Home Blog Page 1687

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ:ਡਿਪਟੀ ਕਮਿਸ਼ਨਰ

0

ਬਠਿੰਡਾ, 28 ਅਪ੍ਰੈਲ : ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਨਾਜ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ।

ਅਕਾਲੀ ਦਲ ਦੇ ਪ੍ਰੋਗਰਾਮ ‘ਚ ਵਰਕਰਾਂ ਨੇ ਸੁੱਟੀਆਂ ਇੱਕ ਦੂਜੇ ਤੇ ਕੁਰਸੀਆਂ

ਜਿਸ ਕਰਕੇ ਮੰਡੀਆਂ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ 2024 ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 996.02 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ, ਜੋ ਕਿ 120.79 ਫ਼ੀਸਦੀ ਬਣਦੀ ਹੈ।

 

ਅਕਾਲੀ ਦਲ ਦੇ ਪ੍ਰੋਗਰਾਮ ‘ਚ ਵਰਕਰਾਂ ਨੇ ਸੁੱਟੀਆਂ ਇੱਕ ਦੂਜੇ ਤੇ ਕੁਰਸੀਆਂ

0

ਬਠਿੰਡਾ: ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦੌਰਾਨ ਉਸ ਸਮੇਂ ਹੰਗਾਮਾ ਮੱਚ ਜਾਂਦਾ ਜਦੋਂ ਪਾਰਟੀ ਵਰਕਰ ਆਪਸ ਵਿੱਚ ਭਿੜ ਜਾਂਦੇ ਹਨ। ਦਰਅਸਲ ਬਠਿੰਡਾ ਦੇ ਇੱਕ ਨਿਜੀ ਰਿਸੋਰਟ ਵਿੱਚ ਅਕਾਲੀ ਦਲ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਪ੍ਰੋਗਰਾਮ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਪ੍ਰੋਗਰਾਮ ਵਿੱਚ ਅਚਾਨਕ ਕਿਸੇ ਗੱਲ ਨੂੰ ਲੈ ਕੇ ਅਕਾਲੀ ਵਰਕਰਾਂ ਦੀ ਆਪਸ ਵਿੱਚ ਤਕਰਾਰ ਹੋ ਜਾਂਦੀ ਹੈ ‘ਤੇ ਜਿਸ ਤੋਂ ਬਾਅਦ ਦੋਵੇਂ ਧਿਰਾਂ ਇੱਕ ਦੂਜੇ ਉੱਤੇ ਕੁਰਸੀਆਂ ਸੁੱਟਣ ਲੱਗ ਪੈਂਦੇ ਹਨ।

Gurdaspur News: ਗੁਰਦਾਸਪੁਰ ‘ਚ ਜੇਲ੍ਹ ਸੁਪਰਡੈਂਟ ‘ਤੇ ਹਵਾਲਾਤੀ ਵੱਲੋਂ ਹਮਲਾ

ਇਸ ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ ਵਿੱਚ ਅਫਰਾ-ਤਫਰੀ ਦਾ ਮਾਹੌਲ ਪੈਦਾ ਹੋ ਜਾਂਦਾਂ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਪ੍ਰੋਗਰਾਮ ਵਿੱਚ ਹਰਸਿਮਰਤ ਕੌਰ ਬਾਦਲ ਵੱਲੋਂ ਸ਼ਿਰਕਤ ਕੀਤਾ ਜਾਣਾ ਸੀ। ਪਰ ਉਸ ਦੇ ਆਉਣ ਤੋਂ ਪਹਿਲਾਂ ਹੀ ਮਾਹੌਲ ਕਾਫੀ ਸੰਜੀਦਾ ਬਣ ਜਾਂਦਾ ਹੈ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਵੀ ਲੀਡਰ ਜਾਂ ਆਗੂ ਦੀ ਜ਼ਖਮੀ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਜਦੋਂ ਇਸ ਬਾਰੇ ਕਿਸੇ ਅਕਾਲੀ ਲੀਡਰ ਤੋਂ ਪੁੱਛਿਆ ਗਿਆ ਤਾਂ ਉਹ ਸਵਾਲਾਂ ਦੇ ਜਵਾਬ ਤੋਂ ਬਚਦੇ ਹੋਏ ਨਜ਼ਰ ਆਏ।

