Home Blog Page 1686

‘ਆਪ’ ਉਮੀਦਵਾਰ ਮਲਵਿੰਦਰ ਕੰਗ ਨੇ ਖਰੜ ‘ਚ ਖੋਲ੍ਹਿਆ ਆਪਣਾ ਚੋਣ ਦਫਤਰ

ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ

ਖਰੜ, 28 ਅਪ੍ਰੈਲ: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਖਰੜ ਵਿੱਚ ਆਪਣਾ ਚੋਣ ਦਫ਼ਤਰ ਖੋਲ੍ਹਿਆ। ਦਫ਼ਤਰ ਦਾ ਉਦਘਾਟਨ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਦਫ਼ਤਰ ਐਸਸੀਉ ਨੰ: 63 ਸਿਟੀ ਹਾਰਟ ਮਾਰਕੀਟ ਖਰੜ ਵਿਖੇ ਹੈ। ਉਦਘਾਟਨੀ ਸਮਾਰੋਹ ਵਿੱਚ ਪਾਰਟੀ ਦੇ ਅਹੁਦੇਦਾਰ, ਵਰਕਰਾ ਅਤੇ ਭਾਰੀ ਸੰਖਿਆ ਵਿਚ ਸਮਰਥਕ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਸਾਰੇ ਲੋਕਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਭਵਿੱਖ ਲਈ ਜ਼ਮੀਨੀ ਪੱਧਰ ‘ਤੇ ਸਰਗਰਮੀ ਅਤੇ ਭਾਈਚਾਰਕ ਸ਼ਮੂਲੀਅਤ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ।

ਸਵਾ ਸਾਲ ਬੱਚੀ ਦੀ ਬਾਲਟੀ ‘ਚ ਡੁੱਬਣ ਕਾਰਨ ਮੌਤ

ਕੰਗ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਸ ਸਮਾਗਮ ਨੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਤਰੱਕੀ, ਖੁਸ਼ਹਾਲੀ ਅਤੇ ਸਮਾਵੇਸ਼ੀ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ ਦੇ ਸਮੂਹਿਕ ਸੰਕਲਪ ਨੂੰ ਰੇਖਾਂਕਿਤ ਕੀਤਾ। ਜਿਵੇਂ-ਜਿਵੇਂ ਚੋਣ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ, ਪਾਰਟੀ ਲੋਕਤੰਤਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਅਤੇ ਹਰੇਕ ਨਾਗਰਿਕ ਨੂੰ ਸ਼ਕਤੀ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਜ਼ੋਰਦਾਰ ਢੰਗ ਨਾਲ ਦੁਹਰਾਉਂਦੀ ਜਾ ਰਹੀ ਹੈ।

ਸਵਾ ਸਾਲ ਬੱਚੀ ਦੀ ਬਾਲਟੀ ‘ਚ ਡੁੱਬਣ ਕਾਰਨ ਮੌਤ

0

ਰੂਪਨਗਰ: ਬੀਤੀ ਦਿਨੀ ਰੂਪਨਗਰ ਦੇ ਨੰਗਲ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਸਵਾ ਸਾਲ ਦੀ ਬੱਚੀ ਦੀ ਬਾਲਟੀ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਖਬਰਾਂ ਮੁਤਾਬਕ ਮ੍ਰਿਤਕ ਬੱਚੀ ਦਾ ਨਾਂ ਵਾਰਿਸ ਦੱਸਿਆ ਜਾ ਰਿਹਾ ਹੈ। ਬੱਚੀ ਖੇਡਦੇ-ਖੇਡਦੇ ਜਦੋਂ ਬਾਥਰੂਮ ਵੱਲ ਜਾਂਦਾ ਹੈ ਤਾਂ ਉੱਥੇ ਪਈ ਬਾਲਟੀ ਵਿੱਚ ਡੁੱਬਣ ਕਾਰਨ ਉਸਦੀ ਮੌਤ ਹੋ ਜਾਂਦੀ ਹੈ। ਜਦੋਂ ਪਰਿਵਾਰਿਕ ਮੈਂਬਰ ਬੱਚੀ ਨੂੰ ਲੱਭਦਿਆਂ ਬਾਥਰੂਮ ਵੱਲ ਜਾਂਦਾ ਤਾਂ ਉਹਨਾਂ ਦਾ ਬੱਚੇ ਨੂੰ ਦੇਖ ਕੇ ਹੋਸ਼ ਉੱਡ ਜਾਂਦੇ ਹਨ।

