Home Blog Page 1697

ਕਾਂਗਰਸ ਔਰਤਾਂ ਨੂੰ ਨੌਕਰੀਆਂ ’ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ

0

ਚੰਡੀਗੜ੍ਹ, 25 ਅਪ੍ਰੈਲ: ਕੇਂਦਰ ਦੀ ਕਾਂਗਰਸ/ਇੰਡੀਆ ਦੀ ਸਰਕਾਰ ਕੇਂਦਰ ਸਰਕਾਰ ਦੀਆਂ ਨੌਕਰੀਆਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਵੇਗੀ।ਇਹ ਪ੍ਰਗਟਾਵਾ ਅੱਜ ਇੱਥੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਨੇ ਕੀਤਾ। ਲਾਂਬਾ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਇੱਥੇ ਪੁੱਜੇ ਸਨ।ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਖਾਸ ਕਰਕੇ ਇਸ ਵਿੱਚ ‘ਨਾਰੀ ਨਿਆਂ’ ਤਹਿਤ ਔਰਤਾਂ ਲਈ ਵਿਸ਼ੇਸ਼ ਵਿਵਸਥਾਵਾਂ ਹਨ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ ਦੇਣ ਤੋਂ ਇਲਾਵਾ, ਦੇਸ਼ ਭਰ ਦੇ ਹਰ ਗਰੀਬ ਪਰਿਵਾਰ ਦੀ ਇੱਕ ਔਰਤ ਨੂੰ ਹਰ ਸਾਲ ਉਸ ਦੇ ਬੈਂਕ ਖਾਤੇ ਵਿੱਚ 1 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੂਰੇ ਪਰਿਵਾਰ ਦੀਆਂ ਆਰਥਿਕ ਲੋੜਾਂ ਪੂਰੀਆਂ ਹੋ ਸਕਣਗੀਆਂ।

ਕਿਸਾਨਾਂ ਦਾ ਵੱਡਾ ਫ਼ੈਸਲਾ: ਡੀਸੀ ਦਫ਼ਤਰ ਅੱਗੇ ਧਰਨਾ ਖ਼ਤਮ, 5 ਮਈ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ

ਇਸ ਦੌਰਾਨ ਮਹਿਲਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਮੋਦੀ ਸ਼ਾਸਨ ਦੇ ਪਿਛਲੇ 10 ਸਾਲ ਦੇਸ਼ ਲਈ ਮਾੜੇ ਰਹੇ ਹਨ, ਜਿਸ ਵਿੱਚ ਖਾਸ ਕਰਕੇ ਔਰਤਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ।ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕਿਵੇਂ ਭਾਜਪਾ ਦੇ ਸ਼ਾਸਨਕਾਲ ਦੌਰਾਨ ਬਲਾਤਕਾਰ ਦੇ ਦੋਸ਼ੀਆਂ ਨੂੰ ਸੁਰੱਖਿਆ ਦਿੱਤੀ ਗਈ ਸੀ। ਉਨ੍ਹਾਂ ਨੇ ਮਹਿਲਾ ਓਲੰਪੀਅਨਾਂ ਦੇ ਵਿਰੋਧ ਦਾ ਜ਼ਿਕਰ ਕੀਤਾ ਅਤੇ ਜ਼ਿਕਰ ਕੀਤਾ ਕਿ ਕਿਵੇਂ ਮੋਦੀ ਸਰਕਾਰ ਨੇ ਉਨ੍ਹਾਂ ਨਾਲ ਬੇਰਹਿਮੀ ਵਾਲਾ ਸਲੂਕ ਕੀਤਾ ਤੇ ਦੋਸ਼ੀਆਂ ਨੂੰ ਬਚਾਇਆ।ਇਸ ਮੌਕੇ ’ਤੇ ਬੋਲਦਿਆਂ, ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਸੰਸਦੀ ਸੀਟ ਤੋਂ ਇੰਡੀਆ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਮਹਿਲਾ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਗਰਮ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਮਲੋਟ ਦੀਆਂ ਮੰਡੀਆਂ ਦਾ ਕੀਤਾ ਦੌਰਾ, ਕਿਹਾ ਆਪ ਸਰਕਾਰ ਮੰਡੀਆਂ ਵਿਚੋਂ ਕਣਕ ਚੁੱਕਣ ਤੋਂ ਭੱਜੀ

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਔਰਤਾਂ ਦੀ ਭਲਾਈ ਅਤੇ ਉੱਨਤੀ ਲਈ ਕੰਮ ਕਰਨ ਦੀ ਪਰੰਪਰਾ ਅਤੇ ਇਤਿਹਾਸ ਹੈ। ਉਨ੍ਹਾਂ ਖੁਲਾਸਾ ਕਿ ਇਹ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੀ ਸਨ, ਜਿਨ੍ਹਾਂ ਨੇ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵੇਂਕਰਨ ਦੀ ਸ਼ੁਰੂਆਤ ਕੀਤੀ ਸੀ ਤੇ ਇਹ ਪਰੰਪਰਾ ਆਖਰਕਾਰ ਪਾਰਲੀਮੈਂਟ ਅਤੇ ਸੂਬਾ ਵਿਧਾਨ ਸਭਾਵਾਂ ਵਰਗੀਆਂ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵੇਂਕਰਨ ਵੱਲ ਵੱਧ ਰਹੀ ਹੈ।ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ, ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਗੁਰਦਰਸ਼ਨ ਕੌਰ, ਹਰਿਆਣਾ ਦੀ ਪ੍ਰਧਾਨ ਸੁਧਾ ਭਾਰਦਵਾਜ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਚੰਡੀਗੜ੍ਹ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਬਲਵਿੰਦਰ ਕੌਰ, ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਮੀਨਾਕਸ਼ੀ ਚੌਧਰੀ, ਸੁਮਨ ਲਤਾ, ਮਮਤਾ ਰਾਣਾ, ਸੋਨੀਆ ਜੈਸਵਾਲ, ਬਬੀਤਾ, ਲਲਿਤਾ ਰਾਣੀ, ਪਰਵਿੰਦਰ ਚੀਨਾ ਆਦਿ ਹਾਜ਼ਰ ਸਨ।

 

ਪਦਮਸ਼੍ਰੀ ਨਿਰਮਲ ਰਿਸ਼ੀ, ਡਾਇਰੈਕਟਰ ਸਿਮਰਜੀਤ, ਸੋਨਮ, ਐਮੀ ਦਾ ਅੱਖਰਾਂ ਨਾਲ ਸਨਮਾਨ

0

ਹਰਦੀਪ ਸਿੱਧੂ
ਮਾਨਸਾ, 25 ਅਪ੍ਰੈਲ: ਪੰਜਾਬੀ ਫਿਲਮੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਪਦਮਸ਼੍ਰੀ ਮਿਲਣ ਉਪਰੰਤ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਵੱਲ੍ਹੋਂ ਉਨ੍ਹਾਂ ਦਾ ਅੱਖਰਾਂ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਖੁਸ਼ੀ ਅਤੇ ਮਾਣ ਮਹਿਸੂਸ ਕੀਤਾ ਹੈ ਕਿ ਪੰਜਾਬੀ ਰੰਗਮੰਚ ਅਤੇ ਪੰਜਾਬੀ ਸਿਨੇਮਾ ਰਾਹੀਂ ਮਾਂ ਬੋਲੀ ਪੰਜਾਬੀ ਦੀ ਚਾਰ ਦਹਾਕਿਆਂ ਤੋਂ ਸੇਵਾ ਕਰਨ ਵਾਲੀ ਇਸ ਅਦਾਕਾਰਾ ਨੇ ਪੰਜਾਬ ਦਾ ਨਾਮ ਦੁਨੀਆਂ ਭਰ ’ਚ ਉੱਚਾ ਕੀਤਾ ਹੈ।

ਕਿਸਾਨਾਂ ਦਾ ਵੱਡਾ ਫ਼ੈਸਲਾ: ਡੀਸੀ ਦਫ਼ਤਰ ਅੱਗੇ ਧਰਨਾ ਖ਼ਤਮ, 5 ਮਈ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ

ਸਮਾਜ ਸੇਵੀ ਹਰਪ੍ਰੀਤ ਬਹਿਣੀਵਾਲ ਨੇ ਨਿੱਕਾ ਜ਼ੈਲਦਾਰ -4 ਦੀ ਸ਼ੂਟਿੰਗ ਦੌਰਾਨ ਨਿਰਮਲ ਰਿਸ਼ੀ ਦਾ ਸਨਮਾਨ ਕਰਦਿਆਂ ਇਸ ਗੱਲ ’ਤੇ ਵੀ ਮਾਣ ਮਹਿਸੂਸ ਕੀਤਾ ਕਿ ਉਹ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਹਨ, ਜਿੰਨਾਂ ਨੇ ਇਕ ਛੋਟੇ ਜਿਹੇ ਪਿੰਡ ਖੀਵਾ ਕਲਾਂ ਤੋਂ ਉਠਕੇ ਪੰਜਾਬੀ ਫ਼ਿਲਮ ਇੰਡਸਟਰੀ ’ਚ ਚਾਰ ਦਹਾਕਿਆਂ ਤੋਂ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ।

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਇਸੇ ਤਰ੍ਹਾਂ ਡਾਇਰੈਕਟਰ ਸਿਮਰਜੀਤ ਸਿੰਘ ,ਫ਼ਿਲਮੀ ਅਦਾਕਾਰ ਸੋਨਮ ਬਾਜਵਾ , ਅਦਾਕਾਰਾ ਤੇ ਗਾਇਕ ਐਮੀ ਵਿਰਕ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਇਸ ਸਨਮਾਨ ਮੌਕੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਪ੍ਰਧਾਨ ਹਰਦੀਪ ਸਿੱਧੂ, ਕਲਾਕਾਰ ਪ੍ਰਭ ਭੁੱਲਰ, ਅਦਾਕਾਰਾ ਧਰਮਿੰਦਰ ਕੌਰ , ਤੋਤਾ ਸਿੰਘ ਮੌਜੂਦ ਸਨ।

