Home Blog Page 17

हरियाणा के किसानों को बड़ी राहत, सूरजमुखी की खेती करने वाले किसानों के लिए 60 दिनों के लिए दोबारा खुलेगा पोर्टल

0

👉मुख्यमंत्री नायब सिंह सैनी ने पर्यावरण दिवस पर दी बड़ी सौगातें
Haryana News: हरियाणा के मुख्यमंत्री श्री नायब सिंह सैनी ने प्रदेश के किसानों को बड़ी राहत देते हुए घोषणा की है कि सूरजमुखी खरीद के लिए पोर्टल अगले 60 दिनों के लिए पुनः खोला जाएगा। मुख्यमंत्री आज पंचकूला में जाईका वित्तपोषित सतत बागवानी संवर्धन परियोजना का शुभारंभ तथा पर्यावरण दिवस पर आयोजित कार्यक्रम में शिरकत कर रहे थे।मुख्यमंत्री श्री नायब सिंह सैनी ने अपने संबोधन में कहा कि कुछ किसान विभिन्न कारणों से सूरजमुखी बिक्री के लिए समय पर पंजीकरण नहीं करा सके थे। राज्य सरकार ऐसे किसानों के हितों की रक्षा के लिए प्रतिबद्ध है और यह सुनिश्चित करेगी कि कोई भी पात्र किसान अपनी उपज बेचने के अवसर से वंचित न रहे। उन्होंने अधिकारियों को निर्देश दिए कि पोर्टल को अगले 60 दिनों के लिए पुनः खोला जाए ताकि किसान अपना पंजीकरण करवा सकें।उन्होंने अन्य महत्वपूर्ण घोषणाएं करते हुए कहा कि राज्य सरकार पर्यावरण संरक्षण, जैव विविधता संवर्धन तथा इको-टूरिज्म को बढ़ावा देने के लिए कई महत्वाकांक्षी परियोजनाएं लागू कर रही है। उन्होंने घोषणा की कि पिपली चिड़ियाघर का 70 करोड़ रुपये तथा भिवानी चिड़ियाघर का 25 करोड़ रुपये की लागत से व्यापक नवीनीकरण किया जाएगा।

इसे भी पढ़ें मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

मुख्यमंत्री ने कहा कि सरस्वती संरक्षण वन में 55 करोड़ रुपये की लागत से पक्षी विहार का निर्माण किया जाएगा, जिससे 100 से अधिक स्थानीय एवं प्रवासी पक्षी प्रजातियों को लाभ मिलेगा। उन्होंने कहा कि कलेसर राष्ट्रीय उद्यान में इको-टूरिज्म एवं वन्यजीव पर्यटन को बढ़ावा देने के लिए 10 करोड़ रुपये की लागत से मूलभूत सुविधाओं का विकास किया जाएगा।उन्होंने कहा कि स्थानीय एवं प्रवासी पक्षियों के संरक्षण और पक्षी पर्यटन को बढ़ावा देने के उद्देश्य से सुल्तानपुर राष्ट्रीय उद्यान, भिंडावास पक्षी अभयारण्य तथा कोटला झील को शामिल करते हुए एक विशेष पक्षी दर्शन पर्यटन सर्किट विकसित किया जाएगा।मुख्यमंत्री श्री नायब सिंह सैनी ने कहा कि इस वर्ष वन विभाग द्वारा कुल 1.50 करोड़ पौधों का रोपण किया जाएगा, जिनमें से 50 लाख पौधे निःशुल्क वितरित किए जाएंगे। इसके साथ ही विभाग की सभी नर्सरियों में पौधे उगाने के लिए उपयोग किए जा रहे प्लास्टिक बैगों को बायोडिग्रेडेबल बैगों से बदला जाएगा।उन्होंने कहा कि पौधागिरी अभियान के तहत इस वर्ष स्कूली बच्चों को 20 लाख पौधे वितरित किए जाएंगे ताकि पर्यावरण संरक्षण को जनभागीदारी का अभियान बनाया जा सके।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

0

👉ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ
Chandigarh News: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ।ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ।ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀਦਵਾਰਾਂ ਵਿੱਚੋਂ ਏਐਫਸੀਏਟੀ ‘ਚ ਪਹਿਲਾ ਅਤੇ ਐਨਡੀਏ ਪ੍ਰੀਖਿਆ ਵਿੱਚ 18ਵਾਂ ਸਥਾਨ ਪ੍ਰਾਪਤ ਕਰਨਾ, ਸਾਡੀਆਂ ਧੀਆਂ ਵਿੱਚ ਸਫ਼ਲਤਾ ਹਾਸਲ ਕਰਨ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਸਫ਼ਲਤਾ ਦੀ ਕਹਾਣੀ ਇੱਥੇ ਹੀ ਖਤਮ ਨਹੀਂ ਹੁੰਦੀ। ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੇ 377 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਕੇ ਇੱਕ ਮਾਰਗਦਰਸ਼ਕ ਪਹਿਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਸਰਕਾਰ ਲੜਕੀਆਂ ਲਈ ਸਮਰਪਿਤ ਡਿਫੈਂਸ ਪ੍ਰੈਪਰੇਟਰੀ ਇੰਸਟੀਚਿਊਟ ਚਲਾ ਰਹੀ ਹੈ।ਇਸ ਮਹੱਤਵਪੂਰਨ ਪ੍ਰਾਪਤੀ ਲਈ ਦੋਵੇਂ ਮਹਿਲਾ ਕੈਡਿਟਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਮੈਂ ਇਥੇ ਇਹ ਆਖਣਾ ਚਾਹਾਂਗਾ ਕਿ ਇਹ ਸਾਰੇ ਪੰਜਾਬ ਲਈ ਵੱਡੇ ਮਾਣ ਅਤੇ ਖੁਸ਼ੀ ਦਾ ਦਿਨ ਹੈ। ਸਾਡੀਆਂ ਧੀਆਂ ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਆਪਣੀ ਅਣਥੱਕ ਮਿਹਨਤ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।”ਸ੍ਰੀ ਅਮਨ ਅਰੋੜਾ ਨੇ ਕਿਹਾ,“ਪੰਜਾਬੀਆਂ ਨੇ ਹਮੇਸ਼ਾ ਅੱਗੇ ਹੋ ਕੇ ਅਗਵਾਈ ਕੀਤੀ ਹੈ; ਪਹਿਲਾਂ ਆਜ਼ਾਦੀ ਦਾ ਸੰਘਰਸ਼ ਜਿੱਤਣ ਵਿੱਚ ਅਤੇ ਫਿਰ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਾਈ ਭਾਗੋ ਏ.ਐਫ.ਪੀ.ਆਈ. ਇਸੇ ਭਾਵਨਾ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾ ਰਹੀ ਹੈ।

