Wednesday, May 6, 2026
Home Blog Page 169

ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਆਪਣੀ ਜਿੰਮੇਵਾਰੀ ਸੰਭਾਲੀ

0

SAS Nagar News: ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਸੋਮਵਾਰ ਨੂੰ ਮੁੱਖ ਖੇਤੀਬਾੜੀ ਅਫਸਰ ਸਾਹਿਬਜਾਦਾ ਅਜੀਤ ਸਿੰਘ ਨਗਰ ਵਜੋਂ ਆਪਣੀ ਜਿੰਮੇਵਾਰੀ ਸੰਭਾਲ ਲਈ ਹੈ। ਸਾਲ 1993 ਨੂੰ ਖਾਲਸਾ ਕਾਲਜ ਅੰਮ੍ਰਿਤਸਰ ਤੋ ਖੇਤੀਬਾੜੀ ਇਕਨੋਮਿਕਸ ਅਧੀਨ ਐਮ.ਐਸ.ਸੀ. ਦੀ ਵਿਦਿਆ ਪ੍ਰਾਪਤ ਕਰਨ ਵਾਲੇ ਡਾ ਬਾਜਵਾ ਨੇ ਸਾਲ 1996 ਵਿਚ ਬਤੌਰ ਖੇਤੀਬਾੜੀ ਵਿਕਾਸ ਅਫਸਰ (ਜ਼ਿਲ੍ਹਾ ਕਮ) ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਜੁਆਇੰਨ ਕੀਤਾ ਸੀ।

ਇਹ ਵੀ ਪੜ੍ਹੋ ‘ਬੈਂਡ-ਵਾਜ਼ਾ ਔਰ ਪ੍ਰਤਾਪ ਸਿੰਘ ਬਾਜਵਾ’; AAP ਨੇ ਬਾਜਵਾ ਦੇ ਘਰ ਅੱਗ ਬੈਂਡ ਵਾਜ਼ਿਆਂ ਨਾਲ ਕੀਤਾ ਪ੍ਰਦਰਸ਼ਨ

ਸਾਲ 2021 ਤੱਕ ਬਤੌਰ ਖੇਤੀਬਾੜੀ ਵਿਕਾਸ ਅਫਸਰ ਸੇਵਾਵਾਂ ਨਿਭਾਉਣ ਤੋਂ ਬਾਅਦ ਇਨ੍ਹਾਂ ਦੀ ਬਤੌਰ ਖੇਤੀਬਾੜੀ ਅਫਸਰ ਪਦ ਉਨਤੀ ਸਾਲ 2021 ਵਿੱਚ ਹੋਈ ਅਤੇ ਇਨ੍ਹਾਂ ਨੇ ਬਤੌਰ ਸਹਾਇਕ ਗੰਨਾ ਕਮਿਸ਼ਨਰ ਦਫਤਰ ਡਾਇਰੈਕਟਰ ਖੇਤੀਬਾੜੀ ਪੰਜਾਬ ਅਤੇ ਬਲਾਕ ਖੇਤੀਬਾੜੀ ਅਫਸਰ ਡੇਰਾਬਸੀ ਵਿਖੇ ਕੰਮ ਕੀਤਾ। ਉਨ੍ਹਾਂ ਨੇ ਪਦ ਉਨਤੀ ਉਪਰੰਤ ਸਾਲ 2025-26 ਦੌਰਾਨ ਬਤੌਰ ਡਿਪਟੀ ਡਾਇਰੈਕਟਰ ਖੇਤੀਬਾੜੀ (ਐਲ.ਸੀ.ਪੀ.ਪੀ.) ਸੇਵਾਂਵਾ ਨਿਭਾਈਆਂ ।

ਇਹ ਵੀ ਪੜ੍ਹੋ ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਮੌਕੇ ਡਾ ਬਾਜਵਾ ਨੇ ਖੇਤੀਬਾੜੀ ਵਿਭਾਗ ਅਧੀਨ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕਰਨ ਅਤੇ ਉਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਮੌਕੇ ਡਾ.ਗੁਰਮੇਲ ਸਿੰਘ ਜੋ ਕਿ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਤੋਂ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਪਦ ਉਨਤ ਹੋਏ ਹਨ ਵੱਲੋਂ ਸ਼ਿਰਕਤ ਕਰਦੇ ਹੋਏ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਨਿਯੁਕਤੀ ਲਈ ਵਧਾਈ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0

Mohali News:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੰਜਾਬ ਪੁਲਿਸ ਦੇ ਹੀ ਇੱਕ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਥਾਣੇਦਾਰ ਜਸਵੀਰ ਸਿੰਘ ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਪੜ੍ਹੋ ‘ਬੈਂਡ-ਵਾਜ਼ਾ ਔਰ ਪ੍ਰਤਾਪ ਸਿੰਘ ਬਾਜਵਾ’; AAP ਨੇ ਬਾਜਵਾ ਦੇ ਘਰ ਅੱਗ ਬੈਂਡ ਵਾਜ਼ਿਆਂ ਨਾਲ ਕੀਤਾ ਪ੍ਰਦਰਸ਼ਨ

ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ।ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਦਾ ਦੋ ਰੋਜ਼ਾ ਰੁਜ਼ਗਾਰ ਮੇਲਾ 10 ਫਰਵਰੀ ਨੂੰ

0

Talwandi Sabo News: Guru Kashi University ਵੱਲੋਂ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਦੁਆਰਾ ਵਰਸਿਟੀ ਕੈਂਪਸ ਵਿੱਚ ਦੋ ਰੋਜ਼ਾ ਰੁਜ਼ਗਾਰ ਮੇਲੇ ਦਾ ਆਗਾਜ਼ 10 ਫਰਵਰੀ ਨੂੰ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਉੱਤਰੀ ਭਾਰਤ ਦੇ ਲਗਭਗ 30 ਅਦਾਰੇ ਆਪਣੀਆਂ ਜ਼ਰੂਰਤਾਂ ਅਨੁਸਾਰ ਯੋਗ ਉਮੀਦਵਾਰਾਂ ਦੀ ਚੋਣ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਕਈ ਉਮੀਦਵਾਰਾਂ ਨੂੰ ਮੌਕੇ ਤੇ ਹੀ ਨਿਯੁਕਤੀ ਪੱਤਰ ਦਿੱਤੇ ਜਾਣ ਦੀਆਂ ਸੰਭਾਵਨਾਵਾਂ ਹਨ।

ਇਹ ਵੀ ਪੜ੍ਹੋ  Bathinda ‘ਚ ਬਿਨ੍ਹਾਂ ਮੰਨਜੂਰੀ ਪੀ.ਜੀ ਚਲਾਉਣ ਵਾਲਿਆਂ ਵਿਰੁਧ Police ਦੀ ਸਖ਼ਤੀ, ਪਰਚੇ ਦਰਜ਼

ਇਸ ਲਈ ਇੱਛੁਕ ਅਤੇ ਯੋਗ ਉਮੀਦਵਾਰ ਸਵੇਰੇ 10 ਵਜੇ ਆਪਣੇ ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ, ਵਿੱਦਿਅਕ ਯੋਗਤਾ ਦੀ ਅਸਲ ਤੇ ਪ੍ਰਮਾਣਿਤ ਫੋਟੋ ਕਾਪੀ, ਜਨਮ,ਜਾਤੀ ਅਤੇ ਆਮਦਨ ਸੰਬੰਧੀ ਲੋੜੀਂਦੇ ਸਰਟੀਫਿਕੇਟ ਲੈ ਕੇ ਯੂਨੀਵਰਸਿਟੀ ਵਿੱਚ ਨਿਸ਼ਚਿਤ ਸਥਾਨ ਤੇ ਸਮੇਂ ਸਿਰ ਪੁੱਜਣ ਦੀ ਸਲਾਹ ਦਿੱਤੀ ਜਾਂਦੀ ਹੈ।ਪਰੋ. ਵਾਈਸ ਚਾਂਸਲਰ ਪ੍ਰੋ.(ਡਾ.) ਪੀਯੂਸ਼ ਵਰਮਾ ਨੇ ਦੱਸਿਆ ਕਿ ਵਰਸਿਟੀ ਵੱਲੋਂ ਵੱਖ-ਵੱਖ ਸਮੇਂ ਤੇ ਵਿਦਿਆਰਥੀਆਂ ਨੂੰ ਸਵੈ ਉਦਯੋਗ ਸਥਾਪਿਤ ਕਰਨ ਵਾਸਤੇ ਲੋੜੀਂਦੀਆਂ ਪ੍ਰਕਿਰਿਆਵਾਂ, ਬੈਂਕ ਤੋਂ ਕਰਜਾ ਲੈਣ ਸੰਬੰਧੀ ਜਾਣਕਾਰੀ ਲਈ ਵਰਕਸ਼ਾਪ ਅਤੇ ਟ੍ਰੇਨਿੰਗ ਕੈਂਪਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੰਗਣ ਦੀ ਬਜਾਏ ਰੁਜ਼ਗਾਰ ਪ੍ਰਦਾਤਾ ਬਣਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਦੇ ਡਿਪਟੀ ਡਾਇਰੈਕਟਰ ਡਾ. ਵਿਕਾਸ ਗੁਪਤਾ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਲਈ 350 ਤੋਂ ਵੱਧ ਵਿਦਿਆਰਥੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਨਾਮਵਰ ਕੰਪਨੀਆਂ ਵੱਲੋਂ ਏ.ਆਈ. ਇੰਜੀਨੀਅਰ, ਸੇਲਜ਼ ਮੈਨੇਜ਼ਰ, ਨੈਟਵਰਕਿੰਗ ਇੰਜੀਨਿਅਰ, ਸਾਫਟਵੇਅਰ ਇੰਜੀਨੀਅਰ, ਬਿਜਨੇਸ ਡਿਵੈਲਪਮੈਂਟ ਐਸੋਸਿਏਟ, ਵੈਬ ਡਿਜਾਇਨਰ, ਵੈਬ ਡਿਵੈਲਪਰ, ਡਿਜ਼ੀਟਲ ਮਾਰਕਿਟਿੰਗ ਮੈਨੇਜ਼ਰ ਆਦਿ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰ ਚੁਣੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੇਲਾ ਹਾਈਬ੍ਰਿਡ ਮੋਡ ਵਿੱਚ ਹੋਵੇਗਾ ਕਿਉਂਕਿ ਮੇਲੇ ਦੇ ਦੂਜੇ ਦਿਨ ਕਈ ਕੰਪਨੀਆਂ ਆਨਲਾਈਨ ਵਿਧੀ ਨਾਲ ਉਮੀਦਵਾਰਾਂ ਦੀ ਚੋਣ ਕਰਨਗੀਆਂ। ਇਸ ਲਈ ਇੱਛੁਕ ਵਿਦਿਆਰਥੀ ਮੌਕੇ ਤੇ ਰਜਿਸਟ੍ਰੇਸ਼ਨ ਵੀ ਕਰਵਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

0

👉ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ : ਡੀਜੀਪੀ ਗੌਰਵ ਯਾਦਵ
👉ਪੁਲਿਸ ਟੀਮਾਂ ਵੱਲੋਂ ਵਿੱਤੀ ਜਾਂਚ ਜਾਰੀ : ਸੀ.ਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ।

ਇਹ ਵੀ ਪੜ੍ਹੋ  Bathinda ‘ਚ ਬਿਨ੍ਹਾਂ ਮੰਨਜੂਰੀ ਪੀ.ਜੀ ਚਲਾਉਣ ਵਾਲਿਆਂ ਵਿਰੁਧ Police ਦੀ ਸਖ਼ਤੀ, ਪਰਚੇ ਦਰਜ਼

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ ਦੋ 9 ਐਮ.ਐਮ. ਗਲੌਕ, ਤੁਰਕੀ ਦਾ ਬਣਿਆ ਇੱਕ ਜ਼ਿਗਾਨਾ, ਦੋ .32 ਬੋਰ ਅਤੇ ਇੱਕ .30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਕਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਤਸਕਰੀ ਲਈ ਕਰਦੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਸਰਗਰਮੀ ਨਾਲ ਜੁੜੇ ਹੋਏ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸਰਹੱਦ ਪਾਰ ਦੇ ਤਸਕਰੀ ਸਬੰਧਾਂ ਬਾਰੇ ਪੁਖਤਾ ਤੇ ਗੁਪਤ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ, ਗੁਰਪ੍ਰੀਤ ਉਰਫ਼ ਗੋਪੀ, ਸੁਖਰਾਜ ਉਰਫ਼ ਜੋਗਾ ਅਤੇ ਸਾਜਨ ਉਰਫ਼ ਗੁਰਸਾਜਨ ਉਰਫ਼ ਲੱਡਾ ਨੂੰ ਇੱਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  Punjab ਦੇ ਦੋ ਹੋਰ ਨੌਜਵਾਨਾਂ ਦੀ ਵਿਦੇਸ਼ਾਂ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਹੋਈਆਂ ਬਰਾਮਦਗੀਆਂ ਦੌਰਾਨ ਚਾਰ ਹੋਰ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ, ਜੋ ਸੰਗਠਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦੀ ਹੈ।ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਜੁਰਾਇਮ-ਪੇਸ਼ਾ ਅਪਰਾਧੀ ਹਨ ਅਤੇ ਪਹਿਲਾਂ ਵੀ ਐਨਡੀਪੀਐਸ ਐਕਟ ਅਧੀਨ ਮਾਮਲਿਆਂ ਵਿੱਚ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ ਦੁਬਈ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਇਸ ਨੈੱਟਵਰਕ ਦੇ ਵਿੱਤੀ ਟਰੇਲ ਅਤੇ ਹਵਾਲਾ ਲਿੰਕਾਂ ਦੀ ਜਾਂਚ ਵੀ ਕਰ ਰਹੀਆਂ ਹਨ।ਇਸ ਸਬੰਧ ਵਿੱਚ ਐਫਆਈਆਰ ਨੰਬਰ 21 ਮਿਤੀ 03-02-2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(8) ਅਤੇ ਐਨਡੀਪੀਐਸ ਐਕਟ ਦੀ ਧਾਰਾ 21ਬੀ, 27ਏ ਅਤੇ 29 ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSD Girls College Bathinda ਦੀਆਂ ਬੀ.ਸੀ.ਏ. ਭਾਗ-ਤੀਜਾ ਦੀਆਂ ਵਿਦਿਆਰਥਣਾਂ ਦਾ ਫਾਈਨਲ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

0

Bathinda News: SSD Girls College Bathinda ਨੇ ਯੂ.ਜੀ.ਸੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਜਾਰੀ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੇ ਵੱਖ-ਵੱਖ ਯੂ.ਜੀ. ਅਤੇ ਪੀ.ਜੀ. ਕੋਰਸਾਂ ਦੇ ਨਤੀਜੇ ਐਲਾਨੇ ਨਤੀਜਿਆਂ ਵਿਚ ਬੀ.ਸੀ.ਏ. ਦੀਆਂ ਵਿਦਿਆਰਥਣਾਂ ਨੇ ਪੰਜਵੇ ਸਮੈਸਟਰ ਵਿੱਚ ਸ਼ਲਾਘਾਯੋਗ ਨਤੀਜੇ ਦਿਖਾਏ ਹਨ। ਕਿਰਨਦੀਪ ਨੇ 87.43% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ਿਵਾਨੀ ਨੇ 79.14% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜੀਆ ਨੇ 76.29% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਨੇ ਕਾਲਜ ਦੇ ਸਮਰਪਿਤ ਅਤੇ ਮਿਹਨਤੀ ਸਟਾਫ਼ ਦਾ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਪ੍ਰੇਰਨਾ ਲਈ ਧੰਨਵਾਦ ਕੀਤਾ ।

ਇਹ ਵੀ ਪੜ੍ਹੋ  ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

ਡਾ. ਨੀਰੂ ਗਰਗ (ਪ੍ਰਿੰਸੀਪਲ, ਐਸ.ਐਸ.ਡੀ.ਜੀ.ਸੀ.) ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ‘ਤੇ ਖੁਸ਼ੀ ਪ੍ਰਗਟ ਕੀਤੀ । ਉਨ੍ਹਾਂ ਨੇ ਵਿਭਾਗ ਦੇ ਮੁਖੀ ਅਤੇ ਫੈਕਲਟੀ ਮੈਂਬਰਾਂ ਨੂੰ ਸ਼ਾਨਦਾਰ ਨਤੀਜਿਆਂ ‘ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਐਡਵੋਕੇਟ ਸੰਜੇ ਗੋਇਲ (ਪ੍ਰਧਾਨ, ਐਸ.ਐਸ.ਡੀ.ਜੀ.ਜੀ.ਸੀ), ਸ਼੍ਰੀ ਵਿਕਾਸ ਗਰਗ (ਸਕੱਤਰ, ਐਸ.ਐਸ.ਡੀ.ਜੀ.ਸੀ.) ਨੇ ਡਾ. ਨੀਰੂ ਗਰਗ (ਪ੍ਰਿੰਸੀਪਲ, ਐਸ.ਐਸ.ਡੀ.ਜੀ.ਸੀ) ਅਤੇ ਸਟਾਫ਼ ਮੈਂਬਰਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਬੀਸੀਏ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Bathinda News: DAV College Bathinda ਲਈ ਬਹੁਤ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਬੀਸੀਏ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਪ੍ਰਦੀਪ ਨੇ ਪਹਿਲਾ ਸਥਾਨ, ਹਰਮੀਤ ਸਿੰਘ ਰੁਪਾਲ ਨੇ ਦੂਜਾ ਸਥਾਨ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  Bathinda ‘ਚ ਬਿਨ੍ਹਾਂ ਮੰਨਜੂਰੀ ਪੀ.ਜੀ ਚਲਾਉਣ ਵਾਲਿਆਂ ਵਿਰੁਧ Police ਦੀ ਸਖ਼ਤੀ, ਪਰਚੇ ਦਰਜ਼