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਹੋਈ ਝੜਪ ਮਾਮਲੇ ‘ਚ ਜੇਲ੍ਹ ਵਿਭਾਗ ਦੀ ਵੱਡੀ ਕਾਰਵਾਈ, ਜੇਲ੍ਹ ਸੁਪਰਡੈਂਟ ਸਮੇਤ 3 ਹੋਰ ਮੁਲਾਜ਼ਮ ਸਸਪੈਂਡ

ਬਾਥਰੂਮ ਵਿੱਚ ਬੱਚੀ ਪਾਣੀ ਦੀ ਬਾਲਟੀ ਵਿੱਚ ਸਿਰ ਦੇ ਭਾਰ ਪਿਆ ਹੋਇਆ ਸੀ। ਬੱਚੀ ਨੂੰ ਤੋਰਨ ਤੋਂ ਬਾਹਰ ਕੱਢ ਕੇ ਹਸਪਤਾਲ ਲਿਆਇਆ ਜਾਂਦਾ ਹੈ । ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨਾਂ ਦਿੱਤਾ ਜਾਂਦਾ ਹੈ। ਇਸ ਵੇਲੇ ਪੂਰੇ ਪਰਿਵਾਰ ਵਿੱਚ ਚੀਕ- ਚਿਗਾੜਿਆ ਦਾ ਮਾਹੌਲ ਬਣਿਆ ਹੋਇਆ। ਆਲੇ ਦੁਆਲੇ ਇਲਾਕਿਆਂ ‘ਚ ਵੀ ਇਹ ਖ਼ਬਰ ਸੁਣ ਕੇ ਬਹੁਤ ਹੀ ਸਹਿਜ ਮਾਹੌਲ ਬਣਿਆ ਹੋਇਆ ਹੈ।

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਹੋਈ ਝੜਪ ਮਾਮਲੇ ‘ਚ ਜੇਲ੍ਹ ਵਿਭਾਗ ਦੀ ਵੱਡੀ ਕਾਰਵਾਈ, ਜੇਲ੍ਹ ਸੁਪਰਡੈਂਟ ਸਮੇਤ 3 ਹੋਰ ਮੁਲਾਜ਼ਮ ਸਸਪੈਂਡ

0

ਸੰਗਰੂਰ, 28 ਅਪ੍ਰੈਲ: ਸੰਗਰੂਰ ਜੇਲ੍ਹ ਵਿੱਚ ਪਿਛਲੇ ਹਫਤੇ ਕੈਦੀਆਂ ਵਿਚਾਲੇ ਹੋਈ ਖੂਨੀ ਝੜਪ ਮਾਮਲੇ ‘ਚ ਪੰਜਾਬ ਜੇਲ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਤਹਿਤ ਸੁਪਰੀਡੈਂਟ ਸਮੇਤ ਚਾਰ ਅਧਿਕਾਰੀਆਂ ਨੂੰ ਮੁਅਤਲ ਕਰ ਦਿੱਤਾ ਗਿਆ ਹੈ। ਝੜਪ ਮਾਮਲੇ ‘ਚ ਜੇਲ ਵਿਭਾਗ ਵੱਲੋਂ ਕੀਤੀ ਗਈ ਜਾਂਚ ਦੀ ਅੰਤ੍ਰਿਮ ਰਿਪੋਰਟ ਦੇ ਆਧਾਰ ਤੇ ਜੇਲ੍ਹ ਸੁਪਰੀਡੈਂਟ ਮਨਜੀਤ ਸਿੰਘ ਟਿਵਾਣਾ ਸਹਾਇਕ ਜੇਲ ਸੁਪਰੀਡੈਂਟ ਰਾਮ ਲਾਲ ਅਤੇ ਵਾਰਡਨ ਮਲਕੀਅਤ ਸਿੰਘ ਤੇ ਅਵਤਾਰ ਸਿੰਘ ਦੇ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਹਨਾਂ ਖਿਲਾਫ ਅਣਗਹਿਲੀ ਲਈ ਵਿਭਾਗੀ ਜਾਂਚ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

CM ਭਗਵੰਤ ਮਾਨ ਅੱਜ ਪਹੁੰਚਣਗੇ ਲੁਧਿਆਣਾ, ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਕਰਨਗੇ ਚੋਣ ਪ੍ਰਚਾਰ

ਜ਼ਿਕਰਯੋਗ ਹੈ ਕਿ 19 ਅਪ੍ਰੈਲ ਦੀ ਰਾਤ ਨੂੰ ਸੰਗਰੂਰ ਜੇਲ੍ਹ ਵਿੱਚ ਦੋ ਕੈਦੀਆਂ ਵਿਚਾਲੇ ਖੂਨੀ ਝੜਪ ਹੋਈ ਸੀ। ਇਸ ਝੜਪ ਦੌਰਾਨ ਦੋ ਕੈਦੀਆਂ ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਗਈ ਸੀ ਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ । ਇਹਨਾਂ ਜ਼ਖਮੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜੋ ਇਸ ਵੇਲੇ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਉਸ ਗਰੂਰ ਪੁਲਿਸ ਨੇ ਦੱਸਦੇ ਕਰੀਬ ਕੈਦੀਆਂ ਖਿਲਾਫ ਆਈਪੀਸੀ ਦੀਆਂ ਧਾਰਾਵਾਂ 302, 307, 353, 186, 120 ਬੀ, 148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ।