Gurdaspur News: ਗੁਰਦਾਸਪੁਰ ‘ਚ ਜੇਲ੍ਹ ਸੁਪਰਡੈਂਟ ‘ਤੇ ਹਵਾਲਾਤੀ ਵੱਲੋਂ ਹਮਲਾ

0

Gurdaspur News: ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਮੌਜੂਦ ਇਕ ਹਾਵਾਲਾਤੀ ਨੇ ਜੇਲ੍ਹ ਸੁਪਰੀਡੈਂਟ ਦੇ ਦਫ਼ਤਰ ‘ਚ ਵੜ੍ਹ ਕੇ ਜੇਲ੍ਹ ਸੁਪਰੀਡੈਂਟ ‘ਤੇ ਹੀ ਹਮਲਾ ਕੀਤਾ ਹੈ। ਹਵਾਲਾਤੀ ਨੇ ਦਫ਼ਤਰ ‘ਚ ਵੜ੍ਹ ਕੇ ਪਹਿਲਾ ਜੇਲ੍ਹ ਸੁਪਰੀਡੈਂਟ ‘ਤੇ ਕੁਰਸੀ ਚੁੱਕ ਕੇ ਮਾਰੀ ਫਿਰ ਕੋਲ ਮੇਜ਼ ਉਤੇ ਪਏ ਪੈਨਾਂ ਨਾਲ ਹਮਲਾ ਕੀਤਾ ਗਿਆ। ਹਲਾਂਕਿ ਇਸ ਹਮਲੇ ਵਿਚ ਜੇਲ੍ਹ ਸੁਪਰੀਡੈਂਟ ਵਾਲ-ਵਾਲ ਬੱਚ ਗਏ ਹਨ।

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਲੋਕ ਸਭਾ ਉਮੀਦਵਾਰ

ਜੇਲ੍ਹ ਸਟਾਫ਼ ਵੱਲੋਂ ਹਵਾਲਾਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਹਵਾਲਾਤੀ ਦੀ ਪਹਿਚਾਣ ਸੰਜੇ ਉਰਫ਼ ਫਾਜ਼ਿਲ ਵੱਲੋਂ ਹੋਈ ਹੈ ਜੋ ਅੰਮ੍ਰਿਤਸਰ ਦੇ ਗੇਟ ਹਕੀਮਾ ਦਾ ਰਹਿਣ ਵਾਲਾ ਹੈ। ਇਸ ਹਵਾਲਾਤੀ ਨੂੰ ਕੁਝ ਦਿਨ ਪਹਿਲਾ ਹੀ ਫਰੀਦਕੋਟ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਵਿਚ ਸ਼ਿਫਟ ਕੀਤਾ ਗਿਆ ਸੀ। ਫਿਲਹਾਲ ਜੇਲ੍ਹ ਸੁਪਰੀਡੈਂਟ ਵੱਲੋਂ ਮੀਡੀਆ ਸਾਹਮਣੇ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ‘ਤੇ ਮੁਲਜ਼ਮ ਹਵਾਲਾਤੀ ਖਿਲਾਫ਼ FIR ਦਰਜ ਕਰ ਲਈ ਗਈ ਹੈ।

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਲੋਕ ਸਭਾ ਉਮੀਦਵਾਰ

0

ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖਬਰ ਅਕਾਲੀ ਦਲ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਹੁਣ ਅਕਾਲੀ ਦਲ ਨੇ ਇੱਕ ਹੋਰ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਪਹਿਲਾ ਹੀ ਉਮੀਦਵਾਰ ਐਲਾਨ ਦਿੱਤਾ ਸੀ। ਆਮ ਆਦਮੀ ਪਾਰਟੀ ਤੋਂ ਬਾਅਦ ਅਕਾਲੀ ਦਲ ਦੂਜੀ ਪਾਰਟੀ ਹੈ ਜਿਸਨੇ 13 ਦੇ 13 ਉਮੀਦਵਾਰ ਐਲ਼ਾਨ ਦਿੱਤੇ ਹਨ।

ਆਪ ਸਰਕਾਰ ਨੇ ਪੇਂਡੂ ਸਿਹਤ ਸੰਭਾਲ ਸੇਵਾਵਾਂ ਤਬਾਹ ਕੀਤੀਆਂ: ਸੁਖਬੀਰ ਸਿੰਘ ਬਾਦਲ

0

ਬਠਿੰਡਾ, 27 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੇਂਡੂ ਸਿਹਤ ਕੇਂਦਰਾਂ ਵਿਚੋਂ ਸਟਾਫ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰ ਕੇ ਇਹਨਾਂ ਕੇਂਦਰਾਂ ਨੂੰ ਤਬਾਹ ਕਰ ਦਿੱਤਾ ਹੈ ਜਦੋਂ ਕਿ ਆਪ ਕਲੀਨਿਕ ਪੰਜਾਬੀਆਂ ਨੂੰ ਲੋੜੀਂਦੀਆਂ ਸਿਹਤ ਸੰਭਾਲ ਸਹੂਲਤਾਂ ਦੇਣ ਵਿਚ ਨਾਕਾਮ ਰਹੇ ਹਨ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਸੰਗਤ, ਭੁੱਚੋ ਅਤੇ ਗੋਨਿਆਣਾ ਮੰਡੀ ਵਿਚ ਲੋਕਾਂ ਨਾਲ ਗੱਲਬਾਤ ਕੀਤੀ, ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਮ ਆਦਮੀ ਕਲੀਨਿਕ ਵਿਚ ਆਮ ਦਵਾਈਆਂ ਵੀ ਉਪਲਬਧ ਨਹੀਂ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਹਸਪਤਾਲਾਂ ਵਿਚ ਸੁਪਰ ਸਪੈਸ਼ਲਟੀ ਸਿਹਤ ਸੇਵਾਵਾਂ ਅਤੇ ਸੂਬੇ ਵਿਚ 16 ਮੈਡੀਕਲ ਕਾਲਜ ਸਥਾਪਿਤ ਕਰਨ ਦੀ ਗੱਲ ਕਰਦੀ ਸੀ ਪਰ ਇਹ ਲੋਕਾਂ ਨੂੰ ਆਮ ਦਵਾਈਆਂ ਦੇਣ ਵਾਸਤੇ ਛੋਟੇ ਕਲੀਨਿਕ ਸਥਾਪਿਤ ਕਰਨ ਵਿਚ ਵੀ ਨਾਕਾਮ ਰਹੀ ਹੈ।

ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਸਤੀਫ਼ਾ

ਗੋਨਿਆਣਾ ਮੰਡੀ ਵਿਖੇ ਲੋਕਾਂ ਨਾਲ ਗੱਲਬਾਤ ਦੌਰਾਨ ਲੋਕਾਂ ਨੇ ਦੱਸਿਆ ਕਿ ਕਿਵੇਂ ਬੁਢਾਪਾ ਪੈਨਸ਼ਨ ਤੇ ਆਟਾ ਦਾਲ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਵਿਚੋਂ ਉਹਨਾਂ ਦੇ ਨਾਂ ਕੱਟ ਦਿੱਤੇ ਗਏ। ਸ: ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬੀ ਆਪ ਸਰਕਾਰ ਵੱਲੋਂ ਲੋਕਾਂ ਦਾ ਪੈਸਾ ਬਰਬਾਦ ਕਰਨ ਤੋਂ ਔਖੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਵੱਲੋਂ ਹੋਰ ਰਾਜਾਂ ਵਿਚ ਚੋਣ ਪ੍ਰਚਾਰ ਕਰਨ ’ਤੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਪੰਜਾਬ ਦੇ ਸਿਰ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ਦਾ ਖਰਚਾ ਪਾਇਆ ਗਿਆ ਹੈ। ਇਸ ਦੌਰਾਨ ਪ੍ਰਕਾਸ਼ ਭੱਟੀ, ਮੋਹਿਤ ਗੁਪਤਾ, ਬਲਕਾਰ ਬਰਾੜ, ਜਗਸੀਰ ਕਲਿਆਣ ਤੇ ਮਾਨ ਸਿੰਘ ਗੁਰੂ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਮੌਜੂਦ ਸਨ।

