Home Blog Page 1702

ਚੰਨੀ ਨੇ ਦਲ ਬਦਲੀ ਨੂੰ ਲੈ ਕੇ ਸ਼ੁਸ਼ੀਲ ਕੁਮਾਰ ਰਿੰਕੂ ‘ਤੇ ਸਾਧੇ ਤਿੱਖੇ ਨਿਸ਼ਾਨੇ

0

ਜਲੰਧਰ: ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਵਿਖੇ ਨਤਮਸਤਕ ਹੋਏ। ਇਸ ਮੌਕੇ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਲਬਦਲੀ ਅਤੇ ਪੰਜਾਬ ਪੁਲਿਸ ਦੀਆਂ ਤਨਖਾਹਾਂ ਸਮੇਂ ਸਿਰ ਨਾ ਪਾਉਣ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨਾ ਖ਼ਤਮ ਹੋਣ ਦੇ ਕਿਨਾਰੇ ਜਾ ਰਿਹਾ ਹੈ ਤੇ ਅਜੇ ਤੱਕ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਨਹੀਂ ਮਿਲ ਸਕੀ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੁਲਿਸ ਦੀ ਮਹੀਨੇ ਦੀ ਪਹਿਲੀ ਤਰੀਕ ਨੂੰ ਜੋ ਤਨਖਾਹ ਪੈ ਜਾਂਦੀ ਸੀ ਉਹ ਹੁਣ ਦੋ-ਦੋ ਮਹੀਨੇ ਤੋਂ ਆਪਣੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ।

ਫਿਰੋਜ਼ਪੁਰ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਕਰਦਾ ਸੀ ਪਾਖੰਡ, SGPC ਨੇ ਗੁਰਦੁਆਰਾ ਸਾਹਿਬ ‘ਚ ਜੜਿਆ ਤਾਲਾ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ‘ਤੇ ਪਹਿਲਾ ਹੀ ਹਜ਼ਾਰਾਂ ਕਰੋੜਾਂ ਦਾ ਕਰਜ਼ਾਂ ਹੈ ਪਰ ਮੌਜੂਦਾ ਪੰਜਾਬ ਸਰਕਾਰ ਨੇ 80,000 ਹੋਰ ਕਰਜ਼ਾਂ ਲੈ ਕੇ ਪੰਜਾਬ ਨੂੰ ਹੋਰ ਕਰਜ਼ੇ ਹੇਠਾਂ ਦੱਬ ਦਿੱਤਾ ਹੈ। ਇਸ ਤੋਂ ਇਲਾਵਾ ਚੰਨੀ ਨੇ ਦੱਲਬਦਲੀ ਨੂੰ ਲੈ ਕੇ ਵਿਰੋਧੀਆਂ ‘ਤੇ ਤੰਜ ਕਸੇ ਹਨ। ਉਨ੍ਹਾਂ ਕਿਹਾ ਕਿ ਸ਼ੁਸ਼ੀਲ ਕੁਮਾਰ ਰਿੰਕੂ ਪਹਿਲਾ ਕਾਂਗਰਸ ਵਿਚ ਸ਼ਾਮਲ ਸੀ ਫਿਰ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ‘ਤੇ ‘ਆਪ’ ਪਾਰਟੀ ਨੇ ਰਿੰਕੂ ਨੂੰ ਲੋਕ ਸਭਾਂ ਦੀ ਟਿਕਟ ਵੀ ਦੇ ਦਿੱਤੀ ਪਰ ਇਹ ਫਿਰ ਵੀ ਭਾਜਪਾ ‘ਚ ਸ਼ਾਮਲ ਹੋ ਗਿਆ। ਚੰਨੀ ਨੇ ਕਿਹਾ ਕਿ ਦਲ ਬਦਲੀ ਲੀਡਰਾਂ ਨੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕੀਤੀ ਹੈ ‘ਤੇ ਲੋਕਾਂ ਇੰਨ੍ਹਾਂ ਦਲ ਬਦਲੂਆਂ ਨੂੰ ਮੂੰਹ ਨਹੀਂ ਲਗਾਉਣਗੇ।

ਫਿਰੋਜ਼ਪੁਰ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਕਰਦਾ ਸੀ ਪਾਖੰਡ, SGPC ਨੇ ਗੁਰਦੁਆਰਾ ਸਾਹਿਬ ‘ਚ ਜੜਿਆ ਤਾਲਾ