ਵਿਦਿਆਰਥੀਆਂ ਨੇ ਕਾਲਜ ਦੇ ਸਮਰਪਿਤ ਅਤੇ ਮਿਹਨਤੀ ਫੈਕਲਟੀ ਦਾ ਉਨ੍ਹਾਂ ਦੇ ਮਾਹਿਰ ਮਾਰਗਦਰਸ਼ਨ ਅਤੇ ਪ੍ਰੇਰਨਾ ਲਈ ਧੰਨਵਾਦ ਕੀਤਾ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਤੋਂ ਖੁਸ਼ ਹੋਏ ਅਤੇ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਅਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਵਿਭਾਗ ਦੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਨੂੰ ਬੂਥ ਪੱਧਰ ‘ਤੇ ਮਜਬੂਤ ਬਣਾਉਣ ਲਈ ਰਵਿੰਦਰ ਡਾਲਵੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

0

👉ਵਿਧਾਨ ਸਭਾ ਚੋਣਾਂ ਵਿੱਚ ਬਣੇਗੀ ਕਾਂਗਰਸ ਦੀ ਸਰਕਾਰ, ਪਾਰਟੀ ਇੱਕਜੁੱਟ ਹੋ ਕੇ ਕਰ ਰਹੀ ਹੈ ਤਿਆਰੀ: ਰਵਿੰਦਰ ਡਾਲਵੀਆ
Bathinda News: ਕਾਂਗਰਸ ਪਾਰਟੀ ਨੂੰ ਬੂਥ ਪੱਧਰ ‘ਤੇ ਮਜਬੂਤ ਬਣਾਉਣ ਲਈ ਹਾਈ ਕਮਾਂਡ ਦੀਆਂ ਹਦਾਇਤਾਂ ਉੱਪਰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਦੀ ਪ੍ਰਧਾਨਗੀ ਹੇਠ ਅੱਜ ਬਠਿੰਡਾ ਵਿੱਚ ਜਿਲਾ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਮੁੱਚੀ ਜਿਲ੍ਹਾ ਲੀਡਰਸ਼ਿਪ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਜਿਲਾ ਪ੍ਰਧਾਨਾਂ ਦੀ ਚੋਣ ਆਮ ਵਰਕਰਾਂ ਨੂੰ ਪੁੱਛਕੇ ਕੀਤੀ ਗਈ, ਉਸੇ ਤਰੀਕੇ ਨਾਲ ਹੁਣ ਬੂਥ ਤੋਂ ਲੈਕੇ ਬਲਾਕ ਪ੍ਰਧਾਨ ਅਤੇ ਪੰਜਾਬ ਦੀ ਸਮੁੱਚੀ ਜਥੇਬੰਦੀ ਦੇ ਲੀਡਰ ਸਾਹਿਬਾਨਾਂ ਦੀ ਚੋਣ ਵੀ ਉਸੇ ਪ੍ਰਕਿਰਿਆ ਨਾਲ ਹੋਵੇਗੀ ਅਤੇ ਟਕਸਾਲੀ ਕਾਂਗਰਸੀ ਪਰਿਵਾਰਾਂ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

ਇਸ ਮੌਕੇ ਉਹਨਾਂ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਗੈਂਗਸਟਰਾਂ ਵੱਲੋਂ ਫਰੌਤੀਆਂ ਮੰਗੀਆਂ ਜਾ ਰਹੀਆਂ ਹਨ, ਪੈਸੇ ਨਾ ਦੇਣ ਤੇ ਕਤਲੇਆਮ ਕੀਤਾ ਜਾ ਰਿਹਾ ਹੈ, ਜਿਸ ਕਰਕੇ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਪੰਜਾਬ ਦੀ ਮਾਨ ਸਰਕਾਰ ਤੋਂ ਨਰਾਜ਼ ਹਨ ਤੇ ਬਦਲ ਵਜੋਂ ਕਾਂਗਰਸ ਨੂੰ ਦੇਖ ਰਹੇ ਹਨ ।ਉਹਨਾਂ ਦਾਅਵਾ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਸਮੁੱਚੀ ਲੀਡਰਸ਼ਿਪ ਇੱਕਜੁੱਟ ਹੋ ਕੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਸ਼ਾਮਿਲ ਹੋ ਰਹੀ ਹੈ। ਉਹਨਾਂ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਠਿੰਡਾ ਵਿੱਚ ਕਾਂਗਰਸ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ  Delhi Public School Bathinda ‘ਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਰਾਜਨ ਗਰਗ, ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ, ਹਲਕਾ ਤਲਵੰਡੀ ਸਾਬੋ ਦੇ ਇੰਚਾਰਜ਼ ਖੁਸ਼ਬਾਜ ਸਿੰਘ ਜਟਾਣਾ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ,ਸਾਬਕਾ ਚੇਅਰਮੈਨ ਕੇਕੇ ਅਗਰਵਾਲ,ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਹਰਦੀਪ ਸਿੰਘ ਕਿੰਗਰਾ, ਅਸ਼ੋਕ ਕੁਮਾਰ , ਅਰੁਣ ਵਧਾਵਣ, ਸਾਬਕਾ ਮੰਤਰੀ ਚਰਨਜੀਤ ਲਾਲ ਗਰਗ, ਦਰਸ਼ਨ ਸਿੰਘ ਜੀਦਾ, ਬਲਵੰਤ ਰਾਏ ਨਾਥ, ਕਿਰਨਜੀਤ ਸਿੰਘ ਗਹਿਰੀ, ਪਵਨ ਮਾਨੀ, ਮਾਸਟਰ ਹਰਮੰਦਰ ਸਿੰਘ, ਬਲਜਿੰਦਰ ਠੇਕੇਦਾਰ, ਅੰਮ੍ਰਿਤ ਗਿੱਲ, ਰਮੇਸ਼ ਰਾਣੀ, ਭਗਵਾਨ ਦਾਸ ਭਾਰਤੀ, ਸੁਨੀਲ ਕੁਮਾਰ ਚੇਅਰਮੈਨ, ਮਲਕੀਤ ਸਿੰਘ ਐਮਸੀ, ਜਸਵੀਰ ਸਿੰਘ ਜੱਸਾ, ਐਮਸੀ ਸੁਖਦੇਵ ਸਿੰਘ ਸੁੱਖਾ, ਐਮਸੀ ਹਰਵਿੰਦਰ ਸਿੰਘ ਲੱਡੂ, ਮਾਧਵ ਸ਼ਰਮਾ, ਅਸ਼ੋਕ ਭੋਲਾ,ਰਾਜਪਿੰਦਰ ਸਿੰਘ ਰਾਜੂ, ਡਾਕਟਰ ਮੁਕੇਸ਼ ਕੁਮਾਰ, ਲੱਖਵਿੰਦਰ ਸਿੰਘ ਲੱਖਾ ਅਤੇ ਗਿਣਤੀ ਵਿੱਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਬੈਂਡ-ਵਾਜ਼ਾ ਔਰ ਪ੍ਰਤਾਪ ਸਿੰਘ ਬਾਜਵਾ’; AAP ਨੇ ਬਾਜਵਾ ਦੇ ਘਰ ਅੱਗ ਬੈਂਡ ਵਾਜ਼ਿਆਂ ਨਾਲ ਕੀਤਾ ਪ੍ਰਦਰਸ਼ਨ

0

👉ਚੰਡੀਗੜ੍ਹ ਪੁਲਿਸ ਨਾਲ ਝੜਪਾਂ, ਪਾਣੀ ਦੀਆਂ ਵਛਾੜਾਂ ਮਾਰਨ ਤੋਂ ਆਪ ਮੰਤਰੀਆਂ ਤੇ ਵਿਧਾਇਕਾਂ ਨੂੰ ਲਿਆ ਹਿਰਾਸਤ ‘ਚ
Chandigarh News: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਬੈਂਡ ਵਜਾਉਣ ਬਾਰੇ ਕੀਤੀ ਟਿੱਪਣੀ ਦਾ ਮਾਮਲਾ ਹੁਣ ਲਗਾਤਾਰ ਗਰਮਾਉਂਦਾ ਜਾ ਰਿਹਾ। ਇਸ ਮਾਮਲੇ ਵਿਚ ਜਿੱਥੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਮੰਤਰੀਆਂ ਵੱਲੋਂ ਵੱਡੀ ਗਿਣਤੀ ਵਿਚ ਵਲੰਟੀਅਰਾਂ ਨੂੰ ਨਾਲ ਲੈ ਕੇ ਸ: ਬਾਜਵਾ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਸਾਹਮਣੇ ਬੈਂਡ ਵਾਜ਼ਿਆਂ ਨਾਲ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਉਥੇ ਕਾਦੀਆ ਵਿਚ ਵੀ ਰੋਸ਼ ਪ੍ਰਗਟਾਇਆ ਗਿਆ।

ਇਹ ਵੀ ਪੜ੍ਹੋ ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

ਹਾਲਾਂਕਿ ਇਸ ਮੌਕੇ ਆਪ ਆਗੂਆਂ ਤੇ ਵਲੰਟੀਅਰਾਂ ਦੀਆਂ ਚੰਡੀਗੜ੍ਹ ਪੁਲਿਸ ਨਾਲ ਤਿੱਖੀਆਂ ਝੜਪਾਂ ਹੋਈਆਂ ਤੇ ਪੁਲਿਸ ਵੱਲੋਂ ਹਲਕੇ ਬਲ ਪ੍ਰਯੋਗ ਤੋਂ ਇਲਾਵਾ ਪਾਣੀ ਦੀਆਂ ਵਛਾੜਾਂ ਵੀ ਚਲਾਈਆਂ ਗਈਆਂ, ਜਿਸ ਨਾਲ ਬਹੁਤ ਸਾਰੇ ਆਗੂਆਂ ਦੀ ਪੱਗਾਂ ਵੀ ਲੱਥ ਗਈਆਂ ਅਤੇ ਬਾਅਦ ਵਿਚ ਪੁਲਿਸ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਬੱਸਾਂ ਬਿਠਾਉਣ ਤੋਂ ਬਾਅਦ ਥਾਣਿਆਂ ਵਿਚ ਲੈ ਗਈ। ਇਸਤੋਂ ਪਹਿਲਾਂ ਲਗਭਗ ਪੰਜਾਬ ਸਰਕਾਰ ਦੇ ਸਮੂਹ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਸੀਨੀਅਰ ਆਗੂਆਂ ਵੱਲੋਂ ਵਿਰੋਧੀ ਧਿਰ ਦੇ ਆਗੂ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਨੂੰ ਕੋਸਿਆ।

ਇਹ ਵੀ ਪੜ੍ਹੋ Punjab ਦੇ ਦੋ ਹੋਰ ਨੌਜਵਾਨਾਂ ਦੀ ਵਿਦੇਸ਼ਾਂ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਤੇ ਆਪ ਵਿਧਾਇਕਾਂ ਨੂੰ ਮਟੀਰੀਅਲ ਦੱਸਣ ਅਤੇ ਕਿਤੇ ਬੈਂਡ ਵਾਜ਼ਿਆਂ ਵਾਲੇ ਦੱਸਣ ‘ਤੇ ਇਸਨੂੰ ਕਾਂਗਰਸ ਦੀ ਦਲਿਤ ਤੇ ਮਿਹਨਤਕਸ਼ ਵਿਰੋਧੀ ਸੋਚ ਕਰਾਰ ਦਿੱਤਾ। ਖੁਦ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਕਿਹਾ ਕਿ, ‘‘ ਕਿਸੇ ਦੇ ਕਿੱਤੇ ਊੱਪਰ ਵਿਅੰਗ ਕਸਕੇ ਕਾਂਗਰਸੀ ਆਗੂ ਆਪਣੀ ਜੰਗੀਰਦਾਰੂ ਮਾਨਸਿਕਤਾ ਦਾ ਪ੍ਰਦਰਸ਼ਨ ਕਰ ਰਹੇ ਹਨ। ” ਉਨ੍ਹਾਂ ਕਿਹਾ ਕਿ ਉਸਨੂੰ ਇਸ ਗੱਲ ਦਾ ਮਾਣ ਹੈ ਕਿ ਉਸਦੇ ਪਿਤਾ ਲੋਕਾਂ ਦੀਆਂ ਖੁਸੀਆਂ ਵਿਚ ਬੈਂਡ-ਵਾਜ਼ਾ ਵਜਾ ਕੇ ਉਨ੍ਹਾਂ ਨੂੰ ਇਸ ਕਾਬਲ ਬਣਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨ ਆਗੂ ਦਲਜੀਤ ਸਿੰਘ ਗੁਰੂ ਭੁੱਚੋਂ ਹਲਕੇ ਦਾ ਇੰਚਾਰਜ਼ ਨਿਯੁਕਤ

0

Bathinda News: shiromani akali dal; ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਿਆਰੀਆਂ ਵਿੱਢਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਖਾਲੀ ਪਏ ਹਲਕਿਆਂ ਵਿਚ ਆਪਣੇ ਆਗੂਆਂ ਨੂੰ ਵਾਂਗਡੋਰ ਸੌਂਪਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਤਹਿਤ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਆਗੂ ਡਾ. ਦਲਜੀਤ ਸਿੰਘ ਗੁਰੂ ਨੂੰ ਭੁੱਚੋ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਦਸਣਾ ਬਣਦਾ ਹੈ ਕਿ ਵੈਟਰਨਰੀ ਵਿਭਾਗ ਵਿਚ ਸੇਵਾਵਾਂ ਦੇ ਰਹੇ ਡਾ ਗੁਰੂ ਦਾ ਪ੍ਰਵਾਰ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਚੱਲਿਆ ਆ ਰਿਹਾ।

ਇਹ ਵੀ ਪੜ੍ਹੋ ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

ਸਿਆਸੀ ਹਲਕਿਆਂ ਦੇ ਵਿਚ ਚੱਲ ਰਹੀ ਚਰਚਾ ਮੁਤਾਬਕ ਡਾ ਗੁਰੂ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਇਸ ਹਲਕੇ ਤੋਂ ਉਮੀਦਵਾਰ ਹੋਣਗੇ। ਉਧਰ, ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਡਾ ਦਲਜੀਤ ਸਿੰਘ ਗੁਰੂ ਨੂੰ ਇਹ ਸੌਂਪਣ ‘ਤੇ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਜਗਸੀਰ ਸਿੰਘ ਕਲਿਆਣ ਅਤੇ ਸੂਬਾ ਆਗੂ ਬਲਕਾਰ ਸਿੰਘ ਗੋਨਿਆਣਾ ਨੇ ਧੰਨਵਾਦ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

0

Tarn Taran News: ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਵਿਚ ਅੱਜ ਕੁੱਝ ਸਮਾਂ ਪਹਿਲਾਂ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿਚ ਇੱਕ ਨੌਜਵਾਨ ਵੱਲੋਂ ਆਪਣੀ ਸਹਿਪਾਠਣ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਜ਼ਿਲ੍ਹੇ ਦੇ ਪਿੰਡ ਉਸਮਾਂ ਵਿਖੇ ਚੱਲ ਰਹੇ ਲਾਅ ਕਾਲਜ਼ ਦੇ ਵਿਚ ਵਾਪਰੀ ਹੈ, ਜਿੱਥੇ ਮੁਲਜ਼ਮ ਨੌਜਵਾਨ ਵੱਲੋਂ ਕਲਾਸਰੂਮ ਵਿਚ ਹੀ ਇਸਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ Punjab ਦੇ ਦੋ ਹੋਰ ਨੌਜਵਾਨਾਂ ਦੀ ਵਿਦੇਸ਼ਾਂ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਮ੍ਰਿਤਕਾਂ ਦੀ ਪਹਿਚਾਣ ਸੰਦੀਪ ਕੌਰ ਵਾਸੀ ਨੌਸ਼ਹਿਰਾ ਪੰਨੂਆਂ ਅਤੇ ਪ੍ਰਿੰਸ ਰਾਜ ਸਿੰਘ ਵਾਸੀ ਪਿੰਡ ਮੱਲੀਆਂ ਵੱਜੋਂ ਹੋਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਕਾਲਜ਼ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਪਿੱਛੇ ਦੀ ਵਜ੍ਹਾ ਦਾ ਹਾਲੇ ਪੁਲਿਸ ਨੇ ਖੁਲਾਸਾ ਨਹੀਂ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896402