Home Blog Page 1682

ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਕੀਤੀ ਪਾਸ: ਭਗਵੰਤ ਮਾਨ

0

ਸਿੱਖਿਆ ਬੋਰਡ ਦੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦਿੱਤੀ ਵਧਾਈ
ਚੰਡੀਗੜ, 30 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਵਿੱਚੋਂ ਜੇਈਈ ਮੇਨ ਪਾਸ ਕਰਨ ਵਾਲੇ 158 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਖਬਰ ਬੜੀ ਖ਼ੁਸ਼ੀ ਨਾਲ ਸਾਂਝੀ ਕੀਤੀ। ਜਿਨ੍ਹਾਂ ਵਿਚ ਮੋਹਾਲੀ ਦੇ 23, ਜਲੰਧਰ ਦੇ 22, ਫ਼ਿਰੋਜ਼ਪੁਰ ਦੇ 20 ਅਤੇ ਲੁਧਿਆਣਾ ਦੇ 20 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ। ਇਹ ਖਬਰ ਸੁਣ ਕੇ ਅਰਵਿੰਦ ਕੇਜਰੀਵਾਲ ਖ਼ੁਸ਼ ਹੋ ਗਏ। ਉਨ੍ਹਾਂ ਨੇ ਮੈਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨਾਲ ਆਪਣੀਆਂ ਵਧਾਈਆਂ ਸਾਂਝੀਆਂ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਆਪ’ ਦੀ ਸਿੱਖਿਆ ਕ੍ਰਾਂਤੀ ਦੀ ਕਾਮਯਾਬੀ ਦਾ ਸਬੂਤ ਹੈ। ਇਹ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੀਤੇ ਜਾ ਰਹੇ ਅਹਿਮ ਯਤਨਾਂ ਦਾ ਹੀ ਫਲ ਹੈ।

ਬਠਿੰਡਾ ਲੋਕ ਸਭਾ ਹਲਕੇ ’ਚ ਮੁਕਾਬਲਾ ਸਾਧਾਰਣ ਕਿਸਾਨ ਦੇ ਪੁੱਤ ਅਤੇ ਦੌਲਤਾਂ ਵਾਲਿਆਂ ਦਰਮਿਆਨ: ਖੁੱਡੀਆਂ

ਉਨ੍ਹਾਂ ਕਿਹਾ ਕਿ ਮੁਫਤ ਅਤੇ ਮਿਆਰੀ ਸਿੱਖਿਆ ’ਆਪ’ ਦੀ ਗਾਰੰਟੀ ਹੈ। ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਵਿੱਚ ’ਆਪ’ ਸਰਕਾਰ ਨੇ ਇਸ ਖੇਤਰ ਵਿੱਚ ਬੇਮਿਸਾਲ ਕੰਮ ਕੀਤਾ ਹੈ। ਪੰਜਾਬ 13 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਦੀ ਮਦਦ ਨਾਲ ਪੜ੍ਹਾਇਆ ਜਾਂਦਾ ਹੈ ਅਤੇ ਸਰਕਾਰੀ ਸਕੂਲ ਪ੍ਰਣਾਲੀ ਵਿੱਚ ਵੀ ਸੁਧਾਰ ਕੀਤਾ ਗਿਆ ਹੈ। ਅਧਿਆਪਕਾਂ ਨੂੰ ਲਗਾਤਾਰ ਸਿਖਲਾਈ ਲਈ ਸਿੰਗਾਪੁਰ ਅਤੇ ਆਈਆਈਐਮ ਵਰਗੇ ਹੋਰ ਦੇਸ਼ਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਦਾਖਲਾ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮਾਨਸਿਕ ਤੌਰ ’ਤੇ ਤਿਆਰ ਕਰਨ ਵਿੱਚ ਮਦਦ ਕਰਨ ਲਈ ਲਗਾਤਾਰ ਪ੍ਰੇਰਣਾਦਾਇਕ ਕਲਾਸਾਂ ਦਾ ਆਯੋਜਨ ਵੀ ਕਰ ਰਹੀ ਹੈ।ਪੀ.ਟੀ.ਐਮ ਮੀਟਿੰਗਾਂ ਵੀ ਮਾਨ ਸਰਕਾਰ ਦੀ ਇੱਕ ਹੋਰ ਸਫਲ ਪਹਿਲ ਸੀ, ਜਿੱਥੇ ਸਕੂਲਾਂ ਅਤੇ ਮਾਪਿਆਂ ਵਿਚਕਾਰ ਪਾੜਾ ਘਟਾਇਆ ਗਿਆ।

ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ CM ਮਾਨ ਨੇ ਦੱਸੀ ਸਾਰੀ ਗੱਲ

ਇਸਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਅੱਵਲ ਰਹਿਣ ਵਾਲੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ (ਐਕਸ) ਕਰਕੇ ਦੱਸਿਆ ਕਿ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ। 12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀ ਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।

 

