Wednesday, May 6, 2026
Home Blog Page 170

Delhi Public School Bathinda ‘ਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

0

👉ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼
Amritsar News: ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ Punjab ਦੇ ਦੋ ਹੋਰ ਨੌਜਵਾਨਾਂ ਦੀ ਵਿਦੇਸ਼ਾਂ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ ਮੰਤਰੀ ਈਟੀਓ ਵਿਰੁਧ ਟਿੱਪਣੀ ਮਹਿੰਗੀ ਪਈ; Partap Bajwa ਦੇ ਘਰ ਅੱਗੇ AAP ਅੱਜ ਵਜਾਏਗੀ ਸਿਆਸੀ ‘ਬੈਂਡ’

ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਸ. ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਸ. ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ। ਕਿਸੇ ਵੀ ਸਿੱਖ ਵਿਰੋਧੀ ਕਾਰਵਾਈ ਨੂੰ ਚੁਣੌਤੀ ਦਿੱਤੀ ਜਾਵੇ ਅਤੇ ਮੌਕੇ ’ਤੇ ਮੌਜੂਦ ਸਿੱਖ ਪ੍ਰਸੰਗ ਵਿਚ ਆਪਣੀ ਗੱਲ ਰੱਖ ਕੇ ਕੌਮੀ ਤਰਜਮਾਨੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤ ਜੇਕਰ ਅਜਿਹੀਆਂ ਹਰਕਤਾਂ ਨੂੰ ਮੂਕ ਪ੍ਰਵਾਨਗੀ ਮਿਲਦੀ ਰਹੀ ਤਾਂ ਸਿੱਖ ਵਿਰੋਧੀ ਅਨਸਰਾਂ ਦੇ ਹੌਂਸਲੇ ਹੋਰ ਵਧਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਬਿਨ੍ਹਾਂ ਮੰਨਜੂਰੀ ਪੀ.ਜੀ ਚਲਾਉਣ ਵਾਲਿਆਂ ਵਿਰੁਧ Police ਦੀ ਸਖ਼ਤੀ, ਪਰਚੇ ਦਰਜ਼

0

Bathinda News: Bathinda ਸ਼ਹਿਰ ‘ਚ ਧੜਾ-ਧੜ ਖੁੱਲੇ ਪੇਇੰਗ ਗੇਸਟ (ਪੀ.ਜੀ) ਨੂੰ ਬਿਨ੍ਹਾਂ ਮੰਨਜੂਰੀ ਚਲਾਉਣ ਅਤੇ ਇੱਥੇ ਰਹਿਣ ਵਾਲਿਆਂ ਦੀ ਸੂਚਨਾ ਸਬੰਧਤ ਥਾਣੇ ਨੂੰ ਨਾਂ ਦੇਣ ਵਾਲਿਆਂ ਵਿਰੁਧ ਹੁਣ ਪੁਲਿਸ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿਚ ਅਜਿਹੇ ਪੀਜੀ ਵਾਲਿਆਂ ਦੀ ਵੱਡੇ ਪੱਧਰ ‘ਤੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਤੋਂ ਬਾਅਦ ਹੁਣ ਥਾਣਾ ਸਿਵਲ ਲਾਈਨ ਤੇ ਕੈਂਟ ਵਿਚ ਦੋ ਪੀ.ਜੀ ਸੰਚਾਲਕਾਂ ਵਿਰੁਧ ਪਰਚੇ ਦਰਜ਼ ਕੀਤੇ ਗਏ ਹਨ।

ਇਹ ਵੀ ਪੜ੍ਹੋ Punjab ਦੇ ਦੋ ਹੋਰ ਨੌਜਵਾਨਾਂ ਦੀ ਵਿਦੇਸ਼ਾਂ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਪਹਿਲੇ ਮੁਕੱਦਮੇ ਵਿਚ ਥਾਣਾ ਕੈਂਟ ਦੀ ਪੁਲਿਸ ਨੇ ਗੁਰਵਿੰਦਰ ਸਿੰਘ ਪਿੰਡ ਹਰਨਾਮ ਸਿੰਘ ਵਾਲਾ ਦੇ ਵਿਰੁਧ ਪਰਚਾ ਦਰਜ਼ ਕੀਤਾ ਗਿਆ। ਜਿਸਦੇ ਉੱਪਰ ਦੋਸ਼ ਹਨ ਕਿ ਉਸਨੇ ਗਰੀਨ ਹੋਟਲ ਵਾਲੀ ਗਲੀ ਦੇ ਵਿਚ ਬਿਨ੍ਹਾਂ ਰਜ਼ਿਸਟੇਰਸ਼ਨ ਅਤੇ ਮੰਨਜੂਰੀ ਜੀ-ਕਲਾਸ ਹੋਟਲ ਤੇ ਪੀ.ਜੀ ਨੂੰ ਚਲਾਇਆ ਜਾ ਰਿਹਾ ਸੀ। ਇਸਤੋਂ ਇਲਾਵਾ ਇਸਦੇ ਪੀ.ਜੀ ਵਿਚ ਰਹਿਣ ਵਾਲੇ ਕਿਰਾਏਦਾਰਾਂ ਦੀ ਸੂਚਨਾ ਜਾਂ ਰਜਿਸਟਰੇਸ਼ਨ ਵੀ ਸਬੰਧਤ ਥਾਣੇ ਵਿਚ ਨਹੀਂ ਕਰਵਾਈ ਗਈ ਸੀ।

ਇਹ ਵੀ ਪੜ੍ਹੋ ਮੰਤਰੀ ਈਟੀਓ ਵਿਰੁਧ ਟਿੱਪਣੀ ਮਹਿੰਗੀ ਪਈ; Partap Bajwa ਦੇ ਘਰ ਅੱਗੇ AAP ਅੱਜ ਵਜਾਏਗੀ ਸਿਆਸੀ ‘ਬੈਂਡ’

ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਥਾਣਾ ਸਿਵਲ ਲਾਈਨ ਪੁਲਿਸ ਨੇ ਜਗਸੀਰ ਸਿੰਘ ਵਾਸੀ ਪਿੰਡ ਯਾਤਰੀ ਹਾਲ ਆਬਾਦ ਸਿੱਧੂ ਪੀ.ਜੀ ਅਜੀਤ ਰੋਡ ਬਠਿੰਡਾ ਵਿਰੁਧ ਪਰਚਾ ਦਰਜ਼ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਉਕਤ ਵਿਅਕਤੀ ਵੱਲੋਂ ਅਜੀਤ ਰੋਡ ‘ਤੇ ਇਹ ਪੀ.ਜੀ ਚਲਾਇਆ ਜਾ ਰਿਹਾ ਸੀ ਪ੍ਰੰਤੂ ਨਾ ਤਾਂ ਇਸ ਪੀਜੀ ਨੂੰ ਚਲਾਉਣ ਦਾ ਇਸਦੇ ਕੋਲ ਲਾਇਸੰਸ ਅਤੇ ਨਾ ਹੀ ਕੋਈ ਰਜ਼ਿਸਟਰੇਸਨ ਸੀ। ਇਸੇ ਤਰ੍ਹਾਂ ਇੱਥੇ ਪੀ.ਜੀ ਵਿਚ ਰਹਿਣ ਵਾਲੇ ਕਿਰਾਏਦਾਰਾਂ ਦੀ ਪੁਲਿਸ ਕੋਲ ਵੈਰੀਿਫਕੇਸਨ ਵੀ ਨਹੀਂ ਕਰਵਾਈ ਹੋਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਹੁਣ ਸਖ਼ਤੀ ਕੀਤੀ ਜਾਵੇਗੀ ਤੇ ਅਜਿਹੀਆਂ ਅਚਨਚੈਤ ਚੈਕਿੰਗਾਂ ਆਉਣ ਵਾਲੇ ਦਿਨਾਂ ਵਿਚ ਜਾਰੀ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਦੋ ਹੋਰ ਨੌਜਵਾਨਾਂ ਦੀ ਵਿਦੇਸ਼ਾਂ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

0

Punjab News: ਚੰਗੇ ਭਵਿੱਖ ਦੀ ਉਮੀਦ ਨੂੰ ਲੈ ਕੇ ਧੜਾ-ਧੜ ਵਿਦੇਸ਼ ਜਾ ਰਹੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੀਆਂ ਖ਼ਬਰ ਆ ਰਹੀਆਂ ਹਨ। ਵਧਦੇ ਕੰਮ ਦੇ ਦਬਾਅ ਤੇ ਆਰਥਿਕ ਚਿੰਤਾਂ ਦੇ ਕਾਰਨ ਪਿਛਲੇ ਸਮਿਆਂ ਦੇ ਵਿਚ ਦਿਲ ਦੇ ਦੌਰਿਆਂ ਕਾਰਨ ਜਵਾਨ ਬੱਚਿਆਂ ਦੀਆਂ ਮੌਤਾਂ ਵਿਚ ਵਾਧਾ ਹੋਇਆ ਹੈ। ਤਾਜ਼ਾ ਘਟਨਾ ਵਿਚ ਵੀ ਪੰਜਾਬ ਦੇ ਦੋ ਨੌਜਵਾਨਾਂ ਦੀ ਵਿਦੇਸ਼ਾਂ ‘ਚ ਦਿਲ ਦਾ ਦੌਰਾ ਪੈਣ ਕਾਰਨ ਮੋਤ ਹੋਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ ਮੰਤਰੀ ਈਟੀਓ ਵਿਰੁਧ ਟਿੱਪਣੀ ਮਹਿੰਗੀ ਪਈ; Partap Bajwa ਦੇ ਘਰ ਅੱਗੇ AAP ਅੱਜ ਵਜਾਏਗੀ ਸਿਆਸੀ ‘ਬੈਂਡ’

ਜਲੰਧਰ ਦੇ ਕਸਬਾ ਬੰਡਾਲਾ ਨਾਲ ਸਬੰਧਤ ਤੇ ਮੌਜੂਦਾ ਸਮੇਂ ਆਸਟ੍ਰੇਲੀਆ ’ਚ ਰਹਿ ਰਹੇ ਮਨਬੀਰ ਸਿੰਘ (27 ਸਾਲ) ਦੀ ਦਿਲ ਦਾ ਦੌਰਾ ਪੈਣ ਕਾਰਨ ਮੋਤ ਹੋ ਗਈ। ਦੁਖ ਵਾਲੀ ਵੱਡੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਕਰੀਬ 20 ਦਿਨ ਪਹਿਲਾਂ ਉਸਦੀ ਮਾਂ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਤੇ ਪੁੱਤ ਆਪਣੀ ਮਾਂ ਦੇ ਅੰਤਿਮ ਸੰਸਕਾਰ ‘ਤੇ ਵੀ ਨਹੀਂ ਪੁੱਜ ਸਕਿਆ ਸੀ। ਹੁਣ ਮਨਬੀਰ ਦੀ ਲਾਸ਼ ਨੁੰ ਵਾਪਸ ਲਿਆਉਣ ਲਈ ਪ੍ਰਵਾਰ ਵੱਲੋਂ ਅਰਜ਼ੋਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਉਸਦਾ ਅੰਤਿਮ ਸੰਸਕਾਰ ਪਿੰਡ ਦੀ ਮਿੱਟੀ ਵਿਚ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਸਾਬਕਾ ਗੈਂਗਸਟਰ ਗੁਰਪ੍ਰੀਤ ਸੇਖੋ ਵੱਲੋਂ ਜੀਰਾ ਹਲਕੇ ਤੋਂ ਚੋਣ ਲੜਣ ਦੀ ਤਿਆਰੀ

ਉਧਰ ਇਸੇ ਤਰ੍ਹਾਂ ਦੀ ਵਾਪਰੀ ਇੱਕ ਹੋਰ ਘਟਨਾ ਦੇ ਵਿਚ ਸੰਗਰੂਰ ਜ਼ਿਲ੍ਹੇ ਦੇ ਯੂਕੇ ਰਹਿ ਰਹੇ ਨੌਜਵਾਨ ਸਿਮਰਨਜੀਤ ਸਿੰਘ (30 ਸਾਲ) ਦੀ ਬਰਮਿੰਘਮ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਦਸਿਆ ਜਿਾ ਰਿਹਾ ਕਿ ਮ੍ਰਿਤਕ ਨੌਜਵਾਨ ਕਰੀਬ 10 ਸਾਲਾਂ ਪਹਿਲਾਂ ਵਿਦੇਸ਼ ਗਿਆ ਸੀ ਤੇ ਹੁਣ ਉਹ ਪੰਜਾਬ ਵਿਚ ਫ਼ੇਰੀ ਲਗਾ ਕੇ ਮੁੜ ਪਿਛਲੇ ਮਹੀਨੇ ਹੀ ਵਾਪਸ ਯੂਕੇ ਗਿਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਇਸ ਨੌਜਵਾਨ ਦੀ ਮੌਤ ਕਾਰਨ ਇਲਾਕੇ ਭਰ ਵਿਚ ਸੋਗ ਦੀ ਲਹਿਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਤਰੀ ਈਟੀਓ ਵਿਰੁਧ ਟਿੱਪਣੀ ਮਹਿੰਗੀ ਪਈ; Partap Bajwa ਦੇ ਘਰ ਅੱਗੇ AAP ਅੱਜ ਵਜਾਏਗੀ ਸਿਆਸੀ ‘ਬੈਂਡ’

0

Chandigarh News: ਬੀਤੇ ਕੱਲ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਾਂਗਰਸ ਦੀ ਰੈਲੀ ‘ਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵਿਰੁਧ ਕੀਤੀ ਟਿੱਪਣੀ ਦਾ ਮਾਮਲਾ ਹੁਣ ਭਖਦਾ ਜਾ ਰਿਹਾ।ਆਮ ਆਦਮੀ ਪਾਰਟੀ ਨੇ ਬਾਜਵਾ ਦੀ ਟਿੱਪਣੀ ਨੂੰ ਦਲਿਤ ਭਾਈਚਾਰੇ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੰਦਿਆਂ ਅੱਜ ਉਨ੍ਹਾਂ ਵਿਰੁਧ ਵੱਡੇ ਸੰਘਰਸ਼ ਦਾ ਬਿਗਲ ਵਜਾਉਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਮੰਤਰੀ, ਵਿਧਾਇਕ, ਸੀਨੀਅਰ ਆਗੂ ਤੇ ਵਲੰਟੀਅਰ ਅੱਜ ਸੋਮਵਾਰ ਨੂੰ ਬਾਜਵਾ ਦੇ ਘਰ ਅੱਗੇ ਰੋਸ਼ ਪ੍ਰਦਰਸ਼ਨ ਕਰਨਗੇ ਤੇ ਇਸ ਪ੍ਰਦਰਸ਼ਨ ਦੀ ਵੱਡੀ ਗੱਲ ਇਹ ਹੋਵੇਗੀ, ਕਿ ਇਸਦੇ ਵਿਚ ਬੈਂਡ ਵਾਜ਼ੇ ਵਾਲੇ ਵੀ ਸ਼ਾਮਲ ਹੋਣਗੇ। ਜਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਰੈਲੀ ਦੌਰਾਨ ਈਟੀਓ ‘ਤੇ ਨਿੱਜੀ ਟਿੱਪਣੀ ਕਰਦਿਆਂ ਕਿਹਾ ਸੀ ਕਿ, ‘‘ਬੈਂਡ ਵਜਾਉਣ ਵਾਲੇ ਹਰਭਜਨ ਸਿੰਘ ਨੇ ਹੁਣ ਆਪਣੇ ਇਲਾਕੇ ‘ਚ ਭ੍ਰਿਸ਼ਟਾਚਾਰ ਤੇ ਗਲਤ ਕੰਮਾਂ ਕਰਕੇ ਬੈਂਡ ਵਜਾਈ ਹੋਈ ਹੈ। ”

ਇਹ ਵੀ ਪੜ੍ਹੋ ਸਾਬਕਾ ਗੈਂਗਸਟਰ ਗੁਰਪ੍ਰੀਤ ਸੇਖੋ ਵੱਲੋਂ ਜੀਰਾ ਹਲਕੇ ਤੋਂ ਚੋਣ ਲੜਣ ਦੀ ਤਿਆਰੀ

ਉਧਰ, ਮੰਤਰੀ ਈਟੀਓ ਨੇ ਵੀ ਇਸਦਾ ਤੁਰੰਤ ਜਵਾਬ ਦਿੰਦਿਆਂ ਕਿਹਾ ਸੀ ਕਿ ਉਸਨੂੰ ਇੱਕ ਬੈਂਡ ਵਜਾਉਣ ਵਾਲੇ ਦਾ ‘ਪੁੱਤ’ ਹੋਣ ਦਾ ਮਾਣ ਹੈ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੇ ਇਸ ਬਿਆਨ ਨੂੰ ਸਮੂਹ ਬੈਂਡ ਵਜਾਉਣ ਵਾਲਿਆਂ ਅਤੇ ਖਾਸਕਰ ਦਲਿਤਾਂ ਦੀ ਬੇਇੱਜ਼ਤੀ ਕਰਨ ਵਾਲਾ ਕਰਾਰ ਦਿੰਦਿਆਂ 34 ਘੰਟਿਆਂ ਵਿਚ ਜਨਤਕ ਮੁਆਫ਼ੀ ਮੰਗਣ ਲਈ ਕਿਹਾ ਸੀ। ਅਜਿਹਾ ਨਾਂ ਕਰਨ ‘ਤੇ ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕਰਨ ਅਤੇ ਪੰਜਾਬ ਵਿਚ ਪੂਰੀ ਕਾਂਗਰਸ ਪਾਰਟੀ ਵਿਰੁਧ ਰੋਸ਼ ਪ੍ਰਗਟ ਕਰਨ ਦਾ ਵੀ ਐਲਾਨ ਕੀਤਾ ਸੀ। ਇਸੇ ਕੜੀ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਐਮਐਲਏ ਫਲੈਟਸ ਤੋਂ ਰੋਸ਼ ਪ੍ਰਦਰਸ਼ਨ ਸ਼ੁਰੂ ਕਰਕੇ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਸੈਕਟਰ 8 ਦੇ 8 ਨੰਬਰ ਘਰ ਅੱਗੇ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਬਕਾ ਗੈਂਗਸਟਰ ਗੁਰਪ੍ਰੀਤ ਸੇਖੋ ਵੱਲੋਂ ਜੀਰਾ ਹਲਕੇ ਤੋਂ ਚੋਣ ਲੜਣ ਦੀ ਤਿਆਰੀ

0

Firozpur News: ਨਾਭਾ ਜੇਲ੍ਹ ਬ੍ਰੇਕ ਕਾਂਡ ਨੂੰ ਲੈ ਕੇ ਚਰਚਾ ਵਿਚ ਰਹੇ ਸਾਬਕਾ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋ ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ’ਚ ਜੀਰਾ ਹਲਕੇ ਤੋਂ ਚੋਣ ਲੜਣ ਦਾ ਐਲਾਨ ਕੀਤਾ ਹੈ। ਪਿਛਲੇ ਕੁੱਝ ਸਮੇਂ ਤੋਂ ਜੁਰਮ ਦੀਆਂ ਦੁਨੀਆਂ ਨੂੰ ਅਲਵਿਦਾ ਕਹਿ ਕੇ ਸਮਾਜ ਸੇਵਾ ਵਿਚ ਵਿਚਰ ਰਹੇ ਸੇਖੋ ਹੁਣ ਸਿਆਸਤ ਵੱਲ ਵੀ ਕਦਮ ਵਧਾ ਚੁੱਕੇ ਹਨ। ਪਿਛਲੇ ਸਾਲ ਦੇ ਅਖ਼ੀਰ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਵਿਚ ਉਨ੍ਹਾਂ ਪ੍ਰਵਾਰ ਦੀਆਂ ਦੋ ਔਰਤਾਂ ਫ਼ਿਰੋਜਸ਼ਾਹ ਅਤੇ ਬਜ਼ੀਦਪੁਰ ਜੋਨ ਤੋਂ ਚੋਣ ਜਿੱਤ ਚੁੱਕੀਆਂ ਹਨ।

ਇਹ ਵੀ ਪੜ੍ਹੋ ਗੁਰਦੁਆਰਾ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ‘ਚ ਮੈਨੇਜ਼ਰ ਸਮੇਤ 7 ਵਿਰੁਧ ਪਰਚਾ ਦਰਜ਼

ਇਹ ਚੋਣ ਸੇਖੋ ਦੇ ਚਿਹਰੇ ਨੂੰ ਹੀ ਮੁੱਖ ਰੱਖ ਕੇ ਲੜੀ ਗਈ ਸੀ, ਹਾਲਾਂਕਿ ਉਨ੍ਹਾਂ ਦੇ ਪਿੱਛੇ ਅਕਾਲੀ ਦਲ ਦੀ ਸਪੋਰਟ ਹੋਣ ਦੀ ਸਿਆਸੀ ਗਲਿਆਰਿਆ ਵਿਚ ਵੱਡੀ ਚਰਚਾ ਸੀ। ਇਸ ਦੌਰਾਨ ਪੁਲਿਸ ਨੇ ਵੀ ਉਸਨੂੰ ਹਿਰਾਸਤ ਵਿਚ ਲਿਆ ਸੀ ਤੇ ਬਾਅਦ ਵਿਚ ਹਾਈਕੋਰਟ ਦੇ ਹੁਕਮਾਂ ‘ਤੇ ਛੱਡਣਾ ਪਿਆ ਸੀ। ਚਰਚਾ ਮੁਤਾਬਕ ਗੁਰਪ੍ਰੀਤ ਸਿੰਘ ਸੇਖੋ ਸਿਆਸਤ ਵਿਚ ਆਉਣ ਲਈ ਜੀਰਾ ਹਲਕੇ ਨੂੰ ਚੁਣਿਆ ਹੈ। ਉਸਦੀ ਇੱਕ ਵੀਡੀਓ ਵੀ ਸ਼ੋਸਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ, ਜਿਸਦੇ ਵਿਚ ਉਹ ਇਸ ਸਬੰਧੀ ਇਸ਼ਾਰਾ ਕਰਦਾ ਵੀ ਨਜ਼ਰ ਆ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਸ਼ੂਪਾਲਣ ਨੂੰ ਉਦਯੋਗਿਕ,ਭਾਕਾਰੀ ਅਤੇ ਟਿਕਾਊ ਬਨਾਉਣਾ ਹੈ ਸਰਕਾਰ ਦਾ ਟੀਚਾ:ਨਾਇਬ ਸਿੰਘ ਸੈਣੀ

0

👉ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਸੰਕਲਪ ਵਿੱਚ ਪਸ਼ੂਪਲਾਣ ਖੇਤਰ ਦੀ ਭੁਮਿਕਾ ਰਹੇਗੀ ਮਹਤੱਵਪੂਰਣ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਆਤਮਨਿਰਭਰ ਭਾਰਤ ਦੇ ਸੰਕਲਪ ਦੇ ਨਾਲ ਦੇਸ਼ ਤੇਜ ਗਤੀ ਨਾਲ ਅੱਗੇ ਵੱਧ ਰਿਹਾ ਹੈ। ਅਜਿਹੇ ਸਮੇਂ ਵਿੱਚ ਪਸ਼ੂਪਾਲਣ ਖੇਤਰ ਦੀ ਭੁਮਿਕਾ ਹੋਰ ਵੀ ਵੱਧ ਮਹਤੱਵਪੂਰਣ ਹੋ ਜਾਂਦੀ ਹੈ। ਦੁੱਧ ਉਤਪਾਦਨ, ਮੁੱਲ ਸੰਵਰਧਨ, ਨਿਰਯਾਤ ਸੰਭਾਵਨਾਵਾਂ ਅਤੇ ਸਟਾਰਟ-ਅੱਪ ਸਭਿਆਚਾਰ ਵਿੱਚ ਅਪਾਰ ਮੌਕੇ ਹਨ। ਸੂਬਾ ਸਰਕਾਰ ਦਾ ਟੀਚਾ ਪਸ਼ੂਪਾਲਣ ਨੂੰ ਆਧੁਨਿਕ, ਲਾਭਕਾਰੀ ਅਤੇ ਟਿਕਾਊ ਬਨਾਉਣਾ ਹੈ। ਇਸੀ ਲੜੀ ਵਿੱਚ ਪਸ਼ੂ ਸਿਹਤ ਸੇਵਾਵਾਂ ਨੂੰ ਪਿੰਡ-ਪਿੰਡ ਤੱਕ ਪਹੁੰਚਾ ਰਹੇ ਹਨ, ਉਨੱਤ ਨਸਲ ਸੰਵਰਧਨ ਨੂੰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ। ਦੁੱਧ ਸੰਗ੍ਰਹਿਣ ਅਤੇ ਮਾਰਕਟਿੰਗ ਦੀ ਮਜਬੂਤ ਵਿਵਸਥਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਗੁਰਦੁਆਰਾ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ‘ਚ ਮੈਨੇਜ਼ਰ ਸਮੇਤ 7 ਵਿਰੁਧ ਪਰਚਾ ਦਰਜ਼

ਇਸ ਦੇ ਨਾਲ ਹੀ ਸਿਖਲਾਈ ਅਤੇ ਲੋਨ ਸਹੂਲਤਾਂ ਦਾ ਵੀ ਵਿਸਤਾਰ ਵੀ ਕੀਤਾ ਜਾ ਰਿਹਾ ਹੈ। ਸਰਕਾਰ ਦਾ ਪਸ਼ੂਪਾਲਕਾਂ ਦੀ ਆਮਦਨ ਨੁੰ ਵਧਾਉਣਾ, ਖੋਖਿਮ ਘਾਟੇ ਨੁੰ ਘੱਟ ਕਰਨਾ ਅਤੇ ਬਾਜਾਰ ਤੱਕ ਸਿੱਧੀ ਪਹੁੰਚ ਬਨਾਉਣਾ ਪ੍ਰਾਥਮਿਕਤਾ ਹੈ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਕੁਰੂਕਸ਼ੇਤਰ ਵਿੱਚ ਆਯੋਜਿਤ 41ਵੀਂ ਰਾਜ ਪੱਧਰੀ ਪਸ਼ੂਧਨ ਪ੍ਰਦਰਸ਼ਨੀ ਸਮਾਰੋਹ ਦੇ ਤੀਜੇ ਦਿਨ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ।ਇਸ ਦੌਰਾਨ ਕੈਬਨਿਟ ਮੰਤਰੀ ਸ਼ਿਆਮ ਸਿੰਘ ਰਾਣਾ, ਸਾਂਸਦ ਸ੍ਰੀ ਨਵੀਨ ਜਿੰਦਲ, ਸਾਬਕਾ ਮੰਤਰੀ ਸ੍ਰੀ ਸੁਭਾਸ਼ ਸੁਧਾ, ਚੇਅਰਮੈਨ ਸ੍ਰੀ ਧਰਮਬੀਰ ਮਿਰਜਾਪੁਰ ਵੀ ਨਾਲ ਰਹੇ।ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦਾ ਨਿਰੀਖਣ ਕਰ ਪਸ਼ੂਆਂ ਦੀ ਵੱਖ-ਵੱਖ ਨਸਲਾਂ ਨੂੰ ਦੇਖਿਆ ਅਤੇ ਪਸ਼ੂਪਾਲਕਾਂ ਨਾਲ ਗਲਬਾਤ ਕੀਤੀ। ਮੇਲੇ ਵਿੱਚ ਬਣਾਏ ਕੈਟਵਾਕ ‘ਤੇ ਚੰਗੀ ਨਸਲ ਦੇ ਪਸ਼ੂਆਂ ਦਾ ਪ੍ਰਦਰਸ਼ਨ ਦੇਖਿਆ। ਇਸ ਦੌਰਾਨ ਊਂਠ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਮਾਲਾ ਪਹਿਨਾ ਕੇ ਸਵਾਗਤ ਕੀਤਾ।

ਇਹ ਵੀ ਪੜ੍ਹੋ 12 ਦੀ ਕੌਮੀ ਹੜਤਾਲ ਤੇ 22 ਫਰਵਰੀ ਦੇ ਧਰਨਿਆ ਦੀ ਸਫਲਤਾ ਲਈ ਸਾਂਝੀ ਮੀਟਿੰਗ ਵਿਚ ਕੀਤੀ ਵਿਊਂਤਬੰਦੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਖ-ਵੱਖ ਕੈਟੇਗਰੀ ਵਿੱਚ ਅਵੱਲ ਆਉਣ ਵਾਲੇ ਪਸ਼ੂਪਾਲਕਾਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਤਿੰਨ ਦਿਨਾਂ ਦੇ ਪਸ਼ੂਧਨ ਪ੍ਰਦਰਸ਼ਨੀ ਸਾਡੀ ਗ੍ਰਾਮੀਣ ਸਭਿਆਚਾਰ, ਪਸ਼ੂਧਨ ਰਿਵਾਇਤ ਅਤੇ ਆਤਮਨਿਰਭਰ ਭਾਰਤ ਦੀ ਦਿਸ਼ਾ ਵਿੱਚ ਵੱਧਦੇ ਸਾਡੇ ਸੰਕਲਪ ਦਾ ਜਿੰਦਾ ਪ੍ਰਤੀਕ ਹੈ। ਧਰਮ ਖੇਤਰ-ਕੁਰੂਕਸ਼ੇਤਰ ਦੀ ਇਹ ਪਵਿੱਤਰ ਧਰਤੀ, ਜੋ ਕਰਮ, ਜਿਮੇਵਾਰੀ ਅਤੇ ਸੰਤੁਲਨ ਦਾ ਸੰਦੇਸ਼ ਦਿੰਦੀ ਹੈ, ਅੱਜ ਪਸ਼ੂਪਾਲਣ ਅਤੇ ਗ੍ਰਾਮੀਣ ਖੁਸ਼ਹਾਲੀ ਦੇ ਸੰਕਲਪ ਦਾ ਗਵਾਹ ਬਣੀ ਹੈ। ਇਸ ਦੌਰਾਨ ਸਾਬਕਾ ਮੰਤਰੀ ਸ੍ਰੀ ਸੁਭਾਸ਼ ਸੁਧਾ, ਪ੍ਰਧਾਨ ਸਕੱਤਰ ਵਿਜੈ ਦਹੀਆ, ਮਹਾਨਿਦੇਸ਼ਕ ਡਾ. ਪ੍ਰੇਮ ਸਿੰਘ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਪੁਲਿਸ ਸੁਪਰਡੈਂਟ ਨੀਤੀਸ਼ ਅਗਰਵਾਲ, ਮੀਡੀਆ ਕੋਰਡੀਨੇਟ ਤੁਸ਼ਾਰ ਸੈਣੀ, ਭਾਜਪਾ ਜਿਲ੍ਹਾ ਪ੍ਰਧਾਨ ਜਿਤੇਂਦਰ ਸਿੰਘ ਗੋਲਡੀ, ਚੇਅਰਮੈਨ ਧਰਮਵੀਰ ਮਿਰਜਾਪੁਰ, ਹਰਿਆਣਾਂ ਗਾਂ ਸੇਵਾ ਆਯੋਗ ਦੇ ਚੇਅਰਮੈਨ ਸ਼ਰਵਣ ਕੁਮਾਰ ਗਰਗ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਗੈਂਗਸਟਰਾਂ ਤੇ ਵਾਰ’;ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

0

👉ਪੰਜਾਬ ਪੁਲਿਸ ਹੈੱਡਕੁਆਟਰ ਦੇ ਸੀਨੀਅਰ ਅਧਿਕਾਰੀ ਵੱਲੋਂ ਪੁਲਿਸ ਜ਼ਿਲਿ੍ਹਆਂ ਦੀ ਨਿੱਜੀ ਤੌਰ ’ਤੇ ਕੀਤੀ ਜਾਵੇਗੀ ਨਿਗਰਾਨੀ : ਡੀਜੀਪੀ ਗੌਰਵ ਯਾਦਵ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ ਗੁਰਦੁਆਰਾ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ‘ਚ ਮੈਨੇਜ਼ਰ ਸਮੇਤ 7 ਵਿਰੁਧ ਪਰਚਾ ਦਰਜ਼

ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 69 ਹਥਿਆਰ ਬਰਾਮਦ ਕੀਤੇ ਗਏ ਸਨ, ਦੀ ਵੱਡੀ ਸਫਲਤਾ ਤੋਂ ਕੁਝ ਦਿਨ ਬਾਅਦ ਅਮਲ ਵਿਚ ਲਿਆਂਦੀ ਗਈ ਹੈ ।ਡੀਜੀਪੀ ਨੇ ਕਿਹਾ ਕਿ ‘ ਆਪ੍ਰੇਸ਼ਨ ਪ੍ਰਹਾਰ-2’ ਸੋਮਵਾਰ ਤੋਂ ਬੁੱਧਵਾਰ ਤੱਕ ਚਲਾਇਆ ਜਾਵੇਗਾ ਅਤੇ ਆਪ੍ਰੇਸ਼ਨ ਦੀ ਪ੍ਰਭਾਵੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 20 ਦਿਨਾਂ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 17,603 ਛਾਪੇਮਾਰੀਆਂ ਕਰ ਕੇ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ਅਤੇ ਉਨ੍ਹਾਂ ਦੇ ਕਬਜ਼ੇ ਚੋਂ 128 ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 2,973 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 5413 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ, ਉਨ੍ਹਾਂ ਕਿਹਾ ਕਿ 344 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਸਾਰੀਆਂ ਝੂਠੀਆਂ ਬਿਆਨਬਾਜ਼ੀਆਂ ਨੂੰ ਨਕਾਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਆਪ੍ਰੇਸ਼ ਪੂਰੀ ਤਰ੍ਹਾਂ ਕਾਨੂੰਨ ਅਨੁਸਾਰ ਹੈ ਅਤੇ ਪੁਲਿਸ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਜੋ ਅਪਰਾਧ ਵਿੱਚ ਲੋੜੀਂਦੇ ਹਨ।