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

0

ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

ਬਾਘਾ ਪੁਰਾਣਾ, 27 ਅਪ੍ਰੈਲ (ਸੁਖਜਿੰਦਰ ਮਾਨ): ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਬਾਘਾ ਪੁਰਾਣਾ ਵਿਖੇ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਆਪਣਾ ਸੰਸਦੀ ਨੁਮਾਇੰਦਾ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅਤੇ ਕਰਮਜੀਤ ਦੋਵੇਂ ਹੀ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਾਂ। ਅਸੀਂ ਆਮ ਪਰਿਵਾਰ ਤੋਂ ਹਾਂ ਅਤੇ ਮਨੋਰੰਜਨ ਦੇ ਖੇਤਰ ਵਿਚ ਆਪਣੀ ਪਹਿਚਾਣ ਬਣਾਈ ਹੈ। ਹੁਣ ਮੇਰਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਰਮਜੀਤ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬਣਨ ਦਾ ਮੌਕਾ ਦਿਓ। ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਉਹ ਧਰਮ ਦੀ ਵਰਤੋਂ ਆਪਣੇ ਨਿੱਜੀ ਫਾਇਦੇ ਲਈ ਕਰਦੇ ਹਨ। ਉਹ ਹਮੇਸ਼ਾ ਇਸ ਨੂੰ ਢਾਲ ਵਜੋਂ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਹਰਾਉਣਾ ਉਨ੍ਹਾਂ ਲਈ ਆਸਾਨ ਨਹੀਂ ਸੀ ਪਰ ਲੋਕਾਂ ਦੇ ਪਿਆਰ ਅਤੇ ਸਮਰਥਨ ਨੇ ਹੀ ਇਹ ਸੰਭਵ ਕੀਤਾ ਹੈ।

ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਸਤੀਫ਼ਾ

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਭ੍ਰਿਸ਼ਟ ਆਗੂਆਂ) ਨੂੰ ਨਹੀਂ ਪਤਾ ਸੀ ਕਿ ਮਾਸਟਰ ਮਹਿੰਦਰ ਸਿੰਘ ਦਾ ਪੁੱਤਰ ਆ ਕੇ ਪੰਜਾਬ ਦੇ ਲੋਕਾਂ ਤੋਂ ਲੁੱਟੇ ਇਕ-ਇਕ ਪੈਸੇ ਦੀ ਕੀਮਤ ਵਸੂਲ ਕਰੇਗਾ। ਮਾਨ ਨੇ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ। ਅਜਿਹੀਆਂ ਜ਼ਿੰਮੇਵਾਰੀਆਂ ਖੁਸ਼ਕਿਸਮਤ ਲੋਕਾਂ ਨੂੰ ਹੀ ਮਿਲਦੀਆਂ ਹਨ। ਉਨਾਂ ਕਿਹਾ ਕਿ ਮੈਨੂੰ 13 ਹੋਰ ਹੱਥ ਅਤੇ ਆਵਾਜ਼ ਦਿਓ, ਸਾਨੂੰ ਮਜ਼ਬੂਤ ਕਰੋ ਤਾਂ ਕਿ ਅਸੀਂ ਹੋਰ ਜਿਆਦਾ ਕੰਮ ਕਰ ਸਕੀਏ। ਭਗਵੰਤ ਮਾਨ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਕੰਮਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ, ਕਿਸਾਨਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਬਿਜਲੀ, ਸਕੂਲ ਆਫ ਐਮੀਨੈਂਸ ਬਣਾਏ, ਆਮ ਆਦਮੀ ਕਲੀਨਿਕ ਬਣਾਏ ਜਿੱਥੇ ਹੁਣ ਤੱਕ 1.5 ਕਰੋੜ ਲੋਕ ਮੁਫਤ ਇਲਾਜ ਕਰਵਾ ਚੁੱਕੇ ਹਨ, ਪੰਜਾਬ ਦੇ ਹਰ ਪਿੰਡ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਇਆ, 43,000 ਸਰਕਾਰੀ ਨੌਕਰੀਆਂ ਦਿਤਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ। ਮਾਨ ਨੇ ਕਿਹਾ ਕਿ ਜਲਦੀ ਹੀ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਵੀ ਪੂਰੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਲੜਾਈ ਕੇਂਦਰ, ਤਾਨਾਸ਼ਾਹੀ ਭਾਜਪਾ ਅਤੇ ਰਾਜਪਾਲ ਨਾਲ ਹੈ। ਇਸ ਲਈ ਉਨ੍ਹਾਂ ਨੂੰ ਹੋਰ ਤਾਕਤ ਦੀ ਲੋੜ ਹੈ।