ਇਹ ਵੀ ਪੜ੍ਹੋ FM Harpal Sigh Chema ਵੱਲੋਂ PSTC ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਸਾਡੀਆਂ ਧੀਆਂ ਨੇ ਇੱਕ ਵਾਰ ਫਿਰ ਪੰਜਾਬ ਦਾ ਮਾਣ ਵਧਾਇਆ ਹੈ। ਮੈਂ ਦੋਵਾਂ ਕੈਡਿਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਪੰਜਾਬ ਦੀ ਹਰ ਧੀ ਨੂੰ ਵਧਾਈ ਦਿੰਦਾ ਹਾਂ।’’ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨਾਮ ਦੀ ਇੱਕ ਹੋਰ ਸੰਸਥਾ ਦਾ ਉਦਘਾਟਨ ਕੀਤਾ ਜਾਵੇਗਾ ਤਾਂ ਜੋ ਹੋਰ ਨੌਜਵਾਨਾਂ ਆਰਮਡ ਫੋਰਸਿਜ਼ ਵਿੱਚ ਅਫਸਰਾਂ ਵਜੋਂ ਕਮਿਸ਼ਨ ਪ੍ਰਾਪਤ ਕਰ ਸਕਣ।ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ ਦੇ ਚੀਮਾ ਮੰਡੀ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਜਲਦੀ ਰੱਖਿਆ ਜਾਵੇਗਾ। ਇਸ ਸੰਸਥਾ ਦੇ 18 ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ। 14 ਸੀ-ਪਾਈਟ ਕੇਂਦਰਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਲਈ ਵੀ ਕੰਮ ਚੱਲ ਰਿਹਾ ਹੈ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਦੋ ਨਵੇਂ ਸੀ-ਪਾਈਟ ਕੇਂਦਰ ਹੋਰ ਖੋਲ੍ਹੇ ਜਾਣਗੇ।ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਨਤੀਜੇ ਰਾਜ ਦੇ ਲੜਕੀਆਂ ਅਤੇ ਮੁੰਡਿਆਂ ਲਈ ਰੱਖਿਆ ਸਿਖਲਾਈ ਵਿੱਚ ਕੇਂਦ੍ਰਿਤ ਪਹੁੰਚ ਦੀ ਪ੍ਰਤੱਖ ਤਸਵੀਰ ਪੇਸ਼ ਕਰਦੇ ਹਨ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਬੰਦਿਸ਼ਾਂ ਨੂੰ ਉਲੰਘਦਿਆਂ ਇੱਕ ਨਵੀਂ ਲੀਹ ਪਾ ਦਿੱਤੀ ਹੈ, ਜੋ ਛੋਟੇ ਕਸਬਿਆਂ ਅਤੇ ਪਿੰਡਾਂ ਦੀ ਹਰੇਕ ਧੀ ਲਈ ਪ੍ਰੇਰਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਏਐਫਪੀਆਈ ਅਤੇ ਸੀ-ਪਾਈਟ ਕੇਂਦਰਾਂ ਦਾ ਵਿਸਥਾਰ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਉੱਚ ਪੱਧਰ ’ਤੇ ਮੁਕਾਬਲਾ ਕਰਨ ਲਈ ਢਾਂਚਾਗਤ ਕੋਚਿੰਗ, ਸਰੀਰਕ ਸਿਖਲਾਈ ਅਤੇ ਸ਼ਖਸੀਅਤ ਵਿਕਾਸ ਮਿਲੇ।ਇਸ ਪ੍ਰਾਪਤੀ ਉੱਤੇ ਮਾਣ ਪ੍ਰਗਟ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਔਰਤਾਂ ਲਈ ਸੀਮਤ ਅਸਾਮੀਆਂ ਦੇ ਬਾਵਜੂਦ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਵੱਡੇ ਮਾਅਰਕੇ ਵਾਲੀ ਗੱਲ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਰਾਜ ਸਰਕਾਰ ਦੇ ਪੰਜਾਬ ਦੀਆਂ ਧੀਆਂ ਨੂੰ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਬਣਾਉਣ ਦੇ ਮਿਸ਼ਨ ਨੂੰ ਵੱਡਾ ਹੁਲਾਰਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

0

👉ਮੁੱਖ ਸਕੱਤਰ ਵੱਲੋਂ ਬਿੱਲਾਂ ਵਿੱਚ ਦੇਰੀ ਕਰਨ ਵਾਲੀਆਂ ਕਾਰਜਕਾਰੀ ਏਜੰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ, ਵਧੀਕ ਮੁੱਖ ਸਕੱਤਰ ਵੱਲੋਂ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਉਣ ਦੇ ਨਿਰਦੇਸ਼
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਦੇ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ FM Harpal Sigh Chema ਵੱਲੋਂ PSTC ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਬੰਧਤ ਪ੍ਰੋਜੈਕਟ ਇਸ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ।ਸੂਬੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਾ ਕਰਨ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦ੍ਰਿੜ੍ਹਤਾ ਨਾਲ ਕਿਹਾ, “ਤੀਜੇ ਪੜਾਅ ਦੇ ਪ੍ਰਸਤਾਵਾਂ ਲਈ ਦੋ ਦਿਨਾਂ ਦਾ ਸਮਾਂ ਆਖਰੀ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ। ਜੇਕਰ ਤੀਜੇ ਪੜਾਅ ਦੇ ਪ੍ਰਸਤਾਵ ਦੋ ਦਿਨਾਂ ਦੇ ਅੰਦਰ ਜਮ੍ਹਾਂ ਨਾ ਕੀਤੇ ਗਏ, ਤਾਂ ਸਬੰਧਤ ਖੇਤਰਾਂ ਦੀਆਂ ਵਿਕਾਸ ਗ੍ਰਾਂਟਾਂ ਬਿਨਾਂ ਵਜ੍ਹਾ ਦੇਰੀ ਕਾਰਨ ਰੋਕ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ High Court ਨੇ ਜੋਬਰਪ੍ਰੀਤ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਜਾਣੋਂ ਮਾਮਲਾ

“ਇਸ ਤੋਂ ਇਲਾਵਾ, ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਉਣ ਵਾਲੇ ਬਰਸਾਤ ਦੇ ਮੌਸਮ ਨੂੰ ਵਿਸ਼ੇਸ਼ ਤੌਰ ‘ਤੇ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕੰਮਾਂ ਦੀ ਰਣਨੀਤੀ ਬਣਾਉਣ ਅਤੇ ਇਨ੍ਹਾਂ ਨੂੰ ਨੇਪਰੇ ਚਾੜ੍ਹਨ ਤਾਂ ਜੋ ਚੱਲ ਰਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਮੌਸਮ ਕਾਰਨ ਕੋਈ ਵਿਘਨ ਜਾਂ ਦੇਰੀ ਨਾ ਹੋਵੇ।ਪ੍ਰਸ਼ਾਸਨਿਕ ਅਨੁਸ਼ਾਸਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਵਿੱਤੀ ਬਿੱਲਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪ੍ਰਸ਼ਾਸਨਿਕ ਦੇਰੀ ਦੀ ਪੂਰੀ ਜ਼ਿੰਮੇਵਾਰੀ ਸਿੱਧੇ ਤੌਰ ‘ਤੇ ਸਬੰਧਤ ਕਾਰਜਕਾਰੀ ਏਜੰਸੀ ਸਿਰ ਮੜ੍ਹੀ ਜਾਵੇਗੀ ਅਤੇ ਕੋਤਾਹੀ ਵਰਤਣ ਵਾਲਿਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਵਿੱਤੀ ਪਾਰਦਰਸ਼ਤਾ ਨੂੰ ਹੋਰ ਹੁਲਾਰਾ ਦਿੰਦਿਆਂ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਪਹਿਲਾਂ ਮੁਕੰਮਲ ਹੋ ਚੁੱਕੇ ਕੰਮਾਂ ਦੇ ਸਾਰੇ ਬਕਾਇਆ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਸਥਾਈ ਅਤੇ ਸਮਾਂ-ਬੱਧ ਪ੍ਰਣਾਲੀ ਸਥਾਪਤ ਕਰਨ ਤਾਂ ਜੋ ਭਵਿੱਖ ਵਿੱਚ ਸਾਰੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕੀਤੇ ਜਾ ਸਕਣ ਅਤੇ ਪੰਜਾਬ ਭਰ ਵਿੱਚ ਵਿਕਾਸ ਫੰਡਾਂ ਦਾ ਪ੍ਰਵਾਹ ਨਿਰਵਿਘਨ ਜਾਰੀ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

FM Harpal Sigh Chema ਵੱਲੋਂ PSTC ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਦੀਆਂ ਮੀਟਿੰਗਾਂ ਦੀ ਨਿੱਜੀ ਤੌਰ ‘ਤੇ ਪ੍ਰਧਾਨਗੀ ਕਰਨਗੇ: ਹਰਪਾਲ ਸਿੰਘ ਚੀਮਾ
👉ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਤੁਰੰਤ ਉੱਚ-ਪੱਧਰੀ ਦਖ਼ਲਅੰਦਾਜ਼ੀ ਲਈ ਰਾਜ ਪੱਧਰੀ ਸਮਰਪਿਤ ਸ਼ਿਕਾਇਤ ਸੈੱਲ ਸਥਾਪਤ ਕਰਨ ਦੇ ਨਿਰਦੇਸ਼
Chandigarh News: FM Harpal Singh Cheema; ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ​​ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ ‘ਤੇ ਪ੍ਰਧਾਨਗੀ ਕਰਦਿਆਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ​​ਕਰਨਗੇ।ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।

ਇਹ ਵੀ ਪੜ੍ਹੋ 👉High Court ਨੇ ਜੋਬਰਪ੍ਰੀਤ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਜਾਣੋਂ ਮਾਮਲਾ

