Wednesday, May 6, 2026
Home Blog Page 172

ਮਗਨਰੇਗਾ ਨੂੰ ਬਹਾਲ ਕਰਵਾਉਣ ਤੇ ਜੀ ਰਾਮ ਜੀ ਐਕਟ ਨੂੰ ਰੱਦ ਕਰਵਾਉਣ ਲਈ ਖੇਤ ਮਜਦੂਰ ਸਭਾ ਨੇ ਦਿੱਤਾ ਮੰਗ ਪੱਤਰ

Bathinda News: ਦੇਸ ਵਿਚ ਚੱਲ ਰਹੇ ਮਗਨਰੇਗਾ ਕਾਨੂੰਨ 2005 ਨੂੰ ਬਹਾਲ ਕਰਨ ਤੇ ਜੀ ਰਾਮ ਜੀ ਐਕਟ 2025 ਨੂੰ ਰੱਦ ਕਰਨ ਦੀ ਮੰਗ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪੈ ਮਹੀਨਾ ਦੇਣ ਤੇ ਪੈਨਸ਼ਨ 1500 ਤੋ ਵਧਾਕੇ 2500 ਰੁਪੈ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਡੀ ਸੀ ਦਫ਼ਤਰ ਅੱਗੇ ਰੋਹ ਭਰਪੂਰ ਧਰਨਾ ਕਰਨ ਤੋਂ ਬਾਅਦ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸਤੋਂ ਪਹਿਲਾਂ ਧਰਨਾਕਾਰੀਆ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੀ ਕੌਮੀ ਕੌਂਸਲ ਦੇ ਮੈਂਬਰਾਂ ਸੁਰਜੀਤ ਸਿੰਘ ਸੋਹੀ ਤੇ ਨਾਨਕ ਚੰਦ ਲੰਬੀ ਨੇ ਮੰਗ ਕੀਤੀ ਕਿ ਨਰੇਗਾ ਮਜ਼ਦੂਰਾਂ ਦੀ ਦਿਹਾੜੀ 700 ਰੁਪੈ ਤੇ ਕੰਮ ਦਿਨ ਵਧਾਕੇ 200 ਕੀਤੇ ਜਾਣ।

ਇਹ ਵੀ ਪੜ੍ਹੋ  ਪਾਣੀ ਦੇ ਖਾਲ ਨੂੰ ਲੈ ਕੇ ਹੋਈ ਲੜਾਈ ਵਿਚ 2 ਜਣਿਆਂ ਦਾ ਕ+ਤ+ਲ, ਤਿੰਨ ਜਖ਼ਮੀ

ਸੀਨੀਅਰ ਕਮਿਊਨਿਸਟ ਆਗੂ ਜਗਜੀਤ ਸਿੰਘ ਜੋਗਾ ਨੇ ਆਪਣੇ ਸੰਬੋਧਨ ਵਿੱਚ ਕੇਂਦਰ ਦੀ ਬੀਜੇਪੀ ਸਰਕਾਰ ਉੱਤੇ ਦੋਸ਼ ਲਾਇਆ ਕਿ ਮਨੂ ਸਮ੍ਰਿਤੀ ਨੂੰ ਮੰਨਣ ਵਾਲੀ ਬੀਜੇਪੀ ਸਰਕਾਰ ਦਲਿਤਾਂ ਅਤੇ ਗਰੀਬਾਂ ਨੂੰ ਨਫ਼ਰਤ ਕਰਦੀ ਹੈ, ਜਿਸ ਕਰਕੇ ਮਗਨਰੇਗਾ ਸਕੀਮ ਦਾ ਗੱਲ ਘੁੱਟ ਰਹੀ ਹੈ। ਇਸੇ ਕਰਕੇ ਨਰੇਗਾ ਸਕੀਮ ਵਿੱਚ ਕੇਂਦਰ ਦਾ ਹਿੱਸਾ 90% ਤੋ ਘਟਾਕੇ 60% ਕਰ ਦਿੱਤਾ ਗਿਆ ਹੈ ਅਤੇ ਮਜ਼ਦੂਰਾਂ ਦਾ ਕੰਮ ਮੰਗਣ ਦਾ ਅਧਿਕਾਰ ਖਤਮ ਕਰ ਦਿੱਤਾ ਗਿਆ ਹੈ ਅਤੇ ਮਗਨਰੇਗਾ ਸਕੀਮ ਦਾ ਨਾਮ ਬਦਲਕੇ ਉਸਨੂੰ ਧਾਰਮਿਕ ਰੰਗਤ ਦੇ ਦਿੱਤੀ ਗਈ ਹੈ।ਵੱਡੀ ਗਿਣਤੀ ਵਿੱਚ ਹਾਜ਼ਰ ਧਰਨਾ ਕਾਰੀਆਂ ਨੂੰ ਸੂਬਾ ਸਕੱਤਰ ਰਿਸ਼ੀ ਪਾਲ ਖੁੱਬਣ ਜ਼ਿਲਾ ਆਗੂ ਸਰਵ ਸੑੀ ਪਰਮਜੀਤ ਸਿੰਘ ਸੇਖਪੁਰਾ, ਸੁਰਜੀਤ ਸਿੰਘ ਸਰਦਾਰਗੜ, ਸੁਖਨ ਲਾਲ ਝੁੰਬਾ, ਠਾਕੁਰ ਸਿੰਘ ਕੋਟਸ਼ਮੀਰ, ਮਨਦੀਪ ਸਿੰਘ ਸਰਦਾਰਗੜ, ਜਸਵੀਰ ਕੌਰ ਸਰਾਂ ਤੇ ਬਲਜਿੰਦਰ ਸਿੰਘ ਜੋਗਾਨੰਦ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ‘ਚ ਬਰਾਬਰਤਾ ਬਣਾਉਣ ਦੀ ਅਪੀਲ

0

👉ਕਾਂਸਲ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ; ਸ੍ਰੀ ਗੁਰੂ ਰਵਿਦਾਸ ਜੀ ਤੇ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਥਾਂ ਬਣਾਉਣ ਦਾ ਭਰੋਸਾ
SAS Nagar News:ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਨਤਾ ਅਤੇ ਸਭ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਿਰਜਣ ਦੀ ਅਪੀਲ ਕੀਤੀ।ਉਹ ਚੰਡੀਗੜ੍ਹ ਨੇੜਲੇ ਕਾਂਸਲ ਪਿੰਡ ਵਿੱਚ ਸਥਾਨਕ ਸੰਗਤ ਵੱਲੋਂ ਮਨਾਏ ਗਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਗੁਰਬਾਣੀ ਰਾਹੀਂ ਸਮਾਨਤਾ ਦਾ ਸੰਦੇਸ਼ ਦਿੱਤਾ ਅਤੇ ਇਹੀ ਸਿਧਾਂਤ ਭਾਰਤ ਦੇ ਸੰਵਿਧਾਨ ਦੇ ਆਰਟੀਕਲ 13 ਤੋਂ 17, 19, 25 ਅਤੇ 26 ਵਿੱਚ ਦਰਜ ਹਨ, ਜੋ ਧਰਮ ਦੀ ਆਜ਼ਾਦੀ, ਸਮਾਨਤਾ ਦਾ ਅਧਿਕਾਰ, ਜਾਤ-ਪਾਤ ਅਤੇ ਧਰਮ ਦੇ ਆਧਾਰ ‘ਤੇ ਭੇਦਭਾਵ ‘ਤੇ ਰੋਕ, ਰੁਜ਼ਗਾਰ ਵਿੱਚ ਬਰਾਬਰੀ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।

ਇਹ ਵੀ ਪੜ੍ਹੋ  Bathinda ਦੇ ਖੇਤੀਬਾੜੀ ਦਫ਼ਤਰ ‘ਚੋਂ 3 ਸਾਲ ਪਹਿਲਾਂ ਚੋਰੀ ਹੋਏ ਰਿਕਾਰਡ ‘ਚ ਹੋਇਆ ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਪੰਜਾਬ ਐਸ.ਸੀ. ਕਮਿਸ਼ਨ ਵੀ ਇਨ੍ਹਾਂ ਹੀ ਮੂਲ ਸਿਧਾਂਤਾਂ ‘ਤੇ ਕੰਮ ਕਰਦਿਆਂ ਕਮਜ਼ੋਰ ਵਰਗਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ, ਖ਼ਾਸ ਕਰਕੇ ਉਹਨਾਂ ਮਾਮਲਿਆਂ ਵਿੱਚ ਜਿੱਥੇ ਹੇਠਲੇ ਪੱਧਰ ‘ਤੇ ਨਿਆਂ ਨਹੀਂ ਮਿਲਦਾ।ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਮਹਾਨ ਧਾਰਮਿਕ ਸ਼ਖ਼ਸੀਅਤਾਂ ਦੀਆਂ ਬਾਣੀਆਂ ਦਰਜ ਹਨ, ਜੋ ਮਨੁੱਖਤਾ ਅਤੇ ਸਮਾਨਤਾ ਦਾ ਵਿਸ਼ਵ-ਪੱਧਰੀ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਅਮਲ ਕਰਦੇ ਹੋਏ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ।ਸਥਾਨਕ ਮਸਲੇ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਸਲ ਪਿੰਡ ਵਿੱਚ ਇਸ ਸਮੇਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਸੰਵਿਧਾਨ ਦੇ ਰਚਨਹਾਰ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਕੋਈ ਵੱਖਰੀ ਥਾਂ ਜਾਂ ਭਵਨ ਮੌਜੂਦ ਨਹੀਂ ਹੈ।

ਇਹ ਵੀ ਪੜ੍ਹੋ  Punjab ‘ਚ 2 IAS ਅਤੇ 2 PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਉਨ੍ਹਾਂ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਧਾਰਮਿਕ ਅਤੇ ਸਮਾਜਿਕ ਇਕੱਠਾਂ ਲਈ ਉਚਿਤ ਥਾਂ ਅਲਾਟ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਜਾ ਚੁੱਕਾ ਹੈ ਅਤੇ ਮਾਮਲਾ ਸਥਾਨਕ ਸਰਕਾਰ ਵਿਭਾਗ ਕੋਲ ਵਿਚਾਰਧੀਨ ਹੈ, ਜਿਸਦੀ ਉਹ ਨਿਯਮਿਤ ਤੌਰ ‘ਤੇ ਪੈਰਵੀ ਕਰ ਰਹੇ ਹਨ।ਉਨ੍ਹਾਂ ਨੇ ਉਚਿਤ ਥਾਂ ਨਾ ਹੋਣ ਦੇ ਬਾਵਜੂਦ ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਆਯੋਜਨ ਲਈ ਸੰਗਤ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਐਸ.ਡੀ.ਐਮ. ਖਰੜ ਦਿਵਿਆ ਪੀ., ਨਵਾਂ ਗਾਉਂ ਦੇ ਪ੍ਰਧਾਨ ਅਤੇ ਕੌਂਸਲਰ, ਸਮਾਗਮ ਕਮੇਟੀ ਦੇ ਮੈਂਬਰ ਭਾਗ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਾਰਦਰਸ਼ੀ ਭਰਤੀ ਨਾਲ ਬਦਲ ਰਹੀ ਤਸਵੀਰ, ਹਜ਼ਾਰਾਂ ਨੌਜੁਆਨਾਂ ਨੂੰ ਮਿਲਿਆ ਰੁਜਗਾਰ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ 60 ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵਾਅਦਿਆਂ ‘ਤੇ ਤੇਜੀ ਨਾਲ ਕੰਮ ਚਲ ਰਿਹਾ ਹੈ, ਜਿਨ੍ਹਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਸ਼ਨਿਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸਿਹਤ ਮੰਤਰੀ ਸੁਸ਼੍ਰੀ ਆਰਤੀ ਸਿੰਘ ਰਾਓ, ਰਾਜਸਭਾ ਸਾਂਸਦ ਸ੍ਰੀ ਕਾਤਰੀਕੇਅ ਸ਼ਰਮਾ, ਕਾਲਕਾ ਤੋਂ ਵਿਧਾਇਕ ਸ੍ਰੀਮਤੀ ਸ਼ਕਤੀ ਰਾਨੀ ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਨੋਦ ਸ਼ਰਮਾ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਐਮ ਪਾਂਡੁਰੰਗ, ਪ੍ਰਸਿੱਧ ਬਾਲੀਵੁਡ ਕਲਾਕਾਰ ਸ੍ਰੀ ਯਸ਼ਪਾਲ ਸ਼ਰਮਾ ਅਤੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤ੍ਰੇਅ ਵੀ ਮੌਜ਼ੂਦ ਰਹੇ।

ਇਹ ਵੀ ਪੜ੍ਹੋ  Mansa ‘ਚ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਤੇ ਦੋ ਧੀਆਂ ਦੀ ਹੋਈ ਮੌ+ਤ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦਾ ਸੰਵਿਧਾਨ ਪੂਰੀ ਮਜਬੂਤੀ ਨਾਲ ਲਾਗੂ ਹੈ ਅਤੇ ਸਰਕਾਰ ਸੰਵਿਧਾਨ ਦੀ ਭਾਵਨਾ ਦੇ ਅਨੁਸਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਜਨਤਾ ਨੇ ਭ੍ਰਿਸ਼ਟਾਚਾਰ-ਮੁਕਤ ਅਤੇ ਪਾਰਦਰਸ਼ੀ ਸ਼ਾਸਨ ਲਈ ਭਾਜਪਾ ਨੂੰ ਚੁਣਿਆ ਹੈ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨੀਤੀਆਂ ‘ਤੇ ਜਨਤਾ ਦਾ ਭਰੋਸਾ ਲਗਾਤਾਰ ਵਧਾ ਹੈ। ਇਸੇ ਭਰੋਸੇ ਦੇ ਅਧਾਰ ‘ਤੇ ਰਾਜ ਵਿੱਚ ਡਬਲ ਇੰਜਨ ਸਰਕਾਰ ਨੂੰ ਤੀਜੀ ਵਾਰ ਵੱਡਾ ਜਨਾਦੇਸ਼ ਮਿਲਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਗਿਆ ਹੈ ਜਿਸ ਨਾਲ ਗਰੀਬ ਪਰਿਵਾਰਾਂ ਦੇ ਬੱਚੇ ਵੀ ਬਿਨਾ ਸਿਫ਼ਾਰਿਸ਼ ਦੇ ਸਰਕਾਰੀ ਨੌਕਰਿਆਂ ਹਾਸਲ ਕਰ ਰਹੇ ਹਨ।

ਇਹ ਵੀ ਪੜ੍ਹੋ  Bathinda Bar Association ਵੱਲੋਂ ਰੈੱਡ ਕਰਾਸ ਵਾਲੀ ਜਗ੍ਹਾਂ ‘ਚ ਵਕੀਲਾਂ ਦੇ ਚੈਂਬਰ ਬਣਾਉਣ ਦੀ ਯੋਜਨਾ

ਸ਼ਪਥ ਚੁੱਕਣ ਤੋਂ ਪਹਿਲਾਂ ਹੀ 24,000 ਨੌਜੁਆਨਾਂ ਨੂੰ ਜੁਆਇਨਿੰਗ ਲੇਟਰ ਦਿੱਤੇ ਗਏ ਅਤੇ ਇਸੇ ਸਾਲ ਵੀ ਵੱਡੇ ਪੱਧਰ ‘ਤੇ ਭਰਤੀਆਂ ਕੀਤੀ ਜਾ ਰਹੀਆਂ ਹਨ। ਕਮੀਸ਼ਨ ਰਾਹੀਂ ਵੀ ਭਰਤੀ ਪ੍ਰਕਿਰਿਆ ਜਾਰੀ ਹੈ। ਸਰਕਾਰ ਸਾਰੇ ਖਾਲੀ ਅਹੁਦਿਆਂ ਨੂੰ ਪਾਰਦਰਸ਼ਿਤਾ ਦੇ ਅਧਾਰ ‘ਤੇ ਭਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਯੁਵਾ ਦੇਸ਼ ਦੇ ਹੋਰ ਰਾਜਿਆਂ ਵਿੱਚ ਵੀ ਆਪਣੀ ਪ੍ਰਤਿਭਾ ਨਾਲ ਸਥਾਨ ਬਣਾ ਰਹੇ ਹਨ ਅਤੇ ਦੂਜੇ ਰਾਜਿਆਂ ਦੇ ਯੁਵਾ ਵੀ ਇੱਥੇ ਮੌਕਾ ਪਾ ਰਹੇ ਹਨ। ਇਹ ਸਿਹਤਮੰਦ ਕੰਪੀਟੀਸ਼ਨ ਦਾ ਸੰਕੇਤ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਵਿੱਚ ਨਾ ਤਾਂ ਭੇਦਭਾਵ ਹੁੰਦਾ ਹੈ ਅਤੇ ਨਾ ਹੀ ਸਿਫ਼ਾਰਿਸ਼ ਦੀ ਸੰਸਕ੍ਰਿਤੀ, ਸਗੋਂ ਯੋਗ ਯੁਵਾਵਾਂ ਨੂੰ ਹੀ ਮੌਕਾ ਮਿਲਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਦਲ ਦੀ ਏਕਤਾ ਦਾ ਮਾਮਲਾ; ਮਜੀਠਿਆ ਤੋਂ ਬਾਅਦ ਹੁਣ ਚੰਦੂਮਾਜ਼ਰਾ ਤੇ ਇਯਾਲੀ ਨੇ ਕਹੀ ਇਹ ਗੱਲ !

0

Punjab News: ਅਕਾਲੀ ਦਲ ਦੀ ਏਕਤਾ ਦਾ ਮਾਮਲਾ; ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਜੇਲ੍ਹ ਵਿਚੋਂ ਬਾਹਰ ਆਉਂਦੇ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਏਕਤਾ ਦੀ ਉੱਠੀ ਗੱਲ ਹੁਣ ਵਧਣ ਲੱਗੀ ਹੈ। ਸ: ਮਜੀਠਿਆ ਵੱਲੋਂ ਏਕਤਾ ਦੇ ਦਿੱਤੇ ਸੱਦੇ ਤੋਂ ਬਾਅਦ ਹੁਣ ਵਿਰੋਧੀ ਧੜਿਆਂ ਦੇ ਆਗੂਆਂ ਵੱਲੋਂ ਹੁੰਗਾਰਾ ਭਰਿਆ ਜਾਣ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਏਕਤਾ ਨੂੰ ਲੈ ਕੇ ਅਹਿਮ ਬਿਆਨ ਸਾਹਮਣੈ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋ ਚੰਦੂਮਾਜ਼ਰਾ ਨੇ ਇਸ ਮੁੱਦੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ, ‘‘ ਜੇ ਉਹ ਨੰਗੇ ਪੈਰੀ ਆਉਣਗੇ ਤਾਂ ਅਸੀਂ ਵੀ ਉਨ੍ਹਾਂ ਨੂੰ ਜੱਫ਼ੀ ਪਾਉਣਗੇ।”

ਇਹ ਵੀ ਪੜ੍ਹੋ Punjab ‘ਚ 2 IAS ਅਤੇ 2 PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਅਕਾਲੀ ਆਗੂ ਨੇ ਕਿਹਾ ਕਿ ਉਹ ਮਜੀਠਿਆ ਦੇ ਬਿਆਨ ਦਾ ਸਵਾਗਤ ਕਰਦੇ ਹਨ ਪ੍ਰੰਤੂ ਹਾਲੇ ਇਹ ਗੱਲਾਂ ਹਵਾ ਵਿਚ ਹੀ ਹਨ, ਨਾਂ ਤਾਂ ਉਨ੍ਹਾਂ ਵੱਲੋਂ ਅਤੇ ਨਾਂ ਹੀ ਸਾਡੇ ਵੱਲੋਂ ਰਸਮੀ ਤੌਰ ‘ਤੇ ਕੋਈ ਗੱਲਬਾਤ ਹੋਈ ਹੈ ਪ੍ਰੰਤੂ ਸ਼੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਦਸੰਬਰ 2024 ਵਿਚ ਜਾਰੀ ਹੁਕਮਨਾਮੇ ਦੀ ਭਾਵਨਾ ਮੁਤਾਬਕ ਸਾਰੇ ਹੀ ਏਕਤਾ ਦੇ ਹਾਮੀ ਹਨ ਤੇ ਪੰਜਾਬ ਦੇ ਲੋਕ ਵੀ ਸੂਬੇ ਦੀ ਤਰੱਕੀ ਲਈ ਅਕਾਲੀ ਦਲ ਦੀ ਖਿੱਲਰੀ ਸ਼ਕਤੀ ਨੂੰ ਇਕਜੁਟਤਾ ਕਰਨਾ ਚਾਹੁੰਦੇ ਹਨ। ਪ੍ਰੋ ਚੰਦੂਮਾਜ਼ਰਾ ਨੇ ਇਹ ਵੀ ਕਿਹਾ ਕਿ ਜਿਹੜੇ ਮੁੱਦੇ ਹਨ, ਉਨ੍ਹਾਂ ਦਾ ਹੱਲ ਜਰੂਰੀ ਹੈ, ਜਿਸਦਾ ਦੋਨਾਂ ਧਿਰਾਂ ਬੈਠ ਕੇ ਸਹਿਮਤੀ ਨਾਲ ਹੱਲ ਕੱਢ ਸਕਦੇ ਹਨ।

ਇਹ ਵੀ ਪੜ੍ਹੋ ਤਿੱਖੇ ਸੰਘਰਸ਼ ਤੋਂ ਬਾਅਦ ਕਿਸਾਨਾਂ ਤੇ ਪ੍ਰਸ਼ਾਸਨ ‘ਚ ਸਹਿਮਤੀ ਬਣੀ; ਹਿਰਾਸਤ ‘ਚ ਲਏ ਕਿਸਾਨ ਛੱਡੇ,ਧਰਨਾ ਚੁੱਕਿਆ

ਦੂਜੇ ਪਾਸੇ ਹਲਕਾ ਦਾਖ਼ਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵੀ ਇਸ ਮੁੱਦੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ, ‘‘ ਸਾਡੀ ਅਕਾਲੀ ਦਲ ਨਾਲ ਨਹੀਂ, ਬਲਕਿ ਲੀਡਰਸ਼ਿਪ ਨਾਲ ਨਰਾਜ਼ਗੀ ਹੈ।” ਵਿਧਾਇਕ ਇਯਾਲੀ ਨੇ ਅੱਗੇ ਕਿਹਾ ਕਿ ਜੇਕਰ ਏਕਤਾ ਦੇ ਮੁੱਦੇ ‘ਤੇ ਸੱਚਮੁੱਚ ਗੰਭੀਰ ਹਨ ਤਾਂ ਅਕਾਲੀ ਲੀਡਰਸ਼ਿਪ ਨੂੰ ਤਿਆਗ ਦੀ ਭਾਵਨਾ ਦਿਖਾਉਣੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੜ੍ਹਾਈ, ਪੇਪਰ ਤਿਆਰੀ ਅਤੇ ਨਸ਼ਿਆਂ ਤੋਂ ਬਚਾਅ ‘ਤੇ ਕੇਂਦਰਿਤ ਮਾਪੇ ਵਰਕਸ਼ਾਪ 2.0 ਦਾ ਆਯੋਜਨ

0

Mansa News: ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਪੇ ਵਰਕਸ਼ਾਪ 2.0 ਦਾ ਸਾਰੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਆਯੋਜਨ ਕੀਤਾ ਗਿਆ।ਇਸ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਵਰਕਸ਼ਾਪ ਦੇ ਮੁੱਖ ਏਜੰਡੇ ਦਾਖਲਾ ਮੁਹਿੰਮ, ਆਉਣ ਵਾਲੇ ਪੇਪਰਾਂ ਦੀ ਤਿਆਰੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਸਬੰਧੀ ਮਾਪਿਆਂ ਦੀ ਭੂਮਿਕਾ ਬਾਰੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ ਪਰਮਜੀਤ ਸਿੰਘ ਭੋਗਲ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਵਿੱਚ ਅਧਿਆਪਕਾ ਦਾ ਸਹਿਯੋਗ ਕਰਨ।

ਇਹ ਵੀ ਪੜ੍ਹੋ  Punjab ‘ਚ 2 IAS ਅਤੇ 2 PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਪੇਪਰਾਂ ਦੀ ਤਿਆਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਮਾਪਿਆਂ ਨੂੰ ਕਿਹਾ ਕਿ ਬੱਚਿਆਂ ਤੇ ਬੇਲੋੜਾ ਦਬਾਅ ਨਾ ਪਾਉਣ ਅਤੇ ਉਨ੍ਹਾਂ ਨੂੰ ਆਤਮਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਨ।ਮਾਪਿਆਂ ਨੂੰ ਬੱਚਿਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਦਿਲਚਸਪੀ ਲੈਣ ਲਈ ਪ੍ਰੇਰਿਤ ਕੀਤਾ।ਸਰਕਾਰੀ ਸਕੂਲਾਂ ਦੀ ਸਿੱਖਿਆ ਦੀ ਗੁਣਵੱਤਾ ਅਤੇ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਫ਼ਤ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਕਿਤਾਬਾਂ, ਯੂਨੀਫ਼ਾਰਮ, ਮਿਡ-ਡੇ ਮੀਲ, ਵਜ਼ੀਫ਼ੇ ਅਤੇ ਆਵਾਜਾਈ ਵਰਗੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮਿਲਦਾ ਹੈ।

ਇਹ ਵੀ ਪੜ੍ਹੋ  Mansa ‘ਚ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਤੇ ਦੋ ਧੀਆਂ ਦੀ ਹੋਈ ਮੌ+ਤ

ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੂਰਾ ਲਾਭ ਲੈਣ।ਨਸ਼ਿਆਂ ਤੋਂ ਬਚਾਅ ਸੰਬੰਧੀ ਚਰਚਾ ਦੌਰਾਨ ਮਾਪਿਆਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ, ਉਨ੍ਹਾਂ ਦੀ ਸੰਗਤ ‘ਤੇ ਨਜ਼ਰ ਰੱਖਣ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਵਰਕਸ਼ਾਪ ਦੇ ਅੰਤ ਵਿੱਚ ਮਾਪਿਆਂ ਨੇ ਇਸ ਤਰ੍ਹਾਂ ਦੇ ਕਾਰਜਕ੍ਰਮਾਂ ਨੂੰ ਬਹੁਤ ਲਾਭਦਾਇਕ ਦੱਸਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਵਰਕਸ਼ਾਪਾਂ ਕਰਵਾਉਣ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School, Sushant City-2 Bathinda ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਯਾਦੋਂ ਕਾ ਕਾਰਵਾਂ’ ਪਾਰਟੀ ਦਾ ਆਯੋਜਨ

0

Bathinda News: Silver Oaks School, Sushant City-2 Bathinda ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਯਾਦੋਂ ਕਾ ਕਾਰਵਾਂ” ਨਾਮਕ ਇੱਕ ਯਾਦਗਾਰੀ ‘ਬੈਸਟ ਆਫ ਲੱਕ’ ਪਾਰਟੀ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਭਾਵਨਾਵਾਂ, ਜਸ਼ਨ ਅਤੇ ਉਤਸ਼ਾਹ ਦਾ ਇੱਕ ਵਧੀਆ ਸੁਮੇਲ ਸੀ।ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਡਾਇਰੈਕਟਰ ਸ੍ਰੀਮਤੀ ਬਰਨਿੰਦਰਪਾਲ ਸੇਖੋਂ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਤੂ ਅਰੋੜਾ ਦੇ ਨਿੱਘੇ ਸੁਆਗਤ ਨਾਲ ਹੋਈ। ਪ੍ਰੋਗਰਾਮ ਦਾ ਆਗਾਜ਼ ਇੱਕ ਪ੍ਰੇਰਨਾਦਾਇਕ ਕਵਿਤਾ ਨਾਲ ਕੀਤਾ ਗਿਆ, ਜਿਸ ਨੇ ਮਾਹੌਲ ਨੂੰ ਬਹੁਤ ਪ੍ਰਭਾਵਸ਼ਾਲੀ ਬਣਾ ਦਿੱਤਾ। ਇਸ ਤੋਂ ਬਾਅਦ ਵਿਦਿਆਰਥੀਆਂ ਲਈ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ।ਸੱਭਿਆਚਾਰਕ ਪ੍ਰੋਗਰਾਮ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਜੋਸ਼ੀਲਾ ਡਾਂਸ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ।

ਇਹ ਵੀ ਪੜ੍ਹੋ  Bathinda ਦੇ ਖੇਤੀਬਾੜੀ ਦਫ਼ਤਰ ‘ਚੋਂ 3 ਸਾਲ ਪਹਿਲਾਂ ਚੋਰੀ ਹੋਏ ਰਿਕਾਰਡ ‘ਚ ਹੋਇਆ ਪਰਚਾ ਦਰਜ਼

ਸਮਾਗਮ ਦਾ ਮੁੱਖ ਆਕਰਸ਼ਣ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ‘ਰੈਂਪ ਵਾਕ’ ਅਤੇ ਸਵਾਲ-ਜਵਾਬ ਦਾ ਦੌਰ ਰਿਹਾ, ਜਿੱਥੇ ਸੀਨੀਅਰ ਵਿਦਿਆਰਥੀਆਂ ਨੇ ਪੂਰੇ ਆਤਮ-ਵਿਸ਼ਵਾਸ ਨਾਲ ਆਪਣੀ ਸ਼ਖਸੀਅਤ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਮਾਹੌਲ ਉਦੋਂ ਭਾਵੁਕ ਹੋ ਗਿਆ ਜਦੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਵਿਸ਼ੇਸ਼ ‘ਟਾਈਟਲ’ (ਖਿਤਾਬ) ਦੇ ਕੇ ਉਨ੍ਹਾਂ ਦੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੀ ਆਪਣੇ ਸੀਨੀਅਰਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਖੂਬੀਆਂ ਲਈ ਰਚਨਾਤਮਕ ਟਾਈਟਲ ਦੇ ਕੇ ਸਨਮਾਨਿਤ ਕੀਤਾ।ਡਾਇਰੈਕਟਰ ਸ੍ਰੀਮਤੀ ਬਰਨਿੰਦਰਪਾਲ ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੀਵਨ ਵਿੱਚ ਅਨੁਸ਼ਾਸਨ, ਇਕਾਗਰਤਾ ਅਤੇ ਆਸ਼ਾਵਾਦੀ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਸ਼ਬਦਾਂ ਨੇ ਵਿਦਿਆਰਥੀਆਂ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵਾਂ ਜੋਸ਼ ਭਰਿਆ।

ਇਹ ਵੀ ਪੜ੍ਹੋ  Mansa ‘ਚ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਤੇ ਦੋ ਧੀਆਂ ਦੀ ਹੋਈ ਮੌ+ਤ

ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਤੂ ਅਰੋੜਾ ਵੱਲੋਂ ਵੱਖ-ਵੱਖ ਖਿਤਾਬਾਂ ਦਾ ਐਲਾਨ ਕੀਤਾ ਗਿਆ, ਜੋ ਕਿ ਇਸ ਪ੍ਰਕਾਰ ਹਨ:
• ਮਿਸਟਰ ਸਿਲਵਰਿਅਨ: ਗੁਨਤਾਜ਼ ਸਿੰਘ ਮਾਨ (12ਵੀਂ ਕਮਰਸ)
• ਮਿਸ ਸਿਲਵਰਿਅਨ: ਸਹਿਜਪ੍ਰੀਤ ਕੌਰ ਸਰਾਂ (12ਵੀਂ ਮੈਡੀਕਲ)
• ਰਨਰ-ਅੱਪ ਮਿਸ ਸਿਲਵਰਿਅਨ: ਸਵਰੀਨ ਕੌਰ ਚਾਹਲ (12ਵੀਂ ਮੈਡੀਕਲ)
• ਬੀਕਨ ਆਫ ਡਿਸਿਪਲਨ : ਨੀਲਗਗਨ (10ਵੀਂ ਬੀ)
• ਫੀਅਰਲੈੱਸ ਅਚੀਵਰ: ਜੈਸਮੀਨ ਕੌਰ (10ਵੀਂ ਬੀ)
• ਕਾਈਂਡਨੈੱਸ ਕਰੂਸੇਡਰ : ਮਨਮੀਤ ਸਿੰਘ (10ਵੀਂ ਏ)
ਸਾਰੇ ਜੇਤੂਆਂ ਨੂੰ ਸੈਸ਼ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਨੇ ਬਾਕੀ ਵਿਦਿਆਰਥੀਆਂ ਨੂੰ ਵੀ ਪਿਆਰ ਅਤੇ ਯਾਦਗਾਰ ਵਜੋਂ ਤੋਹਫ਼ੇ ਭੇਂਟ ਕੀਤੇ। ਸਮਾਗਮ ਦਾ ਅੰਤ ਖੁੱਲ੍ਹੇ ਡਾਂਸ ਅਤੇ ਦੁਪਹਿਰ ਦੇ ਖਾਣੇ ਨਾਲ ਹੋਇਆ। ‘ਯਾਦੋਂ ਕਾ ਕਾਰਵਾਂ’ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰਿਸ਼ਤੇ ਨੂੰ ਖੂਬਸੂਰਤ ਤਰੀਕੇ ਨਾਲ ਸੈਲੀਬ੍ਰੇਟ ਕੀਤਾ ਅਤੇ ਸਾਰਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਖੇਤੀਬਾੜੀ ਦਫ਼ਤਰ ‘ਚੋਂ 3 ਸਾਲ ਪਹਿਲਾਂ ਚੋਰੀ ਹੋਏ ਰਿਕਾਰਡ ‘ਚ ਹੋਇਆ ਪਰਚਾ ਦਰਜ਼

0

Bathinda News:ਬਠਿੰਡਾ ਸਥਿਤ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਪੰਜਾਬ ਦੇ ਦਫ਼ਤਰ ਵਿੱਚੋਂ ਮਹੱਤਵਪੂਰਨ ਰਿਕਾਰਡ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡਾਇਰੈਕਟਰ ਜਸਵੰਤ ਸਿੰਘ ਬਰਾੜ ਵੱਲੋਂ ਥਾਣਾ ਕੈਨਾਲ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵੱਡੀ ਗੱਲ ਇਹ ਹੈ ਕਿ ਇਹ ਰਿਕਾਰਡ ਤਿੰਨ ਸਾਲ ਪਹਿਲਾਂ ਚੋਰੀ ਹੋਇਆ ਸੀ ਪ੍ਰੰਤੂ ਇਸਦਾ ਪਰਚਾ ਦਰਜ਼ ਹੁਣ ਹੋਣ ਕਾਰਨ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਦਸਿਆ ਜਾ ਰਿਹਾ ਕਿ ਚੋਰੀ ਇਹ ਰਿਕਾਰਡ ਬੀਜ਼ ਫ਼ਾਰਮ ਸੇਖਪੁਰਾ ਨਾਲ ਸਬੰਧਤ ਸੀ,

ਇਹ ਵੀ ਪੜ੍ਹੋ Punjab ‘ਚ 2 IAS ਅਤੇ 2 PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਜਿਸਦੇ ਵਿਚ ਲੱਖਾਂ ਰੁਪਏ ਦੇ ਅਹਿਮ ਬਿੱਲ ਵੀ ਗਾਇਬ ਹੋਣ ਵਾਲੇ ਰਿਕਾਰਡ ਵਿਚ ਸ਼ਾਮਲ ਹਨ। ਰਿਕਾਰਡ ਚੋਰੀ ਹੋਣ ਸਮੇਂ ਤਤਕਾਲੀ ਖੇਤੀ ਅਧਿਕਾਰੀਆਂ ਅਤੇ ਇਸ ਮਾਮਲੇ ਵਿਚ ਸਟੋਰ ਕੀਪਰ ਦੀ ਭੂਮਿਕਾ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਉਧਰ, ਥਾਣਾ ਕੈਨਾਲ ਦੇ ਅਧਿਕਾਰੀਆਂ ਨੇ ਦਸਿਆ ਕਿ ਇਸ ਸਬੰਧ ਵਿਚ ਮੁਕੱਦਮਾ ਨੰਬਰ 33 ਧਾਰਾ 306 ਬੀਐਨਐੱਸ ਤਹਿਤ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ ਤੇ ਜਲਦੀ ਹੀ ਮੁਲਜਮਾਂ ਦਾ ਖੁਰਾ-ਖੋਜ ਲੱਭਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ 2 IAS ਅਤੇ 2 PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

0

Punjab News: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਸ਼ਾਮ ਨੂੰ ਸਿਵਲ ਪ੍ਰਸ਼ਾਸਨ ਵਿਚ ਤਬਾਦਲੇ ਕੀਤੇ ਹਨ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

ਇਹ ਵੀ ਪੜ੍ਹੋ Mansa ‘ਚ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਤੇ ਦੋ ਧੀਆਂ ਦੀ ਹੋਈ ਮੌ+ਤ

Bathinda Bar Association ਵੱਲੋਂ ਰੈੱਡ ਕਰਾਸ ਵਾਲੀ ਜਗ੍ਹਾਂ ‘ਚ ਵਕੀਲਾਂ ਦੇ ਚੈਂਬਰ ਬਣਾਉਣ ਦੀ ਯੋਜਨਾ

0

👉ਪ੍ਰਧਾਨ ਗੁਰਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਵਫ਼ਦ ਪੰਜਾਬ ਦੇ ਰਾਜਪਾਲ ਤੇ ਰੈੱਡ ਕਰਾਸ ਦੇ ਸਕੱਤਰ ਨੂੰ ਮਿਲਿਆ
Bathinda News: ਮਾਲਵਾ ਖੇਤਰ ਦੀ ਸਭ ਤੋਂ ਵੱਡੀਆਂ ਬਾਰ ਐਸੋਸੀਏਸ਼ਨਾਂ ਵਿਚ ਸ਼ੁਮਾਰ ਬਠਿੰਡਾ ਬਾਰ ਐਸੋਸੀਏਸ਼ਨ ‘ਚ ਵਕੀਲਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਹੁਣ ਕਚਿਹਰੀਆਂ ਦੇ ਨਾਲ ਲੱਗਦੀ ਰੈੱਡ ਕਰਾਸ ਦੀ ਜਗ੍ਹਾਂ ਵਿਚ ਚੈਂਬਰ ਬਣਾਉਣ ਦੀ ਯੋਜਨਾ ਹੈ। ਇਸ ਯੋਜਨਾ ਨੂੰ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦਾ ਇੱਕ ਵਫ਼ਦ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਬੀਤੇ ਕੱਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਕੱਤਰ ਵੀ.ਪੀ. ਸਿੰਘ ਅਤੇ ਰੈੱਡ ਕਰਾਸ ਸੋਸਾਇਟੀ ਪੰਜਾਬ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਵੀ ਮਿਲਿਆ ਹੈ। ਇਸ ਮੁਲਾਕਾਤ ਦੌਰਾ ਸੀਨੀਅਰ ਵਕੀਲ ਸੁਖਦੀਪ ਸਿੰਘ ਭਿੰਡਰ ਅਤੇ ਮਨਪ੍ਰੀਤ ਬਾਦਲ ਸਾਬਕਾ ਵਿੱਤ ਮੰਤਰੀ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ Mansa ‘ਚ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਤੇ ਦੋ ਧੀਆਂ ਦੀ ਹੋਈ ਮੌ+ਤ

ਐਡਵੋਕੇਟ ਮਾਨ ਨੇ ਪੰਜਾਬੀ ਖ਼ਬਰਸਾਰ ਵੈਬਸਾਈਟ ਦੇ ਪ੍ਰਤੀਨਿਧੀ ਨਾਲ ਗੱਲ ਕਰਦਿਆਂ ਦਸਿਆ ਕਿ, ‘‘ ਵਕੀਲ ਸਾਹਿਬਾਨ ਲਈ ਚੈਂਬਰਾਂ ਦੀ ਘਾਟ ਨੂੰ ਦੇਖਦਿਆਂ ਇਹ ਯੋਜਨਾ ਅਮਲ ਵਿਚ ਲਿਆਂਦੀ ਜਾ ਰਹੀ ਹੈ ਤੇ ਕਚਿਹਰੀਆਂ ਦੇ ਬਿਲਕੁਲ ਸਾਹਮਣੇ ਪਈ ਰੈੱਡ ਕਰਾਸ ਦੀ 3060 ਸੁਕਾਇਰ ਫੁੱਟ ਜਗ੍ਹਾਂ ਵਿਚ 15 ਮੰਜਿਲਾਂ ਚੈਂਬਰ ਬਣਾਉਣ ਦੀ ਯੋਜਨਾ ਹੈ ਤਾਂ ਕਿ ਆਉਣ ਵਾਲੇ ਸਮੇਂ ਵਿਚ ਵਕਾਲਤ ਦੇ ਪੇਸ਼ੇ ਵਿਚ ਆਉਣ ਵਾਲੇ ਵਕੀਲਾਂ ਲਈ ਚੈਂਬਰਾਂ ਦੀ ਕੋਈ ਘਾਟ ਨਾ ਰਹੇ। ਪ੍ਰਧਾਨ ਮੁਤਾਬਕ ਮੌਜੂਦਾ ਸਮੇਂ ਕਚਿਹਰੀਆਂ ਵਿਚ ਸਿਰਫ਼ 536 ਚੈਂਬਰ ਹੀ ਮੌਜੂਦ ਹਨ। ਉਨ੍ਹਾਂ ਦਸਿਆ ਕਿ ਬਾਰ ਐਸੋਸੀਏਸ਼ਨ ਇਸ ਜਗ੍ਹਾਂ ਨੂੰ ਲੀਜ਼ ‘ਤੇ ਲੈਣ ਦੀ ਇੱਛੁਕ ਹੈ ਤੇ ਇਸ ਯੋਜਨਾ ਲਈ ਮਾਣਯੋਗ ਰਾਜਪਾਲ ਸਾਹਿਬ ਅਤੇ ਸਕੱਤਰ ਰੈੱਡ ਕਰਾਸ ਨੇ ਹਾਂ ਪੱਖੀ ਹੂੰਗਾਰਾ ਭਰਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa ‘ਚ ਭਿਆਨਕ ਸੜਕ ਹਾਦਸਾ; ਮਾਂ, 2 ਧੀਆਂ ਤੇ ਜਵਾਈ ਦੀ ਹੋਈ ਮੌ+ਤ

0

Mansa News: Mansa ਦੇ ਸਰਦੂਲਗੜ੍ਹ ਨਜ਼ਦੀਕ ਸਥਿਤ ਸਰਦੂਲੇਵਾਲਾ ਬੈਰੀਆਰ ਕੋਲ ਬੀਤੀ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਵਿਚ ਇੱਕ ਹੀ ਪ੍ਰਵਾਰ ਦੇ ਚਾਰ ਜੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਮ੍ਰਿਤਕ ਚੰਡੀਗੜ੍ਹ ‘ਚ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਕਾਰ ਰਾਹੀਂ ਵਾਪਸ ਸਿਰਸਾ, ਹਰਿਆਣਾ ਵੱਲ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਦੀ ਟਰਾਲੇ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਪੂਰੀ ਤਰ੍ਹਾਂ ਖ਼ਤਮ ਹੋ ਗਈ ਜਦਕਿ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ ਪਾਣੀ ਦੇ ਖਾਲ ਨੂੰ ਲੈ ਕੇ ਹੋਈ ਲੜਾਈ ਵਿਚ 2 ਜਣਿਆਂ ਦਾ ਕ+ਤ+ਲ, ਤਿੰਨ ਜਖ਼ਮੀ

ਇਸ ਹਾਦਸੇ ਵਿਚ ਕਾਰ ਦੇ ਡਰਾਈਵਰ ਦੀ ਵੀ ਹਾਲਾਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਰਾਹਗੀਰਾਂ ਤ ਹੋਰਨਾਂ ਦੀ ਸਹਾਇਤਾ ਨਾਲ ਲਾਸ਼ਾਂ ਨੂੰ ਕਾਰ ਵਿਚੋਂ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਥਾਣਾ ਸਰਦੂਲਗੜ੍ਹ ਦੇ ਐਸਐਚਓ ਗਣੇਸ਼ਵਰ ਕੁਮਾਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮ੍ਰਿਤਕਾਂ ਵਿਚ ਅਸੋਕ ਕੁਮਾਰ, ਰਾਧਾ ਦੇਵੀ ਤੇ ਨੀਤੂ ਬਾਲਾ ਅਤੇ ਊਸ਼ਾ ਬਾਂਸਲ ਸ਼ਾਮਲ ਹਨ। ਥਾਣਾ ਮੁਖੀ ਮੁਤਾਬਕ ਕਾਨੂੰਨ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1896518