Home Blog Page 1709

ਕਾਂਗਰਸ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ

0

ਚੰਡੀਗੜ੍ਹ: ਲੋਕ ਸਭਾ ਚੋਣਾ ਤੋਂ ਪਹਿਲਾ ਸਿਆਸੀ ਪਾਰਟੀਆਂ ਵਿਚ ਕਾਫ਼ੀ ਹੱਲ-ਚੱਲ ਹੁੰਦੀ ਦਿਖਾਈ ਦੇ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਅਸਧੀਰ ਦੂਬੇ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ। ਇਸ ਤੋਂ ਇਲਾਵਾ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸੂਬਾ ਕਾਰਜਕਾਰਨੀ ਵੀ ਭੰਗ ਕਰ ਦਿੱਤੀ ਗਈ ਹੈ। ਹੁਣ ਲੋਕ ਸਭਾ ਦੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੀ ਉਪ ਪ੍ਰਧਾਨ ਨੰਦਿਤਾ ਹੁੱਡਾ ਨੂੰ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆਂ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾਂ ਨੇ ਲੈਟਰ ਜਾਰੀ ਕਰ ਇਹ ਆਡਰ ਜਾਰੀ ਕੀਤੇ ਹਨ।

ਸਾਬਕਾ ਸਿਹਤ ਮੰਤਰੀ ਦੇ ਪੋਤੇ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

0

ਲੁਧਿਆਣਾ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸਵਰਗੀ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਕੁਝ ਅਣਪਛਾਤੇ ਵਿਅਕਤੀ ਵੱਲੋਂ ਵਟਸਐਪ ਕਾਲ ਜਰੀਏ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਅਮਿਤ ਗੋਸਾਈ ਲੁਧਿਆਣਾ ਵਿਚ ਭਾਜਪਾ ਆਗੂ ਹਨ। ਦੱਸਿਆ ਜਾ ਰਿਹਾ ਕਿ ਇਹ ਧਮਕੀ ਪਾਕਿਸਤਾਨ ਦੇ ਨੰਬਰ ਤੋਂ ਦਿੱਤੀ ਗਈ ਹੈ। ਧਮਕੀ ਦੇਣ ਵਾਲਾ ਵਿਅਕਤੀ ਖੁਦ ਨੂੰ ਸੀਆਈਡੀ ਵਿੱਚ ਤੈਨਾਤ ਮੁਲਾਜ਼ਮ ਦੱਸਦਾ ਸੀ।

ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਨਹੀਂ ਦਿੱਤਾ ਮੁਆਵਜ਼ਾ : ਬਾਜਵਾ

ਗੋਸਾਈ ਵੱਲੋਂ ਲੁਧਿਆਣਾ ਦੇ ਡਿਵੀਜ਼ਨ ਨੰਬਰ ਦੋ ਦੇ ਵਿੱਚ ਇਸ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਪੁਲਿਸ ਨੇ ਫੌਰੀ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 506 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਇਹ ਘਟਨਾ 28 ਮਾਰਚ ਦੀ ਦੱਸੀ ਜਾ ਰਹੀ ਹੈ। ਇਹ ਘਟਨਾਂ ਉਸ ਸਮੇਂ ਵਾਪਰੀ ਜਦੋ ਅਮਿਤ ਗੋਸਾਈ ਆਪਣੇ ਗਰ ਵਿਚ ਮੌਜੂਦ ਸਨ। ਪੁਲਿਸ ਨੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੀਸੀਆਰ ਦਸਤੇ ਨੂੰ ਸਮੇਂ-ਸਮੇਂ ‘ਤੇ ਗੋਸਾਈ ਪਰਿਵਾਰ ਦੀ ਸੁਰੱਖਿਆ ਦੀ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਨਹੀਂ ਦਿੱਤਾ ਮੁਆਵਜ਼ਾ : ਬਾਜਵਾ

