ ਭੋਖੜਾ, ਗੁਰਦਾਸ ਕਲਿਆਣ, ਗੁਰਨਾਮ ਸਿੰਘ ਘੋੜਿਆਂ ਵਾਲਾ, ਸੁਰਿੰਦਰ ਕੌਰ ਬਰਾੜ, ਗੁਰਪ੍ਰੀਤ ਕੌਰ ਸਿੱਧੂ, ਬੀਬੀ ਗੁਰਦੀਪ ਕੌਰ, ਰਾਜਦੇਵ ਕੌਰ ਮੋਹਣੀ, ਬੀਬੀ ਗੁਰਬਖਸ਼ ਕੌਰ, ਹਰਪਿੰਦਰ ਕੌਰ ਬਰਾੜ, ਮਲਕੀਤ ਕੌਰ, ਪਰਮਜੀਤ ਕੌਰ ਟੀਚਰ, ਰੀਤੂ ਚੌਧਰੀ, ਦਰਸ਼ਨ ਕੌਰ, ਕੰਵਰਜੀਤ ਕੌਰ ਰਾਮਗੜੀਆ, ਸੁਰਜੀਤ ਕੌਰ, ਰਮਨ ਸੇਖੋ, ਸਿੰਦਰਪਾਲ ਕੌਰ ਕਾਨੂੰਗੋ, ਪਿੰਕੀ ਬਰਾੜ, ਸਰਬਜੀਤ ਕੌਰ ਢਿੱਲੋ, ਪਰਮਜੀਤ ਕੌਰ ਘਮਾਣ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਨਾਮੀਂ Doctor ਨੇ ਸਾਥੀ ਨਾਲ ਮਿਲਕੇ ਜਿੱਤੀ ਸਟੇਟ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ

0

Bathinda/Faridkot News: Bathinda ਸ਼ਹਿਰ ਦੇ ਨਾਮੀ ਡਾ. ਜਸਵਿੰਦਰ ਸਿੰਘ ਰੋਮਾਣਾ (Romana Ultrasound and Colour Doppler Center ਦੇ ਪ੍ਰਬੰਧਕ) ਨੇ ਆਪਣੇ ਸਾਥੀ ਰਾਕੇਸ਼ ਕੁਮਾਰ ਗੋਇਲ(ਲੱਕੀ ਮੈਡੀਕਲ ਸਟੋਰ) ਨਾਲ ਫਰੀਦਕੋਟ ਵਿਖੇ ਆਯੋਜਿਤ 65+ ਡਬਲਜ਼ ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਜਿੱਤ ਹਾਸਲ ਕੀਤੀ ਹੈ। ਪਿਛਲੇ ਕਈ ਸਾਲਾਂ ਤੋਂ ਬੈਡਮਿੰਟਨ ਨਾਲ ਜੁੜੇ ਆ ਰਹੇ ਡਾ ਰੋਮਾਣਾ ਇਸਤੋਂ ਪਹਿਲਾਂ ਵੀ ਇਸ ਖੇਡ ਵਿਚ ਕਈ ਪ੍ਰਾਪਤੀਆਂ ਆਪਣੇ ਨਾਮ ਕਰ ਚੁੱਕੇ ਹਨ।

ਇਹ ਵੀ ਪੜ੍ਹੋ ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮਿਲੀ ਸੂਚਨਾ ਮੁਤਾਬਕ ਜ਼ਿਲ੍ਹਾ ਪੱਧਰ ‘ਤੇ ਜੇਤੂ ਬੈਡਮਿੰਟਨ ਖਿਡਾਰੀਆਂ ਲਈ ਫ਼ਾਈਨਲ ਮੈਚ ਫ਼ਰੀਦਕੋਟ ਵਿਖੇ ਹੋਏ ਸਨ। ਜਿਸਦੇ ਵਿਚ ਬਠਿੰਡਾ ਦੀ ਟੀਮ ਦਾ ਮੁਹਾਲੀ ਦੇ ਨਾਲ ਫ਼ਾਈਨਲ ਮੈਚ ਹੋਇਆ, ਜਿਸ ਵਿਚ ਡਾ ਰੋਮਾਣਾ ਅਤੇ ਸ਼੍ਰੀ ਗੋਇਲ ਨੇ ਜਿੱਤ ਹਾਸਲ ਕੀਤੀ। ਹਾਲਾਂਕਿ ਇਸਤੋਂ ਪਹਿਲਾਂ ਸੈਮੀਫ਼ਾਈਨਲ ਵਿਚ ਇਸ ਜੋੜੀ ਵੱਲੋਂ ਕੌਮੀ ਪੱਧਰ ‘ਤੇ ਬੈਡਮਿੰਟਨ ਦੇ ਖਿਡਾਰੀ ਰਹਿ ਚੁੱਕੇ ਲੁਧਿਆਣਾ ਦੀ ਟੀਮ ਨੂੰ ਮਾਤ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੌਕਰੀ ਕਰ ਰਹੇ ਅਧਿਆਪਕਾਂ ਉੱਪਰ ‘ਟੈੱਟ’ ਦੀ ਸ਼ਰਤ ਲਗਾਉਣ ‘ਤੇ ਵਧਿਆ ਰੋਸ਼; 10 ਨੂੰ ਬਠਿੰਡਾ ‘ਚ ਹੋਵੇਗਾ ਭਾਰੀ ਇਕੱਠ

0

Bathinda News: ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਉੱਪਰ ਨੌਕਰੀ ਵਿੱਚ ਬਣੇ ਰਹਿਣ ਅਤੇ ਪ੍ਰਮੋਸ਼ਨਾਂ ਲਈ ਟੈੱਟ ਦੀ ਸ਼ਰਤ ਤੋਂ ਛੋਟ ਦਿੰਦਾ ਪੱਤਰ ਵਾਪਸ ਲੈ ਕੇ ਨਵਾਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਪੱਤਰ ਦੇ ਵਿਚ ਹੁਣ ਟੈੱਟ ਨੂੰ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਪੱਤਰ ਜਾਰੀ ਹੋਣ ਤੋਂ ਬਾਅਦ ਦਹਾਕਿਆਂ ਤੋਂ ਨੌਕਰੀਆਂ ਕਰ ਰਹੇ ਅਧਿਆਪਕਾਂ ਦੇ ਵਿਚ ਰੋਸ਼ ਫ਼ੈਲ ਗਿਆ, ਜਿਸਦੇ ਵਿਰੋਧ ਵਿਚ ਅਧਿਆਪਕ ਜਥੇਬੰਦੀਆਂ ਵੱਲੋਂ 10 ਫਰਵਰੀ ਨੂੰ ਬਠਿੰਡਾ ਦੇ ਡੀਸੀ ਦਫਤਰ ਅੱਗੇ ਵੱਡਾ ਇਕੱਠ ਕਰਕੇ ਪੱਤਰ ਦੀਆਂ ਕਾਪੀਆਂ ਸਾੜਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇੱਥੇ ਜਾਰੀ ਬਿਆਨ ਵਿਚ ਡੈਮੋਕਰੇਟਿਕ ਟੀਚਰ ਫਰੰਟ (ਦਿਗਵਿਜੇ) ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ, ਡੀ ਟੀ ਐਫ (ਵਿਕਰਮ ਦੇਵ ) ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਸਕੱਤਰ ਗੁਰਮੇਲ ਮਲਕਾਣਾ,ਜੀ ਟੀ ਯੂ ਦੇ ਬਲਦੇਵ ਸਿੰਘ, ਬੀਐਡ ਅਧਿਆਪਕ ਫਰੰਟ ਦੇ ਕਰਮਜੀਤ ਸਿੰਘ ਜਲਾਲ, ਅਧਿਆਪਕ ਦਲ ਦੇ ਜਗਤਾਰ ਸਿੰਘ ਬਾਠ, ਕੰਪਿਊਟਰ ਅਧਿਆਪਕ ਯੂਨੀਅਨ ਦੇ ਜੋਨੀ ਸਿੰਗਲਾ, ਈਟੀਟੀ ਟੀਚਰ ਯੂਨੀਅਨ ਦੇ ਜਗਸੀਰ ਸਹੋਤਾ, ਫਿਜੀਕਲ ਐਸੋਸੀਏਸ਼ਨ ਦੇ ਕੁਲਵਿੰਦਰ ਸਿੰਘ ਗਿਆਨਾ ਨੇ ਮੰਗ ਕੀਤੀ ਗਈ ਕਿ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ਉੱਤੇ ਨੌਕਰੀ ਵਿੱਚ ਬਣੇ ਰਹਿਣ ਲਈ ਅਤੇ ਤਰੱਕੀ ਹਾਸਿਲ ਕਰਨ ਲਈ ਈ.ਟੀ.ਟੀ. ਕਾਡਰ, ਮਾਸਟਰ ਕਾਡਰ, ਲੈਕਚਰਾਰ ਕਾਡਰ, ਹੈੱਡ ਮਾਸਟਰ ਅਤੇ ਪ੍ਰਿੰਸੀਪਲ ਕਾਡਰ ਕਰਨ ਲਈ ਟੈੱਟ ਪਾਸ ਕਰਨ ਦੀ ਸ਼ਰਤ ਥੋਪਣਾ ਠੀਕ ਉਵੇਂ ਹੀ ਹੈ, ਜਿਵੇਂ ਮੈਚ ਸ਼ੁਰੂ ਹੋਣ ਤੋਂ ਬਾਅਦ ਖੇਡ ਨਿਯਮ ਬਦਲ ਦਿੱਤੇ ਜਾਣ। ਅਧਿਆਪਕ ਨੂੰ ਨੌਕਰੀਆਂ ਵਿੱਚ ਰਹਿਣ ਲਈ ਅਤੇ ਤਰੱਕੀਆਂ ਕਰਨ ਵਿੱਚ ਅਜਿਹੀ ਸ਼ਰਤ ਲਗਾਉਣਾ ਬਿਲਕੁਲ ਹੀ ਗਲਤ ਹੈ। ਕਿਉਂਕਿ ਭਰਤੀ ਹੋਣ ਸਮੇਂ ਹਰੇਕ ਅਧਿਆਪਕ ਸਮੇਂ ਮੁਤਾਬਿਕ ਹਰੇਕ ਯੋਗਤਾ ਪੂਰੀ ਕਰਕੇ ਨੌਕਰੀ ਵਿੱਚ ਆਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896397