Home Blog Page 1707

Big Breking: Ex CM ਚੰਨੀ ਨੂੰ ਅੱਖਾਂ ਦਿਖ਼ਾਉਣ ਵਾਲਾ ਕਾਂਗਰਸੀ MLA ਪਾਰਟੀ ’ਚੋਂ ਮੁਅੱਤਲ

0

ਜਲੰਧਰ, 24 ਅਪ੍ਰੈਲ: ਪਿਛਲੇ ਦਿਨੀਂ ਕਾਂਗਰਸ ਪਾਰਟੀ ਵੱਲੋਂ ਅਪਣੇ ਉਮੀਦਵਾਰਾਂ ਦੀ ਐਲਾਨੀ ਪਹਿਲੀ ਲਿਸਟ ’ਚ ਸਾਬਕਾ ਮੁੱਖ ਮੰੰਤਰੀ ਚਰਨਜੀਤ ਸਿੰਘ ਚੰਨੀ ਦਾਂ ਨਾਮ ਆਉਣ ’ਤੇ ਵਿਰੋਧ ਕਰਨ ਵਾਲੇ ਫ਼ਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਅੱਜ ਪਾਰਟੀ ਵਿਚੋਂ ਮੁਅੱੱਤਲ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਦੇਵੇਂਦਰ ਯਾਦਵ ਵੱਲੋਂ ਇਸ ਸਬੰਧ ਵਿਚ ਸ਼੍ਰੀ ਚੌਧਰੀ ਨੂੰ ਇੱਕ ਪੱਤਰ ਲਿਖਕੇ ਸੂਚਿਤ ਕੀਤਾ ਗਿਆ ਹੈ।

ਡਿਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਲੜਣਗੇ ਚੋਣ, ਵਕੀਲ ਨੇ ਕੀਤਾ ਖ਼ੁਲਾਸਾ

ਜਿਸਦੇ ਵਿਚ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਪਿਛਲੀ ਦਿਨੀਂ ਕੀਤੀ ਬਿਆਨਬਾਜ਼ੀ ਕਾਰਨ ਪਾਰਟੀ ਦੇ ਅਕਸ ਨੂੰ ਢਾਹ ਲੱਗੀ ਹੈ, ਜਿਸਦੇ ਚੱਲਦੇ ਪਾਰਟੀ ਵਿਚੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ। ਦਸਣਾ ਬਣਦਾ ਹੈ ਕਿ ਵਿਕਰਮ ਚੌਧਰੀ ਦਾ ਪ੍ਰਵਾਰ ਖ਼ੁਦ ਜਲੰਧਰ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਮੰਗ ਰਿਹਾ ਸੀ ਪ੍ਰੰਤੂ ਟਿਕਟ ਨਾ ਮਿਲਣ ਕਾਰਨ ਊ੍ਹਨਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਪਿਛਲੇ ਦਿਨੀਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?

 

 

ਡਿਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਲੜਣਗੇ ਚੋਣ, ਵਕੀਲ ਨੇ ਕੀਤਾ ਖ਼ੁਲਾਸਾ

0

ਖਡੂਰ ਸਾਹਿਬ, 24 ਅਪ੍ਰੈਲ: ਸਿੱਖ ਪ੍ਰਚਾਰਕ ਤੇ ‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਹ ਇਹ ਚੋਣ ਅਜਾਦ ਉਮੀਦਵਾਰ ਵਜੋਂ ਪੰਥਕ ਹਲਕੇ ਸ਼੍ਰੀ ਖਡੂਰ ਸਾਹਿਬ ਤੋਂ ਲੜਣਗੇ। ਇਹ ਖ਼ੁਲਾਸਾ ਉਨ੍ਹਾਂ ਦੇ ਵਕੀਲ ਤੇ ਸਾਬਕਾ ਐਮ.ਪੀ ਰਾਜਦੇਵ ਸਿੰਘ ਖਾਲਸਾ ਨੇ ਕੀਤਾ ਹੈ। ਦਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਅਪਣੇ ਸਾਥੀਆਂ ਦੇ ਨਾਲ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਐਨ.ਐਸ.ਏ ਤਹਿਤ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਰਾਜਦੇਵ ਸਿੰਘ ਖ਼ਾਲਸਾ ਨੇ ਦਾਅਵਾ ਕੀਤਾ ਹੈ ‘‘ਅੱਜ ਉਹਨਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ ਹੈ, ਜਿੱਥੇ ਉਨ੍ਹਾਂ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਤੌਰ ਦੇ ਉੱਤੇ ਇਹ ਚੋਣ ਲੜਣ ਬਾਰ ਆਪਣਾ ਫੈਸਲਾ ਦਸਿਆ ਹੈ। ’’

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?