CM ਭਗਵੰਤ ਮਾਨ ਅੱਜ ਪਹੁੰਚਣਗੇ ਲੁਧਿਆਣਾ, ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਕਰਨਗੇ ਚੋਣ ਪ੍ਰਚਾਰ

0

ਚੰਡੀਗੜ੍ਹ, 28 ਅਪ੍ਰੈਲ: ਸੀਐਮ ਭਗਵੰਤ ਮਾਨ 13-0 ਦਾ ਟੀਚਾ ਹਾਸਲ ਕਰਨ ਲਈ ਅੱਜ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਹ ਚੋਣ ਪ੍ਰਚਾਰ ਲਗਭਗ ਸ਼ਾਮ ਨੂੰ 5 ਵਜੇ ਦੇ ਕਰੀਬ ਗੁਰਦੁਆਰਾ ਪੁਰੀ ਸਾਹਿਬ ਤੋਂ ਸ਼ੁਰੂ ਹੋਵੇਗਾ ‘ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ਼ ਹੈਬੋਵਾਲ ਵਿਖੇ ਇਸ ਚੋਣ ਰੈਲੀ ਦੀ ਸਮਾਪਤੀ ਹੋਵੇਗੀ। ਇਸ ਤੋਂ ਇਲਾਵਾ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਮੀਤ ਹੇਅਰ ਦੇ ਹੱਕ ਵਿਚ ਵੀ ਅੱਜ ਦੁਪਹਿਰ 12 ਵਜੇ ਮੈਰੀਲੈਂਡ ਰਿਜ਼ੋਰਟ, ਬਰਨਾਲਾ ਤੋਂ ਚੋਣ ਰੈਲੀ ਦਾ ਆਗਾਜ਼ ਕਰਨਗੇ।

ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ: ਪ੍ਰਨੀਤ ਕੌਰ

ਬੀਤੇ ਦਿਨ ਵੀ ਸੀਐਮ ਭਗਵੰਤ ਮਾਨ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਸੀ। ਚੋਣ ਰੈਲੀ ਨੂੰ ਮੱਦੇ ਨਜ਼ਰ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਵਿੱਚ ਪਹਿਲੀ ਅਜਿਹੀ ਪਾਰਟੀ ਹੈ ਜਿਸ ਨੇ 13 ਦੀ 13 ਸੀਟਾਂ ਤੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ

ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ: ਪ੍ਰਨੀਤ ਕੌਰ

0

ਅਰਵਿੰਦ ਕੇਜਰੀਵਾਲ ਦੇ ਜੇਲ ‘ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ

ਪਟਿਆਲਾ 27 ਅਪ੍ਰੈਲ: ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫਾ ਨਾ ਦੇ ਕੇ ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ ਹੈ। ਇਹ ਗੱਲ ਭਾਜਪਾ ਉਮੀਦਵਾਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਪਿਛਲੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ ਲਈ ਸਖ਼ਤ ਫਟਕਾਰ ਲਗਾਈ ਸੀ। ਇਕ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੋਟ ਨੇ ਇੱਥੋਂ ਤੱਕ ਕਿਹਾ ਕਿ ‘ਆਪ’ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਸਿਰਫ ਸੱਤਾ ‘ਚ ਦਿਲਚਸਪੀ ਰੱਖਦੀ ਹੈ।

ਅਕਾਲੀ ਦਲ ਦੇ ਨੇਤਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਨੇ ਫੜਿਆ ਭਾਜਪਾ ਦਾ ਪੱਲਾ