 

ਕਿਸਾਨਾਂ ਦਾ ਵੱਡਾ ਫ਼ੈਸਲਾ: ਡੀਸੀ ਦਫ਼ਤਰ ਅੱਗੇ ਧਰਨਾ ਖ਼ਤਮ, 5 ਮਈ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ

ਬਠਿੰਡਾ , 25 ਅਪ੍ਰੈਲ: ਲੰਘੀ 4 ਅਪ੍ਰੈਲ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ ਫੈਸਲਾ ਕਰਦਿਆਂ ਆਗਾਮੀ 5 ਮਈ ਨੂੰ ਸੂਬੇ ਦੇ ਖੇਤੀਬਾੜੀ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸਤੋਂ ਇਲਾਵਾ ਨਾਲ ਉਹਨਾਂ ਦਾ ਪਿੰਡਾਂ ਵਿੱਚ ਆਉਣ ’ਤੇ ਸਖਤ ਵਿਰੋਧ ਕਰਨ ਦਾ ਵੀ ਫੈਸਲਾ ਲਿਆ ਗਿਆ। ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਬਠਿੰਡਾ ਦੀ ਹੋਈ ਮੀਟਿੰਗ ਦੌਰਾਨ ਕੀਤੇ ਫੈਸਲਿਆਂ ਦਾ ਐਲਾਨ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਬਠਿੰਡਾ ਵਿਖੇ ਚੱਲ ਰਹੇ ਮੋਰਚੇ ਦੀ ਸਟੇਜ ਤੋਂ ਕੀਤਾ। ਉਹਨਾਂ ਕਿਹਾ ਕਿ 4 ਅਪ੍ਰੈਲ ਤੋਂ ਚੱਲ ਰਹੇ ਇਸ ਮੋਰਚੇ ਦੀਆਂ ਮੰਗਾਂ ਸਬੰਧੀ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਕੰਨ ਤੇ ਜੂੰਅ ਨਹੀਂ ਸਰਕੀ ਅਤੇ ਕਿਸਾਨ ਖੇਤੀਬਾੜੀ ਮੰਤਰੀ ਨਾਲ ਵੀ ਪੰਜ ਵਾਰ ਮੀਟਿੰਗਾਂ ਕਰ ਚੂੱਕੇ ਹਨ।

ਸੁਖਬੀਰ ਸਿੰਘ ਬਾਦਲ ਨੇ ਮਲੋਟ ਦੀਆਂ ਮੰਡੀਆਂ ਦਾ ਕੀਤਾ ਦੌਰਾ, ਕਿਹਾ ਆਪ ਸਰਕਾਰ ਮੰਡੀਆਂ ਵਿਚੋਂ ਕਣਕ ਚੁੱਕਣ ਤੋਂ ਭੱਜੀ

ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਦੀ ਅਣਸੁਣੀ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਿੱਚ ਖੇਡ ਮੰਤਰੀ ਮੀਤ ਹੇਅਰ ਦਾ ਵੀ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਲੋੜ ਪੈਣ ’ਤੇ ਗੁਰਮੀਤ ਸਿੰਘ ਖੁੱਡੀਆਂ ਦੇ ਵਿਰੋਧ ਵਿੱਚ ਦੂਜੇ ਜਿਲਿ੍ਹਆਂ ਦੀ ਵੀ ਸਮੂਲੀਅਤ ਕਰਵਾਈ ਜਾਵੇਗੀ। ਬਸੰਤ ਸਿੰਘ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾ ਖਾਨਾ, ਮਾਲਣ ਕੌਰ ਕੋਠਾ ਗੁਰੂ ਅਤੇ ਪਰਮਜੀਤ ਕੌਰ ਪਿੱਥੋ ਨੇ ਮੋਰਚੇ ਦੀਆਂ ਮੰਗਾਂ ਸਬੰਧੀ ਕਿਹਾ ਕਿ 15 ਮਈ ਨੂੰ ਗੈਸ ਪਾਈਪ ਲਾਈਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ , ਪਾਈਪ ਲਾਈਨ ਦੇ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਪਾਈਪ

ਦਿਲਬਾਗ ਸਿੰਘ ਹੀਰ ਸਹਿਤ ਤਿੰਨ ਖੇਤੀਬਾੜੀ ਅਫ਼ਸਰ ਬਣੇ ਸੰਯੁਕਤ ਡਾਇਰੈਕਟਰ

ਲਾਈਨ ਅਧੀਨ ਅਕਵਾਇਰ ਹੋਈ ਜਮੀਨ ਦਾ 24 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਲਿਖਤੀ ਸਮਝੌਤਾ ਹੋ ਚੁੱਕਿਆ ਹੋਇਆ ਪਰ ਹਾਲੇ ਤੱਕ ਕਿਸਾਨਾਂ ਨੂੰ ਦੋ ਜਾਂ ਢਾਈ ਲੱਖ ਰੁਪਏ ਪ੍ਰਤੀ ਏਕੜ ਹੀ ਮੁਆਵਜ਼ਾ ਮਿਲਿਆ ਹੈ ਉਹਨਾਂ ਨੂੰ ਸਮਝੌਤੇ ਮੁਤਾਬਕ ਰਹਿੰਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ। ਗੜੇਮਾਰੀ, ਤੂਫਾਨ ਅਤੇ ਅੱਗ ਲੱਗਣ ਕਾਰਨ ਕਿਸਾਨਾਂ ਦੀ ਖੇਤਾਂ ਚ ਖੜੀ ਪੱਕੀ ਹੋਈ ਕਣਕ ਦੀ ਫਸਲ ਤਬਾਹ ਹੋ ਗਈ ਉਸ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਭਿਆਨਕ ਬਿਮਾਰੀ ਕਾਰਨ ਜਿਲੇ ਵਿੱਚ ਕਿਸਾਨਾਂ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਪਸ਼ੂ ਮਰ ਚੁੱਕੇ ਹਨ ਇਸ ਦਾ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਭਾਰਤ ਮਾਲਾ ਸੜਕ ਅਧੀਨ ਅਕਵਾਇਰ ਕੀਤੀ ਜਮੀਨ ਦਾ ਤਿੰਨ ਪਿੰਡਾਂ ਭਗਵਾਨਗੜ੍ਹ, ਸ਼ੇਰਗੜ੍ਹ ਅਤੇ ਦੁੱਨੇਆਣੇ ਦੇ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।

EC issues notice to BJP and Congress: ਚੋਣ ਕਮੀਸ਼ਨ ਨੇ ਭਾਜਪਾ ‘ਤੇ ਕਾਂਗਰਸ ਨੂੰ ਜਾਰੀ ਕੀਤਾ ਨੋਟਿਸ

ਨਰਮੇ ਦੀ ਬਜਾਈ ਦਾ ਢੁਕਵਾਂ ਸਮਾਂ ਹੈ , ਸਰਕਾਰ ਵੱਲੋਂ ਸਿਰਫ ਝੋਨੇ ਦੇ ਬਦਲ ਦੇ ਨਾਅਰੇ ਦਿੱਤੇ ਜਾ ਰਹੇ ਹਨ ਪਰ ਨਰਮੇ ਦੇ ਵਧੀਆ ਰੋਗ ਰਹਿਤ ਬੀਜਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਦੌਰਾਨ ਬਠਿੰਡਾ ਵਿਖੇ ਚੱਲ ਰਹੇ ਮੋਰਚੇ ਨੂੰ ਸਮਾਪਤ ਕਰ ਦਿੱਤਾ।ਅੱਜ ਦੇ ਧਰਨੇ ਵਿੱਚ ਹਰਿੰਦਰ ਬਿੰਦੂ, ਹਰਜਿੰਦਰ ਸਿੰਘ ਬੱਗੀ, ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ, ਬਾਬੂ ਸਿੰਘ ਮੰਡੀ ਖੁਰਦ, ਸੁਖਦੇਵ ਸਿੰਘ ਰਾਮਪੁਰਾ, ਬਲਦੇਵ ਸਿੰਘ ਚੌਕੇ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਅਵਤਾਰ ਸਿੰਘ ਭਗਤਾ ਅਮਰੀਕ ਸਿੰਘ ਸਿਵੀਆਂ, ਗੁਰਪਾਲ ਸਿੰਘ ਦਿਓਣ, ਕੁਲਵੰਤ ਸ਼ਰਮਾ ਰਾਏ ਕੇ ਕਲਾਂ, ਅਜੇਪਾਲ ਸਿੰਘ ਘੁੱਦਾ, ਰਣਜੋਧ ਸਿੰਘ ਮਾਹੀਨੰਗਲ ਅਤੇ ਰਾਜਵਿੰਦਰ ਸਿੰਘ ਰਾਮ ਨਗਰ ਵੀ ਸ਼ਾਮਿਲ ਸਨ। ਹਰਬੰਸ ਸਿੰਘ ਘਣੀਆਂ ਅਤੇ ਨਿਰਮਲ ਸਿੰਘ ਸਿਵੀਆਂ ਨੇ ਲੋਕ ਪੱਖੀ ਗੀਤ ਪੇਸ਼ ਕੀਤੇ।

 