ਜਿਕਰਯੋਗ ਹੈ ਕਿ ਪੰਜਾਬ ਦੇ ਵਿਚ ਆਗਾਮੀ 1 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਨ ਦੇ ਲਈ ਪਿਛਲੇ ਕਈ ਮਹੀਨਿਆਂ ਤੋਂ ਇੰਨ੍ਹਾਂ ਬੰਦੀ ਸਿੰਘਾਂ ਦੇ ਮਾਪਿਆਂ ਅਤੇ ਪੰਥਕ ਧਿਰਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ। ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਾਲੇ ਤਕ ਪੰਥਕ ਹਲਕੇ ਖਡੁੂਰ ਸਾਹਿਬ ਤੋਂ ਅਪਣਾ ਉਮੀਦਵਾਰ ਨਹੀਂ ਐਲਾਨਿਆ ਹੈ ਤੇ ਨਾਂ ਹੀ ਕਾਂਗਰਸ ਪਾਰਟੀ ਨੇ ਅਪਣਾ ਉਮੀਦਵਾਰ ਤੈਅ ਕੀਤਾ ਹੈ। ਜਦੋਂਕਿ ਆਪ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਭਾਜਪਾ ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਟਿਕਟ ਦਿੱਤੀ ਗਈ ਹੈ।

 

ਲੋਕ ਸਭਾ ਚੋਣਾਂ : ਬਠਿੰਡਾ ਜ਼ਿਲ੍ਹੇ ’ਚ 37,840 ਨੌਜਵਾਨ ਵੋਟਰ ਪਹਿਲੀ ਵਾਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

0

ਬਠਿੰਡਾ, 24 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਤਾਇਨਾਤ ਕੀਤੇ ਚੋਣ ਅਮਲੇ ਵਲੋਂ ਪੂਰੀ ਤਨਦੇਹੀ ਤੇ ਜਿੰਮੇਵਾਰੀ ਨਾਲ ਆਪੋਂ-ਆਪਣੀਆਂ ਡਿਊਟੀਆਂ ਨਿਭਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਪਾਰ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਬਠਿੰਡਾ ਅੰਦਰ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨ ਹਿੱਤ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ।

ਮੈਡੀਕਲ ਕਰ ਰਹੀ ਸਟੂਡੈਂਟ ਨੇ ਲਿਆ ਫਾਹਾ

ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਚ ਕੁੱਲ 1814 ਪੋਲਿੰਗ ਸਟੇਸ਼ਨ ਹਨ ਅਤੇ ਵੋਟਰਾਂ ਦੀ ਗਿਣਤੀ 16 ਲੱਖ 46 ਹਜ਼ਾਰ 544 ਹੈ। ਇਨ੍ਹਾਂ ਵਿਚ 8 ਲੱਖ 67 ਹਜ਼ਾਰ 891 ਮਰਦ ਵੋਟਰ, 7 ਲੱਖ 78 ਹਜ਼ਾਰ 619 ਔਰਤ ਵੋਟਰ ਹਨ। ਇਸ ਤੋਂ ਇਲਾਵਾ 34 ਟਰਾਂਸਜੈਂਡਰ ਵੋਟਰ ਹਨ।

‘ਆਪ’ ਪਾਰਟੀ ਦੇ ਸਾਬਕਾ ਵਿਧਾਇਕ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ 18-19 ਸਾਲ ਵਰਗ ਦੇ 37840 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਬਠਿੰਡਾ ਲੋਕ ਸਭਾ ਹਲਕੇ ਚ ਸ਼ਾਮਲ ਹਲਕਾ ਵਾਇਜ਼ ਵੋਟਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਲੰਬੀ ਚ ਕੁੱਲ ਵੋਟਰ 163952, ਭੁੱਚੋ ਮੰਡੀ ਚ 182835, ਬਠਿੰਡਾ (ਸ਼ਹਿਰੀ) 228438, ਬਠਿੰਡਾ (ਦਿਹਾਤੀ) 158079, ਤਲਵੰਡੀ ਸਾਬੋ

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?

156346, ਮੌੜ 164327, ਮਾਨਸਾ 216201, ਸਰਦੂਲਗੜ੍ਹ 181858 ਅਤੇ ਬੁਢਲਾਡਾ ਚ 194508 ਵੋਟਰ ਸ਼ਾਮਲ ਹਨ।ਜ਼ਿਲ੍ਹਾ ਚੋਣ ਅਫ਼ਸਰ ਨੇ ਬਠਿੰਡਾ ਲੋਕ ਸਭਾ ਹਲਕੇ ਚ ਪੈਂਦੇ 1814 ਪੋਲਿੰਗ ਬੂਥਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਬੀ ਚ 177 ਪੋਲਿੰਗ ਬੂਥ ਹਨ। ਇਸੇ ਤਰ੍ਹਾਂ ਭੁੱਚੋ ਮੰਡੀ (ਐਸਸੀ) ਚ 203, ਬਠਿੰਡਾ (ਸ਼ਹਿਰੀ) ਚ 244, ਬਠਿੰਡਾ (ਦਿਹਾਤੀ) (ਐਸਸੀ) 170, ਤਲਵੰਡੀ ਸਾਬੋ ਚ 179, ਮੌੜ ਚ 196, ਮਾਨਸਾ ਚ 223, ਸਰਦੂਲਗੜ੍ਹ ਚ 206 ਅਤੇ ਬੁਢਲਾਡਾ (ਐਸਸੀ) ਚ 216 ਪੋਲਿੰਗ ਬੂਥ ਸ਼ਾਮਲ ਹਨ।

 

 

ਭਾਰਤ ਸਰਕਾਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਦੋ ਨਵੇਂ ਪੇਟੈਂਟ ਪ੍ਰਾਦਨ ਕੀਤੇ ਗਏ

0

ਚੰਡੀਗੜ੍ਹ, 24 ਅਪ੍ਰੈਲ: ਭਾਰਤ ਸਰਕਾਰ ਦੇ ਪੈਟੇਂਟ ਦਫਤਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਨੂੰ ਦੋ ਪੈਟੇਂਟ ਪ੍ਰਦਾਨ ਕੀਤੇ ਗਏ ਹਨ। ਅਪ੍ਰੈਲ ਮਹੀਨੇ ਵਿਚ ਭਾਰਤ ਦੇ ਕਾਰਬੋਕਿਸਮਿਥਾਇਲਿਸੇਲਲੋਜ ਏਸਟਰ ਅਧਾਰਿਤ ਡਰੱਗ ਡਿਲੀਵਰੀ ਸਿਸਟਮ ਅਤੇ ਏਪੋਪਟੋਸਿਸ ਇਡਯੂਸਿੰਗ ਕੰਪੋਜਿਸ਼ਨ ਕੰਪ੍ਰੋਮਾਈਜਿੰਗ ਟਰਾਇਜੋਲੋਥਿਯਾਜੋਲਿਲ-ਟਰਾਇਜੋਲ ਬੇਂਜਾਨ ਦਾ ਵਿਯੂਤਪੰਨ ਤਹਿਤ ਕੇਯੂ ਨੂੰ ਦੋ ਪੈਟੇਂਟ ਪ੍ਰਦਾਨ ਕੀਤੇ ਗਏ ਹਨ। ਕੇਯੂ ਨੂੰ ਹੁਣ ਤਕ 22 ਪੈਟੇਂਟ ਪ੍ਰਦਾਨ ਕੀਤੇ ਜਾ ਚੁੱਕੇ ਹਨ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਪੈਟੇਂਟ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੋਮਨਾਥ ਸਚਦੇਵਾ ਵੱਲੋਂ ਖੋਜ ਦੇ ਖੇਤਰ ਵਿਚ ਇਨੋਵੇਸ਼ਨ ਨੁੰ ਪ੍ਰੋਤਸਾਹਨ ਬਦਲਾਅ ਦੇ ਬਾਅਦ ਪ੍ਰਦਾਨ ਕੀਤੇ ਗਏ ਹਨ।

‘ਆਪ’ ਪਾਰਟੀ ਦੇ ਸਾਬਕਾ ਵਿਧਾਇਕ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਵਾਇਸ ਚਾਂਸਲਰ ਪ੍ਰੋਫੈਸਰ ਸੋਮਨਾਥ ਨੇ ਅਧਿਆਪਕਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਪੈਟੇਂਟ ਦਾ ਉਦੇਸ਼ ਇਨੋਵੇਸ਼ਨ ਅਤੇ ਨਵੀਂ ਤਕਨਾਲੋਜੀਆਂ ਦੇ ਵਿਕਾਸ ਨੁੰ ਪ੍ਰੋਤਸਾਹਨ ਦੇਣਾ ਹੈ। ਯੂਨੀਵਰਸਿਟੀ ਵਿਚ ਇਨਕਿਯੂਬੇਸ਼ਨ, ਸਟਾਰਟ ਅੱਪ ਅਤੇ ਇਨੋਵੇਸ਼ਨ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ ਅਤੇ ਖੋਜ ਪ੍ਰਕਾਸ਼ਨਾਂ ਦੀ ਗੁਣਵੱਤਾ ਵਿਚ ਸੁਧਾਰ ਕੀਤਾ ਗਿਆ। ਪ੍ਰੋਫੈਸਰ ਸੋਮਨਾਥ ਨੇ ਕਿਹਾ ਕਿ ਕੇਯੂ ਨੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਡਾ. ਰਮੇਸ਼ ਕੁਮਾਰ ਮੇਹਤਾ ਨੂੰ ਆਈਪੀਆਰ ਅਤੇ ਤਕਨਾਲੋਜੀ ਟ੍ਰਾਂਸਫਰ ਦੇ ਮਾਨਦ ਪ੍ਰੋਫੈਸਰ ਵਜੋ ਨਿਯੁਕਤ ਕੀਤਾ ਹੈ। ਪ੍ਰੋਫੈਸਰ ਮੇਹਰਾ ਵੱਲੋਂ ਯੂਨੀਵਰਸਿਟੀ ਤੋਂ ਕੋਈ ਫੀਸ ਲਏ ਬਿਨ੍ਹਾਂ ਪੇਟੈਂਟ ਦਾਖਲ ਕਰਨ ਵਿਚ ਫੈਕੇਲਟੀ ਮੈਂ੍ਹਬਰਾਂ ਦੀ ਸਹਾਇਤਾ ਪ੍ਰਦਾਨ ਕਰਨ ਵਿਚ ਮਹਤੱਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ।

 

ਐਸ.ਐਸ.ਡੀ ਗਰਲਜ਼ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਬਠਿੰਡਾ, 24 ਅਪ੍ਰੈਲ : ਬੀ.ਸੀ.ਏ, ਬੀ.ਬੀ.ਏ., ਐਮ.ਸੀ.ਏ., ਐਮ.ਬੀ.ਏ., ਐਮ.ਐਸ.ਸੀ.(ਆਈ ਟੀ) ਅਤੇ ਪੀ.ਜੀ.ਡੀ.ਸੀ.ਏ. ਦੇ ਅੰਤਮ ਸਾਲ ਦੀਆਂ ਵਿਦਿਆਰਥਣਾਂ ਲਈ ਐਸ.ਐਸ.ਡੀ.ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਬਠਿੰਡਾ ਵਿਖੇ ‘ਰੁਖਸਤ’ ਨਾਂ ਦੇ ਪ੍ਰੋਗਰਾਮ ਹੇਠ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਪਾਰਟੀ ਦੀ ਸ਼ੁਰੂਆਤ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਮੈਨੇਜਮੈਂਟ ਮੈਂਬਰਾਂ ਅਤੇ ਡਾ. ਨੀਰੂ ਗਰਗ (ਪ੍ਰਿੰਸੀਪਲ ਐਸ.ਐਸ.ਡੀ.ਵਿਟ) ਦੇ ਫੁੱਲਾਂ ਦੇ ਗੁਲਦਸਤੇ ਨਾਲ ਹੋਈ। ਅਤੇ ਈ-ਨਿਊਜ਼ਲੈਟਰ “SS4W9“ ਟਾਕਬੈਕ”ਦੇ 7ਵੇਂ ਅੰਕ ਨੂੰ ਰਿਲੀਜ਼ ਕਰਨ ਤੋਂ ਬਾਅਦ ਸ਼ੁਭ ਦੀਪ ਰੋਸ਼ਨੀ ਸਮਾਰੋਹ ਹੋਇਆ।

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?

ਮੈਨੇਜਮੈਂਟ ਮੈਂਬਰਾਂ, ਮੈਡਮ ਪ੍ਰਿੰਸੀਪਲ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਬਾਹਰ ਜਾਣ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਵਿਦਿਆਰਥੀਆਂ ਦੇ ਡਾਂਸ, ਮਜ਼ੇਦਾਰ ਖੇਡਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਬਹੁਤ ਹੀ ਜੋਸ਼ੀਲੇ ਬਣਾ ਦਿੱਤਾ। ਮਨਪ੍ਰੀਤ ਕੌਰ (ਐੱਮ.ਬੀ.ਏ.-2) ਨੇ ਮਿਸ ਫੇਅਰਵੈਲ ਦਾ ਖਿਤਾਬ ਜਿੱਤਿਆ, ਹਿਮਾਂਸ਼ੀ (ਬੀਸੀਏ-3) ਪਹਿਲੀ ਰਨਰਅੱਪ, ਵਿਮਸ਼ (ਐੱਮ.ਐੱਸ.ਸੀ.-ਆਈ.ਟੀ.) ਦੂਜੀ ਰਨਰ ਅੱਪ, ਵਧੀਆ ਪਹਿਰਾਵਾ ਰੁੰਪਾ (ਐੱਮ.ਬੀ.ਏ.-2) , ਅਦਿਤੀ (ਬੀਸੀਏ-999) ਵਧੀਆ ਹੇਅਰ ਸਟਾਈਲ, ਸਪਨਾ (ਬੀਬੀਏ-999) ਚਮਕਦਾਰ ਅੱਖਾਂ ਦਾ ਖਿਤਾਬ ਦਿੱਤਾ ਗਿਆ।

ਮੈਡੀਕਲ ਕਰ ਰਹੀ ਸਟੂਡੈਂਟ ਨੇ ਲਿਆ ਫਾਹਾ

ਮਾਡਲਿੰਗ ਦੇ ਜੱਜ ਸ਼੍ਰੀਮਤੀ ਕਿਰਨ ਗੋਇਲ, ਸ਼੍ਰੀਮਤੀ ਮਨੀਸ਼ਾ ਜਿੰਦਲ, ਸ਼੍ਰੀਮਤੀ ਸ਼ਾਇਨਾ ਸਨ।ਪ੍ਰਿੰਸੀਪਲ ਡਾ.ਨੀਰੂ ਗਰਗ ਅਤੇ ਜਿਊਰੀ ਮੈਂਬਰਾਂ ਨੇ ਜੇਤੂਆਂ ਨੂੰ ਤਾਜ ਪਹਿਨਾ ਕੇ ਵਧਾਈ ਦਿੱਤੀ। ਇਸ ਪੂਰੇ ਸਮਾਗਮ ਦਾ ਸੰਚਾਲਨ ਸ਼੍ਰੀਮਤੀ ਨੀਤੂ ਗੋਇਲ (ਐਚ.ਓ.ਡੀ ਮੈਨੈਂਜਮੈਂਟ ਵਿਭਾਗ), ਸ਼੍ਰੀਮਤੀ ਮਨੀਸ਼ਾ ਭਟਨਾਗਰ (ਐਚ.ਓ.ਡੀ ਕੰਪਿਊਟਰ ਸਾਇੰਸ ਵਿਭਾਗ), ਫੈਕਲਟੀ ਮੈਂਬਰਾਂ ਅਤੇ ਪਹਿਲੇ ਅਤੇ ਦੂਜੇ ਸਾਲ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੁਆਰਾ ਕੀਤਾ ਗਿਆ।

 

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਸੈੱਲ”ਦੀ ਸ਼ੁਰੂਆਤ

0

ਤਲਵੰਡੀ ਸਾਬੋ, 24 ਅਪ੍ਰੈਲ : ਪੰਜਾਬ ਦੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੀਆਂ ਲੋਕ ਸੇਵਾ ਪ੍ਰੀਖਿਆਵਾਂ ਵਿੱਚ ਕਾਮਯਾਬੀ ਲਈ ਚਾਂਸਲਰ ਗੁਰਲਾਭ ਸਿੰਘ ਸਿੱਧੂ ਦੀ ਪ੍ਰੇਰਣਾ ਅਤੇ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਰਹਿ-ਨੁਮਾਈ ਹੇਠ ਮੁੱਖ ਮਹਿਮਾਨ ਡਾ. ਐਸ.ਐਸ.ਗਿੱਲ ਅਮਰੀਕਾ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ “ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਸੈੱਲ” ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣੇ ਵਧਾਈ ਸੰਦੇਸ਼ ਵਿੱਚ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਰੁਜ਼ਗਾਰ ਲਈ ਵਿਦੇਸ਼ਾਂ ਵਿੱਚ ਹੋ ਰਹੇ ਪ੍ਰਵਾਸ ਨੂੰ ਠੱਲ ਪਾਉਣ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਉੱਚ ਪਦਵੀਆਂ ਤੇ ਨੌਕਰੀ ਹਾਸਿਲ ਕਰਨ ਵਾਸਤੇ ਆਯੋਜਿਤ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਜੀ.ਕੇ.ਯੂ. ਵੱਲੋਂ ਇਸ ਸੈੱਲ ਦੀ ਸ਼ੁਰੂਆਤ ਕੀਤੀ ਗਈ ਹੈ।

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?

ਉਦਘਾਟਨ ਮੌਕੇ ਮੁੱਖ ਮਹਿਮਾਨ ਡਾ. ਗਿੱਲ ਨੇ ਜੀ.ਕੇ.ਯੂ. ਦੇ ਪ੍ਰਬੰਧਕਾਂ ਦੀ ਇਸ ਕਾਰਜ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਦੁਨੀਆ ਵਿੱਚ ਕੋਈ ਵੀ ਕਾਰਜ ਅਸੰਭਵ ਨਹੀਂ ਹੈ। ਬਸ਼ਰਤੇ ਕਿ ਉਸ ਕਾਰਜ ਲਈ ਸ੍ਰੋਤ ਪੈਦਾ ਕੀਤੇ ਜਾਣ ਤੇ ਮੰਜ਼ਿਲ ਹਾਸਿਲ ਕਰਨ ਵਾਸਤੇ ਤਹਿ ਦਿਲੋਂ ਯਤਨ ਕੀਤਾ ਜਾਵੇ। ਡਾ. ਬਾਵਾ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇਸ ਪ੍ਰਤੀਯੋਗੀ ਪ੍ਰੀਖਿਆਵਾਂ ਕੋਚਿੰਗ ਸੈੱਲ ਦੇ ਹਰ ਬੈਚ ਵਿੱਚ 30 ਵਿਦਿਆਰਥੀ ਪ੍ਰਤੀਯੋਗੀ ਪ੍ਰੀਖਿਆ ਰਾਹੀਂ ਚੁਣੇ ਜਾਣਗੇ। ਹਰ ਬੈਚ ਛੇ ਮਹੀਨੇ ਦਾ ਹੋਵੇਗਾ। ਆਪਣੇ ਧੰਨਵਾਦੀ ਭਾਸ਼ਣ ਵਿੱਚ ਡਾ. ਜਗਤਾਰ ਸਿੰਘ ਧੀਮਾਨ ਪਰੋ.ਵਾਈਸ ਚਾਂਸਲਰ ਨੇ ਕਿਹਾ ਕਿ ਪ੍ਰਤੀਯੋਗਿਤਾ ਦੇ ਇਸ ਯੁੱਗ ਵਿੱਚ ਵਿਦਿਆਰਥੀਆਂ ਤੋਂ ਉੱਤਮਤਾ ਦੀ ਉਮੀਦ ਕੀਤੀ ਜਾਂਦੀ ਹੈ।

 

ਮੈਡੀਕਲ ਕਰ ਰਹੀ ਸਟੂਡੈਂਟ ਨੇ ਲਿਆ ਫਾਹਾ

0

ਫਰੀਦਕੋਟ: ਫਰੀਦਕੋਟ ਤੋਂ ਇਕ ਮੰਦਭਾਗੀ ਘਟਨਾਂ ਸਾਹਮਣੇ ਆਈ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਇਕ ਸਟੂਡੈਂਟ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ। ਇਹ ਸਟੂਡੈਂਟ ਇਸ GGS ਮੈਡੀਕਲ ਕਾਲਜ ਵਿਚ ਇੰਟਰਨਸ਼ਿਪ ਕਰ ਰਹੀ ਸੀ। ਇਸ ਸਟੂਡੈਂਟ ਦੀ ਪਹਿਚਾਣ ਡਾ.ਅਨੁਸ਼ਕਾ ਵੱਜੋ ਹੋਈ ਹੈ ਜੋ ਫਰੀਦਕੋਟ ਦੀ ਹੀ ਰਹਿਣ ਵਾਲੀ ਸੀ।

‘ਆਪ’ ਪਾਰਟੀ ਦੇ ਸਾਬਕਾ ਵਿਧਾਇਕ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਹੱਲੇ ਪੱਤਾ ਨਹੀਂ ਲੱਗ ਸੱਕਿਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਐਮਬੀਬੀਐਸ ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ਵਿਚ ਸੀ।

‘ਆਪ’ ਪਾਰਟੀ ਦੇ ਸਾਬਕਾ ਵਿਧਾਇਕ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

0

ਲੁਧਿਆਣਾ: ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਵੱਡਾ ਝੱਟਕਾ ਲੱਗਿਆ ਹੈ। ਹੁਣ ਲੁਧਿਆਣਾ ਸੈਂਟਰਲ ਤੋਂ ‘ਆਪ’ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਜੱਸੀ ਖੰਗੂੜਾ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਦਰਕਿਨਾਰ ਕਰਦੇ ਹੋਏ ਲੁਧਿਆਣਾ ਸੈਂਟਰਲ ਤੋਂ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਸੀ। ਹਲਾਂਕਿ ਖੰਗੂੜਾ ਨੇ ਆਪਣੇ ਅਸਤੀਫ਼ੇ ਵਿਚ ਕਿਸੇ ਤਰ੍ਹਾਂ ਦੀ ਕੋਈ ਵੀ ਨਾਰਾਜ਼ਗੀ ਦਾ ਜ਼ਿੱਕਰ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ, ‘ਤੇ ਪਾਰਟੀ ਦੀ ਲੁਧਿਆਣਾ ਟਿਕਟ ਲਈ ਸਭ ਤੋਂ ਅੱਗੇ ਸਨ।

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਬਠਿੰਡਾ ਤੋਂ ਲੜਣਗੇ ਚੋਣ?

0

ਮਾਨਸਾ, 24 ਅਪ੍ਰੈਲ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਮੁੜ ਲੋਕ ਸਭਾ ਚੋਣ ਲੜਣ ਦੀ ਚਰਚਾ ਚੱਲੀ ਹੈ। ਹਾਲਾਂਕਿ ਉਨ੍ਹਾਂ ਸਿੱਧੇ ਤੌਰ ‘ਤੇ ਕਿਤੇ ਵੀ ਚੌਣ ਲੜਣ ਬਾਰੇ ਕੋਈ ਗੱਲ ਨਹੀਂ ਕੀਤੀ, ਪ੍ਰੰਤੂ ਪ੍ਰਵਾਰਕ ਮੈਂਬਰਾਂ ਨੇ ਅਪਣੇ ਨਜਦੀਕੀਆਂ ਕੋਲ ਇਸ ਗੱਲ ਨੂੰ ਜਰੂਰ ਮੰਨਿਆ ਹੈ ਕਿ ਇਲਾਕੇ ਦੇ ਪੰਚ ਸਰਪੰਚਾਂ ਤੋਂ ਇਲਾਵਾ ਹੋਰ ਮੋਹਤਬਰ ਵਿਅਕਤੀ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਆਉਣ ਲਈ ਕਹਿ ਰਹੇ ਹਨ। ਵੱਡੀ ਗੱਲ ਇਹ ਵੀ ਹੈ ਕਿ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਖੁਦ ਬਲਕੌਰ ਸਿੰਘ ਨੂੰ ਚੋਣ ਲੜਾਉਣੇ ਇੱਛੁਕ ਸਨ। ਸੂਤਰਾਂ ਮੁਤਾਬਕ ਜਦ ਪੰਜਾਬ ’ਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰਨ ਸਬੰਧੀ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਚੱਲ ਰਹੀ ਸੀ ਤਾਂ ਸ਼੍ਰੀ ਗਾਂਧੀ ਨੇ ਬਠਿੰਡਾ ਤੋਂ ਬਲਕੌਰ ਸਿੰਘ ਨੂੰ ਉਮੀਦਵਾਰ ਬਣਾਉਣ ਲਈ ਕਿਹਾ ਸੀ।

ਕਾਂਗਰਸ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ

ਇਸਦੇ ਲਈ ਬਕਾਇਦਾ ਆਲ ਇਂੰਡੀਆ ਕਾਂਗਰਸ ਕਮੇਟੀ ਤੋਂ ਫ਼ੋਨ ਵੀ ਬਲਕੌਰ ਸਿੰਘ ਨੂੰ ਕੀਤਾ ਗਿਆ ਸੀ ਪ੍ਰੰਤੂ ਉਨ੍ਹਾਂ ਨਿਮਰਤਾ ਸਹਿਤ ਇੰਨਕਾਰ ਕਰ ਦਿੱਤਾ ਸੀ, ਜਿਸਤੋਂ ਬਾਅਦ ਬਠਿੰਡਾ ਤੋਂ ਕਿਸੇ ਹੋਰ ਨੂੰ ਉਮੀਦਵਾਰ ਬਣਾਉਣ ਦੀ ਗੱਲ ਚੱਲੀ ਸੀ। ਉਧਰ ਹੁਣ ਚੱਲ ਰਹੀਆਂ ਤਾਜ਼ਾਂ ਚਰਚਾਵਾਂ ਬਾਰੇ ਪੁੱਛੇ ਜਾਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘‘ਬਲਕੌਰ ਸਿੰਘ ਉਨ੍ਹਾਂ ਦੇ ਵੱਡੇ ਭਰਾ ਹਨ ਤੇ ਜੇਕਰ ਉਹ ਅਜਿਹਾ ਕਰ ਰਹੇ ਹਨ ਤਾ ਉਨ੍ਹਾਂ ਨੂੰ ਮੁਬਾਰਕਾਂ ਪ੍ਰੰਤੂ ਹਾਲੇ ਤੱਕ ਉਸ ਕੋਲ ਇਸਦੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ’’ ਚਰਚਾ ਮੁਤਾਬਕ ਉਹ ਅਜਾਦ ਉਮੀਦਵਾਰ ਦੇ ਤੌਰ ‘ਤੇ ਮੈਦਾਨ ਵਿਚ ਨਿੱਤਰ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਵਿਚ ਬਠਿੰਡਾ ਸਭ ਤੋਂ ਹਾਟ ਸੀਟ ਬਣ ਜਾਵੇਗੀ ਅਤੇ ਇੱਥੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਵੀ ਅਪਣੇ ਉਮੀਦਵਾਰਾਂ ਬਾਰੇ ਵਿਚਾਰ ਕਰਨਾ ਪੈ ਸਕਦਾ ਹੈ। ਪਿਛਲੇ ਦਿਨੀਂ ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਬਲਕੌਰ ਸਿੰਘ ਨੇ ਉਨ੍ਹਾਂ ਨੂੰ ਇਕ ਚਿੱਠੀ ਸੌਂਪਦਿਆ 9 ਤਰ੍ਹਾਂ ਦੇ ਸਵਾਲ ਪੱੁਛੇ ਸੀ।

ਕਾਂਗਰਸ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ

0

ਚੰਡੀਗੜ੍ਹ: ਲੋਕ ਸਭਾ ਚੋਣਾ ਤੋਂ ਪਹਿਲਾ ਸਿਆਸੀ ਪਾਰਟੀਆਂ ਵਿਚ ਕਾਫ਼ੀ ਹੱਲ-ਚੱਲ ਹੁੰਦੀ ਦਿਖਾਈ ਦੇ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਅਸਧੀਰ ਦੂਬੇ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ। ਇਸ ਤੋਂ ਇਲਾਵਾ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸੂਬਾ ਕਾਰਜਕਾਰਨੀ ਵੀ ਭੰਗ ਕਰ ਦਿੱਤੀ ਗਈ ਹੈ। ਹੁਣ ਲੋਕ ਸਭਾ ਦੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੀ ਉਪ ਪ੍ਰਧਾਨ ਨੰਦਿਤਾ ਹੁੱਡਾ ਨੂੰ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆਂ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾਂ ਨੇ ਲੈਟਰ ਜਾਰੀ ਕਰ ਇਹ ਆਡਰ ਜਾਰੀ ਕੀਤੇ ਹਨ।