ਇਹ ਵੀ ਪੜ੍ਹੋ 12 ਦੀ ਕੌਮੀ ਹੜਤਾਲ ਤੇ 22 ਫਰਵਰੀ ਦੇ ਧਰਨਿਆ ਦੀ ਸਫਲਤਾ ਲਈ ਸਾਂਝੀ ਮੀਟਿੰਗ ਵਿਚ ਕੀਤੀ ਵਿਊਂਤਬੰਦੀ

ਪੁਲਿਸ ਜ਼ਿਲਿ੍ਆਂ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਲਈ, ਵਿਸ਼ੇਸ਼ ਡੀਜੀਪੀ, ਏਡੀਜੀਪੀ, ਆਈਜੀਪੀ ਅਤੇ ਡੀਆਈਜੀ-ਰੈਂਕ ਦੇ ਅਧਿਕਾਰੀਆਂ ਨੂੰ ਮੁਕੰਮ ਨਜ਼ਰਸਾਨੀ ਲਈ ਪੁਲਿਸ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪ੍ਰਵਾਹੀ ਲਈ ਸਬੰਧਤ ਅਧਿਕਾਰੀ ਜਵਾਬਦੇਹ ਹੋਣਗੇ।ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਅਪਰਾਧ ਨਜਿੱਠਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਡੀਜੀਪੀ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨੂੰ ਮੁਕੰਮਲ ਤਿਆਰੀ ਕਰਨ ਬਾਰੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਵੀ ਜਾਰੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸੀਪੀ/ਐਸਐਸਪੀ ਨੂੰ ਜਾਂਚ ਦੀ ਨਿਗਰਾਨੀ ਕਰਨ ਅਤੇ ਘਿਨਾਉਣੇ ਅਪਰਾਧਾਂ ਦਾ ਪਤਾ ਲਗਾਉਣ ਨੂੰ ਯਕੀਨੀ ਬਣਾਉਣ ਲਈ ਅਪਰਾਧ ਵਾਲੀਆਂ ਸਾਰੀਆਂ ਅਹਿਮ ਥਾਵਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੀ ਮੌਜੂਦਗੀ ਅਤੇ ਭਰੋਸਾ ਵਧਾਉਣ ਲਈ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਭੀੜ-ਭੜੱਕੇ ਵਾਲੇ ਇਲਾਕੇ ਅਤੇ ਹੌਟਸਪੌਟ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਖੇਤਰੀ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਛੋਟੀ ਭੈਣ ਦੇ ਵਿਆਹ ਜਾ ਰਹੀ ਵੱਡੀ ਭੈਣ ਤੇ ਭਾਣਜ਼ੇ ਦੀ ਹਾਦਸੇ ‘ਚ ਹੋਈ ਮੌਤ,ਪਤੀ ਜਖ਼ਮੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਨਾਨ-ਕੋਰ ਡਿਊਟੀਆਂ ’ਤੇ ਤਾਇਨਾਤ ਪÇੁਲਸ ਫੋਰਸ ਦਾ ਆਡਿਟ ਅਤੇ ਲਾਮਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਚੌਵੀ ਘੰਟੇ ਸਰਗਰਮ ਹਾਈ-ਟੈਕ ਨਾਕਿਆਂ ਅਤੇ ਸ਼ਹਿਰ ਦੇ ਸੀਲਿੰਗ ਪੁਆਇੰਟਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾ ਸਕੇ । ਪੁਲਿਸ ਨੂੁੰ ਰਿਪੋਰਟ ਮਿਲੀ ਸੀ ਕਿ ਅਪਰਾਧਾਂ ਵਿੱਚ ਵਰਤੇ ਗਏ ਕਈ ਵਾਹਨ,ਬਿਨਾਂ ਨੰਬਰਾਂ ਤੋਂ ਘੁੰਮ ਰਹੇ ਹਨ, ਇਸ ਲਈ ਵਾਹਨਾਂ ਦੀ ਜਾਂਚ , ਵਿਸ਼ੇਸ਼ ਕਰਕੇ ਦੋ-ਪਹੀਆ ਵਾਹਨਾਂ ਦੇ ਚਲਾਨ ਕਰਨ ਅਤੇ ਜ਼ਬਤ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਨ ਲਈ ਨਿਰੇਦਸ਼ ਜਾਰੀ ਕੀਤੇ ਗਏ ਹਨ। ਵਾਇਰਲੈੱਸ ਸੈੱਟਾਂ ਅਤੇ ਵਾਕੀ-ਟਾਕੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਬੰਧਤ ਸੀਪੀਜ਼/ਐਸਐਸਪੀਜ਼/ਰੇਂਜ ਆਈਜੀਪੀਜ਼/ਡੀਆਈਜੀਜ਼ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਘਟਨਾ ਦੀ ਰਿਪੋਰਟ ਹੋਣ ਤੋਂ ਤੁਰੰਤ ਬਾਅਦ ਢੁਕਵੀਂ ਪੁਲਿਸ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ, ‘‘ਕਿਸੇ ਵੀ ਅਪਰਾਧਿਕ ਘਟਨਾ ਦੀ ਰਿਪੋਰਟ ਹੋਣ ਤੋਂ ਬਾਅਦ ਤੇਜ਼ੀ ਨਾਲ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ, ਬਚ ਕੇ ਫਰਾਰ ਹੋਣ ਵਾਲੇ ਰਸਤਿਆਂ ਅਤੇ ਨਿਕਾਸ ਸਥਾਨਾਂ ’ਤੇ ਤਿੱਖੀ ਨਜ਼ਰ ਰੱਖਦਿਆਂ ਅਪਰਾਧੀਆਂ ਨੂੰ ਰੋਕਣ ਲਈ ਇੱਕ ਵਿਆਪਕ ਸੀਲਿੰਗ ਯੋਜਨਾ ਤੁਰੰਤ ਲਾਗੂ ਕੀਤੀ ਜਾਣੀ ਚਾਹੀਦੀ ਹੈ।’’1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਰਾਜ ਦੀ ਅਣਥੱਕ ਲੜਾਈ ਨੂੰ ਉਜਾਗਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 48167 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 33,779 ਐਫਆਈਆਰਜ਼ ਦਰਜ ਕੀਤੀਆਂ ਅਤੇ ਉਨ੍ਹਾਂ ਦੇ ਕਬਜ਼ੇ ਚੋਂ 2149 ਕਿਲੋ ਹੈਰੋਇਨ, 29 ਕਿਲੋਗ੍ਰਾਮ ਆਈ.ਸੀ.ਈ., 649 ਕਿਲੋ ਅਫੀਮ, 28,527 ਕਿਲੋਗ੍ਰਾਮ ਭੁੱਕੀ, 48.31 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.91 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ‘ਚ ਮੈਨੇਜ਼ਰ ਸਮੇਤ 7 ਵਿਰੁਧ ਪਰਚਾ ਦਰਜ਼

0

Mohali News: ਪਿਛਲੇ ਕਈ ਦਿਨਾਂ ਤੋਂ ਧਾਰਮਿਕ ਹਲਕਿਆਂ ‘ਚ ਚਰਚਾ ਦਾ ਮੁੱਦਾ ਬਣੇ ਗੁਰਦੁਆਰਾ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ਵਿਚ ਹੁਣ ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਨੇਜ਼ਰ ਸਮੇਤ 7 ਜਣਿਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਇਸ ਸਬੰਧ ਵਿਚ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਮੁਹਾਲੀ ਦੇ ਐਸਐਸਪੀ ਨੂੰ ਪਰਚਾ ਦਰਜ਼ ਕਰਨ ਅਤੇ ਡਿਪਟੀ ਕਮਿਸ਼ਨਰ ਨੂੰ ਵੇਚੀ ਜਮੀਨ ਦਾ ਇੰਤਕਾਲ ਰੱਦ ਕਰਨ ਸਬੰਧੀ ਮੰਗ ਪੱਤਰ ਦਿੱਤਾ ਸੀ।

ਇਹ ਵੀ ਪੜ੍ਹੋ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲ, ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ

ਇਸਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜ਼ਰ ਰਜਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਹੁਣ ਦਰਜ਼ ਕੀਤੇ ਪਰਚੇ ਵਿਚ ਗੁਰਦੁਆਰਾ ਸਾਹਿਬ ਦੇ ਮੁਅੱਤਲ ਮੈਨੇਜ਼ਰ ਰਜਿੰਦਰ ਸਿੰਘ ਤੇ ਹੋਰਨਾਂ ਸਮੇਤ ਜਮੀਨ ਖਰੀਦਣ ਵਾਲੇ ਵਿਅਕਤੀਆਂ ਵਿਰੁਧ ਵੀ ਵੱਖ ਵੱਖ ਧਾਰਾਵਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਦਾ ਮਾਮਲਾ: ਇੰਤਕਾਲ ਰੱਦ ਕਰਨ ਅਤੇ ਪਰਚਾ ਦਰਜ਼ ਕਰਵਾਉਣ ਲਈ SGPC ਦਾ ਵਫ਼ਦ ਪ੍ਰਸ਼ਾਸਨ ਨੂੰ ਮਿਲਿਆ

ਦਸਣਾ ਬਣਦਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਇਸ ਮਾਮਲੇ ਨੂੰ ਚੁੱਕਿਆ ਸੀ ਤੇ ਦੋਸ਼ ਲਗਾਇਆ ਸੀ ਕਿ ਕਰੋੜਾਂ ਦੀ ਕੀਮਤ ਵਾਲੀ ਇਸ ਜਮੀਨ ਨੂੰ ਕੋਡੀਆਂ ਦੇ ਭਾਅ ਵੇਚਿਆ ਗਿਆ ਹੈ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਵੱਲੋਂ ਇਹ ਜਮੀਨ ਵੇਚਣ ਦੀ ਕੋਈ ਮੰਨਜੂਰੀ ਨਹੀਂ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

12 ਦੀ ਕੌਮੀ ਹੜਤਾਲ ਤੇ 22 ਫਰਵਰੀ ਦੇ ਧਰਨਿਆ ਦੀ ਸਫਲਤਾ ਲਈ ਸਾਂਝੀ ਮੀਟਿੰਗ ਵਿਚ ਕੀਤੀ ਵਿਊਂਤਬੰਦੀ

Bathinda News: ਬਠਿੰਡਾ ਜ਼ਿਲ੍ਹੇ ਵਿੱਚ ਐਸਕੇਐਮ ਅਧੀਨ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਅਤੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਟੀਚਰਜ਼ ਹੋਮ ਵਿਖੇ ਸਾਂਝੀ ਮੀਟਿੰਗ ਜੋਰਾ ਸਿੰਘ ਨਸਰਾਲੀ ਅਤੇ ਗੁਰਦੀਪ ਸਿੰਘ ਰਾਮਪੁਰਾ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਜਿਸ ਵਿਚ 5 ਫਰਵਰੀ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਕੀਤੀ ਜਾ ਰਹੀ ਕੌਮੀ ਹੜਤਾਲ ਤਹਿਤ ਡੀਸੀ ਦਫਤਰ ਬਠਿੰਡਾ ਅੱਗੇ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ। ਹੜਤਾਲ ਦੀ ਹਮਾਇਤ ਵਿੱਚ ਕਿਸਾਨ ,ਮਜ਼ਦੂਰ, ਮੁਲਾਜ਼ਮ, ਅਧਿਆਪਕ,ਠੇਕਾ ਕਾਮੇ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਟੂਰਿਸਟ ਬੱਸ ਤੇ ਟਰੱਕ ਵਿਚਕਾਰ ਭਿਆਨਕ ਟੱਕਰ; ਕਟਰ ਨਾਲ ਬੱਸ ਕੱਟ ਕੇ ਕੱਢਣੇ ਪਏ ਜਖ਼ਮੀ

