Home Blog Page 1729

ਕਾਂਗਰਸ ਪਾਰਟੀ ਵੱਲੋਂ 16 ਉਮੀਦਵਾਰਾਂ ਦੀ ਲਿਸਟ ਜਾਰੀ

ਚੰਡੀਗੜ੍ਹ ਤੋਂ ਹੋਣਗੇ ਮਨੀਸ਼ ਤਿਵਾੜੀ ਉਮੀਦਵਾਰ

ਨਵੀਂ ਦਿੱਲੀ, 13 ਅਪ੍ਰੈਲ: ਕਾਂਗਰਸ ਪਾਰਟੀ ਨੇ ਅੱਜ 16 ਉਮੀਦਵਾਰਾਂ ਦੀ ਹੋਰ ਲਿਸਟ ਜਾਰੀ ਕਰ ਦਿੱਤੀ ਹੈ। ਇਸ ਦੇ ਵਿੱਚ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਗੁਜਰਾਤ ਅਤੇ ਉੜੀਸਾ ਦੇ ਉਮੀਦਵਾਰਾਂ ਦਾ ਨਾਮ ਸ਼ਾਮਿਲ ਕੀਤਾ ਗਿਆ ਹੈ। ਜਾਰੀ ਲਿਸਟ ਮੁਤਾਬਿਕ ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਵੱਲੋਂ ਹੁਣ ਮਨੀਸ਼ ਤਿਵਾੜੀ ਚੋਣ ਲੜਨਗੇ। ਉਹ ਮੌਜੂਦਾ ਸਮੇਂ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਐਮਪੀ ਹਨ। ਸ੍ਰੀ ਤਿਵਾੜੀ ਪਿਛਲੇ ਲੰਮੇ ਸਮੇਂ ਤੋਂ ਚੰਡੀਗੜ੍ਹ ਦੇ ਲਈ ਭੱਜ ਦੌੜ ਕਰ ਰਹੇ ਸਨ।
ਹਾਲਾਂਕਿ ਇੱਥੋਂ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਵੀ ਮੁੱਖ ਦਾਵੇਦਾਰ ਸਨ ਪਰੰਤੂ ਕਾਂਗਰਸ ਨੇ ਉਹਨਾਂ ਦੀ ਦਾਅਵੇਦਾਰੀ ਨੂੰ ਪਿੱਛੇ ਕਰਦਿਆਂ ਤਿਵਾੜੀ ਦੇ ਨਾਂ ਉੱਪਰ ਮੋਹਰ ਲਗਾ ਦਿੱਤੀ ਹੈ। ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਮਲਕਿਰਜਨ ਖੜਗੇ ਦੀ ਅਗਵਾਈ ਹੇਠ ਹੋਈ ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਦੇ ਵਿੱਚ ਇਹ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੀਆਂ ਚਾਰ ਲੋਕ ਸਭਾ ਸੀਟਾਂ ਦੇ ਵਿੱਚੋਂ ਦੋ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ।
ਜਿਨਾਂ ਦੇ ਵਿੱਚੋਂ ਮੰਡੀ ਦੀ ਚਰਚਿਤ ਸੀਟ ਉੱਪਰ ਮਹਰੂਮ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਵਿੱਚ ਕੈਬਨਟ ਮੰਤਰੀ ਵਿਕਰਮਦਿਤਿਆ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਹ ਇਥੋਂ ਭਾਜਪਾ ਦੀ ਕੰਗਣਾ ਰਣੌਤ ਦਾ ਮੁਕਾਬਲਾ ਕਰਨਗੇ। ਇਸੇ ਤਰ੍ਹਾਂ ਸ਼ਿਮਲਾ ਲੋਕ ਸਭਾ ਹਲਕੇ ਤੋਂ ਵਿਨੋਦ ਸੁਲਤਾਨਪੁਰੀ ਨੂੰ ਟਿਕਟ ਦਿੱਤੀ ਗਈ ਹੈ। ਉਧਰ ਪੰਜਾਬ ਦੇ ਉਮੀਦਵਾਰਾਂ ਲਈ ਵੀ ਜਲਦੀ ਹੀ ਲਿਸਟ ਜਾਰੀ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਅੱਜ ਪੰਜਾਬ, ਹਰਿਆਣਾ, ਹਿਮਾਚਲ ਤੋਂ ਇਲਾਵਾ ਹੋਰਨਾ ਸੂਬਿਆਂ ਦੇ ਲਈ ਚੋਣ ਕਮੇਟੀ ਦੀ ਮੀਟਿੰਗ ਹੋਈ ਸੀ।

ਮਾਨ ਨੇ ਆਸਾਮ ਦੇ ਸੋਨਿਤਪੁਰ ਲੋਕ ਸਭਾ ਹਲਕੇ ‘ਚ ‘ਆਪ’ ਉਮੀਦਵਾਰ ਦੇ ਹੱਕ ‘ਚ ਰੋਡ ਸ਼ੋਅ ਕੀਤਾ,

ਸੋਨਿਤਪੁਰ(ਅਸਾਮ),13 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਾਮ ਦੇ ਸੋਨਿਤਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਰਿਸ਼ੀ ਰਾਜ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ।  ਉਨ੍ਹਾਂ ਅਸਾਮ ਦੇ ਲੋਕਾਂ ਨੂੰ ਬਦਲਾਅ ਲਈ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਦੌਰਾਨ ਮਾਨ ਨੇ ਕਿਹਾ ਕਿ ਸਾਨੂੰ ਵਿਸ਼ਵਨਾਥ ਦੀ ਧਰਤੀ ‘ਤੇ ਆਉਣ ਦਾ ਮੌਕਾ ਮਿਲਿਆ, ਇਸ ਤੋਂ ਮੈਨੂੰ ਬਹੁਤ ਖੁਸ਼ੀ ਹੋਈ।  ਅੱਜ ਤੁਸੀਂ ਬਿਹੂ ਦਾ ਤਿਉਹਾਰ ਮਨਾ ਰਹੇ ਹੋ ਅਤੇ ਅਸੀਂ ਵਿਸਾਖੀ ਅਤੇ ਖਾਲਸਾ ਸਥਾਪਨਾ ਦਿਵਸ ਮਨਾ ਰਹੇ ਹਾਂ।  ਅਸਾਮ ਅਤੇ ਪੰਜਾਬ ਦਾ ਸੱਭਿਆਚਾਰ ਬਹੁਤ ਸਮਾਨ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸੂਬੇ ਖੇਤੀ ਪ੍ਰਧਾਨ ਹਨ।  ਇੱਥੋਂ ਦੇ ਲੋਕ ਚਾਹ ਦੀ ਖੇਤੀ ਕਰਦੇ ਹਨ।  ਜਦੋਂ ਕਿ ਪੰਜਾਬ ਦੇ ਲੋਕ ਕਣਕ, ਚਾਵਲ, ਗੰਨਾ ਅਤੇ ਕਪਾਹ ਦੀ ਖੇਤੀ ਕਰਦੇ ਹਨ।  ਅਸੀਂ ਸਾਰੇ ਧਰਤੀ ਮਾਂ ਦੇ ਬੱਚੇ ਹਾਂ।

 

 

ਫਰੀਦਕੋਟ ਹਲਕੇ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਪਰ ਬਦਕਿਸਮਤੀ ਨਾਲ ਅੱਜ ਧਰਤੀ ਮਾਤਾ ਦੇ ਬੱਚੇ ਭੁੱਖ ਨਾਲ ਮਰ ਰਹੇ ਹਨ ਕਿਉਂਕਿ ਮੌਜੂਦਾ ਸਰਕਾਰ ਕਿਸਾਨਾਂ ਦੀ ਬਜਾਏ ਕਾਰਪੋਰੇਟ ਵਰਗ ਲਈ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅਸਾਮ ਵਿੱਚ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਹਾਲਤ ਬਹੁਤ ਖਰਾਬ ਹੈ।  ਅੱਜ ਇੱਥੇ ਮਜ਼ਦੂਰਾਂ ਨੂੰ 250 ਰੁਪਏ ਦਿਹਾੜੀ ਮਿਲਦੀ ਹੈ।  ਸਾਨੂੰ ਇੱਕ ਮੌਕਾ ਦਿਓ, ਅਸੀਂ ਉਨ੍ਹਾਂ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 450 ਰੁਪਏ ਕਰਾਂਗੇ ਅਤੇ ਇਸ ਲਈ ਕਾਨੂੰਨ ਬਣਾਵਾਂਗੇ।  ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਵਿੱਚ ਵੀ ਤਨਖਾਹਾਂ ਵਧਾ ਦਿੱਤੀਆਂ ਹਨ।ਭਾਸ਼ਣ ਦੌਰਾਨ ਮਾਨ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਆਸਾਮ ਦੀ ਭਾਜਪਾ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਹਿਮੰਤਾ ਵਿਸ਼ਵਾ ਸ਼ਰਮਾ ‘ਤੇ ਤਿੱਖੇ ਹਮਲੇ ਕੀਤੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼ਰਮਾ ਦੀ ਪਤਨੀ ਦੇ ਆਪਣੇ ਕਈ ਪ੍ਰਾਈਵੇਟ ਸਕੂਲ ਹਨ।  ਇਸੇ ਕਰਕੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਨਹੀਂ ਹੋ ਰਿਹਾ।

ਬਠਿੰਡਾ ‘ਚ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਹੀ ਕਿਸਾਨ ਨੇ ਕੀਤੀ ਨਾਅਰੇਬਾਜ਼ੀ

ਮਾਨ ਨੇ ਕਿਹਾ ਕਿ ਜੇਕਰ ਉਹ ਚਾਹੁੰਦੇ ਤਾਂ 20 ਸਾਲ ਪਹਿਲਾਂ ਬਹੁਤ ਵਧੀਆ ਸਕੂਲ ਅਤੇ ਹਸਪਤਾਲ ਬਣਾ ਸਕਦੇ ਸਨ ਕਿਉਂਕਿ ਉਹ ਕਾਂਗਰਸ ਸਰਕਾਰ ਵਿੱਚ ਸਿੱਖਿਆ ਅਤੇ ਸਿਹਤ ਮੰਤਰੀ ਰਹਿ ਚੁੱਕੇ ਹਨ।  ਪਰ ਉਨਾਂ ਦੇ ਇਰਾਦੇ ਸਾਫ਼ ਨਹੀਂ ਸਨ।  ਇਸ ਲਈ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਅਜੇ ਵੀ ਮਾੜੀ ਹੈ।  ਜਦੋਂ ਮੁੱਖ ਮੰਤਰੀ ਦੇ ਆਪਣੇ ਨਿੱਜੀ ਸਕੂਲ ਹਨ ਤਾਂ ਉਹ ਸਰਕਾਰੀ ਸਕੂਲਾਂ ਨੂੰ ਕਿਉਂ ਠੀਕ ਕਰਨਗੇ?ਉਨ੍ਹਾਂ ਕਿਹਾ ਕਿ ਸਾਮ ਦੇ 8000 ਸਰਕਾਰੀ ਸਕੂਲ ਬੱਚਿਆਂ ਦੀ ਘਾਟ ਕਾਰਨ ਬੰਦ ਕਰ ਦਿੱਤੇ ਗਏ ਹਨ।  ਬਿਲਕੁਲ ਇਹੀ ਹਾਲਤ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸੀ।  ਪਰ ਅਸੀਂ ਸਕੂਲਾਂ ਨੂੰ ਬੰਦ ਕਰਨ ਦੀ ਬਜਾਏ ਇੰਨਾ ਵਧੀਆ ਬਣਾ ਦਿੱਤਾ ਕਿ ਅੱਜ ਦਿੱਲੀ ਅਤੇ ਪੰਜਾਬ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

…ਤੇ ਜਦੋਂ ਅੱਧੀ ਰਾਤ ਨੂੰ ਐਮ.ਐਲ.ਏ ਸਾਹਿਬ ਨੇ ਖ਼ੁਦ ਗੰਨਮੈਨਾਂ ਦੀ ਮਦਦ ਨਾਲ ਫ਼ੜੇ ਲੁਟੇਰੇ

ਇਸ ਤੋਂ ਇਲਾਵਾ ਅਸੀਂ ਬਿਜਲੀ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਵੀ ਕਾਫੀ ਕੰਮ ਕੀਤਾ ਹੈ।  ਪੰਜਾਬ ਵਿੱਚ ਬਿਜਲੀ ਬਿਲਕੁਲ ਮੁਫਤ ਹੈ।  ਹੁਣ ਪੰਜਾਬ ਦੇ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਂਦੇ ਹਨ।  ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹ ਗਏ ਹਨ।  ਜਿੱਥੇ ਸਾਰਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।  ਇਸ ਦੇ ਨਾਲ ਹੀ ਅਸੀਂ ਪਿਛਲੇ ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।  ਅਸਾਮ ਵਿੱਚ ਮੌਕਾ ਮਿਲਿਆ ਤਾਂ ਅਸੀਂ ਇੱਥੇ ਵੀ ਇਹ ਸਾਰਾ ਕੰਮ ਕਰਾਂਗੇ।ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਮਾਨ ਨੇ ਕਿਹਾ ਕਿ ਭਾਜਪਾ ਵਾਲਿਆਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ ‘ਚ ਪਾਉਣ ਨਾਲ ਆਮ ਆਦਮੀ ਪਾਰਟੀ ਤਬਾਹ ਹੋ ਜਾਵੇਗੀ।  ਪਰ ਇਹ ਉਹਨਾਂ ਦੀ ਗਲਤਫਹਿਮੀ ਹੈ।  ਉਨ੍ਹਾਂ ਕਿਹਾ ਕਿ ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੋਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ।  ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ, ਇੱਕ ਵਿਚਾਰ ਹਨ। ਇਸ ਲਈ  ਈਵੀਐਮ ਦਾ ਪਹਿਲਾ ਨੰਬਰ ਬਟਨ ਦਬਾਓ ਅਤੇ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਨੂੰ ਅੱਗੇ ਵਧਾਓ।

 

 

ਫਰੀਦਕੋਟ ਹਲਕੇ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਹੋਏ ਨਤਮਸਤਕ

0

ਫਰੀਦਕੋਟ, 13 ਅਪ੍ਰੈਲ: ਫਰੀਦਕੋਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਸ਼ਨੀਵਾਰ ਨੂੰ ਵਿਸਾਖੀ ਮੌਕੇ ਮਾਲਵਾ ਖਿੱਤੇ ਦੇ ਤਿੰਨ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਉਨਾਂ ਨੇ ਰਾਮਪੁਰਾ ਫੁੱਲ ਹਲਕੇ ਦੇ ਪਿੰਡ ਮਹਿਰਾਜ ਨੇੜੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਮਹਿਰਾਜ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨਾਂ ਨਾਲ ਵਿਧਾਇਕ ਬਲਕਾਰ ਸਿੰਘ ਸਿੱਧੂ ਵੀ ਗੁਰਦੁਆਰਾ ਸਾਹਿਬ ਦਰਸ਼ਨ ਲਈ ਗਏ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੇ ਸਮਾਧ ਕੇ ਵਿਖੇ ਗੁਰਦੁਆਰਾ ਨਾਨਕਸਰ ਠਾਠ ਵਿਖੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾ ਨੰਦ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਬਠਿੰਡਾ ‘ਚ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਹੀ ਕਿਸਾਨ ਨੇ ਕੀਤੀ ਨਾਅਰੇਬਾਜ਼ੀ

ਉਹ ਬਾਅਦ ਵਿੱਚ ਫਰੀਦਕੋਟ ਨੇੜੇ ਗੁਰਦੁਆਰਾ ਜੰਡ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋ ਵੀ ਹਾਜ਼ਰ ਸਨ।ਕਰਮਜੀਤ ਅਨਮੋਲ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆਂ ਕਲਾਂ ਅਤੇ ਬਸਤੀ ਫੁੱਲੇਵਾਲਾ ਵਿਖੇ ਇਲਾਕਾ ਨਿਵਾਸੀਆਂ ਨੂੰ ਵਿਸਾਖੀ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਜਾਬਰ ਨਾਲ ਟੱਕਰ ਲੈਣ ਦੇ ਪ੍ਰਤੀਕ ਇਸ ਇਤਿਹਾਸਿਕ ਦਿਹਾੜੇ ਮੌਕੇ ਪੰਜਾਬੀਆਂ ਨੂੰ ਆਪਣੇ ਵਿਰਸੇ ਤੋਂ ਸਬਕ ਲੈਣ ਦੀ ਲੋੜ ਹੈ ਅਤੇ ਦਿੱਲੀ ਵਿੱਚ ਬੈਠੇ ਕੇਂਦਰੀ ਹਾਕਮਾਂ ਦੇ ਜਬਰ ਦਾ ਮੁਕਾਬਲਾ ਅਸੀਂ ਵੋਟ ਦੇ ਹਥਿਆਰ ਨਾਲ ਕਰਨਾ ਹੈ।

Big News: ਅਕਾਲੀ ਦਲ ਵੱਲੋਂ ਸੱਤ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਨਾਲ ਟੱਕਰ ਲੈਣ ਸਮੇਂ ਪੂਰੇ ਦੇਸ਼ ਦੀ ਅਗਵਾਈ ਕੀਤੀ ਹੈ। ਅਤੇ ਮੋਦੀ ਸਰਕਾਰ ਦੇ ਜਾਲਮਾਂ ‘ਤੇ ਤਸ਼ਦਦ ਦਾ ਟਾਕਰਾ ਕਰਦਿਆਂ 700 ਤੋਂ ਵੱਧ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਸ਼ਹੀਦ ਹੋਏ ਹਨ।‘ਆਪ’ ਉਮੀਦਵਾਰ ਅਨਮੋਲ ਨੇ ਕਿਹਾ ਕਿ ਹੁਣ ਜੰਗ ਦਾ ਮੈਦਾਨ ਸਾਡੇ ਕੋਲ ਹੈ ਅਤੇ ਲੜਾਈ ਇਕੱਲੇ ਪੰਜਾਬ ਦੀ ਨਹੀਂ ਬਲਕਿ ਪੂਰੇ ਹਿੰਦੁਸਤਾਨ ਦੀ ਹੈ। ਇਸ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਹੀ ਕੇਂਦਰ ਵਿੱਚ ਕਾਬਜ਼ ਬੀਜੇਪੀ ਨੂੰ ਟੱਕਰ ਦੇ ਰਹੀ ਹੈ। ਇਸ ਲਈ ਸੂਬੇ ਦੇ ਲੋਕਾਂ ਨੂੰ 2022 ਦਾ ਇਤਿਹਾਸ ਦੋਹਰਾਉਣਾ ਜਰੂਰੀ ਹੈ ਤਾਂ ਜੋ ਲੋਕ ਸਭਾ ਵਿੱਚ ਪੰਜਾਬ ਵਿੱਚੋਂ ਸਾਰੇ 13 ਮੈਂਬਰ ਪਾਰਲੀਮੈਂਟ ਵਿਚ ਆਮ ਆਦਮੀ ਪਾਰਟੀ ਦੇ ਚੁਣ ਕੇ ਭੇਜੇ ਜਾਣ।

ਵਿਸਾਖ਼ੀ ਦੀਆਂ ਰੌਣਕਾਂ ਸ਼ੁਰੂ, ਵੱਡੀ ਗਿਣਤੀ ’ਚ ਸਰਧਾਲੂ ਗੁਰੂ ਘਰਾਂ ’ਚ ਹੋ ਰਹੇ ਹਨ ਨਤਮਸਤਕ

ਉਨ੍ਹਾਂ ਦੱਸਿਆ ਕਿ ਲਗਭਗ 8 ਸਾਲ ਪੰਜਾਬ ਦੇ ਸਪੂਤ ਭਗਵੰਤ ਮਾਨ ਨੇ ਲੋਕ ਸਭਾ ਵਿੱਚ ਸੂਬੇ ਦੀ ਅਗਵਾਈ ਕਰਦਿਆਂ ਹਾਕਮਾਂ ਨੂੰ ਵੰਗਾਰਿਆ ਅਤੇ ਪੰਜਾਬ ਦੇ ਮੁੱਦੇ ਉਠਾਏ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਹਿੰਦੁਸਤਾਨ ਦੀ ਜਮਹੂਰੀਅਤ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਦਿਓ ਅਤੇ ਦਿੱਲੀ ਦੇ ਤਖਤ ‘ਤੇ ਕਾਬਜ਼ ਮੋਦੀ ਸਰਕਾਰ ਨੂੰ ਚਲਦੀ ਕਰੋ।ਇਸ ਮੌਕੇ ਬਾਗਾ ਪੁਰਾਣਾ ਹਲਕੇ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾ ਨੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਜੋ ਪ੍ਰਾਪਤੀਆਂ ਕੀਤੀਆਂ ਹਨ ਉਹ ਆਪਣੇ ਆਪ ਵਿੱਚ ਮਿਸਾਲ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਹੀ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲਣੀਆਂ ਸ਼ੁਰੂ ਹੋਈਆਂ ਹਨ। ਉਨਾਂ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ‘ਆਪ’ ਦੇ ਹੱਥ ਮਜਬੂਤ ਕਰਨ ਦੀ ਜਰੂਰਤ ਹੈ। ਇਸ ਲਈ ਫਰੀਦਕੋਟ ਹਲਕੇ ਤੋਂ ਕਰਮਜੀਤ ਅਨਮੋਲ ਨੂੰ ਚੁਣ ਕੇ ਭੇਜੋ ਜੋ ਭਗਵੰਤ ਮਾਨ ਵਾਂਗ ਹੀ ਇਲਾਕੇ ਅਤੇ ਸੂਬੇ ਦੇ ਮਸਲੇ ਹੱਲ ਕਰਾਉਣ।

…ਤੇ ਜਦੋਂ ਅੱਧੀ ਰਾਤ ਨੂੰ ਐਮ.ਐਲ.ਏ ਸਾਹਿਬ ਨੇ ਖ਼ੁਦ ਗੰਨਮੈਨਾਂ ਦੀ ਮਦਦ ਨਾਲ ਫ਼ੜੇ ਲੁਟੇਰੇ

 

ਲੋਕ ਸਭਾ ਚੋਣਾਂ: ਵੋਟਰ ਜਾਗਰੂਕਤਾ ਸਾਈਕਲ ਰੈਲੀ ਆਯੋਜਿਤ

0

ਬਠਿੰਡਾ, 13 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਬਠਿੰਡਾ ਸਾਈਕਲ ਗਰੁੱਪ ਦੇ ਸਹਿਯੋਗ ਨਾਲ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ।ਇਹ ਸਾਈਕਲ ਰੈਲੀ ਨਵੀਂ ਵੋਟ ਬਣਾਉਣ, ਵੋਟ ਪਾਉਣ, ਵੋਟ ਦੀ ਨੈਤਿਕ ਵਰਤੋਂ ਕਰਨ ਤੇ ਵੋਟਰ ਟਰਨ-ਆਊਟ 70 ਫੀਸਦੀ ਤੋਂ ਵੱਧ ਕਰਨ ਦਾ ਸੰਦੇਸ਼ ਦਿੰਦੀ

Big News: ਅਕਾਲੀ ਦਲ ਵੱਲੋਂ ਸੱਤ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਹੋਈ ਸ਼ਹੀਦ ਨੰਦ ਸਿੰਘ ਚੌਂਕ ਤੋਂ ਬੱਸ ਸਟੈਂਡ, ਮਾਡਲ ਟਾਊਨ, ਦਾਦੀ-ਪੋਤੀ ਪਾਰਕ, ਜੀਟੀ ਰੋਡ, ਅਮਰੀਕ ਸਿੰਘ ਰੋਡ ਹੁੰਦੇ ਹੋਏ ਕਿਲਾ ਮੁਬਾਰਕ ਵਿਖੇ ਪਹੁੰਚੀ।ਇਸ ਦੌਰਾਨ ਸਵੀਪ ਗਤੀਵਿਧੀਆਂ ਦੇ ਸਹਾਇਕ ਜ਼ਿਲਾ ਨੋਡਲ ਅਫਸਰ ਸ਼੍ਰੀ ਸ਼ੁਰੇਸ਼ ਗੌੜ, ਡੀਡੀਐਫ ਸ਼੍ਰੀ ਸੁਜੀਤ ਕਿਸ਼ਨ ਤੇ ਬੀਸੀਜੀ ਦੇ ਪ੍ਰਧਾਨ ਸ਼੍ਰੀ ਪ੍ਰੀਤ ਮਹਿੰਦਰ ਬਰਾੜ ਨੇ ਨੌਜਵਾਨ ਵੋਟਰਾਂ ਤੇ ਆਮ ਲੋਕਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

 

ਬਠਿੰਡਾ ‘ਚ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਹੀ ਕਿਸਾਨ ਨੇ ਕੀਤੀ ਨਾਅਰੇਬਾਜ਼ੀ

ਬਠਿੰਡਾ,13 ਅਪ੍ਰੈਲ: ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਅਤੇ ਅਹੁਦੇਦਾਰਾਂ ਦੇ ਦਿੱਤੇ ਵਿਰੋਧ ਦੇ ਸੱਦੇ ਹੇਠ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਬਠਿੰਡਾ ਭਾਜਪਾ ਦਫਤਰ ਵਿੱਚ ਪੁੱਜਣ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਕਾਫਲੇ ਸਹਿਤ ਦਫਤਰ ਦੇ ਨੇੜੇ ਪੁੱਜ ਗਏ। ਸਥਾਨਕ ਮਿੱਤਲ ਮਾਲ ਦੇ ਨਾਲ ਸਥਿਤ ਭਾਜਪਾ ਦਫਤਰ ਦੇ ਵਿੱਚ ਸੰਭਾਵੀ ਉਮੀਦਵਾਰ ਦੇ ਸਵਾਗਤ ਲਈ ਵੱਡੀ ਗਿਣਤੀ ਦੇ ਵਿੱਚ ਬਠਿੰਡਾ ਜ਼ਿਲ੍ਹਾ ਭਾਜਪਾ ਦੇ ਅਹੁਦੇਦਾਰ ਪੁੱਜੇ ਹੋਏ ਸਨ।

Big News: ਅਕਾਲੀ ਦਲ ਵੱਲੋਂ ਸੱਤ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਪ੍ਰੰਤੂ ਕਿਸਾਨਾਂ ਦੇ ਕਾਫਲੇ ਦੇ ਆਉਣ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਦੇ ਵਿੱਚ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਪੁੱਜੇ ਸੈਂਕੜੇ ਪੁਲਿਸ ਮੁਲਾਜ਼ਮਾਂ ਵੱਲੋਂ ਕਿਸਾਨਾਂ ਨੂੰ ਭਾਜਪਾ ਦਫਤਰ ਦੇ ਕਾਫੀ ਦੂਰ ਬੈਰੀਗੇਡਿੰਗ ਕਰਕੇ ਕਿਸਾਨਾਂ ਨੂੰ ਰੋਕ ਲਿਆ। ਪਰ ਇਸ ਮੌਕੇ ਕਿਸਾਨਾਂ ਨੇ ਭਾਜਪਾ ਵਿਰੁੱਧ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਭਾਜਪਾ ਨੇ ਜਿਸ ਤਰ੍ਹਾਂ ਤਿੰਨ ਸਾਲ ਪਹਿਲਾਂ ਕਿਸਾਨ ਸੰਘਰਸ਼ ਦੌਰਾਨ ਮੰਗੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਅਤੇ ਹੁਣ ਦੂਜੀ ਵਾਰ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਦਿੱਲੀ ਵੱਲ ਸ਼ਾਂਤਮਈ ਤਰੀਕੇ ਨਾਲ ਵਧਣ ਦਾ ਯਤਨ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਦੇ ਰਾਹੀਂ ਜਬਰੀ ਰੋਕਿਆ ਗਿਆ ,ਉਸਦਾ ਜਵਾਬ ਮੰਗਿਆ ਜਾਵੇਗਾ।

 

 

Big News: ਅਕਾਲੀ ਦਲ ਵੱਲੋਂ ਸੱਤ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

0

ਪਰਮਿੰਦਰ ਸਿੰਘ ਢੀਡਸਾ ਨੂੰ ਨਹੀਂ ਮਿਲੀ ਟਿਕਟ 
ਚੰਡੀਗੜ੍ਹ, 13 ਅਪ੍ਰੈਲ: ਚਿਰਾਂ ਤੋਂ ਉਡੀਕੀ ਜਾ ਰਹੀ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਵਿੱਚੋਂ 7 ਹਲਕਿਆਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਇਹ ਲਿਸਟ ਕਾਫੀ ਹੈਰਾਨੀਜਨਕ ਵੀ ਹੈ, ਕਿਉਂਕਿ ਇਸਦੇ ਵਿੱਚ ਉਹਨਾਂ ਦੀ ਧਰਮ ਪਤਨੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਨੁਮਾਇੰਦਗੀ ਕਰਦੀ ਆ ਰਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਜਿੱਥੇ ਨਾਮ ਸ਼ਾਮਲ ਨਹੀਂ ਹੈ,

ਕਾਂਗਰਸ ਤੇ ਅਕਾਲੀ ਦਲ ਅੱਜ ਜਾਰੀ ਕਰ ਸਕਦੇ ਹਨ ਉਮੀਦਵਾਰਾਂ ਦੀ ਪਹਿਲੀ ਲਿਸਟ

ਉੱਥੇ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਅਕਾਲੀ ਦਲ ਵਿੱਚ ਰਲੇਵਾਂ ਕਰਨ ਵਾਲੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਥਾਂ ਅਕਾਲੀ ਦਲ ਦੇ ਪੁਰਾਣੇ ਵਫਾਦਾਰ ਇਕਬਾਲ ਸਿੰਘ ਝੂੰਦਾ ਨੂੰ ਟਿਕਟ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਇਸ ਲਿਸਟ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਦਿਗਜ ਆਗੂਆਂ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅਲੱਗ ਅਲੱਗ ਹਲਕਿਆਂ ਵਿਚ ਅਡਜਸਟ ਕੀਤਾ ਗਿਆ ਹੈ।

ਪਰਮਪਾਲ ਕੌਰ ਮਲੂਕਾ ਨੇ ਬਠਿੰਡਾ ਹਲਕੇ ਤੋਂ ਸ਼ੁਰੂ ਕੀਤੀ ਚੋਣ ਮੁਹਿੰਮ

ਡਾਕਟਰ ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲੋਂ ਵੱਖ ਹੋ ਕੇ ਪਹਿਲੀ ਵਾਰ ਚੋਣ ਲੜ ਰਿਹਾ ਹੈ। ਇਸੇ ਤਰ੍ਹਾਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਅਨੰਦਪੁਰ ਸਾਹਿਬ, ਪਾਰਟੀ ਦੇ ਹਿੰਦੂ ਚਿਹਰੇ ਅਤੇ ਖਜ਼ਾਨਚੀ ਐਨ ਕੇ ਸ਼ਰਮਾ ਨੂੰ ਪਟਿਆਲਾ, ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ , ਬਿਕਰਮਜੀਤ ਸਿੰਘ ਖਾਲਸਾ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ, ਇਕਬਾਲ ਸਿੰਘ ਝੂੰਦਾ ਨੂੰ ਸੰਗਰੂਰ ਅਤੇ ਮਰਹੂਮ ਸਾਬਕਾ ਅਕਾਲੀ ਮੰਤਰੀ ਗੁਰਦੇਵ ਸਿੰਘ ਬਾਦਲ ਦੇ ਪੋਤਰੇ ਰਾਜਵਿੰਦਰ ਸਿੰਘ ਬਾਦਲ ਨੂੰ ਫਰੀਦਕੋਟ ਰਿਜ਼ਰਵ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

 

 

ਪਰਮਪਾਲ ਕੌਰ ਮਲੂਕਾ ਨੇ ਬਠਿੰਡਾ ਹਲਕੇ ਤੋਂ ਸ਼ੁਰੂ ਕੀਤੀ ਚੋਣ ਮੁਹਿੰਮ

0
ਬਠਿੰਡਾ ਭਾਜਪਾ ਦਫਤਰ ਚ ਵਰਕਰ ਮਿਲਣੀ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਮੰਦਰ ਮਾਈਸਰਖਾਨਾ ਵਖੇ ਹੋਏ ਨਤਮਸਤਕ
ਬਠਿੰਡਾ, 13 ਅਪ੍ਰੈਲ: ਦੋ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ IAS ਅਧਿਕਾਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਨੇ ਸ਼ਨੀਵਾਰ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਭਾਜਪਾ ਵੱਲੋਂ ਰਸਮੀ ਤੌਰ ‘ਤੇ ਉਹਨਾਂ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ ਪ੍ਰੰਤੂ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਤਿਆਰੀਆਂ ਕਰਨ ਦੇ ਲਈ ਉਹਨਾਂ ਨੂੰ ਇਸ਼ਾਰਾ ਕਰ ਦਿੱਤਾ ਹੈ।
ਇਸੇ ਕੜੀ ਤਹਿਤ ਅੱਜ ਉਹ ਆਪਣੇ ਪਤੀ ਅਤੇ ਸਾਬਕਾ ਚੇਅਰਮੈਨ ਜ਼ਿਲ੍ਹ ਪਰਿਸ਼ਦ ਗੁਰਪ੍ਰੀਤ ਸਿੰਘ ਮਲੂਕਾ ਦੇ ਨਾਲ ਭਾਜਪਾ ਦੇ ਬਠਿੰਡਾ ਸਥਿਤ ਦਫਤਰ ਵਿੱਚ ਪੁੱਜੇ। ਜਿੱਥੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਰਮਪਾਲ ਕੌਰ ਮਲੂਕਾ ਨਾਲ ਬਠਿੰਡਾ ਜਿਲਾ ਸ਼ਹਿਰੀ ਦੇ ਅਹੁਦੇਦਾਰਾਂ ਵੱਲੋਂ ਰਸਮੀ ਜਾਣ ਪਛਾਣ ਕੀਤੀ ਗਈ ਅਤੇ ਉਹਨਾਂ ਨੂੰ ਚੋਣ ਮੁਹਿੰਮ ਵਿੱਚ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਤੋਂ ਬਾਅਦ ਇੱਕ ਕਾਫਲੇ ਦੇ ਰੂਪ ਵਿੱਚ ਭਾਜਪਾ ਦੀ ਸੰਭਾਵੀ ਉਮੀਦਵਾਰ ਅਤੇ ਹੋਰ ਅਹੁਦੇਦਾਰ ਗੁਰੂ ਦਾ ਆਸ਼ੀਰਵਾਦ ਲੈਣ ਲਈ ਤਖਤ ਸ੍ ਦਮਦਮਾ ਸਾਹਿਬ ਵੱਲ ਰਵਾਨਾ ਹੋਏ। ਜਿੱਥੇ ਉਹਨਾਂ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਤੋਂ ਬਾਅਦ ਇਹ ਕਾਫਲਾ ਮਾਤਾ ਮਾਈਸਰ ਖਾਨਾ ਦੇ ਮੰਦਰ ਵਿਖੇ ਪੁੱਜਿਆ। ਇਸ ਦੌਰਾਨ ਬਠਿੰਡਾ ਦਿਹਾਤੀ ਭਾਜਪਾ ਨਾਲ ਸੰਬੰਧਤ ਅਹੁੱਦੇਦਾਰਾਂ ਵੱਲੋਂ ਵੀ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਪਾਲ ਕੌਰ ਮਲੂਕਾ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਵਿੱਚ ਲੋਕ ਭਾਜਪਾ ਦਾ ਸਾਥ ਦੇਣਗੇ ਅਤੇ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਵੱਡੀ ਡੀਟ ਦੇ ਨਾਲ ਜਿੱਤ ਪ੍ਰਾਪਤ ਕਰਨਗੇ।
ਸੰਭਾਵੀ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਕਿਸਾਨ ਵੀ ਪੁੱਜੇ 
ਬਠਿੰਡਾ: ਉਧਰ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਬਠਿੰਡਾ ਭਾਜਪਾ ਦਫਤਰ ਵਿੱਚ ਪੁੱਜਣ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਕਾਫਲੇ ਸਹਿਤ ਦਫਤਰ ਦੇ ਨੇੜੇ ਪੁੱਜ ਗਏ। ਹਾਲਾਂਕਿ ਇਸ ਦੌਰਾਨ ਪੁਲਿਸ ਨੇ ਭਾਜਪਾ ਦਫਤਰ ਦੇ ਕਾਫੀ ਦੂਰ ਬੈਰੀਗੇਡਿੰਗ ਕਰਕੇ ਕਿਸਾਨਾਂ ਨੂੰ ਰੋਕ ਲਿਆ। ਇਸ ਮੌਕੇ ਐਸਪੀ ਡੀ ਅਜੇ ਗਾਂਧੀ ਸਹਿਤ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਸਨ। ਇਸ ਮੌਕੇ ਕਿਸਾਨਾਂ ਨੇ ਭਾਜਪਾ ਵਿਰੁੱਧ ਰੋਹ ਭਰਪੂਰ ਨਾਰੇਬਾਜ਼ੀ ਕੀਤੀ। ਦੱਸਣਾ ਬਣਦਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਅਤੇ ਅਹੁਦੇਦਾਰਾਂ ਦੇ ਵਿਰੋਧ ਦਾ ਸੱਦਾ ਦਿੱਤਾ ਹੋਇਆ ਹੈ।
ਸੰਭਾਵੀ ਭਾਜਪਾ ਉਮੀਦਵਾਰ ਦੀ ਆਮਦ ਦਾ ਪਤਾ ਲੱਗਦੇ ਕਿਸਾਨ ਵੀ ਪੁੱਜੇ 
ਬਠਿੰਡਾ: ਉਧਰ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਬਠਿੰਡਾ ਭਾਜਪਾ ਦਫਤਰ ਵਿੱਚ ਪੁੱਜਣ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿੱਚ ਕਿਸਾਨ ਕਾਫਲੇ ਸਹਿਤ ਦਫਤਰ ਦੇ ਨੇੜੇ ਪੁੱਜ ਗਏ। ਹਾਲਾਂਕਿ ਇਸ ਦੌਰਾਨ ਪੁਲਿਸ ਨੇ ਭਾਜਪਾ ਦਫਤਰ ਦੇ ਕਾਫੀ ਦੂਰ ਬੈਰੀਗੇਡਿੰਗ ਕਰਕੇ ਕਿਸਾਨਾਂ ਨੂੰ ਰੋਕ ਲਿਆ। ਇਸ ਮੌਕੇ ਐਸਪੀ ਡੀ ਅਜੇ ਗਾਂਧੀ ਸਹਿਤ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਸਨ। ਇਸ ਮੌਕੇ ਕਿਸਾਨਾਂ ਨੇ ਭਾਜਪਾ ਵਿਰੁੱਧ ਰੋਹ ਭਰਪੂਰ ਨਾਰੇਬਾਜ਼ੀ ਕੀਤੀ। ਦੱਸਣਾ ਬਣਦਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਅਤੇ ਅਹੁਦੇਦਾਰਾਂ ਦੇ ਵਿਰੋਧ ਦਾ ਸੱਦਾ ਦਿੱਤਾ ਹੋਇਆ ਹੈ

ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ‘ਤੇ ਲੱਗੇ ਭੱਦੀਆਂ ਟਿੱਪਣੀਆਂ ਕਰਨ ਦੇ ਇਲਜ਼ਾਮ

0

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ‘ਤੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵਿਵਾਦਾ ‘ਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਉਨ੍ਹਾਂ ਉਤੇ ਲੋਕ ਸਭਾ ਚੋਣਾ ਦਾ ਪ੍ਰਚਾਰ ਕਰਦੇ ਸਮੇਂ ਰਾਮਗੜੀਆ ਤੇ ਸੁਨਿਆਰਾ ਭਾਈਚਾਰ ਖਿਲਾਫ਼ ਭੱਦੀਆਂ ਟਿੱਪਣੀਆਂ ਕਰਨ ਦੇ ਇਲਜ਼ਾਮ ਲੱਗੇ ਹਨ। ਵਿਰੋਧੀ ਦਿਰ ਦੇ ਆਗੂਆਂ ਵੱਲੋਂ ਹੁਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼ੋਸ਼ਲ ਮੀਡੀਆ ਤੇ ਲਿਖਿਆ ਕਿ ਆਪ ਦੇ ਮੰਤਰੀ ਲਾਲਜੀਤ ਭੁੱਲਰ ਨੇ ਭਾਸ਼ਣ ਦੌਰਾਨ ਰਾਮਗੜੀਆ ਤੇ ਸੁਨਿਆਰਾ ਬਰਾਦਰੀ ਦਾ ਕੀਤਾ ਅਪਮਾਨ। ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਿੱਖਾਂ ਨੂੰ ਜਾਤ ਪਾਤ ਦੇ ਬੰਧਨ ਤੋਂ ਮੁਕਤ ਕੀਤਾ ਸੀ। ਪਰ ਅੱਜ ਦੇ ਅਖੌਤੀ ਬਦਲਾਵ ਵਾਲੇ ਸ਼ਰੇਆਮ ਸਟੇਜਾਂ ਤੇ ਸਿੱਖਾਂ ਦਾ ਅਪਮਾਨ ਕਰ ਰਹੇ ਹਨ। ਸਮੁੱਚੇ ਪੰਜਾਬੀਆਂ ਨੂੰ ਜਾਤ ਪਾਤ ਤੋਂ ਉੱਪਰ ਉੱਠਕੇ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਪੰਜਾਬ ਦੇ ਮੁੱਦਿਆਂ ਦੀ ਗੱਲ ਕਰੋ! ਘਟੀਆ ਪੱਧਰ ਦੀ ਰਾਜਨੀਤੀ ਛੱਡੋ। ਲਾਲਜੀਤ ਭੁੱਲਰ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ “ਇਹ ਬੇਹੱਦ ਸ਼ਰਮਨਾਕ ਹੈ ਕਿ ਅਜੋਕੇ ਸਮਾਜ ਵਿੱਚ ਵੀ ਲੋਕਾਂ ਦੇ ਵਿਚਾਰ ਇਹੋ ਜਿਹੇ ਹਨ। ਇਹ ਕੋਈ ਆਮ ਵਿਅਕਤੀ ਨਹੀਂ ਬਲਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਨ ਜੋ ਵੱਖ-ਵੱਖ ਜਾਤੀਆਂ ਪ੍ਰਤੀ ਭੱਦੀਆਂ ਟਿੱਪਣੀਆਂ ਕਰ ਕੇ ਆਪਣੀ ਸੋਚ ਦਾ ਜਨਾਜ਼ਾ ਕੱਢ ਰਹੇ ਹਨ। ਮੈਂ ਇਲੈਕਸ਼ਨ ਕਮਿਸ਼ਨ ਨੂੰ ਬੇਨਤੀ ਕਰਦਾਂ ਹਾਂ ਕਿ ਇਸ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਵੰਡ ਪਾਊ ਭਾਸ਼ਣਾਂ ਨੂੰ ਠੱਲ ਪਾਈ ਜਾ ਸਕੇ।”

ਕਾਂਗਰਸ ਤੇ ਅਕਾਲੀ ਦਲ ਅੱਜ ਜਾਰੀ ਕਰ ਸਕਦੇ ਹਨ ਉਮੀਦਵਾਰਾਂ ਦੀ ਪਹਿਲੀ ਲਿਸਟ

0

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਵਿਚ ਆਗਾਮੀ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਲਈ ਸੂਬੇ ਵਿਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ ਹੁੰਦੀਆਂ ਜਾ ਰਹੀਆਂ ਹਨ। ਹਾਲਾਂਕਿ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ ਦੋ ਕਿਸ਼ਤਾਂ ਵਿਚ 9 ਉਮੀਦਵਾਰਾਂ ਦੀ ਸੂਚੀ ਜਾਰੀ ਕਰਕੇ ਪਹਿਲਕਦਮੀ ਕੀਤੀ ਹੈ ਅਤੇ ਇਸੇ ਤਰ੍ਹਾਂ ਕੇਂਦਰ ਵਿਚ ਪਿਛਲੇ ਦਸ ਸਾਲਾਂ ਤੋਂ ਸੱਤਾ ਦਾ ਸੁੱਖ ਭੋਗ ਰਹੀ ਭਾਜਪਾ ਵੱਲੋਂ ਵੀ ਅਪਣੇ ਕੁੱਝ ਉਮੀਦਵਾਰ ਐਲਾਨ ਦਿੱਤੇ ਗਏ ਹਨ। ਪ੍ਰੰਤੂ ਦੂਜੇ ਪਾਸੇ ਮੁੱਖ ਵਿਰੋਧੀ ਧਿਰ ਕਾਂਗਰਸ ਤੇ ਅਕਾਲੀ ਦਲ ਇਸ ਮਾਮਲੇ ਵਿਚ ਹਾਲੇ ਤੱਕ ਪਿਛੜੀ ਹੋਈ ਹੈ। ਹਾਲਾਂਕਿ ਸਿਆਸੀ ਗਲਿਾਰਿਆਂ ਵਿਚ ਚੱਲ ਰਹੀ ਚਰਚਾ ਮੁਤਾਬਕ ਉਕਤ ਦੋਨੋਂ ਧਿਰਾਂ ਅੱਜ ਦੇਰ ਸ਼ਾਮ ਜਾਂ ਭਲਕ ਐਤਵਾਰ ਨੂੰ ਅਪੋ-ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀਆਂ ਹਨ। ਮਿਲੀ ਸੂਚਨਾ ਮੁਤਾਬਕ ਬੀਤੇ ਕੱਲ ਦਿੱਲੀ ਦੇ ਵਿਚ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ, ਜਿਸਦੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਇੰਚਾਰਜ਼ ਦੇਵੇਂਦਰ ਯਾਦਵ ਵੀ ਮੌਜੂਦ ਰਹੇ ਹਨ।

ਵਿਸਾਖ਼ੀ ਦੀਆਂ ਰੌਣਕਾਂ ਸ਼ੁਰੂ, ਵੱਡੀ ਗਿਣਤੀ ’ਚ ਸਰਧਾਲੂ ਗੁਰੂ ਘਰਾਂ ’ਚ ਹੋ ਰਹੇ ਹਨ ਨਤਮਸਤਕ

ਹੁਣ ਇਸ ਸਕਰੀਨਿੰਗ ਕਮੇਟੀ ਦੇ ਫੈਸਲੇ ਉਪਰ ਕਾਂਗਰਸ ਦੀ ਚੋਣ ਕਮੇਟੀ ਵੱਲੋਂ ਮੋਹਰ ਲਗਾਈ ਜਾ ਸਕਦੀ ਹੈ, ਜਿਸਦੀ ਅੱਜ ਮੀਟਿੰਗ ਹੋ ਰਹੀ ਹੈ। ਕਾਂਗਰਸ ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਪਹਿਲੀ ਲਿਸਟ ਵਿਚ ਅੱਧੀ ਦਰਜ਼ਨ ਦੇ ਕਰੀਬ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ, ਜਿੰਨ੍ਹਾਂ ਦੇ ਵਿਚ ਬਠਿੰਡਾ ਤੋਂ ਅੰਮ੍ਰਿਤਾ ਵੜਿੰਗ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਟਿਆਲਾ ਤੋਂ ਡਾ ਧਰਮਵੀਰ ਗਾਂਧੀ, ਸ਼੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅਤੇ ਸੰਗਰੂਰ ਤੋਂ ਵੀ ਸੁਖਪਾਲ ਖ਼ਹਿਰਾ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੇ ਨਾਂ ਸ਼ਾਮਲ ਹੋ ਸਕਦੇ ਹਨ। ਦੂਜੇ ਪਾਸੇ ਅਕਾਲੀ ਦਲ ਦੇ ਵੱਲੋਂ ਵੀ ਚਰਚਾ ਹੈ ਕਿ ਪਹਿਲੀ ਸੂਚੀ ਵਿਚ ਅੱਧੀ ਦਰਜ਼ਨ ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਜਿੰਨ੍ਹਾਂ ਦੇ ਵਿਚ ਬਠਿੰਡਾ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ ਪ੍ਰੇਮ ਸਿੰਘ ਚੰਦੂਮਾਜ਼ਰਾ, ਪਟਿਆਲਾ ਤੋਂ ਐਨ.ਕੇ.ਸ਼ਰਮਾ, ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਬਕਾ ਮੰਤਰੀ ਅਨਿਲ ਜੋਸੀ ਅਤੇ ਹੁਸ਼ਿਆਰਪੁਰ ਤੋਂ ਸਾਬਕਾ ਜ਼ਿਲ੍ਹਾ ਸਹਿਤ ਅਧਿਕਾਰੀ ਡਾ ਲਖਵੀਰ ਸਿੰਘ ਆਦਿ ਦੇ ਨਾਵਾਂ ਦੀ ਪ੍ਰਮੁੱਖ ਤੌਰ ’ਤੇ ਚਰਚਾ ਹੈ।

ਵਿਸਾਖ਼ੀ ਦੀਆਂ ਰੌਣਕਾਂ ਸ਼ੁਰੂ, ਵੱਡੀ ਗਿਣਤੀ ’ਚ ਸਰਧਾਲੂ ਗੁਰੂ ਘਰਾਂ ’ਚ ਹੋ ਰਹੇ ਹਨ ਨਤਮਸਤਕ

ਦਮਦਮਾ ਸਾਹਿਬ, 13 ਅਪ੍ਰੈਲ: ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸਾਖੀ ਦੇ ਪਾਵਨ ਤਿਊਹਾਰ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਹਨ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤ ਗੁਰੂ ਘਰਾਂ ਵਿਚ ਨਤਸਮਤਕ ਹੋ ਕੇ ਅਸ਼ੀਰਵਾਦ ਲੈ ਰਹੀ ਹੈ। ਜਦੋਂਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹਜ਼ਾਰਾਂ ਦੀ ਤਾਦਾਦ ਵਿਚ ਸ਼ਰਧਾਂਲੂਆਂ ਦੀ ਆਮਦ ਹੋ ਰਹੀ ਹੈ। ਗੁਰੂ ਘਰਾਂ ਵਿਚ ਲੰਗਰ ਅਤੇ ਕੀਰਤਨ ਪ੍ਰਵਾਹ ਚੱਲ ਰਿਹਾ। ਸੰਗਤਾਂ ਗੁਰੂ ਘਰਾਂ ਵਿਚ ਮੱਥਾ ਟੇਕਣ ਤੋਂ ਇਲਾਵਾ ਸਰੋਵਰ ਵਿਚ ਡੁਬਕੀ ਲਗਾ ਰਹੀਆਂ ਹਨ। ਇਸਤੋਂ ਇਲਾਵਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਜਾਂਦੇ ਰਾਸਤਿਆਂ ਉਪਰ ਥਾਂ ਥਾਂ ਲੰਗਰ ਲਗਾਏ ਹੋਏ ਹਨ। ਇਸਤੋਂ ਇਲਾਵਾ ਤਖ਼ਤ ਸਾਹਿਬ ਨੂੰ ਲਾਈਟਾਂ ਅਤੇ ਹੋਰ ਵਧੀਆਂ ਤਰੀਕੇ ਨਾਲ ਸਜ਼ਾਇਆ ਗਿਆ ਹੈ, ਜਿਸਦੇ ਚੱਲਦੇ ਰਾਤ ਸਮੇਂ ਆਲੋਕਿਕ ਨਜ਼ਾਰਾ ਦੇਖਣ ਨੂੰ ਮਿਲ ਰਿਹਾ।

…ਤੇ ਜਦੋਂ ਅੱਧੀ ਰਾਤ ਨੂੰ ਐਮ.ਐਲ.ਏ ਸਾਹਿਬ ਨੇ ਖ਼ੁਦ ਗੰਨਮੈਨਾਂ ਦੀ ਮਦਦ ਨਾਲ ਫ਼ੜੇ ਲੁਟੇਰੇ

ਇਸ ਵਾਰ ਕਣਕਾਂ ਦੀ ਵਢਾਈ ਵੀ ਹਾਲੇ ਤੱਕ ਸ਼ੁਰੂ ਨਾ ਹੋਣ ਕਾਰਨ ਸੰਗਤਾਂ ਦਾ ਵੱਡਾ ਉਤਸ਼ਾਹ ਦੇਖਿਆ ਜਾ ਰਿਹਾ। ਇਸਤੋਂ ਇਲਾਵਾ ਵਿਸਾਖੀ ਮੌਕੇ ਕਿਸੇ ਵੀ ਸਿਆਸੀ ਧਿਰ ਵੱਲੋਂ ਕਾਨਫਰੰਸ ਵੀ ਨਹੀਂ ਕੀਤੀ ਜਾ ਰਹੀ, ਜਿਸਦੇ ਚੱਲਦੇ ਸ਼ਰਧਾਂਲੂ ਸਿਰਫ਼ ਧਾਰਮਿਕ ਤੌਰ ‘ਤੇ ਮੱਥਾ ਟੇਕਣ ਲਈ ਤਖ਼ਤ ਸਾਹਿਬ ਉਪਰ ਪੁੱਜ ਰਹੇ ਹਨ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸਾਖੀ ਦੇ ਪਵਿੱਤਰ ਤਿਊਹਾਰ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਦਮਦਮਾ ਸਾਹਿਬ ਵਿਖੇ ਭਲਕ ਤੱਕ ਮੇਲਾ ਪੂਰੀ ਤਰ੍ਹਾਂ ਭਰਿਆ ਰਹੇਗਾ, ਜਦਕਿ ਸੰਗਤਾਂ ਦੀ ਆਮਦ ਬਣੀ ਰਹੇਗੀ।