ਦਿੱਲੀ ਵਿੱਚ ਸਿੱਖਿਆ ਦੇ ਪੱਧਰ ਨੂੰ ਵਧਾ-ਚੜ੍ਹਾ ਕੇ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਇਸ ਗੱਲ ਤੋਂ ਅਣਜਾਣ ਹਨ ਕਿ ਅੱਜ ਬੱਚਿਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ, ਜੇਕਰ ਕੇਜਰੀਵਾਲ ਨੂੰ ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਹੁੰਦੀ ਤਾਂ ਉਹ ਬੱਚਿਆਂ ਦੇ ਭਵਿੱਖ ਨੂੰ ਪਹਿਲ ਦੇ ਕੇ ਅਸਤੀਫਾ ਦੇ ਕੇ ਬਾਬਾ ਸਾਹਿਬ ਬੀਆਰ ਅੰਬੇਡਕਰ ਜੀ ਦੁਆਰਾ ਬਣਾਏ ਗਏ ਭਾਰਤੀ ਸੰਵਿਧਾਨ ਪ੍ਰਤੀ ਸਤਿਕਾਰ ਵਧਾਉਣਾ ਚਾਹਿਦਾ ਸੀ। ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਮਸੀਡੀ ਕਮਿਸ਼ਨਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਨੋਟਬੁੱਕ, ਸਟੇਸ਼ਨਰੀ ਦਾ ਸਮਾਨ, ਵਰਦੀਆਂ ਅਤੇ ਸਕੂਲੀ ਬੈਗ ਨਾ ਵੰਡਣ ਦਾ ਇੱਕ ਵੱਡਾ ਕਾਰਨ ਸਥਾਨਕ ਕਮੇਟੀਆਂ ਦਾ ਗਠਨ ਨਾ ਹੋਣਾ ਹੈ।

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਪੰਜ ਕਰੋੜ ਰੁਪਏ ਤੋਂ ਵੱਧ ਦੇ ਠੇਕੇ ਦੇਣ ਦਾ ਅਧਿਕਾਰ ਸਿਰਫ਼ ਕਮੇਟੀਆਂ ਕੋਲ ਹੈ ਅਤੇ ਕਮੇਟੀਆਂ ਦੇ ਚੇਅਰਮੈਨ ਮੁੱਖ ਮੰਤਰੀ ਹਨ, ਜੋ ਇਸ ਵੇਲੇ ਜੇਲ੍ਹ ਵਿੱਚ ਹਨ। ਚੇਅਰਮੈਨ ਤੋਂ ਬਿਨਾਂ ਕਮੇਟੀਆਂ ਕਾਨੂੰਨ ਅਨੁਸਾਰ ਕੋਈ ਫੈਸਲਾ ਨਹੀਂ ਲੈ ਸਕਦੀਆਂ। ਇਸ ਲਈ ਬੱਚੇ ਇਸ ਸਮੇਂ ਕਿਤਾਬਾਂ ਦੇ ਨਾਲ-ਨਾਲ ਸਟੇਸ਼ਨਰੀ ਅਤੇ ਸਕੂਲ ਬੈਗ ਤੋਂ ਵੀ ਵਾਂਝੇ ਹਨ। ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ ‘ਚ ਸਿੱਖਿਆ ਦਾ ਢਾਂਚਾ ਵਿਸ਼ਵ ਪੱਧਰੀ ਬਣਾਉਣ ਦਾ ਦਾਅਵਾ ਕਰਨ ਵਾਲੇ ‘ਆਪ’ ਦੇ ਮੰਤਰੀ ਸੱਤਾ ਦੇ ਲਾਲਚ ਕਾਰਨ ਬੱਚਿਆਂ ਨੂੰ ਕਿਤਾਬਾਂ ਅਤੇ ਹੋਰ ਜ਼ਰੂਰੀ ਸਮਾਨ ਦੇਣ ਲਈ ਗੰਭੀਰ ਨਹੀਂ ਹਨ। ਅੱਜ ਸੱਤਾ ਦਾ ਲਾਲਚ ‘ਆਪ’ ਲੀਡਰਸ਼ਿਪ ਦੀਆਂ ਨਜ਼ਰਾਂ ‘ਚ ਸਿੱਖਿਆ ਤੋਂ ਵੀ ਵੱਡਾ ਹੋ ਗਿਆ ਹੈ।

ਅਕਾਲੀ ਦਲ ਦੇ ਨੇਤਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਨੇ ਫੜਿਆ ਭਾਜਪਾ ਦਾ ਪੱਲਾ

0

ਚੰਡੀਗੜ੍ਹ ਅਪ੍ਰੈਲ 27: ਪੰਜਾਬ ਦੀ ਸਿਆਸੀ ਰਾਜਧਾਨੀ ਵਜੋਂ ਜਾਣੇ ਜਾਂਦੇ ਬਠਿੰਡਾ ਚ ਅੱਜ ਉਸ ਸਮੇਂ ਭਾਜਪਾ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ ਹੋਰ ਵੀ ਖਿੜ ਗਿਆ, ਜਦੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਰਹੇ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਭਾਜਪਾ ਦੀ ਕੌਮੀ ਲਹਿਰ ‘ਮੋਦੀ ਕਾ ਪਰਿਵਾਰ’ ਦੇ ਮੈਂਬਰ ਬਣ ਗਏ। ਵਰਨਣਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਚ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਦੇ ਕਾਫ਼ਲੇ ਚ ਸ਼ਾਮਲ ਹੋ ਰਹੇ ਹਨ।

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਸਮੁੱਚੇ ਪੰਜਾਬ ਚ ਭਾਜਪਾ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਪ੍ਰੇਰਨਾ ਨਾਲ ਲੰਮੇ ਸਮੇਂ ਤੱਕ ਅਕਾਲੀ ਦਲ ਬਾਦਲ ਚ ਰਹੇ ਤੇ 2022 ਦੇ ਵਿਧਾਨ ਸਭਾ ਚੋਣਾਂ ਵਿਚ ਭੁੱਚੋ ਹਲਕੇ ਤੋਂ ਸੰਯੁਕਤ ਕਿਸਾਨ ਮੋਰਚੇ ਤੋਂ ਇਲੈਕਸ਼ਨ ਲੜ ਚੁੱਕੇ ਤੇ ਕਿਸਾਨਾਂ ਲਈ ਹਮੇਸ਼ਾ ਸੰਘਰਸ਼ ਕਰਨ ਵਾਲੇ ਸ. ਬਲਦੇਵ ਸਿੰਘ ਅਕਲੀਆ ਅੱਜ ਭਾਜਪਾ ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਚ ਸ਼ਾਮਲ ਕਰਨ ਦੀ ਰਸਮ ਚੰਡੀਗੜ੍ਹ ਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਨਿਭਾਈ।ਇਸ ਮੌਕੇ ਬਲਦੇਵ ਸਿੰਘ ਅਕਲੀਆ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਦਾ ਪ੍ਰਣ ਲਿਆ।ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਜਤਿੰਦਰ ਸ਼ਰਮਾ, ਮੰਡਲ ਨਥਾਣਾ ਦੇ ਪ੍ਰਧਾਨ ਜਤਿੰਦਰ ਸੇਮਾ ਤੇ ਹੋਰ ਆਗੂ ਵੀ ਹਾਜ਼ਰ ਸਨ l

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

0

ਜਲੰਧਰ, 27 ਅਪ੍ਰੈਲ: ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸ਼ਨੀਵਾਰ ਨੂੰ ਜਲੰਧਰ ‘ਚ ਸਾਰੇ ਜ਼ਿਲਾ ਪ੍ਰਧਾਨਾਂ ਦੇ ਨਾਲ-ਨਾਲ ਭਾਜਪਾ ਦੀਆਂ ਮਹਿਲਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਵਾਰ ਦੇ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਪਹਿਲਾਂ ਨਾਲੋਂ ਜ਼ਿਆਦਾ ਜਾਗਰੂਕ ਹੋਈਆਂ ਹਨ ਅਤੇ ਉਹ ਮੋਦੀ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਲਈ ਬਣਾਈਆਂ ਗਈਆਂ ਸਕੀਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਜੈਇੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਭਾਰਤੀ ਜਨਤਾ ਪਾਰਟੀ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।

ਆਪ ਉਮੀਦਵਾਰ ਗੁਰਪ੍ਰੀਤ ਸਿੰਘ ਖੁੱਡੀਆਂ ਨੇ ਬਠਿੰਡਾ ਸ਼ਹਿਰ ਵਿੱਚ ਕੀਤੀਆਂ ਮੀਟਿੰਗਾਂ

ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰ ਵਰਗ ਦਾ ਵਿਕਾਸ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਦੇਸ਼ ਨੂੰ ਵਿਕਾਸਸ਼ੀਲ ਦੇਸ਼ਾਂ ਦੀ ਸੂਚੀ ਵਿੱਚੋਂ ਵਿਕਸਤ ਦੇਸ਼ਾਂ ਦੀ ਸੂਚੀ ਵਿੱਚ ਲਿਜਾਣ ਲਈ ਹੋਰ ਵੀ ਕਈ ਅਹਿਮ ਯੋਜਨਾਵਾਂ ਲਾਗੂ ਕਰਕੇ ਅੱਗੇ ਵਧਣਾ ਹੈ। ਅਤੀਤ ‘ਚ ਇਸ ਮਾਮਲੇ ‘ਤੇ ਕਿਸੇ ਵੀ ਪਾਰਟੀ ਨੇ ਓਨੀ ਗੰਭੀਰਤਾ ਨਾਲ ਕੋਈ ਫੈਸਲਾ ਨਹੀਂ ਲਿਆ ਜਿੰਨਾ ਮੋਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਦਿਖਾਇਆ ਹੈ। ਜਲੰਧਰ ਦੀਆਂ ਔਰਤਾਂ ਨੇ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੂੰ ਭਰੋਸਾ ਦਿੱਤਾ ਕਿ ਉਹ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾ ਕੇ ਲੋਕ ਸਭਾ ਚੋਣਾਂ ਵਿੱਚ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਲਈ ਵੱਧ ਤੋਂ ਵੱਧ ਔਰਤਾਂ ਨੂੰ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਗੇ।

ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਸ਼ਹਿਰ ਵਿੱਚ ਕੀਤੀਆਂ ਮੀਟਿੰਗਾਂ

0

ਬਠਿੰਡਾ, 27 ਅਪ੍ਰੈਲ:ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਚੋਣ ਮੁਹਿੰਮ ਤਹਿਤ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਬਠਿੰਡਾ ਸ਼ਹਿਰ ਨਿਵਾਸੀਆਂ ਨਾਲ ਵੱਖ ਵੱਖ ਥਾਵਾਂ ਉੱਤੇ ਲੋਕ ਮਿਲਣੀ ਤਹਿਤ ਮੁਲਾਕਾਤ ਕੀਤੀ। ਬਠਿੰਡਾ ਸ਼ੂਗਰ ਐਸੋਸੀਏਸ਼ਨ ਦੁਕਾਨ ਜੋਤੀ ਮਦਾਨ(ਸਿਰਕੀ ਬਾਜ਼ਾਰ),ਸਰਦਾਰ ਗੁਰਪ੍ਰੀਤ ਸਿੰਘ ਬਬਲੀ ਦੇ ਘਰ,ਅਮਰੀਕ ਢਾਬਾ ਮਹਿਣਾ ਚੌਂਕ, ਵੀਜ਼ਾ ਪੁਆਇੰਟ ਨੇੜੇ ਗਲੀ ਨੰਬਰ 13 ਅਜੀਤ ਰੋਡ ਅਤੇ ਗਰੇਨ ਮਾਰਕੀਟ ਦੁਕਾਨ ਨੰਬਰ 127 ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ।

ਭਗਵੰਤ ਮਾਨ ਨੇ ਫ਼ਿਰੋਜ਼ਪੁਰ ‘ਚ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ

ਇਸ ਮੌਕੇ ਇਕੱਤਰ ਹੋਏ ਸ਼ਹਿਰੀਆਂ ਨੂੰ ਅਪੀਲ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਸ਼ਹਿਰ ਅਤੇ ਪੂਰੇ ਹਲਕੇ ਦੇ ਵਿਕਾਸ ਲਈ ਅਤੇ ਇਸ ਹਲਕੇ ਦੀ ਆਵਾਜ਼ ਨੂੰ ਲੋਕ ਸਭਾ ਵਿੱਚ ਬੁਲੰਦ ਕਰਨ ਲਈ ਵੱਧ ਤੋਂ ਵੱਧ ਵੋਟਾਂ ਪਾ ਕੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪੂਰੀ ਸੁਹਿਰਦਤਾ ਅਤੇ ਇਮਾਨਦਾਰੀ ਨਾਲ, ਨਿੱਜੀ ਮੁਫ਼ਾਦ ਤੋਂ ਉੱਪਰ ਉੱਠ ਕੇ ਲੋਕ ਹਿਤ ਦੀ ਗੱਲ ਕਰਦੇ ਰਹਿਣਗੇ ਜਦੋਂ ਕਿ ਅਕਾਲੀ ਉਮੀਦਵਾਰ ਨੇ ਹਮੇਸ਼ਾਂ ਆਪਣੇ ਨਿੱਜੀ ਹਿਤਾਂ ਦੀ ਪੂਰਤੀ ਕੀਤੀ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਸਤਿਕਾਰਯੋਗ ਵਿਧਾਇਕ ਜਗਰੂਪ ਸਿੰਘ ਗਿੱਲ ਜੀ ਸਮੇਤ ਪਾਰਟੀ ਦੇ ਕਈ ਆਗੂ ਅਤੇ ਵਲੰਟੀਅਰ ਵੀ ਮੌਜੂਦ ਸਨ।।

ਭਗਵੰਤ ਮਾਨ ਨੇ ਫ਼ਿਰੋਜ਼ਪੁਰ ‘ਚ ਕਾਕਾ ਬਰਾੜ ਦੇ ਹੱਕ ‘ਚ ਕੀਤਾ ਰੋਡ ਸ਼ੋਅ

0

ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਦਿੱਤਾ ਭਰੋਸਾ, ਰਿਕਾਰਡ ਤੋੜ ਜਿੱਤ ਕਰਵਾਵਾਂਗੇ ਦਰਜ

ਫ਼ਿਰੋਜ਼ਪੁਰ, 27 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਫ਼ਿਰੋਜ਼ਪੁਰ ‘ਚ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸੁਖਬੀਰ ਬਾਦਲ ‘ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੜ ਕਦੇ ਮੌਕਾ ਨਹੀਂ ਦੇਣਗੇ। ਇਸ ਲਈ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰੰਤੂ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ। ਇਨ੍ਹਾਂ ਨੇ ਹਮੇਸ਼ਾ ਆਪਣਾ ਫ਼ਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ।

ਪ੍ਰਮੁੱਖ ਸਕੱਤਰ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ

ਇਸ ਲਈ ਜਨਤਾ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਅਸਲ ਜਗ੍ਹਾ ਦਿਖਾ ਦਿੱਤੀ ਹੈ।ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਦਿਖਾਉਂਦੇ ਹੋਏ ਕਿਹਾ ਕਿ ਭਾਜਪਾ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਨਹੀਂ ਹੈ। ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੈ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ।ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਤੋਂ ਬਹੁਤ ਡਰੀ ਹੋਈ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਐਥਲੈਟਿਕ ਤੇ ਤੀਰ ਅੰਦਾਜ਼ੀ ਅਕਾਦਮੀਆਂ ਦਾ ਸ਼ਾਨਦਾਰ ਆਗਾਜ਼

ਇਸ ਲਈ ਉਨ੍ਹਾਂ ਨੇ ਇੱਕ ਸਾਜ਼ਿਸ਼ ਦੇ ਤਹਿਤ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸਰਹੱਦੀ ਖੇਤਰ ਦੇ ਕਿਸਾਨਾਂ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਕੱਟ ਲੱਗ-ਲੱਦ ਕੇ 8 ਘੰਟੇ ਹੀ ਬਿਜਲੀ ਮਿਲਦੀ ਸੀ, ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ 11 ਘੰਟੇ ਬਿਜਲੀ ਦੇਣ ਅਤੇ ਉਹ ਵੀ ਦਿਨ ਦੇ ਸਮੇਂ ਤਾਂ ਕਿ ਉਨ੍ਹਾਂ ਦਾ ਸਮਾਂ ਅਤੇ ਊਰਜਾ ਬਰਬਾਦ ਨਾ ਹੋਵੇ।

ਪ੍ਰਮੁੱਖ ਸਕੱਤਰ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ

0

ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ: ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਭਾਰੀ ਸਕੱਤਰ ਸ੍ਰੀ ਰਾਹੁਲ ਤਿਵਾੜੀ ਆਈ ਏਐਸ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਨੇ ਵੱਖ—ਵੱਖ ਮੰਡੀਆਂ ਦਾ ਦੌਰਾ ਕਰਦਿਆਂ ਆਖਿਆ ਕਿ ਕਣਕ ਦੇ ਖਰੀਦ ਪ੍ਰਬੰਧਾਂ ਵਿੱਚ ਕੋਈ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਨੇ ਅਣਗਹਿਲੀ ਕੀਤੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਵੇਚਣ ਵਾਲੇ ਕਿਸਾਨਾਂ ਨੂੰ ਨਾਲੋਂ ਨਾਲ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨਾਂ ਦੇ ਨਾਲ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਬੀਤੇ ਕੱਲ 56704 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਜਦਕਿ ਹੁਣ ਤੱਕ ਕੁੱਲ 4,53269 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ।ਬੀਤੇ ਕੱਲ ਜਿਲੇ ਵਿੱਚ 57,997 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਹੁਣ ਤੱਕ ਜਿ਼ਲ੍ਹੇ ਵਿੱਚ ਕੁੱਲ 409431 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਐਥਲੈਟਿਕ ਤੇ ਤੀਰ ਅੰਦਾਜ਼ੀ ਅਕਾਦਮੀਆਂ ਦਾ ਸ਼ਾਨਦਾਰ ਆਗਾਜ਼

ਸਿਰਫ ਬੀਤੇ ਕੱਲ ਵਿੱਚ ਹੀ ਜਿ਼ਲ੍ਹੇ ਵਿੱਚ 23532 ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਉਨਾਂ ਨੇ ਦੱਸਿਆ ਕਿ ਕਣਕ ਦੀ ਅਦਾਇਗੀ ਖਰੀਦ ਦੇ 48 ਘੰਟੇ ਵਿੱਚ ਕਰਨ ਦੇ ਨਿਯਮ ਹਨ ਅਤੇ ਇਸ ਨਿਯਮ ਅਨੁਸਾਰ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ ਕਿਸਾਨਾਂ ਨੂੰ 667 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਹੁਣ ਤੱਕ 700 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਭਾਵ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿ਼ਲ੍ਹੇ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤੱਕ ਦੇ ਘੇਰੇ ਵਿੱਚ ਲਿਫਟਿੰਗ ਦਾ ਕੰਮ ਪਹਿਲਾਂ ਹੀ ਆੜਤੀਆਂ ਨੂੰ ਦੇ ਦਿੱਤਾ ਗਿਆ ਹੈ ਅਤੇ ਹੁਣ ਸ੍ਰੀ ਮੁਕਤਸਰ ਸਾਹਿਬ ਅਤੇ ਬਰੀਵਾਲਾ ਕਲਸਟਰਾਂ ਵਿੱਚ ਟਰਾਂਸਪੋਰਟਰ ਵੱਲੋਂ ਟਰੱਕ ਮੁਹਈਆ ਕਰਵਾਉਣ ਵਿੱਚ ਅਸਫਲ ਰਹਿਣ ਤੇ ਉਸਦਾ ਠੇਕਾ ਰੱਦ ਕਰਕੇ ਸਾਰਾ ਕੰਮ ਹੀ ਆੜਤੀਆਂ ਨੂੰ ਦੇ ਦਿੱਤਾ ਗਿਆ ਹੈ। ਉਹਨਾਂ ਆਖਿਆ ਕਿ ਇਹਨਾਂ ਮੰਡੀਆਂ ਵਿੱਚ ਲਿਫਟਿੰਗ ਦੀ ਬਣਦੀ ਰਕਮ ਦੀ ਅਦਾਇਗੀ ਆੜਤੀਆਂ ਦੇ ਬੈਂਕ ਖਾਤੇ ਵਿੱਚ ਕੀਤੀ ਜਾਵੇਗੀ।

ਹੈਲੀਕੋਪਟਰ ‘ਚ ਸਵਾਰ ਹੁੰਦੇ ਸਮੇਂ ਡਿੱਗੀ CM ਮਮਤਾ ਬੈਨਰਜੀ

ਉਹਨਾਂ ਨੇ ਕਿਹਾ ਕਿ ਆੜਤੀਏ ਟਰੱਕਾਂ ਜਾਂ ਟਰੈਕਟਰ ਟਰਾਲੀਆਂ ਨਾਲ ਲਿਫਟਿੰਗ ਕਰ ਸਕਦੇ ਹਨ। ਉਨਾਂ ਨੇ ਆਖਿਆ ਕਿ ਜਿਹੜੇ ਟਰੱਕ ਆਪਰੇਟਰ ਜਾਂ ਟਰੈਕਟਰ ਟਰਾਲੀ ਆਪਰੇਟਰ ਆਪਣੀਆਂ ਵਾਹਨਾਂ ਨਾਲ ਕਣਕ ਦੀ ਢੋਆ ਢੁਆਈ ਕਰਨਾ ਚਾਹੁੰਦੇ ਹਨ ਉਹ ਹੁਣ ਸਿੱਧੇ ਆੜਤੀਆਂ ਨਾਲ ਸੰਪਰਕ ਕਰਨ। ਉਹਨਾਂ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਹੁਣ ਤੱਕ ਪਨਗਰੇਨ ਵੱਲੋਂ 100792 ਮੀਟਰਿਕ ਟਨ, ਮਾਰਕਫੈਡ ਵੱਲੋਂ 122427 ਮੀਟਰਿਕ ਟਨ, ਪਨਸਪ ਵੱਲੋਂ 89082 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 94,015 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਇਸ ਮੌਕੇ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਆਪਣੇ ਦੌਰੇ ਦੌਰਾਨ ਸ੍ਰੀ ਤਿਵਾੜੀ ਨੇ ਅਨਾਜ ਮੰਡੀ ਦੋਦਾ ਅਤੇ ਗਿੱਦੜਬਾਹਾ ਦਾ ਜਾਇਜਾ ਲੈਣ ਉਪਰੰਤ ਉਹਨਾਂ ਗਿੱਦੜਬਾਹਾ ਵਿਖੇ ਖਰੀਦ ਏਜੰਸੀਆਂ ਅਤੇ ਆੜਤੀਆਂ ਐਸੋਸੀਏਸ਼ਨ ਦੇ ਆਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਅਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਲਈ ਆਦੇਸ਼ ਦਿੱਤੇ। ਇਸ ਮੌਕੇ ਉਹਨਾਂ ਦੇ ਨਾਲ ਐਸ ਡੀ ਐਮ ਬਲਜੀਤ ਕੌਰ, ਡਾ.ਅਜੀਤ ਪਾਲ ਸਿੰਘ ਐਸ.ਡੀ.ਐਮ. ਡੀਐਫਐਸਸੀ ਅਮਨਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।