Home Blog Page 1724

ਮੁੱਖ ਮੰਤਰੀ ਭਗਵੰਤ ਮਾਨ ਆਪ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੇ ਲਈ ਪਹੁੰਚੇ ਗੁਜਰਾਤ

ਮਾਨ 17 ਅਪ੍ਰੈਲ ਨੂੰ ਚੈਤਰ ਭਾਈ ਵਸਾਵਾ ਦੇ ਨਾਲ ਵੱਖ-ਵੱਖ ਸਥਾਨਾਂ ਉੱਤੇ ਕਰਨਗੇ ਪ੍ਰਚਾਰ
ਅਹਿਮਦਾਬਾਦ , 16 ਅਪ੍ਰੈਲ: ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਕੱਲ 15 ਅਪ੍ਰੈਲ ਦੀ ਸ਼ਾਮ ਅਹਿਮਦਾਬਾਦ ਏਅਰਪੋਰਟ ਪੁੱਜੇ । ਆਮ ਆਦਮੀ ਪਾਰਟੀ ਦੇ ਗੁਜਰਾਤ ਪ੍ਰਦੇਸ਼ ਪ੍ਰਧਾਨ ਇਸੁਦਾਨਭਾਈ ਗੜਵੀ , ਕਾਰਜਕਾਰੀ ਪ੍ਰਧਾਨ ਕੈਲਾਸ਼ਦਾਨ ਗੜਵੀ , ਪ੍ਰਦੇਸ਼ ਬੁਲਾਰਾ ਹਿਮਾਂਸ਼ੁਭਾਈ ਠੱਕਰ, ਕਿਰਣਭਾਈ ਦੇਸਾਈ, ਪ੍ਰਦੇਸ਼ ਉਪ-ਪ੍ਰਧਾਨ ਗੌਰੀਬੇਨ ਦੇਸਾਈ , ਅਹਿਮਦਾਬਾਦ ਸ਼ਹਿਰ ਪ੍ਰਧਾਨ ਬੀਪਿਨਭਾਈ ਪਟੇਲ, ਮਾਲਧਾਰੀ ਸੇਲ ਦੇ ਪ੍ਰਦੇਸ਼ ਪ੍ਰਧਾਨ ਕਿਰਣਭਾਈ ਦੇਸਾਈ, ਹਸਪਤਾਲ ਦੇਖਭਾਲ ਕਮੇਟੀ ਦੇ ਪ੍ਰਦੇਸ਼ ਪ੍ਰਧਾਨ ਵਿਨੋਦਭਾਈ ਪਰਮਾਰ, ਐਸਸੀਐਸਟੀ ਸੇਲ ਖੇਤਰ ਪ੍ਰਧਾਨ ਜਗਦੀਸ਼ ਭਾਈ ਚਾਵੜਾ, ਐਡਵੋਕੇਟ ਸੇਲ ਜੁਨੇਜਾ ਅਤੇ ਵੱਡੀ ਗਿਣਤੀ ਵਿਚ ਸਥਾਨਕ ਆਗੂਆਂ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਅਰਪੋਰਟ ਉੱਤੇ ਮੀਡਿਆ ਸਾਹਮਣੇ ਕਿਹਾ ਕਿ ਅਸੀ ਅਰਵਿੰਦ ਕੇਜਰੀਵਾਲ ਜੀ ਦੇ ਸਿਪਾਹੀ ਹਾਂ ਅਤੇ ਸਾਨੂੰ ਜਿੱਥੇ ਵੀ ਜਾਣਾ ਹੋਵੇਗਾ ਅਸੀ ਜਾਵਾਂਗੇ ਅਤੇ ਪਾਰਟੀ ਲਈ ਜੋਰ-ਸ਼ੋਰ ਨਾਲ ਪ੍ਰਚਾਰ ਕਰਾਂਗੇ।

ਪੀਣ ਵਾਲੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਵਿਰੁਧ ਹੋਈ ਸਖ਼ਤੀ

ਇਸ ਤੋਂ ਪਹਿਲਾਂ ਗੁਜਰਾਤ ਵਿਧਾਨ ਸਭਾ ਚੋਣ ਵਿੱਚ ਵੀ ਜੋਰ-ਸ਼ੋਰ ਨਾਲ ਪ੍ਰਚਾਰ ਕੀਤਾ ਸੀ ਅਤੇ 14 ਫੀਸਦੀ ਵੋਟ ਹਾਸਿਲ ਕੀਤੇ ਸਨ। ਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਗੁਜਰਾਤ ਦੀ ਜਨਤਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਕਿਉਂਕਿ ਉਨ੍ਹਾਂ ਦੇ 14 ਫੀਸਦੀ ਵੋਟ ਦੇ ਕਾਰਨ ਹੀ ਆਮ ਆਦਮੀ ਪਾਰਟੀ ਰਾਸ਼ਟਰੀ ਪਾਰਟੀ ਬਣੀ। ਅੱਜ ਗੁਜਰਾਤ ਵਿੱਚ ਸਾਡੇ ਪੰਜ ਵਿਧਾਇਕ ਹਨ, ਗੋਆ ਵਿੱਚ ਦੋ ਵਿਧਾਇਕ ਹਨ ਅਤੇ ਦਿੱਲੀ ਅਤੇ ਪੰਜਾਬ ਵਿੱਚ ਸਾਡੀ ਸਰਕਾਰ ਹੈ। ਮੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵੇਖ ਕੇ ਬਹੁਤ ਦੁੱਖ ਹੋਇਆ, ਕਿਉਂਕਿ ਬਿਨਾਂ ਕੋਈ ਦੋਸ਼ ਸਾਬਤ ਕੀਤੇ ਉਨ੍ਹਾਂ ਦੇ ਨਾਲ ਬਹੁਤ ਹੀ ਬੁਰਾ ਵਿਵਹਾਰ ਕੀਤਾ ਜਾ ਰਿਹਾ ਹੈ । ਜਦੋਂ ਸੋਨਿਆ ਗਾਂਧੀ ਜੇਲ੍ਹ ਵਿੱਚ ਚਿਦੰਬਰਮ ਨੂੰ ਮਿਲਣ ਜਾਂਦੇ ਸਨ ਤਾਂ ਉਨ੍ਹਾਂ ਨੂੰ ਇੱਕ ਵੱਖ ਕਮਰਾ ਮਿਲਦਾ ਸੀ, ਪਰੰਤੂ ਸਾਨੂੰ ਵੱਖ-ਵੱਖ ਬੈਠਾਇਆ ਗਿਆ, ਜੋ ਬਹੁਤ ਦੁਖਦ ਹੈ।

ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤਾਵਰਣ ਦਾ ਏਜੰਡਾ

ਆਮ ਆਦਮੀ ਪਾਰਟੀ ਇੱਕ ਵਿਚਾਰ ਦਾ ਨਾਮ ਹੈ, ਤੁਸੀਂ ਇੱਕ ਅਰਵਿੰਦ ਕੇਜਰੀਵਾਲਜੀ ਨੂੰ ਤਾਂ ਜੇਲ੍ਹ ਵਿੱਚ ਪਾ ਦੇਵੋਂਗੇ,ਪਰੰਤੂ ਅੱਜ ਹਜਾਰਾਂ – ਲੱਖਾਂ ਅਰਵਿੰਦ ਕੇਜਰੀਵਾਲ ਪੈਦਾ ਹੋ ਗਏ ਹਨ, ਤੁਸੀ ਉਨ੍ਹਾਂ ਨੂੰ ਕਿਵੇਂ ਜੇਲ੍ਹ ਵਿੱਚ ਪਾ ਪਾਓਗੇ? ਮੱਖ ਮੰਤਰੀ ਨੇ ਕਿਹਾ ਕਿ ਉਹ ਫਿਲਹਾਲ ਦੋ ਦਿਨਾਂ ਲਈ ਗੁਜਰਾਤ ਵਿੱਚ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵਨਗਰ ਵਿੱਚ ਲੋਕ ਸਭਾ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਇੰਡਿਆ ਗਠਜੋੜ ਦੇ ਉਮੀਦਵਾਰ ਉਮੇਸ਼ ਭਾਈ ਮਕਵਾਨਾ ਦੇ ਨਾਮਜਦਗੀ ਪੱਤਰ ਦਾਖਿਲ ਕਰਵਾਉਣ ਸਮੇਂ ਮੌਜੂਦ ਰਹਿਣਗੇ ਅਤੇ ਵੱਖ-ਵੱਖ ਥਾਵਾਂ ਉੱਤੇ ਪ੍ਰਚਾਰ ਕਰਨਗੇ। ਭਗਵੰਤ ਮਾਨ 17 ਅਪ੍ਰੈਲ ਨੂੰ ਭਰੂਚ ਲੋਕ ਸਭਾ ਦੇ ਉਮੀਦਵਾਰ ਚੈਤਰ ਵਸਾਵਾ ਨਾਲ ਵੱਖ-ਵੱਖ ਸਥਾਨਾਂ ਉੱਤੇ ਪ੍ਰਚਾਰ ਕਰਨਗੇ।

 

ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤਾਵਰਣ ਦਾ ਏਜੰਡਾ

0

ਵੋਟਾਂ ਮੰਗਣ ਆਉਣ ਵਾਲੇ ਉਮੀਦਵਾਰਾਂ ਨੂੰ ਸਾਫ ਹਵਾ ਤੇ ਪਾਣੀਆਂ ਬਾਰੇ ਸਵਾਲ ਪੁੱਛਣ ਦਾ ਸੱਦਾ
ਜਲੰਧਰ,16 ਅਪ੍ਰੈਲ: ਸੰਤ ਸਮਾਜ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅੱਗੇ ਵਾਤਾਵਰਣ ਪੱਖੀ ਲੋਕ ਏਜੰਡਾ ਰੱਖਦਿਆ ਕਿਹਾ ਕਿ ਉਹ ਆਪੋ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਸ ਨੂੰ ਸ਼ਾਮਿਲ ਕਰਨ।ਅੱਜ ਇੱਥੇ ਪੰਜਾਬ ਪ੍ਰੈਸ ਕਲੱਬ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੰਤ ਸਮਾਜ ਨੇ ਪੰਜਾਬ ਦੇ ਵੋੋਟਰਾਂ ਨੂੰ ਇਹ ਅਪੀਲ਼ ਕੀਤੀ ਕਿ ਉਹ ਵੋਟਾਂ ਮੰਗਣ ਲਈ ਆਉਣ ਵਾਲੇ ਉਮੀਦਵਾਰਾਂ ਕੋਲੋ ਸਾਫ ਪਾਣੀ ਤੇ ਸਾਫ ਹਵਾ ਵਰਗੇ ਜੀਵਨ ਨਾਲ ਜੁੜੇ ਮੁੱਦਿਆ ਬਾਰੇ ਜਰੂਰ ਸਵਾਲ ਕਰਨ। ਸੰਤ ਸਮਾਜ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਜਿਹੜੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦਾ ਵਾਅਦਾ ਕਰਨਗੇ।

ਪੀਣ ਵਾਲੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਵਿਰੁਧ ਹੋਈ ਸਖ਼ਤੀ

ਸੰਤ ਸਮਾਜ ਦੀ ਅਗਵਾਈ ਕਰ ਰਹੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ 2002 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਲੈ ਹੁਣ ਤੱਕ ਹੋਣ ਵਾਲੀਆਂ ਸਾਰੀਆਂ ਚੋਣਾਂ ਦੌਰਾਨ ਵਾਤਾਵਰਣ ਦਾ ਮੁੱਦਾ ਚੋਣ ਮਨੋਰਥ ਪੱਤਰਾਂ ਵਿੱਚ ਸ਼ਾਮਿਲ ਕਰਨ ਦੀ ਮੰਗ ਕਰਦੇ ਆ ਰਹੇ ਹਨ। ਲੋਕਾਂ ਨੇ ਆਉਂਦੇ 5 ਸਾਲਾਂ ਲਈ ਆਪਣੇ ਨੁਮਾਇੰਦੇ ਚੁਣਨੇ ਹਨ, ਇਹਨਾਂ 5 ਸਾਲਾਂ ਲਈ ਚੁਣੇ ਜਾਣ ਵਾਲੇ ਨੁਮਾਇੰਦੇ ਨੂੰ ਹਰ ਵੋਟਰ ਪੁੱਛੇ ਸਾਡੇ ਹਿੱਸੇ ਦਾ ਸਾਫ ਪਾਣੀ ਤੇ ਹਵਾ ਕਿੱਥੇ ਗਈ ਹੈ।ਸੰਤ ਸਮਾਜ ਵੱਲੋਂ ਪੇਸ਼ ਕੀਤੇ ਗਏ ਵਾਤਾਵਰਣ ਦੇ ਏਜੰਡੇ ਵਿੱਚ 12 ਨੁਕਤਿਆਂ `ਤੇ ਗੱਲ ਕੀਤੀ ਗਈ ਹੈ ਤੇ ਇੰਨ੍ਹਾਂ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੀ ਮੰਗ ਵੀ ਸ਼ਾਮਿਲ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਜੰਗਲਾਂ ਦਾ ਰਕਬਾ ਸਿਰਫ 6 % ਰਹਿ ਗਿਆ ਹੈ ਜਦਕਿ 1947 ਵਿੱਚ 40% ਹੈ।

ਕਸ਼ਮੀਰ ’ਚ ਕਿਸ਼ਤੀ ਪਲਟੀ,ਕਈ ਲਾਪਤਾ,ਕਈਆਂ ਦੇ ਮ+ਰਨ ਦੀ ਸੰਭਾਵਨਾ

ਮਾਹਿਰਾਂ ਮੁਤਾਬਿਕ ਕਿਸੇ ਵੀ ਰਾਜ ਲਈ 33% ਰਕਬਾ ਜੰਗਲਾਂ ਦੇ ਅਧੀਨ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਫਸਲੀ ਚੱਕਰ ਵਿੱਚੋਂ ਕੱਢਣ ਦੀ ਸਖਤ ਲੋੜ ਹੈ।ਉਨ੍ਹਾਂ ਕਿਹਾ ਕਿ ਝੋਨਾ ਪੰਜਾਬ ਦੀ ਫਸਲ ਨਹੀਂ ਸੀ ।ਇਸ ਮੌਕੇ ਸੰਤ ਤੇਜ਼ਾ ਸਿੰਘ ਐਮਏ,ਸੰਤ ਸੁਖਜੀਤ ਸਿੰਘ ਨਾਹਲਾਂ,ਸੰਤ ਗੁਰਬਚਨ ਸਿਮਘ ਪੰਡਵਾਂ, ਸੰਤ ਗੁਰਮੇਜ਼ ਸਿੰਘ, ਸੰਤ ਬਲਦੇਵ ਕ੍ਰਿਸ਼ਨ ਸਿੰਘ ਗਿੱਲਾਂ,ਸੰਤ ਸੁਖਜੀਤ ਸਿੰਘ ਸੀਚੇਵਾਲ, ਭਗਵਾਨ ਸਿੰਘ ਜੌਹਲ, ਵਿਸ਼ਵ ਚਿੰਤਕ ਡਾ; ਸਵਰਾਜ ਸਿੰਘ,ਸਾਬਕਾ ਚੇਅਰਮੈਨ ਮੋਹਣ ਲਾਲ ਸੂਦ,ਸੁਰਜੀਤ ਸਿੰਘ ਸ਼ੰਟੀ, ਬਹਾਦਰ ਸਿੰਘ ਸੰਧੂ ਅਮਰਜੀਤ ਸਿੰਘ ਨਿੱਝਰ, ਜੋਗਾ ਸਿੰਘ ਸਰਪੰਚ ਚੱਕ ਚੇਲਾ ਅਤੇ ਹੋਰ ਸਮਾਜ ਸੇਵੀ ਜੱਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਪੰਜਾਬ ਦੇ ਵਿਚ ਸਰਕਾਰੀ ਹਸਪਤਾਲਾਂ ਦੇ ਖੁੱਲਣ ਅਤੇ ਬੰਦ ਹੋਣ ਦਾ ਸਮਾਂ ਬਦਲਿਆਂ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸਿੰਬਲੀ ਪਿੰਡ ਨੇੜੇ 1 ਕਰੋੜ 19 ਲੱਖ ਨਾਲ ਬਣੇ ਰੈਗੂਲੇਟਰ ਨਾਲ ਨਹਿਰ ਦਾ ਪਾਣੀ ਚਿੱਟੀ ਵੇਈਂ ਵਿੱਚ ਛੱਡਿਆ ਜਾਣ ਲੱਗਾ ਹੈ।ਪਵਿੱਤਰ ਕਾਲੀ ਵੇਈਂ ਤੇ ਆਖਰੀ ਟਰੀਟਮੈਂਟ ਪਲਾਂਟ ਲੱਗਣ ਨਾਲ ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ ਵਿੱਚ ਗੰਦੇ ਪਾਣੀ ਪੈਣੋਂ ਬੰਦ ਹੋ ਗਏ ਹਨ। ਕਾਲਾ ਸੰਘਿਆ ਡਰੇਨ ਵਿੱਚ ਪੱਥਰ ਲੱਗ ਰਿਹਾ ਹੈ ਤੇ ਇਸ 100 ਕਿਊਸਕਿ ਪਾਣੀ ਛੱਡਿਆ ਜਾਣਾ ਹੈ।ਲੁਧਿਆਣੇ ਦਾ ਬੁੱਢਾ ਦਰਿਆ ਨੂੰ ਸਾਫ ਸੁਥਰਾ ਕਰਨ ਲਈ ਇਸ ਦੇ ਕਿਨਾਰਿਆਂ ;ਤੇ ਬੂਟੇ ਲਾਏ ਜਾ ਰਹੇ ਹਨ ਤੇ ਹੁਣ ਤੱਕ 3100 ਬੂਟਾ ਲੱਗ ਚੁੱਕਾ ਹੈ।ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਕਿ ਜਿਨ੍ਹਾਂ ਦੇ ਯਤਨਾਂ ਸਦਕਾ ਇਹ ਕੰਮ ਸਿਰ੍ਹੇ ਚੜ੍ਹ ਰਹੇ ਹਨ।

 

ਪੀਣ ਵਾਲੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਵਿਰੁਧ ਹੋਈ ਸਖ਼ਤੀ

0

ਕਾਰਾਂ ਤੇ ਮੋਟਰਸਾਈਕਲ ਧੋਣ, ਕਿਚਨ ਗਾਰਡਨ ਨੂੰ ਪਾਣੀ ਅਤੇ ਵਿਹੜਾ ਧੋਣ ਵਾਲਿਆਂ ਨੂੰ ਨੋਟਿਸ
ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਤੇ ਸਿਟੀ ਬਿਊਟੀਫੁੱਲ ਦੇ ਨਾਂ ਨਾਲ ਜਾਣੇ ਜਾਂਦੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਹੁਣ ਪੀਣ ਵਾਲੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਵਿਰੁਧ ਨਿਗਮ ਅਧਿਕਾਰੀਆਂ ਨੇ ਸਖ਼ਤੀ ਕਰ ਦਿੱਤੀ ਹੈ। ਬੀਤੇ ਕੱਲ ਤੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਵਾਟਰਬਕਸ ਦੀ ਸਪਲਾਈ ਵਾਲੇ ਪਾਣੀ ਨਾਲ ਕਾਰਾਂ ਤੇ ਮੋਟਰਸਾਈਕਲ ਧੋਣ, ਕਿਚਨ ਗਾਰਡਨ ਨੂੰ ਪਾਣੀ ਅਤੇ ਵਿਹੜਾ ਧੋਣ ਵਾਲਿਆਂ ਨੂੰ ਨੋਟਿਸ ਦੇਣੇ ਸ਼ੁਰੂ ਕੀਤੀ ਗਏ ਹਨ ਤੇ ਇੱਕ ਦਿਨ ਵਿਚ ਹੀ 57 ਘਰਾਂ ਨੂੰ ਇਹ ਨੋਟਿਸ ਜਾਰੀ ਕੀਤੇ ਗਏ ਹਨ।