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

0

ਚੰਡੀਗੜ੍ਹ, 25 ਅਪ੍ਰੈਲ:ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਮਲੋਟ ਦੀਆਂ ਮੰਡੀਆਂ ਦਾ ਕੀਤਾ ਦੌਰਾ, ਕਿਹਾ ਆਪ ਸਰਕਾਰ ਮੰਡੀਆਂ ਵਿਚੋਂ ਕਣਕ ਚੁੱਕਣ ਤੋਂ ਭੱਜੀ

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭਾਗ ਵੱਲੋਂ 7.21 ਕਰੋੜ ਰੁਪਏ, ਵਸਤਾਂ ਅਤੇ ਸੇਵਾਵਾਂ ਕਰ ਵਿਭਾਗ ਵੱਲੋਂ 5 ਕਰੋੜ ਰੁਪਏ, ਕਸਟਮ ਵਿਭਾਗ ਵੱਲੋਂ 4.37 ਕਰੋੜ ਰੁਪਏ, ਆਮਦਨ ਕਰ ਵਿਭਾਗ ਵੱਲੋਂ 4.08 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 1.76 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।ਜ਼ਿਲਿ੍ਹਆਂ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ’ਚ ਸਭ ਤੋਂ ਵੱਧ 60.3 ਕਰੋੜ ਰੁਪਏ, ਤਰਨਤਾਰਨ ਜ਼ਿਲ੍ਹੇ ’ਚ 53.74 ਕਰੋੜ ਰੁਪਏ, ਫ਼ਿਰੋਜ਼ਪੁਰ ਜ਼ਿਲ੍ਹੇ ’ਚ 49.34 ਕਰੋੜ ਰੁਪਏ ਅਤੇ ਫ਼ਾਜ਼ਿਲਕਾ ਜ਼ਿਲ੍ਹੇ ’ਚ 41.71 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ।

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ

ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ’ਚ 25.42 ਕਰੋੜ ਰੁਪਏ, ਪਠਾਨਕੋਟ ’ਚ 21.4 ਕਰੋੜ ਰੁਪਏ, ਜਲੰਧਰ ’ਚ 17.34 ਕਰੋੜ ਰੁਪਏ, ਸੰਗਰੂਰ ’ਚ 11 ਕਰੋੜ ਰੁਪਏ, ਗੁਰਦਾਸਪੁਰ ’ਚ 10.38 ਕਰੋੜ ਰੁਪਏ, ਕਪੂਰਥਲਾ ’ਚ 6.02 ਕਰੋੜ ਰੁਪਏ, ਹੁਸ਼ਿਆਰਪੁਰ ’ਚ 4.89 ਕਰੋੜ ਰੁਪਏ, ਬਠਿੰਡਾ ’ਚ 3.94 ਕਰੋੜ ਰੁਪਏ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 3.90 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਹਨ।ਓਧਰ ਬਰਨਾਲਾ ਜ਼ਿਲ੍ਹੇ ਵਿੱਚ 2.2 ਕਰੋੜ ਰੁਪਏ, ਮੋਗਾ ’ਚ 2.05 ਕਰੋੜ ਰੁਪਏ, ਪਟਿਆਲਾ ’ਚ 1.47 ਕਰੋੜ ਰੁਪਏ, ਰੂਪਨਗਰ ’ਚ 1.33 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ’ਚ 1.26 ਕਰੋੜ ਰੁਪਏ, ਮਾਨਸਾ ’ਚ 1 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ’ਚ 81.8 ਲੱਖ ਰੁਪਏ, ਮਾਲੇਰਕੋਟਲਾ ’ਚ 70 ਲੱਖ ਰੁਪਏ, ਫਰੀਦਕੋਟ ’ਚ 67 ਲੱਖ ਰੁਪਏ ਅਤੇ ਫਤਿਹਗੜ੍ਹ ਸਾਹਿਬ ’ਚ 59 ਲੱਖ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।

ਲੋਕ ਸਭਾ ਚੋਣਾਂ ਲਈ ਬਸਪਾ ਨੇ ਫਤਿਹਗੜ੍ਹ ਸਾਹਿਬ ‘ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਸਿਬਿਨ ਸੀ ਨੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ ਵਚਬੱਧਤਾ ਨਾਲ ਕੰਮ ਕਰ ਰਿਹਾ ਹੈ ।

 

ਸੁਖਬੀਰ ਸਿੰਘ ਬਾਦਲ ਨੇ ਮਲੋਟ ਦੀਆਂ ਮੰਡੀਆਂ ਦਾ ਕੀਤਾ ਦੌਰਾ, ਕਿਹਾ ਆਪ ਸਰਕਾਰ ਮੰਡੀਆਂ ਵਿਚੋਂ ਕਣਕ ਚੁੱਕਣ ਤੋਂ ਭੱਜੀ

0

ਮਲੋਟ, 25 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਹੁਣ ਉਹਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਕਣਕ ਦੀ ਫਸਲ ਮੰਡੀਆਂ ਵਿਚੋਂ ਚੁੱਕਣ ਤੋਂ ਇਨਕਾਰੀ ਹੋ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ ਹਨ ਜਦੋਂ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗ ਗਏ ਹਨ। ਸੁਖਬੀਰ ਸਿੰਘ ਬਾਦਲ, ਜਿਹਨਾਂ ਨੇ ਮਾਹੂਆਣਾ ਤੇ ਮਲੌਟ ਮੰਡੀਆਂ ਦਾ ਦੌਰਾ ਕੀਤਾ, ਨੇ ਦੋਸ਼ ਲਗਾਇਆ ਕਿ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦੁਆਇਆ ਕਿ ਜੇਕਰ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਸ਼ੁਰੂ ਨਾ ਹੋਈ ਤਾਂ ਅਕਾਲੀ ਦਲ ਉਹਨਾਂ ਵਾਸਤੇ ਨਿਆਂ ਲੈਣ ਲਈ ਸੰਘਰਸ਼ ਸ਼ੁਰੂ ਕਰੇਗਾ।

ਲੋਕ ਸਭਾ ਚੋਣਾਂ ਲਈ ਬਸਪਾ ਨੇ ਫਤਿਹਗੜ੍ਹ ਸਾਹਿਬ ‘ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੰਡੀਆਂ ਵਿਚ ਕਿਸਾਨ ਖੱਜਲ ਖੁਆਰ ਹੋ ਰਹੇ ਹਨ ਪਰ ਮੁੱਖ ਮੰਤਰੀ ਆਪ ਆਸਾਮ ਤੇ ਗੁਜਰਾਤ ਦੇ ਦੌਰਿਆਂ ਵਿਚ ਰੁੱਝੇ ਹਨ। ਸ:ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਸੂਬੇ ਦਾ ਖੇਤੀਬਾੜੀ ਅਰਥਚਾਰ ਤਬਾਹ ਕਰ ਕੇ ਰੱਖ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰਅਪੀਲ ਕੀਤੀ ਕਿ ਕਿਸਾਨ ਵਿਰੋਧੀ ਆਪ ਸਰਕਾਰ ਨੂੰ ਹਰਿਆਣਾ ਦੇ ਨਾਲ ਰਲ ਕੇ ਮੌਜੂਦਾ ਚਲ ਰਹੇ ਕਿਸਾਨ ਸੰਘਰਸ਼ ਨੂੰ ਕੁਚਲਣ ਦੀ ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਕਿਹਾ ਕਿ ਮੈਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਵੋਟਾਂ ਨਾਲ ਪੰਜਾਬ ਦੇ ਬਾਰਡਰ ਸੀਲ ਕਰ ਕੇ ਦਿੱਲੀ ਆਧਾਰਿਤ ਪਾਰਟੀਆਂ ਲਈ ਇਹ ਯਕੀਨੀ ਬਣਾਉਣ ਕਿ ਉਹ ਫਿਰ ਤੋਂ ਉਹਨਾਂ ਦਾ ਫਤਵਾ ਨਾ ਹਾਸਲ ਕਰ ਲੈਣ ਤੇ ਫਿਰ ਤੋਂ ਧੋਖਾ ਨਾ ਕਰਨ।

 

ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰਾਂ ’ਤੇ ਵਹੀਕਲਾਂ ਦੀ ਕੀਤੀ ਚੈੱਕਿੰਗ

0

ਬਠਿੰਡਾ, 25 ਅਪ੍ਰੈਲ(ਮਨਦੀਪ ਸਿੰਘ ): ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਹੀਕਲਾਂ ਦੀ ਚੈੱਕਿੰਗ ਕੀਤੀ ਗਈ। ਇਸ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫਸਰ 94 ਤਲਵੰਡੀ ਸਾਬੋ ਹਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਵਲੋਂ 24 ਘੰਟੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀਆਂ ਗੈਰ ਕਾਨੂੰਨੀ ਵਸਤੂਆਂ ਨੂੰ ਜ਼ਬਤ ਕੀਤਾ ਜਾ ਸਕੇ।ੲਸ ਮੌਕੇ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਉਹ ਲੋਕਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ਼ ਬਣਾਈ ਰੱਖਣ ਦੇ ਮੱਦੇਨਜਰ ਉੱਡਣ ਦਸਤੇ ਟੀਮਾਂ ਵੱਲੋਂ ਨਿਰੰਤਰ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਐਫ.ਐਸ.ਟੀ. ਟੀਮ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜਰ ਸਨ।

ਲੋਕ ਸਭਾ ਚੋਣਾਂ ਲਈ ਬਸਪਾ ਨੇ ਫਤਿਹਗੜ੍ਹ ਸਾਹਿਬ ‘ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

 

ਲੋਕ ਸਭਾ ਚੋਣਾਂ ਲਈ ਬਸਪਾ ਨੇ ਫਤਿਹਗੜ੍ਹ ਸਾਹਿਬ ‘ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

0

ਚੰਡੀਗੜ੍ਹ: ਪੰਜਾਬ ਵਿਚ ਬਸਪਾ ਨੇ ਲੋਕ ਸਭਾ ਚੋਣਾਂ 2024 ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋ ਕੁਲਵੰਤ ਸਿੰਘ ਮਹਿਤੋਂ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾ ਬਹੁਜਨ ਸਮਾਜ ਪਾਰਟੀ ਆਪਣੇ 7 ਉਮੀਦਵਾਰਾਂ ਦਾ ਐਲਾਨ ਪਹਿਲਾ ਹੀ ਕਰ ਚੁੱਕੀ ਹੈ।

IAF Aircraft Crashes: ਭਾਰਤੀ ਹਵਾਈ ਸੈਨਾ ਦਾ ਜਹਾਜ਼ ਜੈਸਲਮੇਰ ‘ਚ ਹਾਦਸਾਗ੍ਰਸਤ

ਜਿਸ ਵਿਚ ਹੁਸ਼ਿਆਰਪੁਰ ਤੋਂ  ਰਕੇਸ਼ ਕੁਮਾਰ ਸੁਮਨ,  ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

 

 

 

IAF Aircraft Crashes: ਭਾਰਤੀ ਹਵਾਈ ਸੈਨਾ ਦਾ ਜਹਾਜ਼ ਜੈਸਲਮੇਰ ‘ਚ ਹਾਦਸਾਗ੍ਰਸਤ

IAF Aircraft Crashes:  ਭਾਰਤੀ ਹਵਾਈ ਸੈਨਾ ਦਾ ਇੱਕ ਰਿਮੋਟ ਪਾਇਲਟ ਜਹਾਜ਼ ਜੈਸਲਮੇਰ ਜ਼ਿਲ੍ਹੇ ਦੇ ਪਿਥਲਾ ਪਿੰਡ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾਂ ਦੀ ਜਾਣਕਾਰੀ ਖੁਦ ਭਾਰਤੀ ਹਵਾਈ ਸੈਨਾ ਨੇ ਆਪਣੇ ਸ਼ੋਸ਼ਲ ਮੀਡੀਆ ਐਕਸ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ “ਭਾਰਤੀ ਹਵਾਈ ਸੈਨਾ ਦਾ ਇੱਕ ਰਿਮੋਟਲੀ ਪਾਇਲਟ ਏਅਰਕ੍ਰਾਫਟ ਅੱਜ ਜੈਸਲਮੇਰ ਨੇੜੇ ਇੱਕ ਰੁਟੀਨ ਟਰੇਨਿੰਗ ਸਰਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਿਸੇ ਵੀ ਕਰਮਚਾਰੀ ਜਾਂ ਸੰਪਤੀ ਨੂੰ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ ‘ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦਾ ਗਠਨ ਕੀਤਾ ਗਿਆ ਹੈ।”

ਦਿਲਬਾਗ ਸਿੰਘ ਹੀਰ ਸਹਿਤ ਤਿੰਨ ਖੇਤੀਬਾੜੀ ਅਫ਼ਸਰ ਬਣੇ ਸੰਯੁਕਤ ਡਾਇਰੈਕਟਰ

0

ਚੰਡੀਗੜ੍ਹ, 25 ਅਪ੍ਰੈਲ: ਖੇਤੀਬਾੜੀ ਵਿਭਾਗ ਵਿਚ ਲੰਮੇ ਸਮੇਂ ਤੋਂ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਕਮੇਟੀ ਦੀ ਮੰਨਜੂਰੀ ਤੋਂ ਬਾਅਦ ਬਤੌਰ ਸੰਯੁਕਤ ਡਾਇਰੈਕਟਰ ਪਦ-ਉਨਤ ਕੀਤਾ ਗਿਆ ਹੈ। ਬੇਸ਼ੱਕ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਵਿਚ ਇੰਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਿਸ਼ 15 ਮਾਰਚ 2024 ਨੂੰ ਹੀ ਕਰ ਦਿੱਤੀ ਸੀ ਪ੍ਰੰਤੂ ਚੋਣ ਜਾਬਤਾ ਲੱਗਣ ਕਾਰਨ ਇਹ ਫੈਸਲਾ ਲਾਗੂ ਹੋਣ ਤੋਂ ਰੁਕ ਗਿਆ ਸੀ।

