Home Blog Page 1683

ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

0

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ ’ਤੇ ਹੋਵੇਗੀ।

ਭਲਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਹੋਵੇਗਾ ਆਗਾਜ਼

ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਜਿੱਥੇ ਛਾਂ, ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਨਿਆਂ ਦੇ ਸੁਚਾਰੂ ਪ੍ਰਬੰਧ ਹੋਣ।ਉਨ੍ਹਾਂ ਅੱਗੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਪੱਤਰ ਵਿੱਚ ਅਧਿਕਾਰੀਆਂ ਨੂੰ ਸਾਰੇ ਸਿਖਲਾਈ ਸਥਾਨਾਂ, ਡਿਸਪਰਸਲ ਤੇ ਕੁਲੈਕਸ਼ਨ ਸੈਂਟਰਾਂ, ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੀਆਂ ਦਵਾਈਆਂ (ਓ.ਆਰ.ਐਸ. ਘੋਲ ਆਦਿ) ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਕਰਨ ਲਈ ਕਿਹਾ ਹੈ। ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਸਟਾਫ਼ ਲਈ ਕੂਲਰ, ਰਿਫਰੈਸ਼ਮੈਂਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ, ਗਰਮੀ ਤੋਂ ਰਾਹਤ ਲਈ ਟੈਟਾਂ ਦਾ ਢੁਕਵਾਂ ਪ੍ਰਬੰਧ, ਸੰਕੇਤਕ ਚਿੰਨ੍ਹਾਂ ਦੀ ਵਿਵਸਥਾ ਅਤੇ ਪੋਲਿੰਗ ਪਾਰਟੀ ਦੇ ਕੁਲੈਕਸ਼ਨ ਸੈਂਟਰਾਂ ’ਤੇ ਪਹੁੰਚਣ ਅਤੇ ਪੋਲਿੰਗ ਸਮੱਗਰੀ ਸੌਂਪਣ ਤੋਂ ਬਾਅਦ ਪੋਲਿੰਗ ਸਟਾਫ਼ ਨੂੰ ਘਰ ਛੱਡਣ ਲਈ ਆਵਾਜਾਈ ਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਸੁਨੀਤਾ ਕੇਜਰੀਵਾਲ, ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੁੱਖ ਚੋਣ ਅਧਿਕਾਰੀ ਨੇ ਚੋਣ ਸਮੱਗਰੀ ਜਮ੍ਹਾਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨ ’ਤੇ ਪੋਲਿੰਗ ਸਟਾਫ਼, ਮਾਈਕਰੋ ਆਬਜ਼ਰਵਰਾਂ ਅਤੇ ਸੁਰੱਖਿਆ ਸਟਾਫ਼ (ਪੁਲਿਸ ਅਤੇ ਸੀ.ਏ.ਪੀ.ਐਫ. ਦੋਵੇਂ) ਲਈ ਬਿਸਤਰਿਆਂ, ਰਿਫਰੈਸ਼ਮੈਂਟ, ਸਾਫ਼-ਸੁਥਰੇ ਪਖਾਨੇ ਅਤੇ ਮੈਡੀਕਲ ਸੁਵਿਧਾਵਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜਿੱਥੇ ਪੋਲਿੰਗ ਸਟੇਸ਼ਨ ਸਕੂਲਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ਸਥਿਤ ਹਨ, ਵਿੱਚ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਖਾਣੇ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਗਰਮੀ ਸਬੰਧੀ ਚੇਤਾਵਨੀ ਦੇ ਮੱਦੇਨਜ਼ਰ ਵੋਟਰ ਪੋਲਿੰਗ ਸਟੇਸ਼ਨਾਂ ’ਤੇ ਦੇਰੀ ਨਾਲ ਪਹੁੰਚ ਸਕਦੇ ਹਨ ਅਤੇ ਸ਼ਾਮ 6.00 ਵਜੇ ਤੋਂ ਬਾਅਦ ਵੀ ਵੋਟਿੰਗ ਲਈ ਕਤਾਰ ਲੱਗਣ ਦੀ ਸੰਭਾਵਨਾ ਹੈ, ਜਿਸ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਰੋਸ਼ਨੀ ਲਈ ਬਿਜਲੀ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

ਕਾਂਗਰਸੀ ਆਗੂ ਦਲਬੀਰ ਗੋਲਡੀ ਦੀ ਪੋਸਟ ਨੇ ਸਿਆਸੀ ਗਲਿਆਰਿਆਂ ਵਿਚ ਛੇੜੀ ਚਰਚਾ!