‘ਆਪ’ ਉਮੀਦਵਾਰ ਮਲਵਿੰਦਰ ਕੰਗ ਨੇ ਖਰੜ ‘ਚ ਖੋਲ੍ਹਿਆ ਆਪਣਾ ਚੋਣ ਦਫਤਰ

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣਾਂ ਦੇ ਸਮੇਂ ਉਨ੍ਹਾਂ ਨੇ ਸਿਲੰਡਰ ਦੀ ਕੀਮਤ 100 ਰੁਪਏ ਸਸਤੀ ਕਰ ਦਿੱਤੀ ਸੀ, ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ 1000 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ਵਿਚ ਵਾਧਾ ਕਰ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਦੌਰਾਨ ਉਹ ਲੋਕਾਂ ਨੂੰ ‘ਲੋਲੀਪੋਪ’ ਦਿੰਦੇ ਹਨ ਅਤੇ ‘ਜੁਮਲੇ’ ਸੁਣਾਉਂਦੇ ਹਨ, ਪਰੰਤੂ ਇਹਨਾਂ ‘ਲੋਲੀਪੋਪਾਂ’ ਅਤੇ ‘ਜੁਮਲਿਆਂ’ ਦੇ ਜਾਲ ਵਿੱਚ ਨਾ ਫਸਿਓ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਲੀਕੇਜ ਬੰਦ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਹੁਣ ਲੋਕਾਂ ਦੇ ਟੈਕਸ ਦਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਜਾ ਰਿਹਾ ਹੈ ਅਤੇ ਸਰਕਾਰ ਲੋਕਾਂ ਨੂੰ ਉਸ ਪੈਸੇ ਵਿੱਚੋਂ ਲਾਭ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਹ ਵੀ ਕਦੇ ਨਹੀਂ ਭੁੱਲੇਗੀ ਕਿ ਭਾਜਪਾ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਕਿਹੋ ਜਿਹਾ ਸਲੂਕ ਕੀਤਾ।

Malout News: ਮਲੋਟ ‘ਚ ਟਰੱਕ ਡ੍ਰਾਈਵਰਾਂ ਵੱਲੋਂ ਟੋਲ ਪਲਾਜ਼ਾ ਜਾਮ

0

Malout News: ਮਲੋਟ ਵਿਚ ਟਰੱਕ ਡ੍ਰਾਈਵਰਾਂ ਵੱਲੋਂ ਟੋਲ ਪਲਾਜ਼ਾ ਜਾਮ ਕਰ ਦਿੱਤਾ ਹੈ। ਇਹ ਜਾਮ ਅਬੁਲ ਖੁਰਾਣਾ ਟੋਲ ਪਲਾਜ਼ਾ ‘ਤੇ ਲਗਾਇਆ ਗਿਆ ਹੈ। ਟਰੱਕ ਡ੍ਰਾਈਵਰਾਂ ਵੱਲੋਂ ਟੋਲ ਪਲਾਜ਼ੇ ‘ਤੇ ਟਰੱਕ ਖੜ੍ਹੇ ਕਰਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਣਕ ਦੀ ਢੋਆ-ਢੁਆਈ ਕਰਨ ਵਾਲੇ ਟਰੱਕ ਡ੍ਰਾਈਵਰਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ।

ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਸਤੀਫ਼ਾ

ਟਰੱਕ ਡ੍ਰਾਈਵਰਾਂ ਦਾ ਇਲਜ਼ਾਮ ਹੈ ਕਿ ਟੋਲ ਕਰਮੀਆਂ ਵੱਲੋਂ ਗਾਲੀ ਗਲੋਚ ਕੀਤੀ ਜਾਂਦੀ ਹੈ ‘ਤੇ ਲੋਕਲ ਗੱਡੀਆਂ ਜੋ ਕਣਕ ਦੀ ਢੋਆ-ਢੁਆਈ ਕਰ ਰਹੀਆ ਹਨ ਉਨ੍ਹਾਂ ਤੋਂ ਟੋਲ ਲਿਆ ਜਾਂਦਾਂ ਹੈ। ਜਦ ਇਸ ਸੰਦਰਭ ਵਿਚ ਟੋਲ ਮੈਨੇਜਰ ਨੂੰ ਪੁੱਛਿਆ ਗਿਆ ਤਾਂ ਉਸਨੇ ਸਾਰੇ ਇੰਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਮੈਨੇਜਰ ਦਾ ਕਹਿਣਾ ਹੈ ਕਿ ਉਹ ਬਿਨ੍ਹਾਂ ਕਿਸੇ ਵੀ ਇਜਾਜ਼ਤ ਤੋਂ ਬਗੈਰ ਟੋਲ ਫ੍ਰੀ ਨਹੀਂ ਕਰ ਸਕਦਾ।

 

ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਸਤੀਫ਼ਾ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਦਿੱਲੀ ‘ਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਵਲੀ ਨੇ ਇਹ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੌਂਪਦੇ ਹੋਏ ਆਪਣੇ ਇਸ ਪੱਤਰ ਵਿੱਚ ਨਾਰਾਜ਼ਗੀ ਜਾਹਰ ਕੀਤੀ ਹੈ। ਉਹਨਾਂ ਚਿੱਠੀ ਵਿੱਚ ਲਿਖਿਆ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗੱਠਜੋੜ ਦੇ ਵਿਰੁੱਧ ਸੀ ਜੋ ਕਾਂਗਰਸ ਪਾਰਟੀ ਦੇ ਖਿਲਾਫ ਝੂਠੇ ਮਣਗੜਤ ਅਤੇ ਗਲਤ ਭਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਬਣਾਈ ਗਈ ਸੀ। ਇਸ ਦੇ ਬਾਵਜੂਦ ਪਾਰਟੀ ਦੇ ਦਿੱਲੀ ਵਿੱਚ ‘ਆਪ’ ਨਾਲ ਗੱਠਜੋੜ ਦਾ ਫੈਸਲਾ ਕੀਤਾ।

‘ਆਪ’ ਉਮੀਦਵਾਰ ਮਲਵਿੰਦਰ ਕੰਗ ਨੇ ਖਰੜ ‘ਚ ਖੋਲ੍ਹਿਆ ਆਪਣਾ ਚੋਣ ਦਫਤਰ

ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ

ਖਰੜ, 28 ਅਪ੍ਰੈਲ: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਖਰੜ ਵਿੱਚ ਆਪਣਾ ਚੋਣ ਦਫ਼ਤਰ ਖੋਲ੍ਹਿਆ। ਦਫ਼ਤਰ ਦਾ ਉਦਘਾਟਨ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਦਫ਼ਤਰ ਐਸਸੀਉ ਨੰ: 63 ਸਿਟੀ ਹਾਰਟ ਮਾਰਕੀਟ ਖਰੜ ਵਿਖੇ ਹੈ। ਉਦਘਾਟਨੀ ਸਮਾਰੋਹ ਵਿੱਚ ਪਾਰਟੀ ਦੇ ਅਹੁਦੇਦਾਰ, ਵਰਕਰਾ ਅਤੇ ਭਾਰੀ ਸੰਖਿਆ ਵਿਚ ਸਮਰਥਕ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਸਾਰੇ ਲੋਕਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਭਵਿੱਖ ਲਈ ਜ਼ਮੀਨੀ ਪੱਧਰ ‘ਤੇ ਸਰਗਰਮੀ ਅਤੇ ਭਾਈਚਾਰਕ ਸ਼ਮੂਲੀਅਤ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ।

ਸਵਾ ਸਾਲ ਬੱਚੀ ਦੀ ਬਾਲਟੀ ‘ਚ ਡੁੱਬਣ ਕਾਰਨ ਮੌਤ

ਕੰਗ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਸ ਸਮਾਗਮ ਨੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਤਰੱਕੀ, ਖੁਸ਼ਹਾਲੀ ਅਤੇ ਸਮਾਵੇਸ਼ੀ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ ਦੇ ਸਮੂਹਿਕ ਸੰਕਲਪ ਨੂੰ ਰੇਖਾਂਕਿਤ ਕੀਤਾ। ਜਿਵੇਂ-ਜਿਵੇਂ ਚੋਣ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ, ਪਾਰਟੀ ਲੋਕਤੰਤਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਅਤੇ ਹਰੇਕ ਨਾਗਰਿਕ ਨੂੰ ਸ਼ਕਤੀ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਜ਼ੋਰਦਾਰ ਢੰਗ ਨਾਲ ਦੁਹਰਾਉਂਦੀ ਜਾ ਰਹੀ ਹੈ।

ਸਵਾ ਸਾਲ ਬੱਚੀ ਦੀ ਬਾਲਟੀ ‘ਚ ਡੁੱਬਣ ਕਾਰਨ ਮੌਤ

0

ਰੂਪਨਗਰ: ਬੀਤੀ ਦਿਨੀ ਰੂਪਨਗਰ ਦੇ ਨੰਗਲ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਸਵਾ ਸਾਲ ਦੀ ਬੱਚੀ ਦੀ ਬਾਲਟੀ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਖਬਰਾਂ ਮੁਤਾਬਕ ਮ੍ਰਿਤਕ ਬੱਚੀ ਦਾ ਨਾਂ ਵਾਰਿਸ ਦੱਸਿਆ ਜਾ ਰਿਹਾ ਹੈ। ਬੱਚੀ ਖੇਡਦੇ-ਖੇਡਦੇ ਜਦੋਂ ਬਾਥਰੂਮ ਵੱਲ ਜਾਂਦਾ ਹੈ ਤਾਂ ਉੱਥੇ ਪਈ ਬਾਲਟੀ ਵਿੱਚ ਡੁੱਬਣ ਕਾਰਨ ਉਸਦੀ ਮੌਤ ਹੋ ਜਾਂਦੀ ਹੈ। ਜਦੋਂ ਪਰਿਵਾਰਿਕ ਮੈਂਬਰ ਬੱਚੀ ਨੂੰ ਲੱਭਦਿਆਂ ਬਾਥਰੂਮ ਵੱਲ ਜਾਂਦਾ ਤਾਂ ਉਹਨਾਂ ਦਾ ਬੱਚੇ ਨੂੰ ਦੇਖ ਕੇ ਹੋਸ਼ ਉੱਡ ਜਾਂਦੇ ਹਨ।

ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਹੋਈ ਝੜਪ ਮਾਮਲੇ ‘ਚ ਜੇਲ੍ਹ ਵਿਭਾਗ ਦੀ ਵੱਡੀ ਕਾਰਵਾਈ, ਜੇਲ੍ਹ ਸੁਪਰਡੈਂਟ ਸਮੇਤ 3 ਹੋਰ ਮੁਲਾਜ਼ਮ ਸਸਪੈਂਡ

ਬਾਥਰੂਮ ਵਿੱਚ ਬੱਚੀ ਪਾਣੀ ਦੀ ਬਾਲਟੀ ਵਿੱਚ ਸਿਰ ਦੇ ਭਾਰ ਪਿਆ ਹੋਇਆ ਸੀ। ਬੱਚੀ ਨੂੰ ਤੋਰਨ ਤੋਂ ਬਾਹਰ ਕੱਢ ਕੇ ਹਸਪਤਾਲ ਲਿਆਇਆ ਜਾਂਦਾ ਹੈ । ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨਾਂ ਦਿੱਤਾ ਜਾਂਦਾ ਹੈ। ਇਸ ਵੇਲੇ ਪੂਰੇ ਪਰਿਵਾਰ ਵਿੱਚ ਚੀਕ- ਚਿਗਾੜਿਆ ਦਾ ਮਾਹੌਲ ਬਣਿਆ ਹੋਇਆ। ਆਲੇ ਦੁਆਲੇ ਇਲਾਕਿਆਂ ‘ਚ ਵੀ ਇਹ ਖ਼ਬਰ ਸੁਣ ਕੇ ਬਹੁਤ ਹੀ ਸਹਿਜ ਮਾਹੌਲ ਬਣਿਆ ਹੋਇਆ ਹੈ।