ਲੋਕ ਸਭਾ ਚੋਣਾਂ: ਬਠਿੰਡਾ ’ਚ ਅਕਾਲੀ Vs ਅਕਾਲੀ ਤੇ ਜਲੰਧਰ ਕਾਂਗਰਸ Vs ਕਾਂਗਰਸ ਮੁਕਾਬਲਾ

ਹੁਣ ਇਸ ਫੈਸਲੇ ਨੂੰ ਚੋਣ ਕਮਿਸ਼ਨ ਤੋਂ ਮੰਨਜੂਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਤਹਿਤ ਜਤਿੰਦਰ ਸਿੰਘ, ਦਿਲਬਾਗ ਸਿੰਘ ਹੀਰ ਅਤੇ ਰਜਿੰਦਰ ਕੁਮਾਰ ਨੂੰ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਕਾਡਰ ਵਿਚ ਪਦਉਨਤ ਕਰ ਦਿੱਤਾ ਗਿਆ ਹੈ। ਉਧਰ ਲੰਮਾ ਸਮਾਂ ਬਠਿੰਡਾ ਤੇ ਮਾਨਸਾ ਵਿਚ ਸੇਵਾਵਾਂ ਨਿਭਾਉਣ ਵਾਲੇ ਦਿਲਬਾਗ ਸਿੰਘ ਹੀਰ ਨੂੰ ਤਰੱਕੀ ਮਿਲਣ ’ਤੇ ਮਨਿਸਟਰੀਅਲ ਯੂਨੀਅਨ ਦੇ ਜ਼ਿਲ੍ਹਾ ਆਗੂ ਅਤੇ ਖੇਤੀਬਾੜੀ ਵਿਭਾਗ ਦੇ ਸੁਪਰਡੈਂਟ ਰਾਜ਼ਵੀਰ ਸਿੰਘ ਮਾਨ ਤੇ ਹੋਰਨਾਂ ਨੇ ਵਧਾਈ ਦਿੱਤੀ ਹੈ।

 

YouTuber Manish Kashyap: ਮਸ਼ਹੂਰ ਯੂਟਿਊਬਰ ਮਨੀਸ਼ ਕਸ਼ਯਪ ਦੀ ਭਾਜਪਾ ‘ਚ ਐਂਟਰੀ

YouTuber Manish Kashyap: ਲੋਕ ਸਭਾ ਚੋਣਾ ਤੋਂ ਪਹਿਲਾ ਮਸ਼ਹੂਰ ਚਹਿਰੀਆਂ ਵੱਲੋਂ ਬੀਜੇਪੀ ‘ਚ ਸ਼ਾਮਲ ਹੋਣ ਦਾ ਦੌਰ ਜਾਰੀ ਹੈ। ਹੁਣ ਬਿਹਾਰ ਦੇ ਮਸ਼ਹੂਰ ਯੂਟਿਊਬਰ ਮਨੀਸ਼ ਕਸ਼ਯਪ ਨੇ ਭਾਜਪਾ ਦਾ ਪਲ਼੍ਹਾਂ ਫੜ੍ਹ ਲਿਆ ਹੈ। ਕਸ਼ਯਪ ਨੇ ਭਾਜਪਾ ਦੇ ਦਿੱਲੀ ਹੈਡਕੁਆਟਰ ਵਿਖੇ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਭੋਜਪੁਰੀ ਅਦਾਕਾਰ ਮਨੋਜ ਤਿਵਾਰੀ ਅਤੇ ਆਪਣੇ ਮਾਂ-ਬਾਪ ਦੀ ਮੌਜੂਦਗੀ ਵਿਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਮਨੀਸ਼ ਕਸ਼ਯਾਰ ਨੇ ਪਹਿਲਾਂ ਪੱਛਮੀ ਚੰਪਾਰਨ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਸੀ। ਹਾਲਾਂਕਿ ਹੁਣ ਉਨ੍ਹਾਂ ਵੱਲੋਂ ਹੁਣ ਚੋਣ ਨਾ ਲੜਨ ਦਾ ਐਲਾਨ ਕੀਤਾ ਗਿਆ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਯੂਟਿਊਬਰ ਮਨੀਸ਼ ਕਸ਼ਯਪ ਦਾ ਕਹਿਣਾ ਹੈ ਕਿ, “…ਉਹ ਕੱਲ੍ਹ ਮਨੋਜ ਤਿਵਾਰੀ ਦੇ ਨਾਲ ਬਿਹਾਰ ਤੋਂ ਆਏ ਸੀ।’ਤੇ ਉਹ ਤਿਵਾਰੀ ਦੇ ਬਦੌਲਤ ਹੀ ਜੇਲ੍ਹ ਤੋਂ ਰਿਹਾਅ ਹੋ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਹਨਾਂ ਦੀ ਜ਼ਿੰਦਗੀ ਦੇ ਬੁਰੇ ਦਿਨ ਖ਼ਤਮ ਹੋ ਗਏ ਹਨ। ਹੁਣ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਲਾਲੂ ਪਰਿਵਾਰ ਨੇ ਕੋ ਬਿਹਾਰ ਨੂੰ ਲੁੱਟਿਆ ਹੈ ਉਸ ਖਿਲਾਫ਼ ਉਹ ਆਵਾਜ਼ ਚੁੱਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਨਾਤਨ ਨੂੰ ਬਦਨਾਮ ਕਰਨ ਵਾਲਿਆਂ ਅਤੇ ਰਾਸ਼ਟਰਵਾਦ ਦੇ ਖਿਲਾਫ ਮੇਰੀ ਲੜਾਈ ਜਾਰੀ ਰਹੇਗੀ।