0

ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਇਕ ਬੇਅਦਬੀ ਦੀ ਘਟਨਾਂ ਸਾਹਮਣੇ ਆਈ ਹੈ, ਹੈਰਾਨੀ ਦੀ ਗੱਲ ਇਹ ਹੈ ਕਿ ਬੇਅਦਬੀ ਕਰਨ ਵਾਲਾ ਖੁਦ ਅੰਮ੍ਰਿਤਧਾਰੀ ਸਿੱਖ ਗ੍ਰੰਥੀ ਹੈ। ਦਰਅਸਲ ਸ਼ੋਸ਼ਲ਼ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਿਹਾ ਜਿਸ ਵਿਚ ਇਕ ਪਾਠੀ ਗੁਰਦੁਆਰੇ ਅੰਦਰ ਪਾਖੰਡ ਕਰਦਾ ਦਿਖਾਈ ਦੇ ਰਿਹਾ। ਇਹ ਪਾਠੀ ਲੋਕਾਂ ਸਾਹਮਣੇ ਇੰਝ ਨਾਟਕ ਕਰ ਰਿਹਾ ਜਿਵੇਂ ਬਾਬੇ ਚੌਂਕੀਆਂ ਭਰਦੇ ਸਮੇਂ ਕਰ ਰਹੇ ਹੁੰਦੇ ਹਨ। ਇਹ ਗ੍ਰੰਥੀ ਲੋਕਾਂ ਨੂੰ ਧਾਗੇ, ਤਬੀਅਤ ਅਤੇ ਪੁਛਾਂ ਦਿੰਦਾ ਸੀ। ਇਹ ਗੁਰਦੁਆਰਾ ਐਸਜੀਪੀਸੀ ਦੇ ਅਧੀਨ ਆਉਂਦਾ ਹੈ ‘ਤੇ ਜਦੋ ਇਹ ਮਾਮਲਾ SGPC ਕੋਲ ਪਹੁੰਚੀਆਂ ਤਾਂ SGPC ਨੇ ਤੁਰੰਤ ਕਾਰਵਾਈ ਕਰਦਿਆਂ ਗੁਰੂ ਘਰ ਨੂੰ ਤਾਲਾ ਜੱੜ ਦਿੱਤਾ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂੱਪ ਨੂੰ ਜਾਮਨੀ ਸਾਹਿਬ ਗੁਰੂ ਘਰ ਦੇ ਵਿੱਚ ਸੁਸ਼ੋਭਿਤ ਕਰ ਦਿੱਤਾ ਗਿਆ।

 

ਜੀਤ ਮਹਿੰਦਰ ਸਿੰਘ ਸਿੱਧੂ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੌਂਪੀ ਚਿੱਠੀ

0

ਮਾਨਸਾ: ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਅੱਜ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਦੌਰਾਨ ਬਲਕੌਰ ਸਿੰਘ ਵੱਲੋਂ ਇਕ ਚਿੱਠੀ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਸੌਂਪੀ ਜਾਂਦੀ ਹੈ। ਇਸ ਚਿੱਠੀ ਵਿਚ 9 ਤਰ੍ਹਾਂ ਦੇ ਸਵਾਲ ਪੁਛੇ ਗਏ ਹਨ ਜਿਸ ਵਿਚ ਮੂਸੇਵਾਲਾ ਦੀ ਸਕਿਊਰਟੀ ਕਿਸ ਨੇ ਘਟਾਈ ‘ਤੇ ਇਹ ਰਿਪੋਰਟ ਕਿਸ ਨੇ ਲੀਕ ਕੀਤੀ, 23 ਮਹੀਨੀਆਂ ਬਾਅਦ ਵੀ ਮੂਸੇਵਾਲਾ ਦੇ ਕਤਲ ਕੇਸ ਵਿਚ ਚਾਰਜ ਫਰੇਮ ਨਾ ਹੋਣਾ, ਸੈਂਕੜੇ ਅਪਰਾਧਾਂ ਵਿਚ ਸ਼ਾਮਲ ਗੈਂਗਸਟਰਾਂ ਨੂੰ ਭਾਰਤ ਸਰਕਾਰ ਵੱਲੋਂ ਹੀਰੋ ਦੀ ਤਰ੍ਹਾਂ ਪੇਸ਼ ਕਰਨਾ, ਮੂਸੇਵਾਲਾ ਕੇਸ ‘ਚ ਬਣੀ SIT ਨੂੰ ਕੁਝ ਨਾਂਅ ਸਬੂਤ ਦੇ ਆਧਾਰ ‘ਤੇ ਦਿੱਤੇ ਸੀ ਉਸ ਨੂੰ ਜਾਂਚ ‘ਚ ਸ਼ਾਮਲ ਨਾ ਕਰਨਾ, ਕੇਸ ਵਿਚ ਨਾਮਜ਼ਰ ਦੋਸ਼ੀਆਂ ਕੋਲੋ ਮੋਬਾਇਲ ਫੋਨ ਬਰਾਮਦ ਹੋਣਾ, ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹਾਂ ਤੋਂ ਇੰਟਰਵੀਊ ਦੇਣਾ, ਪੱਤਰਕਾਰ ਜਗਵਿੰਦਰ ਪਟਿਆਲ ਦਾ ਪੁਲਿਸ ਵੱਲੋਂ ਬਿਆਨ ਨਾ ਦਰਜ ਕਰਵਾਉਣਾ, CM ਮਾਨ ਨੇ 2 ਦਸੰਬਰ 2022 ਨੂੰ ਕਿਹਾ ਸੀ ਕਿ ਅਸੀ ਗੈਂਗਸਟਰ ਗੋਲਡੀ ਬਰਾੜ ਨੂੰ ਫੜ ਲਿਆ ਹੈ ਉਸ ਖ਼ਬਰ ਦਾ ਕੋਈ ਸਿੱਟਾ ਨਹੀਂ ਨਿਕਲਣਾ, ਪੰਜਾਬ ਵਿਚ ਗੈਂਗਸਟਰਵਾਦ ਖਿਲਾਫ਼ ਕਾਨੂੰਨ ਬਣਾਉਣਾ ਇਸ ਤਰ੍ਹਾਂ ਦੇ ਕੁਝ ਸਵਾਲ ਬਲਕੌਰ ਸਿੰਘ ਵੱਲੋਂ ਪੁੱਛੇ ਗਏ ਹਨ। ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਪੰਜਾਬ ਦਾ ਬਹੁਤ ਵੱਡਾ ਮੁੱਦਾ ਹੈ ‘ਤੇ ਅਸੀ ਚਾਹੁੰਦੇ ਹਾਂ ਕਿ ਇਨ੍ਹਾਂ ਮੁੱਦਿਆਂ ਨੂੰ ਸਰਕਾਰ ਸਾਹਮਣੇ ਚੁੱਕਣਾ ਚਾਹੀਦਾ ਹੈ।

