Wednesday, May 6, 2026
Home Blog Page 171

ਟੂਰਿਸਟ ਬੱਸ ਤੇ ਟਰੱਕ ਵਿਚਕਾਰ ਭਿਆਨਕ ਟੱਕਰ; ਕਟਰ ਨਾਲ ਬੱਸ ਕੱਟ ਕੇ ਕੱਢਣੇ ਪਏ ਜਖ਼ਮੀ

0

Hoshiarpur News: ਐਤਵਾਰ ਤੜਕਸਾਰ ਦਸੂਹਾ ‘ਚ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਇੱਕ ਟੂਰਿਸਟ ਬੱਸ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋਣ ਦੀ ਖਬਰ ਹੈ। ਇਹ ਹਾਦਸਾ ਇੰਨ੍ਹਾਂ ਜਬਰਦਸਤ ਸੀ ਕਿ ਡਬਲ-ਡੈਕਰ ਇਸ ਬੱਸ ਦੇ ਅਗਲੇ ਟਾਈਰ ਉੱਤਰ ਗਏ ਅਤੇ ਬੱਸ ਡਰਾਈਵਰ ਸਮੇਤ ਹੋਰ ਸਵਾਰੀਆਂ ਨੂੰ ਕਟਰ ਨਾਲ ਬੱਸ ਦੀ ਬਾਡੀ ਕੱਟ ਕੇ ਵਿਚੋਂ ਕੱਟਣਾ ਪਿਆ। ਗਨੀਮਤ ਇਹ ਰਹੀ ਕਿ ਸਵਾਰੀਆਂ ਨਾਲ ਭਰੀ ਬੱਸ ‘ਚ ਇਸ ਹਾਦਸੇ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ,

ਇਹ ਵੀ ਪੜ੍ਹੋ Punjab ਦੇ 6 ਵੈਟਰਨਰੀ ਪੌਲੀਕਲੀਨਿਕਾਂ ਵਿੱਚ ਸਰਕਾਰ ਖੋਲ੍ਹੇਗੀ ‘ਬਲੂ ਕਰਾਸ’ ਸਟੋਰ; ਰਿਆਇਤੀ ਰੇਟਾਂ ‘ਤੇ ਮਿਲੇਗੀ ਦਵਾਈ

ਹਾਲਾਂਕਿ ਡਰਾਈਵਰ ਦੀਆਂ ਦੋਨੋਂ ਲੱਤਾਂ ਟੁੱਟ ਗਈਆਂ ਅਤੇ ਹੋਰ ਵੀ ਕਈ ਸਵਾਰੀਆਂ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ। ਦਸਿਆ ਜਾ ਰਿਹਾ ਕਿ ਇਹ ਬੱਸ ਦਿੱਲੀ ਤੋਂ ਜੰਮੂ ਜਾ ਰਹੀ ਸੀ ਜਕਿ ਟਰੱਕ ਸਾਹਮਣੇ ਤੋਂ ਗਲਤ ਸਾਈਡ ‘ਤੇ ਆ ਰਿਹਾ ਸੀ। ਇਹ ਹਾਦਸਾ ਉਚੀ ਬੱਸੀ ਨੇੜੇ ਵਾਪਰਿਆ। ਡਰਾਈਵਰ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਇਮਰਾਜ ਸ਼ਰੀਫ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫ਼ੌਰਸ ਦੇ ਜਵਾਨ ਮੌਕੇ ‘ਤੇ ਪੁੱਜੇ ਤੇ ਲੋਕਾਂ ਦੀ ਮੱਦਦ ਨਾਲ ਜਖ਼ਮੀਆਂ ਨੂੰ ਬੱਸ ਵਿਚੋਂ ਕੱਢ ਕੇ ਹਸਪਤਾਲ ਪਹੁੰਚਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ 6 ਵੈਟਰਨਰੀ ਪੌਲੀਕਲੀਨਿਕਾਂ ਵਿੱਚ ਸਰਕਾਰ ਖੋਲ੍ਹੇਗੀ ‘ਬਲੂ ਕਰਾਸ’ ਸਟੋਰ; ਰਿਆਇਤੀ ਰੇਟਾਂ ‘ਤੇ ਮਿਲੇਗੀ ਦਵਾਈ

0

👉’ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਛੇ ਜ਼ਿਲ੍ਹਿਆਂ ਵਿੱਚ ਪਸ਼ੂ ਪਾਲਕਾਂ ਨੂੰ ਦਵਾਈਆਂ ‘ਤੇ 30 ਫੀਸਦ ਤੱਕ ਦੀ ਛੋਟ ਪ੍ਰਦਾਨ ਕਰਨਗੇ: ਗੁਰਮੀਤ ਸਿੰਘ ਖੁੱਡੀਆਂ
Punjab News: ਸੂਬਾ ਸਰਕਾਰ ਜਲਦੀ ਹੀ ਪੰਜਾਬ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਪਸ਼ੂ ਪਾਲਕਾਂ ਨੂੰ ਰਿਆਇਤੀ ਦਰਾਂ ‘ਤੇ ਦਵਾਈਆਂ ਉਪਲਬਧ ਕਰਵਾਉਣਾ ਹੋਵੇਗਾ। ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਦਮ ਕਿਸਾਨਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ।

ਇਹ ਵੀ ਪੜ੍ਹੋ ਡਾਕਟਰ ਪੁਸ਼ਪਿੰਦਰ ਸਿੰਘ ਗਿੱਲ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨਿਯੁਕਤ

ਇਸ ਯੋਜਨਾ ਦੀ ਰੂਪ-ਰੇਖਾ ਬਾਰੇ ਦੱਸਦਿਆਂ ਕਿਹਾ ਕਿ ਪਸ਼ੂ ਪਾਲਕਾਂ ਨੂੰ ‘ਬਲੂ ਕਰਾਸ’ ਸਟੋਰਾਂ ‘ਤੇ ਸਾਰੀਆਂ ਜੈਨਰਿਕ ਵੈਟਰਨਰੀ ਦਵਾਈਆਂ ‘ਤੇ 30 ਪ੍ਰਤੀਸ਼ਤ ਦੀ ਛੋਟ ਅਤੇ ਬ੍ਰਾਂਡਿਡ ਦਵਾਈਆਂ ‘ਤੇ 20 ਪ੍ਰਤੀਸ਼ਤ ਦੀ ਛੋਟ ਮਿਲੇਗੀ, ਜਿਸਦਾ ਉਦੇਸ਼ ਗੁਣਵੱਤਾ ਨਾਲ ਸਮਝੌਤਾ ਕੀਤੇ ਬਗੈਰ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਦਵਾਈਆਂ ਯਕੀਨੀ ਬਣਾਉਣਾ ਹੈ। ਇਹ ‘ਬਲੂ ਕਰਾਸ’ ਸਟੋਰ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਸਥਿਤ ਅਤਿ-ਆਧੁਨਿਕ ਵੈਟਰਨਰੀ ਪੌਲੀਕਲੀਨਿਕਾਂ, ਜਿਨ੍ਹਾਂ ਵਿੱਚ ਪਿਛਲੇ ਸਾਲ ਐਡਵਾਂਸਡ ਇਨਡੋਰ ਪੇਸ਼ੈਂਟ ਡਿਪਾਰਟਮੈਂਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ, ਦੇ ਅੰਦਰ ਸਥਾਪਿਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਸਪੀਕਰ ਸੰਧਵਾਂ ਨੇ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਖੁਸ਼ਹਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਪਸ਼ੂਆਂ ਦੀ ਸਿਹਤ ਸਿੱਧੇ ਤੌਰ ‘ਤੇ ਉਨ੍ਹਾਂ ਦੀ ਆਮਦਨ ਅਤੇ ਭਲਾਈ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਲੂ ਕਰਾਸ ਸਟੋਰ ਗੁਣਵੱਤਾ ਵਾਲੀਆਂ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਿਫਾਇਤੀ ਅਤੇ ਪਹੁੰਚਯੋਗ ਬਣਾ ਕੇ ਪਸ਼ੂਧਨ ਦੀ ਸਿਹਤ ਅਤੇ ਕਿਸਾਨਾਂ ਦੀ ਖੁਸ਼ਹਾਲੀ ਵੱਲ ਇੱਕ ਮਹੱਤਵਪੂਰਨ ਕਦਮ ਹਨ।ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਸ਼ੂ ਪਾਲਕਾਂ ਨੂੰ ਕਿਫਾਇਤੀ ਦਰਾਂ ‘ਤੇ ਦਵਾਈਆਂ ਪ੍ਰਦਾਨ ਕਰਦਿਆਂ ਰੋਕਥਾਮ ਦੇਖਭਾਲ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦਾ ਪੈਸਾ ਬਚਾਉਣ ਵਿੱਚ ਵਧੇਰੇ ਉਸਾਰੂ ਸਾਬਤ ਹੋਵੇਗੀ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪੌਲੀਕਲੀਨਿਕਾਂ ਦੇ ਅੰਦਰ ਗੁਣਵੱਤਾ ਵਾਲੀਆਂ ਦਵਾਈਆਂ ਤੱਕ ਕਿਸਾਨਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਉਣ ਨਾਲ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਇਸਦੇ ਨਾਲ ਹੀ ਮੌਜੂਦਾ ਆਈਪੀਡੀ ਸਹੂਲਤਾਂ ਨਾਲ ਫਾਰਮੇਸੀ ਸੇਵਾਵਾਂ ਦਾ ਏਕੀਕਰਨ ਡਾਇਗਨੌਸਿਸ ਤੋਂ ਲੈ ਕੇ ਰਿਕਵਰੀ ਤੱਕ ਪਸ਼ੂਧਨ ਦੇਖਭਾਲ ਨੂੰ ਵਧੇਰੇ ਕੁਸ਼ਲ ਅਤੇ ਸੁਚਾਰੂ ਬਣਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਾਕਟਰ ਪੁਸ਼ਪਿੰਦਰ ਸਿੰਘ ਗਿੱਲ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨਿਯੁਕਤ

0

Patiala News: Dr. Pushpinder Singh Gill; ਉੱਘੇ ਸਿੱਖਿਆ ਸ਼ਾਸਤਰੀ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਚ ਲੰਮੇ ਸਮੇਂ ਕਾਰਜ਼ਤ ਪ੍ਰੋ (ਡਾ) ਪੁਸ਼ਪਿੰਦਰ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦਾ ਉੱਪ ਕੁਲਪਤੀ ਨਿਯੁਕਤ ਕੀਤਾ ਹੈ।ਇਸ ਸਬੰਧ ਵਿਚ ਪੰਜਾਬ ਦੇ ਰਾਜਪਾਲ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਡਾ ਗਿੱਲ ਪੰਜਾਬੀ ਯੂਨੀਵਰਸਿਟੀ ਵਿਚ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੇ ਮੁਖੀ ਰਹਿਣ ਤੋਂ ਇਲਾਵਾ ਡੀਨ ਅਕੇਡਿਮ ਵੀ ਰਹੇ ਹਨ।

ਸਪੀਕਰ ਸੰਧਵਾਂ ਨੇ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ

0

Faridkot News: Speaker Sandhwan; ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਨਵੇਂ ਚੁਣੇ ਗਏ ਅਹੁਦੇਦਾਰ ਉਨ੍ਹਾਂ ਸਰਗਰਮ ਕਾਰਕੁਨਾਂ ਵਿੱਚੋਂ ਹਨ ਜੋ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਐਕਟਿਵ ਹਨ ਅਤੇ ਡਿਜੀਟਲ ਪਲੇਟਫਾਰਮਾਂ ‘ਤੇ ਪਾਰਟੀ ਦੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰ ਸਕਦੇ ਹਨ।ਸ. ਸੰਧਵਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਇਨ੍ਹਾਂ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਦੀਆਂ ਜ਼ਿੰਮੇਵਾਰੀਆਂ ਵੀ ਸਪਸ਼ਟ ਤੌਰ ‘ਤੇ ਤੈਅ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ Punjab Govt ਨੇ 2 IAS ਅਫ਼ਸਰਾਂ ਨੂੰ ਕੀਤਾ ਮੁਅੱਤਲ

ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਹਰ ਗਤੀਵਿਧੀ, ਨੀਤੀ, ਯੋਜਨਾ, ਫੈਸਲੇ ਅਤੇ ਵਿਕਾਸ ਕਾਰਜਾਂ ਨੂੰ ਸੋਸ਼ਲ ਮੀਡੀਆ ਰਾਹੀਂ ਤੇਜ਼ੀ ਨਾਲ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਦੀਆਂ ਪ੍ਰਾਪਤੀਆਂ ਸਿੱਧੇ ਤੌਰ ‘ਤੇ ਜਨਤਾ ਤੱਕ ਪਹੁੰਚਣਗੀਆਂ ਅਤੇ ਵਿਰੋਧੀ ਧਿਰ ਵੱਲੋਂ ਕੀਤੇ ਜਾਣ ਵਾਲੇ ਦੋਸ਼ਾਂ ਦਾ ਤੁਰੰਤ ਅਤੇ ਤੱਥਾਂ ਅਧਾਰਿਤ ਜਵਾਬ ਦਿੱਤਾ ਜਾ ਸਕੇਗਾ।ਸਪੀਕਰ ਸੰਧਵਾਂ ਨੇ ਆਸ ਪ੍ਰਗਟਾਈ ਕਿ ਸੋਸ਼ਲ ਮੀਡੀਆ ਕੋਆਰਡੀਨੇਟਰ ਵਿਰੋਧੀ ਪਾਰਟੀਆਂ ਦੇ ਪ੍ਰਚਾਰ ‘ਤੇ ਵੀ ਨੇੜਿਓਂ ਨਜ਼ਰ ਰੱਖਣਗੇ ਅਤੇ ਸੋਸ਼ਲ ਮੀਡੀਆ ‘ਤੇ ਫੈਲ ਰਹੇ ਕਿਸੇ ਵੀ ਗਲਤ ਜਾਂ ਗੁੰਮਰਾਹ ਕਰਨ ਵਾਲੇ ਪ੍ਰਚਾਰ ਦਾ ਤੱਥਾਂ ਦੇ ਆਧਾਰ ‘ਤੇ ਜਵਾਬ ਦੇਣਗੇ।

ਇਹ ਵੀ ਪੜ੍ਹੋ ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ, ਦੇਖੋ ਵੀਡੀਓ

ਉਨ੍ਹਾਂ ਕਿਹਾ ਕਿ ਬਲਾਕ ਪੱਧਰ ‘ਤੇ ਨਿਯੁਕਤ ਟੀਮਾਂ ਸਥਾਨਕ ਮੁੱਦਿਆਂ ਅਤੇ ਖੇਤਰੀ ਰਾਜਨੀਤੀ ਸੰਬੰਧੀ ਡਿਜੀਟਲ ਰਿਪੋਰਟਾਂ ਵੀ ਤਿਆਰ ਕਰਨਗੀਆਂ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ,ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਦੀਪ ਸਿੰਘ ਮੌਂਗਾ, ਪ੍ਰਚਾਰ ਸਕੱਤਰ ਮਨਜੀਤ ਸ਼ਰਮਾ,ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਸੰਧੂ, ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ, ਹਲਕਾ ਵਾਇਸ ਕੋਆਰਡੀਨੇਟਰ ਪੂਨਮ ਰਾਣੀ, ਬਲਾਕ ਪ੍ਰਧਾਨ ਸੰਤ ਰੂਪ, ਬਲਾਕ ਪ੍ਰਧਾਨ ਗੁਰਭੇਜ ਸਿੰਘ, ਬਲਾਕ ਪ੍ਰਧਾਨ ਪ੍ਰੀਤਮ ਸਿੰਘ ਭਾਣਾ, ਮੀਡੀਆ ਹਲਕਾ ਕੋਆਰਡੀਨੇਟਰ, ਪ੍ਰਦੀਪ ਸਿੰਘ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਨੇ 2 IAS ਅਫ਼ਸਰਾਂ ਨੂੰ ਕੀਤਾ ਮੁਅੱਤਲ

0

Punjab News: Punjab Govt (ਪੰਜਾਬ ਸਰਕਾਰ) ਨੇ ਬੀਤੀ ਸ਼ਾਮ ਇੱਕ ਵੱਡਾ ਫੈਸਲਾ ਲੈਂਦਿਆਂ ਦੋ ਸੀਨੀਅਰ ਆਈਏਐਸ (IAS) ਅਫ਼ਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਆਈਏਐਸ ਕਮਲ ਯਾਦਵ ਅਤੇ ਆਈਏਐਸ ਜਸਪ੍ਰੀਤ ਸਿੰਘ ਮੌਜੂਦਾ ਸਮੇਂ ਪੰਜਾਬ ਵਿਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਕੰਮ ਕਰ ਰਹੇ ਸਨ। ਸ਼੍ਰੀ ਯਾਦਵ ਵਪਾਰ ਤੇ ਉਦਯੋਗ ਵਿਭਾਗ ਤੋਂ ਇਲਾਵਾ ਇਨਵੈਸਟ ਪ੍ਰਮੋਸ਼ਨ ਵਿਭਾਗ ਵਿਚ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਇਸੇ ਤਰ੍ਹਾਂ ਜਸਪ੍ਰੀਤ ਸਿੰਘ ਪੰਜਾਬ ਇਨਫ਼ਰਮੇਸ਼ਨ ਐਂਡ ਕਮਿਉਨੀਕੇਸ਼ਨ ਟੈਕਨਾਲੌਜੀ ਕਾਰਪੋਰੇਸ਼ਨ ਲਿਮਟਿਡ ਦੇ ਵਿਚ ਬਤੌਰ ਮੈਨੇਜਿੰਗ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ। ਹਾਲਾਂਕਿ ਇੰਨ੍ਹਾਂ ਦੋਨਾਂ ਅਫ਼ਸਰਾਂ ਨੂੰ ਮੁਅੱਤਲ ਕਰਨ ਦੇ ਪਿੱਛੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਪ੍ਰੰਤੂ ਇਹ ਦੋਨੋਂ ਅਧਿਕਾਰੀ ਪੰਜਾਬ ਵਿਚ ਨਿਵੇਸ਼ ਲਈ ਮੁੱਖ ਮੰਤਰੀ ਵੱਲੋਂ ਦੇਸ ਅਤੇ ਵਿਦੇਸ਼ ਵਿਚ ਕੀਤੇ ਜਾਂਦੇ ਦੌਰਿਆਂ ਦੇ ਨਾਲ ਮੌਜੂਦ ਰਹਿੰਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ, ਦੇਖੋ ਵੀਡੀਓ

0

👉ਗ੍ਰਿਫ਼ਤਾਰ ਦੋਸ਼ੀ ਸ਼ਮਿੰਦਰ ਸਿੰਘ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਵਾਬੀ ਗੋਲੀਬਾਰੀ ‘ਚ ਹੋਇਆ ਜ਼ਖਮੀ: ਡੀਆਈਜੀ ਸੰਦੀਪ ਗੋਇਲ

👉ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਓਬਰਾਏ ਕਤਲ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦਿੱਤੀ।ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਅਪਰਾਧ ਨੂੰ ਅੰਜ਼ਾਮ ਦੇਣ ਸਮੇਂ ਐਕਟਿਵਾ ਸਕੂਟਰ ਚਲਾ ਰਿਹਾ ਸੀ। ਦੱਸਣਯੋਗ ਹੈ ਕਿ ਸ਼ਮਿੰਦਰ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।

ਇਹ ਵੀ ਪੜ੍ਹੋ Punjab Govt ਨੇ 2 IAS ਅਫ਼ਸਰਾਂ ਨੂੰ ਕੀਤਾ ਮੁਅੱਤਲ

ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਦੀ ਸਵੇਰ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ ‘ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਸ ਵੇਲੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਵਾਪਸ ਜਾ ਰਹੇ ਸਨ।ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਅਪਰਾਧ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਦੇ ਥਹੁ-ਟਿਕਾਣੇ ਦਾ ਪਤਾ ਲਗਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਸਨ।ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਕਿ ਸ਼ਮਿੰਦਰ ਸਿੰਘ ਨੇ ਕਤਲ ਕਰਨ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਪਨਾਹ ਲਈ ਹੋਈ ਹੈ। ਉਨ੍ਹਾਂ ਕਿਹਾ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਲ ਲੱਗਦੇ ਇਲਾਕਿਆਂ ਵਿੱਚ ਨਾਕੇ ਲਗਾਏ ਅਤੇ ਜਾਂਚ ਤੇਜ਼ ਕਰ ਦਿੱਤੀ

ਇਹ ਵੀ ਪੜ੍ਹੋ UP ਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਇਸ ਆਪਰੇਸ਼ਨ ਦੌਰਾਨ ਜਦੋਂ ਪੁਲਿਸ ਨੇ ਦੋਸ਼ੀ ਨੂੰ ਮੋਟਰਸਾਈਕਲ ‘ਤੇ ਆਉਂਦੇ ਦੇਖਿਆ ਤਾਂ ਪੁਲਿਸ ਪਾਰਟੀ ਨੇ ਉਸਨੂੰ ਤੁਰੰਤ ਰੁਕਣ ਦਾ ਇਸ਼ਾਰਾ ਕੀਤਾ, ਜਿਸ ਦੇ ਚਲਦਿਆਂ ਦੋਸ਼ੀ ਘਬਰਾ ਗਿਆ ਅਤੇ ਆਪਣਾ ਮੋਟਰਸਾਈਕਲ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਕੰਟਰੋਲ ਗੁਆ ਬੈਠਾ ਅਤੇ ਹੇਠਾਂ ਡਿੱਗ ਪਿਆਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਵਿੱਚ ਮੁਲਜ਼ਮ ਨੇ ਪੁਲਿਸ ਪਾਰਟੀ ’ਤੇ ਸ਼ਰ੍ਹੇਆਮ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਸਵੈ-ਰੱਖਿਆ ਵਿੱਚ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।ਐਸਐਸਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਲੱਕੀ ਓਬਰਾਏ ਕਤਲ ਕੇਸ ਵਿੱਚ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਬਾਰੇ ਵੀ ਮਹੱਤਵਪੂਰਨ ਖੁਲਾਸੇ ਕੀਤੇ ਹਨ। ਇਨ੍ਹਾਂ ਖੁਲਾਸਿਆਂ ਦੇ ਆਧਾਰ ’ਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਹੋਰ ਛਾਪੇਮਾਰੀਆਂ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਸਬੰਧੀ ਪੁਲਿਸ ਥਾਣਾ ਜਲੰਧਰ ਕਮਿਸ਼ਨਰੇਟ ਡਿਵੀਜ਼ਨ 6 ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫ.ਆਈ.ਆਰ. ਨੰ. 25 ਮਿਤੀ 6/2/2026 ਪਹਿਲਾਂ ਹੀ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

UP ਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

0

Gurdaspur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਬਿਨ੍ਹਾਂ ਵੈਰਾਫ਼ਾਈ ਕਰਵਾਏ ਆੜਤੀਏ ਨੂੰ ਨੌਕਰਾਣੀ ਰੱਖਣਾ ਮਹਿੰਗਾ ਪਿਆ; ਲੱਖਾਂ ਦੀ ਨਗਦੀ ਤੇ ਗਹਿਣੇ ਲੈ ਕੇ ਹੋਈ ਫ਼ੁਰਰ

ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਪਹਿਲੇ ਕੇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਦੋਸ਼ੀ ਹਰਸ਼ਦੀਪ ਹਰਸ਼ ਨੂੰ ਗੁਰਦਾਸਪੁਰ ਦੇ ਪਿੰਡ ਚਿੱਟੀ ਨੇੜਿਓਂ 8 ਕਿਲੋ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਆਪਣੀ ਵਰਨਾ ਕਾਰ ਵਿੱਚ ਹੈਰੋਇਨ ਦੀ ਖੇਪ ਡਿਲੀਵਰੀ ਕਰਨ ਜਾ ਰਿਹਾ ਸੀ।

ਇਹ ਵੀ ਪੜ੍ਹੋ ਮਗਨਰੇਗਾ ਨੂੰ ਬਹਾਲ ਕਰਵਾਉਣ ਤੇ ਜੀ ਰਾਮ ਜੀ ਐਕਟ ਨੂੰ ਰੱਦ ਕਰਵਾਉਣ ਲਈ ਖੇਤ ਮਜਦੂਰ ਸਭਾ ਨੇ ਦਿੱਤਾ ਮੰਗ ਪੱਤਰ

ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ, ਦੋਸ਼ੀ ਮੁਹੰਮਦ ਵਸੀਮ ਨੂੰ ਦੀਨਾ ਨਗਰ ਵਿੱਚ ਪਨਿਆਰ ਸ਼ੂਗਰ ਮਿੱਲ ਨੇੜੇ ਨਾਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸਦੀ ਹੌਂਡਾ ਸਿਟੀ ਕਾਰ ਦੀ ਤਲਾਸ਼ੀ ਦੌਰਾਨ, ਛੇ ਪੈਕੇਟਾਂ ਵਿੱਚ ਪੈਕ ਕੀਤੀ ਹੈਰੋਇਨ, ਜਿਸ ਦਾ ਵਜ਼ਨ 3 ਕਿਲੋ ਸੀ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ – ਐਫ.ਆਈ.ਆਰ. ਨੰਬਰ 32 ਮਿਤੀ 7 ਫਰਵਰੀ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੀਨਾਨਗਰ ਵਿਖੇ ਅਤੇ ਐਫ.ਆਈ.ਆਰ. ਨੰਬਰ 11 ਮਿਤੀ 7 ਫਰਵਰੀ, 2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੋਰੰਗਲਾ ਵਿਖੇ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਮਲ ਭਾਬੀ ਕ+ਤ+ਲ ਕਾਂਡ; ਮੁਲਜ਼ਮ ਰਣਜੀਤ ਸਿੰਘ ਦਾ ਬਠਿੰਡਾ ਪੁਲਿਸ ਨੂੰ ਮਿਲਿਆ ਪੁਲਿਸ ਰਿਮਾਂਡ

0

Bathinda News: ਲੰਘੇ ਸਾਲ 10 ਜੂਨ ਦੀ ਰਾਤ ਨੂੰ ਇੰਸਟਾ ਕੁਈਨ ਕਮਲ ਭਾਬੀ ਉਰਫ਼ ਕੰਚਨ ਤਿਵਾੜੀ ਦੇ ਹੋਏ ਕਤਲ ਮਾਮਲੇ ਵਿਚ ਲੋੜੀਦੇ ਮੁਲਜ਼ਮ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਨੇ ਪੁਲਿਸ ਰਿਮਾਂਡ ‘ਤੇ ਲੈ ਲਿਆ ਹੈ। ਥਾਣਾ ਕੈਂਟ ਦੀ ਪੁਲਿਸ ਨੇ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਪੁਲਿਸ ਰਿਮਾਂਡ ਲੈ ਲਿਆ ਹੈ।ਪੁਲਿਸ ਅਧਿਕਾਰੀਆਂ ਨੂੰ ਉਮੀਦ ਹੈ ਕਿ ਮੁਲਜ਼ਮ ਦੀ ਪੁਛਗਿਛ ਦੌਰਾਨ ਇਸ ਕਤਲ ਕਾਂਡ ਦੇ ਮੁੱਖ ਮਾਸਟਰਮਾਈਂਡ ਅਤੇ ਦੁਬਈ ਬੈਠੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਬਾਰੇ ਕੋਈ ਜਾਣਕਾਰੀ ਮਿਲ ਸਕਦੀ ਹੈ।

ਇਹ ਵੀ ਪੜ੍ਹੋ ਬਿਨ੍ਹਾਂ ਵੈਰਾਫ਼ਾਈ ਕਰਵਾਏ ਆੜਤੀਏ ਨੂੰ ਨੌਕਰਾਣੀ ਰੱਖਣਾ ਮਹਿੰਗਾ ਪਿਆ; ਲੱਖਾਂ ਦੀ ਨਗਦੀ ਤੇ ਗਹਿਣੇ ਲੈ ਕੇ ਹੋਈ ਫ਼ੁਰਰ

ਜਿਕਰਯੋਗ ਹੈ ਕਿ ਕਮਲ ਭਾਬੀ ਦੀ ਲਾਸ਼ ਉਸਦੀ ਆਪਣੀ ਗੱਡੀ ਵਿਚੋਂ ਆਦੇਸ਼ ਯੂਨੀਵਰਸਿਟੀ ਦੀ ਪਾਰਕਿੰਗ ਕੋਲੋਂ ਬਰਾਮਦ ਹੋਈ ਸੀ। ਇਸ ਮਾਮਲੇ ਵਿਚ ਪੁਲਿਸ ਨੇ ਜਸਪ੍ਰੀਤ ਸਿੰਘ ਅਤੇ ਨਿਮਰਜੀਤ ਸਿੰਘ ਨੂੰ ਕਤਲ ਦੇ ਕੁੱਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਸੀ ਜਦਕਿ ਰਣਜੀਤ ਦਾ ਕੁੱਝ ਥਹੁ ਪਤਾ ਨਹੀਂ ਲੱਗਿਆ ਸੀ ਜਦਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਕਤਲ ਦੇ ਤੁਰੰਤ ਬਾਅਦ ਅੰਮ੍ਰਿਤਸਰ ਏਅਰਪੋਰਟ ਤੋਂ ਦੁਬਈ ਫ਼ਰਾਰ ਹੋ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਆਗੂ ਦੀ ਸਿਕਾਇਤ ‘ਤੇ ਕਾਂਗਰਸੀ ਕੌਂਸਲਰ ਅਤੇ ਉਸਦੇ ਸਾਥੀ ਵਿਰੁਧ ਪਰਚਾ ਦਰਜ਼

0

Ludhiana News: ਇੱਕ ਕਾਂਗਰਸੀ ਕੌਂਸਲਰ ਅਤੇ ਉਸਦੇ ਸਾਥੀ ਨੂੰ ਆਪ ਆਗੂ ਵਿਰੁਧ ਸ਼ੋਸ਼ਲ ਮੀਡੀਆ ‘ਤੇ ਵੀਡੀਓ ਪਾਉਣਾ ਮਹਿੰਗਾ ਪੈ ਗਿਆ ਹੈ। ਇਸ ਸਬੰਧ ਵਿਚ ਸਿਟੀ ਪੁਲਿਸ ਨੇ ਆਪ ਆਗੂ ਦੀ ਸਿਕਾਇਤ ‘ਤੇ ਵਾਰਡ ਨੰਬਰ 26 ਤੋਂ ਕਾਂਗਰਸੀ ਕੌਂਸਲਰ ਗੌਰਵ ਭੱਟੀ ਅਤੇ ਸਾਹਿਬ ਰਾਜਪੂਤ ਵਿਰੁਧ ਥਾਣਾ ਮੋਤੀ ਨਗਰ ਵਿਖੇ ਧਾਰਾ 351(1,2) ਬੀਐਨਐਸ ਅਤੇ 67 ਆਈ.ਟੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ ਬਿਨ੍ਹਾਂ ਵੈਰਾਫ਼ਾਈ ਕਰਵਾਏ ਆੜਤੀਏ ਨੂੰ ਨੌਕਰਾਣੀ ਰੱਖਣਾ ਮਹਿੰਗਾ ਪਿਆ; ਲੱਖਾਂ ਦੀ ਨਗਦੀ ਤੇ ਗਹਿਣੇ ਲੈ ਕੇ ਹੋਈ ਫ਼ੁਰਰ

‘ਆਪ’ ਨੇਤਾ ਇੰਦਰਪਾਲ ਸਿੰਘ ਮਿੰਕੂ ਮੁਤਾਬਕ ਉਕਤ ਕੌਂਸਲਰ ਅਤੇ ਉਸਦੇ ਸਾਥੀ ਨੇ ਉਸਦਾ ਅਕਸ ਖਰਾਬ ਕਰਨ ਦੇ ਮਕਸਦ ਨਾਲ ਇੱਕ ਫਰਜ਼ੀ ਵੀਡੀਓ ਦਾ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਪਾਈ ਸੀ, ਜਿਸ ਵਿਚ ਉਸਦੇ ਉਪਰ ਹੈਲਥ ਕਾਰਡ ਬਣਾਉਣ ਦੇ ਬਦਲੇ ਪੈਸੇ ਲੈਣ ਦੇ ਦੋਸ਼ ਲਗਾਏ ਗਏ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਿਨ੍ਹਾਂ ਵੈਰਾਫ਼ਾਈ ਕਰਵਾਏ ਆੜਤੀ ਨੂੰ ਨੌਕਰਾਣੀ ਰੱਖਣੀ ਮਹਿੰਗੀ ਪਈ; ਲੱਖਾਂ ਦੀ ਨਗਦੀ ਤੇ ਗਹਿਣੇ ਲੈ ਕੇ ਹੋਈ ਫ਼ੁਰਰ

0

Mukatsar News: ਸ਼੍ਰੀ ਮੁਕਤਸਰ ਸਾਹਿਬ ਦੇ ਵਿੱਚ ਸ਼ਨੀਵਾਰ ਨੂੰ ਵਾਪਰੀ ਇੱਕ ਘਟਨਾ ਦੇ ਵਿਚ ਆੜਤੀ ਵੱਲੋਂ 10 ਦਿਨ ਪਹਿਲਾਂ ਘਰ ਦੇ ਕੰਮ ਲਈ ਰੱਖੀ ਇੱਕ ਨੇਪਾਲਣ ਲੜਕੀ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਲੈ ਕੇ ਫ਼ਰਾਰ ਹੋ ਗਈ। ਪੁਲਿਸ ਵੱਲੋਂ ਬੇਸ਼ੱਕ ਇਸ ਮਾਮਲੇ ਵਿਚ ਬਿਆਨ ਦਰਜ਼ ਕਰਕੇ ਕਾਨੂੰਨੀ ਕਾਰਵਾਈ ਕਰਕੇ ਜਾਂਚ ਵਿੱਢ ਦਿੱਤੀ ਗਈ ਹੈ ਪ੍ਰੰਤੂ ਨੌਕਰਾਣੀ ਦਾ ਕੋਈ ਦਸਤਾਵੇਜ਼ ਨਾਂ ਹੋਣ ਕਾਰਨ ਉਸਦੀ ਪਹਿਚਾਣ ਕਰਨੀ ਵੀ ਔਖੀ ਹੋਈ ਪਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਬਿਨ੍ਹਾਂ ਵੈਰਾਫ਼ਾਈ ਕੀਤੇ ਕਿਸੇ ਨੂੰ ਆਪਣੇ ਘਰ ਰੱਖਣਾ ਜਾਂ ਕੰਮ ਦੇਣ ਦਾ ਅੰਜ਼ਾਮ ਇਸ ਤਰ੍ਹਾਂ ਖ਼ਤਰਨਾਕ ਹੋ ਸਕਦਾ ਹੈ। ਸੂਚਨਾ ਆੜਤੀ ਵਿਨੋਦ ਜੱਗਾ ਤੇ ਉਸਦੀ ਪਤਨੀ ਬਿਰਲਾ ਮਿੱਲ ਕਲੌਨੀ ਇਲਾਕੇ ਵਿਚ ਰਹਿੰਦੇ ਹਨ। ਬਜੁਰਗ ਹੋਣ ਕਾਰਨ ਉਨ੍ਹਾਂ ਵੱਲੋਂ ਕਰੀਬ 10 ਦਿਨ ਪਹਿਲਾਂ ਹੀ ਇੱਕ ਨੌਜਵਾਨ ਲੜਕੀ ਨੂੰ ਘਰ ਦੇ ਕੰਮ ਲਈ ਰੱਖਿਆ ਸੀ ਪ੍ਰੰਤੂ ਲੜਕੀ ਨੂੰ ਕੰਮ ‘ਤੇ ਰੱਖਣ ਸਮੇਂ ਨਾਂ ਹੀ ਉਸਦਾ ਕੋਈ ਦਸਤਾਵੇਜ਼ ਲਿਆ ਤੇ ਨਾਂ ਹੀ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ।

ਇਹ ਵੀ ਪੜ੍ਹੋ ਮਗਨਰੇਗਾ ਨੂੰ ਬਹਾਲ ਕਰਵਾਉਣ ਤੇ ਜੀ ਰਾਮ ਜੀ ਐਕਟ ਨੂੰ ਰੱਦ ਕਰਵਾਉਣ ਲਈ ਖੇਤ ਮਜਦੂਰ ਸਭਾ ਨੇ ਦਿੱਤਾ ਮੰਗ ਪੱਤਰ

ਇਸ ਦੌਰਾਨ ਜਦ ਆੜਤੀ ਆਪਣੀ ਆੜਤ ਦੀ ਦੁਕਾਨ ‘ਤੇ ਆਇਆ ਹੋਇਆ ਸੀ ਤਾਂ ਉਕਤ ਨੌਕਰਾਣੀ ਨੇ ਉਸਦੀ ਪਤਨੀ ਅਤੇ ਘਰ ਵਿਚ ਆਈ ਇੱਕ ਹੋਰ ਔਰਤ ਨੂੰ ਚਾਹ ਬਣਾ ਕੇ ਪਿਆਈ। ਚਾਹ ਨਸ਼ੀਲੀ ਹੋਣ ਕਾਰਨ ਦੋਨੋਂ ਬੇਹੋਸ਼ ਹੋ ਗਈਆਂ, ਇਸ ਦੌਰਾਨ ਘਰ ਵਿਚ ਦੋ ਜਣੇ ਆਏ ਤੇ ਅੱਧੇ ਘੰਟੇ ਬਾਅਦ ਕਰੀਬ 5 ਲੱਖ ਰੁਪਏ ਦੀ ਨਕਦੀ ਅਤੇ 3 ਤੋਲੇ ਸੋਨੇ ਸਮੇਤ ਹੋਰ ਕੀਮਤੀ ਸਮਾਨ ਚੋਰੀ ਕਰਕੇ ਭੱਜ ਗਏ। ਵੱਡੀ ਗੱਲ ਇਹ ਵੀ ਹੈ ਇਹ ਚੋਰ ਜਾਂਦੇ ਸਮੇਂ ਆੜਤੀ ਦੀ ਘਰ ਵਿਚ ਖੜੀ ਸਕੂਟੀ ਲੈ ਕੇ ਫ਼ਰਾਰ ਹੋਏ। ਹਾਲਾਂਕਿ ਇਹ ਘਟਨਾ ਘਰ ਅਤੇ ਗਲੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਪ੍ਰੰਤੂ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਿਆ। ਥਾਣਾ ਸਿਟੀ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਮੀਡੀਆਂ ਨੂੰ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਸ ਘਟਨਾ ਤੋਂ ਸਬਕ ਲੈਂਦਿਆਂ ਆਪਣੇ ਘਰ ਜਾਂ ਪੀਜੀ ਵਿਚ ਰੱਖੇ ਜਾਣ ਵਾਲੇ ਹਰ ਵਿਅਕਤੀ ਦੀ ਜਾਣਕਾਰੀ ਪੁਲਿਸ ਨੂੰ ਦੇਣ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896474