ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਜ਼ਬਰਦਸਤ ਵਿਰੋਧ
ਕਾਂਗਰਸ ਵੱਲੋਂ ਪੰਜਾਬ ਲਈ ਅੱਧੀ ਦਰਜ਼ਨ ਦੇ ਕਰੀਬ ਉਮੀਦਵਾਰਾਂ ਦੀ ਲਿਸਟ ਫ਼ਾਈਨਲ!
ਚੰਡੀਗੜ੍ਹ ,14 ਅਪ੍ਰੈਲ : ਆਗਾਮੀ 1 ਜੂਨ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਵੱਲੋਂ ਪਹਿਲੀ ਸੂਚੀ ਵਿਚ ਸ਼ਾਮਲ ਕੀਤੇ ਜਾਣ ਵਾਲੇ ਅਪਣੈ ਅੱਧੀ ਦਰਜ਼ਨ ਦੇ ਕਰੀਬ ਉਮੀਦਵਾਰਾਂ ਦੀ ਲਿਸਟ ਫ਼ਾਈਨਲ ਕਰ ਲਈ ਹੈ। ਬੀਤੇ ਕੱਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜਨ ਖ਼ੜਗੇ ਦੀ ਅਗਵਾਈ ਹੇਠ ਹੋਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਦੇ ਵਿਚ ਡੂੰਘੀ ਵਿਚਾਰ-ਚਰਚਾ ਤੋਂ ਬਾਅਦ 6-7 ਉਮੀਦਵਾਰਾਂ ਦੇ ਨਾਂ ’ਤੇ ਸਹਿਮਤੀ ਹੋਈ ਦੱਸੀ ਜਾ ਰਹੀ ਹੈ, ਜਿੰਨ੍ਹਾਂ ਦੇ ਨਾਵਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਕਾਂਗਰਸ ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਇਸੇ ਮੀਟਿੰਗ ਦੌਰਾਨ ਹੋਈ ਚਰਚਾ ਵਿਚ ਹੋਈ ਸਹਿਮਤੀ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਿਟਿੰਗ ਐਮ.ਪੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਲੋਕ ਸਭਾ 2024 ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਜਿਸਦੇ ਚੱਲਦੇ ਹੁਣ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਿਸੇ ਹੋਰ ਕਾਂਗਰਸੀ ਨੂੰ ਟਿਕਟ ਮਿਲਣ ਜਾ ਰਹੀ ਹੈ। ਚਰਚਾ ਮੁਤਾਬਕ ਰਾਣਾ ਗੁਰਜੀਤ ਸਿੰਘ ਇੱਥੋਂ ਉਮੀਦਵਾਰ ਹੋ ਸਕਦੇ ਹਨ, ਹਾਲਾਂਕਿ ਉਹ ਖ਼ਡੂਰ ਸਾਹਿਬ ਤੋਂ ਵੀ ਦਾਅਵੇਦਾਰ ਹਨ। ਸੂਤਰਾਂ ਅਨੁਸਾਰ ਜਿੰਨ੍ਹਾਂ ਲੋਕ ਸਭਾ ਹਲਕਿਆਂ ਲਈ ਕਾਂਗਰਸ ਹਾਈਕਮਾਂਡ ਵਲੋਂ ਸਹਿਮਤੀ ਦਿੱਤੀ ਗਈ ਹੈ, ਉਨ੍ਹਾਂ ਵਿਚ ਸੰਗਰੂਰ ਤੋਂ ਕਾਂਗਰਸ ਦੇ ਤੇਜ਼-ਤਰਾਰ ਆਗੂ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਨੂੰ ਮੈਦਾਨ ਵਿਚ ਲਿਆਂਦਾ ਜਾ ਰਿਹਾ ਹੈ। ਇਸੇ ਤਰਾਂ ਬਾਦਲਾਂ ਦੇ ਗੜ੍ਹ ਮੰਨੇ ਜਾਂਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੇ ਨਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ।
ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਕੀਤੀ ਚਾਰ ਰਾਊਂਡ ਫਾਇਰਿੰਗ
ਇਸਤੋਂ ਇਲਾਵਾ ਪਟਿਆਲਾ ਤੋਂ ਪਿਛਲੇ ਦਿਨੀਂ ਕਾਂਗਰਸ ਵਿਚ ਸ਼ਾਮਲ ਹੋੲੈ ਡਾ ਧਰਮਵੀਰ ਗਾਂਧੀ ਨੂੰ ਪਾਰਟੀ ਦੇ ਸੰਭਾਵਿਤ ਉਮੀਦਵਾਰ ਹੋਣਗੇ। ਉਧਰ ਜਲੰਧਰ ਹਲਕੇ ਤੋਂ ਟਿਕਟ ‘ਤੇ ਹੱਕ ਜਤਾ ਰਹੇ ਚੌਧਰੀ ਪ੍ਰਵਾਰ ਦੀ ਥਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਲਗਭਗ ਫ਼ਾਈਨਲ ਹੈ ਪ੍ਰੰਤੂ ਉਨ੍ਹਾਂ ਦਾ ਨਾਮ ਦੂਜੀ ਲਿਸਟ ਵਿਚ ਰੱਖਿਆ ਜਾ ਸਕਦਾ। ਇਸੇ ਤਰ੍ਹਾਂ ਚੌਧਰੀ ਪ੍ਰਵਾਰ ਦੀ ਇੱਕ ਮਹਿਲਾ ਆਗੂ ਨੂੰ ਹੁਸ਼ਿਆਰਪੁਰ ਤੋਂ ਟਿਕਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜਦੋਂਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਮੌਜੂਦਾ ਸਾਂਸਦ ਗੁਰਜੀਤ ਸਿੰਘ ਔਜਲਾ, ਫ਼ਤਿਹਗੜ੍ਹ ਸਾਹਿਬ ਤੋਂ ਡਾ ਅਮਰ ਸਿੰਘ ਦੇ ਨਾਂ ਉਪਰ ਵੀ ਸਹਿਮਤੀ ਦਿੱਤੀ ਗਈ ਹੈ।
ਚਮਕੌਰ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ
ਬਠਿੰਡਾ ,14 ਅਪ੍ਰੈਲ : ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲਈ ਕੰਮ ਕਰ ਰਹੇ ਸੀਨੀਅਰ ਆਗੂ ਚਮਕੌਰ ਸਿੰਘ ਮਾਨ ਨੂੰ ਪਾਰਟੀ ਨੇ ਸੂਬਾਈ ਬੁਲਾਰਾ ਨਿਯੂਕਤ ਕੀਤਾ ਹੈ। ਬੀਤੇ ਕੱਲ ਬਠਿੰਡਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨੂੰ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸਦਾ ਐਲਾਨ ਕੀਤਾ ਗਿਆ।
ਕਾਂਗਰਸ ਪਾਰਟੀ ਵੱਲੋਂ 16 ਉਮੀਦਵਾਰਾਂ ਦੀ ਲਿਸਟ ਜਾਰੀ
ਜਿਕਰਯੋਗ ਹੈ ਕਿ ਚਮਕੌਰ ਸਿੰਘ ਮਾਨ ਇਸਤੋਂ ਪਹਿਲਾਂ ਜ਼ਿਲ੍ਹਾ ਜਨਰਲ ਸਕੱਤਰ, ਸਰਕਲ ਜਥੇਦਾਰ ਅਤੇ ਪ੍ਰੈਸ ਸਕੱਤਰ ਹਲਕਾ ਬਠਿੰਡਾ ਵਜੋਂ ਕੰਮ ਕਰ ਚੁੱਕੇ ਹਨ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਚਮਕੌਰ ਸਿੰਘ ਮਾਨ ਬਠਿੰਡਾ ਸ਼ਹਿਰੀ ਦੇ ਪ੍ਰਧਾਨਗੀ ਦੇ ਦਾਅਵੇਦਾਰ ਵੀ ਰਹੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬੌਬੀ ਬਾਦਲ, ਜਨਰਲ ਸਕੱਤਰ ਮੋਹਿਤ ਗੁਪਤਾ,ਪੀਏਸੀ ਮੈਂਬਰ ਨਿਰਮਲ ਸੰਧੂ, ਇੰਦਰਜੀਤ ਬਰਾੜ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਅਤੇ ਜਥੇਦਾਰ ਖੁੱਡੀਆਂ ਤਖਤ ਸਾਹਿਬ ’ਤੇ ਹੋਏ ਨਤਮਸਤਕ
ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਦਿੱਤੀਆਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ
ਬਠਿੰਡਾ ,14 ਅਪ੍ਰੈਲ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁਡੀਆਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਤਖਤ ਸਾਹਿਬ ’ਤੇ ਪੰਜਾਬ ਦੀ ਚੜਦੀ ਕਲਾ ਅਤੇ ਤਰੱਕੀ ਦੀ ਅਰਦਾਸ ਕੀਤੀ। ਇਸ ਮੌਕੇ ਮਾਤਾ ਹਰਪਾਲ ਕੌਰ ਅਤੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੱਤੀ।
ਲੋਕ ਸਭਾ 2024 ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਉਹਨਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ। ਵਿਸਾਖੀ ਦਾ ਸਿੱਖ ਪੰਥ ਵਿੱਚ ਵਿਸ਼ੇਸ਼ ਮਹੱਤਵ ਹੈ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਉਹ ਕੋਈ ਵੀ ਰਾਜਸੀ ਗੱਲ ਨਹੀਂ ਕਰਨਗੇ ਕਿਉਂਕਿ ਅੱਜ ਉਹ ਖਾਲਸੇ ਦੇ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹਨ। ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਾਤਾ ਹਰਪਾਲ ਕੌਰ ਅਤੇ ਜਥੇਦਾਰ ਖੁੱਡੀਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।
ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਕੀਤੀ ਚਾਰ ਰਾਊਂਡ ਫਾਇਰਿੰਗ
ਇਸ ਮੌਕੇ ਉਹਨਾਂ ਨਾਲ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਹਲਕਾ ਮੌੜ ਮੰਡੀ ਤੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ, ਹਲਕਾ ਮਾਨਸਾ ਦੇ ਡਾ ਵਿਜੇ ਸਿੰਗਲਾ , ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਨਵਦੀਪ ਸਿੰਘ ਜੀਦਾ, ਰਣਧੀਰ ਸਿੰਘ ਧੀਰਾ ਖੁਡੀਆਂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਆਪ ਦੇ ਆਗੂ ਤੇ ਵਲੰਟੀਅਰ ਹਾਜ਼ਰ ਸਨ।
ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਕੀਤੀ ਸ਼ਮੂਲੀਅਤ
ਬਠਿੰਡਾ ,14 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਬੀਤੇ ਕੱਲ ਖਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮੁੱਚੀ ਲੀਡਰਸ਼ਿਪ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਉਪਰੰਤ ਗੁਰਬਾਣੀ ਦੇ ਅਲੌਕਿਕ ਕੀਰਤਨ ਦਾ ਆਨੰਦ ਵੀ ਮਾਣਿਆ। ਇਸ ਮੌਕੇ ਆਗੂਆਂ ਨੇ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਮੁਬਾਰਕਾਂ ਦਿੰਦੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਸਜਾ ਕੇ ਨਸ਼ਾ ਰਹਿਤ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਆਗੂਆਂ ਨੇ ਕਿਹਾ ਕਿ ਸਾਨੂੰ ਇਹ ਸਿੱਖੀ ਸਰੂਪ ਬਹੁਤ ਕੁਰਬਾਨੀਆਂ ਬਾਅਦ ਹਾਸਿਲ ਹੋਇਆ।
ਈਰਾਨ ਨੇ 200 ਦੇ ਕਰੀਬ ਡਰੋਨਾ ਨਾਲ ਇਜਰਾਇਲ ਤੇ ਕੀਤੀ Air Strike
ਅੱਜ ਦੇ ਇਸ ਪਾਵਨ ਦਿਹਾੜੇ ਮੌਕੇ ਸਾਨੂੰ ਆਪਣੇ ਗੁਰੂਆਂ ਨੂੰ ਯਾਦ ਰੱਖਦੇ ਹੋਏ ਇੱਕ ਸੱਚੇ ਸਿੱਖ ਵਾਲਾ ਜੀਵਨ ਜਿਉਣ ਲਈ ਪ੍ਰਣ ਕਰਨਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਈਮਾਨ ਸਿੰਘ ਮਾਨ, ਅਨੰਦਪੁਰ ਸਾਹਿਬ ਤੋਂ ਉਮੀਦਵਾਰ ਕੁਸ਼ਲਪਾਲ ਸਿੰਘ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜਥੇਦਾਰ ਗੁਰਨੇਬ ਸਿੰਘ ਰਾਮਪੁਰਾ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਜਥੇਦਾਰ ਹਰਬੰਸ ਸਿੰਘ ਸਲੇਮਪੁਰ, ਜਥੇਦਾਰ ਦਰਸ਼ਨ ਸਿੰਘ ਮੰਡੇਰ, ਹਰਦੇਵ ਸਿੰਘ ਪੱਪੂ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਹਾਰਕੇ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਵਾਲੀ ਸਮੇਤ ਸਮੁੱਚੀ ਲੀਡਰਸ਼ਿਪ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਹਾਜ਼ਰੀ ਭਰੀ।
ਲੋਕ ਸਭਾ 2024 ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਨਵੀਂ ਦਿੱਲੀ: 2024 ਲੋਕ ਸਭਾ ਚੋਣਾਂ ਲਈ ਭਾਜਪਾ ਸਰਕਾਰ ਨੇ ਆਪਣਾ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ| ਭਾਜਪਾ ਵੱਲੋਂ ਜਾਰੀ ਕੀਤੇ ਇਸ ਮਨੋਰਥ ਪੱਤਰ ਨੂੰ ‘ਮੋਦੀ ਦੀ ਗਰੰਟੀ’ ਦਾ ਨਾ ਦਿੱਤਾ ਗਿਆ।| ਇਹ ਮਨੋਰਥ ਪੱਤਰ ਨੂੰ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਹੈਡਕੁਾਰਟਰ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਮੁੱਖੀ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਜਾਰੀ ਕੀਤਾ ਗਿਆ।
ਈਰਾਨ ਨੇ 200 ਦੇ ਕਰੀਬ ਡਰੋਨਾ ਨਾਲ ਇਜਰਾਇਲ ਤੇ ਕੀਤੀ Air Strike
ਭਾਜਪਾ ਦੇ ਚੋਣ ਮਨੋਰਥ ਪੱਤਰ ਦਾ ਵਿਸ਼ਾ ਸੱਭਿਆਚਾਰਕ ਰਾਸ਼ਟਰਵਾਦ ਦੇ ਨਾਲ-ਨਾਲ “ਮੋਦੀ ਦੀ ਗਰੰਟੀ: ਵਿਕਸਤ ਭਾਰਤ 2047” ‘ਤੇ ਕੇਂਦਰਿਤ ਹੋਵੇਗਾ। ਪਾਰਟੀ ਚੋਣ ਮਨੋਰਥ ਪੱਤਰ ਵਿੱਚ ਸਿਰਫ਼ ਉਹੀ ਵਾਅਦੇ ਸ਼ਾਮਲ ਕਰੇਗੀ ਜੋ ਪੂਰੇ ਕੀਤੇ ਜਾ ਸਕਣ। ਚੋਣ ਮਨੋਰਥ ਪੱਤਰ ਵਿਕਾਸ, ਖੁਸ਼ਹਾਲ ਭਾਰਤ, ਔਰਤਾਂ, ਨੌਜਵਾਨਾਂ, ਗਰੀਬਾਂ ਅਤੇ ਕਿਸਾਨਾਂ ‘ਤੇ ਕੇਂਦਰਿਤ ਹੋਵੇਗਾ।
#WATCH दिल्ली: प्रधानमंत्री नरेंद्र मोदी ने भाजपा का चुनावी घोषणा पत्र ‘संकल्प पत्र’ जारी होने पर कहा, “…यह मोदी की गारंटी है कि मुफ्त राशन योजना अगले 5 साल तक जारी रहेगी…” pic.twitter.com/Mq1DMmVSaf
— ANI_HindiNews (@AHindinews) April 14, 2024
ਈਰਾਨ ਨੇ 200 ਦੇ ਕਰੀਬ ਡਰੋਨਾ ਨਾਲ ਇਜਰਾਇਲ ਤੇ ਕੀਤੀ Air Strike
ਵਿਸ਼ਵ: ਬੀਤੀ ਰਾਤ ਈਰਾਨ ਵੱਲੋਂ ਇਜਰਾਇਲ ਤੇ 200 ਦੇ ਕਰੀਬ ਡਰੋਨਾ ਨਾਲ ਹਮਲਾ ਕੀਤਾ ਗਿਆ| ਇਸ ਹਮਲੇ ਦੀ ਜਾਣਕਾਰੀ ਖੁਦ ਇਜਰਾਇਲੀ ਸੇਨਾ ਵੱਲੋਂ ਬੀਤੀ ਦੇਰ ਰਾਤ ਦਿੱਤੀ ਗਈ| ਦੱਸਿਆ ਜਾ ਰਿਹਾ ਕਿ ਕੁਝ ਦਿਨ ਪਹਿਲਾਂ ਇਜਰਾਇਲ ਨੇ ਇਰਾਨ ਦੇ ਦੂਤਘਰ ਦੇ ਕੋਲ ਬੰਬ ਗਿਰਾਏ ਸੀ।
ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਕੀਤੀ ਚਾਰ ਰਾਊਂਡ ਫਾਇਰਿੰਗ
ਇਸ ਬੰਬਾਰੀ ਵਿੱਚ ਇਜਰਾਇਲ ਦੇ ਤਿੰਨ ਵੱਡੇ ਸੈਨਿਕ ਅਧਿਕਾਰੀ ਮਾਰੇ ਗਏ ਸਨ| ਦੱਸਿਆ ਜਾ ਰਿਹਾ ਹੈ ਕਿ ਇਸ ਬੰਬਾਰੀ ਵਿੱਚ ਮਾਰੇ ਗਏ 3 ਸੈਨਿਕ ਅਧਿਕਾਰੀਆਂ ਦੀ ਮੌਤ ਦਾ ਬਦਲਾ ਲੈਣ ਲਈ ਇਜਰਾਇਲ ਨੇ ਇਰਾਨ ਤੇ ਹਮਲਾ ਕੀਤਾ ਹੈ। ਉੱਥੇ ਦੂਜੇ ਪਾਸੇ ਵਿਸ਼ਵ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵੱਲੋਂ ਇਸ ਹਮਲੇ ਦੀ ਨਿੰਦਾ ਕੀਤੀ ਗਈ ਤੇ ਚਿੰਤਾ ਵੀ ਪ੍ਰਗਟਾਈ ਗਈ ਹੈ।
ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਕੀਤੀ ਚਾਰ ਰਾਊਂਡ ਫਾਇਰਿੰਗ
ਮੁੰਬਈ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ 4 ਰਾਊਂਡ ਫਾਇਰ ਕੀਤੇ ਗਏ ਹਨ| ਜਿਸ ਸਮੇਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਅਦਾਕਾਰ ਸਲਮਾਨ ਖਾਨ ਆਪਣੇ ਮੁੰਬਈ ਸਥਿਤ ਗਲੈਕਸੀ ਅਪਾਰਟਮੈਂਟ ਵਿੱਚ ਹੀ ਮੌਜੂਦ ਸਨ। ਮੁੰਬਈ ਕ੍ਰਾਈਮ ਬਰਾਂਚ ਦੀ ਟੀਮ ਸਲਮਾਨ ਖਾਨ ਦੇ ਘਰ ਪਹੁੰਚ ਚੁੱਕੀ ਹੈ ਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ|
ਕਾਂਗਰਸ ਪਾਰਟੀ ਵੱਲੋਂ 16 ਉਮੀਦਵਾਰਾਂ ਦੀ ਲਿਸਟ ਜਾਰੀ
ਪੁਲਿਸ ਵੱਲੋਂ ਨੇੜਲੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੋਲਡੀ ਬਰਾੜ ਗੈਂਗ ਤੇ ਲੋਰਸ ਗੈਂਗ ਵੱਲੋਂ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਵਿੱਚ ਵਾਧਾ ਕਰਦੇ ਹੋਏ Y ਕੈਟਗਰੀ ਸੁਰੱਖਿਆ ਮੁਹਈਆ ਕਰਵਾਈ ਸੀ।
ਕਾਂਗਰਸ ਪਾਰਟੀ ਵੱਲੋਂ 16 ਉਮੀਦਵਾਰਾਂ ਦੀ ਲਿਸਟ ਜਾਰੀ
ਚੰਡੀਗੜ੍ਹ ਤੋਂ ਹੋਣਗੇ ਮਨੀਸ਼ ਤਿਵਾੜੀ ਉਮੀਦਵਾਰ

ਮਾਨ ਨੇ ਆਸਾਮ ਦੇ ਸੋਨਿਤਪੁਰ ਲੋਕ ਸਭਾ ਹਲਕੇ ‘ਚ ‘ਆਪ’ ਉਮੀਦਵਾਰ ਦੇ ਹੱਕ ‘ਚ ਰੋਡ ਸ਼ੋਅ ਕੀਤਾ,
ਸੋਨਿਤਪੁਰ(ਅਸਾਮ),13 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਾਮ ਦੇ ਸੋਨਿਤਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਰਿਸ਼ੀ ਰਾਜ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਉਨ੍ਹਾਂ ਅਸਾਮ ਦੇ ਲੋਕਾਂ ਨੂੰ ਬਦਲਾਅ ਲਈ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਦੌਰਾਨ ਮਾਨ ਨੇ ਕਿਹਾ ਕਿ ਸਾਨੂੰ ਵਿਸ਼ਵਨਾਥ ਦੀ ਧਰਤੀ ‘ਤੇ ਆਉਣ ਦਾ ਮੌਕਾ ਮਿਲਿਆ, ਇਸ ਤੋਂ ਮੈਨੂੰ ਬਹੁਤ ਖੁਸ਼ੀ ਹੋਈ। ਅੱਜ ਤੁਸੀਂ ਬਿਹੂ ਦਾ ਤਿਉਹਾਰ ਮਨਾ ਰਹੇ ਹੋ ਅਤੇ ਅਸੀਂ ਵਿਸਾਖੀ ਅਤੇ ਖਾਲਸਾ ਸਥਾਪਨਾ ਦਿਵਸ ਮਨਾ ਰਹੇ ਹਾਂ। ਅਸਾਮ ਅਤੇ ਪੰਜਾਬ ਦਾ ਸੱਭਿਆਚਾਰ ਬਹੁਤ ਸਮਾਨ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸੂਬੇ ਖੇਤੀ ਪ੍ਰਧਾਨ ਹਨ। ਇੱਥੋਂ ਦੇ ਲੋਕ ਚਾਹ ਦੀ ਖੇਤੀ ਕਰਦੇ ਹਨ। ਜਦੋਂ ਕਿ ਪੰਜਾਬ ਦੇ ਲੋਕ ਕਣਕ, ਚਾਵਲ, ਗੰਨਾ ਅਤੇ ਕਪਾਹ ਦੀ ਖੇਤੀ ਕਰਦੇ ਹਨ। ਅਸੀਂ ਸਾਰੇ ਧਰਤੀ ਮਾਂ ਦੇ ਬੱਚੇ ਹਾਂ।

ਫਰੀਦਕੋਟ ਹਲਕੇ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਹੋਏ ਨਤਮਸਤਕ
ਪਰ ਬਦਕਿਸਮਤੀ ਨਾਲ ਅੱਜ ਧਰਤੀ ਮਾਤਾ ਦੇ ਬੱਚੇ ਭੁੱਖ ਨਾਲ ਮਰ ਰਹੇ ਹਨ ਕਿਉਂਕਿ ਮੌਜੂਦਾ ਸਰਕਾਰ ਕਿਸਾਨਾਂ ਦੀ ਬਜਾਏ ਕਾਰਪੋਰੇਟ ਵਰਗ ਲਈ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅਸਾਮ ਵਿੱਚ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਹਾਲਤ ਬਹੁਤ ਖਰਾਬ ਹੈ। ਅੱਜ ਇੱਥੇ ਮਜ਼ਦੂਰਾਂ ਨੂੰ 250 ਰੁਪਏ ਦਿਹਾੜੀ ਮਿਲਦੀ ਹੈ। ਸਾਨੂੰ ਇੱਕ ਮੌਕਾ ਦਿਓ, ਅਸੀਂ ਉਨ੍ਹਾਂ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 450 ਰੁਪਏ ਕਰਾਂਗੇ ਅਤੇ ਇਸ ਲਈ ਕਾਨੂੰਨ ਬਣਾਵਾਂਗੇ। ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਵਿੱਚ ਵੀ ਤਨਖਾਹਾਂ ਵਧਾ ਦਿੱਤੀਆਂ ਹਨ।ਭਾਸ਼ਣ ਦੌਰਾਨ ਮਾਨ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਆਸਾਮ ਦੀ ਭਾਜਪਾ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਹਿਮੰਤਾ ਵਿਸ਼ਵਾ ਸ਼ਰਮਾ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼ਰਮਾ ਦੀ ਪਤਨੀ ਦੇ ਆਪਣੇ ਕਈ ਪ੍ਰਾਈਵੇਟ ਸਕੂਲ ਹਨ। ਇਸੇ ਕਰਕੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਨਹੀਂ ਹੋ ਰਿਹਾ।
ਬਠਿੰਡਾ ‘ਚ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਹੀ ਕਿਸਾਨ ਨੇ ਕੀਤੀ ਨਾਅਰੇਬਾਜ਼ੀ
ਮਾਨ ਨੇ ਕਿਹਾ ਕਿ ਜੇਕਰ ਉਹ ਚਾਹੁੰਦੇ ਤਾਂ 20 ਸਾਲ ਪਹਿਲਾਂ ਬਹੁਤ ਵਧੀਆ ਸਕੂਲ ਅਤੇ ਹਸਪਤਾਲ ਬਣਾ ਸਕਦੇ ਸਨ ਕਿਉਂਕਿ ਉਹ ਕਾਂਗਰਸ ਸਰਕਾਰ ਵਿੱਚ ਸਿੱਖਿਆ ਅਤੇ ਸਿਹਤ ਮੰਤਰੀ ਰਹਿ ਚੁੱਕੇ ਹਨ। ਪਰ ਉਨਾਂ ਦੇ ਇਰਾਦੇ ਸਾਫ਼ ਨਹੀਂ ਸਨ। ਇਸ ਲਈ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਅਜੇ ਵੀ ਮਾੜੀ ਹੈ। ਜਦੋਂ ਮੁੱਖ ਮੰਤਰੀ ਦੇ ਆਪਣੇ ਨਿੱਜੀ ਸਕੂਲ ਹਨ ਤਾਂ ਉਹ ਸਰਕਾਰੀ ਸਕੂਲਾਂ ਨੂੰ ਕਿਉਂ ਠੀਕ ਕਰਨਗੇ?ਉਨ੍ਹਾਂ ਕਿਹਾ ਕਿ ਸਾਮ ਦੇ 8000 ਸਰਕਾਰੀ ਸਕੂਲ ਬੱਚਿਆਂ ਦੀ ਘਾਟ ਕਾਰਨ ਬੰਦ ਕਰ ਦਿੱਤੇ ਗਏ ਹਨ। ਬਿਲਕੁਲ ਇਹੀ ਹਾਲਤ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸੀ। ਪਰ ਅਸੀਂ ਸਕੂਲਾਂ ਨੂੰ ਬੰਦ ਕਰਨ ਦੀ ਬਜਾਏ ਇੰਨਾ ਵਧੀਆ ਬਣਾ ਦਿੱਤਾ ਕਿ ਅੱਜ ਦਿੱਲੀ ਅਤੇ ਪੰਜਾਬ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।
…ਤੇ ਜਦੋਂ ਅੱਧੀ ਰਾਤ ਨੂੰ ਐਮ.ਐਲ.ਏ ਸਾਹਿਬ ਨੇ ਖ਼ੁਦ ਗੰਨਮੈਨਾਂ ਦੀ ਮਦਦ ਨਾਲ ਫ਼ੜੇ ਲੁਟੇਰੇ
ਇਸ ਤੋਂ ਇਲਾਵਾ ਅਸੀਂ ਬਿਜਲੀ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਵੀ ਕਾਫੀ ਕੰਮ ਕੀਤਾ ਹੈ। ਪੰਜਾਬ ਵਿੱਚ ਬਿਜਲੀ ਬਿਲਕੁਲ ਮੁਫਤ ਹੈ। ਹੁਣ ਪੰਜਾਬ ਦੇ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਂਦੇ ਹਨ। ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹ ਗਏ ਹਨ। ਜਿੱਥੇ ਸਾਰਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਅਸੀਂ ਪਿਛਲੇ ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅਸਾਮ ਵਿੱਚ ਮੌਕਾ ਮਿਲਿਆ ਤਾਂ ਅਸੀਂ ਇੱਥੇ ਵੀ ਇਹ ਸਾਰਾ ਕੰਮ ਕਰਾਂਗੇ।ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਮਾਨ ਨੇ ਕਿਹਾ ਕਿ ਭਾਜਪਾ ਵਾਲਿਆਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ ‘ਚ ਪਾਉਣ ਨਾਲ ਆਮ ਆਦਮੀ ਪਾਰਟੀ ਤਬਾਹ ਹੋ ਜਾਵੇਗੀ। ਪਰ ਇਹ ਉਹਨਾਂ ਦੀ ਗਲਤਫਹਿਮੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੋਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ। ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ, ਇੱਕ ਵਿਚਾਰ ਹਨ। ਇਸ ਲਈ ਈਵੀਐਮ ਦਾ ਪਹਿਲਾ ਨੰਬਰ ਬਟਨ ਦਬਾਓ ਅਤੇ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਨੂੰ ਅੱਗੇ ਵਧਾਓ।