ਚੋਣ ਕਮਿਸ਼ਨ ਦੀ ਮੰਨਜੂਰੀ ਤੋਂ ਬਾਅਦ ਗ੍ਰਹਿ ਵਿਭਾਗ ਨੇ ਡੇਢ ਦਰਜ਼ਨ ਡੀਐਸਪੀ ਬਦਲੇ, ਪੜ੍ਹੋ ਲਿਸਟ

0

ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਇੱਕ ਹੁਕਮਾਂ ਦੇ ਤਹਿਤ ਡੇਢ ਦਰਜ਼ਨ ਡੀਐਸਪੀਜ਼ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧ ਵਿਚ ਚੋਣ ਕਮਿਸ਼ਨ ਤੋਂ ਮੰਨਜੂਰੀ ਮਿਲਣ ਤੋਂ ਬਾਅਦ ਇੰਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਵੀਂਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ।

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਚੀਨੀ ਪਿਸਤੌਲ ਤੇ ਕਾਰਤੂਸ ਬਰਾਮਦ

 

ਕਿਸਾਨ ਮੋਰਚੇ ਨੇ ਨਫ਼ਰਤੀ ਭਾਸ਼ਣ ਲਈ ਪ੍ਰਧਾਨ ਮੰਤਰੀ ’ਤੇ ਮੁਕੱਦਮਾ ਚਲਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 23 ਅਪ੍ਰੈਲ : ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਬਹੁਤ ਜ਼ਹਿਰੀਲੇ ਨਫ਼ਰਤ ਭਰੇ ਭਾਸ਼ਣ ਲਈ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ। ਇਸ ਤਰ੍ਹਾਂ ਉਨ੍ਹਾਂ ਨੇ ਰਾਸ਼ਟਰੀ ਏਕਤਾ ਲਈ ਸਬੰਧਤ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ ਅਤੇ ਉਨ੍ਹਾਂ ’ਤੇ ਚੋਣ ਲੜਨ ਤੋਂ ਛੇ ਸਾਲਾਂ ਲਈ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਸ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ, ਨਹੀਂ ਤਾਂ ਦੇਸ਼ ਨੂੰ ਸਭ ਤੋਂ ਉੱਚੇ ਸੰਵਿਧਾਨਕ ਅਹੁਦਿਆਂ ਵਿੱਚੋਂ ਇੱਕ ਕਾਨੂੰਨ ਤੋੜਨ ਵਾਲੇ ਦੇ ਸੰਵਿਧਾਨਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ।

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਚੀਨੀ ਪਿਸਤੌਲ ਤੇ ਕਾਰਤੂਸ ਬਰਾਮਦ

ਨਰਿੰਦਰ ਮੋਦੀ ਦੇ ਭੜਕਾਊ ਭਾਸ਼ਣ ਦਾ ਉਦੇਸ਼ ਸਮਾਜਿਕ ਖੇਤਰ ਨੂੰ ਦੂਸ਼ਿਤ ਕਰਨਾ ਅਤੇ ਭਾਈਚਾਰਿਆਂ ਵਿੱਚ ਖੂਨ ਵਹਾਉਣਾ ਹੈ, ਇਸ ਲਈ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣਾ ਚਾਹੀਦਾ ਹੈ ਅਤੇ ਦਖਲ ਦੇਣਾ ਚਾਹੀਦਾ ਹੈ। 20 ਅਪ੍ਰੈਲ 2024 ਨੂੰ ਰਾਜਸਥਾਨ ਦੇ ਬਾਂਸਵਾੜਾ ਵਿਖੇ ਪ੍ਰਧਾਨ ਮੰਤਰੀ ਦਾ ਬਹੁਤ ਹੀ ਭੜਕਾਊ ਭਾਸ਼ਣ ਸਾਡੇ ਦੇਸ਼ ਦੇ ਬਹੁਪਰਤੀ ਸਮਾਜਿਕ ਤਾਣੇ-ਬਾਣੇ ਪ੍ਰਤੀ ਅਤੇ ਕਾਨੂੰਨ ਦੇ ਸ਼ਾਸਨ ਪ੍ਰਤੀ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਨਿਰਾਦਰ ਅਤੇ ਘੋਰ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਸੰਯੁਕਤ ਕਿਸਾਨ ਮੋਰਚਾ ਲੋਕਾਂ ਦੇ ਸਾਰੇ ਵਰਗਾਂ ਨੂੰ ਅਪੀਲ ਕਰਦਾ ਹੈ ਕਿ ਉਹ ਰਾਸ਼ਟਰੀ ਏਕਤਾ ਅਤੇ ਲੋਕਾਂ ਦੀ ਭਾਈਚਾਰਕ ਸਾਂਝ ਦੇ ਵਿਰੋਧੀ ਮੋਦੀ ਮਾਰਕਾ ਸਵਾਰਥੀ ਹਿੱਤਾਂ ਦੇ ਤੱਤਾਂ ਦੁਆਰਾ ਕਿਸੇ ਵੀ ਤਰ੍ਹਾਂ ਦੀ ਭੜਕਾਹਟ ’ਚ ਆਉਣ ਦੀ ਬਜਾਏ ਸਮਾਜਿਕ ਸ਼ਾਂਤੀ ਬਣਾਈ ਰੱਖਣ ਲਈ ਸਾਰੀਆਂ ਸਾਵਧਾਨੀਆਂ ਵਰਤਣ।

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਚੀਨੀ ਪਿਸਤੌਲ ਤੇ ਕਾਰਤੂਸ ਬਰਾਮਦ

0

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਜਲੰਧਰ, 23 ਅਪ੍ਰੈਲ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ ’ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ ’ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਪੰਜਾਬ ਦਾ ਸਰਬਪੱਖੀ ਵਿਕਾਸ ਭਾਜਪਾ ਹੀ ਕਰ ਸਕਦੀ ਹੈ- ਪਰਮਪਾਲ ਕੌਰ ਸਿੱਧੂ

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਦਾ ਸਰਬਪੱਖੀ ਵਿਕਾਸ ਭਾਜਪਾ ਹੀ ਕਰ ਸਕਦੀ ਹੈ- ਪਰਮਪਾਲ ਕੌਰ ਸਿੱਧੂ

0

ਸਿਰਫ਼ ਭਾਜਪਾ ਹੀ ਬਦਲ ਸਕਦੀ ਹੈ ਪੰਜਾਬ ਦੀ ਤਸਵੀਰ – ਸਰੂਪ ਸਿੰਗਲਾ

ਬਠਿੰਡਾ, 23 ਅਪ੍ਰੈਲ: ਭਾਜਪਾ ਦੀ ਬਠਿੰਡਾ ਲੋਕ ਸਭਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਵੱਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨਾਲ ਕੇਂਦਰੀ ਮੰਡਲ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ ਦੀ ਜੀ.ਟੀ ਰੋਡ ’ਤੇ ਸਥਿਤ ਦੁਕਾਨ ’ਤੇ ਉਨ੍ਹਾਂ ਦੀ ਟੀਮ ਨਾਲ ਮੀਟਿੰਗ ਕੀਤੀ ੍ਟ ਇਸ ਮੀਟਿੰਗ ਵਿੱਚ ਮੰਡਲ ਅਧਿਕਾਰੀ, ਮੋਰਚੇ ਦੇ ਪ੍ਰਧਾਨ ਅਤੇ ਸ਼ਕਤੀ ਕੇਂਦਰਾਂ ਦੇ ਇੰਚਾਰਜ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬਾ ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਅੱਜ ਦੇਸ਼ ਵਿਕਸਤ ਦੇਸ਼ਾਂ ਦੀ ਸੂਚੀ ਵਿੱਚ ਆ ਗਿਆ ਹੈ। ਭਾਰਤ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਹੋਣ ਕਾਰਨ ਦੁਨੀਆ ਭਰ ਦੇ ਦੇਸ਼ ਭਾਰਤ ਵਿੱਚ ਨਿਵੇਸ਼ ਕਰ ਰਹੇ ਹਨ, ਜਿਸ ਕਾਰਨ ਭਾਰਤ ਦੀ ਆਰਥਿਕਤਾ ਬਹੁਤ ਮਜ਼ਬੂਤ ਹੈ।

ਚੌਥੀ ਵਾਰ ਟਿਕਟ ਮਿਲਣ ਤੋਂ ਬਾਅਦ ਬੀਬੀ ਬਾਦਲ ਨੇ ਗੁਰਦੁਆਰਾ ਸ਼੍ਰੀ ਕਿਲਾ ਮੁਬਾਰਕ ਵਿਖੇ ਟੇਕਿਆ ਮੱਥਾ

ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਇਸ ਮੀਟਿੰਗ ਦਾ ਆਯੋਜਨ ਮਨੋਜ ਕੁਮਾਰ ਜੈਨ ਅਤੇ ਰਾਜੀਵ ਸ਼ਰਮਾ ਨੇ ਕੀਤਾ। ਇਸ ਮੌਕੇ ਹਾਜ਼ਰ ਟੀਮ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਰੂਪ ਸਿੰਗਲਾ ਨੇ ਕਿਹਾ ਕਿ ਅੱਜ ਦਾ ਯੁੱਗ ਆਈ.ਟੀ ਅਤੇ ਸੋਸ਼ਲ ਮੀਡੀਆ ਦਾ ਯੁੱਗ ਹੈ। ਇਸ ਮੌਕੇ ਸਿੰਗਲਾ ਦੇ ਨਾਲ ਮੋਹਨ ਲਾਲ ਗਰਗ, ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ ਵੀ ਹਾਜ਼ਰ ਸਨ।ਇਸ ਤੋਂ ਬਾਅਦ ਬੀਬਾ ਪਰਮਪਾਲ ਕੌਰ ਸਿੱਧੂ ਅਤੇ ਸਰੂਪ ਸਿੰਗਲਾ ਪੱਛਮੀ ਡਵੀਜ਼ਨ ਵਿੱਚ ਮੀਟਿੰਗ ਲਈ ਭਾਜਪਾ ਦੇ ਬਠਿੰਡਾ ਸ਼ਹਿਰੀ ਸਕੱਤਰ ਜਯੰਤ ਸ਼ਰਮਾ ਦੇ ਘਰ ਪੁੱਜੇ। ਇਸ ਮੀਟਿੰਗ ਦਾ ਆਯੋਜਨ ਬੋਰਡ ਦੇ ਪ੍ਰਧਾਨ ਹਰੀਸ਼ ਕੁਮਾਰ ਨੇ ਕੀਤਾ। ਇਸ ਮੀਟਿੰਗ ਵਿੱਚ ਮੰਡਲ ਅਧਿਕਾਰੀ, ਸ਼ਕਤੀ ਕੇਂਦਰ ਦੇ ਮੁਖੀ ਅਤੇ ਵਰਕਰ ਹਾਜ਼ਰ ਸਨ।

ਚੌਥੀ ਵਾਰ ਟਿਕਟ ਮਿਲਣ ਤੋਂ ਬਾਅਦ ਬੀਬੀ ਬਾਦਲ ਨੇ ਗੁਰਦੁਆਰਾ ਸ਼੍ਰੀ ਕਿਲਾ ਮੁਬਾਰਕ ਵਿਖੇ ਟੇਕਿਆ ਮੱਥਾ

0

ਉੜੀਆ ਕਲੋਨੀ ’ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ’ਤੇ ਬੀਬਾ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਬਠਿੰਡਾ, 23 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਤਿੰਨ ਵਾਰ ਬਠਿੰਡਾ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਚੌਥੀ ਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਊਨ੍ਹਾਂ ਟਿਕਟ ਮਿਲਣ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਆਗੂਆਂ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਕਿਲਾ ਮੁਬਾਰਕ ਵਿਖੇ ਅਰਦਾਸ ਕੀਤੀ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸਵੇਰੇ ਬਠਿੰਡਾ ਦੀ ਉੜੀਆ ਕਲੋਨੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਦੋ ਲੜਕੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਦੇ ਵਿਕਾਸ ਲਈ ਅਹਿਮ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਅਤੇ ਕਈ ਅਹਿਮ ਪ੍ਰਾਜੈਕਟ ਵੀ ਸਥਾਪਿਤ ਕੀਤੇ ਗਏ।

ਡੀਟੀਐਫ਼ ਵੱਲੋਂ ਤਨਖਾਹ ਕਟੌਤੀ ਕਰਨ ਵਾਲੇ ਡੀ ਡੀ ਓ ਖਿਲਾਫ ਤਿੱਖਾ ਸੰਘਰਸ਼ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਲਈ ਏਮਜ਼ ਅਤੇ ਕੈਂਸਰ ਹਸਪਤਾਲ ਤੋਂ ਇਲਾਵਾ ਸਿੱਖਿਆ ਸਹੂਲਤਾਂ ਲਈ ਉਨ੍ਹਾਂ ਵੱਲੋਂ ਕੇਂਦਰੀ ਯੂਨੀਵਰਸਿਟੀ ਦੀ ਸਥਾਪਨਾ ਕਰਵਾਈ ਗਈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਬਠਿੰਡਾ ਦਾ ਹਵਾਈ ਅੱਡਾ ਵੀ ਸ਼ੁਰੂ ਕਰਵਾਇਆ ਗਿਆ ਸੀ ਅਤੇ ਹੁਣ ਉਨ੍ਹਾਂ ਦਾ ਮਿਸ਼ਨ ਪੰਜਾਬ ਦੇ ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਤੋਂ ਰੋਕਣਾ ਹੈ। ਬੀਬਾ ਬਾਦਲ ਨੇ ਕਿਹਾ ਕਿ ਮਾਨਸਾ ਦੇ ਨੌਜਵਾਨਾਂ ਨੂੰ ਚੰਗੀ ਆਧੁਨਿਕ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕੰਮ ਕੀਤਾ ਜਾਵੇਗਾ ਅਤੇ ਮਾਨਸਾ ਵਿੱਚ ਵੱਡੇ ਉਦਯੋਗ ਸਥਾਪਿਤ ਕੀਤੇ ਜਾਣਗੇ। ਲੋਕ ਸਭਾ ਹਲਕਾ ਬਠਿੰਡਾ ਨੂੰ ਆਈਟੀ ਹੱਬ ਵਜੋਂ ਸਥਾਪਤ ਕਰਨ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਆਸਤ ਤੋਂ ਉਪਰ ਉਠ ਕੇ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਦੇ ਉਮੀਦਵਾਰਾਂ ਦਾ ਸਾਥ ਦੇਣ ਦੀ ਬਜਾਏ ਪੰਜਾਬ ਦੀ ਭਲਾਈ ਲਈ ਕੰਮ ਕਰ ਰਹੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ, ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਬਰਬਾਦ ਨਾ ਹੋਵੇ