ਪੋਲਿੰਗ ਸਟਾਫ ਦੀ ਤਾਇਨਾਤੀ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟ ਵਾਲੀਆਂ ਸ਼੍ਰੇਣੀਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਮਹਿਲਾ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਹੈ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਕਿਹਾ ਕਿ ਜਿੱਥੇ ਛੋਟੇ ਬੱਚੇ ਤੇ ਬਜ਼ੁਰਗ ਅਤੇ ਹੋਰ ਵਿਅਕਤੀ ਜਿਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ, ਦੀ ਡਿਊਟੀ ਸਬੰਧੀ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ।ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਊਟੀ ਸਟਾਫ਼ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਚੋਣ ਡਿਊਟੀ ’ਤੇ ਤਾਇਨਾਤ ਸਾਰੇ ਚੋਣ ਅਮਲੇ ਨੂੰ ਈ.ਡੀ.ਸੀ. (ਇਲੈਕਸ਼ਨ ਡਿਊਟੀ ਸਰਟੀਫਿਕੇਟ) ਅਤੇ ਪੀ.ਬੀ (ਪੋਸਟਲ ਬੈਲਟ) ਵਾਸਤੇ ਫਾਰਮ ਮੁਹੱਈਆ ਕਰਵਾਏ ਜਾਣ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਸਮੇਂ ਸਿਰ ਵੋਟਿੰਗ ਕਰਵਾਈ ਜਾਵੇ।

 

ਭਲਕੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਹੋਵੇਗਾ ਆਗਾਜ਼

0

ਪ੍ਰਵਾਰ ਨੇ ਕੀਤਾ ਦਾਅਵਾ, ਵਿਰਸਾ ਸਿੰਘ ਵਲਟੋਹਾ ਨੂੰ ਨਹੀਂ ਦਿੱਤਾ ਹਿਮਾਇਤ ਦਾ ਭਰੋਸਾ

ਸ਼੍ਰੀ ਅੰਮ੍ਰਿਤਸਰ ਸਾਹਿਬ, 29 ਅਪ੍ਰੈਲ: ਐਨ.ਐਸ.ਏ ਤਹਿਤ ਡਿੱਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਆਗਾਜ਼ ਭਲਕੇ ਮੰਗਲਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਕੀਤਾ ਜਾ ਰਿਹਾ। ਇਸ ਦੌਰਾਨ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿਉਨ੍ਹਾਂ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਕੋਈ ਹਿਮਾਇਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਪ੍ਰਵਾਰ ਨੇ ਅਫ਼ਸੋਸ ਜਾਹਰ ਕਰਦਿਆਂ ਕਿਹਾ ਕਿ ਜੇਕਰ ਬੰਦ ਸਿੰਘਾਂ ਦੀ ਰਿਹਾਈ ਦੇ ਲਈ ਸੱਚਮੁੱਚ ਹੀ ਅਕਾਲੀ ਦਲ ਸੰਜੀਦਾ ਸੀ ਤਾਂ ਉਨ੍ਹਾਂ ਨੂੰ ਹਿਮਾਇਤ ਕਰਨੀ ਚਾਹੀਦੀ ਸੀ ਪ੍ਰੰਤੂ ਹੁਣ ਉਹ ਕੋਝੀਆਂ ਚਾਲਾਂ ਚੱਲ ਕੇ ਲੋਕਾਂ ਵਿਚ ਭਰਮ ਭੁਲੇਖੇ ਪੈਦਾ ਕਰ ਰਹੇ ਹਨ।

ਸੁਨੀਤਾ ਕੇਜਰੀਵਾਲ, ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਗੌਰਤਲਬ ਹੈ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਨਾਲ ਮੁਲਾਕਾਤ ਕੀਤੀ ਗਈ ਸੀ। ਜਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਖੰਡੂਰ ਸਾਹਿਬ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ ਦਾ ਨਾਂ ਵਾਪਸ ਲੈ ਲਿਆ ਸੀ। ਉਹਨਾਂ ਕਿਹਾ ਸੀ ਕਿ ਅਸੀਂ ਭਾਈ ਅੰਮ੍ਰਿਤਪਾਲ ਨੂੰ ਸਮਰਥਨ ਦੇਵਾਂਗੇ ਤੇ ਜੇਕਰ ਭਾਰਤੀ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਨਾਮ ਦਾਖਲ ਕਰਨ ਵਿੱਚ ਕੋਈ ਅੜਿੱਕਾ ਪਾਇਆ ਤਾਂ ਉਹ ਖਡੂਰ ਸਾਹਿਬ ਤੋਂ ਉਨ੍ਹਾਂ ਦੀ ਪਾਰਟੀ ਦਾ ਉਮੀਦਵਾਰ ਚੋਣ ਲੜੇਗਾ।

ਸੁਨੀਤਾ ਕੇਜਰੀਵਾਲ, ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਪਹੁੰਚੇ। ਜੇਲ੍ਹ ਦੇ ਅੰਦਰ ਮੁੱਖ ਮੰਤਰੀ ਨਾਲ ਆਪਣੀ ਮੁਲਾਕਾਤ ਦਾ ਵੇਰਵਾ ਆਤਿਸ਼ੀ ਨੇ ਮੀਡੀਆ ਨਾਲ ਵੀ ਸਾਂਝਾਂ ਕੀਤਾ। ਉਨ੍ਹਾਂ ਕਿਹਾ ਕਿ ਮੈਂ ਹੁਣੇ ਸੀਐਮ ਨੂੰ ਮਿਲ ਕੇ ਆਈ ਹਾਂ, ਮੈਂ ਉਨ੍ਹਾਂ ਨੂੰ ਪੁੱਛਿਆ ਕਿ ਤੁਸੀਂ ਕਿਵੇਂ ਹੋ ਪਰ ਉਨ੍ਹਾਂ ਕਿਹਾ ਕਿ ਮੇਰਾ ਹਾਲ ਨਾ ਪੁੱਛੋ, ਮੈਨੂੰ ਦੱਸੋ ਕਿ ਦਿੱਲੀ ਵਿੱਚ ਕੰਮ ਕਿਵੇਂ ਚੱਲ ਰਿਹਾ ਹੈ, ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕਿਤਾਬਾਂ ਮਿਲ ਰਹੀਆਂ ਹਨ? ਕੀ ਮੁਹੱਲਾ ਕਲੀਨਿਕ ਵਿੱਚ ਦਵਾਈਆਂ ਉਪਲਬਧ ਹਨ? ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਆ ਰਿਹਾ ਹੈ, ਇਸ ਲਈ ਦਿੱਲੀ ਵਿੱਚ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਦਿੱਲੀ ਦੀਆਂ ਔਰਤਾਂ ਨੂੰ ਸੁਨੇਹਾ ਦਿੱਤਾ ਕਿ ਉਹ ਔਰਤਾਂ ਨੂੰ 1000 ਰੁਪਏ ਦੇਣ ਦੀ ਯੋਜਨਾ ਬਣਾ ਰਹੇ ਹਨ।

ਕਾਂਗਰਸੀ ਆਗੂ ਦਲਬੀਰ ਗੋਲਡੀ ਦੀ ਪੋਸਟ ਨੇ ਸਿਆਸੀ ਗਲਿਆਰਿਆਂ ਵਿਚ ਛੇੜੀ ਚਰਚਾ!

0

ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾਵਾਂ ਤੇਜ਼!

ਸੰਗਰੂਰ, 29 ਅਪ੍ਰੈਲ: ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਕਾਂਗਰਸ ਆਗੂ ਦਲਬੀਰ ਗੋਲਡੀ ਇੱਕ ਵਾਰ ਫਿਰ ਚਰਚਾ ਵਿੱਚ ਹਨ। ਦਰਅਸਲ ਗੋਲਡੀ ਨੇ ਆਪਣੀ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਨਵਾਂ ਰਾਹ ਲੱਭਣ ਦੀ ਗੱਲ ਕਰ ਰਹੇ ਹਨ। ਉਹਨਾਂ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ

ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ,
ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!!
ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ,
ਇੱਕ ਵਾਰ ਚੱਲ ਪਏ – ਤਾਂ ਫਿਰ ਵਗਦੇ ਰਹਾਂਗੇ ..!!
ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ,
ਦੀਵੇ ਨਹੀਂ – ਜੁਗਨੂੰ ਸਹੀ, ਪਰ ਜਗਦੇ ਰਹਾਂਗੇ ..!!!

ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਤੋੰ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਇਸ ਵੇਲੇ ਪਾਰਟੀ ਵਿਚ ਚੱਲ ਰਹੀਆ ਗੱਤੀਵਿਧੀਆਂ ਤੋਂ ਨਾਰਾਜ਼ ਚੱਲ ਰਹੇ ਹਨ। ਸੂਤਰਾਂ ਮੁਤਾਬਕ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਦਲਬੀਰ ਗੋਲਡੀ ਅੱਜ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ ਅਤੇ ਉਹ ਅੱਜ ਭਾਜਪਾ ਦਾ ਪੱਲ੍ਹਾ ਫੜ੍ਹ ਸਕਦੇ ਹਨ। ਕੁਝ ਦਿਨ ਪਹਿਲਾ ਗੋਲਡੀ ਵੱਲੋਂ ਸ਼ੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਂਝੀ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਵੱਲੋਂ ਪਾਰਟੀ ਖਿਲਾਫ਼ ਆਪਣੀ ਨਾਰਾਜ਼ਗੀ ਪ੍ਰਗਟਾਈ ਸੀ। ਇਹ ਵੀਡੀਓ ਜਾਰੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਗਰੂਰ ਲੋਕ ਸਭਾ ਉਮੀਦਵਾਰ ਸੁਖਪਾਲ ਖਹਿਰਾ ਅਤੇ ਪੰਜਾਬ ਕਾਂਗਰਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਨੂੰ ਮਨਾਉਣ ਗਏ ਸਨ ਤੇ ਉਸਤੋਂ ਬਾਅਦ ਉਨ੍ਹਾਂ ਪਾਰਟੀ ਨਾਲ ਚੱਲਣ ਦਾ ਫੈਸਲਾ ਲਿਆ ਸੀ ਪਰੰਤੂ ਹੁਣ ਫਿਰ ਨਵੀਂ ਚਰਚਾ ਚੱਲ ਪਈ ਹੈ।

ਪੰਜਾਬ ਕਾਂਗਰਸ ਨੇ ਐਲਾਨੇ 4 ਹੋਰ ਉਮੀਦਾਵਰ

0

ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਕਾਂਗਰਸ ਨੇ ਲੋਕ ਸਭਾ ਚੋਣਾ ਲਈ 4 ਉਮੀਦਵਾਰ ਐਲਾਨ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਗਈ ਹੈ। ਹਾਲ ਹੀ ਵਿਚ ਬੀਜੇਪੀ ‘ਚ ਸ਼ਾਮਲ ਹੋਏ ਰਵਨੀਤ ਬਿੱਟੂ ਜੋ ਕੀ ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਹਨ,ਉਨ੍ਹਾਂ ਨੂੰ ਤਕੜੀ ਟੱਕਰ ਦੇਣ ਲਈ ਰਾਜਾ ਵੜਿੰਗ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਤੋਂ ਇਲਾਵਾ ਖੰਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਆਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾਂ ਨੂੰ ਆਪਣਾ ਉਮੀਦਵਾਰ ਐਲਾਨੀਆਂ ਹੈ।

ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਸੁਣਵਾਈ

ਨਵੀਂ ਦਿੱਲੀ, 29 ਅਪ੍ਰੈਲ: ਅੱਜ ਸੁਪਰੀਮ ਕੋਰਟ ਵਿੱਚ ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਪਟੀਸ਼ਨ ਨੂੰ ਲੈ ਕੇ ਸੁਣਵਾਈ ਹੋਵੇਗੀ । ਤੁਹਾਨੂੰ ਦੱਸ ਦਈਏ ਇਸ ਤੋਂ ਪਹਿਲਾਂ ਦਿੱਲੀ ਆਪਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੇ ਸੰਬੰਧ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਜਾਣ ਵਾਲੀ ਚੁਣੌਤੀ ਨੂੰ ਦਿੱਲੀ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੇਜਰੀਵਾਲ ਨੇ 9 ਅਪ੍ਰੈਲ ਨੂੰ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਵਿਰਸਾ ਸਿੰਘ ਵਲਟੋਹਾ ਦੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਲ ਨਾਲ ਮੁਲਾਕਾਤ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਦਿੱਲੀ ਤੋਂ ਉਹਨਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ ਤੇ ਈਡੀ ਨੇ ਇਸ ਮਾਮਲੇ ਵਿੱਚ ਆਪਣਾ ਜਵਾਬੀ ਹਲਫਨਾਮਾ ਦਾਇਰ ਕੀਤਾ ਸੀ ‘ਤੇ ਇਸ ਕੇਸ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਨੌਤੀ ਦੇਣ ਵਾਲੇ ਪਟੀਸ਼ਨ ਤੇ ਦਾਇਰ ਈਡੀ ਦੇ ਜਵਾਬੀ ਹਲਫਨਾਮੇ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਉਹਨਾਂ ਦੀ ਗਿਰਫਤਾਰੀ ਦਾ ਤਰੀਕਾ ਤੇ ਸਮਾਂ ਆਦਰਸ਼ ਚੋਣ ਜਾਪਤਾ ਲਾਗੂ ਹੋਣ ਦੇ ਨਾਲ ਮਨਮਾਨੀ ਦੀ ਗੱਲ ਕਰਦਾ ਹੈ।

ਵਿਰਸਾ ਸਿੰਘ ਵਲਟੋਹਾ ਦੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਲ ਨਾਲ ਮੁਲਾਕਾਤ

0

ਅੰਮ੍ਰਿਤਸਰ, 29 ਅਪ੍ਰੈਲ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਅਖਾੜਾ ਭਖਦਾ ਹੋਇਆ ਨਜ਼ਰ ਆ ਰਿਹਾ। ਜਿੱਥੇ ਇੱਕ ਪਾਸੇ ਬੀਤੇ ਦਿਨ ਅਕਾਲੀ ਦਲ ਨੇ ਖੰਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ[ ਉੱਥੇ ਹੀ ਦੂਜੇ ਪਾਸੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਖੰਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਦਾ ਨਾਂ ਵਾਪਸ ਲੈ ਲਿਆ। ਤੁਹਾਨੂੰ ਦੱਸ ਦਈਏ ਖੰਡੂਰ ਸਾਹਿਬ ਸੀਟ ਕਾਫੀ ਹਾਟ ਸੀਟ ਵਿੱਚ ਸ਼ੁਮਾਰ ਹੋ ਗਈ ਹੈ। ਕਿਉਂਕਿ ਹੁਣ ਇਸ ਸੀਟ ਤੇ ਖ਼ਾਲਿਸਤਾਨੀ ਸਮਰਥਕ ਭਾਈ ਅੰਮ੍ਰਿਤਪਾਲ ਸਿੰਘ ਵੀ ਆਜ਼ਾਦ ਚੋਣ ਲੜ ਰਹੇ ਹਨ।

ਸੈਲਾਨੀਆ ਨਾਲ ਭਰੀ ਕੈਬ ਸਿੰਧ ਦਰਿਆ ‘ਚ ਡਿੱਗੀ, 4 ਲੋਕਾਂ ਦੀ ਮੌ+ਤ

ਹੁਣ ਅੱਜ ਤੜਕੇ ਸਵੇਰੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਉਨਾਂ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਪਿਤਾ ਸਰਦਾਰ ਤਰਸੇਮ ਸਿੰਘ ਨਾਲ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਮੁਲਾਕਾਤ ਕੀਤੀ। ਉਹਨਾਂ ਦੀ ਇਹ ਮੁਲਾਕਾਤ ਵਿਰਾਸਤੀ ਮਾਰਗ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਚੱਲ ਰਹੇ ਧਰਨੇ ਵਾਲੇ ਸਥਾਨ ਤੇ ਕੀਤੀ ਗਈ। ਵਲਟੋਹਾ ਵੱਲੋਂ ਅਮਰਪਾਲ ਸਿੰਘ ਦੇ ਪਰਿਵਾਰ ਨਾਲ ਮੌਜੂਦਾ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਿਮਰਸ਼ ਕੀਤਾ ਗਿਆ। ਵੋਲਟੋਹਾ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮੌਜੂਦਾ ਚੋਣਾਂ ਵਿੱਚ ਸਹਿਯੋਗ ਦੇਣ ਸਬੰਧੀ ਵੀ ਬੇਨਤੀ ਕੀਤੀ ਗਈ ।

ਸੈਲਾਨੀਆ ਨਾਲ ਭਰੀ ਕੈਬ ਸਿੰਧ ਦਰਿਆ ‘ਚ ਡਿੱਗੀ, 4 ਲੋਕਾਂ ਦੀ ਮੌ+ਤ

ਜੰਮੂ, 29 ਅਪ੍ਰੈਲ: ਜੰਮੂ ਦੇ ਗੰਦਰਬਲ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਦਰਅਸਲ ਇੱਥੇ ਇੱਕ ਯਾਤਰੀ ਕੈਬ ਸੜਕ ਤੋਂ ਫਿਸਲ ਕੇ ਸਿੰਧ ਦਰਿਆ ਵਿਚ ਜਾ ਡਿੱਗੀ ਤੇ ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਚਾਰ ਸੈਲਾਨੀਆਂ ਦੀ ਮੌਤ ਹੋ ਗਈ ਤੇ ਦੋ ਲੋਕ ਲਾਪਤਾ ਦੱਸੇ ਜਾ ਰਹੇ ਹਨ। ਹਾਲਾਂਕਿ ਡਰਾਈਵਰ ਸਮੇਤ ਤਿੰਨ ਯਾਤਰੀਆਂ ਨੂੰ ਬਚਾ ਲਿਆ ਗਿਆ ਤੇ ਲਾਪਤਾ ਹੋਏ ਯਾਤਰੀਆਂ ਦੀ ਭਾਲ ਜਾਰੀ ਹੈ। ਜ਼ਖਮੀ ਯਾਤਰੀਆਂ ਨੂੰ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਸੋਰਾ ‘ਚ ਭੇਜ ਦਿੱਤਾ ਗਿਆ ਹੈ।

ਭਗਵੰਤ ਮਾਨ ਅੱਜ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਕਰਨਗੇ ਰੋਡ ਸ਼ੋਅ

ਖਬਰਾਂ ਮੁਤਾਬਕ ਇਸ ਯਾਤਰੀ ਕੈਬ ਵਿੱਚ ਨੌ ਲੋਕ ਸਵਾਰ ਸਨ। ਜਦੋਂ ਇਹ ਗੱਡੀ ਇੱਕ ਮੋੜ ਕੱਟਦੀ ਹੈ ਤਾਂ ਡਰਾਈਵਰ ਵੱਲੋਂ ਗੱਡੀ ਦਾ ਸੰਤੁਲਨ ਵਿਗੜ ਜਾਂਦਾ ਹੈ। ਜਿਸ ਕਰਕੇ ਗੱਡੀ ਨਾਲ ਲੱਗਦੇ ਸਿੰਧ ਦਰਿਆ ਵਿੱਚ ਡਿੱਗ ਜਾਂਦੀ ਹੈ। ਨੇੜਲੇ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕਾ ਤੇ ਹੋਰ ਯਾਤਰੀਆਂ ਦੀ ਪਹਿਚਾਣ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੱਸਦੇ ਤੁਰਨ ਤੋਂ ਬਾਅਦ ਪੁਲਿਸ ਸਥਾਨਕ ਲੋਕਾਂ ਐਸਡੀਆਰਐਫ ਅਤੇ ਐਨਡੀਆਰਐਫ ਵੱਲੋਂ ਇੱਕ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ ਹੈ।

ਭਗਵੰਤ ਮਾਨ ਅੱਜ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਕਰਨਗੇ ਰੋਡ ਸ਼ੋਅ

0

ਸ੍ਰੀ ਅਨੰਦਪੁਰ ਸਾਹਿਬ, 29 ਅਪ੍ਰੈਲ: ਪਿਛਲੇ ਕੁਝ ਦਿਨਾਂ ਤੋਂ ਚੋਣ ਪ੍ਰਚਾਰ ਵਿੱਚ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਨੂੰ ਭਖਾਉਣਗੇ। ਪਾਰਟੀ ਦੇ ਆਗੂਆਂ ਮੁਤਾਬਿਕ ਸ: ਮਾਨ ਵੱਲੋਂ ਕੰਗ ਦੇ ਹੱਕ ਵਿੱਚ ਰੂਪਨਗਰ ਦੇ ਜਗ੍ਹਾ-ਬੇਲਾਂ ਚੌਕ ਤੋ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ ਜਾਵੇਗਾ।

ਲੋਕ ਸਭਾ ਚੋਣਾਂ: ਹਰਿਆਣਾ ’ਚ ਨਾਮਜਦਗੀਆਂ ਦਾ ਕੰਮ ਅੱਜ ਤੋਂ ਸ਼ੁਰੂ, 25 ਮਈ ਨੂੰ ਪੈਣਗੀਆਂ ਵੋਟਾਂ

ਇਸ ਦੌਰਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਦੂਜੇ ਸੂਬਿਆਂ ਵਿੱਚ ਖੜੇ ਉਮੀਦਵਾਰਾਂ ਦੇ ਹੱਕ ਵਿੱਚ ਵੀ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ।

 

ਲੋਕ ਸਭਾ ਚੋਣਾਂ: ਹਰਿਆਣਾ ’ਚ ਨਾਮਜਦਗੀਆਂ ਦਾ ਕੰਮ ਅੱਜ ਤੋਂ ਸ਼ੁਰੂ, 25 ਮਈ ਨੂੰ ਪੈਣਗੀਆਂ ਵੋਟਾਂ

0

ਚੰਡੀਗੜ੍ਹ, 29 ਅਪ੍ਰੈਲ: ਹਰਿਆਣਾ ਦੇ ਵਿਚ ਲੋਕ ਸਭਾ ਚੋਣਾਂ ਦਾ ਅਮਲ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੂਬੇ ਦੇ ਦਸ ਲੋਕ ਸਭਾ ਹਲਕਿਆਂ ਲਈ ਸੋਮਵਾਰ ਤੋਂ ਨਾਮਜਦਗੀਆਂ ਦਾ ਕੰਮ ਸ਼ੁਰੂ ਹੋ ਰਿਹਾ ਹੈ। ਨਾਮਜਦਗੀਆਂ ਦਾ ਇਹ ਕੰਮ 6 ਮਈ ਤੱਕ ਜਾਰੀ ਰਹੇਗਾ ਜਦੋਂਕਿ ਸੂਬੇ ਵਿਚ 25 ਮਈ ਨੂੰ ਵੋਟਾਂ ਪੈਣਗੀਆਂ। ਸੂਬੇ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਮੁਤਾਬਕ ਇੰਨ੍ਹਾਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸੂਬੇ ਵਿਚ ਕੁੱਲ 1 ਕਰੋੜ 99 ਲੱਖ 81 ਹਜ਼ਾਰ 982 ਵੋਟਰ ਅਪਣੀ ਵੋਟ ਦਾ ਇਸਤੇਮਾਲ ਕਰਨਗੇ।

ਗੁਰੂਹਰਸਹਾਏ ਇਲਾਕੇ ’ਚ ਨਸ਼ਾ ਤਸਕਰਾਂ ਤੇ ਪੁਲਿਸ ’ਚ ਮੁਠਭੇੜ, ਇੱਕ ਕਾਬੂ

ਚੋਣ ਕਮਿਸ਼ਨ ਦਾ ਟੀਚਾ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ’ਚ ਹੋਈ 70 ਫ਼ੀਸਦੀ ਪੋÇਲੰਗ ਦੇ ਮੁਕਾਬਲੇ ਇਸ ਵਾਰ 75 ਫ਼ੀਸਦੀ ਪੋÇਲੰਗ ਕਰਵਾਈ ਜਾਵੇ। ਜਿਕਰ ਕਰਨਾ ਬਣਦਾ ਹੈ ਕਿ ਸੂਬੇ ਵਿਚ ਕੁੱਝ ਇੱਕ ਸੀਟਾਂ ਨੂੰ ਛੱਡ ਲਗਭਗ ਸਾਰੀਆਂ ਪਾਰਟੀਆਂ ਨੇ ਅਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤੇ ਹਨ ਤੇ ਇੱਥੇ ਹੁਣ ਕਰੀਬ ਸਾਢੇ ਚਾਰ ਸਾਲ ਗਠਜੋੜ ਵਿਚ ਰਹੇ ਭਾਜਪਾ ਤੇ ਜੇਜੇਪੀ ਵੱਲੋਂ ਅਲੱਗ ਅਲੱਗ ਚੋਣ ਲੜੀ ਜਾ ਰਹੀ ਹੈ। ਇਸੇ ਤਰ੍ਹਾਂ ਕਾਂਗਰਸ ਅਤੇ ਇੰਡੀਅਨ ਨੈਸਨਲ ਲੋਕ ਦਲ ਦੇ ਉਮੀਦਵਾਰ ਵੀ ਪੂਰੇ ਜੋਰ-ਸ਼ੋਰ ਨਾਲ ਚੋਣ ਮੈਦਾਨ ਵਿਚ ਉਤਰੇ ਹੋੲੈ ਹਨ।