0

ਚੰਡੀਗੜ੍ਹ, 24 ਅਪ੍ਰੈਲ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਬੇਮੌਸਮੀ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹਿਣ ਲਈ ਝਾੜ ਪਾਈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਇਹ ਪ੍ਰਚਾਰ ਕਰਦੇ ਸਨ ਕਿ ਗਿਰਦਾਵਰੀ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਮਿਲੇਗਾ। ਬਾਜਵਾ ਨੇ ਕਿਹਾ ਕਿ ਸੂਬੇ ਦੇ ਕਈ ਇਲਾਕਿਆਂ ‘ਚ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਹੋਏ ਕਰੀਬ ਇਕ ਹਫਤਾ ਹੋ ਗਿਆ ਹੈ ਪਰ ਕਿਸਾਨਾਂ ਨੂੰ ਭੁਗਤਾਨ ਨਹੀਂ ਕੀਤਾ ਗਿਆ।

ਪਤੀ ਨੇ ਜਨਾਨੀ ਨਾਲ ਰੰਗ ਰਲੀਆਂ ਮਨਾਉਂਦੇ ਹੋਏ ਪਤਨੀ ਨੂੰ ਲਾ ਲਈ ਵੀਡੀਓ ਕਾਲ, ਅਗੀਓ ਪਤਨੀ ਨੇ ਵੀ ਬਣਾਈ ਪੂਰੀ ਰੇਲ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਨੇ ਸਰਕਾਰ ਨੂੰ ਮੁਆਵਜ਼ਾ ਦੇਣ ਲਈ ਇਕ ਹਫ਼ਤੇ ਦਾ ਸਮਾਂ ਵੀ ਦਿੱਤਾ ਹੈ। ਕਿਸਾਨਾਂ ਨੇ ਮੁਆਵਜ਼ਾ ਲੈਣ ਲਈ ‘ਆਪ’ ਵਿਰੁੱਧ ਸੰਘਰਸ਼ ਸ਼ੁਰੂ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਸਾਲ ਸੂਬੇ ‘ਚ ਹੁਣ ਤੱਕ ਦਾ ਸਭ ਤੋਂ ਭਿਆਨਕ ਹੜ੍ਹ ਆਇਆ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਝੂਠੀ ਉਮੀਦ ਦੇ ਕੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਸੀ। ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੁਰਗੀਆਂ ਅਤੇ ਬੱਕਰੀਆਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਮਿਲੇਗਾ ਪਰ ਅਜਿਹਾ ਨਹੀਂ ਹੋਇਆ।

ਲਾਲਜੀਤ ਸਿੰਘ ਭੂਲਰ ਨੇ ਸਵਰਨਕਾਰ ਅਤੇ ਰਾਮਗੜ੍ਹੀਆ ਭਾਈਚਾਰੇ ਤੋਂ ਮੰਗੀ ਮੁਆਫ਼ੀ

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਿਸਾਨ ਅਜੇ ਹੜ੍ਹਾਂ ਦੇ ਸਦਮੇ ਤੋਂ ਬਾਹਰ ਨਹੀਂ ਆਏ ਹਨ ਅਤੇ ਬੇਮੌਸਮੀ ਗੜੇਮਾਰੀ ਕਾਰਨ ਉਨ੍ਹਾਂ ਨੂੰ ਨੁਕਸਾਨ ਹੋਇਆ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਲਗਾਤਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਪਣੇ ਦੋ ਸਾਲਾਂ ਦੇ ਸ਼ਾਸਨ ਕਾਲ ਦੌਰਾਨ ‘ਆਪ’ ਨੇ ਕਈ ਮੌਕਿਆਂ ‘ਤੇ ਕਿਸਾਨਾਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਬਾਜਵਾ ਨੇ ਕਿਹਾ ਕਿ ਸਮਾਂ ਆ ਗਿਆ ਹੈ ਅਤੇ ‘ਆਪ’ ਨੂੰ ਆਪਣੀਆਂ ਗਲਤੀਆਂ ਦੀ ਕੀਮਤ ਚੁਕਾਉਣੀ ਪਵੇਗੀ।

ਪਤਨੀ ਨੇ ਪਤੀ ਨੂੰ ਦੂਜੀ ਜਨਾਨੀ ਨਾਲ਼ ਹੋਟਲ ਵਿੱਚ ਰੰਗੇ ਹੱਥੀਂ ਫੜਿਆ

0

ਪੰਜਾਬ: ਸ਼ੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀ ਦਿਖਾਈ ਦੇ ਰਹੀ ਹੈ। ਦਰਅਸਲ ਇਕ ਪਤੀ ਵੱਲੋਂ ਆਪਣੀ ਪਤਨੀ ਨੂੰ ਧੋਕਾ ਦੇਖੇ ਦੁਜੀ ਜਨਾਨੀ ਹੋਟਲ ਵਿਚ ਲੈ ਜਾਂਦਾਂ ਹੈ ‘ਤੇ ਬੰਦੇ ਵਿਚ ਇੰਨੀ ਹਿਮਤ ਕੀ ਉਹ ਆਪਣੀ ਪਾਨੀ ਨੂੰ ਖੁਦ ਵੀਡੀਓ ਕਾਲ ਕਰਕੇ ਦੱਸਦਾ ਹੈ ਕਿ ਦੇਖ ਮੈਂ ਕਿਸੇ ਹੋਰ ਜਨਾਨੀ ਨਾਲ ਹੋਟਲ ਦੇ ਕਮਰੇ ਵਿਚ ਹਾਂ। ਬੱਸ ਫਿਰ ਇਸ ਤੋਂ ਬਾਅਦ ਪਤੀ ਦੀ ਇਹ ਕਰਤੂਤ ਵੇਖ ਕੇ ਪਤਨੀ ਦਾ ਪਾਰਾ ਚੜ੍ਹ ਜਾਂਦਾਂ ਹੈ ‘ਤੇ ਮੌਕੇ ਉਤੇ ਉਸੀ ਹੋਟਲ ਵਿਚ ਪਹੁੰਚ ਕੇ ਉਹ ਆਪਣੇ ਪਤੀ ਦਾ ਪੂਰੀ ਤਰ੍ਹਾਂ ਨਾਲ ਜਲੂਸ ਕੱਢਦੀ ਹੈ।

ਲਾਲਜੀਤ ਸਿੰਘ ਭੂਲਰ ਨੇ ਸਵਰਨਕਾਰ ਅਤੇ ਰਾਮਗੜ੍ਹੀਆ ਭਾਈਚਾਰੇ ਤੋਂ ਮੰਗੀ ਮੁਆਫ਼ੀ

ਪਤਨੀ ਦਾ ਕਹਿਣਾ ਹੈ ਕਿ ਉਸ ਨੇ ਪੁਲਿਸ ਵਿਚ ਕੇਸ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ ਉਸ ‘ਤੇ ਕੋਈ ਪਰਚਾ ਨਹੀਂ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਸੀ ਕਿ ਉਹ ਸ਼ਖਸ਼ ‘ਤੇ 751 ਦਾ ਪਰਚਾ ਕਰੇਗੀ ਪਰ ਪੁਲਿਸ ਨੇ ਇਹ ਵੀ ਕਹਿ ਕੇ ਸਾਰ ਦਿੱਤਾ। ਪਤਨੀ ਨੇ ਪਤੀ ਦੇ ਜੀਜੇ ‘ਤੇ ਗੰਭੀਰ ਇੰਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਜੀਜੇ ਦੀ ਅੱਖ ਮੇਰੇ ‘ਤੇ ਹੈ ਉਸ ਕਰਕੇ ਸਾਡੇ ਦੋਹਾਂ ਵਿਚ ਕਲੇਸ਼ ਰਹਿੰਦਾ ਹੈ।

ਲਾਲਜੀਤ ਸਿੰਘ ਭੂਲਰ ਨੇ ਸਵਰਨਕਾਰ ਅਤੇ ਰਾਮਗੜ੍ਹੀਆ ਭਾਈਚਾਰੇ ਤੋਂ ਮੰਗੀ ਮੁਆਫ਼ੀ

0

ਅੰਮ੍ਰਿਤਸਰ: ਬੀਤੀ ਦਿਨੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਖੰਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੂਲਰ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਵੱਲੋਂ ਇਥੇ ਪਿਛਲੇ ਦਿਨੀਂ ਚੋਣ ਰੈਲੀ ਦੌਰਾਨ ਸਵਰਨਕਾਰ ਅਤੇ ਰਾਮਗੜ੍ਹੀਆ ਭਾਈਚਾਰੇ ਖ਼ਿਲਾਫ਼ ਗ਼ਲਤ ਸ਼ਬਦਾਵਲੀ ਵਰਤਣ ਵਾਲੇ ਬਿਆਨ ਨੂੰ ਲੈ ਕੇ ਮੁਆਫ਼ੀ ਮੰਗੀ ‘ਤੇ ਆਪਣੀ ਗਲਤੀ ‘ਤੇ ਭੁੱਲ ਬਖਸ਼ਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਹਰ ਹਾਲ ਵਿਚ ਜੂਠੇ ਬਰਤਨਾਂ ਅਤੇ ਜੋੜਿਆਂ ਦੀ ਸੇਵਾ ਵੀ ਕੀਤੀ।

ਚੰਨੀ ਨੇ ਦਲ ਬਦਲੀ ਨੂੰ ਲੈ ਕੇ ਸ਼ੁਸ਼ੀਲ ਕੁਮਾਰ ਰਿੰਕੂ ‘ਤੇ ਸਾਧੇ ਤਿੱਖੇ ਨਿਸ਼ਾਨੇ

ਇਸ ਮੌਕੇ ਲਾਲਜੀਤ ਸਿੰਗ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਭੁੱਲ ਦੀ ਸ਼ਮਾ-ਯਾਚਨਾਂ ਮੰਗਣ ਆਏ ਹਨ। ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾ ਚੋਣ ਪ੍ਰਚਾਰ ਦੌਰਾਨ ਸਵਰਨਕਾਰ ਅਤੇ ਰਾਮਗੜ੍ਹੀਆ ਭਾਈਚਾਰੇ ਖ਼ਿਲਾਫ਼ ਗ਼ਲਤ ਸ਼ਬਦ ਨਿਕਲ ਗਏ ਸਨ, ਜਿਸ ਲਈ ਉਹ ਸਮੂੰਹ ਭਾਈਚਾਰੇ ਤੋਂ ਮਾਫ਼ੀ ਮੰਗਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਆਸ ਹੈ ਕਿ ਸਮੂਹ ਭਾਈਚਾਰਾ ਮੇਰੀ ਗਲਤੀਆਂ ਨੂੰ ਮੇਆਫ਼ ਕਰੇਗਾ ‘ਤੇ ਗੁਰੂ ਸਾਹਿਬ ਦੇ ਓਟ ਆਸਰੇ ਨਾਲ ਉਹ ਅੱਗੇ ਵੱਧਣਗੇ।

ਚੰਨੀ ਨੇ ਦਲ ਬਦਲੀ ਨੂੰ ਲੈ ਕੇ ਸ਼ੁਸ਼ੀਲ ਕੁਮਾਰ ਰਿੰਕੂ ‘ਤੇ ਸਾਧੇ ਤਿੱਖੇ ਨਿਸ਼ਾਨੇ

0

ਜਲੰਧਰ: ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਵਿਖੇ ਨਤਮਸਤਕ ਹੋਏ। ਇਸ ਮੌਕੇ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਲਬਦਲੀ ਅਤੇ ਪੰਜਾਬ ਪੁਲਿਸ ਦੀਆਂ ਤਨਖਾਹਾਂ ਸਮੇਂ ਸਿਰ ਨਾ ਪਾਉਣ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨਾ ਖ਼ਤਮ ਹੋਣ ਦੇ ਕਿਨਾਰੇ ਜਾ ਰਿਹਾ ਹੈ ਤੇ ਅਜੇ ਤੱਕ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਨਹੀਂ ਮਿਲ ਸਕੀ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੁਲਿਸ ਦੀ ਮਹੀਨੇ ਦੀ ਪਹਿਲੀ ਤਰੀਕ ਨੂੰ ਜੋ ਤਨਖਾਹ ਪੈ ਜਾਂਦੀ ਸੀ ਉਹ ਹੁਣ ਦੋ-ਦੋ ਮਹੀਨੇ ਤੋਂ ਆਪਣੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ।

ਫਿਰੋਜ਼ਪੁਰ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਕਰਦਾ ਸੀ ਪਾਖੰਡ, SGPC ਨੇ ਗੁਰਦੁਆਰਾ ਸਾਹਿਬ ‘ਚ ਜੜਿਆ ਤਾਲਾ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ‘ਤੇ ਪਹਿਲਾ ਹੀ ਹਜ਼ਾਰਾਂ ਕਰੋੜਾਂ ਦਾ ਕਰਜ਼ਾਂ ਹੈ ਪਰ ਮੌਜੂਦਾ ਪੰਜਾਬ ਸਰਕਾਰ ਨੇ 80,000 ਹੋਰ ਕਰਜ਼ਾਂ ਲੈ ਕੇ ਪੰਜਾਬ ਨੂੰ ਹੋਰ ਕਰਜ਼ੇ ਹੇਠਾਂ ਦੱਬ ਦਿੱਤਾ ਹੈ। ਇਸ ਤੋਂ ਇਲਾਵਾ ਚੰਨੀ ਨੇ ਦੱਲਬਦਲੀ ਨੂੰ ਲੈ ਕੇ ਵਿਰੋਧੀਆਂ ‘ਤੇ ਤੰਜ ਕਸੇ ਹਨ। ਉਨ੍ਹਾਂ ਕਿਹਾ ਕਿ ਸ਼ੁਸ਼ੀਲ ਕੁਮਾਰ ਰਿੰਕੂ ਪਹਿਲਾ ਕਾਂਗਰਸ ਵਿਚ ਸ਼ਾਮਲ ਸੀ ਫਿਰ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ‘ਤੇ ‘ਆਪ’ ਪਾਰਟੀ ਨੇ ਰਿੰਕੂ ਨੂੰ ਲੋਕ ਸਭਾਂ ਦੀ ਟਿਕਟ ਵੀ ਦੇ ਦਿੱਤੀ ਪਰ ਇਹ ਫਿਰ ਵੀ ਭਾਜਪਾ ‘ਚ ਸ਼ਾਮਲ ਹੋ ਗਿਆ। ਚੰਨੀ ਨੇ ਕਿਹਾ ਕਿ ਦਲ ਬਦਲੀ ਲੀਡਰਾਂ ਨੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕੀਤੀ ਹੈ ‘ਤੇ ਲੋਕਾਂ ਇੰਨ੍ਹਾਂ ਦਲ ਬਦਲੂਆਂ ਨੂੰ ਮੂੰਹ ਨਹੀਂ ਲਗਾਉਣਗੇ।

ਫਿਰੋਜ਼ਪੁਰ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਕਰਦਾ ਸੀ ਪਾਖੰਡ, SGPC ਨੇ ਗੁਰਦੁਆਰਾ ਸਾਹਿਬ ‘ਚ ਜੜਿਆ ਤਾਲਾ

0

ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਇਕ ਬੇਅਦਬੀ ਦੀ ਘਟਨਾਂ ਸਾਹਮਣੇ ਆਈ ਹੈ, ਹੈਰਾਨੀ ਦੀ ਗੱਲ ਇਹ ਹੈ ਕਿ ਬੇਅਦਬੀ ਕਰਨ ਵਾਲਾ ਖੁਦ ਅੰਮ੍ਰਿਤਧਾਰੀ ਸਿੱਖ ਗ੍ਰੰਥੀ ਹੈ। ਦਰਅਸਲ ਸ਼ੋਸ਼ਲ਼ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਿਹਾ ਜਿਸ ਵਿਚ ਇਕ ਪਾਠੀ ਗੁਰਦੁਆਰੇ ਅੰਦਰ ਪਾਖੰਡ ਕਰਦਾ ਦਿਖਾਈ ਦੇ ਰਿਹਾ। ਇਹ ਪਾਠੀ ਲੋਕਾਂ ਸਾਹਮਣੇ ਇੰਝ ਨਾਟਕ ਕਰ ਰਿਹਾ ਜਿਵੇਂ ਬਾਬੇ ਚੌਂਕੀਆਂ ਭਰਦੇ ਸਮੇਂ ਕਰ ਰਹੇ ਹੁੰਦੇ ਹਨ। ਇਹ ਗ੍ਰੰਥੀ ਲੋਕਾਂ ਨੂੰ ਧਾਗੇ, ਤਬੀਅਤ ਅਤੇ ਪੁਛਾਂ ਦਿੰਦਾ ਸੀ। ਇਹ ਗੁਰਦੁਆਰਾ ਐਸਜੀਪੀਸੀ ਦੇ ਅਧੀਨ ਆਉਂਦਾ ਹੈ ‘ਤੇ ਜਦੋ ਇਹ ਮਾਮਲਾ SGPC ਕੋਲ ਪਹੁੰਚੀਆਂ ਤਾਂ SGPC ਨੇ ਤੁਰੰਤ ਕਾਰਵਾਈ ਕਰਦਿਆਂ ਗੁਰੂ ਘਰ ਨੂੰ ਤਾਲਾ ਜੱੜ ਦਿੱਤਾ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂੱਪ ਨੂੰ ਜਾਮਨੀ ਸਾਹਿਬ ਗੁਰੂ ਘਰ ਦੇ ਵਿੱਚ ਸੁਸ਼ੋਭਿਤ ਕਰ ਦਿੱਤਾ ਗਿਆ।

 

ਜੀਤ ਮਹਿੰਦਰ ਸਿੰਘ ਸਿੱਧੂ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੌਂਪੀ ਚਿੱਠੀ

0

ਮਾਨਸਾ: ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਅੱਜ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਦੌਰਾਨ ਬਲਕੌਰ ਸਿੰਘ ਵੱਲੋਂ ਇਕ ਚਿੱਠੀ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਸੌਂਪੀ ਜਾਂਦੀ ਹੈ। ਇਸ ਚਿੱਠੀ ਵਿਚ 9 ਤਰ੍ਹਾਂ ਦੇ ਸਵਾਲ ਪੁਛੇ ਗਏ ਹਨ ਜਿਸ ਵਿਚ ਮੂਸੇਵਾਲਾ ਦੀ ਸਕਿਊਰਟੀ ਕਿਸ ਨੇ ਘਟਾਈ ‘ਤੇ ਇਹ ਰਿਪੋਰਟ ਕਿਸ ਨੇ ਲੀਕ ਕੀਤੀ, 23 ਮਹੀਨੀਆਂ ਬਾਅਦ ਵੀ ਮੂਸੇਵਾਲਾ ਦੇ ਕਤਲ ਕੇਸ ਵਿਚ ਚਾਰਜ ਫਰੇਮ ਨਾ ਹੋਣਾ, ਸੈਂਕੜੇ ਅਪਰਾਧਾਂ ਵਿਚ ਸ਼ਾਮਲ ਗੈਂਗਸਟਰਾਂ ਨੂੰ ਭਾਰਤ ਸਰਕਾਰ ਵੱਲੋਂ ਹੀਰੋ ਦੀ ਤਰ੍ਹਾਂ ਪੇਸ਼ ਕਰਨਾ, ਮੂਸੇਵਾਲਾ ਕੇਸ ‘ਚ ਬਣੀ SIT ਨੂੰ ਕੁਝ ਨਾਂਅ ਸਬੂਤ ਦੇ ਆਧਾਰ ‘ਤੇ ਦਿੱਤੇ ਸੀ ਉਸ ਨੂੰ ਜਾਂਚ ‘ਚ ਸ਼ਾਮਲ ਨਾ ਕਰਨਾ, ਕੇਸ ਵਿਚ ਨਾਮਜ਼ਰ ਦੋਸ਼ੀਆਂ ਕੋਲੋ ਮੋਬਾਇਲ ਫੋਨ ਬਰਾਮਦ ਹੋਣਾ, ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹਾਂ ਤੋਂ ਇੰਟਰਵੀਊ ਦੇਣਾ, ਪੱਤਰਕਾਰ ਜਗਵਿੰਦਰ ਪਟਿਆਲ ਦਾ ਪੁਲਿਸ ਵੱਲੋਂ ਬਿਆਨ ਨਾ ਦਰਜ ਕਰਵਾਉਣਾ, CM ਮਾਨ ਨੇ 2 ਦਸੰਬਰ 2022 ਨੂੰ ਕਿਹਾ ਸੀ ਕਿ ਅਸੀ ਗੈਂਗਸਟਰ ਗੋਲਡੀ ਬਰਾੜ ਨੂੰ ਫੜ ਲਿਆ ਹੈ ਉਸ ਖ਼ਬਰ ਦਾ ਕੋਈ ਸਿੱਟਾ ਨਹੀਂ ਨਿਕਲਣਾ, ਪੰਜਾਬ ਵਿਚ ਗੈਂਗਸਟਰਵਾਦ ਖਿਲਾਫ਼ ਕਾਨੂੰਨ ਬਣਾਉਣਾ ਇਸ ਤਰ੍ਹਾਂ ਦੇ ਕੁਝ ਸਵਾਲ ਬਲਕੌਰ ਸਿੰਘ ਵੱਲੋਂ ਪੁੱਛੇ ਗਏ ਹਨ। ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਪੰਜਾਬ ਦਾ ਬਹੁਤ ਵੱਡਾ ਮੁੱਦਾ ਹੈ ‘ਤੇ ਅਸੀ ਚਾਹੁੰਦੇ ਹਾਂ ਕਿ ਇਨ੍ਹਾਂ ਮੁੱਦਿਆਂ ਨੂੰ ਸਰਕਾਰ ਸਾਹਮਣੇ ਚੁੱਕਣਾ ਚਾਹੀਦਾ ਹੈ।

ਚੋਣ ਕਮਿਸ਼ਨ ਦੀ ਮੰਨਜੂਰੀ ਤੋਂ ਬਾਅਦ ਗ੍ਰਹਿ ਵਿਭਾਗ ਨੇ ਡੇਢ ਦਰਜ਼ਨ ਡੀਐਸਪੀ ਬਦਲੇ, ਪੜ੍ਹੋ ਲਿਸਟ

0

ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਇੱਕ ਹੁਕਮਾਂ ਦੇ ਤਹਿਤ ਡੇਢ ਦਰਜ਼ਨ ਡੀਐਸਪੀਜ਼ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧ ਵਿਚ ਚੋਣ ਕਮਿਸ਼ਨ ਤੋਂ ਮੰਨਜੂਰੀ ਮਿਲਣ ਤੋਂ ਬਾਅਦ ਇੰਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਵੀਂਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ।

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਚੀਨੀ ਪਿਸਤੌਲ ਤੇ ਕਾਰਤੂਸ ਬਰਾਮਦ

 

ਕਿਸਾਨ ਮੋਰਚੇ ਨੇ ਨਫ਼ਰਤੀ ਭਾਸ਼ਣ ਲਈ ਪ੍ਰਧਾਨ ਮੰਤਰੀ ’ਤੇ ਮੁਕੱਦਮਾ ਚਲਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 23 ਅਪ੍ਰੈਲ : ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਬਹੁਤ ਜ਼ਹਿਰੀਲੇ ਨਫ਼ਰਤ ਭਰੇ ਭਾਸ਼ਣ ਲਈ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ। ਇਸ ਤਰ੍ਹਾਂ ਉਨ੍ਹਾਂ ਨੇ ਰਾਸ਼ਟਰੀ ਏਕਤਾ ਲਈ ਸਬੰਧਤ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ ਅਤੇ ਉਨ੍ਹਾਂ ’ਤੇ ਚੋਣ ਲੜਨ ਤੋਂ ਛੇ ਸਾਲਾਂ ਲਈ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਸ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ, ਨਹੀਂ ਤਾਂ ਦੇਸ਼ ਨੂੰ ਸਭ ਤੋਂ ਉੱਚੇ ਸੰਵਿਧਾਨਕ ਅਹੁਦਿਆਂ ਵਿੱਚੋਂ ਇੱਕ ਕਾਨੂੰਨ ਤੋੜਨ ਵਾਲੇ ਦੇ ਸੰਵਿਧਾਨਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ।

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਚੀਨੀ ਪਿਸਤੌਲ ਤੇ ਕਾਰਤੂਸ ਬਰਾਮਦ

ਨਰਿੰਦਰ ਮੋਦੀ ਦੇ ਭੜਕਾਊ ਭਾਸ਼ਣ ਦਾ ਉਦੇਸ਼ ਸਮਾਜਿਕ ਖੇਤਰ ਨੂੰ ਦੂਸ਼ਿਤ ਕਰਨਾ ਅਤੇ ਭਾਈਚਾਰਿਆਂ ਵਿੱਚ ਖੂਨ ਵਹਾਉਣਾ ਹੈ, ਇਸ ਲਈ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣਾ ਚਾਹੀਦਾ ਹੈ ਅਤੇ ਦਖਲ ਦੇਣਾ ਚਾਹੀਦਾ ਹੈ। 20 ਅਪ੍ਰੈਲ 2024 ਨੂੰ ਰਾਜਸਥਾਨ ਦੇ ਬਾਂਸਵਾੜਾ ਵਿਖੇ ਪ੍ਰਧਾਨ ਮੰਤਰੀ ਦਾ ਬਹੁਤ ਹੀ ਭੜਕਾਊ ਭਾਸ਼ਣ ਸਾਡੇ ਦੇਸ਼ ਦੇ ਬਹੁਪਰਤੀ ਸਮਾਜਿਕ ਤਾਣੇ-ਬਾਣੇ ਪ੍ਰਤੀ ਅਤੇ ਕਾਨੂੰਨ ਦੇ ਸ਼ਾਸਨ ਪ੍ਰਤੀ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਨਿਰਾਦਰ ਅਤੇ ਘੋਰ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਸੰਯੁਕਤ ਕਿਸਾਨ ਮੋਰਚਾ ਲੋਕਾਂ ਦੇ ਸਾਰੇ ਵਰਗਾਂ ਨੂੰ ਅਪੀਲ ਕਰਦਾ ਹੈ ਕਿ ਉਹ ਰਾਸ਼ਟਰੀ ਏਕਤਾ ਅਤੇ ਲੋਕਾਂ ਦੀ ਭਾਈਚਾਰਕ ਸਾਂਝ ਦੇ ਵਿਰੋਧੀ ਮੋਦੀ ਮਾਰਕਾ ਸਵਾਰਥੀ ਹਿੱਤਾਂ ਦੇ ਤੱਤਾਂ ਦੁਆਰਾ ਕਿਸੇ ਵੀ ਤਰ੍ਹਾਂ ਦੀ ਭੜਕਾਹਟ ’ਚ ਆਉਣ ਦੀ ਬਜਾਏ ਸਮਾਜਿਕ ਸ਼ਾਂਤੀ ਬਣਾਈ ਰੱਖਣ ਲਈ ਸਾਰੀਆਂ ਸਾਵਧਾਨੀਆਂ ਵਰਤਣ।