ਕਸ਼ਮੀਰ ’ਚ ਕਿਸ਼ਤੀ ਪਲਟੀ,ਕਈ ਲਾਪਤਾ,ਕਈਆਂ ਦੇ ਮ+ਰਨ ਦੀ ਸੰਭਾਵਨਾ

ਇਸਤੋਂ ਇਲਾਵਾ 12 ਲੋਕਾਂ ਦੇ ਚਲਾਨ ਵੀ ਕੱਟੇ ਜਾ ਚੁੱਕੇ ਹਨ। ਨਗਰ ਨਿਗਮ ਚੰਡੀਗੜ੍ਹ ਦੇ ਅਧਿਕਾਰੀਆਂ ਨੇ ਇਸ ਸਬੰਧ ਵਿਚ ਗੈਰ-ਰਸਮੀ ਗੱਲਬਾਤ ਕਰਦਿਆਂ ਦਸਿਆ ਕਿ ‘‘ ਗਰਮੀ ਦੇ ਮੌਸਮ ਨੂੰ ਦੇਖਦਿਆਂ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਦੇ ਲਈ ਇਹ ਮੁਹਿੰਮ ਵਿੱਢੀ ਗਈ ਹੈ। ’’ ਉਨ੍ਹਾਂ ਦਸਿਆ ਕਿ ਇਸਦੇ ਲਈ 18 ਵਿਸ਼ੇਸ ਟੀਮਾਂ ਬਣਾਈਆਂ ਗਈਆਂ ਹਨ, ਜਿਹੜੀਆਂ ਸਵੇਰੇ ਸਾਢੇ 5 ਵਜੇਂ ਤੋਂ ਸਾਢੇ 8 ਵਜੇਂ ਤੱਕ ਵੱਖ ਵੱਖ ਇਲਾਕਿਆਂ ਵਿਚ ਨਿਗ੍ਹਾ ਰੱਖਣਗੀਆਂ। ਅਧਿਕਾਰੀਆਂ ਨੇ ਦਸਿਆ ਕਿ ਪਹਿਲੀ ਵਾਰ ਅਤੇ ਦੂਜੀ ਵਾਰ ਨੋਟਿਸ ਕੱਢਣ ਦੇ ਬਾਵਜੂਦ ਵੀ ਪਾਣੀ ਦੀ ਸੰਭਾਲ ਨਾ ਕਰਨ ਵਾਲਿਆਂ ਦੇ ਪਾਣੀ ਦੀ ਸਪਲਾੲਂੀ ਦੇ ਕੁਨੈਕਸ਼ਨ ਕੱਟੇ ਜਾਣਗੇ ਤੇ ਚਲਾਨ ਵਜੋਂ 5512 ਰੁਪਏ ਦੀ ਰਾਸ਼ੀ ਪਾਣੀ ਦੇ ਬਿੱਲ ਦੇ ਨਾਲ ਹੀ ਭੇਜੀ ਜਾਵੇਗੀ।

 

ਕਸ਼ਮੀਰ ’ਚ ਕਿਸ਼ਤੀ ਪਲਟੀ,ਕਈ ਲਾਪਤਾ,ਕਈਆਂ ਦੇ ਮ+ਰਨ ਦੀ ਸੰਭਾਵਨਾ

ਸ਼੍ਰੀਨਗਰ, 16 ਅਪ੍ਰੈਲ: ਸ਼੍ਰੀਨਗਰ ਦੇ ਬਟਵਾਰ ਇਲਾਕੇ ’ਚ ਅੱਜ ਸਵੇਰੇ ਇੱਕ ਦੁਖਦਾਈਕ ਘਟਨਾ ਵਾਪਰਨ ਦੀ ਸੂਚਨਾ ਸਾਹਮਣੇ ਆਈ ਹੈ। ਇਸ ਘਟਨਾ ਵਿਚ ਜੇਹਲਮ ਦਰਿਆ ਨੂੰ ਪਾਰ ਕਰਨ ਲਈ ਛੋਟੇ ਬੱਚਿਆਂ ਤੇ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ। ਜਿਸਦੇ ਕਾਰਨ ਅੱਧੀ ਦਰਜ਼ਨ ਦੇ ਕਰੀਬ ਲੋਕ ਲਾਪਤਾ ਹੋ ਗਏ, ਜਿੰਨ੍ਹਾਂ ਵਿਚੋਂ ਕੁੱਝ ਦੀ ਮੌਤ ਹੋਣ ਦੀ ਵੀ ਚਰਚਾ ਹੈ। ਇਸ ਕਿਸ਼ਤੀ ਵਿਚ ਕੁੱਝ ਛੋਟੇ ਬੱਚੇ ਵੀ ਸਨ, ਜਿਹੜੇ ਸਕੂਲ ਜਾਣ ਲਈ ਇਸ ਕਿਸ਼ਤੀ ਦਾ ਸਹਾਰਾ ਲੈ ਰਹੇ ਸਨ।

ਬਠਿੰਡਾ ਤੋਂ ਬਾਅਦ ਮੋਗਾ ’ਚ ਕਾਰੀਗਰ ਲੱਖਾਂ ਰੁਪਏ ਦਾ ਸੋਨਾ ਲੈ ਕੇ ਹੋਇਆ ਫ਼ੁਰਰ

ਘਟਨਾ ਦਾ ਪਤਾ ਲੱਗਦੇ ਹੀ ਐਨ.ਡੀ.ਆਰ.ਐਫ਼ ਦੀਆਂ ਟੀਮਾਂ ਵੱਲੋਂ ਰੈਸਕਿਊ ਅਪਰੇਸ਼ਨ ਚਲਾਇਆ ਜਾ ਰਿਹਾ ਤੇ ਕੁੱਝ ਨੂੰ ਸਹੀ ਸਲਾਮਤ ਬਾਹਰ ਵੀ ਕੱਢਿਆ ਗਿਆ। ਮੁਢਲੀ ਸੂਚਨਾ ਮੁਤਾਬਕ ਦਸਿਆ ਜਾ ਰਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਮੀਂਹ ਪੈਣ ਕਾਰਨ ਜੇਹਲਮ ਦੇ ਵਿਚ ਪਾਣੀ ਦਾ ਪੱਧਰ ਕਾਫ਼ੀ ਵਧਿਆ ਹੋਇਆ ਹੈ ਅਤੇ ਪਾਣੀ ਦਾ ਵਹਾਅ ਵੀ ਕਾਫ਼ੀ ਤੇਜ਼ ਸੀ।ਜਿਸ ਕਾਰਨ ਇਹ ਘਟਨਾ ਵਾਪਰੀ ਹੈ। ਦਸਣਾ ਬਣਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਇੱਥੋਂ ਦੇ ਲੋਕਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਇੱਥੇ ਫੁੱਟ ਬ੍ਰਿਜ (ਪੈਦਲ ਪੁਲ) ਬਣਾਇਆ ਜਾਵੇ ਤਾਂ ਕਿ ਲੋਕ ਇੱਧਰੋ-ਉਧਰੋ ਅਰਾਮ ਨਾਲ ਜਾ ਸਕਣ।

 

ਪੰਜਾਬ ਦੇ ਵਿਚ ਸਰਕਾਰੀ ਹਸਪਤਾਲਾਂ ਦੇ ਖੁੱਲਣ ਅਤੇ ਬੰਦ ਹੋਣ ਦਾ ਸਮਾਂ ਬਦਲਿਆਂ

0

ਚੰਡੀਗੜ੍ਹ, 15 ਅਪ੍ਰੈਲ: ਗਰਮੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਸੂਬੇ ਵਿਚ ਸਮੂਹ ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਬਦਲ ਗਿਆ ਹੈ। ਹੁਣ ਭਲਕ ਜਾਣੀ 16 ਅਪ੍ਰੈਲ ਤੋਂ ਸਮੂਹ ਹਸਪਤਾਲ ਤੇ ਡਿਸਪੈਂਸਰੀਆਂ ਸਵੇਰੇ 8 ਵਜੇਂ ਖੁੱਲਣਗੇ ਅਤੇ ਦੁਪਿਹਰ 2 ਵਜੇਂ ਬੰਦ ਹੋਣ ਜਾਣਗੇ। ਜਦੋਂਕਿ 15 ਅਪ੍ਰੈਲ ਤੱਕ ਦਾ ਇਹ ਸਮਾਂ ਸਵੇਰੇ 9 ਤੋਂ ਬਾਅਦ ਦੁਪਿਹਰ 3 ਵਜੇਂ ਤੱਕ ਦਾ ਸੀ। ਹੁਣ ਇਹ ਖੁੱੱਲਣ ਅਤੇ ਬੰਦ ਹੋਣ ਦਾ ਨਵਾਂ ਟਾਈਮ ਟੇਬਲ 15 ਅਕਤੂਬਰ ਤੱਕ ਚੱਲੇਗਾ ਅਤੇ ਉਸਤੋਂ ਬਾਅਦ ਮੁੜ ਸਮਾਂ ਤਬਦੀਲ ਹੋ ਕੇ ਸਵੇਰੇ 9 ਅਤੇ ਦਪਿਹਰ 3 ਵਜੇਂ ਦਾ ਹੋ ਜਾਵੇਗਾ।

ਉਮੀਦਵਾਰੀ ਦੇ ਐਲਾਨ ਤੋਂ ਬਾਅਦ ਕਾਂਗਰਸ ’ਚ ਅਸਤੀਫ਼ਿਆਂ ਦੀ ਲੱਗੀ ਲੜੀ

ਹਾਲਾਂਕਿ ਸਮੂਹ ਹਸਪਤਾਲਾਂ ਵਿਚ ਸਥਿਤ ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਹੀ 24 ਘੰਟੇ ਜਾਰੀ ਰਹਿਣਗੀਆਂ। ਇਸਤੋਂ ਇਲਾਵਾ ਸਿਹਤ ਮਹਿਕਮੇ ਨਾਲ ਸਬੰਧਤ ਦਫ਼ਤਰਾਂ ਦਾ ਸਮਾਂ ਦੂਜੇ ਸਰਕਾਰੀ ਦਫ਼ਤਰਾਂ ਦੀ ਤਰ੍ਹਾਂ 9 ਤੋਂ ਸ਼ਾਮ 5 ਵਜੇਂ ਤੱਕ ਹੀ ਰਹੇਗਾ। ਜਿੰਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਦਾ ਸਮਾਂ ਬਦਲਿਆਂ ਗਿਆ ਹੈ, ਉਨ੍ਹਾਂ ਵਿਚ ਸਮੂਹ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ।

 

ਬਠਿੰਡਾ ਤੋਂ ਬਾਅਦ ਮੋਗਾ ’ਚ ਕਾਰੀਗਰ ਲੱਖਾਂ ਰੁਪਏ ਦਾ ਸੋਨਾ ਲੈ ਕੇ ਹੋਇਆ ਫ਼ੁਰਰ

0

ਮੋਗਾ , 15 ਅਪ੍ਰੈਲ : ਮਾਲਵੇ ਦੇ ਸ਼ਹਿਰ ਮੋਗਾ ਵਿਚ ਇੱਕ ਕਾਰੀਗਰ ਵੱਲੋਂ ਸੁਨਿਆਰਿਆਂ ਦੇ ਲੱਖਾਂ ਰੁਪਏ ਦੇ ਗਹਿਣੇ ਬਣਾਂਉਣ ਲਈ ਦਿੱਤਾ ਸੋਨਾ ਲੈ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਮੋਗਾ ਦੀ ਪੁਲਿਸ ਨੇ ਪੀੜਤ ਸੁਨਿਆਰਿਆਂ ਦੀ ਸਿਕਾਇਤ ’ਤੇ ਕਥਿਤ ਮੁਜਰਮ ਅਬਦੁਲ ਆਜਿਮ ਦੇ ਵਿਰੁਧ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਤੋਂ ਆਬ ਹਲਦਰ ਵਾਸੀ ਪੇ੍ਰਮ ਨਗਰ ਮੋਗਾ ਵੱਲੋਂ ਸ਼ਹਿਰ ਦੇ ਸੁਨਿਆਰਿਆਂ ਦੇ ਗਹਿਣੇ ਬਣਾਏ ਜਾਂਦੇ ਹਨ ਤੇ ਇਸ ਕੰਮ ਲਈ ਉਸਦੇ ਵੱਲੋਂ ਅੱਗੇ ਹੋਰ ਸਾਥੀ ਕਾਰੀਗਰ ਵੀ ਰੱਖੇ ਹੋਏ ਹਨ। ਜਿੰਨ੍ਹਾਂ ਦੇ ਵਿਚ ਅਬਦੁਲ ਆਜਿਮ ਮਲਿਕ ਵਾਸੀ ਪਿੰਡ ਰੁਦਰਾਣੀ ਜਿਲ੍ਹਾ ਹੁਗਲੀ ਥਾਣਾ ਧਨੀਆਂਖਾਲੀ ਪੱਛਮੀ ਬੰਗਾਲ ਹਾਲ ਅਬਾਦ ਮੋਗਾ ਵੀ ਸ਼ਾਮਲ ਹੈ।

ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ, 21 ਕੁਇੰਟਲ ਭੁੱਕੀ ਬਰਾਮਦ

ਸਿਕਾਇਤਕਰਤਾ ਨੇ ਅਬਦੁਲ ਨੂੰ ਸੋਨੇ ਦੇ ਗਹਿਣੇ ਬਣਾਉਣ ਲਈ ਕੁੱਲ 73 ਤੋਲੇ 4 ਗ੍ਰਾਮ ਸੋਨਾ ਦਿੱਤਾ ਹੋਇਆ ਸੀ। ਪਰੰਤੂ ਅਬਦੁਲ ਆਜਿਮ ਮਲਿਕ ਉਸਦਾ ਅਤੇ ਦੂਜੇ ਦੁਕਾਨਦਾਰਾਂ ਵੱਲੋਂ ਉਸਨੂੰ ਗਹਿਣੇ ਬਣਾਉਣ ਲਈ ਦਿੱਤਾ ਹੋਇਆ ਸੋਨਾ ਲੈਕੇ ਫਰਾਰ ਹੋ ਗਿਆ, ਜਿਸਦੀ ਕੀਮਤ ਕਰੀਬ 50 ਲੱਖ ਰੁਪਏ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦਸਣਾ ਬਣਦਾ ਹੈ ਕਿ ਕੁੱਝ ਮਹੀਨੇ ਪਹਿਲਾਂ ਅਜਿਹਾ ਹੀ ਇੱਕ ਮਾਮਲਾ ਬਠਿੰਡਾ ਸ਼ਹਿਰ ਵਿਚ ਸਾਹਮਣੇ ਆਇਆ ਸੀ, ਜਿੱਥੇ ਇੱਕ ਕਾਰੀਗਰ ਸ਼ਹਿਰ ਦੇ ਸੁਨਿਆਰਿਆਂ ਦਾ ਲੱਖਾਂ ਰੁਪਇਆ ਦਾ ਸੋਨਾਂ ਲੈ ਕੇ ਫ਼ਰਾਰ ਹੋ ਗਿਆ ਸੀ।

 

ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ, 21 ਕੁਇੰਟਲ ਭੁੱਕੀ ਬਰਾਮਦ

0

ਬਰਨਾਲਾ , 15 ਅਪ੍ਰੈਲ : ਚੋਣਾਂ ਦੇ ਇਸ ਮੌਸਮ ਵਿਚ ਪੁਲਿਸ ਵੱਲੋਂ ਦਿਖ਼ਾਈ ਜਾ ਰਹੀ ਮੁਸਤੈਦੀ ਦੇ ਚੱਲਦਿਆਂ ਅੱਜ ਬਰਨਾਲਾ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਸੀਆਈਏ ਸਟਾਫ਼ ਵੱਲੋਂ ਕੀਤੀ ਇਸ ਕਾਰਵਾਈ ਵਿਚ ਹਰਿਆਣਾ ਨੰਬਰੀ ਇਕ ਗੱਡੀ ਵਿਚੋਂ 21 ਕੁਇੰਟਲ ਭੁੱਕੀ ਬਰਾਮਦ ਹੋਈ ਹੈ ਤੇ ਇਸ ਮੌਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਇਸ ਸਬੰਧ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਐੱਸ.ਪੀ. (ਡੀ) ਸਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਪਿੰਡ ਵਾਸੀ ਸਾਹੂਵਾਲਾ ਦਾ ਵਿਕਰਮ ਕੁਮਾਰ ਇੱਕ ਕੈਂਟਰ ਵਿਚ ਭਰ ਕੇ ਭੁੱਕੀ ਲੈ ਕੇ ਪੰਜਾਬ ਆ ਰਿਹਾ ਹੈ।

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਸੂਚਨਾ ਤੋਂ ਬਾਅਦ ਸੀਆਈਏ ਸਟਾਫ਼ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਦੀ ਅਗਵਾਈ ਹੇਠ ਟੀਮ ਵੱਲੋਂ ਲਗਾਏ ਨਾਕੇ ਦੌਰਾਨ ਉਕਤ ਕੈਂਟਰ ਨੂੰ ਸਹਿਤ ਵਿਕਰਮ ਕੁਮਾਰ ਨੂੰ ਕਾਬੂ ਕਰ ਲਿਆ। ਇਸ ਦੌਰਾਨ ਕੈਂਟਰ (ਨੰਬਰ ਐੱਚਆਰ-69ਸੀ-1373) ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 105 ਬੋਰੀਆਂ , ਜਿਸਦਾ ਕੁੱਲ ਵਜ਼ਨ 21 ਕੁਇੰਟਲ ਹੀ। ਮੁਢਲੀ ਪੁਛਗਿਛ ਦੌਰਾਨ ਪਤਾ ਲੱਗਿਆ ਹੈ ਕਿ ਕਥਿਤ ਦੋਸ਼ੀ ਇਹ ਭੁੱਕੀ ਰਾਜਸਥਾਨ ਤੋਂ ਲੈ ਕੇ ਆਇਆ ਸੀ, ਜੋ ਹਰਿਆਣਾ ਵਿਚੋਂ ਹੁੰਦਾ ਹੋਇਆ ਪੰਜਾਬ ’ਚ ਸਪਲਾਈ ਕਰਨ ਲੈ ਕੇ ਆਇਆ ਸੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸਪਲਾਈ ਕਰਨ ਤੇ ਇਸ ਖੇਪ ਨੂੰ ਹਾਸਲ ਕਰਨ ਵਾਲੇ ਲੰਕਾਂ ਦਾ ਪਤਾ ਲਗਾਇਆ ਜਾ ਰਿਹਾ।

 

ਉਮੀਦਵਾਰੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ’ਚ ਅਸਤੀਫ਼ਿਆਂ ਦੀ ਲੱਗੀ ਲੜੀ

0

ਚੰਡੀਗੜ੍ਹ, 15 ਅਪ੍ਰੈਲ : ਦੋ ਦਿਨ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਿੰਟਿਗ ਐਮ.ਪੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਟਿਕਟ ਦੇਣ ਤੋਂ ਬਾਅਦ ਪਾਰਟੀ ਅੰਦਰ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਇਸ ਹਲਕੇ ਤੋਂ ਸਾਬਕਾ ਮੰਤਰੀ ਪਵਨ ਬਾਂਸਲ ਵੱਲੋਂ ਟਿਕਟ ਦੀ ਮੰਗ ਕੀਤੀ ਜਾ ਰਹੀ ਸੀ, ਜੋਕਿ ਇਸ ਹਲਕੇ ਤੋਂ ਪਹਿਲਾਂ ਵੀ ਨੁਮਾਇੰਦਗੀ ਕਰ ਚੁੱਕੇ ਹਨ। ਪਤਾ ਲੱਗਿਆ ਹੈ ਕਿ ਚੰਡੀਗੜ੍ਹ ਕਾਂਗਰਸ ਨਾਲ ਸਬੰਧਤ ਤਿੰਨ ਦਰਜ਼ਨ ਤੋਂ ਵੱਧ ਅਹੁੱਦੇਦਾਰਾਂ ਵੱਲੋਂ ਅਸਤੀਫ਼ਾ ਦਿੱਤੇ ਗਏ ਹਨ। ਇੰਨ੍ਹਾਂ ਵਿਚ ਜਨਰਲ ਸਕੱਤਰ, ਸਕੱਤਰ, ਮੀਤ ਪ੍ਰਧਾਨ ਅਤੇ ਇੱਥੋਂ ਤੱਕ ਕੁੱਝ ਕੌਸਲਰ ਵੀ ਸ਼ਾਮਲ ਹਨ। ਕਿਹਾ ਜਾ ਰਿਹਾ ਹੈ ਕਿ ਅਸਤੀਫ਼ਾ ਦੇਣ ਵਾਲੇ ਸਾਰੇ ਆਗੂ ਪਵਨ ਬਾਂਸਲ ਦੇ ਕਰੀਬੀ ਹਨ।

ਹਰਸਿਮਰਤ ਦਾ ਵੱਡਾ ਬਿਆਨ: ‘ਜੇ ਚੋਣ ਲੜਾਂਗੀ ਤਾਂ ਬਠਿੰਡਾ ਤੋਂ, ਨਹੀਂ ਤਾਂ ਕਿਤੋਂ ਵੀ ਨਹੀਂ’

ਹਾਲਾਂਕਿ ਇੰਨ੍ਹਾਂ ਆਗੂਆਂ ਵੱਲੋਂ ਪਾਰਟੀ ਹਾਈਕਮਾਂਡ ਕੋਲੋਂ ਕਾਂਗਰਸ ਪ੍ਰਧਾਨ ਲੱਕੀ ਨਾਲ ਨਰਾਜ਼ਗੀ ਜ਼ਾਹਰ ਕਰਦਿਆਂ ਊਨ੍ਹਾਂ ਨੂੰ ਬਦਲਣ ਦੀ ਮੰਗ ਕੀਤੀ ਹੈ। ਇੰਨ੍ਹਾਂ ਆਗੂਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਲੱਕੀ ਕਾਂਗਰਸ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਮਨੀਸ਼ ਤਿਵਾੜੀ ਲਈ ਕੰਮ ਨਹੀਂ ਕਰਨਗੇ। ਦੂਜੇ ਪਾਸੇ ਪਾਰਟੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕੁੱਝ ਆਗੂਆਂ ਨੇ ਅਪਣੇ ਅਹੁੱਦਿਆਂ ਤੋਂ ਅਸਤੀਫ਼ਾ ਜਰੂਰ ਦਿੱਤਾ ਹੈ ਪ੍ਰੰਤੂ ਉਹ ਪਾਰਟੀ ਨਾਲ ਡਟ ਕੇ ਖੜ੍ਹੇ ਹਨ। ਉਧਰ ਪਾਰਟੀ ਉਮੀਦਵਾਰ ਮਨੀਸ਼ ਤਿਵਾੜੀ ਨੇ ਸਮੂਹ ਕਾਂਗਰਸ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਤੰਤਰ ਨੂੰ ਬਚਾਉਣ ਲਈ ਇਕਜੁੱਟ ਹੋਣ।

 

ਆਪ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤਾ ਰਾਮਪੁਰਾ ਫੂਲ ਹਲਕੇ ਦੇ ਪਿੰਡਾਂ ਦਾ ਚੋਣ ਦੌਰਾ, ਬੀਨੂੰ ਢਿੱਲੋਂ ਵੀ ਨਾਲ ਡਟੇ

0

ਰਾਮਪੁਰਾ ਫ਼ੂਲ, 15 ਅਪ੍ਰੈਲ : ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੀ ਚੋਣ ਮੁਹਿਮ ਨੂੰ ਉਸ ਸਮੇਂ ਜਬਰਦਸਤ ਹੁਲਾਰਾ ਮਿਲਿਆ ਜਦੋਂ ਪੰਜਾਬ ਫਿਲਮਾਂ ਦੇ ਸੁਪਰ-ਸਟਾਰ ਬਿਨੂੰ ਢਿੱਲੋਂ ਰਾਮਪੁਰਾ ਫੂਲ ਦੇ ਪਿੰਡ ਢਪਾਲੀ ਤੋਂ ਆਪਣੇ ਮਿੱਤਰ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਵਿਚ ਪੁੱਜੇੇ। ਇਸ ਮੌਕੇ ਉਨ੍ਹਾਂ ਨਾਲ ਰਾਮਪੁਰਾਫੁਲ ਹਲਕੇ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ, ਦਿਹਾਤੀ ਜਿਲਾ ਪ੍ਰਧਾਨ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਖਾਦੀ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਅਤੇ ਜਿਲਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁੱਖਜਿੰਦਰ ਸਿੰਘ ਕਾਉਣੀ ਮੋਜੂਦ ਰਹੇ।

ਹਰਸਿਮਰਤ ਦਾ ਵੱਡਾ ਬਿਆਨ: ‘ਜੇ ਚੋਣ ਲੜਾਂਗੀ ਤਾਂ ਬਠਿੰਡਾ ਤੋਂ, ਨਹੀਂ ਤਾਂ ਕਿਤੋਂ ਵੀ ਨਹੀਂ’

ਫਰੀਦਕੋਟ ਪਾਰਲੀਮੈਂਟ ਹਲਕੇ ਵਿੱਚ ਪੈਂਦੇ ਬਠਿੰਡਾ ਜਿਲੇ ਦੇ ਰਾਮਪੁਰਾ ਫੂਲ ਹਲਕੇ ਦੇ ਮਲੂਕਾ, ਸਿਰੀਏਵਾਲਾ, ਦਿਆਲਪੁਰਾ ਮਿਰਜਾ, ਜਲਾਲ, ਆਦਮਪੁਰਾ, ਢਿਪਾਲੀ, ਧਿੰਗੜ, ਮਹਿਰਾਜ, ਰਾਮਪੁਰਾ ਫੂਲ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਹੈ ਅਤੇ ਇਸ ਵੇਲੇ ਸੱਤਾ ਉੱਤੇ ਕਾਬਜ ਬੀਜੇਪੀ ਸਰਕਾਰ ਨੇ ਪੰਜਾਬ ਦੇ 8 ਹਜਾਰ ਕਰੋੜ ਦੇ ਪੇਂਡੂ ਵਿਕਾਸ ਫੰਡ ਰੋਕੇ ਹੋਏ ਹਨ।ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਅਸਲ ਵਿੱਚ ਸੂਬੇ ਦੇ ਕਿਸਾਨਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਸਿਆਸੀ ਕਿੜਾਂ ਕੱਢ ਰਹੀ ਹੈ।

ਮੌਜੂਦਾ MP ਜਸਬੀਰ ਸਿੰਘ ਗਿੱਲ ਡਿੰਪਾ ਨਹੀਂ ਲੜਣਗੇ ਲੋਕ ਸਭਾ ਚੋਣ!

ਉਨਾ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦੋ ਸਾਲਾਂ ਵਿੱਚ ਸੂਬਾ ਵਾਸੀਆਂ ਨੂੰ ਮੁਫਤ ਬਿਜਲੀ, ਮੁਹੱਲਾ ਕਲੀਨਿਕਾਂ ਅਤੇ ਮਿਆਰੀ ਵਿਦਿਆ ਰਾਹੀਂ ਵੱਡੀ ਰਾਹਤ ਦਿੱਤੀ ਹੈ। ਪਹਿਲੀ ਵਾਰ ਸੂਬੇ ਦੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉੱਤੇ 45 ਹਜਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ।ਕਰਮਜੀਤ ਅਨਮੋਲ ਨੇ ਦਿਆਲਪੁਰ ਮਿਰਜ਼ਾ ਪਿੰਡ ਵਿੱਚ ਕੋਈ ਦੋ ਦਰਜਨ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਉੱਤੇ ਉਹਨਾਂ ਦਾ ਸਵਾਗਤ ਵੀ ਕੀਤਾ।

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਭਾਵੂਕ ਹੋਏ CM ਮਾਨ

ਇਸ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਬੀਨੂੰ ਢਿਲੋਂ ਨੇ ਕਿਹਾ ਕਿ ਕਰਮਜੀਤ ਅਨਮੋਲ ਇਕ ਅਜਿਹਾ ਇਨਸਾਨ ਹੈ ਜੋ ਇਮਾਨਦਾਰ, ਮਿਹਨਤੀ ਅਤੇ ਜਮੀਨ ਨਾਲ ਜੁੜਿਆ ਹੋਇਆ ਹੈ। ਢਿਲੋਂ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਕਿਸੇ ਵੀ ਸਮੇਂ ਜਰੂਰਤ ਪੈਣ ਉੱਤੇ ਕਰਮਜੀਤ ਅਨਮੋਲ ਦੀ ਬਾਂਹ ਫੜਕੇ ਆਪਣਾ ਕੰਮ ਕਰਵਾ ਸਕਦੇ ਹੋਏ। ਉਸਨੇ ਚੋਣਾਂ ਵਿਚ ਜੋ ਵੀ ਵਾਅਦੇ ਤੁਹਾਡੇ ਨਾਲ ਕੀਤੇ ਹਨ ਉਹ ਜਰੂਰ ਪੂਰੇ ਕਰੇਗਾ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਇਹਨਾਂ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਇੱਕ-ਇੱਕ ਕਰਕੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਪਾਰਟੀ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ।

 

ਲੋਕ ਸਭਾ ਚੋਣਾਂ: ਬਠਿੰਡਾ ਲੋਕ ਸਭਾ ਹਲਕੇ ’ਚ ਹੁਣ ਤੱਕ ਪ੍ਰਾਪਤ ਹੋਈਆਂ 53 ਸ਼ਿਕਾਇਤਾਂ:ਡੀਸੀ

0

ਬਠਿੰਡਾ, 15 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 53 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 49 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 4 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦਸਿਆ ਕਿ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ।

ਹਰਸਿਮਰਤ ਦਾ ਵੱਡਾ ਬਿਆਨ: ‘ਜੇ ਚੋਣ ਲੜਾਂਗੀ ਤਾਂ ਬਠਿੰਡਾ ਤੋਂ, ਨਹੀਂ ਤਾਂ ਕਿਤੋਂ ਵੀ ਨਹੀਂ’

ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ 15 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 28 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਵਟਸਐਪ ਤੇ 2 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਈ-ਮੇਲ ਰਾਹੀਂ ਪ੍ਰਾਪਤ ਹੋਈਆਂ ਕੁੱਲ 11 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਵਿੱਚੋਂ 7 ਦਾ ਨਿਪਟਾਰਾ ਹੋ ਚੁੱਕਾ ਹੈ ਤੇ 4 ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਸ ਤੋਂ ਇਲਾਵਾ ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 5 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 3 ਪ੍ਰਾਪਤ ਹੋਈਆਂ ਦਸਤੀ ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦ ਕਿ ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 4 ਸ਼ਿਕਾਇਤਾਂ ਚੋਂ ਸਾਰੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਭਾਵੂਕ ਹੋਏ CM ਮਾਨ

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ dccbti20240gmail.com, ਟੋਲ ਫ਼ਰੀ ਨੰਬਰ 18001802950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।