ਪੀ.ਐਸ.ਟੀ.ਸੀ. ਦੇ ਚੇਅਰਮੈਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ ‘ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਦਫ਼ਤਰੀ ਦੇਰੀ ਨੂੰ ਖ਼ਤਮ ਕਰਨ ਲਈ, ਉਨ੍ਹਾਂ ਨੇ ਕਮਿਸ਼ਨ ਦੇ ਮੈਂਬਰਾਂ ਨੂੰ ਸਕੱਤਰ-ਪੱਧਰ ਦੇ ਅਧਿਕਾਰੀਆਂ ਨਾਲ ਸਰਗਰਮ ਵਟਸਐਪ ਸੰਚਾਰ ਚੈਨਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਾਰੇ ਸਬੰਧਤ ਸੂਬੇ ਦੇ ਵਿਭਾਗਾਂ ਦੇ ਮੁੱਖ ਦਫ਼ਤਰਾਂ ਵਿੱਚ ਸਮਰਪਿਤ ਨੋਡਲ ਅਫ਼ਸਰ ਤੁਰੰਤ ਤਾਇਨਾਤ ਕਰਨ ਦਾ ਹੁਕਮ ਦਿੱਤਾ।ਵਪਾਰਕ ਭਾਈਚਾਰੇ ਨੂੰ ਦਰਪੇਸ਼ ਸੁਰੱਖਿਆ ਅਤੇ ਇਸ ਸਬੰਧੀ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ, ਵਿੱਤ ਮੰਤਰੀ ਨੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਰਾਜ ਪੱਧਰੀ ਸ਼ਿਕਾਇਤ ਸੈੱਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਇਹ ਸਮਰਪਿਤ ਸੈੱਲ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ ‘ਤੇ ਤੁਰੰਤ, ਉੱਚ-ਪੱਧਰੀ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਹੋਵੇ ਤਾਂ ਕਿ ਅਜਿਹੇ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ।”

ਇਹ ਵੀ ਪੜ੍ਹੋ 👉Bhagwant Mann Govt ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਵਪਾਰਕ ਭਾਈਚਾਰੇ ਨਾਲ ਮਜ਼ਬੂਤ ਸੰਚਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਪੀ.ਐਸ.ਟੀ.ਸੀ. ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੇ ਨੋਟਿਸ ਲੋੜੀਂਦਾ ਸਮਾਂ ਪਹਿਲਾਂ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ, “ਜਨਤਕ ਜਾਗਰੂਕਤਾ ਵਧਾਉਣ ਲਈ ਇਨ੍ਹਾਂ ਮੀਟਿੰਗਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਾ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ, ਖ਼ਾਸ ਕਰਕੇ ਮੁੱਖ ਮੰਤਰੀ ਵੱਲੋਂ ਭੇਜੇ ਜਾਣ ਵਾਲੇ ਸੱਦਾ ਪੱਤਰ ਨਿਰਧਾਰਤ ਮੀਟਿੰਗਾਂ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਸਬੰਧਤ ਵਪਾਰੀਆਂ ਤੱਕ ਪਹੁੰਚਣੇ ਚਾਹੀਦੇ ਹਨ।”ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਸਮੇਤ ਜ਼ਮੀਨੀ ਪੱਧਰ ਦਾ ਕੀਮਤੀ ਫੀਡਬੈਕ ਅਤੇ ਵਿਚਾਰ ਮੀਟਿੰਗ ਵਿੱਚ ਸਾਂਝੇ ਕੀਤੇ।ਇਸ ਉੱਚ-ਪੱਧਰੀ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਅਧਿਕਾਰੀ ਜਿਨ੍ਹਾਂ ਵਿੱਚ ਵਿੱਤੀ ਕਮਿਸ਼ਨਰ (ਕਰ) ਅਜੀਤ ਬਾਲਾਜੀ ਜੋਸ਼ੀ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਪੀ. ਕੇ. ਸਿਨਹਾ, ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈ ਬੀ. ਸ੍ਰੀਨਿਵਾਸਨ, ਕਰ ਕਮਿਸ਼ਨਰ ਜਤਿੰਦਰਾ ਜੋਰਵਾਲ, ਸਕੱਤਰ ਪੀ.ਐਸ.ਟੀ.ਸੀ. ਪੁਨੀਤ ਗੋਇਲ, ਡਾਇਰੈਕਟਰ ਸਥਾਨਕ ਸਰਕਾਰਾਂ ਏ. ਐਸ. ਬਰਾੜ, ਵਿਸ਼ੇਸ਼ ਸਕੱਤਰ (ਕਿਰਤ) ਰਵਿੰਦਰ ਸਿੰਘ ਅਤੇ ਵੱਖ-ਵੱਖ ਰਾਜ ਸਰਕਾਰ ਦੇ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

High Court ਨੇ ਜੋਬਰਪ੍ਰੀਤ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਜਾਣੋਂ ਮਾਮਲਾ

0

Chandigarh News: ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਜੋਬਨਪ੍ਰੀਤ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰਵਾਰ ਵੱਲੋਂ ਦਾਈਰ ਕੀਤੀ ਪਿਟੀਸ਼ਨ ਖਾਰਜ਼ ਕਰ ਦਿੱਤੀ ਹੈ। ਇਸ ਪਿਟੀਸ਼ਨ ਰਾਹੀਂ ਜੋਬਨਪ੍ਰੀਤ ਦੇ ਪਿਤਾ ਨੇ ਜੇਲ੍ਹ ਪ੍ਰਸ਼ਾਸਨ ਉੱਪਰ ਮਾਣਯੋਗ ਉੱਚ ਅਦਾਲਤ ਦੇ ਹੁਕਮਾਂ ਦੀ ਅਦੂਲੀ ਦੇ ਦੋਸ਼ ਲਗਾਏ ਸਨ। ਪ੍ਰੰਤੂ ਇਸ ਪਿਟੀਸ਼ਨ ਦੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਦੇ ਜੱਜ ਜਸਟਿਸ ਸੰਜੀਵ ਵਸ਼ਿਸਟ ਨੇ ਸਖ਼ਤ ਟਿੱਪਣੀਆਂ ਕਰਦਿਆਂ ਪਿਟੀਸ਼ਨ ਵਾਪਸ ਲੈਣ ਦੀ ਛੋਟ ‘ਤੇ ਇਸਨੂੰ ਖਾਰਜ਼ ਕਰ ਦਿੱਤਾ।

ਇਹ ਵੀ ਪੜ੍ਹੋ 👉Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਵਧੀਕ ਐਡਵੋਕੇਟ ਜਨਰਲ ਨੇ ਮੀਡੀਆ ਨੂੰ ਦਸਿਆ ਕਿ ਇਸ ਮਾਮਲੇ ਵਿਚ ਅਦਾਲਤ ਨੇ ਸਪੱਸ਼ਟ ਕੀਤਾ ਕਿ ਉੱਚ ਅਦਾਲਤ ਦੇ ਹੁਕਮਾਂ ਦੀ ਤਾਮੀਲ ਇਲਾਕਾ ਮੈਜਿਸਟਰੇਟ ਵੱਲੋਂ ਹੀ ਕਰਵਾਈ ਜਾਂਦੀ ਹੈ, ਪ੍ਰੰਤੂ ਪ੍ਰਵਾਰ ਸਿੱਧਾ ਜੇਲ੍ਹ ਅਥਾਰਟੀ ਕੋਲ ਚਲਾ ਗਿਆ। ਦਸਣਾ ਬਣਦਾ ਹੈ ਕਿ ਇਸ ਮਾਮਲੇ ਵਿਚ ਹੀ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠਿਆ ਅਤੇ ਉਸਦੇ ਹੋਰਨਾਂ ਸਾਥੀਆਂ ਵਿਰੁਧ ਪਰਚਾ ਦਰਜ਼ ਹੋਇਆ ਹੈ ਕਿ ਉਨ੍ਹਾਂ ਹਿਰਾਸਤ ਵਿਚ ਲਏ ਜੋਬਨਪ੍ਰੀਤ ਨੂੰ ਛੁਡਾਉਣ ਦੇ ਲਈ ਥਾਣੇ ਵਿਚ ਧਾਵਾ ਬੋਲਿਆ। ਮੌਜੂਦਾ ਸਮੇਂ ਸ਼੍ਰੀ ਮਜੀਠਿਆ ਰੂਪੋਸ਼ ਚੱਲ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੜ੍ਹ ਸਬੰਧੀ ਕੀਤੀ ਗਈ ਬੈਠਕ, ਕੰਟਰੋਲ ਰੂਮ ਸਥਾਪਤ : ਸਹਾਇਕ ਕਮਿਸ਼ਨਰ

0

👉ਲੋੜ ਪੈਣ ‘ਤੇ 0164-2862100, 7508018100, 9878421400 ਕੀਤਾ ਜਾ ਸਕਦਾ ਹੈ ਸੰਪਰਕ
Bathinda News:ਹੜ੍ਹਾਂ ਸਬੰਧੀ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਜਿੰਦਰ ਪਾਲ ਸਿੰਘ ਨੇ ਅੱਜ ਸਾਰੇ ਵਿਭਾਗਾਂ ਨਾਲ ਬੈਠਕ ਕੀਤੀ।
ਉਨ੍ਹਾਂ ਦੱਸਿਆ ਕਿ ਜੇਕਰ ਹੜ੍ਹ ਵਰਗੇ ਹਾਲਾਤ ਬਣਦੇ ਹਨ ਤਾਂ ਉਸ ਸਥਿਤੀ ‘ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਸ ਤਹਿਤ 0164-2862100, 7508018100, 9878421400 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਬਿਜਲੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਪਾਣੀ ਭਰਨ ਦੀ ਸਥਿਤੀ ਚ ਬਿਜਲੀ ਸਪਲਾਈ ਅਤੇ ਬਿਜਲੀ ਦੀਆਂ ਤਾਰਾਂ ਦਾ ਖਾਸ ਖਿਆਲ ਰੱਖਣ ਤਾਂ ਜੋ ਕਿਸੇ ਵੀ ਕਿਸਮ ਦੇ ਕਰੰਟ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਾਰਦਾਤ ਨਾ ਵਾਪਰੇ ।ਉਨ੍ਹਾਂ ਨਗਰ ਨਿਗਮ ਬਠਿੰਡਾ ਨੂੰ ਨਿਰਦੇਸ਼ ਦਿੱਤੇ ਕਿ ਮਾਨਸਾ ਰੋਡ ਅਤੇ ਪਰਸ ਰਾਮ ਨਗਰ ਨੂੰ ਜਾਂਦੇ ਰੇਲਵੇ ਅੰਡਰ ਬ੍ਰਿਜ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ  Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਪਾਣੀ ਦੀ ਨਿਕਾਸੀ ਲਈ ਕੁੱਲ ਅੱਠ ਪੰਪ ਲਗਾਏ ਗਏ ਹਨ । ਜੇਕਰ ਇਹ ਪੰਪ ਖ਼ਰਾਬ ਹੋ ਜਾਂਦੇ ਹਨ ਤਾਂ ਦੋ ਹੋਰ ਪੰਪ ਸੈੱਟ ਰੱਖੇ ਗਏ ਹਨ, ਜਿਨ੍ਹਾਂ ਨੂੰ ਲੋੜ ਪੈਣ ਤੇ ਇਕ ਥਾਂ ਤੋਂ ਦੂਜੇ ਥਾਂ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ‘ਚ ਸੀਵਰ ਦੀ ਸਫਾਈ ਦਾ ਕੰਮ ਚੱਲ ਰਿਹਾ ਹੈ, ਜਿਸ ਲਈ ਤਿੰਨ ਸੁਪਰ ਸੱਕਰ ਮਸ਼ੀਨਾਂ ਲਗਾਈਆਂ ਗਈਆਂ ਹਨ। ਇਸੇ ਤਰ੍ਹਾਂ ਸ਼ਹਿਰ ਚ 13 ਥਾਵਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ, ਜਿੱਥੇ ਪਾਣੀ ਭਰ ਜਾਂਦਾ ਹੈ ਅਤੇ ਇਨ੍ਹਾਂ ਇਲਾਕਿਆਂ ਚੋਂ ਪਾਣੀ ਦੀ ਨਿਕਾਸੀ ਲਈ ਵਿਸ਼ੇਸ਼ ਤੌਰ ‘ਤੇ ਨਗਰ ਨਿਗਮ ਦਾ ਸਟਾਫ ਤਾਇਨਾਤ ਕੀਤਾ ਗਿਆ ਹੈ । ਇਨ੍ਹਾਂ ਥਾਵਾਂ ‘ਚ ਪਾਵਰ ਹਾਊਸ ਰੋਡ, ਪਰਸ ਰਾਮ ਨਗਰ, ਸਿਰਕੀ ਬਾਜ਼ਾਰ ਅਤੇ ਹੋਰ ਇਲਾਕੇ ਸ਼ਾਮਲ ਹਨ।ਸਹਾਇਕ ਕਮਿਸ਼ਨਰ (ਜ) ਨੇ ਨਿਰਦੇਸ਼ ਦਿੱਤੇ ਕਿ 15 ਜੂਨ ਤੋਂ ਪਹਿਲਾਂ-ਪਹਿਲਾਂ ਸ਼ਹਿਰ ਦੇ ਸੀਵਰ ਦੀ ਸਫਾਈ ਮੁਕੰਮਲ ਕਰ ਲਈ ਜਾਵੇ। ਨਾਲ ਹੀ ਉਨ੍ਹਾਂ ਕਿਹਾ ਹੀ ਪੰਪ ਮਸ਼ੀਨਾਂ ‘ਤੇ ਤਾਇਨਾਤ ਕਰਮਚਾਰੀਆਂ ਦੀ ਡਿਊਟੀ ਕ੍ਰਮਵਾਰ ਲਗਾਈ ਜਾਵੇ ਅਤੇ ਤੁਰੰਤ ਪਾਣੀ ਦਾ ਹੱਲ ਕੱਢਣ ਸਬੰਧੀ ਨਿਰਦੇਸ਼ ਦਿੱਤੇ ਜਾਣ।

ਇਹ ਵੀ ਪੜ੍ਹੋ  ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਿੰਜਾਈ ਵਿਭਾਗ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚੋਂ 623 ਕਿਲੋ ਮੀਟਰ ਲੰਬੀਆਂ ਨਹਿਰਾਂ ਆਦਿ ਨਿਕਲਦੀਆਂ ਹਨ ਜਿਨ੍ਹਾਂ ਦੀ ਸਫਾਈ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਵਾ ਲਈ ਗਈ ਹੈ। ਨਾਲ ਹੀ 20000 ਗੱਟਿਆਂ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ, ਜਿਨ੍ਹਾਂ ਦੀ ਵਰਤੋਂ ਕਿਸੇ ਵੀ ਕਿਸਮ ਦੇ ਪਾੜ ਦੌਰਾਨ ਕੀਤੀ ਜਾ ਸਕਦੀ ਹੈ। ਪਸ਼ੂ ਪਾਲਣ ਵਿਭਾਗ ਨੇ ਦੱਸਿਆ ਕਿ ਜ਼ਿਲ੍ਹੇ ‘ਚ ਟੀਮਾਂ ਬਣਾਈਆਂ ਗਈਆਂ ਹਨ ਜਿੰਨ੍ਹਾਂ ਵੱਲੋਂ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਰੋਕਣ ਦੇ ਟੀਕੇ ਅਤੇ ਗੱਲ ਘੋਟੂ ਬਿਮਾਰੀ ਰੋਕਣ ਦੇ ਟੀਕੇ ਲਗਾਏ ਜਾ ਰਹੇ ਹਨ। ਮੰਡੀ ਬੋਰਡ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਤਰਪਾਲਾਂ ਅਤੇ ਲਾਈਟਾਂ ਦਾ ਪ੍ਰਬੰਧ ਕਰਕੇ ਰੱਖਣ ਤਾਂ ਜੋ ਲੋੜ ਅਨੁਸਾਰ ਇਸ ਨੂੰ ਆਮ ਜਨਤਾ ਨੂੰ ਵਰਤੋਂ ਲਈ ਦਿੱਤਾ ਜਾ ਸਕੇ । ਜ਼ਿਲ੍ਹਾ ਸਿੱਖਿਆ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਦੀ ਸਥਿਤੀ ‘ਚ ਉਨ੍ਹਾਂ ਹੇਠਾਂ ਪੈਂਦੇ ਸਕੂਲਾਂ ਨੂੰ ਰਿਲੀਫ਼ ਕੇਂਦਰ ਵੱਜੋਂ ਇਸਤੇਮਾਲ ਕੀਤਾ ਜਾ ਸਕਦਾ ਹੈ ਇਸ ਕਰਕੇ ਉਹ ਇਸ ਸਬੰਧੀ ਪ੍ਰਬੰਧ ਮੁਕੰਮਲ ਰੱਖਣ। ਇਸ ਮੌਕੇ ਐੱਸ.ਪੀ. ਸ਼੍ਰੀ ਕਰਮਜੀਤ ਸਿੰਘ ਸੰਧਾਵਾਲੀਆ, ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪਿੰਦਰ ਪਾਲ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਆਦਿ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab State Food Commission ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ,ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ

0

👉ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਮੀਨੀ ਪੱਧਰ ‘ਤੇ ਲਾਗੂਕਰਨ ਅਤੇ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਗਿਆ ਜ਼ੋਰ
Chandigarh News: ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ।ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮਤ ਰੱਖ-ਰਖਾਅ, ਰਸੋਈਆਂ ਦੀ ਸਫਾਈ, ਰਸੋਈਏ ਲਈ ਢੁਕਵੀਂ ਸਿਖਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।

ਇਹ ਵੀ ਪੜ੍ਹੋ  ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਕੂਲ ਸਿਹਤ ਪ੍ਰੋਗਰਾਮ ਬਾਰੇ ਕਮਿਸ਼ਨ ਨੇ ਸਕੂਲਾਂ ਵਿੱਚ ਸਿਹਤ ਜਾਂਚ, ਵਿਕਾਸ ਦੀ ਨਿਗਰਾਨੀ ਅਤੇ ਸਫਾਈ ਅਭਿਆਸਾਂ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਚੇਅਰਮੈਨ ਨੇ ਕੁਪੋਸ਼ਣ ਦੀ ਜਲਦੀ ਪਛਾਣ ਅਤੇ ਸਕੂਲ ਪੱਧਰ ‘ਤੇ ਪੋਸ਼ਣ ਸਬੰਧੀ ਕਮੀਆਂ ਨੂੰ ਦੂਰ ਕਰਨ ਲਈ ਸਿਹਤ, ਸਿੱਖਿਆ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗਾਂ ਵਿਚਕਾਰ ਤਾਲਮੇਲ ਅਧਾਰਿਤ ਕਾਰਵਾਈ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ , 2013 ਦੇ ਉਪਬੰਧਾਂ ‘ਤੇ ਜਾਗਰੂਕਤਾ ਮੁਹਿੰਮ ਦਾ ਵੀ ਮੁਲਾਂਕਣ ਕੀਤਾ, ਜਿਸ ਵਿੱਚ ਜਨਤਕ ਵੰਡ ਪ੍ਰਣਾਲੀ ਦੇ ਅਧੀਨ ਹੱਕ, ਸ਼ਿਕਾਇਤ ਨਿਵਾਰਣ ਵਿਧੀਆਂ ਅਤੇ ਭੋਜਨ ਸੁਰੱਖਿਆ ਮਾਪਦੰਡ ਸ਼ਾਮਲ ਹਨ। ਇਹ ਪਾਇਆ ਗਿਆ ਕਿ ਪੰਚਾਇਤੀ ਰਾਜ ਸੰਸਥਾਵਾਂ, ਸਵੈ-ਸਹਾਇਤਾ ਸਮੂਹਾਂ ਅਤੇ ਭਾਈਚਾਰਕ ਭਾਗੀਦਾਰੀ ਦੀ ਨਿਰੰਤਰ ਪਹੁੰਚ ਰਾਹੀਂ ਇਹ ਯਕੀਨੀ ਬਣਾਉਣ ਦੀ ਲੋਡ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹ ਬਿਨਾਂ ਕਿਸੇ ਰੁਕਾਵਟ ਤੋੰ ਲਾਭ ਪ੍ਰਾਪਤ ਹੋਣ । ਚੇਅਰਮੈਨ ਨੇ ਜ਼ਿਲ੍ਹਾ-ਪੱਧਰੀ ਅਧਿਕਾਰੀਆਂ ਨੂੰ ਆਈ. ਈ. ਸੀ. ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਵਿਆਪਕ ਪ੍ਰਸਾਰ ਲਈ ਸਥਾਨਕ ਮੀਡੀਆ, ਸਕੂਲ ਅਤੇ ਆਂਗਣਵਾੜੀ ਕੇਂਦਰਾਂ ਵਰਗੇ ਨਵੀਨਤਾਕਾਰੀ ਸਾਧਨਾਂ ਨੂੰ ਅਪਣਾਉਣ ਦੇ ਵੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

ਮੀਟਿੰਗ ਦੀ ਸਮਾਪਤੀ ਵਿੱਚ ਚੇਅਰਮੈਨ ਨੇ ਉਕਤ ਮੁੱਦਿਆਂ ‘ਤੇ ਮਹੀਨਾਵਾਰ ਸਮੀਖਿਆ, ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਕਰਨ ‘ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਚੋਟੀ ਦੇ 3 ਸਕੂਲਾਂ ਅਤੇ ਆਂਗਣਵਾੜੀਆਂ ਨੂੰ ਰਾਜ ਪੱਧਰ ‘ਤੇ ਮਾਨਤਾ ਦਿੱਤੀ ਜਾਵੇਗੀ। ਚੇਅਰਮੈਨ ਨੇ ਅੱਗੇ ਦੁਹਰਾਇਆ ਕਿ ਭੋਜਨ ਸੁਰੱਖਿਆ ਮਨੁੱਖੀ ਸਨਮਾਨ ਦਾ ਅਨਿੱਖੜਵਾਂ ਅੰਗ ਹੈ ਅਤੇ ਲਾਗੂਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ​​ਕਰਨ ਲਈ ਅੰਤਰ-ਵਿਭਾਗੀ ਤਾਲਮੇਲ ਅਤੇ ਉਹਨਾਂ ਨੇ ਸਮੇਂ ਸਿਰ ਰਿਪੋਰਟਿੰਗ ਦੀ ਮੰਗ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਸਰਗਰਮ ਪਹੁੰਚ ਅਪਣਾਉਣ ਦੀ ਵੀ ਅਪੀਲ ਕੀਤੀ ਕਿ ਕੋਈ ਵੀ ਬੱਚਾ ਜਾਂ ਘਰ ਢੁਕਵੇਂ ਅਤੇ ਪੌਸ਼ਟਿਕ ਭੋਜਨ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਕਨੂ ਥਿੰਦ ਤੇ ਹੋਰ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

0

👉ਈ-ਰਿਕਸ਼ਾ ਜਾਗਰੂਕਤਾ ਫੈਲਾਉਣ, ਨਸ਼ਾ ਪੀੜਤਾਂ ਨੂੰ ਪੁਨਰਵਾਸ ਨਾਲ ਜੋੜਨ ਅਤੇ ਗੁਪਤ ਢੰਗ ਨਾਲ ਸ਼ਿਕਾਇਤ ਦੀ ਸੁਵਿਧਾ ਦੇ ਕੇ ਨਸ਼ੇ ਖ਼ਿਲਾਫ਼ ਲੜਾਈ ਨੂੰ ਹੋਰ ਬਲ ਦੇ ਰਹੇ ਹਨ: ਡਾ. ਬਲਬੀਰ ਸਿੰਘ
Punjab News:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ।ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ, ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ।ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੁਨੇਹਾ ਪਹੁੰਚਾ ਰਹੇ ਹਨ, ਜਿਨ੍ਹਾਂ ਤੱਕ ਆਮ ਤੌਰ ‘ਤੇ ਪਹੁੰਚ ਕਰਨੀ ਆਸਾਨ ਨਹੀਂ। ਇਹ ਈ-ਰਿਕਸ਼ਾ ਪਿੰਡ-ਪਿੰਡ ਜਾ ਕੇ ਨਸ਼ੇ ਦੇ ਹਾਨੀਕਾਰਕ ਪ੍ਰਭਾਵਾਂ ਅਤੇ ਪੁਨਰਵਾਸ ਦੇ ਤਰੀਕਿਆਂ ਬਾਰੇ ਜਾਗਰੂਕਤਾ ਫੈਲਾ ਰਹੇ ਹਨ।ਇਹ ਪਹਿਲ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਲੜਾਈ ਵਿੱਚ ਸਥਾਨਕ ਲੋਕਾਂ ਨੂੰ ਸ਼ਾਮਲ ਕਰਨ ਦੀ ਵੱਡੀ ਯੋਜਨਾ ਦਾ ਹਿੱਸਾ ਹੈ। ਪਿੰਡ ਪੱਧਰ ‘ਤੇ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਇਸ ਅਭਿਆਨ ਦੀ ਪ੍ਰਭਾਵਸ਼ੀਲਤਾ ‘ਤੇ ਨਿਗਰਾਨੀ ਰੱਖਣ ਅਤੇ ਸਰਕਾਰ ਨੂੰ ਫੀਡਬੈਕ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।ਕਈ ਜ਼ਿਲ੍ਹਿਆਂ ਤੋਂ ਮਿਲੇ ਫੀਡਬੈਕ ਅਨੁਸਾਰ, ਈ-ਰਿਕਸ਼ਿਆਂ ਦੀ ਤਾਇਨਾਤੀ ਤੋਂ ਬਾਅਦ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਮੈਂਬਰਾਂ ਨੇ ਸਕਾਰਾਤਮਕ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕਮੇਟੀ ਮੈਂਬਰਾਂ ਅਨੁਸਾਰ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧੀ ਹੈ, ਪਿੰਡ ਪੱਧਰ ਦੀਆਂ ਮੀਟਿੰਗਾਂ ਵਿੱਚ ਵਧੇਰੇ ਲੋਕ ਸ਼ਾਮਲ ਹੋ ਰਹੇ ਹਨ ਅਤੇ ਨਸ਼ੇ ਨਾਲ ਜੁੜੇ ਮਸਲਿਆਂ ‘ਤੇ ਪਿੰਡ ਵਾਸੀਆਂ ਅਤੇ ਸਥਾਨਕ ਅਧਿਕਾਰੀਆਂ ਵਿਚਕਾਰ ਸੰਵਾਦ ਬਿਹਤਰ ਹੋਇਆ ਹੈ।

ਇਹ ਵੀ ਪੜ੍ਹੋ  ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

👉ਜੂਨ ਮਹੀਨੇ ਦੀਆਂ ਸਮੀਖਿਆ ਮੀਟਿੰਗਾਂ ਦਾ ਦੌਰ ਜਾਰੀ
ਇਸ ਫੀਡਬੈਕ ‘ਤੇ ਜੂਨ ਮਹੀਨੇ ਦੌਰਾਨ ਆਯੋਜਿਤ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਵਿਆਪਕ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਨਿਰਧਾਰਤ ਸਮੀਖਿਆ ਪ੍ਰਣਾਲੀ ਅਨੁਸਾਰ ਜੂਨ ਦੇ ਪਹਿਲੇ ਹਫ਼ਤੇ ਵਿੱਚ ਵਿਧਾਨ ਸਭਾ ਪੱਧਰ ਦੀਆਂ ਮੀਟਿੰਗਾਂ ਹੋ ਰਹੀਆਂ ਹਨ; ਜਿਨ੍ਹਾਂ ਵਿੱਚ ਸਬੰਧਤ ਵਿਧਾਇਕ, ਐਸਡੀਐਮ, ਡੀਐਸਪੀ, ਐਸਐਚਓ, ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਕਨਵੀਨਰ ਅਤੇ ਕਾਰਜਕਾਰੀ ਪ੍ਰਧਾਨ ਸ਼ਾਮਲ ਹੁੰਦੇ ਹਨ। ਕਾਰਜਕਾਰੀ ਪ੍ਰਧਾਨ ਅਤੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਕਨਵੀਨਰਾਂ ਤੋਂ ਫੀਡਬੈਕ ਲਿਆ ਜਾ ਰਿਹਾ ਹੈ।ਇਸ ਤੋਂ ਬਾਅਦ ਜੂਨ ਦੇ ਦੂਜੇ ਹਫ਼ਤੇ ਵਿੱਚ ਵੀਡੀਸੀ ਮੀਟਿੰਗਾਂ ਹੋਣਗੀਆਂ, ਜਿਨ੍ਹਾਂ ਵਿੱਚ ਬਲਾਕ ਕੋਆਰਡੀਨੇਟਰ, ਵੀਡੀਸੀ ਕਨਵੀਨਰ, ਵੀਡੀਸੀ ਕਾਰਜਕਾਰੀ ਪ੍ਰਧਾਨ ਅਤੇ ਵੀਡੀਸੀ ਮੈਂਬਰ ਸ਼ਾਮਲ ਹੋਣਗੇ। ਇਸ ਵਿੱਚ ਪ੍ਰਾਪਤ ਸ਼ਿਕਾਇਤਾਂ ‘ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ, ਨਵੀਆਂ ਸ਼ਿਕਾਇਤਾਂ ਦਾ ਮੁਲਾਂਕਣ ਅਤੇ ਪਿੰਡ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੀ ਸਮੁੱਚੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।ਜੂਨ ਦੇ ਤੀਜੇ ਹਫ਼ਤੇ ਵਿੱਚ ਮੰਤਰੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਹੇਠ ਮੀਟਿੰਗ ਹੋਵੇਗੀ, ਜਿਸ ਵਿੱਚ ਦਰਜ ਸ਼ਿਕਾਇਤਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਤੇ ਬਲਾਕ ਕੋਆਰਡੀਨੇਟਰਾਂ ਤੋਂ ਫੀਡਬੈਕ ਲਈ ਜਾਵੇਗੀ। ਆਖਰੀ ਹਫ਼ਤੇ ਵਿੱਚ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ, ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਭਵਿੱਖ ਦੀ ਕਾਰਜਯੋਜਨਾ ਬਾਰੇ ਦੱਸਣਗੇ।ਇਹ ਸੁਚਾਰੂ ਸਮੀਖਿਆ ਪ੍ਰਕਿਰਿਆ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚ ਮਾਨ ਸਰਕਾਰ ਦੀ ਜਵਾਬਦੇਹੀ ਅਤੇ ਲਗਾਤਾਰ ਨਿਗਰਾਨੀ ‘ਤੇ ਜ਼ੋਰ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ  Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

ਇਹ ਬੈਠਕਾਂ ਵੀਡੀਸੀ ਕਨਵੀਨਰਾਂ, ਕਾਰਜਕਾਰੀ ਪ੍ਰਧਾਨਾਂ, ਬਲਾਕ ਕੋਆਰਡੀਨੇਟਰਾਂ ਅਤੇ ਪ੍ਰਤੀਨਿਧੀਆਂ ਤੋਂ ਫੀਡਬੈਕ ਲੈਣ ਦੇ ਨਾਲ-ਨਾਲ ਅਭਿਆਨ ਤਹਿਤ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਹਨ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ,“ਈ-ਰਿਕਸ਼ਾ ਅਭਿਆਨ ਮਾਨ ਸਰਕਾਰ ਦੀਆਂ ਉਪਲੱਬਧੀਆਂ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਹੈ। ਲੋਕਾਂ ਤੋਂ ਸੁਰੱਖਿਅਤ ਅਤੇ ਗੁਪਤ ਤਰੀਕੇ ਨਾਲ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ, ਇਹ ਈ-ਰਿਕਸ਼ੇ ਨਸ਼ੇ ਦੇ ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਅਤੇ ਇਸ ਤੋਂ ਛੁਟਕਾਰਾ ਪਾਉਣ ਦੇ ਤਰੀਕਿਆਂ ‘ਤੇ ਲੋਕਾਂ ਨਾਲ ਗੱਲਬਾਤ ਸ਼ੁਰੂ ਕਰਨ ਵਿੱਚ ਮਦਦ ਕਰ ਰਹੇ ਹਨ। ਸਥਾਨਕ ਨਿਵਾਸੀਆਂ ਨੇ ਇਨ੍ਹਾਂ ਮੋਬਾਈਲ ਯੂਨਿਟਾਂ ਰਾਹੀਂ ਕੀਤੇ ਗਏ ਆਉਟਰੀਚ ਪ੍ਰੋਗਰਾਮਾਂ ਵਿੱਚ ਗਹਿਰੀ ਦਿਲਚਸਪੀ ਦਿਖਾਈ ਹੈ, ਜਿਸ ਨਾਲ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲ ਇੱਕ ਜਨ ਅੰਦੋਲਨ ਬਣ ਗਈ ਹੈ।”ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਨਸ਼ੇ ਦੇ ਖ਼ਿਲਾਫ਼ ਲੜਾਈ ਸਿਰਫ਼ ਕਾਰਵਾਈ ਨਾਲ ਨਹੀਂ ਜਿੱਤੀ ਜਾ ਸਕਦੀ, ਇਸ ਲਈ ਸਮਾਜ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ।ਜਾਗਰੂਕਤਾ, ਲੋਕਾਂ ਦੀ ਭਾਗੀਦਾਰੀ ਅਤੇ ਸਥਾਨਕ ਪੱਧਰ ‘ਤੇ ਜਵਾਬਦੇਹੀ ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਹਨ, ਇਸ ਲਈ ਈ-ਰਿਕਸ਼ਾ ਪਹਿਲ ਨੂੰ ਨਸ਼ੇ ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਕਾਰਗਰ ਕਦਮ ਮੰਨਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

0

👉ਕੋਈ ਵੀ ਪਰਿਵਾਰ ਪੈਸਿਆਂ ਦੀ ਕਮੀ ਕਾਰਨ ਇਲਾਜ ਤੋੰ ਨਾ ਖੁੰਝੇ , ‘ਮੁੱਖ ਮੰਤਰੀ ਸਿਹਤ ਯੋਜਨਾ’ ਇਸ ਉਦੇਸ਼ ਨੂੰ ਕਰ ਰਹੀ ਹੈ ਸਾਕਾਰ : ਡਾ. ਬਲਬੀਰ ਸਿੰਘ
Punjab News:ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਸਾਹ ਸੰਬੰਧੀ ਰੋਗਾਂ ਨਾਲ ਜੁੜੇ 3,019 ਇਲਾਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ,“ਯੋਜਨਾ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਪੰਜ ਮਹੀਨਿਆਂ ਦੌਰਾਨ ਲਗਭਗ 46 ਲੱਖ ਲੋਕ ਸਿਹਤ ਬੀਮਾ ਪ੍ਰੋਗਰਾਮ ਤਹਿਤ ਰਜਿਸਟਰ ਹੋਏ ਹਨ।”ਉਹਨਾਂ ਦੱਸਿਆ ਕਿ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਵਾਲੀ ਇਹ ਯੋਜਨਾ ਸਮੇਂ ਸਿਰ ਡਾਕਟਰੀ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਮੁਲਾ ਸਹਾਰਾ ਬਣ ਕੇ ਉੱਭਰੀ ਹੈ।ਡਾ. ਬਲਬੀਰ ਸਿੰਘ ਨੇ ਕਿਹਾ,“ਜੇਕਰ ਸਮੇਂ ਸਿਰ ਇਲਾਜ ਨਾ ਮਿਲੇ ਤਾਂ ਸਾਹ ਸੰਬੰਧੀ ਬੀਮਾਰੀਆਂ ਜਾਨਲੇਵਾ ਰੂਪ ਧਾਰ ਸਕਦੀਆਂ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹੁਣ ਪਰਿਵਾਰਾਂ ਨੂੰ ਮੈਡੀਕਲ ਐਮਰਜੈਂਸੀ ਦੌਰਾਨ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਚਿੰਤਾ ਨਹੀਂ ਰਹੀ ।

ਇਹ ਵੀ ਪੜ੍ਹੋ  Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

ਮਰੀਜ਼ ਬਿਨਾਂ ਕਿਸੇ ਦੇਰੀ ਦੇ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਸਕਦੇ ਹਨ।”ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਅਤੇ ਵਧਦੇ ਹਵਾ ਪ੍ਰਦੂਸ਼ਣ ਦੇ ਦੌਰਾਨ ਸਾਹ ਸੰਬੰਧੀ ਰੋਗ ਹਸਪਤਾਲ ਵਿੱਚ ਦਾਖ਼ਲ ਹੋਣ ਦੇ ਸਭ ਤੋਂ ਆਮ ਕਾਰਨਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ,“ਅਕਸਰ ਖੰਘ, ਬੁਖ਼ਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਮਾਮੂਲੀ ਲੱਗਣ ਵਾਲੀਆਂ ਸਮੱਸਿਆਵਾਂ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਗੰਭੀਰ ਰੂਪ ਧਾਰਨ ਕਰ ਲੈਂਦੀਆਂ ਹਨ।”ਮੰਤਰੀ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਪਹਿਲਾਂ ਕਈ ਪਰਿਵਾਰ ਹਸਪਤਾਲ ਜਾਣ ਵਿੱਚ ਦੇਰੀ ਕਰ ਦਿੰਦੇ ਸਨ, ਜਿਸ ਨਾਲ ਬੀਮਾਰੀ ਗੰਭੀਰ ਹੋ ਜਾਂਦੀ ਸੀ ਅਤੇ ਇਲਾਜ ਦਾ ਖ਼ਰਚ ਵੀ ਵਧ ਜਾਂਦਾ ਸੀ। ਉਨ੍ਹਾਂ ਕਿਹਾ,“2,300 ਤੋਂ ਵੱਧ ਪ੍ਰਕਿਰਿਆਵਾਂ ਅਤੇ ਇਲਾਜਾਂ ਲਈ ਉਪਲੱਬਧ ਕੈਸ਼ਲੈੱਸ ਸਹੂਲਤ ਮਰੀਜ਼ਾਂ ਨੂੰ ਬੀਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਡਾਕਟਰੀ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰ ਰਹੀ ਹੈ।”ਸਸਤੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਯੋਜਨਾ ਪਰਿਵਾਰਾਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਦੇ ਨਾਲ-ਨਾਲ ਸਮੇਂ ਸਿਰ ਇਲਾਜ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਪੂਰੇ ਪੰਜਾਬ ਵਿੱਚ ਸਿਹਤ ਨਤੀਜਿਆਂ ਵਿੱਚ ਸੁਧਾਰ ਹੋ ਰਿਹਾ ਹੈ।”ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ, ਪਟਿਆਲਾ ਦੇ ਪਲਮੋਨੋਲੋਜਿਸਟ ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਸਾਹ ਸੰਬੰਧੀ ਰੋਗਾਂ ਦੇ ਇਲਾਜ ਲਈ ਹਸਪਤਾਲ ਪਹੁੰਚਣ ਵਿੱਚ ਦੇਰੀ ਅੱਜ ਵੀ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ, “ਜ਼ਿਆਦਾਤਰ ਸਾਹ ਸੰਬੰਧੀ ਰੋਗਾਂ ਦਾ ਇਲਾਜ ਸ਼ੁਰੂਆਤੀ ਪੜਾਅ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਹੁੰਦਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਪਰ ਕਈ ਮਰੀਜ਼ ਉਦੋਂ ਹਸਪਤਾਲ ਪਹੁੰਚਦੇ ਹਨ ਜਦੋਂ ਉਨ੍ਹਾਂ ਦੀ ਹਾਲਤ ਕਾਫ਼ੀ ਵਿਗੜ ਚੁੱਕੀ ਹੁੰਦੀ ਹੈ, ਕਿਉਂਕਿ ਪਰਿਵਾਰ ਇਲਾਜ ਲਈ ਪੈਸੇ ਦਾ ਪ੍ਰਬੰਧ ਕਰਨ ਵਿੱਚ ਲੱਗੇ ਰਹਿੰਦੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਣ ਵਾਲਾ ਕੈਸ਼ਲੈੱਸ ਇਲਾਜ ਇਸ ਪਾੜੇ ਨੂੰ ਘਟਾਉਣ ਵਿੱਚ ਮਦਦ ਕਰ ਰਿਹਾ ਹੈ।”
ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਮੌਸਮੀ ਧੁੰਦ (ਸਮੌਗ) ਵਰਗੇ ਕਾਰਨਾਂ ਕਰਕੇ ਸਾਹ ਸੰਬੰਧੀ ਰੋਗਾ ਲਗਾਤਾਰ ਵਧ ਰਹੇ ਹਨ । ਉਨ੍ਹਾਂ ਕਿਹਾ, “ਬਜ਼ੁਰਗਾਂ, ਬੱਚਿਆਂ ਅਤੇ ਸ਼ੂਗਰ ਤੇ ਗੁਰਦੇ ਦੀਆਂ ਬੀਮਾਰੀਆਂ ਵਰਗੀਆਂ ਹੋਰ ਗੰਭੀਰ ਬੀਮਾਰੀਆਂ ਨਾਲ ਪੀੜਤ ਮਰੀਜ਼ਾਂ ਵਿੱਚ ਗੰਭੀਰ ਸਿਹਤ ਸਮੱਸਿਆਂਵਾਂ ਦਾ ਖ਼ਤਰਾ ਹੋਰ ਵੀ ਵੱਧ ਹੁੰਦਾ ਹੈ।”ਉਨ੍ਹਾਂ ਦੱਸਿਆ ਕਿ ਸਾਹ ਲੈਣ ਵਿੱਚ ਅਸਮਰੱਥਤ ਕਈ ਮਰੀਜ਼ਾਂ ਦਾ ਵੀ ਇਸ ਯੋਜਨਾ ਤਹਿਤ ਇਲਾਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਚਨਚੇਤ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਿਆ।ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਡਾ. ਜੋਰਾਵਰ ਸਿੰਘ ਨੇ ਸਿਗਰਟਨੋਸ਼ੀ ਅਤੇ ਦੂਜਿਆਂ ਦੇ ਸਿਗਰਟ ਦੇ ਧੂੰਏਂ (ਸੈਕਿੰਡ-ਹੈਂਡ ਸਮੋਕ) ਤੋਂ ਬਚਣ, ਧੂੜ ਜਾਂ ਰਸਾਇਣਾਂ ਨਾਲ ਸਬੰਧਿਤ ਕੰਮ ਵਾਲੀਆਂ ਥਾਂਵਾਂ ’ਤੇ ਸੁਰੱਖਿਆ ਉਪਕਰਨਾਂ ਦੀ ਵਰਤੋਂ ਕਰਨ ਅਤੇ ਘਰਾਂ ਵਿੱਚ ਢੁੱਕਵੇਂ ਹਵਾਦਾਰੀ ਪ੍ਰਬੰਧ ਯਕੀਨੀ ਬਣਾਉਣ ਦੀ ਵੀ ਸਲਾਹ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ ਅਦਾਰੇ ਅੰਦਰ ਵਾਪਰੀ ਦਿਲ ਦਹਲਾ ਦੇਣ ਵਾਲੀ ਘਟਨਾ ਨੇ ਹਰ ਕਿਸੇ ਨੂੰ ਸੂਨ ਕਰ ਦਿੱਤਾ ਹੈ। ਦਫ਼ਤਰ ਵਿੱਚ ਨੌਕਰੀ ਕਰ ਰਹੀ 29 ਸਾਲਾ ਮਹਿਲਾ ਉੱਤੇ ਉਸੇ ਅਦਾਰੇ ਦੇ ਇਕ ਕਰਮਚਾਰੀ ਨੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾਵਰ ਨੇ ਤਿੱਖੇ ਹਥਿਆਰ ਨਾਲ ਲਗਾਤਾਰ ਵਾਰ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਵਾਰਦਾਤ ਮਗਰੋਂ ਉਸ ਨੇ ਆਪਣੇ ਆਪ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰੀ ਟੀਮ ਨੇ ਮਹਿਲਾ ਨੂੰ ਬਚਾਉਣ ਲਈ ਯਤਨ ਕੀਤੇ ਪਰ ਉਹ ਜ਼ਿੰਦਗੀ ਦੀ ਜੰਗ ਹਾਰ ਗਈ। ਦੂਜੇ ਪਾਸੇ ਹਮਲਾਵਰ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ। ਰਿਕਾਰਡਿੰਗ ਮੁਤਾਬਕ ਮਹਿਲਾ ਆਪਣੇ ਕੰਮ ਵਿੱਚ ਰੁੱਝੀ ਹੋਈ ਸੀ ਕਿ ਇਸ ਦੌਰਾਨ ਉਸ ਦਾ ਸਹਿਕਰਮੀ ਪਿੱਛੇ ਵੱਲੋਂ ਆਇਆ ਅਤੇ ਅਚਾਨਕ ਉਸ ਉੱਤੇ ਹਮਲਾ ਕਰ ਬੈਠਾ। ਜਾਨ ਬਚਾਉਣ ਲਈ ਮਹਿਲਾ ਦਫ਼ਤਰ ਤੋਂ ਬਾਹਰ ਨਿਕਲਣ ਵਾਸਤੇ ਦੌੜੀ, ਪਰ ਹਮਲਾਵਰ ਨੇ ਉਸ ਦਾ ਪਿੱਛਾ ਕਰਦਿਆਂ ਮੁੱਖ ਦਰਵਾਜ਼ੇ ਕੋਲ ਫਿਰ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ 👉Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

ਦਫ਼ਤਰ ਵਿੱਚ ਮੌਜੂਦ ਹੋਰ ਕਰਮਚਾਰੀਆਂ ਨੇ ਦਖ਼ਲ ਦੇ ਕੇ ਮਹਿਲਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰ ਦੇ ਹੱਥ ਵਿੱਚ ਹਥਿਆਰ ਹੋਣ ਕਾਰਨ ਕਈ ਲੋਕ ਘਬਰਾ ਗਏ। ਆਖ਼ਰਕਾਰ ਕੁਝ ਸਹਿਕਰਮੀਆਂ ਨੇ ਹਿੰਮਤ ਦਿਖਾਉਂਦਿਆਂ ਉਸ ਨੂੰ ਕਾਬੂ ਕੀਤਾ ਅਤੇ ਹਥਿਆਰ ਖੋਹ ਲਿਆ। ਇਸ ਤੋਂ ਬਾਅਦ ਉਸ ਨੇ ਇਕ ਹੋਰ ਧਾਰਦਾਰ ਚੀਜ਼ ਕੱਢ ਕੇ ਆਪਣੇ ਆਪ ਨੂੰ ਜ਼ਖ਼ਮੀ ਕਰਨਾ ਸ਼ੁਰੂ ਕਰ ਦਿੱਤਾ। ਇਹ ਸਾਰੀ ਵਾਰਦਾਤ ਵੀਰਵਾਰ ਸ਼ਾਮ ਕਰੀਬ ਸਾਢੇ ਸੱਤ ਵਜੇ ਇਕ ਲੌਜਿਸਟਿਕਸ ਕੰਪਨੀ ਦੇ ਦਫ਼ਤਰ ਅੰਦਰ ਹੋਈ। ਮ੍ਰਿਤਕਾ ਡਿੰਪਲ ਕੰਪਨੀ ਦੇ ਡਿਸਪੈਚ ਵਿਭਾਗ ਨਾਲ ਜੁੜੀ ਹੋਈ ਸੀ, ਜਦਕਿ ਹਰਜਿੰਦਰ ਨਾਂ ਦਾ ਵਿਅਕਤੀ ਵੀ ਉੱਥੇ ਹੀ ਨੌਕਰੀ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਦੋਵਾਂ ਦੀਆਂ ਕੰਮ ਵਾਲੀਆਂ ਸੀਟਾਂ ਇੱਕ-ਦੂਜੇ ਦੇ ਨੇੜੇ ਸਨ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਵਾਰਦਾਤ ਤੋਂ ਬਾਅਦ ਦਫ਼ਤਰ ਵਿੱਚ ਹੜਕੰਪ ਮਚ ਗਿਆ। ਕਰਮਚਾਰੀਆਂ ਨੇ ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਮਾਹਿਰ ਫੋਰੈਂਸਿਕ ਅਧਿਕਾਰੀਆਂ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਖੂਨੀ ਘਟਨਾ ਦੇ ਪਿੱਛੇ ਅਸਲ ਕਾਰਨ ਕੀ ਸੀ। ਸੀਸੀਟੀਵੀ ਰਿਕਾਰਡਿੰਗ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਤੱਥ ਇਕੱਠੇ ਕੀਤੇ ਜਾ ਰਹੇ ਹਨ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।