ਐਸ ਕੇ ਐੱਮ ਅਤੇ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਬੀਜੇਪੀ ਦੇ ਆਗੂਆਂ ਅਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਘਰਾਂ ਅੱਗੇ ਮੁਜ਼ਾਹਰੇ ਕੀਤੇ ਜਾਣੇ ਹਨ, ਇਸ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਬੀਜੇਪੀ ਆਗੂ ਸਰੂਪ ਚੰਦ ਸਿੰਗਲਾ ਅਤੇ ਆਮ ਆਦਮੀ ਪਾਰਟੀ ਦੇ ਚੀਫ ਵਿੱਪ ਬਲਜਿੰਦਰ ਕੌਰ ਦੇ ਘਰ ਅੱਗੇ ਤਲਵੰਡੀ ਸਾਬੋ ਵਿਖੇ ਧਰਨੇ ਤੇ ਮੁਜ਼ਾਹਰੇ ਕੀਤੇ ਜਾਣਗੇ। ਜੇਕਰ ਬੱਜਟ ਸੈਸ਼ਨ ਵਿੱਚ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਜਾਂ ਸੀਡ ਬਿੱਲ ਪਾਸ ਕਰਦੀ ਹੈ ਤਾਂ ਅਗਲੇ ਦਿਨ ਚਾਰ ਘੰਟਿਆਂ ਲਈ ਸਾਰੇ ਟੋਲ ਪਲਾਜੇ ਬੰਦ ਕੀਤੇ ਜਾਣਗੇ ਅਤੇ ਕੇਂਦਰੀ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿਚ ਹਾਜਰ ਆਗੂਆਂ ਨੇ ਬੀ ਕੇ ਯੂ ਉਗਰਾਹਾਂ ਵੱਲੋਂ ਕੀਤੇ ਸੰਘਰਸ਼ ਤੇ ਮਾਨ ਸਰਕਾਰ ਵੱਲੋਂ ਕੀਤੇ ਜਬਰ ਦੀ ਨਿਖੇਧੀ ਕਰਦਿਆਂ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ ਡਾਕਟਰ ਪੁਸ਼ਪਿੰਦਰ ਸਿੰਘ ਗਿੱਲ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨਿਯੁਕਤ

ਮੀਟਿੰਗ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਕਿਸਾਨ ਆਗੂ ਜਗਦੇਵ ਸਿੰਘ ਜੋਗੇਵਾਲਾ, ਬਲਕਰਨ ਸਿੰਘ ਬਰਾੜ, ਬੇਅੰਤ ਸਿੰਘ ਮਹਿਮਾ ਸਰਜਾ, ਜਗਜੀਤ ਸਿੰਘ ਕੋਟਸਮੀਰ ਰਾਜਮਹਿੰਦਰ ਸਿੰਘ, ਡੀ ਟੀ ਐੱਫ ਆਗੂ ਰੇਸ਼ਮ ਸਿੰਘ ਖੇਮੂਆਣਾ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ,ਟੀਐਸਯੂ ਤੋਂ ਚੰਦਰ ਸ਼ਰਮਾ,ਅੜਿੱਲ ਸ਼ਰਮਾ,ਮਜ਼ਦੂਰ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ,ਅਮੀ ਲਾਲ,ਕੁਲਵੰਤ ਸਿੰਘ ਸੇਲਵਰਾਹਾ, ਠੇਕਾ ਮੁਲਾਜ਼ਮ ਆਗੂ ਹਰਵਿੰਦਰ ਸਿੰਘ, ਪ ਸ ਸ ਫ (ਸਤੀਸ਼ ਰਾਣਾ) ਤੇ ਸੁਖਚੈਨ ਸਿੰਘ , ਸੁਖਮੰਦਰ ਸਿੰਘ ਧਾਲੀਵਾਲ, ਸੀ ਐਚ ਬੀ ਆਗੂ ਹੈਪੀ ਸਿੰਘ, ਬੈਂਕ ਮੁਲਾਜਮ ਆਗੂ ਰਿਸੂ ਗਰਗ, ਜਤਿੰਦਰ ਕੁਮਾਰ ਤੇ ਉਮੇਸ਼ ਕੁਮਾਰ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਛੋਟੀ ਭੈਣ ਦੇ ਵਿਆਹ ਜਾ ਰਹੀ ਵੱਡੀ ਭੈਣ ਤੇ ਭਾਣਜ਼ੇ ਦੀ ਹਾਦਸੇ ‘ਚ ਹੋਈ ਮੌਤ,ਪਤੀ ਜਖ਼ਮੀ

0

Amritsar News: ਬੀਤੀ ਰਾਤ ਖੇਮਕਰਨ-ਅੰਮ੍ਰਿਤਸਰ ਮਾਰਗ ’ਤੇ ਪੈਂਦੇ ਕਸਬਾ ਭਿੱਖੀਵਿੰਡ ਨਜਦੀਕ ਕਾਰ ਤੇ ਟਰੈਕਟਰ ਟਰਾਲੀ ਵਿਚਕਾਰ ਹੋਈ ਟੱਕਰ ਦੇ ਵਿਚ ਮਾਂ-ਪੁੱਤ ਦੀ ਮੌਤ ਹੋਣ ਅਤੇ ਪਤੀ ਦੇ ਗੰਭੀਰ ਜਖ਼ਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਕਾਰ ਦੇ ਅੱਗੇ ਜਾ ਰਹੀ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾਉਣ ਕਾਰਨ ਵਾਪਰਿਆਂ, ਜਿਸ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ ਟੂਰਿਸਟ ਬੱਸ ਤੇ ਟਰੱਕ ਵਿਚਕਾਰ ਭਿਆਨਕ ਟੱਕਰ; ਕਟਰ ਨਾਲ ਬੱਸ ਕੱਟ ਕੇ ਕੱਢਣੇ ਪਏ ਜਖ਼ਮੀ

ਮ੍ਰਿਤਕਾਂ ਦੀ ਪਹਿਚਾਣ ਪ੍ਰਭਜੀਤ ਕੌਰ ਪਤਨੀ ਦਵਿੰਦਰ ਸਿੰਘ ਤੇ 5 ਸਾਲਾਂ ਪੁੱਤਰ ਫਤਹਿ ਸਿੰਘ ਪੁੱਤਰ ਦਵਿੰਦਰ ਸਿੰਘ ਅਤੇ ਜਖ਼ਮੀ ਦੀ ਪਹਿਚਾਣ ਦਵਿੰਦਰ ਸਿੰਘ(30) ਵਾਸੀ ਪਿੰਡ ਆਸਲ ਉਤਾੜ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਘਟਨਾ ਸਮੇਂ ਦਵਿੰਦਰ ਸਿੰਘ ਆਪਣੀ ਪਤਨੀ ਤੇ ਪੂੱਤਰ ਦੇ ਨਾਲ ਆਪਣੀ ਸਵਿਫਟ ਡਿਜ਼ਾਈਰ ਕਾਰ ’ਤੇ ਸਵਾਰ ਹੋ ਕੇ ਸਾਲੀ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਸਹੁਰੇ ਪਿੰਡ ਫਤਾਹਪੁਰ ਵਿਖੇ ਜਾ ਰਿਹਾ ਸੀ। ਮ੍ਰਿਤਕ ਦਵਿੰਦਰ ਟੈਕਸੀ ਚਾਲਕ ਵਜੋਂ ਕੰਮ ਕਰਦਾ ਹੈ, ਜਦਕਿ ਉਸਦੀ ਪਤਨੀ ਘਰੈਲੁ ਕੰਮਕਾਜ਼ ਸੰਭਾਲਦੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896421