Home Blog Page 1718

ਆਪ ਉਮੀਦਵਾਰ ਕਰਮਜੀਤ ਅਨਮੋਲ ਵੱਲੋਂ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਦਾ ਵਾਅਦਾ

0

ਪ੍ਰਸਿੱਧ ਅਦਾਕਾਰ ਹਰਬੀ ਸੰਘਾ ਨੇ ਅਨਮੋਲ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ
ਬਾਘਾਪੁਰਾਣਾ/ਮੋਗਾ, 19 ਅਪ੍ਰੈਲ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਦਾਅਵਾ ਕੀਤਾ ਕਿ ਮੌਕਾ ਮਿਲਣ ਉੱਤੇ ਕੇਂਦਰ ਕੋਲੋਂ ਕੋਟਕਪੂਰਾ-ਮੋਗਾ ਅਤੇ ਰਾਜਪੁਰਾ-ਮੁਹਾਲੀ ਰੇਲ ਲਿੰਕ ਦੇ ਲਟਕੇ ਪ੍ਰੋਜੈਕਟਾਂ ਨੂੰ ਪੂਰਾ ਕਰਵਾਉਣਗੇ ਤਾਂ ਕਿ ਇਸ ਇਲਾਕੇ ਸਮੇਤ ਪੂਰਾ ਮਾਲਵਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨਾਲ ਸਿੱਧਾ ਜੁੜ ਸਕੇ। ਅਨਮੋਲ ਨੇ ਵਿਦੇਸ਼ਾਂ ਚ ਵੱਸਦੇ ਐਨਆਰਆਈ ਪੰਜਾਬੀਆਂ ਦੀ ਸਹੂਲਤਾਂ ਲਈ ਦਿੱਲੀ ਦੀ ਥਾਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਚੰਡੀਗੜ੍ਹ ਏਅਰਪੋਰਟ ਤੋਂ ਸਿੱਧੀਆਂ ਇੰਟਰਨੈਸ਼ਨਲ ਉਡਾਣਾਂ ਸ਼ੁਰੂ ਕਰਾਉਣ ਦਾ ਵੀ ਵਾਅਦਾ ਕੀਤਾ। ਕਰਮਜੀਤ ਅਨਮੋਲ ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਚੰਦ ਨਵਾਂ, ਗੱਜਣਵਾਲਾ, ਜੈਮਲਵਾਲਾ,ਵੱਡਾ ਘਰ ਛੋਟਾ ਘਰ, ਨਾਥੇਵਾਲਾ, ਲੰਡੇ, ਸਮਾਲਸਰ, ਪੰਜਗਰਾਈਂ ਖੁਰਦ, ਠੱਠੀ ਭਾਈ, ਮੌੜ ਨੇ ਆਬਾਦ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਪੰਜਾਬ ’ਚ ਪਾਰਟੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਅੱਜ ‘ਮੈਦਾਨ’ ’ਚ ਉੱਤਰਨਗੇ ਭਗਵੰਤ ਮਾਨ

ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾ ਨੰਦ ਅਤੇ ਉਚੇਚੇ ਤੌਰ ਤੇ ਪਹੁੰਚੇ ਉੱਘੇ ਫ਼ਿਲਮ ਅਦਾਕਾਰਾਂ ਹਰਬੀ ਸੰਘਾ ਮੌਜੂਦ ਸਨ। ਪਿੰਡ ਛੋਟਾ ਘਰ ਵੱਡਾ ਘਰ ਚ ਲੋਕਾਂ ਨੂੰ ਸੰਬੋਧਨ ਕਰ ਰਹੇ ਕਰਮਜੀਤ ਅਨਮੋਲ ਨੇ ਕਿਹਾ ਕਿ ਰਿਵਾਇਤੀ-ਸੱਤਾਧਾਰੀ ਪਾਰਟੀਆਂ ਦੇ ਹਾਕਮਾਂ ਨੇ ਹਮੇਸ਼ਓ ਪਰਿਵਾਰਵਾਦ ਅਤੇ ਨਿੱਜੀ ਹਿੱਤਾਂ ਤਰਜੀਹ ਦਿੱਤੀ । ਜੇਕਰ ਉਨ੍ਹਾਂ ਦੀ ਨੀਅਤ ਸਹੀ ਹੁੰਦੀ ਤਾਂ ਮੋਗਾ-ਕੋਟਕਪੁਰਾ ਅਤੇ ਰਾਜਪੁਰਾ-ਮੋਹਾਲੀ ਰੇਲ ਲਿੰਕ ਪ੍ਰੋਜੈਕਟ ਕਦੋਂ ਦਾ ਪੂਰਾ ਹੋ ਜਾਣਾ ਸੀ। ਉਨਾਂ ਕਿਹ ਕਿ ਜਦੋਂ ਭਗਵੰਤ ਮਾਨ ਪਾਰਲੀਮੈਂਟ ਵਿਚ ਸਨ ਤਾਂ ਉਹਨਾਂ ਨੇ ਇਹ ਮੁੱਦਾ ਕਈ ਵਾਰ ਉਠਾਇਆ, ਪਰੰਤੂ ਉਹਨਾਂ ਤੋਂ ਬਾਅਦ ਕਿਸੇ ਨੇ ਵੀ ਇਸ ਮੁੱਦੇ ਦੀ ਪੈਰਵੀ ਨਹੀਂ ਕੀਤੀ। ਅਨਮੋਲ ਨੇ ਕਿਹਾ ਕਿ ਜੇਕਰ ਮੋਗਾ-ਕੋਟਕਪੂਰਾ ਅਤੇ ਰਾਜਪੁਰਾ- ਮੋਹਾਲੀ ਰੇਲ ਲਿੰਕ ਰਾਹੀਂ ਸਸਤੀ ਸਹੂਲਤ ਲੋਕਾਂ ਨੂੰ ਮਿਲ ਜਾਂਦੀ ਤਾਂ ਪੁਰਾਣੇ ਹਾਕਮਾਂ ਦੀਆਂ ਬੱਸਾ ਫੇਲ ਹੋ ਜਾਂਦੀਆਂ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਕਰਮਜੀਤ ਅਨਮੋਲ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੀ ਗੱਲ ਕਰੀਏ ਤਾਂ ਪਿਛਲੇ 2 ਸਾਲਾਂ ਵਿਚ ਪੰਜਾਬ ਦੀ ਭਲਾਈ ਲਈ ਕੀਤੇ ਕੰਮਾਂ ਤੋਂ ਪੰਜਾਬ ਦੀ ਜਨਤਾ ਬੇਹੱਦ ਖ਼ੁਸ਼ ਹੈ।ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ 2 ਸਾਲਾਂ ਵਿਚ ਜੋ ਪੰਜਾਬ ਦੀ ਜਨਤਾ ਲਈ ਵਿਕਾਸ ਪੱਖੀ ਕੰਮ ਕੀਤੇ ਹਨ। ਉੱਘੇ ਫ਼ਿਲਮ ਅਦਾਕਾਰਾਂ ਹਰਬੀ ਸੰਘਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਰਮਜੀਤ ਅਨਮੋਲ ਹਮੇਸ਼ਾ ਹੀ ਦੁਖੀ-ਦਰਦੀਆਂ ਨਾਲ ਡਟ ਕੇ ਖੜਨ ਵਾਲਾ ਇਨਸਾਨ ਹੈ, ਮੈਨੂੰ ਪੂਰਾ ਭਰੋਸਾ ਹੈ ਕਿ ਕਰਮਜੀਤ ਅਨਮੋਲ ਫ਼ਰੀਦਕੋਟ ਹਲਕੇ ਦੇ ਲੋਕਾਂ ਦੀ ਬਾਂਹ ਫੜੇਗਾ ਤੇ ਆਪਣੇ ਹਲਕੇ ਅਤੇ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਦੇਵੇਗਾ। ਇਸ ਦੌਰਾਨ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਆਪ ਵਿਚ ਸ਼ਾਮਲ ਹੋਏ।

 

ਸੰਗਰੂਰ ਜੇਲ੍ਹ ‘ਚ ਹੋਈ ਖੂਨੀ ਝੜਪ, 2 ਕੈਦੀਆਂ ਦੀ ਮੌ+ਤ, 2 ਪਟਿਆਲਾ ਹਸਪਤਾਲ ਰੈਫਰ

0

ਸੰਗਰੂਰ: ਸੰਗਰੂਰ ਜੇਲ੍ਹ ਵਿਚ ਦੋ ਗੁੱਟਾ ਵਿਚਾਲੇ ਖੂਨੀ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਝੜਪ ਵਿਚ 2 ਕੈਂਦੀਆਂ ਦੀ ਮੋਤ ਹੋ ਗਈ ਹੈ ‘ਤੇ 2 ਕੈਦੀ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਇਨ੍ਹਾਂ ਜ਼ਖਮੀ ਕੈਦੀਆਂ ਨੂੰ ਪਟਿਆਲਾ ਦੇ ਰਜਿੰਦਰ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਵੱਲੋਂ ਇਕ ਤੇਜ਼ ਕਟਰ ਨਾਲ ਹਮਲਾ ਕੀਤਾ ਗਿਆ ਹੈ।

ਇਸ਼ਕ ’ਚ ਅੰਨੀ ਪਤਨੀ ਨੇ ‘ਬੁਆਏਫ੍ਰੈਡ’ ਨਾਲ ਮਿਲਕੇ ਪਤੀ ਦਾ ਕੀਤਾ ਕਤਲ,ਪ੍ਰੇਮੀ ਵੀ ਸੀ ਪਤੀ ਦਾ ਜਿਗਰੀ ਯਾਰ

ਮ੍ਰਿਤਕ ਕੈਦੀਆਂ ਦੀ ਪਹਿਚਾਣ ਮਹੁੰਮਦ ਹਾਰੀਸ਼ ‘ਤੇ ਧਰਮਿੰਦਰ ਸਿੰਘ ਵਜੋ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਹੋਏ ਇਸ ਹਮਲੇ ਨੇ ਇਕ ਵਾਰ ਫਿਰ ਤੋਂ ਪ੍ਰਸ਼ਾਸ਼ਨ ਦੇ ਦਾਅਵਿਆ ਦੀ ਪੋਲ ਖੋਲ੍ਹ ਦਿੱਤੀ ਹੈ।

ਇਸ਼ਕ ’ਚ ਅੰਨੀ ਪਤਨੀ ਨੇ ‘ਬੁਆਏਫ੍ਰੈਡ’ ਨਾਲ ਮਿਲਕੇ ਪਤੀ ਦਾ ਕੀਤਾ ਕਤਲ,ਪ੍ਰੇਮੀ ਵੀ ਸੀ ਪਤੀ ਦਾ ਜਿਗਰੀ ਯਾਰ

0

ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ: ਲੰਬੀ ਪੁਲਿਸ ਨੇ ਦੋ ਦਿਨ ਪਹਿਲਾਂ ਪਿੰਡ ਆਲਮਵਾਲਾ ਵਿਖੇ ਹੋੲੈ ਇੱਕ ਨੌਜਵਾਨ ਦੇ ਅੰਨੇ ਕਤਲ ਦੇ ਮਾਮਲੇ ਨੂੰ ‘ਟਰੇਸ’ ਕਰਦਿਆਂ ਹੈਰਾਨੀ ਕਰਨ ਵਾਲੇ ਤੱਥ ਮੀਡੀਆ ਸਾਹਮਣੇ ਰੱਖੇ ਹਨ। ਮ੍ਰਿਤਕ ਜਸਕੌਰ ਸਿੰਘ ਉਰਫ਼ ਸੌਨੀ ਦਾ ਕਾਤਲ ਕੋਈ ਹੋਰ ਨਹੀਂ, ਬਲਕਿ ਉਸਦੀ ‘ਇਸ਼ਕ’ ਵਿਚ ਅੰਨੀ ਪਤਨੀ ਤੇ ਉਸਦਾ ‘ਬੁਆਏਫ੍ਰੈਡ’ ਨਿਕਲੇ, ਜਿੰਨ੍ਹਾਂ ‘ਸੋਨੀ’ ਨੂੰ ਅਪਣੇ ਰਾਹ ਵਿਚ ਰੋੜਾ ਮੰਨਦੇ ਹੋਏ ਉਸਨੂੰ ਯੋਜਨਾਵਧ ਤਰੀਕੇ ਨਾਲ ਕਤਲ ਕਰ ਦਿੱਤਾ। ਇੰਨ੍ਹਾਂ ਕਥਿਤ ਮੁਜਰਮਾਂ ਵੱਲੋਂ ਇਹ ਕਤਲ ਪੂਰੀ ਫ਼ਿਲਮੀ ਕਹਾਣੀ ਵਾਂਗ ਕੀਤਾ ਗਿਆ ਪ੍ਰੰਤੂ ਉਹ ਕਾਨੂੰਨ ਦੇ ਲੰਮੇ ਹੱਥਾਂ ਤੋਂ ਬਚ ਨਹੀਂ ਪਾਏ।

 

 

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਐਸ.ਐਸ.ਪੀ ਦੀ ਅਗਵਾਈ ਹੇਠ ਸ਼ਹਿਰ ’ਚ ਕੀਤਾ ਫਲੈਗ ਮਾਰਚ

ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਨੇ ਡੀ.ਐਸ.ਪੀ (ਲੰਬੀ) .ਫਤਿਹ ਸਿੰਘ ਬਰਾੜ ਅਤੇ ਮੁੱਖ ਅਫਸਰ ਥਾਣਾ ਕਬਰਵਾਲਾ ਦੇ ਐਸਐਚਓ ਐਸ.ਆਈ. ਰਣਜੀਤ ਸਿੰਘ ਦੀ ਹਾਜ਼ਰੀ ਵਿਚ ਦਸਿਆ ਕਿ 17-4-2024 ਨੂੰ ਜਸਕੌਰ ਸਿੰਘ ਉੱਰਫ ਸੋਨੀ ਪੁੱਤਰ ਮੇਜਰ ਸਿੰਘ ਵਾਸੀ ਆਲਮਵਾਲਾ ਦੀ ਲਾਸ਼ ਮਿਲੀ ਸੀ। ਇਸ ਲਾਸ਼ ਦੇ ਕੋਲੋਂ ਇੱਕ ਟੀਕਾ ਤੇ ਸਰਿੰਜ ਵੀ ਮਿਲੀ ਸੀ। ਇਸ ਕਤਲ ਦੇ ਮਾਮਲੇ ਨੂੰ ਆਮ ਮੌਤ ਮੰਨਦਿਆਂ ਪੁਲਿਸ ਵੱਲੋਂ ਮ੍ਰਿਤਕ ਜਸਕੌਰ ਸਿੰਘ ਦੀ ਭੈਣ ਕਿਰਨਪਦੀਪ ਕੌਰ ਉਰਫ ਕਿਰਨ ਪਤਨੀ ਗੁਰਮੀਤ ਸਿੰਘ ਵਾਸੀ ਫਿਡੇਕਲਾ ਥਾਣਾ ਸਦਰ ਕੋਟਕਪੂਰਾ ਦੇ ਬਿਆਨਾਂ ’ਤੇ 174 ਦੀ ਕਾਰਵਈ ਕਰ ਦਿੱਤੀ ਗਈ ਸੀ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਐਸ.ਐਸ.ਪੀ ਦੀ ਅਗਵਾਈ ਹੇਠ ਸ਼ਹਿਰ ’ਚ ਕੀਤਾ ਫਲੈਗ ਮਾਰਚ

ਪ੍ਰੰਤੂ ਬਾਅਦ ਵਿਚ ਪ੍ਰਵਾਰ ਨੂੰ ਮ੍ਰਿਤਕ ਦੀ ਪਤਨੀ ’ਤੇ ਸ਼ੱਕ ਹੋਇਆ ਤਾਂ ਉਨ੍ਹਾਂ ਪੁਲਿਸ ਕੋਲ ਮੁੜ ਪਹੁੰਚ ਕੀਤੀ। ਪੁਲਿਸ ਨੇ ਜਦ ਕੇਸ ਦੀ ਮੁੜ ਤਫ਼ਤੀਸ਼ ਸ਼ੁਰੂ ਕੀਤੀ ਤਾਂ ਹੈਰਾਨੀਜਨਕ ਤੱਥ ਸਾਹਮਣੇ ਆਏ ਕਿ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ ਦੇ ਜਗਮੀਤ ਸਿੰਘ ਵਾਸੀ ਢਿੱਪਾਂਵਾਲੀ (ਜਿਲ੍ਹਾ ਫਾਜਿਲਕਾ) ਨਾਲ ਨਜਾਇਜ਼ ਸਬੰਧ ਸਨ। ਵੱਡੀ ਹੈਰਾਨੀ ਦੀ ਗੱਲ ਇਹ ਵੀ ਪਤਾ ਲੱਗੀ ਕਿ ਜਗਮੀਤ ਸਿੰਘ ਮ੍ਰਿਤਕ ਜਸਕੌਰ ਸਿੰਘ ਦਾ ਜਿਗਰੀ ਯਾਰ ਸੀ, ਜਿਸ ਉਪਰ ਜਸਕੌਰ ਪੂਰਾ ਵਿਸ਼ਵਾਸ ਕਰਦਾ ਸੀ।

GST ਵਿਭਾਗ ਨੇ ਨਾਕਾਬੰਦੀ ਦੌਰਾਨ ਜ਼ਬਤ ਕੀਤਾ 3 ਕਰੋੜ 82 ਲੱਖ ਦਾ ਸੋਨਾ

ਪ੍ਰੇਮੀ ਜੋੜੇ ਨੇ ਜਸਕੌਰ ਨੂੰ ਪੱਕੇ ਤੌਰ ‘ਤੇ ਰਾਹ ਵਿਚੋਂ ਹਟਾਉਣ ਦੇ ਲਈ ਇੱਕ ਯੋਜਨਾ ਬਣਾਈ ਤੇ ਦੋਨ੍ਹਾਂ ਨੇ ਰਲ ਕੇ ਜਸਕੌਰ ਸਿੰਘ ਨੂੰ ਕੋਈ ਨਸ਼ੀਲੀ ਚੀਜ ਦੇ ਕੇ ਬੇਹੋਸ਼ ਕਰ ਦਿੱਤਾ। ਉਸਤੋਂ ਬਾਅਦ ਜਗਮੀਤ ਸਿੰਘ ਨੇ ਸਰਹਾਣੇ ਨਾਲ ਸਾਹ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਕਤਲ ਨੂੰ ਕੁਦਰਤੀ ਬਣਾਉਣ ਦੇ ਲੈਣ ਲਈ ਇਸ ਪ੍ਰੇਮੀ ਜੋੜੇ ਨੇ ਲਾਸ਼ ਕੋਲੇ ਇੱਕ ਸਰਿੰਜ ਵੀ ਰੱਖ ਦਿੱਤੀ ਤਾਂ ਕਿ ਮੌਤ ਨਸ਼ੇ ਕਾਰਨ ਹੋਈ ਜਾਪੀ। ਫ਼ਿਲਹਾਲ ਪੁਲਿਸ ਨੇ ਦੋਨਾਂ ਮੁਜਰਮਾਂ ਜਗਮੀਤ ਸਿੰਘ ਤੇ ਕੁਲਦੀਪ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਹੋਰ ਪੁਛਗਿਛ ਜਾਰੀ ਹੈ।

 

ਟਾਟਾ IPL ਫੈਨ ਪਾਰਕ 2024 ਦਾ ਬਠਿੰਡਾ ਵਿੱਚ ਹੋ ਰਿਹਾ ਵੱਡੇ ਪੱਧਰ ’ਤੇ ਆਯੋਜਨ: ਅਮਰਜੀਤ ਮਹਿਤਾ

0

20 ਤੇ 21 ਅਪ੍ਰੈਲ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋ ਰਹੇ IPL ਫੈਨ ਪਾਰਕ ਵਿੱਚ ਦਰਸ਼ਕਾਂ ਲਈ ਹੋਵੇਗੀ ਮੁਫਤ ਐਂਟਰੀ
ਬਠਿੰਡਾ, 19 ਅਪ੍ਰੈਲ: ਬੀਸੀਸੀਆਈ ਵੱਲੋਂ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਟਾਟਾ ਆਈਪੀਐਲ ਫੈਨ ਪਾਰਕ 2024 ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਠਿੰਡਾ ਵਿੱਚ ਵੀ ਪਹਿਲੀ ਵਾਰ ਵੱਡੇ ਪੱਧਰ ’ਤੇ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸਦੀ ਜਾਣਕਾਰੀ ਦਿੰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਬੀਸੀਸੀਆਈ ਮੁੰਬਈ ਤੋਂ ਅਮਿਤ ਸਿੱਧੇਸ਼ਵਰ ਨੇ ਦੱਸਿਆ ਕਿ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 20 ਅਤੇ 21 ਅਪ੍ਰੈਲ ਨੂੰ ਹੋਣ ਵਾਲੇ ਟਾਟਾ ਆਈ.ਪੀ.ਐੱਲ ਫੈਨ ਪਾਰਕ 2024 ਵਿੱਚ ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫਤ ਰੱਖੀ ਗਈ ਹੈ।

 

 

GST ਵਿਭਾਗ ਨੇ ਨਾਕਾਬੰਦੀ ਦੌਰਾਨ ਜ਼ਬਤ ਕੀਤਾ 3 ਕਰੋੜ 82 ਲੱਖ ਦਾ ਸੋਨਾ

ਉਨ੍ਹਾਂ ਕ੍ਰਿਕਟ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਦੋ ਰੋਜ਼ਾ ਟਾਟਾ ਆਈਪੀਐਲ ਫੈਨ ਪਾਰਕ 2024 ਵਿੱਚ ਹਿੱਸਾ ਲੈਣ ਅਤੇ ਭਰਪੂਰ ਮਨੋਰੰਜਨ ਕਰਨ। ਉਨ੍ਹਾਂ ਕਿਹਾ ਕਿ ਇਹ ਬਠਿੰਡਾ ਵਾਸੀਆਂ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਟਾਟਾ ਇੰਡੀਅਨ ਪ੍ਰੀਮੀਅਰ ਲੀਗ ਫੈਨ ਪਾਰਕ 2024 ਵੱਡੇ ਪੱਧਰ ’ਤੇ ਆਯੋਜਿਤ ਹੋਣ ਦੇ ਬਾਵਜੂਦ ਦਰਸ਼ਕਾਂ ਲਈ ਬਿਲਕੁਲ ਮੁਫਤ ਐਂਟਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਨੂੰ ਰਾਤ 8 ਵਜੇ ਸ਼ੁਰੂ ਹੋਣ ਵਾਲੇ ਆਈ.ਪੀ.ਐੱਲ. ਲਈ ਐਂਟਰੀ ਸ਼ਾਮ 6:30 ਵਜੇ ਰੱਖੀ ਗਈ ਹੈ, ਜਦਕਿ 21 ਅਪ੍ਰੈਲ ਨੂੰ ਸ਼ਾਮ 4 ਵਜੇ ਸ਼ੁਰੂ ਹੋਣ ਵਾਲੇ ਆਈ.ਪੀ.ਐੱਲ. ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਐਂਟਰੀ ਦੁਪਹਿਰ 2:30 ਵਜੇ ਹੋਵੇਗੀ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਐਸ.ਐਸ.ਪੀ ਦੀ ਅਗਵਾਈ ਹੇਠ ਸ਼ਹਿਰ ’ਚ ਕੀਤਾ ਫਲੈਗ ਮਾਰਚ

ਉਨ੍ਹਾਂ ਕਿਹਾ ਕਿ ਇਸ ਟਾਟਾ ਆਈਪੀਐਲ ਫੈਨ ਪਾਰਕ 2024 ਵਿੱਚ ਦਰਸ਼ਕਾਂ ਨੂੰ ਅਜਿਹਾ ਮਹਿਸੂਸ ਹੋਵੇਗਾ, ਜਿਵੇਂ ਉਹ ਆਪਣੀਆਂ ਅੱਖਾਂ ਨਾਲ ਆਈਪੀਐਲ ਮੈਚ ਦਾ ਆਨੰਦ ਮਾਣ ਰਹੇ ਹੋਣ। ਉਨ੍ਹਾਂ ਦੱਸਿਆ ਕਿ ਫੈਨ ਪਾਰਕ 2024 ਪੰਜਾਬ ਦੇ ਤਿੰਨ ਸ਼ਹਿਰਾਂ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਲੱਕੀ ਡਰਾਅ ਵੀ ਕੱਢਿਆ ਜਾਵੇਗਾ ਅਤੇ ਵਿਜੇਤਾ ਦਰਸ਼ਕਾਂ ਨੂੰ ਟੀਸ਼ਰਟ ਗਿਫ਼ਟ ਕੀਤੀ ਜਾਵੇਗੀ। ਇਸ ਦੌਰਾਨ ਖਾਣ-ਪੀਣ ਦੀਆਂ ਸਟਾਲਾਂ ਤੋਂ ਇਲਾਵਾ ਬੱਚਿਆਂ ਦੇ ਮਨੋਰੰਜਨ ਲਈ ਖੇਡਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

 

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਐਸ.ਐਸ.ਪੀ ਦੀ ਅਗਵਾਈ ਹੇਠ ਸ਼ਹਿਰ ’ਚ ਕੀਤਾ ਫਲੈਗ ਮਾਰਚ

0

ਬਠਿੰਡਾ, 19 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਲਈ ਸ਼ੁੱਕਰਵਾਰ ਨੂੰ ਬਠਿੰਡਾ ਪੁਲਿਸ ਨੇ ਐਸ.ਐਸ.ਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮਾਰਚ ਵਿਚ ਐਸ.ਪੀ ਡੀ ਅਜੇ ਗਾਂਧੀ ਅਤੇ ਐਸ.ਪੀ ਸਿਟੀ ਨਰਿੰਦਰ ਸਿੰਘ 6 ਡੀ.ਐੱਸ.ਪੀਅਤੇ ਐੱਸ.ਐਚ.ਓਜ, ਸੀ.ਏ.ਪੀ.ਐੱਫ.ਦੀਆਂ ਟੀਮਾਂ ਅਤੇ ਪੁਲਿਸ 500 ਦੇ ਕਰੀਬ ਪੁਲਿਸ ਕਰਮਚਾਰੀ ਹਾਜਰ ਸਨ।

 

 

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਇਹ ਮਾਰਚ ਸਥਾਨਕ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਮਾਡਲ ਟਾਊਨ ਦੇ ਰਸਤੇ ਸ਼ਹਿਰ ਦੇ ਬਾਜ਼ਾਰਾਂ ਵਿੱਚਦੀ ਹੁੰਦਾ ਹੋਇਆ ਵਾਪਸ ਪੁਲਿਸ ਲਾਈਨ ਵਿੱਚ ਸਮਾਪਤ ਹੋਇਆ। ਇਸ ਮੌਕੇ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚੜਨ ਲਈ ਪੁਲਿਸ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੇ ਮੋਰਚੇ ਸੰਭਾਲ ਲਏ ਹਨ। ਉਹਨਾਂ ਦੱਸਿਆ ਕਿ ਜੇਲ੍ਹ ਵਿਚੋਂ ਜਮਾਨਤ ਤੇ ਬਾਹਰ ਆਏ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।

 

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

0

ਚੰਡੀਗੜ੍ਹ, 19 ਅਪ੍ਰੈਲ:ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ ’ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਚ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ।

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ।ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ।ਹਥਿਆਰ ਜਮਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ।

ਦੇਸ਼ ’ਚ ਪਹਿਲੇ ਗੇੜ੍ਹ ਦੇ ਲਈ ਪੋਲੰਗ ਸ਼ੁਰੂ, 102 ਸੀਟਾਂ ਲਈ 21 ਸੂਬਿਆਂ ਵਿਚ ਪੈ ਰਹੀਆਂ ਹਨ ਵੋਟਾਂ

ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜ਼ਿਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ ’ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ।

 

ਕਾਂਗਰਸ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਬਠਿੰਡਾ ਸ਼ਹਿਰ ’ਚ ਵੱਖ ਵੱਖ ਧਾਰਮਿਕ ਸਥਾਨਾਂ ’ਤੇ ਹੋਏ ਨਤਮਸਤਕ

0

ਬਠਿੰਡਾ, 19 ਅਪ੍ਰੈਲ: ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅੱਜ ਵੱਖ ਵੱਖ ਧਾਰਮਿਕ ਸਥਾਨਾਂ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ, ਗੁਰਦੁਆਰਾ ਸਾਹਿਬ ਹਾਜੀ ਰਤਨ , ਮੰਦਰ ਅਤੇ ਮਸਜਿਦ ਵਿਖੇ ਨਤਮਸਤਕ ਹੋਏ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਜਿਲਾ ਬਠਿੰਡਾ ਸ਼ਹਿਰੀ ਤੇ ਪ੍ਰਧਾਨ ਰਾਜਨ ਗਰਗ ,ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਪੀਪੀਸੀਸੀ ਡੈਲੀਗੇਟ ਟਹਿਲ ਸਿੰਘ ਸੰਧੂ, ਪਵਨ ਮਾਨੀ, ਸਾਬਕਾ ਜ਼ਿਲ੍ਹਾ ਪ੍ਰਧਾਨ ਅੁਰਣ ਵਧਾਵਨ,ਸੀਨੀਅਰ

ਰਿਹਾਈਆਂ ਦਾ ਮਸਲਾ: ਤੀਜ਼ੇ ਦਿਨ ਵੀ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਲਾਈਨ ‘ਤੇ ਧਰਨਾ ਜਾਰੀ

ਕਾਂਗਰਸੀ ਆਗੂ ਦਰਸਨ ਸਿੰਘ ਜੀਦਾ, ਹਰੀ ਓਮ ਠਾਕੁਰ,ਬਲਾਕ ਪ੍ਰਧਾਨ ਬਲਰਾਜ ਪੱਕਾ, ਹਰਵਿੰਦਰ ਲੱਡੂ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਜਨਰਲ ਸਕੱਤਰ ਟਹਿਲ ਸਿੰਘ ਬੁੱਟਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਸਮੇਤ ਕਾਂਗਰਸ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਕੌਂਸਲਰ ਨਗਰ ਬਠਿੰਡਾ ਦੀ ਸਮੁੱਚੀ ਲੀਡਰਸ਼ਿਪ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਕੌਂਸਲਰ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਸਾਮਲ ਹੋਏ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਉਹਨਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਬਣਾ ਕੇ ਵੱਡੀ ਜਿੰਮੇਵਾਰੀ ਦਿੱਤੀ ਹੈ ਅਤੇ ਇਹ ਸੀਟ ਜਿੱਤ ਕੇ ਹਾਈ ਕਮਾਂਡ ਦੀ ਝੋਲੀ ਪਾਈ ਜਾਵੇਗੀ।

 

ਮਹਾਤਮਾ ਹੰਸਰਾਜ ਜੀ ਦੇ ਜਨਮ ਦਿਹਾੜੇ ਮੌਕੇ 201 ਕੁੰਡੀਆ ਹਵਨ-ਯੱਗ ਸ਼ਰਧਾ ਭਾਵਨਾ ਨਾਲ ਹੋਇਆ ਸੰਪੂਰਨ

0

ਬਠਿੰਡਾ, 19 ਅਪ੍ਰੈਲ : ਸਥਾਨਕ ਆਰ.ਬੀ.ਡੀ.ਏ.ਵੀ.ਸੀਨੀ.ਸਕੈਂਡੰਰੀ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਮੈਡਮ ਡਾ: ਅਨੁਰਾਧਾ ਭਾਟੀਆ ਦੀ ਅਗਵਾਈ ਹੇਠ ਅੱਜ ਮਹਾਤਮਾ ਹੰਸਰਾਜ ਜੀ ਦੇ ਜਨਮ ਦਿਹਾੜੇ ਮੌਕੇ201 ਕੁੰਡੀਆ ਹਵਨ-ਯੱਗ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਡਾ: ਕੇ ਕੇ ਨੌਹਰੀਆ ਮੀਤ ਪ੍ਰਧਾਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਹਵਨ-ਯੱਗ ਵਿੱਚ ਸਕੂਲ ਦੇ 8ਵੀਂ ਤੋਂ 12ਵੀਂ ਜਮਾਤ ਤੱਕ ਦੇ 200 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਇਸ 201 ਕੁੰਡੀਆ ਹਵਨ-ਯੱਗ ਵਿਚ ਇਕ ਮੁੱਖ ਹਵਨ-ਕੁੰਡ ਦੇ ਨਾਲ-ਨਾਲ ਸਾਰੇ ਵਿਦਿਆਰਥੀਆਂ ਲਈ ਵੱਖਰੇ ਹਵਨ-ਕੁੰਡ ਸਥਾਪਿਤ ਕੀਤੇ ਗਏ ਸਨ,

ਦੇਸ਼ ’ਚ ਪਹਿਲੇ ਗੇੜ੍ਹ ਦੇ ਲਈ ਪੋਲੰਗ ਸ਼ੁਰੂ, 102 ਸੀਟਾਂ ਲਈ 21 ਸੂਬਿਆਂ ਵਿਚ ਪੈ ਰਹੀਆਂ ਹਨ ਵੋਟਾਂ

ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਵਿਧੀ-ਵਿਧਾਨ ਨਾਲ ਮੰਤਰਾਂ ਦੇ ਜਾਪ ਦੇ ਨਾਲ-ਨਾਲ ਵੈਦਿਕ ਸਾਮਗਰੀ ਵੀ ਅਰਪਿਤ ਕੀਤੀ ।ਇਸ ਮੌਕੇ ਪ੍ਰਿੰਸੀਪਲ ਮੈਡਮ ਜਜਮਾਨ ਪਦ ’ਤੇ ਬਿਰਾਜਮਾਨ ਹੋਏ। ਸਾਰੇ ਵਿਦਿਆਰਥੀ ਵੀ ਜਜਮਾਨ ਪਦ ’ਤੇ ਬੈਠੇ ਅਤੇ ਸ਼ਾਸਤਰੀ ਜੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ, ਸਾਰਿਆਂ ਨੇ ਪੂਰੀ ਯੱਗ ਵਿਧੀ ਦਾ ਪਾਲਣ ਕਰਦੇ ਹੋਏ ਹਵਨ ਯੱਗ ਕੀਤੇ। ਵੈਦਿਕ ਆਹੂਤੀਆਂ ਅਤੇ ਵੈਦਿਕ ਧੁਨਾਂ ਨਾਲ ਸਾਰਾ ਮਾਹੌਲ ਸੁਗੰਧਿਤ ਅਤੇ ਆਲੋਕਿਕ ਹੋ ਨਿਬੜਿਆ ।ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਜੀ ਨੇ ਮਹਾਤਮਾ ਹੰਸਰਾਜ ਜੀ ਦੇ ਜਨਮ ਦਿਨ ’ਤੇ ਸਾਰਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਅੰਤ ਵਿੱਚ ਸ਼ਾਂਤੀ ਪਾਠ ਉਪਰੰਤ ਸਾਰਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ।

 

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਠਿੰਡਾ, 19 ਅਪ੍ਰੈਲ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਿਆਂ ਜਾਵੇਗਾ। ਇਹ ਦਾਅਵਾ ਅੱਜ ਕਣਕ ਦੇ ਖ਼ਰੀਦ ਪ੍ਰਬੰਧਾਂ ਬਾਰੇ ਜਾਇਜਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ਅਤੇ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕੀਤੀ ਜਾਵੇ।

 

 

GST ਵਿਭਾਗ ਨੇ ਨਾਕਾਬੰਦੀ ਦੌਰਾਨ ਜ਼ਬਤ ਕੀਤਾ 3 ਕਰੋੜ 82 ਲੱਖ ਦਾ ਸੋਨਾ

ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ।

ਰਿਹਾਈਆਂ ਦਾ ਮਸਲਾ: ਤੀਜ਼ੇ ਦਿਨ ਵੀ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਲਾਈਨ ‘ਤੇ ਧਰਨਾ ਜਾਰੀ

ਇਸ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰੂਪਪ੍ਰੀਤ ਕੌਰ ਨੇ ਦੱਸਿਆ ਕਿ 18 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 15663.00 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 6545 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 2885.00, ਪਨਸਪ ਵੱਲੋਂ 3223.00, ਵੇਅਰਹਾਊਸ ਵੱਲੋਂ 2646.00 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 364 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਐਸ.ਡੀ.ਐਮਜ਼ ਨੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਵੀ ਲਿਆ।

 

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਾਤਾਵਰਣ ਜਾਗਰੂਕਤਾ ਪ੍ਰੋਜੈਕਟ ਤਹਿਤ ਪੋਸਟਰ ਮੇਕਿੰਗ ਤੇ ਇੰਸਟਾਲੇਸ਼ਨ ਮੁਕਾਬਲੇ ਆਯੋਜਿਤ

0

ਤਲਵੰਡੀ ਸਾਬੋ, 18 ਅਪ੍ਰੈਲ : ਭਾਰਤ ਸਰਕਾਰ ਦੇ “ਮਿਸ਼ਨ ਲਾਇਫ”ਤਹਿਤ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਗੁਰੂ ਕਾਸ਼ੀ ਯੂਨੀਵਰਸਿਟੀ ਨੂੰ ਮਿਲੇ ਪ੍ਰੋਜੈਕਟ ਤਹਿਤ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਦੇਖ ਰੇਖ ਹੇਠ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਵੱਲੋਂ ਪੋਸਟਰ ਮੇਕਿੰਗ ਤੇ ਇੰਸਟਾਲੇਸ਼ਨ ਮੁਕਾਬਲੇ ਕਰਵਾਏ ਗਏ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਕੰਵਲਜੀਤ ਕੌਰ, ਮੁੱਖ ਆਯੋਜਿਕਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਾਤਾਵਰਣ ਹਰਾ ਭਰਾ ਤੇ ਸਾਫ਼ ਸੁਥਰਾ ਬਣਾਈ ਰੱਖਣ ਅਤੇ ਜੈਵਿਕ ਖੇਤੀ ਪ੍ਰਤੀ ਪ੍ਰੋਤਸਾਹਿਤ ਕਰਨ ਲਈ ਮੁਕਾਬਲੇ ਕਰਵਾਏ ਗਏ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਇੰਡਸਟਰੀਅਲ ਟੂਰ

ਜਿਸ ਵਿੱਚ ਲਗਭਗ 40 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਵਿਦਿਆਰਥੀਆਂ ਵੱਲੋਂ ਕੁਦਰਤੀ ਸੁੰਦਰਤਾ ਨੂੰ ਪੇਸ਼ ਕਰਦੇ ਪੋਸਟਰ ਦਰਸ਼ਕਾਂ ਦੇ ਮਨ ਨੂੰ ਮੋਹ ਰਹੇ ਸਨ। ਵਿਦਿਆਰਥੀਆਂ ਵੱਲੋਂ ਬਣਾਏ ਗਏ ਜੈਵਿਕ ਖਾਦ ਉਤਪਾਦਨ ਦੇ ਮਾਡਲ ਲਾਜਵਾਬ ਕਲਾਕਾਰੀ ਦਾ ਨਮੂਨਾ ਸਨ।ਇਸ ਮੌਕੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਜੈਵਿਕ ਖੇਤੀ ਤਿਆਰ ਕਰਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ।