Home Blog Page 1716

ਅਕਾਲੀ ਦਲ ਦੀਆਂ ਮੁਸ਼ਕਿਲਾਂ ਵਧੀਆਂ: ਢੀਂਡਸਾ ਸਮਰਥਕ ਨਹੀਂ ਕਰਨਗੇ ਪੰਜਾਬ ’ਚ ਚੋਣ ਪ੍ਰਚਾਰ

0

ਸੰਗਰੂਰ, 20 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸ਼ਨੀਵਾਰ ਨੂੰ ਸੰਗਰੂਰ ਸਥਿਤ ਅਪਣੀ ਰਿਹਾਇਸ਼ ਵਿਖੇ ਹੋਏ ਵੱਡੇ ਇਕੱਠ ਵਿਚ ਫੈਸਲਾ ਲਿਆ ਗਿਆ ਕਿ ਢੀਂਡਸਾ ਸਮਰਥਕ ਇਕੱਲੇ ਸੰਗਰੂਰ ਵਿਚ ਹੀ ਨਹੀਂ,ਬਲਕਿ ਪੂਰੇ ਪੰਜਾਬ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਨਹੀਂ ਕਰਨਗੇ। ਇਸ ਵਰਕਰ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆ ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ‘‘ਬੇਸ਼ੱਕ ਉਨ੍ਹਾਂ ਨੂੰ ਕਾਂਗਰਸ ਤੇ ਭਾਜਪਾ ਵੱਲੋਂ ਟਿਕਟ ਦੇਣ ਦੀ ਆਫ਼ਰ ਕੀਤੀ ਗਈ ਪ੍ਰੰਤੂ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ। ’’ ਹਾਲਾਂਕਿ ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਝੂੰਦਾ ਦੀ ਟਿਕਟ ਬਦਲ ਕੇ ਪਰਮਿੰਦਰ ਸਿੰਘ ਨੂੰ ਟਿਕਟ ਦੇਣ ਬਾਰੇ ਕਿਹਾ ਗਿਆ ਸੀ ਪ੍ਰੰਤੂ ਪ੍ਰਵਾਰ ਨੇ ਜਵਾਬ ਦੇ ਦਿੱਤਾ ਹੈ ਤੇ ਫੈਸਲਾ ਲਿਆ ਹੈ ਕਿ ਉਹ ਲੋਕ ਸਭਾ ਦੀ ਚੋਣ ਨਹੀਂ ਲੜਣਗੇ।

ਅਗਲੀ ਰਣਨੀਤੀ ਬਾਰੇ ਆਉਣ ਵਾਲੇ ਦਿਨਾਂ ‘ਚ ਫੈਸਲਾ ਲੈਣ ਦਾ ਇਸ਼ਾਰਾ ਕਰਦਿਆਂ ਬਜੁਰਗ ਅਕਾਲੀ ਸਿਆਸਤਦਾਨ ਨੇ ਕਿਹਾ ਕਿ ਹੁਣ ਬਰਨਾਲਾ ਤੇ ਮਲੇਰਕੋਟਲਾ ਦੇ ਵਰਕਰਾਂ ਨਾਲ ਉਨ੍ਹਾਂ ਦੇ ਜਿਲਿ੍ਹਆਂ ਵਿਚ ਜਾ ਕੇ ਮੀਟਿੰਗ ਕੀਤੀ ਜਾਵੇਗੀ। ਇੱਥੇ ਦਸਣਾ ਬਣਦਾ ਹੈ ਕਿ ਢੀਂਡਸਾ ਸਮਰਥਕਾਂ ਦੀ ਇਸਤੋਂ ਪਹਿਲਾਂ ਚੰਡੀਗੜ੍ਹ ਵਿਖੇ ਵੀ ਮੀਟਿੰਗ ਹੋਈ ਸੀ। ਉਕਤ ਮੀਟਿੰਗ ਵਾਲੇ ਦਿਨ ਹੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਢੀਂਡਸਾ ਦੇ ਘਰ ਪੁੱਜ ਕੇ ਸਾਂਤ ਕਰਨ ਦਾ ਯਤਨ ਕੀਤਾ ਸੀ। ਇਸ ਮੀਟਿੰਗ ਬਾਰੇ ਵੀ ਅੱਜ ਸੁਖਦੇਵ ਸਿੰਘ ਢੀਂਡਸਾ ਨੇ ਖ਼ੁਲਾਸਾ ਕੀਤਾ ਕਿ ਸੁਖਬੀਰ ਨੇ ਮੁਆਫ਼ੀ ਮੰਗੀ ਸੀ ਪ੍ਰੰਤੂ ਹੁਣ ਉਨ੍ਹਾਂ ਦਾ ਵਿਸ਼ਵਾਸ ਟੁੱਟ ਗਿਆ ਹੈ। ਇਸ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਅਪਣੇ ਨਾਲ ਹੋਏ ਧੱਕੇ ’ਤੇ ਰੋਸ਼ ਜਾਹਰ ਕਰਦਿਆਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਬਹੁਤ ਮੁਸ਼ਕਿਲ ਸਮੇਂ ਵਿਚ ਲੰਘ ਰਿਹਾ ਤੇ ਪੰਥ ਦੀ ਚੜਦੀ ਕਲਾਂ ਲਈ ਹੀ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ ਪ੍ਰੰਤੂ ਉਨ੍ਹਾਂ ਨਾਲ ਜੋ ਹੋਇਆ, ਉਸਦੇ ਬਾਰੇ ਸਾਰਾ ਜੱਗ ਜਾਣਦਾ ਹੈ।

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ’ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਜਿਕਰਯੋਗ ਹੈ ਕਿ ਸਾਲ 2000 ਵਿਚ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖਰਾ ਹੋ ਅਪਣਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਬਣਾ ਲਿਆ ਸੀ। ਇਸ ਦੌਰਾਨ ਸਾਲ 2022 ਵਿਚ ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ ਪ੍ਰੰਤੂ ਬੇਸ਼ੱਕ ਸਫ਼ਲਤਾ ਨਹੀਂ ਮਿਲੀ ਪ੍ਰੰਤੂ ਅਕਾਲੀ ਦਲ ਨਾਲੋਂ ਨਰਾਜ਼ ਕੁੱਝ ਹੋਰ ਆਗੂ ਜੁੜਣੇ ਜਰੂਰ ਸ਼ੁਰੂ ਹੋ ਗਏ ਸਨ। ਪਰ ਇੰਨ੍ਹਾਂ ਚੋਣਾਂ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਹੋਈ ਮੌਤ ਕਾਰਨ ਮੁੜ ਪੰਥ ਵਿਚ ਏਕੇ ਦੀ ਗੱਲ ਚੱਲੀ ਤਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ ਸੀ ਅਤੇ ਸ: ਢੀਂਡਸਾ ਨੂੰ ਅਕਾਲੀ ਦਲ ਦਾ ਸਰਪ੍ਰਸਤ ਬਣਾ ਦਿੱਤਾ ਸੀ। ਹੁਣ ਜਦ 2024 ਦੀਆਂ ਚੋਣਾਂ ਸਿਰ ’ਤੇ ਹਨ ਤਾਂ ਅਕਾਲੀ ਦਲ ਨੇ ਪਰਮਿੰਦਰ ਸਿੰਘ ਢੀਂਡਸਾ ਦੀ ਬਜਾਏ ਅਪਣੇ ਪੁਰਾਣੇ ਸਮਰਥਕ ਇਕਬਾਲ ਸਿੰਘ ਝੂੰਦਾ ਨੂੰ ਟਿਕਟ ਦੇ ਦਿੱਤੀ ਹੈ, ਜਿਸ ਕਾਰਨ ਢੀਂਡਸਾ ਪ੍ਰਵਾਰ ਸਹਿਤ ਸਮਰਥਕਾਂ ਮੁੜ ਅਕਾਲੀ ਦਲ ਨਾਲੋਂ ਮੋਹ ਭੰਗ ਹੁੰਦਾ ਦਿਖ਼ਾਈ ਦੇ ਰਿਹਾ।

ਚੌਧਰੀ ਪ੍ਰਵਾਰ ’ਤੇ ਚੰਨੀ ਦਾ ਵੱਡਾ ਤੰਜ਼, ਕਿਹਾ ਚੌਧਰੀ ਸਾਹਿਬ ਕਾਂਗਰਸ ਦੀ ਯਾਤਰਾ ’ਚ ਨਹੀਂ ਹੁਣ ਮਰੇ ਹਨ

0

ਜਲੰਧਰ, 20 ਅਪ੍ਰੈਲ: ਦੁਆਬੇ ਦੀ ਸਿਆਸਤ ’ਚ ਦਹਾਕਿਆਂ ਤੋਂ ਵੱਡਾ ਪ੍ਰਭਾਵ ਰੱਖਣ ਵਾਲੇ ਮਰਹੂਮ ਸੰਤੋਖ਼ ਸਿੰਘ ਚੌਧਰੀ ਦੀ ਧਰਮਪਤਨੀ ਕਰਮਜੀਤ ਕੌਰ ਚੌਧਰੀ ਦੇ ਸ਼ਨੀਵਾਰ ਨੂੰ ਭਾਜਪਾ ਵਿਚ ਸ਼ਾਮਲ ਹੋਣ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਤੰਜ਼ ਕਸਿਆ ਹੈ। ਇੱਥੇ ਇੱਕ ਸਮਾਗਮ ਦੌਰਾਨ ਇਸ ਮਾਮਲੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਚੰਨੀ ਨੇ ਕਿਹਾ ਕਿ ‘‘ ਚੌਧਰੀ ਸਾਹਿਬ ਰਾਹੁਲ ਗਾਂਧੀ ਦੀ ਵਿਕਾਸ ਯਾਤਰਾ ’ਚ ਨਹੀਂ ਮਰੇ ਸਨ, ਬਲਕਿ ਉਨ੍ਹਾਂ ਦੀ ਸੋਚ ਅੱਜ ਵੀ ਜਿੰਦਾ ਸੀ, ਜਿਸਨੂੰ ਉ੍ਹਨਾਂ ਦੀ ਪਤਨੀ ਕਰਮਜੀਤ ਕੌਰ ਤੇ ਪੁੱਤਰ ਵਿਕਰਮ ਚੌਧਰੀ ਨੇ ਹੁਣ ਮਾਰ ਦਿੱਤਾ ਹੈ। ’’ ਉਨ੍ਹਾਂ ਕਿਹਾ ਕਿ ਚੌਧਰੀ ਪ੍ਰਵਾਰ ਦੇ ਕਾਂਗਰਸ ਪਾਰਟੀ ਨੂੰ ਛੱਡਣ ਨਾਲ ਮੈਨੂੰ ਨਹੀਂ ਲੱਗਦਾ ਕਿ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਏਗਾ, ਬਲਕਿ ਇਹਨਾਂ ਨੇ ਆਪਣੇ ਪਰਿਵਾਰ ਦਾ ਬਹੁਤ ਨੁਕਸਾਨ ਕਰ ਲਿਆ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹਨਾਂ ਨੇ ਇਹ ਕਾਰਾ ਕਰਕੇ ਉਹਨਾਂ ਚੌਧਰੀ ਸਾਹਿਬ ਦੀ ਸੋਚ ਨੂੰ ਮਾਰ ਦਿੱਤਾ ਹੈ ਤੇ ਮੈਨੂੰ ਇਸਦਾ ਬਹੁਤ ਦੁੱਖ ਹੈ।

ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦੀ ਜਲਦੀ ਗਿਰਦਾਵਰੀ ਕਰਵਾਉਣ ਦੇ ਹੁਕਮ

ਚੰਨੀ ਨੇ ਕਿਹਾ ਕਿ ‘‘ਇੰਨ੍ਹਾਂ ਦੇ ਜਾਣ ਨਾਲ ਵੋਟਾਂ ਵਧਣਗੀਆਂ ਜਾਂ ਘਟਣਗੀਆਂ ਇਸਦਾ ਕੋਈ ਫ਼ਰਕ ਨਹੀਂ ਕਿਉਂਕਿ ਮੈਂ ਕਦੇ ਵੋਟਾਂ ਦੇ ਨਾਲ ਹਰ ਚੀਜ਼ ਨੂੰ ਤੋਲਦਾ ਪ੍ਰੰਤੂ ਮੈਨੂੰ ਇਸ ਚੀਜ਼ ਦਾ ਬਹੁਤ ਦੁੱਖ ਹੈ ਕਿ ਇੱਕ ਪਰਿਵਾਰ ਜਿਸਨੇ 100 ਸਾਲ ਕਾਂਗਰਸ ਪਾਰਟੀ ਅਤੇ ਲੋਕਾਂ ਦੀ ਸੇਵਾ ਕੀਤੀ, ਉਸਨੇ ਇਹ ਕਦਮ ਚੁੱਕਿਆ। ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਵਿਕਰਮ ਚੌਧਰੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਵਿੰਨਦਿਆਂ ਕਿਹਾ ਕਿ ‘‘ ਚੌਧਰੀ ਪ੍ਰਵਾਰ ’ਚ ਇੱਕ ਅਜਿਹਾ ਪੁੱਤ ਜੰਮਿਆ, ਜਿਸਨੇ ਦੁਰਯੋਜਨ ਦੀ ਤਰ੍ਹਾਂ ਮਹਾਂਭਾਰਤ ਕਰਾ ਕੇ ਪਰਿਵਾਰ ਦਾ ਨਾਸ਼ ਕਰ ਦਿੱਤਾ। ’’ ਉ੍ਹਨਾਂ ਕਿਹਾ ਕਿ ਇਸ ਪ੍ਰਵਾਰ ਨੇ ਕਾਂਗਰਸ ਨੂੰ ਛੱਡ ਕੇ ਆਪਣਾ ਨੁਕਸਾਨ ਕਰ ਲਿਆ ਕਿਉਂਕਿ ਹੁਣ ਉਨ੍ਹਾਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ। ਦਲ-ਬਦਲੂ ਸਿਆਸਤ ਨੂੰ ਪੰਜਾਬੀਅਤ ’ਤੇ ਕਲੰਕ ਕਰਾਰ ਦਿੰਦਿਆਂ ਚੰਨੀ ਨੇ ਕਿਹਾ ਕਿ ਇੱਹੋ-ਜਿਹੇ ਲੋਕ ਸਮਾਜ ਦੇ ਨੂੰ ਗੰਧਲਾ ਕਰ ਰਹੇ ਹਨ, ਜਿਹੜੇ ਕਿਸੇ ਲਾਲਚ ਵੱਸ ਜਾਂ ਡਰਦੇ ਦੂਸਰੀਆਂ ਪਾਰਟੀਆਂ ਸ਼ਿਫਟ ਹੋ ਰਹੇ ਹਨ ਪ੍ਰੰਤੂ ਇੰਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਮੂੰਹ ਨਹੀਂ ਲਗਾਉਣਾ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਸਬਰ ਰੱਖਣਾ ਬਹੁਤ ਜਰੂਰੀ ਹੈ। ਕਾਂਗਰਸ ਪਾਰਟੀ ਨੇ ਚੌਧਰੀ ਪ੍ਰਵਾਰ ਦੇ ਇੱਕ ਮੈਂਬਰ ਨੂੰ ਐਮਐਲਏ ਬਣਾਇਆ ਤੇ ਹੁਣ ਇੱਕ 80 ਸਾਲਾਂ ਬਜ਼ੁਰਗ ਔਰਤ ਨੂੰ ਐਮ.ਪੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ।

ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦੀ ਜਲਦੀ ਗਿਰਦਾਵਰੀ ਕਰਵਾਉਣ ਦੇ ਹੁਕਮ

0

ਚੰਡੀਗੜ੍ਹ, 20 ਅਪ੍ਰੈਲ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਡਿਪਟੀ ਕਮਿਸ਼ਨਰਾਂ ਨੁੰ ਨਿਰਦੇਸ਼ ਦਿੱਤੇ ਕਿ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤੋਂ ਜਲਦੀ ਸਰਵੇ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ’ਤੇ ਖਰਾਬ ਫਸਲਾਂ ਦੀ ਭਰਪਾਈ ਮਿਲ ਸਕੇ।ਸ਼ਨੀਵਾਰ ਨੂੰ ਚੰਡੀਗੜ੍ਹ ਤੋਂ ਵੀਡੀਓ ਕਾਨਫਰੈਂਸਿੰਗ ਰਾਹੀਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਧਿਕਾਰੀਆਂ ਨਾਲ ਰਬੀ-ਫਸਲ ਦੀ ਖਰੀਦ ਨਾਲ ਸਬੰਧਿਤ ਵਿਵਸਥਾਵਾਂ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਪ੍ਰਸਾਸ਼ਨਿਕ ਸਕੱਤਰਾਂ, ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਰਬੀ ਫਸਲਾਂ ਦੀ ਖਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੀ ਮੰਡੀਆਂ ਵਿਚ ਕਣਕ ਤੇ ਸਰੋਂ ਦੀ ਆਮਦ ਤੇਜੀ ਨਾਲ ਵੱਧ ਰਹੀ ਹੈ। ਕਿਸਾਨਾਂ ਤੇ ਆੜਤੀਆਂ ਨਾਲ ਤਾਲਮੇਲ ਕਰ ਕੇ ਐਤਵਾਰ ਨੂੰ ਮੰਡੀਆਂ ਵਿਚ ਫਸਲ ਦੀ ਖਰੀਦ ਬੰਦ ਰੱਖਣ ਅਤੇ ਟਰੱਕਾਂ ਤੇ ਹੋਰ ਵਾਹਨਾਂ ਰਾਹੀਂ 24 ਘੰਟੇ ਵਿਚ 50 ਫੀਸਦੀ ਕਣਕ ਤੇ ਸਰੋਂ ਦੀ ਫਸਲਾਂ ਦਾ ਮੰਡੀਆਂ ਤੋਂ ਕੱਲ ਸ਼ਾਮ ਤਕ ਉਠਾਨ ਕਰਵਾ ਕੇ ਗੋਦਾਮਾਂ ਵਿਚ ਰੱਖਵਾਉਣ।

ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ ਵੱਲੋਂ ਸਫਲ ਕਰੀਅਰ ਫੈਸਟ – ਆਰਕੇਡੀਆ ਦਾ ਆਯੋਜਨ

ਜੇਕਰ ਮੰਡੀਆਂ ਵਿਚ ਫਸਲਾਂ ਦੇ ਉਠਾਨ ਵਿਚ ਕੋਤਾਹੀ ਨਾ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਣਕ ਉਠਾਨ ਲਈ ਆੜਤੀ ਆਪਣੇ ਵਾਹਨ ਦਾ ਇਸਤੇਮਾਲ ਕਰਦੇ ਹਨ ਤਾਂ ਉਨ੍ਹਾਂ ਨੂੰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੈਅ ਰੇਟ ਦੇ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਫਸਲ ਦਾ ਜੇ ਫਾਰਮ ਕੱਟਣ ਦੇ 72 ਘੰਟੇ ਦੇ ਅੰਦਰ-ਅੰਦਰ ਫਸਲ ਦਾ ਭੁਗਤਾਨ ਕੀਤਾ ਜਾਵੇ। ਉਨ੍ਹਾਂ ਨੇ ਪ੍ਰਸਾਸ਼ਨਿਕ ਸਕੱਤਰਾਂ ਨੂੰ ਵੀ ਸਮੇਂ-ਸਮੇਂ ’ਤੇ ਆਪਣੇ ਅਧੀਨ ਮੰਡੀਆਂ ਦੀ ਵਿਜਿਟ ਕਰਨ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਫਸਲ ਖਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰੰ ਸਪਸ਼ਟ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੁੰ ਆਪਣੀ ਫਸਲ ਦੀ ਵਿਕਰੀ ਕਰਨ ਵਿਚ ਕਿਸੇ ਤਰ੍ਹਾ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਨਾਲ ਹੀ ਫਸਲਾਂ ਦਾ ਭੁਗਤਾਨ ਨਿਰਧਾਰਿਤ ਸਮੇਂ ਵਿਚ ਹਰ ਹਾਲ ਵਿਚ ਯਕੀਨੀ ਕੀਤਾ ਜਾਵੇ।

ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ ਵੱਲੋਂ ਸਫਲ ਕਰੀਅਰ ਫੈਸਟ – ਆਰਕੇਡੀਆ ਦਾ ਆਯੋਜਨ

0

ਬਠਿੰਡਾ, 20 ਅਪ੍ਰੈਲ: ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਮਾਣ ਨਾਲ ਆਪਣੇ ਸਲਾਨਾ ਸਮਾਗਮ, “ਕੈਰੀਅਰ ਫੈਸਟ – ਅਰਕੈਡੀਆ” ਦੀ ਮੇਜ਼ਬਾਨੀ ਕੀਤੀ, ਜਿਸਦਾ ਉਦੇਸ਼ ਆਰਕੀਟੈਕਚਰ, ਇੰਟੀਰੀਅਰ ਡਿਜ਼ਾਈਨ, ਫਾਈਨ ਆਰਟਸ, ਯੋਜਨਾਬੰਦੀ ਅਤੇ ਸੰਬੰਧਿਤ ਖੇਤਰ ਵਿਚ ਆਰਕੀਟੈਕਟਾਂ, ਆਰਕੀਟੈਕਚਰ ਦੇ ਵਿਦਿਆਰਥੀਆਂ ਅਤੇ ਇਸ ਵਿੱਚ ਦਿਲਚਸਪੀ ਰੱਖਣ ਵਾਲੇ ਉਤਸ਼ਾਹੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।ਇਸ ਸਮਾਗਮ ਵਿੱਚ 200 ਤੋਂ ਵੱਧ ਉਤਸ਼ਾਹੀ ਵਿਦਿਆਰਥੀਆਂ ਦੇ ਨਾਲ, ਪੌਲੀਟੈਕਨਿਕ ਕਾਲਜਾਂ, ਸਕੂਲਾਂ, ਅਤੇ ਤਜਰਬੇਕਾਰ ਪੇਸ਼ੇਵਰਾਂ ਦੀ ਭਾਗੀਦਾਰੀ ਦੇਖੀ ਗਈ। ਮੁੱਖ ਮਹਿਮਾਨ ਆਲ ਇੰਡੀਆ ਰੇਡਿਓ ਐਫ.ਐਮ. ਬਠਿੰਡਾ ਦੇ ਸਟੇਸ਼ਨ ਡਾਇਰੈਕਟਰ ਸ੍ਰੀ ਰਾਜੀਵ ਅਰੋੜਾ ਨੇ ਵਿਦਿਆਰਥੀਆਂ ਨੂੰ ਭੂਗੋਲਿਕ ਸੀਮਾਵਾਂ ਦੀ ਪਰਵਾਹ ਕੀਤੇ ਬਿਨਾਂ ਆਪਣੇ ਜਨੂੰਨ ਅਤੇ ਪੇਸ਼ੇ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ’ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਮੁੱਖ ਬੁਲਾਰੇ ਆਰਕੀਟੈਕਟ ਰਿੰਪੇਸ਼ ਸ਼ਰਮਾ, ਆਰਕੀਟੈਕਟ ਨਵਨੀਤ ਸਿੰਘ ਸੰਧੂ, ਪ੍ਰੋ: ਲਲਿਤ ਸ਼ਰਮਾ ਅਤੇ ਆਰਟਿਸਟ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਅਤੇ ਪ੍ਰੇਰਣਾ ਪ੍ਰਦਾਨ ਕਰਦੇ ਹੋਏ ਆਪਣੇ ਜੀਵਨ ਸਫ਼ਰ ਤੋਂ ਅਨਮੋਲ ਜਾਣਕਾਰੀ ਸਾਂਝੀ ਕੀਤੀ। ਰਜਿਸਟਰਾਰ, ਡਾ: ਗੁਰਿੰਦਰ ਪਾਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਕੈਰੀਅਰ ਦੇ ਮਾਰਗਾਂ ਵੱਲ ਸੇਧ ਦੇਣ ਵਿੱਚ ਅਜਿਹੇ ਸਮਾਗਮਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ।ਵਿਭਾਗ ਦੇ ਮੁਖੀ ਡਾ: ਭੁਪਿੰਦਰ ਪਾਲ ਸਿੰਘ ਨੇ ਸਾਰੇ ਬੁਲਾਰਿਆਂ ਦੀ ਦਿਲੋਂ ਪ੍ਰਸੰਸਾ ਕੀਤੀ ਅਤੇ ਈਵੈਂਟ ਕੋਆਰਡੀਨੇਟਰ ਆਰਕੀਟੈਕਟ ਮਿਤਾਕਸ਼ੀ ਸ਼ਰਮਾ, ਆਰਕੀਟੈਕਟ ਕਪਿਲ ਅਰੋੜਾ ਅਤੇ ਆਰਕੀਟੈਕਟ ਅਮਨਦੀਪ ਖੀਵਾ, ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ ਦੀ ਸਮੁੱਚੀ ਟੀਮ ਦੇ ਨਾਲ ਸਮਾਗਮ ਨੂੰ ਆਯੋਜਿਤ ਕਰਨ ਲਈ ਉਹਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ’ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

0

ਸੂਬੇ ’ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ – ਗਿਰੀਸ਼ ਦਿਆਲਨ
ਖੰਨਾ/ਲੁਧਿਆਣਾ, 20 ਅਪ੍ਰੈਲ : ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ।ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਮੌਕੇ ਗਿਰੀਸ਼ ਦਿਆਲਨ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ। ਸ੍ਰੀ ਦਿਆਲਨ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

ਐਸ.ਐਸ.ਡੀ. ਗਰਲਜ਼ ਕਾਲਜ ਦੇ ਆਰਟਸ ਅਤੇ ਸਾਇੰਸ ਵਿਭਾਗ ਨੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਜ਼ਿਲਿ੍ਹਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮਦ ਅਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ, ਇਸ ਲਈ ਅਧਿਕਾਰੀਆਂ ਨੂੰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੀ ਲੋੜ ਹੈ।ਬਾਅਦ ਵਿੱਚ ਅਧਿਕਾਰੀਆਂ ਨੇ ਸਮਰਾਲਾ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਸਦਕਾ ਅਨਾਜ ਮੰਡੀਆਂ ਵਿੱਚ ਪਈ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਇਆ ਜਾ ਸਕਿਆ ਹੈ।

ਐਸ.ਐਸ.ਡੀ. ਗਰਲਜ਼ ਕਾਲਜ ਦੇ ਆਰਟਸ ਅਤੇ ਸਾਇੰਸ ਵਿਭਾਗ ਨੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

0

ਬਠਿੰਡਾ, 20 ਅਪ੍ਰੈਲ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਆਰਟਸ ਅਤੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਇੱਕ ਯਾਦਗਾਰੀ ਵਿਦਾਇਗੀ ਪਾਰਟੀ ਦਿੱਤੀ । ਇਸ ਪਾਰਟੀ ਵਿੱਚ ਬੀ.ਏ., ਬੀ.ਐਸ.ਸੀ. (ਮੈਡੀਕਲ ਅਤੇ ਨਾਨ-ਮੈਡੀਕਲ), ਬੀ.ਐਸ.ਸੀ. (ਸੀ ਐਸ ਐਮ), ਐਮ.ਏ.(ਅੰਗਰੇਜ਼ੀ) ਦੀਆਂ ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਜਿੱਥੇ ਵਿਦਿਆਰਥਣਾਂ ਦੁਆਰਾ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ, ਉੱਥੇ ਮਿਸ ਫੇਅਰਵੈੱਲ ਦੀ ਚੋਣ ਲਈ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚੋਂ ਜੇਤੂਆਂ ਦੀ ਚੋਣ ਕਰਨ ਲਈ ਨਿਰਣਾਇਕ ਮੰਡਲ ਵਿੱਚ ਸ਼੍ਰੀਮਤੀ ਸ਼ਾਹਿਨਾ, ਐਸ.ਐਸ.ਡੀ. ਬੀ.ਐਡ. ਦੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਮਨਿੰਦਰ ਕੌਰ, ਐਸ.ਐਸ.ਡੀ. ਵਿੱਟ ਦੇ ਮੈਨੇਜਮੈਂਟ ਵਿਭਾਗ ਦੇ ਮੁਖੀ ਮਿਸ ਨੀਤੂ ਹਾਜ਼ਰ ਰਹੇ । ਵਿਦਾਇਗੀ ਪਾਰਟੀ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰੀ ਸੰਜੇ ਗੋਇਲ ਵਿਸ਼ੇਸ਼ ਤੌਰ ’ਤੇ ਪਹੁੰਚੇ । ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰੀ ਸੰਜੇ ਗੋਇਲ ਨੇ ਕਿਹਾ ਕਿ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਖ਼ੂਬਸੂਰਤ ਹਿੱਸਾ ਹੁੰਦਾ ਹੈ ।

ਕਮਿਊਨਿਟੀ ਹੈਲਥਕੇਅਰ ਪ੍ਰੋਵਾਈਡਰਾਂ ਲਈ ਪੈਲੀਏਟਿਵ ਕੇਅਰ ’ਤੇ ਸਿਖਲਾਈ ਵਰਕਸ਼ਾਪ

ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵਿਦਾਇਗੀ ਪਾਰਟੀ ਦਾ ਮਤਲਬ ਵਿਦਿਆਰਥੀਆਂ ਨੂੰ ਅਲਵਿਦਾ ਕਹਿਣਾ ਨਹੀਂ ਹੁੰਦਾ ਸਗੋਂ ਸ਼ੁੱਭ ਕਾਮਨਾਵਾਂ ਦੇਣਾ ਹੁੰਦਾ ਹੈ ਕਿਉਂਕਿ ਇਸ ਉਪਰੰਤ ਉਹ ਅਗਲੇ ਪੜ੍ਹਾਅ ਦਾ ਸਫ਼ਰ ਸ਼ੁਰੂ ਕਰਦੇ ਹਨ । ਕਰਵਾਏ ਗਏ ਮੁਕਾਬਲਿਆਂ ਦੇ ਅਧਾਰ ’ਤੇ ਬੀ.ਏ. ਵਿੱਚੋਂ ਸ਼ਾਇਨਾ, ਬੀ.ਐਸਸੀ. (ਸੀ ਐਸ ਐਮ) ਵਿੱਚੋਂ ਤਨੀਸ਼ਾ ਅਤੇ ਐਮ.ਏ. ਅੰਗਰੇਜ਼ੀ ਵਿੱਚੋਂ ਗਗਨਦੀਪ ਕੌਰ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ । ਇਸ ਤੋਂ ਇਲਾਵਾ ਬੀ.ਏ. ਵਿਚੋਂ ਰੇਵਾ ਭਟਨਾਗਰ ਅਤੇ ਅਵਨੀਤ ਕੌਰ ਢਿੱਲੋਂ ਨੂੰ ਕ੍ਰਮਵਾਰ ਪਹਿਲੀ ਅਤੇ ਦੂਜੀ ਰਨਰ ਅੱਪ ਚੁਣਿਆ ਗਿਆ।ਮੰਚ ਸੰਚਾਲਨ ਸੁਹਾਨਾ ਗਰਗ, ਅਨਮੋਲਪ੍ਰੀਤ ਕੌਰ ਅਤੇ ਵੰਸ਼ਿਕਾ ਗਰਗ ਦੁਆਰਾ ਕੀਤਾ ਗਿਆ। ਸਮੁੱਚੀਆਂ ਭਾਗ ਤੀਜਾ ਦੀਆਂ ਵਿਦਿਆਰਥਣਾਂ ਦੁਆਰਾ ਪਾਰਟੀ ਦੇ ਆਯੋਜਨ ਲਈ ਅਗਵਾਈ ਕਰਨ ਲਈ ਡਾ. ਸਵੀਤਾ ਭਾਟੀਆ ਅਤੇ ਡਾ. ਤਰੂ ਮਿੱਤਲ ਦਾ ਧੰਨਵਾਦ ਕਰਨ ਉਪਰੰਤ ਕਾਲਜ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਕਾਲਜ ਸਟਾਫ਼ ਦਾ ਭਾਵਪੂਰਤ ਅਤੇ ਤਹਿ-ਦਿਲੋਂ ਧੰਨਵਾਦ ਕੀਤਾ ਗਿਆ।

ਕਮਿਊਨਿਟੀ ਹੈਲਥਕੇਅਰ ਪ੍ਰੋਵਾਈਡਰਾਂ ਲਈ ਪੈਲੀਏਟਿਵ ਕੇਅਰ ’ਤੇ ਸਿਖਲਾਈ ਵਰਕਸ਼ਾਪ

0

ਬਠਿੰਡਾ, 20 ਅਪ੍ਰੈਲ : ਏਮਜ਼ ਬਠਿੰਡਾ ਦੇ ਐਨੇਸਥੀਸੀਓਲੋਜੀ ਅਤੇ ਕਮਿਊਨਿਟੀ ਐਂਡ ਫੈਮਿਲੀ ਮੈਡੀਸਨ ਵਿਭਾਗ ਵੱਲੋਂ ਗੋਨਿਆਣਾ ਬਲਾਕ ਦੇ ਕਮਿਊਨਿਟੀ ਹੈਲਥਕੇਅਰ ਪ੍ਰੋਵਾਈਡਰਾਂ ਲਈ ਪੈਲੀਏਟਿਵ ਕੇਅਰ ਬਾਰੇ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ 18 ਅਪ੍ਰੈਲ ਤੋਂ 20 ਅਪ੍ਰੈਲ ਤੱਕ ਇੰਡੀਅਨ ਐਸੋਸੀਏਸ਼ਨ ਆਫ਼ ਪੈਲੀਏਟਿਵ ਕੇਅਰ ਦੇ ਸਹਿਯੋਗ ਨਾਲ 93MR ਪ੍ਰਵਾਨਿਤ ਪ੍ਰੋਜੈਕਟ “ਕੈਂਸਰ ਦੇ ਮਰੀਜ਼ਾਂ ਲਈ ਵਿਆਪਕ ਤਾਲਮੇਲ ਅਧਾਰਤ ਪੈਲੀਏਟਿਵ ਕੇਅਰ ਮਾਡਲ (33Pa3) ਦਾ ਵਿਕਾਸ ਅਤੇ ਲਾਗੂਕਰਨ”ਦੇ ਹਿੱਸੇ ਵਜੋਂ ਆਯੋਜਿਤ ਕੀਤੀ ਗਈ ਸੀ। ਗੋਨਿਆਣਾ ਬਲਾਕ ਵਿੱਚ ਜ਼ਿਲ੍ਹਾ ਸਿਹਤ ਪ੍ਰਣਾਲੀ, ਜ਼ਿਲ੍ਹਾ ਬਠਿੰਡਾ ਦੇ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਸੰਗਰੂਰ ਤੋਂ ਬਾਅਦ ਪਟਿਆਲਵੀਆਂ ਨੂੰ ਵੀ ਮਨਾਉਣ ਵਿੱਚ ਸਫ਼ਲ ਹੋਇਆ ਰਾਜਾ ਵੜਿੰਗ

ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਉਦਘਾਟਨ ਏਮਜ਼ ਬਠਿੰਡਾ ਦੇ ਡਾਇਰੈਕਟਰ, ਡੀਨ, ਐਮਐਸ ਅਤੇ ਜ਼ਿਲ੍ਹਾ ਸਿਹਤ ਅਥਾਰਟੀਜ਼, ਬਠਿੰਡਾ ਦੇ ਸਿਵਲ ਸਰਜਨ, ਐਨਪੀ-ਐਨਸੀਡੀ ਪ੍ਰੋਗਰਾਮ ਅਫਸਰ ਅਤੇ ਐਸਐਮਓ ਗੋਨਿਆਣਾ ਨੇ ਕੀਤਾ। ਗੋਨਿਆਣਾ ਬਲਾਕ ਦੇ 27 ਸਬ ਸੈਂਟਰਾਂ ਤੋਂ ਆਸ਼ਾ ਵਰਕਰਾਂ, ਏਐਨਐਮ ਅਤੇ ਸੀਐਚਓ ਸਮੇਤ ਕੁੱਲ 50 ਸਿਹਤ ਸੰਭਾਲ ਪ੍ਰਦਾਤਾਵਾਂ ਨੇ ਸਿਖਲਾਈ ਵਿੱਚ ਭਾਗ ਲਿਆ। ਸਿਖਲਾਈ ਇੰਟਰਐਕਟਿਵ ਲੈਕਚਰ, ਰੋਲ ਪਲੇਅ ਦੀ ਵਰਤੋਂ ਕਰਕੇ ਪ੍ਰਦਾਨ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਫੀਲਡ ਵਿਜ਼ਿਟ ਕੀਤੀ ਜਾਵੇਗੀ।

ਸੰਗਰੂਰ ਤੋਂ ਬਾਅਦ ਪਟਿਆਲਵੀਆਂ ਨੂੰ ਵੀ ਮਨਾਉਣ ਵਿੱਚ ਸਫ਼ਲ ਹੋਇਆ ਰਾਜਾ ਵੜਿੰਗ

0
ਲਾਲ ਸਿੰਘ ਤੇ ਹਰਦਿਆਲ ਸਿੰਘ ਕੰਬੋਜ਼ ਦੀ ਅਗਵਾਈ ਹੇਠ ਹੋਏ ਇਕੱਠ ਨੇ ਨਰਾਜ਼ਗੀ ਦਿਖਾਉਣ ਦੇ ਬਾਅਦ ਕਾਂਗਰਸ ਨੂੰ ਮਜਬੂਤ ਕਰਨ ਦਾ ਦਿੱਤਾ ਭਰੋਸਾ
ਰਾਜਪੁਰਾ, 20 ਅਪ੍ਰੈਲ: ਪਿਛਲੇ ਦਿਨੀਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਵਿੱਚ ਲੋਕ ਸਭਾ ਦੇ ਉਮੀਦਵਾਰਾਂ ਦੀ ਜਾਰੀ ਪਹਿਲੀ ਲਿਸਟ ਤੋਂ ਬਾਅਦ ਉੱਠ ਰਹੀਆਂ ਬਾਗੀ ਸੁਰਾਂ ਦੇ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸੰਗਰੂਰ ਤੋਂ ਬਾਅਦ ਹੁਣ ਪਟਿਆਲਾ ਦੇ ਕਾਂਗਰਸੀਆਂ ਨੂੰ ਵੀ ਮਨਾਉਣ ਵਿੱਚ ਸਫਲ ਰਹੇ ਹਨ। ਇਸਤੋਂ ਪਹਿਲਾਂ ਉਨ੍ਹਾਂ ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰਾਂ ਨੂੰ ਮਨਾ ਕੇ ਖਹਿਰਾ ਦੇ ਨਾਲ ਤੋਰਨ ਦੀ ਪਹਿਲਕਦਮੀ ਕੀਤੀ ਸੀ। ਇਸਤੋਂ ਬਾਅਦ ਹੁਣ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ ਅਤੇ ਸਾਬਕਾ ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ ਸਹਿਤ ਅੱਧੀ ਦਰਜਨ ਸੀਨੀਅਰ ਲੀਡਰਾਂ ਵੱਲੋਂ ਰਾਜਪੁਰਾ ਵਿਖੇ ਟਕਸਾਲੀ ਕਾਂਗਰਸੀਆਂ ਦਾ ਇੱਕ ਵੱਡਾ ਇਕੱਠ ਰੱਖਿਆ ਹੋਇਆ ਸੀ।
ਇਹਨਾਂ ਆਗੂਆਂ ਵੱਲੋਂ ਪਿਛਲੇ ਦਿਨੀ ਕਾਂਗਰਸ ਵਿੱਚ ਸ਼ਾਮਿਲ ਹੋਏ ਡਾਕਟਰ ਧਰਮਵੀਰ ਗਾਂਧੀ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਸੀ। ਚਰਚਾ ਸੀ ਕਿ ਇਹ ਆਗੂ ਇਕੱਠੇ ਹੋ ਕੇ ਅਜ਼ਾਦ ਉਮੀਦਵਾਰ ਜਾਂ ਹੋਰ ਕੋਈ ਵੱਡਾ ਐਲਾਨ ਕਰ ਸਕਦੇ ਹਨ ਪ੍ਰੰਤੂ ਹਾਈ ਕਮਾਂਡ ਵੱਲੋਂ ਦਿੱਤੇ ਥਾਪੜੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਾ ਸਿਰਫ ਇਹਨਾਂ ਨਰਾਜ ਆਗੂਆਂ ਨੂੰ ਮਨਾਉਣ ਵਿੱਚ ਸਫ਼ਲ ਹੋਏ ਬਲਕਿ ਅੱਜ ਇਸ ਇਕੱਠ ਵਿੱਚ ਸ਼ਾਮਿਲ ਹੋ ਕੇ ਇਸ ਨੂੰ ਕਾਂਗਰਸ ਦੀ ਤਾਕਤ ਬਣਾ ਦਿੱਤਾ। ਹਾਲਾਂਕਿ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਬੁਲਾਰਿਆਂ ਨੇ ਪਾਰਟੀ ਹਾਈ ਕਮਾਂਡ ਵੱਲੋਂ ਟਿਕਟ ਦੇਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਆਪਣੇ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਵੀ ਵਿਖਿਆਨ ਕੀਤਾ ਪ੍ਰੰਤੂ ਨਾਲ ਦੀ ਨਾਲ ਹੀ ਇਹ ਵੀ ਭਰੋਸਾ ਦਵਾਇਆ ਕਿ ਉਹ ਕਾਂਗਰਸ ਪਾਰਟੀ ਨੂੰ ਕਦੇ ਵੀ ਨਹੀਂ ਛੱਡਣਗੇ ਅਤੇ ਮਰਦੇ ਦਮ ਤੱਕ ਇਸ ਦੇ ਨਾਲ ਡਟੇ ਰਹਿਣਗੇ।
ਦੱਸਣਾ ਬਣਦਾ ਹੈ ਕਿ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਸਿਟਿੰਗ ਐਮਪੀ ਪਰਨੀਤ ਕੌਰ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਇਸ ਹਲਕੇ ਤੋਂ ਟਿਕਟ ਲੈਣ ਦੇ ਲਈ ਲਾਲ ਸਿੰਘ ਤੋਂ ਇਲਾਵਾ ਹਰਦਿਆਲ ਸਿੰਘ ਕੰਬੋਜ ਅਤੇ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਆਦਿ ਦੇ ਵੱਲੋਂ ਭੱਜ ਦੌੜ ਕੀਤੀ ਜਾ ਰਹੀ ਸੀ ਇਹਨਾਂ ਆਗੂਆਂ ਵੱਲੋਂ ਇੱਕਜੁੱਟ ਹੋ ਕੇ ਇਹ ਵੀ ਫੈਸਲਾ ਲਿਆ ਗਿਆ ਸੀ ਕਿ ਕਾਂਗਰਸ ਕਿਸੇ ਬਾਹਰੀ ਵਿਅਕਤੀ ਦੀ ਬਜਾਏ ਟਕਸਾਲੀ ਕਾਂਗਰਸੀਆਂ ਵਿੱਚੋਂ ਹੀ ਕਿਸੇ ਸਥਾਨਕ ਆਗੂ ਨੂੰ ਟਿਕਟ ਦੇ ਕੇ ਨਿਵਾਜੇ ਪ੍ਰੰਤੂ ਡਾਕਟਰ ਗਾਂਧੀ ਵਾਲੇ ਹੋਏ ਫੈਸਲੇ ਤੋਂ ਬਾਅਦ ਇਹ ਆਗੂ ਨਿਰਾਸ਼ ਦਿਖਾਈ ਦੇ ਰਹੇ ਸਨ। ਜਿਸ ਦੇ ਚਲਦੇ ਅੱਜ ਇਹ ਵੱਡਾ ਇਕੱਠ ਰੱਖਿਆ ਹੋਇਆ ਸੀ ਇਸ ਇਕੱਠ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਦਾ ਦੌਰ ਚੱਲ ਰਿਹਾ ਸੀ ਪ੍ਰੰਤੂ ਪੰਜਾਬ ਕਾਂਗਰਸ ਨੇ ਇਸ ਮਾਮਲੇ ਨੂੰ ਸਿਆਣਪ ਨਾਲ ਨਜਿੱਠਦਿਆ ਨਰਾਜ ਕਾਂਗਰਸੀ ਨੂੰ ਆਪਣੇ ਨਾਲ ਤੋਰਦਿਆਂ ਲਗਾਤਾਰ ਦੋ ਵਾਰ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਰਹਿਣ ਵਾਲੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਨਵੀਆਂ ਚੁਣੌਤੀਆਂ ਖੜੀਆਂ ਕਰ ਦਿੱਤੀਆਂ ਹਨ।

ਪਾਣੀ ਦੀ ਸਮੱਸਿਆਂ: ਐਸਡੀਐਮ ਵੱਲੋ ਪਿੰਡ ਬਹਿਮਣ ਜੱਸਾ ਸਿੰਘ ਦਾ ਦੌਰਾ

0

ਤਲਵੰਡੀ ਸਾਬੋ (ਬਠਿੰਡਾ), 20 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਵੱਲੋਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਪ੍ਰਾਪਤ ਰਿਪੋਰਟ ਅਨੁਸਾਰ ਪਿੰਡ ਬਹਿਮਣ ਜੱਸਾ ਸਿੰਘ ਦੀ ਪਾਣੀ ਸਬੰਧੀ ਸਮੱਸਿਆਵਾਂ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਕੀਤੀ ਗਈ।

ਬਠਿੰਡਾ ਪੁਲਿਸ ਦੀ ਨਸ਼ਾ ਤਸਕਰਾਂ ਵਿਰੁਧ ਮੁਹਿੰਮ: ਨਸ਼ਾ ਤਸਕਰਾਂ ਦੀ 1 ਕਰੋੜ 85 ਲੱਖ ਰੁਪਏ ਦੀ ਜਾਇਦਾਤ ਜਬਤ

ਐਸਡੀਐਮ ਸ: ਜੱਸਲ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਪਹੁੰਚੇ ਅਤੇ ਮੌਕੇ ਤੇ ਪਾਇਆ ਕਿ ਪਾਣੀ ਦੀ ਸਪਲਾਈ ਨੂੰ ਇੰਮਪਰੂਵ ਕਰਨ ਲਈ 15ਵੇਂ ਵਿੱਤ ਕਮਿਸ਼ਨ ਰਾਹੀਂ 3.91 ਲੱਖ ਰੁਪਏ ਦੀ ਪ੍ਰਾਪਤ ਹੋਈ ਗ੍ਰਾਂਟ ਦੁਆਰਾ ਕੰਮ ਚੱਲ ਰਿਹਾ ਹੈ। ਇਸ ਕੰਮ ਵਿੱਚ ਫਿਲਟਰ ਦਾ ਕੰਮ, ਕੁਨੈਕਸ਼ਨਾਂ ਦੀ ਰਿਪੇਅਰ, ਫਲੋਟਿੰਗ ਆਰਮ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੰਮ ਲਗਭਗ 4-5 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲੋੜੀਂਦੀ  ਮਾਤਰਾ ਵਿੱਚ ਚਾਲੂ ਹੋ ਜਾਵੇਗੀ।

ਪਹਿਲੇ ਗੇੜ੍ਹ ’ਚ ਵੋਟ ਪਾਉਣ ਵਾਲੀ ਦੁਨੀਆਂ ਦੀ ਸੱਭ ਤੋਂ ਛੋਟੇ ਕੱਦ ਵਾਲੀ ‘ਜੋਤੀ ਅਮਗੇ’ ਮੁੜ ਚਰਚਾ ’ਚ

ਇਸ ਮੌਕੇ ਉਨ੍ਹਾਂ ਪਿੰਡ ਦੇ ਵਾਟਰ ਵਰਕਸ ਦੀ ਵਿਸਥਾਰ ਪੂਰਵਕ ਜਾਂਚ ਕੀਤੀ ਅਤੇ ਜਲ ਸਪਲਾਈ ਵਿਭਾਗ ਨੂੰ ਸਖਤ ਹਦਾਇਤ ਕੀਤੀ ਗਈ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨਹਿਰੀ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਪਿੰਡ ਬਹਿਮਣ ਜੱਸਾ ਸਿੰਘ ਦੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ।

 

ਬਠਿੰਡਾ ਪੁਲਿਸ ਦੀ ਨਸ਼ਾ ਤਸਕਰਾਂ ਵਿਰੁਧ ਮੁਹਿੰਮ: ਨਸ਼ਾ ਤਸਕਰਾਂ ਦੀ 1 ਕਰੋੜ 85 ਲੱਖ ਰੁਪਏ ਦੀ ਜਾਇਦਾਤ ਜਬਤ

0

ਬਠਿੰਡਾ, 20 ਅਪ੍ਰੈਲ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੀ 1 ਕਰੋੜ 85 ਲੱਖ ਰੁਪਏ ਦੀ ਜਾਇਦਾਦ ਜਬਤ ਕੀਤੀ ਹੈ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦੀਪਕ ਪਾਰਿਕ ਨੇ ਦਸਿਆ ਕਿ ਜਿਲ੍ਹਾ ਬਠਿੰਡਾ ਵਿੱਚ ਪੁਲਿਸ ਫੋਰਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰਕੇ ਸ਼ੱਕੀ ਪੁਰਸ਼ਾਂ ਦੇ ਠਿਕਾਣਿਆ ’ਤੇ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸਤੋਂ ਇਲਾਵਾ ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕਮਰਸ਼ੀਅਲ ਮਾਤਰਾ ਦੇ ਮੁੱਕਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀ ਬਣਾਈ ਗਈ ਅਣ-ਅਧਿਕਾਰਿਤ ਚੱਲ/ਅਚੱਲ ਜਾਇਦਾਦ ਅਤੇ ਡਰੱਗ ਮਨੀ ਨੂੰ ਫਰੀਜ ਕਰਾਉਣ ਲਈ 68-ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।

ਪਹਿਲੇ ਗੇੜ੍ਹ ’ਚ ਵੋਟ ਪਾਉਣ ਵਾਲੀ ਦੁਨੀਆਂ ਦੀ ਸੱਭ ਤੋਂ ਛੋਟੇ ਕੱਦ ਵਾਲੀ ‘ਜੋਤੀ ਅਮਗੇ’ ਮੁੜ ਚਰਚਾ ’ਚ

ਐਸ.ਐਸ.ਪੀ ਨੇ ਅੱਗੇ ਦਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਕੁੱਲ 46 ਕੇਸ ਐੱਨ.ਡੀ.ਪੀ.ਐੱਸ ਐਕਟ ਤਹਿਤ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 34 ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਕੰਨਫਰਮ ਹੋ ਚੁੱਕੇ ਹਨ। ਇੰਨ੍ਹਾਂ ਕੇਸਾਂ ਵਿਚ ਤਾਰਾ ਚੰਦ ਵਾਸੀ ਸੋਹਨਪਲ ਜਿਲ੍ਹਾ ਚੂਰੂ (ਰਾਜਸਥਾਨ) ਖਿਲਾਫ ਮੁਕੱਦਮਾ ਨੰਬਰ 134 ਮਿਤੀ 14.7.2023 ਅ/ਧ 21ਸੀ ਐੱਨ.ਡੀ.ਪੀ.ਐੱਸ ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਦਰਜ ਹੈ, ਜਿਸ ਪਾਸੋਂ 270 ਗਰਾਮ ਹੈਰੋਇਨ ਅਤੇ 1 ਕਰੋੜ 78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ, ਜਗਸੀਰ ਸਿੰਘ ਪਿੰਡ ਮਹਿਰਾਜ ਜਿਲ੍ਹਾ ਬਠਿੰਡਾ ਜਿਸ ਖਿਲਾਫ ਮੁੱਕਦਮਾ ਨੰਬਰ 143 ਮਿਤੀ 5.7.2023 ਅ/ਧ 18ਬੀ ਐੱਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਰਾਮਪੁਰਾ ਜਿਸ ਪਾਸੋਂ 1 ਕਿੱਲੋ ਅਫੀਮ ਅਤੇ 1,75,000/- ਰੁਪਏ ਡਰੱਗ ਮਨੀ ਬਰਾਮਦ ਹੋਈ ਸੀ, ਗੁਰਪ੍ਰੀਤ ਸਿੰਘ ਵਾਸੀ ਕੋਟਲੀ ਕਲਾਂ ਜਿਲ੍ਹਾ ਮਾਨਸਾ, ਜਿਸ ਖਿਲਾਫ ਮੁਕੱਦਮਾ ਨੰਬਰ 39 ਮਿਤੀ 25.4.2022 ਅ/ਧ 21ਬੀ ਐੱਨ.ਡੀ.ਪੀ.ਐੱਸ ਐਕਟ ਥਾਣਾ ਥਰਮਲ ਬਠਿੰਡਾ,

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ: ਜਲੰਧਰ ਦੇ ਦੋ ਵੱਡੇ ਕਾਂਗਰਸੀਆਂ ਨੇ ਫੜਿਆ ਭਾਜਪਾ ਦਾ ਪਲ੍ਹਾਂ

ਜਿਸ ਪਾਸੋਂ 70 ਗਰਾਮ ਹੈਰੋਇਨ ਅਤੇ 4,10,000/- ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ, ਨਰੇਸ਼ ਕੁਮਾਰ ਉਰਫ ਟੀਨੂ ਵਾਸੀ ਗੋਨਿਆਣਾ ਮੰਡੀ ਜਿਸ ਖਿਲਾਫ ਮੁੱਕਦਮਾ ਨੰਬਰ 22 ਮਿਤੀ 26.2.2024 ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਨੇਹੀਆਂਵਾਲਾ ਪਾਸੋਂ 10 ਗਰਾਮ ਹੈਰੋਇਨ ਅਤੇ 1,30,000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਸੀ ਇਹਨਾਂ ਦਰਜ ਮੁਕੱਦਮਿਆਂ ਦੇ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਭੇਜੇ ਗਏ ਸਨ, ਜਿਹਨਾਂ ਦੇ ਆਰਡਰ ਮੌਸੂਲ ਹੋਣ ਡਰੱਗ ਮਨੀ ਨੂੰ ਫਰੀਜ ਕੀਤਾ ਗਿਆ। ਜਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਨਜਦੀਕ ਕੋਈ ਵੀ ਨਸ਼ਾ ਵੇਚਦਾ ਜਾਂ ਕੋਈ ਨਸ਼ੇ ਦਾ ਆਦੀ ਹੈ ਤੁਸੀ ਉਸਦੀ ਜਾਣਕਾਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 75080-09080 ਪਰ ਵੱਟਸਐਪ ਜਾਂ ਫੋਨ ਰਾਹੀ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸ.ਪੀ ਡੀ ਅਜੈ ਗਾਂਧੀ, ਐਸ.ਪੀ ਹੈਡਕੁਆਟਰ ਗੁਰਮੀਤ ਸਿੰਘ, ਡੀਐਸਪੀ ਸਿਟੀ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ।