Home Blog Page 1692

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਕਰਨਾ ਚਾਹੁੰਦੀਆਂ ਹਨ ਪੰਜਾਬ ’ਤੇ ਕਬਜ਼ਾ: ਸੁਖਬੀਰ ਬਾਦਲ

0

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਠਿੰਡਾ ਤੋਂ ਅਪਣੇ ‘ਪਤਨੀ’ ਦੇ ਹੱਕ ’ਚ ਸੰਭਾਲੀ ਚੋਣ ਕਮਾਂਡ, ਕੀਤੀਆਂ ਮੀਟਿੰਗਾਂ
ਬਠਿੰਡਾ, 26 ਅਪ੍ਰੈਲ: ਸੂਬੇ ਦੀ ਸਭ ਤੋਂ ਹਾਟ ਸੀਟ ਮੰਨੇ ਜਾਂਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਚੌਣ ਲੜ ਰਹੀ ਹਰਸਿਮਰਤ ਕੌਰ ਬਾਦਲ ਦੇ ਹੱਕ ’ਚ ਉਨ੍ਹਾਂ ਦੇ ਪਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉੱਤਰ ਆਏ ਹਨ। ਸ: ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ ਵੱਖ ਵਰਗਾਂ ਦੇ ਨਾਲ ਭਰਵੀਆਂ ਮੀਟਿੰਗਾਂ ਕੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਮੰਗਿਆ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਦੀ ਤਰਜ਼ ’ਤੇ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਪ੍ਰੰਤੂ ਪੰਜਾਬੀ ਇੰਨ੍ਹਾਂ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਣਗੇ। ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਟੈਕਸੇਸ਼ਨ ਵਕੀਲਾਂ ਨਾਲ ਬਾਰ ਐਸੋਸੀਏਸ਼ਨ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਕਚਹਿਰੀਆਂ ਵਿਚ ਵਕੀਲ ਭਾਈਚਾਰੇ ਮੁਲਾਕਾਤ ਕੀਤੀ ਅਤੇ ਨਾਲ ਹੀ ਨਾਰਦਰਨ ਕੂਲਰ ਐਂਡ ਫੈਨ ਮੈਨਯੂਫੈਕਚਰਿੰਗ ਐਸੋਸੀਏਸ਼ਨ, ਹੋਟਲਜ਼ ਅਤੇ ਰੈਸਟੋਰੈਂਟ ਐਸੋਸੀਏਸ਼ਨ ਤੇ ਇਸਾਈ ਭਾਈਚਾਰੇ ਦੇ ਮੈਂਬਰਾਂ ਨਾਲ ਵੀ ਮੀਟਿੰਗਾਂ ਕੀਤੀਆਂ।

ਭਾਈ ਅੰਮ੍ਰਿਤਪਾਲ ਸਿੰਘ ਲੜਣਗੇ ਚੋਣ, ਮਾਤਾ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਅਹਿਮ ਐਲਾਨ

ਇਸ ਦੌਰਾਨ ਉਹਨਾਂ ਦਾਅਵਾ ਕੀਤਾ ਕਿ ਕੇਂਦਰੀ ਪਾਰਟੀਆਂ ਦਾ ਪੰਜਾਬ ਨਾਲ ਕੋਈ ਸਾਂਝ ਨਹੀਂ, ਬਲਕਿ ਉਹ ਸਿਰਫ਼ ਚੋਣਾਂ ਜਿੱਤਣੀਆਂ ਚਾਹੁੰਦੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਦਾ ਮੌਜੂਦਾ ਹੀ ਸਮਾਂ ਹੈ ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਅਕਾਲੀ ਦਲ ਹੀ ਇਕਲੌਤਾ ਜਵਾਬ ਹੈ। ਉਹਨਾਂ ਕਿਹਾ ਕਿ ਸਿਰਫ ਇਕ ਖੇਤਰੀ ਪਾਰਟੀ ਹੀ ਤੁਹਾਡੇ ਹੱਕਾਂ ਵਾਸਤੇ ਲੜ ਸਕਦੀ ਹੈ ਤੇ ਤੁਹਾਨੂੰ ਪਹਿਲਾਂ ਰੱਖ ਸਕਦੀ ਹੈ। ਸੂਬੇ ਵਿਚ ਆਪ-ਕਾਂਗਰਸ ਗਠਜੋੜ ’ਤੇ ਵਰ੍ਹਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਪ ਤੇ ਕਾਂਗਰਸ ਦਾ ਪੰਜਾਬ ਵਿਚ ਵੀ ਉਸੇ ਤਰੀਕੇ ਗਠਜੋੜ ਹੈ ਜਿਵੇਂ ਦੇਸ਼ ਦੇ ਹੋਰ ਹਿੱਸਿਆਂ ਵਿਚ ਹੈ। ਉਹਨਾਂ ਕਿਹਾ ਕਿ ਇਥੇ ਹੀ ਇਹ ਸ਼ਰ੍ਹੇਆਮ ਗਠਜੋੜ ਨਹੀਂ ਦੱਸ ਰਹੇ ਕਿਉਂਕਿ ਇਹਨਾਂ ਨੂੰ ਡਰ ਹੈ ਕਿ ਇਥੇ ਆਪ ਸਰਕਾਰ ਦੇ ਖਿਲਾਫ ਸੱਤਾ ਵਿਰੋਧੀ ਲਹਿਰ ਦੀ ਦੋਵਾਂ ਨੂੰ ਮਾਰ ਨਾ ਪੈ ਜਾਵੇ।