ਡੀਟੀਐਫ਼ ਵੱਲੋਂ ਤਨਖਾਹ ਕਟੌਤੀ ਕਰਨ ਵਾਲੇ ਡੀ ਡੀ ਓ ਖਿਲਾਫ ਤਿੱਖਾ ਸੰਘਰਸ਼ ਕਰਨ ਦਾ ਐਲਾਨ

0

ਬਠਿੰਡਾ, 23 ਅਪ੍ਰੈਲ : ਡੈਮੋਕਰੇਟਿਕ ਟੀਚਰ ਫਰੰਟ ਜਿਲਾ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਟੀਚਰ ਹੋਮ ਵਿਖੇ ਹੋਈ। ਇਸ ਮੀਟਿੰਗ ਵਿੱਚ ਜ਼ਿਲਾ, ਬਲਾਕਾਂ ਅਤੇ ਪ੍ਰਤੀਨਿਧ ਕੌਸਲ ਦੇ ਸਮੂਹ ਆਗੂਆਂ ਨੇ ਭਾਗ ਲਿਆ। ਆਗੂਆਂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਵੱਲੋਂ ਪਿਛਲੇ ਦਿਨੀ 16 ਫਰਵਰੀ ਦੀ ਹੜਤਾਲ ਦੌਰਾਨ ਤਨਖਾਹ ਕਟੌਤੀ ਕਰਨ ਦੇ ਮਸਲੇ ਅਤੇ ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਦੀ ਹੈਡਮੈਸਟਰਸ ਵੱਲੋਂ ਅਧਿਆਪਕ ਆਗੂ ਕੁਲਵਿੰਦਰ ਸਿੰਘ ਦੇ ਹਾਜ਼ਰੀ ਖਾਨੇ ਵਿੱਚ ਗੈਰ ਹਾਜ਼ਰੀ ਭਰਨ ਦੀ ਪੜਤਾਲ ਕਰਕੇ ਉਕਤ ਡੀਡੀਓ ਖਿਲਾਫ ਬਣਦੀ ਕਾਰਵਾਈ 16 ਅਪ੍ਰੈਲ ਤੱਕ ਕਰਨ ਦਾ ਭਰੋਸਾ ਵੀ ਦਿੱਤਾ ਸੀ ਪ੍ਰੰਤੂ ਵਾਰ ਵਾਰ ਸਮਾਂ ਦੇ ਕੇ ਜਿਲਾ ਸਿੱਖਿਆ ਅਫਸਰ ਬਠਿੰਡਾ ਵੱਲੋਂ ਮਸਲੇ ਨੂੰ ਹੱਲ ਕਰਨ ਦੀ ਥਾਂ ਟਾਲਮਟੋਲ ਕੀਤੀ ਜਾ ਰਹੀ ਹੈ।

ਸੁਖਬੀਰ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ, ਅਰਸ਼ਦੀਪ ਕਲੇਰ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ ,ਵਿੱਤ ਸਕੱਤਰ ਅਨਿਲ ਭੱਟ ਅਤੇ ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਜਿਲਾ ਸਿੱਖਿਆ ਅਫਸਰ ਵੱਲੋਂ ਨਾ ਤਾਂ ਜਿੰਨਾ ਆਗੂਆਂ ਦੀ ਤਨਖਾਹ ਕਟੌਤੀ ਕੀਤੀ ਹੈ ਉਹ ਵਾਪਸ ਕੀਤੀ ਹੈ ਅਤੇ ਨਾ ਹੀ ਸਰਕਾਰੀ ਹਾਈ ਸਕੂਲ ਬੁਰਜ ਮਹਿਮਾ ਦੀ ਡੀ ਡੀ ਓ ਵੱਲੋਂ ਅਧਿਆਪਕ ਆਗੂ ਕੁਲਵਿੰਦਰ ਸਿੰਘ ਵਿਰਕ ਦੇ ਹਾਜ਼ਰੀ ਖਾਨੇ ਵਿੱਚ ਭਰੀ ਹੋਈ ਗੈਰ ਹਾਜ਼ਰੀ ਸਬੰਧੀ ਉਕਤ ਡੀਡੀਓ ਖਿਲਾਫ ਕੋਈ ਬਣਦੀ ਕਾਰਵਾਈ ਕੀਤੀ ਹੈ। ਅੱਜ ਦੀ ਮੀਟਿੰਗ ਵਿੱਚ ਸ਼ਾਮਿਲ ਵੱਡੀ ਗਿਣਤੀ ਜਿਲਾ ਬਲਾਕਾਂ ਅਤੇ ਪ੍ਰਤਿਨਿਧ ਕੌਂਸਲ ਦੇ ਮੈਂਬਰਾਂ ਵੱਲੋਂ ਜਿਲਾ ਸਿੱਖਿਆ ਅਫਸਰ ਬਠਿੰਡਾ ਦੇ ਰਵਈਏ ਅਤੇ ਤਨਖਾਹ ਕਟੌਤੀ ਕਰਨ ਵਾਲੇ ਡੀ ਡੀ ਓਜ਼ ਖਿਲਾਫ ਅਗਲੇ ਦਿਨੀ ਤਿੱਖਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮਾਈਸਰਖਾਨਾ ,ਭੋਲਾ ਰਾਮ, ਰਾਜਵਿੰਦਰ ਜਲਾਲ ,ਬਲਕਰਨ ਸਿੰਘ ਕੋਟਸ਼ਮੀਰ, ਅਸ਼ਵਨੀ ਕੁਮਾਰ ਡੱਬਵਾਲੀ ਜ਼ਿਲਾ ਆਗੂ ਰਣਦੀਪ ਕੌਰ ਖਾਲਸਾ,ਬਲਜਿੰਦਰ ਕੌਰ ਆਦਿ ਆਗੂਆਂ ਨੇ ਮੀਟਿੰਗ ਦੌਰਾਨ ਆਪਣੇ ਵਿਚਾਰ ਰੱਖੇ ਅਤੇ ਬਲਾਕਾਂ ਵੱਲੋਂ ਦਿੱਤੇ ਜਾਣ ਵਾਲੇ ਐਕਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਭਰੋਸਾ ਦਿੱਤਾ।

ਸੁਖਬੀਰ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ, ਅਰਸ਼ਦੀਪ ਕਲੇਰ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ

0

ਚੰਡੀਗੜ੍ਹ, 23 ਅਪੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾਂ ਅਤੇ ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੁਖੰਨਾ ਅਤੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਦੇ ਜਥੇਬੰਦਕ ਢਾਂਚੇ ਵਿੱਚ ਪਿਛਲੇ ਲੰਮੇ ਸਮੇ ਤੋਂ ਮਿਹਨਤ ਕਰ ਰਹੇ ਨੌਂਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਨੂੰ 5 ਜੋਨਾਂ ਵਿੱਚ ਵੰਡ ਕੇ ਜੋਨਲ ਪ੍ਰਧਾਨ ਬਣਾੲੈ ਗਏ ਹਨ। ਮਾਲਵੇ ਦਾ ਵੱਡਾ ਇਲਾਵਾ ਹੋਣ ਕਰਕੇ ਇਸ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ । ਅੱਜ ਜਿਹਨਾਂ ਆਗੂਆਂ ਨੂੰ ਜੋਨ ਵਾਈਜ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਮਾਲਵਾ ਜੋਨ-1 ਦਾ ਪ੍ਰਧਾਨ ਜਸ਼ਨਪ੍ਰੀਤ ਸਿੰਘ ਅੋਲਖ ਨੂੰ ਬਣਾਇਆ ਗਿਅ ਹੈ ਅਤੇ ਇਸ ਵਿੱਚ ਜਿਲਾ ਫਾਜਲਿਕਾ, ਫਿਰੋਜਪੁਰ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਜਿਲਾ ਮਾਨਸਾ ਨੂੰ ਸ਼ਾਮਲ ਕੀਤਾ ਗਿਆ ਹੈ। ਮਾਲਵਾ ਜੋਨ-2 ਦਾ ਪ੍ਰਧਾਨ ਮਨਪ੍ਰੀਤ ਸਿੰਘ ਮੰਨੂ ਨੂੰ ਬਣਾਇਆ ਗਿਆ ਹੈ ਅਤੇ ਇਸ ਜੋਨ ਵਿੱਚ ਜਿਲਾ ਮੋਗਾ, ਜਗਰਾਉਂ ਪੁਲਿਸ ਜਿਲਾ, ਲੁਧਿਆਣਾ, ਮਲੇਰੋਕਟਲਾ ਅਤੇ ਪੁਲਿਸ ਜਿਲਾ ਖੰਨਾ ਨੂੰ ਸ਼ਾਮਲ ਕੀਤਾ ਗਿਆ ਹੈ।

ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵੱਲੋਂ ‘ਧਰਤੀ ਦਿਵਸ’ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ

ਇਸੇ ਤਰਾਂ ਮਾਲਵਾ ਜੋਨ-3 ਦਾ ਪ੍ਰਧਾਨ ਸ. ਗੁਰਕੀਰਤ ਸਿੰਘ ਪਨਾਗ ਨੂੰ ਬਣਾਇਆ ਗਿਆ ਹੈ ਅਤੇ ਜਿਸ ਵਿੱਚ ਜਿਲਾ ਰੋਪੜ, ਮੋਹਾਲੀ, ਫਹਿਤਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਮਾਝਾ ਜੋਨ ਦਾ ਪ੍ਰਧਾਨ ਸ. ਅਮਨਪ੍ਰੀਤ ਸਿੰਘ ਹੈਰੀ ਨੂੰ ਬਣਾਇਆ ਗਿਆ ਹੈ। ਦੋਆਬਾ ਜੋਨ ਦਾ ਪ੍ਰਧਾਨ ਸ. ਸੁਖਜਿੰਦਰ ਸਿੰਘ ਔਜਲਾ ਨੂੰ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਯੂ.ਟੀ ਜੋਨ ਦਾ ਪ੍ਰਧਾਨ ਹਰਮਨਦੀਪ ਸਿੰਘ ਰੰਧਾਵਾ ਨੂੰ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜਿਲਾ ਬਠਿੰਡਾ ਸ਼ਹਿਰੀ ਦਾ ਐਸ.ਓ.ਆਈ ਦਾ ਪ੍ਰਧਾਨ ਸ੍ਰੀ ਡਾਇਮੰਡ ਖੰਨਾ ਨੂੰ ਬਣਾਇਆ ਗਿਆ ਹੈ। ਇਸੇ ਤਰਾਂ ਬੀਬਾ ਸ਼ਰਿਸ਼ਟੀ ਜੈਨ, ਕਰਨਵੀਰ ਸਿੰਘ ਅਤੇ ਹਰਸ਼ਦੀਪ ਸਿੰਘ ਨੂੰ ਐੇਸ.ਓ.ਆਈ ਦੇ ਬੁਲਾਰੇ ਨਿਯੁਕਤ ਕੀਤਾ ਗਿਆ ਹੈ।ਜਿਹਨਾਂ ਨੌਂਜਵਾਨਾਂ ਨੂੰ ਐਸ.ਓ.ਆਈ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਡਾ. ਜਗਤਾਰ ਸਿੰਘ ਧੀਮਾਨ ਵੱਲੋਂ ਰਚਿਤ ਪੁਸਤਕ ਰੀਲੀਜ਼

ਉਹਨਾਂ ਵਿੱਚ ਅਕੇਸ਼ਕਮਲਜੀਤ ਸਿੰਘ, ਗੁਰਨੂਰ ਸਿੰਘ ਕਾਂਡਾ, ਜਤਿੰਦਰਪਾਲ ਸਿੰਘ ਜੇ.ਪੀ ਬਰਾੜ, ਸ਼੍ਰੀ ਸ਼ੰਮੀ ਕੰਗ, ਹਰਕਮਲ ਸਿੰਘ ਭੂਰੇਗਿੱਲ ਅਤੇ ਮਨਿੰਦਰਜੀਤ ਸਿੰਘ ਵੜੈਚ ਦੇ ਨਾਮ ਸ਼ਾਮਲ ਹਨ।ਉਹਨਾਂ ਦੱਸਿਆ ਕਿ ਜਿਹਨਾਂ ਨੌਂਜਵਾਨਾਂ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਤਰਨਦੀਪ ਸਿੰਘ ਚੀਮਾ, ਗੁਰਸ਼ਾਨ ਸਿੰਘ ਧਾਲੀਵਾਲ, ਗੁਰਬਾਜ਼ ਸਿੰਘ ਬਾਠ, ਮਨਜੋਤ ਸਿੰਘ, ਅਨਮੋਲਦੀਪ ਸਿੰਘ ਬਰਾੜ ਅਤੇ ਸਿਮਰਨਜੀਤ ਸਿੰਘ ਪਟਿਆਲਵੀ ਦੇ ਨਾਮ ਸ਼ਾਮਲ ਹਨ। ਜਿਹਨਾਂ ਨੌਂਜਵਾਨਾਂ ਨੂੰ ਐਸ.ਓ.ਆਈ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਕੁਲਦੀਪ ਸਿੰਘ, ਜਸ਼ਨਦੀਪ ਸਿੰਘ ਜਵੰਧਾ, ਸੁਖਬੀਰ ਸਿੰਘ ਅਤੇ ਜਸ਼ਨਦੀਪ ਸਿੰਘ ਸੰਧੂ ਦੇ ਨਾਮ ਸ਼ਾਮਲ ਹਨ।ਇਸਤੋਂ ਇਲਾਵਾ ਲੋਕ ਸਭਾ ਹਲਕਾ ਚੰਡੀਗੜ੍ਹ ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਆਰਡੀਨੇਟਰ ਨਿਯੁਕਤ ਕੀਤਾ ਹੈ।