ਰਿਸਤਿਆਂ ਦਾ ਘਾਣ: ਭੁੂਆ ਦੇ ਮੁੰਡੇ ਨੇ ਘਰਵਾਲੀ ਨਾਲ ਮਿਲਕੇ ਕੀਤਾ ਮਾਮੇ ਦੇ ਮੁੰਡੇ ਦਾ ਕ+ਤਲ

0

ਬਾਘਾਪੁਰਾਣਾ, 30 ਅਪ੍ਰੈਲ: ਮੰਗਲਵਾਰ ਨੂੰ ਇਲਾਕੇ ਦੇ ਪਿੰਡ ਮੱਲ ਕਾ ਵਿਖੇ ਵਾਪਰੀ ਇੱਕ ਦਰਦਨਾਕ ਘਟਨਾ ਵਿਚ ਇੱਕ ਭੂਆ ਦੇ ਪੁੱਤ ਵੱਲੋਂ ਹੀ ਘਰ ਵਾਲੀ ਨਾਲ ਮਿਲਕੇ ਅਪਣੇ ਸਕੇ ਮਾਮੇ ਦੇ ਮੁੰਡੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਇਸ ਮਾਮਲੇ ਵਿਚ ਕਤਲ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰ ਰਹੀ ਹੈ ਪ੍ਰੰਤੂ ਚੱਲ ਰਹੀ ਚਰਚਾ ਮੁਤਾਬਕ ਇਸ ਘਟਨਾ ਨੂੰ ਨਜਾਇਜ਼ ਸਬੰਧਾਂ ਕਾਰਨ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਧਰਮਾ ਵਾਸੀ ਜਿਉਣ ਵਾਲਾ ਥਾਣਾ ਪੰਜ ਗਰਾਈ ਜ਼ਿਲ੍ਹਾ ਫ਼ਰੀਦਕੋਟ ਦ ਤੌਰ ’ਤੇ ਹੋਈ ਹੈ। ਜਦੋਂਕਿ ਕਥਿਤ ਕਾਤਲਾਂ ਦਾ ਨਾਮ ਜਸਵਿੰਦਰ ਸਿੰਘ ਅਤੇ ਉਸਦੀ ਪਤਨੀ ਕੁਲਦੀਪ ਕੌਰ ਦਸਿਆ ਜਾ ਰਿਹਾ।

ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ’ਚ ਡੇਰਾ ਲਗਾਉਣਗੇ ਪ੍ਰਤਾਪ ਸਿੰਘ ਬਾਜਵਾ

ਥਾਣਾ ਸਮਾਲਸਰ ਦੇ ਐਸ.ਐਚ.ਓ ਦਿਲਬਾਗ ਸਿੰਘ ਬਰਾੜ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ‘‘ ਮ੍ਰਿਤਕ ਨੌਜਵਾਨ ਦੇ ਭਣੌਈਆ ਸੁਖਵਿੰਦਰ ਸਿੰਘ ਪਿੰਡ ਮੱਲੀਆ ਦੇ ਬਿਆਨਾਂ ਉਪਰ ਉਕਤ ਦੋਨਾਂ ਕਥਿਤ ਦੋਸ਼ੀਆਂ ਵਿਰੁਧ ਧਾਰਾ 302 ਅਤੇ 34 ਆਈ.ਪੀ.ਸੀ ਤਹਿਤ ਕੇਸ ਦਰਜ਼ ਕਰ ਲਿਆ ਹੈ। ’’ ਮਿਲੀ ਸੂਚਨਾ ਦੇ ਮੁਤਾਬਕ ਧਰਮਾ ਕੁੱਝ ਸਾਲ ਬਹਿਰੀਨ ਦੇ ਵਿਚ ਵੀ ਰਿਹਾ ਹੈ ਤੇ ਹੁਣ ਉਹ ਅਪਣੇ ਪਿੰਡ ਹੀ ਰਹਿ ਰਿਹਾ ਸੀ। ਇਹ ਵੀ ਪਤਾ ਚੱਲਿਆ ਹੈ ਕਿ ਜਸਵਿੰਦਰ ਅਪਣੀ ਪਤਨੀ ਕੁਲਦੀਪ ਨਾਲ ਕਰੀਬ ਪੰਜ ਸਾਲ ਅਪਣੇ ਨਾਨਕੇ ਘਰ ਵੀ ਰਿਹਾ ਹੈ। ਹੁਣ ਦੋਨਾਂ ਪ੍ਰਵਾਰਾਂ ਵਿਚ ਅਣਬਣ ਚੱਲ ਰਹੀ ਸੀ।

Big Breaking: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਇਹ ਵੀ ਕਿਹਾ ਜਾ ਰਿਹਾ ਹੈ ਕਿ ਕੁਲਦੀਪ ਕੌਰ ਨੇ ਅੱਜ ਖੁਦ ਧਰਮੇ ਨੂੰ ਫ਼ੋਨ ਕਰਕੇ ਪਿੰਡ ਮੱਲ ਕੇ ਸੱਦਿਆ ਸੀ। ਇਸ ਦੌਰਾਨ ਜਦ ਉਹ ਪਿੰਡ ਪੁੱਜਿਆਂ ਤਾਂ ਦੋਨਾਂ ਮੀਆਂ-ਬੀਵੀ ਨੇ ਅਪਣੇ ਗੁਆਂਢੀ ਦੇ ਘਰ ਵਿਚ ਉਸਨੂੰ ਬੰਦ ਕਰਕੇ ਘੋਟੇ ਅਤੇ ਲੋਹੇ ਦੀ ਪਾਇਪ ਦੇ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਪਿੰਡ ਦੇ ਲੋਕਾਂ ਮੁਤਾਬਕ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਨੋਂ ਕਥਿਤ ਦੋਸ਼ੀ ਖੁਦ ਹੀ ਥਾਣੇ ਚਲੇ ਗਏ ਸਨ, ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਬਾਕੀ ਹੈ।

 

ਸਮਰਹਿੱਲ ਕਾਨਵੈਂਟ ਸਕੂਲ ’ਚ ਮਜਦੂਰ ਦਿਵਸ ਮਨਾਇਆ ਗਿਆ

0

ਬਠਿੰਡਾ, 30 ਅਪ੍ਰੈਲ: ਸਥਾਨਕ ਸ਼ਹਿਰ ਦੇ ਨਾਮਵਰ ਸਮਰ ਹਿੱਲ ਕਾਨਵੈਂਟ ਸਕੂਲ ਵਿਚ ਸਟਾਫ਼ ਵੱਲੋਂ ਬੱਚਿਆਂ ਨਾਲ ਮਿਲਕੇ ਮਜ਼ਦੂਰ ਦਿਵਸ ਮਨਾਇਆ ਗਿਆ। ਇਹ ਦਿਨ ਦੁਨੀਆ ਭਰ ਦੇ ਮਜ਼ਦੂਰਾਂ ਨੂੰ ਸਮਰਪਿਤ ਹੈ। ਇਸ ਦਿਵਸ ਦੇ ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੈਡਮ ਮਮਤਾ ਸੋਨੀ ਨੇ ਮਜ਼ਦੂਰ ਦਿਵਸ ’ਤੇ ਭਾਸ਼ਣ ਦਿੱਤਾ। ਬੱਚਿਆਂ ਨੇ ਸਮੂਹ ਗੀਤ ਪੇਸ਼ ਕੀਤਾ ‘‘ਸਾਥੀਓ, ਹੱਥ ਵਧਾਓ, ਇਕੱਲਾ ਥੱਕ ਜਾਵੇਗਾ, ਰਲ ਕੇ ਬੋਝ ਝੱਲਣਾ ਹੈ।’’

ਮਜ਼ਦੂਰ ਦਿਹਾੜੇ ਮੌਕੇ ਬੇਰੁਜ਼ਗਾਰ ਮੋਰਚਾ ਕਰੇਗਾ ਰੋਸ ਮਾਰਚ,ਖੁੱਡੀਆਂ ਨੂੰ ਦੇਵੇਗਾ ਮੰਗ ਪੱਤਰ

ਇਸ ਤੋਂ ਬਾਅਦ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਅਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੀ ਐਮਡੀ ਮੈਡਮ ਰਮੇਸ਼ ਕੁਮਾਰੀ ਨੇ ਸਮੂਹ ਕਿਰਤੀ ਲੋਕਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹਾ ਦਿਨ ਹੈ ਜਿਸ ਵਿੱਚ ਸਾਰੇ ਵਰਕਰਾਂ ਨੂੰ ਆਪਣੇ ਕੰਮ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਜਗਦੀਸ਼ ਕੌਰ ਨੇ ਵੀ ਸਕੂਲ ਵਿੱਚ ਕੰਮ ਕਰ ਰਹੀਆਂ ਸਮੂਹ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ।

 

ਮਜ਼ਦੂਰ ਦਿਹਾੜੇ ਮੌਕੇ ਬੇਰੁਜ਼ਗਾਰ ਮੋਰਚਾ ਕਰੇਗਾ ਰੋਸ ਮਾਰਚ,ਖੁੱਡੀਆਂ ਨੂੰ ਦੇਵੇਗਾ ਮੰਗ ਪੱਤਰ

ਬਠਿੰਡਾ, 30 ਅਪ੍ਰੈਲ: ਪੰਜ ਬੇਰੁਜ਼ਗਾਰ ਜਥੇਬੰਦੀਆਂ (ਟੈੱਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਓਵਰ ਏਜ਼ ਬੀ ਐਡ ਯੂਨੀਅਨ, ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ, ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਮੈਥ/ਸਾਇੰਸ ਅਧਿਆਪਕ ਯੂਨੀਅਨ) ਉੱਪਰ ਆਧਾਰਿਤ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵੱਲੋਂ ਵਿੱਢੀ ਮੰਗ ਪੱਤਰ ਦੇਣ ਦੀ ਲੜੀ ਤਹਿਤ ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸਥਾਨਕ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

Big Breaking: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਵੱਡੇ-ਵੱਡੇ ਸਬਜ਼ ਬਾਗ਼ ਵਿਖਾ ਕੇ ਸਿਹਤ , ਸਿੱਖਿਆ ਵਿਭਾਗ ਵਿੱਚ ਸੁਧਾਰ ਕਰਨ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਸਨ, ਜਿਹੜੇ ਕਿ ਅਮਲੀ ਰੂਪ ਵਿੱਚ ਪੂਰੇ ਨਹੀਂ ਕੀਤੇ। ਇਸਦੇ ਰੋਸ ਵਿੱਚ ਦੋ ਸਾਲ ਤੋ ਹੀ ਬੇਰੁਜ਼ਗਾਰਾਂ ਵੱਲੋ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ। ਹੁਣ ਲੋਕ ਸਭਾ ਚੋਣਾਂ ਦੌਰਾਨ ਵੀ ਮੋਰਚੇ ਵੱਲੋ ਇੱਕ ਮਈ ਨੂੰ ਸਥਾਨਕ ਟੀਚਰਜ਼ ਹੋਮ ਵਿੱਚ ਇਕੱਠੇ ਹੋਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਰੋਸ ਮਾਰਚ ਕਰਨਗੇ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਦੇਣਗੇ।

 

ਬਠਿੰਡਾ ਲੋਕ ਸਭਾ ਹਲਕੇ ’ਚ ਮੁਕਾਬਲਾ ਸਾਧਾਰਣ ਕਿਸਾਨ ਦੇ ਪੁੱਤ ਅਤੇ ਦੌਲਤਾਂ ਵਾਲਿਆਂ ਦਰਮਿਆਨ: ਖੁੱਡੀਆਂ

0

ਸਰਦੂਲਗੜ੍ਹ,30 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਹਲਕੇ ’ਚ ਹੋ ਰਹੇ ਚੌਹ-ਕੋਣੇ ਮੁਕਾਬਲੇ ’ਚ ਪਹਿਲੀ ਦਫ਼ਾ ਇਹ ਜੰਗ ਖੇਤਾਂ ਦੇ ਪੁੱਤ ਅਤੇ ਮਹਿਲਾਂ ਵਾਲਿਆਂ ਵਿਚਾਲੇ ਹੈ। ਉਨ੍ਹਾਂ ਕਿਹਾ ਕਿ ਫੈਸਲਾ ਲੋਕਾਂ ਦੇ ਹੱਥ ਵਿੱਚ ਹੈ ਕਿ ਉਨ੍ਹਾਂ ਨੇ ਲੋਕ ਦੁੱਖਾਂ ਦੀ ਬਾਤ ਪਾਉਣ ਵਾਲੇ ਸਾਧਾਰਣ ਘਰ ਦੇ ਜਾਏ ਦੇ ਹੱਕ ’ਚ ਫ਼ਤਵਾ ਦੇਣਾ ਹੈ ਜਾਂ ਫਿਰ ਸਰਮਾਏਦਾਰਾ ਸਿਸਟਮ ਨੂੰ ਪ੍ਰਫੁੱਲਤ ਕਰਨ ਵਾਲੇ ਦੌਲਤਾਂ ਵਾਲਿਆਂ ਨੂੰ ਜਿਤਾਉਣਾ ਹੈ। ਉਨ੍ਹਾਂ ਅੱਜ ਸਰਦੂਲਗੜ੍ਹ ਇਲਾਕੇ ਦੇ ਪਿੰਡਾਂ ਆਹਲੂਪੁਰ, ਲੋਹਗੜ੍ਹ, ਧਿਗਾਣਾ, ਭਗਵਾਨਪੁਰ ਹਿੰਗਣਾ, ਆਦਮ ਕੇ, ਚੋਟੀਆਂ, ਕਰੀਮਪੁਰ ਡੁੰਮ, ਆਲੀ ਕੇ, ਝੰਡੂ ਕੇ, ਫੱਤਾ ਮਾਲੋ ਕੇ ਆਦਿ ਵਿੱਚ ਵਿਸ਼ਾਲ ਲੋਕ ਇਕੱਠਾਂ ਦੌਰਾਨ ਸੰਬੋਧਨ ਕਰਦਿਆਂ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਹਾਜ਼ਰ ਸਨ।

ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ CM ਮਾਨ ਨੇ ਦੱਸੀ ਸਾਰੀ ਗੱਲ

ਸ੍ਰੀ ਖੁੱਡੀਆਂ ਨੇ ਕਿਹਾ ਕਿ ਹੁਣ ਤੱਕ ਬਣਦੀਆਂ ਰਹੀਆਂ ਸਰਕਾਰਾਂ ਆਮ ਤੌਰ ’ਤੇ ਆਪਣੇ ਆਖਰੀ ਸਾਲ ਦੌਰਾਨ ਚੋਣ ਮੈਨੀਫੈਸਟੋ ਵਿਚਲੇ ਅੱਧ-ਪਚੱਧੇ ਵਾਅਦੇ ਪੂਰੇ ਕਰਦੀਆਂ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਪਹਿਲੇ ਦੋ ਸਾਲਾਂ ਦੌਰਾਨ ਕਰੀਬ 50 ਹਜ਼ਾਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ, ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ, 90 ਫੀਸਦੀ ਪੰਜਾਬੀਆਂ ਦੇ ਬਿਜਲੀ ਦੇ ਬਿੱਲ ਜ਼ੀਰੋ ਕੀਤੇ, ਪੰਜ-ਪੰਜ ਪੈਨਸ਼ਨਾਂ ਲੈ ਰਹੇ ਵਿਧਾਇਕਾਂ ਦੀ ਪੈਨਸ਼ਨ ਇੱਕ ਕੀਤੀ, ਲੱਖਾਂ ਲੋੜਵੰਦ ਪਰਿਵਾਰਾਂ ਲਈ ਮੁਫ਼ਤ ਆਟਾ ਸਕੀਮ ਨੂੰ ਘਰਾਂ ਤੱਕ ਪਹੁੰਚਾਇਆ, ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰਦਿਆਂ ਹਜ਼ਾਰਾਂ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਉਣ ਵਰਗੇ ਅਣਗਿਣਤ ਲੋਕ ਭਲਾਈ ਦੇ ਕੰਮ ਕਰਕੇ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਹੈ।

Big Breaking: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਸ੍ਰੀ ਖੁੱਡੀਆਂ ਨੇ ਮੁੱਖ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾ ਕੇ, ਉਸ ਵਿੱਚੋਂ ਬਚਾਏ ਪੈਸੇ ਨਾਲ ਬੀਬੀਆਂ ਨੂੰ 1000 ਰੁਪਏ ਮਹੀਨੇ ਦੇ ਹਿਸਾਬ ਨਾਲ ਸਨਮਾਨ ਰਾਸ਼ੀ ਦੇਣ ਦੀ ਸ਼ੁਰੂਆਤ ਵੀ ਜਲਦੀ ਕੀਤੀ ਜਾ ਰਹੀ ਹੈ। ਸ੍ਰੀ ਖੁੱਡੀਆਂ ਨੇ ਕਿਹਾ ਕਿ ਉਹ ਸਾਧਾਰਣ ਪਰਿਵਾਰ ਦੇ ਜੰਮਪਲ ਹੋਣ ਕਰਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਜੜ੍ਹ ਤੋਂ ਜਾਣਦੇ ਹਨ ਅਤੇ ਮੈਂਬਰ ਪਾਰਲੀਮੈਂਟ ਬਣ ਕੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸੁਹਿਰਦਤਾ ਨਾਲ ਯਤਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵੱਡੀਆਂ ਸਨਅਤਾਂ ਦੀ ਸਥਾਪਤੀ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਸਮੇਤ ਮਜ਼ਦੂਰ ਤੇ ਦੁਕਾਨਦਾਰਾਂ ਦੇ ਹਿਤਾਂ ਦੀ ਪਹਿਰੇਦਾਰੀ ਕਰਨਾ, ਉਨ੍ਹਾਂ ਦਾ ਸੁਪਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਰਵੀਂ ਮੱਦਦ ਕਰਕੇ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਬਠਿੰਡਾ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਸਕੇ, ਜਿਸ ’ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਜ਼ ਕਰ ਸਕਣ।

 

ਹਰਿਆਣਾ ਸਿਖਿਆ ਬੋਰਡ ਦੀ 12ਵੀਂ ਕਲਾਸ ਦਾ ਨਤੀਜੇ ਦਾ ਐਲਾਨ

0

ਚੰਡੀਗੜ੍ਹ, 30 ਅਪ੍ਰੈਲ : ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਵੱਲੋਂ ਸੰਚਾਲਿਤ ਕਰਵਾਈ ਗਈ ਸੀਨੀਅਰ ਸੈਕੇਂਡਰੀ (ਵਿਦਿਅਕ/ਓਪਨ ਸਕੂਲ) ਸਾਲਾਨਾ ਪ੍ਰੀਖਿਆ-2024 ਦਾ ਨਤੀਜਾ ਦਾ ਅੱਜ ਐਲਾਨ ਕੀਤਾ ਜਾ ਰਿਹਾ ਹੈ। ਪ੍ਰੀਖਿਆਰਥੀ ਆਪਣੀ ਪ੍ਰੀਖਿਆ ਨਤੀਜਾ ਬਾਅਦ ਦੁਪਹਿਰ ਬੋਰਡ ਦੀ ਅਥੋਰਾਇਜਡ ਵੈਬਸਾਇਟ www.bseh.org.in ’ਤੇ ਦੇਖ ਸਕਦੇ ਹਨ।ਬੋਰਡ ਦੇ ਚੇਅਰਮੈਨ ਡਾ. ਵੀ ਪੀ ਯਾਦਵ ਨੇ ਅੱਜ ਦਸਿਆ ਕਿ ਸਿਖਿਆ ਬੋਰਡ ਵੱਲੋਂ ਸੀਨੀਅਰ ਸੈਕੇਂਡਰੀ (ਵਿਦਿਅਕ) ਨਿਯਮਤ ਪ੍ਰੀਖਿਆਰਥੀਆਂ ਦਾ ਪ੍ਰੀਖਿਆ ਨਤੀਜਾ 85.31 ਫੀਸਦੀ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਦਾ ਨਤੀਜਾ 65.32 ਫੀਸਦੀ ਰਿਹਾ ਹੈ।

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ

ਉਨ੍ਹਾਂ ਨੇ ਦਸਿਆ ਕਿ ਸੀਨੀਅਰ ਸੈਕੇਂਡਰੀ (ਵਿਦਿਅਕ) ਨਿਯਮਤ ਪ੍ਰੀਖਿਆ ਵਿਚ 213504 ਪ੍ਰੀਖਿਆਰਥੀ ਐਂਟਰ ਹੋਏ ਸਨ, ਜਿਨ੍ਹਾਂ ਵਿੱਚੋਂ 182136 ਪਾਸ ਹੋਏ ਅਤੇ 6169 ਪ੍ਰੀਖਿਆਰਥੀ ਫੇਲ ਰਹੇ। ਇਸ ਪ੍ਰੀਖਿਆ ਵਿਚ 105993 ਐਂਟਰ ਵਿਦਿਆਰਥਣਾਂ ਵਿੱਚੋਂ 93418 ਪਾਸ ਹੋਏ, ਇੰਨ੍ਹਾਂ ਦੀ ਪਾਸ ਫੀਸਦੀ 88.14 ਰਹੀ, ਜਦੋਂ ਕਿ 107511 ਵਿਦਿਆਰਥੀਆਂ ਵਿੱਚੋਂ 88718 ਪਾਸ ਹੋਏ, ਇੰਨ੍ਹਾਂ ਦੀ ਪਾਸ ਫੀਸਦੀ 82.52 ਰਹੀ। ਇਸ ਤਰ੍ਹਾ ਵਿਦਿਆਰਥਣਾਂ ਨੇ ਵਿਦਿਆਰਥੀਆਂ ਤੋਂ 5.62 ਫੀਸਦੀ ਵੱਧ ਪਾਸ ਫੀਸਦੀ ਦਰਜ ਕਰ ਵਧਤ ਹਾਸਲ ਕੀਤੀ ਹੈ। ਉਨ੍ਹਾਂ ਨੇ ਦਸਿਆ ਕਿ ਇਸ ਪ੍ਰੀਖਿਆ ਵਿਚ ਸਰਕਾਰੀ ਸਕੂਲਾਂ ਦੀ ਪਾਸ ਫੀਸਦੀ 83.35 ਰਹੀ ਅਤੇ ਪ੍ਰਾਈਵੇਟ ਸਕੂਲਾਂ ਦੀ ਪਾਸ ਫੀਸਦੀ 88.12 ਰਹੀ ਹੈ।

ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ’ਚ ਡੇਰਾ ਲਗਾਉਣਗੇ ਪ੍ਰਤਾਪ ਸਿੰਘ ਬਾਜਵਾ

ਇਸ ਪ੍ਰੀਖਿਆ ਵਿਚ ਪੇਂਡੂ ਖੇਤਰ ਦੇ ਵਿਦਿਆਰਥੀਆਂ ਦੀ ਪਾਸ ਫੀਸਦੀ 86.17 ਰਹੀ ਹੈ ਜਦੋਂ ਕਿ ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਦੀ ਪਾਸ ਫੀਸਦੀ 83.53 ਰਹੀ ਹੈ। ਉਨ੍ਹਾਂ ਨੇ ਦਸਿਆ ਕਿ ਪਾਸ ਫੀਸਦੀ ਵਿਚ ਜਿਲ੍ਹਾ ਮਹੇਂਦਰਗੜ੍ਹ ਟਾਪ ਰਿਹਾ।ਉਨ੍ਹਾਂ ਨੇ ਅੱਗੇ ਦਸਿਆ ਕਿ ਸੀਨੀਅਰ ਸੈਕੇਂਡਰੀ ਪ੍ਰੀਖਿਆ ਦੇ ਪ੍ਰਾਈਵੇਅ ਪ੍ਰੀਖਿਆ ਦਾ ਨਤੀਜਾ 65.32 ਫੀਸਦੀ ਰਿਹਾ ਹੈ। ਇਸ ਪ੍ਰੀਖਿਆ ਵਿਚ 5672 ਪ੍ਰੀਖਿਆਰਥੀ ਐਂਟਰ ਹੋਏ ਜਿਸ ਵਿੱਚੋਂ 3705 ਪਾਸ ਹੋਏ। ਪ੍ਰਾਈਵੇਟ ਪ੍ਰੀਖਿਅਆਰਥੀ ਆਪਣਾ ਸੀਰੀਅਲ ਨੰਬਰ ਅਤੇ ਨਾਂਅ, ਪਿਤਾ ਦਾ ਨਾਂਅ, ਮਾਤਾ ਦਾ ਨਾਂਅ ਤੇ ਜਨਮ ਮਿਤੀ ਭਰਦੇ ਹੋਏ ਪ੍ਰੀਖਿਆ ਨਤੀਜੇ ਦੇਖ ਸਕਦੇ ਹਨ। ਸਕੂਲੀ ਪ੍ਰੀਖਿਆਰਥੀ ਵੀ ਆਪਣਾ ਨਤੀਜੇ ਸੀਰੀਅਲ ਨੰਬਰ ਤੇ ਜਨਤ ਮਿੱਤੀ ਭਰਦੇ ਹੋਏ ਦੇਖ ਸਕਦੇ ਹਨ।

 

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ

0

ਰੋਡ ਸ਼ੌਅ ਵਿਚ ਪਸ਼ੂਆਂ ਤੇ ਸਕੂਲ ਵਰਦੀ ਵਿਚ ਬੱਚਿਆਂ ਨੂੰ ਸ਼ਾਮਿਲ ਕਰਨ ’ਤੇ ਪੂਰੀ ਤਰ੍ਹਾ ਰਹੇਗੀ ਪਾਬੰਦੀ
ਚੰਡੀਗੜ੍ਹ, 30 ਅਪ੍ਰੈਲ: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਸਭਾ ਆਮ ਚੋਣ 2024 ਦੀ ਨਾਮਜਦਗੀ ਪ੍ਰਕ੍ਰਿਆ ਸ਼ੁਰੂ ਹੋਣ ਦੇ ਨਾਲ ਹੀ ਚੋਣ ਲੜ੍ਹ ਰਹੇ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਨੁੰ ਚੋਣ ਪ੍ਰਚਾਰ ਦੇ ਸਮੇਂ ਰੋਡ ਸ਼ੌਅ, ਚੋਣ ਰੈਲੀਆਂ ਦੇ ਲਈ ਜਨਸਾਧਾਰਣ ਨੂੰ ਅਸਹੂਲਤ ਨਾ ਹੋਵੇ ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ।

ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ’ਚ ਡੇਰਾ ਲਗਾਉਣਗੇ ਪ੍ਰਤਾਪ ਸਿੰਘ ਬਾਜਵਾ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਸਿਰਫ ਚੋਣ ਪ੍ਰਚਾਰ ਦੇ ਲਈ ਦੁਪਹਿਆ ਵਾਹਨਾਂ ਦੀ ਵਰਤੋ ਆਵਾਜਾਈ ਨਿਯਮਾਂ ਅਨੁਸਾਰ ਹੀ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਵਾਹਨ ਨੂੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਮੰਜੂਰੀ ਨਹੀਂ ਹੋਵੇਗੀ। ਸਾਰੇ ਵੱਡੇ ਵਾਹਨਾਂ ਦੇ ਕਾਫਿਲੇ ਵਿਚ ਜੇਮਰ ਕੋਈ ਕੇਂਦਰੀ ਮੰਤਰੀ, ਰਾਜ ਦਾ ਮੰਤਰੀ ਜਾਂ ਹੋਰ ਵਿਸ਼ੇਸ਼ ਵਿਅਕਤੀ ਸ਼ਾਮਿਲ ਹਨ ਤਾਂ ਕਾਫਲਿਆਂ ਨੂੰ 10 ਵਾਹਨਾਂ ਵਿਚ ਤੋੜਿਆ ਜਾਵੇਗਾ ਅਤੇ ਦੂਜੇ ਕਾਫਿਲੇ ਵਿਚ ਘੱਟ ਤੋਂ ਘੱਟ 100 ਮੀਟਰ ਦਾ ਫਾਸਲਾ ਹੋਵੇਗਾ।

ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਸੇਵਾਦਾਰਾਂ ਨੇ 6 ਯੂਨਿਟ ਖ਼ੂਨਦਾਨ ਕੀਤਾ

ਸ੍ਰੀ ਅਗਰਵਾਲ ਨੇ ਕਿਹਾ ਕਿ ਇਕ ਬਾਇਕ ’ਤੇ ਇਕ ਤੋਂ ਡੇਢ ਫੁੱਟ ਦੇ ਝੰਡੇ ਨੂੰ ਨਾਲ ਲੈ ਕੇ ਚੱਲਣ ਦੀ ਮੰਜੂਰੀ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਚੋਣ ਪ੍ਰਚਾਰ ਦੌਰਾਨ ਪਬਲਿਕ ਸੂਚੀਆਂ ’ਤੇ ਜਾਂ ਵਾਹਨਾਂ ’ਤੇ ਲਗਾਏ ਗਏ ਲਾਊਡਸਪੀਕਰਾਂ ਦੀ ਵਰਤੋ ’ਤੇ ਰਾਤ 10 ਤੋਂ ਸਵੇਰੇ 6 ਵਜੇ ਤਕ ਪਾਬੰਦੀ ਰਹੇਗੀ। ਅਨੁਰਾਗ ਅਗਰਵਾਲ ਨੇ ਕਿਹਾ ਕਿ ਹਰਿਆਣਾ ਦਾ ਵੋਟਰ ਰਾਜਨੀਤਿਕ ਰੂਪ ਨਾਲ ਜਾਗਰੁਕ ਹਨ, ਫਿਰ ਵੀ ਕਮਿਸ਼ਨ ਨੇ ਵੀ ਗੈਰ ਰਾਜਨੀਤਿਕ ਸਖਸ਼ੀਆਂ ਨੁੰ ਚੋਣ ਦਾ ਆਈਕਨ ਬਣਾਇਆ ਗਿਆ ਹੈ। ਸ੍ਰੀ ਅਗਰਵਾਲ ਨੇ ਦਸਿਆ ਕਿ ਚੋਣਾਂ ਵਿਚ ਚੋਣ ਫੀਸਦੀ ਵਧਾਉਣ ਲਈ ਵੱਖ-ਵੱਖ ਜਿਲਿ੍ਹਆਂ ਵਿਚ ਚੋਣ ਆਈਕਨ ਬਣਾਏ ਗਏ ਹਨ ਜੋ ਨਾਗਰਿਕਾਂ ਨੂੰ ਚੋਣ ਕਰਨ ਲਈ ਪ੍ਰੇਰਿਤ ਕਰਣਗੇ।

 

ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ’ਚ ਡੇਰਾ ਲਗਾਉਣਗੇ ਪ੍ਰਤਾਪ ਸਿੰਘ ਬਾਜਵਾ

0

ਚੰਡੀਗੜ੍ਹ, 30 ਅਪ੍ਰੈਲ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ਵਿੱਚ ਕਿਰਾਏ ’ਤੇ ਮਕਾਨ ਲੈਣਗੇ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਲੁਧਿਆਣਾ ਦੇ ਲੋਕ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਸਬਕ ਸਿਖਾਉਣਗੇ।

ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਸੇਵਾਦਾਰਾਂ ਨੇ 6 ਯੂਨਿਟ ਖ਼ੂਨਦਾਨ ਕੀਤਾ

ਉਨ੍ਹਾਂ ਨੇ ਮੈਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਨੌਤੀ ਦਿੱਤੀ ਸੀ। ਹੁਣ ਮੈਂ ਰਾਜਾ ਵੜਿੰਗ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਵਿੱਚ ਰਹਾਂਗਾ।ਇਸ ਮੌਕੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਦੀ ਲੜਾਈ ਵਫ਼ਾਦਾਰਾਂ ਅਤੇ ਗ਼ੱਦਾਰਾਂ ਵਿਚਕਾਰ ਹੋਵੇਗੀ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਵੀ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ’ਆਪ’ ਕਿਤੇ ਵੀ ਨਜ਼ਰ ਨਹੀਂ ਆਵੇਗੀ।

ਵਿਰੋਧੀਆਂ ਨੇ ਅਕਾਲੀ ਦਲ ਨੂੰ ਕਮਜੋਰ ਕਰਨ ਲਈ ਅਕਾਲੀ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਮੈਦਾਨ ’ਚ ਉਤਾਰਿਆ: ਹਰਸਿਮਰਤ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਦੇ ਬਿਲਕੁਲ ਉਲਟ ਕੀਤਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਦਾਅਵਾ ਕਰਦੇ ਹਨ ਕਿ ਸੰਗਰੂਰ ’ਆਪ’ ਦੀ ਰਾਜਧਾਨੀ ਹੈ। ਸੰਗਰੂਰ ਦੇ ਵੋਟਰ ਧੋਖਾ ਦੇਣ ਵਾਲਿਆਂ ਨੂੰ ਸ਼ੀਸ਼ਾ ਦਿਖਾਉਣ ਲਈ ਸਮਾਂ ਨਹੀਂ ਲੈਂਦੇ। ਇਸ ਲਈ ਇਸ ਵਾਰ ਵੀ ਉਹ ’ਆਪ’ ਨੂੰ ਸ਼ੀਸ਼ਾ ਦਿਖਾਕੇ ਪੰਜਾਬ ਦੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦਾ ਸਮਰਥਨ ਕਰਨਗੇ।

 

ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਸੇਵਾਦਾਰਾਂ ਨੇ 6 ਯੂਨਿਟ ਖ਼ੂਨਦਾਨ ਕੀਤਾ

0

ਬਠਿੰਡਾ, 30 ਅਪ੍ਰੈਲ: ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ। ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਸੁਖਪ੍ਰੀਤ ਕੌਰ ਵਾਸੀ ਪਿੰਡ ਭਾਈ ਰੂਪਾ ਜੋ ਕਿ ਏਮਜ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਸੰਦੀਪ ਇੰਸਾਂ, ਮਰੀਜ਼ ਸੋਮਾ ਰਾਣੀ ਵਾਸੀ ਤਲਵੰਡੀ ਸਾਬੋ ਨੂੰ ਸੁਨੀਲ ਇੰਸਾਂ ਅਤੇ ਅਨੁਜ ਇੰਸਾਂ,

ਵਿਰੋਧੀਆਂ ਨੇ ਅਕਾਲੀ ਦਲ ਨੂੰ ਕਮਜੋਰ ਕਰਨ ਲਈ ਅਕਾਲੀ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਮੈਦਾਨ ’ਚ ਉਤਾਰਿਆ: ਹਰਸਿਮਰਤ

ਦੀਪਕ ਸਿੰਘ ਵਾਸੀ ਮੰਡੀ ਡੱਬਵਾਲੀ ਜੋ ਕਿ ਪੰਜਾਬ ਕੈਂਸਰ ਕੇੇਅਰ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਦੀਪਕ ਇੰਸਾਂ ਅਤੇ ਤਜਿੰਦਰ ਪਾਲ ਇੰਸਾਂ, ਊਸ਼ਾ ਰਾਣੀ ਵਾਸੀ ਬਠਿੰਡਾ ਜੋ ਕਿ ਏਮਜ ਵਿਖੇ ਜੇਰੇ ਇਲਾਜ ਹੈ ਨੂੰ ਸੰਜੀਤ ਕੁਮਾਰ ਇੰਸਾਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ਾਂ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।

 

ਵਿਰੋਧੀਆਂ ਨੇ ਅਕਾਲੀ ਦਲ ਨੂੰ ਕਮਜੋਰ ਕਰਨ ਲਈ ਅਕਾਲੀ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਮੈਦਾਨ ’ਚ ਉਤਾਰਿਆ: ਹਰਸਿਮਰਤ

0

ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਡਟਵੀਂ ਹਮਾਇਤ ਕਰਨ ਦੀ ਕੀਤੀ ਅਪੀਲ
ਮਾਨਸਾ, 30 ਅਪ੍ਰੈਲ: ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਆਧਾਰਿਤ ਤਿੰਨਾਂ ਪਾਰਟੀਆਂ ਨੇ ਬਠਿੰਡਾ ਪਾਰਲੀਮਾਨੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਸਾਬਕਾ ਅਕਾਲੀ ਪਿਛਕੋੜ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਖੜਾ ਕੀਤਾ ਹੈ ਪ੍ਰੰਤੂ ਉਹਨਾਂ ਨੂੰ ਸਫਲਤਾ ਨਹੀਂ ਮਿਲੇਗੀ। ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਲਈ ਡੱਟ ਕੇ ਵੋਟਾਂ ਪਾਉਣ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਨੇ ਜਿੱਤਿਆ ਇੰਟਰ ਫੈਕਲਟੀ ਰੱਸਾ-ਕਸ਼ੀ ਮੁਕਾਬਲਾ

ਮਾਨਸਾ ਹਲਕੇ ਵਿਚ ਸੀਨੀਅਰ ਆਗੂ ਪ੍ਰੇਮ ਅਰੋੜਾ ਦੇ ਨਾਲ ਵੱਖ-ਵੱਖ ਪਿੰਡਾਂ ਵਿਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਬਠਿੰਡਾ ਵਿਚ ਆਪ ਉਮੀਦਵਾਰ ਦਾ ਪਿਛੋਕੜ ਅਕਾਲੀ ਹੈ, ਕਾਂਗਰਸ ਦਾ ਉਮੀਦਵਾਰ ਚਾਰ ਮਹੀਨੇ ਪਹਿਲਾਂ ਤੱਕ ਅਕਾਲੀ ਦਲ ਦਾ ਹਿੱਸਾ ਸੀ ਤੇ ਭਾਜਪਾ ਦੇ ਉਮੀਦਵਾਰ ਵੀ ਅਕਾਲੀ ਪਰਿਵਾਰ ਤੋਂ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਪਰ ਸਾਨੂੰ ਪੰਜਾਬੀਆਂ ’ਤੇ ਵਿਸ਼ਵਾਸ ਹੈ ਕਿ ਉਹ ਇਹ ਸਮਝਦੇ ਹਨ ਕਿ ਉਹਨਾਂ ਦਾ ਆਪਣਾ ਕੌਣ ਹੈ ਤੇ ਕੌਣ ਸੱਤਾ ਹਾਸਲ ਕਰਨ ਵਾਸਤੇ ਕਿਸਨੂੰ ਵਰਤਣਾ ਚਾਹੁੰਦਾ ਹੈ।

ਕਾਂਗਰਸੀ ਉਮੀਦਵਾਰ ਨੇ ਮਾਨਸਾ ਤੇ ਬੁਢਲਾਡਾ ਹਲਕੇ ਵਿਚ ਵਰਕਰ ਮੀਟਿੰਗਾਂ ਕਰਕੇ ਭਖਾਈ ਚੋਣ ਮੁਹਿੰਮ

ਉਹਨਾਂ ਕਿਹਾ ਕਿ ਮੈਂ ਹਰੇਕ ਨੂੰ ਅਪੀਲ ਕਰਾਂਗੀ ਕਿ ਉਹ ਦਿੱਲੀ ਆਧਾਰਿਤ ਤਿੰਨਾਂ ਪਾਰਟੀਆਂ ਦੀ ਕਾਰਗੁਜ਼ਾਰੀ ਦੀ ਤੁਲਨਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨਾਲ ਕਰਨ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਅਜਿਹਾ ਕਰਨ ਸਦਕਾ ਉਹ ਆਪਣੀਆਂ ਵੋਟਾਂ ਸਿਰਫ ਤੇ ਸਿਰਫ ਅਕਾਲੀ ਦਲ ਨੂੰ ਪਾਉਣਗੇ।ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਮਾਣ ਨਾਲ ਕਹਿ ਸਕਦੇ ਹਨ ਕਿ ਅਕਾਲੀ ਦਲ ਨੇ ਹੀ ਪੰਜਾਬੀਆਂ ਵਾਸਤੇ ਸਭ ਤੋਂ ਵੱਧ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਭ ਤੋਂ ਵੱਧ ਲਾਭ ਦਿੱਤੇ। ਭਾਵੇਂ ਆਟਾ ਦਾਲਾ ਹੋਵੇ, ਬੁਢਾਪਾ ਪੈਨਸ਼ਨ ਜਾਂ ਸ਼ਗਨ ਸਕੀਮ, ਅਕਾਲੀ ਦਲ ਦੀ ਸਰਕਾਰ ਨੇ ਕਮਜ਼ੋਰ ਵਰਗਾਂ ਦਾ ਭਾਰ ਚੁੱਕਿਆ ਹੈ। ਅਸੀਂ ਗਰੀਬਾਂ ਨੂੰ 200 ਯੂਨਿਟ ਬਿਜਲੀ ਮੁਫਤ ਦਿੱਤੀ ਤੇ ਕਿਸਾਨਾਂ ਨੂੰ ਮੁਫਤ ਬਿਜਲੀ ਵੀ ਅਕਾਲੀ ਦਲ ਦੀ ਸਰਕਾਰ ਨੇ ਦਿੱਤੀ।