ਲੰਮੀ ਜਕੋ-ਤੱਕੀ ਤੋਂ ਬਾਅਦ ਕਾਂਗਰਸ ਵੱਲੋਂ ਹਰਿਆਣਾ ’ਚ 8 ਉਮੀਦਵਾਰਾਂ ਦਾ ਐਲਾਨ

ਸ: ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਸਮਝਣ ਤੇ ਚੋਣਾਂ ਵਿਚ ਦੋਵਾਂ ਪਾਰਟੀਆਂ ਨੂੰ ਰੱਦ ਕਰਨ। ਇਸ ਤੋਂ ਪਹਿਲਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਵਿਚ ਸ: ਬਾਦਲ ਨੇ ਦੱਸਿਆ ਕਿ ਕਿਵੇਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਭਰ ਵਿਚ ਜੁਡੀਸ਼ੀਅਨ ਕੰਪਲੈਕਸ ਤੇ ਵਕੀਲਾਂ ਦੇ ਚੈਂਬਰ ਬਣਾਏ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਦੀ ਸਰਕਾਰ ਵੇਲੇ ਇਸਾਈ ਭਾਈਚਾਰੇ ਸਮੇਤ ਸਾਰੇ ਭਾਈਚਾਰਿਆਂ ਨੂੰ ਵਿਕਾਸ ਦੇ ਰਾਹ ’ਤੇ ਇਕੱਠਿਆਂ ਲੈ ਕੇ ਤੁਰਿਆ ਜਾਂਦਾ ਸੀ। ਇਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਅਕਾਲੀ ਦਲ ਨੂੰ ਫਿਰਕੂ ਸਦਭਾਵਨਾ ਦਾ ਪ੍ਰਤੀਕ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਫਿਰਕੂ ਭਾਸ਼ਣਾਂ ਰਾਹੀਂ ਵੋਟਾਂ ਦਾ ਧਰੁਵੀਕਰਨ ਕਰਨ ਵਿਰੁੱਧ ਸਖ਼ਤ ਸਟੈਂਡ ਲੈਣ ਦੀ ਸ਼ਲਾਘਾ ਕੀਤੀ।ਇਸ ਮੌਕੇ ਸੀਨੀਅਰ ਆਗੂ ਇਕਬਾਲ ਸਿੰਘ ਬੱਬਲੀ ਢਿੱਲੋਂ, ਮੋਹਿਤ ਗੁਪਤਾ, ਬਲਜੀਤ ਸਿੰਘ ਬੀੜਬਹਿਮਣ, ਚਮਕੌਰ ਸਿੰਘ ਮਾਨ, ਨਿਰਮਲ ਸੰਧੂ, ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।

 

ਭਾਈ ਅੰਮ੍ਰਿਤਪਾਲ ਸਿੰਘ ਲੜਣਗੇ ਚੋਣ, ਮਾਤਾ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਅਹਿਮ ਐਲਾਨ

ਸ਼੍ਰੀ ਖਡੂਰ ਸਾਹਿਬ, 26 ਅਪ੍ਰੈਲ: ਐਨ.ਐਸ.ਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਪਿਛਲੇ ਇੱਕ ਸਾਲ ਤੋਂ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਹਲਕਾ ਖਡੂਰ ਸਾਹਿਬ ਤੋਂ ਅਜਾਦ ਚੋਣ ਲੜਣ ਦੇ ਐਲਾਨ ਬਾਰੇ ਹੁਣ ਪ੍ਰਵਾਰ ਨੇ ਵੀ ਮੋਹਰ ਲਗਾ ਦਿੱਤੀ ਹੈ। ਭਾਈ ਸਾਹਿਬ ਦੇ ਮਾਤਾ ਬਲਵਿੰਦਰ ਕੌਰ ਅਤੇ ਹੋਰ ਸਾਥੀਆਂ ਵੱਲੋਂ ਇਸ ਸਬੰਧ ਵਿਚ ਅੱਜ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਇਸਦਾ ਐਲਾਨ ਕੀਤਾ ਗਿਆ।

EVM VVPAT Controversy: ਸੁਪਰੀਮ ਕੋਰਟ ਨੇ ਰੱਦ ਕੀਤੀ VVPAT ਮਸ਼ੀਨਾਂ ਦੀ ਕਰਾਸ-ਚੈਕਿੰਗ ਕਰਨ ਵਾਲੀ ਪਟੀਸ਼ਨਾਂ

ਉਨ੍ਹਾਂ ਦਸਿਆ ਕਿ ਇਸਦੇ ਬਾਰੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਗੱਲ ਹੋ ਚੁੱਕੀ ਹੈ ਤੇ ਉਨ੍ਹਾਂ ਦਸਿਆ ਕਿ ਪੰਜਾਬ ਦੇ ਵਿਚ ਨਸ਼ਿਆਂ ਦੇ ਖ਼ਾਤਮੇ, ਪੰਜਾਬ ਦੇ ਨੌਜਵਾਨਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਉਹ ਚੋਣ ਲੜਣਗੇ। ਬਲਵਿੰਦਰ ਕੌਰ ਨੇ ਇਹ ਵੀ ਦਸਿਆ ਕਿ ਇਹ ਚੋਣ ਅਜਾਦ ਤੌਰ ‘ਤੇ ਲੜੀ ਜਾਵੇਗੀ। ਉਨ੍ਹਾਂ ਪੰਜਾਬ ਦੀਆਂ ਸਮੂਹ ਪੰਥਕ ਧਿਰਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਮਦਦ ’ਤੇ ਆਉਣ ਦੀ ਅਪੀਲ ਕੀਤੀ।

 

ਲੋਕ ਸਭਾ ਚੋਣਾਂ 2024 ਵਿੱਚ ਭਾਗੀਦਾਰਾਂ ਲਈ ਸਮੂਹਿਕ ਵੋਟਰ ਪ੍ਰਣ ਲਿਆ

0

ਬਠਿੰਡਾ 26 ਅਪ੍ਰੈਲ: ਸਥਾਨਕ ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ. ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਦਿਵਸ ਦੇ ਤਹਿਤ ਸਹੁੰ ਚੁੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਲਗਭਗ 200 ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਭਾਗ ਲਿਆ । ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਵੱਲੋਂ ਸਵੀਪ ਦੁਆਰਾ ਚਲਾਈ ਜਾ ਰਹੀ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਗਈ ।

ਕੈਰੀਅਰ ਗਾਈਡੈਸ ਅਤੇ ਕੌਸਲਿੰਗ ਪ੍ਰੋਗਰਾਮ ਸਕੀਮ ਨੂੰ ਸਫਲਤਾ ਪੂਰਵਕ ਲਾਗੂ ਕੀਤਾ ਜਾਵੇਗਾ: ਇਕਬਾਲ ਸਿੰਘ ਬੁੱਟਰ

ਸਹੁੰ ਚੁੱਕਣ ਦੀ ਰਸਮ ਰੈੱਡ ਰਿਬਨ ਕਲੱਬ ਦੀ ਵਲੰਟੀਅਰ ਅਵਨੀਤ ਕੌਰ ਢਿੱਲੋਂ ਵੱਲੋਂ ਨਿਭਾਈ ਗਈ । ਇਸ ਪ੍ਰੋਗਰਾਮ ਦੀ ਕਾਲਜ ਪ੍ਰਧਾਨ ਸੰਜੈ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਵੱਲੋਂ ਪ੍ਰਸੰਸਾ ਕਰਦੇ ਹੋਏ ਕਿਹਾ ਗਿਆ ਕਿ ਵੋਟਰ ਜਾਗਰੂਕਤਾ ਲਿਆਉਣ ਲਈ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਨਾਲ ਜੋੜਨਾ ਬਹੁਤ ਜਰੂਰੀ ਹੈ ।

ਕੈਰੀਅਰ ਗਾਈਡੈਸ ਅਤੇ ਕੌਸਲਿੰਗ ਪ੍ਰੋਗਰਾਮ ਸਕੀਮ ਨੂੰ ਸਫਲਤਾ ਪੂਰਵਕ ਲਾਗੂ ਕੀਤਾ ਜਾਵੇਗਾ: ਇਕਬਾਲ ਸਿੰਘ ਬੁੱਟਰ

0

ਬਠਿੰਡਾ 26 ਅਪ੍ਰੈਲ: ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਸਿੱਖਿਆ ਸਤੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੈਰੀਅਰ ਗਾਈਡੈਸ ਅਤੇ ਕੌਸਲਿੰਗ ਪ੍ਰੋਗਰਾਮ ਤਹਿਤ ਇੱਕ ਅਹਿਮ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੇ ਕੀਤੀ।ਇਸ ਮੋਕੇ ਉਹਨਾਂ ਬੋਲਦਿਆਂ ਕਿਹਾ ਕਿ ਕੈਰੀਅਰ ਗਾਈਡੈਸ ਅਤੇ ਕੌਸਲਿੰਗ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਲਾਗੂ ਕੀਤਾ ਜਾਵੇ।ਤਾਂ ਜ਼ੋ ਵੱਧ ਤੋਂ ਵੱਧ ਵਿਦਿਆਰਥੀਆਂ ਇਸ ਦਾ ਲਾਭ ਪ੍ਰਾਪਤ ਕਰ ਸਕਣ। ਵਿਦਿਆਰਥੀ ਨੂੰ ਪੜ੍ਹਾਈ ਤੋਂ ਬਾਅਦ ਵੱਖ ਵੱਖ ਵਿਭਾਗਾਂ ਵਿੱਚ ਰੁਜ਼ਗਾਰ ਪ੍ਰਾਪਤੀ ਲਈ ਕੋਰਸਾ ਬਾਰੇ ਜਾਗਰੂਕ ਕੀਤਾ ਜਾਵੇ।

ਆਸ਼ਾ ਫੈਸਿਲੀਲੇਟਰ ਅਤੇ ਆਸ਼ਾ ਵਰਕਰਾ ਨੂੰ ਆਭਾ ਅਕਾਊਟ ਬਨਾਉਣ ਸਬੰਧੀ ਦਿੱਤੀ ਟਰੇਨਿੰਗ

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਗਾਈਡੈਸ ਕੌਸਲਰ ਰਾਜਵੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਸਮੂਹ ਸਕੂਲਾ ਵਿੱਚ ਗਾਈਡੈਸ ਕਮੇਟੀਆਂ ਬਣਾਈਆਂ ਜਾਣਗੀਆਂ। ਅਤੇ ਪੂਰੇ ਸਾਲ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਕੌਰ, ਬਲਰਾਜ ਸਿੰਘ, ਕੁਲਵਿੰਦਰ ਸਿੰਘ, ਸੁਖਦੀਪ ਕੌਰ, ਲਵਜੀਤ ਸਿੰਘ, ਰਾਜੀਵ ਕੁਮਾਰ ਸਾਰੇ ਬਲਾਕ ਗਾਈਡੈਂਸ ਕੌਂਸਲਰ, ਸਰਬਜੀਤ ਕੌਰ ਹਾਜ਼ਰ ਸਨ।

ਆਸ਼ਾ ਫੈਸਿਲੀਲੇਟਰ ਅਤੇ ਆਸ਼ਾ ਵਰਕਰਾ ਨੂੰ ਆਭਾ ਅਕਾਊਟ ਬਨਾਉਣ ਸਬੰਧੀ ਦਿੱਤੀ ਟਰੇਨਿੰਗ

0

ਬਠਿੰਡਾ, 26 ਅਪ੍ਰੈਲ: ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਆਸ਼ਾ ਫੈਸਿਲੀਲੇਟਰ ਅਤੇ ਆਸ਼ਾ ਵਰਕਰਾਂ ਨੂੰ ਆਭਾ ਸਬੰਧੀ ਟਰੇਨਿੰਗ ਕਰਵਾਈ ਗਈ। ਇਸੋ ਮੌਕੇ ਡਾ ਢਿੱਲੋਂ ਨੇ ਦੱਸਿਆ ਕਿ ਇਹ ਸਿਹਤ ਵਿਭਾਗ ਦਾ ਇੱਕ ਅਹਿਮ ਪ੍ਰੋਜੈਕਟ ਹੈ ਅਤੇ ਵਿਲੱਖਣ ਹੈਲਥ ਆਈ.ਡੀ. ਹੈ। ਜਿਸ ਦੇ ਤਹਿਤ ਕੋਈ ਵੀ ਵਿਅਕਤੀ ਆਪਣਾ ਆਭਾ ਨੰਬਰ ਜਨਰੇਟ ਕਰਕੇ ਆਪਣਾ ਸਿਹਤ ਰਿਕਾਰਡ ਨੂੰ ਡਿਜੀਟਲ ਰੱਖ ਸਕਦਾ ਹੈ।

ਸਿਲਵਰ ਓਕਸ ਸਕੂਲ ’ਚ ਸੱਤਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ‘ਕਰੀਅਰ ਕਾਊਂਸਲਿੰਗ ਵਰਕਸ਼ਾਪ’ ਆਯੋਜਿਤ

ਉਹਨਾਂ ਦੱਸਿਆ ਕਿ ਆਪਣੇ ਮੋਬਾਇਲ ਵਿੱਚ ਪਲੇਅ ਸਟੋਰ ਤੇ ਜਾ ਕੇ ਆਭਾ ਐਪ ਨੂੰ ਡਾਊਨਲੋਡ ਕਰਕੇ ਆਪਣਾ ਅਕਾਊਂਟ ਬਣਾ ਕੇ ਇਸ ਵਿੱਚ ਆਪਣੀਆਂ ਸਾਰੀਆਂ ਪੁਰਾਣਾ ਸਿਹਤ ਰਿਕਾਰਡ, ਲੈਬ ਰਿਪੋਰਟਾਂ, ਬੀਮਾ ਰਿਕਾਰਡ ਅਤੇ ਹੋਰ ਸਿਹਤ ਰਿਕਾਰਡ ਨੂੰ ਇਕੱਤਰ ਕਰਕੇ ਰੱਖਿਆ ਜਾ ਸਕਦਾ ਹੈ ਅਤੇ ਕਿਸੇ ਵੀ ਡਾਕਟਰ ਕੋਲ ਜਾ ਕੇ ਆਪਣਾ ਅਕਾਊਂਟ ਨੰਬਰ ਦੱਸ ਕੇ ਆਪਣੀ ਹੈਲਥ ਦਾ ਚੈਕਅੱਪ ਕਰਵਾਇਆ ਜਾ ਸਕਦਾ ਹੈ। ਇਸ ਸਮੇਂ ਐਮ.ਈ.ਓ ਸਰਿਤਾ ਸਿੰਗਲਾ ਨੇ ਆਪਣਾ ਆਭਾ ਅਕਾਊਂਟ ਬਨਾਉਣ ਲਈ ਪ੍ਰੈਕਟੀਕਲ ਟੇਨਿੰਗ ਕਰਵਾਈ ਗਈ। ਇਸ ਮੌਕੇ ਡੀ.ਪੀ.ਐਮ ਗਾਇਤਰੀ ਮਹਾਜਨ ਅਤੇ ਸਰਮੀਲਾ ਗੁਪਤਾ ਹਾਜ਼ਰ ਸਨ।

ਸਿਲਵਰ ਓਕਸ ਸਕੂਲ ’ਚ ਸੱਤਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ‘ਕਰੀਅਰ ਕਾਊਂਸਲਿੰਗ ਵਰਕਸ਼ਾਪ’ ਆਯੋਜਿਤ

0

ਬਠਿੰਡਾ, 26 ਅਪ੍ਰੈਲ: ਸਿਲਵਰ ਓਕਸ ਸਕੂਲ ’ਚ ਸੁਸਾਂਤ ਸਿਟੀ –2 ਵਿਚ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਵਿੱਖ ਦੀ ਯੋਜਨਾਬੰਦੀ ਸ਼ੁਰੂ ਕਰਨ ਲਈ ‘ਕਰੀਅਰ ਕਾਉਂਸÇਲੰਗ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਦੀ ਸ਼ੁਰੂਆਤ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਕਰੀਅਰ ਕਾਉਂਸਲਰ ਰਿਤੇਸ਼ ਕਾਤਲ ਦੁਆਰਾ ਬੱਚਿਆਂ ਦੇ ਭਵਿੱਖ ਵਿਚਲੇ ਮੰਤਵ ਪੁੱਛ ਕੇ ਕੀਤੀ ਗਈ । ਸੈਸ਼ਨ ਤੋਂ ਬਾਅਦ ਵਿਦਿਆਰਥੀਆਂ ਦੀ ਉਜਵਲ ਅਤੇ ਸੁਨਹਿਰੀ ਭਵਿੱਖ ਲਈ ਵਿਅਕਤੀਗਤ ਕਾਊਂਸਲਿੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੁਝ ਬੱਚੇ ਕਲਾਵਾਂ ਵਿੱਚ ਬਹੁਤ ਚੰਗੇ ਹੁੰਦੇ ਹਨ, ਜਦੋਂ ਕਿ ਕੁਝ ਦੇ ਦਿਮਾਗ ਅਜਿਹੇ ਹੁੰਦੇ ਹਨ ਜੋ ਕੈਲਕੂਲੇਟਰ ਦੀ ਤਰਾਂ ਕੰਮ ਕਰਦੇ ਹਨ ਅਤੇ ਕਈ ਸ਼ਾਨਦਾਰ ਖਿਡਾਰੀ ਹੁੰਦੇ ਹਨ।

ਜੀਤਮਹਿੰਦਰ ਸਿੰਘ ਸਿੱਧੂ ਨੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਕਾਂਗਰਸੀ ਵਰਕਰਾਂ ਨਾਲ ਕੀਤੀ ਚੋਣ ਮੀਟਿੰਗ

ਕੁਝ ਬੱਚੇ ਅੰਤਰਮੁਖੀ ਵੀ ਹੁੰਦੇ ਹਨ ਅਤੇ ਦੋਸਤਾਂ ਅਤੇ ਅਧਿਆਪਕਾਂ ਦੇ ਸਾਹਮਣੇ ਪ੍ਰਦਰਸ਼ਨ ਨਹੀਂ ਕਰਨਾ ਚਾਹੁੰਦੇ ਇਸ ਲਈ ਉਸ ਦੀ ਛੁਪੀ ਪ੍ਰਤਿਭਾ ਨੂੰ ਪਛਾਣਨਾ ਔਖਾ ਹੋ ਜਾਂਦਾ ਹੈ, ਇਸਲਈ ਉਹਨਾਂ ਨੇ ਬੱਚਿਆਂ ਨੂੰ ਸਕੂਲ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਨੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਰੀਅਰ ਦੇ ਵਿਕਲਪਾਂ ਦੀ ਪੜਚੋਲ ਕਰਨਾ ਭਵਿੱਖ ਦਾ ਇੱਕ ਬਹੁਤ ਮਹੱਤਵਪੂਰਨ ਪਹਿਲੂ ਹੈ।

ਜੀਤਮਹਿੰਦਰ ਸਿੰਘ ਸਿੱਧੂ ਨੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਕਾਂਗਰਸੀ ਵਰਕਰਾਂ ਨਾਲ ਕੀਤੀ ਚੋਣ ਮੀਟਿੰਗ

0

ਸਿੱਧੂ ਦੇ ਹੱਕ ਵਿੱਚ ਡਟਿਆ ਸਾਬਕਾ ਵਿਧਾਇਕ ਮੋਫਰ ਦਾ ਪਰਿਵਾਰ
ਸਰਦੂਲਗੜ੍ਹ, 26 ਅਪ੍ਰੈਲ: ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਅੱਜ ਵਿਧਾਨ ਸਭਾ ਹਲਕਾ ਸਰਦੂਲਗੜ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ ਅਤੇ ਜਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਵਿਕਰਮਜੀਤ ਸਿੰਘ ਮੋਫਰ ਵੱਲੋਂ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਾਬਕਾ ਵਿਧਾਇਕ ਸ: ਮੋਫ਼ਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਹਲਕੇ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਪੰਚ ਸਰਪੰਚ ਅਤੇ ਵਰਕਰ ਪੁੱਜੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਨੇ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦਾ ਉਮੀਦਵਾਰ ਨਿਧੜਕ ਲੀਡਰ ਹੈ ਜੋ ਲੋਕਾਂ ਲਈ ਹਮੇਸ਼ਾ ਤਤਪਰ ਰਹਿੰਦਾ ਹੈ ਜਿਸ ਕਰਕੇ ਇਸ ਦੀ ਜਿੱਤ ਕਾਂਗਰਸ ਦੀ ਅਗਵਾਈ ਵਾਲੀ ਦੇਸ਼ ਵਿੱਚ ਸਰਕਾਰ ਬਣਾਉਣ ਲਈ ਸਮੇਂ ਦੀ ਜਰੂਰਤ ਹੈ।

ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਕਿਸਾਨ: ਮੁੱਖ ਖੇਤੀਬਾੜੀ ਅਫਸਰ

ਉਨ੍ਹਾਂ ਦੇ ਪੁੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਿਕਰਮ ਸਿੰਘ ਮੋਫ਼ਰ ਨੇ ਇਸ ਮੌਕੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਵਿਸਵਾਸ ਦਿਵਾਇਆ ਕਿ ਉਹ ਸਰਦੂਲਗੜ੍ਹ ਹਲਕੇ ਤੋਂ ਕਾਂਗਰਸ ਦੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਅਪਣੇ ਭਾਸ਼ਣ ਵਿਚ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣਾ ਉਹਨਾਂ ਦੀ ਵੱਡੀ ਜਿੰਮੇਵਾਰੀ ਹੋਵੇਗੀ ਜਿਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਮੋਫ਼ਰ ਪ੍ਰਵਾਰ ਨਾਲ ਅਪਣੀ ਨੇੜਤਾ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਇਕੱਲੀ ਸਿਆਸੀ ਸਾਂਝ ਨਹੀਂ, ਬਲਕਿ ਦੋਨਾਂ ਪ੍ਰਵਾਰਾਂ ਵਿਚ ਸਿਆਸਤ ਤੋਂ ਪਹਿਲਾਂ ਦੀ ਪ੍ਰਵਾਰਕ ਸਾਂਝ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਅੱਜ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਖਤਰਾ ਹੈ ਜਿਸ ਨੂੰ ਬਚਾਉਣ ਲਈ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਲੋਕ ਉਹਨਾਂ ਦਾ ਸਹਿਯੋਗ ਕਰਨ।

ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਕਿਸਾਨ: ਮੁੱਖ ਖੇਤੀਬਾੜੀ ਅਫਸਰ

0

ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ:ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਕਿਸਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਰਸ਼ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਕੇ, ਘੱਟ ਖਰਚਾ ਕਰਕੇ, ਵੱਧ ਝਾੜ ਲੈ ਸਕਦੇ ਹਨ। ਇਸ ਤੋਂ ਇਲਾਵਾ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦਾ ਪਰਾਲੀ ਪ੍ਰਬੰਧਨ ਵੀ ਸੌਖਾ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਪੀ.ਆਰ-126 ਅਤੇ ਪੀ.ਆਰ.-131 ਕਿਸਾਨਾਂ ਲਈ ਮੁੱਖ ਆਕਰਸ਼ਨ ਹਨ। ਇਹ ਬੀਜਣ ਤੋਂ ਬਾਅਦ ਕ੍ਰਮਵਾਰ 93 ਅਤੇ 110 ਦਿਨਾਂ ਵਿੱਚ ਪੱਕ ਜਾਂਦੀਆਂ ਹਨ। ਘੱਟ ਸਮੇਂ ਵਿੱਚ ਪੱਕਣ ਕਰਕੇ ਇਹ ਕਿਸਮਾਂ ਕੀੜੇ ਮਕੌੜੇ, ਬਿਮਾਰੀਆਂ ਅਤੇ ਮੌਸਮੀ ਤਬਦੀਲੀਆਂ ਆਦਿ ਦੇ ਅਸਰ ਤੋਂ ਵੀ ਬਚ ਜਾਂਦੀਆਂ ਹਨ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 3.51 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ

ਇਨ੍ਹਾਂ ਕਿਸਮਾਂ ਦੀ ਪਰਾਲੀ ਘੱਟ ਹੋਣ ਕਾਰਨ ਇਸ ਉਪਰੰਤ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਵੀ ਸੌਖੀ ਅਤੇ ਸਮੇਂ ਸਿਰ ਹੋ ਜਾਂਦੀ ਹੈ ਅਤੇ ਇਸ ਲਈ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਵੀ ਘੱਟ ਹੁੰਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਲੰਬੀ ਮਿਆਦ ਵਾਲੀਆਂ ਕਿਸਮਾਂ (ਪੂਸਾ-44, ਪੀਲੀ ਪੂਸਾ, ਡੋਗਰ ਪੂਸਾ ਆਦਿ) ਦੀ ਕਾਸ਼ਤ ਨਾ ਕਰਨ ਦੀ ਸਿਫਾਰਸ਼ ਕੀਤੀ ਹੈ। ਕਿਉਂਕਿ ਇਹ ਕਿਸਮਾਂ ਸਿਫਾਰਸ਼ਸ਼ੁਦਾ ਕਿਸਮਾਂ ਨਾਲੋਂ ਲਗਭਗ 3 ਤੋਂ 4 ਹਫਤੇ ਵੱਧ ਸਮਾਂ ਅਤੇ 15 ਤੋਂ 20 ਪ੍ਰਤੀਸ਼ਤ ਪਾਣੀ ਵੱਧ ਲੈਂਦੀਆਂ ਹਨ। ਇਨ੍ਹਾਂ ਉੱਪਰ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦਾ ਹਮਲਾ ਵੱਧ ਹੁੰਦਾ ਹੈ ਅਤੇ ਇਨ੍ਹਾਂ ਦੇ ਪਰਾਲੀ ਪ੍ਰਬੰਧਨ ਸਮੇਂ ਵੀ ਮੁਸ਼ਕਿਲਾਂ ਆਉਂਦੀਆਂ ਹਨ।ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਨਾ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੀ.ਆਰ-126 ਅਤੇ ਪੀ.ਆਰ-131 ਕਿਸਮ ਬਾਰੇ ਅਫਵਾਹਾਂ ਵੱਲ ਕਿਸੇ ਤਰ੍ਹਾਂ ਦਾ ਕੋਈ ਧਿਆਨ ਨਾ ਦਿੱਤਾ ਜਾਵੇ। ਇਹ ਵੀ ਕਿਹਾ ਕਿ ਕਿਸਾਨ ਕਿਸੇ ਕਿਸਮ ਦੇ ਰਿਸਕ ਨੂੰ ਕਵਰ ਕਰਨ ਲਈ ਆਪਣੇ ਖੇਤਾਂ ਵਿੱਚ ਇੱਕ ਤੋਂ ਵੱਧ ਕਿਸਮਾਂ ਦੀ ਬਿਜਾਈ ਕਰਨ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ ਹੋਈ 3.51 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ

0

ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਦੇ ਉਦੇਸ਼ ਨਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਬਰੀਵਾਲਾ ਦੀ ਮੁੱਖ ਮੰਡੀ ਤੋਂ ਇਲਾਵਾ ਇਹਨਾਂ ਮਾਰਕੀਟ ਕਮੇਟੀਆਂ ਦੇ ਅਧੀਨ ਪੈਂਦੇ ਫੋਕਲ ਪੁਆਇੰਟਾਂ ਤੋਂ ਕਣਕ ਦੀ ਲਿਫਟਿੰਗ ਦਾ ਕੰਮ ਆੜ੍ਹਤੀਆਂ ਨੂੰ ਦਿੱਤਾ ਗਿਆ ਹੈ ਤਾਂ ਜੋ ਉਹ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਛੇਤੀ ਤੋਂ ਛੇਤੀ ਇਹ ਲਿਫਟਿੰਗ ਕਰ ਸਕਣ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੱਤੀ ਹੈ।ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਕੱਲ 58830 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3,96,565 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 3,51,284 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਨੇ 14771 ਮੀਟ੍ਰਿਕ ਟਨ, ਮਾਰਕ ਫੈਡ ਨੇ 15386 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 12665 ਮੀਟ੍ਰਿਕ ਟਨ ਅਤੇ ਪਨਸਪ ਨੇ 15037 ਮੀਟ੍ਰਿਕ ਟਨ ਕਣਕ ਬੀਤੇ ਕੱਲ ਖਰੀਦ ਕੀਤੀ ਹੈ।

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ

ਜਦਕਿ ਹੁਣ ਤੱਕ ਪਨਗਰੇਨ ਜ਼ਿਲ੍ਹੇ ਵਿੱਚ ਕੁੱਲ 86062 ਮੀਟ੍ਰਿਕ ਟਨ, ਮਾਰਕਫੈਡ 105319 ਮੀਟ੍ਰਿਕ ਟਨ, ਪਨਸਪ 76162 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ 83655 ਮੀਟ੍ਰਿਕ ਟਨ ਅਤੇ ਨਿਜੀ ਵਪਾਰੀ 236 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਚੁੱਕੇ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 69986 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਦੇ ਕੰਮ ’ਚ ਹੋਰ ਤੇਜ਼ੀ ਕਰਨ ਦੇ ਉਦੇਸ਼ ਨਾਲ ਹੁਣ ਟਰੈਕਟਰ ਟਰਾਲੀਆਂ ਨਾਲ ਕਣਕ ਦੀ ਲਿਫਟਿੰਗ ਦਾ ਕੰਮ ਆੜ੍ਹਤੀਆਂ ਨੂੰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਰਾਹੀਂ ਕਣਕ ਦੀ ਲਿਫਟਿੰਗ ਕਰਨੀ ਚਾਹੁੰਦੇ ਹਨ ਉਹ ਆਪਣੇ ਆੜ੍ਹਤੀਏ ਨਾਲ ਸੰਪਰਕ ਕਰ ਸਕਦੇ ਹਨ। ਇਸ ਤਰ੍ਹਾਂ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਅਤੇ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਹੋ ਸਕੇਗੀ। ਉਹਨਾਂ ਨੇ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਮੰਡੀਆਂ ਵਿੱਚੋਂ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਰ ਕਣਕ ਆਉਣ ਲਈ ਥਾਂ ਦੀ ਕੋਈ ਘਾਟ ਨਾ ਰਹੇ।

‘ਆਪ’ ਪਾਰਟੀ ਆਗੂ ਨੇ ਜਿਤਾਈ ਨਾਰਾਜ਼ਗੀ, ਕਾਂਗਰਸ ‘ਚ ਹੋ ਸਕਦੀ ਹੈ ਐਂਟਰੀ!

563.68 ਕਰੋੜ ਰੁਪਏ ਦੀ ਹੋਈ ਅਦਾਇਗੀ

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਵੇਚੀ ਗਈ ਕਣਕ ਦੀ ਅਦਾਇਗੀ ਉਹਨਾਂ ਨੂੰ ਨਾਲੋਂ ਨਾਲ ਕੀਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਦਿੱਤੇ ਗਏ 48 ਘੰਟੇ ਦੇ ਸਮੇਂ ਤੋਂ ਵੀ ਘੱਟ ਸਮੇਂ ਵਿੱਚ ਅਦਾਇਗੀ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ ਕਿਸਾਨਾਂ ਨੂੰ 518 ਕਰੋੜ ਰੁਪਏ ਦੀ ਅਦਾਇਗੀ ਕਰਨ ਯੋਗ ਸੀ ਪਰ ਬੀਤੀ ਸ਼ਾਮ ਤੱਕ 563.68 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ

0

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ

ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ।
‘ਆਪ’ ਪਾਰਟੀ ਆਗੂ ਨੇ ਜਿਤਾਈ ਨਾਰਾਜ਼ਗੀ, ਕਾਂਗਰਸ ‘ਚ ਹੋ ਸਕਦੀ ਹੈ ਐਂਟਰੀ!
ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ। ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ।
ਧੀ ਨਿਆਮਤ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ
ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ। ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
Delhi Mayoral Polls: ਦਿੱਲੀ ਨਗਰ ਨਿਗਮ ਵਿਚ ਜ਼ਬਰਦੱਸਤ ਹੰਗਾਮਾਂ, ਨਹੀਂ ਹੋਈ ਪ੍ਰੀਜ਼ਾਈਡਿੰਗ ਅਫਸਰ ਦੀ ਨਿਯੁਕਤੀ
ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ‘ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।